ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਰੂਪਨਗਰ

ਤਾਲਾਬੰਦੀ ਕਾਰਨ ਬੰਦ ਦੁਕਾਨਾਂ ਦੇ ਰੇੜਕੇ 'ਚ ਵਪਾਰ ਮੰਡਲ ਤਿੰਨ ਫਾੜ

ਰੂਪਨਗਰ, 4 ਮਈ (ਸਤਨਾਮ ਸਿੰਘ ਸੱਤੀ)-ਕੋਰੋਨਾ ਦੌਰਾਨ ਦੁਕਾਨਦਾਰ ਤਾਲਾਬੰਦੀ 'ਚ ਦੁਕਾਨਾਂ ਨੂੰ ਨਿਯਮਾਂ ਅਨੁਸਾਰ ਖੋਲ੍ਹਣ ਦੀ ਮੰਗ ਕਰ ਰਹੇ ਸਨ ਪਰ ਰੂਪਨਗਰ ਦੇ ਇਕ ਵਪਾਰ ਮੰਡਲ ਦਾ ਪ੍ਰਧਾਨ ਪਰਵਿੰਦਰਪਾਲ ਸਿੰਘ ਬਿੰਟਾ ਜਿਸ ਦਾ ਕਾਰੋਬਾਰ ਖੇਤੀਬਾੜੀ ਨਾਲ ਜੁੜਿਆ ਹੋਣ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਦੁਕਾਨਾਂ ਬੰਦ ਰੱਖਣ ਦੇ ਹੁਕਮ ਵਿਰੁੱਧ ਮੀਆਂਪੁਰ ਦੇ ਦੁਕਾਨਦਾਰ ਹੋਏ ਲਾਮਬੰਦ

ਪੁਰਖਾਲੀ, 4 ਮਈ (ਅੰਮਿ੍ਤਪਾਲ ਸਿੰਘ ਬੰਟੀ)-ਮੀਆਂਪੁਰ ਦੇ ਸਮੂਹ ਦੁਕਾਨਦਾਰਾਂ ਦਾ ਇਕੱਠ ਖੇਡ ਮੈਦਾਨ ਮੀਆਂਪੁਰ ਵਿਖੇ ਹੋਇਆ | ਇਸ ਮੌਕੇ ਦੁਕਾਨਦਾਰਾਂ ਵਲੋਂ ਸਰਕਾਰ ਦੁਆਰਾ ਲਗਾਈ ਤਾਲਾਬੰਦੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਜਿਸ ਦੌਰਾਨ ਦੁਕਾਨਦਾਰਾਂ ਵਲੋਂ ...

ਪੂਰੀ ਖ਼ਬਰ »

ਵੱਖ-ਵੱਖ ਕੇਸਾਂ 'ਚ ਪੁਲਿਸ ਵਲੋਂ ਮਾਮਲੇ ਦਰਜ

ਰੂਪਨਗਰ, 4 ਮਈ (ਸਤਨਾਮ ਸਿੰਘ ਸੱਤੀ)-ਸਿਟੀ ਪੁਲਿਸ ਰੂਪਨਗਰ ਨੇ ਅਮਰੀਕ ਸਿੰਘ ਵਾਸੀ ਮਨਸੁੂਹਾ ਖ਼ੁਰਦ ਤੇ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਸਿ ਸਟੇਟ ਸਾਈਬਰ ਕ੍ਰਾਈਮ ਸੈੱਲ ਦੀ ਸ਼ਿਕਾਇਤ ਦੇ ਆਧਾਰ 'ਤੇ ਬੱਚਿਆਂ ਦੀ ਇਕ ਅਸ਼ਲੀਲ ਵੀਡੀਓ ਬਣਾ ਕੇ ਆਪਣੇ ਫੇਸਬੁੱਕ ...

ਪੂਰੀ ਖ਼ਬਰ »

ਪੇਂਡੂ ਅਨਾਜ ਮੰਡੀਆਂ 'ਚ ਕਣਕ ਦੀ ਖ਼ਰੀਦ ਬੰਦ ਕਰਨ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ-ਸੰਯੁਕਤ ਕਿਸਾਨ ਮੋਰਚਾ

ਨੂਰਪੁਰ ਬੇਦੀ, 4 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਰੋਪੜ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ 'ਚ ਚਾਰ ਮਈ ਤੋਂ ਕਣਕ ਦੀ ਖ਼ਰੀਦ ਬੰਦ ਕਰਨ ਦਾ ਸੰਯੁਕਤ ਕਿਸਾਨ ਮੋਰਚਾ ਨੇ ਡਟਵਾਂ ਵਿਰੋਧ ਕੀਤਾ ਹੈ ਤੇ ਕਿਸਾਨਾਂ ਦਾ ਦਾਣਾ-ਦਾਣਾ ਖ਼ਰੀਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ...

ਪੂਰੀ ਖ਼ਬਰ »

ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਅੱਜ

ਨੂਰਪੁਰ ਬੇਦੀ, 4 ਮਈ (ਵਿੰਦਰ ਪਾਲ ਝਾਂਡੀਆ)-ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜਿਨ੍ਹਾਂ ਨੇ ਦਿੱਲੀ ਦੇ ਲਾਲ ਕਿਲ੍ਹੇ 'ਤੇ ਕੇਸਰੀ ਨਿਸ਼ਾਨ ਸਾਹਿਬ ਲਹਿਰਾ ਕੇ ਦਿੱਲੀ ਫ਼ਤਹਿ ਕੀਤੀ ਸੀ ਤੇ ਉਨ੍ਹਾਂ ਨੇ ਰਾਮਗੜ੍ਹੀਆ ਕੌਮ ਦਾ ਨਾਂਅ ਵੀ ਉੱਚਾ ਕੀਤਾ ਹੈ | ਉਨ੍ਹਾਂ ਦੇ ...

ਪੂਰੀ ਖ਼ਬਰ »

ਕੌਮੀ ਸਿਹਤ ਮਿਸ਼ਨ ਕਾਮਿਆਂ ਦਾ ਰੋਸ ਪ੍ਰਦਰਸ਼ਨ ਜਾਰੀ

ਰੂਪਨਗਰ, 4 ਮਈ (ਸਤਨਾਮ ਸਿੰਘ ਸੱਤੀ)-ਰਾਜ ਕੇ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਝੂਠਾ ਲਾਰਾ ਲਾ ਕੇ ਆਪਣੀਆਂ ਵੋਟਾਂ ਬਟੋਰਨੀਆਂ ਤੇ ਆਪਣੀਆਂ ਸਰਕਾਰਾਂ ਬਣਾ ਕੇ ਇਹ ਪਾਰਟੀਆਂ ਹਮੇਸ਼ਾ ਸ਼ੋਸ਼ਣ ਕਰਦੀਆਂ ਆ ਰਹੀਆਂ ਹਨ | ਹੁਣ ਹਰ ਇਕ ਕੰਨਟਰੈਕਟ ਮੁਲਾਜ਼ਮ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਨਾਂਅ 'ਤੇ ਚਰਨ ਛੋਹ ਪ੍ਰਾਪਤ ਪਿੰਡਾਂ ਦੀ ਸੂਚੀ 'ਚੋਂ ਘਨੌਲੀ ਦਾ ਨਾਂਅ ਨਾ ਹੋਣ ਕਰਕੇ ਪੰਚਾਇਤ ਨੇ ਜਤਾਇਆ ਰੋਸ

ਘਨੌਲੀ, 4 ਮਈ (ਜਸਵੀਰ ਸਿੰਘ ਸੈਣੀ)-ਕੈਪਟਨ ਸਰਕਾਰ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਸਬੰਧਿਤ ਬਾਬਾ ਬਕਾਲਾ ਤੇ ਸ੍ਰੀ ਅਨੰਦਪੁਰ ਸਾਹਿਬ ਨੂੰ 20.50 ਕਰੋੜ ਰੁਪਏ ਤੇ ਚਰਨ ਛੋਹ ਪ੍ਰਾਪਤ 103 ਥਾਵਾਂ, ਜਿਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਰੂਪਨਗਰ ਦੀ ਹਦੂਦ 'ਚ ਵਾਧੂ ਪਾਬੰਦੀਆਂ ਦੇ ਨਵੇਂ ਹੁਕਮ ਜਾਰੀ

ਰੂਪਨਗਰ, 4 ਮਈ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਰਾਜ 'ਚ ਕੋਵਿਡ-19 ਮਹਾਂਮਾਰੀ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ ਪੰਜਾਬ ਸਰਕਾਰ, ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵਲੋਂ ਪਾਬੰਦੀਆਂ ਦੇ ਸਬੰਧ 'ਚ ਜਾਰੀ ਨਵੇਂ ਹੁਕਮਾਂ ਦੇ ਮੁਤਾਬਿਕ ...

ਪੂਰੀ ਖ਼ਬਰ »

ਮੁਕਾਰੀ 'ਚ ਲੜਾਈ ਝਗੜੇ ਦੇ ਮਾਮਲੇ 'ਚ ਇਕ ਧਿਰ ਦੇ 8 ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਨੂਰਪੁਰ ਬੇਦੀ, 4 ਮਈ (ਪ. ਪ. ਰਾਹੀਂ)-ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਪਿੰਡ ਮੁਕਾਰੀ ਵਿਖੇ ਬੀਤੀ 2 ਮਈ ਨੂੰ ਇਕ ਮਾਮਲੇ 'ਚ ਪੁਲਿਸ ਨੇ 8 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ | ਏ. ਐਸ. ਆਈ. ਇੰਦਰਪਾਲ ਸਿੰਘ ਨੇ ਦੱਸਿਆ ਕਿ ਮਨਦੀਪ ਕੁਮਾਰ ਪੁੱਤਰ ਚਮਨ ਲਾਲ ਵਾਸੀ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਸਿੰਘਪੁਰ 'ਚ ਜਨਤਕ ਸੰਪਤੀ ਦੀ ਹੋ ਰਹੀ ਹੈ ਬਰਬਾਦੀ

ਨੂਰਪੁਰ ਬੇਦੀ, 4 ਮਈ (ਰਾਜੇਸ਼ ਚੌਧਰੀ ਤਖਤਗੜ੍ਹ)-ਭਾਵੇਂ ਅੱਜ ਕੋਰੋਨਾ ਮਹਾਂਮਾਰੀ ਕਾਰਨ ਸਾਰੀ ਦੁਨੀਆ ਦਾ ਧਿਆਨ ਇਨਸਾਨਾਂ ਲਈ ਸਿਹਤ ਸਹੂਲਤਾਂ 'ਤੇ ਹੈ | ਅਕਸਰ ਸਿਹਤ ਸਹੂਲਤਾਂ ਲਈ ਸਾਧਨਾਂ ਦੀ ਘਾਟ ਸਬੰਧੀ ਵੀ ਚਰਚਾ ਹੁੰਦੀ ਹੈ ਪਰ ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਬਜੀਦਪੁਰ 'ਚ ਦਾਖ਼ਲੇ 'ਚ 20 ਫੀਸਦੀ ਵਾਧਾ

ਬੇਲਾ, 4 ਮਈ (ਮਨਜੀਤ ਸਿੰਘ ਸੈਣੀ)-ਕੋਰੋਨਾ ਮਹਾਂਮਾਰੀ ਦੌਰਾਨ ਸ. ਹਾਈ ਸਕੂਲ ਬਜੀਦਪੁਰ ਦੇ ਸਟਾਫ਼ ਨੇ ਵੱਖ-ਵੱਖ ਪਿੰਡਾਂ 'ਚ ਜਾ ਕੇ ਦਾਖ਼ਲੇ ਸਬੰਧੀ ਮਾਪਿਆਂ ਨੂੰ ਸਰਕਾਰੀ ਸਕੂਲਾਂ 'ਚ ਮਿਲ ਰਹੀਆਂ ਸਹੂਲਤਾਂ ਬਾਰੇ ਜਾਗਰੂਕ ਕਰ ਕੇ 20 ਫੀਸਦੀ ਵਾਧਾ ਕੀਤਾ ਗਿਆ | ਇਹ ...

ਪੂਰੀ ਖ਼ਬਰ »

ਵਿਧਾਨ ਸਭਾ ਸਪੀਕਰ ਵਲੋਂ ਇਲਾਕੇ ਦੀਆਂ ਪੰਚਾਇਤਾਂ ਨੂੰ ਗ੍ਰਾਂਟਾ ਦੇ ਖੁੱਲ੍ਹੇ ਗੱਫੇ

ਢੇਰ, 4 ਮਈ (ਸ਼ਿਵ ਕੁਮਾਰ ਕਾਲੀਆ)-ਵਿਧਾਨ ਸਭਾ ਸਪੀਕਰ ਪੰਜਾਬ ਵਲੋਂ ਇਲਾਕੇ ਦੀਆਂ ਪੰਚਾਇਤਾਂ ਪਿੰਡ ਢਾਹੇ, ਸੂਰੇਵਾਲ, ਡੱਬਰੀ, ਸੂਰੇਵਾਲ (ਅੱਪਰ) ਆਦਿ ਪਿੰਡਾਂ ਦੀਆਂ ਪੰਚਾਇਤਾਂ ਨੂੰ 20-20 ਲੱਖ ਰੁ: ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ | ਇਸ ਮੌਕੇ ਵਿਧਾਨ ਸਭਾ ਸਪੀਕਰ ...

ਪੂਰੀ ਖ਼ਬਰ »

ਬੇਲਾ ਕਾਲਜ ਨੇ ਵਿਸ਼ਵ ਅਸਥਮਾ ਦਿਵਸ ਮਨਾਇਆ

ਬੇਲਾ, 4 ਮਈ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਨੇ ਵਿਸ਼ਵ ਅਸਥਮਾ ਦਿਵਸ ਮਨਾਇਆ | ਪਿ੍ੰਸੀਪਲ ਡਾ: ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਅਸਥਮਾ (ਦਮਾ) ਦੀ ਜਾਣਕਾਰੀ ਲੋਕਾਂ ਦੀ ਚੰਗੀ ਸਿਹਤ ਲਈ ਬਹੁਤ ਜ਼ਰੂਰੀ ਹੈ | ...

ਪੂਰੀ ਖ਼ਬਰ »

ਨਗਰ ਕੌਂਸਲ ਮੋਰਿੰਡਾ ਦੇ ਕੌਂਸਲਰਾਂ ਨੂੰ ਐੱਸ. ਡੀ. ਐੱਮ. ਸ੍ਰੀ ਚਮਕੌਰ ਸਾਹਿਬ ਨੇ ਚੁਕਾਈ ਸਹੁੰ

ਮੋਰਿੰਡਾ, 4 ਮਈ (ਕੰਗ)-ਨਗਰ ਕੌਂਸਲ ਮੋਰਿੰਡਾ ਦਫ਼ਤਰ 'ਚ ਐੱਸ. ਡੀ. ਐੱਮ. ਸ੍ਰੀ ਚਮਕੌਰ ਸਾਹਿਬ ਇੰਦਰਪਾਲ ਸਿੰਘ ਵਲੋਂ ਨਗਰ ਕੌਂਸਲ ਮੋਰਿੰਡਾ ਦੇ 15 ਕੌਂਸਲਰਾਂ ਨੂੰ ਸਹੁੰ ਚੁਕਾਈ ਗਈ | ਇਸ ਸਬੰਧੀ ਕਾਰਜਸਾਧਕ ਅਫ਼ਸਰ ਮੋਰਿੰਡਾ ਅਸ਼ੋਕ ਪਥਰੀਆ ਨੇ ਦੱਸਿਆ ਕਿ ਸਹੁੰ ਚੁੱਕ ...

ਪੂਰੀ ਖ਼ਬਰ »

ਪ੍ਰਸ਼ਾਸਨ ਦੇ ਭਰੋਸੇ ਮਗਰੋਂ ਜਥੇਬੰਦੀਆਂ ਨੇ ਥਾਣੇ ਦਾ ਘਿਰਾਓ ਕੀਤਾ ਮੁਲਤਵੀ

ਨੂਰਪੁਰ ਬੇਦੀ, 4 ਮਈ (ਹਰਦੀਪ ਸਿੰਘ ਢੀਂਡਸਾ)-ਕਿਰਤੀ ਕਿਸਾਨ ਮੋਰਚਾ ਰੋਪੜ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ, ਪ੍ਰਵਾਸੀ ਮਜ਼ਦੂਰ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੋਈ | ਜਿਸ 'ਚ ਪ੍ਰਸ਼ਾਸਨ ਵਲੋਂ ਇਹ ਭਰੋਸਾ ਦਿੱਤਾ ਗਿਆ ਕਿ ਆਗੂਆਂ ਤੇ ...

ਪੂਰੀ ਖ਼ਬਰ »

ਥਾਣੇਦਾਰ ਹਲਕੇ ਅੰਦਰ ਕਾਂਗਰਸੀ ਵਰਕਰ ਬਣ ਕੇ ਕਰ ਰਹੇ ਨੇ ਕੰਮ-ਡਾ: ਪਰਮਿੰਦਰ ਸ਼ਰਮਾ

ਨੰਗਲ, 4 ਮਈ (ਪ੍ਰੀਤਮ ਸਿੰਘ ਬਰਾਰੀ)-ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਂਦੇ ਵੱਖ-ਵੱਖ ਪੁਲਿਸ ਥਾਣਿਆਂ ਦੇ ਥਾਣੇਦਾਰ ਇਲਾਕੇ ਅੰਦਰ ਕਾਂਗਰਸੀ ਵਰਕਰ ਬਣ ਕੇ ਹੀ ਕੰਮ ਕਰ ਰਹੇ ਹਨ | ਇਹ ਖ਼ੁਲਾਸਾ ਭਗਵਾਨ ਵਾਲਮੀਕਿ ਮੰਦਰ ਨੰਗਲ ਵਿਖੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਦੀ 'ਆਪਣੀ ਰਸੋਈ' ਰਾਹੀਂ 300 ਜਣਿਆਂ ਨੂੰ 10 ਰੁ: ਖਾਣੇ ਦੀ ਸੇਵਾ ਜਾਰੀ

ਰੂਪਨਗਰ, 4 ਮਈ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਵਲੋਂ ਆਪਣੀ ਰਸੋਈ ਰਾਹੀਂ 10 ਰੁਪਏ 'ਚ ਖਾਣਾ ਪ੍ਰਦਾਨ ਕੀਤਾ ਜਾ ਰਿਹਾ ਹੈ | ਆਪਣੀ ਰਸੋਈ ਰੇਲਵੇ ਸਟੇਸ਼ਨ ਦੇ ਸਾਹਮਣੇ ਚੱਲ ਰਹੀ ਹੈ | ਇਸ ਤੋਂ ਇਲਾਵਾ ਦੁਪਹਿਰ ਸਮੇਂ ਸਕੱਤਰੇਤ ਵਿਖੇ ਕੰਟੀਨ ਵਿਚ ਲੋਕਾਂ ...

ਪੂਰੀ ਖ਼ਬਰ »

ਨੰਗਲ ਨਗਰ ਕੌਂਸਲ ਵਲੋਂ ਕਮਰਿਆਂ ਦੀ ਉਸਾਰੀ ਸ਼ੁਰੂ

ਨੰਗਲ, 4 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਦੇ ਹੁਕਮਾਂ ਅਨੁਸਾਰ ਨੰਗਲ ਨਗਰ ਕੌਂਸਲ ਨੇ ਸਰਕਾਰੀ ਸਪੈਸ਼ਲ ਹਾਈ ਸਕੂਲ 'ਚ ਦੋ ਕਮਰਿਆਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਗਿਆ ਹੈ | ਹੈੱਡਮਾਸਟਰ ਰਾਣਾ ਰਾਜੇਸ਼ ਸਿੰਘ ਰਾਜਪੂਤ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਜਥੇਬੰਦੀ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 4 ਮਈ (ਕਰਨੈਲ ਸਿੰਘ ਸੈਣੀ)-ਪੱਛਮੀ ਬੰਗਾਲ 'ਚ ਕਰਮਚਾਰੀਆਂ ਨੇ ਭਾਰਤੀ ਜਨਤਾ ਪਾਰਟੀ ਦਾ ਇਸ ਡਰ ਕਰਕੇ ਵਿਰੋਧ ਕੀਤਾ ਕਿ ਜੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬੰਗਾਲ 'ਚ ਆਉਂਦੀ ਹੈ ਤਾਂ ਉਹ ਪੁਰਾਣੀ ਪੈਨਸ਼ਨ ਸਕੀਮ ਨੂੰ ਖਤਮ ਕਰ ਕੇ ਬੁਢਾਪਾ ਰੋਲਣ ...

ਪੂਰੀ ਖ਼ਬਰ »

ਐੱਸ. ਐੱਮ. ਓ. ਸਿੰਘਪੁਰ ਵਲੋਂ ਠੀਕ ਹੋਏ ਕੋਰੋਨਾ ਮਰੀਜ਼ਾਂ ਨੂੰ ਆਕਸੀਮੀਟਰ ਵਾਪਸ ਕਰਨ ਦੀ ਅਪੀਲ

ਨੂਰਪੁਰ ਬੇਦੀ, 4 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਕੋਵਿਡ-19 ਤੋਂ ਪ੍ਰਭਾਵਿਤ ਹੋਏ ਕਰੀਬ 1 ਲੱਖ ਤੋਂ ਵਧੇਰੇ ਘਰਾਂ 'ਚ ਇਕਾਂਤਵਾਸ ਹੋਏ ਮਰੀਜ਼ਾਂ ਨੂੰ ਅਸਰਦਾਰ ਡਾਕਟਰੀ ਦੇਖਭਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 'ਕੋਰੋਨਾ ਫ਼ਤਹਿ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਰਾਸ਼ਟਰੀ ਸਿਹਤ ਮਿਸ਼ਨ ਮੁਲਾਜ਼ਮ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਡਟੇ

ਨੂਰਪੁਰ ਬੇਦੀ, 4 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਰਾਸ਼ਟਰੀ ਸਿਹਤ ਮਿਸ਼ਨ (ਐੱਨ. ਐੱਚ. ਐੱਮ.) ਦੇ ਮੁਲਾਜ਼ਮਾਂ ਦਾ ਪੰਜਾਬ ਸਰਕਾਰ ਪ੍ਰਤੀ ਰੋਹ ਬੇਕਾਬੂ ਹੁੰਦਾ ਜਾ ਰਿਹਾ ਹੈ | ਕੋਰੋਨਾ ਵਰਗੀ ਘਾਤਕ ਬੀਮਾਰੀ ਤੇ ਆਮ ਲੋਕਾਂ ਵਿਚਕਾਰ ਸੁਰੱਖਿਆ ਕਵਚ ਦੀ ਭੂਮਿਕਾ ਨਿਭਾ ਰਹੇ ...

ਪੂਰੀ ਖ਼ਬਰ »

ਜਲ ਨਿਕਾਸ ਡਵੀਜ਼ਨ ਮਾਈਨਿੰਗ ਕਰਮਚਾਰੀ ਦਲ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 4 ਮਈ (ਜੇ.ਐਸ. ਨਿੱਕੂਵਾਲ)-ਜਲ ਨਿਕਾਸ ਡਿਵੀਜ਼ਨ ਮਾਈਨਿੰਗ ਕਰਮਚਾਰੀ ਦਲ ਭਗੜਾਵਾ ਦੀ ਇਕ ਮੀਟਿੰਗ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਜਿਸ 'ਚ ਫੀਲਡ ਸਟਾਫ਼ ਅਤੇ ਕਰਮਚਾਰੀਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਸੰਸਥਾ ਪਹਿਲਾਂ ਇਨਸਾਨੀਅਤ ਵਲੋਂ ਸਕੂਲਾਂ 'ਚ ਵੰਡੇ ਜਾ ਰਹੇ ਸੇਨੇਟਾਈਜ਼ ਸਟੈਂਡ

ਨੂਰਪੁਰ ਬੇਦੀ, 4 ਮਈ (ਹਰਦੀਪ ਸਿੰਘ ਢੀਂਡਸਾ)-ਇਲਾਕੇ ਦੀ ਸਮਾਜ ਸੇਵੀ ਸ਼ਖ਼ਸੀਅਤ ਅਜੈਵੀਰ ਸਿੰਘ ਲਾਲਪੁਰਾ ਦੀ ਸੰਸਥਾ ਪਹਿਲਾਂ ਇਨਸਾਨੀਅਤ ਵਲੋਂ ਇਲਾਕੇ ਦੇ ਵੱਖ-ਵੱਖ ਸਕੂਲਾਂ 'ਚ ਸੈਨੇਟਾਈਜ਼ਰ ਸਟੈਂਡ ਵੰਡੇ ਜਾ ਰਹੇ ਹਨ | ਸ. ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ...

ਪੂਰੀ ਖ਼ਬਰ »

ਰਾਣਾ ਕੇ. ਪੀ. ਸਿੰਘ ਨੇ ਕਮਿਊਨਿਟੀ ਸੈਂਟਰਾਂ ਦੀ ਉਸਾਰੀ ਲਈ ਪੰਚਾਇਤਾਂ ਨੂੰ 1.40 ਕਰੋੜ ਦੇ ਚੈੱਕ ਸੌਂਪੇ

ਨੰਗਲ, 4 ਮਈ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ 'ਚ ਚੱਲ ਰਹੇ ਵਿਕਾਸ ਦੇ ਕੰਮਾਂ ਨੂੰ ਹੋਰ ਗਤੀ ਦਿੰਦੇ ਹੋਏ ਸੱਤ ਹੋਰ ਪਿੰਡਾਂ ਵਿਚ ਕਮਿਊਨਿਟੀ ਸੈਂਟਰਾਂ ਦੀ ਉਸਾਰੀ ਲਈ ਸਬੰਧਿਤ ...

ਪੂਰੀ ਖ਼ਬਰ »

ਕੋਰੋਨਾ ਦੌਰਾਨ ਭਾਜਪਾ ਯੁਵਾ ਮੋਰਚਾ ਲਾਏਗਾ ਖ਼ੂਨਦਾਨ ਕੈਂਪ ਤੇ ਮਹਿਲਾ ਮੋਰਚਾ ਵੰਡੇਗਾ ਮਾਸਕ-ਅਠਵਾਲ

ਨੰਗਲ, 4 ਮਈ (ਪ੍ਰੀਤਮ ਸਿੰਘ ਬਰਾਰੀ)-ਸੂਬਾ ਸਰਕਾਰ ਇਕ ਪਾਸੇ ਕੋਰੋਨਾ ਮਹਾਂਮਾਰੀ ਦੇ ਨਾਂਅ 'ਤੇ ਲਗਪਗ ਸਾਰੇ ਵਪਾਰਕ ਅਦਾਰਿਆਂ ਨੂੰ ਬੰਦ ਕਰਵਾ ਰਹੀ ਹੈ ਤੇ ਦੂਜੇ ਪਾਸੇ ਕਥਿਤ ਤੌਰ 'ਤੇ ਇਲਾਕੇ ਅੰਦਰ ਨਾਜਾਇਜ਼ ਮਾਈਨਿੰਗ ਤੇ ਸ਼ਰਾਬ ਦਾ ਕਾਰੋਬਾਰ ਨਿਰੰਤਰ ਚੱਲ ਰਿਹਾ ਹੈ | ...

ਪੂਰੀ ਖ਼ਬਰ »

ਲੋਕ ਈ-ਸੰਜੀਵਨੀ ਓ. ਪੀ. ਡੀ. ਰਾਹੀਂ ਘਰ ਬੈਠੇ ਲੈ ਸਕਦੇ ਮਾਹਿਰ ਡਾਕਟਰਾਂ ਦੀ ਸਲਾਹ-ਸਿਵਲ ਸਰਜਨ

ਰੂਪਨਗਰ, 4 ਮਈ (ਸਟਾਫ਼ ਰਿਪੋਰਟਰ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲੋਕਾਂ ਨੂੰ ਘਰ ਬੈਠੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਲਈ ਈ-ਸੰਜੀਵਨੀ ਓ. ਪੀ. ਡੀ. ਪ੍ਰਣਾਲੀ ਚਲਾਈ ਗਈ ਹੈ | ਸਿਵਲ ਸਰਜਨ ਰੂਪਨਗਰ ਡਾ: ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਦੁਕਾਨਾਂ ਖੋਲ੍ਹਣ ਦੀ ਮੰਗ

ਬੇਲਾ 4 ਮਈ (ਮਨਜੀਤ ਸਿੰਘ ਸੈਣੀ)-ਕਸਬਾ ਬੇਲਾ ਦੇ ਸਮੂਹ ਦੁਕਾਨਦਾਰਾਂ ਨੇ ਪੰਜਾਬ ਸਰਕਾਰ ਤੋਂ ਸਾਰੀਆਂ ਦੁਕਾਨਾਂ ਖੋਲ੍ਹਣ ਦੀ ਮੰਗ ਕੀਤੀ | ਇਸ ਮੌਕੇ ਕੱਪੜਾ, ਮਨਿਆਰੀ, ਸਪੇਅਰ ਪਾਰਟਸ, ਮਕੈਨਿਕ, ਜੁੱਤੀਆਂ, ਬਰਤਨ, ਹਲਵਾਈ, ਕੀੜੇ ਮਾਰ, ਖੇਤੀਬਾੜੀ ਬੀਜ, ਖਾਦਾਂ ਆਦਿ ...

ਪੂਰੀ ਖ਼ਬਰ »

ਰਾਣਾ ਕੇ. ਪੀ. ਸਿੰਘ ਨੇ ਗੱਗ ਤੇ ਗੰਭੀਰਪੁਰ ਲਈ ਬਣਾਏ ਨਵੇਂ ਪੁਲ

ਢੇਰ, 4 ਮਈ (ਸ਼ਿਵ ਕੁਮਾਰ ਕਾਲੀਆ)-ਵਿਕਾਸ ਦੇ ਨਾਂਅ 'ਤੇ ਵੋਟਾਂ ਬਟੋਰਨਾ ਤੇ ਵੋਟਾਂ ਬਟੋਰਨ ਤੋਂ ਉਪਰੰਤ ਕੀਤੇ ਹੋਏ ਵਾਅਦਿਆਂ ਨੂੰ ਵਫ਼ਾ ਨਾ ਕਰਨਾ ਇਹ ਗੱਲ ਸਿਆਸੀ ਨੇਤਾਵਾਂ ਲਈ ਆਮ ਹੈ ਪਰ ਬਹੁਤ ਬੜੇ ਮੁੱਦਿਆਂ 'ਤੇ ਵੀ ਸਿਰਫ਼ ਸਿਆਸਤ ਕਰ ਲੋਕਾਂ ਨੂੰ ਗੁੰਮਰਾਹ ਕਰਨਾ ...

ਪੂਰੀ ਖ਼ਬਰ »

ਮਾਮਲਾ ਵਿਧਾਇਕ ਸੰਦੋਆ ਦੇ ਪਿੰਡ ਪਾਈਆਂ ਜਾ ਰਹੀਆਂ ਜੀਓ ਦੀ ਫਾਈਬਰ ਲਾਈਨਾਂ ਦਾ ਪਿੰਡ ਵਾਸੀਆਂ ਨੇ ਵਿਧਾਇਕ ਨੂੰ ਨਾਲ ਲੈ ਕੇ ਰੁਕਵਾਇਆ ਕੰਮ

ਨੂਰਪੁਰ ਬੇਦੀ, 4 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਕਾਲੇ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਜੀਓ ਗਰੁੱਪ ਦੀਆਂ ਸਮੱਸਿਆਵਾਂ ਘਟਣ ਦਾ ਨਾਂਅ ਨਹੀਂ ਲੈ ਰਹੀਆਂ | ਜਿਥੇ ਬੀਤੇ ਸਮੇਂ ਦੌਰਾਨ ਕਿਸਾਨਾਂ ਵਲੋਂ ਰਿਲਾਇੰਸ ਦੇ ਪੈਟਰੋਲ ਪੰਪਾਂ ਸ਼ਾਪਿੰਗ ਮਾਲ ਤੇ ਟਾਵਰਾਂ ਨੂੰ ...

ਪੂਰੀ ਖ਼ਬਰ »

ਕੋਵਿਡ ਵੈਕਸੀਨ ਨਾ ਮਿਲਣ ਕਾਰਨ ਪ੍ਰੇਸ਼ਾਨ ਹੋ ਰਹੇ ਨੇ ਸ਼ਹਿਰ ਵਾਸੀ

ਐੱਸ. ਏ. ਐੱਸ. ਨਗਰ, 4 ਮਈ (ਕੇ. ਐੱਸ. ਰਾਣਾ)-ਕੋਵਿਡ ਮਹਾਂਮਾਰੀ 'ਤੇ ਕੰਟਰੋਲ ਪਾਉਣ ਲਈ ਸੂਬਾ ਸਰਕਾਰ ਵਲੋਂ ਕਈ ਥਾਵਾਂ 'ਤੇ ਕੋਵਿਡ ਟੀਕਕਾਰਨ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਤਹਿਤ ਲੋਕਾਂ ਦੇ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾਂਦਾ ਹੈ | ਪੰਜਾਬ ਸਰਕਾਰ ਦਾ ਦਾਅਵਾ ਹੈ ...

ਪੂਰੀ ਖ਼ਬਰ »

ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ 'ਤੇ ਡਾਕਟਰਾਂ ਸਮੇਤ ਸਟਾਫ਼ ਨੇ ਕੀਤੀ ਹੜਤਾਲ

ਡੇਰਾਬੱਸੀ, 4 ਮਈ (ਗੁਰਮੀਤ ਸਿੰਘ)-ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿਖੇ ਨੈਸ਼ਨਲ ਹੈਲਥ ਮਿਸ਼ਨ ਤਹਿਤ ਕੰਮ ਕਰਨ ਵਾਲੇ ਡਾਕਟਰਾਂ, ਪੈਰਾ ਮੈਡੀਕਲ ਸਟਾਫ਼ ਤੇ ਨਰਸਾਂ ਵਲੋਂ ਕੰਮਕਾਜ ਠੱਪ ਕਰਕੇ ਹੜਤਾਲ ਕੀਤੀ ਗਈ | ਇਸ ਮੌਕੇ ਸਿਹਤ ਕਰਮੀਆਂ ਨੇ ਰੋਸ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਦੇ 576 ਨਵੇਂ ਮਾਮਲੇ ਆਏ ਸਾਹਮਣੇ

ਪੰਚਕੂਲਾ, 4 ਮਈ (ਕਪਿਲ)-ਪੰਚਕੂਲਾ 'ਚ ਕੋਰੋਨਾ ਵਾਇਰਸ ਦੇ 576 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਕੱਲ੍ਹ ਦੇ ਟਰੇਸ ਕੀਤੇ ਮਾਮਲਿਆਂ ਨੂੰ ਮਿਲਾ ਕੇ ਮਾਮਲਿਆਂ ਦੀ ਗਿਣਤੀ 584 ਹੋ ਗਈ ਹੈ | ਇਸ ਬਾਰੇ ਪੰਚਕੂਲਾ ਦੀ ਸਿਵਲ ਸਰਜਨ ਡਾ: ਜਸਜੀਤ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 847 ਨਵੇਂ ਮਾਮਲੇੇ, 12 ਦੀ ਮੌਤ

ਐੱਸ. ਏ. ਐੱਸ. ਨਗਰ, 4 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਮੰਗਲਵਾਰ ਨੂੰ ਕੋਰੋਨਾ ਦੇ 847 ਨਵੇਂ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਤੇ 12 ਮਰੀਜ਼ਾਂ ਨੂੰ ਕੋਰੋਨਾ ਮਹਾਂਮਾਰੀ ਕਾਰਨ ਮੌਤ ਹੋ ਗਈ ਜਦ ਕਿ 889 ਮਰੀਜ਼ ਸਿਹਤਯਾਬ ਹੋਏ ਹਨ | ਇਸ ਸਬੰਧੀ ਡਿਪਟੀ ...

ਪੂਰੀ ਖ਼ਬਰ »

ਵੈਕਸੀਨ ਦਾ ਸਟਾਕ ਖ਼ਤਮ ਹੋਣ ਕਾਰਨ ਲੋਕਾਂ 'ਚ ਪਾਈ ਜਾ ਰਹੀ ਹੈ ਮਾਯੂਸੀ

ਡੇਰਾਬੱਸੀ, 4 ਮਈ (ਗੁਰਮੀਤ ਸਿੰਘ)-ਇਕ ਪਾਸੇ ਕੋਰੋਨਾ ਮਹਾਂਮਾਰੀ ਨੇ ਵਿਕਰਾਲ ਰੂਪ ਧਾਰਨਾ ਸ਼ੁਰੂ ਕਰ ਦਿੱਤਾ ਹੈ ਤੇ ਦੂਜੇ ਪਾਸੇ ਸਰਕਾਰੀ ਹਸਪਤਾਲਾਂ 'ਚ ਕੋਰੋਨਾ ਵੈਕਸੀਨ ਦਾ ਸਟਾਕ ਖ਼ਤਮ ਹੋਣ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ | ਡੇਰਾਬੱਸੀ ਦੇ ਸਰਕਾਰੀ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਪਿਛਲੇ 4 ਸਾਲਾਂ ਤੋਂ ਲਮਕਾ ਰਿਹੈ ਡਰਾਈਵਰਾਂ ਦੀ ਭਰਤੀ

ਐੱਸ. ਏ. ਐੱਸ. ਨਗਰ, 4 ਮਈ (ਕੇ. ਐੱਸ. ਰਾਣਾ)-ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਡਰਾਈਵਰਾਂ ਦੀ ਭਰਤੀ ਲਈ ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਵਲੋਂ ਪਿਛਲੇ 4 ਸਾਲਾਂ ਤੋਂ ਭਰਤੀ ਪ੍ਰਕਿਰਿਆ ਮੁਕੰਮਲ ਨਾ ਕੀਤੇ ਜਾਣ ਕਾਰਨ ਰੋਹ ਵਿਚ ਆਏ ਉਮੀਦਵਾਰਾਂ ਨੇ ਸਰਕਾਰ ਨੂੰ ...

ਪੂਰੀ ਖ਼ਬਰ »

ਕਾਲਕਾ ਤੋਂ ਮਿਲਿਆ ਰਾਕੇਟ ਲਾਂਚਰ ਦਾ ਮੋਰਟਾਰ

ਪੰਚਕੂਲਾ, 4 ਮਈ (ਕਪਿਲ)-ਪੰਚਕੂਲਾ ਦੇ ਕਾਲਕਾ 'ਚ ਰਾਕੇਟ ਲਾਂਚਰ ਦੇ ਮੋਰਟਾਰ ਮਿਲਿਆ | ਖਾਲੀ ਪਲਾਟ 'ਤੇ ਬੰਬ ਪਲਾਟ ਹੋਣ ਦੀ ਖਬਰ ਮਿਲਣ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ | ਬੰਬ ਬਾਰੇ ਜਾਣਕਾਰੀ ਮਿਲਣ 'ਤੇ ਸਥਾਨਕ ਲੋਕਾਂ ਨੇ ਪੁਲਿਸ ਨੂੰ ਮੌਕੇ 'ਤੇ ਬੁਲਾਇਆ ਅਤੇ ਉਸ ਤੋਂ ਬਾਅਦ ਸੈਨਾ ਮੌਕੇ 'ਤੇ ਪਹੁੰਚ ਗਈ ਅਤੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ | ਕਾਲਕਾ ਥਾਣਾ ਇੰਚਾਰਜ ਮਹਾਂਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਰਾਹੀਂ ਜਾਣਕਾਰੀ ਮਿਲੀ ਸੀ ਕਿ ਕਾਲਕਾ ਦੇ ਗੁਗਾ ਮਾੜੀ ਨੇੜੇ ਇਕ ਖਾਲੀ ਪਲਾਟ 'ਚ ਬੰਬ ਮਿਲਿਆ ਹੈ ਅਤੇ ਖ਼ਬਰ ਮਿਲਦਿਆਂ ਹੀ ਉਹ ਮੌਕੇ 'ਤੇ ਪਹੁੰਚ ਗਏ, ਪੁਲਿਸ ਨੇ ਦੱਸਿਆ ਕਿ ਫੌਜੀ ਅਧਿਕਾਰੀ ਵੀ ਪਹੁੰਚੇ ਹਨ | ਉਨ੍ਹਾਂ ਨੂੰ ਦੱਸਿਆ ਗਿਆ ਕਿ ਇਹ ਰਾਕੇਟ ਲਾਂਚਰ ਦਾ ਮੋਰਟਾਰ ਹੈ, ਉਨ੍ਹਾਂ ਨੇ ਦੱਸਿਆ ਕਿ ਮਿਲਟਰੀ ਅਧਿਕਾਰੀ ਇਸ ਗੱਲ ਦੀ ਜਾਂਚ ਕਰਨਗੇ |

ਖ਼ਬਰ ਸ਼ੇਅਰ ਕਰੋ

 

ਬੁਲਟ ਨਾਲ ਪਟਾਕੇ ਪਾਉਣੇ ਪਏ ਮਹਿੰਗੇ

ਡੇਰਾਬੱਸੀ, 4 ਮਈ (ਗੁਰਮੀਤ ਸਿੰਘ)-ਤਾਲਾਬੰਦੀ ਦੌਰਾਨ ਬਿਨਾਂ ਕਿਸੇ ਕੰਮ ਤੋਂ ਸੜਕਾਂ 'ਤੇ ਘੁੰਮਦੇ ਵਾਹਨ ਚਾਲਕਾਂ ਖ਼ਿਲਾਫ਼ ਸਖ਼ਤੀ ਵਰਤਦਿਆਂ ਟ੍ਰੈਫ਼ਿਕ ਪੁਲਿਸ ਵਲੋਂ ਨਾਕਾ ਲਗਾ ਕੇ ਨਿਯਮ ਤੋੜਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ | ਇਸ ਦੌਰਾਨ ਇਕ ਬੁਲਟ ...

ਪੂਰੀ ਖ਼ਬਰ »

ਕੇਜਰੀਵਾਲ ਸਰਕਾਰ ਨੇ ਕੋਵਿਡ ਦੌਰਾਨ ਲੋੜਵੰਦਾਂ ਨੂੰ ਸਹੂਲਤਾਂ ਦੇਣ ਦਾ ਤਹੱਈਆ ਕੀਤਾ-ਗੋਲਡੀ

ਖਰੜ, 4 ਮਈ (ਜੰਡਪੁਰੀ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਜਿਥੇ ਪਹਿਲਾਂ ਲੋਕਾਂ ਨੂੰ ਸਿਹਤ ਤੇ ਸਿੱਖਿਆ ਵਰਗੀਆਂ ਮੁੱਢਲੀਆ ਸਹੂਲਤਾਂ ਮੁਹੱਈਆ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਹੁਣ ਕੋਵਿਡ ਦੌਰਾਨ ਲੋੜਵੰਦ ਲੋਕਾਂ ਨੂੰ ਸਹੂਲਤਾਂ ਦੇਣ ਦਾ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ 'ਚ ਚੋਖਾ ਵਾਧਾ ਹੋਇਆ-ਜ਼ਿਲ੍ਹਾ ਸਿੱਖਿਆ ਅਫ਼ਸਰ

ਐੱਸ. ਏ. ਐੱਸ. ਨਗਰ, 4 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਪਿਛਲੇ ਕੁਝ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਮੇਂ ਦਾ ਹਾਣੀ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਬਦੌਲਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਨਵੇਂ ਸੈਸ਼ਨ 'ਚ ...

ਪੂਰੀ ਖ਼ਬਰ »

ਬੋਰਡ 'ਚ ਕੰਮ ਕਰਦੇ ਡੇਲੀਵੇਜ਼ ਕਰਮਚਾਰੀਆਂ ਦੀ ਹਾਜ਼ਰੀ 50 ਫ਼ੀਸਦੀ ਨਾ ਕਰਨ 'ਤੇ ਕਰਮਚਾਰੀਆਂ 'ਚ ਰੋਸ

ਐੱਸ. ਏ. ਐੱਸ. ਨਗਰ, 4 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਦਿਨੋਂ ਦਿਨ ਵੱਧ ਰਹੇ ਪ੍ਰਕੋਪ ਨੂੰ ਦੇਖਦਿਆਂ ਸਰਕਾਰੀ ਅਦਾਰਿਆਂ ਤੇ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਦਫ਼ਤਰਾਂ ਵਿਚ ਕੰਮ ਕਰਦੇ ਅਮਲੇ ਦੀ 50 ਫ਼ੀਸਦੀ ਹਾਜ਼ਰੀ ਯਕੀਨੀ ਬਣਾਉਣ ...

ਪੂਰੀ ਖ਼ਬਰ »

ਖੇਤੀ ਟੈਕਨੋਕਰੇਟਸ ਵਲੋਂ ਮੰਗਾਂ ਨਾ ਮੰਨਣ ਜਾਣ ਦੀ ਸੂਰਤ 'ਚ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

ਐੱਸ. ਏ. ਐੱਸ. ਨਗਰ, 4 ਮਈ (ਕੇ. ਐੱਸ. ਰਾਣਾ)-ਐਗਰੀਕਲਚਰ ਟੈਕਨੋਕਰੇਟ ਐਕਸ਼ਨ ਕਮੇਟੀ (ਐਗਟੈੱਕ) ਦੇ ਮੁਹਾਲੀ ਵਿਚਲੇ ਮੁੱਖ ਦਫ਼ਤਰ ਵਿਖੇ ਡਾ: ਗੁਰਵਿੰਦਰ ਸਿੰਘ ਚੇਅਰਮੈਨ ਐਗਟੈੱਕ ਦੀ ਪ੍ਰਧਾਨਗੀ ਹੇਠ ਸਾਰੇ ਟੈਕਨੋਕਰੇਟਸ ਦੀ ਸਾਂਝੀ ਮੀਟਿੰਗ ਹੋਈ | ਇਸ ਮੌਕੇ ਡਾ: ਬਲਦੇਵ ...

ਪੂਰੀ ਖ਼ਬਰ »

ਵਾਰਡ ਨੰਬਰ 13 'ਚ ਕੌਂਸਲਰ ਵਲੋਂ ਕਰੋਨਾ ਕਾਲ ਦੌਰਾਨ ਵਿਸ਼ੇਸ਼ ਆਰੰਭੀ ਵਿਸ਼ੇਸ਼ ਸਫ਼ਾਈ ਮੁਹਿੰਮ

ਨੰਗਲ, 4 ਮਈ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸ਼ਹਿਰ ਦੇ ਸਮੂਹ ਕੌਂਸਲਰਾਂ ਨੂੰ ਪਿਛਲੇ ਦਿਨੀਂ ਆਪੋ ਆਪਣੇ ਵਾਰਡਾਂ 'ਚ ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਵਿਸ਼ੇਸ਼ ਸਫ਼ਾਈ ਅਭਿਆਨ ਮੁਹਿੰਮ ਚਲਾਉਣ ਅਤੇ ਮਾਸਕ ਵੰਡਣ ਅਤੇ ਕੋਵਾਸ਼ੀਲਡ ਵੈਕਸੀਨ ਲਗਵਾਉਣ ਲਈ ਲੋਕਾਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX