ਤਾਜਾ ਖ਼ਬਰਾਂ


ਪਾਕਿਸਤਾਨ: ਬਲੋਚਿਸਤਾਨ ’ਚ ਵੱਡਾ ਹਾਦਸਾ, ਬੱਸ ਖੱਡ ’ਚ ਡਿੱਗਣ ਨਾਲ 39 ਲੋਕਾਂ ਦੀ ਮੌਤ
. . .  11 minutes ago
ਨਵੀਂ ਦਿੱਲੀ, 29 ਜਨਵਰੀ- ਪਾਕਿਸਤਾਨ ਦੇ ਬਲੋਚਿਸਤਾਨ ’ਚ ਵੱਡਾ ਹਾਦਸਾ ਹੋਇਆ ਹੈ। ਅੱੱਜ ਬਲੋਚਿਸਤਾਨ ’ਚ ਯਾਤਰੀਆਂ ਨਾਲ ਭਰੀ ਇਕ ਬੱਸ ਖੱਡ ’ਚ ਜਾ ਡਿੱਗੀ। ਇਸ ਹਾਦਸੇ ’ਚ ਘੱਟੋ-ਘੱਟ 39...
ਸਿੱਖ ਜਥੇਬੰਦੀਆਂ ਵਲੋਂ ਡੇਰਾ ਸਲਾਬਤਪੁਰਾ ਦੀ ਸਤਿਸੰਗ ਦੇ ਵਿਰੋਧ 'ਚ ਜਾਮ
. . .  33 minutes ago
ਭਗਤਾ ਭਾਈਕਾ, 29 ਜਨਵਰੀ (ਸੁਖਪਾਲ ਸਿੰਘ ਸੋਨੀ)-ਡੇਰਾ ਸਿਰਸਾ ਨਾਲ ਸੰਬੰਧਿਤ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖੇ ਅੱਜ ਹੋ ਰਹੀ ਸਤਿਸੰਗ ਦੇ ਵਿਰੋਧ ਵਿਚ ਸਿੱਖ ਆਗੂਆਂ ਵਲੋਂ..
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ
. . .  37 minutes ago
ਨਵੀਂ ਦਿੱਲੀ, 29 ਜਨਵਰੀ- 'ਮਨ ਕੀ ਬਾਤ' 'ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 'ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਅਸੀਂ ਭਾਰਤੀਆਂ ਨੂੰ ਇਸ ਗੱਲ ਮਾਣ ਵੀ ਹੈ ਕਿ ਸਾਡਾ ਦੇਸ਼ ਲੋਕਤੰਤਰ ਦੀ ਜਨਨੀ ਵੀ...
ਡੇਰਾ ਮੁਖੀ ਦੀ ਵੀਡੀਓ ਕਾਨਫ਼ਰੰਸ ਸਤਿਸੰਗ ਦੇ ਵਿਰੋਧ 'ਚ ਸਿੱਖ ਜਥੇਬੰਦੀਆਂ ਵਲੋਂ ਪਿੰਡ ਜਲਾਲ ਵਿਖੇ ਸੜਕ ਜਾਮ
. . .  52 minutes ago
ਭਾਈਰੂਪਾ, 29 ਜਨਵਰੀ (ਵਰਿੰਦਰ ਲੱਕੀ)- ਹਰਿਆਣਾ ਦੀ ਸੁਨਾਰੀਆ ਜੇਲ੍ਹ 'ਚ ਮੁੜ ਪੈਰੋਲ 'ਤੇ ਆਏ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਆਪਣੇ ਪੰਜਾਬ ਵਿਚਲੇ ਵੱਡੇ ਡੇਰੇ ਸਲਾਬਤਪੁਰਾ ਵਿਖੇ ਕੀਤੀ ਜਾ ਰਹੀ ਵੀਡੀਓ...
ਲ਼ਖਣਪਾਲ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਰਾਮ ਗੋਪਾਲ ਦਾ ਕਤਲ
. . .  about 2 hours ago
ਜੰਡਿਆਲਾ ਮੰਜਕੀ, 29ਜਨਵਰੀ (ਸੁਰਜੀਤ ਸਿੰਘ ਜੰਡਿਆਲਾ)- ਨਸ਼ਾ ਤਸਕਰੀ ਲਈ ਬਦਨਾਮ ਪਿੰਡ ਲ਼ਖਣਪਾਲ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਰਹੇ ਨਸ਼ਾ ਵਿਰੋਧੀ ਫਰੰਟ ਲਖਨਪਾਲ, ਧਨੀ ਪਿੰਡ ਦੇ ਆਗੂ ਲੰਬੜਦਾਰ ਰਾਮ ਗੋਪਾਲ ਤੇ ਹਮਲਾ...
ਈਰਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, 7 ਲੋਕਾਂ ਦੀ ਮੌਤ
. . .  29 minutes ago
ਨਵੀਂ ਦਿੱਲੀ, 29 ਜਨਵਰੀ- ਤੁਰਕੀ-ਈਰਾਨ ਸਰਹੱਦ 'ਤੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ ਹੈ। ਈਰਾਨ ਦੀ ਆਈ.ਆਰ.ਐੱਨ.ਏ. ਨਿਊਜ਼ ਏਜੰਸੀ ਦੀ...
ਈਰਾਨ ਦੇ ਕੇਂਦਰੀ ਸ਼ਹਿਰ ਇਸਫਹਾਨ 'ਚ ਇਕ ਫ਼ੌਜੀ ਪਲਾਂਟ 'ਚ ਜ਼ੋਰਦਾਰ ਧਮਾਕਾ
. . .  about 2 hours ago
ਨਵੀਂ ਦਿੱਲੀ, 29 ਜਨਵਰੀ- ਈਰਾਨ ਦੇ ਕੇਂਦਰੀ ਸ਼ਹਿਰ ਇਸਫਹਾਨ 'ਚ ਇਕ ਫ਼ੌਜੀ ਪਲਾਂਟ 'ਚ ਜ਼ੋਰਦਾਰ ਧਮਾਕਾ ਹੋਇਆ ਹੈ। ਕਿਹਾ ਜਾ ਰਿਹਾ ਹੈ ਕਿ ਇਹ ਇਕ ਅਸਫ਼ਲ ਡਰੋਨ ਹਮਲਾ ਸੀ। ਈਰਾਨ ਦੇ ਮੀਡੀਆ ਨੇ ਰੱਖਿਆ ਮੰਤਰਾਲੇ ਦਾ ਹਵਾਲਾ ਦਿੰਦੇ ਹੋਏ ਰਿਪੋਰਟ ਕੀਤੀ ਹੈ।
ਮਹਿਲਾ ਕਾਂਸਟੇਬਲ ਨੂੰ ਗੋਲੀ ਮਾਰ ਕੇ ਪੁਲਿਸ ਮੁਲਾਜ਼ਮ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਆਤਮਹੱਤਿਆ
. . .  about 2 hours ago
ਫਿਰੋਜ਼ਪੁਰ, 29 ਜਨਵਰੀ (ਰਾਕੇਸ਼ ਚਾਵਲਾ)- ਥਾਣਾ ਕੈਂਟ ਵਿਖੇ ਤਾਇਨਾਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਰਾਤ ਸ਼ੇਰ ਸ਼ਾਹ ਵਾਲੀ ਚੌਕ ਫਿਰੋਜ਼ਪੁਰ ਵਿਖੇ ਇਕ ਪੁਲਿਸ ਮੁਲਾਜ਼ਮ ਗੁਰਸੇਵਕ ਸਿੰਘ (ਸਵੈਟ ਟੀਮ) ਵਲੋਂ ਗੋਲੀ ਮਾਰ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਗੇ 'ਮਨ ਕੀ ਬਾਤ' ਪ੍ਰੋਗਰਾਮ
. . .  about 3 hours ago
ਨਵੀਂ ਦਿੱਲੀ, 29 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ 2023 ਦੀ ਪਹਿਲੀ 'ਮਨ ਕੀ ਬਾਤ' 'ਚ ਅੱਜ ਸਵੇਰੇ 11 ਵਜੇ ਦੇਸ਼ ਦੇ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ।
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਕਾਂਗਰਸ ਵਲੋਂ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 17 ਉਮੀਦਵਾਰਾਂ ਦਾ ਐਲਾਨ
. . .  1 day ago
ਨਵੀਂ ਦਿੱਲੀ, 28 ਜਨਵਰੀ-ਕਾਂਗਰਸ ਨੇ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 17 ਉਮੀਦਵਾਰਾਂ ਦਾ ਐਲਾਨ ਕੀਤਾ...
ਰਾਖੀ ਸਾਵੰਤ ਨੂੰ ਸਦਮਾ, ਮਾਂ ਜਯਾ ਸਾਵੰਤ ਦਾ ਦਿਹਾਂਤ
. . .  1 day ago
ਮੁੰਬਈ, 28 ਜਨਵਰੀ-ਬ੍ਰੇਨ ਟਿਊਮਰ ਦੇ ਲੰਬੇ ਇਲਾਜ ਤੋਂ ਬਾਅਦ ਅਦਾਕਾਰਾ ਰਾਖੀ ਸਾਵੰਤ ਦੀ ਮਾਂ ਜਯਾ ਸਾਵੰਤ ਦਾ ਦਿਹਾਂਤ ਹੋ ਗਿਆ। ਜਯਾ ਸਾਵੰਤ ਨੇ ਮੁੰਬਈ ਦੇ ਇਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ...
ਦੱਖਣੀ ਅਫਰੀਕਾ ਨੂੰ 5-2 ਨਾਲ ਹਰਾ ਕੇ ਭਾਰਤ ਨੇ ਹਾਕੀ ਵਿਸ਼ਵ ਕੱਪ 'ਚ ਕੀਤਾ 9ਵਾਂ ਸਥਾਨ ਹਾਸਲ
. . .  1 day ago
ਭੁਵਨੇਸ਼ਵਰ, 28 ਜਨਵਰੀ-ਭਾਰਤ ਨੇ ਵਰਗੀਕਰਨ ਮੈਚ 'ਚ ਦੱਖਣੀ ਅਫਰੀਕਾ ਨੂੰ 5-2 ਨਾਲ ਹਰਾ ਕੇ ਪੁਰਸ਼ ਹਾਕੀ ਵਿਸ਼ਵ ਕੱਪ 'ਚ ਨੌਵਾਂ ਸਥਾਨ ਹਾਸਲ ਕੀਤਾ...
ਭਾਜਪਾ ਵਲੋਂ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 6 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 28 ਜਨਵਰੀ-ਭਾਜਪਾ ਨੇ ਤ੍ਰਿਪੁਰਾ ਵਿਧਾਨ ਸਭਾ ਚੋਣਾਂ ਲਈ 6 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ...
ਲਾਸ ਏਂਜਲਸ:ਗੋਲੀਬਾਰੀ ਦੀ ਘਟਨਾ 'ਚ ਵਿਚ 3 ਮੌਤਾਂ, 4 ਜ਼ਖ਼ਮੀ
. . .  1 day ago
ਲਾਸ ਏਂਜਲਸ, 28 ਜਨਵਰੀ-ਐਸੋਸੀਏਟਡ ਪ੍ਰੈਸ ਦੀ ਰਿਪੋਰਟ ਅਨੁਸਾਰ ਅੱਜ ਸਵੇਰੇ ਲਾਸ ਏਂਜਲਸ ਵਿਚ ਇਕ ਗੋਲੀਬਾਰੀ ਦੀ ਘਟਨਾ ਵਿਚ ਵਿਚ ਘੱਟੋ ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ...
ਬੀ.ਸੀ.ਸੀ.ਆਈ. ਵਲੋਂ ਮਹਿਲਾ ਪ੍ਰੀਮੀਅਰ ਲੀਗ ਵਾਸਤੇ ਟਾਈਟਲ ਸਪਾਂਸਰਸ਼ਿਪ ਅਧਿਕਾਰਾਂ ਦੀ ਪ੍ਰਾਪਤੀ ਲਈ ਬੋਲੀਆਂ ਦਾ ਸੱਦਾ
. . .  1 day ago
ਮੁੰਬਈ, 28 ਜਨਵਰੀ-ਬੀ.ਸੀ.ਸੀ.ਆਈ. ਨੇ ਮਹਿਲਾ ਪ੍ਰੀਮੀਅਰ ਲੀਗ ਲਈ ਟਾਈਟਲ ਸਪਾਂਸਰਸ਼ਿਪ ਅਧਿਕਾਰਾਂ ਦੀ ਪ੍ਰਾਪਤੀ ਲਈ ਬੋਲੀਆਂ ਦਾ ਸੱਦਾ ਦਿੱਤਾ...
ਕੋਟ ਮਿੱਤ ਸਿੰਘ ਪੁਲਿਸ ਨੂੰ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਸੁਲਤਾਨਵਿੰਡ, 28 ਜਨਵਰੀ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਕੋਟ ਮਿੱਤ ਸਿੰਘ ਵਿਖੇ ਪੁਲਿਸ ਚੌਂਕੀ ਕੋਟ ਮਿੱਤ ਸਿੰਘ ਵਲੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਏ.ਐਸ.ਆਈ. ਅਵਤਾਰ ਸਿੰਘ ਨੇ ਦੱਸਿਆ ਕਿ...
ਸਪੈਸ਼ਲ ਨਾਕੇ ਦੌਰਾਨ ਪੁਲਿਸ ਪਾਰਟੀ ’ਤੇ ਫ਼ਾਇਰ ਕਰਨ ਵਾਲਾ 2 ਪਿਸਤੌਲਾਂ ਤੇ ਜ਼ਿੰਦਾ ਗੋਲੀ ਬਾਰੂਦ ਸਮੇਤ ਕਾਬੂ
. . .  1 day ago
ਲੋਹੀਆਂ ਖਾਸ, 28 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)- ਥਾਣਾ ਲੋਹੀਆਂ ਖ਼ਾਸ ਦੇ ਮੁੱਖੀ ਇੰਸਪੈਕਟਰ ਸੁਰਜੀਤ ਸਿੰਘ ਪੱਡਾ ਦੀ ਅਗਵਾਈ ਹੇਠ ਲੋਹੀਆਂ ਪੁਲਿਸ ਪਾਰਟੀ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋਂ ਸਪੈਸ਼ਲ ਸਿਫ਼ਟਿੰਗ ਨਾਕਾ ਲਗਾ ਕੇ ਖੜੀ ਪੁਲਿਸ ਪਾਰਟੀ ’ਤੇ ਫ਼ਾਇਰ ਕਰਨ ਵਾਲੇ ਵਿਅਕਤੀ ’ਤੇ ਥਾਣਾ ਮੁੱਖੀ...
ਸੰਯੁਕਤ ਰਾਸ਼ਟਰ ਮਹਾਂਸਭਾ ਦੇ ਪ੍ਰਧਾਨ ਕਸਾਬਾ ਕੋਰੋਸੀ 29 ਤੋਂ 31 ਤੱਕ ਭਾਰਤ ਦੌਰੇ ’ਤੇ- ਭਾਰਤੀ ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 28 ਜਨਵਰੀ- ਭਾਰਤੀ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਦੇਸ਼ ਮੰਤਰੀ ਦੇ ਸੱਦੇ ’ਤੇ ਸੰਯੁਕਤ ਰਾਸ਼ਟਰ ਮਹਾਸਭਾ (ਪੀ.ਜੀ.ਏ.) ਦੇ 77ਵੇਂ ਸੈਸ਼ਨ ਦੇ ਪ੍ਰਧਾਨ ਕਸਾਬਾ ਕੋਰੋਸੀ 29 ਤੋਂ 31 ਜਨਵਰੀ ਤੱਕ ਭਾਰਤ ਦਾ ਦੌਰਾ ਕਰਨਗੇ। ਸਤੰਬਰ 2022 ਤੋਂ ਜਦੋਂ ਉਨ੍ਹਾਂ ਸੰਯੁਕਤ ਰਾਸ਼ਟਰ ਮਹਾਂਸਭਾ ਦੀ...
ਐਨ.ਸੀ.ਸੀ. ਦੇ 75ਵੇਂ ਸਥਾਪਨਾ ਦਿਵਸ ’ਤੇ 75 ਰੁਪਏ ਦਾ ਟਕਸਾਲ ਵਾਲਾ ਯਾਦਗਾਰੀ ਸਿੱਕਾ ਪ੍ਰਧਾਨ ਮੰਤਰੀ ਵਲੋਂ ਜਾਰੀ
. . .  1 day ago
ਨਵੀਂ ਦਿੱਲੀ, 28 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਨ.ਸੀ.ਸੀ. ਦੇ 75 ਸਫਲ ਸਾਲਾਂ ਦੀ ਯਾਦ ਵਿਚ ਇਕ ਵਿਸ਼ੇਸ਼ ਡੇ ਕਵਰ ਅਤੇ 75 ਰੁਪਏ ਦਾ ਇਕ ਯਾਦਗਾਰੀ ਵਿਸ਼ੇਸ਼ ਤੌਰ ’ਤੇ ਟਕਸਾਲ ਵਾਲਾ ਸਿੱਕਾ ਜਾਰੀ ਕੀਤਾ।
ਸਾਬਕਾ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਵਲੋਂ ਖ਼ੁਦਕੁਸ਼ੀ
. . .  1 day ago
ਜਲੰਧਰ, 28 ਜਨਵਰੀ (ਅੰਮ੍ਰਿਤ)- ਜਲੰਧਰ ਵਿਚ ਘਪਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਥਾਨਕ ਵਾਰਡ ਨੰਬਰ 64 ਦੇ ਸਾਬਕਾ ਕਾਂਗਰਸੀ ਕੌਂਸਲਰ ਸੁਸ਼ੀਲ ਕਾਲੀਆ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਜ਼ਹਿਰੀਲੀ ਚੀਜ਼ ਨਿਗਲਣ ਤੋਂ ਬਾਅਦ ਹਾਲਤ ਗੰਭੀਰ ਹੋਣ ’ਤੇ ਉਸ ਨੂੰ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਕਰਿਅੱਪਾ ਪਰੇਡ ਗਰਾਊਂਡ ਵਿਖੇ ਸਾਲਾਨਾ ਐਨ.ਸੀ.ਸੀ. ਪੀ. ਐਮ. ਰੈਲੀ ਵਿਚ ਸ਼ਾਮਿਲ ਹੋਏ।
. . .  1 day ago
ਨਵੀਂ ਦਿੱਲੀ, 28 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਦੇ ਕਰਿਅੱਪਾ ਪਰੇਡ ਗਰਾਊਂਡ ਵਿਖੇ ਸਾਲਾਨਾ ਐਨ.ਸੀ.ਸੀ. ਪੀ. ਐਮ. ਰੈਲੀ ਵਿਚ ਸ਼ਾਮਿਲ ਹੋਏ...
ਲੜਾਕੂ ਜਹਾਜ਼ ਹਾਦਸਾ: ਲਾਪਤਾ ਪਾਇਲਟ ਦੀ ਹੋਈ ਮੌਤ
. . .  1 day ago
ਨਵੀਂ ਦਿੱਲੀ, 28 ਜਨਵਰੀ- ਅਧਿਕਾਰੀਆਂ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਮੋਰੇਨਾ ਵਿਚ ਅੱਜ ਸਵੇਰੇ ਇਕ ਸਿਖਲਾਈ ਅਭਿਆਸ ਦੌਰਾਨ ਭਾਰਤੀ ਹਵਾਈ ਸੈਨਾ ਦੇ ਦੋ ਲੜਾਕੂ ਜਹਾਜ਼ - ਇਕ ਸੁਖੋਈ ਐਸ.ਯੂ.-30 ਅਤੇ ਇਕ ਮਿਰਾਜ਼ 2000 ਦੇ ਹਾਦਸਾਗ੍ਰਸਤ ਹੋਣ ਕਾਰਨ ਇਕ ਪਾਇਲਟ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ...
ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ
. . .  1 day ago
ਅੰਮ੍ਰਿਤਸਰ 28 ਜਨਵਰੀ (ਸਟਾਫ ਰਿਪੋਰਟਰ)- ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਲਈ ਵੱਖ-ਵੱਖ...
ਸਿੰਧੀ ਸਿੱਖਾਂ ਦੇ ਮਾਮਲੇ ਸੰਬੰਧੀ ਸ਼੍ਰੋਮਣੀ ਕਮੇਟੀ ਵਫ਼ਦ ਕੱਲ੍ਹ ਜਾਵੇਗਾ ਇੰਦੌਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 28 ਜਨਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਸਿੰਧੀ ਸਮਾਜ ਦੇ ਮਾਮਲੇ ਸੰਬੰਧੀ ਸਥਾਨਕ ਸਿੱਖਾਂ ਅਤੇ ਸਿੰਧੀ ਸਮਾਜ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਭਲਕੇ ਇਕ ਉੱਚ ਪੱਧਰੀ ਵਫ਼ਦ ਇੰਦੌਰ ਭੇਜਿਆ ਜਾਵੇਗਾ। ਇਹ ਫ਼ੈਸਲਾ ਅੱਜ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਲਿਆ ਗਿਆ ਹੈ। ਇਕੱਤਰਤਾ ਮਗਰੋਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਵੈਸਾਖ ਸੰਮਤ 553

ਤਰਨਤਾਰਨ

ਸਰਹੱਦੀ ਖੇਤਰ ਦੀਆਂ ਦਾਣਾ ਮੰਡੀਆਂ 'ਚ ਕਣਕ ਦੀ ਸਰਕਾਰੀ ਖਰੀਦ ਨਾ ਹੋਣ 'ਤੇ ਕਿਸਾਨ ਮੰਡੀਆਂ 'ਚ ਮੱਛਰ ਲੜਾਉਣ ਨੂੰ ਹੋਏ ਮਜ਼ਬੂਰ

ਅਮਰਕੋਟ, 16 ਅਪ੍ਰੈਲ (ਗੁਰਚਰਨ ਸਿੰਘ ਭੱਟੀ)-ਕੈਪਟਨ ਸਰਕਾਰ ਦੇ ਰਾਜਕਾਲ ਦੇ ਆਖਰੀ ਕਣਕ ਦੀ ਫ਼ਸਲ ਸ਼ੀਜਨ ਨੇ ਖਰੀਦ ਪ੍ਰਬੰਧਾ ਦੀ ਪੂਰੀ ਤਰ੍ਹਾਂ ਜਨਾਜਾ ਕੱਢ ਕੇ ਰੱਖ ਦਿੱਤਾ ਹੈ | ਸਰਹੱਦੀ ਖੇਤਰ ਦੀਆਂ ਦਾਣਾ ਮੰਡੀਆਂ 'ਤੇ ਫੋਕਲ ਪੁਆਇੰਟਾਂ ਅੰਦਰ ਹਾੜੀ ਦੀ ਪ੍ਰਮੁੱਖ ...

ਪੂਰੀ ਖ਼ਬਰ »

ਬਾਦਲ ਵਲੋਂ ਉਪ-ਮੁੱਖਮੰਤਰੀ ਬਣਾਉਣ ਦੇ ਐਲਾਨ ਨਾਲ ਦਲਿਤ ਵਰਗ 'ਚ ਖੁਸ਼ੀ ਦੀ ਲਹਿਰ-ਵਰਿੰਦਰ ਜੋਤੀ

ਗੋਇੰਦਵਾਲ ਸਾਹਿਬ, 16 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਭਾਰਤੀ ਸਵਿੰਧਾਨ ਦੇ ਜਨਮ ਦਾਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਰਕਾਰ ਆਉਣ 'ਤੇ ਪੰਜਾਬ ਦਾ ਉਪ-ਮੁੱਖ ਮੰਤਰੀ ਦਲਿਤ ਭਾਈਚਾਰੇ ...

ਪੂਰੀ ਖ਼ਬਰ »

ਨੌਸ਼ਹਿਰਾ ਪੰਨੂੰਆਂ ਮੰਡੀ ਵਿਖੇ ਚੇਅਰਮੈਨ ਸ਼ੈਂਟੀ ਨੇ ਕਣਕ ਦੀ ਖਰੀਦ ਸ਼ੁਰੂ ਕਰਵਾਈ

ਤਰਨ ਤਾਰਨ, 16 ਅਪ੍ਰੈਲ (ਪਰਮਜੀਤ ਜੋਸ਼ੀ)-ਦਾਣਾ ਮੰਡੀ ਨੌੌਸ਼ਹਿਰਾ ਪੰਨੂੰਆਂ ਵਿਖੇ ਮਾਰਕੀਟ ਕਮੇਟੀ ਨੌਸ਼ਹਿਰਾ ਪੰਨੂੰਆਂ ਦੇ ਚੇਅਰਮੈਨ ਰਵਿੰਦਰ ਸਿੰਘ ਸ਼ੈਂਟੀ ਵਲੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ ਅਤੇ ਦਾਣਾ ਮੰਡੀ ਵਿਚ ਕਣਕ ਖਰੀਦ ਸੰਬੰਧੀ ਕੀਤੇ ਗਏ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ 'ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ-ਡਿਪਟੀ ਕਮਿਸ਼ਨਰ

ਤਰਨ ਤਾਰਨ, 16 ਅਪ੍ਰੈਲ (ਪਰਮਜੀਤ ਜੋਸ਼ੀ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ 'ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ | ਸਬੰਧਿਤ ਵਿਭਾਗਾਂ ਅਤੇ ਵੱਖ-ਵੱਖ ਖਰੀਦ ਏਜੰਸੀਆਂ ਨੇ ...

ਪੂਰੀ ਖ਼ਬਰ »

ਮਾਮਲਾ ਖਰੀਦ ਏਜੰਸੀਆਂ ਵਲੋਂ ਖਰੀਦ ਨਾ ਕਰਨ ਦਾ

ਕਿਸਾਨਾਂ ਨੇ ਮਾਰਕੀਟ ਕਮੇਟੀ ਝਬਾਲ ਦੇ ਮੁਲਾਜ਼ਮਾਂ ਨੂੰ ਬੰਦੀ ਬਣਾਇਆ

ਝਬਾਲ, 16 ਅਪ੍ਰੈਲ (ਸੁਖਦੇਵ ਸਿੰਘ/ਸਰਬਜੀਤ ਸਿੰਘ)-ਦਾਣਾ ਮੰਡੀ ਝਬਾਲ ਵਿਖੇ ਖਰੀਦ ਏਜੰਸੀਆਂ ਵਲੋਂ ਕਣਕ ਦੀ ਖਰੀਦ ਨਾ ਕਰਨ ਕਰਕੇ ਕਿਸਾਨਾਂ ਨੇ ਮਾਰਕੀਟ ਕਮੇਟੀ ਦੇ ਮੁਲਾਜ਼ਮਾਂ ਨੂੰ ਬੰਦੀ ਬਣਾ ਕੇ ਨਾਅਰੇਬਾਜ਼ੀ ਕੀਤੀ | ਧਰਨੇ 'ਤੇ ਬੈਠੇ ਕਿਸਾਨ ਤਰਲੋਚਨ ਸਿੰਘ ਸੋਹਲ, ...

ਪੂਰੀ ਖ਼ਬਰ »

ਯੂ.ਕੇ. ਦੇ ਸਟੱਡੀ ਵੀਜੇ ਲਗਾਉਣ 'ਚ ਗੈਵੀ ਕਲੇਰ ਨੇ ਹੋਰਨਾਂ ਨੂੰ ਪਛਾੜਿਆ

ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)- ਸਟੱਡੀ ਵੀਜਾ ਮਾਹਿਰ ਗੈਵੀ ਕਲੇਰ ਪੰਜਾ ਦੇ ਉਨ੍ਹਾਂ ਵੀਜਾ ਕੰਸਲਟੰਟਸ ਵਿਚੋਂ ਇਕ ਹਨ ਜਿਨ੍ਹਾਂ ਵਿਦਿਆਰਥੀਆਂ ਨੂੰ ਗਰੰਟੀ ਨਾਲ ਆਸਟਰੇਲੀਆਂ, ਯੂ.ਕੇ. ਅਤੇ ਕੈਨੇਡਾ ਦਾ ਵੀਜਾ ਲਗਵਾ ਕੇ ਦਿੰਦੇ ਹਨ | ਇਸ ਕਰ ਕੇ ਪੰਜਾਬ ਦੇ ਵੱਖ ...

ਪੂਰੀ ਖ਼ਬਰ »

ਸ਼ੇਰੋੋਂ ਮਿੱਲ ਦੀ ਮਸ਼ੀਨੀਰੀ ਲੈਣ ਆਏ ਲੋਕਾਂ ਦਾ ਜਮਹੂਰੀ ਕਿਸਾਨ ਸਭਾ ਵਲੋਂ ਵਿਰੋਧ

ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਕੋਆਪਰੇਟਿਵ ਸਹਿਕਾਰੀ ਮਿੱਲ ਸ਼ੇਰੋਂ ਦੀ ਮਸ਼ੀਨਰੀ ਨੂੰ ਨਾਜਾਇਜ਼ ਰੂਪ 'ਚ ਸਕਿਉਰਟੀ ਅਫ਼ਸਰ ਦੀ ਮਿਲੀ ਭੁਗਤ ਬਟਾਲਾ ਤੋਂ ਆਏ ਕੁਝ ਲੋਕਾਂ ਨੂੰ ਕੱਟ ਵੱਢ ਕਰਦਿਆਂ ਨੂੰ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ...

ਪੂਰੀ ਖ਼ਬਰ »

ਸਾਡੇ 6 ਲੱਖ ਦੀ ਨਗਦੀ ਸਮੇਤ ਫਾਰਚੂਨਰ ਗੱਡੀ ਭਜਾਉਣ ਵਾਲਿਆਂ 'ਤੇ ਸਰਪੰਚ ਹੈਪੀ ਵਲੋਂ ਕਾਰਵਾਈ ਦੀ ਮੰਗ

ਝਬਾਲ, 16 ਅਪ੍ਰੈਲ (ਸਰਬਜੀਤ ਸਿੰਘ)-ਪਿੰਡ ਕੋਟ ਜਸਪਤ ਤੇਜਾ ਸਿੰਘ ਵਾਲਾ ਦੇ ਸਰਪੰਚ ਹਰਪ੍ਰੀਤ ਸਿੰਘ ਹੈਪੀ ਵਲੋਂ ਆਪਣੀ ਫਾਰਚੂਨਰ ਗੱਡੀ ਨੂੰ ਲੱਖਾਂ ਦੀ ਨਗਦੀ ਸਮੇਤ ਕੁਝ ਵਿਅਕਤੀਆਂ ਵਲੋਂ ਭਜਾ ਕੇ ਲੈਕੇ ਜਾਣ ਦੇ ਦੋਸ਼ ਲਾਉਂਦਿਆਂ ਥਾਣਾ ਝਬਾਲ ਦੀ ਪੁਲਿਸ ਪਾਸੋਂ ...

ਪੂਰੀ ਖ਼ਬਰ »

ਦਾਖਲੇ ਲਈ ਐਲੀਮੈਂਟਰੀ ਅਧਿਆਪਕਾਂ ਪਿੰਡ ਦੇ ਲੋਕਾਂ ਨੂੰ ਘਰ-ਘਰ ਜਾ ਕੇ ਕੀਤਾ ਪ੍ਰੇਰਿਤ

ਫਤਿਆਬਾਦ, 16 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)- ਸਰਕਾਰੀ ਸਕੂਲ ਹਰ ਪੱਖ ਤੋਂ ਬਿਹਤਰੀਨ ਬਣ ਗਏ ਹਨ ਅਤੇ ਲੋਕਾਂ ਦਾ ਵਿਸ਼ਵਾਸ਼ ਇਕ ਵਾਰ ਫਿਰ ਸਰਕਾਰੀ ਸਕੂਲਾਂ ਪ੍ਰਤੀ ਵਧਿਆ ਹੈ, ਜਿਸ ਨੂੰ ਲੈ ਕੇ ਅਧਿਆਪਕ ਸਹਿਬਾਨ ਬੀਤੇ ਸਮੇਂ ਦੌਰਾਨ ਕੀਤੇ ਗਏ ਆਪਣੇ ਕੰਮ ਨੂੰ ਲੈਕੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 16 ਮਾਰਚ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਛਾਪੇਮਾਰੀ ਦੌਰਾਨ ਨਜਾਇਜ਼ ਸ਼ਰਾਬ ਸਮੇਤ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਰਹਾਲੀ ਦੇ ਏ.ਐੱਸ.ਆਈ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜੇਲ੍ਹ ਚੋਂ ਜ਼ਮਾਨਤ 'ਤੇ ਆਇਆ ਕੈਦੀ ਫ਼ਰਾਰ, ਕੇਸ ਦਰਜ

ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਸਬ ਜੇਲ੍ਹ ਪਠਾਨਕੋਟ ਤੋਂ ਪੈਰੋਲ 'ਤੇ ਆਏ ਕੈਦੀ ਵਲੋਂ ਪੈਰੋਲ ਖਤਮ ਹੋਣ ਤੋਂ ਬਾਅਦ ਜੇਲ੍ਹ ਵਾਪਿਸ ਨਾ ਜਾਣ ਅਤੇ ਫ਼ਰਾਰ ਹੋਣ ਦੇ ਮਾਮਲੇ ਵਿਚ ਕੈਦੀ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ...

ਪੂਰੀ ਖ਼ਬਰ »

ਰੇਤ ਨਾਲ ਭਰੀ ਟਰੈਕਟਰ ਟਰਾਲੀ ਬਰਾਮਦ

ਹਰੀਕੇ ਪੱਤਣ, 16 ਅਪ੍ਰੈਲ (ਸੰਜੀਵ ਕੁੰਦਰਾ)-ਥਾਣਾ ਹਰੀਕੇ ਦੀ ਪੁਲਿਸ ਨੇ ਰੇਤ ਨਾਲ ਭਰੇ ਟਰੈਕਟਰ ਟਰਾਲੀ ਨੂੰ ਬਰਾਮਦ ਕਰਨ ਤੋਂ ਬਾਅਦ ਇਕ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਸੁਖਵਿੰਦਰ ਸਿੰਘ ਡੀ.ਐੱਸ.ਪੀ. ਜੋਨ-2 ਮਾਈਨਿੰਗ ਵਲੋਂ ਸਟਾਫ਼ ਸਮੇਤ ਗਸ਼ਤ ਕੀਤੀ ...

ਪੂਰੀ ਖ਼ਬਰ »

ਪਿੰਡ ਸਰਹਾਲੀ ਕਲਾਂ, ਬਿੱਲਿਆਂ ਵਾਲਾ ਅਤੇ ਸੁਹਾਵਾ 'ਚ ਬਿਜਲੀ ਦੇ ਬਿੱਲ ਸਾੜੇ

ਸਰਹਾਲੀ ਕਲਾਂ, 16 ਅਪ੍ਰੈਲ (ਅਜੇ ਸਿੰਘ ਹੁੰਦਲ)-ਹਲਕਾ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ 'ਚ ਸਰਹਾਲੀ ਕਲਾਂ, ਬਿੱਲਿਆਂ ਵਾਲਾ, ਸੁਹਾਵਾ ਵਿਖੇ ਮਹਿੰਗੀ ਬਿਜਲੀ ਦੇ ਬਿੱਲ ਸਾੜੇ ਗਏ | ਜ਼ਿਲ੍ਹਾ ਯੂਥ ਪ੍ਰਧਾਨ ...

ਪੂਰੀ ਖ਼ਬਰ »

ਕੈਪਟਨ ਸਰਕਾਰ ਤੇ ਬਾਦਲਾਂ ਨੇ ਪੰਜਾਬ ਦਾ ਭੱਠਾ ਬਿਠਾਉਣ 'ਚ ਕੋਈ ਕਸਰ ਨਹੀਂ ਛੱਡੀ-ਰਵਿੰਦਰ ਬ੍ਰਹਮਪੁਰਾ

ਫਤਿਆਬਾਦ, 16 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਤੋ ਸਾਬਕਾ ਵਿਧਾਇਕ ਤੇ ਸੀਨੀਅਰ ਆਗੂ ਸ਼ਰੋਮਣੀ ਅਕਾਲੀ ਦਲ ਟਕਸਾਲੀ ਦੇ ਰਵਿੰਦਰ ਸਿੰਘ ਬ੍ਰਹਮਪਰਾ ਨੇ ਪਿੰਡ ਛਾਪੜੀ ਸਾਹਿਬ ਮਨਜਿੰਦਰ ਸਿੰਘ ਮਿੰਟੂ ਦੇ ਗ੍ਰਹਿ ਵਿਖੇ ਪ੍ਰੈੱਸ ਨਾਲ ਗੱਲਬਾਤ ਕਰਦਿਆ ...

ਪੂਰੀ ਖ਼ਬਰ »

ਜਾਗਿ੍ਤੀ ਚੇਤਨਾ ਮਸ਼ਾਲ ਮਾਰਚ ਲਈ ਵੈਨ ਰਵਾਨਾ

ਤਰਨ ਤਾਰਨ, 16 ਅਪ੍ਰੈਲ (ਪਰਮਜੀਤ ਜੋਸ਼ੀ)- ਸਿੱਖਿਆ ਵਿਭਾਗ ਪੰਜਾਬ ਅੱਜ ਕੱਲ੍ਹ ਸਰਕਾਰੀ ਸਕੂਲਾਂ ਵਿਚ ਦਾਖਲੇ ਲਈ ਪੱਬਾਂ ਭਾਰ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੁਸ਼ੀਲ ਕੁਮਾਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਮਜੀਤ ਸਿੰਘ, ਬਲਾਕ ...

ਪੂਰੀ ਖ਼ਬਰ »

ਕਾਂਗਰਸ ਨੇ ਹਮੇਸ਼ਾ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕੀਤੀ ਪਹਿਲਕਦਮੀ-ਡਾ. ਅਗਨੀਹੋਤਰੀ

ਤਰਨ ਤਾਰਨ, 16 ਅਪ੍ਰੈਲ (ਲਾਲੀ ਕੈਰੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਸਰਕਾਰ ਵਲੋਂ ਲੋਕਾਂ ਨੂੰ ਸੁੱਖ ਸਹੂਲਤਾਂ ਦੇਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹਮੇਸ਼ਾਂ ਪਹਿਲ ਕਦਮੀਆ ਕੀਤੀਆਂ ਹਨ ਅਤੇ ਲੋਕਾਂ ਲਈ ਲੋੜੀਂਦੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਮਾਰਕੀਟ ਕਮੇਟੀ ਖੇਮਕਰਨ ਵਿਖੇ ਭੁੱਖ ਹੜਤਾਲ ਸ਼ੁਰੂ

ਖੇਮਕਰਨ, 16 ਅਪ੍ਰੈਲ (ਰਾਕੇਸ਼ ਬਿੱਲਾ)-ਖੇਮਕਰਨ ਮਾਰਕੀਟ ਕਮੇਟੀ ਅਧੀਨ ਆਉਦੀਆਂ ਮੰਡੀਆਂ ਵਿਚ ਕਣਕ ਦੀ ਖ੍ਰੀਦ ਚਾਲੂ ਨਾ ਹੋਣ ਦੇ ਰੋਸ ਵਜੋ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਵਲਟੋਹਾ ਦੀ ਪੰਜ ਮੈਬਰੀ ਟੀਮ ਵਲੋਂ ਖੇਮਕਰਨ ਵਿਖੇ ਦਫ਼ਤਰ ਦੇ ਸਾਹਮਣੇ ਅਣਮਿੱਥੇ ...

ਪੂਰੀ ਖ਼ਬਰ »

ਪ੍ਰਾਇਮਰੀ ਕਾਡਰ ਅਧਿਆਪਕਾਂ ਦੀਆਂ ਬਦਲੀਆਂ ਨੂੰ ਲਾਗੂ ਕਰਨ 'ਤੇ ਰੋਕ ਲਗਾਉਣ 'ਤੇ ਅਧਿਆਪਕ ਵਰਗ 'ਚ ਭਾਰੀ ਰੋਸ-ਬੀ.ਐੱਡ. ਫਰੰਟ

ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਅਧਿਆਪਕਾਂ ਦੀ ਪੰਜਾਬ ਦੀ ਸਿਰਮੌਰ ਜਥੇਬੰਦੀ ਬੀ.ਐੱਡ. ਅਧਿਆਪਕ ਫਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਤਰਨ ਤਾਰਨ ਦੇ ਪ੍ਰਧਾਨ ਪ੍ਰਭਜੋਤ ਸਿੰਘ ਗੋਹਲਵੜ, ਅਧਿਆਪਕ ਆਗੂ ਗੁਰਪ੍ਰੀਤ ਸਿੰਘ ਛੀਨਾ ਤੇ ਦਵਿੰਦਰ ਸਿੰਘ ਖਹਿਰਾ ਨੇ ਮੀਟਿੰਗ ...

ਪੂਰੀ ਖ਼ਬਰ »

ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ 'ਆਪ' ਵਰਕਰਾਂ ਨੇ ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜੀਆਂ

ਫਤਿਆਬਾਦ, 16 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਬਿਜਲੀ ਦੇ ਬਿੱਲਾਂ ਵਿਚ ਲਗਾਤਾਰ ਵਾਧਾ ਕਰ ਕੇ ਆਮ ਵਿਅਕਤੀ ਜਿਸ ਉਤੇ ਵੱਡਾ ਬੋਝ ਪਾਇਆ ਹੋਇਆ ਹੈ | ਪਹਿਲਾਂ ਹੀ ਲੋਕ ਕੋਰੋਨਾ ਵਾਈਰਸ ਕਾਰਨ ਵੱਡੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ ...

ਪੂਰੀ ਖ਼ਬਰ »

ਕਾ: ਹਰਦੀਪ ਸਿੰਘ ਰਸੂਲਪੁਰ ਕੋਲੋਂ ਲੁਟੇਰਿਆਂ ਨੇ 7200 ਰੁਪਏ ਤੇ ਫ਼ੋਨ ਖੋਹਿਆ

ਸ਼ਰਾਏ ਅਮਾਨਤ ਖਾਂ, 16 ਅਪ੍ਰੈਲ (ਨਰਿੰਦਰ ਸਿੰਘ ਦੋਦੇ)-ਬੀਤੀ ਦਿਨ ਦੋ ਲੁਟੇਰਿਆਂ ਵਲੋਂ ਕਾ: ਹਰਦੀਪ ਸਿੰਘ ਰਸੂਲਪੁਰ ਕੋਲੋਂ 7200 ਰੁਪਏ ਨਕਦ, ਇਕ ਫ਼ੋਨ, ਅਧਾਰ ਕਾਰਡ, ਪੈਨ ਕਾਰਡ ਲੈ ਕੇ ਲੁਟੇਰੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾ: ਹਰਦੀਪ ਸਿੰਘ ਪੁੱਤਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ-ਜਲਾਲਾਬਾਦ, ਚੇਅਰਮੈਨ

ਮੀਆਂਵਿੰਡ, 16 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)- ਪੰਜਾਬ ਸਰਕਾਰ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਦਾਣਾ ਦਾਣਾ ਖ੍ਰੀਦਣ ਲਈ ਵਚਨਬੱਧ ਹੈ | ਇਹ ਸ਼ਬਦ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਧੂੰਦਾ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕਰਨ ਪੁੱਜੇ

ਗੋਇੰਦਵਾਲ ਸਾਹਿਬ, 16 ਅਪ੍ਰੈਲ (ਸਕੱਤਰ ਸਿੰਘ ਅਟਵਾਲ)¸ਪਿਛਲੇ ਦਿਨੀਂ ਸੀਨੀਅਰ ਪੱਤਰਕਾਰ ਹਰਵਿੰਦਰ ਸਿੰਘ ਧੂੰਦਾ ਦੇ ਧਰਮ ਪਤਨੀ ਸਰਦਾਰਨੀ ਇੰਦਰਜੀਤ ਕੌਰ ਧੂੰਦਾ ਦੀ ਹੋਈ ਬੇਵਕਤ ਮੌਤ 'ਤੇ ਬਾਅਦ ਅੱਜ ਮੈਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਸਾਥੀਆਂ ਸਮੇਤ ਇਸ ...

ਪੂਰੀ ਖ਼ਬਰ »

ਡੀ.ਸੀ. ਦੀ ਪ੍ਰਧਾਨਗੀ ਹੇਠ ਭੂਮੀ ਅਤੇ ਜਲ ਸੰਭਾਲ ਵਿਭਾਗ ਵਲੋਂ ਜ਼ਿਲ੍ਹੇ 'ਚ ਕੀਤੇ ਜਾਣ ਵਾਲੇ (ਤੁਪਕਾ/ਫੁਹਾਰਾ) ਦੇ ਕੰਮਾਂ ਸਬੰਧੀ ਮੀਟਿੰਗ

ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਭੂਮੀ ਅਤੇ ਜਲ ਸੰਭਾਲ ਵਿਭਾਗ ਵਲੋਂ ਜ਼ਿਲ੍ਹੇ ਵਿਚ ਕੀਤੇ ਜਾਣ ਵਾਲੇ ਸੂਖਮ ਸਿੰਚਾਈ (ਤੁਪਕਾ/ਫੁਹਾਰਾ) ਦੇ ਕੰਮਾਂ ਸਬੰਧੀ ...

ਪੂਰੀ ਖ਼ਬਰ »

ਵਿਕਾਸ ਦੇ ਬਲਬੂਤੇ ਜਿੱਤੀਆ ਜਾਣਗੀਆਂ ਨਗਰ ਕੌ ਾਸਲ ਚੋਣਾਂ-ਵਿਧਾਇਕ ਡਾ. ਅਗਨੀਹੋਤਰੀ

ਤਰਨ ਤਾਰਨ, 16 ਅਪ੍ਰੈਲ (ਵਿਕਾਸ ਮਰਵਾਹਾ)- ਤਰਨ ਤਾਰਨ ਵਿਚ ਮਈ ਮਹੀਨੇ ਦੌਰਾਨ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਕਾਂਗਰਸ ਸਰਕਾਰ ਵਲੋਂ ਕਰਵਾਏ ਗਏ ਵਿਕਾਸ ਦੇ ਬਲਬੂਤੇ 'ਤੇ ਜਿੱਤੀਆ ਜਾਣਗੀਆਂ | ਤਰਨਤਾਰਨ ਹਲਕੇ ਅਧੀਨ ਆਉਦੇ ਪਿੰਡਾਂ ਅਤੇ ਗੁਰੂ ਨਗਰੀ ਤਰਨ ਤਾਰਨ ਦੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਖਡੂਰ ਸਾਹਿਬ ਵਿਖੇ ਜਥੇ. ਮੇਘ ਸਿੰਘ ਨਾਲ ਦੁੱਖ ਪ੍ਰਗਟ ਕਰਨ ਪੁੱਜੇ

ਖਡੂਰ ਸਾਹਿਬ, 16 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਤੋਂ ਪ੍ਰੈੱਸ ਸਕੱਤਰ ਜਥੇਦਾਰ ਮੇਘ ਸਿੰਘ ਖਡੂਰ ਸਾਹਿਬ ਤੇ ਡਾ. ਸੁਬੇਗਾ ਸਿੰਘ ਦੀ ਮਾਤਾ ਜਗੀਰ ਕੌਰ ਦੀ ਬੀਤੇ ਦਿਨੀ ਅਚਾਨਕ ਮੌਤ ਹੋ ਗਈ ਸੀ | ਜਿਸ ਦਾ ਦੁੱਖ ਪ੍ਰਗਟ ਕਰਨ ਲਈ ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਮਨਜੀਤ ਸਿੰਘ ਮੰਨਾ ਸਾਬਕਾ ਚੀਫ਼ ਪਾਰਲੀਮਾਨੀ ਸਕਤਰ ਜਥੇਦਾਰ ਮੇਘ ਸਿੰਘ ਤੇ ਡਾ. ਸੁਬੇਗ ਸਿੰਘ ਦੇ ਗ੍ਰਹਿ ਵਿਖੇ ਪੁੱਜੇ | ਇਸ ਮੌਕੇ ਮੰਨਾ ਨੇ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਮਾਤਾ ਜਗੀਰ ਕੌਰ ਨੇ ਅਕਾਲੀ ਦਲ ਲਈ ਆਪਣੇ ਆਖਰੀ ਸਿਵਾਸਾਂ ਤੱਕ ਸੇਵਾ ਕੀਤੀ, ਜਿਸ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ | ਇਸ ਮੌਕੇ ਉਹਨਾਂ ਕਿਹਾ ਅਕਾਲੀ ਦਲ ਅੱਜ ਉਨ੍ਹਾਂ ਦੇ ਪਰਿਵਾਰ ਨਾਲ ਚਟਾਂਨ ਵਾਂਗ ਖੜ੍ਹਾ ਹੈ | ਇਸ ਮੌਕੇ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਕੌਮੀ ਜਥੇਬੰਧਕ ਸਕੱਤਰ ਅਕਾਲੀ ਦਲ, ਹਰਜੀਤ ਸਿੰਘ ਮੀਆਂਵਿੰਡ ਜਨਰਲ ਸਕਤਰ ਯੂਥ ਅਕਾਲੀ ਦਲ ਮਾਝਾ ਜੋਨ, ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਸਾਬਕਾ ਚੇਅ. ਗੁਰਿੰਦਰਪਾਲ ਸਿੰਘ ਖਹਿਰਾ, ਹਰਪ੍ਰੀਤ ਸਿੰਘ ਹੈਪੀ ਖੱਖ, ਭੁਪਿੰਦਰ ਸਿੰਘ ਭਿੰਦਾ ਸਾਬਕਾ ਸਰਪੰਚ ਫਤਿਅਬਾਦ, ਜਗਤਾਰ ਸਿੰਘ ਧੂੰਦਾਂ ਆਦਿ ਨੇ ਵੀ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ |

ਖ਼ਬਰ ਸ਼ੇਅਰ ਕਰੋ

 

ਟ੍ਰੈਫਿਕ ਨਿਯਮਾਂ ਸੰਬੰਧੀ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਝਬਾਲ, 16 ਅਪ੍ਰੈਲ (ਸੁਖਦੇਵ ਸਿੰਘ)-ਐੱਸ.ਐੱਸ.ਪੀ. ਧਰੁਮਨ ਐਂਚ ਨਿੰਬਾਲੇ ਅਤੇ ਐੱਸ.ਪੀ ਟ੍ਰੈਫਿਕ ਬਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਝਬਾਲ ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਸੈਮੀਨਾਰ ਲਗਾਇਆ ਗਿਆ |ਇਸ ਮੌਕੇ ਝਬਾਲ ਦੇ ਟ੍ਰੈਫਿਕ ਵਿੰਗ ਦੇ ਇੰਚਾਰਜ ਏ.ਐੱਸ.ਆਂਈ ...

ਪੂਰੀ ਖ਼ਬਰ »

ਬਿਜਲੀ ਘਰ ਝਬਾਲ ਵਿਖੇ ਕਣਕ ਦੇ ਸੀਜਨ 'ਤੇ ਸਰਬੱਤ ਦੇ ਭਲੇ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ

ਝਬਾਲ, 16 ਅਪ੍ਰੈਲ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਝਬਾਲ ਬਿਜਲੀ ਘਰ ਵਿਖੇ ਐੱਸ.ਡੀ.ਓ. ਜਤਿੰਦਰ ਕੁਮਾਰ ਅਤੇ ਸਮੂੰਹ ਮੁਲਾਜ਼ਮਾਂ ਨੇ ਇਕੱਤਰ ਹੋਕੇ ਕਣਕ ਦੇ ਨਵੇ ਸੀਜਨ ਦੀ ਸ਼ੁਰੂਆਤ ਤੇ ਵਾਹਿਗੁਰੂ ਦਾ ਓਟ ਆਸਰਾ ਲੈਦਿਆਂ ਸਰਬੱਤ ਦੇ ਭਲੇ ਲਈ ਬਿਜਲੀ ਘਰ ਵਿਖੇ ਸ਼੍ਰੀ ...

ਪੂਰੀ ਖ਼ਬਰ »

ਐੱਸ.ਪੀ.(ਡੀ.) ਵਲੋਂ ਨਸ਼ਿਆਂ ਖਿਲਾਫ਼ ਪਿੰਡਾਂ ਦੀਆਂ ਪੰਚਾਇਤਾਂ ਨਾਲ ਮੀਟਿੰਗ

ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਐੱਸ.ਐੱਸ.ਪੀ. ਤਰਨ ਤਾਰਨ ਵਲੋਂ ਸਮੂਹ ਗਜਟਡ ਅਫਸਰਾਨ ਨੂੰ (ਵਿਲੀਜਟੂਰ) ਕਰਨ ਲਈ ਕਿਹਾ ਗਿਆ ਹੈ | ਇਸ ਸਬੰਧੀ ਪਲੈਨ ਤਿਆਰ ਕੀਤਾ ਗਿਆ ਜਿਸ ਦੇ ਤਹਿਤ ਮਹਿਤਾਬ ਸਿੰਘ ਐੱਸ.ਪੀ. (ਡੀ.) ਵਲੋਂ ਕਸਬਾ ਭਿੱਖੀਵਿੰਡ ਦਾ ਦੌਰਾ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਬਾਰਡਰ ਕਿਸਾਨ ਵੈਲਫੇਅਰ ਯੂਨੀਅਨ ਪੰਜਾਬ ਨੇ ਕਣਕ ਦੀ ਖਰੀਦ ਚਾਲੂ ਕਰਨ ਸਬੰਧੀ ਮੰਗ ਪੱਤਰ ਦੇ ਕੇ ਕੇਂਦਰ ਸਰਕਾਰ ਨੂੰ ਜਗਾਇਆ

ਖੇਮਕਰਨ, 16 ਅਪ੍ਰੈਲ (ਰਾਕੇਸ਼ ਬਿੱਲਾ)- ਕੇਂਦਰ ਸਰਕਾਰ ਵਲੋਂ ਕਣਕ ਦੀ ਖਰੀਦ 'ਚ ਦੇਰੀ ਕਰਨ ਵਿਰੁੱਧ ਬਾਰਡਰ ਕਿਸਾਨ ਵੈਲਫੇਅਰ ਯੂਨੀਅਨ ਪੰਜਾਬ ਵਲੋਂ ਸਰਹੱਦੀ 6 ਜ਼ਿਲਿ੍ਹਆ ਵਿਚ ਕੇਂਦਰ ਸਰਕਾਰ ਨੂੰ ਸਬੰਧਿਤ ਮਾਰਕੀਟ ਕਮੇਟੀਆਂ ਦੇ ਸਕੱਤਰਾਂ ਰਾਹੀਂ ਮੰਗ ਪੱਤਰ ਭੇਜ ਕੇ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਪੀੜ੍ਹਤ 3 ਹੋਰ ਵਿਅਕਤੀ ਦੀ ਹੋਈ ਮੌਤ

ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਤੋਂ ਪੀੜ੍ਹਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦਕਿ 11 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ | ਇਸ ਤਰ੍ਹਾਂ ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਵਾਈਸ ਕਾਰਨ ਮਰਨ ਵਾਲਿਆਂ ਦੀ ਗਿਣਤੀ 176 ...

ਪੂਰੀ ਖ਼ਬਰ »

ਬੀ.ਕੇ.ਯੂ ਉਗਰਾਹਾਂ ਦੀ ਗੁ. ਬਾਬਾ ਲੰਗਾਹ ਝਬਾਲ ਵਿਖੇ ਮੀਟਿੰਗ ਹੋਈ

ਝਬਾਲ, 16 ਅਪ੍ਰੈਲ (ਸਰਬਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੀ ਮੀਟਿੰਗ ਗੁਰਦੁਆਰਾ ਬਾਬਾ ਲੰਗਾਹ ਸਾਹਿਬ ਝਬਾਲ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਗੰਡੀਵਿੰਡ ਦੀ ਅਗਵਾਈ ਹੇਠ ਹੋਈ | ਇਸ ਸਮੇਂ ਮੀਟਿੰਗ ਮੌਕੇ ਬਲਾਕ ਗੰਡੀਵਿੰਡ ਕਮੇਟੀ ਦੀ ਚੋਣ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰਾਂ ਵਰਮਾ ਤੇ ਹਿਰਦੇਪਾਲ ਦੀ ਬਦਲੀ ਹੋਣ 'ਤੇ ਸਮੂਹ ਸਟਾਫ ਵਲੋਂ ਸ਼ਾਨਦਾਰ ਵਿਦਾਇਗੀ

ਖਡੂਰ ਸਾਹਿਬ, 16 ਅਪ੍ਰੈਲ ਸਿੰਘ (ਰਸ਼ਪਾਲ ਸਿੰਘ ਕੁਲਾਰ)- ਸਬ-ਡਵੀਜ਼ਨਲ ਦਫ਼ਤਰ ਖਡੂਰ ਸਾਹਿਬ ਵਿਖੇ ਕਾਰਜਕਾਰੀ ਤਹਿਸੀਲਦਾਰ ਦੀ ਡਿਊਟੀ 'ਤੇ ਤਾਇਨਾਤ ਨਾਇਬ ਤਹਿਸੀਲਦਾਰ ਅਭੀਸ਼ੇਕ ਵਰਮਾ ਅਤੇ ਸਬ-ਤਹਿਸੂੀਲ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੋਵਿਡ-19 ਦੀ ਸੈਂਪਲਿੰਗ ਕਰਨ ਲਈ ਵਿਸ਼ੇਸ ਕੈਂਪ ਲਗਾਇਆ

ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੋਵਿਡ-19 ਦੀ ਸੈਂਪਲਿੰਗ ਕਰਨ ਲਈ ਵਿਸ਼ੇਸ ਕੈਂਪ ਲਗਾਇਆ ਗਿਆ ਅਤੇ ਇਸ ਦੇ ਨਾਲ ਹੀ ਪੇਂਡੂ ਵਿਕਾਸ ਭਵਨ ਤਰਨ ...

ਪੂਰੀ ਖ਼ਬਰ »

ਗੱਗੋਬੂਹਾ ਮੰਡੀ 'ਚ ਵਿਧਾਇਕ ਅਗਨੀਹੋਤਰੀ ਨੇ ਖਰੀਦ ਸ਼ੁਰੂ ਕਰਵਾਈ

ਝਬਾਲ, 16 ਅਪ੍ਰੈਲ (ਸਰਬਜੀਤ ਸਿੰਘ)-ਗੱਗੋਬੂਹਾ ਦਾਣਾ ਮੰਡੀ ਵਿਖੇ ਪੁੱਜੇ ਹਲਕਾ ਵਿਧਾਇਕ ਡਾ.ਧਰਮਬੀਰ ਅਗਨੀਹੋਤਰੀ ਨੇ ਸਰਕਾਰੀ ਅਧਿਕਾਰੀਆਂ ਦੀ ਹਾਜ਼ਰੀ 'ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ | ਇਸ ਸਮੇਂ ਹਲਕਾ ਵਿਧਾਇਕ ਡਾ.ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਰੋਸ ਧਰਨਾ

ਅਮਰਕੋਟ, 16 ਅਪ੍ਰੈਲ (ਭੱਟੀ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਬੀ. ਡੀ. ਓ. ਬਲਾਕ ਵਲਟੋਹਾ ਵਿਖੇ ਦਿਲਬਾਗ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਔਰਤਾਂ ਨੇ ਹਿੱਸਾ ਲਿਆ | ਇਸ ਧਰਨੇ ਨੂੰ ਪੰਜਾਬ ਨਿਰਮਾਣ ਮਜ਼ਦੂਰ ...

ਪੂਰੀ ਖ਼ਬਰ »

ਭਾਕਿਯੂ (ਰਾਜੇਵਾਲ) ਵਲੋਂ ਪਿੰਡ ਕਲਸ ਦੀ ਕਮੇਟੀ ਦਾ ਗਠਨ

ਖੇਮਕਰਨ, 16 ਅਪ੍ਰੈਲ (ਰਾਕੇਸ਼ ਬਿੱਲਾ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਵਲਟੋਹਾ ਦੇ ਪ੍ਰਧਾਨ ਪ੍ਰਗਟ ਸਿੰਘ ਮਹਿੰਦੀਪੁਰ ਦੀ ਅਗਵਾਈ ਹੇਠ ਕਿਸਾਨਾਂ ਦੇ ਸੰਘਰਸ਼ ਨੂੰ ਤੇਜ ਕਰਨ ਲਈ ਯੂਨੀਅਨ ਦਾ ਪਸਾਰ ਪਿੰਡ-ਪਿੰਡ ਪੱਧਰ 'ਤੇ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੀ ਸੇਵਾ ਕਰਵਾਈ

ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਇਥੋਂ ਨਜ਼ਦੀਕ ਪੈਂਦੇ ਪਿੰਡ ਡਾਲੇਕੇ ਦੇ ਗੁਰਦੁਆਰਾ ਸਾਹਿਬ ਵਿਖੇ ਨਵੇਂ ਨਿਸ਼ਾਨ ਸਾਹਿਬ ਦੀ ਸੇਵਾ ਕਰਵਾਈ ਗਈ | ਇਸ ਮੌਕੇ ਜਾਣਕਾਰੀ ਦਿੰਦਿਆਂ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਦੱਸਿਆ ਕਿ ਸਰਬਜੋਤ ਸਿੰਘ ਜੋਤਾ, ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਕਿਸਾਨਾਂ ਦੀ ਜਿਣਸ ਦਾ ਦਾਣਾ ਦਾਣਾ ਖ੍ਰੀਦ ਕੀਤਾ ਜਾਵੇਗਾ-ਭਲਾਈਪੁਰ

ਖਡੂਰ ਸਾਹਿਬ, 16 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)- ਕੈਪਟਨ ਸਰਕਾਰ ਹਮੇਸ਼ਾਂ ਕਿਸਾਨ ਹਿਤੈਸ਼ੀ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਸੰਤੋਖ ਸਿੰਘ ...

ਪੂਰੀ ਖ਼ਬਰ »

ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਵਲੋਂ ਕਾਜੀਵਾਲ ਵਿਖੇ 11 ਮੈਂਬਰੀ ਇਕਾਈ ਦਾ ਗਠਨ

ਖਡੂਰ ਸਾਹਿਬ, 16 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਦੀ ਰਹਿਨੁਮਾਈ ਹੇਠ ਹਰਜੀਤ ਸਿੰਘ ਚੀਤੇ ਨੇ ਪਿੰਡ ਕਾਜੀਵਾਲ ਵਿਖੇ ਸ਼ਿਰਕਤ ਕੀਤੀ | ਇਸ ਮੌਕੇ 11 ਮੈਂਬਰੀ ਇਕਾਈ ਦਾ ਗਠਨ ਕੀਤਾ ਗਿਆ, ...

ਪੂਰੀ ਖ਼ਬਰ »

ਇੰਜੀ: ਰਾਜਿੰਦਰ ਕੁਮਾਰ ਜੋਸ਼ੀ ਦੀ ਸੇਵਾ-ਮੁਕਤੀ ਮੌਕੇ ਹੋਇਆ ਵਿਦਾਇਗੀ ਸਮਾਰੋਹ

ਪੱਟੀ 16 ਅਪ੍ਰੈਲ (ਬੋਨੀ ਕਾਲੇਕੇ, ਖਹਿਰਾ)¸ਇੰਜੀ: ਰਜਿੰਦਰ ਕੁਮਾਰ ਜੋਸ਼ੀ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਮੰਡਲ ਪੱਟੀ ਅਧੀਨ ਪੈਂਦੀ ਸਬ ਅਰਬਨ ਸਬ ਡਵੀਜ਼ਨ ਪੱਟੀ ਤੋਂ 31 ਸੇਵਾ ਮੁਕਤ ਹੋ ਗਏ ਹਨ | ਉਨ੍ਹਾਂ ਦਾ ਵਿਦਾਇਗੀ ਸਮਾਰੋਹ ਅੱਜ ਕੀਤਾ ਗਿਆ, ਜਿਸ ਵਿਚ ਪਾਵਰ ...

ਪੂਰੀ ਖ਼ਬਰ »

ਵਿਧਾਇਕ ਗਿੱਲ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨਾਲ ਸਮੁੱਚੇ ਪੱਟੀ ਹਲਕੇ ਦੀ ਬਦਲੀ ਨੁਹਾਰ-ਸਰਪੰਚ ਰੋਸ਼ਨ ਲਾਲ ਚੌਧਰੀ

ਹਰੀਕੇ ਪੱਤਣ, 16 ਅਪ੍ਰੈਲ (ਸੰਜੀਵ ਕੁੰਦਰਾ)-ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨਾਲ ਸਮੁੱਚੇ ਪੱਟੀ ਹਲਕੇ ਦੀ ਨੁਹਾਰ ਬਦਲ ਗਈ ਹੈ ਅਤੇ ਪੱਟੀ ਹਲਕਾ ਵਿਕਾਸ ਪੱਖੋਂ ਪੰਜਾਬ ਵਿਚੋਂ ਮੋਹਰੀ ਹਲਕਾ ਬਣ ਗਿਆ ਹੈ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਕਲਾ ਸੁਮਨ ਵਲੋਂ ਗੋਲਡਨ ਜੁਬਲੀ ਮੌਕੇ ਪ੍ਰੋਗਰਾਮ ਕਰਵਾਇਆ

ਤਰਨ ਤਾਰਨ, 16 ਅਪ੍ਰੈਲ (ਹਰਿੰਦਰ ਸਿੰਘ)-ਪੰਜਾਬ ਅਤੇ ਹਿਮਾਚਲ ਦਾ ਰੋਜੀ-ਬੇਟੀ ਦਾ ਇਕ ਇਹੋ ਜਿਹਾ ਇਤਹਾਸਕ ਅਟੂਟ ਰਿਸ਼ਤਾ ਹੈ, ਜਿਹੜਾ ਪੀੜ੍ਹ-ਦਰ ਪੀੜ੍ਹੀ ਤੱਕ ਕਾਇਮ ਰਹੇਗਾ | ਉਕਤ ਸ਼ਬਦਾਂ ਦਾ ਪ੍ਰਗਟਾਵਾ ਰਾਸ਼ਟ੍ਰੀਯ ਏਕਤਾ-ਅਖੰਡਤਾ ਅਤੇ ਦੇਸ਼ ਦੀ ਕਲਾ-ਸੰਸਕਿ੍ਤੀ ਨੂੰ ...

ਪੂਰੀ ਖ਼ਬਰ »

ਲੋਕ ਹੁਣ ਦੋਵਾਂ ਰਵਾਇਤੀ ਪਾਰਟੀਆਂ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ-ਡਾ. ਸੋਹਲ

ਤਰਨ ਤਾਰਨ, 16 ਅਪ੍ਰੈਲ (ਲਾਲੀ ਕੈਰੋਂ)- ਆਮ ਆਦਮੀ ਪਾਰਟੀ ਦੀ ਮੀਟਿੰਗ ਪਿੰਡ ਗੋਹਲਵੜ ਵਿਖੇ ਬਲਜੀਤ ਸਿੰਘ ਗੋਹਲਵੜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਤਰਨ ਤਾਰਨ ਹਲਕੇ ਦੇ ਸੀਨੀਅਰ ਆਗੂ ਡਾ. ਕਸ਼ਮੀਰ ਸਿੰਘ ਸੋਹਲ, ਕੁਲਦੀਪ ਸਿੰਘ ਰੰਧਾਵਾ, ਮਾਸਟਰ ਸ਼ਿੰਗਾਰਾ ਸਿੰਘ, ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ ਹੋਈ

ਪੱਟੀ, 16 ਅਪ੍ਰੈਲ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)- ਦਿਹਾਤੀ ਮਜ਼ਦੂਰ ਸਭਾ ਦੀ ਬ੍ਰਾਂਚ ਖੱਬੇ ਰਾਜਪੂਤਾਂ ਦੀ ਜਨਰਲ ਬਾਡੀ ਦੀ ਮੀਟਿੰਗ ਹਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਖੇਤ ਮਜ਼ਦੂਰਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX