ਤਾਜਾ ਖ਼ਬਰਾਂ


ਉਲੰਪਿਕ 'ਚ ਭਾਰਤੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, ਪਹਿਲੀ ਵਾਰ ਕੁਆਟਰ ਫਾਈਨਲ ਤੱਕ ਪਹੁੰਚੀ
. . .  1 day ago
ਟੋਕੀਓ, 31 ਜੁਲਾਈ - ਜਾਪਾਨ ਵਿਚ ਚੱਲ ਰਹੀਆਂ ਉਲੰਪਿਕ ਖੇਡਾਂ ਵਿਚ ਭਾਰਤੀ ਮਹਿਲਾਵਾਂ ਦੀ ਹਾਕੀ ਟੀਮ ਨੇ ਇਤਿਹਾਸ ਰਚਦੇ ਹੋਏ ਕੁਆਟਰ ਫਾਈਨਲ ਵਿਚ ਪ੍ਰਵੇਸ਼ ਪਾ ਲਿਆ ਹੈ। ਉਲੰਪਿਕ ਦੇ ਇਤਿਹਾਸ ਵਿਚ ਪਹਿਲੀ ਵਾਰ ਭਾਰਤੀ ਮਹਿਲਾਵਾਂ ਦੀ ਹਾਕੀ ਟੀਮ ਕੁਆਟਰ ਫਾਈਨਲ ਤੱਕ ਪਹੁੰਚ ਸਕੀ ਹੈ। ਜਿਵੇਂ ਹੀ...
ਕਿਸਾਨਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਮਿੱਤਲ ਦਾ ਕੀਤਾ ਘਿਰਾਓ
. . .  1 day ago
ਸ੍ਰੀ ਅਨੰਦਪੁਰ ਸਾਹਿਬ, 31 ਜੁਲਾਈ (ਨਿੱਕੂਵਾਲ, ਕਰਨੈਲ ਸਿੰਘ) - ਬੀਤੇ ਦਿਨੀਂ ਪਿੰਡ ਬੀਕਾਪੁਰ ਵਿਖੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦਾ ਘਿਰਾਓ ਕਰਨ ਤੋਂ ਬਾਅਦ ਕਿਸਾਨਾਂ ਵਲੋਂ ਅੱਜ ਦੂਜੇ ਦਿਨ ਵੀ ਨਜ਼ਦੀਕੀ ਪਿੰਡ ਰਾਮਪੁਰ ਜੱਜਰ ਵਿਖੇ ਮਿੱਤਲ ਦਾ ਘਿਰਾਓ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਾਬਕਾ...
ਪੰਜਾਬ ਦੇ ਜ਼ਿਲ੍ਹਾ ਮਾਲ ਅਫ਼ਸਰਾਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਅਜਨਾਲਾ/ਫਗਵਾੜਾ, 31 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ/ਤਰਨਜੀਤ ਸਿੰਘ ਕਿੰਨੜਾ) - ਪੰਜਾਬ ਸਰਕਾਰ ਵਲੋਂ ਅੱਜ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਦੇ 9 ਜ਼ਿਲ੍ਹਾ ਮਾਲ ਅਫ਼ਸਰਾਂ 3 ਤਹਿਸੀਲਦਾਰਾਂ ਅਤੇ 20 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ...
ਦੋ ਰੋਜ਼ਾ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਸ਼ੁਰੂ
. . .  1 day ago
ਬੁਢਲਾਡਾ, 31 ਜੁਲਾਈ (ਸਵਰਨ ਸਿੰਘ ਰਾਹੀ) - ਗਤਕਾ ਫੈਡਰੇਸ਼ਨ ਪੰਜਾਬ ਵਲੋਂ ਬੋੜਾਵਾਲ (ਮਾਨਸਾ) ਵਿਖੇ ਅੱਜ ਤੋਂ ਕਰਵਾਈ ਜਾ ਰਹੀ ਦੋ ਰੋਜ਼ਾ 6ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਦੀ ਸ਼ੁਰੂਆਤ ਕਰਦਿਆਂ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈ. ਪੀ. ਐਸ. ਨੇ ਕਿਹਾ...
ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਮੁੜ ਚਾਲੂ
. . .  1 day ago
ਮਾਨਸਾ, 31 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ) - ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਮੁੜ ਚਾਲੂ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਤਾਪ ਘਰ ਦਾ ਇਹ ਯੂਨਿਟ ਮਾਰਚ ਮਹੀਨੇ ਤੋਂ ਤਕਨੀਕੀ ਖ਼ਰਾਬੀ ਕਾਰਨ ਬੰਦ ਹੋ ਗਿਆ ਸੀ। 2 ਨੰਬਰ ਯੂਨਿਟ ਪਹਿਲਾਂ ਹੀ ਚੱਲ ਰਿਹਾ ਹੈ। ਜਦਕਿ 1 ਨੰਬਰ ਯੂਨਿਟ...
ਪੰਜਾਬ ਸਰਕਾਰ ਵਲੋਂ ਜੇਲ੍ਹ ਪ੍ਰਸ਼ਾਸਨ ਨਾਲ ਜੁੜੇ 33 ਅਧਿਕਾਰੀਆਂ ਦੇ ਤਬਾਦਲੇ
. . .  1 day ago
ਫਗਵਾੜਾ, 31 ਜੁਲਾਈ (ਤਰਨਜੀਤ ਸਿੰਘ ਕਿੰਨੜਾ) - ਪੰਜਾਬ ਸਰਕਾਰ ਵਲੋਂ ਜੇਲ੍ਹ ਪ੍ਰਸ਼ਾਸਨ ਨਾਲ 33 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਦੇਸ਼ ਦੇ ਸਭ ਤੋਂ ਲੋੜੀਂਦੇ ਗੈਂਗਸਟਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 31 ਜੁਲਾਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੇਸ਼ ਦੇ ਸਭ ਤੋਂ ਲੋੜੀਂਦੇ ਗੈਂਗਸਟਰ ਕਾਲਾ ...
ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰਿਯੋ ਨੇ ਛੱਡੀ ਰਾਜਨੀਤੀ
. . .  1 day ago
ਕੋਲਕਾਤਾ, 31 ਜੁਲਾਈ - ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰਿਯੋ ਨੇ ਰਾਜਨੀਤੀ ਛੱਡ ਦਿੱਤੀ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ ,31 ਜੁਲਾਈ - (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ...
ਕੋਲੰਬੀਆ ਅਤੇ ਅਲ ਸਲਵਾਡੋਰ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 31 ਜੁਲਾਈ (ਜਸਵੰਤ ਸਿੰਘ ਜੱਸ) - ਭਾਰਤ ਵਿਚ ਕੋਲੰਬੀਆ ਦੇ ਰਾਜਦੂਤ ਮੈਰੀਆਨਾ ਪਾਚੇਕੋ ਮੋਨਟੇਸ ਅਤੇ ਅਲ ਸਲਵਾਡੋਰ ਦੇ ਰਾਜਦੂਤ ਗੁਇਲੇਰਮੋ ਰੂਬੀਓ ਫਿਊਨੇਸ...
ਸੈਮੀਫਾਈਨਲ ਵਿਚ ਭਾਰਤੀ ਸ਼ਟਲਰ ਪੀ.ਵੀ. ਸਿੰਧੂ ਨੂੰ ਮਿਲੀ ਹਾਰ
. . .  1 day ago
ਟੋਕੀਓ, 31 ਜੁਲਾਈ - ਭਾਰਤੀ ਸ਼ਟਲਰ ਪੀ.ਵੀ. ਸਿੰਧੂ ਚੀਨੀ ਤਾਈਪੇ ਦੀ ਤਾਈ ਤਜ਼ੁ-ਯਿੰਗ ਤੋਂ 18-21, 12-21 ਨਾਲ ਹਾਰ...
ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਦੀ ਹਾਰ, ਕੁਆਰਟਰ ਫਾਈਨਲ ਤੋਂ ਬਾਹਰ
. . .  1 day ago
ਟੋਕੀਓ, 31 ਜੁਲਾਈ - ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਮਹਿਲਾ ਮਿਡਲਵੇਟ (69-75 ਕਿਲੋਗ੍ਰਾਮ) ਦੇ ਕੁਆਰਟਰ ...
ਮੀਂਹ ਪੈਣ ਨਾਲ ਡਿੱਗੀ ਛੱਤ, ਪਰਿਵਾਰ ਦੇ ਮੈਂਬਰ ਜ਼ਖ਼ਮੀ
. . .  1 day ago
ਮੂਨਕ, 31 ਜੁਲਾਈ - (ਰਾਜਪਾਲ ਸਿੰਗਲਾ) - ਮੂਨਕ ਨਜ਼ਦੀਕ ਪੈਂਦੇ ਪਿੰਡ ਗੋਬਿੰਦਪੁਰਾ ਚੱਠਾ ਦੇ ਅੰਦਰ ਸੁੱਤੇ ਪਏ ਇਕ ਗਰੀਬ ਪਰਿਵਾਰ 'ਤੇ ਬੀਤੀ ਰਾਤ ਕਰੀਬ ਇਕ...
ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਜਪਾਨ ਸਰਕਾਰ ਦਾ ਵੱਡਾ ਫ਼ੈਸਲਾ
. . .  1 day ago
ਟੋਕੀਓ (ਜਪਾਨ), 31 ਜੁਲਾਈ - ਜਪਾਨ ਸਰਕਾਰ ਨੇ 31 ਅਗਸਤ ਤੱਕ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ | ਟੋਕੀਓ, ਸੈਤਾਮਾ, ਚਿਬਾ, ਕਾਨਾਗਾਵਾ ...
ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਸਿਰਸਾ ਦੇ ਬਾਹਰ ਕਿਸਾਨ ਜਥੇਬੰਦੀਆਂ ਹੋਈਆਂ ਇਕੱਠੀਆਂ
. . .  1 day ago
ਚੰਡੀਗੜ੍ਹ, 31 ਜੁਲਾਈ (ਅਜੀਤ ਬਿਊਰੋ) - ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਸਿਰਸਾ ਦੇ ਬਾਹਰ ਕਿਸਾਨ ਸੰਗਠਨਾਂ ਦੇ ਕਾਰਕੁੰਨ ਇਕੱਠੇ ...
ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਗਈ 500 ਕਿਸਾਨਾਂ ਦੀ ਜਾਨ - ਹਰਸਿਮਰਤ ਕੌਰ ਬਾਦਲ
. . .  1 day ago
ਨਵੀਂ ਦਿੱਲੀ, 31 ਜੁਲਾਈ - ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ...
ਪੰਜਾਬ ਵਿਚ ਵੀ ਮਿਸ਼ਨ 2022 ਹੋਵੇਗਾ - ਚੜੂਨੀ
. . .  1 day ago
ਦਿੜ੍ਹਬਾ ਮੰਡੀ (ਸੰਗਰੂਰ), 31 ਜੁਲਾਈ (ਹਰਬੰਸ ਸਿੰਘ ਛਾਜਲੀ) - ਭਾਰਤੀ ਕਿਸਾਨ ਯੂਨੀਅਨ ਏਕਤਾ (ਚੜੂਨੀ) ਹਰਿਆਣਾ ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ...
105 ਸਾਲਾ ਐਥਲੀਟ ਬੀਬੀ ਮਾਨ ਕੌਰ ਨਹੀਂ ਰਹੇ
. . .  1 day ago
ਡੇਰਾਬੱਸੀ, 31 ਜੁਲਾਈ (ਗੁਰਮੀਤ ਸਿੰਘ) ਡੇਰਾਬੱਸੀ ਦੇ ਸ਼ੁੱਧੀ ਆਯੁਰਵੈਦਿਕ ਹਸਪਤਾਲ ....
ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 31 ਜੁਲਾਈ - ਬਹੁਜਨ ਸਮਾਜ ਪਾਰਟੀ (ਬਸਪਾ), ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਅਤੇ ਜੰਮੂ -ਕਸ਼ਮੀਰ ਨੈਸ਼ਨਲ ...
ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀਆਂ ਭੇਟ
. . .  1 day ago
ਅੰਮ੍ਰਿਤਸਰ, 31 ਜੁਲਾਈ (ਜਸਵੰਤ ਸਿੰਘ ਜੱਸ) - ਸੈਂਟਰਲ ਖ਼ਾਲਸਾ ਯਤੀਮਖ਼ਾਨਾ ਪੁਤਲੀਘਰ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜਾ ਮਨਾਉਂਦੇ ਹੋਏ ਸਮਾਗਮ ਦਾ...
ਸ਼ਹੀਦ ਊਧਮ ਸਿੰਘ ਦੇ ਸਹੀਦੀ ਦਿਹਾੜੇ ਮੌਕੇ ਬਲਾਕ ਪੱਧਰੀ ਸਮਾਗਮ 'ਚ ਪਹੁੰਚੇ ਕੈਬਿਨਟ ਮੰਤਰੀ ਰਾਣਾ ਸੋਢੀ ਵਲੋਂ ਸ਼ਰਧਾਂਜਲੀ
. . .  1 day ago
ਗੁਰੂ ਹਰ ਸਹਾਏ, 31 ਜੁਲਾਈ (ਹਰਚਰਨ ਸਿੰਘ ਸੰਧੂ) - ਗੁਰੁ ਹਰ ਸਹਾਏ ਦੇ ਨੇੜੇ ਪੈਂਦੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਮੋਹਨ ਕੇ ਹਿਠਾੜ 'ਚ ਬਲਾਕ...
ਵਿਜੇ ਸਾਂਪਲਾ ਮਿਲਣ ਪਹੁੰਚੇ ਦਾਦੂਵਾਲ ਨੂੰ, ਹਰਿਆਣਾ ਪੁਲਿਸ ਨੇ ਰਸਤੇ ਵਿਚ ਰੋਕਿਆ
. . .  1 day ago
ਚੰਡੀਗੜ੍ਹ, 31 ਜੁਲਾਈ (ਅਜੀਤ ਬਿਊਰੋ) - ਰਾਸ਼ਟਰੀ ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਇਸ ਸਮੇਂ ਹਰਿਆਣਾ ਸਿੱਖ...
ਜੰਮੂ -ਕਸ਼ਮੀਰ : ਮੁਕਾਬਲੇ ਵਿਚ ਦੋ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 31 ਜੁਲਾਈ - ਆਈ.ਜੀ.ਪੀ. ਕਸ਼ਮੀਰ ਵਿਜੇ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਕੋਰੋਨਾ ਪਾਬੰਦੀਆਂ 10 ਅਗਸਤ ਤੱਕ ਵਧੀਆਂ, 2 ਅਗਸਤ ਤੋਂ ਖੁੱਲ੍ਹਣਗੇ ਸਾਰੇ ਸਕੂਲ
. . .  1 day ago
ਚੰਡੀਗੜ੍ਹ, 31 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ ਕੋਰੋਨਾ ...
ਫਿਰੌਤੀ ਲਈ ਅਗਵਾ ਕੀਤਾ ਬੱਚਾ ਬਰਾਮਦ
. . .  1 day ago
ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਰੋਡ ਵਿਚ ਫਿਰੌਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਜੇਠ ਸੰਮਤ 552

ਸੰਪਾਦਕੀ

ਨਸਲੀ ਟਕਰਾਅ ਦੀ ਲਪੇਟ ਵਿਚ ਅਮਰੀਕਾ

ਦੁਨੀਆ ਦਾ ਸਭ ਤੋਂ ਤਾਕਤਵਰ ਮੁਲਕ ਅਮਰੀਕਾ ਇਸ ਵੇਲੇ ਗਹਿਰੇ ਸੰਕਟ 'ਚੋਂ ਗੁਜ਼ਰ ਰਿਹਾ ਹੈ। ਪਹਿਲਾਂ ਕੋਰੋਨਾ ਦੀ ਮਹਾਂਮਾਰੀ ਦੇ ਚਲਦਿਆਂ ਇਸ ਵੱਡੇ ਦੇਸ਼ 'ਚ ਇਕ ਲੱਖ ਤੋਂ ਵੀ ਵਧੇਰੇ ਮੌਤਾਂ ਹੋ ਚੁੱਕੀਆਂ ਹਨ। ਅਰਬਾਂ ਡਾਲਰਾਂ ਦਾ ਨੁਕਸਾਨ ਹੋ ਚੁੱਕਾ ਹੈ। ਲੱਖਾਂ ਹੀ ਲੋਕ ...

ਪੂਰੀ ਖ਼ਬਰ »

ਜੂਨ 1984 ਦਾ ਘੱਲੂਘਾਰਾ : ਤਵਾਰੀਖੀ ਸੰਦਰਭ 'ਚ ਬਹੁਤ ਕੁਝ ਕਰਨਾ ਬਾਕੀ

ਸਾਕਾ ਨੀਲਾ ਤਾਰਾ ਦੀ ਬਰਸੀ 'ਤੇ ਵਿਸ਼ੇਸ਼

ਭਾਵੇਂ ਕਿ ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਫ਼ੌਜੀ ਹਮਲੇ ਬਾਰੇ ਬਹੁਤ ਕੁਝ ਲਿਖਿਆ ਜਾ ਚੁੱਕਿਆ ਹੈ, ਪਰ ਇਸ ਹਮਲੇ ਦੇ ਵਿਆਪਕ ਵਰਤਾਰੇ ਪਿੱਛੇ ਲੁਕਵੇਂ ਉਦੇਸ਼ਾਂ ਅਤੇ ਤਮਾਮ ਜ਼ਿੰਮੇਵਾਰ ਤਾਕਤਾਂ ਨੂੰ ਸਾਹਮਣੇ ਲਿਆਉਣਾ, ਸਿੱਖਾਂ ਦੇ ਹੋਏ ਜਾਨੀ ਅਤੇ ਇਤਿਹਾਸਕ ...

ਪੂਰੀ ਖ਼ਬਰ »

ਕਾਂਗਰਸ ਨੂੰ ਇਕ ਮਜ਼ਬੂਤ ਗਤੀਸ਼ੀਲ ਆਗੂ ਦੀ ਲੋੜ

ਦੇਸ਼ ਦੀ ਆਜ਼ਾਦੀ ਲਈ ਅਤੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਭਾਰਤ ਅੰਦਰ ਲੋਕਸ਼ਾਹੀ, ਧਰਮ ਨਿਰਪੱਖ ਅਤੇ ਸਮਾਜਵਾਦੀ ਸੋਚ ਨੂੰ ਪ੍ਰਪੱਕ ਕਰਨ ਲਈ, ਲੋਕਤੰਤਰੀ ਸੰਸਥਾਵਾਂ ਨੂੰ ਮਜ਼ਬੂਤ ਬਣਾਉਣ ਲਈ ਪ੍ਰਮੁੱਖ ਭੂਮਿਕਾ ਨਿਭਾਉਣ ਵਾਲੀ ਦੇਸ਼ ਦੀ ਸਭ ਤੋਂ ਪੁਰਾਣੀ ਰਾਜਨੀਤਕ ਪਾਰਟੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਬਚਣ ਲਈ ਘਰ ਬੈਠੇ ਮੋਬਾਈਲ ਰਾਹੀਂ ਕਰੋ ਲੈਣ-ਦੇਣ

ਕੋਰੋਨਾ ਵਾਇਰਸ ਹੁਣ ਤੱਕ ਲਗਪਗ 210 ਦੇਸ਼ਾਂ ਵਿਚ ਆਪਣੀ ਮਾਰੂ ਦਸਤਕ ਦੇ ਚੁੱਕਾ ਹੈ ਤੇ ਕਈ ਮੌਤਾਂ ਦਾ ਕਾਰਨ ਬਣ ਕੇ ਸਮੁੱਚੇ ਸੰਸਾਰ ਵਿਚ ਵੱਡੇ ਪੱਧਰ 'ਤੇ ਮਹਾਂਮਾਰੀ ਫੈਲਾਅ ਰਿਹਾ ਹੈ। ਭਾਰਤ ਸਰਕਾਰ ਨੇ ਇਸ ਮਹਾਂਮਾਰੀ ਨੂੰ ਭਾਰਤ ਵਿਚ ਵੱਡੇ ਪੱਧਰ 'ਤੇ ਫੈਲਣ ਤੋਂ ਰੋਕਣ ਲਈ ਜਾਂ ਕਾਬੂ ਪਾਉਣ ਲਈ ਸਰੀਰਕ ਦੂਰੀ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ। ਇਹ ਆਦੇਸ਼ ਜਾਰੀ ਕਰਦਿਆਂ ਸਰਕਾਰ ਨੇ ਪਿਛਲੇ ਕਈ ਦਿਨਾਂ ਤੋਂ ਦੇਸ਼ ਦੇ ਕਈ ਰਾਜਾਂ ਵਿਚ ਤਾਲਾਬੰਦੀ ਕੀਤੀ ਹੋਈ ਹੈ ਤੇ ਕਈ ਰਾਜਾਂ ਵਿਚ ਕਰਫ਼ਿਊ ਲਗਾਇਆ ਹੋਇਆ ਹੈ। ਸਰੀਰਕ ਦੂਰੀ ਤੋਂ ਭਾਵ ਹੈ ਆਪੋ-ਆਪਣੇ ਘਰਾਂ ਵਿਚ ਰਹਿਣਾ ਤੇ ਬਾਹਰ ਨਾ ਨਿਕਲਣਾ। ਜੇਕਰ ਬਾਹਰ ਨਿਕਲਣ ਦੀ ਜ਼ਰੂਰਤ ਵੀ ਪੈ ਜਾਵੇ, ਤਾਂ ਇਕ-ਦੂਸਰੇ ਤੋਂ ਦੂਰੀ ਬਣਾ ਕੇ ਵਿਚਰਨਾ। ਪਿਛਲੇ ਦਿਨੀਂ ਭਾਰਤ ਸਰਕਾਰ ਨੇ ਜਨਤਾ ਲਈ ਪੈਸੇ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਬੈਂਕ ਦੇ ਖੇਤਰ ਨੂੰ ਜ਼ਰੂਰੀ ਸੇਵਾਵਾਂ ਅਧੀਨ ਸਵੀਕਾਰ ਕੇ ਕੁਝ ਘੰਟਿਆਂ ਵਾਸਤੇ ਕੁਝ ਬੈਂਕ ਕਰਮਚਾਰੀਆਂ ਦੀ ਹਾਜ਼ਰੀ ਨਾਲ ਬੈਂਕ ਖੋਲ੍ਹਣ ਦੇ ਆਦੇਸ਼ ਜਾਰੀ ਕੀਤੇ ਹਨ। ਕਰਮਚਾਰੀਆਂ ਦੀ ਘਾਟ ਹੋਣ ਕਰਕੇ ਕੰਮ ਦੀ ਰਫ਼ਤਾਰ ਘੱਟ ਹੋਣ ਕਾਰਨ ਅਕਸਰ ਬੈਂਕ ਦੇ ਬਾਹਰ ਜਾਂ ਅੰਦਰ ਲੋਕਾਂ ਦੀਆਂ ਭੀੜਾਂ ਦਿਖਾਈ ਦੇ ਰਹੀਆਂ ਹਨ। ਇਹ ਭੀੜ ਨਾਲ ਜਿਥੇ ਸਰਕਾਰ ਦੇ ਸਰੀਰਕ ਦੂਰੀ ਬਣਾ ਕੇ ਰੱਖਣ ਦੇ ਆਦੇਸ਼ ਦੀ ਉਲੰਘਣਾ ਹੁੰਦੀ ਹੈ, ਉਥੇ ਇਹ ਭੀੜ ਸਾਰਿਆਂ ਲਈ ਇਕ-ਦੂਸਰੇ ਵਾਸਤੇ ਕੋੋਰੋਨਾ ਵਾਇਰਸ ਦੀ ਗ੍ਰਿਫ਼ਤ ਵਿਚ ਆਉਣ ਦਾ ਕਾਰਨ ਵੀ ਬਣ ਸਕਦੀ ਹੈ। ਇਹ ਭੀੜ ਸਾਨੂੰ ਆਪਣੇ ਆਪ ਨੂੰ, ਸਾਡੇ ਪਰਿਵਾਰ ਨੂੰ, ਸਮਾਜ ਨੂੰ ਤੇ ਦੇਸ਼ ਨੂੰ ਵੱਡੀ ਮੁਸੀਬਤ ਵੱਲ ਧਕੇਲ ਸਕਦੀ ਹੈ। ਪੈਸਿਆਂ ਦੇ ਕਈ ਅਜਿਹੇ ਲੈਣ-ਦੇਣ ਹੁੰਦੇ ਹਨ, ਜਿਨ੍ਹਾਂ ਨੂੰ ਅਸੀਂ ਘਰ ਬੈਠੇ ਹੀ ਆਸਾਨੀ ਨਾਲ ਆਪਣੇ ਮੋਬਾਈਲ ਰਾਹੀਂ ਬੈਂਕ ਵਿਚ ਪਧਾਰਨ ਤੋਂ ਬਗੈਰ ਹੀ ਮਿੰਟਾਂ-ਸਕਿੰਟਾਂ ਵਿਚ ਕਰ ਸਕਦੇ ਹਾਂ। ਮੋਬਾਈਲ ਰਾਹੀਂ ਇਹ ਲੈਣ-ਦੇਣ ਕਿਵੇਂ ਕੀਤੇ ਜਾ ਸਕਦੇ ਹਨ? ਆਓ, ਇਸ ਬਾਰੇ ਅਸੀਂ ਖ਼ੁਦ ਵੀ ਜਾਣੀਏ ਤੇ ਅਗਾਂਹ ਹੋਰਨਾਂ ਨੂੰ ਵੀ ਦੱਸੀਏ, ਤਾਂ ਕਿ ਸਰੀਰਕ ਦੂਰੀ ਬਣਾ ਕੇ ਰੱਖਦੇ ਹੋਏ ਅਸੀਂ ਸਾਰੇ ਇਸ ਭਿਆਨਕ ਮਹਾਂਮਾਰੀ 'ਤੇ ਕਾਬੂ ਪਾ ਸਕੀਏ।
ਮੋਬਾਈਲ ਤੋਂ ਐਪਸ, ਸਾਫਟਵੇਅਰ ਤੇ ਈ-ਵਾਲੇਟਸ ਰਾਹੀਂ ਪੈਸਿਆਂ ਦੇ ਲੈਣ-ਦੇਣ ਕਰਨ ਨੂੰ ਮੋਬਾਈਲ ਬੈਂਕਿੰਗ ਕਿਹਾ ਜਾਂਦਾ ਹੈ। ਮੋਬਾਈਲ ਬੈਂਕਿੰਗ ਨੂੰ ਘਰ ਬੈਠੇ ਪੈਸਿਆਂ ਦੇ ਲੈਣ-ਦੇਣ ਲਈ ਸਭ ਤੋਂ ਸਰਲ ਤੇ ਸੁਰੱਖਿਅਤ ਤਰੀਕਾ ਮੰਨਿਆ ਜਾ ਸਕਦਾ ਹੈ, ਕਿਉਂਕਿ ਮੋਬਾਈਲ ਬੈਂਕਿੰਗ ਰਾਹੀਂ ਲੈਣ-ਦੇਣ ਕਰਨ ਵਾਲਿਆਂ ਨੂੰ ਹੁਣ ਬੈਂਕਾਂ ਪਿੰਨ ਕੋਡ ਦੀ ਬਜਾਏ ਹੱਥ ਦੀ ਕਿਸੇ ਉਂਗਲ ਜਾਂ ਅੰਗੂਠੇ ਦੀਆਂ ਰੇਖਾਵਾਂ, ਜਿਸ ਨੂੰ ਅਸੀਂ ਅੰਗਰੇਜ਼ੀ ਵਿਚ ਬਾਇਓਮੈਟ੍ਰਿਕ ਸਿਸਟਮ ਵੀ ਕਹਿ ਦਿੰਦੇ ਹਾਂ, ਵਰਤਣ ਦੀ ਸਹੂਲਤ ਦੇ ਰਹੀਆਂ ਹਨ, ਜਿਸ ਨਾਲ ਕਿਸੇ ਹੋਰ ਵਲੋਂ ਭੁਗਤਾਨ ਕਰਨ ਦਾ ਡਰ ਬਿਲਕੁਲ ਹੀ ਖ਼ਤਮ ਹੋ ਗਿਆ ਹੈ ਤੇ ਸਾਡਾ ਮੋਬਾਈਲ ਹੀ ਸਾਡੇ ਵਾਸਤੇ ਇਕ ਤਰ੍ਹਾਂ ਦਾ ਡਿਜੀਟਲ ਬਟੂਆ ਹੈ, ਜਿਸ ਵਿਚ ਲੋੜ ਅਨੁਸਾਰ ਪੈਸੇ ਰੱਖੇ ਜਾ ਸਕਦੇ ਹਨ, ਖਰਚੇ ਜਾ ਸਕਦੇ ਹਨ ਤੇ ਇਕ ਦੂਸਰੇ ਨਾਲ ਲੈਣ-ਦੇਣ ਕੀਤਾ ਜਾ ਸਕਦਾ ਹੈ। ਇਕ ਰੁਪਏ ਤੋਂ ਲੈ ਕੇ ਇਕ ਲੱਖ ਰੁਪਏ ਤੱਕ ਲੈਣ-ਦੇਣ ਮੋਬਾਈਲ ਰਾਹੀਂ ਘਰ ਬੈਠ ਕੇ ਹੀ ਕੀਤਾ ਜਾ ਸਕਦਾ ਹੈ। ਵੱਖ-ਵੱਖ ਬੈਂਕਾਂ ਵਿਚ ਤਾਂ ਇਹ ਲੈਣ-ਦੇਣ ਦੀ ਸਹੂਲਤ ਇਕ ਲੱਖ ਤੋਂ ਵੀ ਵਧੇਰੇ ਹੈ। ਇਹ ਗ੍ਰਾਹਕ ਦੀ ਬੈਂਕ ਦੀਆਂ ਸਹੂਲਤਾਂ ਨੂੰ ਪ੍ਰਾਪਤ ਕਰਨ ਦੀ ਯੋਗਤਾ 'ਤੇ ਨਿਰਭਰ ਕਰਦਾ ਹੈ ਕਿ ਉਹ ਕਿੰਨੇ ਪੈਸਿਆਂ ਦਾ ਲੈਣ-ਦੇਣ ਕਰ ਸਕਦਾ ਹੈ।
ਯੂ. ਪੀ. ਆਈ: (ਯੂਨਾਈਟਿਡ ਪੇਮੈਂਟ ਇੰਟਰਫੇਸ) : ਇਹ ਇਕ ਮੋਬਾਈਲ ਐਪਲੀਕੇਸ਼ਨ ਹੈ। ਆਨਲਾਈਨ ਬੈਂਕਿੰਗ ਪ੍ਰਣਾਲੀ ਨੂੰ ਸਰਲ ਤੇ ਸੁਰੱਖਿਅਤ ਬਣਾਉਣ ਲਈ ਅਪ੍ਰੈਲ 2016 ਵਿਚ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਸ੍ਰੀ ਰਘੂਰਾਮ ਰਾਜਨ ਨੇ ਇਹ ਐਪ ਲਾਂਚ ਕੀਤਾ ਸੀ। ਇਸ ਐਪ ਨੂੰ ਨੈਸ਼ਨਲ ਪੇਮੈਂਟ ਕਾਰਪੋਰੇਸ਼ਨ ਆਫ ਇੰਡੀਆ (ਐਨ. ਪੀ. ਸੀ. ਆਈ) ਨੇ ਤਿਆਰ ਕੀਤਾ ਹੈ। ਇਸ ਐਪ ਦੁਆਰਾ ਲੈਣ-ਦੇਣ ਕਰਨ ਵਾਸਤੇ ਸਮਾਰਟ ਫੋਨ 'ਤੇ ਇੰਟਰਨੈੱਟ ਦਾ ਹੋਣਾ ਜ਼ਰੂਰੀ ਹੈ। ਦੇਸ਼ ਵਿਚ ਇਸ ਸਮੇਂ 29 ਬੈਂਕ (ਸਰਕਾਰੀ ਤੇ ਪ੍ਰਾਈਵੇਟ) ਸਟੇਟ ਬੈਂਕ ਆਫ ਇੰਡੀਆ, ਆਂਧਰਾ ਬੈਂਕ, ਐਕਸਿਸ ਬੈਂਕ, ਬੈਂਕ ਆਫ ਮਹਾਂਰਾਸ਼ਟਰਾ, ਭਾਰਤੀ ਮਹਿਲਾ ਬੈਂਕ, ਕੇਨਰਾ ਬੈਂਕ, ਕਥੌਲਿਕ ਸ਼ੇਰੀਅਨ ਬੈਂਕ, ਡੀ. ਸੀ. ਬੀ. ਬੈਂਕ, ਫੈੱਡਰਲ ਬੈਂਕ, ਆਈ. ਸੀ. ਆਈ. ਸੀ. ਆਈ. ਬੈਂਕ, ਟੀ. ਜੇ. ਐਸ. ਬੀ. ਬੈਂਕ, ਓਰੀਐਂਟਲ ਬੈਂਕ ਆਫ ਕਾਮਰਸ, ਕਰਨਾਟਕਾ ਬੈਂਕ, ਯੂਕੋ ਬੈਂਕ, ਯੂਨੀਅਨ ਬੈਂਕ ਆਫ ਇੰਡੀਆ, ਯੂਨਾਈਟਿਡ ਬੈਂਕ ਆਫ ਇੰਡੀਆ, ਪੰਜਾਬ ਨੈਸ਼ਨਲ ਬੈਂਕ, ਸਾਊਥ ਇੰਡੀਆ ਬੈਂਕ, ਵਿਜੇ ਬੈਂਕ, ਯੈੱਸ ਬੈਂਕ, ਆਈ.ਡੀ.ਬੀ.ਆਈ., ਆਰ.ਬੀ.ਐਲ. ਬੈਂਕ, ਸਟੈਂਡਰਡ ਚਾਰਟਰਡ ਬੈਂਕ, ਕੋਟਕ ਮਹਿੰਦਰਾ ਬੈਂਕ, ਬੈਂਕ ਆਫ ਬੜੌਦਾ, ਇੰਡਸਲੈਂਡ, ਐਚ. ਡੀ. ਐਫ. ਸੀ. ਤੇ ਐਚ. ਐਸ. ਬੀ. ਸੀ. ਇਸ ਐਪ ਰਾਹੀਂ ਨਕਦੀ ਰਹਿਤ ਲੈਣ-ਦੇਣ ਦੀ ਸਹੂਲਤ ਦੇ ਰਹੇ ਹਨ। ਭਾਵੇਂ ਇਨ੍ਹਾਂ ਵਿਚੋਂ ਕਈ ਬੈਂਕਾਂ ਦਾ ਇਕ-ਦੂਸਰੇ ਬੈਂਕ ਵਿਚ ਰਲੇਵਾਂ ਹੋ ਚੁੱਕਾ ਹੈ ਪਰ ਇਨ੍ਹਾਂ ਬੈਂਕਾਂ ਵਲੋਂ ਆਪੋ-ਆਪਣੇ ਐਪਸ ਰਾਹੀਂ ਭੁਗਤਾਨ ਕਰਨ ਦੀ ਸਹੂਲਤ ਅਜੇ ਤੱਕ ਜਾਰੀ ਹੈ। ਇਨ੍ਹਾਂ ਬੈਂਕਾਂ ਦੇ ਗ੍ਰਾਹਕ ਗੂਗਲ ਪਲੇ ਸਟੋਰ ਤੋਂ ਜਾਂ ਇਨ੍ਹਾਂ ਬੈਂਕਾਂ ਦੀ ਵੈਬਸਾਈਟ ਤੋਂ ਯੂ. ਪੀ. ਆਈ. ਦਾ ਐਪ ਡਾਊਨਲੋਡ ਕਰ ਕੇ ਲੈਣ-ਦੇਣ ਕਰ ਸਕਦੇ ਹਨ, ਜਿਸ ਨੂੰ ਭੁਗਤਾਨ ਕਰਨਾ ਹੋਵੇ ਉਸ ਦਾ ਬੈਂਕ ਖਾਤੇ ਦਾ ਨੰਬਰ ਜਾਂ ਹੋਰ ਜਾਣਕਾਰੀ ਦੀ ਜ਼ਰੂਰਤ ਨਹੀਂ। ਉਸ ਦੀ ਸਿਰਫ ਯੂ. ਪੀ. ਆਈ. ਦੀ ਆਈ. ਡੀ. ਦਾ ਪਤਾ ਹੋਣਾ ਜ਼ਰੂਰੀ ਹੈ। ਇਸ ਨਾਲ ਕਿਸੇ ਵੀ ਯੂ. ਪੀ. ਆਈ. ਦੀ ਸਹੂਲਤ ਰੱਖਣ ਵਾਲੇ ਬੈਂਕ ਵਿਚ ਖਾਤਾ ਰੱਖਣ ਵਾਲੇ ਵਰਤੋਂਕਾਰ ਆਪਸ ਵਿਚ ਲੈਣ-ਦੇਣ ਕਰ ਸਕਦੇ ਹਨ, ਕਿਉਂਕਿ ਇਹ ਆਈ. ਡੀ. ਉਸ ਬੈਂਕ ਦੇ ਗ੍ਰਾਹਕ ਕੋਲ ਹੀ ਹੋਵੇਗੀ, ਜਿਸ ਬੈਂਕ ਕੋਲ ਯੂ. ਪੀ.ਆਈ. ਦੀ ਸਹੂਲਤ ਹੋਵੇਗੀ।
ਈ-ਵਾਲੇਟ : ਈ-ਵਾਲੇਟ ਮੋਬਾਈਲ ਬੈਂਕਿੰਗ ਦਾ ਸਭ ਤੋਂ ਸੁਰੱਖਿਅਤ ਤੇ ਸਰਲ ਬਦਲ ਹੈ। ਇਹ ਈ-ਵਾਲੇਟ ਬੈਂਕ ਖਾਤੇ ਨਾਲ ਨਹੀਂ ਜੁੜੇ ਹੁੰਦੇ। ਛੋਟੇ-ਮੋਟੇ ਭੁਗਤਾਨ ਕਰਨ ਲਈ ਇਹ ਈ-ਵਾਲੇਟ ਸਭ ਤੋਂ ਫਾਇਦੇਮੰਦ ਸਿੱਧ ਹੋ ਰਹੇ ਹਨ। ਇਹ ਈ-ਵਾਲੇਟ ਨੂੰ ਗੂਗਲ ਪਲੇਅ ਸਟੋਰ, ਬੈਂਕ ਜਾਂ ਈ-ਵਾਲੇਟ ਦੀ ਵੈੱਬਸਾਈਟ ਤੋਂ ਡਾਊਨਲੋਡ ਕਰਨ ਤੋਂ ਬਾਅਦ ਰਜਿਟ੍ਰੇਸ਼ਨ ਫਾਰਮ ਰਾਹੀਂ ਰਜਿਸਟਰਡ ਕਰਵਾਉਣਾ ਪੈਂਦਾ ਹੈ। ਭੁਗਤਾਨ ਕਰਨ ਵਾਸਤੇ ਵਰਤੋਂਕਾਰ ਇਨ੍ਹਾਂ ਵਿਚ ਜ਼ਰੂਰਤ ਅਨੁਸਾਰ ਡੈਬਿਟ ਜਾਂ ਕ੍ਰੈਡਿਟ ਕਾਰਡ ਰਾਹੀਂ ਜਾਂ ਨਕਦ ਪੈਸੇ ਪਵਾ ਕੇ ਰੱਖ ਸਕਦੇ ਹਨ। ਏਅਰਟੈੱਲ ਮਨੀ, ਜੀਓ ਮਨੀ, ਆਕਸੀਜਨ, ਟਰੂ-ਪੇ, ਗੂਗਲ ਪੇਅ, ਪੇ. ਟੀ. ਐੱਮ., ਭੀਮ ਆਦਿ ਸਭ ਈ-ਵਾਲੇਟ ਹਨ। ਪੇ. ਟੀ. ਐੱਮ. ਸਭ ਤੋਂ ਮਸ਼ਹੂਰ ਈ-ਵਾਲੇਟ ਹੈ। ਇਸ ਤੋਂ ਇਲਾਵਾ ਕਈ ਬੈਂਕਾਂ ਦੇ ਆਪਣੇ ਈ-ਵਾਲੇਟ ਵੀ ਹਨ ਜਿਵੇਂ ਸਟੇਟ ਬੈਂਕ ਆਫ ਇੰਡੀਆ ਦਾ ਬੱਡੀ, ਆਈ. ਸੀ. ਆਈ. ਸੀ. ਆਈ. ਦਾ ਪਾਕੇਟਸ, ਐਕਸਿਸ ਬੈਂਕ ਦਾ ਲਾਈਮ, ਐਚ. ਡੀ. ਐਫ. ਸੀ. ਦਾ ਪੇਜ਼ੈਪ ਆਈ. ਡੀ. ਬੀ. ਆਈ. ਦਾ ਪੇਵਿਜ਼ ਆਦਿ।
ਮੋਬਾਈਲ ਰਾਹੀਂ ਲੈਣ-ਦੇਣ ਕਰਦੇ ਸਮੇਂ ਕਈ ਪ੍ਰਕਾਰ ਦੀਆਂ ਸਾਵਧਾਨੀਆਂ ਦਾ ਖਿਆਲ ਰੱਖਣਾ ਅਤੀ ਜ਼ਰੂਰੀ ਹੈ। ਮੋਬਾਈਲ ਬੈਂਕਿੰਗ ਦੇ ਕਿਸੇ ਵੀ ਬਦਲ ਦੀ ਯੂਜ਼ਰ ਆਈ. ਡੀ., ਪਾਸਵਡ, ਪਿੰਨ ਜਾਂ ਹੋਰ ਜਾਣਕਾਰੀ ਮੋਬਾਈਲ ਵਿਚ ਨਾ ਰੱਖੋ। ਐਪ ਜਾਂ ਸਾਫਟਵੇਅਰ ਸਬੰਧਿਤ ਬੈਂਕ ਦੀ ਵੈੱਬਸਾਈਟ ਜਾਂ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕਰੋ। ਮੋਬਾਈਲ ਬੈਂਕਿੰਗ ਦੇ ਖਾਤੇ ਨਾਲ ਸਬੰਧਿਤ ਜਾਣਕਾਰੀ ਕਿਸੇ ਨੂੰ ਟਾਈਪ ਕਰ ਕੇ ਮੈਸੇਜ ਰਾਹੀਂ ਨਾ ਭੇਜੋ ਤੇ ਨਾ ਹੀ ਫੋਨ 'ਤੇ ਕਿਸੇ ਨਾਲ ਸਾਂਝੀ ਕਰੋ। ਸਾਈਬਰ ਲੁਟੇਰੇ ਵਾਇਸ ਹੈਕਿੰਗ ਰਾਹੀਂ ਇਹ ਜਾਣਕਾਰੀ ਚੁਰਾ ਕੇ ਖਾਤੇ ਵਿਚੋਂ ਪੈਸੇ ਚੁਰਾ ਸਕਦੇ ਹਨ। ਆਪਣੇ ਮੋਬਾਈਲ 'ਤੇ ਮੋਬਾਈਲ ਬੈਂਕਿੰਗ ਦੇ ਐਪ, ਸਾਫਟਵੇਅਰ ਤੇ ਈ-ਵਾਲੇਟ ਨੂੰ ਪਾਸਵਰਡ ਲਗਾ ਕੇ ਰੱਖੋ ਤੇ ਵਰਤੋਂ ਤੋਂ ਬਾਅਦ ਲਾਗ ਆਊਟ ਕਰ ਦਿਓ। ਸੋ, ਉਪਰੋਕਤ ਦੱਸੇ ਤਰੀਕਿਆਂ ਨਾਲ ਅਸੀਂ ਮੋਬਾਈਲ ਰਾਹੀਂ ਸੁਰੱਖਿਅਤ ਤਰੀਕੇ ਨਾਲ ਘਰ ਬੈਠੇ ਬੈਂਕ ਵਿਚ ਪਧਾਰਨ ਤੋਂ ਬਗੈਰ ਹੀ ਆਪਸ ਵਿਚ ਪੈਸਿਆਂ ਦਾ ਲੈਣ-ਦੇਣ ਕਰ ਸਕਦੇ ਹਾਂ ਤੇ ਸਰੀਰਕ ਦੂਰੀ ਬਣਾ ਕੇ ਰੱਖ ਸਕਦੇ ਹਾਂ। ਸਰੀਰਕ ਦੂਰੀ ਨਾਲ ਅਸੀਂ ਆਪਣੇ-ਆਪ ਨੂੰ ਕੋਰੋਨਾ ਵਾਇਰਸ ਤੋਂ ਸੁਰੱਖਿਅਤ ਰੱਖਦੇੇ ਹੋਏ ਆਪਣੇ ਪਰਿਵਾਰ, ਸਮਾਜ ਤੇ ਦੇਸ਼ ਨੂੰ ਵੀ ਸੁਰੱਖਿਅਤ ਰੱਖ ਸਕਦੇ ਹਾਂ।

-ਮੋ: 98766-52900

ਖ਼ਬਰ ਸ਼ੇਅਰ ਕਰੋ

 Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX