ਤਾਜਾ ਖ਼ਬਰਾਂ


ਡਿਪਟੀ ਕਮਿਸ਼ਨਰ ਲੁਧਿਆਣਾ 5 ਮਿੰਟ ਪਹਿਲਾ ਦਫ਼ਤਰ ਪੁੱਜੇ
. . .  49 minutes ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ) - ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ 'ਚ ਸਵੇਰੇ 9 ਵਜੇ ਪੁੱਜਣ ਦੀ ਹਦਾਇਤ ਕੀਤੀ ਗਈ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ 9 ਵੱਜਣ ਤੋਂ ਪੰਜ ਮਿੰਟ ਪਹਿਲਾਂ ਹੀ...
ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  about 1 hour ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  about 1 hour ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  about 1 hour ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 9 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਖੇਡ ਜਗਤ

ਯੂਰਪੀ ਫੁੱਟਬਾਲ 'ਚ ਹੋਈ ਵੱਡੀ ਉੱਥਲ-ਪੁਥਲ

ਇੰਗਲੈਂਡ ਦੇ ਸਾਬਕਾ ਕਪਤਾਨ ਡੇਵਿਡ ਬੈਕਹਮ ਦਾ ਕਹਿਣਾ ਹੈ ਕਿ ਉਹ ਇਕ ਖਿਡਾਰੀ ਤੇ ਮਾਲਿਕ ਦੇ ਤੌਰ 'ਤੇ ਜਾਣਦੇ ਹਨ ਕਿ ਪ੍ਰਸ਼ੰਸਕਾਂ ਤੋਂ ਬਿਨਾਂ ਖੇਡਾਂ ਕੁਝ ਵੀ ਨਹੀਂ ਹਨ। ਖੇਡ ਜਗਤ ਦੇ ਟੂਰਨਾਮੈਂਟਾਂ 'ਚ ਯੂਰਪੀ ਫੁੱਟਬਾਲ ਦੀ ਚੈਂਪੀਅਨਜ਼ ਲੀਗ ਦਾ ਸਥਾਨ ਬਹੁਤ ਵੱਡਾ ...

ਪੂਰੀ ਖ਼ਬਰ »

ਬਾਰਸੀਲੋਨਾ ਓਪਨ ਟੈਨਿਸ ਟੂਰਨਾਮੈਂਟ

ਰਾਫ਼ੇਲ ਨਡਾਲ ਨੇ 12ਵੀਂ ਵਾਰ ਜਿੱਤੀ ਟਰਾਫ਼ੀ

ਵਿਸ਼ਵ ਰੈਂਕਿੰਗ 'ਚ ਦੂਸਰੇ ਨੰਬਰ ਦੇ ਸਪੇਨ ਦੇ ਸਟਾਰ ਟੈਨਿਸ ਖਿਡਾਰੀ ਰਾਫ਼ੇਲ ਨਡਾਲ ਨੇ ਇਕ ਵਾਰ ਫਿਰ ਕਲੇਅ ਕੋਰਟ 'ਤੇ ਆਪਣੀ ਬਾਦਸ਼ਾਹਤ ਸਾਬਤ ਕਰਦਿਆਂ ਬਾਰਸੀਲੋਨਾ ਓਪਨ ਟੈਨਿਸ ਟੂਰਨਮੈਂਟ ਦਾ ਖਿਤਾਬ ਆਪਣੇ ਨਾਂਅ ਕੀਤਾ। ਨਡਾਲ ਨੇ ਵਿਸ਼ਵ ਨੰਬਰ ਪੰਜ ਮਿਸਰ ਦੇ ...

ਪੂਰੀ ਖ਼ਬਰ »

ਆਈ.ਪੀ.ਐਲ. ਨਾਲ ਕ੍ਰਿਕਟਰ ਮਾਲਾਮਾਲ, ਕੋਰੋਨਾ ਨਾਲ ਆਮ ਜਨਤਾ ਬੇਹਾਲ

ਉਲੰਪਿਕ ਚੈਂਪੀਅਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੇ ਕਿਹਾ ਕਿ ਦੇਸ਼ ਦੇ ਕ੍ਰਿਕਟਰ ਕੋਰੋਨਾ ਨੂੰ ਲੈ ਕੇ ਅੱਖਾਂ ਤੇ ਕੰਨ ਬੰਦ ਨਹੀਂ ਕਰ ਸਕਦੇ। ਇਸ ਵੇਲੇ ਸਾਡੇ ਦੇਸ਼ ਦੀ ਮੈਡੀਕਲ ਵਿਵਸਥਾ ਪੂਰੀ ਤਰ੍ਹਾਂ ਨਾਲ ਚਰਮਰਾ ਗਈ ਹੈ ਤੇ ਇਸ ਵਿਚ ਹਸਪਤਾਲ ਦੇ ਕਰਮਚਾਰੀਆਂ ਤੇ ...

ਪੂਰੀ ਖ਼ਬਰ »

ਕ੍ਰਿਕਟ, ਸ਼ਾਟ ਪੁੱਟ ਅਤੇ ਡਿਸਕਸ ਥਰੋ ਦਾ ਨੇਤਰਹੀਣ ਖਿਡਾਰੀ ਗੌਰਵ ਬਿੰਦ

ਗੌਰਵ ਬਿੰਦ ਜਨਮ ਤੋਂ ਹੀ ਨੇਤਰਹੀਣ ਹੈ ਪਰ ਉਸ ਨੇ ਨੇਤਰਹੀਣ ਹੋਣ ਦੇ ਬਾਵਜੂਦ ਵੀ ਹਿੰਮਤ ਨਹੀਂ ਹਾਰੀ ਸਗੋਂ ਉਹ ਉਨ੍ਹਾਂ ਲੋਕਾਂ ਲਈ ਇਕ ਮਿਸਾਲ ਬਣਿਆ ਜਿਹੜੇ ਕਹਿੰਦੇ ਸੀ ਕਿ ਗੌਰਵ ਬਿੰਦ ਤਾਂ ਨੇਤਰਹੀਣ ਹੈ ਉਹ ਜ਼ਿੰਦਗੀ ਵਿਚ ਅੱਗੇ ਜਾ ਕੇ ਕੀ ਕਰੇਗਾ ਪਰ ਗੌਰਵ ਬਿੰਦ ਨੇ ...

ਪੂਰੀ ਖ਼ਬਰ »

ਨੌਜਵਾਨਾਂ ਲਈ ਮਿਸਾਲ ਅੰਤਰਰਾਸ਼ਟਰੀ ਦੌੜਾਕ ਮਾਸਟਰ ਸਰਬਜੀਤ ਸਿੰਘ ਕਾਹਲੋਂ

ਮਾਸਟਰ ਸਰਬਜੀਤ ਸਿੰਘ ਕਾਹਲੋਂ ਕਿੱਤੇ ਵਜੋਂ ਰਿਟਾਇਰਡ ਪੀ.ਟੀ.ਆਈ. ਅਧਿਆਪਕ ਹਨ, ਜਿਨ੍ਹਾਂ ਨੇ ਆਪਣੇ ਅਧਿਆਪਨ ਦੌਰਾਨ ਵੀ ਖੇਡਾਂ ਦਾ ਵਿਸ਼ਾ ਬੜੀ ਮਿਹਨਤ ਤੇ ਲਗਨ ਨਾਲ ਪੜ੍ਹਾਇਆ ਅਤੇ ਬਹੁਤ ਸਾਰੇ ਨੌਜਵਾਨ ਵਿਦਿਆਰਥੀਆਂ ਨੂੰ ਖੇਡਾਂ ਦੀ ਲਗਨ ਲਾਈ। ਖ਼ਾਲਸਾ ਹਾਈ ਸਕੂਲ ਵਡਾਲਾ ਬਾਂਗਰ ਤੋਂ ਮੁਢਲੀ ਵਿੱਦਿਆ ਹਾਸਲ ਕਰਦਿਆਂ ਸ੍ਰੀ ਸਰਬਜੀਤ ਸਿੰਘ ਕਾਹਲੋਂ ਆਪਣੇ ਸ਼ੌਕ ਨਾਲ ਹੀ ਖੇਡਾਂ ਦੇ ਖੇਤਰ ਵਿਚ ਪ੍ਰਵੇਸ਼ ਹੋਏ। ਸ੍ਰੀ ਜਸਪਾਲ ਸਿੰਘ, ਜੋ ਕਿ ਪ੍ਰਿੰਸੀਪਲ ਦੇ ਰੁਤਬੇ ਤੱਕ ਪਹੁੰਚੇ ਤੇ ਭੋਲੇਕਿਆਂ ਜ਼ਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲੇ ਸਨ, ਨੇ ਸਰਬਜੀਤ ਸਿੰਘ ਨੂੰ ਖੇਡਾਂ ਦੇ ਖੇਤਰ ਵੱਲ ਤੋਰਿਆ। ਸ਼ੁਰੂ ਵਿਚ ਹਾਕੀ ਅਤੇ ਕਬੱਡੀ ਖੇਡਣ ਦੀ ਲਗਨ ਲੱਗੀ ਤੇ ਆਪਣੀ ਜਵਾਨੀ ਦੇ ਦਿਨਾਂ ਵਿਚ ਕਬੱਡੀ ਦੇ ਕਈ ਮੈਚ ਆਪ ਜਿੱਤੇ।
ਹਾਕੀ ਵਿਚ ਵੀ ਬਹੁਤ ਮੱਲਾਂ ਮਾਰੀਆਂ। ਸਾਲ 1967-1968 ਤੋਂ 1971-1977 ਤੱਕ ਲਗਾਤਾਰ ਕਈ ਮੈਚ ਜਿੱਤੇ। ਆਪ ਨੂੰ ਉਲੰਪੀਅਨ ਸੁਰਜੀਤ ਸਿੰਘ ਨਾਲ ਵੀ ਹਾਕੀ ਖੇਡਣ ਦਾ ਮੌਕਾ ਮਿਲਿਆ। ਪਿਤਾ ਬੀ.ਡੀ.ਓ. ਸ੍ਰੀ ਪ੍ਰਤਾਪ ਸਿੰਘ ਕਾਹਲੋਂ ਦੀ ਅਗਵਾਈ ਅਤੇ ਹੱਲਾਸ਼ੇਰੀ ਨਾਲ ਲਗਾਤਾਰ ਕਈ ਵਰ੍ਹੇ ਖੇਡਾਂ ਵਿਚ ਆਪਣਾ ਨਾਂਅ ਰੌਸ਼ਨ ਕੀਤਾ। ਪੇਂਡੂ ਪੱਧਰ ਦੀ ਕਬੱਡੀ ਖੇਡੀ। ਉਹ ਸੰਤੋਖ ਸਿੰਘ ਗਿਲਵਾਣੀ, ਨਿਸ਼ਾਨ ਸਿੰਘ ਔਜਲਾ, ਪ੍ਰਿੰਸੀਪਲ ਜਸਵੰਤ ਸਿੰਘ ਵਰਗੇ ਉੱਘੇ ਖਿਡਾਰੀਆਂ ਨਾਲ ਕਬੱਡੀ ਖੇਡਦਿਆਂ ਸਾਦਾ ਜੀਵਨ ਜਿਊਣ ਦੀ ਸਭ ਨੂੰ ਪ੍ਰੇਰਨਾ ਦਿੰਦੇ ਹਨ। ਮਾਸਟਰ ਸਰਬਜੀਤ ਸਿੰਘ ਕਾਹਲੋਂ ਦੱਸਦੇ ਹਨ ਕਿ ਗੁਰੂ ਗੋਬਿੰਦ ਸਿੰਘ ਖ਼ਾਲਸਾ ਸਕੂਲ ਭਾਗੋਵਾਲ ਵਿਚ ਆਪਣੀਆਂ ਸੇਵਾਵਾਂ ਤੋਂ ਰਿਟਾਇਰ ਹੋਣ ਤੋਂ ਬਾਅਦ ਉਨ੍ਹਾਂ ਆਪਣੀ ਖੇਡ ਦੀ ਦੂਜੀ ਪਾਰੀ ਦੀ ਸ਼ੁਰੂਆਤ ਇਕ ਦੌੜਾਕ ਦੇ ਰੂਪ ਵਿਚ ਕੀਤੀ।
ਜਦੋਂ ਉਨ੍ਹਾਂ ਨੂੰ ਇਹ ਪਤਾ ਚੱਲਿਆ ਕਿ 60 ਸਾਲ ਤੋਂ ਉੱਪਰ ਵਾਲੇ ਖਿਡਾਰੀਆਂ ਨੂੰ ਸਮਾਜ ਸੇਵੀ ਸੰਸਥਾ ਮਾਸਟਰ ਐੈਥਲੈਟਿਕਸ ਐਸੋਸੀਏਸ਼ਨ 100 ਮੀਟਰ, 200 ਮੀਟਰ ਅਤੇ 400 ਮੀਟਰ ਦੌੜਾਂ ਦੌੜਨ ਦਾ ਮੌਕਾ ਦਿੰਦੀ ਹੈ ਤਾਂ ਫਿਰ ਆਪ ਨੇ ਪਿੱਛੇ ਮੁੜ ਕੇ ਨਹੀਂ ਵੇਖਿਆ। ਮਾਸਟਰ ਐਥਲੈਟਿਕਸ ਐਸੋਸੀਏਸ਼ਨ ਦੀ ਪ੍ਰੇਰਨਾ ਨਾਲ ਆਪ ਨੇ 60+ 65+ ਅਤੇ 70+ ਵਾਲੀਆਂ ਦੌੜਾਂ ਵਿਚ ਭਾਗ ਲਿਆ ਅਤੇ ਬੰਗਲੌਰ, ਦਿੱਲੀ, ਚੰਡੀਗੜ੍ਹ, ਜਲੰਧਰ, ਦੇਹਰਾਦੂਨ ਆਦਿ ਸ਼ਹਿਰਾਂ ਵਿਚ ਹੋਈਆਂ ਰਾਸ਼ਟਰੀ ਖੇਡਾਂ ਵਿਚ ਭਾਗ ਲਿਆ ਅਤੇ ਹਰ ਵਾਰ ਪਹਿਲਾ ਸਥਾਨ ਪ੍ਰਾਪਤ ਕੀਤਾ।
72 ਵਰ੍ਹਿਆਂ ਦੇ ਮਾਸਟਰ ਸਰਬਜੀਤ ਸਿੰਘ ਕਾਹਲੋਂ ਅੱਜ ਦੇ ਨੌਜਵਾਨ ਵਰਗ ਲਈ ਮਿਸਾਲ ਹਨ, ਜਿਹੜੇ ਨੌਜਵਾਨ ਸਿਹਤ ਪ੍ਰਤੀ ਚੇਤੰਨ ਨਹੀਂ ਹੁੰਦੇ। ਆਪ ਰੋਜ਼ਾਨਾ ਪ੍ਰੈਕਟਿਸ ਕਰਦੇ ਹਨ। ਪੋਲੀਟੈਕਨੀਕਲ ਕਾਲਜ ਬਟਾਲਾ ਦੇ ਸਟੇਡੀਅਮ ਵਿਚ ਲਗਾਤਾਰ ਦੌੜਾਂ ਦਾ ਅਭਿਆਸ ਕਰਨ ਵਾਲੇ ਮਾਸਟਰ ਸਰਬਜੀਤ ਸਿੰਘ ਸਾਦਾ ਖੁਰਾਕ ਖਾਣ ਨੂੰ ਪਹਿਲ ਦਿੰਦੇ ਹਨ। ਸਮੇਂ ਸਿਰ ਜਾਗਣਾ ਅਤੇ ਸਮੇਂ ਸਿਰ ਸੌਣਾ ਉਨ੍ਹਾਂ ਅਨੁਸਾਰ ਚੰਗੇ ਖਿਡਾਰੀਆਂ ਲਈ ਜ਼ਰੂਰੀ ਹੈ। ਵਰਨਣਯੋਗ ਗੱਲ ਹੈ ਕਿ ਆਪ ਨੇ ਸਾਰੀ ਉਮਰ ਨਸ਼ਾ ਰਹਿਤ ਰਹਿ ਕੇ ਆਪਣੀ ਚੰਗੀ ਖੁਰਾਕ ਅਤੇ ਸਰੀਰਕ ਕਸਰਤ ਨਾਲ ਸਾਦਾ ਜੀਵਨ ਸ਼ੈਲੀ ਧਾਰਨ ਕੀਤੀ ਹੋਈ ਹੈ। ਆਪ ਆਪਣੀ ਹਮਸਫਰ ਸ੍ਰੀਮਤੀ ਸੁਖਵਿੰਦਰ ਕੌਰ, ਜੋ ਕਿ ਸਾਦਾ ਜੀਵਨ ਅਤੇ ਉੱਚ ਵਿਚਾਰਾਂ ਦੀ ਮਾਲਕ ਹੈ, ਤੋਂ ਮਿਲੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਘਰੇਲੂ ਜ਼ਿੰਮੇਵਾਰੀਆਂ ਸੰਭਾਲੀਆਂ ਹਨ ਤਾਂ ਕਿ ਸਰਬਜੀਤ ਸਿੰਘ ਆਪਣੀਆਂ ਦੌੜਾਂ ਅਤੇ ਹੋਰ ਖੇਡਾਂ ਦੇ ਸ਼ੌਕ ਪੂਰੇ ਕਰ ਸਕਣ। ਆਪ ਨੂੰ ਸ੍ਰੀ ਬਾਵਾ ਲਾਲ ਸਾਹਿਤ ਮੰਚ ਗਿੱਲਾਂਵਾਲੀ ਧਿਆਨਪੁਰ ਨੇ ਸਨਮਾਨਿਤ ਕੀਤਾ ਹੈ। ਮਿਤੀ 27-28 ਫਰਵਰੀ ਨੂੰ ਲਵਲੀ ਯੂਨੀਵਰਸਿਟੀ ਜਲੰਧਰ ਵਿਖੇ ਮਾਸਟਰ ਖੇਡ ਐਸੋਸੀਏਸ਼ਨ ਪੰਜਾਬ ਵਲੋਂ ਹੋਈਆਂ 400 ਮੀਟਰ ਦੌੜ ਵਿਚ ਪਹਿਲਾ, 200 ਮੀਟਰ ਦੌੜ ਵਿਚ ਵੀ ਪਹਿਲਾ ਅਤੇ 110 ਮੀਟਰ ਹਰਤਲ ਦੌੜ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਸੋਨ ਤਗਮੇ ਅਤੇ ਇਕ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ ਹੈ। ਕਹਿਣ ਨੂੰ ਮਾਸਟਰ ਸਰਬਜੀਤ ਸਿੰਘ ਬਜ਼ੁਰਗ ਦੌੜਾਕਾਂ ਦੀ ਸ਼੍ਰੇਣੀ ਵਿਚ ਆਉਂਦੇ ਹਨ, ਪਰ ਨੌਜਵਾਨ ਪੀੜ੍ਹੀ ਲਈ ਉਹ ਇਕ ਮਿਸਾਲ ਹਨ, ਜੋ ਨੌਜਵਾਨਾਂ ਤੋਂ ਵੀ ਵੱਧ ਜੋਸ਼ ਅਤੇ ਉਤਸ਼ਾਹ ਨਾਲ ਦੌੜਾਂ ਵਿਚ ਭਾਗ ਲੈਂਦੇ ਹਨ। ਹੁਣ ਤੱਕ ਦਰਜਨਾਂ ਟਰਾਫੀਆਂ, ਤਗਮੇ ਅਤੇ ਸਰਟੀਫਿਕੇਟ ਜਿੱਤ ਕੇ ਉਨ੍ਹਾਂ ਕਲਾਨੌਰ ਜ਼ਿਲ੍ਹਾ ਗੁਰਦਾਸਪੁਰ ਦਾ ਅਤੇ ਆਪਣੇ ਪਰਿਵਾਰ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਦੀ ਇੱਛਾ ਹੈ ਕਿ ਸਰਕਾਰਾਂ ਖਿਡਾਰੀਆਂ ਲਈ ਰੁਜ਼ਗਾਰ ਦੇ ਮੌਕੇ ਅਤੇ ਖੇਡਾਂ ਦੇ ਮੌਕੇ ਮੁਹੱਈਆ ਕਰਨ। ਖੇਡਾਂ ਨੂੰ ਸਮਰਪਿਤ ਅਜਿਹੀਆਂ ਸ਼ਖ਼ਸੀਅਤਾਂ ਸਾਡੇ ਲਈ ਮਾਣ ਦਾ ਸਬੱਬ ਹਨ। ਮਾਸਟਰ ਸਰਬਜੀਤ ਸਿੰਘ ਕਾਹਲੋਂ ਦੀ ਇੱਛਾ ਹੈ ਕਿ ਸਰਕਾਰ ਇਨ੍ਹਾਂ ਖਿਡਾਰੀਆਂ ਦੀ ਸਾਰ ਲਵੇ ਤੇ ਉਨ੍ਹਾਂ ਦੀ ਆਰਥਿਕ ਤੌਰ 'ਤੇ ਮਦਦ ਕਰੇ।

-ਹੰਸ ਰਾਜ ਮਹਿਲਾ ਮਹਾਵਿਦਿਆਲਾ, ਜਲੰਧਰ

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX