ਤਾਜਾ ਖ਼ਬਰਾਂ


ਹਿਮਾਚਲ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ਸੋਚ ’ਤੇ ਮੋਹਰ ਲਗਾਈ-ਰਾਜਾ ਵੜਿੰਗ
. . .  1 minute ago
ਮੁਹਾਲੀ, 9 ਦਸੰਬਰ (ਦਵਿੰਦਰ ਸਿੰਘ)- ਹਿਮਾਚਲ ਚੋਣਾਂ ਵਿਚ ਕਾਂਗਰਸ ਦੀ ਹੋਈ ਜਿੱਤ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਕਾਂਗਰਸ ਪਾਰਟੀ ਦੀ ...
ਬਾਰ ਐਸੋਸੀਏਸ਼ਨ ਅਮਲੋਹ ਦੀ ਚੋਣ ਵਿੱਚ ਐਡਵੋਕੇਟ ਅਮਰੀਕ ਸਿੰਘ ਔਲਖ ਜਿੱਤ ਦਰਜ ਕਰਕੇ ਪ੍ਰਧਾਨ ਬਣੇ
. . .  27 minutes ago
ਅਮਲੋਹ, 9 ਦਸੰਬਰ (ਕੇਵਲ ਸਿੰਘ)- ਅੱਜ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ਸੈਕਟਰੀ ਦੀ ਚੋਣ ਲਈ ਵੋਟਿੰਗ ਹੋਈ, ਜਿਸ ਵਿਚ ਐਡਵੋਕੇਟ ਅਮਰੀਕ ਸਿੰਘ ਔਲਖ ਪ੍ਰਧਾਨ ਦੀ ਚੋਣ ਜਿੱਤੇ। ਇਮਰਾਨ ਤੱਗੜ ਮੀਤ ਪ੍ਰਧਾਨ ਬਣੇ, ਉਥੇ ਹੀ ਦੂਸਰੇ ਗਰੁੱਪ ਦੇ ਐਡਵੋਕੇਟ ਪ੍ਰਣਵ ਗੁਪਤਾ ਚੋਣ...
ਇਤਿਹਾਸਕ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ 11 ਹਜ਼ਾਰ ਬੂਟੇ ਲਗਾਉਣ ਦੀ ਸ਼ੁਰੂਆਤ
. . .  59 minutes ago
ਸੰਧਵਾਂ, 9 ਦਸੰਬਰ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਪਿੰਡ ਸੰਧਵਾਂ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਸਰਪੰਚ ਪਰਮਜੀਤ ਸਿੰਘ ਮਾਨ, ਪ੍ਰਧਾਨ ਅਮਰੀਕ ਸਿੰਘ ਸੰਧੂ, ਪ੍ਰਿੰਸੀਪਲ ਤਜਿੰਦਰ ਸ਼ਰਮਾ, ਲੈਕਚਰਾਰ ...
ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ 28 ਦੀ ਥਾਂ 27 ਦਸੰਬਰ ਨੂੰ ਸਜਾਇਆ ਜਾਵੇ ਨਗਰ ਕੀਰਤਨ
. . .  about 1 hour ago
ਅੰਮ੍ਰਿਤਸਰ, 9 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 29 ਦਸੰਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸੰਬੰਧੀ ਸਜਾਇਆ ਜਾਣ ਵਾਲਾ ਨਗਰ ਕੀਰਤਨ 27 ਦਸੰਬਰ ਨੂੰ ਸਜਾਉਣ ਦਾ ਆਦੇਸ਼ ਕੀਤਾ ਹੈ। ਸ਼੍ਰੋਮਣੀ ਕਮੇਟੀ...
ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਨੋਟਿਸ ਜਾਰੀ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਸੁਪਰੀਮ ਕੋਰਟ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਵਲੋਂ ਦਾਇਰ ਕੀਤੀ ਔਰਤਾਂ ਲਈ ਵਿਆਹ ਦੀ ਇਕਸਾਰ ਉਮਰ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ ਨੂੰ ਨੋਟਿਸ ਜਾਰੀ...
ਡੇਰਾ ਪ੍ਰੇਮੀ ਕਤਲ ਮਾਮਲੇ ’ਚ ਗ੍ਰਿਫ਼ਤਾਰ ਸ਼ੂਟਰ ਜਤਿੰਦਰ ਜੀਤੂ ਨੂੰ ਫ਼ਰੀਦਕੋਟ ਅਦਾਲਤ ਵਿਚ ਕੀਤਾ ਪੇਸ਼
. . .  about 1 hour ago
ਫ਼ਰੀਦਕੋਟ, 9 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਕੋਟਕਪੂਰਾ ਵਿਖੇ ਹੋਏ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਜਤਿੰਦਰ ਜੀਤੂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ...
ਬੀਬਾ ਬਾਦਲ ਵਲੋਂ ਬੁਲੇਟ ਦੀ ਸਵਾਰੀ, ਪਿੱਛੇ ਬੈਠੇ ਜਗਰੂਪ ਸਿੰਘ ਗਿੱਲ
. . .  about 2 hours ago
ਬਠਿੰਡਾ, 9 ਦਸੰਬਰ (ਨਾਇਬ ਸਿੰਘ ਸਿੱਧੂ)- ਬਠਿੰਡਾ ਵਿਖੇ ਅੱਜ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫੈਡਰੇਸ਼ਨ ਵਲੋਂ 16ਵਾਂ ਵਿਰਾਸਤੀ ਮੇਲਾ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਜਗਰੂਪ ਸਿੰਘ ਗਿੱਲ ਪਹੁੰਚੇ...
ਪੰਜਾਬ ਨੂੰ ਰੰਗਲਾ ਬਣਾਉਣ ਦੀ ਗੱਲ ਕਰਨ ਵਾਲਿਆਂ ਵਲੋਂ ਪੰਜਾਬ ਨੂੰ ਖ਼ੂਨ ਦੇ ਰੰਗ ਵਿਚ ਰੰਗਿਆ ਜਾ ਰਿਹਾ-ਹਰਪ੍ਰਤਾਪ ਸਿੰਘ ਅਜਨਾਲਾ
. . .  1 minute ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਹੋਈ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਕਾਂਗਰਸੀ ਕਾਰਕੁੰਨਾਂ...
ਕਾਰਜਪਾਲਿਕਾ ਤੇ ਨਿਆਂਪਾਲਿਕਾ ਦੇ ਸੰਬੰਧ ਹੋਣ ਸ਼ਾਂਤੀਪੂਰਨ-ਮਨੀਸ਼ ਤਿਵਾੜੀ
. . .  about 3 hours ago
ਨਵੀਂ ਦਿੱਲੀ, 9 ਦਸੰਬਰ- ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ ਲਿਆਉਣ ਸੰਬੰਧੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬੋਲਦਿਆਂ ਕਿਹਾ ਕਾਰਜਪਾਲਿਕਾ ਅਤੇ ਨਿਆਂਪਾਲਿਕਾ ਵਿਚ ਸ਼ਾਂਤੀਪੂਰਨ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
. . .  about 3 hours ago
ਨਵੀਂ ਦਿੱਲੀ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕੀਤੀ ਗਈ, ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਈ ਮੁੱਦਿਆਂ...
ਪੰਜਾਬ 'ਚ ਜਲਦ ਹੀ ਲਿਆਂਦੀ ਜਾਵੇਗੀ ਇਲੈਕਟ੍ਰਿਕ ਵਾਹਨ ਪਾਲਿਸੀ: ਮੁੱਖ ਮੰਤਰੀ ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 9 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਦੌਰੇ ਦੌਰਾਨ ਭਗਵੰਤ ਮਾਨ ਨੇ ਦਿੱਲੀ ਵਿਖੇ ਆਯੋਜਿਤ ਸੀ.ਆਈ.ਆਈ ਉੱਤਰੀ ਖੇਤਰ ਕਾਊਂਸਲ ਦੀ ਸਲਾਨਾ ਪੰਜਵੀਂ ਮੀਟਿੰਗ 'ਚ ਹਿੱਸਾ ਲਿਆ...
ਸ਼ਰਧਾ ਕਤਲ ਕੇਸ: ਆਫ਼ਤਾਬ ਦੇ ਪਰਿਵਾਰਕ ਮੈਂਬਰਾਂ ਨੂੰ ਸਭ ਪਤਾ ਸੀ-ਵਿਕਾਸ ਵਾਕਰ
. . .  1 minute ago
ਮੁੰਬਈ, 9 ਦਸੰਬਰ-ਸ਼ਰਧਾ ਕਤਲ ਕੇਸ ਸੰਬੰਧੀ ਉਸ ਦੇ ਪਿਤਾ ਵਿਕਾਸ ਵਾਕਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਸ਼ਰਧਾ ਅਤੇ ਆਫ਼ਤਾਬ ਪੂਨਾਵਾਲਾ ਦੇ ਰਿਸ਼ਤੇ ਦੇ ਖ਼ਿਲਾਫ਼ ਸੀ। ਮੈਂ ਇਸ ਗੱਲ ਤੋਂ ਅਣਜਾਣ ਸੀ ਕਿ ਸ਼ਰਧਾ ਨੂੰ ਆਫ਼ਤਾਬ ਵਲੋਂ ਘਰੇਲੂ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਸੀ। ਉਨ੍ਹਾਂ...
ਅੱਜ ਜੀ-20 ਨੂੰ ਲੈ ਕੇ ਅਹਿਮ ਮੀਟਿੰਗ,ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਹੋਵੇਗੀ ਮੀਟਿੰਗ
. . .  about 5 hours ago
ਨਵੀਂ ਦਿੱਲੀ, 9 ਦਸੰਬਰ-ਅੱਜ ਜੀ-20 ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਜਾਣਕਾਰੀ ਮੁਤਾਬਿਕ ਇਹ ਮੀਟਿੰਗ ਵੀਡੀਓ....
ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਕੀਤਾ ਨਜ਼ਰਬੰਦ
. . .  about 4 hours ago
ਜਲੰਧਰ, 9 ਦਸੰਬਰ-ਲਤੀਫਪੁਰਾ 'ਚ ਨਾਜਾਇਜ਼ ਕਬਜ਼ੇ ਤੋੜਨ ਤੋਂ ਪਹਿਲਾਂ ਕੌਂਸਲਰ ਅਰੁਣਾ ਅਰੋੜਾ ਨੂੰ ਪੁਲਿਸ ਨੇ ਘਰ 'ਚ ਨਜ਼ਰਬੰਦ ਕਰ ਲਿਆ ਹੈ। ਦਸ ਦੇਈਏ ਕਿ...
ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  about 5 hours ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  about 4 hours ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  about 5 hours ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  about 7 hours ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  about 7 hours ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਦੇਸ਼ 'ਚ ਗਰੀਬ ਕਲਿਆਣ ਦੇ ਲਈ ਜੋ ਵੀ ਕੰਮ ਹੋਇਆ ਹੈ ਉਸ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ: ਭੁਪਿੰਦਰ ਯਾਦਵ
. . .  about 8 hours ago
ਨਵੀਂ ਦਿੱਲੀ, 9 ਦਸੰਬਰ-ਕੇਂਦਰੀ ਮੰਤਰੀ ਭੁਪਿੰਦਰ ਯਾਦਵ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਜਦੋਂ ਤੋਂ ਕੇਂਦਰ 'ਚ ਸ਼ਾਸਨ ਦੀ ਵਾਂਗਡੋਰ ਸੰਭਾਲੀ ਹੈ ਉਦੋਂ ਤੋਂ ਕੇਂਦਰ ਸਰਕਾਰ ਦੀ ਗਰੀਬ ਕਲਿਆਣਕਾਰੀ ਨੀਤੀਆਂ ਇਸ ਦੇਸ਼...
ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  about 8 hours ago
ਰਾਜਸਥਾਨ, 9 ਦਸੰਬਰ-ਰਾਜਸਥਾਨ ਦੇ ਜੋਧਪੁਰ ਦੇ ਭੂੰਗਰਾ ਪਿੰਡ 'ਚ ਇਕ ਵਿਆਹ ਦੌਰਾਨ ਸਿਲੰਡਰ ਫਟ ਗਿਆ...
⭐ਮਾਣਕ-ਮੋਤੀ⭐
. . .  about 9 hours ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 15 ਮੱਘਰ ਸੰਮਤ 552

ਸੰਗਰੂਰ

ਗੁਰਦੁਆਰਾ ਹਾਅ ਦਾ ਨਾਅਰਾ ਤੋਂ ਨਗਰ ਕੀਰਤਨ ਸਜਾਏ

ਮਲੇਰਕੋਟਲਾ, 28 ਨਵੰਬਰ (ਕੁਠਾਲਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ 'ਤੇ ਅੱਜ ਹਾਅ ਦੇ ਨਾਅਰੇ ਦੀ ਧਰਤੀ ਮਲੇਰਕੋਟਲਾ ਦੇ ਇਤਿਹਾਸਕ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਤੋਂ ਵਿਸ਼ੇਸ਼ ਨਗਰ ਕੀਰਤਨ ਸਜਾਏ ਗਏ | ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਆਤਮ ਹੱਤਿਆ ਕਰਨ ਲਈ ਮਜਬੂਰ ਕਰਨ ਦੇ ਦੋਸ਼ਾਂ ਤਹਿਤ ਸਹੁਰੇ ਪਰਿਵਾਰ ਦੇ 3 ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ

ਮੂਨਕ, 28 ਨਵੰਬਰ (ਗਮਦੂਰ ਸਿੰਘ ਧਾਲੀਵਾਲ)-ਨਜ਼ਦੀਕੀ ਪਿੰਡ ਬਿਸ਼ਨਪੁਰਾ ਖੋਖਰ ਦੀ ਮਨਪ੍ਰੀਤ ਕੌਰ ਪੁੱਤਰੀ ਗੁਰਤੇਜ ਸਿੰਘ ਦੀ ਪਿਛਲੇ ਦਿਨੀਂ ਹੋਈ ਮੌਤ ਬਾਰੇ ਮਿ੍ਤਕ ਮਨਪ੍ਰੀਤ ਕੌਰ ਦੇ ਪਿਤਾ ਗੁਰਤੇਜ ਸਿੰਘ ਪਿੰਡ ਬਿਸ਼ਨ ਪਰਾ ਖੋਖਰ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਮਾੜੀ ਕਾਰਗੁਜ਼ਾਰੀ ਪ੍ਰਤੀ ਕੇਜਰੀਵਾਲ ਨੂੰ ਜਾਣੂ ਕਰਵਾਵਾਂਗੇ-ਖ਼ਾਲਸਾ

ਸੰਗਰੂਰ, 28 ਨਵੰਬਰ (ਧੀਰਜ ਪਸ਼ੌਰੀਆ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਪਾਰਟੀ ਦੇ ਤਿੰਨ ਸੀਨੀਅਰ ਆਗੂਆਂ ਨੂੰ ਜਾਰੀ ਕੀਤੇ ਨੋਟਿਸ ਦਾ ਮਾਮਲਾ ਠੰਢਾ ਪੈਣ ਦੀ ਬਜਾਏ ਲਗਾਤਾਰ ਗਰਮਾ ਰਿਹਾ ਹੈ | ਕਾਬਲੇਗੋਰ ਹੈ ਕਿ ਪਾਰਟੀ ਵਲੋਂ ਇੰਦਰਪਾਲ ਸਿੰਘ ਖ਼ਾਲਸਾ, ...

ਪੂਰੀ ਖ਼ਬਰ »

ਜੈਸ਼ਮੀਨ ਕੌਰ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚੋਂ ਜੇਤੂ

ਲੌਾਗੋਵਾਲ, 28 ਨਵੰਬਰ (ਵਿਨੋਦ, ਖੰਨਾ)-ਸਰਕਾਰੀ ਐਲੀਮੈਂਟਰੀ ਸਕੂਲ ਰੱਤੋ ਕੇ ਦੀ ਵਿਦਿਆਰਥਣ ਜੈਸਮੀਨ ਕੌਰ ਵਲੋਂ ਤਿਆਰ ਕੀਤੇ ਮਾਡਲ ਨੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਸਕੂਲ ਦੇ ਮੁੱਖ ਅਧਿਆਪਕ ਸੁਰਿੰਦਰ ਸਿੰਘ ਚਿੱਲੀ ਨੇ ...

ਪੂਰੀ ਖ਼ਬਰ »

ਗੰਨਾ ਸੰਘਰਸ਼ ਕਮੇਟੀ ਨੇ ਅਦਾਇਗੀ ਸਬੰਧੀ ਮੰਗ-ਪੱਤਰ ਸੌਾਪਿਆ

ਧੂਰੀ, 28 ਨਵੰਬਰ (ਸੁਖਵੰਤ ਸਿੰਘ ਭੁੱਲਰ)-ਗੰਨਾ ਸੰਘਰਸ਼ ਕਮੇਟੀ ਵਲੋਂ ਗੰਨਾ ਕਾਸ਼ਤਕਾਰ ਕਿਸਾਨਾਂ ਦੀ ਧੂਰੀ ਮਿੱਲ ਵੱਲ ਬਕਾਇਆ 9 ਕਰੋੜ 62 ਲੱਖ ਦੀ ਅਦਾਇਗੀ ਨੂੰ ਲੈ ਕੇ ਐਸ. ਡੀ. ਐਮ. ਧੂਰੀ ਲਤੀਫ਼ ਅਹਿਮਦ ਨੂੰ ਮੰਗ-ਪੱਤਰ ਸੌਾਪਿਆ | ਇਸ ਮੌਕੇ ਗੰਨਾ ਸੰਘਰਸ਼ ਕਮੇਟੀ ਦੇ ...

ਪੂਰੀ ਖ਼ਬਰ »

ਮੁਫ਼ਤ ਜਣੇਪੇ ਦੀ ਆਸ ਨਾਲ ਆਈਆਂ ਔਰਤਾਂ ਨੂੰ ਬਾਹਰੋਂ ਮਹਿੰਗੇ ਟੈਸਟ ਕਰਵਾਉਣ ਲਈ ਕੀਤਾ ਜਾਂਦੈ ਮਜਬੂਰ

ਸੰਗਰੂਰ, 28 ਨਵੰਬਰ (ਧੀਰਜ ਪਸ਼ੌਰੀਆ)-ਪੰਜਾਬ ਸਰਕਾਰ ਦੇ ਮੰਤਰੀਆਂ ਵਲੋਂ ਨਿੱਤ ਬਿਆਨ ਦਿੱਤੇ ਜਾਂਦੇ ਹਨ ਕਿ ਸਰਕਾਰੀ ਹਸਪਤਾਲਾਂ 'ਚ ਸਭ ਸਹੂਲਤਾਂ ਮਿਆਰੀ ਹੋਣ ਦੇ ਨਾਲ-ਨਾਲ ਮੁਫ਼ਤ ਦਿੱਤੀਆਂ ਜਾਂਦੀਆਂ ਹਨ ਪਰ ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ 'ਚ ਸਾਜੋ ਸਾਮਾਨ ...

ਪੂਰੀ ਖ਼ਬਰ »

ਲੇਖ ਤੇ ਸਲੋਗਨ ਮੁਕਾਬਲੇ ਕਰਵਾਏ

ਸੁਨਾਮ ਊਧਮ ਸਿੰਘ ਵਾਲਾ, 28 ਨਵੰਬਰ (ਧਾਲੀਵਾਲ, ਭੁੱਲਰ)-ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਰੈੱਡ ਰੀਬਨ ਕਲੱਬ ਵਲੋਂ ਪਿ੍ੰਸੀਪਲ ਸੁਖਬੀਰ ਸਿੰਘ ਦੀ ਅਗਵਾਈ 'ਚ ਸੰਵਿਧਾਨ ਦੀ 70ਵੀਂ ਵਰ੍ਹੇਗੰਢ ਮਨਾਈ ਗਈ | ਡਾ: ਰਮਨਦੀਪ ਕੌਰ ਵਲੋਂ ਵਿਦਿਆਰਥੀਆਂ ਨੂੰ ਸੰਵਿਧਾਨ ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਇਆ

ਧੂਰੀ, 28 ਨਵੰਬਰ (ਸੁਖਵੰਤ ਸਿੰਘ ਭੁੱਲਰ)-ਗੁਰਦੁਆਰਾ ਲੋਹਗ਼ੜ ਸਾਹਿਬ ਧੂਰੀ ਵਲੋਂ ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ | ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਮੋਦੀ ਸਰਕਾਰ ਕਿਸਾਨਾਂ ਪ੍ਰਤੀ ਬਦਨੀਤ-ਮਾਨ

ਸੰਗਰੂਰ, 28 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਪ੍ਰਤੀ ਬਦਨੀਤੀ ਨਾਲ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨਾਲ ਦੇਸ਼ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਇਕ ਕੋਰੋਨਾ ਮਰੀਜ਼ ਦੀ ਮੌਤ

ਸੰਗਰੂਰ, 28 ਨਵੰਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਦੇ ਕੋਹਰੀਆਂ ਸਿਹਤ ਬਲਾਕ ਦੇ ਕੋਰੋਨਾ ਪਾਜ਼ੀਟਿਵ 72 ਸਾਲਾ ਵਿਅਕਤੀ ਦੇ ਪਟਿਆਲਾ ਦੇ ਪਰਾਇਮ ਹਸਪਤਾਲ 'ਚ ਮੌਤ ਹੋਣ ਨਾਲ ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਮੌਤਾਂ ਦੀ ਗਿਣਤੀ 186 ਹੋ ਗਈ ਹੈ | ਅੱਜ ਕੋਰੋਨਾ ਦੇ 7 ਨਵੇਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਲਹਿਰਾਗਾਗਾ, 28 ਨਵੰਬਰ (ਅਸ਼ੋਕ ਗਰਗ)-ਪੁਲਿਸ ਥਾਣਾ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਹਰਿਆਊ ਵਿਖੇ ਟਰੈਕਟਰ-ਟਰਾਲੀ ਦੀ ਫੇਟ ਲੱਗਣ ਕਾਰਨ ਜ਼ਖ਼ਮੀ ਹੋਏ ਵਿਅਕਤੀ ਦੀ ਅਗਲੇ ਦਿਨ ਮੌਤ ਹੋ ਜਾਣ ਤੋਂ ਬਾਅਦ ਪੁਲਿਸ ਨੇ ਟਰੈਕਟਰ ਦੇ ਅਣਪਛਾਤੇ ਡਰਾਇਵਰ ਖ਼ਿਲਾਫ਼ ਮੁਕੱਦਮਾ ...

ਪੂਰੀ ਖ਼ਬਰ »

ਆਪਸੀ ਲੜਾਈ ਝਗੜੇ 'ਚ 4 ਜ਼ਖ਼ਮੀ

ਲਹਿਰਾਗਾਗਾ, 28 ਨਵੰਬਰ (ਅਸ਼ੋਕ ਗਰਗ)-ਪਿੰਡ ਘੋੜੇਨਬ ਵਿਖੇ ਇਕ ਹਫ਼ਤਾ ਪਹਿਲਾਂ ਦੋ ਪਰਿਵਾਰਾਂ ਵਿਚਕਾਰ ਹੋਈ ਲੜਾਈ 'ਚ ਇਕ ਔਰਤ ਸਮੇਤ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਤੋਂ ਬਾਅਦ ਲਹਿਰਾਗਾਗਾ ਪੁਲਿਸ ਨੇ ਦੋਵੇਂ ਧਿਰਾਂ ਦੇ ਖ਼ਿਲਾਫ਼ ਕਰਾਸ ਕੇਸ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਪੰਥਕ ਲਹਿਰ ਦੇ ਮੁਖੀ ਪ੍ਰਸ਼ੋਤਮ ਸਿੰਘ ਫੱਗੂਵਾਲਾ 'ਤੇ ਧੋਖਾਧੜੀ ਦਾ ਪਰਚਾ ਦਰਜ

ਲੌਾਗੋਵਾਲ, 28 ਨਵੰਬਰ (ਵਿਨੋਦ, ਖੰਨਾ)-ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ 'ਤੇ ਪੰਥਕ ਚੇਤਨਾ ਲਹਿਰ ਦੇ ਮੁਖੀ ਜਥੇਦਾਰ ਪ੍ਰਸ਼ੋਤਮ ਸਿੰਘ ਫੱਗੂਵਾਲਾ 'ਤੇ ਥਾਣਾ ਲੌਾਗੋਵਾਲ ਵਿਖੇ ਧੋਖਾਧੜੀ ਦਾ ਇਕ ਹੋਰ ਪਰਚਾ ਦਰਜ ਹੋਇਆ ਹੈ | ਥਾਣਾ ਲੌਾਗੋਵਾਲ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਵੈਬੀਨਾਰ ਸਮਾਰੋਹ ਦੌਰਾਨ ਪ੍ਰੈੱਸ ਦੀ ਆਜ਼ਾਦੀ ਪ੍ਰਤੀ ਕੀਤਾ ਚਿੰਤਾ ਦਾ ਪ੍ਰਗਟਾਵਾ

ਸੰਗਰੂਰ, 28 ਨਵੰਬਰ (ਅਮਨਦੀਪ ਸਿੰਘ ਬਿੱਟਾ)-ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਤੇ ਐਨ. ਐਸ. ਐਸ. ਯੂਨਿਟ ਵਲੋਂ ਸੰਵਿਧਾਨ ਦਿਵਸ ਮਨਾਇਆ ਗਿਆ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਰਾਜਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਕਰਵਾਏ ਵੈਬੀਨਾਰ ਸਮਾਰੋਹ ਦੇ ਮੁਖ ਮਹਿਮਾਨ 'ਅਜੀਤ' ਉਪ ਦਫ਼ਤਰ ਸੰਗਰੂਰ ਦੇ ਇੰਚਾਰਜ ਸੁਖਵਿੰਦਰ ਸਿੰਘ ਫੁੱਲ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਸੰਵਿਧਾਨ ਦਿਵਸ ਮਨਾਉਣ ਦੇ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਸੰਵਿਧਾਨ ਪ੍ਰਤੀ ਜਾਣੂ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦਾ ਸੰਵਿਧਾਨ ਅਨੇਕਾਂ ਸੁਤੰਤਰਤਾ ਸੰਗਰਾਮੀਆਂ ਦੀ ਕੁਰਬਾਨੀਆਂ ਤੇ ਸੰਘਰਸ਼ਾਂ ਉਪਰੰਤ ਬਾਬਾ ਸਾਹਿਬ ਡਾ: ਅੰਬੇਡਕਰ ਵਲੋਂ ਤਿਆਰ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੁਆਰਾ ਆਪਣੇ ਨਾਗਰਿਕਾਂ ਨੂੰ ਮੋਲਿਕ ਅਧਿਕਾਰਾਂ ਰਾਹੀ ਵਿਚਾਰ ਪ੍ਰਗਟਾਉਣ ਤੇ ਪ੍ਰੈੱਸ ਨੂੰ ਸੁਤੰਤਰਤਾ ਸੰਵਿਧਾਨ ਦਾ ਮੁੱਖ ਧੁਰਾਂ ਹਨ | ਉਨ੍ਹਾਂ ਚਿੰਤਾ ਪ੍ਰਗਟਾਈ ਕਿ ਅੱਜ ਸੰਵਿਧਾਨ ਦੇ ਚਾਰ ਮੁੱਖ ਅੰਗ ਕਾਰਜਪਾਲਿਨਾ, ਨਿਆਂਪਾਲਿਕਾ, ਵਿਧਾਨ ਪਾਲਿਕਾ ਤੇ ਪ੍ਰੈੱਸ ਦੀ ਸੁਤੰਤਰਤਾ ਵੀ ਖਤਰੇ 'ਚ ਹੈ | ਡਾ: ਮੇਵਾ ਰਾਮ ਦੇ ਕੀਤੇ ਮੰਚ ਸੰਚਾਲਨ ਦੌਰਾਨ ਪ੍ਰੋ: ਗੁਲਸ਼ਨਦੀਪ ਨੇ ਮਹਿਮਾਨਾਂ, ਸਟਾਫ਼ ਤੇ ਵੈਬੀਨਾਰ ਨਾਲ ਜੁੜੇ ਵਿਦਿਆਰਥੀਆਂ ਦਾ ਆਭਾਰ ਪ੍ਰਗਟਾਇਆ |

ਖ਼ਬਰ ਸ਼ੇਅਰ ਕਰੋ

 

ਸਫ਼ਾਈ ਸੇਵਕਾਂ ਵਲੋਂ ਗੇਟ ਰੈਲੀ ਕਰਦਿਆਂ ਨਾਅਰੇਬਾਜ਼ੀ

ਭਵਾਨੀਗੜ੍ਹ, 28 ਨਵੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)-ਸਫ਼ਾਈ ਮਜ਼ਦੂਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਦੇ ਸਬੰਧ 'ਚ ਨਗਰ ਕੌਾਸਲ ਦੇ ਦਫ਼ਤਰ ਅੱਗੇ ਗੇਟ ਰੈਲੀ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬਲਾਕ ...

ਪੂਰੀ ਖ਼ਬਰ »

ਕੋਰੋਨਾ ਯੋਧੇ ਵੀ ਹੋਣਗੇ ਕਿਰਸਾਨੀ ਦਿੱਲੀ ਮੋਰਚੇ 'ਚ ਸ਼ਾਮਿਲ

ਸੰਗਰੂਰ, 28 ਨਵੰਬਰ (ਧੀਰਜ ਪਸ਼ੌਰੀਆ)-ਪੰਜਾਬ ਦੇ ਕੋਰੋਨਾ ਯੋਧਿਆਂ ਨੇ ਕਿਰਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਕਿਸਾਨਾਂ ਦੇ ਦਿੱਲੀ ਮੋਰਚੇ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਫ਼ਰੰਟ ਲਾਇਨ ਪੈਰਾ ਮੈਡੀਕਲ ਸਟਾਫ਼ ਵਲੰਟੀਅਰ ਦੇ ਸੂਬਾ ਪ੍ਰਧਾਨ ਰਾਜਵਿੰਦਰ ਸਿੰਘ ਤੇ ...

ਪੂਰੀ ਖ਼ਬਰ »

ਵਿਰਾਸਤ-ਏ-ਜ਼ੁਬਾਂ ਦੇ ਨਤੀਜਿਆਂ ਦਾ ਐਲਾਨ

ਸੰਗਰੂਰ, 28 ਨਵੰਬਰ (ਧੀਰਜ ਪਸ਼ੌਰੀਆ)-ਅਕਾਲ ਗਰੁੱਪ ਆਫ਼ ਇੰਸਟੀਚਿਊਟਸ ਸੰਗਰੂਰ ਤੇ ਸੰਗਰੂਰ ਹੈਰੀਟੇਜ਼ ਪ੍ਰੀਜ਼ਰਵੇਸ਼ਨ ਸੋਸਾਇਟੀ ਸੰਗਰੂਰ ਵਲੋਂ ਅੱਜ ਦੀ ਨਵੀਂ ਪੀੜ੍ਹੀ ਜੋ ਕਿ ਆਪਣੀ ਵਿਰਾਸਤ ਨੂੰ ਭੁੱਲਦੀ ਜਾ ਰਹੀ ਹੈ, ਉਨ੍ਹਾਂ ਨੂੰ ਵਿਰਾਸਤ ਨਾਲ ਜੋੜਨ ਤੇ ਆਪਣੇ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਾਂ ਵਲੋਂ ਸ਼ਹਿਰ 'ਚ ਰੋਸ ਮਾਰਚ

ਸੁਨਾਮ ਊਧਮ ਸਿੰਘ ਵਾਲਾ, 28 ਨਵੰਬਰ (ਧਾਲੀਵਾਲ, ਭੁੱਲਰ)-ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ 'ਤੇ ਦੇਸ਼ ਵਿਆਪੀ ਹੜਤਾਲ 'ਚ ਸ਼ਾਮਿਲ ਹੁੰਦੇ ਹੋਏ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵਲੋਂ ਸ਼ਹਿਰ 'ਚ ਇਕ ਰੋਸ ਮਾਰਚ ਕੀਤਾ ਗਿਆ | ਇਸ ਸਮੇਂ ਸੀ. ਟੀ. ਯੂ. ਆਗੂ ਬੀਬੀ ਜਸਮੇਲ ਕੌਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਸਟੈਨੋ ਜਥੇਬੰਦੀ ਉਠਾਏਗੀ ਮੁੱਦੇ

ਸੰਗਰੂਰ, 28 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਸਿਹਤ ਵਿਭਾਗ ਪੰਜਾਬ ਦੇ ਸਟੈਨੋ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ 'ਚ ਪਦ-ਉੱਨਤੀਆਂ ਕਰਵਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਜਥੇਬੰਦੀ ਦੇ ਪ੍ਰਧਾਨ ਬੂਟਾ ਸਿੰਘ ਨੇ ਇਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ...

ਪੂਰੀ ਖ਼ਬਰ »

ਮੰਗਾਂ ਦੀ ਪੂਰਤੀ ਲਈ ਬੈਂਕ ਕਰਮਚਾਰੀਆਂ ਵਲੋਂ ਹੜਤਾਲ

ਸੁਨਾਮ ਊਧਮ ਸਿੰਘ ਵਾਲਾ, 28 ਨਵੰਬਰ (ਭੁੱਲਰ, ਧਾਲੀਵਾਲ)-ਅੱਜ ਸ਼ਹਿਰ ਦੇ ਵੱਖ-ਵੱਖ ਬੈਂਕਾਂ ਦੇ ਕਰਮਚਾਰੀਆਂ ਵਲੋਂ ਆਪਣੀਆਂ ਬਕਾਇਆ ਮੰਗਾਂ ਦੀ ਪੂਰਤੀ ਲਈ ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ (ਏ. ਆਈ. ਬੀ. ਏ.) ਤੇ ਆਲ ਇੰਡੀਆ ਬੈਂਕ ਆਫਿਸਰਜ ਐਸੋਸੀਏਸ਼ਨ (ਏ. ਆਈ. ਬੀ. ਓ. ...

ਪੂਰੀ ਖ਼ਬਰ »

ਸੰਤ ਬਾਬਾ ਗਣੇਸ਼ ਦਾਸ ਦੀ ਬਰਸੀ ਸਬੰਧੀ ਧਾਰਮਿਕ ਸਮਾਗਮ

ਸ਼ੇਰਪੁਰ, 28 ਨਵੰਬਰ (ਸੁਰਿੰਦਰ ਚਹਿਲ)-ਉਦਾਸੀਨ ਡੇਰਾ ਬਾਬਾ ਸ੍ਰੀ ਚੰਦ ਜੀ ਘਨੌਰ ਕਲਾਂ ਵਿਖੇ ਪਿੰਡ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਡੇਰੇ ਦੇ ਗੱਦੀ ਨਸੀਨ ਬਾਬਾ ਭਰਪੂਰ ਸਿੰਘ ਦੀ ਅਗਵਾਈ ਹੇਠ ਮਹੰਤ ਬਾਬਾ ਗਣੇਸ਼ ਦਾਸ ਦੀ 61ਵੀਂ ਬਰਸੀ ਤੇ ਪਹਿਲੇ ਪਾਤਸ਼ਾਹੀ ...

ਪੂਰੀ ਖ਼ਬਰ »

ਅਨੇਕਤਾ 'ਚ ਏਕਤਾ ਨੂੰ ਦਰਸਾਉਂਦਾ ਹੈ ਪਿੰਡ ਗੰਡਾ ਸਿੰਘ ਵਾਲਾ

ਦਰਸ਼ਨ ਸਿੰਘ ਖੇੜੀ 98158-13790 ਸ਼ੇਰਪੁਰ—ਵੱਖ-ਵੱਖ ਪਿੰਡਾਂ ਦੇ ਲੋਕਾਂ ਵਲੋਂ ਵਸਾਇਆ ਗਿਆ ਹੈ ਪਿੰਡ ਗੰਡਾ ਸਿੰਘ ਵਾਲਾ | ਜੇਕਰ ਇਸ ਦਾ ਪਿਛੋਕੜ ਵੇਖੀਏ ਤਾਂ ਇਸ ਨੂੰ ਵਸਾਉਣ ਲਈ ਮਹਾਰਾਜਾ ਪਟਿਆਲਾ ਮਹਿੰਦਰ ਸਿੰਘ, ਅੰਗਰੇਜ਼ ਹਕੂਮਤ, ਮਹਾਰਾਣੀ ਵਿਕਟੋਰੀਆ ਤੋਂ ਉਪਾਧੀ ...

ਪੂਰੀ ਖ਼ਬਰ »

ਕਿਸਾਨਾਂ ਨੂੰ ਮਿਆਰੀ ਮਸ਼ੀਨਰੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਰੁਜ਼ਗਾਰ ਦਾ ਸਾਧਨ ਬਣਿਆ ਜਗਜੀਤ ਗਰੁੱਪ ਚੀਮਾ ਮੰਡੀ

ਚੀਮਾ ਮੰਡੀ, 28 ਨਵੰਬਰ (ਦਲਜੀਤ ਸਿੰਘ ਮੱਕੜ)-ਖੇਤੀਬਾੜੀ ਮਸ਼ੀਨਰੀ ਬਣਾਉਣ 'ਚ ਭਾਰਤ ਦੀ ਨੰਬਰ ਇਕ ਖੇਤੀਬਾੜੀ ਇੰਡਸਟਰੀ ਜਗਤਜੀਤ ਗਰੁੱਪ ਚੀਮਾ ਮੰਡੀ ਨੇ ਆਪਣੀ ਮਿਹਨਤ ਤੇ ਲਿਆਕਤ ਸਦਕਾ ਵੱਡੀਆਂ ਮੱਲ੍ਹਾਂ ਮਾਰੀਆਂ ਹਨ | ਇਸ ਇੰਡਸਟਰੀ ਦੇ ਫਾਊਾਡਰ ਧਰਮ ਸਿੰਘ ਵਲੋਂ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਰਵੱਈਏ ਦੀ ਅਕਾਲੀ ਆਗੂਆਂ ਵਲੋਂ ਨਿੰਦਾ

ਚੀਮਾ ਮੰਡੀ, 28 ਨਵੰਬਰ (ਦਲਜੀਤ ਸਿੰਘ ਮੱਕੜ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਖ਼ੁਸ਼ਹਾਲ ਸਿੰਘ ਬੀਰ ਕਲਾਂ ਤੇ ਸੁਖਵਿੰਦਰ ਸਿੰਘ ਸੁੱਖ ਭਰੂਰ (ਸਾਬਕਾ ਓ. ਐਸ. ਡੀ. ਪਰਮਿੰਦਰ ਸਿੰਘ ਢੀਂਡਸਾ) ਨੇ ਕੇਂਦਰ ਦੀ ਨਰਿੰਦਰ ਮੋਦੀ ਅਗਵਾਈ ...

ਪੂਰੀ ਖ਼ਬਰ »

ਨਗਰ ਕੌ ਾਸਲ 'ਤੇ ਨਿਯਮਾਂ ਦੀ ਉਲੰਘਣਾ ਦੇ ਲਗਾਏ ਦੋਸ਼

ਸੰਗਰੂਰ, 28 ਨਵੰਬਰ (ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਸਹਿਕਾਰੀ ਕਿਰਤ ਤੇ ਉਸਾਰੀ ਸੰਗਰੂਰ ਦੇ ਦਫ਼ਤਰ 'ਚ ਸੰਘ ਦੇ ਬੋਰਡ ਆਫ਼ ਡਾਇਰੈਕਟਰਜ਼ ਅਤੇ ਕਿਰਤ ਸਭਾਵਾਂ ਦੇ ਨੁਮਾਇੰਦਿਆਂ ਦੀ ਮੀਟਿੰਗ ਰਵਿੰਦਰ ਸਿੰਘ ਮੀਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ...

ਪੂਰੀ ਖ਼ਬਰ »

ਰੋਜ ਐਵਿਨਿਊ ਦੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ-ਮਹਿੰਦਰ ਪਰੂਥੀ

ਮਲੇਰਕੋਟਲਾ, 28 ਨਵੰਬਰ (ਪਾਰਸ ਜੈਨ)-ਕੈਬਨਿਟ ਮੰਤਰੀ ਮੈਡਮ ਰਜੀਆ ਸੁਲਤਾਨਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰੋਜ ਐਵਿਨਿਊ ਸਪੋਰਟਸ ਐਾਡ ਵਿਕਾਸ ਸੁਸਾਇਟੀ ਦੇ ਪ੍ਰਧਾਨ ਸ: ਮਹਿੰਦਰ ਸਿੰਘ ਪਰੂਥੀ ਨੂੰ ਰੋਜ ਐਵਿਨਿਊ ਦੇ ਵਿਕਾਸ ਕਾਰਜਾਂ ਲਈ 10 ਲੱਖ ਦਾ ਚੈੱਕ ਮੈਡਮ ਦੇ ਪੀ. ਏ ...

ਪੂਰੀ ਖ਼ਬਰ »

ਮਲਕੀਤ ਕੌਰ ਕਮਾਲਪੁਰ ਦਾ ਸਨਮਾਨ

ਧਰਮਗੜ੍ਹ, 28 ਨਵੰਬਰ (ਗੁਰਜੀਤ ਸਿੰਘ ਚਹਿਲ)-ਸ਼੍ਰੋਮਣੀ ਕਮੇਟੀ ਮੈਂਬਰ ਮਾਤਾ ਮਲਕੀਤ ਕੌਰ ਕਮਾਲਪੁਰ ਨੂੰ ਮੈਂਬਰ ਅੰਤਿ੍ੰਗ ਕਮੇਟੀ ਬਣਾਏ ਜਾਣ 'ਤੇ ਹਲਕਾ ਇੰਚਾਰਜ ਦਿੜ੍ਹਬਾ ਗੁਲਜ਼ਾਰ ਸਿੰਘ ਮੂਨਕ, ਬਿੱਕਰ ਸਿੰਘ ਢਿੱਲੋਂ ਸਰਕਲ ਪ੍ਰਧਾਨ ਧਰਮਗੜ੍ਹ, ਕੇਵਲ ਸਿੰਘ ...

ਪੂਰੀ ਖ਼ਬਰ »

ਵਿਰਾਸਤ-ਏ-ਸਭਾ ਸਰੌਦ ਵਿਖੇ 5 ਤੋਂ

ਅਮਰਗੜ੍ਹ, 28 ਨਵੰਬਰ (ਸੁਖਜਿੰਦਰ ਸਿੰਘ ਝੱਲ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਨਿੱਘੀ ਯਾਦ ਨੂੰ ਸਮਰਪਿਤ ਵਿਰਾਸਤ-ਏ-ਸਭਾ ਪਿੰਡ ਸਰੌਦ ਵਿਖੇ 5-6 ਦਸੰਬਰ ਨੂੰ ਕਰਵਾਈ ਜਾਵੇਗੀ | ਇਸ ਸਬੰਧੀ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਸੇਵਾ ਸੁਸਾਇਟੀ ...

ਪੂਰੀ ਖ਼ਬਰ »

ਭੁਪਿੰਦਰ ਭਲਵਾਨ ਤੇ ਮਲਕੀਤ ਕੌਰ ਨੂੰ ਸ਼੍ਰੋਮਣੀ ਕਮੇਟੀ ਦਾ ਅੰਤਿ੍ਗ ਮੈਂਬਰ ਬਣਾਉਣਾ ਸ਼ਲਾਘਾਯੋਗ-ਹਰੀ ਸਿੰਘ

ਧੂਰੀ, 28 ਨਵੰਬਰ (ਸੰਜੇ ਲਹਿਰੀ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਧੂਰੀ ਦੇ ਇੰਚਾਰਜ ਹਰੀ ਸਿੰਘ ਪ੍ਰੀਤ ਤੇ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਨੇ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਤੇ ਬੀਬੀ ਮਲਕੀਤ ਕੌਰ ਕਮਾਲਪੁਰ (ਸੁਪਤਨੀ ਜਥੇਦਾਰ ਤੇਜਾ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਨੂੰ ਪ੍ਰਧਾਨ ਬਣਾਉਣਾ ਔਰਤ ਸ਼ਕਤੀ ਦੇ ਮਾਣ-ਖਡਿਆਲ

ਸੁਨਾਮ ਊਧਮ ਸਿੰਘ, 28 ਨਵੰਬਰ (ਧਾਲੀਵਾਲ, ਭੁੱਲਰ, ਸੱਗੂੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧਕੀ ਕਮੇਟੀ ਦੀ ਚੋਣ 'ਚ ਵੱਡੇ ਅੰਤਰ ਨਾਲ ਵੋਟਾਂ ਲੈ ਕੇ ਤੀਜੀ ਵਾਰ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਚੁਣੇ ਜਾਣ 'ਤੇ ਸ਼੍ਰੋਮਣੀ ...

ਪੂਰੀ ਖ਼ਬਰ »

ਇਕੋ ਰਾਤ ਖੇਤਾਂ 'ਚ ਲੱਗੇ ਪੰਜ ਟਰਾਂਸਫਾਰਮਰਾਂ ਦਾ ਤਾਂਬਾ ਚੋਰੀ

ਫ਼ਰੀਦਕੋਟ, 28 ਨਵੰਬਰ (ਸਰਬਜੀਤ ਸਿੰਘ)-ਪਿੰਡ ਕੋਠੇ ਚਹਿਲ ਦੇ ਖੇਤਾਂ 'ਚ ਮੋਟਰਾਂ 'ਤੇ ਲੱਗੇ ਪੰਜ ਟਰਾਂਸਫਾਰਮਾਂ 'ਚੋਂ ਰਾਤ ਬਰਾਤੇ ਤਾਂਬੇ ਦੀ ਤਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਅਣਪਛਾਤੇ ਚੋਰਾਂ ਵਿਰੁੱਧ ਮਾਮਲਾ ਦਰਜ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੀਆਂ ਵਰਕਰਾਂ ਹੈਲਪਰਾਂ ਜੇਲ੍ਹਾਂ ਤੋਂ ਨਹੀਂ ਡਰਦੀਆਂ-ਜਗਜੀਤ ਕੌਰ ਖੇੜੀ

ਸ਼ੇਰਪੁਰ, 28 ਨਵੰਬਰ (ਦਰਸ਼ਨ ਸਿੰਘ ਖੇੜੀ)-ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਪੰਜਾਬ ਵਲੋਂ ਜੇਲ੍ਹ ਭਰੋ ਅੰਦੋਲਨ ਦੇ ਦਿੱਤੇ ਸੱਦੇ 'ਤੇ ਵੱਡੀ ਗਿਣਤੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ੇਰਪੁਰ ਤੋਂ ਜੇਲ੍ਹ ਭਰੋ ਅੰਦੋਲਨ ਲਈ ਕੂਚ ਕੀਤਾ ...

ਪੂਰੀ ਖ਼ਬਰ »

ਸੰਵਿਧਾਨ ਦਿਵਸ ਮੌਕੇ ਭਾਜਪਾ ਨੇ ਡਾ: ਅੰਬੇਡਕਰ ਨੂੰ ਕੀਤਾ ਯਾਦ

ਸੁਨਾਮ ਊਧਮ ਸਿੰਘ ਵਾਲਾ, 28 ਨਵੰਬਰ (ਧਾਲੀਵਾਲ, ਭੁੱਲਰ)-ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਰਿਸ਼ੀ ਪਾਲ ਖੇਰਾ ਦੀ ਅਗਵਾਈ 'ਚ ਸੰਵਿਧਾਨ ਦਿਵਸ ਮਨਾਇਆ ਗਿਆ ਜਿਸ 'ਚ ਡਾ: ਭੀਮ ਰਾਓ ਅੰਬੇਡਕਰ ਨੂੰ ਯਾਦ ਕੀਤਾ ਗਿਆ | ਇਸ ਸਮੇਂ ਭਾਰਤੀ ਜਨਤਾ ਪਾਰਟੀ ਸੰਗਰੂਰ-2 ਦੇ ...

ਪੂਰੀ ਖ਼ਬਰ »

ਰੇਲ ਗੱਡੀਆਂ ਬੰਦ ਰਹਿਣ ਨਾਲ ਜ਼ਿਲ੍ਹਾ ਸੰਗਰੂਰ ਦੇ ਉਦਯੋਗ ਨੂੰ 4 ਹਜ਼ਾਰ ਕਰੋੜ ਦਾ ਨੁਕਸਾਨ

ਸੰਗਰੂਰ, 28 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਕਿਸਾਨ ਅੰਦੋਲਨ ਦੌਰਾਨ ਰੇਲ ਗੱਡੀਆਂ ਨਾ ਚੱਲਣ ਕਾਰਨ ਜ਼ਿਲ੍ਹਾ ਸੰਗਰੂਰ ਦੀ ਸਨਅਤ ਨੂੰ ਤਕਰੀਬਨ 4 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ | ਜਿਸ 'ਚੋਂ 1800 ਕਰੋੜ ਰੁਪਏ ਦਾ ਨੁਕਸਾਨ ਜ਼ਿਲ੍ਹੇ 'ਚ ਆਉਣ ਵਾਲੇ ਮਾਲ ਤੇ 2200 ...

ਪੂਰੀ ਖ਼ਬਰ »

ਸੰਵਿਧਾਨ ਦੀ 70ਵੀਂ ਵਰ੍ਹੇਗੰਢ ਮਨਾਈ

ਸੁਨਾਮ ਊਧਮ ਸਿੰਘ ਵਾਲਾ, 28 ਨਵੰਬਰ (ਭੁੱਲਰ, ਧਾਲੀਵਾਲ)-ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਲੋਂ ਪਿ੍ੰਸੀਪਲ ਸੁਖਬੀਰ ਸਿੰਘ ਦੀ ਅਗਵਾਈ 'ਚ ਭਾਰਤੀ ਸੰਵਿਧਾਨ ਦੀ 70ਵੀਂ ਵਰ੍ਹੇਗੰਢ ਮਨਾਈ ਗਈ | ਡਾ: ਰਮਨਦੀਪ ਕੌਰ ਵਲੋਂ ਵਿਦਿਆਰਥੀਆਂ ਨੂੰ ਸੰਵਿਧਾਨ ਦੀ ਮਹੱਤਤਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਇਕਾਈ ਦਾ ਗਠਨ

ਸੰਦੌੜ, 28 ਨਵੰਬਰ (ਗੁਰਪ੍ਰੀਤ ਸਿੰਘ ਚੀਮਾ)-ਕਸਬਾ ਸੰਦੌੜ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਦਾ ਗਠਨ ਕੀਤਾ ਗਿਆ | ਯੂਨੀਅਨ ਦੀ ਚੋਣ ਬਲਾਕ ਅਹਿਮਦਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਡਾ: ਅਮਰਜੀਤ ਸਿੰਘ ਧਲੇਰ ਕਲਾਂ ਤੇ ਰਾਜਿੰਦਰ ਸਿੰਘ ਧਲੇਰ ਸਹਾਇਕ ...

ਪੂਰੀ ਖ਼ਬਰ »

ਏਟਕ ਤੇ ਸੀਟੂ ਵਰਕਰਾਂ ਵਲੋਂ ਰੋਸ ਮੁਜ਼ਾਹਰਾ

ਮਲੇਰਕੋਟਲਾ, 28 ਨਵੰਬਰ (ਕੁਠਾਲਾ)-10 ਕੇਂਦਰੀ ਟਰੇਡ ਯੂਨੀਅਨਾਂ ਤੇ ਮੁਲਾਜ਼ਮ ਫੈਡਰੇਸ਼ਨਾਂ ਦੇ ਸੱਦੇ 'ਤੇ ਏਟਕ, ਸੀਟੂ ਤੇ ਮੁਲਾਜ਼ਮ ਜਥੇਬੰਦੀਆਂ ਦੇ ਸੈਂਕੜੇ ਵਰਕਰਾਂ ਨੇ ਹੜਤਾਲ ਕਰ ਕੇ ਮਲੇਰਕੋਟਲਾ 'ਚ ਰੋਸ ਮੁਜ਼ਾਹਰਾ ਕੀਤਾ | ਸੀਟੂ ਦੇ ਸੂਬਾਈ ਮੀਤ ਪ੍ਰਧਾਨ ਤੇ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਨੇ ਐਸ. ਡੀ. ਐਮ. ਨੂੰ ਦਿੱਤਾ ਮੰਗ-ਪੱਤਰ

ਮਾਲੇਰਕੋਟਲਾ, 28 ਨਵੰਬਰ (ਪਾਰਸ ਜੈਨ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪੁਰਾਣੇ ਕਿਰਤ ਕਾਨੂੰਨ ਦੀ ਤਰ੍ਹਾਂ ਕਿਰਤ ਕੋਡ 2020 ਲਾਗੂ ਕਰਨ ਦਾ ਮਜ਼ਦੂਰ ਵਿਰੋਧੀ ਫ਼ੈਸਲਾ ਵਾਪਸ ਲਏ ਜਾਣ ਸਬੰਧੀ ਐਸ. ਡੀ. ਐਮ. ਵਿਕਰਮਜੀਤ ਪਾਂਥੇ ਨੂੰ ਪੱਤਰ ਸੌਾਪਿਆ ਗਿਆ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX