ਤਾਜਾ ਖ਼ਬਰਾਂ


ਮੁੱਖ ਮੰਤਰੀ ਭਗਵੰਤ ਮਾਨ ਨੇ ਬ੍ਰਿਟੇਨ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ
. . .  9 minutes ago
ਚੰਡੀਗੜ੍ਹ, 26 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਬ੍ਰਿਟੇਨ ਦੇ ਹਾਈ ਕਮਿਸ਼ਨਰ Alex Wellis ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਦਰਮਿਆਨ-ਸਿੱਖਿਆ, ਤਕਨੀਕੀ ਅਤੇ ਕਈ ਹੋਰ ਖ਼ੇਤਰਾਂ 'ਚ ਮਿਲ ਕੇ...
ਪੁਲਿਸ ਦੇ ਭੇਸ 'ਚ ਜਬਰੀ ਖੋਹਾਂ ਕਰਨ ਵਾਲੇ ਨੌਜਵਾਨ ਅਸਲੀ ਪੁਲਿਸ ਵਲੋਂ ਕਾਬੂ
. . .  18 minutes ago
ਸੁਨਾਮ ਊਧਮ ਸਿੰਘ ਵਾਲਾ, 25 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਪੁਲਿਸ ਵਲੋਂ ਲੁੱਟਾਂ ਖੋਹਾਂ ਕਰਨ ਵਾਲੇ ਮੋਟਰਸਾਈਕਲ ਚੋਰੀ ਕਰਨ ਦੀਆਂ ਵਾਰਦਾਤਾਂ ਅਤੇ ਨਸ਼ਾ ਵੇਚਣ ਦੇ ਦੋਸ਼ 'ਚ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ...
ਕੇਂਦਰੀ ਜੇਲ੍ਹ ਫਰੀਦਕੋਟ ਦੀ ਵੀਡੀਓ ਵਾਇਰਲ ਹੋਣ ਮਗਰੋਂ ਸੁਪਰਡੈਂਟ ਮੁਅੱਤਲ
. . .  46 minutes ago
ਫਰੀਦਕੋਟ, 26 ਮਈ-ਹਵਾਲਾਤੀ ਵਲੋਂ ਜੇਲ੍ਹ 'ਚ ਵੀਡੀਓ ਸ਼ੇਅਰ ਕੀਤੇ ਜਾਣ ਮਗਰੋਂ ਜੇਲ੍ਹਾਂ 'ਚ ਮੋਬਾਈਲ ਫ਼ੋਨ 'ਤੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਇਸ ਘਟਨਾ ਮਗਰੋਂ ਜੇਲ੍ਹ ਸੁਪਰਡੈਂਟ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਕੇਂਦਰੀ ਜੇਲ੍ਹ ਫਰੀਦਕੋਟ ਦੀ ਵੀਡੀਓ...
ਵਿਨੈ ਕੁਮਾਰ ਸਕਸੈਨਾ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ
. . .  about 1 hour ago
ਨਵੀਂ ਦਿੱਲੀ, 26 ਮਈ-ਵਿਨੈ ਕੁਮਾਰ ਸਕਸੈਨਾ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ
ਗ੍ਰਾਮ ਪੰਚਾਇਤ ਦੇ ਰੁਪਏ ਦੇ ਫੰਡਾਂ ਵਿਚ ਗਬਨ ਕਰਨ ਦੇ ਦੋਸ਼ਾਂ ਤਹਿਤ ਕਈਆਂ 'ਤੇ ਮਾਮਲਾ ਹੋਇਆ ਦਰਜ
. . .  about 2 hours ago
ਚੰਡੀਗੜ੍ਹ, 26 ਮਈ - ਵਿਜੀਲੈਂਸ ਬਿਊਰੋ ਨੇ ਕੋਟਲਾ ਸੁਲੇਮਾਨ ਦੇ 2 ਸਾਬਕਾ ਸਰਪੰਚਾਂ, ਬੀ.ਡੀ.ਪੀ.ਓ. ਫ਼ਤਹਿਗੜ੍ਹ ਸਾਹਿਬ ਦੇ 2 ਜੇ.ਈ. ਅਤੇ ਗ੍ਰਾਮ ਪੰਚਾਇਤ ਦੇ 2.86 ਕਰੋੜ ਰੁਪਏ ਦੇ...
ਸੁਨਾਮ ਨੇੜੇ ਹੋਏ ਸੜਕ ਹਾਦਸੇ ’ਚ ਮਾਂ - ਪੁੱਤਰ ਦੀ ਮੌਤ,ਪਰਿਵਾਰ ਦੇ ਦੋ ਜੀਅ ਗੰਭੀਰ ਜ਼ਖ਼ਮੀ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ,26 ਮਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਅੱਜ ਸਵੇਰੇ ਸੁਨਾਮ ਪਟਿਆਲਾ ਸੜਕ ’ਤੇ ਹੋਏ ਹਾਦਸੇ ’ਚ ਮਾਂ-ਪੁੱਤਰ ਦੀ ਮੌਤ...
ਕੇਂਦਰੀ ਮਾਡਰਨ ਜੇਲ੍ਹ 'ਚੋਂ ਫਿਰ ਮਿਲੇ ਮੋਬਾਈਲ ਫ਼ੋਨ
. . .  about 4 hours ago
ਫ਼ਰੀਦਕੋਟ, 26 ( ਜਸਵੰਤ ਪੁਰਬਾ ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ ਕਰਨ ਦਾ ਸਿਲਸਿਲਾ ਜਾਰੀ ਹੈ | ਜੇਲ੍ਹ ਪ੍ਰਸ਼ਾਸਨ ਦੀ ਤਲਾਸ਼ੀ ਦੌਰਾਨ 5 ਮੋਬਾਈਲ,...
ਇਜ਼ਰਾਈਲ ਦੇ ਰੱਖਿਆ ਮੰਤਰੀ ਅਗਲੇ ਹਫ਼ਤੇ ਭਾਰਤ ਦਾ ਕਰਨਗੇ ਦੌਰਾ
. . .  about 5 hours ago
ਨਵੀਂ ਦਿੱਲੀ, 26 ਮਈ - ਇਜ਼ਰਾਈਲ ਦੇ ਰੱਖਿਆ ਮੰਤਰੀ ਦੁਵੱਲੇ ਰੱਖਿਆ ਸਬੰਧਾਂ ਨੂੰ ਵਧਾਉਣ ਲਈ ਅਗਲੇ ਹਫ਼ਤੇ ਭਾਰਤ ਦਾ ਦੌਰਾ ਕਰਨਗੇ |....
ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ
. . .  about 5 hours ago
ਐੱਸ.ਏ.ਐੱਸ. ਨਗਰ, 26 ਮਈ, (ਤਰਵਿੰਦਰ ਸਿੱਘ ਬੈਨੀਪਾਲ) - ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਸਿੱਖਿਆ ਵਿਭਾਗ ਪੰਜਾਬ ਵਲੋਂ ਪੱਤਰ ਜਾਰੀ ਕਰ ਦਿੱਤਾ ਗਿਆ...
ਕੁਪਵਾੜਾ ਐਨਕਾਊਂਟਰ : ਮਾਰੇ ਗਏ ਅੱਤਵਾਦੀਆਂ ਦੀ ਪਛਾਣ ਦਾ ਕੰਮ ਜਾਰੀ
. . .  about 5 hours ago
ਕੁਪਵਾੜਾ, 26 ਮਈ - ਕੁਪਵਾੜਾ ਐਨਕਾਊਂਟਰ ਵਿਚ ਤਿੰਨ ਅੱਤਵਾਦੀਆਂ ਨੂੰ ਮਾਰਿਆ ਗਿਆ ਹੈ, ਜੋ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਨਾਲ ਜੁੜੇ ਹੋਏ ਸਨ। ਫ਼ਿਲਹਾਲ...
ਸੇਨੇਗਲ - ਹਸਪਤਾਲ ਵਿਚ ਅੱਗ ਲੱਗਣ ਕਾਰਨ 11 ਨਵਜੰਮੇ ਬੱਚਿਆਂ ਦੀ ਮੌਤ
. . .  about 5 hours ago
ਡਾਕਰ, 26 ਮਈ - ਪੱਛਮੀ ਸੇਨੇਗਾਲੀਜ਼ ਸ਼ਹਿਰ ਟਿਵਾਓਨੇ ਵਿਚ ਇਕ ਹਸਪਤਾਲ ਵਿਚ ਅੱਗ ਲੱਗਣ ਕਾਰਨ 11 ਨਵਜੰਮੇ ਬੱਚਿਆਂ ਦੀ ਮੌਤ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਬੈਂਗਲੌਰ ਨੇ ਲਖਨਊ ਨੂੰ 14 ਦੌੜਾਂ ਨਾਲ ਹਰਾਇਆ
. . .  about 13 hours ago
ਬੈਂਗਲੌਰ ਨੇ ਲਖਨਊ ਨੂੰ 14 ਦੌੜਾਂ ਨਾਲ ਹਰਾਇਆ
ਮੰਤਰੀ ਨਾਲ ਮੀਟਿੰਗ ਦੇ ਸੱਦੇ ਪਿਛੋਂ ਕਿਸਾਨਾਂ ਵਲੋਂ ਅੱਜ ਦਾ ਧਰਨਾ ਮੁਲਤਵੀ
. . .  1 day ago
ਜਲੰਧਰ, 25 ਮਈ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵੱਲੋਂ ਖੰਡ ਮਿੱਲਾਂ ਵੱਲ ...
ਬੈਂਗਲੌਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਬੈਂਗਲੋਰ ਨੇ ਲਖਨਊ ਨੂੰ ਦਿੱਤਾ 208 ਦੌੜਾਂ ਦਾ ਟੀਚਾ .....
ਦਿੱਲੀ ਹਾਈ ਕੋਰਟ ਨੇ ਹਾਕੀ ਇੰਡੀਆ ਲਈ ਪ੍ਰਸ਼ਾਸਕਾਂ ਦੀ ਤਿੰਨ ਮੈਂਬਰੀ ਕਮੇਟੀ ਨਿਯੁਕਤ ਕੀਤੀ
. . .  1 day ago
ਨਵੀਂ ਦਿੱਲੀ, 25 ਮਈ (ਏ.ਐਨ.ਆਈ)- ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਹਾਕੀ ਇੰਡੀਆ ਲਈ ਤਿੰਨ ਮੈਂਬਰੀ 'ਪ੍ਰਸ਼ਾਸਕਾਂ ਦੀ ਕਮੇਟੀ' (ਸੀਓਏ) ਨਿਯੁਕਤ ਕੀਤੀ ...
ਕੁਸ਼ਤੀ ਚੈਂਪੀਅਨਸ਼ਿਪ ਲਈ ਚੁਣੇ ਗਏ ਦੀਪਕ ਪੂਨੀਆ
. . .  1 day ago
ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਕੀਤੀ ਗੋਲੀਬਾਰੀ
. . .  1 day ago
ਨਵੀਂ ਦਿੱਲੀ, 25 ਮਈ-ਅੱਤਵਾਦੀਆਂ ਨੇ ਅੱਜ ਬਡਗਾਮ ਦੇ ਚਦੂਰਾ 'ਚ ਅਮਰੀਨ ਭੱਟ ਦੀ ਰਿਹਾਇਸ਼ 'ਤੇ ਗੋਲੀਬਾਰੀ ਕੀਤੀ।
ਕਾਰ ਹਾਦਸੇ ਵਿੱਚ 6 ਲੋਕਾਂ ਦੀ ਮੌਤ |
. . .  1 day ago
ਨਵੀਂ ਦਿੱਲੀ, 25 ਮਈ: ਉੱਤਰਾਖੰਡ ਦੇ ਟਿਹਰੀ ਗੜ੍ਹਵਾਲ.....
ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ
. . .  1 day ago
ਨਵੀਂ ਦਿੱਲੀ, 25 ਮਈ: ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਟੈਕਸਾਸ ਸਕੂਲ ਗੋਲੀਬਾਰੀ 'ਤੇ ਦਿੱਤੀ ਪ੍ਰਤੀਕਿਰਿਆ.......
ਜੰਮੂ ਅਤੇ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਹੋਈ ਗੋਲੀਬਾਰੀ
. . .  1 day ago
ਨਵੀਂ ਦਿੱਲੀ, 25 ਮਈ: ਬਡਗਾਮ ਜ਼ਿਲੇ ਦੇ ਚਦੂਰਾ ਇਲਾਕੇ ......
ਆਸਾਮ ਵਿੱਚ ਭਾਰੀ ਮੀਂਹ ਕਾਰਨ ਲੱਖਾਂ ਲੋਕ ਹੋਏ ਪ੍ਰਭਾਵਿਤ
. . .  1 day ago
ਨਵੀਂ ਦਿੱਲੀ, 25 ਮਈ-ਆਸਾਮ ਵਿੱਚ ਭਾਰੀ ਮੀਂਹ ਕਾਰਨ 5.8 ਲੱਖ ਲੋਕ ਪ੍ਰਭਾਵਿਤ ਹੋਏ ਹਨ। ਪ੍ਰਭਾਵਿਤ ਲੋਕਾਂ ਲਈ 345 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ...
ਵਿਦੇਸ਼ੀ ਜਾਨਵਰਾਂ ਦੀ ਗੈਰ-ਕਾਨੂੰਨੀ ਤੌਰ 'ਤੇ ਤਸਕਰੀ ਕਰਦਾ ਨੌਜਵਾਨ ਕਾਬੂ
. . .  1 day ago
ਨਵੀਂ ਦਿੱਲੀ, 25 ਮਈ: ਚਾਲਬਾਵੀਆ ਜੰਕਸ਼ਨ 'ਤੇ ਚੰਭਾਈ ਪੁਲਿਸ ਨੇ ਅੱਜ 28 ਸਾਲਾ ....
ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਪਲਰੀਵੱਟਮ ਪੁਲਿਸ ਨੇ ਹਿਰਾਸਤ ਵਿੱਚ ਲਿਆ
. . .  1 day ago
ਨਵੀਂ ਦਿੱਲੀ, 25 ਮਈ: ਸਾਬਕਾ ਵਿਧਾਇਕ ਪੀ.ਸੀ ਜਾਰਜ ਨੂੰ ਅੱਜ ਪਲਰੀਵੱਟਮ ਪੁਲਿਸ ਨੇ ਕਥਿਤ
ਐਨ.ਆਈ.ਏ ਕੋਰਟ ਨੇ ਕਿਹਾ ਕਿ ਯਾਸੀਨ ਮਲਿਕ 'ਚ ਕੋਈ ਸੁਧਾਰ ਨਹੀਂ ਹੋਇਆ, ਮਹਾਤਮਾ ਨੂੰ ਨਹੀਂ ਬੁਲਾ ਸਕਦੇ
. . .  1 day ago
ਨਵੀਂ ਦਿੱਲੀ (ਭਾਰਤ),25 ਮਈ (ਏਐਨਆਈ)-ਵਿਸ਼ੇਸ਼ ਐਨ.ਆਈ.ਏ ਜੱਜ ਪ੍ਰਵੀਨ ਸਿੰਘ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552

ਸੰਗਰੂਰ

ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰ ਕੇ ਆਂਗਣਵਾੜੀ ਵਰਕਰਾਂ ਨੇ ਕੀਤੀ ਨਾਅਰੇਬਾਜ਼ੀ

ਸੰਗਰੂਰ, 29 ਨਵੰਬਰ (ਧੀਰਜ ਪਸ਼ੌਰੀਆ)-ਅੱਜ ਵੱਡੀ ਗਿਣਤੀ 'ਚ ਆਂਗਣਵਾੜੀ ਵਰਕਰਾਂ ਨੇ ਸਵੇਰੇ ਹੀ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਪੁੱਜ ਕੇ ਕੋਠੀ ਦਾ ਘਿਰਾਓ ਕਰ ਕੇ ਆਪਣੀਆਂ ਮੰਗਾਂ ਦੇ ਹੱਕ ਵਿਚ ਅਤੇ ਸਿੱਖਿਆ ਮੰਤਰੀ ਦੇ ਖ਼ਿਲਾਫ਼ ਨਾਅਰੇਬਾਜ਼ੀ ...

ਪੂਰੀ ਖ਼ਬਰ »

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਕਿਸਾਨਾਂ ਨੇ ਜ਼ਮੀਨ ਦੇਣ ਤੋਂ ਕੀਤਾ ਇਨਕਾਰ

ਕੁੱਪ ਕਲਾਂ, 29 ਨਵੰਬਰ (ਮਨਜਿੰਦਰ ਸਿੰਘ ਸਰੌਦ) - ਜਦ ਪੰਜਾਬ ਦਾ ਕਿਸਾਨ ਦਿੱਲੀ ਦੀਆਂ ਸੜਕਾਂ 'ਤੇ ਆਪਣੇ ਹੱਕ ਲੈਣ ਲਈ ਸੰਘਰਸ਼ ਕਰ ਰਿਹਾ ਹੈ ਤਾਂ ਦੂਜੇ ਪਾਸੇ ਜਿਹੜੇ ਕਿਸਾਨਾਂ ਦੀ ਜ਼ਮੀਨ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਦੇ ਵਿਚ ਆਉਂਦੀ ਹੈ, ਵਲੋਂ ਵੀ ਸੰਘਰਸ਼ ਦਾ ਬਿਗਲ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ 350ਵੇਂ ਸ਼ਹੀਦੀ ਵਰੇ੍ਹ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਲੌਾਗੋਵਾਲ, 29 ਨਵੰਬਰ (ਵਿਨੋਦ, ਖੰਨਾ)-ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਲੌਾਗੋਵਾਲ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੇ 350ਵੇਂ ਸ਼ਹੀਦੀ ਵਰੇ੍ਹ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ | ਜਿਸ ਨੂੰ ਸੰਬੋਧਨ ਕਰਦਿਆਂ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ, ਸਕੱਤਰ ...

ਪੂਰੀ ਖ਼ਬਰ »

ਬੀਬੀ ਮਲਕੀਤ ਕੌਰ ਕਮਾਲਪੁਰ ਦਾ ਸਨਮਾਨ

ਦਿੜ੍ਹਬਾ ਮੰਡੀ, 29 ਨਵੰਬਰ (ਹਰਬੰਸ ਸਿੰਘ ਛਾਜਲੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੀ ਅੰਤਿ੍ਰਿੰਗ ਕਮੇਟੀ ਮੈਂਬਰ ਚੁਣੇ ਜਾਣ 'ਤੇ ਬੀਬੀ ਮਲਕੀਤ ਕੌਰ ਕਮਾਲਪੁਰ ਨੂੰ ਸਨਮਾਨਿਤ ਕੀਤਾ ਗਿਆ | ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ

ਮੂਣਕ, 29 ਨਵੰਬਰ (ਵਰਿੰਦਰ ਭਾਰਦਵਾਜ, ਗਮਦੂਰ ਸਿੰਘ ਧਾਲੀਵਾਲ) - ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੋਸ਼ਲ ਵੈਲਫੇਅਰ ਐਾਡ ਸਪੋਰਟਸ ਕਲੱਬ ਸਲੇਮਗੜ੍ਹ ਦੀ ਟੀਮ ਵਲੋਂ ਸਰਕਾਰੀ ਸਕੂਲ ਸਲੇਮਗੜ੍ਹ ਵਿਖੇ ਖ਼ੂਨ ਦਾਨ ਕੈਂਪ ਲਗਾਇਆ ਗਿਆ ਜਿਸ ਦਾ ...

ਪੂਰੀ ਖ਼ਬਰ »

ਨੌਜਵਾਨਾਂ ਨੇ ਖੇਤੀ ਕਾਨੰੂਨਾਂ ਖ਼ਿਲਾਫ਼ ਦਿੱਲੀ ਜਾ ਕੇ ਢੀਂਡਸਾ ਨਾਲ ਗਿ੍ਫ਼ਤਾਰੀ ਦਿਤੀ

ਮਲੇਰਕੋਟਲਾ 29 ਨਵੰਬਰ (ਕੁਠਾਲਾ) -ਸਮੁੱਚੇ ਦੇਸ਼ ਦੀਆਂ ਸੈਂਕੜੇ ਕਿਸਾਨ ਜਥੇਬੰਦੀਆਂ ਵਲੋਂ ਕੇਂਦਰੀ ਖੇਤੀ ਕਾਨੰੂਨ ਰੱਦ ਕਰਵਾਉਣ ਲਈ ਦਿੱਲੀ ਵਿਖੇ ਸ਼ੁਰੂ ਕੀਤੇ ਕਿਸਾਨ ਮੋਰਚੇ ਵਿਚ ਪਹਿਲੇ ਹੀ ਦਿਨ ਸਾਬਕਾ ਵਿੱਤ ਮੰਤਰੀ ਅਤੇ ਸ਼ੋ੍ਰਮਣੀ ਅਕਾਲੀ ਦਲ (ਡੈਮੋਕੇ੍ਰਟਿਕ) ...

ਪੂਰੀ ਖ਼ਬਰ »

ਅਕਾਲੀ ਆਗੂ ਅਤੇ ਵਰਕਰ 2 ਦਸੰਬਰ ਨੂੰ ਵੱਡੇ ਕਾਫ਼ਲੇ ਨਾਲ ਦਿੱਲੀ ਪੁੱਜਣਗੇ-ਝੂੰਦਾਂ

ਸ਼ੇਰਪੁਰ, 29 ਨਵੰਬਰ (ਦਰਸ਼ਨ ਸਿੰਘ ਖੇੜੀ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਰਕਰ 2 ਦਸੰਬਰ ਨੂੰ ਬਤੌਰ ਕਿਸਾਨ ਜ਼ਿਲ੍ਹਾ ਸੰਗਰੂਰ ਵਿਚੋਂ ਵੱਡੀ ਗਿਣਤੀ ਵਿਚ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਿਲ ਹੋਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਸੇਵਾ ਮੁਕਤ ਕਾਰਜ ਸਾਧਕ ਅਫ਼ਸਰ ਜਵਾਹਰ ਲਾਲ ਨਮਿਤ ਸ਼ਰਧਾਂਜਲੀ ਸਮਾਗਮ ਕੱਲ੍ਹ

ਲਹਿਰਾਗਾਗਾ 29 ਨਵੰਬਰ (ਅਸ਼ੋਕ ਗਰਗ) - ਨਗਰ ਕੌਾਸਲ ਲਹਿਰਾਗਾਗਾ ਦੇ ਕਾਰਜ ਸਾਧਕ ਅਫ਼ਸਰ ਸੁਰਿੰਦਰ ਗਰਗ ਦੇ ਵੱਡੇ ਭਰਾ ਜਵਾਹਰ ਲਾਲ ਗਰਗ (59 ਸਾਲ) ਸੇਵਾ ਮੁਕਤ ਈ.ਓ. ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ, ਨਮਿੱਤ ਰੱਖੇ ਸ਼੍ਰੀ ਗਰੁੜ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਜਨਮ ਦਿਵਸ ਮਨਾਇਆ

ਲੌਾਗੋਵਾਲ, 29 ਨਵੰਬਰ (ਸ.ਸ.ਖੰਨਾ) - ਸ਼੍ਰੋਮਣੀ ਭਗਤ ਨਾਮਦੇਵ ਦਾ 750ਵਾਂ ਜਨਮ ਦਿਵਸ ਨਾਮਦੇਵ ਸਭਾ ਲੌਾਗੋਵਾਲ ਦੀਆਂ ਸੰਗਤਾਂ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ | ਸਲਾਇਟ ਰੋਡ 'ਤੇ ਬਣੀ ਧਰਮਸ਼ਾਲਾ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਜਿਸ ਵਿਚ ਸ਼੍ਰੋਮਣੀ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਵਲੋਂ ਡਾ. ਗੁਰਵਿੰਦਰ ਸਿੰਘ ਦਾ ਸਨਮਾਨ

ਮਲੇਰਕੋਟਲਾ, 29 ਨਵੰਬਰ (ਕੁਠਾਲਾ) - ਇਲਾਕੇ ਦੇ ਲੋਕਾਂ ਦੀ ਪਿਛਲੇ ਦੋ ਦਹਾਕਿਆਂ ਤੋਂ ਸਿਹਤ ਸੇਵਾ ਕਰ ਰਹੇ ਡਾ. ਗੁਰਵਿੰਦਰ ਸਿੰਘ ਐਮ.ਡੀ. ਦਾ ਅੱਜ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਵਿਖੇ ਸ਼ਹਿਰ ਦੀਆਂ ਵੱਖ-ਵੱਖ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ਕਮੇਟੀ ...

ਪੂਰੀ ਖ਼ਬਰ »

ਰਾਜਾ ਬੀਰ ਕਲਾਂ ਨੇ ਪਾਰਕ ਦਾ ਨੀਂਹ ਪੱਥਰ ਰੱਖਿਆ

ਸੁਨਾਮ ਊਧਮ ਸਿੰਘ ਵਾਲਾ, 29 ਨਵੰਬਰ (ਭੁੱਲਰ, ਧਾਲੀਵਾਲ)-ਨੇੜਲੇ ਪਿੰਡ ਤੁੰਗਾਂ ਵਿਖੇ ਗਰਾਮ ਪੰਚਾਇਤ ਵਲੋਂ ਬਣਾਏ ਜਾ ਰਹੇ ਪਾਰਕ ਦਾ ਨੀਂਹ ਪੱਥਰ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰ ਕਲ੍ਹਾਂ ਵਲੋਂ ਰੱਖਿਆ ਗਿਆ | ਗਰਾਮ ਪੰਚਾਇਤ ...

ਪੂਰੀ ਖ਼ਬਰ »

ਨਛੱਤਰ ਸੂਫ਼ੀ ਦੀ ਮੌਤ 'ਤੇ ਦੁੱਖ ਪ੍ਰਗਟ

ਸ਼ੇਰਪੁਰ, 29 ਨਵੰਬਰ (ਸੁਰਿੰਦਰ ਚਹਿਲ)-ਸਵਰਗੀ ਦਰਵੇਸ਼ ਗਾਇਕ ਹਾਕਮ ਸੂਫ਼ੀ ਦੇ ਭਰਾ ਕਈ ਧਾਰਮਿਕ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਬਾਬਾ ਨਛੱਤਰ ਸੂਫ਼ੀ ਅਚਾਨਕ ਸਦੀਵੀ ਵਿਛੋੜਾ ਦੇ ਗਏ | ਜਿੱਥੇ ਉਹ ਗਿੱਦੜਬਾਹਾ ਵਿਖੇ ਹਾਕਮ ਸੂਫ਼ੀ ਦੀ ਯਾਦ ਵਿਚ ਹਰ ਸਾਲ ...

ਪੂਰੀ ਖ਼ਬਰ »

ਮਸਜਿਦ ਦਾ ਨੀਂਹ ਪੱਥਰ ਰੱਖਿਆ

ਸ਼ੇਰਪੁਰ, 29 ਨਵੰਬਰ (ਸੁਰਿੰਦਰ ਚਹਿਲ) - ਸ਼ੇਰਪੁਰ ਬਲਾਕ ਦੇ ਪਿੰਡ ਟਿੱਬਾ ਵਿਖੇ ਮੁਸਲਮਾਨ ਭਾਈਚਾਰੇ ਲਈ ਸਰਪੰਚ ਸਰਬਜੀਤ ਕੌਰ, ਸੁਰਜੀਤ ਸਿੰਘ ਬਲਾਕ ਸੰਮਤੀ ਮੈਂਬਰ ਵਲੋਂ ਦਾਨ ਕੀਤੇ ਗਏ ਥਾਂ ਵਿਚ ਮਸਜਿਦ ਬਨਾਉਣ ਲਈ ਨੀਂਹ ਪੱਥਰ ਰੱਖਿਆ ਗਿਆ | ਇਸ ਸਮੇਂ ਪਿੰਡ ਦੇ ...

ਪੂਰੀ ਖ਼ਬਰ »

ਮਾਤਾ ਮਲਕੀਤ ਕੌਰ ਕਮਾਲਪੁਰ ਸਨਮਾਨਿਤ

ਭਵਾਨੀਗੜ੍ਹ, 29 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ਼੍ਰੋਮਣੀ ਕਮੇਟੀ ਦੀ ਅੰਤਿ੍ਗ ਮੈਂਬਰ ਮਾਤਾ ਮਲਕੀਤ ਕੌਰ ਕਮਾਲਪੁਰ ਨੂੰ ਸਨਮਾਨਿਤ ਕਰਨ ਸਬੰਧੀ ਸਮਾਗਮ ਕਰਾਇਆ ਗਿਆ ਜਿਸ ਵਿਚ ਸਾਬਕਾ ਮੁੱਖ ਸੰਸਦੀ ਸਕੱਤਰ ...

ਪੂਰੀ ਖ਼ਬਰ »

ਭਾਈਚਾਰਕ ਏਕਤਾ ਦਾ ਪ੍ਰਤੀਕ ਪਿੰਡ ਘਨੌਰ ਕਲਾਂ

ਸੁਰਿੰਦਰ ਚਹਿਲ 98763-72921 ਸ਼ੇਰਪੁਰ—ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਧੂਰੀ ਦੇ ਘੁੱਗ ਵੱਸਦੇ ਪਿੰਡ ਘਨੌਰ ਕਲਾਂ ਦੇ ਬਜ਼ੁਰਗਾਂ ਅਨੁਸਾਰ ਇਸ ਪਿੰਡ ਨੂੰ ਕਲਾਇਤ (ਹਰਿਆਣਾ) ਤੋਂ ਆਏ ਭੋਜੋ ਨਾਂਅ ਦੇ ਵਪਾਰੀ ਦੁਆਰਾ ਕਰੀਬ 400 ਵਰ੍ਹੇ ਪਹਿਲਾਂ ਵਸਾਇਆ ਦੱਸਿਆ ਗਿਆ ਹੈ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਏ

ਸੁਨਾਮ ਊਧਮ ਸਿੰਘ ਵਾਲਾ, 29 ਨਵੰਬਰ (ਧਾਲੀਵਾਲ, ਭੁੱਲਰ) - ਗੁਰਦੁਆਰਾ ਕਮੇਟੀ ਪਾਤਸ਼ਾਹੀ ਪਹਿਲੀ ਸੁਨਾਮ ਊਧਮ ਸਿੰਘ ਵਾਲਾ ਵਲੋਂ ਸ਼ਹਿਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਇਸ ਸਮੇਂ ਰਣਜੀਤ ਸਿੰਘ ਦੇ ਢਾਡੀ ਜੱਥੇ (ਮੌੜ ਮੰਡੀ ਵਾਲੀਆਂ ਬੀਬੀਆਂ ਦੇ ਜੱਥੇ) ਨੇ ਸਿੱਖ ਇਤਿਹਾਸ ਦੀਆਂ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਸ਼ਹੀਦ ਬਾਬਾ ਦੀਪ ਸਿੰਘ ਗੱਤਕਾ ਪਾਰਟੀ ਰਾਜਪੁਰਾ ਨੇ ਆਪਣੀ ਕਲ੍ਹਾ ਦੇ ਜੌਹਰ ਵਿਖਾਏ ਗਏ | ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਤੋਂ ਇਲਾਵਾ ਗੁਰਦੁਆਰਾ ਕਮੇਟੀ ਪਾਤਸ਼ਾਹੀ ਪਹਿਲੀ ਦੇ ਪ੍ਰਧਾਨ ਸੁਖਦੇਵ ਸਿੰਘ, ਹਰਨੇਕ ਸਿੰਘ, ਲਖਵਿੰਦਰ ਸਿੰਘ, ਰਜਿੰਦਰ ਸਿੰਘ ਕੈਫੀ, ਹਰਪਾਲ ਸਿੰਘ, ਰਘਵੀਰ ਸਿੰਘ, ਗੁਰਦੀਪ ਸਿੰਘ, ਮਨਦੀਪ ਸਿੰਘ, ਹਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਮੱਖਣ ਸਿੰਘ, ਰਣਵੀਰ ਸਿੰਘ, ਦਰਸ਼ਨ ਸਿੰਘ, ਸਮਸ਼ੇਰ ਸਿੰਘ ਅਤੇ ਯਾਦਵਿੰਦਰ ਸਿੰਘ ਆਦਿ ਸ਼ਾਮਲ ਸਨ |
ਲਹਿਰਾਗਾਗਾ, (ਅਸ਼ੋਕ ਗਰਗ) - ਸਥਾਨਕ ਗੁਰਦੁਆਰਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ 551 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਅੰਦਰ ਨਗਰ ਕੀਰਤਨ ਸਜਾਇਆ ਗਿਆ | ਇਸੇ ਦੌਰਾਨ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਭੰਗੂ, ਇੰਦਰਜੀਤ ਸਿੰਘ ਬੇਦੀ ਨੇ ਸਮੂਹ ਸਿੱਖ ਸੰਗਤਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਦੀ ਵਧਾਈ ਦਿੱਤੀ ਹੈ | ਇਸ ਮੌਕੇ ਲੋਕਲ ਕਮੇਟੀ ਦੇ ਪ੍ਰਧਾਨ ਸ਼ਾਮ ਸਿੰਘ ਖਰੋੜ, ਗੁਰਮੇਲ ਸਿੰਘ ਖਾਈ, ਜਸਵੰਤ ਸਿੰਘ ਹੈਪੀ ਮੌਜੂਦ ਸਨ |
ਲਹਿਰਾਗਾਗਾ, (ਅਸ਼ੋਕ ਗਰਗ) - ਗੁਰਦੁਆਰਾ ਸਿੰਘ ਸਭਾ ਪਿੰਡ ਕੋਟੜਾ ਲਹਿਲ ਵਲੋਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਪਿੰਡ ਅੰਦਰ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਜੈਬ ਸਿੰਘ ਨੰਬਰਦਾਰ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ 28 ਨਵੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸੀ, ਦੇ 30 ਨਵੰਬਰ ਨੂੰ ਭੋਗ ਪਾਏ ਜਾਣਗੇ | ਇਸ ਮੌਕੇ ਭਾਈ ਸਮਰਜੀਤ ਸਿੰਘ ਧਲੇਵਾਂ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਅੰਮਿ੍ਤਸਰ ਪ੍ਰਵਚਨ ਕਰਨਗੇ | ਇਸ ਮੌਕੇ ਭਗਵੰਤ ਸਿੰਘ ਰੂਪੀ ਕੋਟੜਾ ਆਦਿ ਮੌਜੂਦ ਸਨ |
ਦਿੜ੍ਹਬਾ ਮੰਡੀ, (ਹਰਬੰਸ ਸਿੰਘ ਛਾਜਲੀ) - ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਪੂਰਬ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਬੀ.ਡੀ.ਪੀ.ਓ. ਦਿੜ੍ਹਬਾ ਸ. ਅਜੈਬ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਸਮਾਗਮ ਨੂੰ ਆਨਲਾਇਨ ਦਿਖਾਇਆ ਜਾਵੇਗਾ | ਜਿਸ ਸਬੰਧੀ ਸ੍ਰੀ ਗੁਰੂ ਨਾਨਕ ਦੇਵ ਜੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਘਨੌੜ ਜੱਟਾਂ ਵਿਖੇ ਸਕਰੀਨਾਂ ਲਗਾਈਆ ਗਈ ਹਨ | ਪਿੰਡ ਘਨੌੜ ਜੱਟਾਂ ਦੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ | ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ 30 ਨਵੰਬਰ ਨੂੰ ਭੋਗ ਪਾਏ ਜਾਣਗੇ | ਘਨੌੜ ਜੱਟਾਂ ਵਿਖੇ ਸਮਾਗਮ ਵਿਚ ਹਲਕਾ ਇੰਚਾਰਜ ਮਾਸਟਰ ਅਜੈਬ ਸਿੰਘ ਰਟੋਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਣਗੇ | ਇਸ ਮੌਕੇ ਸਰਪੰਚ ਅਮਰੀਕ ਸਿੰਘ, ਨੰਬਰਦਾਰ ਗੁਰਮਤ ਸਿੰਘ, ਜੇ.ਈ. ਨਿਤਿਨ ਗੋਇਲ, ਪੰਚਾਇਤ ਸਕੱਤਰ ਬਲਜੀਤ ਸਿੰਘ ਖਡਿਆਲ ਆਦਿ ਵੀ ਹਾਜ਼ਰ ਸਨ |
ਸ਼ੇਰਪੁਰ, (ਸੁਰਿੰਦਰ ਚਹਿਲ) - ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੰੂ ਲੈ ਕੇ ਗੁਰਦੁਆਰਾ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਏ ਗਏ | ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਰਾਗੀ ਢਾਡੀ ਜਥਿਆਂ ਨੇ ਗੁਰੂ ਦੀ ਬਾਣੀ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਨਗਰ ਕੀਰਤਨ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਰਸਨ ਸਿੰਘ ਸ਼ੇਰਪੁਰੀ, ਸਿੱਖ ਬੁੱਧੀਜੀਵੀ ਮੰਚ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਸਰਪੰਚ ਰਣਜੀਤ ਸਿੰਘ ਧਾਲੀਵਾਲ, ਮਲਕੀਤ ਸਿੰਘ ਥਿੰਦ, ਗੁਰਮੇਲ ਸਿੰਘ ਜਵੰਧਾ, ਚੇਤਨ ਗੋਇਲ (ਤਿੰਨੇ ਪੰਚ) ਮਨਜੀਤ ਸਿੰਘ ਧਾਮੀ, ਅਜੈਬ ਸਿੰਘ ਸਮਰਾ, ਬਲਦੇਵ ਸਿੰਘ ਜਵੰਧਾ, ਅਮਰੀਕ ਸਿੰਘ ਜਵੰਧਾ, ਪ੍ਰੀਤਮ ਸਿੰਘ ਥਿੰਦ, ਬਹਾਦਰ ਸਿੰਘ ਨੰਬਰਦਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ |
ਭਵਾਨੀਗੜ੍ਹ, (ਰਣਧੀਰ ਸਿੰਘ ਫੱਗੂਵਾਲਾ) - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਤੇ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦਾ ਸ਼ਹਿਰ ਦੇ ਵੱਖ-ਵੱਖ ਥਾਵਾਂ ਤੇ ਸੰਗਤਾਂ ਵਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾ ਕੇ ਸੁਆਗਤ ਕੀਤਾ ਗਿਆ | ਇਸ ਮੌਕੇ ਤੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ, ਸ਼੍ਰੋਮਣੀ ਕਮੇਟੀ ਮੈਂਬਰ ਮਾਤਾ ਮਲਕੀਤ ਕੌਰ ਕਮਾਲਪੁਰ, ਕਾਰ ਸੇਵਾ ਵਾਲੇ ਬਾਬਾ ਜਗਤਾਰ ਸਿੰਘ, ਤੇਜਾ ਸਿੰਘ ਕਮਾਲਪੁਰ, ਜਥੇਦਾਰ ਜੋਗਾ ਸਿੰਘ ਫੱਗੂਵਾਲਾ, ਹਰਵਿੰਦਰ ਸਿੰਘ ਕਾਕੜਾ, ਗੁਰਤੇਜ ਸਿੰਘ ਝਨੇੜੀ, ਰਵਿੰਦਰ ਸਿੰਘ ਠੇਕੇਦਾਰ, ਅਜੈਬ ਸਿੰਘ ਗਹਿਲਾਂ,ਭਰਪੂਰ ਸਿੰਘ ਫੱਗੂਵਾਲਾ, ਰਾਮ ਸਿੰਘ ਮੱਟਰਾਂ ਤੋਂ ਇਲਾਵਾ ਹੋਰ ਆਗੂਆਂ ਇਸ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਦਿੱਲੀ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਇਸ ਮੌਕੇ 'ਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਇੰਦਰਜੀਤ ਸਿੰਘ, ਮਨਪ੍ਰੀਤ ਸਿੰਘ ਭਲਵਾਨ, ਮਨਜੀਤ ਸਿੰਘ ਨਾਗਰਾ, ਮਨਪ੍ਰੀਤ ਸਿੰਘ ਘਰਾਚੋਂ, ਨਿਰਮਲ ਸਿੰਘ ਭੜੋ, ਕੌਰ ਸਿੰਘ ਢਿਲੋਂ ਆਦਿ ਮੌਜੂਦ ਸਨ | ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ਉੱਤੇ ਕਾਂਗਰਸੀ ਆਗੂ ਸੁਖਮਹਿੰਦਰ ਪਾਲ ਸਿੰਘ ਤੂਰ, ਗੋਲਡੀ ਤੂਰ ਕੌਾਸਲਰ, ਮੁਸਲਿਮ ਆਗੂ ਮਿੱਠੂ ਖਾਨ, ਰੰਗੀ ਖਾਨ, ਗੁਰਮੀਤ ਸਿੰਘ ਚੱਕੀ ਵਾਲਾ ਤੋਂ ਇਲਾਵਾ ਹੋਰ ਆਗੂਆਂ ਨੇ ਸੁਆਗਤ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਿਰੋਪੇ ਪਾ ਕੇ ਸਨਮਾਨਿਤ ਕੀਤਾ |
ਮੂਣਕ, (ਭਾਰਦਵਾਜ, ਸਿੰਗਲਾ) - ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਮੂਣਕ ਪ੍ਰਬੰਧਕ ਕਮੇਟੀ ਵਲੋਂ ਸਜਾਏ ਗਏ ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ ਅਤੇ ਢਾਡੀ ਜਥੇ ਨੇ ਸੰਗਤ ਨੂੰ ਨਿਹਾਲ ਕੀਤਾ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਮੇਨ ਬਾਜ਼ਾਰ, ਤਾਲਿਬ ਚੌਾਕ, ਅਨਾਜ ਮੰਡੀ, ਟੋਹਣਾ ਬੈਰੀਅਰ ਅਤੇ ਸ਼ਹਿਰ ਦੇ ਗਲੀ ਮੁਹੱਲਿਆਂ ਚੋਂ ਹੁੰਦਾ ਹੋਇਆ ਗੁਜ਼ਰਿਆ ਅਤੇ ਗੁਰੂ ਦੁਆਰਾ ਸਿੰਘ ਸਭਾ ਪਹੁੰਚ ਕੇ ਸਮਾਪਤ ਹੋਇਆ | ਇਸ ਦੌਰਾਨ ਰਸਤੇ 'ਚ ਸ਼ਰਧਾਲੂਆਂ ਵਲੋਂ ਸੰਗਤਾਂ ਲਈ ਖਾਣ ਪੀਣ ਦੇ ਸਮਾਨ ਦੇ ਲੰਗਰਾਂ ਦਾ ਪ੍ਰਬੰਧ ਕੀਤਾ ਹੋਇਆ ਸੀ | ਸੈਂਕੜੇ ਮਰਦ ਔਰਤਾਂ ਸ਼ਰਧਾਲੂਆਂ ਨੇ ਨਗਰ ਕੀਰਤਨ ਚ ਆਪਣੀ ਹਾਜ਼ਰੀ ਲਗਵਾਈ |
ਛਾਜਲੀ, (ਕੁਲਵਿੰਦਰ ਸਿੰਘ ਰਿੰਕਾ) - ਗੁਰਦੁਆਰਾ ਸੰਗਤਸਰ ਸਾਹਿਬ ਛਾਜਲੀ ਤੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਦੇ ਸਹਿਯੋਗ ਸਦਕਾ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ | ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਸ੍ਰੀ ਅਖੰਡ ਪਾਠ ਦੇ ਭੋਗ 30 ਨਵੰਬਰ ਸਵੇਰੇ 10 ਦੇ ਕਰੀਬ ਪਾਏ ਜਾਣਗੇ | ਬੀਬੀਆਂ ਸ਼ਬਦ ਗਾਇਨ ਕਰ ਕੇ ਪੌਣਾਂ ਵਿਚ ਇਲਾਹੀ ਰਸ ਘੋਲ ਰਹੀਆਂ ਸਨ |
ਮੂਨਕ, (ਗਮਦੂਰ ਸਿੰਘ ਧਾਲੀਵਾਲ) - ਨਜ਼ਦੀਕੀ ਪਿੰਡ ਹਮੀਰਗੜ੍ਹ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਜਾਇਆ ਗਿਆ | ਜਿਸ ਵਿਚ ਨਗਰ ਨਿਵਾਸੀਆਂ ਨੇ ਭਾਰੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਅਤੇ ਸੇਵਾ ਨਿਭਾਈ | ਹੈਡ ਗ੍ਰੰਥੀ ਭਾਈ ਜਨਕ ਸਿੰਘ ਦੇ ਕੀਰਤਨੀ ਜੱਥੇ ਨੇ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਬਾਰੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ |
ਅਮਰਗੜ੍ਹ, (ਝੱਲ, ਮੰਨਵੀ) - ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਅਮਰਗੜ੍ਹ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਸਜਾਇਆ ਗਿਆ, ਇਹ ਨਗਰ ਕੀਰਤਨ ਗੁ: ਸਿੰਘ ਸਭਾ ਤੋਂ ਆਰੰਭ ਹੋ ਬਾਜ਼ਾਰ ਵਿਚੋਂ ਲੰਘਦਾ ਹੋਇਆ ਲਾਂਗੜੀਆਂ ਕਲੋਨੀ ਤੋਂ ਫਿਰ ਗੁਰੂ ਘਰ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੀ ਅਗਵਾਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਨੇ ਕੀਤੀ | ਨਗਰ ਕੀਰਤਨ ਦੀ ਸ਼ੋਭਾ ਵਧਾਉਣ ਲਈ ਬੈਂਡ 'ਤੇ ਗੱਤਕਾ ਪਾਰਟੀਆਂ ਵਲੋਂ ਸ਼ਮੂਲੀਅਤ ਕੀਤੀ ਗਈ | ਨਗਰ ਕੀਰਤਨ ਦੇ ਸਵਾਗਤ ਲਈ ਜਗ੍ਹਾ-ਜਗ੍ਹਾ 'ਤੇ ਲੰਗਰਾਂ ਦਾ ਪ੍ਰਬੰਧ ਸੰਗਤ ਵਲੋਂ ਕੀਤਾ ਗਿਆ |
ਮਸਤੂਆਣਾ ਸਾਹਿਬ, (ਦਮਦਮੀ) - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਬਾਬਾ ਸੁਖਦੇਵ ਸਿੰਘ ਦੀ ਨਿਗਰਾਨੀ ਹੇਠ ਸਮੂਹ ਇਲਾਕੇ ਦੀਆਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਸਦਕਾ ਗੁਰਦੁਆਰਾ ਸਿਧਾਨਾ ਸਾਹਿਬ ਖੁਰਾਣਾ ਵਿਖੇ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਸਤਨਾਮ ਸਿੰਘ ਮਸਤੂਆਣਾ ਨੇ ਦੱਸਿਆ ਕਿ ਪਿਛਲੇ ਦਿਨੀਂ ਸ੍ਰੀ ਅਖੰਡ ਪਾਠ ਸਾਹਿਬ ਦੀ ਚੱਲ ਰਹੀ ਲੜੀ ਦੇ ਅੱਜ ਵੀ ਭੋਗ ਪਾਏ ਗਏ | ਇਸ ਮੌਕੇ ਉਚ ਕੋਟੀ ਦੇ ਰਾਗੀ ਢਾਡੀ ਜਥਿਆਂ ਤੋਂ ਇਲਾਵਾ ਬਾਬਾ ਇੰਦਰਜੀਤ ਸਿੰਘ ਰਤੀਆ ਵਾਲੇ, ਬਾਬਾ ਟੇਕ ਸਿੰਘ ਧਨੌਲਾ, ਬਾਬਾ ਅਵਤਾਰ ਸਿੰਘ ਮੌੜਾ ਵਾਲੇ, ਬਾਬਾ ਹਰਬੇਅੰਤ ਸਿੰਘ ਮਾਤਾ ਭੋਲੀ ਵਾਲੇ, ਬਾਬਾ ਬਲਜੀਤ ਸਿੰਘ ਫ਼ੱਕਰ ਵਲੋਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ | ਗੁਰਦੁਆਰਾ ਪ੍ਰਬੰਧਕਾਂ ਵੱਲੋਂ ਮੋਹਤਵਰ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ | ਸਮਾਗਮ ਦੇ ਸਮਾਪਤੀ ਸਮਾਰੋਹ ਦੇ ਭੋਗ 30 ਨਵੰਬਰ ਨੂੰ ਪੈਣ ਉਪਰੰਤ ਸੰਤ ਸੇਵਕ ਜਥਾ ਬਿਹੰਗਮ ਸੰਪਰਦਾਇ ਮਸਤੂਆਣਾ ਸਾਹਿਬ ਦੇ ਪ੍ਰਧਾਨ ਸੰਤ ਛੋਟਾ ਸਿੰਘ, ਬਾਬਾ ਕਾਕਾ ਸਿੰਘ ਦਮਦਮਾ ਸਾਹਿਬ ਵਾਲੇ, ਬਾਬਾ ਟੇਕ ਸਿੰਘ ਧਨੌਲਾ, ਬਾਬਾ ਬਲਜੀਤ ਸਿੰਘ ਫ਼ੱਕਰ ਅਤੇ ਹੋਰ ਵੱਖ ਵੱਖ ਸੰਪਰਦਾਵਾਂ ਦੇ ਮੁਖੀਆਂ ਸਮੇਤ ਸਾਧੂ, ਸੰਤ, ਮਹਾਤਮਾ ਵਿਸ਼ੇਸ਼ ਤੌਰ ਤੇ ਪਹੁੰਚ ਕੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਨਗੇ | ਇਸ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਅੰਮਿ੍ਤ ਵੇਲੇ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ | ਨੇੜਲੇ ਪਿੰਡਾਂ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਉਤਸ਼ਾਹ ਨਾਲ ਅੰਮਿ੍ਤ ਵੇਲੇ ਪਹੰੁਚ ਕੇ ਹਾਜ਼ਰੀ ਭਰਦੀਆਂ ਹਨ |

ਖ਼ਬਰ ਸ਼ੇਅਰ ਕਰੋ

 

56ਵਾਂ ਰਾਸ਼ਨ ਵੰਡ ਸਮਾਰੋਹ ਕਰਵਾਇਆ

ਅਹਿਮਦਗੜ੍ਹ, 29 ਨਵੰਬਰ (ਰਣਧੀਰ ਸਿੰਘ ਮਹੋਲੀ)-ਜ਼ਰੂਰਤਮੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦੇ ਰਹੀ ਸਮਾਜ ਸੇਵੀਂ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 56ਵਾਂ ਰਾਸ਼ਨ ਵੰਡ ਸਮਾਰੋਹ ...

ਪੂਰੀ ਖ਼ਬਰ »

ਸੜਕ ਵੱਲ ਝੁਕਿਆ ਦਰਖ਼ਤ ਖ਼ਤਰੇ ਦੀ ਘੰਟੀ-ਧੰਦੀਵਾਲ

ਮੂਲੋਵਾਲ, 29 ਨਵੰਬਰ (ਰਤਨ ਸਿੰਘ ਭੰਡਾਰੀ) - ਮੂਲੋਵਾਲ ਤੋਂ ਧੰਦੀਵਾਲ ਵਾਲੀ ਸੜਕ 'ਤੇ ਝੁਕਿਆ ਦਰਖ਼ਤ ਕਿਸੇ ਵੇਲੇ ਵੀ ਹਾਦਸੇ ਦਾ ਸਬੱਬ ਬਣ ਸਕਦਾ ਹੈ | ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਵਿੰਦਰ ਸਿੰਘ ਕਾਕਾ ਧੰਦੀਵਾਲ ਨੇ ਦਿੰਦਿਆਂ ਦੱਸਿਆ ਕਿ ਸੜਕ ਵੱਲ ...

ਪੂਰੀ ਖ਼ਬਰ »

ਭਾਈ ਲੌ ਾਗੋਵਾਲ ਨੇ ਕੀਤਾ ਫੈਕਟਰੀ ਦਾ ਉਦਘਾਟਨ

ਲੌਾਗੋਵਾਲ, 29 ਨਵੰਬਰ (ਸ.ਸ.ਖੰਨਾ, ਵਿਨੋਦ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੋਜ਼ਾਨਾ ਨਗਰ ਵਿਚ ਪ੍ਰਭਾਤ ਫੇਰੀਆਂ ਦਾ ਸਿਲਸਿਲਾ ਜਾਰੀ ਹੈ | ਅੱਜ ਤੇਰ੍ਹਵੀਂ ਪ੍ਰਭਾਤ ਫੇਰੀ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਜੰਟ ਸਿੰਘ ...

ਪੂਰੀ ਖ਼ਬਰ »

ਆਰ.ਐਮ.ਪੀ. ਡਾਕਟਰ ਵੀ ਕਿਸਾਨਾਂ ਦੇ ਹੱਕ 'ਚ ਨਿੱਤਰੇ

ਕੁੱਪ ਕਲਾਂ, 29 ਨਵੰਬਰ (ਸਰੌਦ) - ਪੇਂਡੂ ਲੋਕਾਂ ਨੂੰ ਰਾਤ ਸਮੇਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਾਲੀ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਅਹਿਮਦਗੜ੍ਹ ਵਲੋਂ ਅੱਜ ਕਈ ਪਿੰਡਾਂ 'ਚ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰੇ ਕੀਤੇ ਗਏ ਜਿਸ ...

ਪੂਰੀ ਖ਼ਬਰ »

ਨੁੱਕੜ ਨਾਟਕਾਂ ਨਾਲ ਦਿੱਤਾ ਸਵੱਛਤਾ ਦਾ ਸੁਨੇਹਾ

ਅਮਰਗੜ੍ਹ, 29 ਨਵੰਬਰ (ਝੱਲ, ਮੰਨਵੀ) - ਨਗਰ ਪੰਚਾਇਤ ਅਮਰਗੜ੍ਹ ਵਲੋਂ ਸਵੱਛ ਭਾਰਤ ਮਿਸ਼ਨ 2021 ਦੇ ਸਰਵੇਖਣ ਨੂੰ ਮੁੱਖ ਰੱਖਦਿਆਂ ਕਾਰਜ ਸਾਧਕ ਅਫ਼ਸਰ ਰਮੇਸ਼ ਕੁਮਾਰ 'ਤੇ ਜੂਨੀਅਰ ਇੰਜ. ਹੇਮੰਤ ਕੁਮਾਰ ਦੇ ਨਿਰਦੇਸ਼ਾਂ ਤਹਿਤ ਅਮਰਗੜ੍ਹ ਵਾਸੀਆਂ ਨੂੰ ਸਾਫ਼ ਸਫ਼ਾਈ ਸੰਬੰਧੀ ...

ਪੂਰੀ ਖ਼ਬਰ »

ਵੋਟਾਂ ਬਣਵਾਉਣ ਲਈ ਲਈ ਕੀਤਾ ਉਤਸ਼ਾਹਿਤ

ਸੁਨਾਮ ਊਧਮ ਸਿੰਘ ਵਾਲਾ, 29 ਨਵੰਬਰ (ਭੁੱਲਰ, ਧਾਲੀਵਾਲ) - ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਜ਼ਿਲ੍ਹਾ ਜਰਨਲ ਸਕੱਤਰ ਧੀਰਜ ਗੋਇਲ ਦੀ ਅਗਵਾਈ ਵਿਚ ਨਵੀਆਂ ਵੋਟਾਂ ਬਣਵਾਉਣ ਲਈ ਨੌਜਵਾਨਾਂ ਨੂੰ ਉਤਸ਼ਾਹਿਤ ਕੀਤਾ ਗਿਆ | ਇਸ ਸਮੇਂ ਮੌਜੂਦ ਭਾਜਪਾ ਦੇ ਸੂਬਾ ਕਮੇਟੀ ...

ਪੂਰੀ ਖ਼ਬਰ »

ਕੋਰੋਨਾ ਨੇ ਲਈ 85 ਸਾਲਾ ਔਰਤ ਦੀ ਜਾਨ ਜ਼ਿਲ੍ਹੇ 'ਚ 13 ਨਵੇਂ ਮਾਮਲੇ ਆਏ ਸਾਹਮਣੇ

ਸੰਗਰੂਰ, 29 ਨਵੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ ਦੇ ਲੌਾਗੋਵਾਲ ਸਿਹਤ ਬਲਾਕ ਦੀ ਕੋਰੋਨਾ ਪੀੜਤ 85 ਸਾਲਾ ਬਜ਼ੁਰਗ ਔਰਤ ਦੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਮੌਤ ਹੋਣ ਨਾਲ ਜ਼ਿਲ੍ਹੇ 'ਚ ਕੋਰੋਨਾ ਕਾਰਨ ਮੌਤਾਂ ਦੀ ਗਿਣਤੀ 187 ਹੋ ਗਈ ਹੈ | ਅੱਜ ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਆਨਲਾਈਨ ਸਾਇੰਸ ਪ੍ਰਦਰਸ਼ਨੀ 'ਚ ਕੁਲਵਿੰਦਰ ਜ਼ਿਲ੍ਹੇ ਵਿਚੋਂ ਤੀਸਰੇ ਸਥਾਨ 'ਤੇ ਰਿਹਾ

ਮੂਣਕ, 29 ਨਵੰਬਰ (ਸਿੰਗਲਾ, ਭਾਰਦਵਾਜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲਰਾ ਦੇ ਦਸਵੀਂ ਕਲਾਸ ਦੇ ਵਿਦਿਆਰਥੀ ਕੁਲਵਿੰਦਰ ਸਿੰਘ ਨੇ ਸਾਇੰਸ ਅਧਿਆਪਕਾਂ ਹਰਪਾਲ ਕੌਰ ਦੀ ਅਗਵਾਈ 'ਚ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈ ਗਈ ਆਨਲਾਇਨ ਵਿਗਿਆਨ ਪ੍ਰਦਰਸ਼ਨੀ ਵਿਚ ...

ਪੂਰੀ ਖ਼ਬਰ »

ਰਾਜੇ ਦੇ ਬਾਗ਼ ਨੂੰ ਸੁੰਦਰ ਬਣਾਉਣ ਲਈ ਫਲਦਾਰ ਬੂਟੇ ਲਗਾ ਕੇ ਮੁਹਿੰਮ ਦਾ ਕੀਤਾ ਆਗਾਜ਼

ਮਲੇਰਕੋਟਲਾ, 29 ਨਵੰਬਰ (ਮੁਹੰਮਦ ਹਨੀਫ਼ ਥਿੰਦ) - ਸ਼ਹਿਰ 'ਚ ਰਾਜੇ ਦੇ ਬਾਗ਼ ਨੂੰ ਖ਼ੂਬਸੂਰਤ ਬਣਾਉਣ ਲਈ ਪੰਜਾਬ ਦੇ ਵਾਤਾਵਰਨ ਪੇ੍ਰਮੀ ਅਤੇ ਉੱਘੇ ਸਮਾਜਸੇਵੀ ਸ. ਇੰਦਰਜੀਤ ਸਿੰਘ ਮੁੰਡੇ ਅਤੇ ਉਨ੍ਹਾਂ ਦੀਆਂ ਪੋਤੀਆਂ ਜਸਪ੍ਰੀਤ ਕੌਰ ਅਤੇ ਰਾਜਬੀਰ ਕੌਰ ਵਲੋਂ ਦਰਜਨ ਦੇ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਅਸ਼ੋਕ ਮੋਹਣ ਗਰਗ ਅਤੇ ਬਾਲਪੁਰੀ ਸੰਧੂ ਸਨਮਾਨਿਤ

ਸੰਗਰੂਰ, 29 ਨਵੰਬਰ (ਚੌਧਰੀ ਨੰਦ ਲਾਲ ਗਾਂਧੀ) - ਸਮਾਜ ਸੇਵਾ, ਲੋਕ ਭਲਾਈ ਅਤੇ ਬਜ਼ੁਰਗਾਂ ਦੇ ਸਤਿਕਾਰ ਨੂੰ ਸਮਰਪਿਤ ਸਟੇਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ (ਐਮ.ਐਾਡ.ਏ.) ਜ਼ਿਲ੍ਹਾ ਸੰਗਰੂਰ ਵਲੋਂ ਸਭਿਆਚਾਰਕ ਤੇ ਸਨਮਾਨ ਸਮਾਰੋਹ ਦਾ ਆਯੋਜਨ ਐਸੋਸੀਏਸ਼ਨ ਦੇ ਸੂਬਾ ...

ਪੂਰੀ ਖ਼ਬਰ »

ਜੇਲ੍ਹਾਂ ਦੇ ਡਰਾਵੇ ਕਿਸਾਨਾਂ ਦੇ ਅੰਦੋਲਨ ਨਹੀਂ ਦਬਾ ਸਕਦੇ-ਨਮੋਲ

ਸੰਗਰੂਰ, 29 ਨਵੰਬਰ (ਗਾਂਧੀ) - ਸ਼ੋ੍ਰਮਣੀ ਅਕਾਲੀ ਦਲ ਡੈਮੋਕਰੈਟਿਕ ਯੂਥ ਵਿੰਗ ਦੀ ਕੋਰ ਕਮੇਟੀ ਦੇ ਮੈਂਬਰ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਸਤਗੁਰ ਸਿੰਘ ਨਮੋਲ ਨੇ ਕਿਹਾ ਕਿ ਕਿਸਾਨਾਂ ਦੇ ਹੱਕਾਂ ਲਈ 100 ਵਾਰੀ ਜੇਲ੍ਹ ਜਾਣ ਪਿਆ ਤਾਂ ਵੀ ਜਾਵਾਂਗੇ, ਜੇਲ੍ਹਾਂ ...

ਪੂਰੀ ਖ਼ਬਰ »

ਜਥੇ: ਭਲਵਾਨ ਨੰੂ ਅੰਤਿ੍ੰਗ ਕਮੇਟੀ ਮੈਂਬਰ ਚੁਣਨ 'ਤੇ ਖੁਸ਼ੀ ਪ੍ਰਗਟ

ਧੂਰੀ, 29 ਨਵੰਬਰ (ਸੁਖਵੰਤ ਸਿੰਘ ਭੁੱਲਰ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਨਵੀਂ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਨੰੂ ਅੰਤਰਿੰਗ ਕਮੇਟੀ ਮੈਂਬਰ ਚੁਣੇ ਜਾਣ ਉੱਤੇ ਇਲਾਕਾ ਵਾਸੀਆਂ, ਅਕਾਲੀ ...

ਪੂਰੀ ਖ਼ਬਰ »

ਕੋਰੋਨਾ ਯੋਧਿਆਂ ਵਲੋਂ ਮੋਤੀ ਮਹਿਲ ਦਾ ਘਿਰਾਓ 3 ਨੂੰ

ਸੰਗਰੂਰ, 29 ਨਵੰਬਰ (ਧੀਰਜ ਪਸ਼ੌਰੀਆ) - ਕੋਵਿਡ-19 ਬੇਰੁਜ਼ਗਾਰ ਪੈਰਾ ਮੈਡੀਕਲ ਸਟਾਫ਼ ਵਲੰਟੀਅਰ ਕਮੇਟੀ ਪੰਜਾਬ ਵੱਲੋਂ 3 ਦਸੰਬਰ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ | ਯੂਨੀਅਨ ਦੇ ਸੂਬਾ ਪ੍ਰਧਾਨ ਰਾਜਵਿੰਦਰ ਸਿੰਘ ਅਤੇ ਚੇਅਰਮੈਨ ...

ਪੂਰੀ ਖ਼ਬਰ »

ਖ਼ੂਨ ਦਾਨ ਕੈਂਪ ਲਗਾਇਆ

ਭਵਾਨੀਗੜ੍ਹ, 29 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਰੋਟਰੀ ਕਲੱਬ ਸਿਟੀ ਵਲੋਂ ਗੁਰੂ ਤੇਗ ਬਹਾਦਰ ਟਰੱਕ ਆਪਰੇਟਰਜ਼ ਐਸੋਸੀਏਸ਼ਨ ਅਤੇ ਰਾਜਿੰਦਰਾ ਹਸਪਤਾਲ ਦੀ ਟੀਮ ਦੇ ਸਹਿਯੋਗ ਨਾਲ ਟਰੱਕ ਯੂਨੀਅਨ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਸੰਬੰਧੀ ਰੋਟਰੀ ਕਲੱਬ ਸਿਟੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX