ਤਾਜਾ ਖ਼ਬਰਾਂ


ਹਰੀਸ਼ ਰਾਵਤ ਨੇ ਟਵੀਟ ਕਰਕੇ ਭਾਜਪਾ ਨੂੰ ਮੋਦੀ-ਨਵਾਜ ਦੀ ਗਲਵੱਕੜੀ ਤੇ ਬਿਰਿਆਨੀ ਯਾਦ ਕਰਵਾਈ
. . .  2 minutes ago
ਨਵੀਂ ਦਿੱਲੀ, 21 ਸਤੰਬਰ - ਭਾਜਪਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਦੋਸਤੀ ਕਰਕੇ ਘੇਰਨ ਦੇ ਮੁੱਦੇ 'ਤੇ ਹਰੀਸ਼ ਰਾਵਤ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਸਿੱਧੂ ਭਾਜਪਾ ਵਿਚ ਸਨ ਤਾਂ ਉਸ ਵੇਲੇ ਵੀ ਉਨ੍ਹਾਂ ਦਾ ਦੋਸਤੀ ਇਮਰਾਨ ਖਾਨ ਨਾਲ ਸੀ...
ਡਿਪਟੀ ਕਮਿਸ਼ਨਰ ਲੁਧਿਆਣਾ 5 ਮਿੰਟ ਪਹਿਲਾ ਦਫ਼ਤਰ ਪੁੱਜੇ
. . .  about 1 hour ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ) - ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ 'ਚ ਸਵੇਰੇ 9 ਵਜੇ ਪੁੱਜਣ ਦੀ ਹਦਾਇਤ ਕੀਤੀ ਗਈ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ 9 ਵੱਜਣ ਤੋਂ ਪੰਜ ਮਿੰਟ ਪਹਿਲਾਂ ਹੀ...
ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  about 1 hour ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  about 1 hour ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  about 1 hour ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 10 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਬਹੁਰੰਗ

ਕ੍ਰਿਤੀ ਸੈਨਨ ਅਸੀਂ ਵੀ ਕਦੇ ਬੱਚੇ ਸੀ

ਬੇਬਾਕ ਕ੍ਰਿਤੀ ਸੈਨਨ ਨੇ ਆਪਣੇ ਖਾਸ ਬੇਲੀ ਵਰੁਣ ਧਵਨ ਦੀ ਪਿਛਲੇ ਦਿਨੀਂ ਸੋਸ਼ਲ ਮੀਡੀਆ 'ਤੇ ਖੂਬ ਲਾਹਪਾਹ ਕੀਤੀ। ਗੱਲ ਫਿਲਮ 'ਭੇੜੀਆ' ਦੇ ਸੈੱਟ ਦੀ ਹੈ ਜਿੱਥੇ ਵਰੁਣ ਨੇ ਇਕ ਸ਼ਖ਼ਸ ਦੇ ਜਨਮ ਦਿਨ 'ਤੇ ਕੇਕ ਕੱਟਿਆ ਪਰ ਵਿਚਾਰੀ ਇਕ ਬੱਚੀ ਦੇਖਦੀ ਰਹਿ ਗਈ, ਉਸ ਦਾ ਮੂੰਹ ...

ਪੂਰੀ ਖ਼ਬਰ »

ਹੁਣ ਉੱਚੀ ਉਡਾਣ ਭਰਨਾ ਚਾਹੁੰਦੀ ਹਾਂ ਸ਼ਲੋਕਾ ਪੰਡਿਤ

ਲੰਡਨ ਵਿਚ ਜਨਮੀ ਸ਼ਲੋਕਾ ਪੰਡਿਤ ਨੇ ਫ਼ਿਲਮ 'ਹੈਲੋ ਚਾਰਲੀ' ਰਾਹੀਂ ਫ਼ਿਲਮ ਸਨਅਤ ਵਿਚ ਦਾਖਲਾ ਲਿਆ ਹੈ। ਇਹ ਉਸ ਦੀ ਪਹਿਲੀ ਹਿੰਦੀ ਫ਼ਿਲਮ ਹੈ ਪਰ ਇਸ ਤੋਂ ਪਹਿਲਾਂ ਉਹ ਈਰਾਨੀ ਫ਼ਿਲਮ 'ਦ ਪਰਸ਼ੀਅਨ' ਵਿਚ ਕੰਮ ਕਰ ਚੁੱਕੀ ਹੈ। ਸ਼ਲੋਕਾ ਦਾ ਸਬੰਧ ਪੰਡਿਤ ਜਸਰਾਜ ਦੇ ਪਰਿਵਾਰ ਨਾਲ ਹੈ ...

ਪੂਰੀ ਖ਼ਬਰ »

ਕਰਨ ਜੌਹਰ ਵਲੋਂ ਕਾਰਤਿਕ ਫ਼ਿਲਮ ਤੋਂ ਬਾਹਰ

ਬਿਨਾਂ ਸਿੱਖੇ ਕਲਾਕਾਰ ਨੂੰ ਵੱਡੇ ਨਿਰਮਾਤਾ ਨਾਲ ਪੰਗਾ ਲੈਣਾ ਅਕਸਰ ਭਾਰੀ ਪੈਂਦਾ ਹੈ। ਹੁਣ ਇਸ ਦਾ ਇਕ ਨਮੂਨਾ ਕਾਰਤਿਕ ਆਰਿਅਨ ਨੇ ਵੀ ਪੇਸ਼ ਕਰ ਦਿੱਤਾ ਹੈ। ਹੋਇਆ ਇਹ ਕਿ ਨਿਰਮਾਤਾ ਕਰਨ ਜੌਹਰ ਨੇ 'ਦੋਸਤਾਨਾ-2' ਬਣਾਉਣ ਦੀ ਯੋਜਨਾ ਬਣਾਈ ਅਤੇ ਇਸ ਲਈ ਕਾਰਤਿਕ ਆਰਿਅਨ ਤੇ ...

ਪੂਰੀ ਖ਼ਬਰ »

ਸ਼ੂਟਿੰਗ ਦੇ ਪੰਜਾਹ ਦਿਨ ਬੜੇ ਤਣਾਅ 'ਚ ਲੰਘੇ : ਸੰਦੀਪਾ ਧਰ

'ਇਸੀ ਲਾਈਫ ਮੇਂ', 'ਗੋਲੂ ਔਰ ਪੱਪੂ', 'ਗਲੋਬਲ ਬਾਬਾ' ਆਦਿ ਫ਼ਿਲਮਾਂ ਵਿਚ ਅਭਿਨੈ ਕਰਨ ਵਾਲੀ ਸੰਦੀਪਾ ਧਰ ਨੇ ਹੁਣ ਵੈੱਬ ਸੀਰੀਜ਼ 'ਛੱਤੀਸ ਔਰ ਮੈਨਾ' ਵਿਚ ਡਾਂਸਰ ਦੀ ਭੂਮਿਕਾ ਨਿਭਾਈ ਹੈ। ਇਸ ਦੇ ਨਾਲ ਹੀ ਸੰਦੀਪਾ ਨੇ ਇਕ ਹੋਰ ਵੈੱਬ ਸੀਰੀਜ਼ 'ਬਿਸਾਤ' ਵਿਚ ਵੀ ਮੁੱਖ ਭੂਮਿਕਾ ...

ਪੂਰੀ ਖ਼ਬਰ »

ਸ਼ਵੇਤਾ ਤ੍ਰਿਪਾਠੀ ਹੁਣ ਰੋਮਾਂਟਿਕ ਭੂਮਿਕਾ ਵਿਚ

ਤਕਰੀਬਨ ਪਿਛਲੇ ਤਿੰਨ ਸਾਲਾਂ ਤੋਂ ਸ਼ਵੇਤਾ ਤ੍ਰਿਪਾਠੀ ਨਾਟਕੀ ਅੰਦਾਜ਼ ਵਾਲੀਆਂ ਭੂਮਿਕਾਵਾਂ ਵਿਚ ਹੀ ਨਜ਼ਰ ਆਉਂਦੀ ਰਹੀ ਹੈ। 'ਮਿਰਜ਼ਾਪੁਰ-2', 'ਦ ਗੌਨ ਗੇਮ', 'ਰਾਤ ਅਕੇਲੀ ਹੈ' ਆਦਿ ਵੈੱਬ ਸੀਰੀਜ਼ ਵਿਚ ਉਹ ਉਨ੍ਹਾਂ ਕਿਰਦਾਰਾਂ ਵਿਚ ਪੇਸ਼ ਹੋਈ ਜੋ ਅਸਲੀਅਤ ਦੇ ਨੇੜੇ ਸਨ। ਖ਼ੁਦ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼

ਸੰਗੀਤ ਦਾ ਅਮੁੱਕ ਦਰਿਆ ਸੀ : ਨੌਸ਼ਾਦ

ਸੰਗੀਤ ਅਤੇ ਨੌਸ਼ਾਦ ਦੋਵੇਂ ਸਮਾਨ ਅਰਥਕ ਹੀ ਸਨ। ਨੌਸ਼ਾਦ 'ਚੋਂ ਸੰਗੀਤ ਮਨਫ਼ੀ ਕਰ ਦਿਉ ਤਾਂ ਪਿੱਛੇ ਕੁਝ ਨਹੀਂ ਬਚਦਾ ਹੈ। ਉਹ ਸੰਗੀਤ ਦਾ ਅਮੁੱਕ ਦਰਿਆ ਸੀ। ਉਸ ਨੇ 70 ਦੇ ਕਰੀਬ ਫ਼ਿਲਮਾਂ ਵਿਚ ਸੰਗੀਤ ਦਿੱਤਾ ਸੀ ਤੇ ਸੰਗੀਤ ਦੀ ਉੱਤਮਤਾ ਵੇਖੋ ਕਿ ਉਸ ਦੇ ਸੰਗੀਤ ਨਾਲ ਸਜੀਆਂ 4 ...

ਪੂਰੀ ਖ਼ਬਰ »

ਸੇਵਾ ਦੇਖ ਕੇ ਪ੍ਰਭਾਵਿਤ ਹੋਏ ਅਰਮਾਨ ਮਲਿਕ

ਗਾਇਕ ਅਰਮਾਨ ਮਲਿਕ ਆਪਣੀ ਗਾਇਕੀ ਨਾਲ ਲੋਕਾਂ ਨੂੰ ਪ੍ਰਭਾਵਿਤ ਕਰਦੇ ਰਹੇ ਹਨ ਪਰ ਉਹ ਖ਼ੁਦ ਸਿੱਖ ਕੌਮ ਵਲੋਂ ਕੀਤੀ ਜਾ ਰਹੀ ਲੋਕ ਸੇਵਾ ਦੇਖ ਕੇ ਬਹੁਤ ਪ੍ਰਭਾਵਿਤ ਹੋਏ ਹਨ। ਖ਼ਾਸ ਕਰਕੇ ਕੋਰੋਨਾ ਕਾਲ ਦੌਰਾਨ ਗ਼ਰੀਬਾਂ ਲਈ ਲੰਗਰ ਦੀ ਸੇਵਾ ਦੇਖ ਕੇ ਉਹ ਬਹੁਤ ਪ੍ਰਭਾਵਿਤ ਹੋਏ ...

ਪੂਰੀ ਖ਼ਬਰ »

ਸੰਜੀਵ ਕੁਮਾਰ ਦੀ ਸਚਾਈ ਆਏਗੀ ਸਾਹਮਣੇ

ਸਵਰਗੀ ਅਦਾਕਾਰ ਸੰਜੀਵ ਕੁਮਾਰ ਦੇ ਭਤੀਜੇ ਉਦੈ ਜਰੀਵਾਲਾ ਨੇ ਸੰਜੀਵ ਕੁਮਾਰ ਦੀ ਜ਼ਿੰਦਗੀ 'ਤੇ ਕਿਤਾਬ ਲਿਖੀ ਹੈ। ਇਹ ਉਨ੍ਹਾਂ ਨੇ ਰੀਟਾ ਗੁਪਤਾ ਦੇ ਨਾਲ ਮਿਲ ਕੇ ਲਿਖੀ ਹੈ। ਉਦੈ ਅਨੁਸਾਰ ਉਹ ਸੰਜੀਵ ਕੁਮਾਰ ਨੂੰ ਨੇੜੇ ਤੋਂ ਜਾਣਦੇ ਸਨ ਅਤੇ ਉਨ੍ਹਾਂ ਦੀ ਜ਼ਿੰਦਗੀ ਤੋਂ ਚੰਗੀ ਤਰ੍ਹਾਂ ਜਾਣੂ ਸਨ। ਇਸ ਤਰ੍ਹਾਂ ਉਨ੍ਹਾਂ ਨੇ ਮਹਿਸੂਸ ਕੀਤਾ ਕਿ ਇਸ ਅਦਾਕਾਰ ਦੀ ਜ਼ਿੰਦਗੀ ਦੀ ਸੱਚਾਈ ਦੁਨੀਆ ਸਾਹਮਣੇ ਆਉਣੀ ਚਾਹੀਦੀ ਹੈ ਅਤੇ ਇਸ ਕੰਮ ਨੂੰ ਅੰਜਾਮ ਦੇਣ ਲਈ ਉਨ੍ਹਾਂ ਨੇ ਕਲਮ ਚੁੱਕ ਲਈ।
ਉਂਝ ਤਾਂ ਇਹ ਕਿਤਾਬ ਹੁਣ ਬਾਜ਼ਾਰ ਵਿਚ ਆ ਜਾਣੀ ਚਾਹੀਦੀ ਸੀ ਪਰ ਕੋਰੋਨਾ ਕਾਲ ਦੇ ਚਲਦਿਆਂ ਇਸ ਦੇ ਪ੍ਰਕਾਸ਼ਨ ਵਿਚ ਦੇਰੀ ਹੋ ਗਈ ਅਤੇ ਇਹ ਕਿਤਾਬ ਨਵੰਬਰ ਮਹੀਨੇ ਜਾਂ ਫਿਰ ਅਗਲੇ ਸਾਲ ਪ੍ਰਕਾਸ਼ਿਤ ਹੋਵੇਗੀ। ਕਿਤਾਬ ਦਾ ਟਾਈਟਲ ਅਜੇ ਰੱਖਣਾ ਹੈ ਪਰ ਫਿਲਹਾਲ ਇਸ ਦਾ ਨਾਂਅ 'ਵੈਰੀ ਲਵਡ ਮੈਨ' ਰੱਖਿਆ ਗਿਆ ਹੈ। ਪਹਿਲਾਂ ਇਹ ਕਿਤਾਬ ਅੰਗਰੇਜ਼ੀ ਵਿਚ ਪ੍ਰਕਾਸ਼ਿਤ ਹੋਵੇਗੀ ਫਿਰ ਅਨੁਵਾਦ ਕਰ ਕੇ ਗੁਜਰਾਤੀ ਤੇ ਹਿੰਦੀ ਵਿਚ ਵੀ ਆਵੇਗੀ ਅਤੇ ਇਸ ਦਾ ਪ੍ਰਕਾਸ਼ਨ ਹਾਪਰ ਕੋਲਿਨਸ ਵਲੋਂ ਕੀਤਾ ਜਾਵੇਗਾ।
ਉਮੀਦ ਹੈ ਕਿ ਸੰਜੀਵ ਕੁਮਾਰ ਦੇ ਚਾਹੁਣ ਵਾਲਿਆਂ ਲਈ ਇਹ ਕਿਤਾਬ ਅਨਮੋਲ ਤੋਹਫ਼ਾ ਸਾਬਤ ਹੋਵੇਗੀ।

-ਮੁੰੰਬਈ ਪ੍ਰਤੀਨਿਧ

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX