ਤਾਜਾ ਖ਼ਬਰਾਂ


ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  2 minutes ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  7 minutes ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  39 minutes ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  49 minutes ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 1 hour ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 1 hour ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  55 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  56 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 2 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 1 hour ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 3 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 4 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 4 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਅੰਮ੍ਰਿਤਸਰ

ਬਾਰਿਸ਼ ਤੇ ਗੜੇਮਾਰੀ ਨਾਲ ਖੁੱਲ੍ਹੇ ਅਸਮਾਨ ਹੇਠ ਪਈ ਕਣਕ ਦਾ ਹੋਇਆ ਨੁਕਸਾਨ

ਅੰਮਿ੍ਤਸਰ, 4 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਅੰਮਿ੍ਤਸਰ ਦੇ ਵੱਖ-ਵੱਖ ਇਲਾਕਿਆਂ 'ਚ ਹੋਈ ਬਾਰਿਸ਼ ਤੇ ਗੜੇ੍ਹਮਾਰੀ ਨਾਲ ਜਿਥੇ ਮੌਸਮ ਖੁਸ਼ਗਵਾਰ ਹੋ ਗਿਆ ਉਥੇ ਹੀ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਮੰਡੀਆਂ 'ਚ ਖੁੱਲ੍ਹੇ ਅਸਮਾਨ ਹੇਠ ਪਈ ਕਣਕ ਮੀਂਹ ਦੇ ਪਾਣੀ ਨਾਲ ...

ਪੂਰੀ ਖ਼ਬਰ »

ਮਿੰਨੀ ਤਾਲਾਬੰਦੀ ਸਿਰਫ਼ ਦੁਕਾਨਾਂ ਤੇ ਨਿੱਜੀ ਅਦਾਰੇ ਬੰਦ ਕਰਾਉਣ ਤੱਕ ਸੀਮਤ

ਅੰਮਿ੍ਤਸਰ, 4 ਮਈ (ਸੁਰਿੰਦਰ ਕੋਛੜ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੂਬਾ ਸਰਕਾਰ ਦੀਆਂ ਹਦਾਇਤਾਂ ਦੀ ਪਾਲਨਾ ਕਰਦਿਆਂ ਸ਼ਹਿਰ 'ਚ ਮਿੰਨੀ ਤਾਲਾਬੰਦੀ ਦਾ ਐਲਾਨ ਕਰਦਿਆਂ ਵੱਖ-ਵੱਖ ਤਰ੍ਹਾਂ ਦੀਆਂ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ | ਹਾਲਾਂਕਿ, ਜ਼ਿਲ੍ਹਾ ਮੈਜਿਸਟਰੇਟ ...

ਪੂਰੀ ਖ਼ਬਰ »

ਸੁਨੀਲ ਜਾਖੜ ਨੇ ਬਿਆਨ ਦੇ ਕੇ ਕਾਂਗਰਸ ਨੂੰ ਅੱਧਮੋਈ ਹੋਈ ਸਿੱਧ ਕੀਤਾ- ਮਲਿਕ

ਅੰਮਿ੍ਤਸਰ 4 ਮਈ (ਹਰਮਿੰਦਰ ਸਿੰਘ)-ਭਾਜਪਾ ਵਲੋਂ ਰਾਜ ਸਭਾ ਮੈਂਬਰ ਤੇ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਵਲੋਂ ਆਗਾਮੀ ਚੋਣਾਂ ਵਿਚ ਕਾਂਗਰਸ ਨੂੰ ਦੇਸ਼ ਵਿਚ ਮੁੜ ਸੁਜੀਤ ਹੋਵੇਗੀ ਕਹਿ ਕੇ ਇਹ ਸਿੱਧ ...

ਪੂਰੀ ਖ਼ਬਰ »

ਪੀ.ਸੀ.ਆਰ. 'ਚ ਤਾਇਨਾਤ ਥਾਣੇਦਾਰ ਦੀ ਗੋਲੀ ਲੱਗਣ ਨਾਲ ਭੇਦ ਭਰੀ ਹਾਲਤ 'ਚ ਮੌਤ

ਅੰਮਿ੍ਤਸਰ, 4 ਮਈ (ਰੇਸ਼ਮ ਸਿੰਘ)-ਅੰਮਿ੍ਤਸਰ ਸ਼ਹਿਰੀ ਪੁਲਿਸ ਦੀ ਪੀ.ਸੀ.ਆਰ. 'ਚ ਤਾਇਨਾਤ ਇਕ ਪੁਲਿਸ ਮੁਲਾਜ਼ਮ ਦੀ ਸਰਵਿਸ ਰਿਵਾਲਵਰ ਨਾਲ ਗੋਲੀ ਲੱਗਣ ਕਾਰਨ ਭੇਦ ਭਰੇ ਹਲਾਤ 'ਚ ਮੌਤ ਹੋ ਗਈ | ਮਿ੍ਤਕ ਦੀ ਸ਼ਨਾਖਤ ਸਹਾਇਕ ਸਬ ਇੰਸਪੈਕਟਰ ਕਾਬਲ ਸਿੰਘ (47) ਵਾਸੀ ਗੋਲਡਨ ਐਵਨਿਊ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ

ਅੰਮਿ੍ਤਸਰ, 4 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਸ਼ਤਾਬਦੀ ਨੂੰ ਲੈ ਕੇ ਪੂਰਾ ਸਾਲ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਜਗਤਾਰ ਸਿੰਘ ਡਾਇਰੈਕਟਰ ਸਟੇਟ ਕਾਊਾਸਲ ਆਫ ...

ਪੂਰੀ ਖ਼ਬਰ »

ਕੋਰੋਨਾ ਦੇ 674 ਨਵੇਂ ਮਾਮਲੇ

ਅੰਮਿ੍ਤਸਰ, 4 ਮਈ (ਰੇਸ਼ਮ ਸਿੰੰਘ)-ਕੋਰੋਨਾ ਕਾਰਨ ਅੱਜ ਇਕੋ ਦਿਨ 'ਚ ਹੀ 674 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਤੇ 16 ਹੋਰ ਮਰੀਜ਼ਾਂ ਦੀਆਂ ਦੁਖਦਾਈ ਮੌਤਾਂ ਵੀ ਹੋਈਆਂ ਹਨ | ਇਸ ਤਰ੍ਹਾਂ ਇਥੇ ਹੁਣ ਤੱਕ ਹੋਈਆਂ ਮੌਤਾਂ ਦੀ ਗਿਣਤੀ 1014 ਹੋ ਗਈ ਹੈ | ਮਿ੍ਤਕ ਮਰੀਜ਼ਾਂ ਦੀ ...

ਪੂਰੀ ਖ਼ਬਰ »

ਨਸ਼ਾ ਤਸਕਰ ਤੇ ਦੋ ਭਗੌੜਿਆਂ ਸਮੇਤ 3 ਕਾਬੂ

ਵੇਰਕਾ, 4 ਮਈ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਇਕ ਨਸ਼ਾ ਤਸਕਰ ਤੇ ਵੱਖ-ਵੱਖ ਮਾਮਲਿਆਂ 'ਚ ਨਾਮਜ਼ਦ ਦੋ ਭਗੌੜਿਆਂ ਸਮੇਤ 3 ਕਥਿਤ ਦੋਸ਼ੀ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਐਸ. ਆਈ. ਨਿਸ਼ਾਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਨੇ ਪੁਲਿਸ ਪਾਰਟੀ ਨੂੰ ਵੇਖ ਭੱਜਣ ਦਾ ਯਤਨ ਕੀਤਾ ਜਿਸਨੂੰ ਪੁਲਿਸ ਤੁਰੰਤ ਪਿੱਛਾ ਕਰਕੇ ਕਾਬੂ ਕਰ ਲਿਆ, ਜਿਸਦੀ ਪਹਿਚਾਣ ਕੰਵਲਜੀਤ ਸਿੰਘ ਪੁੱਤਰ ਪਰਮਿੰਦਰ ਸਿੰਘ ਵਾਸੀ ਪਿੰਡ ਨਿਜ਼ਾਮਪੁਰ ਥਾਣਾ ਜੰਡਿਆਲਾ ਵਜੋਂ ਹੋਈ ਹੈ, ਜਿਸਦੀ ਤਲਾਸ਼ੀ ਲੈਣ 'ਤੇ ਇਸ ਦੇ ਕਬਜ਼ੇ 'ਚੋਂ 5 ਗ੍ਰਾਮ ਹੈਰੋਇਨ ਬਰਾਮਦ ਹੋਣ 'ਤੇ ਮਾਮਲਾ ਦਰਜ ਕੀਤਾ ਹੈ | ਇਸ ਤੋਂ ਇਲਾਵਾ ਏ. ਐਸ. ਆਈ. ਅਮਰੀਕ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਮਿਲੀ ਜਾਣਕਾਰੀ ਤਹਿਤ ਛਾਪੇਮਾਰੀ ਕਰਕੇ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਗਏ ਰਣਜੀਤ ਸਿੰਘ ਉਰਫ਼ ਰਾਜ ਡੀ. ਜੇ. ਪੁੱਤਰ ਹਰਬੰਸ ਸਿੰਘ ਵਾਸੀ ਪੱਤੀ ਬੱਗੇ ਵਾਲੀ ਵੇਰਕਾ ਨੂੰ 20 ਬੋਤਲਾਂ ਨਾਜ਼ਾਇਜ਼ ਸ਼ਰਾਬ ਤੇ ਇਕ ਹੋਰ ਭਗੌੜਾ ਜਿਸਦੀ ਪਹਿਚਾਣ ਸ਼ੁਭਮ ਉਰਫ਼ ਗੋੋਦੂ ਪੁੱਤਰ ਰੋਸ਼ਨ ਲਾਲ ਵਾਸੀ ਮੁਹੱਲਾ ਵਾਲਮੀਕਿ ਮੰਦਰ ਵਾਲਾ ਗਿਲਵਾਲੀ ਗੇਟ ਤਰਨ ਤਾਰਨ ਰੋਡ ਨੂੰ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਮਾਲ ਅਧਿਕਾਰੀਆਂ ਦੀ ਹੜਤਾਲ ਕਾਰਨ ਦੂਜੇ ਦਿਨ ਵੀ ਜ਼ਿਲ੍ਹਾ ਕਚਹਿਰੀਆਂ 'ਚ ਰਹੀ ਬੇ-ਰੌਣਕੀ

ਅੰਮਿ੍ਤਸਰ, 4 ਮਈ (ਰੇਸ਼ਮ ਸਿੰੰਘ)-ਪੰਜਾਬ ਰੈਵਨਿਊ ਅਫਸਰ ਐਸੋਸੀਏਸ਼ਨ ਦੇ ਸੱਦੇ 'ਚ ਬੀਤੇ 3 ਮਈ ਨੂੰ ਕੀਤੇ ਸਮੁੱਚੇ ਕੰਮਕਾਜ ਠੱਪ ਰੱਖਣ ਕਾਰਨ ਜ਼ਿਲ੍ਹਾ ਕਚਿਹਰੀਆਂ ਤੇ ਤਹਿਸੀਲਾਂ 'ਚ ਅੱਜ ਦੂਜੇ ਦਿਨ ਵੀ ਬੇ-ਰੌਣਕੀ ਛਾਈ ਰਹੀ | ਕਰਮਚਾਰੀ ਭਾਵੇਂ ਦਫਤਰਾਂ 'ਚ ਰਹੇ ਪਰ ...

ਪੂਰੀ ਖ਼ਬਰ »

ਇਕ ਮਹੀਨਾ ਪਹਿਲਾਂ ਦਿੱਤੀ ਦਰਖਾਸਤ 'ਤੇ ਪੁਲਿਸ ਵਲੋਂ ਕਾਰਵਾਈ ਨਾ ਕਰਨ ਦੇ ਲਗਾਏ ਦੋਸ਼

ਲੋਪੋਕੇ, 4 ਮਈ (ਗੁਰਵਿੰਦਰ ਸਿੰਘ ਕਲਸੀ)-ਕੁਲਦੀਪ ਸਿੰਘ (ਮਿਆਦੀਆ) ਹਾਲ ਵਾਸੀ ਸੌੜੀਆਂ ਨੇ ਜ਼ਿਲ੍ਹੇ ਦੇ ਐਸ. ਐਸ. ਪੀ. ਦਿਹਾਤੀ ਅੰਮਿ੍ਤਸਰ, ਡੀ. ਆਈ. ਜੀ. ਬਾਰਡਰ ਰੇਂਜ, ਐਸ. ਸੀ. ਕਮਿਸ਼ਨ, ਡੀ. ਐੱਸ. ਪੀ. ਅਟਾਰੀ ਤੇ ਹੋਰਨਾ ਅਧਿਕਾਰੀਆਂ ਦੇ ਨਾਂਅ ਲਿਖਤੀ ਦਰਖਾਸਤ ਦੀਆਂ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਨਾਲ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ

ਓਠੀਆਂ, 4 ਮਈ (ਗੁਰਵਿੰਦਰ ਸਿੰਘ ਛੀਨਾ)-ਜ਼ਿਲ੍ਹਾ ਅੰਮਿ੍ਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਚੱਕ ਕਮਾਲ ਖਾਂ ਦੇ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ 2 ਵਜੇ ਦੇ ਕਰੀਬ ਅਸਮਾਨੀ ਬਿਜਲੀ ਦੇ ਗਰਜਣ ਨਾਲ ਗੁਰਦੁਆਰਾ ਸਾਹਿਬ ਦੀ ਬਿਜਲੀ ਸ਼ਾਰਟ ਹੋਣ ਕਾਰਨ ਲੱਗੀ ਅੱਗ ਕਾਰਨ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯੂਨੀਵਰਸਿਟੀ ਕਾਲਜ ਵਿਖੇ ਭਾਸ਼ਨ

ਅੰਮਿ੍ਤਸਰ, 4 ਮਈ (ਰੇਸ਼ਮ ਸਿੰਘ, ਪਰਮਜੀਤ ਸਿੰਘ ਬੱਗਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਕਾਲਜ ਦੇ ਪਿ੍ੰਸੀਪਲ ਡਾ: ਇਕਬਾਲ ਸਿੰਘ ਭੋਮਾ ਦੀ ਅਗਵਾਈ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਲੜੀ ਤਹਿਤ ਸ੍ਰੀ ...

ਪੂਰੀ ਖ਼ਬਰ »

12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਾਨਸਿਕ ਪ੍ਰੇਸ਼ਾਨੀ 'ਚੋਂ ਬਾਹਰ ਕੱਢਣ ਦੀ ਉੱਠੀ ਮੰਗ

ਅੰਮਿ੍ਤਸਰ, 4 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਬਾਰੇ ਫ਼ੈਸਲਾ ਲੈ ਕੇ ਵਿਦਿਆਰਥੀਆਂ ਨੂੰ ਮਾਨਸਿਕ ਦਵੰਦ 'ਚੋਂ ਬਾਹਰ ਕੱਢਣ ਦੀ ਮੰਗ ਉਠ ਰਹੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸਰਹੱਦੀ ਖੇਤਰ 'ਚ ਨਾੜ ਨੂੰ ਅੱਗ ਲਗਾਉਣ ਕਾਰਨ ਵਾਤਾਵਰਨ ਹੋਇਆ ਪ੍ਰਦੂਸ਼ਤ

ਖਾਸਾ, 4 ਮਈ (ਗੁਰਨੇਕ ਸਿੰਘ ਪੰਨੂ)-ਅੱਜ ਅੰਮਿ੍ਤਸਰ ਦੇ ਸਰਹੱਦੀ ਖੇਤਰ 'ਚ ਨਾੜ ਨੂੰ ਲੱਗੀ ਅੱਗ ਕਾਰਨ ਵਾਤਾਵਰਨ ਬਹੁਤ ਹੀ ਜ਼ਿਆਦਾ ਪ੍ਰਦੂਸ਼ਤ ਰਿਹਾ | ਸਾਰਾ ਦਿਨ ਆਮ ਲੋਕਾਂ ਦੇ ਅੱਖਾਂ ਵਿਚ ਪਾਣੀ ਤੇ ਅਜਿਹੇ ਕੋਰੋਨਾ ਮਹਾਂਮਾਰੀ ਦੇ ਸਮੇਂ ਜਿਥੇ ਅੱਗੇ ਹੀ ਲੋਕਾਂ ਨੂੰ ...

ਪੂਰੀ ਖ਼ਬਰ »

ਅਕਾਸ਼ਦੀਪ ਹਸਪਤਾਲ ਵਿਖੇ ਕਿਡਨੀ ਟਰਾਂਸਪਲਾਂਟ ਓ. ਪੀ. ਡੀ. ਦੀ ਸ਼ੁਰੂਆਤ

ਵੇਰਕਾ, 4 ਮਈ (ਪਰਮਜੀਤ ਸਿੰਘ ਬੱਗਾ)-ਅਕਾਸ਼ਦੀਪ ਮਲਟੀਸਪੈਸ਼ਲਿਟੀ ਤੇ ਟਰੋਮਾ ਹਸਪਤਾਲ ਮਜੀਠਾ ਰੋਡ ਵਿਖੇ ਕਿਡਨੀ ਟਰਾਂਸਪਲਾਂਟ ਓ.ਪੀ.ਡੀ. ਦੀ ਸ਼ੁਰੂਆਤ ਕੀਤੀ ਗਈ ਜਿਥੇ ਡਾ: ਸੰਦੀਪ ਕੁਮਾਰ ਚੰਬਾ ਜਿਨ੍ਹਾਂ ਨੇ ਪੀ.ਜੀ.ਆਈ. ਚੰਡੀਗੜ੍ਹ ਤੋਂ ਕਿਡਨੀ ਤੇ ਪੈਂਕਰਿਆਜ਼ ...

ਪੂਰੀ ਖ਼ਬਰ »

ਕੋਵਿਡ ਕਾਰਨ ਅੱਜ ਨਹੀਂ ਮਨਾਇਆ ਜਾਵੇਗਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ

ਅੰਮਿ੍ਤਸਰ, 4 ਮਈ (ਸੁਰਿੰਦਰ ਕੋਛੜ)-ਕੋਵਿਡ-19 ਦੀਆਂ ਸਖ਼ਤ ਹਦਾਇਤਾਂ ਕਾਰਨ ਇਸ ਵਾਰ 5 ਮਈ ਨੂੰ ਸ: ਜੱਸਾ ਸਿੰਘ ਰਾਮਗੜ੍ਹੀਆ ਦਾ 298ਵਾਂ ਜਨਮ ਦਿਵਸ ਬੁੰਗਾ ਰਾਮਗੜ੍ਹੀਆ 'ਚ ਨਹੀਂ ਮਨਾਇਆ ਜਾਵੇਗਾ | ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਅੰਮਿ੍ਤਸਰ ਇਕਾਈ ਦੇ ...

ਪੂਰੀ ਖ਼ਬਰ »

ਸੁਲਤਾਨਵਿੰਡ ਦੋਬੁਰਜੀ ਲਿੰਕ ਸੜਕ ਖ਼ਰਾਬ ਹੋਣ ਕਾਰਨ ਵਾਪਰ ਰਹੇ ਨੇ ਹਾਦਸੇ

ਸੁਲਤਾਨਵਿੰਡ, 4 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੋਬੁਰਜੀ ਲਿੰਕ ਰੋਡ ਸੜਕ ਦਾ ਅੱਧਾ ਹਿੱਸਾ ਖ਼ਰਾਬ ਹੋਣ ਤੇ ਪਿਛਲੇ ਕਾਫੀ ਚਿਰ ਤੋਂ ਨਾ ਬਣਨ ਕਾਰਨ ਹਾਦਸੇ ਹੋ ਰਹੇ ਹਨ ਪਰ ਪ੍ਰਸ਼ਾਸਨ ਧਿਆਨ ਨਹੀਂ ਦੇ ਰਿਹਾ | ਗੱਲਬਾਤ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਬਹਿਲ ਨੂੰ ਸਦਮਾ- ਪਿਤਾ ਦਾ ਦਿਹਾਂਤ

ਅੰਮਿ੍ਤਸਰ, 4 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਗੱਲਾ ਆੜਤੀਆ ਐਸੋਸੀਏਸ਼ਨ ਦਾਣਾ ਮੰਡੀ ਭਗਤਾਂਵਾਲਾ ਦੇ ਸਾਬਕਾ ਪ੍ਰਧਾਨ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨਰਿੰਦਰ ਬਹਿਲ ਨੂੰ ਉਸ ਵੇਲੇ ਭਾਰੀ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸਤਪਾਲ (75) ...

ਪੂਰੀ ਖ਼ਬਰ »

ਗੁ: ਗੁਰੂ ਕੇ ਮਹਿਲ ਵਿਖੇ ਭਾਈ ਗੁਰਇਕਬਾਲ ਸਿੰਘ ਨੇ ਲਗਾਈ ਕੀਰਤਨ ਦੀ ਛਹਿਬਰ

ਅੰਮਿ੍ਤਸਰ, 4 ਮਈ (ਹਰਮਿੰਦਰ ਸਿੰਘ)-ਸ਼ੋ੍ਰਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁ: ਗੁਰੂ ਕੇ ਮਹਿਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਧਾਰਮਿਕ ਸਮਾਗਮ ਦੌਰਾਨ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਨੇ ਕੋਰੋਨਾ ਮਹਾਂਮਾਰੀ ਤੋਂ ਪ੍ਰਭਾਵਿਤ ਲੋਕਾਂ ਦੀ ਰੱਖਿਆ ਲਈ ਕੀਤੀ ਮੁਹਿੰਮ ਸ਼ੁਰੂ

ਛੇਹਰਟਾ, 4 ਮਈ (ਵਡਾਲੀ) - ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਅੱਜ ਪੂਰਾ ਦੇਸ਼ ਇਸ ਦੀ ਲਪੇਟ 'ਚ ਆਇਆ ਹੋਇਆ ਹੈ ਜਿਸ ਦੇ ਤਹਿਤ ਕੇਂਦਰ ਸਰਕਾਰ ਤੇ ਰਾਜ ਸਰਕਾਰਾਂ ਵਲੋਂ ਇਸ ਬੀਮਾਰੀ ਤੋਂ ਬਚਾਅ ਲਈ ਸਮੇਂ-ਸਮੇਂ ਅਨੁਸਾਰ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ...

ਪੂਰੀ ਖ਼ਬਰ »

ਸਾਬਕਾ ਸਿਹਤ ਮੰਤਰੀ ਪੰਜਾਬ ਨੇ ਵੈਕਸੀਨ ਮਾਮਲੇ 'ਚ ਕੇਂਦਰ ਤੇ ਪੰਜਾਬ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ

ਅੰਮਿ੍ਤਸਰ, 4 ਮਈ (ਹਰਮਿੰਦਰ ਸਿੰਘ)-ਸਾਬਕਾ ਸਿਹਤ ਮੰਤਰੀ ਪੰਜਾਬ ਤੇ ਭਾਜਪਾ ਦੀ ਸੀਨੀਅਰ ਆਗੂ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਖਰੀਆਂ-ਖਰੀਆਂ ਸਣਾਉਂਦੇ ਹੋਏ ਸਵਾਲ ਕਰਦਿਆਂ ਕਿਹਾ ਕਿ ਪੰਜਾਬ ਵਿਚ 18 ਸਾਲ ਤੋਂ ਵਧੇਰੇ ਉਮਰ ਦੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਫਰੰਟ ਜ਼ਿਲ੍ਹਾ ਅੰਮਿ੍ਤਸਰ ਦੀ ਮੀਟਿੰਗ

ਅਜਨਾਲਾ, 4 ਮਈ (ਐਸ. ਪ੍ਰਸ਼ੋਤਮ)-ਅੱਜ ਇਥੇ ਪੰਜਾਬ ਪੈਨਸ਼ਨਰਜ਼ ਫਰੰਟ ਜ਼ਿਲ੍ਹਾ ਅੰਮਿ੍ਤਸਰ ਦੀ ਹੋਈ ਮੀਟਿੰਗ ਉਪਰੰਤ ਜ਼ਿਲਾ੍ਹ ਪ੍ਰਧਾਨ ਐਡਵੋਕੇਟ ਬਲਦੇਵ ਸਿੰਘ ਹੇਰ ਨੇ ਗੱਲਬਾਤ ਦੌਰਾਨ ਜਾਣਕਾਰੀ ਦਿੱਤੀ ਕਿ ਕੈਪਟਨ ਸਰਕਾਰ ਵਲੋਂ ਕੋਰੋਨਾ ਦੀ ਆੜ ਵਿੱਚ ਪੈਨਸ਼ਨਰਾਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੇਵਾ ਨਿਭਾਉਣ ਵਾਲੇ ਸੇਵਕਾਂ ਦਾ ਸਨਮਾਨ

ਬਾਬਾ ਬਕਾਲਾ ਸਾਹਿਬ, 4 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਵਲੋਂ ਸਮੂਹ ਸਾਧ ...

ਪੂਰੀ ਖ਼ਬਰ »

ਮੀਟਿੰਗ 'ਚ ਵਿਧਾਇਕ ਹਰਪ੍ਰਤਾਪ ਤੇ ਕੰਵਰਪ੍ਰਤਾਪ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਅਜਨਾਲਾ, 4 ਮਈ (ਐਸ. ਪ੍ਰਸ਼ੋਤਮ)-ਪਿੰਡ ਭੋਏਵਾਲੀ ਵਿਖੇ ਸਮਾਗਮ 'ਚ ਸ਼ਾਮਿਲ ਹੋਣ ਉਪਰੰਤ ਟਕਸਾਲੀ ਕਾਂਗਰਸੀ ਆਗੂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸਰਪੰਚ ਬਲਦੇਵ ਸਿੰਘ ਭੋਏਵਾਲੀ ਦੇ ਉੱਦਮ ਨਾਲ ਕੋਵਿਡ-19 ਦੇ ਮੱਦੇਨਜ਼ਰ ਸੰਖੇਪ ਨੁਕੜ ਮੀਟਿੰਗ 'ਚ ਪਿੰਡ ਵਾਸੀਆਂ ਸਮੇਤ ...

ਪੂਰੀ ਖ਼ਬਰ »

ਐਨ. ਐਚ. ਐਮ. ਇੰਪਲਾਈਜ਼ ਯੂਨੀਅਨ ਦੇ ਵਫ਼ਦ ਵਲੋਂ ਐਸ. ਐਮ. ਓ. ਨੂੰ ਮੰਗ ਪੱਤਰ

ਮਜੀਠਾ, 4 ਮਈ (ਮਨਿੰਦਰ ਸਿੰਘ ਸੋਖੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਐਨ. ਐਚ. ਐਮ. ਅਧੀਨ ਕੰਮ ਕਰ ਰਹੇ ਸਮੂਹ ਮੁਲਾਜ਼ਮਾਂ ਵਲੋਂ 4 ਮਈ ਤੋਂ ਮੁਕੰਮਲ ਕੰਮ ਬੰਦ ਕਰਕੇ ਅਣਮਿੱਥੇ ਸਮੇਂ ਲਈ ਹੜਤਾਲ ਕਰ ਦਿੱਤੀ | ਇਸ ਸਬੰਧੀ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੇ ਨਾਮ ਐਨ. ਐਚ. ...

ਪੂਰੀ ਖ਼ਬਰ »

ਬਾਸਕਿਟਬਾਲ ਗਰਾਊਾਡ ਦਾ ਵਿਧਾਇਕ ਭਲਾਈਪੁਰ ਵਲੋਂ ਉਦਘਾਟਨ

ਰਈਆ, 4 ਮਈ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਇਕ ਸਮਾਗਮ ਕੌਂਸਲਰ ਤੇ ਪੀ. ਏ. ਵਿਧਾਇਕ ਭਲਾਈਪੁਰ ਗੁਰਕੰਵਲ ਮਾਨ ਦੀ ਅਗਵਾਈ 'ਚ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਸ਼ਮੂਲੀਅਤ ਕੀਤੀ | ਸਮਾਗਮ ਤੋਂ ਬਾਅਦ ਸ਼ਮਸ਼ਾਨਘਾਟ ...

ਪੂਰੀ ਖ਼ਬਰ »

'ਦੀ ਰੈਵੀਨਿਊ ਪਟਵਾਰ ਯੂਨੀਅਨ' ਦੇ ਪਟਵਾਰੀ 6, 7 ਨੂੰ ਦੋ ਰੋਜ਼ਾ ਕਰਨਗੇ ਹੜਤਾਲ

ਮਜੀਠਾ, 4 ਮਈ (ਮਨਿੰਦਰ ਸਿੰਘ ਸੋਖੀ)-'ਦੀ ਰੈਵੀਨਿਊ ਪਟਵਾਰ ਯੂਨੀਅਨ' ਤਹਿਸੀਲ ਮਜੀਠਾ ਦੀ ਹੰਗਾਮੀ ਇਕੰਤਰਤਾ ਤਹਿਸੀਲ ਪ੍ਰਧਾਨ ਨਰਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਤਹਿਸੀਲ ਮਜੀਠਾ ਦੇ ਸਮੂਹ ਪਟਵਾਰੀ ਸ਼ਾਮਿਲ ਹੋਏ ਤੇ ਪੰਜਾਬ ਬਾਡੀ ਵਲੋਂ ਪਾਸ ਕੀਤੇ ਮਤੇ ...

ਪੂਰੀ ਖ਼ਬਰ »

ਅਜਨਾਲਾ ਦੇ ਦੁਕਾਨਦਾਰਾਂ ਨੇ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਲਗਾਇਆ ਧਰਨਾ

ਅਜਨਾਲਾ, 4 ਮਈ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੇ ਲਗਾਤਾਰ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਗ਼ੈਰ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਬੰਦ ਰੱਖਣ ਦੇ ਜਾਰੀ ਹੁਕਮਾਂ ਤੋਂ ਬਾਅਦ ਅਜਨਾਲਾ ਸ਼ਹਿਰ 'ਚ ...

ਪੂਰੀ ਖ਼ਬਰ »

ਕੈਪਟਨ ਸਾਹਿਬ ਇੱਧਰ ਵੀ ਧਿਆਨ ਦਿਓ

ਜੈਂਤੀਪੁਰ, 4 ਮਈ (ਭੁਪਿੰਦਰ ਸਿੰਘ ਗਿੱਲ)-ਇਕ ਪਾਸੇ ਕੈਪਟਨ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਰੋਕਣ ਲਈ 15 ਦਿਨਾਂ ਦਾ ਲਾਕਡਾਊਨ ਦਾ ਐਲਾਨ ਕਰਕੇ ਗਰੀਬ ਲੋਕਾਂ ਦੀ ਰੋਜ਼ੀ ਰੋਟੀ ਬੰਦ ਕਰ ਦਿੱਤੀ ਹੈ, ਉੱਥੇ ਹੀ ਸਥਾਨਕ ਕਸਬੇ ਨਾਲ ਸਬੰਧਤ ਪੰਜਾਬ ਨੈਸ਼ਨਲ ਬੈਂਕ ਦੀ ...

ਪੂਰੀ ਖ਼ਬਰ »

ਵਿਕਾਸ ਪੱਖੋਂ ਬੁਲੰਦੀਆਂ 'ਤੇ ਪਿੰਡ 'ਗਿੱਲ ਵਰਪਾਲ'

ਜੱਸਾ ਅਨਜਾਣ 84278-86534 ਚੱਬਾ : ਬਲਾਕ ਅਟਾਰੀ ਦੇ ਸਭ ਦੇ ਵੱਡੇ ਪਿੰਡਾਂ 'ਚੋਂ ਗਿਣਿਆ ਜਾਣ ਵਾਲਾ ਪਿੰਡ ਵਰਪਾਲ ਜਿਸਦੀ ਅਬਾਦੀ ਜ਼ਿਆਦਾ ਹੋਣ ਕਰਕੇ 2013 'ਚ ਨਵਾਂ ਪਿੰਡ ਗਿੱਲ ਵਰਪਾਲ ਬਣਿਆ | ਇਸ ਪਿੰਡ ਦੇ ਹਿੱਸੇ ਸ਼ਹੀਦ ਬਾਬਾ ਦੀਪ ਸਿੰਘ ਜੀ ਨਾਲ ਸ਼ਹੀਦ ਹੋਏ ਸ਼ਹੀਦ ਬਾਬਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਲੋਪੋਕੇ, 4 ਮਈ (ਗੁਰਵਿੰਦਰ ਸਿੰਘ ਕਲਸੀ)-ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਕਸਬਾ ਲੋਪੋਕੇ ਤੇ ਆਸ-ਪਾਸ ਦੇ ਪਿੰਡਾਂ 'ਚ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸਬੰਧੀ ਗੁਰਮਤਿ ਸਮਾਗਮ ਪ੍ਰੀਤ ਨਗਰ ਰੋਡ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਅਗਵਾ ਕਰ ਕੇ ਬੰਧਕ ਬਣਾਉਣ ਤੇ ਜਬਰ ਜਨਾਹ ਦੇ ਦੋਸ਼ 'ਚ 5 ਜਣਿਆਂ ਵਿਰੁੱਧ ਮੁਕੱਦਮਾ ਦਰਜ

ਅਜਨਾਲਾ, 4 ਮਈ (ਐਸ. ਪ੍ਰਸ਼ੋਤਮ)-ਸਰਹੱਦੀ ਪਿੰਡ ਸ਼ਾਲੀਵਾਲ ਦੀ ਇਕ ਨਾਬਾਲਗ ਲੜਕੀ ਨੂੰ ਕਥਿਤ ਤੌਰ 'ਤੇ ਅਗਵਾ ਕਰਕੇ ਕਥਿਤ ਦੋਸ਼ੀਆਂ ਵਲੋਂ ਆਪਣੇ ਘਰ 'ਚ ਪਿਛਲੇ 10 ਦਿਨਾਂ ਤੋਂ ਬੰਧਕ ਬਣਾ ਕੇ ਰੱਖਣ ਤੇ ਜਬਰ ਜਨਾਹ ਦਾ ਸ਼ਿਕਾਰ ਬਣਾਉਣ ਦੇ ਦੋਸ਼ 'ਚ ਪੀੜਤ ਲੜਕੀ ਦੀ ਮਾਂ ਦੀ ...

ਪੂਰੀ ਖ਼ਬਰ »

ਕੋਰੋਨਾ ਪ੍ਰਤੀ ਸਾਵਧਾਨੀ ਜ਼ਰੂਰੀ-ਐਸ. ਐਮ. ਓ.

ਬੱਚੀਵਿੰਡ, 4 ਮਈ (ਬਲਦੇਵ ਸਿੰਘ ਕੰਬੋ)-ਕੋਰੋਨਾ ਪ੍ਰਤੀ ਲਾਪਰਵਾਹੀ ਵਰਤਣੀ ਆਪਣੇ ਲਈ ਹੀ ਨਹੀਂ ਸਗੋਂ ਸਮੁੱਚੇ ਸਮਾਜ ਨਹੀਂ ਘਾਤਕ ਵਰਤਾਰਾ ਹੈ, ਇਸ ਲਈ ਲਾਪਰਵਾਹੀ ਨਹੀਂ ਸਗੋਂ ਸਾਵਧਾਨੀ ਦੀ ਜਰੂਰਤ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮੂਹਿਕ ਸਿਹਤ ਕੇਂਦਰ ...

ਪੂਰੀ ਖ਼ਬਰ »

ਸਰਪੰਚ ਉੱਪਰ ਜਾਨਲੇਵਾ ਹਮਲਾ

ਬਿਆਸ, 4 ਮਈ (ਪਰਮਜੀਤ ਸਿੰਘ ਰੱਖੜਾ)-ਬਿਆਸ ਦੇ ਸਰਪੰਚ ਸੁਰਿੰਦਰ ਪਾਲ ਸਿੰਘ ਲੱਡੂ 'ਤੇ ਬੀਤੇ ਦਿਨੀ ਜਾਨ ਲੇਵਾ ਹਮਲੇ ਦੇ ਖਿਲਾਫ ਇਲਾਕੇ ਦੇ ਸਰਪੰਚਾਂ ਵਲੋਂ ਪ੍ਰੈਸ ਵਾਰਤਾ ਕੀਤੀ ਗਈ | ਇਸ ਦੌਰਾਨ ਬਿਆਸ ਦੇ ਸਰਪੰਚ ਸਿੁਰੰੰਦਰਪਾਲ ਸਿੰਘ ਲੱਡੂ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਬਿਜਲੀ ਦਫ਼ਤਰ ਨਵਾਂ ਪਿੰਡ ਦਾ ਘਿਰਾਓ

ਨਵਾਂ ਪਿੰਡ, 4 ਮਈ (ਜਸਪਾਲ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੇ ਜ਼ੋਨ ਜੰਡਿਆਲਾ ਗੁਰੂ ਤੇ ਤਰਸਿੱਕਾ ਵਲੋਂ ਬਿਜਲੀ ਮੰਗਾਂ ਨੂੰ ਲੈ ਕੇ ਪ੍ਰਧਾਨ ਚਰਨਜੀਤ ਸਿੰਘ ਸਫੀਪੁਰ, ਸੁਖਦੇਵ ਸਿੰਘ ਚਾਟੀਵਿੰਡ, ਜਰਮਨਜੀਤ ਸਿੰਘ ਬੰਡਾਲਾ, ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਅਜਨਾਲਾ ਰੰਧਾਵਾ ਪਦਉੱਨਤ ਹੋ ਕੇ ਜ਼ਿਲ੍ਹਾ ਪ੍ਰੀਸ਼ਦ ਤਰਨਤਾਰਨ ਦੇ ਬਣੇ ਸਕੱਤਰ

ਅਜਨਾਲਾ, 4 ਮਈ (ਐਸ. ਪ੍ਰਸ਼ੋਤਮ)-ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਅਜਨਾਲਾ ਵਿਖੇ ਤਾਇਨਾਤ ਬੀ. ਡੀ. ਪੀ. ਓ. ਮਨਮੋਹਣ ਸਿੰਘ ਰੰਧਾਵਾ ਨੂੰ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ (ਡੀ. ਡੀ. ਪੀ. ਓ.) ਦੇ ਅਹੁਦੇ ਲਈ ਪੱਦਉੱਨਤ ਕਰਨ ਦੇ ਹੁਕਮ ਜਾਰੀ ਕਰਕੇ ...

ਪੂਰੀ ਖ਼ਬਰ »

ਅਜਨਾਲਾ ਦੇ ਗੁਰਦੁਆਰਾ ਸਾਹਿਬਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਨੇ ਐਸ.ਡੀ.ਐਮ. ਨੂੰ ਮੰਗ ਪੱਤਰ ਭੇਟ ਕੀਤੇ

ਅਜਨਾਲਾ, 4 ਮਈ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਦੀ ਮੀਟਿੰਗ ਪਿਛੋਂ ਐਸ. ਡੀ. ਐੱਮ. ਅਜਨਾਲਾ ਨੂੰ ਮੰਗ ਪੱਤਰ ਭੇਟ ਕਰਕੇ ਮੰਗ ਕੀਤੀ ਗਈ ਹੈ ਕਿ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੀਆਂ ਸੰਸਥਾਵਾਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਅੰਮਿ੍ਤਸਰ, 4 ਮਈ (ਹਰਮਿੰਦਰ ਸਿੰਘ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਸੁਖਬੀਰ ਕੌਰ ਢਿੱਲੋਂ ਜਹਾਂਗੀਰ

ਜੇਠੂਵਾਲ- ਸੁਖਬੀਰ ਕੌਰ ਢਿੱਲੋਂ ਦਾ ਜਨਮ 1953 ਨੂੰ ਪਿਤਾ ਗਹਿਲ ਸਿੰਘ ਤੇ ਮਾਤਾ ਮਹਿੰਦਰ ਕੌਰ ਦੀ ਕੁੱਖੋਂ ਪਿੰਡ ਮੁੱਛਲ ਜ਼ਿਲ੍ਹਾ ਅੰਮਿ੍ਤਸਰ ਵਿਖੇ ਹੋਇਆ | ਉਨ੍ਹਾਂ ਨੇ ਉਚੇਰੀ ਵਿੱਦਿਆ ਚੰਡੀਗੜ੍ਹ ਯੂਨੀਵਿਰਸਟੀ ਤੋਂ ਹਾਸਲ ਕੀਤੀ ਤੇ ਉਨ੍ਹਾਂ ਦਾ ਵਿਆਹ ਜਗਤਾਰ ...

ਪੂਰੀ ਖ਼ਬਰ »

ਦਿਹਾਤੀ ਇਲਾਕਿਆਂ 'ਚ ਲੁਟੇਰਾ ਗਰੋਹ ਸਰਗਰਮ

ਜੈਂਤੀਪੁਰ, 4 ਮਈ (ਭੁਪਿੰਦਰ ਸਿੰਘ ਗਿੱਲ)-ਲਾਕਡਾਊਨ ਕਾਰਨ ਦਿਹਾਤੀ ਇਲਾਕਿਆਂ 'ਚ ਪੁਲਿਸ ਵਲੋਂ ਧੜਾ-ਧੜ ਧਾਰਾ 188 ਅਧੀਨ ਲੋਕਾਂ ਨੂੰ ਨਾਮਜ਼ਦ ਕੀਤਾ ਜਾ ਰਿਹਾ ਹੈ ਪਰ ਅਮਨ ਕਾਨੂੰਨ ਦੀ ਸਥਿਤੀ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਆਮ ਲੋਕਾਂ ਦਾ ਜਿਊਣਾ ...

ਪੂਰੀ ਖ਼ਬਰ »

ਬੱਚੇ ਦੀ ਦਵਾਈ ਲੈਣ ਆਏ ਵਿਅਕਤੀ ਦਾ ਮੋਟਰਸਾਈਕਲ ਚੋਰੀ

ਅਜਨਾਲਾ, 4 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਇਕ ਡਾਕਟਰ ਕੋਲੋਂ ਆਪਣੇ ਬੱਚੇ ਦੀ ਦਵਾਈ ਲੈਣ ਆਏ ਵਿਅਕਤੀ ਦਾ ਚੋਰ ਮੋਟਰਸਾਈਕਲ ਲੈ ਕੇ ਫਰਾਰ ਹੋ ਗਿਆ, ਚੋਰੀ ਦੀ ਇਹ ਸਾਰੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਹੈ | ਪੁਲਿਸ ਚੌਂਕੀ ਅਜਨਾਲਾ ਵਿਖੇ ...

ਪੂਰੀ ਖ਼ਬਰ »

ਟਾਂਕ ਕਸ਼ੱਤਰੀ ਸਭਾ ਵਲੋਂ ਭਾਈ ਜਸਪਾਲ ਸਿੰਘ ਦਾ ਸਨਮਾਨ

ਬਾਬਾ ਬਕਾਲਾ ਸਾਹਿਬ, 4 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਟਾਂਕ ਕਸ਼ੱਤਰੀ ਸਭਾ, ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਆਗੂ ਭਾਈ ਜਸਪਾਲ ਸਿੰਘ ਤੇ ਗੋਲਡੀ ਸਵੀਟਸ ਵਾਲਿਆਂ ਦੇ ਸਤਿਕਾਰਤ ਮਾਤਾ ਨਰਿੰਦਰ ਕੌਰ ਜੀ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਨਿੱਘੀ ...

ਪੂਰੀ ਖ਼ਬਰ »

ਮਿੰਨੀ ਤਾਲਾਬੰਦੀ ਦੌਰਾਨ ਦੁਕਾਨਾਂ ਖੋਲ੍ਹਣ ਨੂੰ ਲੈ ਕੇ ਅਜਨਾਲਾ 'ਚ ਧਰਨਾ ਦੇਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਮਾਮਲਾ ਦਰਜ

ਅਜਨਾਲਾ, 4 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਗ਼ੈਰ ਜ਼ਰੂਰੀ ਵਸਤੂਆਂ ਵਾਲੀਆਂ ਦੁਕਾਨਾਂ ਖੋਲ੍ਹਣ ਨੂੰ ਲੈ ਕੇ ਅਜਨਾਲਾ ਸ਼ਹਿਰ ਦੇ ਮੁੱਖ ਚੌਂਕ 'ਚ ਧਰਨਾ ਲਗਾਉਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX