ਤਾਜਾ ਖ਼ਬਰਾਂ


ਕੈਲਗਰੀ ਸਕਾਈਵਿਊ ਤੋਂ ਜਾਰਜ ਚਾਹਲ ਜੇਤੂ
. . .  16 minutes ago
ਕੈਲਗਰੀ 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਸਕਾਈਵਿਊ ਤੋਂ ਲਿਬਰਲ ਉਮੀਦਵਾਰ ਜਾਰਜ ਚਾਹਲ ਨੇ...
ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ
. . .  20 minutes ago
ਮੁੰਬਈ, 21 ਸਤੰਬਰ - ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ ਕੀਤਾ ...
ਆਈ.ਈ.ਡੀ. ਰਿਕਵਰੀ ਨਾਲ ਜੁੜੇ ਮਾਮਲੇ ਵਿਚ ਸੱਤ ਥਾਵਾਂ 'ਤੇ ਤਲਾਸ਼ੀ ਅਭਿਆਨ
. . .  29 minutes ago
ਨਵੀਂ ਦਿੱਲੀ, 21 ਸਤੰਬਰ - ਆਈ.ਈ.ਡੀ. ਰਿਕਵਰੀ ਨਾਲ ਜੁੜੇ 27 ਜੂਨ ਦੇ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ ਵਲੋਂ ਅਨੰਤਨਾਗ, ਬਾਰਾਮੂਲਾ, ਸ੍ਰੀਨਗਰ, ਡੋਡਾ, ਕਿਸ਼ਤਵਾੜ ਸਮੇਤ ਸੱਤ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਆਏ ਸਾਹਮਣੇ
. . .  49 minutes ago
ਨਵੀਂ ਦਿੱਲੀ, 21 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਸਾਹਮਣੇ ਆਏ ਹਨ...
ਹਰੀਸ਼ ਰਾਵਤ ਨੇ ਟਵੀਟ ਕਰਕੇ ਭਾਜਪਾ ਨੂੰ ਮੋਦੀ-ਨਵਾਜ ਦੀ ਗਲਵੱਕੜੀ ਤੇ ਬਿਰਿਆਨੀ ਯਾਦ ਕਰਵਾਈ
. . .  1 minute ago
ਨਵੀਂ ਦਿੱਲੀ, 21 ਸਤੰਬਰ - ਭਾਜਪਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਦੋਸਤੀ ਕਰਕੇ ਘੇਰਨ ਦੇ ਮੁੱਦੇ 'ਤੇ ਹਰੀਸ਼ ਰਾਵਤ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਸਿੱਧੂ ਭਾਜਪਾ ਵਿਚ ਸਨ ਤਾਂ ਉਸ ਵੇਲੇ ਵੀ ਉਨ੍ਹਾਂ ਦਾ ਦੋਸਤੀ ਇਮਰਾਨ ਖਾਨ ਨਾਲ ਸੀ...
ਡਿਪਟੀ ਕਮਿਸ਼ਨਰ ਲੁਧਿਆਣਾ 5 ਮਿੰਟ ਪਹਿਲਾ ਦਫ਼ਤਰ ਪੁੱਜੇ
. . .  about 2 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ) - ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ 'ਚ ਸਵੇਰੇ 9 ਵਜੇ ਪੁੱਜਣ ਦੀ ਹਦਾਇਤ ਕੀਤੀ ਗਈ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ 9 ਵੱਜਣ ਤੋਂ ਪੰਜ ਮਿੰਟ ਪਹਿਲਾਂ ਹੀ...
ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  about 2 hours ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  about 2 hours ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  about 2 hours ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 11 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਸਨਅਤ ਤੇ ਵਪਾਰ

ਕੋਰੋਨਾ ਖ਼ਿਲਾਫ਼ ਲੜਾਈ 'ਚ ਅੱਗੇ ਆਇਆ 'ਮਹਿੰਦਰਾ ਗਰੁੱਪ'

ਨਵੀਂ ਦਿੱਲੀ, 4 ਮਈ (ਅਜੀਤ ਬਿਊਰੋ)—ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਮਹਿੰਦਰਾ ਨੇ ਕੋਰੋਨਾ ਵਾਇਰਸ ਮਹਾਂਮਾਰੀ ਖ਼ਿਲਾਫ਼ ਲੜਾਈ 'ਚ ਦੇਸ਼ ਦੀ ਮਦਦ ਕਰਨ ਲਈ ਕਈ ਪਹਿਲ ਕਦਮੀਆਂ ਕਰਨ ਦੀ ਘੋਸ਼ਣਾ ਕੀਤੀ ਹੈ | ਉਨ੍ਹਾਂ ਨੇ ਕੋਰੋਨਾ ਮਹਾਂਮਾਰੀ ਦੌਰਾਨ ਵਿੱਤੀ ਸੰਕਟ ਨਾਲ ਜੂਝ ਰਹੇ ਲੋਕਾਂ ਲਈ ਆਪਣੀ ਤਨਖ਼ਾਹ ਦਾਨ ਕਰਨ ਸਮੇਤ ਕਈ ਹੋਰ ਐਲਾਨ ਕੀਤੇ | ਉਨ੍ਹਾਂ ਨੇ ਵੈਂਟੀਲੇਟਰ ਤੇ ਹੋਰ ਸਿਹਤ ਉਪਕਰਨਾਂ ਦੇ ਨਿਰਮਾਣ ਲਈ ਸਮੂਹ ਦੀਆਂ ਉਤਪਾਦਨ ਸੁਵਿਧਾਵਾਂ ਦੀ ਵਰਤੋਂ ਕਰਨ ਦੀ ਪੇਸ਼ਕਸ਼ ਕੀਤੀ ਅਤੇ 'ਮਹਿੰਦਰਾ ਹਾਲੀਡੇਅ ਰਿਜ਼ੋਰਟ' ਦੀ ਵਰਤੋਂ ਮਹਾਂਮਾਰੀ ਤੋਂ ਪੀੜਤਾਂ ਦੇ ਇਲਾਜ ਲਈ ਕਰਨ ਦੀ ਪੇਸ਼ਕਸ਼ ਕੀਤੀ ਹੈ | ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਮਹਿੰਦਰਾ ਦੀਆਂ ਪ੍ਰਾਜੈਕਟ ਟੀਮਾਂ ਅਸਥਾਈ ਦੇਖਭਾਲ ਸੁਵਿਧਾਵਾਂ ਦੇ ਨਿਰਮਾਣ 'ਚ ਸਰਕਾਰ ਤੇ ਭਾਰਤੀ ਸੈਨਾ ਦੀ ਸਹਾਇਤਾ ਕਰਨਗੀਆਂ | ਆਨੰਦ ਮਹਿੰਦਰਾ ਨੇ ਮਹਿੰਦਰਾ ਫਾਊਾਡੇਸ਼ਨ ਰਾਹੀਂ ਇਕ ਫੰਡ ਬਣਾਉਣ ਦੀ ਘੋਸ਼ਣਾ ਕੀਤੀ, ਜਿਸ ਰਾਹੀਂ ਉਹ ਪ੍ਰਭਾਵਿਤ ਛੋਟੇ ਕਾਰੋਬਾਰੀਆਂ ਤੇ ਸਵੈ-ਰੋਜ਼ਗਾਰ ਵਿਅਕਤੀਆਂ ਦੀ ਮਦਦ ਕਰਨਗੇ | ਆਪਣੀ 100 ਫ਼ੀਸਦੀ ਤਨਖ਼ਾਹ ਕੋਵਿਡ-19 ਫੰਡ 'ਚ ਦਾਨ ਕਰਨ ਦੀ ਘੋਸ਼ਣਾ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਸਹਿਯੋਗੀਆਂ ਨੂੰ ਵੀ ਸਵੈ-ਇੱਛਾ ਨਾਲ ਫੰਡ 'ਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ |
ਕੰਪਨੀ ਪੇਸ਼ ਕਰ ਸਕਦੀ ਹੈ ਸਸਤਾ 'ਅੰਬੂ ਬੈਗ'
ਕੰਪਨੀ ਨੇ ਕਿਹਾ ਕਿ ਉਹ ਆਟੋਮੇਟਿਡ ਵਾਲਵ ਮਾਸਕ ਵੈਂਟੀਲੇਟਰ (ਜਿਸ ਨੂੰ ਆਮ ਤੌਰ 'ਤੇ ਅੰਬੂ ਬੈਗ ਵੀ ਕਿਹਾ ਜਾਂਦਾ ਹੈ) ਦੇ ਪ੍ਰੋਟੋਟਾਇਪ ਨੂੰ ਤਿੰਨ ਦਿਨ 'ਚ ਮਨਜ਼ੂਰੀ ਲਈ ਪੇਸ਼ ਕਰ ਸਕਦੀ ਹੈ | ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਮੌਜੂਦਾ ਸੰਕਟ 'ਚ ਇਹ 'ਅੰਬੂ ਬੈਗ' ਪੀੜਤ ਮਰੀਜ਼ਾਂ ਦੀ ਜਾਨ ਬਚਾਉਣ ਲਈ ਬਹੁਤ ਅਹਿਮ ਹੁੰਦੇ ਹਨ | ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਮਹਿੰਦਰਾ ਨੇ ਟਵੀਟ ਕਰ ਦੱਸਿਆ ਕਿ ਅਸੀਂ ਦੇਸੀ ਆਈ.ਸੀ.ਯੂ. ਵੈਂਟੀਲੇਟਰ 'ਤੇ ਵੀ ਕੰਮ ਕਰ ਰਹੇ ਹਾਂ ਅਤੇ ਇਨ੍ਹਾਂ ਮਸ਼ੀਨਾਂ ਦੀ ਕੀਮਤ 5 ਤੋਂ 10 ਲੱਖ ਰੁਪਏ ਤੱਕ ਹੋ ਸਕਦੀ ਹੈ |
ਮਹਾਰਾਸ਼ਟਰ 'ਚ 'ਆਕਸੀਜਨ ਆਨ ਵਹੀਲਜ਼' ਮੁਹਿੰਮ
ਦੇਸ਼ 'ਚ ਕੋਰੋਨਾ ਮਹਾਂਮਾਰੀ ਤੋਂ ਸਭ ਤੋਂ ਵੱਧ ਪ੍ਰਭਾਵਿਤ ਮਹਾਰਾਸ਼ਟਰ ਹੈ | ਅਜਿਹੇ 'ਚ ਮਹਿੰਦਰਾ ਐਂਡ ਮਹਿੰਦਰਾ ਕੰਪਨੀ ਨੇ 'ਆਕਸੀਜਨ ਆਨ ਵਹੀਲਜ਼' ਦੀ ਸ਼ੁਰੂਆਤ ਮਹਾਰਾਸ਼ਟਰ ਤੋਂ ਕੀਤੀ ਹੈ, ਜਿਸ 'ਚ ਕੰਪਨੀ ਆਪਣੇ ਬੋਲੈਰੋ ਪਿਕਅੱਪ ਟਰੱਕ ਰਾਹੀਂ ਪੂਰੇ ਮਹਾਰਾਸ਼ਟਰ 'ਚ ਆਕਸੀਜਨ ਸਿਲੰਡਰਾਂ ਦੀ ਸਪਲਾਈ ਯਕੀਨੀ ਬਣਾਏਗੀ | ਉੱਥੇ ਹੀ ਚੇਅਰਮੈਨ ਆਨੰਦ ਮਹਿੰਦਰਾ ਨੇ ਕਿਹਾ ਕਿ ਕੰਪਨੀ ਆਪਣੇ 70 ਬੋਲੈਰੋ ਟਰੱਕਾਂ ਰਾਹੀਂ ਆਕਸੀਜਨ ਸਿਲੰਡਰਾਂ ਨੂੰ ਇਕ ਥਾਂ ਤੋਂ ਦੂਜੀ ਥਾਂ ਪਹੁੰਚਾਏਗੀ | ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਨੂੰ ਮੁੰਬਈ, ਠਾਣੇ, ਨਾਸਿਕ ਤੇ ਨਾਗਪੁਰ 'ਚ ਅਗਲੇ 48 ਘੰਟਿਆਂ 'ਚ ਸ਼ੁਰੂ ਕੀਤਾ ਜਾਵੇਗਾ |
ਕੈਫੇਟੇਰੀਆ ਨੂੰ ਬਣਾਇਆ 40 ਬੈੱਡਾਂ ਵਾਲਾ 'ਕੋਵਿਡ ਕੇਅਰ ਸੈਂਟਰ'
ਆਈ.ਟੀ. ਕੰਪਨੀ ਟੈੱਕ ਮਹਿੰਦਰਾ ਨੇ ਫੋਰਟਿਸ ਦੇ ਨਾਲ ਮਿਲ ਕੇ ਨੋਇਡਾ ਦੇ ਆਪਣੇ ਦਫ਼ਤਰ ਦੇ ਕੈਫੇਟੇਰੀਆ ਨੂੰ ਕੋਵਿਡ ਕੇਅਰ ਸੈਂਟਰ 'ਚ ਬਦਲ ਦਿੱਤਾ ਹੈ, ਜਿਸ 'ਚ 40 ਬੈੱਡਾਂ ਦੀ ਸੁਵਿਧਾ ਹੈ | ਇਨ੍ਹਾਂ 40 'ਚੋਂ 35 ਬੈੱਡਾਂ 'ਤੇ ਮਰੀਜ਼ ਤਬਦੀਲ ਹੋ ਚੁੱਕੇ ਹਨ | ਹਾਲਾਂਕਿ ਇਹ ਫੈਸਿਲਿਟੀ ਗੰਭੀਰ ਰੋਗੀਆਂ ਲਈ ਨਹੀਂ ਹੈ | ਟੈੱਕ ਮਹਿੰਦਰਾ ਦੀ ਇਸ ਕੋਵਿਡ ਕੇਅਰ ਫੈਸਿਲਿਟੀ 'ਚ ਹਲਕੇ ਲੱਛਣਾਂ ਵਾਲੇ ਮਰੀਜ਼ਾਂ ਲਈ ਬੇਸਿਕ ਮੈਡੀਕਲ ਇੰਫਰਾਸਟ੍ਰੱਕਚਰ ਹੈ, ਤਾਂ ਕਿ ਹਸਪਤਾਲ 'ਚ ਬੈੱਡ ਨਾ ਮਿਲਣ 'ਤੇ ਉਨ੍ਹਾਂ ਨੂੰ ਇੱਥੇ ਰੱਖਿਆ ਜਾ ਸਕੇ | ਇਹ ਫੈਸਿਲਿਟੀ 24 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ |
ਟੈੱਕ ਮਹਿੰਦਰਾ ਨੇ ਲੱਭੀ ਕੋਰੋਨਾ ਦਵਾਈ
ਆਈ.ਟੀ. ਕੰਪਨੀ ਟੈੱਕ ਮਹਿੰਦਰਾ ਦੀ ਖੋਜ ਤੇ ਵਿਕਾਸ ਇਕਾਈ ਮਾਰਕਰਸ ਲੈਬ ਨੇ ਦਾਅਵਾ ਕੀਤਾ ਹੈ ਕਿ ਕੰਪਨੀ ਰੀਜੀਨ ਬਾਇਓਸਾਇੰਸਸ ਦੇ ਨਾਲ ਮਿਲ ਕੇ ਕੋਰੋਨਾ ਵਾਇਰਸ ਨੂੰ ਖ਼ਤਮ ਕਰਨ ਵਾਲੀ ਦਵਾਈ ਬਣਾ ਰਹੀ ਹੈ | ਇਹ ਦੋਵੇਂ ਕੰਪਨੀਆਂ ਇਸ ਡਰੱਗ ਮਾਲਿਕਯੂਲ ਦੇ ਪੈਟੇਂਟ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਰਹੀ ਹੈ | ਮਾਰਕਰਸ ਲੈਬ ਦੇ ਗਲੋਬਲ ਹੈੱਡ ਨਿਖਿਲ ਮਲਹੋਤਰਾ ਨੇ ਦੱਸਿਆ ਕਿ ਕੰਪਨੀ ਰੀਜੀਨ ਬਾਇਓਸਾਇੰਸਸ ਦੇ ਨਾਲ ਮਿਲ ਕੇ ਇਸ ਮਾਲਿਕਯੂਲ ਦੇ ਪੈਟੇਂਟ ਲਈ ਅਪਲਾਈ ਕਰ ਰਹੀਆਂ ਹਨ | ਹਾਲਾਂਕਿ ਮਲਹੋਤਰਾ ਨੇ ਇਸ ਮਾਲਿਕਯੂਲ ਦਾ ਨਾਂਅ ਦੱਸਣ ਤੋਂ ਇਨਕਾਰ ਕਰ ਦਿੱਤਾ |

ਖ਼ਬਰ ਸ਼ੇਅਰ ਕਰੋ

 

ਚੋਣਾਂ ਤੋਂ ਬਾਅਦ ਮੁੜ ਵਧਣ ਲੱਗੀਆਂ ਤੇਲ ਕੀਮਤਾਂ

ਸ਼ਿਵ ਸ਼ਰਮਾ ਜਲੰਧਰ, 4 ਮਈ- 5 ਰਾਜਾਂ 'ਚ ਵਿਧਾਨ ਸਭਾ ਚੋਣਾਂ ਖ਼ਤਮ ਹੋਣ ਤੋਂ ਬਾਅਦ ਹੁਣ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਣੀਆਂ ਸ਼ੁਰੂ ਹੋ ਗਈਆਂ ਹਨ | ਮੰਗਲਵਾਰ ਨੂੰ ਪੈਟਰੋਲ 15 ਪੈਸੇ ਤੇ ਡੀਜ਼ਲ 18 ਪੈਸੇ ਹੋਰ ਮਹਿੰਗਾ ਹੋ ਗਿਆ ਹੈ | 6 ਅਪੈ੍ਰਲ ਨੂੰ ਪੰਜਾਬ ਸਰਕਾਰ ਨੇ ...

ਪੂਰੀ ਖ਼ਬਰ »

ਅਪ੍ਰੈਲ 'ਚ ਘਰੇਲੂ ਵਪਾਰ ਨੂੰ 6.25 ਲੱਖ ਕਰੋੜ ਦਾ ਹੋਇਆ ਨੁਕਸਾਨ

ਨਵੀਂ ਦਿੱਲੀ, 4 ਮਈ (ਇੰਟ.)-ਕੋਵਿਡ-19 ਮਹਾਂਮਾਰੀ ਦੀ ਦੂਜੀ ਲਹਿਰ ਕਾਰਨ ਸਖ਼ਤ ਪਾਬੰਦੀਆਂ ਕਾਰਨ ਵੱਡੀ ਗਿਣਤੀ ਸੂਬਿਆਂ 'ਚ ਬੰਦ ਪਏ ਬਾਜ਼ਾਰਾਂ ਕਾਰਨ ਵਪਾਰ ਜਗਤ ਨੂੰ ਵੱਡਾ ਨੁਕਸਾਨ ਹੋਇਆ ਹੈ। ਵਪਾਰ ਸੰਗਠਨ ਕਨਫੈਡਰੇਸ਼ਨ ਆਫ਼ ਇੰਡੀਆ ਟਰੇਡਰਜ਼ (ਕੈਟ) ਦਾ ਦਾਅਵਾ ਹੈ ਕਿ ਅਪ੍ਰੈਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX