ਤਾਜਾ ਖ਼ਬਰਾਂ


ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਬਣੇਗੀ ਘੱਟ ਗਿਣਤੀ ਸਰਕਾਰ
. . .  10 minutes ago
ਟੋਰਾਂਟੋ, 21 ਸਤੰਬਰ (ਸਤਪਾਲ ਸਿੰਘ ਜੌਹਲ) - ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਘੱਟ ਗਿਣਤੀ ਸਰਕਾਰ ਬਣੇਗੀ...
ਜਸਟਿਨ ਟਰੂਡੋ ਨੂੰ ਮਿਲੀ ਜਿੱਤ
. . .  5 minutes ago
ਟੋਰਾਂਟੋ, 21 ਸਤੰਬਰ - ਜਸਟਿਨ ਟਰੂਡੋ ਨੇ ਜਿੱਤ ਹਾਸਲ ਕੀਤੀ ...
ਕੈਲਗਰੀ ਸਕਾਈਵਿਊ ਤੋਂ ਜਾਰਜ ਚਾਹਲ ਜੇਤੂ
. . .  50 minutes ago
ਕੈਲਗਰੀ 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਸਕਾਈਵਿਊ ਤੋਂ ਲਿਬਰਲ ਉਮੀਦਵਾਰ ਜਾਰਜ ਚਾਹਲ ਨੇ...
ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ
. . .  54 minutes ago
ਮੁੰਬਈ, 21 ਸਤੰਬਰ - ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ ਕੀਤਾ ...
ਆਈ.ਈ.ਡੀ. ਰਿਕਵਰੀ ਨਾਲ ਜੁੜੇ ਮਾਮਲੇ ਵਿਚ ਸੱਤ ਥਾਵਾਂ 'ਤੇ ਤਲਾਸ਼ੀ ਅਭਿਆਨ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਆਈ.ਈ.ਡੀ. ਰਿਕਵਰੀ ਨਾਲ ਜੁੜੇ 27 ਜੂਨ ਦੇ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ ਵਲੋਂ ਅਨੰਤਨਾਗ, ਬਾਰਾਮੂਲਾ, ਸ੍ਰੀਨਗਰ, ਡੋਡਾ, ਕਿਸ਼ਤਵਾੜ ਸਮੇਤ ਸੱਤ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਸਾਹਮਣੇ ਆਏ ਹਨ...
ਹਰੀਸ਼ ਰਾਵਤ ਨੇ ਟਵੀਟ ਕਰਕੇ ਭਾਜਪਾ ਨੂੰ ਮੋਦੀ-ਨਵਾਜ ਦੀ ਗਲਵੱਕੜੀ ਤੇ ਬਿਰਿਆਨੀ ਯਾਦ ਕਰਵਾਈ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਭਾਜਪਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਦੋਸਤੀ ਕਰਕੇ ਘੇਰਨ ਦੇ ਮੁੱਦੇ 'ਤੇ ਹਰੀਸ਼ ਰਾਵਤ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਸਿੱਧੂ ਭਾਜਪਾ ਵਿਚ ਸਨ ਤਾਂ ਉਸ ਵੇਲੇ ਵੀ ਉਨ੍ਹਾਂ ਦਾ ਦੋਸਤੀ ਇਮਰਾਨ ਖਾਨ ਨਾਲ ਸੀ...
ਡਿਪਟੀ ਕਮਿਸ਼ਨਰ ਲੁਧਿਆਣਾ 5 ਮਿੰਟ ਪਹਿਲਾ ਦਫ਼ਤਰ ਪੁੱਜੇ
. . .  about 2 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ) - ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ 'ਚ ਸਵੇਰੇ 9 ਵਜੇ ਪੁੱਜਣ ਦੀ ਹਦਾਇਤ ਕੀਤੀ ਗਈ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ 9 ਵੱਜਣ ਤੋਂ ਪੰਜ ਮਿੰਟ ਪਹਿਲਾਂ ਹੀ...
ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  1 minute ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  about 3 hours ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  about 3 hours ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 11 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਸਾਡੇ ਪਿੰਡ ਸਾਡੇ ਖੇਤ

ਕੋਰੋਨਾ ਵਾਇਰਸ ਵੇਲੇ ਝੋਨੇ ਦੀ ਲੁਆਈ ਸਬੰਧੀ ਅਗੇਤੇ ਪ੍ਰਬੰਧ

ਹੁਣ ਝੋਨੇ ਦੀਆਂ ਪਨੀਰੀਆਂ ਲੱਗਣੀਆਂ ਸ਼ੁਰੂ ਹੋ ਜਾਣਗੀਆਂ। ਬਹੁਤੀ ਸਿੱਧੀ ਬਿਜਾਈ ਵੀ ਇਸੇ ਮਹੀਨੇ ਹੋ ਜਾਵੇਗੀ। ਝੋਨੇ ਦੀ ਲੁਆਈ ਲਈ ਬਿਹਾਰ ਅਤੇ ਹੋਰ ਪੂਰਬੀ ਰਾਜਾਂ ਜਿਵੇਂ ਉੱਤਰ ਪ੍ਰਦੇਸ਼, ਝਾਰਖੰਡ, ਓਡੀਸ਼ਾ ਅਤੇ ਪੱਛਮੀ ਬੰਗਾਲ ਆਦਿ ਰਾਜਾਂ ਤੋਂ ਖੇਤ ਮਜ਼ਦੂਰ ਆਉਂਦੇ ...

ਪੂਰੀ ਖ਼ਬਰ »

ਹਰੇ ਚਾਰੇ ਲਈ ਮੱਕੀ ਦੀ ਸਫਲ ਕਾਸ਼ਤ

ਮੱਕੀ ਸਾਉਣੀ ਦੇ ਮੌਸਮ ਦਾ ਮੁੱਖ ਚਾਰਾ ਹੈ ਅਤੇ ਪੰਜਾਬ ਵਿਚ ਤਕਰੀਬਨ 0.75 ਲੱਖ ਹੈਕਟੇਅਰ ਭੂਮੀ ਵਿਚ ਬੀਜੀ ਜਾਂਦੀ ਹੈ। ਇਹ 50-60 ਦਿਨਾਂ ਵਿਚ ਕਟਾਈ ਲਈ ਤਿਆਰ ਹੋ ਜਾਂਦੀ ਹੈ। ਦੁੱਧ ਦੇਣ ਵਾਲੇ ਪਸ਼ੂਆਂ ਲਈ ਇਸ ਨੂੰ ਬਹੁਤ ਚੰਗਾ ਸਮਝਿਆ ਜਾਂਦਾ ਹੈ। ਮੱਕੀ ਦੀਆਂ ਉੱਨਤ ...

ਪੂਰੀ ਖ਼ਬਰ »

ਝੋਨੇ ਦੀਆਂ ਘੱਟ ਸਮੇਂ ਵਿਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਜ਼ਿਆਦਾ ਫਾਇਦੇਮੰਦ

ਪੰਜਾਬ ਵਿਚ ਝੋਨੇ ਦੀ ਕਾਸ਼ਤ ਨਾਲ ਸਬੰਧਿਤ ਮੁੱਦਿਆਂ ਵਿਚੋਂ ਧਰਤੀ ਹੇਠਲੇ ਪਾਣੀ ਦੇ ਪੱਧਰ ਵਿਚ ਗਿਰਾਵਟ ਅਤੇ ਪਰਾਲੀ ਦੀ ਸਾਂਭ-ਸੰਭਾਲ ਅਹਿਮ ਹਨ। ਇਨ੍ਹਾਂ ਮੁੱਦਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਨਵੀਆਂ ਕਿਸਮਾਂ ਵਿਕਸਿਤ ਕਰਨ ਦੀ ਰਣਨੀਤੀ ਤਹਿਤ ਘੱਟ ਸਮੇਂ ਵਿਚ ਵੱਧ ਝਾੜ, ਚੰਗੀ ਗੁਣਵੱਤਾ, ਘੱਟ ਪਰਾਲੀ, ਬਿਮਾਰੀਆਂ ਪ੍ਰਤੀ ਸਹਿਣਸ਼ੀਲਤਾ, ਵਾਢੀ ਉਪਰੰਤ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਜ਼ਿਆਦਾ ਵਕਫ਼ਾ ਅਤੇ ਬਦਲਦੇ ਮੌਸਮ ਦੇ ਅਨੁਕੁਲ ਰਹਿਣ ਵਾਲੀਆਂ ਕਿਸਮਾਂ ਵਿਕਸਿਤ ਕੀਤੀਆਂ ਜਾ ਰਹੀਆਂ ਹਨ। ਪਿਛਲੇ ਕੁੱਝ ਸਾਲਾਂ ਦੌਰਾਨ ਪੀ.ਏ.ਯੂ. ਨੇ ਘੱਟ ਸਮੇਂ ਵਿਚ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਵਿਕਸਿਤ ਕੀਤੀਆਂ ਹਨ ਜਿਨ੍ਹਾਂ ਵਿਚੋਂ ਪੀ.ਆਰ. 121, ਪੀ.ਆਰ. 122, ਪੀ.ਆਰ. 124, ਪੀ.ਆਰ. 126, ਪੀ.ਆਰ. 127, ਪੀ.ਆਰ. 128 ਅਤੇ ਪੀ.ਆਰ. 129 ਪ੍ਰਮੁੱਖ ਹਨ। ਭਾਵੇਂ ਪੰਜਾਬ ਵਿਚ ਪਿਛਲੇ ਸਾਲਾਂ ਦੌਰਾਨ ਘੱਟ ਸਮੇਂ ਵਿਚ ਪੱਕਣ ਵਾਲੀਆਂ ਕਿਸਮਾਂ ਅਧੀਨ ਰਕਬੇ ਵਿਚ ਮਹੱਤਵਪੂਰਨ ਵਾਧਾ ਹੋਇਆ ਹੈ ਪ੍ਰੰਤੂ ਕੁੱਝ ਜ਼ਿਲ੍ਹਿਆਂ ਜਿਵੇਂ ਕਿ ਬਰਨਾਲਾ, ਬਠਿੰਡਾ, ਲੁਧਿਆਣਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਸੰਗਰੂਰ ਵਿਚ ਅਜੇ ਵੀ ਕਈ ਕਿਸਾਨ ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਕਾਸ਼ਤ ਕਰ ਰਹੇ ਹਨ। ਇਨ੍ਹਾਂ ਕਿਸਮਾਂ ਪ੍ਰਤੀ ਕਿਸਾਨਾਂ ਦੀ ਧਾਰਨਾ ਹੈ ਕਿ ਇਨ੍ਹਾਂ ਕਿਸਮਾਂ ਦਾ ਝਾੜ ਜ਼ਿਆਦਾ ਹੋਣ ਕਰਕੇ ਮੁਨਾਫਾ ਜ਼ਿਆਦਾ ਹੁੰਦਾ ਹੈ। ਭਾਵੇਂ ਲੰਮਾਂ ਸਮਾਂ ਲੈਣ ਵਾਲੀਆਂ ਕਿਸਮਾਂ ਦਾ ਝਾੜ ਥੋੜ੍ਹਾ ਜ਼ਿਆਦਾ ਹੁੰਦਾ ਹੈ ਪਰ ਇਹ ਝਾੜ ਲੈਣ ਵਾਸਤੇ ਸਾਨੂੰ ਜ਼ਿਆਦਾ ਪਾਣੀ, ਖਾਦਾਂ, ਕੀਟਨਾਸ਼ਕਾਂ ਅਤੇ ਲੇਬਰ ਦੀ ਜ਼ਰੂਰਤ ਪੈਂਦੀ ਹੈ। ਪਰਾਲੀ ਜ਼ਿਆਦਾ ਹੋਣ ਕਰਕੇ ਇਸ ਦੀ ਸੁਚੱਜੀ ਸੰਭਾਲ ਲਈ ਖਰਚੇ ਵਧ ਜਾਂਦੇ ਹਨ। ਇਸ ਕਾਰਨ ਪੂਸਾ 44 ਆਦਿ ਕਿਸਮਾਂ ਤੋਂ ਸ਼ੁੱਧ ਮੁਨਾਫਾ ਕਾਫੀ ਘਟ ਜਾਂਦਾ ਹੈ ਜਿਸ ਨੂੰ ਕਿ ਆਮ ਤੌਰ 'ਤੇ ਕਿਸਾਨਾਂ ਵਲੋਂ ਅੱਖੋਂ ਪਰੋਖੇ ਕਰ ਦਿੱਤਾ ਜਾਂਦਾ ਹੈ।
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੁਆਰਾ ਝੋਨੇ ਦੀ ਫ਼ਸਲ 'ਤੇ ਕੀਤੇ ਗਏ ਸਰਵੇਖਣ ਦੇ ਆਧਾਰ ਤੇ ਘੱਟ ਸਮੇਂ ਵਿਚ ਪੱਕਣ ਵਾਲੀਆਂ ਸਿਫਾਰਸ਼ ਕੀਤੀਆਂ ਪ੍ਰਮੁੱਖ ਕਿਸਮਾਂ (ਪੀ.ਆਰ. 121 ਅਤੇ ਪੀ.ਆਰ. 126) ਅਤੇ ਪੂਸਾ-44 ਦਾ ਤੁਲਨਾਤਮਕ ਲੇਖਾ ਜੋਖਾ ਕੀਤਾ ਗਿਆ। ਸਰਵੇਖਣ ਦੇ ਅਨੁਸਾਰ ਪੀ.ਆਰ. 121, ਪੀ.ਆਰ. 126 ਅਤੇ ਪੂਸਾ 44 ਦਾ ਔਸਤ ਝਾੜ ਕ੍ਰਮਵਾਰ 30.6, 29.6 ਅਤੇ 32.3 ਕੁਇੰਟਲ ਪ੍ਰਤੀ ਏਕੜ ਰਿਹਾ। ਇਨ੍ਹਾਂ ਵਿਚੋਂ ਸਭ ਤੋਂ ਵੱਧ ਸਮਾਂ ਲੈਣ ਵਾਲੀ ਪੂਸਾ 44 ਕਿਸਮ ਨੇ ਬੇਸ਼ੱਕ ਸਭ ਤੋਂ ਵੱਧ ਝਾੜ ਦਿੱਤਾ ਪਰ ਇਸ ਝਾੜ ਲਈ ਪੂਸਾ 44 ਕਿਸਮ ਦੀ ਕਾਸ਼ਤ ਉੱਪਰ ਪੀ.ਆਰ. 121 ਅਤੇ ਪੀ.ਆਰ. 126 ਨਾਲੋਂ 310 ਅਤੇ 442 ਰੁਪਏ ਪ੍ਰਤੀ ਏਕੜ ਦੀਆਂ ਵਾਧੂ ਖਾਦਾਂ, 730 ਅਤੇ 1076 ਰੁਪਏ ਦੇ ਵਾਧੂ ਪੌਦ ਸੁਰੱਖਿਆ ਖਰਚੇ, 855 ਅਤੇ 1395 ਰੁਪਏ ਪ੍ਰਤੀ ਏਕੜ ਦੀ ਕ੍ਰਮਵਾਰ ਵਾਧੁੂ ਲੇਬਰ ਦੇ ਨਾਲ-ਨਾਲ 5 ਅਤੇ 9 ਵਾਧੂ ਸਿੰਚਾਈਆਂ ਦੀ ਲੋੜ ਪਈ। ਜਦ ਇਹ ਸਾਰੇ ਖਰਚਿਆਂ ਨੂੰ ਕੁੱਲ ਆਮਦਨ ਵਿਚੋਂ ਘਟਾ ਕੇ ਸ਼ੁੱਧ ਮੁਨਾਫਾ ਕੱਢਿਆ ਗਿਆ ਤਾਂ ਪੂਸਾ 44 ਦਾ ਸ਼ੁੱਧ ਮੁਨਾਫਾ ਪੀ.ਆਰ. 121 ਅਤੇ ਪੀ.ਆਰ. 126 ਦੇ ਮੁਕਾਬਲੇ ਕ੍ਰਮਵਾਰ 193 ਰੁਪਏ ਅਤੇ 106 ਰੁਪਏ ਪ੍ਰਤੀ ਏਕੜ ਘੱਟ ਰਹਿ ਗਿਆ। ਜੇਕਰ ਉਪਰੋਕਤ ਦਿੱਤੇ ਖਰਚਿਆਂ ਵਿਚ ਪਾਣੀਆਂ ਲਈ ਵਰਤੀ ਗਈ ਬਿਜਲੀ ਦਾ ਖਰਚ, ਜੋ ਕਿ ਕਿਸਾਨਾਂ ਨੂੰ ਮੁਫ਼ਤ ਦਿੱਤੀ ਜਾਂਦੀ ਹੈ, ਵੀ ਲਾ ਲਿਆ ਜਾਵੇ ਤਾਂ ਪੀ.ਆਰ. 121 ਅਤੇ ਪੀ.ਆਰ. 126 ਕਿਸਮਾਂ ਦੀ ਕਾਸ਼ਤ ਤੋਂ ਅਸਲ ਮੁਨਾਫਾ ਪੂਸਾ 44 ਕਿਸਮ ਨਾਲੋਂ ਹੋਰ ਵੀ ਜ਼ਿਆਦਾ ਹੋ ਜਾਵੇਗਾ।
ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਕਾਸ਼ਤ ਕਰਨ ਨਾਲ ਸਾਲ ਵਿਚ ਤਿੰਨ ਫ਼ਸਲਾਂ ਲਈਆਂ ਜਾ ਸਕਦੀਆਂ ਹਨ ਜੋ ਕਿ ਪੂਸਾ 44 ਕਿਸਮ ਦੀ ਕਾਸ਼ਤ ਨਾਲ ਸੰਭਵ ਨਹੀਂ। ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਕਾਸ਼ਤ ਨਾਲ ਪਰਾਲੀ ਦੀ ਆਸਾਨੀ ਨਾਲ ਸਾਂਭ-ਸੰਭਾਲ ਹੋਣ ਕਰਕੇ ਹਾੜ੍ਹੀ ਦੀਆਂ ਫ਼ਸਲਾਂ ਦੀ ਵੇਲੇ ਸਿਰ ਬਿਜਾਈ ਯਕੀਨੀ ਹੋ ਜਾਂਦੀ ਹੈ। ਇਨ੍ਹਾਂ ਕਿਸਮਾਂ ਦੀ ਕਾਸ਼ਤ ਨਾਲ ਸਿੰਚਾਈਆਂ, ਖਾਦਾਂ, ਸਪਰੇਆਂ, ਲੇਬਰ, ਊਰਜਾ, ਆਦਿ ਦੀ ਕਾਫੀ ਬੱਚਤ ਹੋ ਜਾਂਦੀ ਹੈ ਅਤੇ ਫ਼ਸਲੀ ਚੱਕਰ ਵਿਚ ਤੀਸਰੀ ਫ਼ਸਲ ਲੈਣ ਦੀ ਸੰਭਾਵਨਾ ਵਧ ਜਾਂਦੀ ਹੈ ਜਿਸ ਨਾਲ ਕਿਸਾਨਾਂ ਦੇ ਮੁਨਾਫ਼ੇ ਵਿਚ ਜ਼ਿਕਰਯੋਗ ਵਾਧਾ ਹੋ ਸਕਦਾ ਹੈ। ਇਸ ਸਮੇਂ ਪੰਜਾਬ ਦੇ 80 ਪ੍ਰਤੀਸ਼ਤ ਦੇ ਲਗਪਗ ਬਲਾਕ ਪਾਣੀ ਹੇਠਾਂ ਜਾਣ ਕਰਕੇ ਚਿੰਤਾਜਨਕ ਸਥਿਤੀ ਵਿਚ ਹਨ। ਕੁਦਰਤੀ ਸਾਧਨਾਂ ਦੀ ਬੱਚਤ ਕਰਨ ਲਈ ਪੂਸਾ 44 ਜਾਂ ਪੀਲੀ ਪੂਸਾ ਵਰਗੀਆਂ ਕਿਸਮਾਂ ਦੀ ਕਾਸ਼ਤ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਪੂਸਾ 44 ਦੇ ਮੁਕਾਬਲੇ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੇ ਫਾਇਦੇ: ਸਿੰਚਾਈਆਂ ਲਈ 15-26 ਪ੍ਰਤੀਸ਼ਤ ਪਾਣੀ ਦੀ ਬੱਚਤ (5-9 ਸਿੰਚਾਈਆਂ), ਪੌਦ-ਸੁਰੱਖਿਆ ਲਈ 27-40 ਪ੍ਰਤੀਸ਼ਤ ਖਰਚ ਦੀ ਬੱਚਤ (700-1076 ਰੁਪਏ/ਏਕੜ), ਪਰਾਲੀ ਦੀ ਸੌਖੀ ਅਤੇ ਸੁਚੱਜੀ ਸਾਂਭ-ਸੰਭਾਲ, ਹਾੜ੍ਹੀ ਦੀਆਂ ਫ਼ਸਲਾਂ ਦੀ ਸਮੇਂ ਸਿਰ ਬਿਜਾਈ, ਫ਼ਸਲੀ ਘਣਤਾ ਵਿਚ ਵਾਧਾ ਅਤੇ ਜ਼ਿਆਦਾ ਮੁਨਾਫਾ।

-ਪੀ.ਏ.ਯੂ. ਲੁਧਿਆਣਾ।
ਮੋਬਾਈਲ : 81461-00360.

ਖ਼ਬਰ ਸ਼ੇਅਰ ਕਰੋ

 

ਦੇਸ਼ ਭਗਤ ਕੌਣ?

ਦੇਸ਼ ਭਗਤ ਜਾਂ ਦੇਸ਼ ਧ੍ਰੋਹੀ ਸ਼ਬਦ ਅਸੀਂ ਅਕਸਰ ਸੁਣਦੇ ਰਹਿੰਦੇ ਹਾਂ। ਪਰ ਬਹੁਤ ਘੱਟ ਲੋਕਾਂ ਨੂੰ ਇਨ੍ਹਾਂ ਦੇ ਅਸਲੀ ਮਾਅਨਿਆਂ ਬਾਰੇ ਪਤਾ ਹੋਵੇਗਾ। ਕਾਗਜ਼ੀ ਵਿਆਖਿਆ ਅਨੁਸਾਰ ਦੇਸ਼ ਨੂੰ ਪਿਆਰ ਕਰਨ ਵਾਲਾ ਭਗਤ ਤੇ ਨਫ਼ਰਤ ਕਰਨ ਵਾਲਾ ਧ੍ਰੋਹੀ। ਅਸਲ ਵਿਚ ਕਹਾਣੀ ਹੋਰ ਹੀ ...

ਪੂਰੀ ਖ਼ਬਰ »

ਕਵਿਤਾ

ਅੱਗ ਨਾੜ ਨੂੰ ਲਾਵੀਂ ਨਾ

* ਜਗਦੀਸ਼ ਸਿੰਘ ਕਲਾਨੌਰ *

ਜੇ ਚਾਹੁੰਦਾ ਏਂ ਸੁੱਖ ਜੀਵਾਂ ਦੀ ਅੱਗ ਨਾੜ ਨੂੰ ਲਾਵੀਂ ਨਾ। ਤਪਸ਼ਾਂ ਮਾਰੀ ਏਸ ਧਰਤ ਦੀ ਕੁੱਖ ਨੂੰ ਹੋਰ ਜਲਾਵੀਂ ਨਾ। ਧਰਤੀ ਦੀ ਕੁੱਖ ਬਾਂਝ ਕਰੀਂ ਨਾ ਕਿੱਥੋਂ ਉਪਜੂ ਖਾਣਾ-ਦਾਣਾ। ਅੱਗੇ ਕਹਿਰ ਕਮਾਇਆ ਥੋੜ੍ਹਾ? ਹੁਣ ਤੇ ਬਣ ਜਾ ਬੀਬਾ-ਰਾਣਾ। ਸਿੱਖ ਲੈ ਸਬਕ ਕੋਰੋਨੇ ...

ਪੂਰੀ ਖ਼ਬਰ »

ਝਾੜ ਕਰੇਲੇ ਦੀ ਸੁਚੱਜੀ ਕਾਸ਼ਤ

ਝਾੜ ਕਰੇਲਾ ਸਿਹਤ ਲਈ ਬਹੁਤ ਹੀ ਲਾਹੇਵੰਦ ਹੈ। ਇਸ ਵਿਚ ਭਰਪੂਰ ਮਾਤਰਾ ਵਿਚ ਮਿਨਰਲ, ਵਿਟਾਮਿਨ, ਰੇਸ਼ੇ ਅਤੇ ਐਂਟੀਆਕਸੀਡੈਂਟ ਹੁੰਦੇ ਹਨ ਜੋ ਕਿ ਇਸ ਨੂੰ ਇਕ ਸਿਹਤ ਵਰਧਕ ਸਬਜ਼ੀ ਬਣਾਉਂਦੇ ਹਨ। ਸ਼ਾਇਦ ਇਸੇ ਲਈ ਹੀ ਇਸ ਦੀ ਮੰਗ ਵੀ ਦਿਨੋਂ ਦਿਨ ਵਧ ਰਹੀ ਹੈ। ਇਸ ਦਾ ਜੂਸ ਵੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX