ਤਾਜਾ ਖ਼ਬਰਾਂ


ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  10 minutes ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  16 minutes ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  30 minutes ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  54 minutes ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  about 1 hour ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  about 1 hour ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  about 1 hour ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 1 hour ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  about 2 hours ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  about 2 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  about 2 hours ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  about 3 hours ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  about 3 hours ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  about 3 hours ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਗੁਰਪ੍ਰੀਤ ਕਾਂਗੜ,ਬਲਬੀਰ ਸਿੱਧੂ ਅਤੇ ਪਰਨੀਤ ਕੌਰ ਵੀ ਮੁੱਖ ਮੰਤਰੀ ਨਿਵਾਸ 'ਤੇ ਹਾਜ਼ਰ
. . .  about 3 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) ਗੁਰਪ੍ਰੀਤ ਕਾਂਗੜ ਬਲਬੀਰ ਸਿੱਧੂ ਅਤੇ ਪਰਨੀਤ ਕੌਰ ....
ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ ਮੁਕਤ ਹੋਣ ਦਾ ਸਮਾਂ ਹੈ - ਸਿੱਧੂ ਦੇ ਸਲਾਹਕਾਰ ਮੁਸਤਫ਼ਾ
. . .  about 4 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਟਵੀਟ ਕਰ ਕੇ ਕਿਹਾ ਹੈ ਕਿ ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ....
ਨਵਜੋਤ ਸਿੰਘ ਸਿੱਧੂ ਪੁੱਜੇ ਕਾਂਗਰਸ ਭਵਨ
. . .  about 4 hours ago
ਚੰਡੀਗੜ੍ਹ, 18 ਸਤੰਬਰ - ਨਵਜੋਤ ਸਿੰਘ ਸਿੱਧੂ ਕਾਂਗਰਸ ਭਵਨ ਪਹੁੰਚ...
ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਪਹੁੰਚੇ ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ ਸਮੇਤ ਕਈ ਮੰਤਰੀ ਅਤੇ ਵਿਧਾਇਕ
. . .  about 4 hours ago
ਚੰਡੀਗੜ੍ਹ, 18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਆਪਣੀ ਸਰਕਾਰੀ ਰਿਹਾਇਸ਼ 'ਤੇ ਪਹੁੰਚ ਚੁੱਕੇ ਹਨ ਅਤੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਹ ਆਪਣੇ ਸਾਥੀ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਪਟਿਆਲਾ

ਰੈਗੂਲਰ ਕਰਨ ਦੀ ਮੰਗ ਲਈ ਸਿਹਤ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਮੁਕੰਮਲ ਹੜਤਾਲ

ਭਾਦਸੋਂ, 4 ਮਈ (ਗੁਰਬਖ਼ਸ਼ ਸਿੰਘ ਵੜੈਚ, ਪਰਦੀਪ ਦੰਦਰਾਲਾ )-ਰੈਗੂਲਰ ਹੋਣ ਦੀ ਮੰਗ ਲਈ ਅੱਜ ਕੱਚੇ ਸਿਹਤ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ ਲਈ ਮੁਕੰਮਲ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਕੌਮੀ ਸਿਹਤ ਮਿਸ਼ਨ ਤਹਿਤ ਕੰਮ ਕਰਦੇ ਡਾਕਟਰਾਂ, ਸੀ. ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਰੋਡ ਕਿਸਾਨ ਸੰਘਰਸ਼ ਕਮੇਟੀ ਨਾਲ ਕੀਤੀ ਮੀਟਿੰਗ

ਪਟਿਆਲਾ, 4 ਮਈ (ਗੁਰਪ੍ਰੀਤ ਸਿੰਘ ਚੱਠਾ)-ਦਿੱਲੀ-ਕੱਟੜਾ ਐਕਸਪੈੱ੍ਰਸ ਹਾਈਵੇ ਸਬੰਧੀ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਬਣਾਈ ਗਈ ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਢਿੱਲੋਂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ...

ਪੂਰੀ ਖ਼ਬਰ »

300 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਰ ਸਵਾਰ 2 ਕਾਬੂ

ਰਾਜਪੁਰਾ, 4 ਮਈ (ਜੀ.ਪੀ. ਸਿੰਘ)-ਥਾਣਾ ਸਦਰ ਦੀ ਜਨਸੂਆ ਚੌਂਕੀ ਦੀ ਪੁਲਿਸ ਨੇ ਕਾਰ ਸਵਾਰ 2 ਵਿਅਕਤੀਆਂ ਨੂੰ 300 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਨਸੂਆ ਪੁਲਿਸ ਚੌਂਕੀ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਦੂਸਰਾ ਗੰਭੀਰ ਜ਼ਖ਼ਮੀ

ਰਾਜਪੁਰਾ, 4 ਮਈ (ਜੀ.ਪੀ. ਸਿੰਘ)-ਰਾਜਪੁਰਾ ਸ਼ਹਿਰ 'ਚ ਇਕ ਮਹਿੰਦਰਾ ਜੀਪ ਚਾਲਕ ਵਲੋਂ ਇਕ ਸਕੂਟਰੀ 'ਚ ਟੱਕਰ ਮਾਰ ਦੇਣ 'ਤੇ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਉਸ ਦਾ ਦੋਸਤ ਗੰਭੀਰ ਜ਼ਖ਼ਮੀ ਹੋ ਗਿਆ ਜਾਣਕਾਰੀ ਅਨੁਸਾਰ ਸੁਦੇਸ਼ ਕੁਮਾਰ ਵਾਸੀ ਫੋਕਲ ਪੁਆਇੰਟ ਰਾਜਪੁਰਾ ਨੇ ...

ਪੂਰੀ ਖ਼ਬਰ »

2 ਮਹੀਨਿਆਂ ਦੀ ਤਨਖ਼ਾਹ ਨਾ ਮਿਲਣ ਕਾਰਨ ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮਾਂ 'ਚ ਰੋਸ

ਪਟਿਆਲਾ, 4 ਮਈ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਮਚਾਰੀ ਜਥੇਬੰਦੀ ਇੰਪਲਾਈਜ਼ ਫਰੀਡਮ ਐਸੋਸੀਏਸ਼ਨ (ਈਫਾ) ਦੇ ਚੇਅਰਮੈਨ ਗੁਰਜੀਤ ਸਿੰਘ ਗੋਪਾਲਪੁਰੀ ਦੀ ਅਗਵਾਈ 'ਚ ਇਕ ਬੈਠਕ ਕੀਤੀ ਗਈ, ਜਿਸ 'ਚ ਯੂਨੀਵਰਸਿਟੀ ਦੇ ਮੁਲਾਜ਼ਮਾਂ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਕੋਰੋਨਾ ਵੈਕਸੀਨ ਖ਼ਤਮ

ਰਾਜਪੁਰਾ, 4 ਮਈ (ਜੀ.ਪੀ. ਸਿੰਘ)-ਜਿਉਂ-ਜਿਉਂ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਦਿਨੋ-ਦਿਨ ਵੱਧ ਰਿਹਾ ਹੈ ਤੇ ਲੋਕ ਵੀ ਕੋਰੋਨਾ ਵੈਕਸੀਨ ਲਗਵਾਉਣ ਲਈ ਜਾਗਰੂਕ ਹੋ ਕੇ ਟੀਕਾਕਰਨ ਕਰਵਾਉਣ ਲਈ ਉਤਾਵਲੇ ਹੋ ਗਏ ਹਨ ਪਰ ਸਥਾਨਕ ਸਿਵਲ ਹਸਪਤਾਲ ਵਿਚ ਕੋਰੋਨਾ ਵੈਕਸੀਨ ਲੰਘੇ ਕਈ ...

ਪੂਰੀ ਖ਼ਬਰ »

ਰਜਿੰਦਰਾ ਹਸਪਤਾਲ 'ਚ 38 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ

ਪਟਿਆਲਾ, 4 ਮਈ (ਗੁਰਵਿੰਦਰ ਸਿੰਘ ਔਖਲ)-ਅੱਜ ਸਰਕਾਰੀ ਰਜਿੰਦਰਾ ਹਸਪਤਾਲ ਵਲੋਂ ਜਾਰੀ ਆਂਕੜਿਆਂ ਅਨੁਸਾਰ 38 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚ 24 ਮਰੀਜ਼ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਨਾਲ ਸਬੰਧਿਤ ਸਨ ਜਦਕਿ ਦੋ ਵੱਖ-ਵੱਖ ਰਾਜਾਂ ਤੋਂ ਸਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਪਟਿਆਲਾ, 4 ਮਈ (ਧਰਮਿੰਦਰ ਸਿੰਘ ਸਿੱਧੂ)- ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਘਟਨਾ ਸਾਹਮਣੇ ਆਈ ਹੈ | ਪਰਵਿੰਦਰ ਸਿੰਘ ਵਾਸੀ ਪਿੰਡ ਸ਼ੇਰ ਮਾਜਰਾ ਨੇ ਥਾਣਾ ਪਸਿਆਣਾ ਪੁਲਿਸ ਨੂੰ ਦੱਸਿਆ ਕਿ ਉਸ ਦੇ ਚਾਚੇ ਦਾ ਰਵਿੰਦਰ ਸਿੰਘ ਲੜਕਾ 3 ਮਈ ਨੂੰ ਆਪਣੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਪਾਤੜਾਂ, 4 ਮਈ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਜਾਰੀ ਰੱਖਦਿਆਂ ਇਕ ਵਿਅਕਤੀ ਨੂੰ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਫੜੇ ਗਏ ਇਸ ਵਿਅਕਤੀ ਦੇ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ...

ਪੂਰੀ ਖ਼ਬਰ »

ਮਾਰਕਫੈੱਡ ਦੇ ਕਲਪਾਏ ਟਰਾਂਸਪੋਰਟਰਾਂ ਨੇ ਇੰਸਪੈਕਟਰ ਸਿਰ ਭੰਨਿ੍ਹਆ ਭਾਂਡਾ

ਘਨੌਰ, 4 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਪੰਜਾਬ 'ਚ ਚੱਲ ਰਹੇ ਕਣਕ ਦੇ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ ਨੂੰ ਲੈ ਕੇ ਕੇਂਦਰ ਵਲੋਂ ਪਹਿਲਾਂ ਹੀ ਕਾਨੰੂਨ ਬਣਾ ਕੇ ਕਿਸਾਨਾਂ ਨੂੰ ਮੁਸੀਬਤ 'ਚ ਘੇਰਿਆ ਹੋਇਆ ਹੈ | ਪੰਜਾਬ ਸਰਕਾਰ ਦੀ ਖ਼ਰੀਦ ਏਜੰਸੀ ਮਾਰਕਫੈੱਡ ਵਲੋਂ ਵੀ ...

ਪੂਰੀ ਖ਼ਬਰ »

ਸਰਪੰਚ ਯੂਨੀਅਨ ਬਲਾਕ ਨਾਭਾ ਦੀ ਭਰਵੀਂ ਬੈਠਕ

ਨਾਭਾ, 4 ਮਈ (ਅਮਨਦੀਪ ਸਿੰਘ ਲਵਲੀ)-ਸਰਪੰਚ ਯੂਨੀਅਨ ਬਲਾਕ ਨਾਭਾ ਦੀ ਹੋਈ ਇਕ ਭਰਵੀਂ ਬੈਠਕ ਉਪਰੰਤ ਪ੍ਰਧਾਨ ਬਲਵਿੰਦਰ ਸਿੰਘ ਬਬਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮੁੱਚੀ ਯੂਨੀਅਨ ਵਲੋਂ ਚੇਅਰਮੈਨ ਇੱਛਿਆਮਾਨ ਸਿੰਘ ਭੋਜੋਮਾਜਰੀ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ ਦੇ ਅਕਾਲੀ ਵਰਕਰ ਬੀਬੀ ਲੂੰਬਾ ਨਾਲ ਚੱਟਾਨ ਵਾਂਗ ਖੜ੍ਹੇ-ਜਗਤਾਰ ਸਿੰਘ

ਪਾਤੜਾਂ, 4 ਮਈ (ਜਗਦੀਸ਼ ਸਿੰਘ ਕੰਬੋਜ)-ਪਿੰਡ ਦਫਤਰੀਵਾਲਾ ਦੇ ਸਰਪੰਚ ਜਗਤਾਰ ਸਿੰਘ ਤੇ ਅਕਾਲੀ ਦਲ ਦੇ ਐੱਸ. ਸੀ. ਵਿੰਗ ਦੇ ਆਗੂ ਸੁਖਦੇਵ ਸਿੰਘ ਜਿਉਣਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਪਣੇ ਵਿਧਾਇਕ ਦੇ ਕਾਰਜਕਾਲ ਦੌਰਾਨ ਰਿਕਾਰਡਤੋੜ ਵਿਕਾਸ ...

ਪੂਰੀ ਖ਼ਬਰ »

ਕੋਰੋਨਾ ਦੇ ਚੱਲਦਿਆਂ ਆਨਲਾਈਨ ਈ-ਸੰਜੀਵਨੀ ਓ. ਪੀ. ਡੀ. ਦਾ ਉਠਾਇਆ ਜਾਵੇ ਲਾਭ-ਡਾ. ਸਤਿੰਦਰ ਸਿੰਘ

ਪਟਿਆਲਾ, 4 ਮਈ (ਗੁਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਸਿਹਤ ਸੇਵਾਵਾਂ ਦੇਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਤਰਫ਼ੋਂ ਸੀ-ਡੈੱਕ ਮੁਹਾਲੀ ਵਲੋਂ ਵਿਕਸਿਤ ...

ਪੂਰੀ ਖ਼ਬਰ »

ਸਰਕਾਰ ਸੰਪੂਰਨ ਤਾਲਾਬੰਦੀ ਲਾਵੇ, ਲੰਗੜੀ ਤਾਲਾਬੰਦੀ ਮਨਜ਼ੂਰ ਨਹੀਂ-ਗੁਪਤਾ, ਸਿੰਗਲਾ

ਪਟਿਆਲਾ, 4 ਮਈ (ਅ.ਸ. ਆਹਲੂਵਾਲੀਆ)-ਸੂਬਾ ਸਰਕਾਰ ਵਲੋਂ ਨਾਗਰਿਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਤਾਲਾਬੰਦੀ ਲਈ ਜੋ ਸ਼ਰਤਾਂ ਲਗਾਈਆਂ ਗਈਆਂ, ਵਪਾਰੀ ਉਸ ਨਾਲ ਅਸਹਿਮਤੀ ਪ੍ਰਗਟਾਉਣ ਲਈ ਧਰਨੇ ਤੱਕ ਦੇਣ ਦੀ ਤਿਆਰੀ ਕਰਨ ਲੱਗ ਪਏ ਹਨ | ਵਪਾਰੀ ਆਗੂ ਰਾਕੇਸ਼ ਗੁਪਤਾ ਤੇ ਸ੍ਰੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਨੇ-ਚੌ. ਮਾਜਰਾ

ਨਾਭਾ, 4 ਮਈ (ਕਰਮਜੀਤ ਸਿੰਘ)-ਵਿਸ਼ਵ 'ਚ ਫੈਲੀ ਮਹਾਂਮਾਰੀ ਕੋਰੋਨਾ ਦੀ ਬਿਮਾਰੀ ਜੋ ਕਿ ਸਮੁੱਚੇ ਦੇਸ 'ਚ ਹੀ ਨਹੀਂ ਸਗੋਂ ਸਾਡੇ ਸੂਬੇ ਪੰਜਾਬ 'ਚ ਵੀ ਤੇਜ਼ੀ ਨਾਲ ਪੈਰ ਪਸਾਰ ਰਹੀ ਹੈ ਜੋ ਕਿ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ, ਇਸ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਨੂੰ ਵੀ ਠੋਸ ਕਦਮ ਚੁੱਕਣੇ ਚਾਹੀਦੇ ਹਨ | ਇਹ ਗੱਲ ਸੀਨੀਅਰ ਅਕਾਲੀ ਆਗੂ ਅਤੇ ਮੈਂਬਰ ਜਰਨਲ ਕੌਂਸਲ ਜਥੇਦਾਰ ਸ਼ਮਸ਼ੇਰ ਸਿੰਘ ਚੌਧਰੀ ਮਾਜਰਾ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਕੋਰੋਨਾ ਦੇ ਮਰੀਜ਼ਾਂ ਦੇ ਇਲਾਜ ਲਈ ਸਰਕਾਰੀ ਅਤੇ ਨਿੱਜੀ ਹਸਪਤਾਲਾਂ 'ਚ ਜੰਗੀ ਪੱਧਰ 'ਤੇ ਇੰਤਜ਼ਾਮ ਕਰਨੇ ਚਾਹੀਦੇ ਹਨ ਅਤੇ ਹਸਪਤਾਲਾਂ 'ਚ ਆਕਸੀਜਨ ਤੇ ਦਵਾਈਆਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇ ਤਾਂ ਜੋ ਮਰੀਜ਼ ਅਜਾਈਾ ਮੌਤ ਨਾ ਮਰਨ | ਕੋਰੋਨਾ ਦੀ ਬਿਮਾਰੀ ਲਈ ਵਰਤੀਆਂ ਜਾਣ ਵਾਲੀਆਂ ਦਵਾਈਆਂ ਦੀ ਕਾਲਾਬਾਜ਼ਾਰੀ ਨੂੰ ਰੋਕਣ ਲਈ ਵੀ ਠੋਸ ਕਦਮ ਚੁੱਕਣੇ ਚਾਹੀਦੇ ਹਨ ਕਿਉਂਕਿ ਦਵਾਈ ਕੰਪਨੀਆਂ ਨੇ ਆਕਸੀਮੀਟਰ ਅਤੇ ਹੋਰ ਕਈ ਦਵਾਈਆਂ ਦੇ ਮੁੱਲ ਆਪਣੀ ਮਰਜੀ ਨਾਲ ਬਹੁਤ ਵਧਾ ਦਿੱਤੇ ਹਨ, ਜਿਸ ਨਾਲ ਗਰੀਬ ਤੇ ਮੱਧ ਸ੍ਰੇਣੀ ਦੇ ਲੋਕਾਂ ਨੂੰ ਇਲਾਜ ਕਰਵਾਉਣਾ ਮੁਸ਼ਕਿਲ ਹੀ ਨਹੀਂ ਨਾਮੁਮਕਿਨ ਹੋ ਰਿਹਾ ਹੈ | ਇਸ ਮੌਕੇ ਰਣਜੀਤ ਸਿੰਘ ਪੂਨੀਆ ਸਾਬਕਾ ਸ਼ਹਿਰੀ ਪ੍ਰਧਾਨ, ਅਨਿਲ ਗੁਪਤਾ ਪ੍ਰਧਾਨ ਵਪਾਰ ਵਿੰਗ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸਰਕਾਰ ਬਿਨਾਂ ਸ਼ਰਤ ਪਾਵਰਕਾਮ ਸੀ. ਐੱਚ. ਬੀ. ਠੇਕਾ ਕਾਮਿਆਂ ਨੂੰ ਕਰੇ ਪੱਕੇ-ਬਲਿਹਾਰ ਸਿੰਘ

ਪਟਿਆਲਾ, 4 ਮਈ 2021 (ਅਮਰਬੀਰ ਸਿੰਘ ਆਹਲੂਵਾਲੀਆ)-ਪਾਵਰਕਾਮ ਸੀ. ਐੱਚ. ਬੀ. ਠੇਕਾ ਕਾਮੇ ਨਿਗੂਣੀਆਂ ਤਨਖ਼ਾਹਾਂ 'ਤੇ ਪਹਿਲਾਂ ਹੀ ਫ਼ਰੰਟ ਲਾਈਨ 'ਤੇ ਕੰਮ ਕਰਦੇ ਆ ਰਹੇ ਹਨ, ਪੀ. ਐੱਚ. ਬੀ. ਠੇਕਾ ਕਾਮਿਆਂ ਨੂੰ ਬਹੁਤ ਹੀ ਨਿਗੂਣੀਆਂ ਤਨਖ਼ਾਹਾਂ ਅਤੇ ਕਰੰਟ ਲੱਗਣ ਕਾਰਨ ਵਾਪਰ ਰਹੇ ...

ਪੂਰੀ ਖ਼ਬਰ »

ਬਿਨਾਂ ਸ਼ਰਤ ਸਰਕਾਰ ਕੱਚੇ ਕਾਮੇ ਪੱਕੇ ਕਰੇ-ਜ਼ੋਰਾ ਸਿੰਘ

ਭਾਦਸੋਂ, 4 ਮਈ (ਗੁਰਬਖਸ਼ ਸਿੰਘ ਵੜੈਚ)-ਐੱਨ. ਐੱਚ. ਐੱਮ. ਮੁਲਾਜ਼ਮਾਂ ਨੂੰ ਨਿਗੂਣੀਆਂ ਤਨਖਾਹ ਦੇ ਕੇ ਪੰਜਾਬ ਸਰਕਾਰ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕਰ ਰਹੀ ਹੈ ਜਦਕਿ ਇਨ੍ਹੀ ਮਹਿੰਗਾਈ ਦੇ ਸਮੇਂ 'ਚ ਕਿਸੇ ਵੀ ਵਿਅਕਤੀ ਵਲੋਂ 10-12 ਹਜ਼ਾਰ ਰੁਪਏ 'ਚ ਪਰਿਵਾਰ ਦਾ ਪਾਲਣ ਪੋਸ਼ਣ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਇਕਾਈ ਸ਼ਹਿਰੀ ਨੇ ਮਾਸਕ ਤੇ ਸੈਨੇਟਾਈਜ਼ਰ ਵੰਡੇ

ਪਟਿਆਲਾ, 4 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਕੋਰੋਨਾ ਤੋਂ ਬਚਾਅ ਲਈ ਜਿੱਥੇ ਸਰਕਾਰ ਵਲੋਂ ਸਮੇਂ-ਸਮੇਂ 'ਤੇ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਉੱਥੇ ਭਾਜਪਾ ਦੀ ਸ਼ਹਿਰੀ ਇਕਾਈ ਵਲੋਂ ਹਰਿੰਦਰ ਕੋਹਲੀ ਦੀ ਅਗਵਾਈ 'ਚ ਸ਼ਹਿਰ ਦੇ ਕਈ ਹਿੱਸਿਆਂ 'ਚ ਲੋਕਾਂ ਨੂੰ ਮੂੰਹ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੀ ਬਿਜ਼ਨੈੱਸ ਫੈਕਲਟੀ ਵਲੋਂ ਹੋ ਰਹੇ ਨੇ ਮਿਆਰੀ ਖੋਜ ਕਾਰਜ-ਡਾ. ਰੀਤੂ ਲਹਿਰ

ਪਟਿਆਲਾ, 4 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਬਿਜਨੈਸ ਅਧਿਐਨ ਫੈਕਲਟੀ ਵਲੋਂ ਹਾਲ ਹੀ 'ਚ ਪੀ. ਐੱਚ. ਡੀ. ਡਿਗਰੀ ਲਈ 27 ਕੇਸਾਂ ਨੂੰ ਮਨਜੂਰੀ ਦਿੱਤੀ ਗਈ ਹੈ | ਡਾ. ਰਿਤੂ ਲਹਿਲ, ਡੀਨ, ਬਿਜ਼ਨਸ ਅਧਿਐਨ ਫੈਕਲਟੀ ਨੇ ਦੱਸਿਆ ਕਿ ਇਸ ਫੈਕਲਟੀ ...

ਪੂਰੀ ਖ਼ਬਰ »

ਮਿੰਨੀ ਲਾਕਡਾਊਨ ਦੁਕਾਨਦਾਰਾਂ ਲਈ ਲੈ ਕੇ ਆਇਆ ਵੱਡੀ ਮੁਸੀਬਤ

ਰਾਜਪੁਰਾ, 4 ਮਈ (ਰਣਜੀਤ ਸਿੰਘ)-ਪੰਜਾਬ 'ਚ ਵਧੇ ਕੋਰੋਨਾ ਪਾਜ਼ੀਟਿਵ ਕੇਸਾਂ ਨੂੰ ਲੈ ਕੇ ਸਰਕਾਰ ਦੇ ਸੂਬੇ 'ਚ ਮਿੰਨੀ ਲਾਕਡਾਊਨ ਨੇ ਦੁਕਾਨਦਾਰਾਂ ਲਈ ਵੱਡੀ ਮੁਸੀਬਤ ਦੇ ਬੀਜ ਬੋ ਦਿੱਤੇ ਹਨ | ਲਾਕਡਾਊਨ ਦੀ ਵਜ੍ਹਾ ਕਾਰਨ ਦੋ ਚਾਰ ਤਰ੍ਹਾਂ ਦੀਆਂ ਦੁਕਾਨਾਂ ਨੂੰ ਛੱਡ ਕੇ ...

ਪੂਰੀ ਖ਼ਬਰ »

ਸਰਪੰਚ ਯੂਨੀਅਨ ਬਲਾਕ ਨਾਭਾ ਦੀ ਭਰਵੀਂ ਬੈਠਕ

ਨਾਭਾ, 4 ਮਈ (ਅਮਨਦੀਪ ਸਿੰਘ ਲਵਲੀ)-ਸਰਪੰਚ ਯੂਨੀਅਨ ਬਲਾਕ ਨਾਭਾ ਦੀ ਹੋਈ ਇਕ ਭਰਵੀਂ ਬੈਠਕ ਉਪਰੰਤ ਪ੍ਰਧਾਨ ਬਲਵਿੰਦਰ ਸਿੰਘ ਬਬਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਮੁੱਚੀ ਯੂਨੀਅਨ ਵਲੋਂ ਚੇਅਰਮੈਨ ਇੱਛਿਆਮਾਨ ਸਿੰਘ ਭੋਜੋਮਾਜਰੀ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੂੰ ਰੋਕਣ 'ਚ ਮੋਦੀ ਸਰਕਾਰ ਫੇਲ੍ਹ ਸਾਬਤ ਹੋਈ-ਦੇਵ ਮਾਨ

ਨਾਭਾ, 4 ਮਈ (ਕਰਮਜੀਤ ਸਿੰਘ)-ਕੋਰੋਨਾ ਮਹਾਂਮਾਰੀ ਦਾ ਕਹਿਰ ਪੂਰੇ ਭਾਰਤ ਦੇਸ਼ 'ਚ ਬਹੁਤ ਹੀ ਭਿਆਨਕ ਰੂਪ ਧਾਰਨ ਕਰ ਚੁੱਕਾ ਹੈ ਤੇ ਸਾਰੀ ਦੁਨੀਆ ਭਾਰਤ ਦੀ ਮਦਦ ਕਰ ਰਹੀ ਹੈ | ਗੁਰਦੇਵ ਸਿੰਘ ਦੇਵ ਮਾਨ ਸੂਬਾ ਸਕੱਤਰ ਐੱਸ. ਸੀ. ਵਿੰਗ ਆਮ ਆਦਮੀ ਪਾਰਟੀ ਤੇ ਸਾ. ਹਲਕਾ ਇੰਚਾਰਜ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਲੋਕ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ-ਚੇਅਰਮੈਨ

ਦੇਵੀਗੜ੍ਹ, 4 ਮਈ (ਰਾਜਿੰਦਰ ਸਿੰਘ ਮੌਜੀ)-ਕੋਰੋਨਾ ਮਹਾਂਮਾਰੀ ਦੇ ਵਧ ਰਹੇ ਮਾਮਲਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵਲੋਂ ਲੋਕਾਂ ਦੀ ਸਿਹਤ ਦਾ ਧਿਆਨ ਰੱਖਦਿਆਂ ਅਹਿਮ ਫ਼ੈਸਲੇ ਲਏ ਜਾ ਰਹੇ ਹਨ ਅਤੇ ਕੋਰੋਨਾ ਪ੍ਰਭਾਵਿਤ ਲੋਕਾਂ ਲਈ ਸਿਹਤ ਸਹੂਲਤਾਂ ਵੀ ਮੁਹੱਈਆ ...

ਪੂਰੀ ਖ਼ਬਰ »

ਪਿੰਡਾਂ 'ਚ ਪਾਣੀ ਦੀ ਸਾਂਭ-ਸੰਭਾਲ ਲਈ ਯਤਨ ਜਾਰੀ-ਬੀ. ਡੀ. ਪੀ. ਓ. ਰੰਧਾਵਾ

ਅਮਲੋਹ, 4 ਮਈ (ਰਿਸ਼ੂ ਗੋਇਲ)-ਮਨਰੇਗਾ ਸਕੀਮ ਅਧੀਨ ਬਲਾਕ ਅਮਲੋਹ ਦੇ ਵੱਖ-ਵੱਖ ਪਿੰਡਾਂ 'ਚ ਪਾਣੀ ਦੀ ਸਾਂਭ-ਸੰਭਾਲ ਲਈ ਯਤਨ ਕੀਤੇ ਜਾ ਰਹੇ ਹਨ, ਜਿਸ 'ਚ ਲਿਕੂਇਡ ਵੇਸਟ ਮੈਨੇਜਮੈਂਟ ਤਹਿਤ ਛੱਪੜਾਂ ਦਾ ਨਵੀਨੀਕਰਨ, ਵਾਟਰ ਰਿਚਾਰਜ ਪਿੱਟ, ਨਹਿਰਾਂ ਅਤੇ ਖਾਲ਼ਿਆਂ ਦੀ ...

ਪੂਰੀ ਖ਼ਬਰ »

ਵਿਧਾਇਕ ਜੀ. ਪੀ. ਵਲੋਂ ਜੇਲ੍ਹ ਰੋਡ ਨਿਰਮਾਣ ਕਾਰਜ ਦਾ ਉਦਘਾਟਨ

ਬਸੀ ਪਠਾਣਾਂ, 4 ਮਈ (ਰਵਿੰਦਰ ਮੌਦਗਿਲ)-ਹਲਕਾ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਵਲੋਂ ਜੇਲ੍ਹ ਰੋਡ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਆਉਣ ਵਾਲੇ 3 ਮਹੀਨਿਆਂ 'ਚ ਬਸੀ ਪਠਾਣਾਂ ਦੀ ਕਾਇਆ ਕਲਪ ਹੋ ਜਾਵੇਗੀ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਕੋਵਿਡ ਦੌਰਾਨ ਸੀ. ਐੱਮ. ਓ. ਤੇ ਐੱਸ. ਐੱਮ. ਓ. ਦਾ ਚੰਗੀਆਂ ਸੇਵਾਵਾਂ ਨਿਭਾਉਣ 'ਤੇ ਸਨਮਾਨ

ਫ਼ਤਹਿਗੜ੍ਹ ਸਾਹਿਬ, 4 ਮਈ (ਬਲਜਿੰਦਰ ਸਿੰਘ)-ਵਿਸ਼ਵ ਜਾਗਿ੍ਤੀ ਮਿਸ਼ਨ ਸਰਹਿੰਦ ਅਤੇ ਉੱਪ ਮੰਡਲ ਮੈਜਿਸਟ੍ਰੇਟ ਫ਼ਤਹਿਗੜ੍ਹ ਸਾਹਿਬ ਵਲੋਂ ਕੋਵਿਡ-19 ਦੌਰਾਨ ਲੋਕਾਂ ਪ੍ਰਤੀ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਅਤੇ ਪਹਿਲੀ ਕਤਾਰ ਦੇ ਯੋਧਿਆਂ ਦਾ ਵਿਸ਼ੇਸ਼ ...

ਪੂਰੀ ਖ਼ਬਰ »

ਸਹਿਕਾਰੀ ਸਭਾ ਧਤੌਂਦਾ ਦੇ ਸਰਪੰਚ ਬਾਲਪੁਰ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ

ਜਖਵਾਲੀ, 4 ਮਈ (ਨਿਰਭੈ ਸਿੰਘ)-ਸਹਿਕਾਰੀ ਸਭਾ ਧਤੌਂਦਾ ਦੇ ਨਵੇਂ ਚੁਣੇ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਸਰਪੰਚ ਭੁਪਿੰਦਰ ਸਿੰਘ ਬਾਲਪੁਰ ਨੂੰ ਪ੍ਰਧਾਨ ਚੁਣਿਆ ਗਿਆ | ਇਸ ਦੌਰਾਨ ਜਗਵਿੰਦਰ ਸਿੰਘ ਮਾਂਗਟ, ਸ੍ਰੀਮਤੀ ਨੀਲਮ, ਹਰਜੀਤ ਸਿੰਘ ਬਾਲਪੁਰ, ਨੰਬਰਦਾਰ ਭੁਪਿੰਦਰ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਪਟਿਆਲਾ, 4 ਮਈ (ਗੁਰਵਿੰਦਰ ਸਿੰਘ ਔਲਖ)-ਰੈਵੇਨਿਊ ਪਟਵਾਰ ਯੂਨੀਅਨ ਤਹਿਸੀਲ ਪਟਿਆਲਾ ਦੇ ਅਹੁਦੇਦਾਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ 'ਚ ਸੌਂਪੇ ਮੰਗ ਪੱਤਰਾਂ ਦੀ ਲੜੀ ਤਹਿਤ ਅੱਜ ਤਹਿਸੀਲ ਪ੍ਰਧਾਨ ਟਹਿਲ ਸਿੰਘ ਮੱਲ੍ਹੇਵਾਲ ਦੀ ਅਗਵਾਈ ਹੇਠ ਪੰਜਾਬ ...

ਪੂਰੀ ਖ਼ਬਰ »

12 ਲੱਖ 30 ਹਜ਼ਾਰ ਰੁਪਏ ਦੀ ਮਾਰੀ ਠੱਗੀ

ਪਟਿਆਲਾ, 4 ਮਈ (ਧਰਮਿੰਦਰ ਸਿੰਘ ਸਿੱਧੂ)-ਅਨਾਜ ਮੰਡੀ ਦੀ ਪੁਲਿਸ ਕੋਲ ਲਖਵੀਰ ਸਿੰਘ ਵਾਸੀ ਪਿੰਡ ਹਸਨਪੁਰ ਪ੍ਰੋਹਤਾਂ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਪੁਜਾਰੀ ਰਾਮ ਵਾਸੀ ਯੂ. ਪੀ., ਅਲੀ ਸ਼ੇਖ਼ ਅਤੇ ਅਬਦੁੱਲਾ ਤੋਂ ਹਵਨ ਪੂਜਾ ਕਰਵਾਉਂਦਾ ਰਹਿੰਦਾ ਸੀ, ਜਿਸ ਦੇ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਨੂੰ ਸਮਰਪਿਤ ਮੈਗਜ਼ੀਨ ਗੁਸਈਆਂ ਭਾਸ਼ਾ ਵਿਭਾਗ 'ਚ ਲੋਕ ਅਰਪਣ

ਪਟਿਆਲਾ, 4 ਮਈ (ਗੁਰਵਿੰਦਰ ਸਿੰਘ ਔਲਖ)-ਭਾਸ਼ਾ ਵਿਭਾਗ ਪੰਜਾਬ ਦੇ ਵਿਹੜੇ 'ਚ ਗੁਸਈਾਆਂ ਮੈਗਜ਼ੀਨ ਲੋਕ ਅਰਪਣ ਕੀਤਾ ਗਿਆ | ਕੁਲਵੰਤ ਸਿੰਘ ਨਾਰੀਕੇ ਦੁਆਰਾ ਕਿਸਾਨੀ ਅੰਦੋਲਨ ਨੂੰ ਸਮਰਪਿਤ ਮੈਗਜ਼ੀਨ ਗੁਸਈਆਂ ਦੀ ਘੁੰਡ ਚੁਕਾਈ ਦੀ ਰਸਮ ਕਰਮਜੀਤ ਕੌਰ ਡਾਇਰੈਕਟਰ ਭਾਸ਼ਾ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੂੰ ਸੁਖਾਵਾਂ ਮਾਹੌਲ ਦੇਣ ਲਈ ਫ਼ੀਲਖ਼ਾਨਾ ਸਕੂਲ ਵਿਖੇ ਬਣਾਇਆ ਵਿਸ਼ੇਸ਼ ਕਲਾਸ ਰੂਮ

ਪਟਿਆਲਾ, 4 ਮਈ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਸਕੂਲਾਂ ਵਲੋਂ ਕੋਵਿਡ ਮਹਾਂਮਾਰੀ ਦੇ ਦੌਰਾਨ ਵੀ ਲਗਾਤਾਰ ਸਿੱਖਿਆ ਸੇਵਾਵਾਂ ਪ੍ਰਦਾਨ ਕਰਨ ਅਤੇ ਨਿੱਜੀ ਸਕੂਲ ਦੀ ਲੁੱਟ ਤੋਂ ਬਚਾ ਕੇ ਬੱਚਿਆਂ ਨੂੰ ਸਰਕਾਰੀ ਸਕੂਲ 'ਚ ਦਾਖ਼ਲ ਕਰਵਾਉਣ ਦੀ ਤਾਜ਼ਾ ਉਦਾਹਰਨ ਸ. ਸੀ. ਸੈ. ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਪਾਰ ਮੰਡਲ ਦੇ ਧਰਨੇ ਨੂੰ ਦੇਵੇਗੀ ਸਮਰਥਨ-ਕੁੰਦਨ ਗੋਗੀਆ

ਪਟਿਆਲਾ, 4 ਮਈ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਦੇ ਸੰਯੁਕਤ ਸਕੱਤਰ ਵਪਾਰ ਵਿੰਗ ਪੰਜਾਬ ਕੁੰਦਨ ਗੋਗੀਆ ਨੇ ਕੈਪਟਨ ਸਰਕਾਰ ਨੂੰ ਆਖਿਆ ਕਿ ਉਹ ਸਿਹਤ ਸੇਵਾਵਾਂ 'ਚ ਸੁਧਾਰ ਕਰੇ ਨਾ ਕਿ ਜਬਰੀ ਸਭ ਕੁਝ ਬੰਦ ਕਰਵਾਉਣ ਦੇ ਰਾਹ ਪਵੇ ਕਿਉਂਕਿ ਇਸ ਬੰਦੀ ਨਾਲ ਛੋਟੇ ...

ਪੂਰੀ ਖ਼ਬਰ »

ਗੁਰੂ ਕਿਰਪਾ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ

ਰਾਜਪੁਰਾ, 4 ਮਈ (ਜੀ.ਪੀ. ਸਿੰਘ)-ਭਾਜਪਾ ਕੇ ਸਾਬਕਾ ਕੌਂਸਲਰ ਅਤੇ ਰਾਮਗੜ੍ਹੀਆ ਸਭਾ ਰਾਜਪੁਰਾ ਦੇ ਸਾਬਕਾ ਪ੍ਰਧਾਨ ਸਵ. ਹਰਦੇਵ ਸਿੰਘ ਕੰਡੇਵਾਲਾ ਦੀ ਯਾਦ 'ਚ ਅੱਜ ਸਥਾਨਕ ਏ. ਪੀ. ਜੈਨ ਸਿਵਲ ਹਸਪਤਾਲ ਦੇ ਬਲੱਡ ਬੈਂਕ 'ਚ ਅੱਜ ਗੁਰੂ ਕਿ੍ਪਾ ਸੁਸਾਇਟੀ ਵਲੋਂ ਅਮਰਜੀਤ ਸਿੰਘ ...

ਪੂਰੀ ਖ਼ਬਰ »

ਵਿਭਾਗ 'ਚ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਸਿਹਤ ਕਰਮਚਾਰੀਆਂ ਵਲੋਂ ਹੜਤਾਲ

ਸ਼ੁਤਰਾਣਾ, 4 ਮਈ (ਬਲਦੇਵ ਸਿੰਘ ਮਹਿਰੋਕ)-ਸਿਹਤ ਵਿਭਾਗ 'ਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਐੱਨ. ਆਰ. ਐੱਚ. ਐੱਮ. ਕਰਮਚਾਰੀਆਂ ਨੇ ਵਿਭਾਗ 'ਚ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਅੱਜ ਕਲਮ ਛੋੜ ਹੜਤਾਲ ਕੀਤੀ | ਐੱਨ. ਆਰ. ਐੱਚ. ਐੱਮ. ਯੂਨੀਅਨ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX