ਤਾਜਾ ਖ਼ਬਰਾਂ


ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  1 day ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 day ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  1 day ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  1 day ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਭੁੱਖ ਤੇ ਬੇਰੁਜ਼ਗਾਰੀ ਕੋਰੋਨਾ ਨਾਲੋਂ ਕਿਤੇ ਵੱਧ ਜਾਨਲੇਵਾ ਬਿਮਾਰੀਆਂ

ਨਵਾਂਸ਼ਹਿਰ, 4 ਮਈ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ ਤੋਂ ਛੋਟੇ ਕਾਰੋਬਾਰੀ ਦੁਕਾਨਦਾਰਾਂ ਡਾਹਡੀ ਚਿੰਤਾ 'ਚ ਡੁੱਬੇ ਹੋਏ ਹਨ ਜਦ ਕਿ ਪ੍ਰਸ਼ਾਸਨਿਕ ਅਧਿਕਾਰੀ ਲੋਕਾਂ ਨੂੰ 15 ਕੁ ਦਿਨ ...

ਪੂਰੀ ਖ਼ਬਰ »

ਤਾਲਾਬੰਦੀ ਕਾਰਨ ਸਰਕਾਰ ਸਖ਼ਤ ਪਰ ਰੋਜ਼ਾਨਾ ਕਮਾ ਕੇ ਖਾਣ ਵਾਲੇ ਹੋਏ ਔਖੇ

ਨਵਾਂਸ਼ਹਿਰ, 4 ਮਈ (ਹਰਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਦੇਖਦੇ ਹੋਏ ਸਰਕਾਰ ਨੇ ਸਖ਼ਤੀ ਵਰਤਦੇ ਹੋਏ ਤਾਲਾਬੰਦੀ ਦੇ ਹੁਕਮ ਲਾਗੂ ਕੀਤੇ ਹਨ ਤੇ ਨਾਲ ਹੀ ਕਰਫ਼ਿਊ ਸਖ਼ਤੀ ਨਾਲ ਲਾਗੂ ਕਰਨ ਲਈ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ | ਦੂਸਰੇ ਪਾਸੇ ...

ਪੂਰੀ ਖ਼ਬਰ »

ਦਾਣਾ ਮੰਡੀ ਬੰਗਾ 'ਚ ਕਣਕ ਦੀ ਚੁਕਾਈ ਨਾ ਹੋਣ ਕਾਰਨ ਆੜ੍ਹਤੀਏ ਅਤੇ ਮਜ਼ਦੂਰ ਪ੍ਰੇਸ਼ਾਨ

ਬੰਗਾ, 4 ਮਈ (ਜਸਬੀਰ ਸਿੰਘ ਨੂਰਪੁਰ)-ਸਰਕਾਰ ਵਲੋਂ ਕਣਕ ਦੀ ਖਰੀਦ ਅਤੇ ਚੁਕਾਈ ਦੇ ਦਾਅਵੇ ਉਦੋਂ ਖੋਖਲੇ ਹੋ ਜਾਂਦੇ ਹਨ ਜਦੋਂ ਦਾਣਾ ਮੰਡੀ ਬੰਗਾ 'ਚ ਹੋਈ ਖਰੀਦ ਵਿਚੋਂ 60 ਫੀਸਦੀ ਚੁਕਾਈ ਨਾ ਹੋ ਸਕੀ | ਕਿਸਾਨਾਂ ਅਤੇ ਆੜਤੀਆਂ ਨੇ ਮੰਗ ਕੀਤੀ ਕਿ ਦਾਣਾ ਮੰਡੀ ਬੰਗਾ 'ਚ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 75 ਨਵੇਂ ਮਾਮਲੇ, 1 ਮੌਤ

ਨਵਾਂਸ਼ਹਿਰ, 4 ਮਈ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 75 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ, ਜਦਕਿ 58 ਸਾਲਾ ਪੁਰਸ਼ ਜੋ ਕਿ ਪੀ.ਜੀ.ਆਈ. ਹਸਪਤਾਲ ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸੀ, ਦੀ ਅੱਜ ਕੋਰੋਨਾ ਕਾਰਨ ਮੌਤ ਹੋ ਗਈ | ਸਿਵਲ ...

ਪੂਰੀ ਖ਼ਬਰ »

ਪਟਵਾਰੀ 6,7 ਮਈ ਨੂੰ ਜਾਣਗੇ ਸਮੂਹਿਕ ਛੁੱਟੀ 'ਤੇ

ਨਵਾਂਸ਼ਹਿਰ, 4 ਮਈ (ਗੁਰਬਖਸ਼ ਸਿੰਘ ਮਹੇ)- ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਸੂਦ ਅਤੇ ਵਧੀਕ ਪ੍ਰਧਾਨ ਪੰਜਾਬ ਦਵਿੰਦਰ ਪਾਲ ਬੇਗਮਪੁਰੀ ਨੇ ਸਾਂਝੇ ਤੋਰ ਤੇ ਪੈ੍ਰਸ ਦੇ ਨਾਮ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਦੀ ਰੈਵੀਨਿਊ ਪਟਵਾਰ ...

ਪੂਰੀ ਖ਼ਬਰ »

ਤਾਲਾਬੰਦੀ ਦੀ ਉਲੰਘਣਾ ਕਰਨ ਵਾਲੇ ਸ਼ਰਾਬ ਦੇ ਠੇਕੇਦਾਰਾਂ ਤੇ ਹੋਰਨਾਂ ਖਿਲਾਫ਼ 9 ਮੁਕੱਦਮੇ ਦਰਜ

ਨਵਾਂਸ਼ਹਿਰ, 4 ਮਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ ਵਿਚ ਤਾਲਾਬੰਦੀ ਦੀ ਉਲੰਘਣਾ ਕਰਨ ਵਾਲੇ ਸ਼ਰਾਬ ਦੇ ਠੇਕੇਦਾਰਾਂ ਅਤੇ ਹੋਰਨਾਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਪੁਲਿਸ ਵਲੋਂ 9 ਮੁਕੱਦਮੇ ਦਰਜ ਕੀਤੇ ਗਏ ਹਨ | ਇਸ ਤੋਂ ਇਲਾਵਾ ਬਿਨਾਂ ਮਾਸਕ ਵਾਲੇ 733 ਵਿਅਕਤੀਆਂ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕਣਕ ਦੀ ਖ਼ਰੀਦ ਦਾ ਅੰਕੜਾ ਢਾਈ ਲੱਖ ਮੀਟਿ੍ਕ ਟਨ ਤੋਂ ਪਾਰ-ਡੀ. ਸੀ.

ਨਵਾਂਸ਼ਹਿਰ, 4 ਮਈ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ ਢਾਈ ਲੱਖ ਮੀਟਿ੍ਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 251724 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਹ ...

ਪੂਰੀ ਖ਼ਬਰ »

ਡਾ. ਲਖਵੀਰ ਦੀ ਅਗਵਾਈ 'ਚ ਕੋਰੋਨਾ ਟੈਸਟਿੰਗ ਕੈਂਪ

ਹੁਸ਼ਿਆਰਪੁਰ, 4 ਮਈ (ਨਰਿੰਦਰ ਸਿੰਘ ਬੱਡਲਾ)- ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਵਲੋਂ ਪੀ. ਸੀ. ਐਮ. ਬੀ. ਐਸ. ਐਨ. ਐਲ. ਵਪਾਰ ਖੇਤਰ ਹੁਸ਼ਿਆਰਪੁਰ 'ਚ ਕੋਰੋਨਾ ਟੈਸਟਿੰਗ ਕੈਂਪ ਲਗਾਇਆ ਗਿਆ, ਇਹ ਕੈਂਪ ਹੇਮੰਤ ਕੁਮਾਰ ਮਹੇ ਦੀ ਅਗਵਾਈ 'ਚ ਲਗਾਇਆ ਗਿਆ | ਉਨ੍ਹਾਂ ਨੇ ...

ਪੂਰੀ ਖ਼ਬਰ »

ਕੋਰੋਨਾ ਸਕੰਟ 'ਚ ਲੋਕ ਆਪਣੇ ਬਚਾਅ ਲਈ ਆਪ ਜਾਗਰੂਕ ਹੋਣ-ਤੀਕਸ਼ਣ ਸੂਦ

ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ)- ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ ਦੀ ਅਗਵਾਈ 'ਚ ਭਾਜਪਾ ਆਗੂਆਂ ਦੀ ਇਕ ਮੀਟਿੰਗ ਹੋਈ, ਜਿਸ 'ਚ ਭਾਜਪਾ ਜ਼ਿਲ੍ਹਾ ਪ੍ਰਧਾਨ ਨਿਪੁੰਨ ਸ਼ਰਮਾ, ਸੁਰੇਸ਼ ਭਾਟੀਆ, ਡਾ. ਬਿੰਦੂਸਾਰ ਸ਼ੁਕਲਾ, ਸੁਰਿੰਦਰ ਭੱਟੀ, ਜੀਵੇਦ ਸੂਦ ਨੇ ...

ਪੂਰੀ ਖ਼ਬਰ »

ਪਿੰਡ ਜਲਾਲਚੱਕ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ

ਘੋਗਰਾ, 4 ਮਈ (ਆਰ. ਐਸ. ਸਲਾਰੀਆ)- ਵਿਧਾਨ ਸਭਾ ਹਲਕਾ ਦਸੂਹਾ ਦੇ ਪਿੰਡ ਜਲਾਲ ਚੱਕ ਵਿਖੇ ਆਮ ਆਦਮੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਆਪ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਪਿੰਡ ਜਲਾਲਚੱਕ ਵਿਖੇ ਹੋਈ | ਇਸ ਮੌਕੇ ਤੇ ਆਮ ਆਦਮੀ ਪਾਰਟੀ ਵਲੋਂ ਚਲਾਏ ...

ਪੂਰੀ ਖ਼ਬਰ »

ਐਨ.ਐਚ.ਐਮ. ਦੇ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਮਾਹਿਲਪੁਰ, 4 ਮਈ (ਰਜਿੰਦਰ ਸਿੰਘ)-ਸੀ.ਐਚ.ਸੀ. ਪਾਲਦੀ ਵਿਖੇ ਕੰਮ ਰਹੇ ਨੈਸ਼ਨਲ ਹੈਲਥ ਮਿਸ਼ਨ ਦੇ ਸਮੂਹ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਮਨਵਾਉਣ ਕੰਮ ਕਾਜ ਛੱਡ ਕੇ ਅਣਮਿੱਥੇ ਸਮੇਂ ਲਈ ਰੋਸ ਧਰਨ ਸ਼ੁਰੂ ਕੀਤਾ ਗਿਆ | ਇਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਚ ਮਾਰੇ ਗਏ ਕਿਸਾਨਾਂ ਦੀ ਕੇਂਦਰ ਨੂੰ ਕੋਈ ਪ੍ਰਵਾਹ ਨਹੀਂ-ਆਗੂ

ਹੁਸ਼ਿਆਰਪੁਰ, 4 ਮਈ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ ਲਗਾਤਾਰ ਜਾਰੀ ਰਿਹਾ | ਇਸ ਮੌਕੇ ਕਿਸਾਨ ਆਗੂ ਰਣਧੀਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਨੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਮਜਾਰੀ/ਸਾਹਿਬਾ, 4 ਮਈ (ਨਿਰਮਲਜੀਤ ਸਿੰਘ ਚਾਹਲ)- ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ (ਰਜਿ:) ਸੜੋਆ ਵਲੋਂ ਪਿੰਡ ਸਜਾਵਲਪੁਰ ਵਿਖੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਸਟੇਸ਼ਨਰੀ ਦਾ ਸਮਾਨ ਵੰਡਿਆ ਗਿਆ | ਇਸ ਸਬੰਧੀ ਸੁਸਾਇਟੀ ਦੇ ਸਰਪ੍ਰਸਤ ਅਜੀਤ ...

ਪੂਰੀ ਖ਼ਬਰ »

ਚੋਰ ਲੋਹੇ ਦਾ ਪਾਈਪ, ਗੇਟ ਤੇ ਤਾਰਾਂ ਲਾਹ ਕੇ ਫ਼ਰਾਰ

ਸਮੁੰਦੜਾ, 4 ਮਈ (ਤੀਰਥ ਸਿੰਘ ਰੱਕੜ)- ਪਿੰਡ ਸਿੰਬਲੀ ਵਿਖੇ ਚੋਰਾਂ ਵਲੋਂ ਕਿਸਾਨ ਦੀ ਇੱਕ ਮੋਟਰ ਤੋਂ ਸਮਾਨ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਰਾਮ ਤੀਰਥ ਸਿੰਘ ਬਿੱਲਾ ਪੁੱਤਰ ਹਰੀ ਸਿੰਘ ਵਾਸੀ ਚੱਕ ਗੁਰੂ ਨੇ ਦੱਸਿਆ ਕਿ ਉਹ ਪਿੰਡ ਸਿੰਬਲੀ ਵਿਖੇ ...

ਪੂਰੀ ਖ਼ਬਰ »

ਪੁਲ ਦੇ ਟੁੱਟੇ ਜੰਗਲੇ ਕਾਰਨ ਵਾਪਰ ਸਕਦੇ ਭਿਆਨਕ ਹਾਦਸਾ

ਸੰਧਵਾਂ, 4 ਮਈ (ਪ੍ਰੇਮੀ ਸੰਧਵਾਂ)-ਪਿੰਡ ਫਰਾਲਾ ਤੇ ਮਹੰਤ ਗੁਰਬਚਨ ਦਾਸ ਨਗਰ ਦੇ ਨੇੜਿਓਾ ਲੰਘਦੀ ਡਰੇਨ ਦੀ ਸਫ਼ਾਈ ਨਾ ਹੋਣ ਕਰਕੇ ਜਿੱਥੇ ਹਰ ਵੇਲੇ ਮਲੇਰੀਏ ਵਰਗੀਆਂ ਖ਼ਤਰਨਾਕ ਬਿਮਾਰੀਆਂ ਦੇ ਫੈਲਣ ਦਾ ਖ਼ਤਰਾ ਰਹਿੰਦਾ ਹੈ | ਉਥੇ ਡਰੇਨ ਦੇ ਇਕ ਪੁੱਲ ਦੇ ਟੁੱਟੇ ਜੰਗਲੇ ...

ਪੂਰੀ ਖ਼ਬਰ »

ਕੋਰੋਨਾ ਦੇ ਹਲਕੇ ਲੱਛਣ ਹੋਣ 'ਤੇ ਵੀ ਲੋਕ ਕੋਵਿਡ-19 ਟੈਸਟ ਜ਼ਰੂਰ ਕਰਵਾਉਣ-ਡਾ. ਰਵਿੰਦਰ ਸਿੰਘ

ਮੁਕੰਦਪੁਰ, 4 ਮਈ (ਦੇਸ ਰਾਜ ਬੰਗਾ)-ਮੁੱਢਲਾ ਸਿਹਤ ਕੇਂਦਰ ਮੁਕੰਦਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵਿੰਦਰ ਸਿੰਘ ਨੇ ਕੋਰੋਨਾ ਤੋਂ ਅਗਾਓਾ ਬਚਾਓ ਅਤੇ ਸਾਵਧਾਨੀਆਂ ਲੈਣ ਵਾਸਤੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਦੇ ਹਲਕੇ ਲੱਛਣ ਮਹਿਸੂਸ ਹੋਣ 'ਤੇ ਵੀ ...

ਪੂਰੀ ਖ਼ਬਰ »

ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਦੂਰਦਰਸ਼ਨ ਤੋਂ ਐਜੂਕੇਸ਼ਨ ਪ੍ਰੋਗਰਾਮ ਦੇ ਪ੍ਰਸਾਰਨ ਦੀ ਸ਼ੁਰੂਆਤ ਭਲਕੇ

ਨਵਾਂਸ਼ਹਿਰ, 4 ਮਈ (ਹਰਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰ ਵਲੋਂ ਰਾਜ ਦੇ ਸਾਰੇ ਸਿੱਖਿਆ ਅਦਾਰੇ ਬੰਦ ਕੀਤੇ ਗਏ ਹਨ | ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਦੀ ਸਹੂਲਤ ਲਈ ਪਹਿਲਾ ਹੀ ਨਰਸਿੰਗ, ਆਨ ਲਾਈਨ ਸਿੱਖਿਆ ਤਹਿਤ ਵੱਖ-ਵੱਖ ਮਾਧਿਅਮ ...

ਪੂਰੀ ਖ਼ਬਰ »

ਐਨ. ਐਚ. ਐਮ. ਕਾਮਿਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਨਵਾਂਸ਼ਹਿਰ, 4 ਮਈ (ਹਰਵਿੰਦਰ ਸਿੰਘ)- ਐਨ.ਐਚ.ਐਮ. ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਅੱਜ ਤੋਂ ਪੰਜਾਬ ਭਰ ਵਿਚ ਸਿਹਤ ਵਿਭਾਗ ਵਿਚ ਕੰਮ ਕਰਦੇ ਸਮੂਹ ਐਨ.ਐਚ.ਐਮ. ਕਰਮਚਾਰੀ ਅਣਮਿਥੇ ਸਮੇਂ ਲਈ ਕੰਮ ਬੰਦ ਕਰਕੇ ਹੜਤਾਲ 'ਤੇ ਚਲੇ ਗਏ ਹਨ | ਇਸ ਅਣਮਿਥੇ ਸਮੇਂ ਲਈ ...

ਪੂਰੀ ਖ਼ਬਰ »

ਘਰ-ਘਰ ਤੱਕ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਪਹੁੰਚਾਉਣਾ ਸਾਡਾ ਸਾਰਿਆਂ ਦਾ ਫ਼ਰਜ਼-ਮਾਨ

ਨਵਾਂਸ਼ਹਿਰ, 4 ਮਈ (ਹਰਿੰਦਰ ਸਿੰਘ)- ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਦਾਖ਼ਲਾ ਮੁਹਿੰਮ ਸ਼ੁਰੂ ਕੀਤੀ ਹੋਈ ਹੈ | ਇਸ ਲੜੀ ਦੇ ਤਹਿਤ ਅਧਿਆਪਕਾਂ ਵਲੋਂ ਰੋਜ਼ਾਨਾ ਘਰ-ਘਰ ਜਾ ਕੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ ਲਈ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਾਨਸਿਕ ਜੰਜਾਲ 'ਚੋਂ ਬਾਹਰ ਕੱਢਿਆ ਜਾਵੇ-ਡੀ.ਟੀ.ਐਫ. ਆਗੂ

ਉਸਮਾਨਪੁਰ, 4 ਮਈ (ਸੰਦੀਪ ਮਝੂਰ)- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਜ਼ਿਲ੍ਹਾ ਪ੍ਰਧਾਨ ਮੁਲਖ ਰਾਜ ਅਤੇ ਸਕੱਤਰ ਮਨੋਹਰ ਲਾਲ ਨੇ ਪੰਜਾਬ ਸਰਕਾਰ ਪਾਸੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਬਾਰੇ ਜਲਦ ਹੀ ਕੋਈ ਫ਼ੈਸਲਾ ਲੈ ਕੇ ਵਿਦਿਆਰਥੀਆਂ ਨੂੰ ਮਾਨਸਿਕ ਜੰਜਾਲ ਵਿਚੋਂ ਬਾਹਰ ਕੱਢਣ ਦੀ ਮੰਗ ਕੀਤੀ ਹੈ | ਉਨ੍ਹਾਂ ਨਾਲ-ਨਾਲ ਇਹ ਵੀ ਮੰਗ ਕੀਤੀ ਕਿ ਬੋਰਡ ਵਲੋਂ ਰੱਦ ਕੀਤੀਆਂ ਗਈਆਂ ਪੰਜਵੀਂ, ਅੱਠਵੀਂ ਅਤੇ ਦਸਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੀ ਇਕੱਠੀ ਕੀਤੀ ਗਈ ਕਰੋੜਾਂ ਰੁਪਏ ਦੀ ਰਕਮ ਵਿਦਿਆਰਥੀਆਂ ਨੂੰ ਤੁਰੰਤ ਵਾਪਸ ਕੀਤੀ ਜਾਵੇ | ਉਕਤ ਆਗੂਆਂ ਨੇ ਕਿਹਾ ਕਿ ਵਿਦਿਆਰਥੀਆਂ ਦਾ ਇਸ ਵਾਰ ਦਾ ਸਕੂਲੀ ਸੈਸ਼ਨ ਦਾ ਬਹੁਤਾ ਹਿੱਸਾ ਸਕੂਲਾਂ ਤੋਂ ਬਾਹਰ ਘਰਾਂ ਵਿਚ ਹੀ ਬੀਤਿਆ ਹੈ | ਹੁਣ ਵੀ ਮਾਰਚ ਮਹੀਨੇ ਤੋਂ ਹੀ ਵਿਦਿਆਰਥੀ ਸਕੂਲੋਂ ਬਾਹਰ ਰਹਿ ਕੇ ਵਿਦਿਆਰਥੀ ਪ੍ਰੀਖਿਆ ਪ੍ਰਤੀ ਕਾਫ਼ੀ ਚਿੰਤਤ ਹਨ ਅਤੇ ਉਹ ਮਾਨਸਿਕ ਜੰਜਾਲ ਵਿਚ ਫਸੇ ਹੋਏ ਹਨ | ਉਨ੍ਹਾਂ ਨੂੰ ਇਹ ਪਤਾ ਨਹੀਂ ਕਿ ਉਨ੍ਹਾਂ ਦੇ ਪੇਪਰ ਹੋਣਗੇ ਵੀ ਕਿ ਨਹੀਂ, ਕਿਉਂਕਿ ਪਹਿਲਾਂ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ਵਿਚ ਪ੍ਰਮੋਟ ਕੀਤੇ ਜਾਣ ਕਾਰਨ ਉਨ੍ਹਾਂ ਨੂੰ ਵੀ ਕਿਤੇ ਨਾ ਕਿਤੇ ਅਜਿਹੀ ਹੀ ਉਮੀਦ ਹੈ | ਜਿਸ ਕਾਰਨ ਉਨ੍ਹਾਂ ਦਾ ਪੜ੍ਹਾਈ ਨਾਲੋਂ ਰਾਬਤਾ ਟੁੱਟ ਚੁੱਕਾ ਹੈ |

ਖ਼ਬਰ ਸ਼ੇਅਰ ਕਰੋ

 

ਬਲਾਕ ਦੇ ਹਰ ਪਿੰਡ ਦੀ ਜਨਤਕ ਥਾਂ 'ਤੇ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ-ਕਮਲਜੀਤ ਬੰਗਾ

ਬਹਿਰਾਮ, 4 ਮਈ (ਨਛੱਤਰ ਸਿੰਘ ਬਹਿਰਾਮ)-ਕੋਰੋਨਾ ਨੂੰ ਜੜ੍ਹੋਂ ਖਤਮ ਕਰਨ ਲਈ ਟੀਕਾਕਰਨ ਕਰਾਉਣਾ ਸਾਰਿਆਂ ਲਈ ਅਤਿ ਜ਼ਰੂਰੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਕਮਲਜੀਤ ਬੰਗਾ ਸਕੱਤਰ ਪੰਜਾਬ ਕਾਂਗਰਸ ਐਸ. ਸੀ ਸੈੱਲ ਨੇ ਇਥੇ ਪੱਤਰਕਾਰਾਂ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਾਂ ਤੋਂ ਯੋਗਤਾ ਤੇ ਕਾਬਲੀਅਤ ਅਨੁਸਾਰ ਹੋਰ ਕੰਮ ਲੈਣ ਲਈ ਜਾਰੀ ਪੱਤਰ ਤੁਰੰਤ ਰੱਦ ਕਰਨ ਦੀ ਮੰਗ

ਨਵਾਂਸ਼ਹਿਰ, 4 ਮਈ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਕਾਰਨ ਬੰਦ ਕੀਤੇ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਮਿਡ-ਡੇ-ਮੀਲ ਬਣਾ ਕੇ ਖਵਾਉਣ ਵਾਲੀਆਂ ਕੁੱਕ ਵਰਕਰਾਂ ਕੋਲੋਂ ਕੋਰੋਨਾ ਦੀ ਆੜ ਵਿਚ ਹੀ ਖਾਣਾ ਬਣਾਉਣ ਤੋਂ ਬਿਨਾ ਉਨ੍ਹਾਂ ਦੀ ਯੋਗਤਾ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜੀਏਟ ਸਕੂਲ ਬੰਗਾ ਦੇ ਪ੍ਰੋ. ਪ੍ਰਗਣ ਸਿੰਘ ਇੰਚਾਰਜ ਨਿਯੁਕਤ

ਬੰਗਾ, 4 ਮਈ (ਜਸਬੀਰ ਸਿੰਘ ਨੂਰਪੁਰ)-ਸਿੱਖ ਨੈਸ਼ਨਲ ਕਾਲਜ ਬੰਗਾ ਦੇ ਅਧੀਨ ਚੱਲ ਰਹੇ ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਸਕੂਲ ਇੰਚਾਰਜ ਦਾ ਅਹੁਦਾ ਪ੍ਰੋ. ਪ੍ਰਗਣ ਸਿੰਘ ਅਟਵਾਲ ਨੇ ਕਾਲਜ ਦੇ ਪਿੰ੍ਰਸੀਪਲ ਡਾ. ਤਰਸੇਮ ਸਿੰਘ ਭਿੰਡਰ ਅਤੇ ਸ. ਜਰਨੈਲ ...

ਪੂਰੀ ਖ਼ਬਰ »

ਵੰਡ ਛਕੋ ਸੁਸਾਇਟੀ ਨੇ ਮਾਮੂ ਨੂੰ ਮਿੱਟੀ ਦੇ ਬਾਵੇ ਭੇਟ ਕੀਤੇ

ਜਾਡਲਾ, 4 ਮਈ (ਬੱਲੀ)- ਲਾਗਲੇ ਪਿੰਡ ਲੰਗੜੋਆ ਬਾਈਪਾਸ ਨੇੜੇ ਮਿੱਟੀ ਦੇ ਬਰਤਨਾਂ ਦੀ ਦੁਕਾਨ ਚਲਾ ਕੇ ਪਰਿਵਾਰ ਦਾ ਗੁਜ਼ਾਰਾ ਕਰ ਰਹੇ ਨਰੇਸ਼ ਕੁਮਾਰ ਉਰਫ਼ ਮਾਮੂ ਨੂੰ ਵੰਡ ਛਕੋ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਪ੍ਰਧਾਨ ਲਖਵਿੰਦਰ ਸਿੰਘ ਸੂਰਾਪੁਰੀ ਦੇ ਉਪਰਾਲੇ ...

ਪੂਰੀ ਖ਼ਬਰ »

ਰੁੱਖਾਂ ਦਾ ਉਜਾੜਾ ਮੌਤ ਨੂੰ ਸੱਦਾ ਦੇਣਾ- ਪਿ੍ੰ. ਤਜਿੰਦਰ ਸ਼ਰਮਾ

ਸੰਧਵਾਂ, 4 ਮਈ (ਪ੍ਰੇਮੀ ਸੰਧਵਾਂ) - ਸ੍ਰੀ ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਦੇ ਅਧਿਆਪਕਾਂ ਵਲੋਂ ਪਿ੍ੰ. ਤਜਿੰਦਰ ਸ਼ਰਮਾ ਦੀ ਅਗਵਾਈ 'ਚ ਸਕੂਲ ਦੇ ਚੌਗਿਰਦੇ 'ਚ ਅਤੇ ਪਿੰਡ ਤੋਂ ਕੰਗਰੌੜ ਨੂੰ ਜਾਂਦੀ ਸੰਪਰਕ ਸੜਕ 'ਤੇ ਵੱਖ-ਵੱਖ ਪ੍ਰਕਾਰ ...

ਪੂਰੀ ਖ਼ਬਰ »

ਰਜਵਾਹਾ ਤੇ ਮਾਈਨਰ ਨਹਿਰਾਂ 'ਚ ਪਾਣੀ ਨਾ ਆਉਣ ਕਾਰਨ ਕਿਸਾਨ ਪ੍ਰੇਸ਼ਾਨ

ਬਹਿਰਾਮ, 4 ਮਈ (ਨਛੱਤਰ ਸਿੰਘ ਬਹਿਰਾਮ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਜ਼ਿਲ੍ਹਾ ਕਪੂਰਥਲਾ ਦੀ ਜ਼ਿਆਦਾਤਰ ਜਮੀਨ ਨਹਿਰੀ ਪਾਣੀ 'ਤੇ ਨਿਰਭਰ ਹੈ | ਇਹ ਜਾਣਕਾਰੀ ਦਿੰਦਿਆ ਕਿਸਾਨ ਆਗੂ ਜਥੇ. ਹਰਮੇਲ ਸਿੰਘ ਸਾਬਕਾ ਸਰਪੰਚ ਜੱਸੋਮਜਾਰਾ ਨੇ ਦੱਸਿਆ ਕਿ ਬੰਗਾ ਮਾਇਨਰ ...

ਪੂਰੀ ਖ਼ਬਰ »

ਬੰਗਾ ਇਲਾਕੇ ਦੇ ਸਮੂਹ ਐਨ. ਆਰ. ਆਈਜ਼ ਵਲੋਂ ਡਾ. ਭਿੰਡਰ ਦੀ ਸ਼ਲਾਘਾ

ਬੰਗਾ, 4 ਮਈ (ਜਸਬੀਰ ਸਿੰਘ ਨੂਰਪੁਰ)-ਸਿੱਖ ਨੈਸ਼ਨਲ ਕਾਲਜ ਬੰਗਾ ਦੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਣ 'ਤੇ ਡਾ. ਤਰਸੇਮ ਸਿੰਘ ਭਿੰਡਰ ਹੁਰਾਂ ਨੂੰ ਬੰਗਾ ਇਲਾਕੇ ਦੇ ਐਨ. ਆਰ. ਆਈਜ਼ ਵਲੋਂ ਆਪਣੀਆਂ ਸ਼ੁਭਕਾਮਨਾਵਾਂ ਭੇਜੀਆਂ ਗਈਆਂ | ਜ਼ਿਕਰਯੋਗ ਹੈ ਕਿ ਡਾ. ਤਰਸੇਮ ਸਿੰਘ ...

ਪੂਰੀ ਖ਼ਬਰ »

ਸ਼ਹੀਦ ਬਾਬਾ ਬੂਝਾ ਸਿੰਘ ਦੀ ਭਰਜਾਈ ਬੀਬੀ ਨਛੱਤਰ ਕੌਰ ਦਾ ਦਿਹਾਂਤ

ਬਹਿਰਾਮ, 4 ਮਈ (ਸਰਬਜੀਤ ਸਿੰਘ ਚੱਕਰਾਮੂੰ)-ਗਦਰ ਪਾਰਟੀ, ਪੈਪਸੂ ਮੁਜ਼ਾਹਰਾ ਘੋਲ, ਕਿਰਤੀ ਪਾਰਟੀ, ਲਾਲ ਕਮਿਊਨਿਸਟ ਪਾਰਟੀ ਦੇ ਉੱਘੇ ਆਗੂ ਅਤੇ ਨਕਸਲਬਾੜੀ ਲਹਿਰ ਦੇ ਮਹਾਨ ਸ਼ਹੀਦ ਬਾਬਾ ਬੂਝਾ ਸਿੰਘ ਦੀ ਭਰਜਾਈ ਬੀਬੀ ਨਛੱਤਰ ਕੌਰ ਪਤਨੀ ਸਵ: ਯੋਗੇਸ਼ਰ ਸਿੰਘ ਉਮਰ ਲਗਪਗ 100 ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਗੁਰਦਿਆਲ ਸਿੰਘ ਚਾਹਲ ਨਹੀਂ ਰਹੇ

ਭੱਦੀ, 4 ਮਈ (ਨਰੇਸ਼ ਧੌਲ)-ਸਾਬਕਾ ਫ਼ੌਜੀ ਗੁਰਦਿਆਲ ਸਿੰਘ ਚਾਹਲ ਪਿੰਡ ਧੌਲ ਜੋ ਬੀਤੇ ਦਿਨ ਅਚਾਨਕ ਹੀ ਸੰਖੇਪ ਬਿਮਾਰੀ ਕਾਰਨ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾ ਵਿਚ ਜਾ ਬਿਰਾਜੇ | ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਧੌਲ ਦੇ ...

ਪੂਰੀ ਖ਼ਬਰ »

ਅਸੀਂ ਕੋਰੋਨਾ ਤੋਂ ਡਰਨਾ ਨਹੀਂ, ਲੜਨਾ ਹੈ-ਡਾ: ਕਪੂਰ

ਨਵਾਂਸ਼ਹਿਰ, 4 ਮਈ (ਗੁਰਬਖਸ਼ ਸਿੰਘ ਮਹੇ)-ਸਿਵਲ ਹਸਪਤਾਲ ਨਵਾਂਸ਼ਹਿਰ ਦੇ ਮੀਟਿੰਗ ਹਾਲ ਵਿਚ ਕੋਰੋਨਾ ਵਾਇਰਸ ਲਈ ਰੋਕਥਾਮ ਲਈ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਆਮ ਲੋਕਾਂ ਨੇ ਹਿੱਸਾ ਲਿਆ | ਇਸ ਮੌਕੇ ਸਿਵਲ ...

ਪੂਰੀ ਖ਼ਬਰ »

ਸਕੂਲ ਲੈਬਾਰਟਰੀ ਸਟਾਫ਼ ਯੂਨੀਅਨ ਨੇ ਮੰਗਾਂ ਸਬੰਧੀ ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਨਵਾਂਸ਼ਹਿਰ, 4 ਮਈ (ਹਰਿੰਦਰ ਸਿੰਘ)-ਸਕੂਲ ਸਟਾਫ਼ ਲੈਬਾਰਟਰੀ ਯੂਨੀਅਨ ਦੀ ਨਵਾਂਸ਼ਹਿਰ ਦੀ ਇਕਾਈ ਵਲੋਂ ਕੋਵਿਡ ਨਿਯਮਾਂ ਨੂੰ ਧਿਆਨ ਵਿਚ ਰੱਖਦਿਆਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ | ਯੂਨੀਅਨ ਦੇ ...

ਪੂਰੀ ਖ਼ਬਰ »

ਕੌਂਸਲਰ ਜਸਵੀਰ ਕੌਰ ਨੇ ਕਰਵਾਇਆ ਆਪਣੇ ਵਾਰਡ ਨੂੰ ਸੈਨੇਟਾਈਜ਼

ਨਵਾਂਸ਼ਹਿਰ, 4 ਮਈ (ਹਰਵਿੰਦਰ ਸਿੰਘ)-ਕੋਰੋਨਾ ਦੇ ਨਵਾਂਸ਼ਹਿਰ ਵਿਚ ਵਧਦੇ ਕੇਸਾਂ ਨੂੰ ਦੇਖਦਿਆਂ ਅੱਜ ਇੱਥੋਂ ਦੇ ਵਾਰਡ ਨੰ 19 ਦੇ ਕਾਂਗਰਸ ਪਾਰਟੀ ਦੇ ਕੌਂਸਲਰ ਬੀਬੀ ਜਸਵੀਰ ਕੌਰ ਅਤੇ ਉਨ੍ਹਾਂ ਦੇ ਪਤੀ ਡਾ: ਗੁਰਮਿੰਦਰ ਸਿੰਘ ਬਡਵਾਲ ਵਲੋਂ ਆਪਣੇ ਵਾਰਡ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਸਵਾਮੀ ਗੰਗਾ ਨੰਦ ਭੂਰੀਵਾਲਿਆਂ ਦੇ ਅਵਤਾਰ ਦਿਵਸ ਨੂੰ ਸਮਰਪਿਤ ਚੱਲ ਰਿਹਾ ਵਰਚੂਅਲ ਸਮਾਗਮ ਸਮਾਪਤ

ਪੋਜੇਵਾਲ ਸਰਾਂ, 4 ਮਈ (ਰਮਨ ਭਾਟੀਆ)- ਸਵਾਮੀ ਗੰਗਾ ਨੰਦ ਭੂਰੀਵਾਲਿਆਂ ਦੇ ਅਵਤਾਰ ਦਿਵਸ ਸਬੰਧੀ ਕੁਟੀਆ ਪਿੰਡ ਚਾਂਦਪੁਰ ਰੁੜਕੀ ਵਿਖੇ ਸਵਾਮੀ ਦਾਸਾ ਨੰਦ ਦੀ ਸਰਪ੍ਰਸਤੀ ਹੇਠ ਚੱਲ ਰਿਹਾ ਸਾਲਾਨਾ ਤਿੰਨ ਦਿਨਾਂ ਵਰਚੂਅਲ ਸਮਾਗਮ ਸਮਾਪਤ ਹੋ ਗਿਆ, ਜਿਸ ਦੌਰਾਨ ਸਵੇਰੇ ...

ਪੂਰੀ ਖ਼ਬਰ »

9 ਸਾਲਾ ਬਲੈਕ ਬੈਲਟ ਜੇਤੂ ਕਰਾਟੇ ਖਿਡਾਰੀ ਬਣਿਆ ਬੰਗਾ ਦਾ ਮਾਣ

ਬੰਗਾ, 4 ਮਈ (ਕਰਮ ਲਧਾਣਾ)-ਇਥੋਂ ਦੇ 9 ਵਰਿ੍ਹਆਂ ਦੇ ਕਰਾਟੇ ਖਿਡਾਰੀ ਪ੍ਰਭਵੀਰ ਸਿੰਘ ਕੈਂਥ ਨੇ ਸਿਖਲਾਈ ਕੈਂਪ ਦੌਰਾਨ ਹੋਏ ਬਲੈਕ ਬੈਲਟ ਟੈਸਟ ਮੁਕਾਬਲੇ 'ਚ ਬਲੈਕ ਬੈਲਟ ਜਿੱਤ ਕੇ ਲੋਕਾਂ ਦੀ ਭਰਪੂਰ ਪ੍ਰਸੰਸਾ ਖੱਟੀ | ਆਪਣੇ ਪਿਤਾ ਅਤੇ ਉੱਘੇ ਕਰਾਟੇ ਕੋਚ ਰਾਜਵੀਰ ਸਿੰਘ ...

ਪੂਰੀ ਖ਼ਬਰ »

ਪੁਰਾਤਨ ਸਰੋਵਰ ਦੇ ਨਵੀਨੀਕਰਨ ਵਾਸਤੇ ਰਾਸ਼ੀ ਭੇਟ

ਮੁਕੰਦਪੁਰ, 4 ਮਈ (ਦੇਸ ਰਾਜ ਬੰਗਾ)-ਬਾਬਾ ਹਾਥੀ ਰਾਮ ਪ੍ਰਬੰਧਕ ਕਮੇਟੀ ਗੁਣਾਚੌਰ ਵਲੋਂ ਦਰਬਾਰ ਬਾਬਾ ਹਾਥੀ ਰਾਮ ਗੁਣਾਚੌਰ ਵਿਖੇ ਪੁਰਾਤਨ ਸਰੋਵਰ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਤਰਸੇਮ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਨੇ ਕਣਕ ਦੀ ਪੂਰੀ ਖਰੀਦ ਕਰਨ ਤੱਕ ਮੰਡੀਆਂ ਖੁੱਲ੍ਹੀਆਂ ਰੱਖਣ ਦੀ ਸਰਕਾਰ ਤੋਂ ਕੀਤੀ ਮੰਗ

ਮਜਾਰੀ/ਸਾਹਿਬਾ, 4 ਮਈ (ਨਿਰਮਲਜੀਤ ਸਿੰਘ ਚਾਹਲ)- ਇਕ ਪਾਸੇ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨੋਂ-ਦਿਨ ਵਧਦਾ ਜਾ ਰਿਹਾ ਹੈ | ਦੂਜੇ ਪਾਸੇ ਸਰਕਾਰਾਂ ਦੇ ਗਲਤ ਫ਼ੈਸਲੇ ਕਿਸਾਨਾਂ ਨੂੰ ਇਕ ਜਗ੍ਹਾ ਇਕੱਠੇ ਕਰਕੇ ਕੋਰੋਨਾ ਦੀ ਲਪੇਟ ਵਿਚ ਜਾਣ ਬੁੱਝ ਕੇ ਧੱਕਣ ਦੀ ਕੋਸ਼ਿਸ਼ ...

ਪੂਰੀ ਖ਼ਬਰ »

ਕੋਰੋਨਾ ਦੌਰ ਦੀ ਇਸ ਔਖੀ ਘੜੀ 'ਚ ਸਿਹਤ ਵਿਭਾਗ ਦੇ ਕੱਚੇ ਮੁਲਾਜ਼ਮ ਗਏ ਹੜਤਾਲ 'ਤੇ

ਬਲਾਚੌਰ, 4 ਮਈ (ਪ.ਪ.)-ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਦੇ ਫਰੰਟਲਾਈਨ ਕਾਮਿਆਂ ਨਾਲ ਹਰ ਪਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਦੇ ਆ ਰਹੇ ਲੈਫ ਜਨਰਲ ਬਿਕਰਮ ਸਿੰਘ ਸਿਵਲ ਹਸਪਤਾਲ ਬਲਾਚੌਰ ਦੇ ਕੱਚੇ ਮੁਲਾਜ਼ਮਾਂ ਦੁਆਰਾ ਆਪਣੀਆਂ ਹੱਕੀ ਮੰਗਾਂ ਨੂੰ ...

ਪੂਰੀ ਖ਼ਬਰ »

ਬਲਾਚੌਰ ਹਲਕੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਸੁਧਾਰਾਂ ਲਈ 26 ਲੱਖ ਖ਼ਰਚ ਕੀਤੇ ਗਏ-ਚੌ. ਮੰਗੂਪੁਰ

ਸੜੋਆ, 4 ਮਈ (ਨਾਨੋਵਾਲੀਆ) - ਵਿਧਾਨ ਸਭਾ ਹਲਕਾ ਬਲਾਚੌਰ ਦੇ ਸਰਕਾਰੀ ਸਕੂਲਾਂ ਦੀ ਦਿੱਖ ਸੁਧਾਰਨ ਅਤੇ ਬੁਨਿਆਦੀ ਸੁਧਾਰ ਲਿਆਉਣ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਵਲੋਂ ਇਨ੍ਹਾਂ ਸਕੂਲਾਂ ਤੇ ਕਰੀਬ 26 ਲੱਖ 23 ਹਜ਼ਾਰ ਰੁਪਏ ਖ਼ਰਚ ਕੀਤੇ ਗਏ ਹਨ, ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਯੂਨੀਅਨ ਮੁਕੰਦਪੁਰ ਵਲੋਂ ਰੋਸ ਰੈਲੀ

ਮੁਕੰਦਪੁਰ, 4 ਮਈ (ਦੇਸ ਰਾਜ ਬੰਗਾ)-ਮੁੱਢਲਾ ਸਿਹਤ ਕੇਂਦਰ ਮੁਕੰਦਪੁਰ ਨਾਲ ਸਬੰਧਤ ਨੈਸ਼ਨਲ ਹੈਲਥ ਮਿਸ਼ਨ ਤਹਿਤ ਭਰਤੀ ਕੀਤੇ ਗਏ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਦੇ ਅਮਲੇ ਵਲੋਂ ਅਣਮਿੱਥੇ ਸਮੇਂ ਵਾਸਤੇ ਹੜਤਾਲ ਸ਼ੁਰੂ ਕਰ ਦਿੱਤੀ ਗਈ | ਇਸ ਮੌਕੇ ਪੀ. ਐਚ. ਸੀ ...

ਪੂਰੀ ਖ਼ਬਰ »

ਬੱਚਿਆਂ ਨੂੰ ਇਸ ਸਾਲ ਮੁਫ਼ਤ ਸਿੱਖਿਆ ਮੁਹੱਈਆ ਕਰਵਾਏਗਾ ਰੈੱਡ ਰੋਜ਼ ਪਬਲਿਕ ਸਕੂਲ

ਨਵਾਂਸ਼ਹਿਰ, 4 ਮਈ (ਗੁਰਬਖਸ਼ ਸਿੰਘ ਮਹੇ)- ਕੋਵਿਡ ਮਹਾਂਮਾਰੀ ਨੇ ਜਿੱਥੇ ਸਮਾਜ ਦੇ ਹਰੇਕ ਵਰਗ ਦੀ ਆਰਥਿਕਤਾ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ, ਉੱਥੇ ਸਿੱਖਿਆ ਹਾਸਲ ਕਰ ਰਹੇ ਬੱਚਿਆਂ ਦੇ ਮਾਪਿਆਂ ਨੂੰ ਵੀ ਵੱਡੀ ਚਿੰਤਾ ਵਿਚ ਪਾਇਆ ਹੋਇਆ ਹੈ | ਅਜਿਹੇ ਵਿਚ ਸਮਾਜ ਲਈ ...

ਪੂਰੀ ਖ਼ਬਰ »

ਕਾਰੋਬਾਰੀ ਭਰਾ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ-ਰਿੱਕੀ ਬਜਾਜ

ਬਲਾਚੌਰ, 4 ਮਈ (ਦੀਦਾਰ ਸਿੰਘ ਬਲਾਚੌਰੀਆ)-ਇਲਾਕੇ ਦੇ ਨੌਜਵਾਨ ਸਮਾਜ ਸੇਵਕ ਅਤੇ ਵਪਾਰ ਮੰਡਲ ਇਲਾਕਾ ਬਲਾਚੌਰ ਦੇ ਸੀਨੀਅਰ ਮੀਤ ਪ੍ਰਧਾਨ ਰਿੱਕੀ ਬਜਾਜ ਨੇ ਕੋਵਿਡ-19 ਦੇ ਮੱਦੇਨਜ਼ਰ ਸਮੂਹ ਕਾਰੋਬਾਰੀਆਂ, ਵਪਾਰੀ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX