ਤਾਜਾ ਖ਼ਬਰਾਂ


ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਮਾਮਲੇ ਆਏ ਸਾਹਮਣੇ
. . .  26 minutes ago
ਨਵੀਂ ਦਿੱਲੀ, 23 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 282 ਲੋਕਾਂ ਦੀ ਮੌਤ ਹੋ ਗਈ ਹੈ...
ਭਾਰੀ ਮੀਂਹ ਕਾਰਨ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ, ਔਰਤ ਤੇ ਬੱਚਾ ਜ਼ਖ਼ਮੀ
. . .  about 1 hour ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ/ਸਰਬਜੀਤ ਸਿੰਘ) - ਅੱਜ ਸਵੇਰੇ ਇੱਥੋਂ ਦੀ ਸਲੱਮ ਬਸਤੀ ਜੋਤ ਰਾਮ ਕਾਲੋਨੀ ਵਿਚ ਭਾਰੀ ਮੀਂਹ ਕਾਰਨ ਇਕ ਗਰੀਬ ਮਜ਼ਦੂਰ ਦੇ ਘਰ ਦੀ ਛੱਤ ਡਿੱਗਣ ਕਾਰਨ ਇਕ ਔਰਤ ਤੇ ਉਸ ਦਾ 7 ਸਾਲਾ ਬੱਚਾ ਜ਼ਖ਼ਮੀ ਹੋ...
ਮੁੱਠਭੇੜ ਵਿਚ ਇਕ ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 23 ਸਤੰਬਰ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਕੁਸ਼ਵਾ ਵਿਚ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਸਥਾਨਕ ਪੁਲਿਸ ਮੁਤਾਬਿਕ ਸੁਰੱਖਿਆ ਬਲਾਂ ਵਲੋਂ ਇਹ ਕਰਵਾਈ ਉਸ...
ਝੋਨੇ ਦੀ ਫ਼ਸਲ ਖਰਾਬ ਹੋਣ ਕਾਰਨ ਕਿਸਾਨ ਚਿੰਤਾ ਦੇ ਆਲਮ 'ਚ ਡੁੱਬੇ
. . .  about 2 hours ago
ਸੰਧਵਾਂ, 23 ਸਤੰਬਰ (ਪ੍ਰੇਮੀ/ਸੰਧਵਾਂ) - ਝੋਨੇ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਜਦ ਖੇਤਾਂ ਵਿਚ ਪੱਕ ਕੇ ਹੁਣ ਪੂਰੀ ਤਰ੍ਹਾਂ ਤਿਆਰ ਹੋ ਰਹੀ ਸੀ ਅਤੇ ਤੀਜੇ ਦਿਨ ਵੀ ਪੈ...
⭐ਮਾਣਕ - ਮੋਤੀ⭐
. . .  about 2 hours ago
ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਫਿਰੋਜ਼ਪੁਰ

ਕੌਮੀ ਹੈਲਥ ਮਿਸ਼ਨ ਮੁਲਾਜ਼ਮ ਗਏ ਹੜਤਾਲ 'ਤੇ

ਫ਼ਿਰੋਜ਼ਪੁਰ, 4 ਮਈ (ਜਸਵਿੰਦਰ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਖ਼ਿਲਾਫ਼ ਲੜੀ ਜਾ ਰਹੀ ਜੰਗ ਨੂੰ ਉਦੋਂ ਵੱਡੀਆਂ ਬਰੇਕਾਂ ਲੱਗੀਆਂ, ਜਦੋਂ ਹੱਕੀ ਮੰਗਾਂ ਤੇ ਅਧਿਕਾਰਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਕੌਮੀ ਸਿਹਤ ਮਿਸ਼ਨ ਅਧੀਨ ਸਿਹਤ ਵਿਭਾਗ ਅੰਦਰ ਸੇਵਾਵਾਂ ਨਿਭਾਅ ਰਹੇ ਮੁਲਾਜ਼ਮ ਅਣਮਿਥੇ ਸਮੇਂ ਲਈ ਹੜਤਾਲ 'ਤੇ ਚਲੇ ਗਏ, ਜਿਸ ਨਾਲ ਕੋਰੋਨਾ ਟੀਕਾਕਰਨ, ਟੈਸਟਿੰਗ, ਰਿਪੋਰਟਿੰਗ ਅਤੇ ਐਮਰਜੈਂਸੀ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈਆਂ ਹਨ | ਦੱਸਣਯੋਗ ਹੈ ਕਿ 600 ਦੇ ਕਰੀਬ ਕੌਮੀ ਹੈਲਥ ਮਿਸ਼ਨ ਅਧੀਨ ਮੁਲਾਜ਼ਮ ਸੇਵਾਵਾਂ ਨਿਭਾਅ ਰਹੇ ਹਨ | ਜ਼ਿਲ੍ਹਾ ਯੂਨੀਅਨ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਖਦੇਵ ਰਾਜ ਅਤੇ ਜਨਰਲ ਸਕੱਤਰ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਸਿਵਲ ਹਸਪਤਾਲ ਵਿਖੇ ਇਕੱਤਰ ਹੋ ਰੋਸ ਮੁਜ਼ਾਹਰਾ ਕਰਕੇ ਸਰਕਾਰ ਖ਼ਿਲਾਫ਼ ਭਾਰੀ ਨਾਅਰੇਬਾਜ਼ੀ ਕੀਤੀ | ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਉਨ੍ਹਾਂ 27 ਅਪ੍ਰੈਲ ਨੂੰ ਇਕ ਦਿਨ ਦੀ ਸੰਕੇਤਕ ਹੜਤਾਲ ਕਰਕੇ ਹੱਕੀ ਮੰਗਾਂ ਦੀ ਪੂਰਤੀ ਨਾ ਹੋਣ 'ਤੇ ਅਣਮਿਥੇ ਸਮੇਂ ਲਈ ਹੜਤਾਲ 'ਤੇ ਜਾਣ ਦੀ ਚਿਤਾਵਨੀ ਦਿੱਤੀ ਸੀ, ਪਰ ਸਰਕਾਰ ਟੱਸ ਤੋਂ ਮੱਸ ਨਹੀਂ ਹੋਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੀਤ ਪ੍ਰਧਾਨ ਸੁਖਦੇਵ ਰਾਜ ਨੇ ਦੱਸਿਆ ਕਿ ਇਸ ਮਿਸ਼ਨ ਵਿਚ ਸਭ ਤੋਂ ਪੁਰਾਣੇ ਪੋ੍ਰਗਰਾਮ ਟੀ.ਬੀ. ਵਿਭਾਗ ਦੇ ਕਰਮਚਾਰੀ, ਲੈਪਰੋਸੀ ਵਿਭਾਗ ਦੇ ਕਰਮਚਾਰੀ ਅਤੇ ਆਰ.ਸੀ.ਐਚ. ਪੋ੍ਰਗਰਾਮ ਦੇ ਕਰਮਚਾਰੀ 15-16 ਸਾਲ ਤੋਂ ਮਿਸ਼ਨ ਵਿਚ ਠੇਕੇ 'ਤੇ ਕੰਮ ਕਰਦੇ ਆ ਰਹੇ ਹਨ ਅਤੇ ਕਈ ਕਰਮਚਾਰੀ ਆਉਣ ਵਾਲੇ ਕੁਝ ਮਹੀਨਿਆਂ ਵਿਚ ਠੇਕੇ 'ਤੇ ਹੀ ਰਿਟਾਇਰ ਹੋਣ ਜਾ ਰਹੇ ਹਨ | ਜ਼ਿੰਦਗੀ ਦੇ ਅਹਿਮ ਤੇ ਕੀਮਤੀ ਹਿੱਸਾ ਵਿਭਾਗ ਦੇ ਨਾਮ ਇਮਾਨਦਾਰੀ ਦੇ ਨਾਲ ਲਾਉਣ ਦੇ ਬਾਵਜੂਦ ਵੀ ਕਰਮਚਾਰੀਆਂ ਦਾ ਸ਼ੋਸ਼ਣ ਹੋਣ ਦੀ ਆਵਾਜ਼ ਬੁਲੰਦ ਕਰਦਿਆਂ ਉਨ੍ਹਾਂ ਕਿਹਾ ਕਿ ਆਊਟ ਸੋਰਸ ਕਰਮਚਾਰੀ, ਕੰਪਿਊਟਰ ਅਪਰੇਟਰ, ਇਨਫਾਰਮੇਸ ਅਸਿਸਟੈਂਟ, ਫਾਰਮਾਸਿਸਟ, ਸਟਾਫ਼ ਨਰਸਾਂ, ਮਲਟੀਪਰਪਜ਼ ਹੈਲਥ ਵਰਕਰ ਫੀਮੇਲ, ਲੈਬ ਟੈਕਨੀਸ਼ੀਅਨ, ਕਮਿਊਨਿਟੀ ਹੈਲਥ ਅਫ਼ਸਰ ਆਦਿ ਦਾ ਘੱਟ ਤਨਖ਼ਾਹ ਦੇ ਕੇ ਕਈ ਗੁਣਾ ਕੰਮ ਲੈ ਖ਼ੂਨ ਨਚੋੜਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕੋਵਿਡ-19 ਦੌਰਾਨ 500 ਦੇ ਕਰੀਬ ਕਰਮਚਾਰੀ ਕੋਰੋਨਾ ਪਾਜ਼ੀਟਿਵ ਆਏ ਤੇ ਇਸ ਦੌਰਾਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਹਰਿਆਣਾ ਸਰਕਾਰ ਨੇ ਵੀ 2018 ਤੋਂ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੂੰ ਰੈਗੂਲਰ ਕਰਮਚਾਰੀਆਂ ਦੇ ਬਰਾਬਰ ਸਹੂਲਤਾਂ ਅਤੇ ਤਨਖ਼ਾਹ ਦਿੱਤੀ ਹੈ | ਰੂਰਲ ਮੈਡੀਕਲ ਅਫ਼ਸਰ ਵੀ ਰੈਗੂਲਰ ਹੋਏ ਹਨ, ਪ੍ਰੰਤੂ ਐਨ.ਐਚ.ਐਮ. ਕਰਮਚਾਰੀਆਂ ਨੂੰ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਤੋਂ ਸਿਵਾ ਕੁਝ ਨਹੀਂ ਮਿਲਿਆ | ਮੁੱਖ ਮੰਤਰੀ ਪੰਜਾਬ ਵਲੋਂ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਬਜਾਏ ਹੜਤਾਲ ਨੂੰ ਬਕਵਾਸ ਕਹਿਣ ਅਤੇ ਨੌਕਰੀ ਤੋਂ ਕੱਢਣ ਦੀ ਦਿੱਤੀ ਧਮਕੀ ਦਾ ਸਖ਼ਤ ਨੋਟਿਸ ਲੈਂਦਿਆਂ ਹੜਤਾਲੀ ਕਰਮਚਾਰੀਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਬਿਨਾਂ ਸ਼ਰਤ ਉਨ੍ਹਾਂ ਨੂੰ ਰੈਗੂਲਰ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਨਾ ਕੀਤਾ ਤਾਂ ਉਹ ਬਹੁਤ ਤਿੱਖਾ ਸੰਘਰਸ਼ ਵਿੱਢ ਭੁੱਖ ਹੜਤਾਲ 'ਤੇ ਜਾਣਗੇ | ਉਨ੍ਹਾਂ ਐਲਾਨ ਕੀਤਾ ਕਿ ਕੋਵਿਡ ਦਾ ਭਿਆਨਕ ਸਮਾਂ ਚੱਲ ਰਿਹਾ ਹੈ, ਜਿਸ ਨਾਲ ਸਿਹਤ ਵਿਭਾਗ ਦੇ ਕੰਮ ਪ੍ਰਭਾਵਿਤ ਹੋਣ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਦੌਰਾਨ ਐਮ.ਪੀ.ਐੱਚ. ਵਰਕਰ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਨਰਿੰਦਰ ਕੁਮਾਰ ਸ਼ਰਮਾ, ਐਮ.ਪੀ.ਐੱਚ. ਵਰਕਰ ਯੂਨੀਅਨ ਫ਼ਿਰੋਜ਼ਪੁਰ ਪ੍ਰਧਾਨ ਸਤਪਾਲ ਸਿੰਘ, ਕਲਾਸ ਫੋਰ ਦੇ ਪ੍ਰਧਾਨ ਰਾਮ ਪ੍ਰਸਾਦ ਅਤੇ ਪ੍ਰਧਾਨ ਰਮਨ ਅੱਤਰੀ, ਹਰਪ੍ਰੀਤ ਸਿੰਘ, ਸ਼ੇਖਰ, ਰਾਕੇਸ਼ ਗਿੱਲ, ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਜ਼ਿਲ੍ਹਾ ਸੁਧੀਰ, ਪੈਰਾ ਮੈਡੀਕਲ ਸਿਹਤ ਵਿਭਾਗ, ਪੁਨੀਤ ਮਹਿਤਾ ਮੀਤ ਪ੍ਰਧਾਨ ਫ਼ਿਰੋਜ਼ਪੁਰ ਵਲੋਂ ਐਨ. ਐੱਚ. ਐਮ. ਮੁਲਾਜ਼ਮਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਨਾਲ ਹਰ ਸਮੇਂ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ | ਇਸ ਮੌਕੇ ਐਨ.ਐੱਚ.ਐਮ. ਯੂਨੀਅਨ ਦੇ ਜਨਰਲ ਸਕੱਤਰ ਜੋਗਿੰਦਰ ਸਿੰਘ, ਆਰ. ਐਨ. ਟੀ. ਸੀ. ਪੀ. ਯੂਨੀਅਨ ਦੇ ਪ੍ਰਧਾਨ ਸੰਦੀਪ ਕੁਮਾਰ, ਆਰ. ਬੀ. ਐੱਸ. ਕੇ. ਯੂਨੀਅਨ ਦੇ ਪ੍ਰਧਾਨ ਲਲਿਤ ਨਾਗਪਾਲ, ਏ.ਐਨ.ਐਮ. ਯੂਨੀਅਨ ਦੇ ਪ੍ਰਧਾਨ ਸੰਗੀਤਾ, ਸਟਾਫ਼ ਨਰਸ ਯੂਨੀਅਨ ਦੇ ਪ੍ਰਧਾਨ ਪ੍ਰਭਜੋਤ ਕੌਰ, ਆਊਟ ਸੋਰਸ ਦੇ ਪ੍ਰਧਾਨ ਜੋਤੀ ਬਾਲਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਤੇਜ਼ ਹਨੇਰੀ ਕਾਰਨ ਸੜਕ 'ਤੇ ਡਿੱਗੇ ਰੱੁਖ-ਮੀਂਹ ਨਾਲ ਭਿੱਜੀ ਮੰਡੀਆਂ 'ਚ ਪਈ ਕਣਕ

ਖੋਸਾ ਦਲ ਸਿੰਘ, 4 ਮਈ (ਮਨਪ੍ਰੀਤ ਸਿੰਘ ਸੰਧੂ)-ਅੱਜ ਬਾਅਦ ਦੁਪਹਿਰ ਖੋਸਾ ਦਲ ਸਿੰਘ ਅਤੇ ਨਾਲ ਲੱਗਦੇ ਇਲਾਕੇ 'ਚ ਆਈ ਤੇਜ਼ ਹਨ੍ਹੇਰੀ ਕਾਰਨ ਕੁਝ ਮਿੰਟ ਲਈ ਸੜਕੀ ਆਵਾਜਾਈ ਜਾਮ ਹੋ ਗਈ ਅਤੇ ਵੱਡੀ ਤਾਦਾਦ 'ਚ ਰੱੁਖ ਸੜਕ 'ਤੇ ਡਿੱਗ ਪਏ, ਜਿਨ੍ਹਾਂ ਨੂੰ ਲੋਕਾਂ ਵਲੋਂ ਪਾਸੇ ਕਰ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ ਮਾਮਲਾ ਦਰਜ

ਫ਼ਾਜ਼ਿਲਕਾ, 4 ਮਈ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ ਕੁੱਟਮਾਰ ਦੇ ਦੋਸ਼ ਤਹਿਤ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ 'ਚ ਮਨਫੂਲ ਚੰਦ ਪੁੱਤਰ ਸੋਭਾ ਰਾਮ ਵਾਸੀ ਪਿੰਡ ਆਹਲ ਬੋਦਲਾ ਨੇ ਦੱਸਿਆ ਕਿ ਅਮਨਦੀਪ ਪੁੱਤਰ ਰਣਜੀਤ ਸਿੰਘ ...

ਪੂਰੀ ਖ਼ਬਰ »

55 ਕਿੱਲੋ ਲਾਹਣ ਸਮੇਤ ਇਕ ਕਾਬੂ

ਗੁਰੂਹਰਸਹਾਏ, 4 ਮਈ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਿਸ ਵਲੋਂ 55 ਕਿੱਲੋ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਮਲਕੀਤ ਸ਼ਰਮਾ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਦੇ ਨਾਲ ਗਸ਼ਤ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ 6 ਹੋਰ ਮੌਤਾਂ, 103 ਨਵੇਂ ਮਰੀਜ਼

ਫ਼ਿਰੋਜ਼ਪੁਰ, 4 ਮਈ (ਜਸਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਕੋਰੋਨਾ ਮਰੀਜ਼ਾਂ ਵਿਚੋਂ 6 ਹੋਰ ਦੀ ਮੌਤ ਹੋ ਗਈ ਹੈ, ਜਿਸ ਨਾਲ ਕੋਰੋਨਾ ਮਿ੍ਤਕਾਂ ਦੀ ਗਿਣਤੀ 235 ਹੋ ਗਈ ਹੈ | ਕੋਰੋਨਾ ਮਿ੍ਤਕਾਂ ਦੀ ਪਛਾਣ 75 ਸਾਲਾ ਵਿਅਕਤੀ ਬਲਾਕ ਜ਼ੀਰਾ, 75 ਸਾਲਾ ਔਰਤ ਬਲਾਕ ...

ਪੂਰੀ ਖ਼ਬਰ »

ਗੁਰੂਹਰਸਹਾਏ ਦੇ ਆਦਰਸ਼ ਨਗਰ ਨੂੰ ਮਾਈਕਰੋ ਕੰਟੋਨਮੈਂਟ ਜ਼ੋਨ ਐਲਾਨਿਆ

ਗੁਰੂਹਰਸਹਾਏ, 4 ਮਈ (ਹਰਚਰਨ ਸਿੰਘ ਸੰਧੂ)-ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਗੁਰੂਹਰਸਹਾਏ ਦੇ ਆਦਰਸ਼ ਨਗਰ ਨੂੰ ਕੰਟੋਨਮੈਂਟ ਜ਼ੋਨ ਐਲਾਨਿਆ ਗਿਆ | ਆਦਰਸ਼ ਨਗਰ ਅੰਦਰ 5 ਕੇਸ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਜ਼ਿਲ੍ਹਾ ਡਿਪਟੀ ਕਮਿਸ਼ਨਰ ਵਲੋਂ ਤੁਰੰਤ ...

ਪੂਰੀ ਖ਼ਬਰ »

ਕੋਰੋਨਾ ਕਾਰਨ ਸਰਕਾਰੀ ਮਹਿਲਾ ਅਧਿਆਪਕ ਦੀ ਮੌਤ

ਫ਼ਿਰੋਜ਼ਪੁਰ, 4 ਮਈ (ਰਾਕੇਸ਼ ਚਾਵਲਾ, ਕੁਲਬੀਰ ਸਿੰਘ ਸੋਢੀ)-ਕੋਰੋਨਾ ਮਹਾਂਮਾਰੀ ਦੇ ਦਿਨ-ਬ-ਦਿਨ ਵੱਧ ਰਹੇ ਪ੍ਰਕੋਪ ਨਾਲ ਮਰੀਜ਼ਾਂ ਦਾ ਅੰਕੜਾ ਵਧਦਾ ਜਾ ਰਿਹਾ ਹੈ, ਉਥੇ ਦੂਸਰੇ ਪਾਸੇ ਮਿ੍ਤਕ ਮਰੀਜ਼ਾਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ | ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੀ ਮਹਿਲਾ ਜੱਜ ਕੋਰੋਨਾ ਪਾਜ਼ੀਟਿਵ

ਫ਼ਿਰੋਜ਼ਪੁਰ, 4 ਮਈ (ਰਾਕੇਸ਼ ਚਾਵਲਾ)-ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਭਾਵ ਅਧੀਨ ਜੁਡੀਸ਼ੀਅਲ ਅਫ਼ਸਰ ਵੀ ਬਿਮਾਰੀ ਦੀ ਜਕੜ ਵਿਚ ਆਉਣ ਲੱਗ ਪਏ ਹਨ, ਜਿਸ ਕਰਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਕਿਸ਼ੋਰ ਕੁਮਾਰ ਨੇ ਬਚਾਅ ਵਾਸਤੇ ਸਖ਼ਤ ਹਦਾਇਤਾਂ ਜਾਰੀ ਕਰ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ 'ਤੇ ਬੈਠੇ ਵਕੀਲ ਨੂੰ ਪੁਲਿਸ ਨੇ ਚੁੱਕਿਆ

ਫ਼ਿਰੋਜ਼ਪੁਰ, 4 ਮਈ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ 'ਚ ਮਾਹਿਰ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਅਤੇ ਸਿਵਲ ਹਸਪਤਾਲ ਦੇ ਸਿਹਤ ਉਪਕਰਨਾਂ ਨੂੰ ਨਿੱਜੀ ਹਸਪਤਾਲ ਨੂੰ ਸੌਂਪਣ ਦੇ ਵਿਰੋਧ 'ਚ ਭੁੱਖ ਹੜਤਾਲ 'ਤੇ ਬੈਠੇ ਵਕੀਲ ਮਨਜਿੰਦਰ ਸਿੰਘ ਤੇ ...

ਪੂਰੀ ਖ਼ਬਰ »

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਪੰਜ ਜਥੇਦਾਰਾਂ ਨੂੰ ਅਪੀਲ

ਫ਼ਿਰੋਜ਼ਪੁਰ, 4 ਮਈ (ਤਪਿੰਦਰ ਸਿੰਘ)- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਪੰਜ ਸਿੰਘ ਸਾਹਿਬਾਨਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਸਮੂਹ ਧਾਰਮਿਕ ਅਸਥਾਨਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਦੇਣ ਕਿ ਉਹ ਸਾਰੇ ਲੰਗਰ ਹਾਲਾਂ ਜਾਂ ...

ਪੂਰੀ ਖ਼ਬਰ »

ਐਸ.ਬੀ.ਆਈ. ਬੈਂਕ ਵਲੋਂ ਧੁੱਪ 'ਚ ਖੜ੍ਹੇ ਗਾਹਕਾਂ ਨੂੰ ਨਿਯੰਤਰਨ ਕਰਨ ਲਈ ਬੁਲਾਉਣੀ ਪਈ ਪੁਲਿਸ

ਮਖੂ, 4 ਮਈ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ) - ਮਖੂ ਸ਼ਹਿਰ ਦੇ ਬੈਂਕ ਪਟਿਆਲਾ ਬੈਂਕ ਤੇ ਐਸ.ਬੀ.ਆਈ. ਬੈਂਕ ਦਾ ਜਦੋਂ ਤੋਂ ਰਲੇਂਵਾ ਹੋਇਆ ਹੈ ਬੈਂਕ 'ਚ ਗਾਹਕਾਂ ਦੀ ਭੀੜ ਦਾ ਘੜਮੱਸ ਆਮ ਹੀ ਰਹਿੰਦਾ ਹੈ, ਪਰ ਅੱਜ ਸਵੇਰੇ ਬੈਂਕ ਦੇ ਅੰਦਰ ਤੇ ਬਾਹਰ ਗਾਹਕਾਂ ਦੀ ਭਾਰੀ ਭੀੜ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੇ ਪੋਸਟ ਗੈ੍ਰਜੂਏਟ ਬੋਟਨੀ ਵਿਭਾਗ ਦੁਆਰਾ ਰਾਸ਼ਟਰੀ ਵੈਬੀਨਾਰ

ਫ਼ਿਰੋਜ਼ਪੁਰ, 4 ਮਈ (ਤਪਿੰਦਰ ਸਿੰਘ) - ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਪਿ੍ੰਸੀਪਲ ਡਾ: ਰਮਨੀਤਾ ਸ਼ਾਰਦਾ ਦੀ ਅਗਵਾਈ 'ਚ ਕਾਲਜ ਦੇ ਪੋਸਟ ਗ੍ਰੈਜੂਏਟ ਬਨਸਪਤੀ ਵਿਭਾਗ ਵਲੋਂ ਇਕ ਰੋਜ਼ਾ ਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ, ਜਿਸ ਦਾ ਵਿਸ਼ਾ 'ਨੈਚੂਰਲ ਫਾਰਮਿੰਗ ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ 'ਚ ਨਵੀਆਂ ਪੈੜਾਂ ਛੱਡਦਾ ਸੀਨੀਅਰ ਸੈਕੰਡਰੀ ਸਕੂਲ ਬੁੱਕਣ ਖਾਂ ਵਾਲਾ

ਫ਼ਿਰੋਜ਼ਪੁਰ, 4 ਮਈ (ਤਪਿੰਦਰ ਸਿੰਘ) - ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵਿੰਦਰ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋੜਾ ਦੀ ਪੇ੍ਰਰਨਾ ਸਦਕਾ ਜਿੱਥੇ ਨਿੱਜੀ ਸਕੂਲਾਂ ਨੂੰ ਦਿਨੋ-ਦਿਨ ਮਾਤ ਦੇ ਰਿਹਾ ਹੈ, ਉਥੇ ਹੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖਲਾ ਵਧਾਉਣ ਲਈ ਪ੍ਰਚਾਰ ਵੈਨ ਰਵਾਨਾ ਕੀਤੀ

ਮਮਦੋਟ, 4 ਮਈ (ਸੁਖਦੇਵ ਸਿੰਘ ਸੰਗਮ)-ਸਿੱਖਿਆ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਊ ਮੁਹਿੰਮ ਨੂੰ ਹੁੰਗਾਰਾ ਦੇਣ ਦੇ ਮੰਤਵ ਨਾਲ ਬਲਾਕ ਨੋਡਲ ਅਫ਼ਸਰ ਮਮਦੋਟ ਪਰਵਿੰਦਰ ਕੁਮਾਰ ਪਿ੍ੰਸੀਪਲ, ਬਲਾਕ ਮੀਡੀਆ ਕੋਆਰਡੀਨੇਟਰ ਵਰੁਣਦੀਪ ਧਵਨ ...

ਪੂਰੀ ਖ਼ਬਰ »

ਹਲਕੇ ਦਾ ਸਰਵਪੱਖੀ ਵਿਕਾਸ ਮੇਰੀ ਰਾਜਨੀਤੀ ਦਾ ਮੱੁਖ ਟੀਚਾ-ਵਿਧਾਇਕ ਜ਼ੀਰਾ

ਖੋਸਾ ਦਲ ਸਿੰਘ, 4 ਮਈ (ਮਨਪ੍ਰੀਤ ਸਿੰਘ ਸੰਧੂ) - ਵਿਧਾਨ ਸਭਾ ਹਲਕਾ ਜ਼ੀਰਾ ਦਾ ਸਰਵਪੱਖੀ ਵਿਕਾਸ ਕਰਨਾ ਹੀ ਮੇਰੀ ਰਾਜਨੀਤੀ ਦਾ ਮੱੁਖ ਮਕਸਦ ਰਿਹਾ ਹੈ ਅਤੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਮੁਤਾਬਿਕ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਮੈਂ ਹਲਕੇ ਦੇ ...

ਪੂਰੀ ਖ਼ਬਰ »

ਕਾਂਗਰਸ ਅਤੇ ਅਕਾਲੀ ਦਲ ਨੂੰ ਝਟਕਾ, ਚੰਗਾਲੀ ਜਦੀਦ ਤੋਂ ਕਈ ਵੋਟਰ ਹੋਏ 'ਆਪ' 'ਚ ਸ਼ਾਮਿਲ

ਕੁੱਲਗੜ੍ਹੀ, 4 ਮਈ (ਸੁਖਜਿੰਦਰ ਸਿੰਘ ਸੰਧੂ)-ਹਲਕਾ ਫ਼ਿਰੋਜ਼ਪੁਰ ਦਿਹਾਤੀ ਵਿਚ ਆਮ ਆਦਮੀ ਪਾਰਟੀ ਵੱਲੋਂ ਵਿੱਢੀਆਂ ਸਰਗਰਮੀਆਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ | ਨਜ਼ਦੀਕੀ ਪਿੰਡ ਚੰਗਾਲੀ ਜਦੀਦ ਤੋਂ ਕਾਂਗਰਸ ਅਤੇ ਅਕਾਲੀ ਦਲ ਨਾਲ ਸਬੰਧਿਤ ਕਈ ਵੋਟਰ ਨੇ ਆਮ ਆਦਮੀ ...

ਪੂਰੀ ਖ਼ਬਰ »

ਮੰਡਲ ਰੇਲਵੇ ਮੈਨੇਜਰ ਨੇ ਕੀਤੀ ਡੀ.ਸੀ. ਫ਼ਿਰੋਜ਼ਪੁਰ ਨਾਲ ਮੀਟਿੰਗ

ਫ਼ਿਰੋਜ਼ਪੁਰ, 4 ਮਈ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਮੰਡਲ ਰੇਲਵੇ ਮੈਨੇਜਰ ਰਾਜੇਸ਼ ਅਗਰਵਾਲ ਨੇ ਕੋਰੋਨਾ ਮਹਾਂਮਾਰੀ ਦੇ ਦਿਨ-ਬ-ਦਿਨ ਵਧਦੇ ਪ੍ਰਕੋਪ 'ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਕੋਰੋਨਾ ਕਾਰਨ ਲੋਕਾਂ ਦਾ ਘਰ ਤੋਂ ਬਾਹਰ ਨਿਕਲਣਾ ਬੰਦ ਹੋ ਗਿਆ ਹੈ ਤੇ ...

ਪੂਰੀ ਖ਼ਬਰ »

'ਆਪ' ਵਲੋਂ ਮਹਿੰਗੀ ਬਿਜਲੀ ਵਿਰੁੱਧ ਰੋਸ ਪ੍ਰਦਰਸ਼ਨ

ਜ਼ੀਰਾ, 4 ਮਈ (ਅ.ਬ)-ਆਮ ਆਦਮੀ ਪਾਰਟੀ ਪੰਜਾਬ ਵਲੋਂ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਮਹਿੰਗੀ ਬਿਜਲੀ ਦੇ ਕੇੇ ਲੋਕਾਂ ਦੀ ਕੀਤੀ ਜਾ ਰਹੀ ਲੁੱਟ ਵਿਰੁੱਧ ਸ਼ੁਰੂ ਕੀਤੇ ਗਏ ਬਿਜਲੀ ਅੰਦੋਲਨ ਤਹਿਤ ਚੰਦ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਬੁੱਧੀਜੀਵੀ ਵਿੰਗ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਮੁੱਦਕੀ ਦੇ ਸਮੂਹ ਦੁਕਾਨਦਾਰਾਂ ਨੇ ਡੀ.ਐਸ.ਪੀ. ਨੂੰ ਦੱਸੀਆਂ ਆਪਣੀਆਂ ਮੁਸ਼ਕਿਲਾਂ

ਮੁੱਦਕੀ, 4 ਮਈ (ਭੁਪਿੰਦਰ ਸਿੰਘ)- ਅੱਜ ਸਥਾਨਕ ਕਸਬੇ ਦੀ ਪੁਲਿਸ ਚੌਂਕੀ ਵਿਚ ਡੀ.ਐੱਸ.ਪੀ. ਸਤਨਾਮ ਸਿੰਘ ਨੇ ਮੁੱਦਕੀ ਦੇ ਸਮੂਹ ਦੁਕਾਨਦਾਰਾਂ ਨਾਲ ਕੋਵਿਡ-19 ਨੂੰ ਲੈ ਕੇ ਲਗਾਈ ਤਾਲਾਬੰਦੀ ਸਬੰਧੀ ਮੁੱਦਕੀ ਦੇ ਸਮੂਹ ਦੁਕਾਨਦਾਰਾਂ ਨਾਲ ਇਕ ਮੀਟਿੰਗ ਰੱਖੀ, ਜਿਸ ਵਿਚ ਸਮੂਹ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਲਈ ਪੰਚਾਇਤਾਂ ਨੂੰ ਵੰਡੇ ਗਰਾਂਟਾਂ ਦੇ ਚੈੱਕ

ਮੰਡੀ ਅਰਨੀਵਾਲਾ, 4 ਅਪ੍ਰੈਲ (ਨਿਸ਼ਾਨ ਸਿੰਘ ਸੰਧੂ)- ਬਲਾਕ ਅਰਨੀਵਾਲਾ ਦੇ ਵੱਖ ਵੱਖ ਪਿੰਡਾਂ ਦੇ ਵਿਕਾਸ ਲਈ ਹਲਕਾ ਵਿਧਾਇਕ ਰਮਿੰਦਰ ਆਵਲਾ ਵਲੋਂ ਜਾਰੀ ਰਾਸ਼ੀ ਦੇ ਚੈੱਕਾਂ ਨੂੰ ਅੱਜ ਅਰਨੀਵਾਲਾ ਦਫ਼ਤਰ ਵਿਚ ਸੁਖਵੰਤ ਸਿੰਘ ਚੇਅਰਮੈਨ ਹਾਊਸਫੈੱਡ ਪੰਜਾਬ ਅਤੇ ਅਮਰ ...

ਪੂਰੀ ਖ਼ਬਰ »

ਪੰਜਾਬ ਦੇ ਲੋਕਾਂ ਦਾ ਰੁਝਾਨ 2022 'ਚ 'ਆਪ' ਦੀ ਸਰਕਾਰ ਬਣਾਉਣ ਵੱਲ-ਨਰੇਸ਼ ਕਟਾਰੀਆ

ਮੱਲਾਂਵਾਲਾ, 4 ਮਈ (ਸੁਰਜਨ ਸਿੰਘ ਸੰਧੂ)-ਜਿਉਂ-ਜਿਉਂ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ, ਤਿਵੇਂ-ਤਿਵੇਂ ਹਰ ਸਿਆਸੀ ਪਾਰਟੀਆਂ ਆਪਣੀਆਂ ਗਤੀਵਿਧੀਆਂ ਵਧਾ ਰਹੇ ਹਨ | ਇਸੇ ਲੜੀ ਤਹਿਤ ਹਲਕਾ ਜ਼ੀਰਾ 'ਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਕਟਾਰੀਆ ਵਲੋਂ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂਆਂ ਨੇ ਭਾਜਪਾ ਦੀ ਪੱਛਮੀ ਬੰਗਾਲ 'ਚ ਹੋਈ ਹਾਰ 'ਤੇ ਲੱਡੂ ਵੰਡੇ

ਕੁੱਲਗੜ੍ਹੀ, 4 ਮਈ (ਸੁਖਜਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਫ਼ਿਰੋਜ਼ਪੁਰ ਦੇ ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ ਵਿੱਚ ਪੱਛਮੀ ਬੰਗਾਲ ਵਿਚ ਭਾਜਪਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੇਸ਼ ਵਿਰੋਧੀ ਲਏ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਭਾਜਪਾ ਦੀ ਹੋਈ ਵੱਡੀ ਹਾਰ ਦੀ ਖ਼ੁਸ਼ੀ 'ਚ ਲੱਡੂ ਵੰਡੇ

ਮੱਲਾਂਵਾਲਾ, 4 ਮਈ (ਗੁਰਦੇਵ ਸਿੰਘ) - ਪੱਛਮੀ ਬੰਗਾਲ 'ਚ ਭਾਰਤੀ ਜਨਤਾ ਪਾਰਟੀ ਦੀ ਹੋਈ ਵੱਡੀ ਹਾਰ 'ਤੇ ਕਿਸਾਨ ਵਰਗ 'ਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ | ਕਸਬਾ ਮੱਲਾਂਵਾਲਾ ਵਿਖੇ ਗੁਰਲਾਲ ਸਿੰਘ ਭੱੁਲਰ ਸਾਬਕਾ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਮੱਲਾਂਵਾਲਾ ਦੀ ਅਗਵਾਈ ...

ਪੂਰੀ ਖ਼ਬਰ »

ਐਨ.ਐਚ.ਐਮ. ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਲਗਾਇਆ ਧਰਨਾ

ਗੁਰੂਹਰਸਹਾਏ, 4 ਮਈ (ਕਪਿਲ ਕੰਧਾਰੀ)-ਸਿਹਤ ਵਿਭਾਗ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਵਿਚ ਕੰਮ ਕਰ ਰਹੇ ਕਰਮਚਾਰੀਆਂ ਨੇ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਅੱਜ ਗੁਰੂਹਰਸਹਾਏ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਕਮਿਊਨਿਟੀ ਹੈਲਥ ...

ਪੂਰੀ ਖ਼ਬਰ »

ਬੱਚਿਆਂ ਦਾ ਸਕੂਲ 'ਚ ਦਾਖਲਾ ਕਰਵਾਉਣ ਲਈ ਸਿੱਖਿਆ ਅਧਿਕਾਰੀਆਂ ਨੇ ਇੱਟਾਂ ਵਾਲੇ ਭੱਠਿਆਂ 'ਤੇ ਜਾ ਕੇ ਕੀਤਾ ਪ੍ਰੇਰਿਤ

ਫ਼ਿਰੋਜ਼ਪੁਰ, 4 ਮਈ (ਤਪਿੰਦਰ ਸਿੰਘ)- ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖ਼ਲੇ ਲਈ ਚਲਾਈ ਜਾ ਰਹੀ ਦਾਖਲਾ ਮੁਹਿੰਮ ਤਹਿਤ ਅੱਜ ਡਿਪਟੀ ਡੀ.ਈ.ਓ. ਸੁਖਵਿੰਦਰ ਸਿੰਘ ਅਤੇ ਸਹਾਇਕ ਬੀ.ਪੀ.ਈ.ਓ. ਸੁਖਵਿੰਦਰ ਕੌਰ ਦੀ ਅਗਵਾਈ ਵਿਚ ਪਿੰਡ ਠੱਠਾ ਦਲੇਲ ਸਿੰਘ ਨਜ਼ਦੀਕ ...

ਪੂਰੀ ਖ਼ਬਰ »

ਜਥੇ. ਗੁਰਮੀਤ ਸਿੰਘ ਵਲੋਂ ਜਨਮੇਜਾ ਸਿੰਘ ਸੇਖੋਂ ਦੀ ਹਮਾਇਤ ਦਾ ਐਲਾਨ

ਮਖੂ, 4 ਮਈ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)-ਜਨਮੇਜਾ ਸਿੰਘ ਸੇਖੋਂ ਸਾਬਕਾ ਕੈਬਨਿਟ ਮੰਤਰੀ ਨੂੰ ਅਕਾਲੀ ਦਲ ਬਾਦਲ ਵਲੋਂ ਜ਼ੀਰਾ ਹਲਕੇ ਦੇ ਟਿਕਟ ਦਿੱਤੇ ਜਾਣ 'ਤੇ ਅੱਜ ਗੁਰਮੀਤ ਸਿੰਘ ਬੂਹ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗ੍ਰਹਿ ਪਹੁੰਚੇ | ਇਸ ...

ਪੂਰੀ ਖ਼ਬਰ »

ਕੋਰੋਨਾ ਦੌਰਾਨ ਸੂਬਾ ਸਰਕਾਰ ਕਰੇ ਮੁਫ਼ਤ ਰਾਸ਼ਨ ਤੇ ਵਿੱਤੀ ਸਹਾਇਤਾ ਦੇਣ ਦਾ ਐਲਾਨ-'ਆਪ'

ਫ਼ਿਰੋਜ਼ਪੁਰ, 4 ਮਈ (ਕੁਲਬੀਰ ਸਿੰਘ ਸੋਢੀ) - ਦਿੱਲੀ ਦੇ ਮੱੁਖ ਮੰਤਰੀ ਕੇਜਰੀਵਾਲ ਲੋਕਾਂ ਨੂੰ ਸਹਾਇਤਾ ਦੇ ਸਕਦੇ ਹਨ ਤਾਂ ਕੈਪਟਨ ਅਮਰਿੰਦਰ ਸਿੰਘ ਕਿਉਂ ਨਹੀਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 'ਆਪ' ਦੇ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਯੂਥ ਦੇ ਸਿਰਕੱਢ ਆਗੂ ਮੋੜਾ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਰੈਗੂਲਰ ਭਰਤੀ ਦੀ ਮੰਗ

ਫ਼ਾਜ਼ਿਲਕਾ, 4 ਮਈ (ਦਵਿੰਦਰ ਪਾਲ ਸਿੰਘ)- ਪੀ.ਡਬਲਯੂ.ਡੀ.ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਪ੍ਰਧਾਨ ਰਾਜਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਪ੍ਰਤਾਪ ਬਾਗ਼ ਵਿਚ ਹੋਈ, ਜਿਸ ਵਿਚ ਸਰਕਾਰ ਤੋਂ ਚੋਣਾਂ ਦੌਰਾਨ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ...

ਪੂਰੀ ਖ਼ਬਰ »

ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਦੋ ਕਾਬੂ, ਔਰਤ ਫ਼ਰਾਰ

ਅਬੋਹਰ, 4 ਮਈ (ਕੁਲਦੀਪ ਸਿੰਘ ਸੰਧੂ)- ਥਾਣਾ ਸਿਟੀ-2 ਦੀ ਪੁਲਿਸ ਨੇ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਜਦ ਕਿ ਇਸ ਮਾਮਲੇ ਵਿਚ ਦੋਸ਼ੀ ਔਰਤ ਫ਼ਰਾਰ ਦੱਸੀ ਜਾ ਰਹੀ ਹੈ | ਥਾਣਾ ਸਿਟੀ-2 ਦੀ ਪੁਲਿਸ ਨੇ ਇਸ ਮਾਮਲੇ 'ਚ ਇਨ੍ਹਾਂ ...

ਪੂਰੀ ਖ਼ਬਰ »

ਕੋਰੋਨਾ ਦਾ ਟਾਕਰਾ ਕਰਨ ਲਈ ਕਾਂਗਰਸ ਵਲੋਂ ਜਾਗਰੂਕਤਾ ਕਮੇਟੀ ਦਾ ਗਠਨ

ਮੰਡੀ ਅਰਨੀਵਾਲਾ, 4 ਅਪ੍ਰੈਲ (ਨਿਸ਼ਾਨ ਸਿੰਘ ਸੰਧੂ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਸੂਬੇ 'ਚ ਕੋਰੋਨਾ ਦਾ ਟਾਕਰਾ ਕਰਨ ਲਈ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਹੇਠਲੇ ਪੱਧਰ 'ਤੇ ਕਮੇਟੀਆਂ ਗਠਨ ਕਰਨ ਦੇ ਦਿੱਤੇ ਸੁਝਾਅ ...

ਪੂਰੀ ਖ਼ਬਰ »

ਨਾੜ ਦੇ ਅੱਗ ਨਾਲ ਸੜਿਆ ਮੋਟਰਸਾਈਕਲ, ਚਾਲਕ ਵਾਲ-ਵਾਲ ਬਚਿਆ

ਫ਼ਾਜ਼ਿਲਕਾ, 4 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ-ਮਲੋਟ ਰੋਡ 'ਤੇ ਸਥਿਤ ਪਿੰਡ ਪੂਰਨ ਪੱਟੀ ਨੇੜੇ ਸੜਕ 'ਤੇ ਜਾ ਰਿਹਾ ਇਕ ਮੋਟਰਸਾਈਕਲ ਖੇਤ ਵਿਚ ਨਾੜ ਨੂੰ ਲੱਗੀ ਅੱਗ ਦੀ ਲਪੇਟ ਵਿਚ ਆ ਕੇ ਸੁਆਹ ਹੋ ਗਿਆ | ਜਦੋਂ ਕਿ ਮੋਟਰ ਸਾਈਕਲ ਸਵਾਰ ਵਾਲ-ਵਾਲ ਬੱਚ ਗਿਆ | ਮਿਲੀ ...

ਪੂਰੀ ਖ਼ਬਰ »

ਐਡਵੋਕੇਟ ਭੁੱਲਰ 'ਤੇ ਕੀਤਾ ਪਰਚਾ ਰੱਦ ਹੋਵੇ-ਕਟਾਰੀਆ

ਫ਼ਿਰੋਜ਼ਪੁਰ, 4 ਮਈ (ਕੁਲਬੀਰ ਸਿੰਘ ਸੋਢੀ) - ਸਿਵਲ ਹਸਪਤਾਲ 'ਚ ਪ੍ਰਸ਼ਾਸਨਿਕ ਪ੍ਰਬੰਧਾਂ, ਐਸ.ਐਮ.ਓ. ਦੀ ਤਾਇਨਾਤੀ ਅਤੇ ਸਥਾਨਕ ਹਸਪਤਾਲ ਨੂੰ ਦਿੱਤੇ ਵੈਂਟੀਲੇਟਰ ਮਾਮਲੇ ਨੂੰ ਲੋਕਾਂ ਸਾਹਮਣੇ ਪੇਸ਼ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸੂਬਾ ਬੁਲਾਰੇ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸਹਾਰੀ ਮੱਲ ਵਿਖੇ ਪੰਜਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਮਨਾਇਆ

ਆਰਿਫਕੇ, 4 ਮਈ (ਬਲਬੀਰ ਸਿੰਘ ਜੋਸਨ)- ਗੁਰਦੁਆਰਾ ਬਾਬਾ ਸਹਾਰੀ ਮੱਲ ਜੀ ਪਿੰਡ ਅੱਕੂ ਮਸਤੇ ਕੇ ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਅਤੇ ਚਾਲੀ ਮੁਕਤਿਆਂ ਦੀ ਸ਼ਹਾਦਤ ਨੂੰ ਸਮਰਪਿਤ ਫੈਡਰੇਸ਼ਨ ਆਗੂ ਦਿਲਬਾਗ ਸਿੰਘ ਵਿਰਕ ਅਤੇ ...

ਪੂਰੀ ਖ਼ਬਰ »

ਜਲ ਸਪਲਾਈ ਕੰਟਰੈਕਟ ਵਰਕਰਾਂ ਵਲੋਂ ਭੁੱਖ ਹੜਤਾਲ ਛੇਵੇਂ ਦਿਨ ਵੀ ਜਾਰੀ

ਫ਼ਿਰੋਜ਼ਪੁਰ, 4 ਮਈ (ਤਪਿੰਦਰ ਸਿੰਘ)- ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੇਨ ਦਫ਼ਤਰ ਵਿਚ ਕੋਰੋਨਾ ਵਰਗੀ ਭਿਆਨਕ ਬਿਮਾਰੀ ਦੇ ਚੱਲਦਿਆਂ ਭੁੱਖ ਹੜਤਾਲ ਅਤੇ ਧਰਨਾ ਛੇਵੇਂ ਦਿਨ ਵਿਚ ਤਬਦੀਲ ਹੋ ਗਿਆ | ਮੀਤ ਪ੍ਰਧਾਨ ਪੰਜਾਬ ...

ਪੂਰੀ ਖ਼ਬਰ »

ਨੌਜਵਾਨਾਂ ਦਾ 22ਵਾਂ ਜਥਾ ਦਿੱਲੀ ਹੋਇਆ ਰਵਾਨਾ

ਗੁਰੂਹਰਸਹਾਏ, 4 ਮਈ (ਕਪਿਲ ਕੰਧਾਰੀ)- ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਪਿੰਡ ਛੋਟਾ ਜੰਡ ਵਾਲਾ ਤੋਂ ਨੌਜਵਾਨਾਂ ਦਾ 22ਵਾਂ ਜਥਾ ਦਿੱਲੀ ਮੋਰਚੇ ਲਈ ਰਵਾਨਾ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਕਿਯੂ ਡਕੌਂਦਾ ਦੇ ਪੈੱ੍ਰਸ ਸਕੱਤਰ ਪ੍ਰਗਟ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ 6565 ਵਿਅਕਤੀਆਂ ਨੇ ਸਿਹਤਯਾਬ ਹੋ ਕੀਤੀ ਕੋਵਿਡ-19 'ਤੇ ਜਿੱਤ ਦਰਜ-ਡਾ: ਰਾਜ

ਫ਼ਿਰੋਜ਼ਪੁਰ, 4 ਮਈ (ਜਸਵਿੰਦਰ ਸਿੰਘ ਸੰਧੂ)-ਕੋਵਿਡ-19 ਦੇ ਰੋਕਥਾਮ ਅਤੇ ਲੋਕਾਂ ਨੂੰ ਰੋਗ ਦੀ ਮਾਰ ਤੋਂ ਬਚਾਉਣ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਿਹਤ ਵਿਭਾਗ ਵਲੋਂ ਚੁੱਕੇ ਯੋਗ ਕਦਮਾਂ ਸਦਕਾ ਜ਼ਿਲ੍ਹੇ ਅੰਦਰ 6565 ਵਿਅਕਤੀਆਂ ਨੇ ਜ਼ਿੰਦਗੀ-ਮੌਤ ਦਰਮਿਆਨ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਨੇ ਹਲਕਾ ਫ਼ਿਰੋਜ਼ਪੁਰ ਨੂੰ ਵਿਕਾਸ ਦੀਆਂ ਲੀਹਾਂ 'ਤੇ ਤੋਰਿਆ-ਲਖਵਿੰਦਰ ਸਿੰਘ

ਆਰਿਫਕੇ, 4 ਮਈ (ਬਲਬੀਰ ਸਿੰਘ ਜੋਸਨ)-ਹਲਕਾ ਫ਼ਿਰੋਜ਼ਪੁਰ ਅੰਦਰ ਵਿਕਾਸ ਦੀ ਹਨ੍ਹੇਰੀ ਜਿਥੇ ਝੁੱਲ ਰਹੀ ਹੈ, ਉਥੇ ਹੀ ਹਲਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਸ਼ਹਿਰ ਦੇ ਨਾਲ-ਨਾਲ ਪਿੰਡਾਂ ਦੇ 'ਚ ਵਿਕਾਸ ਕੰਮਾਂ ਰਾਹੀਂ ਨੁਹਾਰ ਬਦਲੀ ਜਾ ਰਹੀ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਪਿੰਡ ਕੋਠੇ ਅੰਬਰ ਹਰ ਦੇ ਵੱਡੀ ਗਿਣਤੀ ਪਰਿਵਾਰ 'ਆਪ' 'ਚ ਸ਼ਾਮਿਲ

ਖੋਸਾ ਦਲ ਸਿੰਘ, 4 ਅਪ੍ਰੈਲ (ਮਨਪ੍ਰੀਤ ਸਿੰਘ ਸੰਧੂ)- ਅੱਜ ਕਾਂਗਰਸ ਅਤੇ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਝਟਕਾ ਲੱਗਿਆ ਜਦੋਂ ਨਜ਼ਦੀਕੀ ਪਿੰਡ ਕੋਠੇ ਅੰਬਰ ਹਰ ਦੇ ਵੱਡੀ ਗਿਣਤੀ 'ਚ ਪਰਿਵਾਰ ਆਪ ਯੂਥ ਵਿੰਗ ਦੇ ਜੁਆਇੰਟ ਸਕੱਤਰ ਸ਼ਮਿੰਦਰ ਸਿੰਘ ਜ਼ੀਰਾ ਦੀ ਅਗਵਾਈ ਵਿੱਚ ਆਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX