ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  about 1 hour ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  about 2 hours ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  about 2 hours ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  about 2 hours ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  about 4 hours ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  about 4 hours ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  about 4 hours ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  about 6 hours ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  about 6 hours ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  about 7 hours ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  about 8 hours ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  about 8 hours ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  about 8 hours ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  about 9 hours ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  about 9 hours ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  about 9 hours ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  about 9 hours ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  about 9 hours ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552

ਬਠਿੰਡਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਲੌਕਿਕ ਨਗਰ ਕੀਰਤਨ ਸਜਾਇਆ

ਤਲਵੰਡੀ ਸਾਬੋ, 29 ਨਵੰਬਰ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਲੌਕਿਕ ਨਗਰ ...

ਪੂਰੀ ਖ਼ਬਰ »

ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਸੰਘਰਸ਼ੀ ਆਗੂਆਂ ਦੇ ਘਰ ਜਬਰੀ ਪੁਲਿਸ ਫੇਰੀਆਂ ਖ਼ਿਲਾਫ਼ ਰੋਸ ਮੁਜ਼ਾਹਰਾ

ਬਠਿੰਡਾ, 29 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜਮਹੂਰੀ ਅਧਿਕਾਰ ਸਭਾ ਇਕਾਈ ਬਠਿੰਡਾ ਦੇ ਸੱਦੇ 'ਤੇ ਅੱਜ ਜਨਤਕ ਜਮਹੂਰੀ ਜਥੇਬੰਦੀਆਂ ਨੇ ਸੰਘਰਸ਼ੀ ਆਗੂਆਂ ਦੇ ਘਰ ਜਬਰੀ ਪਾਈਆਂ ਪੁਲਿਸ ਫੇਰੀਆਂ ਵਿਰੁੱਧ ਬਠਿੰਡਾ ਸ਼ਹਿਰ 'ਚ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਜੋ ...

ਪੂਰੀ ਖ਼ਬਰ »

ਦਿੱਲੀ ਬਾਰਡਰ 'ਤੇ ਸੰਘਰਸ਼ਾਂ 'ਚ ਡਟੇ ਕਿਸਾਨਾਂ ਲਈ ਸੰਜੀਵਨੀ ਬਣ ਬਹੁੜ ਰਿਹਾ ਸਥਾਨਕ ਲੋਕਾਂ ਦਾ ਸਮਰਥਨ

ਬਠਿੰਡਾ, 29 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਨੂੰ ਸੰਘਰਸ਼ਾਂ ਦੇ ਰਾਹ 'ਤੇ ਤੁਰੇ ਹੋਏ ਕਿਸਾਨਾਂ ਦੇ ਕਾਫ਼ਲਿਆਂ 'ਚ ਸ਼ਾਮਿਲ ਕਿਸਾਨਾਂ ਵਲੋਂ ਟਿਕਰੀ ਸਮੇਤ ਹੋਰ ਦਿੱਲੀ ਬਾਰਡਰ ਤੇ ਜਰਨੈਲੀ ਸੜਕਾਂ 'ਤੇ ...

ਪੂਰੀ ਖ਼ਬਰ »

ਪੰਜਾਬ ਟੈਕਨੀਕਲ ਯੂਨੀਵਰਸਿਟੀ 'ਚ ਕੋਰੋਨਾ ਦੀ ਦਸਤਕ

ਬਠਿੰਡਾ, 29 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪਿਛਲੇ ਕਈ ਦਿਨਾਂ ਤੋਂ ਸਿੱਖਿਆ ਸੰਸਥਾਵਾਂ ਵਿਚ ਲਗਾਤਾਰ ਕੋਰੋਨਾ ਦੇ ਪਾਜ਼ੀਟਿਵ ਮਾਮਲੇ ਸਾਹਮਣੇ ਆ ਰਹੇ ਹਨ | ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਚ ਵੀ ਕੋਰੋਨਾ ਦੇ ਦਸਤਕ ਦਿੱਤੀ, ਜਿਸ ...

ਪੂਰੀ ਖ਼ਬਰ »

ਸਹਿਕਾਰੀ ਸਭਾ ਪਿੰਡ ਲਹਿਰੀ ਦੀ ਸਰਬਸੰਮਤੀ ਨਾਲ ਚੋਣ

ਸੀਂਗੋ ਮੰਡੀ, 29 ਨਵੰਬਰ (ਪਿ੍ੰਸ ਗਰਗ)- ਕਾਂਗਰਸ ਪਾਰਟੀ ਹਲਕਾ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਪਿੰਡ ਲਹਿਰੀ ਦੇ ਸਰਪੰਚ ਗੁਰਮੀਤ ਸਿੰਘ ਮੀਤਾ ਦੀ ਯੋਗ ਅਗਵਾਈ ਹੇਠ ਦੀ ਬਹੁਮੰਤਵੀ ਸਹਿਕਾਰੀ ਸਭਾ ਲਹਿਰੀ ਦੀ ਸਰਬਸੰਮਤੀ ਨਾਲ ਚੋਣ ਕੀਤੀ ...

ਪੂਰੀ ਖ਼ਬਰ »

ਨਗਰ ਪੰਚਾਇਤ ਦੇ ਉੱਪ ਪ੍ਰਧਾਨ ਅਜ਼ੀਜ਼ ਖ਼ਾਨ ਦੇ ਯਤਨਾਂ ਸਦਕਾ ਲੇਲੇਵਾਲਾ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ

ਤਲਵੰਡੀ ਸਾਬੋ, 29 ਨਵੰਬਰ (ਰਵਜੋਤ ਸਿੰਘ ਰਾਹੀ)- ਨਗਰ ਪੰਚਾਇਤ ਤਲਵੰਡੀ ਸਾਬੋ ਦੇ ਉੱਪ ਪ੍ਰਧਾਨ ਅਜ਼ੀਜ਼ ਖ਼ਾਨ ਦੇ ਯਤਨਾਂ ਸਦਕਾ ਅੱਜ ਵਾਰਡ ਨੰਬਰ-4 ਅਧੀਨ ਆਉਂਦੀ ਲੇਲੇਵਾਲਾ ਪਿੰਡ ਨੂੰ ਜਾਂਦੀ ਸੜਕ ਦੀ ਮੁਰੰਮਤ ਦਾ ਕਾਰਜ ਸ਼ੁਰੂ ਹੋ ਗਿਆ ਹੈ | ਸੜਕ ਦੀ ਮੁਰੰਮਤ ਦਾ ਕੰਮ ...

ਪੂਰੀ ਖ਼ਬਰ »

ਵਿਅਕਤੀ ਵਲੋਂ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ

ਗੋਨਿਆਣਾ, 29 ਨਵੰਬਰ (ਲਛਮਣ ਦਾਸ ਗਰਗ)- ਸਥਾਨਕ ਸ਼ਹਿਰ 'ਚ ਅੱਜ ਬਾਅਦ ਦੁਪਹਿਰ ਇਕ ਅੱਧਖੜ ਉਮਰ ਦੇ ਵਿਅਕਤੀ ਨੇ ਆਪਣੇ ਘਰ 'ਚ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ | ਪਰਿਵਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ (ਬਿੱਲਾ) 50 ਸਾਲ ਪੁੱਤਰ ਸ਼ੇਰ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਵਿਕਾਸ 'ਚ ਨਹੀਂ ਰਹਿਣ ਦਿੱਤੀ ਜਾਵੇਗੀ ਕੋਈ ਕਮੀ ਬਾਕੀ- ਖੁਸ਼ਬਾਜ਼ ਜਟਾਣਾ

ਤਲਵੰਡੀ ਸਾਬੋ, 29 ਨਵੰਬਰ (ਰਵਜੋਤ ਸਿੰਘ ਰਾਹੀ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਇੰਚਾਰਜ ਖੁਸ਼ਬਾਜ਼ ਸਿੰਘ ਜਟਾਣਾ ਨੇ ਇੱਕ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਹਲਕਾ ਤਲਵੰਡੀ ਸਾਬੋ ਅਤੇ ਇਸ ਦੇ ਅਧੀਨ ਆਉਂਦੇ ਪਿੰਡਾਂ ਦੇ ਵਿਕਾਸ 'ਚ ਕਿਸੇ ਵੀ ਕਿਸਮ ਦੀ ...

ਪੂਰੀ ਖ਼ਬਰ »

ਭਾਜਪਾ ਸਰਕਾਰ ਪੂਰੀ ਤਰ੍ਹਾਂ ਕਿਸਾਨ ਵਿਰੋਧੀ-ਕਾਂਗਰਸੀ ਆਗੂ

ਰਾਮਾਂ ਮੰਡੀ, 29 ਨਵੰਬਰ (ਅਮਰਜੀਤ ਸਿੰਘ ਲਹਿਰੀ)- ਸ਼ਾਂਤੀਪੂਰਵਕ ਰੋਸ ਪ੍ਰਦਰਸ਼ਨ ਕਰਨਾ ਲੋਕਤੰਤਰ 'ਚ ਹਰ ਇਕ ਦਾ ਹੱਕ ਹੈ ਪਰ ਜਿਸ ਤਰ੍ਹਾਂ ਹਰਿਆਣਾ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਦੇ ਦਿੱਲੀ ਜਾਂਦੇ ਹੋਏ ਹਰ ਜਗ੍ਹਾ 'ਤੇ ਰੋਕਾਂ ਲਾਈਆਂ, ਉਸ ਤੋਂ ਸਾਬਿਤ ਹੰੁਦਾ ਹੈ ਕਿ ...

ਪੂਰੀ ਖ਼ਬਰ »

ਕਿਸਾਨ ਸੰਗਠਨਾਂ ਨੇ ਕੇਂਦਰੀ ਤਾਲਮੇਲ ਕਮੇਟੀ ਦੇ 2 ਮੋਦੀ ਭਗਤ ਮੈਂਬਰਾਂ ਨੂੰ ਦਿਖਾਇਆ ਬਾਹਰ ਦਾ ਰਸਤਾ

ਰਾਮਪੁਰਾ ਫੂਲ, 29 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ)- ਦੇਸ਼ ਪੱਧਰ 'ਤੇ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੀ ਸੰਯੁਕਤ ਤਾਲਮੇਲ ਸੰਘਰਸ਼ ਕਮੇਟੀ 'ਚੋਂ 2 ਮੈਂਬਰਾਂ ਨੂੰ ਲੀਡਰਸ਼ਿਪ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ ¢ ਦੋਸ਼ ਲੱਗੇ ਹਨ ਕਿ ਉਹ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਦੇ ਆ ਰਹੇ ਸਨ ¢ਇਸ ਕਿਸਮ ਦੀ ਮਹੱਤਵਪੂਰਨ ਜਾਣਕਾਰੀ ਕਿਸਾਨ ਸੂਤਰਾਂ ਨੇ ਦਿੱਤੀ ਹੈ ¢ ਦੱਸਣਯੋਗ ਹੈ ਕਿ ਮੋਦੀ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੀਆਂ 30 ਜਥੇਬੰਦੀਆਂ ਵਲੋਂ ਕੇਂਦਰ ਖ਼ਿਲਾਫ਼ ਜ਼ੋਰਦਾਰ ਸੰਘਰਸ਼ ਵਿੱਢਿਆ ਹੋਇਆ ਹੈ ¢ ਸੰਘਰਸ਼ ਨੂੰ ਕੌਮੀ ਰੁਖ ਦੇਣ ਲਈ ਸਾਰੀਆਂ ਸੰਘਰਸ਼ੀ ਧਿਰਾਂ ਦੀ ਸਹਿਮਤੀ ਨਾਲ ਦੇਸ਼ ਪੱਧਰ 'ਤੇ ਸੰਘਰਸ਼ ਦੀ ਅਗਵਾਈ 7 ਮੈਂਬਰੀ ਤਾਲਮੇਲ ਕਮੇਟੀ ਨੂੰ ਸੌਾਪੀ ਗਈ ਸੀ, ਜਿਸ 'ਚ ਹੋਰਨਾਂ ਤੋਂ ਇਲਾਵਾ 'ਸਵਰਾਜ ਇੰਡੀਆ' ਦੇ ਯੋਗਿੰਦਰ ਯਾਦਵ ਵੀ ਸ਼ਾਮਿਲ ਹਨ ¢ ਭਰੋਸੇਯੋਗ ਸੂਤਰਾਂ ਨੇ ਦੱਸਿਆ ਕਿ ਜਿਨ੍ਹਾਂ 2 ਮੈਂਬਰਾਂ ਨੂੰ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ, ਉਹ ਕ੍ਰਮਵਾਰ ਬੀ. ਐੱਮ. ਅਤੇ ਰਾਜੂ ਸ਼ੰਟੀ ਹਨ ਜੋ ਉੱਤਰ ਪ੍ਰਦੇਸ਼ ਅਤੇ ਮਹਾਂਰਾਸ਼ਟਰ ਨਾਲ ਸਬੰਧਿਤ ਦੱਸੇ ਗਏ ਹਨ ¢ ਸੂਤਰਾਂ ਨੇ ਦੱਸਿਆ ਕਿ ਉਕਤ ਦੋਨੋਂ ਮੈਂਬਰ ਕਿਸਾਨ ਸੰਘਰਸ਼ ਦੀ ਮਹੱਤਵਪੂਰਨ ਜਾਣਕਾਰੀ ਸਰਕਾਰ ਕੋਲ ਲੀਕ ਕਰ ਰਹੇ ਸਨ, ਜਿਸ ਕਰਕੇ ਇਹ ਫ਼ੈਸਲਾ ਐਮਰਜੈਂਸੀ 'ਚ ਲੈਣਾ ਪਿਆ ¢ ਇਸ ਬਾਬਤ ਜਦ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਅਤੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਉਕਤ ਕਾਰਵਾਈ ਦੀ ਅਤੇ ਇਨ੍ਹਾਂ ਦੋਨਾਂ ਮੈਂਬਰਾਂ 'ਤੇ ਲੱਗੇ ਉਕਤ ਦੋਸ਼ਾਂ ਦੀ ਪੁਸ਼ਟੀ ਕੀਤੀ ¢ ਦੋਨਾਂ ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ 'ਚ ਕਿਸਾਨ ਹਿਤਾਂ ਨਾਲ ਦਗ਼ਾ ਕਰਨ ਵਾਲਿਆਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ, ਭਾਵੇਂ ਉਹ ਕਿਸੇ ਵੀ ਸਟੇਟ ਨਾਲ ਸਬੰਧਿਤ ਹੋਣ ¢ ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਜ਼ਿੰਦਗੀ ਮੌਤ ਦੀ ਲੜਾਈ ਲੜੀ ਰਹੇ ਹਨ ਤੇ ਕਿਸਾਨ ਹਿਤ ਸਭ ਤੋਂ ਉੱਪਰ ਹਨ ¢ ਬੁਰਜਗਿੱਲ ਨੇ ਇਹ ਵੀ ਦੱਸਿਆ ਕਿ ਸੰਘਰਸ਼ ਨੂੰ ਦਿੱਲੀ ਅਤੇ ਹਰਿਆਣਾ ਦੇ ਲੋਕਾਂ ਦੀ ਭਰਪੂਰ ਹਮਾਇਤ ਮਿਲ ਰਹੀ ਹੈ, ਜਿਸ 'ਚ ਆਮ ਲੋਕਾਂ ਤੋਂ ਇਲਾਵਾ ਪੈਟਰੋਲ ਪੰਪ ਵਾਲੇ, ਉਦਯੋਗਪਤੀ, ਆਮ ਦੁਕਾਨਦਾਰ, ਹੋਟਲਾਂ ਵਾਲੇ ਅਤੇ ਹਰ ਵਰਗ ਸ਼ਾਮਿਲ ਹੈ, ਜਿਸ ਦਾ ਕਿਸਾਨ ਭਾਈਚਾਰਾ ਰਿਣੀ ਹੈ ¢ ਉਨ੍ਹਾਂ ਦੱਸਿਆ ਕਿ ਮੰਗਾਂ ਮੰਨੇ ਜਾਣ ਤੱਕ ਦਿੱਲੀ ਦੀ ਘੇਰਾਬੰਦੀ ਜਾਰੀ ਰਹੇਗੀ¢

ਖ਼ਬਰ ਸ਼ੇਅਰ ਕਰੋ

 

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਸੱਦੇ 'ਤੇ ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਕੀਤੀ ਗੇਟ ਰੈਲੀ

ਲਹਿਰਾ ਮੁਹੱਬਤ, 29 ਨਵੰਬਰ (ਭੀਮ ਸੈਨ ਹਦਵਾਰੀਆ, ਸੁਖਪਾਲ ਸਿੰਘ ਸੁੱਖੀ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੱਦੇ 'ਤੇ ਸੂਬਾਈ ਆਗੂਆਂ ਜਗਰੂਪ ਸਿੰਘ ਤੇ ਜਗਸੀਰ ਸਿੰਘ ਭੰਗੂ ਦੀ ਅਗਵਾਈ 'ਚ ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਪਲਾਂਟ ਦੇ ਮੁੱਖ ਗੇਟ ਸਾਹਮਣੇ ...

ਪੂਰੀ ਖ਼ਬਰ »

ਹਰ ਸੰਘਰਸ਼ 'ਚ ਯੋਗਦਾਨ ਪਾਉਣ ਵਾਲੇ ਯੋਧਿਆਂ ਦਾ ਪਿੰਡ ਹੈ ਜਗਾ ਰਾਮ ਤੀਰਥ

ਰਣਜੀਤ ਸਿੰਘ ਰਾਜੂ 94630-76326 ਤਲਵੰਡੀ ਸਾਬੋ- ਹਰ ਕੌਮੀ ਸੰਘਰਸ਼ 'ਚ ਵਧ ਚੜ ਕੇ ਯੋਗਦਾਨ ਪਾਉਣ ਵਾਲਿਆਂ ਦਾ ਪਿੰਡ ਜਗਾ ਰਾਮ ਤੀਰਥ ਇਤਿਹਾਸਿਕ ਨਗਰ ਤਲਵੰਡੀ ਸਾਬੋ ਤੋਂ 8 ਕਿ:ਮੀ: ਦੀ ਦੂਰੀ 'ਤੇ ਮਾਨਸਾ ਰੋਡ 'ਤੇ ਸਥਿਤ ਹੈ | ਪਿੰਡ ਦੇ ਬਜ਼ੁਰਗਾਂ ਅਨੁਸਾਰ ਕਰੀਬ 500 ਸਾਲ ਪਹਿਲਾਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਨਰਮਾ ਪੱਟੀ ਦੇ ਕਿਸਾਨਾਂ ਨੂੰ ਦਿੱਤਾ ਹੋਰ ਆਰਥਿਕ ਝਟਕਾ

ਬਠਿੰਡਾ, 29 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਦਾ ਕਿਸਾਨ ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀਬਾੜੀ ਕਾਨੂੰਨ, ਬਿਜਲੀ ਸੋਧ ਬਿੱਲ ਅਤੇ ਪਰਾਲੀ ਸਾੜਨ ਵਰਗੇ ਕਾਨੂੰਨਾਂ ਦੇ ਵਿਰੋਧ 'ਚ ਜਿੱਥੇ ਦਿੱਲੀ 'ਚ ਮੋਦੀ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜ ਰਿਹਾ ਹੈ, ...

ਪੂਰੀ ਖ਼ਬਰ »

36 ਬੋਤਲਾਂ ਸ਼ਰਾਬ ਸਮੇਤ ਇਕ ਗਿ੍ਫਤਾਰ

ਭਾਈਰੂਪਾ, 29 ਨਵੰਬਰ (ਵਰਿੰਦਰ ਲੱਕੀ)- ਥਾਣਾ ਫੂਲ ਪੁਲਿਸ ਨੇ ਨਾਕੇ ਦੌਰਾਨ ਇਕ ਕਾਰ ਸਵਾਰ ਤੋਂ 36 ਬੋਤਲਾਂ ਅੰਗਰੇਜ਼ੀ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲੇ ਤਹਿਤ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਗੋਨਿਆਣਾ, 29 ਨਵੰਬਰ (ਲਛਮਣ ਦਾਸ ਗਰਗ)- ਪਿੰਡ ਭੋਖੜਾ ਵਿਖੇ ਕਿਸੇ ਪੁਰਾਣੀ ਰੰਜ਼ਿਸ ਨੂੰ ਲੈ ਕੇ ਇਕ ਵਿਅਕਤੀ ਦੀ ਹੋਈ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਨੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਗੁਰਮੇਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਹਰਰਾਏਪੁਰ ਨੇ ਪੁਲਿਸ ...

ਪੂਰੀ ਖ਼ਬਰ »

ਦਿੱਲੀ ਬੈਠੇ ਕਿਸਾਨਾਂ ਨਾਲ ਬਿਨਾਂ ਸ਼ਰਤ ਗੱਲਬਾਤ ਸ਼ੁਰੂ ਕਰੇ ਕੇਂਦਰ ਸਰਕਾਰ-ਅਕਾਲੀ ਆਗੂ

ਤਲਵੰਡੀ ਸਾਬੋ, 29 ਨਵੰਬਰ (ਰਣਜੀਤ ਸਿੰਘ ਰਾਜੂ)- ਆਪਣੇ ਹੱਕਾਂ ਲਈ ਹਰਿਆਣਾ ਸਰਕਾਰ ਵਲੋਂ ਖੜ੍ਹੀਆਂ ਕੀਤੀਆਂ ਰੋਕਾਂ ਨੂੰ ਤੋੜ ਕੇ ਦਿੱਲੀ ਪੁੱਜੇ ਕਿਸਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਹੁਣ ਕੇਂਦਰ ਸਰਕਾਰ ਉਨ੍ਹਾਂ ਨਾਲ ਬਿਨਾਂ ਕਿਸੇ ਸ਼ਰਤ ਦੇ ਗੱਲਬਾਤ ਸ਼ੁਰੂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਹੋਈ ਮੌਤ

ਤਲਵੰਡੀ ਸਾਬੋ/ਸੀਂਗੋ ਮੰਡੀ, 29 ਨਵੰਬਰ (ਰਣਜੀਤ ਸਿੰਘ ਰਾਜੂ/ਲਕਵਿੰਦਰ ਸ਼ਰਮਾ)- ਬੀਤੇ ਦਿਨ ਸੜਕ 'ਤੇ ਆ ਰਹੀ ਇਕ ਗਾਂ ਨੂੰ ਬਚਾਉਣ ਸਮੇਂ ਹਾਦਸੇ ਦਾ ਸ਼ਿਕਾਰ ਹੋ ਜ਼ਖ਼ਮੀ ਹੋਏ ਨੇੜਲੇ ਪਿੰਡ ਸ਼ੇਖਪੁਰਾ ਦੇ ਨੌਜਵਾਨ ਦੀ ਬੀਤੀ ਦੇਰ ਰਾਤ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ...

ਪੂਰੀ ਖ਼ਬਰ »

ਰਾਖ ਦੇ ਖੱਡਿਆਂ 'ਤੇ ਕਬਜ਼ਾ ਕਰਨ ਦੇ ਦੋਸ਼ 'ਚ 2 ਵਿਅਕਤੀਆਂ ਸਮੇਤ 15 ਨਾਮਾਲੂਮ 'ਤੇ ਪਰਚਾ

ਬਠਿੰਡਾ, 29 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੇ ਥਾਣਾ ਥਰਮਲ ਦੀ ਪੁਲਿਸ ਨੇ ਥਰਮਲ ਪਲਾਂਟ ਦੀ ਰਾਖ ਵਾਲੇ ਖੱਡਿਆਂ 'ਤੇ ਕਬਜ਼ਾ ਕਰਨ ਦੇ ਦੋਸ਼ 'ਚ 2 ਵਿਅਕਤੀਆਂ ਅਤੇ 15 ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਕਾਂਗਰਸ ਨਗਰ ਕੌ ਾਸਲ ਤੇ ਨਗਰ ਪੰਚਾਇਤ ਚੋਣਾਂ 'ਚ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ-ਵਿਧਾਇਕ ਕੋਟਭਾਈ

ਲਹਿਰਾ ਮੁਹੱਬਤ, 29 ਨਵੰਬਰ (ਸੁਖਪਾਲ ਸਿੰਘ ਸੁੱਖੀ) -ਵਿਧਾਨ ਸਭਾ ਹਲਕਾ ਭੁੱਚੋ ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਸਥਾਨਕ ਸਰਕਾਰਾਂ ਅਧੀਨ ਨਗਰ ਨਿਗਮ, ਨਗਰ ਕੌਾਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੀ ਤਿਆਰੀ ਸਬੰਧੀ ਹਲਕੇ ਦੇ ਸਬੰਧਿਤ ਕਾਂਗਰਸੀ ਆਗੂਆਂ ਤੇ ...

ਪੂਰੀ ਖ਼ਬਰ »

ਸੈਲੂਨ 'ਚ ਲੱਗੀ ਅੱਗ ਕਾਰਨ ਸਾਮਾਨ ਤੇ ਫ਼ਰਨੀਚਰ ਸੜਿਆ

ਬਠਿੰਡਾ, 29 ਨਵੰਬਰ (ਨਿ.ਪ.ਪ.)- ਅੱਜ ਸਥਾਨਕ ਸ਼ਹਿਰ ਦੀ ਗੋਨਿਆਣਾ ਰੋਡ ਸਥਿਤ ਮਿੱਤਲ ਮਾਲ ਕੋਲ ਇਕ ਪੀਜ਼ਾ ਹੱਟ ਦੇ ਉੱਪਰ ਬਣੇ ਸੈਲੂਨ 'ਚ ਅੱਗ ਲੱਗ ਗਈ, ਜਿਸ ਕਾਰਨ ਸੈਲੂਨ ਅੰਦਰ ਪਿਆ ਸਾਮਾਨ ਤੇ ਫ਼ਰਨੀਚਰ ਅੱਗ ਦੀ ਭੇਟ ਚੜ੍ਹ ਗਿਆ | ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ...

ਪੂਰੀ ਖ਼ਬਰ »

ਟਵੇਰਾ ਤੇ ਟਰਾਲੇ ਦੀ ਟੱਕਰ 'ਚ ਵਿਦਿਆਰਥਣ ਦੀ ਮੌਤ

ਭੀਖੀ, 29 ਨਵੰਬਰ (ਬਲਦੇਵ ਸਿੰਘ ਸਿੱਧੂ)- ਭੀਖੀ-ਮਾਨਸਾ ਸੜਕ 'ਤੇ ਅੱਜ ਸਵੇਰੇ ਹਾਦਸੇ 'ਚ ਵਿਦਿਆਰਥਣ ਦੀ ਮੌਤ ਅਤੇ ਕੁਝ ਲੜਕੀਆਂ ਜ਼ਖ਼ਮੀ ਹੋ ਗਈਆਂ | ਜਾਣਕਾਰੀ ਅਨੁਸਾਰ ਟਵੇਰਾ ਗੱਡੀ 'ਚ 7 ਲੜਕੀਆਂ ਈ. ਟੀ. ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਸਕਰੀਨਿੰਗ ਟੈੱਸਟ ਦੇਣ ਮੋਹਾਲੀ ...

ਪੂਰੀ ਖ਼ਬਰ »

ਬੇਰੁਜ਼ਗਾਰ ਵਰਕਰ ਭਲਕੇ ਪਟਿਆਲੇ ਕਰਨਗੇ ਪ੍ਰਦਰਸ਼ਨ

ਮਾਨਸਾ, 29 ਨਵੰਬਰ (ਵਿ. ਪ੍ਰਤੀ. )- ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ ਸਿੱਖਿਆ ਅਤੇ ਸਿਹਤ ਵਿਭਾਗ ਵਿਚ ਭਰਤੀ ਤੇ ਦੀ ਮੰਗ ਨੂੰ ਲੈ ਕੇ 1 ਦਸੰਬਰ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਅੱਗੇ ਪ੍ਰਦਰਸ਼ਨ ਕੀਤਾ ਜਾਵੇਗਾ | ਬੇਰੁਜ਼ਗਾਰ ਮਲਟੀਪਰਪਜ਼ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਢੀਂਡਸਾ ਭਲਕੇ ਗੋਬਿੰਦਪੁਰਾ 'ਚ

ਬਰੇਟਾ, 29 ਨਵੰਬਰ (ਵਿ. ਪ੍ਰਤੀ.)- ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਆਗੂ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਪਹਿਲੀ ਦਸੰਬਰ ਨੂੰ ਗੋਬਿੰਦਪੁਰਾ ਵਿਖੇ ਸਵ. ਸਾਬਕਾ ਸਰਪੰਚ ਨਿਰੰਜਨ ਸਿੰਘ ਦੇ ਘਰ ਪੁੱਜ ਰਹੇ ਹਨ ਜਿੱਥੇ ਉਹ ਪਰਿਵਾਰ ਅਤੇ ਹੋਰ ਵਰਕਰਾਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX