ਤਾਜਾ ਖ਼ਬਰਾਂ


ਉਲੰਪਿਕ 'ਚ ਭਾਰਤੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, ਪਹਿਲੀ ਵਾਰ ਕੁਆਟਰ ਫਾਈਨਲ ਤੱਕ ਪਹੁੰਚੀ
. . .  1 day ago
ਟੋਕੀਓ, 31 ਜੁਲਾਈ - ਜਾਪਾਨ ਵਿਚ ਚੱਲ ਰਹੀਆਂ ਉਲੰਪਿਕ ਖੇਡਾਂ ਵਿਚ ਭਾਰਤੀ ਮਹਿਲਾਵਾਂ ਦੀ ਹਾਕੀ ਟੀਮ ਨੇ ਇਤਿਹਾਸ ਰਚਦੇ ਹੋਏ ਕੁਆਟਰ ਫਾਈਨਲ ਵਿਚ ਪ੍ਰਵੇਸ਼ ਪਾ ਲਿਆ ਹੈ। ਉਲੰਪਿਕ ਦੇ ਇਤਿਹਾਸ ਵਿਚ ਪਹਿਲੀ ਵਾਰ ਭਾਰਤੀ ਮਹਿਲਾਵਾਂ ਦੀ ਹਾਕੀ ਟੀਮ ਕੁਆਟਰ ਫਾਈਨਲ ਤੱਕ ਪਹੁੰਚ ਸਕੀ ਹੈ। ਜਿਵੇਂ ਹੀ...
ਕਿਸਾਨਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਮਿੱਤਲ ਦਾ ਕੀਤਾ ਘਿਰਾਓ
. . .  1 day ago
ਸ੍ਰੀ ਅਨੰਦਪੁਰ ਸਾਹਿਬ, 31 ਜੁਲਾਈ (ਨਿੱਕੂਵਾਲ, ਕਰਨੈਲ ਸਿੰਘ) - ਬੀਤੇ ਦਿਨੀਂ ਪਿੰਡ ਬੀਕਾਪੁਰ ਵਿਖੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦਾ ਘਿਰਾਓ ਕਰਨ ਤੋਂ ਬਾਅਦ ਕਿਸਾਨਾਂ ਵਲੋਂ ਅੱਜ ਦੂਜੇ ਦਿਨ ਵੀ ਨਜ਼ਦੀਕੀ ਪਿੰਡ ਰਾਮਪੁਰ ਜੱਜਰ ਵਿਖੇ ਮਿੱਤਲ ਦਾ ਘਿਰਾਓ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਾਬਕਾ...
ਪੰਜਾਬ ਦੇ ਜ਼ਿਲ੍ਹਾ ਮਾਲ ਅਫ਼ਸਰਾਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਅਜਨਾਲਾ/ਫਗਵਾੜਾ, 31 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ/ਤਰਨਜੀਤ ਸਿੰਘ ਕਿੰਨੜਾ) - ਪੰਜਾਬ ਸਰਕਾਰ ਵਲੋਂ ਅੱਜ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਦੇ 9 ਜ਼ਿਲ੍ਹਾ ਮਾਲ ਅਫ਼ਸਰਾਂ 3 ਤਹਿਸੀਲਦਾਰਾਂ ਅਤੇ 20 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ...
ਦੋ ਰੋਜ਼ਾ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਸ਼ੁਰੂ
. . .  1 day ago
ਬੁਢਲਾਡਾ, 31 ਜੁਲਾਈ (ਸਵਰਨ ਸਿੰਘ ਰਾਹੀ) - ਗਤਕਾ ਫੈਡਰੇਸ਼ਨ ਪੰਜਾਬ ਵਲੋਂ ਬੋੜਾਵਾਲ (ਮਾਨਸਾ) ਵਿਖੇ ਅੱਜ ਤੋਂ ਕਰਵਾਈ ਜਾ ਰਹੀ ਦੋ ਰੋਜ਼ਾ 6ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਦੀ ਸ਼ੁਰੂਆਤ ਕਰਦਿਆਂ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈ. ਪੀ. ਐਸ. ਨੇ ਕਿਹਾ...
ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਮੁੜ ਚਾਲੂ
. . .  1 day ago
ਮਾਨਸਾ, 31 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ) - ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਮੁੜ ਚਾਲੂ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਤਾਪ ਘਰ ਦਾ ਇਹ ਯੂਨਿਟ ਮਾਰਚ ਮਹੀਨੇ ਤੋਂ ਤਕਨੀਕੀ ਖ਼ਰਾਬੀ ਕਾਰਨ ਬੰਦ ਹੋ ਗਿਆ ਸੀ। 2 ਨੰਬਰ ਯੂਨਿਟ ਪਹਿਲਾਂ ਹੀ ਚੱਲ ਰਿਹਾ ਹੈ। ਜਦਕਿ 1 ਨੰਬਰ ਯੂਨਿਟ...
ਪੰਜਾਬ ਸਰਕਾਰ ਵਲੋਂ ਜੇਲ੍ਹ ਪ੍ਰਸ਼ਾਸਨ ਨਾਲ ਜੁੜੇ 33 ਅਧਿਕਾਰੀਆਂ ਦੇ ਤਬਾਦਲੇ
. . .  1 day ago
ਫਗਵਾੜਾ, 31 ਜੁਲਾਈ (ਤਰਨਜੀਤ ਸਿੰਘ ਕਿੰਨੜਾ) - ਪੰਜਾਬ ਸਰਕਾਰ ਵਲੋਂ ਜੇਲ੍ਹ ਪ੍ਰਸ਼ਾਸਨ ਨਾਲ 33 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਦੇਸ਼ ਦੇ ਸਭ ਤੋਂ ਲੋੜੀਂਦੇ ਗੈਂਗਸਟਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 31 ਜੁਲਾਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੇਸ਼ ਦੇ ਸਭ ਤੋਂ ਲੋੜੀਂਦੇ ਗੈਂਗਸਟਰ ਕਾਲਾ ...
ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰਿਯੋ ਨੇ ਛੱਡੀ ਰਾਜਨੀਤੀ
. . .  1 day ago
ਕੋਲਕਾਤਾ, 31 ਜੁਲਾਈ - ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰਿਯੋ ਨੇ ਰਾਜਨੀਤੀ ਛੱਡ ਦਿੱਤੀ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ ,31 ਜੁਲਾਈ - (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ...
ਕੋਲੰਬੀਆ ਅਤੇ ਅਲ ਸਲਵਾਡੋਰ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 31 ਜੁਲਾਈ (ਜਸਵੰਤ ਸਿੰਘ ਜੱਸ) - ਭਾਰਤ ਵਿਚ ਕੋਲੰਬੀਆ ਦੇ ਰਾਜਦੂਤ ਮੈਰੀਆਨਾ ਪਾਚੇਕੋ ਮੋਨਟੇਸ ਅਤੇ ਅਲ ਸਲਵਾਡੋਰ ਦੇ ਰਾਜਦੂਤ ਗੁਇਲੇਰਮੋ ਰੂਬੀਓ ਫਿਊਨੇਸ...
ਸੈਮੀਫਾਈਨਲ ਵਿਚ ਭਾਰਤੀ ਸ਼ਟਲਰ ਪੀ.ਵੀ. ਸਿੰਧੂ ਨੂੰ ਮਿਲੀ ਹਾਰ
. . .  1 day ago
ਟੋਕੀਓ, 31 ਜੁਲਾਈ - ਭਾਰਤੀ ਸ਼ਟਲਰ ਪੀ.ਵੀ. ਸਿੰਧੂ ਚੀਨੀ ਤਾਈਪੇ ਦੀ ਤਾਈ ਤਜ਼ੁ-ਯਿੰਗ ਤੋਂ 18-21, 12-21 ਨਾਲ ਹਾਰ...
ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਦੀ ਹਾਰ, ਕੁਆਰਟਰ ਫਾਈਨਲ ਤੋਂ ਬਾਹਰ
. . .  1 day ago
ਟੋਕੀਓ, 31 ਜੁਲਾਈ - ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਮਹਿਲਾ ਮਿਡਲਵੇਟ (69-75 ਕਿਲੋਗ੍ਰਾਮ) ਦੇ ਕੁਆਰਟਰ ...
ਮੀਂਹ ਪੈਣ ਨਾਲ ਡਿੱਗੀ ਛੱਤ, ਪਰਿਵਾਰ ਦੇ ਮੈਂਬਰ ਜ਼ਖ਼ਮੀ
. . .  1 day ago
ਮੂਨਕ, 31 ਜੁਲਾਈ - (ਰਾਜਪਾਲ ਸਿੰਗਲਾ) - ਮੂਨਕ ਨਜ਼ਦੀਕ ਪੈਂਦੇ ਪਿੰਡ ਗੋਬਿੰਦਪੁਰਾ ਚੱਠਾ ਦੇ ਅੰਦਰ ਸੁੱਤੇ ਪਏ ਇਕ ਗਰੀਬ ਪਰਿਵਾਰ 'ਤੇ ਬੀਤੀ ਰਾਤ ਕਰੀਬ ਇਕ...
ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਜਪਾਨ ਸਰਕਾਰ ਦਾ ਵੱਡਾ ਫ਼ੈਸਲਾ
. . .  1 day ago
ਟੋਕੀਓ (ਜਪਾਨ), 31 ਜੁਲਾਈ - ਜਪਾਨ ਸਰਕਾਰ ਨੇ 31 ਅਗਸਤ ਤੱਕ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ | ਟੋਕੀਓ, ਸੈਤਾਮਾ, ਚਿਬਾ, ਕਾਨਾਗਾਵਾ ...
ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਸਿਰਸਾ ਦੇ ਬਾਹਰ ਕਿਸਾਨ ਜਥੇਬੰਦੀਆਂ ਹੋਈਆਂ ਇਕੱਠੀਆਂ
. . .  1 day ago
ਚੰਡੀਗੜ੍ਹ, 31 ਜੁਲਾਈ (ਅਜੀਤ ਬਿਊਰੋ) - ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਸਿਰਸਾ ਦੇ ਬਾਹਰ ਕਿਸਾਨ ਸੰਗਠਨਾਂ ਦੇ ਕਾਰਕੁੰਨ ਇਕੱਠੇ ...
ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਗਈ 500 ਕਿਸਾਨਾਂ ਦੀ ਜਾਨ - ਹਰਸਿਮਰਤ ਕੌਰ ਬਾਦਲ
. . .  1 day ago
ਨਵੀਂ ਦਿੱਲੀ, 31 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ...
ਪੰਜਾਬ ਵਿਚ ਵੀ ਮਿਸ਼ਨ 2022 ਹੋਵੇਗਾ - ਚੜੂਨੀ
. . .  1 day ago
ਦਿੜ੍ਹਬਾ ਮੰਡੀ (ਸੰਗਰੂਰ), 31 ਜੁਲਾਈ (ਹਰਬੰਸ ਸਿੰਘ ਛਾਜਲੀ) - ਭਾਰਤੀ ਕਿਸਾਨ ਯੂਨੀਅਨ ਏਕਤਾ (ਚੜੂਨੀ) ਹਰਿਆਣਾ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ...
105 ਸਾਲਾ ਐਥਲੀਟ ਬੀਬੀ ਮਾਨ ਕੌਰ ਨਹੀਂ ਰਹੇ
. . .  1 day ago
ਡੇਰਾਬੱਸੀ, 31 ਜੁਲਾਈ (ਗੁਰਮੀਤ ਸਿੰਘ) ਡੇਰਾਬੱਸੀ ਦੇ ਸ਼ੁੱਧੀ ਆਯੁਰਵੈਦਿਕ ਹਸਪਤਾਲ ....
ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਜੁਲਾਈ - ਬਹੁਜਨ ਸਮਾਜ ਪਾਰਟੀ (ਬਸਪਾ), ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਅਤੇ ਜੰਮੂ -ਕਸ਼ਮੀਰ ਨੈਸ਼ਨਲ ...
ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀਆਂ ਭੇਟ
. . .  1 day ago
ਅੰਮ੍ਰਿਤਸਰ, 31 ਜੁਲਾਈ (ਜਸਵੰਤ ਸਿੰਘ ਜੱਸ) - ਸੈਂਟਰਲ ਖ਼ਾਲਸਾ ਯਤੀਮਖ਼ਾਨਾ ਪੁਤਲੀਘਰ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜਾ ਮਨਾਉਂਦੇ ਹੋਏ ਸਮਾਗਮ ਦਾ...
ਸ਼ਹੀਦ ਊਧਮ ਸਿੰਘ ਦੇ ਸਹੀਦੀ ਦਿਹਾੜੇ ਮੌਕੇ ਬਲਾਕ ਪੱਧਰੀ ਸਮਾਗਮ 'ਚ ਪਹੁੰਚੇ ਕੈਬਿਨਟ ਮੰਤਰੀ ਰਾਣਾ ਸੋਢੀ ਵਲੋਂ ਸ਼ਰਧਾਂਜਲੀ
. . .  1 day ago
ਗੁਰੂ ਹਰ ਸਹਾਏ, 31 ਜੁਲਾਈ (ਹਰਚਰਨ ਸਿੰਘ ਸੰਧੂ) - ਗੁਰੁ ਹਰ ਸਹਾਏ ਦੇ ਨੇੜੇ ਪੈਂਦੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਮੋਹਨ ਕੇ ਹਿਠਾੜ 'ਚ ਬਲਾਕ...
ਵਿਜੇ ਸਾਂਪਲਾ ਮਿਲਣ ਪਹੁੰਚੇ ਦਾਦੂਵਾਲ ਨੂੰ, ਹਰਿਆਣਾ ਪੁਲਿਸ ਨੇ ਰਸਤੇ ਵਿਚ ਰੋਕਿਆ
. . .  1 day ago
ਚੰਡੀਗੜ੍ਹ, 31 ਜੁਲਾਈ (ਅਜੀਤ ਬਿਊਰੋ) - ਰਾਸ਼ਟਰੀ ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਇਸ ਸਮੇਂ ਹਰਿਆਣਾ ਸਿੱਖ...
ਜੰਮੂ -ਕਸ਼ਮੀਰ : ਮੁਕਾਬਲੇ ਵਿਚ ਦੋ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 31 ਜੁਲਾਈ - ਆਈ.ਜੀ.ਪੀ. ਕਸ਼ਮੀਰ ਵਿਜੇ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਕੋਰੋਨਾ ਪਾਬੰਦੀਆਂ 10 ਅਗਸਤ ਤੱਕ ਵਧੀਆਂ, 2 ਅਗਸਤ ਤੋਂ ਖੁੱਲ੍ਹਣਗੇ ਸਾਰੇ ਸਕੂਲ
. . .  1 day ago
ਚੰਡੀਗੜ੍ਹ, 31 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ ਕੋਰੋਨਾ ...
ਫਿਰੌਤੀ ਲਈ ਅਗਵਾ ਕੀਤਾ ਬੱਚਾ ਬਰਾਮਦ
. . .  1 day ago
ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਰੋਡ ਵਿਚ ਫਿਰੌਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552

ਸੰਪਾਦਕੀ

ਨਸਲੀ ਟਕਰਾਅ ਦੀ ਲਪੇਟ ਵਿਚ ਅਮਰੀਕਾ

ਦੁਨੀਆ ਦਾ ਸਭ ਤੋਂ ਤਾਕਤਵਰ ਮੁਲਕ ਅਮਰੀਕਾ ਇਸ ਵੇਲੇ ਗਹਿਰੇ ਸੰਕਟ 'ਚੋਂ ਗੁਜ਼ਰ ਰਿਹਾ ਹੈ। ਪਹਿਲਾਂ ਕੋਰੋਨਾ ਦੀ ਮਹਾਂਮਾਰੀ ਦੇ ਚਲਦਿਆਂ ਇਸ ਵੱਡੇ ਦੇਸ਼ 'ਚ ਇਕ ਲੱਖ ਤੋਂ ਵੀ ਵਧੇਰੇ ਮੌਤਾਂ ਹੋ ਚੁੱਕੀਆਂ ਹਨ। ਅਰਬਾਂ ਡਾਲਰਾਂ ਦਾ ਨੁਕਸਾਨ ਹੋ ਚੁੱਕਾ ਹੈ। ਲੱਖਾਂ ਹੀ ਲੋਕ ...

ਪੂਰੀ ਖ਼ਬਰ »

ਜੂਨ 1984 ਦਾ ਘੱਲੂਘਾਰਾ : ਤਵਾਰੀਖੀ ਸੰਦਰਭ 'ਚ ਬਹੁਤ ਕੁਝ ਕਰਨਾ ਬਾਕੀ

ਸਾਕਾ ਨੀਲਾ ਤਾਰਾ ਦੀ ਬਰਸੀ 'ਤੇ ਵਿਸ਼ੇਸ਼

ਭਾਵੇਂ ਕਿ ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਫ਼ੌਜੀ ਹਮਲੇ ਬਾਰੇ ਬਹੁਤ ਕੁਝ ਲਿਖਿਆ ਜਾ ਚੁੱਕਿਆ ਹੈ, ਪਰ ਇਸ ਹਮਲੇ ਦੇ ਵਿਆਪਕ ਵਰਤਾਰੇ ਪਿੱਛੇ ਲੁਕਵੇਂ ਉਦੇਸ਼ਾਂ ਅਤੇ ਤਮਾਮ ਜ਼ਿੰਮੇਵਾਰ ਤਾਕਤਾਂ ਨੂੰ ਸਾਹਮਣੇ ਲਿਆਉਣਾ, ਸਿੱਖਾਂ ਦੇ ਹੋਏ ਜਾਨੀ ਅਤੇ ਇਤਿਹਾਸਕ ਕੌਮੀ ਨੁਕਸਾਨ ਦਾ ਮੁਕੰਮਲ ਲੇਖਾ-ਜੋਖਾ ਕਰਦਿਆਂ ਸਿੱਖ ਜਨ-ਮਾਨਸ ਨੂੰ ਇਸ ਸਾਕੇ ਦੇ ਸਦਮੇ ਵਿਚੋਂ ਬਾਹਰ ਕੱਢ ਕੇ, ਕੌਮੀ ਸ਼ਕਤੀ ਦੇ ਰੂਪ ਵਿਚ ਸਿੱਖ ਧਰਮ ਦੇ ਸਰਬ-ਕਲਿਆਣਕਾਰੀ ਪੰਧ ਦਾ ਕਾਰਵਾਂ ਜਾਰੀ ਰੱਖਣ ਅਤੇ ਅਜੋਕੇ ਵਿਸ਼ਵ ਪ੍ਰਸੰਗ 'ਚ ਸਿੱਖ ਕੌਮ ਦੀ ਭੂਮਿਕਾ ਤੈਅ ਕਰਨ ਲਈ ਚਿੰਤਨ ਕੀਤਾ ਜਾਣਾ ਅਜੇ ਬਾਕੀ ਹੈ।
ਜੂਨ 1984 ਦੇ ਘੱਲੂਘਾਰੇ ਤੋਂ ਤਿੰਨ ਦਹਾਕੇ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਘੱਲੂਘਾਰੇ ਦੇ ਸ਼ਹੀਦਾਂ ਦੀ ਸਮੂਹਿਕ ਯਾਦਗਾਰ ਦਾ ਨਿਰਮਾਣ ਤਾਂ ਕਰਵਾ ਦਿੱਤਾ ਗਿਆ ਹੈ ਪਰ ਇਸ ਘੱਲੂਘਾਰੇ ਵਿਚ ਸ਼ਹੀਦ ਹੋਏ ਜੂਝਾਰੂਆਂ, ਸ਼ਰਧਾਲੂਆਂ ਅਤੇ ਯਾਤਰੂਆਂ ਦੀ ਗਿਣਤੀ ਬਾਰੇ ਹਾਲੇ ਤੱਕ ਪ੍ਰਮਾਣਿਕ ਅੰਕੜੇ ਸਾਹਮਣੇ ਨਹੀਂ ਲਿਆਂਦੇ ਜਾ ਸਕੇ। ਕੇਂਦਰੀ ਸਿੱਖ ਅਜਾਇਬ ਘਰ ਵਿਖੇ 1984 ਦੇ ਸ੍ਰੀ ਦਰਬਾਰ ਸਾਹਿਬ 'ਤੇ ਹਮਲੇ ਦੇ ਸ਼ਹੀਦਾਂ ਦੀ ਸੂਚੀ ਵਿਚ 743 ਨਾਂਅ ਸ਼ਾਮਿਲ ਹਨ ਸ੍ਰੀ ਦਰਬਾਰ ਸਾਹਿਬ 'ਤੇ ਹਮਲੇ ਵੇਲੇ 350 ਇਨਫੈਂਟਰੀ ਬ੍ਰਿਗੇਡ ਦੇ ਕਮਾਂਡਰ ਰਹੇ ਭਾਰਤੀ ਫ਼ੌਜ ਦੇ ਸੇਵਾ-ਮੁਕਤ ਬ੍ਰਿਗੇਡੀਅਰ ਡੀ.ਵੀ. ਰਾਓ ਨੇ ਅੰਮ੍ਰਿਤਸਰ ਦੀ ਅਦਾਲਤ ਵਿਚ ਦਾਇਰ ਕੀਤੇ ਹਲਫ਼ੀਆ ਬਿਆਨ ਵਿਚ ਹਮਲੇ ਦੌਰਾਨ ਮ੍ਰਿਤਕਾਂ ਦੀ ਗਿਣਤੀ 492 ਦੱਸੀ ਸੀ, ਜਦੋਂ ਕਿ ਮੌਕੇ 'ਤੇ ਹਾਜ਼ਰ ਲੋਕ ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਅਤੇ ਆਸ-ਪਾਸ ਮਾਰੇ ਗਏ ਵਿਅਕਤੀਆਂ ਦੀ ਗਿਣਤੀ 8 ਹਜ਼ਾਰ ਦੇ ਲਗਪਗ ਦੱਸਦੇ ਹਨ ਮਨੁੱਖੀ ਅਧਿਕਾਰਾਂ ਦੇ ਕਾਰਕੁੰਨ ਇੰਦਰਜੀਤ ਸਿੰਘ ਜੇਜੀ ਵਲੋਂ ਤਿਆਰ ਕੀਤੀ ਇਕ ਰਿਪੋਰਟ ਅਨੁਸਾਰ ਸ੍ਰੀ ਦਰਬਾਰ ਸਾਹਿਬ 'ਤੇ ਕੀਤੀ ਗਈ ਫ਼ੌਜੀ ਕਾਰਵਾਈ ਵਿਚ, ਸ੍ਰੀ ਮਰਵਾਹਾ ਦੇ ਹਵਾਲੇ ਤਹਿਤ 4712 ਸਿੱਖਾਂ ਨੇ ਸ਼ਹੀਦੀ ਪ੍ਰਾਪਤ ਕੀਤੀ। ਮ੍ਰਿਤਕਾਂ ਦੇ ਸਸਕਾਰ ਦੀ ਗਿਣਤੀ ਸ਼ਮਸ਼ਾਨਘਾਟ ਮੁਤਾਬਿਕ ਲਗਪਗ 3300 ਦੱਸੀ ਗਈ ਹੈ। ਦਲ ਖ਼ਾਲਸਾ ਵਲੋਂ ਆਪਣੇ ਪੱਧਰ 'ਤੇ ਪੰਜ ਸਾਲ ਦੀ ਖੋਜ ਅਤੇ ਯਤਨਾਂ ਤੋਂ ਬਾਅਦ ਦਰਬਾਰ ਸਾਹਿਬ ਸਮੂਹ ਵਿਚ ਸ਼ਹੀਦ ਹੋਏ 222 ਜੁਝਾਰੂਆਂ ਦੇ ਵੇਰਵੇ ਦੀ ਇਕ ਡਾਇਰੀ ਬਣਾਈ ਗਈ ਹੈ। ਸ੍ਰੀ ਦਰਬਾਰ ਸਾਹਿਬ 'ਤੇ ਫ਼ੌਜੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਵਲੋਂ ਜਾਰੀ ਕੀਤੇ ਗਏ 'ਸਫ਼ੈਦ ਪੱਤਰ' ਅਨੁਸਾਰ ਹਮਲੇ ਦੌਰਾਨ ਚਾਰ ਫ਼ੌਜੀ ਅਫ਼ਸਰਾਂ ਸਣੇ 83 ਜਵਾਨ ਮਾਰੇ ਗਏ, ਜਦੋਂ ਕਿ 12 ਅਫ਼ਸਰ ਤੇ 237 ਜਵਾਨ ਜ਼ਖ਼ਮੀ ਹੋਏ ਸਨ। ਸਰਕਾਰੀ 'ਸਫ਼ੈਦ ਪੱਤਰ' ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ 493 ਲੋਕਾਂ ਦੇ ਮਾਰੇ ਜਾਣ ਦੀ ਜਾਣਕਾਰੀ ਦਿੰਦਾ ਹੈ, ਪਰ 20 ਮਈ, 2001 ਨੂੰ 'ਦ ਟ੍ਰਿਬਿਊਨ' ਵਿਚ ਸ੍ਰੀ ਦਰਬਾਰ ਸਾਹਿਬ ਵਿਚ ਹੋਈ ਫ਼ੌਜੀ ਕਾਰਵਾਈ ਦੇ ਚਸ਼ਮਦੀਦ ਗਵਾਹ ਪੰਜਾਬ ਪੁਲਿਸ ਦੇ ਇਕ ਸਾਬਕਾ ਐਸ.ਪੀ. ਨੇ ਖੁਲਾਸਾ ਕੀਤਾ ਸੀ ਕਿ ਇਕੱਲੇ ਸ੍ਰੀ ਦਰਬਾਰ ਸਾਹਿਬ ਇਲਾਕੇ ਵਿਚੋਂ 800 ਲਾਸ਼ਾਂ ਦਾ ਸਸਕਾਰ ਕੀਤਾ ਗਿਆ ਸੀ। ਬੀ.ਬੀ.ਸੀ. ਲੰਡਨ ਖ਼ਬਰ ਏਜੰਸੀ ਦੇ ਪੱਤਰਕਾਰ ਮਾਰਕ ਟੱਲੀ ਅਤੇ ਸਤੀਸ਼ ਜੈਕਬ ਆਪਣੀ ਪੁਸਤਕ 'ਅੰਮ੍ਰਿਤਸਰ : ਸ੍ਰੀਮਤੀ ਇੰਦਰਾ ਗਾਂਧੀ ਦੀ ਆਖ਼ਰੀ ਲੜਾਈ' ਵਿਚ ਲਿਖਦੇ ਹਨ ਕਿ, 'ਜੂਨ '84 ਦੇ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਹਮਲੇ ਦੌਰਾਨ 1600 ਦੇ ਕਰੀਬ ਸ਼ਰਧਾਲੂਆਂ ਦਾ ਕੋਈ ਥਹੁ-ਪਤਾ ਹੀ ਨਹੀਂ ਲੱਗਾ। ਲਿਹਾਜ਼ਾ ਉਹ ਹਮਲੇ ਦੌਰਾਨ ਫ਼ੌਜ ਦੀਆਂ ਗੋਲੀਆਂ ਦਾ ਸ਼ਿਕਾਰ ਹੋ ਕੇ ਮਾਰੇ ਗਏ ਹੋਣਗੇ, ਜਾਂ ਫ਼ਿਰ ਫ਼ੌਜ ਨੇ ਤਸ਼ੱਦਦ ਤੋਂ ਬਾਅਦ ਮਾਰ-ਖਪਾਏ ਹੋਣਗੇ'। ਸਿੱਖ ਸੰਸਥਾਵਾਂ ਅਤੇ ਇਤਿਹਾਸਕਾਰਾਂ ਨੇ 1984 ਦੇ ਘੱਲੂਘਾਰੇ ਦੌਰਾਨ ਸ਼ਹੀਦ, ਜ਼ਖ਼ਮੀ ਅਤੇ ਲਾਪਤਾ ਹੋਏ ਲੋਕਾਂ ਦੀ ਸਹੀ ਗਿਣਤੀ ਅਤੇ ਹੋਰ ਨੁਕਸਾਨ ਦਾ ਪ੍ਰਮਾਣਿਕ ਅਨੁਮਾਨ ਲਗਾਉਣ ਲਈ ਬਹੁਤਾ ਸੰਜੀਦਾ ਤਰੱਦਦ ਨਹੀਂ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਸਰਕਾਰੀ 'ਸਫ਼ੈਦ ਪੱਤਰ' ਤੋਂ ਬਾਅਦ ਇਕ 'ਸਫ਼ੈਦ ਪੱਤਰ' ਜਾਰੀ ਕਰਕੇ ਸਰਕਾਰੀ ਦਾਅਵਿਆਂ ਨੂੰ ਝੁਠਲਾਉਣ ਦਾ ਯਤਨ ਕੀਤਾ ਸੀ, ਪਰ ਅਖ਼ਬਾਰਾਂ ਦੇ ਹਵਾਲਿਆਂ ਨਾਲ ਜਾਣਕਾਰੀ ਦੇਣ ਤੋਂ ਇਲਾਵਾ ਇਤਿਹਾਸ ਦਾ ਹਿੱਸਾ ਬਣਨ ਯੋਗ ਪ੍ਰਮਾਣਿਕ ਤੱਥ ਸਾਹਮਣੇ ਨਹੀਂ ਲਿਆਂਦੇ ਜਾ ਸਕੇ।
ਜਦੋਂ ਵੀ ਜੂਨ 1984 ਦੇ ਘੱਲੂਘਾਰੇ ਦੀ ਗੱਲ ਕੀਤੀ ਜਾਂਦੀ ਹੈ ਤਾਂ ਇਸ ਨੂੰ ਸਿਰਫ਼ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਤੱਕ ਹੀ ਮਹਿਦੂਦ ਰੱਖਿਆ ਜਾਂਦਾ ਹੈ ਜਦੋਂ ਕਿ ਉਸੇ ਵੇਲੇ ਪੰਜਾਬ ਭਰ ਦੇ ਤਿੰਨ ਦਰਜਨ ਤੋਂ ਵੱਧ ਗੁਰਦੁਆਰਿਆਂ 'ਤੇ ਇਸੇ ਤਰ੍ਹਾਂ ਦੀ ਫ਼ੌਜੀ ਕਾਰਵਾਈ ਕੀਤੀ ਗਈ ਸੀ। ਪਟਿਆਲਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਵੀ ਫ਼ੌਜ ਵਲੋਂ ਵੱਡੀ ਕਾਰਵਾਈ ਕੀਤੀ ਗਈ ਸੀ, ਜਿਥੋਂ ਵੱਡੀ ਗਿਣਤੀ 'ਚ ਸ਼ਹੀਦ ਹੋਏ ਸ਼ਰਧਾਲੂਆਂ ਦੀਆਂ ਲਾਸ਼ਾਂ ਨੂੰ ਟਰੱਕਾਂ ਵਿਚ ਲੱਦ ਕੇ ਬਾਹਰ ਕੱਢਿਆ ਗਿਆ ਸੀ। ਜੇਕਰ ਜੂਨ 1984 ਦੌਰਾਨ ਸ੍ਰੀ ਦਰਬਾਰ ਸਾਹਿਬ ਸਮੇਤ ਪੰਜਾਬ ਵਿਚਲੇ ਹੋਰਨਾਂ ਗੁਰਦੁਆਰਿਆਂ ਵਿਚ ਫ਼ੌਜੀ ਹਮਲੇ ਬਾਰੇ ਪੂਰੇ ਤੱਥ ਉਜਾਗਰ ਕਰਨ ਦੇ ਯਤਨ ਕੀਤੇ ਜਾਣ, ਇਸ ਹਮਲੇ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਚ ਸ਼ਹੀਦ ਹੋਏ ਖਾੜਕੂਆਂ, ਆਮ ਸ਼ਰਧਾਲੂਆਂ ਤੋਂ ਇਲਾਵਾ ਹੋਰਨਾਂ ਗੁਰਦੁਆਰਿਆਂ ਅੰਦਰ ਫ਼ੌਜ ਹੱਥੋਂ ਬੇਰਹਿਮੀ ਅਤੇ ਬੇਦਰਦੀ ਨਾਲ ਸ਼ਹੀਦ ਹੋਏ ਨਿਹੱਥੇ ਤੇ ਬੇਕਸੂਰ ਸ਼ਰਧਾਲੂਆਂ ਬਾਰੇ ਵੀ ਇਕੱਲੇ-ਇਕੱਲੇ ਦਾ ਪੂਰਾ ਵੇਰਵਾ ਇਕੱਤਰ ਕਰਨ ਦਾ ਯਤਨ ਕੀਤਾ ਜਾਵੇ ਤਾਂ ਹੀ ਇਸ ਘੱਲੂਘਾਰੇ ਦੇ ਵਿਆਪਕ ਕਾਰਨਾਂ ਅਤੇ ਪ੍ਰਭਾਵਾਂ ਦੀ ਸਹੀ ਨਿਸ਼ਾਨਦੇਹੀ ਹੋ ਸਕਦੀ ਹੈ। ਨਹੀਂ ਤਾਂ ਸਰਕਾਰ ਦੁਆਰਾ ਜਾਰੀ ਕੀਤੇ ਗਏ ਅਖੌਤੀ 'ਸਫ਼ੈਦ ਪੱਤਰ' ਵਿਚ ਦੱਸੇ ਅੰਕੜਿਆਂ ਅਤੇ ਕਾਰਨਾਂ ਵਿਚ ਹੀ ਇਸ ਘੱਲੂਘਾਰੇ ਦੇ ਬਿਰਤਾਂਤਾਂ ਦੀ ਅਸਲੀਅਤ ਗੁਆਚ ਕੇ ਰਹਿ ਜਾਵੇਗੀ।
ਜੂਨ 1984 ਦੇ ਫ਼ੌਜੀ ਹਮਲੇ ਦੌਰਾਨ ਸਿੱਖ ਵਿਰਾਸਤ, ਸਾਹਿਤ, ਇਤਿਹਾਸ ਅਤੇ ਸਿਧਾਂਤਕ ਦਸਤਾਵੇਜ਼ਾਂ ਨੂੰ ਵੀ ਲੁਕਵੀਂ ਤੇ ਦੂਰਰਸੀ ਨੀਤੀ ਤਹਿਤ ਨਿਸ਼ਾਨਾ ਬਣਾਇਆ ਗਿਆ ਸੀ। ਫ਼ੌਜੀ ਹਮਲੇ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਸਿੱਖ ਰੈਫ਼ਰੈਂਸ ਲਾਇਬ੍ਰੇਰੀ 'ਚ ਅੱਗ ਲੱਗਣ ਨਾਲ ਬਹੁਤ ਸਾਰਾ ਬੇਸ਼ਕੀਮਤੀ ਸਾਮਾਨ ਸੜ ਗਿਆ। ਇਸ ਤੋਂ ਬਾਅਦ ਫ਼ੌਜ ਨੇ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਵਿਚੋਂ ਸਿੱਖ ਧਰਮ ਨਾਲ ਸਬੰਧਿਤ ਬਹੁਤ ਹੀ ਮੌਲਿਕ, ਇਤਿਹਾਸਕ ਦਸਤਾਵੇਜ਼, ਗ੍ਰੰਥ, ਹੋਰ ਬਹੁਤ ਸਾਰੇ ਪੁਰਾਤਨ ਖਰੜੇ ਅਤੇ ਵਿਰਾਸਤੀ ਵਸਤਾਂ ਜ਼ਬਤ ਕਰ ਲਈਆਂ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਨੁਸਾਰ ਅਲੋਪ ਹੋਈਆਂ ਬੇਸ਼ਕੀਮਤੀ ਇਤਿਹਾਸਕ ਪੁਸਤਕਾਂ ਦੀ ਗਿਣਤੀ 15 ਹਜ਼ਾਰ ਦੇ ਲਗਪਗ ਹੈ। 3 ਮਈ, 2000 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੇ ਇਕ ਜਵਾਬ ਵਿਚ ਤਤਕਾਲੀ ਰੱਖਿਆ ਮੰਤਰੀ ਜਾਰਜ ਫ਼ਰਨਾਂਡਿਜ਼ ਨੇ ਇਹ ਸੂਚਨਾ ਦਿੱਤੀ ਸੀ ਕਿ ਦਰਬਾਰ ਸਾਹਿਬ 'ਤੇ ਜੂਨ '84 ਦੇ ਹਮਲੇ ਤੋਂ ਬਾਅਦ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦਾ ਫ਼ੌਜ ਵਲੋਂ ਜ਼ਬਤ ਕੀਤਾ ਸਾਮਾਨ ਸੀ.ਬੀ.ਆਈ. ਦੇ ਹਵਾਲੇ ਕਰ ਦਿੱਤਾ ਗਿਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਇਸ ਤੋਂ ਬਾਅਦ ਲਗਾਤਾਰ ਕੇਂਦਰ ਸਰਕਾਰ ਨਾਲ ਸੰਪਰਕ ਕਰਦੀਆਂ ਰਹੀਆਂ, ਪਰ ਆਖ਼ਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਹ ਜੁਆਬ ਦਿੱਤਾ ਗਿਆ ਕਿ ਸਰਕਾਰ ਕੋਲ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦਾ ਕੋਈ ਵੀ ਸਾਮਾਨ ਨਹੀਂ ਹੈ। ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦਾ ਫ਼ੌਜ ਵਲੋਂ ਜ਼ਬਤ ਕੀਤਾ ਕੀਮਤੀ ਸਾਮਾਨ ਹਾਸਲ ਕਰਨ ਲਈ ਵੀ ਸਮਰੱਥ ਸਿੱਖ ਜਥੇਬੰਦੀਆਂ ਨੂੰ ਠੋਸ ਉਪਰਾਲੇ ਕਰਨੇ ਚਾਹੀਦੇ ਹਨ। ਸ੍ਰੀ ਦਰਬਾਰ ਸਾਹਿਬ 'ਤੇ ਜੂਨ 1984 ਦੇ ਹਮਲੇ ਦੇ ਕਾਰਨਾਂ, ਪ੍ਰਭਾਵਾਂ ਅਤੇ ਸਿੱਟਿਆਂ ਬਾਰੇ ਨਿਰਪੱਖਤਾ, ਦਲੇਰੀ ਅਤੇ ਇਮਾਨਦਾਰੀ ਨਾਲ ਨਰੋਈ ਵਿਚਾਰ-ਚਰਚਾ ਛਿੜਨੀ ਚਾਹੀਦੀ ਹੈ, ਤਾਂ ਜੋ ਜੂਨ 1984 ਦੇ ਘੱਲੂਘਾਰੇ ਦੀਆਂ ਤਮਾਮ ਜ਼ਿੰਮੇਵਾਰ ਤਾਕਤਾਂ ਅਤੇ ਉਨ੍ਹਾਂ ਦੇ ਉਦੇਸ਼ਾਂ ਦਾ ਉਸੇ ਤਰ੍ਹਾਂ ਵਿਆਪਕ ਪੱਧਰ 'ਤੇ ਸੱਚ ਸਾਹਮਣੇ ਲਿਆਂਦਾ ਜਾ ਸਕੇ, ਜਿਸ ਤਰ੍ਹਾਂ ਯਹੂਦੀਆਂ ਨੇ ਨਾਜ਼ੀਆਂ ਹੱਥੋਂ ਹੋਏ ਆਪਣੇ ਨਸਲਘਾਤ ਨੂੰ ਦੁਨੀਆ ਸਾਹਮਣੇ ਲਿਆਂਦਾ ਸੀ।
ਸ੍ਰੀ ਦਰਬਾਰ ਸਾਹਿਬ 'ਤੇ ਹੋਏ ਫ਼ੌਜੀ ਹਮਲੇ ਤੋਂ ਬਾਅਦ ਉਪਰਾਮ ਹੋਈ ਸਿੱਖ ਮਾਨਸਿਕਤਾ ਦਾ ਅਸੰਤੋਖ ਕਿਵੇਂ ਘਟਾਇਆ ਜਾਵੇ? ਸਿੱਖ ਜਨ-ਮਾਨਸ ਦੀ ਉਪਰਾਮਤਾ ਨੂੰ ਦੂਰ ਕਰਕੇ ਕਿਵੇਂ ਕੌਮੀ ਸ਼ਕਤੀ ਨੂੰ ਉਸਾਰੂ ਨਿਸ਼ਾਨਿਆਂ ਦੀ ਪ੍ਰਾਪਤੀ ਲਈ ਮੁੜ ਗਤੀਸ਼ੀਲ ਕੀਤਾ ਜਾ ਸਕੇ? ਇਹ ਸਵਾਲ ਪਿਛਲੇ 36 ਸਾਲਾਂ ਤੋਂ ਬਰਕਰਾਰ ਹੈ। ਇਸੇ ਕਰਕੇ 1984 ਦੇ ਸਾਕੇ ਤੋਂ ਬਾਅਦ ਇਕ ਦਹਾਕੇ ਤੋਂ ਵੱਧ ਸਮਾਂ ਸਿੱਖਾਂ ਨੇ ਹਥਿਆਰਬੰਦ ਸੰਘਰਸ਼ ਦੌਰਾਨ ਵੀ ਵੱਡਾ ਸੰਤਾਪ ਝੱਲਿਆ ਅਤੇ ਅੱਜ ਵੀ ਸਿੱਖ ਸ਼ਕਤੀ ਦਿਸ਼ਾਹੀਣ ਹੋਣ ਕਾਰਨ ਕਿਸੇ ਉਸਾਰੂ ਕੌਮੀ ਨਿਸ਼ਾਨੇ ਵੱਲ ਸੇਧਿਤ ਨਹੀਂ ਹੋ ਰਹੀ ਹੈ।
ਅਜੋਕੇ ਸਮੇਂ ਸਭ ਤੋਂ ਪਹਿਲਾਂ ਸਿੱਖ ਕੌਮ ਦੇ ਮੌਜੂਦਾ ਸੰਕਟ ਦੀ ਨਿਸ਼ਾਨਦੇਹੀ ਕਰਦਿਆਂ ਅਤੇ ਵਿਸ਼ਵ-ਵਿਆਪੀ ਮਨੁੱਖੀ ਸਰੋਕਾਰਾਂ ਦੇ ਮੱਦੇਨਜ਼ਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬ-ਕਲਿਆਣਕਾਰੀ ਫ਼ਲਸਫ਼ੇ 'ਤੇ ਆਧਾਰਿਤ ਕੌਮੀ ਏਜੰਡਾ ਤੈਅ ਕਰਨਾ ਚਾਹੀਦਾ ਹੈ, ਜੋ ਸਿੱਖਾਂ ਦੀ ਕਰਮ ਅਤੇ ਜਨਮ ਭੂਮੀ ਪੰਜਾਬ ਦੀ ਜੀਵਨ-ਜਾਚ ਵਿਚੋਂ ਗੁਆਚ ਰਹੀਆਂ ਨਰੋਈਆਂ ਸੱਭਿਅਕ ਕਦਰਾਂ-ਕੀਮਤਾਂ, ਵਾਤਾਵਰਨ, ਸਿਹਤ ਅਤੇ ਸਿੱਖਿਆ ਦੇ ਗੰਭੀਰ ਸੰਕਟ, ਅਧਰਮ ਤੇ ਪਾਖੰਡਵਾਦ ਦਾ ਬੋਲਬਾਲਾ, ਮਾਂ-ਬੋਲੀ ਤੋਂ ਬੇਮੁਖਤਾਈ, ਸਰੀਰਕ ਰਿਸ਼ਟ-ਪੁਸ਼ਟਤਾ ਤੋਂ ਬੇਧਿਆਨੀ, ਗੁਆਚ ਰਿਹਾ ਕਿਰਤ ਸੱਭਿਆਚਾਰ ਅਤੇ ਧਰਮ ਦੀਆਂ ਸੱਚੀਆਂ ਕਦਰਾਂ-ਕੀਮਤਾਂ ਤੋਂ ਟੁੱਟੀ ਰਾਜਨੀਤੀ ਵਿਚ ਜਗੀਰੂ ਤੇ ਕੁਨਬਾਪ੍ਰਸਤੀ ਭਾਰੂ ਹੋਣ ਵਰਗੀਆਂ ਸਿੱਖ ਧਰਮ ਨੂੰ ਦਰਪੇਸ਼ ਚੁਣੌਤੀਆਂ 'ਤੇ ਕੇਂਦਰਿਤ ਹੋਵੇ। ਪੰਜਾਬ ਦੇ ਚਿਰੋਕਣੇ ਲਟਕਦੇ ਆ ਰਹੇ ਸਿਧਾਂਤਕ, ਰਾਜਨੀਤਕ, ਆਰਥਿਕ ਅਤੇ ਭੂਗੋਲਿਕ ਮਸਲਿਆਂ ਦੇ ਹੱਲ ਲਈ ਸਿੱਖ ਰਾਜਨੀਤਕ ਲੀਡਰਸ਼ਿਪ ਨੂੰ ਪੰਜਾਬ ਦੇ ਹਿਤਾਂ ਲਈ ਵਚਨਬੱਧਤਾ ਅਤੇ ਇੱਛਾ-ਸ਼ਕਤੀ ਪੈਦਾ ਕਰਕੇ ਸੁਹਿਰਦ ਯਤਨ ਕਰਨੇ ਪੈਣਗੇ। ਅੱਜ ਸਾਨੂੰ ਸ੍ਰੀ ਦਰਬਾਰ ਸਾਹਿਬ 'ਤੇ 1984 ਦੇ ਹੋਏ ਹਮਲੇ ਦੇ ਸਦਮੇ ਵਿਚੋਂ ਬਾਹਰ ਨਿਕਲ ਕੇ ਭਵਿੱਖ ਦੀ ਦਸ਼ਾ ਤੇ ਦਿਸ਼ਾ ਵੱਲ ਤੁਰਨਾ ਪਵੇਗਾ। ਅਜੋਕੇ ਵਿਸ਼ਵ ਪ੍ਰਸੰਗ 'ਚ ਗੁਰਮਤਿ ਦੇ ਅਨਮੋਲ ਫ਼ਲਸਫ਼ੇ ਨੂੰ ਦੁਨੀਆ ਦੇ ਸਾਹਮਣੇ ਅਮਨ-ਸ਼ਾਂਤੀ ਅਤੇ ਆਦਰਸ਼ਕ ਮਨੁੱਖੀ ਜੀਵਨ ਦੇ 'ਤੀਜੇ ਬਦਲ' ਵਜੋਂ ਰੱਖਣ ਦੀ ਜ਼ਿੰਮੇਵਾਰੀ ਵੀ ਸਿੱਖ ਕੌਮ ਅੱਗੇ ਦਰਕਾਰ ਹੈ।

-# ਸ਼ਹੀਦ ਬਾਬਾ ਦੀਪ ਸਿੰਘ ਜੀ ਕਾਲੋਨੀ, ਸ੍ਰੀ ਦਸਮੇਸ਼ ਅਕੈਡਮੀ ਰੋਡ, ਸ੍ਰੀ ਅਨੰਦਪੁਰ ਸਾਹਿਬ।
ਮੋ : 98780-70008

ਖ਼ਬਰ ਸ਼ੇਅਰ ਕਰੋ

 

ਕਾਂਗਰਸ ਨੂੰ ਇਕ ਮਜ਼ਬੂਤ ਗਤੀਸ਼ੀਲ ਆਗੂ ਦੀ ਲੋੜ

ਦੇਸ਼ ਦੀ ਆਜ਼ਾਦੀ ਲਈ ਅਤੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਭਾਰਤ ਅੰਦਰ ਲੋਕਸ਼ਾਹੀ, ਧਰਮ ਨਿਰਪੱਖ ਅਤੇ ਸਮਾਜਵਾਦੀ ਸੋਚ ਨੂੰ ਪ੍ਰਪੱਕ ਕਰਨ ਲਈ, ਲੋਕਤੰਤਰੀ ਸੰਸਥਾਵਾਂ ਨੂੰ ਮਜ਼ਬੂਤ ਬਣਾਉਣ ਲਈ ਪ੍ਰਮੁੱਖ ਭੂਮਿਕਾ ਨਿਭਾਉਣ ਵਾਲੀ ਦੇਸ਼ ਦੀ ਸਭ ਤੋਂ ਪੁਰਾਣੀ ਰਾਜਨੀਤਕ ਪਾਰਟੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਬਚਣ ਲਈ ਘਰ ਬੈਠੇ ਮੋਬਾਈਲ ਰਾਹੀਂ ਕਰੋ ਲੈਣ-ਦੇਣ

ਕੋਰੋਨਾ ਵਾਇਰਸ ਹੁਣ ਤੱਕ ਲਗਪਗ 210 ਦੇਸ਼ਾਂ ਵਿਚ ਆਪਣੀ ਮਾਰੂ ਦਸਤਕ ਦੇ ਚੁੱਕਾ ਹੈ ਤੇ ਕਈ ਮੌਤਾਂ ਦਾ ਕਾਰਨ ਬਣ ਕੇ ਸਮੁੱਚੇ ਸੰਸਾਰ ਵਿਚ ਵੱਡੇ ਪੱਧਰ 'ਤੇ ਮਹਾਂਮਾਰੀ ਫੈਲਾਅ ਰਿਹਾ ਹੈ। ਭਾਰਤ ਸਰਕਾਰ ਨੇ ਇਸ ਮਹਾਂਮਾਰੀ ਨੂੰ ਭਾਰਤ ਵਿਚ ਵੱਡੇ ਪੱਧਰ 'ਤੇ ਫੈਲਣ ਤੋਂ ਰੋਕਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX