ਤਾਜਾ ਖ਼ਬਰਾਂ


ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਵਿਧਾਇਕ
. . .  0 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  7 minutes ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  34 minutes ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 1 hour ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 2 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 2 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਲੁਧਿਆਣਾ

ਕਰਫਿਊ ਤੇ ਲਾਕਡਾਊਨ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਮਾਮਲਿਆਂ 'ਚ 21 ਖ਼ਿਲਾਫ਼ ਕੇਸ ਦਰਜ, 6 ਗਿ੍ਫ਼ਤਾਰ

ਲੁਧਿਆਣਾ, 4 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਲਾਕਡਾਊਨ ਤੇ ਕਰਫਿਊ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ 21 ਵਿਅਕਤੀਆ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜਦਕਿ ਇਨ੍ਹਾਂ ਵਿਚੋਂ 7 ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਮਾਲ ਅਧਿਕਾਰੀਆਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ

ਲੁਧਿਆਣਾ, 4 ਮਈ (ਸਲੇਮਪੁਰੀ)- ਪੰਜਾਬ ਸਰਕਾਰ ਦੇ ਮਾਲ ਵਿਭਾਗ ਵਿਚ ਤਾਇਨਾਤ ਮਾਲ ਅਧਿਕਾਰੀਆਂ ਜਿਨ੍ਹਾਂ ਵਿਚ ਨਾਇਬ ਤਹਿਸੀਲਦਾਰ, ਤਹਿਸੀਲਦਾਰ ਅਤੇ ਜ਼ਿਲ੍ਹਾ ਮਾਲ ਅਫਸਰ ਸ਼ਾਮਿਲ ਹਨ, ਮੰਗਾਂ ਨੂੰ ਲੈ ਕੇ ਕੱਲ੍ਹ ਤੋਂ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਹੜਤਾਲ ਅੱਜ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਸ਼ਰਾਬ ਦੇ ਠੇਕੇ, ਹਾਰਡਵੇਅਰ, ਟੂਲ, ਮੋਟਰਾਂ ਤੇ ਪਾਇਪਾਂ ਦੀਆਂ ਦੁਕਾਨਾਂ ਖੋਲ੍ਹਣ ਦਾ ਹੁਕਮ ਜਾਰੀ

ਲੁਧਿਆਣਾ, 4 ਮਈ (ਪੁਨੀਤ ਬਾਵਾ)- ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਲੁਧਿਆਣਾ ਵਿਚ ਸ਼ਰਾਬ ਦੇ ਠੇਕੇ, ਹਾਰਡਵੇਅਰ, ਟੂਲ, ਮੋਟਰਾਂ ਤੇ ...

ਪੂਰੀ ਖ਼ਬਰ »

ਅਰਬਨ ਅਸਟੇਟ ਦੁਗਰੀ ਫੇਸ-1 ਤੇ ਫੇਸ-2 ਦੇ ਮਾਈਕਰੋ ਕੰਟੋਨਮੈਂਟ ਜ਼ੋਨਾਂ 'ਚ ਸਖ਼ਤੀ ਵਧੀ

ਲੁਧਿਆਣਾ, 4 ਮਈ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਅਰਬਨ ਅਸਟੇਟ ਦੁੱਗਰੀ ਫੇਸ-1 ਤੇ ਅਰਬਨ ਅਸਟੇਟ ਦੁੱਗਰੀ ਫੇਸ-2 ਨੂੰ ਕੰਨਟੋਨਮੈਂਟ ਜ਼ੋਨ ਵਿਚੋਂ ਬਾਹਰ ਕੱਢ ਕੇ ਫੇਸ-1 ਤੇ ਫੇਸ-2 ਦੇ ਕੁੱਝ ਇਲਾਕਿਆਂ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰਾਂ ਦੇ ਕਾਮਿਆਂ ਵਲੋਂ ਹੜਤਾਲ ਜਾਰੀ

ਲੁਧਿਆਣਾ, 4 ਮਈ (ਸਲੇਮਪੁਰੀ)-ਸੂਬੇ ਦੇ ਸਮੂਹ ਜ਼ਿਲਿ੍ਹਆਂ ਦੇ ਡੀ. ਸੀ. ਦਫ਼ਤਰਾਂ ਵਿਚ ਤਾਇਨਾਤ ਦਫ਼ਤਰੀ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕੀਤੀ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ | ਪੰਜਾਬ ਰਾਜ ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਚੇਨ ਨੂੰ ਤੋੜਣ ਲਈ ਪ੍ਰਸ਼ਾਸਨ ਦੀਆਂ ਹਦਾਇਤਾਂ ਉਪਰ ਅਮਲ ਜ਼ਰੂਰੀ-ਸ਼ਹਿਜਾਦਾ

ਲੁਧਿਆਣਾ, 4 ਮਈ (ਜੁਗਿੰਦਰ ਸਿੰਘ ਅਰੋੜਾ)-ਅਕਾਲ ਮਾਰਕੀਟ ਸ਼ਾਪਕੀਪਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸ਼ਹਿਰ ਦੇ ਪ੍ਰਸਿਧ ਕਾਰੋਬਾਰੀ ਜਸਪਾਲ ਸਿੰਘ ਸ਼ਹਿਜਾਦਾ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਕੋਵਿਡ-19 ਦੀ ਚੇਨ ਨੂੰ ਤੋੜਨ ਲਈ ਜਾਗਰੂਕ ਹੋਣਾ ਅਤਿ ਹੀ ਜ਼ਰੂਰੀ ਹੈ ਅਤੇ ...

ਪੂਰੀ ਖ਼ਬਰ »

ਕੋਵੀਸ਼ੀਲਡ ਵੈਕਸੀਨ ਦੀ 26,000 ਡੋਜ ਦੀ ਖੇਪ ਪਹੁੰਚੀ

ਲੁਧਿਆਣਾ, 4 ਮਈ (ਸਲੇਮਪੁਰੀ)-ਪਿਛਲੇ ਕਈ ਦਿਨਾਂ ਤੋਂ ਲੁਧਿਆਣਾ ਵਿਚ ਕੋਰੋਨਾ ਵੈਕਸੀਨ ਦਾ ਸਟਾਕ ਖ਼ਤਮ ਹੋਣ ਕਾਰਨ ਲੋਕਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਸੀ | ਵੈਕਸੀਨ ਲਗਵਾਉਣ ਵਾਲੇ ਲੋਕ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਹੀ ਟੀਕਾਕਰਨ ਕੇਂਦਰਾਂ ਵਿਚ ਜਾ ਕੇ ...

ਪੂਰੀ ਖ਼ਬਰ »

ਕਾਰਖਾਨਿਆਂ ਲਈ ਕੱਚਾ ਮਾਲ ਸਪਲਾਈ ਕਰਨ ਵਾਲੀਆਂ ਦੁਕਾਨਾਂ ਨੂੰ ਖੋਲ੍ਹਣ ਦੀ ਮਿਲੀ ਇਜ਼ਾਜਤ

ਲੁਧਿਆਣਾ, 4 ਮਈ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਅੱਜ ਕਾਰਖਾਨਿਆਂ ਨੂੰ ਕੱਚਾ ਮਾਲ ਸਪਲਾਈ ਕਰਨ ਵਾਲੀਆਂ ਦੁਕਾਨਾਂ ਨੂੰ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ | ਸਨਅਤਕਾਰਾਂ ਨੇ ਦੁਕਾਨਾਂ ਖੋਲ੍ਹਣ ਦੀ ਮਨਜ਼ੂਰੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਨਵ-ਵਿਆਹੁਤਾ ਵਲੋਂ ਖ਼ੁਦਕੁਸ਼ੀ

ਲੁਧਿਆਣਾ, 4 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਪੁਨੀਤ ਨਗਰ ਵਿਚ ਅੱਜ ਨਵ ਵਿਆਹੁਤਾ ਵਲੋਂ ਸ਼ੱਕੀ ਹਾਲਾਤਾਂ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਲੜਕੀ ਦੀ ਸ਼ਨਾਖ਼ਤ ਪੂਰਬਾ ...

ਪੂਰੀ ਖ਼ਬਰ »

ਬੰਦੀਆਂ ਪਾਸੋਂ ਮੋਬਾਈਲ ਬਰਾਮਦ

ਲੁਧਿਆਣਾ, 4 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਬੰਦੀਆਂ ਪਾਸੋਂ ਪੰਜ ਮੋਬਾਈਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਬੀਤੀ ਸ਼ਾਮ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਬੈਰਕਾਂ ਦੀ ਚੈਕਿੰਗ ਕੀਤੀ ਗਈ ਤਾਂ ...

ਪੂਰੀ ਖ਼ਬਰ »

ਵਿਧਾਇਕ ਸੰਜੇ ਤਲਵਾੜ ਵਲੋਂ ਬੈੱਡ ਮੁਹੱਈਆ ਕਰਾਉਣ ਦੀ ਅਪੀਲ

ਲੁਧਿਆਣਾ, 4 ਮਈ (ਕਵਿਤਾ ਖੁੱਲਰ)-ਹਲਕਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਨੇ ਰਾਧਾ ਸੁਆਮੀ ਸਤਿਸੰਗ ਦੇ ਜ਼ੋਨਲ ਸਕੱਤਰ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਰਾਧਾ ਸੁਆਮੀ ਸਤਿਸੰਗ ਘਰਾਂ ਵਿਚ ਕੋਵਿਡ ਪਾਜ਼ਟਿਵ ਮਰੀਜ਼ਾਂ ਲਈ ਬੈੱਡਾਂ ਦਾ ਇੰਤਜਾਮ ਕਰਾਇਆ ਜਾਵੇ | ...

ਪੂਰੀ ਖ਼ਬਰ »

ਡੀ. ਡੀ. ਪੰਜਾਬੀ ਤੋ ਆਨਲਾਈਨ ਜਮਾਤਾਂ ਦੀ ਸ਼ੁਰੂਆਤ ਅੱਜ ਤੋਂ

ਲੁਧਿਆਣਾ, 4 ਮਈ (ਅਮਰੀਕ ਸਿੰਘ ਬੱਤਰਾ)-ਕੋਰੋਨਾ ਮਹਾਂਮਾਰੀ ਦੇ ਵਧਦੇ ਕਹਿਰ ਦੌਰਾਨ ਸਰਕਾਰ ਵਲੋਂ ਵਿਦਿਆਰਥੀਆਂ ਦੇ ਸਕੂਲ ਆਉਣ 'ਤੇ ਲੱਗੀਆਂ ਪਾਬੰਦੀਆਂ ਦੇ ਚਲਦਿਆਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੇ ਜਰੀਏ ਆਨਲਾਈਨ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 4 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੀ ਪੁਲਿਸ ਨੇ ਮਾਡਲ ਕਾਲੋਨੀ ਵਿਚ ਰਹਿੰਦੀ ਇਕ ਨਾਬਾਲਗ ਲੜਕੀ ਨਾਲ ਜਬਰ ਜ਼ਨਾਹ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਕਾਬੂ ਕੀਤਾ ਗਿਆ ਕਥਿਤ ਦੋਸ਼ੀ ਲੜਕੀ ਦਾ ਰਿਸ਼ਤੇਦਾਰ ਹੀ ਦੱਸਿਆ ਜਾਂਦਾ ਹੈ | ...

ਪੂਰੀ ਖ਼ਬਰ »

ਸੜਕਾਂ ਕਿਨਾਰੇ ਲੱਗੀਆਂ ਰੇਹੜੀਆਂ ਕੋਰੋਨਾ ਫੈਲਾਉਣ 'ਚ ਕਰ ਰਹੀਆਂ ਨੇ ਅਹਿਮ ਰੋਲ ਅਦਾ

ਫੁੱਲਾਂਵਾਲ, 4 ਮਈ (ਮਨਜੀਤ ਸਿੰਘ ਦੁੱਗਰੀ)-ਕੋਰੋਨਾ ਦੇ ਚੱਲ ਰਹੇ ਦੂਜੇ ਦੌਰ ਦੌਰਾਨ ਨਿੱਤ ਦਿਨ ਵਧ ਰਹੇ ਮਾਮਲਿਆਂ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਇਸ ਦੀ ਚੇਨ ਤੋੜਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ | ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਬੀਤੇ ਦਿਨੀਂ ਇਸੇ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦਾ ਖ਼ਮਿਆਜ਼ਾ ਭਾਜਪਾ ਨੂੰ ਬੰਗਾਲ ਚੋਣਾਂ 'ਚ ਭੁਗਤਣਾ ਪਿਆ- ਪ੍ਰਧਾਨ ਪੁੜੈਣ

ਹੰਬੜਾਂ, 4 ਮਈ (ਹਰਵਿੰਦਰ ਸਿੰਘ ਮੱਕੜ)-ਕੇਂਦਰ 'ਚ ਭਾਜਪਾ ਸਰਕਾਰ ਹੋਣ ਦੇ ਬਾਵਜੂਦ ਪੱਛਮੀ ਬੰਗਾਲ ਸਮੇਤ ਹੋਰ ਤਿੰਨ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਵੱਡਾ ਝਟਕਾ ਲੱਗਿਆ ਹੈ, ਜਿਸ ਤੋਂ ਸਾਫ਼ ਜ਼ਾਹਰ ਹੋਇਆ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਲੋਕ ...

ਪੂਰੀ ਖ਼ਬਰ »

ਫੋਕਲ ਪੁਆਇੰਟ ਦੀਆਂ ਰੰਗਾਈ ਸਨਅਤਾਂ ਸੜਕਾਂ ਤੇ ਸੀਵਰੇਜ 'ਚ ਸੁੱਟ ਰਹੀਆਂ ਹਨ ਕੈਮੀਕਲ ਯੁਕਤ ਪਾਣੀ

ਲੁਧਿਆਣਾ, 4 ਮਈ (ਪੁਨੀਤ ਬਾਵਾ)-ਫ਼ੋਕਲ ਪੁਆਇੰਟ ਦੀਆਂ ਰੰਗਾਈ ਸਨਅਤਾਂ ਵਲੋਂ ਸੜਕਾਂ ਤੇ ਸੀਵਰੇਜ਼ ਵਿਚ ਕੈਮੀਕਲ ਯੁਕਤ ਪਾਣੀ ਸੁੱਟਿਆ ਜਾ ਰਿਹਾ ਹੈ, ਜਿਸ ਨਾਲ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਨਗਰ ਨਿਗਮ ਦੀ ਰੰਗਾਈ ਸਨਅਤਾਂ ਖ਼ਿਲਾਫ਼ ਕਾਰਵਾਈ ਸ਼ੱਕੀ ਹੋ ਗਈ ਹੈ | ...

ਪੂਰੀ ਖ਼ਬਰ »

ਦਮ ਤੋੜਨ ਵਾਲੇ 28 ਮਰੀਜ਼ਾਂ 'ਚ 28 ਸਾਲਾ ਨੌਜਵਾਨ ਵੀ ਸ਼ਾਮਿਲ

ਲੁਧਿਆਣਾ, 4 ਮਈ (ਸਲੇਮਪੁਰੀ)-ਦੇਸ਼ ਦੇ ਹੋਰਨਾਂ ਹਿੱਸਿਆਂ ਦੀ ਤਰ੍ਹਾਂ ਲੁਧਿਆਣਾ ਵਿਚ ਵੀ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ ਹੈ, ਜਿਸ ਕਰਕੇ ਲੋਕਾਂ ਦੇ ਸਾਹ ਸੂਤੇ ਪਏ ਹਨ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ...

ਪੂਰੀ ਖ਼ਬਰ »

ਐਮ.ਜੀ.ਐਮ. ਪਬਲਿਕ ਸਕੂਲ ਵਲੋਂ ਨਰਸਰੀ ਦੇ ਬੱਚਿਆਂ ਲਈ ਵੈਲਕਮ ਪਾਰਟੀ ਕਰਵਾਈ

ਲੁਧਿਆਣਾ, 4 ਮਈ (ਕਵਿਤਾ ਖੁੱਲਰ)- ਕੋਰੋਨਾ ਮਹਾਂਮਾਰੀ ਦੇ ਚਲਦਿਆਂ ਐਮ.ਜੀ.ਐਮ. ਪਬਲਿਕ ਸਕੂਲ ਵਲੋਂ ਨਰਸਰੀ ਅਤੇ ਕੇ.ਜੀ-1 ਦੇ ਛੋਟੇ ਵਿਦਿਆਰਥੀਆਂ ਲਈ ਵੈਲਕਮ ਪਾਰਟੀ ਦਾ ਆਯੋਜਨ ਆਨਲਾਈਨ ਮੋਡ ਰਾਹੀਂ ਕੀਤਾ ਗਿਆ | ਇਸ ਪਾਰਟੀ ਦਾ ਮੁੱਖ ਉਦੇਸ਼ ਬੱਚਿਆਂ ਨੂੰ ਉਨ੍ਹਾਂ ਦੇ ...

ਪੂਰੀ ਖ਼ਬਰ »

ਪ੍ਰੋ: ਮੋਹਨ ਸਿੰਘ ਨੇ ਯੁੱਗ ਕਵੀ ਹੋਣ ਦੀ ਉਪਾਧੀ ਆਪਣੀ ਅਲੌਕਿਕ ਪ੍ਰਤਿਭਾ ਨਾਲ ਹਾਸਲ ਕੀਤੀ- ਡਾ: ਐਸ.ਪੀ.ਸਿੰਘ

ਲੁਧਿਆਣਾ, 4 ਮਈ (ਕਵਿਤਾ ਖੁੱਲਰ)- ਲੋਕ ਵਿਰਾਸਤ ਅਕਾਡਮੀ ਲੁਧਿਆਣਾ ਅਤੇ ਕਾਮਰਸ ਮੈਨੇਜਮੈਂਟ ਐਸੋਸੀਏਸ਼ਨ ਲੁਧਿਆਣਾ ਵਲੋਂ ਯੁੱਗ ਕਵੀ ਪ੍ਰੋ. ਮੋਹਨ ਸਿੰਘ ਦੀ 42ਵੀਂ ਬਰਸੀ ਮੌਕੇ ਪ੍ਰੋ. ਮੋਹਨ ਸਿੰਘ ਯਾਦਗਾਰੀ ਆਨਲਾਈਨ ਵਿਚਾਰ ਚਰਚਾ ਤੇ ਕਵੀ ਦਰਬਾਰ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਕੋਰੋਨਾ ਪੀੜਤਾਂ ਲਈ ਆਕਸੀਜਨ ਦੇ ਲੰਗਰ ਸ਼ੁਰੂ

ਆਲਮਗੀਰ, 4 ਮਈ (ਜਰਨੈਲ ਸਿੰਘ ਪੱਟੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਆਦੇਸ਼ਾਂ 'ਤੇ ਇਤਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਕੋਰੋਨਾ ਪੀੜ੍ਹਤ ਮਰੀਜ਼ਾਂ ਲਈ ਸਪੈਸ਼ਲ ਬੈੱਡ ਲਗਾ ਕੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਖਰਾਬ ਮੌਸਮ ਨੂੰ ਦੇਖਦਿਆਂ ਕਣਕ ਦੀ ਲਿਫਟਿੰਗ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ

ਲੁਧਿਆਣਾ, 4 ਮਈ (ਪੁਨੀਤ ਬਾਵਾ)-ਮੌਸਮ ਦੀ ਸਥਿਤੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸਾਰੀਆਂ ਖਰੀਦ ਏਜੰਸੀਆਂ ਨੂੰ ਅਨਾਜ ਮੰਡੀਆਂ/ਖਰੀਦ ਕੇਂਦਰਾਂ ਤੋਂ ਕਣਕ ਦੀ ਲਿਫਟਿੰਗ ਵਿਚ ਤੇਜ਼ੀ ਲਿਆਉਣ ਦੇ ਨਾਲ-ਨਾਲ ਲੋੜੀਂਦੇ ਕਦਮ ਚੁੱਕਣ ਦੇ ...

ਪੂਰੀ ਖ਼ਬਰ »

ਮੋਦੀ ਅੱਜ ਵਿਸ਼ਵ ਦੇ ਚਾਲੀ ਦੇਸ਼ਾਂ ਅੱਗੇ ਝੋਲੀ ਫੈਲਾਈ ਖੜ੍ਹੇ ਹੋਏ ਹਨ- ਬਾਵਾ

ਲੁਧਿਆਣਾ, 4 ਮਈ (ਕਵਿਤਾ ਖੁੱਲਰ)-ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਤੇ ਅਰਥਸ਼ਾਸਤਰੀ ਰਵਿੰਦਰ ਦਾਸ ਬਾਵਾ ਨੇ ਕਿਹਾ ਕਿ ਆਤਮ ਨਿਰਭਰ ਦਾ ਢੰਡੋਰਾ ਪਿੱਟਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਿਸ਼ਵ ਦੇ ਚਾਲੀ ਦੇਸ਼ਾਂ ਅੱਗੇ ...

ਪੂਰੀ ਖ਼ਬਰ »

ਕਾਰ 'ਤੇ ਸੰਸਦ ਦਾ ਸਟੀਕਰ ਲਗਾ ਕੇ ਘੁੰਮ ਰਿਹਾ ਟਰਾਂਸਪੋਰਟ ਗਿ੍ਫ਼ਤਾਰ

ਲੁਧਿਆਣਾ, 4 ਮਈ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਫਾਰਚੂਨਰ ਕਾਰ 'ਤੇ ਸੰਸਦ ਦਾ ਸਟੀਕਰ ਲਗਾ ਕੇ ਘੁੰਮ ਰਹੇ ਟਰਾਂਸਪੋਰਟਰ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡਿਵੀਜ਼ਨ ਨੰਬਰ ਪੰਜ ਦੇ ਐਸ.ਐਚ.ਓ. ਕੁਲਦੀਪ ...

ਪੂਰੀ ਖ਼ਬਰ »

ਕਾਰਖ਼ਾਨੇਦਾਰਾਂ ਨੇ ਪ੍ਰਸ਼ਾਸਨ ਨੂੰ 179 ਆਕਸੀਜਨ ਗੈਸ ਦੇ ਸਿਲੰਡਰ ਕੀਤੇ ਵਾਪਸ

ਲੁਧਿਆਣਾ, 4 ਮਈ (ਪੁਨੀਤ ਬਾਵਾ)- ਕੋਵਿਡ-19 ਦੀ ਵਿਨਾਸ਼ਕਾਰੀ ਦੂਜੀ ਲਹਿਰ 'ਚ ਪ੍ਰਸ਼ਾਸਨ ਦੀ ਸਹਾਇਤਾ ਲਈ ਅੱਗੇ ਵਧਦਿਆਂ ਕਾਰਖ਼ਾਨੇਦਾਰਾਂ ਨੇ ਅੱਜ ਦੂਸਰੇ ਦਿਨ 179 ਆਕਸੀਜਨ ਗੈਸ ਦੇ ਸਿਲੰਡਰ ਵਾਪਸ ਕੀਤੇ ਹਨ, ਜਿਸ 'ਚੋਂ ਲਾਰਡ ਮਹਾਵੀਰ ਸਿਵਲ ਹਸਪਤਾਲ ਨੂੰ 6 ਆਕਸੀਜਨ ਗੈਸ ...

ਪੂਰੀ ਖ਼ਬਰ »

ਐਂਟੀ ਸਮੱਗਲਿੰਗ ਸੈੱਲ ਦੇ ਥਾਣੇਦਾਰ ਦਾ ਪਿਸਤੌਲ ਚੋਰੀ

ਲੁਧਿਆਣਾ, 4 ਮਈ (ਪਰਮਿੰਦਰ ਸਿੰਘ ਆਹੂਜਾ)-ਐਂਟੀ ਸਮੱਗਲਿੰਗ ਸੈੱਲ ਦੇ ਥਾਣੇਦਾਰ ਰਾਜੇਸ਼ ਕੁਮਾਰ ਦਾ ਸ਼ੱਕੀ ਹਲਾਤਾਂ 'ਚ ਪਿਸਤੌਲ ਅਤੇ ਕਾਰਤੂਸ ਚੋਰੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇੰਸਪੈਕਟਰ ਵਲੋਂ ਇਸ ਮਾਮਲੇ ਵਿਚ ਥਾਣਾ ਡਿਵੀਜ਼ਨ ਨੰ ਦੋ ਵਿਚ ਬਕਾਇਦਾ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 4 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ਹੀਦ ਭਗਤ ਸਿੰਘ ਨਗਰ 'ਚ ਚੋਰ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਘਰ ਦੇ ਮਾਲਕ ਭੁਪਿੰਦਰ ਸਿੰਘ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਨਵੀਂ ਸਬਜ਼ੀ ਮੰਡੀ 'ਚ ਲਗਾਈਆਂ ਫੜ੍ਹੀਆਂ ਪ੍ਰਸ਼ਾਸਨ ਨੇ ਹਟਾਈਆਂ

ਲੁਧਿਆਣਾ, 4 ਮਈ (ਅਮਰੀਕ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ ਸਬਜ਼ੀ ਮੰਡੀ 'ਚ ਰਿਟੇਲ ਸਮਾਨ ਨਾ ਵੇਚਣ ਲਈ ਜਾਰੀ ਕੀਤੀ ਹਦਾਇਤ 'ਤੇ ਅਮਲ ਕਰਦੇ ਹੋਏ ਮਾਰਕੀਟ ਕਮੇਟੀ ਲੁਧਿਆਣਾ ਵਲੋਂ ਮੰਗਲਵਾਰ ਤੋਂ ਨਵੀਂ ਸਬਜ਼ੀ ਮੰਡੀ ਵਿਚ ਫੜੀਆਂ ਨਾ ਲਗਾਉਣ ਦਾ ਐਲਾਨ ਕੀਤਾ ਸੀ, ਪਰ ...

ਪੂਰੀ ਖ਼ਬਰ »

ਲਾਕਡਾਊਨ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ 22 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 4 ਮਈ (ਪਰਮਿੰਦਰ ਸਿੰਘ ਆਹੂਜਾ)-ਲਾਕਡਾਊਨ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸੱਤ ਵਪਾਰੀ ਆਗੂਆਂ ਸਮੇਤ 22 ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਰਕਾਰ ਵਲੋਂ ਬੀਤੇ ਦਿਨ ਸੂਬੇ ਭਰ ਵਿਚ ਮਿੰਨੀ ਲਾਕਡਾਊਨ ਲਗਾ ਦਿੱਤਾ ਗਿਆ ਸੀ, ਪਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਦੁਕਾਨਾਂ ਬੰਦ ਕਰਨ ਦੇ ਹੁਕਮ ਖ਼ਿਲਾਫ਼ ਵਪਾਰੀਆਂ ਨੇ ਭੀਖ਼ ਮੰਗ ਕੇ ਰੋਸ ਪ੍ਰਗਟਾਇਆ

ਲੁਧਿਆਣਾ, 4 ਮਈ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਗ਼ੈਰ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ ਖ਼ਿਲਾਫ਼ ਵਪਾਰੀਆਂ ਨੇ ਬਿਜ਼ਨਸ ਬਚਾਓ ਮੋਰਚਾ (ਬੀ. ਬੀ. ਐੱਮ.) ਦੇ ਝੰਡੇ ਹੇਠ ਲੁਧਿਆਣਾ ਵਿਖੇ ਭੀਖ਼ ਮੰਗ ਕੇ ਰੋਸ ਪ੍ਰਦਰਸ਼ਨ ਕੀਤਾ, ਵੱਡੀ ਗਿਣਤੀ ਵਿਚ ਵਪਾਰੀ ...

ਪੂਰੀ ਖ਼ਬਰ »

ਟੈਕਸੀ ਡਰਾਈਵਰਾਂ ਨੇ ਸਵਾਰੀਆਂ ਦੀ ਗਿਣਤੀ ਵਧਾਉਣ ਲਈ ਪ੍ਰਸ਼ਾਸਨ ਅੱਗੇ ਲਗਾਈ ਗੁਹਾਰ

ਇਯਾਲੀ/ਥਰੀਕੇ, 4 ਮਈ (ਮਨਜੀਤ ਸਿੰਘ ਦੁੱਗਰੀ)-ਪ੍ਰਸ਼ਾਸਨ ਵਲੋਂ ਕੋਰੋਨਾ ਕਾਲ ਦੇ ਚੱਲਦਿਆਂ ਕਾਰਾਂ, ਟੈਕਸੀਆਂ ਵਿਚ ਸਿਰਫ਼ 2 ਵਿਅਕਤੀਆਂ ਦੇ ਸਫਰ ਕਰਨ ਦੇ ਦਿੱਤੇ ਆਦੇਸ਼ਾਂ ਤੋਂ ਸਤਾਏ ਓਲਾ ਅਤੇ ਊਬਰ ਦੇ ਟੈਕਸੀ ਡਰਾਈਵਰਾਂ ਨੇ ਐਲ.ਟੀ.ਯੂ. ਟੈਕਸੀ ਮਾਲਕ ਵੈਲਫੇਅਰ ...

ਪੂਰੀ ਖ਼ਬਰ »

ਕੌ ਾਸਲਰ ਸੋਨੀਆ ਸ਼ਰਮਾ ਵਲੋਂ 85 ਲੱਖ ਦੀ ਲਗਾਤ ਨਾਲ ਬਣਨ ਵਾਲੀ ਸੜਕ ਦਾ ਉਧਘਾਟਨ

ਡਾਬਾ/ਲੁਹਾਰਾ, 4 ਮਈ (ਕੁਲਵੰਤ ਸਿੰਘ ਸੱਪਲ)- ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆੳਾੁਦੇ ਪਿੰਡ ਡਾਬਾ ਵਾਰਡ ਨੰਬਰ 31 ਦੇ ਇਲਾਕਾ ਪੁਲਿਸ ਚੌਂਕੀ ਰੋਡ ਵਾਲੀ ਸੜਕ ਨੂੰ ਨਵਿਆਂਉਣ ਦੇ ਕੰਮ ਦੀ ਸ਼ੁੁਰੂਆਤ ਕੌਂਸਲਰ ਸੋਨੀਆਂ ਸ਼ਰਮਾ, ਸਾਬਕਾ ਕੌਂਸਲਰ ਸੁਰਿੰਦਰ ਸ਼ਰਮਾ, ਭਾਜਪਾ ...

ਪੂਰੀ ਖ਼ਬਰ »

ਲੋਕਾਂ ਨੂੰ ਮਹਾਂਮਾਰੀ ਤੋਂ ਬਚਾਉਣ ਲਈ ਪੰਜਾਬ ਸਰਕਾਰ ਠੋਸ ਕਦਮ ਚੁੱਕ ਰਹੀ ਹੈ- ਬਸੰਤ

ਲੁਧਿਆਣਾ, 4 ਮਈ (ਕਵਿਤਾ ਖੁੱਲਰ)-ਦੇਸ਼ ਭਰ 'ਚ ਕੋਰੋਨਾ ਮਹਾਂਮਾਰੀ ਬੜੀ ਤੇਜ਼ੀ ਨਾਲ ਫੈਲ ਰਹੀ ਹੈ, ਇਸ ਨਾਲ ਨਜਿੱਠਣ ਲਈ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਗੁਰੂਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨਾ ਬਰਦਾਸ਼ਤਯੋਗ- ਅਕਾਲੀ ਆਗੂ

ਆਲਮਗੀਰ, 4 ਮਈ (ਜਰਨੈਲ ਸਿੰਘ ਪੱਟੀ)- ਗੁਰਦੁਆਰਾ ਬਾਲਲੀਲਾ ਸਾਹਿਬ ਅਤੇ ਤਖ਼ਤ ਸ੍ਰੀ ਹਰਿਮੰਦਿਰ ਪਟਨਾ ਸਾਹਿਬ ਨੂੰ ਬੰਬ ਨਾਲ ਉੜਾਉਣ ਦੇ ਮਿਲੇ ਧਮਕੀ ਭਰੇ ਪੱਤਰ ਕਾਰਨ ਹਰ ਧਰਮ ਦੇ ਲੋਕਾਂ ਵਲੋਂ ਨਿੰਦਾ ਕੀਤੀ ਜਾ ਰਹੀ ਹੈ | ਇਸ ਤਹਿਤ ਸ਼੍ਰੌਮਣੀ ਅਕਾਲੀ ਦਲ ਐਸ.ਸੀ. ਵਿੰਗ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪਰੇਮ ਸਿੰਘ ਹਰਨਾਮਪੁਰਾ, ਨੌਜਵਾਨ ਅਕਾਲੀ ਆਗੂ ਤੇ ਕੇਂਦਰੀ ਬੈਂਕ ਡਾਇਰੈਕਟਰ ਪ੍ਰਮਜੀਤ ਸਿੰਘ ਨੀਟੂ ਸਰੀਂਹ, ਸੀਨੀਅਰ ਅਕਾਲੀ ਆਗੂ ਦਪਿੰਦਰ ਸਿੰਘ ਡਿੰਪੀ ਜਰਖੜ੍ਹ ਸਾਬਕਾ ਸਰਪੰਚ, ਸਰਪੰਚ ਸੁਖਵਿੰਦਰ ਸਿੰਘ ਬੈਂਸ ਹਰਨਾਮਪੁਰਾ, ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਜੱਸੋਵਾਲ, ਜਥੇਦਾਰ ਜਸਵੰਤ ਸਿੰਘ ਹਰਨਾਮਪੁਰਾ, ਯੂਥ ਅਕਾਲੀ ਦਲ ਆਲਮਗੀਰ ਦੇ ਸਰਕਲ ਪ੍ਰਧਾਨ ਤਲਵਿੰਦਰ ਸਿੰਘ ਆਲਮਗੀਰ ਨੇ ਸਾਂਝੇ ਤੌਰ 'ਤੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਗੁਰੂ ਘਰਾਂ ਵੱਲ ਮੈਲੀ ਅੱਖ ਰੱਖਣ ਵਾਲੇ ਦਾ ਹਸ਼ਰ ਬਹੁਤ ਮਾੜਾ ਹੁੰਦਾ ਹੈ | ਉਕਤ ਆਗੂਆਂ ਨੇ ਕਿਹਾ ਕਿ ਦਸ਼ਮ ਪਿੱਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਜਨਮ ਅਸਥਾਨ ਗੁਰਦੁਆਰਾ ਤਖ਼ਤ ਸ੍ਰੀ ਹਰਿਮੰਦਿਰ ਪਟਨਾ ਸਾਹਿਬ (ਬਿਹਾਰ) ਨੂੰ ਕਿਸੇ ਸ਼ਰਾਰਤੀ ਅਨਸਰ ਵਲੋਂ ਬੰਬ ਨਾਲ ਉਡਾਉਣ ਅਤੇ 50 ਕਰੋੜ ਦੀ ਮੰਗੀ ਫਿਰੋਤੀ ਕਾਰਨ ਸਿੱਖ ਸੰਗਤਾਂ ਦੇ ਮਨ੍ਹਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮਾਮਲੇ ਸਬੰਧੀ ਉਚ ਪੱਧਰੀ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖਤ ਸਜਾਵਾਂ ਦਿੱਤੀਆਂ ਜਾਣ ਕਿੳਾੁਕਿ ਗਰੂ ਘਰ ਸਭ ਧਰਮਾਂ ਲਈ ਸਤਿਕਾਰਯੋਗ ਅਸਥਾਨ ਹਨ | ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ਵਿਚ ਹਰ ਕਿਸੇ ਨੂੰ ਬਿਨ੍ਹਾਂ ਕਿਸੇ ਭੇਦਭਾਵ ਦੇ ਰੈਣਿ ਬਸੇਰਾ, ਲੰਗਰ ਅਤੇ ਹੋਰ ਵੀ ਕਿਸੇ ਤਰ੍ਹਾਂ ਦੀ ਜ਼ਰੂਰਤ ਹੋਵੇ ਪੂਰੀ ਕੀਤੀ ਜਾਂਦੀ ਹੈ ਅਤੇ ਗੁਰੂ ਘਰਾਂ ਪ੍ਰਤੀ ਅਜਿਹੀ ਕਾਰਵਾਈ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਛਾਪੇਮਾਰੀ ਦੌਰਾਨ ਖੁਰਾਕ ਸਪਲਾਈ ਵਿਭਾਗ ਨੇ ਸਿਲੰਡਰ ਤੇ ਹੋਰ ਸਾਮਾਨ ਕਬਜ਼ੇ 'ਚ ਲਿਆ

ਲੁਧਿਆਣਾ, 4 ਮਈ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਘਰੇਲੂ ਰਸੋਈ ਗੈਸ ਦੀ ਦੁਰਵਰਤੋਂ ਅਤੇ ਰੀਫੀਲਿੰਗ ਰੋਕਣ ਲਈ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਤਹਿਤ ਕਾਰਵਾਈਆਂ ਅਤੇ ਛਾਪੇਮਾਰੀਆਂ ਕੀਤੀਆਂ ਜਾ ਰਹੀ ਹਨ | ਵਿਭਾਗ ਇਸ ਗੱਲ ਨੂੰ ...

ਪੂਰੀ ਖ਼ਬਰ »

ਜ਼ਿਆਦਾਤਰ ਇੰਡਸਟਰੀਅਲ ਵੈਲਫੇਅਰ ਐਸੋ. ਵਲੋਂ ਮੀਟਿੰਗ

ਢੰਡਾਰੀ ਕਲਾਂ, 4 ਮਈ (ਪਰਮਜੀਤ ਸਿੰਘ ਮਠਾੜੂ)- ਉਦਯੋਗਿਕ ਇਲਾਕਾ ਸੀ. ਵਿਚ ਇੰਡਸਟਰੀਅਲ ਵੈਲਫੇਅਰ ਐਸੋਸੀਏਸ਼ਨ ਦੀ ਇਕ ਅਹਿਮ ਬੈਠਕ ਸਰਪ੍ਰਸਤ ਹਰੀਸ਼ ਢਾਂਡਾ ਦੀ ਅਗਵਾਈ ਵਿਚ ਹੋਈ | ਬੈਠਕ 'ਚ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਕਿ ਪ੍ਰਵਾਸੀ ਮਜ਼ਦੂਰਾਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX