ਤਾਜਾ ਖ਼ਬਰਾਂ


ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  19 minutes ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  50 minutes ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  about 1 hour ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  about 1 hour ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  about 1 hour ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  about 1 hour ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  about 1 hour ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  about 1 hour ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  about 1 hour ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  about 1 hour ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  about 1 hour ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  about 2 hours ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  about 2 hours ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  about 2 hours ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  about 2 hours ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਕਸਬਾ ਪੋਜੇਵਾਲ ਵਿਖੇ ਦੁਕਾਨਦਾਰਾਂ ਨੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ
. . .  about 2 hours ago
ਪੋਜੇਵਾਲ ਸਰਾਂ, 27 ਸਤੰਬਰ (ਨਵਾਂਗਰਾਈਂ) - ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਮਰਥਨ ਦਿੰਦਿਆਂ ਕਸਬਾ ਪੋਜੇਵਾਲ ਦੇ ਸਮੂਹ ਦੁਕਾਨਦਾਰਾਂ ਨੇ ਆਪਣੀਆਂ ...
ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਕਿਸਾਨ ਜਥੇਬੰਦੀਆਂ ਵਲੋਂ ਧਰਨਾ
. . .  about 2 hours ago
ਜੋਧਾਂ, 27 ਸਤੰਬਰ (ਗੁਰਵਿੰਦਰ ਸਿੰਘ ਹੈਪੀ) - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਤਹਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਵੇਰ ਤੋਂ ਹੀ ਮਾਛੀਵਾੜਾ ਤੇ ਆਸ-ਪਾਸ ਦਾ ਇਲਾਕਾ ਬੰਦ
. . .  about 2 hours ago
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਮੋਗਾ ਬਲਾਕ 1 ਵਲੋਂ ਬੁੱਟਰ ਕਲਾਂ ਵਿਖੇ ਨੈਸ਼ਨਲ ਹਾਈਵੇਅ ਜਾਮ
. . .  about 2 hours ago
ਬੱਧਨੀ ਕਲਾਂ, 27 ਸਤੰਬਰ (ਸੰਜੀਵ ਕੋਛੜ) - ਸੰਯੁਕਤ ਮੋਰਚੇ ਵਲੋਂ ਦਿੱਤੀ ਗਈ ਭਾਰਤ ਬੰਦ ਦੀ ਕਾਲ ਤਹਿਤ ਮੋਗਾ ਬਰਨਾਲਾ ਨੈਸ਼ਨਲ ਹਾਈਵੇਅ ਪਿੰਡ ਬੁੱਟਰ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ 1 ਦੇ ਪ੍ਰਧਾਨ ਗੁਰਭਿੰਦਰ ਸਿੰਘ ਕੋਕਰੀ ਦੀ ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕੀਤਾ ਮੋਦੀ ਸਰਕਾਰ ਦਾ ਸਿਆਪਾ
. . .  about 2 hours ago
ਨਿਹਾਲ ਸਿੰਘ ਵਾਲਾ ਦੇ ਮੁੱਖ ਚੌਕ ਵਿਚ ਕਿਸਾਨਾਂ ਲਾਇਆ ਰੋਸ ਧਰਨਾ
. . .  about 2 hours ago
ਨਿਹਾਲ ਸਿੰਘ ਵਾਲਾ (ਮੋਗਾ), 27 ਸਤੰਬਰ (ਸੁਖਦੇਵ ਸਿੰਘ ਖ਼ਾਲਸਾ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤ ਬੰਦ ਨੂੰ ਲੈਕੇ ਨਿਹਾਲ ਸਿੰਘ ਵਾਲਾ ਸ਼ਾਂਤੀਪੂਰਵਕ ਬੰਦ ਰਿਹਾ | ਉਥੇ ਹੀ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ...
ਭਾਰਤ ਬੰਦ ਦੇ ਸੱਦੇ ਨੂੰ ਗੁਰੂਸਰ ਸੁਧਾਰ ਵਿਖੇ ਪੂਰਨ ਹੁੰਗਾਰਾ
. . .  about 2 hours ago
ਗੁਰੂਸਰ ਸੁਧਾਰ (ਲੁਧਿਆਣਾ), 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਕਸਬਾ ਗੁਰੂਸਰ ਸੁਧਾਰ ਅੰਦਰ ਪੂਰਨ ਤੇ ਭਰਵਾਂ ਹੁੰਗਾਰਾ ਮਿਲਿਆ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 28 ਨੂੰ ਪੁੱਜਣਗੇ ਖਟਕੜ ਕਲਾਂ
. . .  about 2 hours ago
ਬੰਗਾ, 27 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ 'ਤੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ ਵਿਖੇ ਵੱਖ - ਵੱਖ ਖੇਡ ਕਲੱਬਾਂ ਨੂੰ ਖੇਡ ਕਿੱਟਾਂ ਦਿੱਤੀਆਂ ...
ਮੁੱਖ ਮੰਤਰੀ ਦੀ ਆਪਣੇ ਨਵੇਂ ਮੰਤਰੀ ਮੰਡਲ ਨਾਲ ਹੋਈ ਪਹਿਲੀ ਮੀਟਿੰਗ, ਕਿਸਾਨੀ ਦੇ ਮੁੱਦੇ ਹੀ ਵਿਚਾਰੇ ਗਏ
. . .  about 2 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਨਵੇਂ ਮੰਤਰੀ ਮੰਡਲ ਦੀ ਬੈਠਕ ਹੋਈ। ਜਿਸ ਵਿਚ ਕਿਸਾਨਾਂ ਨਾਲ ਇੱਕਜੁੱਟਤਾ ਪ੍ਰਗਟ ਕੀਤੀ ਗਈ। ਇਸ ਮੀਟਿੰਗ ਵਿਚ ਸਿਰਫ਼ ਕਿਸਾਨੀ ਮੁੱਦਿਆਂ ਬਾਰੇ ਚਰਚਾ ਕੀਤਾ ਗਈ। ਬਾਕੀ ਦੇ ਸਾਰੇ ਏਜੰਡੇ ਅਗਲੀ...
ਕਿਸਾਨਾਂ ਦੁਆਰਾ ਮੁੱਖ ਮਾਰਗ 'ਤੇ ਧਰਨਾ ਜਾਰੀ
. . .  about 2 hours ago
ਸੰਘੋਲ, (ਫਤਹਿਗੜ੍ਹ ਸਾਹਿਬ) 27 ਸਤੰਬਰ (ਗੁਰਨਾਮ ਸਿੰਘ ਚੀਨਾ) - ਸੰਯੁਕਤ ਕਿਸਾਨ ਮੋਰਚੇ ਦੁਆਰਾ ਦਿੱਤੇ ਗਏ ਬੰਦ ਦੇ ਸੱਦੇ ਨੂੰ ਮੁੱਖ ਰੱਖਦਿਆਂ ਹੋਇਆਂ ਪਿੰਡ ਪੋਹਲੋ ਮਾਜਰਾ ਵਿਖੇ ਕਿਸਾਨਾਂ ਦੁਆਰਾ ਮੁੱਖ ਮਾਰਗ 'ਤੇ ਧਰਨਾ ਲਗਾ ਕੇ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਭੜਕੇ ਦੁਕਾਨਦਾਰਾਂ ਵਲੋਂ ਕੈਪਟਨ ਸਰਕਾਰ ਦੇ ਫ਼ੈਸਲੇ ਦਾ ਵਿਰੋਧ

ਬਟਾਲਾ, 4 ਮਈ (ਸਚਲੀਨ ਸਿੰਘ ਭਾਟੀਆ)-ਗੈਰ-ਜ਼ਰੂਰੀ ਦੁਕਾਨਾਂ ਬੰਦ ਰੱਖਣ ਦੇ ਫੈਸਲੇ ਦੇ ਵਿਰੋਧ 'ਚ ਬਟਾਲਾ ਦੇ ਚੱਕਰੀ ਬਾਜ਼ਾਰ ਤੇ ਸਿਨੇਮਾ ਰੋਡ ਦੁਕਾਨਦਾਰਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ | ਚੱਕਰੀ ਬਜ਼ਾਰ ਦੇ ਦੁਕਾਨਦਾਰਾਂ ਵਲੋਂ ਇੱਥੋਂ ਤੱਕ ਕਹਿ ਦਿੱਤਾ ਗਿਆ ਕਿ ਉਹ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਅਕੈਡਮੀ ਬਟਾਲਾ ਦੀਆਂ 6 ਵਿਦਿਆਰਥਣਾਂ ਦੀ ਖੇਡ ਵਿੰਗ ਲਈ ਹੋਈ ਚੋਣ

ਬਟਾਲਾ, 4 ਮਈ (ਕਾਹਲੋਂ)-ਬੀਤੇ ਦਿਨੀਂ ਸ਼ੋ੍ਰ.ਗੁ. ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੂਰੇ ਪੰਜਾਬ ਤੋਂ ਓਪਨ ਐਥਲੈਟਿਕਸ ਟਰਾਇਲ ਬੀਤੇ ਦਿਨੀਂ ਜਲੰਧਰ ਦੀ ਪੀ.ਏ.ਪੀ. ਗਰਾਉਂਡ ਵਿਚ ਕਰਵਾਏ, ਜਿਸ ਵਿਚ ਇਲਾਕੇ ਦੀ ...

ਪੂਰੀ ਖ਼ਬਰ »

ਸੀ.ਪੀ.ਆਈ.ਐੱਮ.ਐੱਲ. ਲਿਬਰੇਸ਼ਨ ਵਲੋਂ ਕੀਤੀ ਜਾ ਰਹੀ ਤਾਲਾਬੰਦੀ ਦੀ ਨਿੰਦਾ

ਬਟਾਲਾ, 4 ਅਪ੍ਰੈਲ (ਬੁੱਟਰ)-ਸੀ.ਪੀ.ਆਈ.ਐੱਮ.ਐੱਲ. ਲਿਬਰੇਸ਼ਨ ਨੇ ਪੰਜਾਬ ਸਰਕਾਰ ਵਲੋਂ ਤਾਲਾਬੰਦੀ ਨੂੰ ਲਗਾਤਾਰ ਜਾਰੀ ਰੱਖਣ ਦੀ ਨਿੰਦਾ ਕਰਦਿਆਂ ਇਸ ਨੂੰ ਸਮਾਜ ਅਤੇ ਪੰਜਾਬ ਵਿਰੋਧੀ ਦੱਸਿਆ ਹੈ | ਇਸ ਸਬੰਧੀ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਨਿੱਕੇ ਘੁੰਮਣ, 4 ਮਈ (ਸਤਬੀਰ ਸਿੰਘ ਘੁੰਮਣ)-ਥਾਣਾ ਘੁੰਮਣ ਕਲਾਂ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਸਬ-ਇੰਸਪੈਕਟਰ ਸੁਖਜੀਤ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਵੜੈਚ ਰਜਬਾਹੇ ਦੀ ਪੁਲੀ 'ਤੇ ...

ਪੂਰੀ ਖ਼ਬਰ »

ਅੱਜ ਕੋਰੋਨਾ ਦੇ 5 ਮਰੀਜ਼ਾਂ ਦੀ ਹੋਈ ਮੌਤ ਤੋਂ ਬਾਅਦ ਮੌਤਾਂ ਦਾ ਅੰਕੜਾ ਹੋਇਆ 535

ਗੁਰਦਾਸਪੁਰ, 4 ਮਈ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਗੁਰਦਾਸਪੁਰ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ | ਅੱਜ ਜ਼ਿਲ੍ਹੇ ਅੰਦਰ 182 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਦੋਂ ਕਿ 5 ਮਰੀਜ਼ਾਂ ਦੀ ਹੋਈ ਮੌਤ ਨਾਲ ਮੌਤਾਂ ਦਾ ਕੁੱਲ ਅੰਕੜਾ 535 ਹੋ ...

ਪੂਰੀ ਖ਼ਬਰ »

ਜ਼ਿਲ੍ਹਾ ਗੁਰਦਾਸਪੁਰ 'ਚ 182 ਨਵੇਂ ਮਾਮਲੇ ਆਏ ਸਾਹਮਣੇ

ਗੁਰਦਾਸਪੁਰ, 4 ਮਈ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਗੁਰਦਾਸਪੁਰ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ | ਅੱਜ ਜ਼ਿਲ੍ਹੇ ਅੰਦਰ 182 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਦੋਂ ਕਿ 5 ਮਰੀਜ਼ਾਂ ਦੀ ਹੋਈ ਮੌਤ ਨਾਲ ਮੌਤਾਂ ਦਾ ਕੁੱਲ ਅੰਕੜਾ 535 ਹੋ ...

ਪੂਰੀ ਖ਼ਬਰ »

ਜੀ. ਐੱਮ. ਪਲਾਈਵੁੱਡ ਫੈਕਟਰੀ 'ਚ ਲੱਗੀ ਭਿਆਨਕ ਅੱਗ, 80 ਲੱਖ ਦਾ ਨੁਕਸਾਨ

ਬਟਾਲਾ, 4 ਮਈ (ਕਾਹਲੋਂ)-ਸਥਾਨਕ ਅੰਮਿ੍ਤਸਰ ਰੋਡ ਪਿੰਡ ਬੱਲਪੁਰੀਆਂ ਦੇ ਨਜ਼ਦੀਕ ਅੱਜ ਦੁਪਹਿਰ ਸਮੇਂ ਜੀ.ਐਮ. ਫੈਕਟਰੀ 'ਚ ਭਿਆਨਕ ਅੱਗ ਲੱਗਣ ਨਾਲ ਕਰੀਬ 80 ਲੱਖ ਦਾ ਨੁਕਸਾਨ ਹੋਣ ਦੀ ਖ਼ਬਰ ਹੈ | ਫੈਕਟਰੀ ਦੇ ਮਾਲਕ ਰਮੇਸ਼ ਮਲਹੋਤਰਾ ਅਤੇ ਨਰਿੰਦਰ ਮਲਹੋਤਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ 'ਚ ਦੁਕਾਨਦਾਰਾਂ ਨੇ ਤਾਲਾਬੰਦੀ ਵਿਰੁੱਧ ਕੀਤਾ ਰੋਸ ਮੁਜ਼ਾਹਰਾ

ਫਤਹਿਗੜ੍ਹ ਚੂੜੀਆਂ, 4 ਮਈ (ਧਰਮਿੰਦਰ ਸਿੰਘ ਬਾਠ)-ਪੰਜਾਬ 'ਚ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ 15 ਮਈ ਤੱਕ ਲਗਾਏ ਗਏ ਮਿੰਨੀ ਲਾਕਡਾਊਨ ਵਿਰੁੱਧ ਫਤਹਿਗੜ੍ਹ ਚੂੜੀਆਂ ਦੇ ਦੁਕਾਨਦਾਰਾਂ ਨੇ ਫੁਆਰਾ ਚੌਕ ਵਿਖੇ ਇਕੱਠੇ ਹੋ ...

ਪੂਰੀ ਖ਼ਬਰ »

ਅਦਾਲਤੀ ਕਾਰਵਾਈ ਚੱਲਣ ਦੇ ਬਾਵਜੂਦ ਜ਼ਮੀਨ 'ਤੇ ਕਬਜ਼ਾ ਕਰਨ ਦੇ ਲਗਾਏ ਦੋਸ਼

ਡੇਰਾ ਬਾਬਾ ਨਾਨਕ, 4 ਮਈ (ਅਵਤਾਰ ਸਿੰਘ ਰੰਧਾਵਾ)-ਪੁਲਿਸ ਥਾਣਾ ਘਣੀਏ-ਕੇ-ਬਾਂਗਰ ਅੰਦਰਲੇ ਪਿੰਡ ਸੇਖਵਾਂ ਦੇ ਇਕ ਵਿਅਕਤੀ ਦੀ ਮੌਤ ਹੋ ਜਾਣ ਉਪਰੰਤ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਪਿੰਡ ਦੇ ਹੀ ਇਕ ਪੁਲਿਸ ਅਫ਼ਸਰ, ਕਾਨੂੰਗੋ ਅਤੇ ਪਟਵਾਰੀ ਨੂੰ ਮੌਤ ਲਈ ਜ਼ਿੰਮੇਵਾਰੀ ...

ਪੂਰੀ ਖ਼ਬਰ »

ਕਿਸਾਨਾਂ ਨੂੰ ਫ਼ਸਲ ਦੀ 87 ਫ਼ੀਸਦੀ ਅਦਾਇਗੀ, ਜ਼ਿਲੇ ਦੀਆਂ ਮੰਡੀਆਂ 'ਚ 516630 ਮੀਟਿ੍ਕ ਟਨ ਦੀ ਖ਼ਰੀਦ-ਐੱਸ. ਦੇਵਗਨ

ਗੁਰਦਾਸਪੁਰ, 4 ਮਈ (ਅ.ਬ)-ਜ਼ਿਲ੍ਹਾ ਫੂਡ ਸਪਲਾਈ ਤੇ ਕੰਟਰੋਲਰ ਗੁਰਦਾਸਪੁਰ ਐੱਸ. ਦੇਵਗਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡੀਆਂ ਵਿਚ 521377 ਮੀਟਰਿਕ ਟਨ ਕਣਕ ( 03 ਮਈ ਤਕ) ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 516630 ਮੀਟਰਿਕ ਟਨ ਦੀ ਖ਼ਰੀਦ ਹੋ ਗਈ ਹੈ | ਪਨਗਰੇਨ ਵਲੋਂ 139136 ...

ਪੂਰੀ ਖ਼ਬਰ »

ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਚਿੱਟੀ ਵਲੋਂ ਕਮਲਜੀਤ ਚਾਵਲਾ ਦਾ ਸਨਮਾਨ

ਦੋਰਾਂਗਲਾ, 4 ਮਈ (ਚੱਕਰਾਜਾ)-ਕੁਝ ਦਿਨ ਪਹਿਲਾਂ ਹੀ ਭਾਜਪਾ ਨੰੂ ਅਲਵਿਦਾ ਕਹਿ ਕੇ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਕਮਲਜੀਤ ਚਾਵਲਾ ਵਲੋਂ ਵਿਧਾਨ ਸਭਾ ਹਲਕਾ ਦੀਨਾਨਗਰ 'ਚ ਆਪਣੀਆਂ ਸਰਗਰਮੀਆਂ ਨੰੂ ਵਧਾ ਦਿੱਤਾ ਗਿਆ ਹੈ | ਜਿਸ ਤਹਿਤ ਅੱਜ ਉਹ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਦਰਜ ਕੀਤੇ ਪਰਚੇ ਵਿਰੁੱਧ ਮੰਗੀ ਨਿਰਪੱਖ ਜਾਂਚ

ਬਟਾਲਾ, 4 ਮਈ (ਬੁੱਟਰ)-ਪੰਜਾਬ ਰੋਡਵੇਜ਼ ਬਟਾਲਾ ਡਿਪੂ ਵਿਚ ਵਰਕਰਾਂ ਵਲੋਂ ਇਕ ਗੇਟ ਰੈਲੀ ਕੀਤੀ ਗਈ, ਜਿਸ ਵਿਚ ਯੂਨੀਅਨ ਦੇ ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਮਹਿਕਮੇ ਨਾਲ ਸਰਕਾਰ ਵਲੋਂ ਧੱਕਾ ਕੀਤਾ ਜਾ ਰਿਹਾ ਹੈ | ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿਚ ਜੇਕਰ 29 ...

ਪੂਰੀ ਖ਼ਬਰ »

ਸਰਕਾਰ ਨੇ ਸਕੂਲਾਂ 'ਚ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਕੀਤੇ ਵਿਸ਼ੇਸ਼ ਉਪਰਾਲੇ-ਵਿਧਾਇਕ ਪਾਹੜਾ

ਗੁਰਦਾਸਪੁਰ, 4 ਮਈ (ਅ.ਬ)-ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਸਿੱਖਿਆ ਮਿਆਰ ਵਿਚ ਹੋਰ ਸੁਧਾਰ ਲਿਆਉਣ ਅਤੇ ਸਕੂਲਾਂ ਵਿਚ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮਾਮਲਾ ਬੱਸਾਂ ਵਿਚ 50 ਫ਼ੀਸਦੀ ਸਵਾਰੀਆਂ ਦਾ ਰੋਡਵੇਜ਼ ਦੇ ਕਰਮਚਾਰੀਆਂ ਵਲੋਂ ਧੱਕੇਸ਼ਾਹੀ ਵਿਰੁੱਧ ਗੇਟ ਰੈਲੀ

ਬਟਾਲਾ, 4 ਮਈ (ਬੁੱਟਰ)-ਪੰਜਾਬ ਰੋਡਵੇਜ਼ ਬਟਾਲਾ ਡਿਪੂ ਵਿਚ ਵਰਕਰਾਂ ਵਲੋਂ ਇਕ ਗੇਟ ਰੈਲੀ ਕੀਤੀ ਗਈ, ਜਿਸ ਵਿਚ ਯੂਨੀਅਨ ਦੇ ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਰੋਡਵੇਜ਼ ਮਹਿਕਮੇ ਨਾਲ ਸਰਕਾਰ ਵਲੋਂ ਧੱਕਾ ਕੀਤਾ ਜਾ ਰਿਹਾ ਹੈ | ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿਚ ਜੇਕਰ 29 ...

ਪੂਰੀ ਖ਼ਬਰ »

ਮਈ ਦਿਵਸ 'ਤੇ ਮਜ਼ਦੂਰਾਂ ਦੀ ਭਲਾਈ ਲਈ ਸਰਕਾਰ ਨੇ ਨਹੀਂ ਖੋਲਿ੍ਹਆ ਮੂੰਹ-ਆਗੂ

ਗੁਰਦਾਸਪੁਰ, 4 ਮਈ (ਪੰਕਜ ਸ਼ਰਮਾ)-ਦੇਸ਼ ਵਿਚ ਕੋਰੋਨਾ ਦੀ ਲਾਗ ਆਏ ਨੰੂ ਲਗਪਗ ਇਕ ਸਾਲ ਤੋਂ ਉਪਰ ਦਾ ਸਮਾਂ ਬੀਤ ਗਿਆ ਹੈ | ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਆਪਣੀਆਂ ਨਾਕਾਮੀਆਂ ਨੰੂ ਛੁਪਾਉਣ ਲਈ ਕੋਰੋਨਾ ਦਾ ਬਹਾਨਾ ਬਣਾ ਰਹੀਆਂ ਹਨ | ਮਜ਼ਦੂਰਾਂ ਨੰੂ ਮੰਦਹਾਲੀ ਵੱਲ ...

ਪੂਰੀ ਖ਼ਬਰ »

ਮੀਟਿੰਗ ਵਿਚ ਲਏ ਕਈ ਅਹਿਮ ਫ਼ੈਸਲੇ

ਗੁਰਦਾਸਪੁਰ, 4 ਮਈ (ਪੰਕਜ ਸ਼ਰਮਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ 'ਤੇ ਇਕ ਮੀਟਿੰਗ ਐਸ.ਪੀ.ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਸੁਖਦੇਵ ਸਿੰਘ ਭਾਗੋਕਾਵਾਂ, ਗੁਰਦੀਪ ਸਿੰਘ ਮੁਸਤਫਾਬਾਦ, ਅਮਰਜੀਤ ਸਿੰਘ ਸੈਣੀ, ਜਗਜੀਤ ਸਿੰਘ, ਅਮਰ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਚੱਲ ਰਹੇ ਪੱਕੇ ਕਿਸਾਨ ਮੋਰਚੇ 'ਤੇ 133ਵੇਂ ਜਥੇ ਨੇ ਰੱਖੀ ਭੁੱਖ ਹੜਤਾਲ

ਗੁਰਦਾਸਪੁਰ, 4 ਮਈ (ਪੰਕਜ ਸ਼ਰਮਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ 'ਤੇ ਇਕ ਮੀਟਿੰਗ ਐਸ.ਪੀ.ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਸੁਖਦੇਵ ਸਿੰਘ ਭਾਗੋਕਾਵਾਂ, ਗੁਰਦੀਪ ਸਿੰਘ ਮੁਸਤਫਾਬਾਦ, ਅਮਰਜੀਤ ਸਿੰਘ ਸੈਣੀ, ਜਗਜੀਤ ਸਿੰਘ, ਅਮਰ ...

ਪੂਰੀ ਖ਼ਬਰ »

ਈ.ਓ. ਅਤੇ ਕੌਂਸਲਰ ਦਿਓ ਨੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਫਤਹਿਗੜ੍ਹ ਚੂੜੀਆਂ, 4 ਮਈ (ਧਰਮਿੰਦਰ ਸਿੰਘ ਬਾਠ)-ਪੇਂਡੂ ਵਿਕਾਸ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਭੇਜੀ ਗਈ ਗ੍ਰਾਂਟ ਸਦਕਾ ਫਤਹਿਗੜ੍ਹ ਚੂੜੀਆਂ ਦੀ ਵਾਰਡ ਨੰਬਰ 5 ਅਜਨਾਲਾ ਰੋਡ ਵਿਖੇ ਕਾਰਜ ਸਾਧਕ ਅਫਸਰ ਭੁਪਿੰਦਰ ਸਿੰਘ ਕਾਂਗਰਸ ਦੇ ਸੀਨੀਅਰ ਕਾਂਗਰਸੀ ...

ਪੂਰੀ ਖ਼ਬਰ »

ਦਮਦਮੀ ਟਕਸਾਲ ਤਲਵੰਡੀ ਬਖ਼ਤਾ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਕਰੇਗੀ ਸਨਮਾਨਿਤ-ਬਾਬਾ ਲਹਿਣਾ ਸਿੰਘ

ਅੱਚਲ ਸਾਹਿਬ, 4 ਮਈ (ਸੰਦੀਪ ਸਿੰਘ ਸਹੋਤਾ)-ਦਮਦਮੀ ਟਕਸਾਲ ਤਲਵੰਡੀ ਬਖ਼ਤਾ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਸਨਮਾਨ ਕਰੇਗੀ | ਇਸ ਸਬੰਧੀ ਮੁੱਖ ਸੇਵਾਦਾਰ ਬਾਬਾ ਲਹਿਣਾ ਸਿੰਘ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਕ ਗੈਰ ਸਿੱਖ ਹੋ ਕੇ ਵੀ ਸ੍ਰੀ ਗੁਰੂ ...

ਪੂਰੀ ਖ਼ਬਰ »

ਐੱਚ.ਕੇ.ਐੱਮ.ਵੀ. ਕਾਲਜ ਵਿਖ਼ੇ ਨੈਸ਼ਨਲ ਇੰਸਟੀਚਿਊਟ ਆਫ਼ ਡਿਜ਼ਾਸਟਰ ਮੈਨੇਜਮੈਂਟ ਦੇ ਸਹਿਯੋਗ ਨਾਲ ਰਾਸ਼ਟਰੀ ਵੈਬੀਨਾਰ ਕਰਵਾਇਆ

ਧਾਰੀਵਾਲ, 4 ਮਈ (ਸਵਰਨ ਸਿੰਘ)-ਸਥਾਨਕ ਹਿੰਦੂ ਕੰਨਿਆ ਮਹਾਂਵਿਦਆਲਿਆ ਕਾਲਜ ਧਾਰੀਵਾਲ ਵਿਖ਼ੇ ਨੈਸ਼ਨਲ ਇੰਸਟੀਚਿਊਟ ਆਫ਼ ਡਿਜਾਸਟਰ ਮੈਨੇਜਮੈਂਟ ਗ੍ਰਹਿ ਵਿਭਾਗ ਦੇ ਸਹਿਯੋਗ ਨਾਲ ਮੇਜਰ ਜਰਨਲ ਮਨੋਜ਼ ਕੁਮਾਰ ਜਿੰਦਲ ਐਗਜੀਕਿਊਟਿਵ ਡਾਇਰੈਕਟਰ ਐਨ.ਆਈ.ਐਮ.ਬੀ. ਨਵੀਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਕੀਤੀ ਹੜਤਾਲ

ਗੁਰਦਾਸਪੁਰ, 4 ਮਈ (ਭਾਗਦੀਪ ਸਿੰਘ ਗੋਰਾਇਆ)-ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਯੂਨੀਅਨ ਗੁਰਦਾਸਪੁਰ ਦੇ ਕਰਮਚਾਰੀਆਂ ਵਲੋਂ ਪੰਜਾਬ ਦੇ ਮਾਲ ਅਧਿਕਾਰੀਆਂ ਦੇ ਸਮਰਥਨ ਵਿਚ ਹੜਤਾਲ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ...

ਪੂਰੀ ਖ਼ਬਰ »

ਪਿੰਡ ਸਦਾਰੰਗ 'ਚ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ

ਘੁਮਾਣ, 4 ਮਈ (ਬੰਮਰਾਹ)-ਜ਼ਿਲ੍ਹਾ ਗੁਰਦਾਸਪੁਰ ਅਧੀਨ ਕਸਬਾ ਘੁਮਾਣ ਦੇ ਨਜ਼ਦੀਕੀ ਪਿੰਡ ਸਦਾਰੰਗ 'ਚ ਇਕ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਹੈ | ਮਿ੍ਤਕ ਨੌਜਵਾਨ ਦੀ ਪਹਿਚਾਣ ਮਨਪ੍ਰੀਤ ਸਿੰਘ (24) ਪੁੱਤਰ ਸਵਿੰਦਰ ਸਿੰਘ ਵਾਸੀ ਸਦਾਰੰਗ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਸਰਦਾਰਨੀ ਬਲਜੀਤ ਕੌਰ ਬੱਜੂਮਾਨ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਬਟਾਲਾ, 4 ਮਈ (ਕਾਹਲੋਂ)-ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਰਦਾਰਨੀ ਬਲਜੀਤ ਕੌਰ ਬੱਜੂਮਾਨ (ਪਤਨੀ ਸਵ: ਜਥੇ. ਸੱਜਣ ਸਿੰਘ ਬੱਜੂਮਾਨ ਮੈਂਬਰ ਸ਼ੋ੍ਰਮਣੀ ਕਮੇਟੀ) ਨਮਿਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ...

ਪੂਰੀ ਖ਼ਬਰ »

ਨਿੱਜੀ ਬੈਂਕਾਂ 'ਤੇ ਪ੍ਰਸ਼ਾਸਨ ਦੀਆਂ ਪਾਬੰਦੀਆਂ ਦਾ ਨਹੀਂ ਹੈ ਕੋਈ ਅਸਰ

ਗੁਰਦਾਸਪੁਰ, 4 ਮਈ (ਪੰਕਜ ਸ਼ਰਮਾ)-ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ | ਇਸ ਦੇ ਵੱਧ ਰਹੇ ਕਹਿਰ ਨੰੂ ਦੇਖਦੇ ਹੋਏ ਸੂਬਾ ਸਰਕਾਰ ਵਲੋਂ ਸੂਬੇ ਵਿਚ 15 ਮਈ ਤੱਕ ਸਖ਼ਤ ਪਾਬੰਦੀਆਂ ਲਗਾ ਦਿੱਤੀਆਂ ਹਨ | ਪਰ ਇਸ ਦੇ ਬਾਵਜੂਦ ਵੀ ਕੁਝ ਨਿੱਜੀ ...

ਪੂਰੀ ਖ਼ਬਰ »

ਬੈਂਕ ਪ੍ਰ੍ਰਸ਼ਾਸਨ ਨੇ ਆਪਣੇ ਗਾਹਕਾਂ ਨੂੰ ਮੁਹੱਈਆ ਕਰਵਾਈਆਂ ਮਿਆਰੀ ਸਹੂਲਤਾਂ

ਡੇਰਾ ਬਾਬਾ ਨਾਨਕ, 4 ਮਈ (ਵਿਜੇ ਸ਼ਰਮਾ)-ਇੱਥੋਂ ਦੇ ਇਕ ਬੈਂਕ ਨਾਲ ਸਬੰਧਿਤ ਗ੍ਰਾਹਕਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ 'ਅਜੀਤ' 'ਚ ਲਗਾਈ ਖ਼ਬਰ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ | ਜਦੋਂ ਇਸ ਬੈਂਕ ਦਾ ਦੌਰਾ ਕੀਤਾ ਗਿਆ ਤਾਂ ਉੱਥੇ ਹਾਲਾਤ ਕਾਫੀ ਬਦਲੇ ਹੋਏ ਸਨ | ਬੈਂਕ ...

ਪੂਰੀ ਖ਼ਬਰ »

ਐੱਸ. ਐੱਸ. ਬਾਜਵਾ ਸਕੂਲ ਦੇ ਪਿ੍ੰਸੀਪਲ ਡਾ. ਰਮਨ ਕੁਮਾਰ ਸਮੇਤ ਸਟਾਫ਼ ਨੇ ਕੋਰੋਨਾ ਦੀ ਦੂਸਰੀ ਡੋਜ਼ ਲਗਵਾਈ

ਬਟਾਲਾ, 4 ਮਈ (ਕਾਹਲੋਂ)-ਐੱਸ.ਐੱਸ. ਬਾਜਵਾ ਸਕੂਲ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੇ ਕੋਰੋਨਾ ਦੀ ਦੂਸਰੀ ਡੋਜ਼ ਲਗਵਾਈ | ਪਹਿਲੀ ਡੋਜ਼ ਚਾਰ ਹਫ਼ਤੇ ਪਹਿਲਾਂ ਲੱਗੀ ਸੀ | ਇਸ ਮÏਕੇ ਸਕੂਲ ਦੇ ਪਿ੍ੰਸੀਪਲ ਡਾ. ਰਮਨ ਕੁਮਾਰ ਸ਼ਰਮਾ ਨੇ ਵੀ ਦੂਸਰੀ ਡੋਜ਼ ਲਗਵਾਈ | ਇਸ ਤੋਂ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਮਮਤਾ ਦੀ ਜਿੱਤ ਤੋਂ ਬਾਅਦ 'ਚ ਕਿਸਾਨਾਂ ਦੀ ਹੋਣ ਲੱਗੀ ਸ਼ਾਲਾਘਾ-ਜਗਤਾਰ ਸਿੰਘ ਸਿੱਧਵਾਂ

ਡੇਹਰੀਵਾਲ ਦਰੋਗਾ, 4 ਮਈ (ਹਰਦੀਪ ਸਿੰਘ ਸੰਧੂ)-ਪੱਛਮੀ ਬੰਗਾਲ ਵਿਚ ਮਮਤਾ ਬੈਨਰਜੀ ਦੀ ਪਾਰਟੀ ਟੀ.ਐਮ.ਸੀ. ਨੇ ਪੱਛਮੀ ਬੰਗਾਲ ਵਿਚ ਬਹੁਮਤ ਹਾਸਲ ਕਰ ਕੇ ਮੁੜ ਆਪਣੀ ਸਰਕਾਰ ਬਣਾਈ ਗਈ¢ਤੇ ਪੱਛਮੀ ਬੰਗਾਲ 'ਚ ਮਮਤਾ ਦੀ ਜਿੱਤ ਤੋਂ ਬਾਅਦ ਜ਼ਿਲ੍ਹਾ ਗੁਰਦਾਸਪੁਰ 'ਚ ਕਿਸਾਨਾਂ ...

ਪੂਰੀ ਖ਼ਬਰ »

ਬਹੁਤ ਸਾਰੀਆਂ ਸਮੱਸਿਆਵਾਂ 'ਚ ਘਿਰਿਆ ਹੈ ਸ਼ਹਿਰ ਅਤੇ ਧੜਿਆਂ 'ਚ ਵੰਡੇ ਹੋਏ ਹਨ ਕੌਂਸਲਰ

ਫਤਹਿਗੜ੍ਹ ਚੂੜੀਆਂ, 4 ਮਈ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਸ਼ਹਿਰ ਬਹੁਤ ਸਾਰੀ ਸਮੱਸਿਆਵਾਂ 'ਚ ਘਿਰਿਆ ਹੋਇਆ ਹੈ ਅਤੇ ਨਵੇਂ ਚੁਣੇ ਗਏ ਕੌਂਸਲਰ ਧੜਿ੍ਹਆਂ ਵਿਚ ਵੰਡੇ ਹੋਏ ਦਿਖਾਈ ਦੇ ਰਹੇ ਹਨ | ਇਸ ਲਈ ਫਤਹਿਗੜ੍ਹ ਚੂੜੀਆਂ ਨਗਰ ਕੌਂਸਲ ਦੀ ਪ੍ਰਧਾਨਗੀ ਇਕ ਕੰਢਿਆਂ ਦੇ ਤਾਜ ਬਰਾਬਰ ਹੋਵੇਗੀ ਅਤੇ ਨਗਰ ਕੌਂਸਲ ਹਾਊਸ ਨੂੰ ਚਲਾਉਣਾ ਟੇਢੀ ਖੀਰ ਦੇ ਬਰਾਬਰ ਹੋਵੇਗਾ | ਇਕੱਤਰ ਜਾਣਕਾਰੀ ਅਨੁਸਾਰ ਫਤਹਿਗੜ੍ਹ ਚੂੜੀਆਂ ਸ਼ਹਿਰ ਸੀਵਰੇਜ, ਸ਼ਹਿਰ ਦੇ ਪਾਣੀ ਦਾ ਨਿਕਾਸ, ਸਫ਼ਾਈ ਦਾ ਮੰਦਾ ਹਾਲ, ਖੇਡ ਸਟੇਡੀਅਮ, ਹਸਪਤਾਲ 'ਚ ਡਾਕਟਰਾਂ ਦਾ ਘਾਟ, ਵਾਰਡ ਨੰਬਰ 7 ਸ਼ਹਿਰੀ ਮੁਹੱਲੇ ਵਾਲੇ ਪਾਸੇ ਜਮੀਨ ਦੀ ਨਿਸ਼ਾਨਦੇਹੀ ਵਰਗੀਆਂ ਬਹੁਤ ਸਾਰੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ਨਗਰ ਕੌਂਸਲ ਦੀ ਪ੍ਰਧਾਨਗੀ ਦੀ ਚੋਣ ਨੂੰ ਲੈ ਕੇ ਫਤਹਿਗੜ੍ਹ ਚੂੜੀਆਂ ਦੇ ਕੌਂਸਲਰ ਧੜਿ੍ਹਆਂ ਵਿਚ ਵੰਡੇ ਗਏ ਹਨ ਅਤੇ ਆਉਣ ਵਾਲੇ ਸਮੇਂ 'ਚ ਕੌਂਸਲਰਾਂ ਦੀ ਆਪਸੀ ਖਹਿਬਾਜ਼ੀ ਹੋਰ ਵੀ ਵੱਧਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ | ਵਿਧਾਨ ਸਭਾ ਚੋਣਾਂ 'ਚ ਮਹਿਜ 7 ਮਹੀਨਿਆਂ ਦਾ ਸਮਾ ਹੀ ਬਚਿਆ ਹੈ, ਪਰ ਸ਼ਹਿਰ 'ਚ ਬਹੁਤ ਕੁਝ ਹੋਣ ਵਾਲਾ ਬਾਕੀ ਹੈ, ਜਿਸ ਦੀ ਜ਼ਿੰਮੇਵਾਰੀ ਸ਼ਹਿਰ ਦੇ ਪ੍ਰਧਾਨ ਦੇ ਸਿਰ ਹੋਵੇਗੀ ਅਤੇ ਅਗਰ ਵਿਧਾਨ ਸਭਾ ਚੋਣਾਂ 'ਚ ਸ਼ਹਿਰ 'ਚੋਂ ਕਾਂਗਰਸ ਪਿੱਛੇ ਰਹੀ ਤਾਂ ਹਾਰ ਦਾ ਠੀਕਰਾ ਵੀ ਨਗਰ ਕੌਂਸਲ ਦੇ ਪ੍ਰਧਾਨ ਸਿਰ ਹੀ ਭੰਨਿਆ ਜਾਵੇਗਾ | ਦੂਜੇ ਪਾਸੇ ਆਰ.ਟੀ.ਆਈ. ਮਾਹਿਰ ਸੁਖਚੈਨ ਸਿੰਘ ਵਲੋਂ ਵੀ ਸ਼ਹਿਰ ਦੇ ਕਈ ਮੱੁਦਿਆਂ ਨੂੰ ਖੰਘਾਲਣਾ ਸ਼ੂਰੁ ਕਰ ਦਿੱਤਾ ਹੈ ਅਤੇ ਆਰ. ਟੀ. ਆਈ. ਤਹਿਤ ਸੂਚਨਾ ਲੈਣ ਲਈ ਫਾਈਲਾਂ ਤਿਆਰ ਕਰਨੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਿਸ ਨਾਲ ਨਵੇਂ ਪ੍ਰਧਾਨ ਦੇ ਕੁਰਸੀ 'ਤੇ ਬੈਠਣ ਸਾਰ ਹੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ |

ਖ਼ਬਰ ਸ਼ੇਅਰ ਕਰੋ

 

ਕਮਲਜੀਤ ਚਾਵਲਾ ਦਾ ਦੀਨਾਨਗਰ ਸ਼ਹਿਰ ਦੇ ਅਕਾਲੀ ਅਹੁਦੇਦਾਰਾਂ ਵਲੋਂ ਭਰਵਾਂ ਸਵਾਗਤ

ਦੀਨਾਨਗਰ, 4 ਮਈ (ਸੰਧੂ/ਸ਼ਰਮਾ)-ਭਾਜਪਾ ਨੰੂ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਕਮਲਜੀਤ ਚਾਵਲਾ ਦਾ ਅੱਜ ਸ਼੍ਰੋਮਣੀ ਅਕਾਲੀ ਦਲ ਦੀਨਾਨਗਰ ਦੇ ਸ਼ਹਿਰੀ ਪ੍ਰਧਾਨ ਵਿਜੇ ਮਹਾਜਨ, ਜ਼ਿਲ੍ਹਾ ਉਪ ਪ੍ਰਧਾਨ ਦਲਬੀਰ ਸਿੰਘ ਬਿੱਲਾ 'ਤੇ ਹੋਰ ...

ਪੂਰੀ ਖ਼ਬਰ »

ਵਿਧਾਇਕ ਲਾਡੀ ਦੀ ਦੇਖ-ਰੇਖ ਹੇਠ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ ਪਿੰਡ ਸੰਗਰਾਵਾਂ ਦੇ ਵਿਕਾਸ ਕਾਰਜ-ਰਣਜੀਤ ਸੰਗਰਾਵਾਂ

ਪੰਜਗਰਾਈਆਂ, 4 ਮਈ (ਬਲਵਿੰਦਰ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਅਧੀਨ ਆਉਂਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਦੇਖ-ਰੇਖ ਹੇਠ ਵਿਕਾਸ ਕਾਰਜ ਬਿਨਾਂ ਭੇਦਭਾਵ ਅਤੇ ਬਿਨਾਂ ਕਿਸੇ ਵਿਤਕਰੇ ਦੇ ਜ਼ੋਰ ਸ਼ੋਰ ਨਾਲ ਕਰਵਾਏ ਜਾ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਹਲਕੇ ਦੀ ਜ਼ਿੰਮੇਵਾਰੀ ਮੰਗਲ ਸਿੰਘ ਨੂੰ ਦਿੱਤੀ ਜਾਵੇ-ਸਾਬਕਾ ਸਰਪੰਚ ਕਰਨਾਮਾ

ਪੰਜਗਰਾਈਆਂ, 4 ਮਈ (ਬਲਵਿੰਦਰ ਸਿੰਘ)-ਹਲਕਾ ਸ੍ਰੀ ਹਰਗਬਿੰਦਪੁਰ ਦੇ ਸਾਬਕਾ ਸਰਪੰਚ ਸੁਰਿੰਦਰ ਸਿੰਘ ਕਰਨਾਮਾ, ਪੰਚ ਹਰਭਜਨ ਸਿੰਘ, ਕਸ਼ਮੀਰ ਸਿੰਘ ਪੰਜਗਰਾਈਆਂ, ਮੇਜਰ ਸਿੰਘ ਬਰਿਆਰ, ਗੁਰਮੇਜ ਸਿੰਘ ਧੰਦੋਈ, ਜਰਨੈਲ ਸਿੰਘ ਹਰਪੁਰਾ ਅਤੇ ਹੋਰ ਅਕਾਲੀ ਆਗੂਆਂ/ਵਰਕਰਾਂ ਨੇ ...

ਪੂਰੀ ਖ਼ਬਰ »

ਰੌਬਿਨ ਬਰਾੜ ਦੇ ਐੱਸ.ਓ.ਆਈ. ਵਿੰਗ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ-ਸਿਮਰ ਬੱਲ

ਹਰਚੋਵਾਲ, 4 ਮਈ (ਰਣਜੋਧ ਸਿੰਘ ਭਾਮ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਪਣੇ ਸਟੂਡੈਂਟਸ ਵਿੰਗ ਐਸ.ਓ.ਆਈ. ਦਾ ਗਠਨ ਕਰ ਕੇ ਰੌਬਿਨ ਬਰਾੜ ਨੂੰ ਉਸ ਦਾ ਪ੍ਰਧਾਨ ਥਾਪਿਆ ਗਿਆ | ਰੌਬਿਨ ਬਰਾੜ ਦੇ ਪ੍ਰਧਾਨ ਬਣਨ ਦੀ ਖੁਸ਼ੀ ਵਿਚ ਹਲਕਾ ਸ੍ਰੀ ...

ਪੂਰੀ ਖ਼ਬਰ »

ਬਲਦੇਵ ਸਿੰਘ ਸ਼ਾਹਪੁਰ ਨੇ ਐਕਸੀਅਨ ਮੰਡੀ ਬੋਰਡ ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ

ਬਟਾਲਾ, 4 ਮਈ (ਕਾਹਲੋਂ)-ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਵਾਲੇ ਐਸ.ਡੀ.ਓ. ਬਲਦੇਵ ਸਿੰਘ ਸ਼ਾਹਪੁਰ ਨੇ ਪਦ-ਉਨਤ ਹੋਣ ਉਪਰੰਤ ਐਕਸੀਅਨ ਮੰਡੀ ਬੋਰਡ ਗੁਰਦਾਸਪੁਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਸ: ਬਲਦੇਵ ਸਿੰਘ ਨੇ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਪ੍ਰਾਈਵੇਟ ਪੜ੍ਹਦੇ ਬੱਚਿਆਂ ਨੂੰ ਸਰਕਾਰੀ ਸਕੂਲ ਵਡਾਲਾ ਗ੍ਰੰਥੀਆਂ 'ਚ ਦਾਖ਼ਲ ਕਰਵਾਉਣ ਵਾਲੇ ਮਾਪਿਆਂ ਦਾ ਸਨਮਾਨ

ਬਟਾਲਾ, 4 ਮਈ (ਕਾਹਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ 'ਚ ਮੈਡੀਕਲ, ਨਾਨ ਮੈਡੀਕਲ, ਕਾਮਰਸ, ਵੋਕੇਸ਼ਨਲ ਅਤੇ ਆਰਟਸ ਵਿਚ ਵੱਡੀ ਪੱਧਰ 'ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਦਾਖ਼ਲ ਹੋ ਰਹੇ ਹਨ | ਇਸ ਸਬੰਧੀ ਪਿ੍ੰ. ਕੁਲਵੰਤ ਸਿੰਘ ਸਰਾਂ ਨੇ ...

ਪੂਰੀ ਖ਼ਬਰ »

ਘੁਮਾਣ ਪੁਲਿਸ ਵਲੋਂ ਸਰਕਾਰ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਕੀਤਾ ਫਲੈਗ ਮਾਰਚ

ਘੁਮਾਣ, 4 ਮਈ (ਬੰਮਰਾਹ, ਬਾਵਾ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਮੁੜ ਤੋਂ ਤਾਲਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ, ਪ੍ਰੰਤੂ ਇਸ ਤਾਲਾਬੰਦੀ ਨੂੰ ਮਿੰਨੀ ਤਾਲਾਬੰਦੀ ਵੀ ਕਿਹਾ ਜਾ ਰਿਹਾ ਹੈ | ਇਸ ਦੌਰਾਨ ਥਾਣਾ ਘੁਮਾਣ ਦੀ ਪੁਲਿਸ ਵਲੋਂ ਇਨ੍ਹਾਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰੰਧਾਵਾ ਹਲਕਾ ਵਾਸੀਆਂ ਦੀਆਂ ਆਸਾਂ 'ਤੇ ਖਰੇ ਉੱਤਰੇ-ਚੇਅ. ਬਰੀਲਾ

ਕਲਾਨੌਰ, 4 ਮਈ (ਪੁਰੇਵਾਲ)-ਸਥਾਨਕ ਮਾਰਕਿਟ ਕਮੇਟੀ ਦਫ਼ਤਰ ਵਿਖੇ ਚੇਅਰਮੈਨ ਭਗਵਾਨ ਸਿੰਘ ਬਰੀਲਾ, ਮਾਰਕਿਟ ਕਮੇਟੀ ਡੇਰਾ ਬਾਬਾ ਨਾਨਕ ਚੇਅ. ਹਰਦੀਪ ਸਿੰਘ ਤਲਵੰਡੀ, ਸਾ. ਚੇਅਰਮੈਨ ਜਗਤਾਰ ਸਿੰਘ ਗੋਸਲ, ਡਾਇਰੈਕਟਰ ਸੁਖਜਿੰਦਰ ਸਿੰਘ ਬਿੱਟੂ ਮੌੜ, ਜਗਪਾਲ ਸਿੰਘ ਮਿੰਟਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX