ਤਾਜਾ ਖ਼ਬਰਾਂ


ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਬਣੇਗੀ ਘੱਟ ਗਿਣਤੀ ਸਰਕਾਰ
. . .  2 minutes ago
ਟੋਰਾਂਟੋ, 21 ਸਤੰਬਰ (ਸਤਪਾਲ ਸਿੰਘ ਜੌਹਲ) - ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਘੱਟ ਗਿਣਤੀ ਸਰਕਾਰ ਬਣੇਗੀ...
ਜਸਟਿਨ ਟਰੂਡੋ ਨੂੰ ਮਿਲੀ ਜਿੱਤ
. . .  1 minute ago
ਟੋਰਾਂਟੋ, 21 ਸਤੰਬਰ - ਜਸਟਿਨ ਟਰੂਡੋ ਨੇ ਜਿੱਤ ਹਾਸਲ ਕੀਤੀ ...
ਕੈਲਗਰੀ ਸਕਾਈਵਿਊ ਤੋਂ ਜਾਰਜ ਚਾਹਲ ਜੇਤੂ
. . .  33 minutes ago
ਕੈਲਗਰੀ 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਸਕਾਈਵਿਊ ਤੋਂ ਲਿਬਰਲ ਉਮੀਦਵਾਰ ਜਾਰਜ ਚਾਹਲ ਨੇ...
ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ
. . .  37 minutes ago
ਮੁੰਬਈ, 21 ਸਤੰਬਰ - ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ ਕੀਤਾ ...
ਆਈ.ਈ.ਡੀ. ਰਿਕਵਰੀ ਨਾਲ ਜੁੜੇ ਮਾਮਲੇ ਵਿਚ ਸੱਤ ਥਾਵਾਂ 'ਤੇ ਤਲਾਸ਼ੀ ਅਭਿਆਨ
. . .  46 minutes ago
ਨਵੀਂ ਦਿੱਲੀ, 21 ਸਤੰਬਰ - ਆਈ.ਈ.ਡੀ. ਰਿਕਵਰੀ ਨਾਲ ਜੁੜੇ 27 ਜੂਨ ਦੇ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ ਵਲੋਂ ਅਨੰਤਨਾਗ, ਬਾਰਾਮੂਲਾ, ਸ੍ਰੀਨਗਰ, ਡੋਡਾ, ਕਿਸ਼ਤਵਾੜ ਸਮੇਤ ਸੱਤ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਸਾਹਮਣੇ ਆਏ ਹਨ...
ਹਰੀਸ਼ ਰਾਵਤ ਨੇ ਟਵੀਟ ਕਰਕੇ ਭਾਜਪਾ ਨੂੰ ਮੋਦੀ-ਨਵਾਜ ਦੀ ਗਲਵੱਕੜੀ ਤੇ ਬਿਰਿਆਨੀ ਯਾਦ ਕਰਵਾਈ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਭਾਜਪਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਦੋਸਤੀ ਕਰਕੇ ਘੇਰਨ ਦੇ ਮੁੱਦੇ 'ਤੇ ਹਰੀਸ਼ ਰਾਵਤ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਸਿੱਧੂ ਭਾਜਪਾ ਵਿਚ ਸਨ ਤਾਂ ਉਸ ਵੇਲੇ ਵੀ ਉਨ੍ਹਾਂ ਦਾ ਦੋਸਤੀ ਇਮਰਾਨ ਖਾਨ ਨਾਲ ਸੀ...
ਡਿਪਟੀ ਕਮਿਸ਼ਨਰ ਲੁਧਿਆਣਾ 5 ਮਿੰਟ ਪਹਿਲਾ ਦਫ਼ਤਰ ਪੁੱਜੇ
. . .  about 2 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ) - ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ 'ਚ ਸਵੇਰੇ 9 ਵਜੇ ਪੁੱਜਣ ਦੀ ਹਦਾਇਤ ਕੀਤੀ ਗਈ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ 9 ਵੱਜਣ ਤੋਂ ਪੰਜ ਮਿੰਟ ਪਹਿਲਾਂ ਹੀ...
ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  about 2 hours ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  about 2 hours ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  about 2 hours ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 11 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਸਾਡੇ ਪਿੰਡ ਸਾਡੇ ਖੇਤ

ਕੋਰੋਨਾ ਵਾਇਰਸ ਵੇਲੇ ਝੋਨੇ ਦੀ ਲੁਆਈ ਸਬੰਧੀ ਅਗੇਤੇ ਪ੍ਰਬੰਧ

ਹੁਣ ਝੋਨੇ ਦੀਆਂ ਪਨੀਰੀਆਂ ਲੱਗਣੀਆਂ ਸ਼ੁਰੂ ਹੋ ਜਾਣਗੀਆਂ। ਬਹੁਤੀ ਸਿੱਧੀ ਬਿਜਾਈ ਵੀ ਇਸੇ ਮਹੀਨੇ ਹੋ ਜਾਵੇਗੀ। ਝੋਨੇ ਦੀ ਲੁਆਈ ਲਈ ਬਿਹਾਰ ਅਤੇ ਹੋਰ ਪੂਰਬੀ ਰਾਜਾਂ ਜਿਵੇਂ ਉੱਤਰ ਪ੍ਰਦੇਸ਼, ਝਾਰਖੰਡ, ਓਡੀਸ਼ਾ ਅਤੇ ਪੱਛਮੀ ਬੰਗਾਲ ਆਦਿ ਰਾਜਾਂ ਤੋਂ ਖੇਤ ਮਜ਼ਦੂਰ ਆਉਂਦੇ ਹਨ। ਉਨ੍ਹਾਂ ਨੂੰ ਝੋਨੇ ਦੀ ਲੁਆਈ 'ਚ ਮੁਹਾਰਤ ਹਾਸਿਲ ਹੈ। ਕੋਰੋਨਾ ਵਾਇਰਸ ਨੂੰ ਮੁੱਖ ਰੱਖਦਿਆਂ ਇਸ ਸਾਲ ਉਨ੍ਹਾਂ ਦੇ ਘੱਟ ਗਿਣਤੀ 'ਚ ਆਉਣ ਦੀ ਸੰਭਾਵਨਾ ਹੈ। ਭਾਵੇਂ ਪਿਛਲੇ ਸਾਲ ਵਾਂਗ ਜਦੋਂ ਅਜਿਹੀ ਹੀ ਸਥਿਤੀ ਪੈਦਾ ਹੋ ਗਈ ਸੀ, ਹੋਰ ਕੰਮਾਂ 'ਤੇ ਲੱਗੇ ਕਾਮੇ ਜਿਵੇਂ ਕਿ ਦਿਹਾੜੀਦਾਰ, ਰੇੜ੍ਹੀਆਂ 'ਤੇ ਸਾਮਾਨ ਵੇਚਣ ਵਾਲੇ, ਆਵਾਜਾਈ ਦੇ ਸਾਧਨਾਂ 'ਚ ਰੁਜ਼ਗਾਰ 'ਤੇ ਲੱਗੇ ਹੋਏ, ਹੋਟਲਾਂ ਤੇ ਰੈਸਟੋਰੈਂਟਾਂ ਤੇ ਸ਼ਾਦੀਘਰਾਂ 'ਚ ਕੰਮ ਕਰ ਰਹੇ ਬਹਿਰੇ ਤੇ ਦੁਕਾਨਾਂ 'ਚ ਕੰਮ ਕਰ ਰਹੇ ਪ੍ਰਵਾਸੀ ਨੌਕਰ ਵੀ ਝੋਨਾ ਲਾਉਣ ਲਈ ਆ ਗਏ ਸਨ। ਇਸ ਸਾਲ ਵੀ ਉਨ੍ਹਾਂ ਦਾ ਝੋਨਾ ਲਾਉਣ ਲਈ ਆਉਣਾ ਸੰਭਾਵਿਕ ਹੈ। ਪਰ ਫਿਰ ਵੀ ਕਿਸਾਨ ਹੁਣੇ ਤੋਂ ਝੋਨਾ ਲਾਉਣ ਸਬੰਧੀ ਖੇਤ ਮਜ਼ਦੂਰਾਂ ਦੀ ਘਾਟ ਦੀ ਸੋਚ 'ਚ ਪਏ ਹੋਏ ਹਨ। ਕੁਝ ਕਿਸਾਨ ਸਿੱਧੀ ਬਿਜਾਈ ਕਰਨ ਲਈ ਵਿਚਾਰ ਕਰ ਰਹੇ ਹਨ। ਸਿੱਧੀ ਬਿਜਾਈ ਤਕਨੀਕ ਵਿਚ ਐਨੀ ਖੇਤ ਮਜ਼ਦੂਰਾਂ ਦੀ ਲੋੜ ਨਹੀਂ ਪੈਂਦੀ। ਪ੍ਰੰਤੂ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਵਿਗਿਆਨਿਕ ਜਾਣਕਾਰੀ ਹੋਣਾ ਜ਼ਰੂਰੀ ਹੈ। ਝੋਨੇ ਦੇ ਵਿਸ਼ਵ ਪ੍ਰਸਿੱਧ ਮਾਹਿਰ ਜੋ ਚੌਲਾਂ ਦੇ ਬਾਦਸ਼ਾਹ ਦੇ ਤੌਰ 'ਤੇ ਜਾਣੇ ਜਾਂਦੇ ਹਨ, ਡਾ. ਗੁਰਦੇਵ ਸਿੰਘ ਖੁਸ਼ ਅਨੁਸਾਰ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਯੋਜਨਾਬੰਦੀ ਕਰਨੀ ਚਾਹੀਦੀ ਹੈ। ਕਿਉਂਕਿ ਰਾਜ 'ਚ ਖੇਤ ਮਜ਼ਦੂਰਾਂ ਦੀ ਸਮੱਸਿਆ ਦੇ ਭਵਿੱਖ 'ਚ ਗੰਭੀਰ ਰੂਪ ਧਾਰਨ ਕਰਨ ਦੀ ਸੰਭਾਵਨਾ ਹੈ। ਬਾਸਮਤੀ ਚੌਲਾਂ ਦੇ ਵਿਸ਼ਵ ਪ੍ਰਸਿੱਧ ਮਾਹਿਰ ਬਰੀਡਰ ਡਾ. ਅਸ਼ੋਕ ਕੁਮਾਰ ਸਿੰਘ (ਡਾਇਰੈਕਟਰ ਆਈ. ਸੀ. ਏ. ਆਰ. ਭਾਰਤੀ ਖੇਤੀ ਖੋਜ ਸੰਸਥਾਨ ਨਵੀਂ ਦਿੱਲੀ) ਕਹਿੰਦੇ ਹਨ ਕਿ ਪਾਣੀ ਅਤੇ ਖੇਤ ਮਜ਼ਦੂਰਾਂ ਦੀ ਘਾਟ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਲਈ ਮਜਬੂਰ ਕਰੇਗੀ। ਕਈ ਕਿਸਾਨਾਂ ਨੇ ਤਾਂ ਕੱਦੂ ਕਰ ਕੇ ਝੋਨਾ ਲਾਉਣ ਦੀ ਥਾਂ ਸਿੱਧੀ ਬਿਜਾਈ ਤਕਨੀਕ ਅਪਣਾ ਵੀ ਲਈ ਹੈ।
ਝੋਨੇ ਦੀ ਸਿੱਧੀ ਬਿਜਾਈ ਮਈਜੂਨ 'ਚ ਹੀ ਕੀਤੇ ਜਾਣ ਦੀ ਸਿਫਾਰਸ਼ ਹੈ। ਜੇ ਬਾਰਿਸ਼ ਨਾ ਹੋਈ ਹੋਵੇ ਅਤੇ ਜ਼ਮੀਨ ਖੁਸ਼ਕ ਹੋਵੇ ਤਾਂ ਰੌਣੀ ਕਰ ਕੇ ਬਿਜਾਈ ਕਰਨੀ ਚਾਹੀਦੀ ਹੈ। ਪੰਜਾਬ 'ਚ ਕਿਸਾਨ ਮਸ਼ੀਨ ਰਾਹੀਂ ਵੀ ਖੁਸ਼ਕ ਜ਼ਮੀਨ 'ਤੇ ਝੋਨਾ ਬੀਜਦੇ ਹਨ ਅਤੇ ਬਾਅਦ ਵਿਚ ਸਿੰਜਾਈ ਕਰਦੇ ਹਨ। ਪ੍ਰੰਤੂ ਝੋਨਾ ਜ਼ੀਰੋ ਟਿੱਲ ਹਾਲਤ ਵਿਚ ਹੀ ਬੀਜਿਆ ਜਾ ਸਕਦਾ ਹੈ ਜਿਸ ਵਿਚ ਕੋਈ ਵਾਹੀ ਦੀ ਲੋੜ ਨਹੀਂ ਪੈਂਦੀ। ਖੇਤ ਵਿਚ ਚਾਹੇ ਰਹਿੰਦ-ਖੂੰਹਦ ਹੋਵੇ ਚਾਹੇ ਨਾ ਹੋਵੇ, ਦੋਹੇਂ ਹਾਲਤਾਂ ਵਿਚ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ। ਸਿੱਧੀ ਬਿਜਾਈ ਲਈ ਖੇਤ ਦੀ ਤਿਆਰੀ ਪਹਿਲੀ ਵਾਹੀ ਉਲਟਾਵੇਂ ਹਲ ਨਾਲ ਕਰ ਕੇ ਕੀਤੀ ਜਾ ਸਕਦੀ ਹੈ। ਉਸ ਤੋਂ ਬਾਅਦ ਦੋ ਤਿੰਨ ਵਾਰ ਖੇਤ ਨੂੰ ਹੈਰਂੋ ਜਾਂ ਹਲ ਨਾਲ ਵਾਹਿਆ ਜਾਵੇ। ਉਸ ਤੋਂ ਬਾਅਦ ਖੇਤ ਨੂੰ ਪੱਧਰ ਕੀਤਾ ਜਾਵੇ। ਖੇਤ ਪਿਛਲੇ ਦੋ ਤਿੰਨ ਸਾਲਾਂ 'ਚ ਲੇਜ਼ਰ ਕਰਾਹੇ ਨਾਲ ਲੈਵਲ (ਪੱਧਰਾ) ਨਾ ਕਰਵਾਇਆ ਗਿਆ ਹੋਵੇ ਤਾਂ ਉਸ ਨੂੰ ਲੈਵਲ ਕਰਵਾ ਲੈਣਾ ਚਾਹੀਦਾ ਹੈ। ਲੇਜ਼ਰ ਕਰਾਹੇ ਨਾਲ ਲੈਵਲ ਕਰਵਾਉਣ ਨਾਲ 10 ਪ੍ਰਤੀਸ਼ਤ ਤੱਕ ਪਾਣੀ ਦੀ ਬੱਚਤ ਹੋ ਜਾਂਦੀ ਹੈ ਅਤੇ ਨਾਈਟ੍ਰੋਜਨ ਦੀ ਸਫਲਤਾ ਵਧ ਜਾਂਦੀ ਹੈ।
ਸਿੱਧੀ ਬਿਜਾਈ ਲਈ ਕਿਸਾਨ ਵਰਤਮਾਨ ਸਿਫਾਰਸ਼ ਕੀਤੀਆਂ ਜਾ ਰਹੀਆਂ ਕਿਸਮਾਂ 'ਚੋਂ ਕੋਈ ਵੀ ਕਿਸਮ ਚੁਣ ਸਕਦੇ ਹਨ। ਪ੍ਰੰਤੂ ਚੋਣ ਕੀਤੀ ਕਿਸਮ ਵਧੇਰੇ ਝਾੜ ਦੇਣ ਵਾਲੀ ਹੋਣੀ ਚਾਹੀਦੀ ਹੈ, ਉਸ ਵਿਚ ਬਿਮਾਰੀਆਂ ਦਾ ਟਾਕਰਾ ਕਰਨ ਦੀ ਸਮੱਰਥਾ ਹੋਵੇ, ਪਾਣੀ ਦੀ ਲੋੜ ਘੱਟ ਹੋਵੇ, ਮੁਕਾਬਲਤਨ ਪੱਕਣ ਨੂੰ ਥੋੜ੍ਹਾ ਸਮਾਂ ਲੈਂਦੀ ਹੋਵੇ ਅਤੇ ਪ੍ਰੈਕਟਿਸ ਕੀਤੇ ਜਾ ਰਹੇ ਫ਼ਸਲੀ ਚੱਕਰ 'ਚ ਬਿਜਾਈ ਕਰਨ ਦੇ ਅਨੁਕੂਲ ਹੋਵੇ। ਬਾਸਮਤੀ ਕਿਸਮਾਂ ਜੋ 18 ਤੋਂ 22 ਕੁਇੰਟਲ ਪ੍ਰਤੀ ਏਕੜ ਉਤਪਾਦਕਤਾ ਦੇਣ, ਉਨ੍ਹਾਂ ਦੀ ਵੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ। ਇਨ੍ਹਾਂ ਕਿਸਮਾਂ ਵਿਚ ਪੂਸਾ ਬਾਸਮਤੀ 1509 ਅਤੇ ਪੂਸਾ 1612 (ਖ਼ੁਸ਼ਬੂਦਾਰ) ਵੀ ਸ਼ਾਮਿਲ ਹਨ। ਮਸ਼ੀਨ ਨਾਲ ਬਿਜਾਈ ਕਰਨ ਲਈ 20 ਤੋਂ 25 ਕਿੱਲੋ ਬੀਜ ਪ੍ਰਤੀ ਹੈਕਟੇਅਰ ਵਰਤਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਕਤਾਰ ਤੋਂ ਕਤਾਰ ਦਰਮਿਆਨ ਫਾਸਲਾ ਝੋਨਾ ਜਾਂ ਬਾਸਮਤੀ ਦੀ ਕਿਸਮ ਨੂੰ ਮੁੱਖ ਰੱਖ ਕੇ ਆਮ ਤੌਰ 'ਤੇ 20 ਤੋਂ 25 ਸੈਂਟੀਮੀਟਰ ਹੋਣਾਂ ਚਾਹੀਦਾ ਹੈ। ਬਿਜਾਈ ਆਮ ਸੀਡ ਡਰਿਲ ਨਾਲ ਕੀਤੀ ਜਾ ਸਕਦੀ ਹੈ। ਜ਼ੀਰੋ ਟਿੱਲ ਵਿਚ ਹੈਪੀ ਸੀਡਰ ਦੀ ਵਰਤੋਂ ਕਰਨੀ ਪਵੇਗੀ। ਬਿਜਾਈ 2 ਤੋਂ 3 ਸੈਂਟੀਮੀਟਰ ਦੀ ਡੁੰਘਾਈ 'ਤੇ ਕੀਤੀ ਜਾਣੀ ਚਾਹੀਦੀ ਹੈ।
ਬਿਜਾਈ ਦੇ ਪਹਿਲੇ 40 45 ਦਿਨ ਪਾਣੀ ਦੇਣ ਦਾ ਯੋਗ ਪ੍ਰਬੰਧ ਕਰਨਾ ਬਹੁਤ ਜ਼ਰੂਰੀ ਹੈ। ਹਰ ਚੌਥੇ ਪੰਜਵੇਂ ਦਿਨ ਪਾਣੀ ਦੇਣਾ ਚਾਹੀਦਾ ਹੈ ਪ੍ਰੰਤੂ ਬਾਰਿਸ਼, ਜ਼ਮੀਨ ਦੀ ਕਿਸਮ, ਖੁਸ਼ਕੀ ਅਤੇ ਤਰੇੜਾਂ ਨੂੰ ਮੁੱਖ ਰੱਖ ਕੇ ਸਿੰਜਾਈ ਸਬੰਧੀ ਫੈਸਲਾ ਲੈਣ ਦੀ ਲੋੜ ਹੈ। ਟਰਾਂਸਪਲਾਂਟਿੱਡ ਫ਼ਸਲ ਵਾਂਗ ਪਾਣੀ ਖੜ੍ਹਾ ਕਰ ਕੇ ਫਲੱਡ ਕਰਨ ਦੀ ਜ਼ਰੂਰਤ ਨਹੀਂ। ਸਟੇਟ ਐਵਾਰਡੀ ਅਤੇ ਪੰਜਾਬ ਸਰਕਾਰ ਨਾਲ ਚੌਲਾਂ ਸਬੰਧੀ 'ਕ੍ਰਿਸ਼ੀ ਕਰਮਨ' ਪੁਰਸਕਾਰ ਪ੍ਰਾਪਤ ਕਰਨ ਵਾਲਾ, ਆਈ ਏ ਆਰ ਆਈ ਤੋਂ ਸਨਮਾਨਿਤ ਅਗਾਂਹਵਧੂ ਕਿਸਾਨ ਰਾਜਮੋਹਨ ਸਿੰਘ ਕਾਲੇਕਾ ਕਹਿੰਦਾ ਹੈ ਕਿ ਉਸ ਵਲੋਂ ਕੀਤੇ ਗਏ ਤਜਰਬੇ ਤੇ ਅਜ਼ਮਾਇਸ਼ਾਂ ਇਹ ਦਰਸਾਉਂਦੇ ਹਨ ਕਿ ਜੇ ਸਹੀ ਢੰਗ ਨਾਲ ਮਿਣਤੀ ਕੀਤੀ ਜਾਵੇ ਤਾਂ ਸਿੱਧੀ ਬੀਜੀ ਹੋਈ ਫ਼ਸਲ ਦੀ ਪਾਣੀ ਦੀ ਲੋੜ, ਟਰਾਂਸਪਲਾਂਟਿੱਡ ਫ਼ਸਲ ਨਾਲੋਂ ਕੋਈ ਬਹੁਤੀ ਘੱਟ ਨਹੀਂ। ਮਾਹਿਰਾਂ ਅਨੁਸਾਰ ਭਾਰੀ ਜ਼ਮੀਨਾਂ ਵਿਚ ਸਿੱਧੀ ਬਿਜਾਈ ਵਧੇਰੇ ਸਫ਼ਲ ਹੈ। ਹਲਕੀਆਂ ਰੇਤਲੀਆਂ ਜ਼ਮੀਨਾਂ ਵਿਚ ਇਸ ਦੀ ਕਾਸ਼ਤ ਨਹੀਂ ਕਰਨੀ ਚਾਹੀਦੀ। ਖਾਦਾਂ ਦੀ ਵਰਤੋਂ ਸਬੰਧੀ, ਮਾਹਿਰ ਕਹਿੰਦੇ ਹਨ, ਕਿ ਜ਼ਮੀਨ ਦੀ ਪਰਖ ਦੇ ਆਧਾਰ 'ਤੇ ਕਰਨੀ ਚਾਹੀਦੀ ਹੈ ਅਤੇ ਨਾਈਟ੍ਰੋਜਨ ਦਾ ਤੀਜਾ ਹਿੱਸਾ, ਸਾਰੀ ਪੋਟਾਸ਼, ਫਾਸਫੋਰਸ ਤੇ ਜ਼ਿੰਕ ਬਿਜਾਈ ਵੇਲੇ ਹੀ ਪਾ ਦੇਣੇ ਚਾਹੀਦੇ ਹਨ। ਦੋ ਤਿਹਾਈ ਨਾਈਟਰੋਜਨ ਦੋ ਵੇਰ ਇੱਕਸਾਰ ਮਾਤਰਾ ਵਿਚ ਪਾ ਦੇਣੀ ਚਾਹੀਦੀ ਹੈ। ਜਿੱਥੇ ਕਣਕ ਨੂੰ ਪੂਰੀ ਫਾਸਫੋਰਸ ਪਾਈ ਹੋਵੇ, ਉੱਥੇ ਫਾਸਫੋਰਸ ਖਾਦ ਪਾਉਣ ਦੀ ਲੋੜ ਨਹੀਂ।
ਸਿੱਧੀ ਬਿਜਾਈ ਦੇ ਖੇਤਰ ਵਾਲੀ ਫ਼ਸਲ 'ਚ ਬਕਾਨੇ (ਝੰਡਾ ਰੋਗ) ਦੀ ਬਿਮਾਰੀ ਆਉਣ ਦੀ ਸੰਭਾਵਨਾ ਨਹੀਂ, ਜੇ ਆਉਂਦੀ ਵੀ ਹੈ ਤਾਂ ਬਹੁਤ ਘੱਟ। ਪ੍ਰੰਤੂ ਸਿੱਧੀ ਬਿਜਾਈ ਵੇਲੇ ਖੇਤਾਂ ਵਿਚ ਨਦੀਨਾਂ ਦੀ ਸਮੱਸਿਆ ਬੜੀ ਗੰਭੀਰ ਹੈ। ਬਿਮਾਰੀਆਂ ਅਤੇ ਨੈਮਾਟੋਡਜ਼ ਦਾ ਹਮਲਾ ਵੀ ਸਿੱਧੀ ਬਿਜਾਈ ਦੀ ਫ਼ਸਲ 'ਤੇ ਹੁੰਦਾ ਹੈ। ਗੋਭ ਦੀ ਸੁੰਡੀ 'ਤੇ ਕਾਬੂ ਪਾਉਣ ਲਈ 25 ਤੋਂ 30 ਦਿਨ ਬਾਅਦ ਕਾਰਟਾਪ, ਹਾਈਡਰੋਕਲੋਰਾਈਡ (4 ਪ੍ਰਤੀਸ਼ਤ ਦਾਣੇਦਾਰ) ਦਾ ਪ੍ਰਯੋਗ ਕਰਨਾ ਚਾਹੀਦਾ ਹੈ। ਸਿਉਂਕ 'ਤੇ ਕਾਬੂ ਪਾਉਣ ਲਈ ਫਿਪਰੋਨਿਲ (0.3 ਜੀ) ਬਿਜਾਈ ਤੋਂ ਪਹਿਲਾਂ ਜ਼ਮੀਨ 'ਚ ਪਾ ਦੇਣੀ ਚਾਹੀਦੀ ਹੈ। ਨਦੀਨਾਂ ਦੀ ਸਮੱਸਿਆ 'ਤੇ ਕਾਬੂ ਪਾਉਣ ਲਈ ਬਿਜਾਈ ਤੋਂ ਇਕ ਦੋ ਦਿਨ ਦੇ ਅੰਦਰ ਹੀ ਸਟੌਂਪ 30 ਈ ਸੀ (ਪੈਂਡੀਮੈਥਾਲਿਨ) ਦਾ ਪ੍ਰਯੋਗ ਕਰ ਲੈਣਾ ਚਾਹੀਦਾ ਹੈ। ਹਲਕੀਆਂ ਜ਼ਮੀਨਾਂ ਵਿਚ ਇਸ ਦੀ ਮਾਤਰਾ ਘੱਟ ਅਤੇ ਦਰਮਿਆਨੀਆਂ ਤੇ ਭਾਰੀਆਂ ਜ਼ਮੀਨਾਂ ਵਿਚ ਵੱਧ ਮਾਤਰਾ ਵਰਤਣ ਦੀ ਲੋੜ ਹੈ। ਸਿੱਧੀ ਬਿਜਾਈ ਵਾਲੇ ਖੇਤਾਂ ਵਿਚ ਆਮ ਤੌਰ 'ਤੇ ਲੋਹੇ ਦੀ ਘਾਟ ਆ ਜਾਂਦੀ ਹੈ। ਖ਼ਾਸ ਕਰ ਕੇ ਕੱਲਰੀ ਜ਼ਮੀਨਾਂ ਵਿਚ ਪੌਦਾ ਪੀਲਾ ਪੈ ਕੇ ਸੁੱਕਣਾ ਸ਼ੁਰੂ ਹੋ ਜਾਂਦਾ ਹੈ। ਇਸ ਲਈ ਫੈਰਸ ਸਲਫੇਟ ਦੇ ਚੂਨੇ ਨਾਲ ਮਿਲਾ ਕੇ ਦੋ ਤਿੰਨ ਛਿੜਕਾਅ ਕਰ ਦੇਣੇ ਚਾਹੀਦੇ ਹਨ।

ਖ਼ਬਰ ਸ਼ੇਅਰ ਕਰੋ

 

ਹਰੇ ਚਾਰੇ ਲਈ ਮੱਕੀ ਦੀ ਸਫਲ ਕਾਸ਼ਤ

ਮੱਕੀ ਸਾਉਣੀ ਦੇ ਮੌਸਮ ਦਾ ਮੁੱਖ ਚਾਰਾ ਹੈ ਅਤੇ ਪੰਜਾਬ ਵਿਚ ਤਕਰੀਬਨ 0.75 ਲੱਖ ਹੈਕਟੇਅਰ ਭੂਮੀ ਵਿਚ ਬੀਜੀ ਜਾਂਦੀ ਹੈ। ਇਹ 50-60 ਦਿਨਾਂ ਵਿਚ ਕਟਾਈ ਲਈ ਤਿਆਰ ਹੋ ਜਾਂਦੀ ਹੈ। ਦੁੱਧ ਦੇਣ ਵਾਲੇ ਪਸ਼ੂਆਂ ਲਈ ਇਸ ਨੂੰ ਬਹੁਤ ਚੰਗਾ ਸਮਝਿਆ ਜਾਂਦਾ ਹੈ। ਮੱਕੀ ਦੀਆਂ ਉੱਨਤ ...

ਪੂਰੀ ਖ਼ਬਰ »

ਝੋਨੇ ਦੀਆਂ ਘੱਟ ਸਮੇਂ ਵਿਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਜ਼ਿਆਦਾ ਫਾਇਦੇਮੰਦ

ਪੰਜਾਬ ਵਿਚ ਝੋਨੇ ਦੀ ਕਾਸ਼ਤ ਨਾਲ ਸਬੰਧਿਤ ਮੁੱਦਿਆਂ ਵਿਚੋਂ ਧਰਤੀ ਹੇਠਲੇ ਪਾਣੀ ਦੇ ਪੱਧਰ ਵਿਚ ਗਿਰਾਵਟ ਅਤੇ ਪਰਾਲੀ ਦੀ ਸਾਂਭ-ਸੰਭਾਲ ਅਹਿਮ ਹਨ। ਇਨ੍ਹਾਂ ਮੁੱਦਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਨਵੀਆਂ ਕਿਸਮਾਂ ਵਿਕਸਿਤ ...

ਪੂਰੀ ਖ਼ਬਰ »

ਦੇਸ਼ ਭਗਤ ਕੌਣ?

ਦੇਸ਼ ਭਗਤ ਜਾਂ ਦੇਸ਼ ਧ੍ਰੋਹੀ ਸ਼ਬਦ ਅਸੀਂ ਅਕਸਰ ਸੁਣਦੇ ਰਹਿੰਦੇ ਹਾਂ। ਪਰ ਬਹੁਤ ਘੱਟ ਲੋਕਾਂ ਨੂੰ ਇਨ੍ਹਾਂ ਦੇ ਅਸਲੀ ਮਾਅਨਿਆਂ ਬਾਰੇ ਪਤਾ ਹੋਵੇਗਾ। ਕਾਗਜ਼ੀ ਵਿਆਖਿਆ ਅਨੁਸਾਰ ਦੇਸ਼ ਨੂੰ ਪਿਆਰ ਕਰਨ ਵਾਲਾ ਭਗਤ ਤੇ ਨਫ਼ਰਤ ਕਰਨ ਵਾਲਾ ਧ੍ਰੋਹੀ। ਅਸਲ ਵਿਚ ਕਹਾਣੀ ਹੋਰ ਹੀ ...

ਪੂਰੀ ਖ਼ਬਰ »

ਕਵਿਤਾ

ਅੱਗ ਨਾੜ ਨੂੰ ਲਾਵੀਂ ਨਾ

* ਜਗਦੀਸ਼ ਸਿੰਘ ਕਲਾਨੌਰ *

ਜੇ ਚਾਹੁੰਦਾ ਏਂ ਸੁੱਖ ਜੀਵਾਂ ਦੀ ਅੱਗ ਨਾੜ ਨੂੰ ਲਾਵੀਂ ਨਾ। ਤਪਸ਼ਾਂ ਮਾਰੀ ਏਸ ਧਰਤ ਦੀ ਕੁੱਖ ਨੂੰ ਹੋਰ ਜਲਾਵੀਂ ਨਾ। ਧਰਤੀ ਦੀ ਕੁੱਖ ਬਾਂਝ ਕਰੀਂ ਨਾ ਕਿੱਥੋਂ ਉਪਜੂ ਖਾਣਾ-ਦਾਣਾ। ਅੱਗੇ ਕਹਿਰ ਕਮਾਇਆ ਥੋੜ੍ਹਾ? ਹੁਣ ਤੇ ਬਣ ਜਾ ਬੀਬਾ-ਰਾਣਾ। ਸਿੱਖ ਲੈ ਸਬਕ ਕੋਰੋਨੇ ...

ਪੂਰੀ ਖ਼ਬਰ »

ਝਾੜ ਕਰੇਲੇ ਦੀ ਸੁਚੱਜੀ ਕਾਸ਼ਤ

ਝਾੜ ਕਰੇਲਾ ਸਿਹਤ ਲਈ ਬਹੁਤ ਹੀ ਲਾਹੇਵੰਦ ਹੈ। ਇਸ ਵਿਚ ਭਰਪੂਰ ਮਾਤਰਾ ਵਿਚ ਮਿਨਰਲ, ਵਿਟਾਮਿਨ, ਰੇਸ਼ੇ ਅਤੇ ਐਂਟੀਆਕਸੀਡੈਂਟ ਹੁੰਦੇ ਹਨ ਜੋ ਕਿ ਇਸ ਨੂੰ ਇਕ ਸਿਹਤ ਵਰਧਕ ਸਬਜ਼ੀ ਬਣਾਉਂਦੇ ਹਨ। ਸ਼ਾਇਦ ਇਸੇ ਲਈ ਹੀ ਇਸ ਦੀ ਮੰਗ ਵੀ ਦਿਨੋਂ ਦਿਨ ਵਧ ਰਹੀ ਹੈ। ਇਸ ਦਾ ਜੂਸ ਵੀ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX