ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਿਲ ਦਾ ਦੌਰਾ ਪੈਣ ਕਾਰਨ ਹਸਪਤਾਲ ਦਾਖ਼ਲ
. . .  20 minutes ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦਿਲ ਦਾ ਦੌਰਾ ਪੈਣ ਕਾਰਨ ਜਲੰਧਰ ਦੇ ਨਿੱਜੀ ਹਸਪਤਾਲ ਵਿਚ ...
ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਧਾਈ
. . .  27 minutes ago
ਨਵੀਂ ਦਿੱਲੀ, 22 ਸਤੰਬਰ - ਕੈਨੇਡਾ ਨੇ ਭਾਰਤ ਤੋਂ ਵਪਾਰਕ ਅਤੇ ਨਿੱਜੀ ਯਾਤਰੀ ਉਡਾਣਾਂ 'ਤੇ ਪਾਬੰਦੀ 26 ਸਤੰਬਰ ਤੱਕ ਵਾਧਾ...
ਐੱਸ. ਡੀ. ਐਮ. ਖਮਾਣੋਂ ਵਲੋਂ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ - ਵੱਖ ਦਫ਼ਤਰਾਂ ਦੀ ਕੀਤੀ ਗਈ ਚੈਕਿੰਗ, ਕਈ ਅਧਿਕਾਰੀ ਅਤੇ ਕਰਮਚਾਰੀ ਮਿਲੇ ਗ਼ੈਰਹਾਜ਼ਰ
. . .  36 minutes ago
ਖਮਾਣੋਂ, 22 ਸਤੰਬਰ (ਮਨਮੋਹਣ ਸਿੰਘ ਕਲੇਰ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਨੂੰ ਦਫ਼ਤਰੀ ਸਮੇਂ ਸਵੇਰੇ ਨੌਂ ਵਜੇ ਹਾਜ਼ਰ ਰਹਿਣ ...
ਪੀ.ਐਮ.ਦਾ ਅਮਰੀਕਾ ਦੌਰਾ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
. . .  46 minutes ago
ਨਵੀਂ ਦਿੱਲੀ, 22 ਸਤੰਬਰ - ਅਮਰੀਕਾ ਰਵਾਨਾ ਹੋਣ ਤੋਂ ਪਹਿਲਾਂ ਪੀ.ਐਮ. ਮੋਦੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਅਮਰੀਕਾ ਯਾਤਰਾ ਅਮਰੀਕਾ ਦੇ ਨਾਲ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ...
26,964 ਨਵੇਂ ਕੋਰੋਨਾ ਦੇ ਮਾਮਲੇ, 383 ਮੌਤਾਂ
. . .  57 minutes ago
ਨਵੀਂ ਦਿੱਲੀ, 22 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 26,964 ਨਵੇਂ ਕੋਰੋਨਾ ਮਾਮਲੇ ਸਾਹਮਣੇ...
ਹੁੱਡਾ ਨੇ ਚੰਡੀਗੜ੍ਹ ਵਿਚ ਬੁਲਾਈ ਸੀ.ਐਲ.ਪੀ. ਦੀ ਮੀਟਿੰਗ
. . .  about 1 hour ago
ਚੰਡੀਗੜ੍ਹ, 22 ਸਤੰਬਰ - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਕਾਂਗਰਸ ਦੇ ਵਿਧਾਇਕ ਦਲ (ਸੀ.ਐਲ.ਪੀ.) ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਚੰਡੀਗੜ੍ਹ ਵਿਚ ਸੀ.ਐਲ.ਪੀ....
ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ ਤਾਲਿਬਾਨ
. . .  about 1 hour ago
ਸੰਯੁਕਤ ਰਾਸ਼ਟਰ, 22 ਸਤੰਬਰ - ਤਾਲਿਬਾਨ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ | ਮੀਡੀਆ ਰਿਪੋਰਟਾਂ ਅਨੁਸਾਰ ਤਾਲਿਬਾਨ ਨੇ ਇਸ ਹਫ਼ਤੇ ਨਿਊ ਯਾਰਕ ਵਿਚ...
ਅੱਜ ਪੁੱਜਣਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਟਕੜ ਕਲਾਂ
. . .  about 1 hour ago
ਬੰਗਾ, 22 ਸਤੰਬਰ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਦੇ ਮੁੱਖ ਮੰਤਰੀ ਬਣਨ ਉਪਰੰਤ ਚਰਨਜੀਤ ਸਿੰਘ ਚੰਨੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ 'ਤੇ ਸਿਜਦਾ ਕਰਨ ਲਈ ਦੋ ਵਜੇ...
ਚਾਹ ਦੀ ਚੁਸਕੀ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕੀਤੀ ਸ਼ੇਅਰੋ-ਸ਼ਾਇਰੀ
. . .  about 1 hour ago
ਅੰਮ੍ਰਿਤਸਰ, 22 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਸਰ 'ਚ ਇਕ ਦੁਕਾਨ 'ਤੇ ਜਿੱਥੇ ਚਾਹ ਪੀਤੀ ਤੇ ਇਸ ਦੌਰਾਨ ਸ਼ੇਅਰੋ-ਸ਼ਾਇਰੀ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ...
ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਰਗਿਆਨਾ ਮੰਦਰ ਵਿਖੇ ਵੀ ਹੋਏ ਨਤਮਸਤਕ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ
. . .  about 2 hours ago
ਕਿਸ਼ਨਗੜ੍ਹ (ਜਲੰਧਰ), 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਅੱਜ ਗਿਆਰਾਂ ਤੋਂ ਬਾਰਾਂ ਵਜੇ ਦੇ ਵਿਚਕਾਰ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ਤੇ...
ਨਵ ਨਿਯੁਕਤ ਮੁੱਖ ਮੰਤਰੀ ਜਲ੍ਹਿਆਂਵਾਲਾ ਬਾਗ ਤੇ ਰਾਮ ਤੀਰਥ ਸਥਲ ਵਿਖੇ ਵੀ ਪੁੱਜੇ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਚੰਨੀ ਤੇ ਸਿੱਧੂ ਨੇ ਪੱਤਰਕਾਰਾਂ ਨਾਲ ਕੀਤੀ ਗੱਲ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਰਾਜਨੀਤੀ ਮੁੱਦਿਆਂ ਤੋਂ ਭਟਕੀ ਪਰ ਸਾਡੇ ਮੁੱਖ ਮੰਤਰੀ ਚੰਨੀ ਨੇ...
ਨਵ ਨਿਯੁਕਤ ਮੁੱਖ ਮੰਤਰੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਦੇਖੋ ਤਸਵੀਰਾਂ
. . .  about 3 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ...
⭐ਮਾਣਕ - ਮੋਤੀ⭐
. . .  about 3 hours ago
ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਹੁਸ਼ਿਆਰਪੁਰ / ਮੁਕੇਰੀਆਂ

ਤਾਲਾਬੰਦੀ ਦੌਰਾਨ ਵੀ ਸ਼ਹਿਰ ਦੀਆਂ ਸੜਕਾਂ 'ਤੇ ਆਵਾਜਾਈ ਆਮ ਵਾਂਗ ਰਹੀ

ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ, ਨਰਿੰਦਰ ਸਿੰਘ ਬੱਡਲਾ)-ਪੰਜਾਬ ਅੰਦਰ ਰੋਜ਼ਾਨਾ ਵੱਧ ਰਹੇ ਕੋਰੋਨਾ ਮਹਾਂਮਾਰੀ ਦੇ ਮਾਮਲਿਆਂ ਦੇ ਚੱਲਦਿਆਂ ਸਰਕਾਰ ਵਲੋਂ ਨਵੀਆਂ ਹਦਾਇਤਾਂ ਜਾਰੀ ਕਰਕੇ ਲੋਕਾਂ ਨੂੰ ਘਰਾਂ 'ਚ ਰਹਿਣ ਲਈ ਅਪੀਲ ਕੀਤੀ ਜਾ ਰਹੀ ਹੈ ਅਤੇ ਇਸ ਦੇ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਗੜ੍ਹਸ਼ੰਕਰ, 4 ਮਈ (ਧਾਲੀਵਾਲ)-ਸਿਹਤ ਵਿਭਾਗ 'ਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਮੁਲਾਜ਼ਮਾਂ ਵਲੋਂ ਪ੍ਰਾਇਮਰੀ ਹੈਲਥ ਸੈਂਟਰ ਪੋਸੀ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ | ਸੇਵਾ ਵਿਚ ਰੈਗੂਲਰ ਕਰਨ ਸਮੇਤ ਹੋਰ ਮੰਗਾਂ ...

ਪੂਰੀ ਖ਼ਬਰ »

ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਬੁੱਲ੍ਹੋਵਾਲ, 4 ਮਈ (ਲੁਗਾਣਾ)-ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਦੇ ਅਧੀਨ ਕੰਮ ਕਰ ਰਹੇ ਸਮੂਹ ਮੁਲਾਜ਼ਮਾਂ ਵਲੋਂ ਬਲਾਕ ਪੀ.ਐਚ.ਸੀ. ਚੱਕੋਵਾਲ ਵਿਖੇ ਮੰਗਾਂ ਨੂੰ ਲੈ ਕੇ ਪੂਰੀ ਤਰ੍ਹਾਂ ਕੰਮ ਦਾ ਬਾਈਕਾਟ ਕਰਦਿਆਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ ਅਤੇ ਪੰਜਾਬ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 4 ਖ਼ਿਲਾਫ਼ ਮਾਮਲਾ ਦਰਜ

ਮਾਹਿਲਪੁਰ, 4 ਮਈ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਚਾਰ ਵਿਅਕਤੀ ਵਲੋਂ ਕਰਫ਼ਿਊ ਦੀ ਉਲੰਘਣਾ ਕਰਨ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਸਤਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਕੋਰੋਨਾ ...

ਪੂਰੀ ਖ਼ਬਰ »

ਐਨ. ਐਚ. ਐਮ. ਮੁਲਾਜ਼ਮ ਹੜਤਾਲ 'ਤੇ ਜਾਣ ਕਰਕੇ ਸੀ. ਐਚ. ਸੀ. ਹਾਜੀਪੁਰ ਦਾ ਕੰਮ ਹੋਇਆ ਠੱਪ

ਹਾਜੀਪੁਰ, 4 ਮਈ (ਜੋਗਿੰਦਰ ਸਿੰਘ)- ਅੱਜ ਸੀ. ਐਚ. ਸੀ. ਹਾਜੀਪੁਰ ਦੇ ਐਨ. ਐਚ. ਐਮ. ਮੁਲਾਜਮਾਂ ਵਲੋਂ ਹੜਤਾਲ ਤੇ ਜਾਣ ਕਰਕੇ ਸੀ. ਐਚ. ਸੀ. ਹਾਜੀਪੁਰ ਦਾ ਸਾਰਾ ਕੰਮ ਠੱਪ ਹੋ ਗਿਆ ਤੇ ਕੋਵਿਡ-19 ਦੀ ਆਰ. ਟੀ. ਪੀ. ਸੀ. ਆਰ. ਸਾੈਪਲਿੰਗ ਦਾ ਕੰਮ ਬਿਲਕੁਲ ਨਾ ਦੇ ਬਰਾਬਰ ਹੋਇਆ, ਜਿਸ ਕਰਕੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਨੂੰ ਛੋਟ ਦੇ ਹੁਕਮ

ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਪੰਜਾਬ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਕੁਝ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਅਤੇ ਗਤੀਵਿਧੀਆਂ ਨੂੰ ਸੋਮਵਾਰ ...

ਪੂਰੀ ਖ਼ਬਰ »

ਬਿਜਲਈ ਸਸਕਾਰ ਲਈ 1 ਕਰੋੜ ਨਾਲ ਲਗਾਇਆ ਜਾਵੇਗਾ ਇਲੈੱਕਟ੍ਰਾਨਿਕ ਯੂਨਿਟ-ਅਰੋੜਾ

ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਕਿਹਾ ਕਿ ਆਉਂਦੇ ਦੋ ਮਹੀਨਿਆਂ 'ਚ ਸ਼ਹਿਰ ਦੇ ਹਰਿਆਣਾ ਰੋਡ ਸਥਿਤ ਸ਼ਿਵ ਪੁਰੀ ਸ਼ਮਸ਼ਾਨਘਾਟ 'ਚ ਅੰਤਿਮ ਸੰਸਕਾਰ ਲਈ 'ਬਿਜਲਈ ਯੂਨਿਟ' ਲਗਾਇਆ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 6 ਹੋਰ ਕੋਰੋਨਾ ਪੀੜਤਾਂ ਦੀ ਮੌਤ, 167 ਨਵੇਂ ਮਾਮਲੇ

ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 167 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 19730 ਅਤੇ 6 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 755 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮਾਹਿਲਪੁਰ ਬਲਾਕ ਦੇ 33 ਪਿੰਡਾਂ 'ਚ ਸਿੰਚਾਈ ਦੇ ਲੱਗਣਗੇ 14 ਨਵੇਂ ਟਿਊਬਵੈੱਲ-ਨਿਮਿਸ਼ਾ ਮਹਿਤਾ

ਮਾਹਿਲਪੁਰ, 4 ਮਈ (ਦੀਪਕ ਅਗਨੀਹੋਤਰੀ)-ਬਲਾਕ ਮਾਹਿਲਪੁਰ ਦੇ 33 ਪਿੰਡਾਂ ਵਿਚ ਛੇ ਕਰੋੜ ਰੁਪਏ ਦੀ ਲਾਗਤ ਨਾਲ ਸਿੰਚਾਈ ਦੇ 14 ਨਵੇਂ ਟਿਊਬਵੈੱਲ ਲਗਾਏ ਜਾ ਰਹੇ ਹਨ, ਜਿਸ ਨਾਲ ਇਸ ਖ਼ਿੱਤੇ ਪੰਜ ਦਰਜਨ ਤੋਂ ਵੱਧ ਪਿੰਡਾਂ ਦੇ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਰਾਹਤ ਮਿਲੇਗੀ | ਇਹ ...

ਪੂਰੀ ਖ਼ਬਰ »

ਐਫ. ਸੀ. ਆਈ. ਵਲੋਂ ਦਾਣਾ ਮੰਡੀਆਂ 'ਚ ਸਰਕਾਰੀ ਖ਼ਰੀਦ ਬੰਦ ਕਰਨ ਦੇ ਰੋਸ ਵਜੋਂ ਕਿਸਾਨਾਂ/ਆੜ੍ਹਤੀਆਂ ਵਲੋਂ ਰੋਸ ਮੁਜ਼ਾਹਰਾ

ਮੁਕੇਰੀਆਂ, 4 ਮਈ (ਰਾਮਗੜ੍ਹੀਆ)-ਅੱਜ ਐਫ. ਸੀ. ਆਈ. ਮਹਿਕਮੇ ਦੇ ਅਧਿਕਾਰੀਆਂ ਵਲੋ ਸਰਕਾਰੀ ਖ਼ਰੀਦ ਬੰਦ ਕਰਨ ਦੇ ਕੀਤੇ ਗਏ ਜਾਰੀ ਫ਼ਰਮਾਨ ਪਿੱਛੋਂ ਕਿਸਾਨਾਂ ਅਤੇ ਆੜ੍ਹਤੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਅੱਜ ਮੁਕੇਰੀਆਂ ਦੇ ਕਸਬਾ ਨੌਸ਼ਹਿਰਾ ਪੱਤਣ ਦਾਣਾ ...

ਪੂਰੀ ਖ਼ਬਰ »

ਵਪਾਰ-ਮੰਡਲ ਦਸੂਹਾ ਆਇਆ ਤਾਲਾਬੰਦੀ ਦੇ ਵਿਰੋਧ 'ਚ

ਦਸੂਹਾ, 4 ਮਈ (ਕੌਸ਼ਲ)- ਕੋਰੋਨਾ ਨੂੰ ਮੁੱਖ ਰੱਖਦਿਆਂ ਜੋ ਤਾਲਾਬੰਦੀ ਕੀਤੀ ਗਈ ਹੈ, ਉਸ ਦਾ ਵਪਾਰ ਮੰਡਲ ਵਲੋਂ ਡਟ ਕੇ ਵਿਰੋਧ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਦੁਕਾਨਦਾਰ ਬਾਜ਼ਾਰ ਵਿਚ ਇਕੱਠੇ ਹੋਏ ਅਤੇ ਦੁਕਾਨਦਾਰਾਂ ਨੇ ਪ੍ਰੇਸ਼ਾਨੀ ਵਿਚ ਆਪਣੇ ਦੁਖੜੇ ਦੱਸੇ | ਇਸ ...

ਪੂਰੀ ਖ਼ਬਰ »

ਭਾਜਪਾ ਦੀਆਂ ਨੀਤੀਆਂ ਦੀ ਪੱਛਮੀ ਬੰਗਾਲ ਚੋਣਾਂ 'ਚ ਨਿਕਲੀ ਫ਼ੂਕ - ਮਸੀਹ, ਬਰਿਆਣਾ

ਮੁਕੇਰੀਆਂ, 4 ਮਈ (ਰਾਮਗੜ੍ਹੀਆ)-ਆਲ ਇੰਡੀਆ ਕਿ੍ਸਚੀਅਨ ਦਲਿਤ ਫ਼ਰੰਟ ਦੇ ਉਪ ਪ੍ਰਧਾਨ ਸੁਖਦੇਵ ਮਸੀਹ ਬੁੱਢਾਬੜ ਅਤੇ ਜਨਰਲ ਸਕੱਤਰ ਡਾ. ਸੁਰਿੰਦਰ ਬਰਿਆਣਾ ਨੇ ਕਿਹਾ ਕਿ ਹੁਣੇ ਹੋਈਆਂ ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਭਾਜਪਾ ਦੀ ਮੌਜੂਦਾ ...

ਪੂਰੀ ਖ਼ਬਰ »

ਬਸਿਆਲਾ ਵਿਖੇ ਲੱਗ ਰਹੇ 5-ਜੀ ਟਾਵਰ ਦਾ ਲੋਕਾਂ ਵਲੋਂ ਭਾਰੀ ਵਿਰੋਧ

ਗੜ੍ਹਸ਼ੰਕਰ, 4 ਮਈ (ਧਾਲੀਵਾਲ)-ਇਥੋਂ ਦੇ ਪਿੰਡ ਬਸਿਆਲਾ ਵਿਖੇ ਇਕ ਪ੍ਰਾਈਵੇਟ ਮੋਬਾਇਲ ਕੰਪਨੀ ਵਲੋਂ ਲਗਾਏ ਜਾ ਰਹੇ 5-ਜੀ ਟਾਵਰ ਦਾ ਪਿੰਡ ਰਸੂਲਪੁਰ ਅਤੇ ਬਸਿਆਲਾ ਦੇ ਲੋਕਾਂ ਵਲੋਂ ਭਾਰੀ ਵਿਰੋਧ ਕੀਤਾ ਗਿਆ | ਇਸ ਦੌਰਾਨ ਲੋਕਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਟਾਵਰ ਦਾ ...

ਪੂਰੀ ਖ਼ਬਰ »

ਪ੍ਰੋ. ਸੰਦੀਪ ਸੈਣੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਮਾਹਿਲਪੁਰ, 4 ਮਈ (ਦੀਪਕ ਅਗਨੀਹੋਤਰੀ)- ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਕੈਂਪਸ ਵਿੱਚ ਚੱਲ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਕੋ-ਆਰਡੀਨੇਟਰ ਤੇ ਅੰਗਰੇਜ਼ੀ ਵਿਭਾਗ ਦੇ ਪੋ੍ਰ. ਸੰਦੀਪ ਸੈਣੀ ਦੇ ...

ਪੂਰੀ ਖ਼ਬਰ »

ਔਰਤ ਨਾਲ ਕੁੱਟਮਾਰ ਕਰਨ 'ਤੇ 4 ਨਾਮਜ਼ਦ

ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ)- ਔਰਤ ਨਾਲ ਕੁੱਟਮਾਰ ਅਤੇ ਗਲਤ ਵਿਵਹਾਰ ਕਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਇੱਕ ਔਰਤ ਸਮੇਤ ਚਾਰ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦੇ ਅਨੁਸਾਰ ਪਿੰਡ ਸ਼ੇਰਪੁਰ ਦੀ ਵਾਸੀ ਸੀਮਾ ਨੇ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਦਾਣਾ ਮੰਡੀਆਂ 'ਚ ਲਿਫ਼ਟਿੰਗ ਦਾ ਕੰਮ ਹੋਇਆ ਠੱਪ

ਨੰਗਲ ਬਿਹਾਲਾਂ, 4 ਮਈ (ਪ.ਪ.)- ਪੰਜਾਬ ਸਰਕਾਰ ਵਲੋਂ ਭਾਵੇਂ ਸਖ਼ਤੀ ਨਾਲ ਲਾਕਡਾਊਨ 15 ਮਈ ਤੱਕ ਲਾਗੂ ਕਰਨ ਲਈ ਪ੍ਰਸ਼ਾਸਨ ਨੂੰ ਹਿਦਾਇਤਾਂ ਜਾਰੀ ਕੀਤੀਆਂ ਹਨ ਪਰੰਤੂ ਇਸ ਸਬ ਕਾਸੇ ਦਾ ਅਸਰ ਦਾਣਾ ਮੰਡੀਆਂ ਵਿਚ ਵੀ ਦਿਖਾਈ ਦੇ ਰਿਹਾ ਹੈ | ਹਲਕਾ ਮੁਕੇਰੀਆਂ ਦੀਆਂ ਦਾਣਾ ...

ਪੂਰੀ ਖ਼ਬਰ »

ਪਾਣੀ ਦੀ ਕਿੱਲਤ ਨੂੰ ਵੇਖਦਿਆਂ ਨਗਰ ਕੌਂਸਲ ਵਲੋਂ ਪਾਣੀ ਵਾਲੇ ਬੋਰ ਦਾ ਕੰਮ ਸ਼ੁਰੂ

ਦਸੂਹਾ, 4 ਮਈ (ਕੌਸ਼ਲ)-ਪਿਛਲੇ ਕੁੱਝ ਦਿਨਾਂ ਤੋ ਸ਼ਹਿਰ ਦੇ ਕੁੱਝ ਹਿੱਸਿਆਂ ਵਿਚ ਪਾਣੀ ਦੀ ਕਮੀ ਕਰਕੇ ਲੋਕ ਪ੍ਰੇਸ਼ਾਨ ਸਨ, ਇਸ ਨੂੰ ਦੇਖਦੇ ਹੋਏ ਵਿਧਾਇਕ ਅਰੁਣ ਡੋਗਰਾ ਮਿਕੀ ਦੇ ਯਤਨਾਂ ਸਦਕਾ ਨਗਰ ਕੌਂਸਲ ਦਸੂਹਾ ਦੇ ਪ੍ਰਧਾਨ ਸੁੱਚਾ ਸਿੰਘ ਅਤੇ ਨਗਰ ਕੌਂਸਲ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਪਾਰੀ ਅਤੇ ਵਪਾਰ ਨੂੰ ਬਚਾਉਣ ਲਈ ਠੋਸ ਨੀਤੀ ਬਣਾਏ-ਸੈਣੀ

ਹੁਸ਼ਿਆਰਪੁਰ, 4 ਮਈ (ਨਰਿੰਦਰ ਸਿੰਘ ਬੱਡਲਾ)-ਆਮ ਆਦਮੀ ਪਾਰਟੀ ਹੁਸ਼ਿਆਰਪੁਰ ਵਲੋਂ ਵਪਾਰੀ ਤੇ ਵਪਾਰ ਵਰਗ ਨੂੰ ਆਰਥਿਕ ਮੰਦਹਾਲੀ ਤੋਂ ਬਚਾਉਣ ਅਤੇ ਪੰਜਾਬ ਸਰਕਾਰ ਨੂੰ ਜਗਾਉਣ ਲਈ ਹੁਸ਼ਿਆਰਪੁਰ ਵਿਖੇ ਟਰੇਡ ਵਿੰਗ ਦੇ ਜੁਆਇੰਟ ਸਕੱਤਰ ਪੰਜਾਬ ਸੰਦੀਪ ਸੈਣੀ ਦੀ ਅਗਵਾਈ ...

ਪੂਰੀ ਖ਼ਬਰ »

ਸਿਹਤ ਕਾਮਿਆਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ

ਦਸੂਹਾ, 4 ਮਈ (ਨਿ.ਪ.ਪ.)- ਪਿਛਲੇ ਸਾਲ ਤੋਂ ਕੋਰੋਨਾ ਮਹਾਂਮਾਰੀ ਦੌਰਾਨ ਆਪਣੀਆਂ ਅਤੇ ਆਪਣੇ ਪਰਿਵਾਰਾਂ ਦੀਆਂ ਜਾਨਾਂ ਜੋਖ਼ਮ ਵਿਚ ਪਾ ਕੇ ਹਜ਼ਾਰਾਂ ਲੋਕਾਂ ਦੀਆਂ ਜਾਨਾਂ ਬਚਾਉਣ ਵਾਲ਼ੇ ਪੰਜਾਬ ਦੇ ਹਜ਼ਾਰਾਂ ਨੈਸ਼ਨਲ ਹੈਲਥ ਮਿਸ਼ਨ ਅਧੀਨ ਸੇਵਾਵਾਂ ਨਿਭਾਅ ਰਹੇ ਸਿਹਤ ਕਾਮਿਆਂ ਨੇ ਅੱਜ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ | ਇਸ ਸਬੰਧੀ ਪ੍ਰਾਇਮਰੀ ਹੈਲਥ ਸੈਂਟਰ ਭੂੰਗਾ ਵਿਖੇ ਵੀ ਨੈਸ਼ਨਲ ਹੈਲਥ ਮਿਸ਼ਨ ਅਧੀਨ ਸੇਵਾਵਾਂ ਨਿਭਾਅ ਰਹੇ ਰਾਸ਼ਟਰੀ ਬਾਲ ਸਵਾਸਥ ਕਾਰਜਕਰਮ ਦੇ ਡਾਕਟਰਾਂ, ਸਟਾਫ਼ ਨਰਸਾਂ, ਏ.ਐਨ.ਐਮਜ਼., ਕਮਿਊਨਿਟੀ ਹੈਲਥ ਅਫ਼ਸਰਾਂ, ਫਾਰਮਾਸਿਸਟਾਂ ਅਤੇ ਦਫ਼ਤਰੀ ਕਾਮਿਆਂ ਨੇ ਕਲਮ ਛੋੜ ਹੜਤਾਲ ਕਰਦਿਆਂ ਧਰਨਾ ਦਿੱਤਾ | ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਤੁਰੰਤ ਪੂਰੇ ਗਰੇਡ ਉੱਤੇ ਪੱਕਿਆਂ ਕਰੇ |

ਖ਼ਬਰ ਸ਼ੇਅਰ ਕਰੋ

 

ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਲਗਾਇਆ ਧਰਨਾ ਰਿਹਾ ਜਾਰੀ

ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਰੋਸ ਧਰਨਾ 174ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ...

ਪੂਰੀ ਖ਼ਬਰ »

ਨਿਖਿਲ ਮਹਾਜਨ ਸਮੇਤ ਦਾਤਾਰਪੁਰ ਦੇ ਕਈ ਨੌਜਵਾਨ ਐਡ. ਘੁੰਮਣ ਦੀ ਅਗਵਾਈ 'ਚ 'ਆਪ' 'ਚ ਸ਼ਾਮਿਲ

ਤਲਵਾੜਾ, 4 ਮਈ (ਅ.ਪ੍ਰ.) ਦਸੂਹਾ ਵਿਧਾਨ ਸਭਾ 'ਚ ਆਮ ਆਦਮੀ ਪਾਰਟੀ ਦਾ ਗਰਾਫ਼ ਹੋਰ ਉੱਚਾ ਉਦੋਂ ਹੋਇਆ ਜਦੋਂ ਦਾਤਾਰਪੁਰ ਦੇ ਸਿਰ ਕੱਢ ਨੌਜਵਾਨ ਨਿਖਿਲ ਮਹਾਜਨ ਆਪਣੇ ਕਈ ਸਾਥੀਆਂ ਸਮੇਤ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਜ਼ਿਲ੍ਹਾ ਪ੍ਰਧਾਨ 'ਆਪ' ਹੁਸ਼ਿਆਰਪੁਰ ਦੀ ਯੋਗ ...

ਪੂਰੀ ਖ਼ਬਰ »

ਸਵਾਮੀ ਪ੍ਰੇਮਾਨੰਦ ਐਮ.ਐਸ.ਕੇ. ਪਬਲਿਕ ਹਾਈ ਸਕੂਲ ਵਿਖੇ ਆਨਲਾਈਨ ਟੈਲੇਂਟ ਸ਼ੋਅ

ਮੁਕੇਰੀਆਂ, 4 ਮਈ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਐਮ.ਐੱਸ.ਕੇ. ਪਬਲਿਕ ਹਾਈ ਸਕੂਲ ਵਿਚ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਨੂੰ ਸਮਰਪਿਤ ਕੇ.ਜੀ. ਕਲਾਸ ਤੋਂ ਦੂਜੀ ਤੱਕ ਦੇ ਬੱਚਿਆਂ ਦਾ ਫੈਂਸੀ ਡਰੈੱਸ ਆਨਲਾਈਨ ਟੈਲੇਂਟ ਸ਼ੋਅ ਕਰਵਾਇਆ ਗਿਆ | ਇਹ ਸ਼ੋਅ ਪਿ੍ੰਸੀਪਲ ਜਸਬੀਰ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਚ ਮਾਰੇ ਗਏ ਕਿਸਾਨਾਂ ਦੀ ਕੇਂਦਰ ਨੂੰ ਕੋਈ ਪ੍ਰਵਾਹ ਨਹੀਂ-ਆਗੂ

ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ ਲਗਾਤਾਰ ਜਾਰੀ ਰਿਹਾ | ਇਸ ਮੌਕੇ ਕਿਸਾਨ ਆਗੂ ਰਣਧੀਰ ...

ਪੂਰੀ ਖ਼ਬਰ »

ਐਨ.ਐਚ.ਐਮ. ਦੇ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਮਾਹਿਲਪੁਰ, 4 ਮਈ (ਰਜਿੰਦਰ ਸਿੰਘ)-ਸੀ.ਐਚ.ਸੀ. ਪਾਲਦੀ ਵਿਖੇ ਕੰਮ ਰਹੇ ਨੈਸ਼ਨਲ ਹੈਲਥ ਮਿਸ਼ਨ ਦੇ ਸਮੂਹ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਮਨਵਾਉਣ ਕੰਮ ਕਾਜ ਛੱਡ ਕੇ ਅਣਮਿੱਥੇ ਸਮੇਂ ਲਈ ਰੋਸ ਧਰਨ ਸ਼ੁਰੂ ਕੀਤਾ ਗਿਆ | ਇਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ...

ਪੂਰੀ ਖ਼ਬਰ »

ਪਿੰਡ ਜਲਾਲਚੱਕ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ

ਘੋਗਰਾ, 4 ਮਈ (ਆਰ. ਐਸ. ਸਲਾਰੀਆ)- ਵਿਧਾਨ ਸਭਾ ਹਲਕਾ ਦਸੂਹਾ ਦੇ ਪਿੰਡ ਜਲਾਲ ਚੱਕ ਵਿਖੇ ਆਮ ਆਦਮੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਆਪ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਪਿੰਡ ਜਲਾਲਚੱਕ ਵਿਖੇ ਹੋਈ | ਇਸ ਮੌਕੇ ਤੇ ਆਮ ਆਦਮੀ ਪਾਰਟੀ ਵਲੋਂ ਚਲਾਏ ...

ਪੂਰੀ ਖ਼ਬਰ »

ਐਸੋਸੀਏਸ਼ਨ ਨੇ ਨਿੱਜੀ ਸਕੂਲ ਵਲੋਂ ਫ਼ੀਸਾਂ 'ਚ ਕੀਤੇ ਵਾਧੇ ਦਾ ਕੀਤਾ ਵਿਰੋਧ

ਹੁਸ਼ਿਆਰਪੁਰ, 4 ਮਈ (ਨਰਿੰਦਰ ਸਿੰਘ ਬੱਡਲਾ)- ਸੇਂਟ ਜੋਸਫ ਕਾਨਵੈਂਟ ਸਕੂਲ ਪੇਰੈਂਟਸ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਕਥਿਤ ਤੌਰ 'ਤੇ ਸਕੂਲ ਪ੍ਰਬੰਧਕਾਂ ਵਲੋਂ ਵਧਾਈਆਂ ਫ਼ੀਸਾਂ ਨੂੰ ਲੈ ਕੇ ਸਕੂਲ ਖ਼ਿਲਾਫ਼ ਮੋਰਚਾ ਖ਼ੋਲ ਦਿੱਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਨਅਤੀ/ਵਪਾਰਕ ਅਦਾਰੇ ਸਰਕਾਰਾਂ ਦੀਆਂ ਨੀਤੀਆਂ ਤੋਂ ਡਾਢੇ ਪ੍ਰੇਸ਼ਾਨ-ਜਸਵੀਰ ਰਾਜਾ

ਟਾਂਡਾ ਉੜਮੁੜ, 4 ਮਈ (ਭਗਵਾਨ ਸਿੰਘ ਸੈਣੀ)-ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਪਹਿਲਾਂ ਤੋਂ ਹੀ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਸਨਅਤੀ ਖੇਤਰ ਅਤੇ ਦੁਕਾਨਦਾਰਾਂ ਨੂੰ ਕੋਰੋਨਾ ਮਹਾਂਮਾਰੀ ਦੌਰਾਨ ਕੀਤੀ ਤਾਲਾਬੰਦੀ ਨੇ ਵੱਡੀ ਢਾਹ ਲਗਾਈ ...

ਪੂਰੀ ਖ਼ਬਰ »

ਆਤਮਸੁੱਖ ਆਤਮਦੇਵ ਆਸ਼ਰਮ 'ਚ ਪਹਿਲਾ ਕੋਰੋਨਾ ਰੋਕੂ ਟੀਕਾਕਰਨ ਕੈਂਪ

ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਵਲੋਂ ਮਾਨਸਿਕ ਰੂਪ ਤੋਂ ਵਿਕਲਾਂਗ ਬੱਚਿਆਂ ਲਈ ਚੱਲ ਰਹੇ 'ਆਤਮਸੁੱਖ ਆਤਮਦੇਵ ਆਸ਼ਰਮ ਪੁਰਾਣੀ ਕਣਕ ਮੰਡੀ ਹੁਸ਼ਿਆਰਪੁਰ 'ਚ ਵਿਕਲਾਂਗ ਬੱਚਿਆਂ ਅਤੇ ਆਸ਼ਰਮ ਦੇ ਸਮੂਹ ਕਰਮਚਾਰੀਆਂ ਲਈ ਕੋਵਿਡ-19 ਟੀਕਾਕਰਨ ਕੈਂਪ ...

ਪੂਰੀ ਖ਼ਬਰ »

ਮਹਾਂਮਾਰੀ ਦੌਰਾਨ ਲੋਕ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ- ਮਾਹਲ

ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਵਲੋਂ ਵੱਧ ਤੋਂ ਵੱਧ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਸੁਚੇਤ ਰਹਿਣ ਅਤੇ ਇਸ ਦੀ ਰੋਕਥਾਮ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੇ ਨਿਰਦੇਸ਼ਾਂ ਤਹਿਤ ਪੁਲਿਸ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਉੱਘੀ ਸ਼ਖ਼ਸੀਅਤ ਮਾ. ਭਗਵਾਨ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਦਸੂਹਾ, 4 ਮਈ (ਭੁੱਲਰ)- ਉੱਘੀ ਸ਼ਖ਼ਸੀਅਤ ਮਾ. ਭਗਵਾਨ ਸਿੰਘ ਜਿਨ੍ਹਾਂ ਦਾ ਦਿਲ ਦੀ ਗਤੀ ਰੁਕ ਜਾਣ ਕਾਰਨ ਅਚਾਨਕ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨਮਿੱਤ ਪਿੰਡ ਪੰਡੋਰੀ ਮੱਲੀਆਂ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ...

ਪੂਰੀ ਖ਼ਬਰ »

ਮਾਤਾ ਵਿਜੈ ਲਕਸ਼ਮੀ ਦਾ ਦਿਹਾਂਤ

ਤਲਵਾੜਾ, 4 ਮਈ (ਅ.ਪ੍ਰ)-ਬੇਕਰੀ ਤੇ ਬਰੈੱਡ ਦੇ ਪ੍ਰਸਿੱਧ ਕਾਰੋਬਾਰੀ ਸ੍ਰੀ ਦੇਵ ਰਾਜ ਨਿਵਾਸੀ ਤਲਵਾੜਾ ਨੂੰ ਉਦੋਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਵਿਜੈ ਲਕਸ਼ਮੀ (65) ਦਾ ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ | ਉਨ੍ਹਾਂ ਦਾ ...

ਪੂਰੀ ਖ਼ਬਰ »

ਡਾ. ਲਖਵੀਰ ਦੀ ਅਗਵਾਈ 'ਚ ਕੋਰੋਨਾ ਟੈਸਟਿੰਗ ਕੈਂਪ

ਹੁਸ਼ਿਆਰਪੁਰ, 4 ਮਈ (ਨਰਿੰਦਰ ਸਿੰਘ ਬੱਡਲਾ)- ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਵਲੋਂ ਪੀ. ਸੀ. ਐਮ. ਬੀ. ਐਸ. ਐਨ. ਐਲ. ਵਪਾਰ ਖੇਤਰ ਹੁਸ਼ਿਆਰਪੁਰ 'ਚ ਕੋਰੋਨਾ ਟੈਸਟਿੰਗ ਕੈਂਪ ਲਗਾਇਆ ਗਿਆ, ਇਹ ਕੈਂਪ ਹੇਮੰਤ ਕੁਮਾਰ ਮਹੇ ਦੀ ਅਗਵਾਈ 'ਚ ਲਗਾਇਆ ਗਿਆ | ਉਨ੍ਹਾਂ ਨੇ ...

ਪੂਰੀ ਖ਼ਬਰ »

ਮੰਝਪੁਰ ਨੂੰ ਵੱਖ-ਵੱਖ ਜਥੇਬੰਦੀਆਂ ਨੇ ਕੀਤਾ ਸਨਮਾਨਿਤ

ਮੁਕੇਰੀਆਂ, 4 ਮਈ (ਰਾਮਗੜ੍ਹੀਆ)- ਸ਼ੋ੍ਰਮਣੀ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਮੁਲਾਜ਼ਮ ਵਿੰਗ ਦੇ ਕੁਆਰਡੀਨੇਟਰ ਅਤੇ ਸਾਬਕਾ ਮੰਤਰੀ ਸ. ਸਿਕੰਦਰ ਸਿੰਘ ਮਲੂਕਾਂ ਵਲੋਂ ਸ. ਈਸ਼ਰ ਸਿੰਘ ਮੰਝਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦਾ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਐੱਸ.ਡੀ.ਐੱਮ. ਨੂੰ ਦਿੱਤਾ ਮੰਗ-ਪੱਤਰ

ਗੜ੍ਹਸ਼ੰਕਰ, 4 ਮਈ (ਧਾਲੀਵਾਲ)- ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਚਲਦਿਆਂ 15 ਮਈ ਤੱਕ ਜ਼ਰੂਰੀ ਸੇਵਾਵਾਂ ਨੂੰ ਛੋਟ ਦਿੰਦਿਆ ਐਲਾਨੀ ਤਾਲਾਬੰਦੀ ਦਾ ਵਿਰੋਧ ਕਰਦਿਆਂ ਰੋਸ ਵਜੋਂ ਗੜ੍ਹਸ਼ੰਕਰ ਸ਼ਹਿਰ ਦੇ ਦੁਕਾਨਦਾਰਾਂ ਵਲੋਂ ਐੱਸ.ਡੀ.ਐੱਮ. ਹਰਬੰਸ ਸਿੰਘ ਨੂੰ ...

ਪੂਰੀ ਖ਼ਬਰ »

ਮੰਝਪੁਰ ਨੂੰ ਮੁਲਾਜ਼ਮ ਵਿੰਗ ਦਾ ਪ੍ਰਧਾਨ ਬਣਾਏ ਜਾਣ 'ਤੇ ਕੀਤਾ ਸਵਾਗਤ

ਨੰਗਲ ਬਿਹਾਲਾਂ, 4 ਮਈ (ਵਿਨੋਦ ਮਹਾਜਨ)-ਹਲਕਾ ਮੁਕੇਰੀਆਂ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਈਸ਼ਰ ਸਿੰਘ ਮੰਝਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਮੁਲਾਜ਼ਮ ਵਿੰਗ ਪੰਜਾਬ ਦਾ ਪ੍ਰਧਾਨ ਬਣਾਏ ਜਾਣ 'ਤੇ ਇਲਾਕੇ ਦੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਭਾਈਚਾਰਕ ਸਾਂਝ ਰੱਖਦੇ ਹੋਏ ਵਿਕਸਿਤ ਪਿੰਡਾਂ 'ਚ ਵੱਖਰੀ ਪਛਾਣ ਵਾਲਾ ਪਿੰਡ ਖਾਨਪੁਰ

ਰਜਿੰਦਰ ਸਿੰਘ 9876160451 ਮਾਹਿਲਪੁਰ- ਮਾਹਿਲਪੁਰ ਤੋਂ ਜੇਜੋਂ ਦੁਆਬਾ ਨੂੰ ਜਾਣ ਵਾਲੀ ਸੜਕ 'ਤੇ ਦੋਵੇ ਪਾਸੇ ਇੱਕ ਕਿਲੋਮੀਟਰ ਦੀ ਦੂਰੀ 'ਤੇ ਮਾਹਿਲਪੁਰ ਦੀ ਸੀਮਾ ਨਾਲ ਹੀ ਲੱਗਦੇ ਪਿੰਡ ਖਾਨਪੁਰ ਨੇ ਵਿਕਾਸ ਦੀਆਂ ਰਾਹਾਂ ਵੱਲ ਚਲ ਕੇ ਵਿਸ਼ੇਸ਼ ਪਹਿਚਾਣ ਬਣਾਈ ਹੈ | ਪਿੰਡ ...

ਪੂਰੀ ਖ਼ਬਰ »

ਟ੍ਰੀਟਮੈਂਟ ਪਲਾਂਟ ਦਾ ਵਿਧਾਇਕ ਆਦੀਆ ਨੇ ਰੱਖਿਆ ਨੀਂਹ ਪੱਥਰ

ਹਰਿਆਣਾ, 4 ਮਈ (ਹਰਮੇਲ ਸਿੰਘ ਖੱਖ)-ਸੂਬੇ ਅੰਦਰ ਕੈਪਟਨ ਅਮਰਿੰਦਰ ਸਿੰਘ ਮੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਲੋਕਾਂ ਨੂੰ ਸਹੂਲਤਾਂ ਦੇਣ ਲਈ ਹਰ ਤਰ੍ਹਾਂ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਪਵਨ ...

ਪੂਰੀ ਖ਼ਬਰ »

ਪਵਨ ਮੜੂਲੀ ਸਾਥੀਆਂ ਸਮੇਤ ਲੋਕ ਇਨਸਾਫ਼ ਪਾਰਟੀ 'ਚ ਸ਼ਾਮਿਲ

ਹੁਸ਼ਿਆਰਪੁਰ, 4 ਮਈ (ਨਰਿੰਦਰ ਸਿੰਘ ਬੱਡਲਾ)-ਲੋਕ ਇਨਸਾਫ਼ ਪਾਰਟੀ ਹਲਕਾ ਚੱਬੇਵਾਲ ਦੀ ਮੀਟਿੰਗ ਹਲਕਾ ਇੰਚਾਰਜ ਸਰਪੰਚ ਸੋਢੀ ਰਾਮ ਬਡਿਆਲ ਦੀ ਅਗਵਾਈ 'ਚ ਪਿੰਡ ਮੜੂਲੀ ਬ੍ਰਾਹਮਣਾ ਵਿਖੇ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਯੂਥ ਪ੍ਰਧਾਨ ਪੰਜਾਬ ਗਗਨਦੀਪ ਸਿੰਘ ਸਨੀ ਕੈਥ, ...

ਪੂਰੀ ਖ਼ਬਰ »

ਕੋਰੋਨਾ ਸਕੰਟ 'ਚ ਲੋਕ ਆਪਣੇ ਬਚਾਅ ਲਈ ਆਪ ਜਾਗਰੂਕ ਹੋਣ-ਤੀਕਸ਼ਣ ਸੂਦ

ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ)- ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੀ ਅਗਵਾਈ 'ਚ ਭਾਜਪਾ ਆਗੂਆਂ ਦੀ ਇਕ ਮੀਟਿੰਗ ਹੋਈ, ਜਿਸ 'ਚ ਭਾਜਪਾ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ, ਸੁਰੇਸ਼ ਭਾਟੀਆ, ਡਾ. ਬਿੰਦੂਸਾਰ ਸ਼ੁਕਲਾ, ਸੁਰਿੰਦਰ ਭੱਟੀ, ਜੀਵੇਦ ਸੂਦ ਨੇ ...

ਪੂਰੀ ਖ਼ਬਰ »

ਕੋਵਿਡ-19 ਵੈਕਸੀਨ ਨਾ ਮਿਲਣ 'ਤੇ ਲੋਕ ਘਰਾਂ ਨੂੰ ਬੇਰੰਗ ਪਰਤੇ

ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ) -ਸੂਬਾ ਸਰਕਾਰ ਵਲੋਂ ਇੱਕ ਪਾਸੇ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਦੇਖਦਿਆਂ ਤੇਜ਼ੀ ਨਾਲ ਵੈਕਸੀਨੇਸ਼ਨ ਦੀ ਦੁਹਾਈ ਦਿੱਤੀ ਜਾ ਰਹੀ ਹੈ, ਪ੍ਰੰਤੂ ਦੂਸਰੇ ਪਾਸੇ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ 'ਚ ਕੋਰੋਨਾ ...

ਪੂਰੀ ਖ਼ਬਰ »

ਹਿਮਾਚਲ 'ਚ ਨਿੱਜੀ ਬੱਸ ਆਪ੍ਰੇਟਰਜ਼ ਅਨਿਸਚਿਤ ਕਾਲ ਲਈ ਹੜਤਾਲ 'ਤੇ ਗਏ

ਊਨਾ, 4 ਮਈ (ਹਰਪਾਲ ਸਿੰਘ ਕੋਟਲਾ)- ਲੰਬੇ ਸਮੇਂ ਤੋਂ ਟੈਕਸਾਂ 'ਚ ਛੋਟ ਮੰਗ ਕਰ ਰਹੇ ਹਿਮਾਚਲ ਦੇ ਨਿੱਜੀ ਬਸ ਆਪ੍ਰੇਟਰਜ਼ ਅਣਮਿੱਥੇ ਸਮੇਂ ਦੀ ਹੜਤਾਲ 'ਤੇ ਚਲੇ ਗਏ ਹਨ | ਕਾਫ਼ੀ ਸਮੇਂ ਤੋਂ ਬੱਸ ਆਪ੍ਰੇਟਰਾਂ ਨੇ ਹੜਤਾਲ 'ਤੇ ਜਾਣ ਦਾ ਸਰਕਾਰ ਨੂੰ ਅਲਟੀਮੇਟਮ ਦੇ ਰੱਖਿਆ ਸੀ ਪਰ ...

ਪੂਰੀ ਖ਼ਬਰ »

ਤਿ੍ਣਮੂਲ ਕਾਂਗਰਸ ਦੀ ਸਰਕਾਰ ਬਣਨ ਨਾਲ ਭਾਜਪਾ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ- ਪਿ੍ੰ. ਗੁਰਦਿਆਲ ਸਿੰਘ

ਐਮਾਂ ਮਾਂਗਟ, 4 ਮਈ (ਗੁਰਾਇਆ)-ਪੱਛਮੀ ਬੰਗਾਲ 'ਚ ਹੋਈਆਂ ਚੋਣਾਂ ਦੇ ਨਤੀਜਿਆਂ 'ਚ ਤਿ੍ਣਮੂਲ ਕਾਂਗਰਸ ਦੀ ਸਰਕਾਰ ਬਣਨ ਨਾਲ ਭਾਜਪਾ ਸਰਕਾਰ ਦੀ ਹੁਣ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਪਿ੍ੰ. ਗੁਰਦਿਆਲ ਸਿੰਘ ਨੇ ਐਮਾਂ ਮਾਂਗਟ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਇਕ ਲੱਖ ਠੱਗੇ

ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ) -ਕੈਨੇਡਾ ਭੇਜਣ ਦਾ ਝਾਂਸਾ ਦੇ ਕਰ ਕਥਿਤ ਤੌਰ 'ਤੇ 1 ਲੱਖ ਰੁਪਏ ਦੀ ਠੱਗੀ ਮਾਰਨੇ ਦੇ ਦੋਸ਼ 'ਚ ਥਾਣਾ ਬੁੱਲੋ੍ਹਵਾਲ ਦੀ ਪੁਲਿਸ ਨੇ ਇੱਕ ਦੋਸ਼ੀ ਨੂੰ ਨਾਮਜਦ ਕਰ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਦੇ ਅਨੁਸਾਰ ਬਲਦੇਵ ਸਿੰਘ ...

ਪੂਰੀ ਖ਼ਬਰ »

ਰਸ ਦੇ ਵੇਲਣਾ ਮਾਲਕ ਖ਼ਿਲਾਫ਼ ਪਰਚਾ ਦਰਜ

ਚੌਲਾਂਗ, 27 ਅਪ੍ਰੈਲ (ਸੁਖਦੇਵ ਸਿੰਘ)- ਕਰਫ਼ਿਊ ਦੌਰਾਨ ਰਸ ਦੇ ਵੇਲਣਾ ਖੋਲ੍ਹਣ ਤੇ ਮਾਲਕ ਖ਼ਿਲਾਫ਼ ਪਰਚਾ ਦਰਜ ਕਰਨ ਦਾ ਸਮਾਚਾਰ ਮਿਲਿਆ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇੱਕ ਵਿਅਕਤੀ ਜੀਤ ਕੁਮਾਰ ਪੁੱਤਰ ਗਿਆਨ ਚੰਦ ਵਾਸੀ ਸਨੌਰਾ ਜ਼ਿਲ੍ਹਾ ਜਲੰਧਰ ਜੋ ਕਿ ਟੋਲ ...

ਪੂਰੀ ਖ਼ਬਰ »

ਹਾਜੀਪੁਰ ਦੇ ਗੈਰ-ਜ਼ਰੂਰੀ ਦੁਕਾਨਦਾਰ ਤਾਲਾਬੰਦੀ ਤੋਂ ਔਖੇ

ਹਾਜੀਪੁਰ, 4 ਮਈ (ਜੋਗਿੰਦਰ ਸਿੰਘ)- ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਕਾਰਨ ਸੂਬਾ ਸਰਕਾਰ ਨੇ ਸਖ਼ਤ ਰੁਖ ਅਪਣਾਉਂਦਿਆਂ 15 ਮਈ ਤੱਕ ਪੂਰਨ ਲਾਕਡਾਊਨ ਦਾ ਹੁਕਮ ਦਿੱਤਾ ਹੈ ਜਿਸ ਵਿਚ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਬੰਦ ...

ਪੂਰੀ ਖ਼ਬਰ »

ਟਰਾਂਸਫਾਰਮਰ 'ਚੋਂ ਤੇਲ ਚੋਰੀ

ਮਾਹਿਲਪੁਰ, 4 ਮਈ (ਰਜਿੰਦਰ ਸਿੰਘ)-ਪਿੰਡ ਮੁੱਗੋਵਾਲ ਤੇ ਬਾਹੋਵਾਲ ਸਮੇਤ ਵੱਖ-ਵੱਖ ਪਿੰਡਾਂ 'ਚ ਲਗਾਤਾਰ ਅਣਪਛਾਤੇ ਚੋਰਾਂ ਵਲੋਂ ਟਰਾਂਸਫਰਮਰ 'ਚੋਂ ਤੇਲ ਚੋਰੀ ਕੀਤਾ ਜਾ ਰਿਹਾ ਹੈ | ਇਸੇ ਤਰ੍ਹਾਂ ਪੀ.ਐਸ.ਪੀ.ਸੀ.ਐਲ. ਦੇ ਇੰਜ. ਸੁਮੀਤ ਧਮਨ ਸੀਨੀਅਰ ਕਾਰਜਕਾਰੀ ਇੰਜੀਨੀਅਰ, ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿੱਗਣ ਨਾਲ 7 ਪਸ਼ੂ ਮਰੇ

ਮਾਹਿਲਪੁਰ, 4 ਮਈ (ਦੀਪਕ ਅਗਨੀਹੋਤਰੀ)-ਬਲਾਕ ਮਾਹਿਲਪੁਰ ਦੇ ਪਿੰਡ ਓਾਟਵਾਲ 'ਚ ਅੱਜ ਬਾਅਦ ਦੁਪਹਿਰ ਅਸਮਾਨੀ ਬਿਜਲੀ ਡਿੱਗਣ ਨਾਲ ਇਕ ਵਿਅਕਤੀ ਦੇ ਛੰਨ ਅੰਦਰ ਬੱਝੇ ਸੱਤ ਪਸ਼ੂ ਮਰ ਗਏ, ਜਦਕਿ ਇੱਕ ਗਾਂ ਜ਼ਖ਼ਮੀ ਹੋ ਗਈ | ਮੀਂਹ ਪੈਣ ਕਾਰਨ ਗਿੱਲੇ ਹੋਏ ਸਰਕੰਡਿਆਂ ਨੂੰ ਅੱਗ ...

ਪੂਰੀ ਖ਼ਬਰ »

ਮੁਕੇਰੀਆਂ 'ਚ ਹੈਲਪ ਦਾ ਨੀਡੀ ਸੰਸਥਾ ਲੋੜਵੰਦਾਂ ਦੀ ਕਰੇਗੀ ਮਦਦ - ਪ੍ਰੋ. ਮੁਲਤਾਨੀ

ਮੁਕੇਰੀਆਂ, 4 ਮਈ (ਰਾਮਗੜ੍ਹੀਆ)- ਹਲਕਾ ਮੁਕੇਰੀਆਂ ਦੇ ਪਿੰਡ ਖਿਜਰਪੁਰ ਦੇ ਨੌਜਵਾਨ ਮਰਚੈਂਟ ਨੇਵੀ 'ਚ ਕੰਮ ਕਰ ਰਹੇ ਸ੍ਰੀ ਨਰਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਯੂਥ ਪਾਵਰ ਗਰੁੱਪ ਮੁਕੇਰੀਆਂ ਪਿਛਲੇ ਕੁੱਝ ਸਮੇਂ ਤੋਂ ਚਲਾਇਆ ਜਾ ਰਿਹਾ ਹੈ, ਜਿਸ ਵਿਚ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਪਿੰਡਾਂ ਨੂੰ ਆਬਾਦੀ ਦੇ ਹਿਸਾਬ ਨਾਲ ਭੇਜੀਆਂ ਜਾ ਰਹੀਆਂ ਗਰਾਂਟਾਂ ਨੂੰ ਆਪਣਾ ਦੱਸ ਕੇ ਕਾਂਗਰਸ ਗੁਮਰਾਹ ਨਾ ਕਰੇ- ਮਹਾਜਨ

ਮੁਕੇਰੀਆਂ, 4 ਮਈ (ਰਾਮਗੜ੍ਹੀਆ)-ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਪਿੰਡਾਂ ਵਿਚ ਕੇਂਦਰ ਸਰਕਾਰ ਵਲੋਂ ਆਬਾਦੀ ਦੇ ਹਿਸਾਬ ਨਾਲ ਭੇਜੀਆਂ ਜਾ ਰਹੀਆਂ 14ਵੇਂ ਅਤੇ 15ਵੇਂ ਵਿੱਤ ਕਮਿਸ਼ਨ ਦੀਆਂ ਗਰਾਂਟਾਂ ਨਾਲ ਹੀ ਵਿਕਾਸ ਕਾਰਜ ਚੱਲ ਰਹੇ ਹਨ, ਜਦੋਂ ਕਿ ਕਾਂਗਰਸ ਸਰਕਾਰ ਅਤੇ ਉਸ ...

ਪੂਰੀ ਖ਼ਬਰ »

ਨਾਈਟ ਕਰਫ਼ਿਊ ਦੀ ਉਲੰਘਣਾ ਕਰ ਰਹੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਕਾਰ ਵਲੋਂ ਜਾਰੀ ਨਵੀਆਂ ਹਦਾਇਤਾਂ ਦੀ ਉਲੰਘਣਾ ਅਤੇ ਨਾਈਟ ਕਰਫਿਊ ਦੌਰਾਨ ਪ੍ਰਾਪਰਟੀ ਸਲਾਹਕਾਰ ਦਾ ਦਫ਼ਤਰ ਖੋਲ੍ਹ ਕੇ ਅੰਦਰ ਸ਼ਰਾਬ ਪੀ ਰਹੇ ਤਿੰਨ ਵਿਅਕਤੀਆਂ ਖ਼ਿਲਾਫ਼ ...

ਪੂਰੀ ਖ਼ਬਰ »

ਪੱਤਰਕਾਰ ਹਰਪ੍ਰੀਤ ਕੌਰ ਨਾਲ ਦੁੱਖ ਦਾ ਪ੍ਰਗਟਾਵਾ

ਦਸੂਹਾ, 4 ਮਈ (ਨਿ.ਪ.ਪ.)- ਰੋਜ਼ਾਨਾ 'ਅਜੀਤ' ਦੀ ਪੱਤਰਕਾਰ ਹਰਪ੍ਰੀਤ ਕੌਰ ਦੀ ਸੱਸ ਅਤੇ ਆਰ.ਟੀ.ਏ. ਜਲੰਧਰ ਬਰਜਿੰਦਰ ਸਿੰਘ ਦੀ ਮਾਤਾ ਹਰਬੰਸ ਕੌਰ ਪਤਨੀ ਸੀਨੀਅਰ ਪੱਤਰਕਾਰ ਸਵ. ਪ੍ਰਦੁਮਣ ਸਿੰਘ ਦੇ ਹੋਏ ਅਚਾਨਕ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੱਤਰਕਾਰ ...

ਪੂਰੀ ਖ਼ਬਰ »

ਪੇਂਡੂ ਵਿਕਾਸ ਫੰਡ ਦੇ ਪੈਸੇ ਉਡੀਕਦੇ ਨਵੇਂ ਬੈਂਕਾਂ 'ਚ ਖੁਲ੍ਹਵਾਏ ਪੰਚਾਇਤੀ ਖਾਤੇ ਭਾਂ-ਭਾਂ ਕਰਨ ਲੱਗੇ

ਮਾਹਿਲਪੁਰ, 4 ਮਈ (ਦੀਪਕ ਅਗਨੀਹੋਤਰੀ)-ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਵਲੋਂ ਛੇ ਮਹੀਨੇ ਪਹਿਲਾਂ ਆਪੋ ਆਪਣੇ ਹਲਕਿਆਂ ਅਧੀਨ ਪੈਂਦੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਨੂੰ ਪਿੰਡਾਂ ਦੇ ਵਿਕਾਸ ਲਈ ਪੇਂਡੂ ਵਿਕਾਸ ਫ਼ੰਡ ਅਧੀਨ ਸੂਬਾ ਸਰਕਾਰ ਵਲੋਂ ਭੇਜੇ ਜਾਣ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਵਲੋਂ ਚੌਲਾਂਗ ਟੋਲ ਪਲਾਜ਼ਾ ਧਰਨਾ ਜਾਰੀ

ਚੌਲਾਂਗ, 4 ਮਈ (ਸੁਖਦੇਵ ਸਿੰਘ)- ਦੋਆਬਾ ਕਿਸਾਨ ਕਮੇਟੀ ਵਲੋਂ ਅਣਮਿਥੇ ਸਮੇਂ ਲਈ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ 210ਵੇਂ ਦਿਨ ਵੀ ਜਾਰੀ ਰਿਹਾ | ਦੋਆਬਾ ਕਿਸਾਨ ਕਮੇਟੀ ਦੇ ਅਹੁਦੇਦਾਰ, ਪਿ੍ਥਪਾਲ ਸਿੰਘ ਹੁਸੈਨਪੁਰ, ਹਰਭਜਨ ਸਿੰਘ ਦੀ ਅਗਵਾਈ ਵਿਚ ਕੇਂਦਰ ਦੀ ਮੋਦੀ ਸਰਕਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX