ਤਾਜਾ ਖ਼ਬਰਾਂ


ਦਿੱਲੀ ਪੁਲਿਸ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਦੀ ਰਿਹਾਈ ਦੇ ਖ਼ਿਲਾਫ਼ ਹਾਈਕੋਰਟ ਦਾ ਕੀਤਾ ਰੁਖ
. . .  about 1 hour ago
ਗੁਜਰਾਤ : ਨਵਸਾਰੀ ਤੋਂ ਭਾਜਪਾ ਉਮੀਦਵਾਰ ਪੀਯੂਸ਼ ਭਾਈ ਪਟੇਲ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਹਮਲਾ
. . .  about 1 hour ago
22 ਦਸੰਬਰ ਨੂੰ ਹੋਵੇਗੀ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ
. . .  about 1 hour ago
ਚੰਡੀਗੜ੍ਹ, 1 ਦਸੰਬਰ (ਰਾਮ ਸਿੰਘ ਬਰਾੜ)-ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੀ ਸ਼ੁਰੂਆਤ 22 ਦਸੰਬਰ ਤੋਂ ਹੋਵੇਗੀ। ਇਜਲਾਸ ਦੀ ਕਾਰਵਾਈ ਤਿੰਨ ਦਿਨ (22, 23 ਅਤੇ 26 ਦਸੰਬਰ) ਚੱਲ ਸਕਦੀ ਹੈ। ਇਹ ਫ਼ੈਸਲਾ...
ਕੈਬਨਿਟ ਮੰਤਰੀ ਮੀਤ ਹੇਅਰ ਦੀ ਆਮਦ ਪਿੱਛੋਂ ਆਪਸ 'ਚ ਭਿੜੇ 'ਆਪ' ਦੇ ਦੋ ਧੜੇ
. . .  about 2 hours ago
ਫਗਵਾੜਾ, 1 ਦਸੰਬਰ (ਹਰਜੋਤ ਸਿੰਘ ਚਾਨਾ)-ਫਗਵਾੜਾ ਵਿਖੇ ਮਾਹੌਲ ਉਸ ਸਮੇਂ ਤਨਾਅਪੂਰਨ ਬਣ ਗਿਆ ਜਦੋਂ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੀ ਆਮਦ ਪਿੱਛੋਂ ਆਮ ਆਦਮੀ ਪਾਰਟੀ...
ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਕੀਤੀ ਗਈ ਆਰੰਭ
. . .  about 2 hours ago
ਅੰਮ੍ਰਿਤਸਰ, 1 ਦਸੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਦਸਤਖ਼ਤ ਮੁਹਿੰਮ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ...
ਛੇਹਰਟਾ ਵਿਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀ ਗੋਲੀ
. . .  about 2 hours ago
ਛੇਹਰਟਾ, 1 ਦਸੰਬਰ (ਸੁੱਖ ਵਡਾਲੀ)- ਪੁਲਿਸ ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਨਰਾਇਣਗੜ ਵਿਖੇ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ...
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਐਲਾਨ
. . .  about 3 hours ago
ਅੰਮ੍ਰਿਤਸਰ, 1 ਦਸੰਬਰ - ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿਚ ਪਹੁੁੰਚੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਕਿ ਜਿਹੜਾ ਵੀ ਗੈਂਗਸਟਰ ਗੋਲਡੀ...
ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ’ਚ ਇਕ ਦੀ ਮੌਤ, ਕਤਲ ਦਾ ਮੁਕੱਦਮਾ ਦਰਜ
. . .  about 3 hours ago
ਲਹਿਰਾਗਾਗਾ, 1 ਦਸੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਲਹਿਰਾਗਾਗਾ ਦੇ ਨੇੜਲੇ ਪਿੰਡ ਖੋਖਰ ਕਲਾਂ ਵਿਖੇ 2 ਪਰਿਵਾਰਾਂ ਵਿਚ ਕੰਧ ਦੇ ਸੀਰ ਨੂੰ ਲੈ ਕੇ ਹੋਏ ਝਗੜੇ ਵਿਚ ਇਕ 65 ਸਾਲਾਂ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ...
ਜ਼ਬਰੀ ਵਸੂਲੀ ਤੇ ਹਥਿਆਰਬੰਦ ਲੁੱਟਾਂ ਖੋਹਾਂ ’ਚ ਸ਼ਾਮਲ 6 ਵਿਅਕਤੀ ਗਿ੍ਫ਼ਤਾਰ
. . .  about 4 hours ago
ਅੰਮ੍ਰਿਤਸਰ, 1 ਦਸੰਬਰ- ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸ.ਐਸ.ਪੀ ਸਵਪਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਬਰੀ ਵਸੂਲੀ ਅਤੇ ਹਥਿਆਰਬੰਦ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਸ਼ਾਮਲ...
ਜੀ-20 ਦੀ ਪ੍ਰਧਾਨਗੀ ਭਾਰਤ ਦੀ ਮਹੱਤਵਪੂਰਨ ਮੌਕਾ- ਅਸਟ੍ਰੇਲੀਆਈ ਹਾਈ ਕਮਿਸ਼ਨਰ
. . .  about 5 hours ago
ਨਵੀਂ ਦਿੱਲੀ, 1 ਦਸੰਬਰ- ਭਾਰਤ ਵਿਚ ਅਸਟ੍ਰੇਲੀਆ ਦੇ ਹਾਈ ਕਮਿਸ਼ਨਰ ਬੈਰੀ ਓ’ਫੈਰਲ ਨੇ ਕਿਹਾ ਕਿ ਅੱਜ ਭਾਰਤ ਲਈ ਮਹੱਤਵਪੂਰਨ ਮੌਕਾ ਹੈ, ਕਿਉਂਕਿ ਉਹ ਜੀ-20...
ਬੀ.ਡੀ.ਪੀ.ਓ. ਦਫ਼ਤਰ ਦੀ ਕੰਧ ਅਤੇ ਸ਼ਟਰ 'ਤੇ ਲਿਖੇ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ
. . .  about 6 hours ago
ਮਲੋਟ, 1 ਨਵੰਬਰ (ਅਜਮੇਰ ਸਿੰਘ ਬਰਾੜ)-ਮਲੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀ ਇਕ ਕੰਧ ਅਤੇ ਸ਼ਟਰ ਉੱਪਰ ਬੀਤੀ ਰਾਤ ਕਿਸੇ ਵਲੋਂ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਕਿਸਾਨੀ ਦੇ ਹੱਕ ਵਿਚ ਨਾਅਰੇ ਲਿਖ ਦਿੱਤੇ ਗਏ। ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਾ...
ਜੇਲ੍ਹਾਂ ’ਚੋਂ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ
. . .  about 6 hours ago
ਫ਼ਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ’ਚੋਂ ਮੋਬਾਇਲ ਫ਼ੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਇਕ ਵਾਰ ਫ਼ਿਰ ਤਲਾਸ਼ੀ ਦੌਰਾਨ 3 ਮੋਬਾਇਲ,...
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਆਰੰਭ
. . .  about 6 hours ago
ਤਲਵੰਡੀ ਸਾਬੋ, 01 ਦਸੰਬਰ (ਰਣਜੀਤ ਸਿੰਘ ਰਾਜੂ)- ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜ਼ੂਦ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ...
ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ 'ਚ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਕੀਤਾ ਨਿਵੇਸ਼
. . .  about 7 hours ago
ਮੁੰਬਈ, 1 ਦਸੰਬਰ-ਨਵੰਬਰ ਮਹੀਨੇ 'ਚ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰਾਂ 'ਚ 36,239 ਕਰੋੜ ਰੁਪਏ ਦਾ ਨਿਵੇਸ਼ ਕੀਤਾ...
ਗੁਜਰਾਤ ਚੋਣਾਂ:ਕ੍ਰਿਕਟਰ ਰਵਿੰਦਰ ਜਡੇਜਾ ਨੇ ਪਾਈ ਵੋਟ
. . .  about 7 hours ago
ਜਾਮਨਗਰ, 1 ਦਸੰਬਰ-ਕ੍ਰਿਕਟਰ ਰਵਿੰਦਰ ਜਡੇਜਾ ਨੇ ਜਾਮਨਗਰ ਦੇ ਇਕ ਪੋਲਿੰਗ ਸਟੇਸ਼ਨ 'ਤੇ ਆਪਣੀ ਵੋਟ ਪਾਈ। ਉਨ੍ਹਾਂ ਦੀ ਪਤਨੀ ਅਤੇ ਭਾਜਪਾ ਉਮੀਦਵਾਰ ਰਿਵਾਬਾ ਜਡੇਜਾ ਨੇ ਅੱਜ ਪਹਿਲਾਂ ਰਾਜਕੋਟ ਵਿਚ ਵੋਟ ਪਾਈ। ਇਸ ਮੌਕੇ ਰਵਿੰਦਰ ਜਡੇਜਾ ਨੇ ਕਿਹਾ ਕਿ "ਮੈਂ ਲੋਕਾਂ ਨੂੰ ਵੱਡੀ ਗਿਣਤੀ...
ਗੁਜਰਾਤ ਚੋਣਾਂ: ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਨੌਜਵਾਨਾਂ ਵਲੋਂ ਚਲਾਏ ਜਾ ਰਹੇ 33 ਪੋਲਿੰਗ ਸਟੇਸ਼ਨ
. . .  about 8 hours ago
ਨਵੀਂ ਦਿੱਲੀ, 1 ਦਸੰਬਰ -ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੌਰਾਨ ਪਹਿਲੀ ਵਾਰ 33 ਪੋਲਿੰਗ...
ਖਲਵਾੜਾ ਦੀ ਬੇਂਈ 'ਚ ਸ਼ਰਾਰਤੀ ਅਨਸਰਾਂ ਨੇ ਸੁੱਟੇ ਤੇਜ਼ਧਾਰ ਹਥਿਆਰ
. . .  about 8 hours ago
ਖਲਵਾੜਾ, 1 ਦਸੰਬਰ (ਮਨਦੀਪ ਸਿੰਘ ਸੰਧੂ)- ਫਗਵਾੜਾ-ਘੁੰਮਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਖਲਵਾੜਾ ਦੀ ਬੇਂਈ ਵਿਚ ਸ਼ਰਾਰਤੀ ਅਨਸਰਾਂ ਵਲੋਂ ਤੇਜ਼ਧਾਰ ਹਥਿਆਰ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬੇਂਈ ਵਿਚ ਦੇਖੇ ਗਏ ਹਥਿਆਰਾਂ ਦੀ ਗਿਣਤੀ...
ਵਿਸ਼ਵ ਏਡਜ਼ ਦਿਵਸ
. . .  about 8 hours ago
ਵਿਸ਼ਵ ਏਡਜ਼ ਦਿਵਸ
ਰਾਹੁਲ ਗਾਂਧੀ ਨੇ ਅੱਜ ਉੱਜੈਨ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੀ ਸ਼ੁਰੂਆਤ
. . .  about 8 hours ago
ਉਜੈਨ, 1 ਦਸੰਬਰ-ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 85ਵਾਂ ਦਿਨ ਹੈ। ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 85ਵੇਂ ਦਿਨ ਦੀ ਸ਼ੁਰੂਆਤ ਮੱਧ ਪ੍ਰਦੇਸ਼ ਦੇ ਉੱਜੈਨ ਤੋਂ...
ਸ਼ਰਧਾ ਹੱਤਿਆਕਾਂਡ:ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ ਦੋਸ਼ੀ ਆਫ਼ਤਾਬ ਨੂੰ
. . .  about 8 hours ago
ਨਵੀਂ ਦਿੱਲੀ, 1 ਦਸੰਬਰ-ਸ਼ਰਧਾ ਹੱਤਿਆਕਾਂਡ ਦੇ ਦੋਸ਼ੀ ਆਫ਼ਤਾਬ ਨੂੰ ਨਾਰਕੋ ਟੈਸਟ ਲਈ ਤਿਹਾੜ ਜੇਲ੍ਹ ਤੋਂ ਅੰਬੇਡਕਰ ਹਸਪਤਾਲ ਲਿਆਂਦਾ ਗਿਆ...
ਗੁਜਰਾਤ ਚੋਣਾਂ: ਪ੍ਰਧਾਨ ਮੰਤਰੀ ਮੋਦੀ ਅੱਜ ਅਹਿਮਦਾਬਾਦ 'ਚ ਕਰਨਗੇ 50 ਕਿਲੋਮੀਟਰ ਲੰਬਾ ਰੋਡ ਸ਼ੋਅ
. . .  about 9 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਵਿਚ 50 ਕਿਲੋਮੀਟਰ ਲੰਬਾ ਰੋਡ ਸ਼ੋਅ...
ਭਾਰਤ ਅੱਜ ਰਸਮੀ ਤੌਰ 'ਤੇ ਸੰਭਾਲੇਗਾ ਜੀ-20 ਦੀ ਪ੍ਰਧਾਨਗੀ
. . .  about 9 hours ago
ਨਵੀਂ ਦਿੱਲੀ, 1 ਦਸੰਬਰ-ਭਾਰਤ ਅੱਜ, 1 ਦਸੰਬਰ ਨੂੰ ਰਸਮੀ ਤੌਰ 'ਤੇ ਜੀ-20 ਦੀ ਪ੍ਰਧਾਨਗੀ ਸੰਭਾਲੇਗਾ। ਜੀ-20 ਲੋਗੋ ਨਾਲ 100 ਤੋਂ ਵੱਧ ਸਮਾਰਕਾਂ ਨੂੰ ਪ੍ਰਕਾਸ਼ਮਾਨ ਕੀਤਾ...
ਗੁਜਰਾਤ ਚੋਣਾਂ:ਪ੍ਰਧਾਨ ਮੰਤਰੀ ਵਲੋਂ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਵੋਟਾਂ ਪਾਉਣ ਦੀ ਅਪੀਲ
. . .  about 9 hours ago
ਨਵੀਂ ਦਿੱਲੀ, 1 ਦਸੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਗੁਜਰਾਤ ਚੋਣ ਦਾ ਪਹਿਲਾ ਪੜਾਅ ਹੈ। ਮੈਂ ਅੱਜ ਵੋਟ ਪਾਉਣ ਵਾਲੇ ਲੋਕਾਂ, ਖ਼ਾਸ ਤੌਰ 'ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਲੋਕਾਂ ਨੂੰ ਰਿਕਾਰਡ ਸੰਖਿਆ 'ਚ ਆਪਣੀ ਵੋਟ ਦੇ ਅਧਿਕਾਰ...
ਗੁਜਰਾਤ 'ਚ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ
. . .  about 9 hours ago
ਅਹਿਮਦਾਬਾਦ, 1 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਤਹਿਤ ਵੋਟਿੰਗ ਸ਼ੁਰੂ ਹੋ ਗਈ ਹੈ। ਸਿਆਸੀ ਪਾਰਟੀਆਂ ਦੀ ਕਿਸਮਤ ਦਾ ਫੈਸਲਾ ਅੱਜ 2 ਕਰੋੜ ਤੋਂ ਵੱਧ ਵੋਟਰ ਕਰਨਗੇ। ਕੱਛ, ਸੌਰਾਸ਼ਟਰ ਅਤੇ ਦੱਖਣੀ ਗੁਜਰਾਤ...
⭐ਮਾਣਕ - ਮੋਤੀ⭐
. . .  about 10 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552

ਰੂਪਨਗਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਸਾਲਾ ਪ੍ਰਕਾਸ਼ ਪੁਰਬ ਮੌਕੇ ਨੰਗਲ 'ਚ ਸਜਾਏ ਵਿਸ਼ਾਲ ਨਗਰ ਕੀਰਤਨ

ਨੰਗਲ, 28 ਨਵੰਬਰ (ਪ੍ਰੀਤਮ ਸਿੰਘ ਬਰਾਰੀ )-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨੰਗਲ ਦੀਆਂ ਸਮੂਹ ਸੰਗਤਾਂ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਕੰਨਿਆ ਸਕੂਲ ਤਖ਼ਤਗੜ੍ਹ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਨਿਰੀਖ਼ਣ

ਨੂਰਪੁਰ ਬੇਦੀ, 28 ਨਵੰਬਰ (ਰਾਜੇਸ਼ ਚੌਧਰੀ ਤਖਤਗੜ )-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਵਿਖੇ ਅੱਜ ਪਿ੍ੰ. ਮਨੀ ਰਾਮ ਦੀ ਅਗਵਾਈ ਹੇਠ ਅਧਿਆਪਕ ਮਾਪੇ ਮਿਲਣੀ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਰੂਪ 'ਚ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਕਿਸਾਨ ਨੇਤਾਵਾਂ ਨੇ ਮੋਰਿੰਡਾ ਇਲਾਕੇ ਦੇ ਕਿਸਾਨਾਂ ਨੂੰ ਦਿੱਲੀ ਚੱਲਣ ਦੀ ਕੀਤੀ ਅਪੀਲ

ਮੋਰਿੰਡਾ, 28 ਨਵੰਬਰ (ਕੰਗ)-ਮੋਰਿੰਡਾ ਤੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਲੱਖੋਵਾਲ, ਸਿੱਧੂਪੁਰ ਤੇ ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਦੇ ਸੈਂਕੜੇ ਕਿਸਾਨ ਦਿੱਲੀ ਡੇਰਾ ਲਾਈ ਬੈਠੇ ਹਨ ਅਤੇ ਕਿਸਾਨੀ ਦੇ ਹੱਕਾਂ ਦੀ ਲੜਾਈ ਖ਼ਾਤਰ ਆਪਣੀ ਸਿਹਤ ਦੀ ਪ੍ਰਵਾਹ ਨਾ ...

ਪੂਰੀ ਖ਼ਬਰ »

ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਵਲੋਂ ਮੋਰਿੰਡਾ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਫ਼ੰਡ ਦੇਣ ਦਾ ਐਲਾਨ

ਮੋਰਿੰਡਾ, 28 ਨਵੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਦੇ ਅਧੂਰੇ ਪਏ ਸੀਵਰੇਜ ਨੂੰ ਮੁਕੰਮਲ ਕਰਨ ਲਈ 35 ਕਰੋੜ ਰੁਪਏ ਦੇ ਫ਼ੰਡ ਜਾਰੀ ਕਰ ਦਿੱਤੇ ਹਨ | ਪਿੰਡ ਰਸੂਲਪੁਰ ਵਿਚ ਬਣ ਰਹੀ ਆਈ.ਟੀ.ਆਈ. ਲਈ 10 ਕਰੋੜ, ਬੇਲਾ-ਰੂਪਨਗਰ ਰੋਡ ਦੀ ਉਸਾਰੀ ਲਈ 15 ਕਰੋੜ ਰੁਪਏ, ਬੇਲਾ ਨਜ਼ਦੀਕ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 12 ਨਵੇਂ ਕੇਸ, 12 ਨੂੰ ਮਿਲੀ ਛੁੱਟੀ-ਇਕ ਮੌਤ

ਰੂਪਨਗਰ, 28 ਨਵੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਦੇ ਅੱਜ 12 ਨਵੇਂ ਕੇਸ ਸਾਹਮਣੇ ਆਏ ਹਨ ਜਦੋਂ ਕਿ 12 ਪੀੜਤਾਂ ਨੂੰ ਛੁੱਟੀ ਵੀ ਮਿਲ ਗਈ ਹੈ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਹੁਣ ਨੈਗੇਟਿਵ ਆਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਸਪੀਕਰ ਵਲੋਂ ਸ਼ਿੱਦਤ, ਹਿੰਮਤ ਤੇ ਜਨੂੰਨ ਨਾਲ ਰੋਕਾਂ ਤੋੜ ਕੇ ਦਿੱਲੀ ਪਹੰੁਚੇ ਕਿਸਾਨਾਂ ਨੂੰ ਦਿੱਤੀ ਵਧਾਈ

ਨੰਗਲ, 28 ਨਵੰਬਰ (ਪ੍ਰੀਤਮ ਸਿੰਘ ਬਰਾਰੀ)- ਕੌਮੀ ਸੰਘਰਸ਼ਾਂ ਦੀ ਹਮੇਸ਼ਾ ਹੀ ਪੰਜਾਬੀਆਂ ਨੇ ਹੀ ਅਗਵਾਈ ਕੀਤੀ ਹੈ ਅਤੇ ਅੱਜ ਵੀ ਕਿਸਾਨ ਸੰਘਰਸ਼ 'ਚ ਪੰਜਾਬੀ ਹੀ ਦੇਸ਼ ਦੀ ਅਗਵਾਈ ਕਰ ਰਹੇ ਹਨ, ਇਸ ਲਈ ਕਿਸਾਨ ਵਧਾਈ ਦੇ ਪਾਤਰ ਹਨ | ਇਹ ਪ੍ਰਗਟਾਵਾ ਅੱਜ ਪੰਜਾਬ ਵਿਧਾਨ ਸਭਾ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦੇਸ਼ ਅੰਦਰ ਬੇਗਾਨੇਪਨ ਦਾ ਅਹਿਸਾਸ ਕਰਵਾਇਆ-ਗਿਆਨੀ ਰਘਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 28 ਨਵੰਬਰ (ਜੇ. ਐਸ. ਨਿੱਕੂਵਾਲ)-ਦੇਸ਼ ਅੰਦਰ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਘਰਸ਼ ਕਰ ਰਹੇ ਕਿਸਾਨਾਂ 'ਤੇ ਹਰਿਆਣਾ ਅਤੇ ਕੇਂਦਰ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਜਬਰ ਦੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ...

ਪੂਰੀ ਖ਼ਬਰ »

ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਢੇਰ, 28 ਨਵੰਬਰ (ਸ਼ਿਵ ਕੁਮਾਰ ਕਾਲੀਆ)-ਅੱਜ ਕਿਸਾਨ ਵਿਰੋਧੀ ਬਿੱਲਾਂ ਦੇ ਖ਼ਿਲਾਫ਼ ਤੇ ਕਿਸਾਨ ਸੰਘਰਸ਼ ਦੀ ਹਮਾਇਤ ਦੇ ਵਿਚ ਅੱਡਾ ਮਾਰਕੀਟ ਢੇਰ ਦੇ ਦੁਕਾਨਦਾਰਾਂ ਤੇ ਇਲਾਕੇ ਦੇ ਕਿਸਾਨਾਂ ਵਲੋਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ 'ਤੇ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਘਨੌਲੀ ਦੇ ਸੁਵਿਧਾ ਕੇਂਦਰ ਦੀ ਮਸ਼ੀਨ ਖ਼ਰਾਬ ਹੋਣ ਕਾਰਨ ਆਧਾਰ ਕਾਰਡ ਬਣਾਉਣ ਵਾਲਿਆਂ ਨੂੰ ਆ ਰਹੀ ਪ੍ਰੇਸ਼ਾਨੀ

ਘਨੌਲੀ, 28 ਨਵੰਬਰ (ਜਸਵੀਰ ਸਿੰਘ ਸੈਣੀ)-ਘਨੌਲੀ ਦੇ ਸੁਵਿਧਾ ਕੇਂਦਰ ਵਿਖੇ ਮਸ਼ੀਨ ਖ਼ਰਾਬ ਹੋਣ ਕਾਰਨ ਆਧਾਰ ਕਾਰਡ ਬਣਾਉਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਕਰਨਾ ਪੈ ਰਿਹਾ ਹੈ | ਉਕਤ ਸੁਵਿਧਾ ਕੇਂਦਰ ਵਿਖੇ ਆਪਣਾ ਫ਼ੋਨ ਆਧਾਰ ਕਾਰਡ ਨਾਲ ਲਿੰਕ ਕਰਵਾਉਣ ਲਈ ...

ਪੂਰੀ ਖ਼ਬਰ »

ਤਰੱਕੀ 'ਚ ਹੋਰ ਦੇਰੀ ਹੋਣ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਦਾ ਕੀਤਾ ਜਾਵੇਗਾ ਘਿਰਾਓ-ਪਰਵਿੰਦਰ ਭਾਰਤੀ

ਸ੍ਰੀ ਅਨੰਦਪੁਰ ਸਾਹਿਬ, 28 ਨਵੰਬਰ (ਕਰਨੈਲ ਸਿੰਘ ਸੈਣੀ)- ਐਸ.ਸੀ/ ਬੀ.ਸੀ ਅਧਿਆਪਕ ਜਥੇਬੰਦੀ ਦੀ ਇਕ ਮੀਟਿੰਗ ਸਥਾਨਕ ਕਹਿਲ ਕੰਪਲੈਕਸ, ਨੇੜੇ ਰੇਲਵੇ ਫਾਟਕ, ਲੋਦੀਪੁਰ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੀ ਗਈ | ਜਿਸ ਵਿਚ ਸੂਬਾ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਯੂਨਾਈਟਿਡ ਫ਼ਰੰਟ ਆਫ਼ ਐਕਸ ਸਰਵਿਸਮੈਨ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ

ਰੂਪਨਗਰ, 28 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਯੂਨਾਈਟਿਡ ਫ਼ਰੰਟ ਆਫ਼ ਐਕਸ ਸਰਵਿਸਮੈਨ ਜ਼ਿਲ੍ਹਾ ਰੂਪਨਗਰ ਦੀ ਕੋਵਿਡ-19 ਤੋਂ ਬਾਅਦ ਪਹਿਲੀ ਮੀਟਿੰਗ ਸਰਪ੍ਰਸਤ ਕਰਨਲ ਦੀਦਾਰ ਸਿੰਘ ਦੀ ਅਗਵਾਈ 'ਚ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਖੇ ਹੋਈ | ਮੀਟਿੰਗ ਦੀ ਸ਼ੁਰੂਆਤ ਦੇਸ਼ ...

ਪੂਰੀ ਖ਼ਬਰ »

ਯੂਨਾਈਟਿਡ ਚਰਚ ਆਫ਼ ਨਾਰਥਨ ਇੰਡੀਆ (ਟੀ. ਏ.) ਨੇ ਕਲਾਰਾਂ ਨੇੜੇ ਚਰਚ ਦੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

ਮੋਰਿੰਡਾ 28 ਨਵੰਬਰ (ਪਿ੍ਤਪਾਲ ਸਿੰਘ)- ਯੂਨਾਈਟਿਡ ਚਰਚ ਆਫ਼ ਨਾਰਥਨ ਇੰਡੀਆ (ਟੀ. ਏ.) ਦੇ ਅਹੁਦੇਦਾਰਾਂ ਵਲੋਂ ਮੋਰਿੰਡਾ-ਚਮਕੌਰ ਸਾਹਿਬ ਰੋਡ 'ਤੇ ਪਿੰਡ ਕਲਾਰਾਂ ਨਜ਼ਦੀਕ ਚਰਚ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਯੋਹਾਨ ਅਮੈਨਵੈਲ ਪ੍ਰਧਾਨ ...

ਪੂਰੀ ਖ਼ਬਰ »

ਮਾਸਟਰ ਓਕਾਂਰ ਸਿੰਘ ਥਲੀ ਖ਼ੁਰਦ ਸਿੱਖਿਆ ਵਿਭਾਗ ਵਲੋਂ ਸਨਮਾਨਿਤ

ਘਨੌਲੀ, 28 ਨਵੰਬਰ (ਜਸਵੀਰ ਸਿੰਘ ਸੈਣੀ)- ਕੋਵਿਡ-19 ਮਹਾਂਮਾਰੀ ਦੇ ਸਮੇਂ ਲਾਕਡਾਊਾਨ ਦੌਰਾਨ ਪੰਜਾਬ ਭਰ ਦੇ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆਂ ਅਤੇ ਵੀਡੀਓ ਲੈਕਚਰ ਤਿਆਰ ਕਰਨ ਦੇ ਬਦਲੇ ਮਾਸਟਰ ਓਕਾਂਰ ਸਿੰਘ ਰਾਜੂ ਥਲੀ ਨੂੰ ਵਿਸ਼ੇਸ਼ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਤੋਂ ਬੀਬੀ ਕਿਰਣਜੀਤ ਕੌਰ ਤੇ ਬੀਬੀ ਜਰਨੈਲ ਕੌਰ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ

ਸ੍ਰੀ ਅਨੰਦਪੁਰ ਸਾਹਿਬ, 28 ਨਵੰਬਰ (ਜੇ. ਐਸ. ਨਿੱਕੂਵਾਲ)- ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਪੰਜਾਬ ਦੀ ਇਸਤਰੀ ਕੋਆਰਡੀਨੇਟਰ ਬੀਬੀ ਪਰਮਜੀਤ ਕੌਰ ਗੁਲਸ਼ਨ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਪਾਰਟੀ ਦੀ ਸੀਨੀਅਰ ਇਸਤਰੀ ਆਗੂ ਬੀਬੀ ਹਰਜੀਤ ਕੌਰ ਤਲਵੰਡੀ ਦੀ ਅਗਵਾਈ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਲੋਂ 'ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਦਰਸ਼ਨ' ਵਿਸ਼ੇ 'ਤੇ ਵੈਬੀਨਾਰ ਕਰਵਾਇਆ

ਬਲਵਿੰਦਰ ਸਿੰਘ ਜੌੜਾ ਸਿੰਘਾ ਸਾਬਕਾ ਸਕੱਤਰ, ਧਰਮ ਪ੍ਰਚਾਰ ਕਮੇਟੀ ਨੇ ਮੁੱਖ ਬੁਲਾਰੇ ਵਜੋਂ ਕੀਤੀ ਸ਼ਿਰਕਤ ਸ੍ਰੀ ਚਮਕੌਰ ਸਾਹਿਬ, 28 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਧਰਮ ਅਧਿਐਨ ਵਿਭਾਗ ਵਲੋਂ ...

ਪੂਰੀ ਖ਼ਬਰ »

ਲੁਠੇੜੀ ਸਕੂਲ ਦੇ ਵਿਦਿਆਰਥੀਆਂ ਜਿੱਤਿਆ ਪੀ.ਪੀ.ਟੀ. ਬਣਾਉਣ ਦਾ ਮੁਕਾਬਲਾ

ਸ੍ਰੀ ਚਮਕੌਰ ਸਾਹਿਬ, 28 ਨਵੰਬਰ (ਜਗਮੋਹਣ ਸਿੰਘ ਨਾਰੰਗ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ 'ਤੇ ਬਲਾਕ ਸ੍ਰੀ ਚਮਕੌਰ ਸਾਹਿਬ ਚੋਂ ਪੀ. ਪੀ. ਟੀ ( ਪਾਵਰ ਪੁਆਇੰਟ ਪੇਸ਼ਕਾਰੀ) ਮੁਕਾਬਲੇ 'ਚੋ ਸੈਕੰਡਰੀ ਵਰਗ 'ਚ ਦਸਵੀਂ ਦੇ ਦਿਲਵੀਰ ਸਿੰਘ ਅਤੇ ਮਿਡਲ ...

ਪੂਰੀ ਖ਼ਬਰ »

ਬਸਪਾ ਦੇ ਨੌਜਵਾਨਾਂ ਵਲੋਂ ਲੋਕਾਂ ਨੂੰ ਲਾਮਬੰਦ ਕਰਨ ਸਬੰਧੀ ਮੀਟਿੰਗ

ਨੂਰਪੁਰ ਬੇਦੀ, 28 ਨਵੰਬਰ (ਹਰਦੀਪ ਸਿੰਘ ਢੀਂਡਸਾ)- ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਰੋਪੜ ਦੀ ਬਲਾਕ ਨੂਰਪੁਰ ਬੇਦੀ ਦੀ ਮੀਟਿੰਗ ਪਿੰਡ ਹਰੀਪੁਰ ਬੱਸ ਸਟੈਂਡ ਵਿਖੇ ਸਰਵ ਸਮਾਜ ਦੇ ਨੌਜਵਾਨ ਸਾਥੀਆਂ ਨਾਲ ਕੀਤੀ ਗਈ | ਮੀਟਿੰਗ ਵਿਚ ਮੁੱਖ ਤੌਰ 'ਤੇ ਭਵਿੱਖ ਵਿਚ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ 'ਤੇ ਬੀਬੀਆਂ ਨੇ ਵੰਡੇ ਲੱਡੂ

ਸ੍ਰੀ ਅਨੰਦਪੁਰ ਸਾਹਿਬ, 28 ਨਵੰਬਰ (ਜੇ. ਐਸ. ਨਿੱਕੂਵਾਲ)- ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਣਨ ਤੇ ਜ਼ਿਲ੍ਹਾ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਕੁਲਵਿੰਦਰ ਕੌਰ ਦੀ ਅਗਵਾਈ ਹੇਠ ਬੀਬੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਅੱਵਲ ਰਹਿਣ ਵਾਲੀ ਵਿਦਿਆਰਥਣ ਸੁਖਰੀਤ ਕੌਰ ਸਨਮਾਨਿਤ

ਨੂਰਪੁਰ ਬੇਦੀ, 28 ਨਵੰਬਰ (ਹਰਦੀਪ ਸਿੰਘ ਢੀਂਡਸਾ)- ਸਰਕਾਰੀ ਹਾਈ ਸਕੂਲ ਬੜਵਾ ਦੀ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਅੱਵਲ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਸੁਖਰੀਤ ਕੌਰ ਸਮੇਤ ਵੱਖ-ਵੱਖ ਮੁਕਾਬਲਿਆਂ ਵਿਚ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਨੂੰ ...

ਪੂਰੀ ਖ਼ਬਰ »

26 ਨਵੰਬਰ ਦਾ ਦਿਨ ਹਰ ਭਾਰਤੀ ਦੀ ਜ਼ਿੰਦਗੀ 'ਚ ਇਤਿਹਾਸਕ-ਬਸਪਾ ਆਗੂ

ਕਾਹਨਪੁਰ ਖੂਹੀ, 28 ਨਵੰਬਰ (ਗੁਰਬੀਰ ਸਿੰਘ ਵਾਲੀਆ)-26 ਨਵੰਬਰ ਦਾ ਸੰਵਿਧਾਨ ਦਿਵਸ ਹਰ ਭਾਰਤੀ ਦੀ ਜ਼ਿੰਦਗੀ ਵਿਚ ਇਤਿਹਾਸਕ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਬਸਪਾ ਆਗੂਆਂ ਨੇ ਕਾਹਨਪੁਰ ਖੂਹੀ (ਨੂਰਪੁਰ ਬੇਦੀ) ਵਿਖੇ ਹੋਈ ਬਸਪਾ ਯੂਥ ਦੀ ਮੀਟਿੰਗ ਦੌਰਾਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੀ ਟੀਮ ਵਲੋਂ ਰੇਤ ਨਾਲ ਭਰੇ ਟਰੈਕਟਰ-ਟਰਾਲੀ ਕਾਬੂ

ਪੁਰਖਾਲੀ, 28 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਜੰਗਲਾਤ ਵਿਭਾਗ ਦੀ ਟੀਮ ਵਲੋਂ ਪਿੰਡ ਬੱਲਮਗੜ੍ਹ ਮੰਦਵਾੜਾ ਵਿਖੇ ਰੇਤ ਨਾਲ ਭਰੇ ਇਕ ਟਰੈਕਟਰ-ਟਰਾਲੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਬੱਲਮਗੜ੍ਹ ਮੰਦਵਾੜਾ ਵਿਖੇ ਰੇਤ ...

ਪੂਰੀ ਖ਼ਬਰ »

ਖੰਡ ਮਿੱਲ ਮੋਰਿੰਡਾ ਵਿਖੇ ਗੰਨੇ ਦੀ ਪਿੜਾਈ ਦਾ ਸੀਜ਼ਨ ਅੱਜ ਤੋਂ ਹੋਵੇਗਾ ਸ਼ੁਰੂ

ਮੋਰਿੰਡਾ, 28 ਨਵੰਬਰ (ਕੰਗ)-ਖੰਡ ਮਿੱਲ ਮੋਰਿੰਡਾ ਵਿਖੇ 29 ਨਵੰਬਰ 2020 ਨੂੰ ਗੰਨੇ ਦੀ ਪਿੜਾਈ ਦਾ ਕੰਮ ਸ਼ੁਰੂ ਹੋ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿੱਲ ਕਰਮਚਾਰੀ ਦਵਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਗੰਨੇ ਦੀ ਪਿੜਾਈ ਦਾ ...

ਪੂਰੀ ਖ਼ਬਰ »

ਐੱਸ.ਐੱਚ.ਓ. ਨੇ ਨੂਰਪੁਰ ਬੇਦੀ ਸ਼ਹਿਰ 'ਚ ਮਾਸਕ ਨਾ ਪਾਉਣ ਵਾਲਿਆਂ ਨੂੰ ਕੀਤਾ ਸੁਚੇਤ

ਨੂਰਪੁਰ ਬੇਦੀ, 28 ਨਵੰਬਰ (ਹਰਦੀਪ ਸਿੰਘ ਢੀਂਡਸਾ)- ਕਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਅਤੇ ਸਰਕਾਰ ਵਲੋਂ ਮਾਸਕ ਪਾਉਣ ਨੂੰ ਲਾਜ਼ਮੀ ਕਰਨ ਲਈ ਨੂਰਪੁਰ ਬੇਦੀ ਦੇ ਥਾਣਾ ਮੁਖੀ ਭੁਪਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਸ਼ਹਿਰ ਦੇ ਬਾਜ਼ਾਰ ਦਾ ਦੌਰਾ ਕੀਤਾ | ਇਸ ...

ਪੂਰੀ ਖ਼ਬਰ »

ਐੱਸ.ਜੀ ਗਰੁੱਪ ਵਲੋਂ ਡੀ. ਏ. ਵੀ ਸਕੂਲ ਤਖ਼ਤਗੜ੍ਹ ਵਿਖੇ 17ਵਾਂ ਕਿ੍ਕਟ ਟੂਰਨਾਮੈਂਟ ਸ਼ੁਰੂ

ਨੂਰਪੂਰ ਬੇਦੀ, 28 ਨਵੰਬਰ (ਹਰਦੀਪ ਸਿੰਘ ਢੀਂਡਸਾ)- ਐਸ. ਜੀ ਗਰੁੱਪ ਵਲੋਂ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ 17ਵੇਂ ਸਾਲਾਨਾ ਕਿ੍ਕਟ ਖੇਡ ਮੇਲੇ ਦਾ ਆਗਾਜ਼ ਅੱਜ ਪੂਰੀ ਸ਼ਾਨੋ-ਸ਼ੌਕਤ ਨਾਲ ਕਰ ਦਿੱਤਾ ਗਿਆ ਹੈ | ਇਸ ਖੇਡ ਮੇਲੇ ਦਾ ਉਦਘਾਟਨ ਅੱਜ ਐਸ.ਜੀ ...

ਪੂਰੀ ਖ਼ਬਰ »

ਸੈਣੀ ਚੈਰੀਟੇਬਲ ਐਜੂਕੇਸ਼ਨ ਟਰੱਸਟ ਵਲੋਂ ਵਿਦਿਆਰਥੀਆਂ ਨੂੰ 6 ਲੱਖ ਤਿੰਨ ਹਜ਼ਾਰ ਵਜ਼ੀਫ਼ੇ ਦੇ ਚੈੱਕ ਵੰਡੇ

ਰੂਪਨਗਰ, 28 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)- ਸੈਣੀ ਚੈਰੀਟੇਬਲ ਐਜੂਕੇਸ਼ਨ ਟਰੱਸਟ ਵਲੋਂ ਅੱਜ ਸੈਣੀ ਭਵਨ ਵਿਖੇ ਕੋਰੋਨਾ ਮਹਾਂਮਾਰੀ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਾਲਾਨਾ ਸਿੱਖਿਆ ਸਮਾਗਮ-2020 ਦਾ ਆਯੋਜਨ ਕੀਤਾ ਗਿਆ | ਸਮਾਗਮ ਦੌਰਾਨ ਵਿੱਦਿਅਕ ਸੈਸ਼ਨ 2020-21 ...

ਪੂਰੀ ਖ਼ਬਰ »

ਸੰਸਥਾ ਇਨਸਾਨੀਅਤ ਪਹਿਲਾਂ ਵਲੋਂ ਬਸੀ ਵਿਖੇ ਲੋੜਵੰਦ ਪਰਿਵਾਰ ਦੀ ਮਦਦ

ਨੂਰਪੁਰ ਬੇਦੀ, 28 ਨਵੰਬਰ (ਹਰਦੀਪ ਸਿੰਘ ਢੀਂਡਸਾ)-ਇਲਾਕੇ ਦੀ ਸਮਾਜ ਸੇਵੀ ਸੰਸਥਾ 'ਪਹਿਲਾਂ ਇਨਸਾਨੀਅਤ' ਵਲੋਂ ਆਪਣੀ ਨਵੀਂ ਸ਼ੁਰੂ ਕੀਤੀ ਮੁਹਿੰਮ ਸਾਡੀ ਬੇਟੀ ਸਾਡੀ ਸ਼ਾਨ ਤਹਿਤ ਅੱਜ ਇਲਾਕੇ ਦੇ ਪਿੰਡ ਬਸੀ ਵਿਖੇ ਲੋੜਵੰਦ ਪਰਿਵਾਰ ਦੀ ਲੜਕੀ ਦੀ ਵਿਆਹ ਲਈ ਵਿੱਤੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਗਰੋੜ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਸਜਾਇਆ

ਪੁਰਖਾਲੀ, 28 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡ ਮਗਰੋੜ ਦੀਆਂ ਸੰਗਤਾਂ ਵਲੋਂ ਛੇਵਾਂ ਮਹਾਨ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਗੁਰੂ ਦੇ ਪੰਜ ...

ਪੂਰੀ ਖ਼ਬਰ »

ਸੰਤ ਕਰਮ ਸਿੰਘ ਅਕੈਡਮੀ 'ਚ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਰੂਪਨਗਰ, 28 ਨਵੰਬਰ (ਸਤਨਾਮ ਸਿੰਘ ਸੱਤੀ)- ਸੰਤ ਕਰਮ ਸਿੰਘ ਅਕੈਡਮੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਰੋਹ ਗੁਰਦੁਆਰਾ ਸੱਚਖੰਡ ਈਸ਼ਰ ਦਰਬਾਰ ਫੂਲ ਖ਼ੁਰਦ ਵਿਖੇ ਸ਼ਰਧਾ ਨਾਲ ਕਰਵਾਇਆ ਗਿਆ | ਅਕੈਡਮੀ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 28 ਨਵੰਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਜ਼ਿਲ੍ਹਾ ਸਰਪ੍ਰਸਤ ਪਰਗਟ ਸਿੰਘ ਦਿਓਲ ਰੌਲੂਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਜਲ ਨਿਕਾਸੀ ਵਿਭਾਗ ਦੇ ਅਧਿਕਾਰੀਆਂ ਵਲੋਂ ਚਰਨ ਗੰਗਾ ਪੁਲ ਅਤੇ ਲੋਧੀਪੁਰ ਬੰਨ੍ਹ ਦਾ ਦੌਰਾ

ਸ੍ਰੀ ਅਨੰਦਪੁਰ ਸਾਹਿਬ, 28 ਨਵੰਬਰ (ਜੇ. ਐੱਸ. ਨਿੱਕੂਵਾਲ)- ਧਾਰਮਿਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਦੀ ਸਭ ਤੋਂ ਪੁਰਾਣੀ ਸਮੱਸਿਆ ਸਤਲੁਜ ਦਰਿਆ ਤੇ ਪਿੰਡ ਲੋਧੀਪੁਰ ਵਿਖੇ ਬਣਾਏ ਗਏ ਬੰਨ੍ਹ ਦੀ ਸੁਰੱਖਿਆ ਲਈ ਸਪੀਕਰ ਰਾਣਾ ਕੇ.ਪੀ. ਸਿੰਘ ਦੇ ਆਦੇਸ਼ਾਂ ਤੋਂ ...

ਪੂਰੀ ਖ਼ਬਰ »

'ਆਪ' ਆਗੂ ਤੇ ਸਾਬਕਾ ਕੌ ਾਸਲਰ ਸੰਜੀਵ ਰਾਣਾ ਵਲੋਂ ਨਾਲੇ 'ਚ ਪਾਈਪਾਂ ਪਾਉਣ ਦੇ ਕੰਮ ਦਾ ਜ਼ੋਰਦਾਰ ਵਿਰੋਧ

ਨੰਗਲ, 28 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ ਸ਼ਹਿਰ ਦੇ ਵਾਰਡ ਨੰਬਰ ਦੋ ਅਤੇ ਤਿੰਨ ਵਿਚੋਂ ਲੰਘਦੇ ਗੰਦੇ ਨਾਲੇ ਨੂੰ ਪੱਕਾ ਬਣਾਉਣ ਦੀ ਬਜਾਏ ਉਸ ਵਿਚ ਬਿਨਾਂ ਲੈਵਲ ਤੋਂ ਸੀਮਿੰਟ ਦੀਆਂ ਪਾਈਪਾਂ ਵਿਛਾਈਆਂ ਜਾ ਰਹੀਆਂ ਹਨ ਜੋ ਕਿ ਵਾਰਡ ਵਾਸੀਆਂ ਲਈ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਆਰੰਭ

30 ਨਵੰਬਰ ਨੂੰ ਸਵੇਰੇ ਪੈਣਗੇ ਭੋਗ-ਸ਼ਾਮ ਨੰੂ ਹੋਣਗੇ ਗੁਰਮਤਿ ਸਮਾਗਮ ਸ੍ਰੀ ਅਨੰਦਪੁਰ ਸਾਹਿਬ, 28 ਨਵੰਬਰ (ਜੇ. ਐਸ. ਨਿੱਕੂਵਾਲ)-ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਨੇ ਵਿਵਾਦਤ ਜ਼ਮੀਨ 'ਤੇ ਢਾਂਚਾ ਖੜ੍ਹਾ ਕਰਨ 'ਤੇ ਲਗਾਈ ਰੋਕ

ਚੰਡੀਗੜ੍ਹ, 28 ਨਵੰਬਰ (ਬਿ੍ਜੇਂਦਰ ਗੌੜ)-ਜਨਤਾ ਫੀਲਿੰਗ ਸਟੇਸ਼ਨ ਨੂੰ ਗ੍ਰਾਮ ਪੰਚਾਇਤ ਵਲੋਂ ਸਿਕੰਦਰਾਬਾਦ ਪਿੰਡ, ਗੁਰੂਗਰਾਮ ਦੀ 3 ਹਜ਼ਾਰ ਸਕੁਵੇਅਰ ਯਾਰਡ ਦੀ ਜ਼ਮੀਨ ਲੀਜ਼ 'ਤੇ ਦਿੱਤੇ ਜਾਣ ਦੇ ਮਾਮਲੇ ਵਿਚ ਮਿਲੀ ਕਲੀਨ ਚਿੱਟ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ...

ਪੂਰੀ ਖ਼ਬਰ »

ਪਿੰਡ ਹਰਿਪੁਰ ਹਿੰਦੂਆਂ ਵਿਖੇ ਅਣਢੱਕੇ ਖੂਹ ਕਾਰਨ ਕਦੇ ਵੀ ਵਾਪਰ ਸਕਦੈ ਹਾਦਸਾ

ਡੇਰਾਬੱਸੀ, 28 ਨਵੰਬਰ (ਗੁਰਮੀਤ ਸਿੰਘ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਖੇ ਬੋਰਵੈੱਲ 'ਚ ਡਿੱਗੇ 2 ਸਾਲਾ ਮਾਸੂਮ ਬੱਚੇ ਫ਼ਤਿਹਵੀਰ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਅਜਿਹੀ ਅਣਹੋਣੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ...

ਪੂਰੀ ਖ਼ਬਰ »

ਪਿੰਡ ਹਰਿਪੁਰ ਹਿੰਦੂਆਂ ਵਿਖੇ ਅਣਢੱਕੇ ਖੂਹ ਕਾਰਨ ਕਦੇ ਵੀ ਵਾਪਰ ਸਕਦੈ ਹਾਦਸਾ

ਡੇਰਾਬੱਸੀ, 28 ਨਵੰਬਰ (ਗੁਰਮੀਤ ਸਿੰਘ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਖੇ ਬੋਰਵੈੱਲ 'ਚ ਡਿੱਗੇ 2 ਸਾਲਾ ਮਾਸੂਮ ਬੱਚੇ ਫ਼ਤਿਹਵੀਰ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਅਜਿਹੀ ਅਣਹੋਣੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ...

ਪੂਰੀ ਖ਼ਬਰ »

ਭਾਜਪਾ ਭਿ੍ਸ਼ਟਾਚਾਰ ਦੇ ਮੁੱਦੇ 'ਤੇ ਲੜੇਗੀ ਨਗਰ ਕੌ ਾਸਲ ਨੰਗਲ ਦੀਆਂ ਚੋਣਾਂ-ਰਾਜੇਸ਼ ਚੌਧਰੀ

ਨੰਗਲ, 28 ਨਵੰਬਰ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ਸਰਕਾਰ ਵਲੋਂ ਨਗਰ ਕੌਾਸਲ ਚੋਣਾਂ ਕਰਵਾਉਣ ਦੇ ਲਏ ਗਏ ਫ਼ੈਸਲੇ ਦਾ ਭਾਜਪਾ ਨਗਰ ਮੰਡਲ ਵਲੋਂ ਜ਼ੋਰਦਾਰ ਸਵਾਗਤ ਕਰਦਿਆਂ ਮੰਡਲ ਪ੍ਰਧਾਨ ਰਾਜੇਸ਼ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਭਾਵੇਂ ਇਹ ਫ਼ੈਸਲਾ ਦੇਰੀ ਨਾਲ ਕੀਤਾ ਗਿਆ ਪਰ ਭਾਜਪਾ ਨਗਰ ਕੌਾਸਲ ਨੰਗਲ ਦੀਆਂ ਉੱਨ੍ਹੀ ਸੀਟਾਂ 'ਤੇ ਹੂੰਝਾ ਫੇਰ ਜਿੱਤ ਪ੍ਰਾਪਤ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਹੈ | ਰਾਜੇਸ਼ ਚੌਧਰੀ ਨੇ ਕਿਹਾ ਕਿ ਭਾਜਪਾ ਨਗਰ ਕੌਾਸਲ ਨੰਗਲ ਦੀਆਂ ਚੋਣਾਂ ਭਿ੍ਸ਼ਟਾਚਾਰ ਦੇ ਮੁੱਦੇ 'ਤੇ ਲੜੇਗੀ | ਉਨ੍ਹਾਂ ਭਾਜਪਾ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਰਡ ਪੱਧਰ 'ਤੇ ਭਾਜਪਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਇੱਕਜੁੱਟ ਇੱਕ ਮਤ ਹੋ ਕੇ ਅੱਜ ਤੋਂ ਹੀ ਕਮਰਕੱਸੇ ਕਰ ਲਏ ਜਾਣ ਤਾਂ ਕਿ ਕਾਂਗਰਸ ਪਾਰਟੀ ਨੂੰ ਸੱਤਾ ਤੋਂ ਲਾਂਭੇ ਕੀਤਾ ਜਾ ਸਕੇ | ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਚੰਦਰ ਕੁਮਾਰ ਬਜਾਜ ਸਾਬਕਾ ਚੇਅਰਮੈਨ ਨਗਰ ਸੁਧਾਰ ਟਰੱਸਟ ਨੰਗਲ, ਰਣਜੀਤ ਲੱਕੀ ਜ਼ਿਲ੍ਹਾ ਸਕੱਤਰ ਭਾਜਪਾ, ਮਹੇਸ਼ ਕਾਲੀਆ ਜਨਰਲ ਸਕੱਤਰ ਮੰਡਲ ਭਾਜਪਾ, ਅਤੇ ਰਾਣਾ ਰਜਿੰਦਰ ਕੁਮਾਰ ਸਵਾਮੀਪੁਰ ਮੈਂਬਰ ਬਲਾਕ ਸੰਮਤੀ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸਪੀਕਰ ਰਾਣਾ ਕੇ. ਪੀ. ਸਿੰਘ ਨੇ ਅੱਡਾ ਮਾਰਕੀਟ ਵਿਖੇ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਨਾਲ ਕੀਤਾ ਦੁੱਖ ਸਾਂਝਾ

ਨੰਗਲ, 28 ਨਵੰਬਰ (ਪ੍ਰੀਤਮ ਸਿੰਘ ਬਰਾਰੀ)- ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ ਸਿੰਘ ਨੇ ਅੱਜ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਰੂਪਨਗਰ ਦੇ ਪ੍ਰਧਾਨ ਸੁਦਰਸ਼ਨ ਚੌਧਰੀ ਦੇ ਗ੍ਰਹਿ ਅੱਡਾ ਮਾਰਕੀਟ ਨੰਗਲ ਵਿਖੇ ਪਹੁੰਚ ਕੇ ਉਨ੍ਹਾਂ ਦੇ ਪਿਤਾ ਰਾਮ ਚੰਦ ਚੌਧਰੀ ਦੀ ...

ਪੂਰੀ ਖ਼ਬਰ »

ਏਾਜਲਸ ਵਰਲਡ ਸਕੂਲ ਮੋਰਿੰਡਾ ਵਲੋਂ ਕੋਰੋਨਾ ਯੋਧਿਆਂ ਦਾ ਧੰਨਵਾਦ

ਮੋਰਿੰਡਾ, 28 ਨਵੰਬਰ (ਕੰਗ)-ਏਾਜਲਸ ਵਰਲਡ ਸਕੂਲ ਮੋਰਿੰਡਾ ਵਲੋਂ ਕੋਵਿਡ-19 ਦੌਰਾਨ ਨਿਭਾਈਆਂ ਸੇਵਾਵਾਂ ਸਦਕਾ ਕੋਰੋਨਾ ਯੋਧਿਆਂ ਦਾ ਧੰਨਵਾਦ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਦੀਪਿਕਾ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਵਲੋਂ ਆਪਣੇ ਹੱਥੀਂ ...

ਪੂਰੀ ਖ਼ਬਰ »

ਮੋਰਿੰਡਾ ਵਿਖੇ ਗੁਰਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਮੋਰਿੰਡਾ, 28 ਨਵੰਬਰ (ਕੰਗ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦਗੰਜ ਮੋਰਿੰਡਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਇਸ ਨਗਰ ...

ਪੂਰੀ ਖ਼ਬਰ »

ਸੰਧੂਆਂ ਵਿਖੇ ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸ੍ਰੀ ਚਮਕੌਰ ਸਾਹਿਬ, 28 ਨਵੰਬਰ (ਜਗਮੋਹਣ ਸਿੰਘ ਨਾਰੰਗ)- ਨੇੜਲੇ ਪਿੰਡ ਸੰਧੂਆਂ ਵਿਖੇ ਗੁ: ਸ੍ਰੀ ਕਲਗ਼ੀਧਰ ਸਾਹਿਬ ਤੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਟਕਸਾਲੀ) ਵਲੋਂ ਮੈਂਬਰਸ਼ਿਪ ਮੁਹਿੰਮ ਦਾ ਆਗਾਜ਼

ਕੁਰਾਲੀ, 28 ਨਵੰਬਰ (ਹਰਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਇਕ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਜਥੇਦਾਰ ਉਜਾਗਰ ਸਿੰਘ ਬਡਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਗੂਆਂ ਵਲੋਂ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਦਿਆਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX