ਤਾਜਾ ਖ਼ਬਰਾਂ


ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  6 minutes ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  9 minutes ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  about 1 hour ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  about 1 hour ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  1 minute ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  about 2 hours ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  about 2 hours ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  about 4 hours ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  about 4 hours ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  about 5 hours ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  about 5 hours ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  about 5 hours ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  about 5 hours ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਦਿੱਲੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 5 hours ago
ਨਵੀਂ ਦਿੱਲੀ , 21 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚ ਚੁੱਕੇ ...
ਭਾਰਤ ਸਰਹੱਦਾਂ 'ਤੇ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ - ਰਾਹੁਲ ਗਾਂਧੀ
. . .  about 5 hours ago
ਨਵੀਂ ਦਿੱਲੀ, 21 ਸਤੰਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਭਾਰਤ ਸਰਹੱਦ 'ਤੇ ਇਕ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ ਹੈ | ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਇਸ ਨੂੰ ਨਜ਼ਰ ਅੰਦਾਜ਼ ਕਰਨਾ ਸਹੀ ਨਹੀਂ ਹੈ...
ਹਾਦਸਾਗ੍ਰਸਤ ਹੋਏ ਜਹਾਜ਼ ਦੇ ਦੋ ਪਾਇਲਟ ਜ਼ਖ਼ਮੀ
. . .  about 6 hours ago
ਸ੍ਰੀਨਗਰ, 21 ਸਤੰਬਰ - ਭਾਰਤੀ ਫ਼ੌਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜੰਮੂ -ਕਸ਼ਮੀਰ ਦੇ ਪਟਨੀਟੌਪ ਦੇ ਕੋਲ ਆਰਮੀ ਏਵੀਏਸ਼ਨ ਹੈਲੀਕਾਪਟਰ ਨੂੰ ਐਮਰਜੈਂਸੀ ਹਾਲਾਤ ਵਿਚ ਜ਼ਮੀਨ 'ਤੇ ਉਤਰਿਆ ਗਿਆ...
ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਾਬੂ
. . .  about 6 hours ago
ਪੁਣੇ (ਮਹਾਰਾਸ਼ਟਰ) 21 ਸਤੰਬਰ - ਪੁਣੇ ਦੇ ਇਕ ਪਿੰਡ ਵਿਚ ਇਕ ਵਿਅਕਤੀ ਨੂੰ ਆਪਣੀ ਭਾਬੀ ਜਬਰ ਜਨਾਹ ਅਤੇ ਹੱਤਿਆ ਕਰਨ ਦੇ ਦੋਸ਼...
ਉਧਮਪੁਰ ਦੇ ਪਟਨੀਟੌਪ ਖੇਤਰ ਵਿਚ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ
. . .  about 6 hours ago
ਸ੍ਰੀਨਗਰ, 21 ਸਤੰਬਰ - ਜੰਮੂ -ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਨੇ ਉਧਮਪੁਰ ਦੇ ਪਟਨੀਟੌਪ ਖੇਤਰ ਦੇ ਕੋਲ ਇਕ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ...
9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 7 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਰਕਾਰ ਨੇ ਅੱਜ 9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ। ਜਾਰੀ ਕੀਤੇ ਗਏ...
ਦਿੱਲੀ ਲਈ ਰਵਾਨਾ ਹੋਏ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ
. . .  about 7 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਉਪ ਮੁੱਖ ਮੰਤਰੀ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਏ ਹਨ...
ਭਾਰੀ ਬਾਰਸ਼ ਨਾਲ ਝੋਨੇ ਦੀ ਕਟਾਈ ਪ੍ਰਭਾਵਿਤ
. . .  about 7 hours ago
ਹੁਸ਼ਅਿਾਰਪੁਰ,ਗੜ੍ਹਸ਼ੰਕਰ - 21 ਸਤੰਬਰ (ਨਰਿੰਦਰ ਸਿੰਘ ਬੱਡਲਾ,ਧਾਲੀਵਾਲ) - ਦੋਆਬਾ ਖੇਤਰ 'ਚ ਸਵੇਰ ਤੋਂ ਹੋ ਰਹੀ ਭਾਰੀ ਬਾਰਸ਼ ਨਾਲ ਗਰਮੀ ਦੇ ਮੌਸਮ ਤੋਂ ਰਾਹਤ ਮਿਲੀ ਹੈ। ਬਾਰਸ਼ ਨਾਲ ਪਿਛਲੇ ਕੁਝ ਦਿਨਾਂ ਤੋਂ ਸ਼ੁਰੂ ਹੋਈ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ ਸਿੱਖ 'ਤੇ ਹਥੌੜੇ ਨਾਲ ਹਮਲਾ

ਨਿਊਯਾਰਕ, 4 ਮਈ (ਏਜੰਸੀ)-ਅਮਰੀਕਾ 'ਚ ਨਿਊਯਾਰਕ ਦੇ ਬਰੂਕਲਿਨ ਵਿਚਲੇ ਹੋਟਲ ਵਿਚ ਇਕ ਕਾਲੇ ਵਿਅਕਤੀ ਨੇ ਇਕ ਸਿੱਖ 'ਤੇ ਹਥੌੜੇ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੇ ਹਮਲੇ ਦੌਰਾਨ ਚੀਕਦੇ ਹੋਏ ਕਿਹਾ ਕਿ ਮੈਂ ਤੁਹਾਨੂੰ ਪਸੰਦ ਨਹੀਂ ਕਰਦਾ ਅਤੇ ਤੁਹਾਡੀ ਚਮੜੀ ਦਾ ਰੰਗ ਮੇਰੇ ...

ਪੂਰੀ ਖ਼ਬਰ »

ਜਾਂਚ ਨਫ਼ਰਤੀ ਅਪਰਾਧ ਵਜੋਂ ਹੋਵੇ- ਸਿੱਖ ਭਾਈਚਾਰਾ

ਸਾਨ ਫਰਾਂਸਿਸਕੋ, 4 ਮਈ (ਐੱਸ.ਅਸ਼ੋਕ ਭੌਰਾ)-ਨਿਊਯਾਰਕ 'ਚ ਦੱਖਣੀ ਏਸ਼ੀਆਈ ਅਤੇ ਸਿੱਖ ਭਾਈਚਾਰੇ ਨੇ ਪਿਛਲੇ ਸੋਮਵਾਰ ਨੂੰ ਬਰੁਕਲਿਨ 'ਚ ਹੋਟਲ ਦੇ ਅੰਦਰ ਇਕ ਸਿੱਖ ਨੌਜਵਾਨ 'ਤੇ ਹਥੌੜੇ ਨਾਲ ਹਮਲਾ ਕਰਨ ਦੀ ਘਟਨਾ ਨੂੰ ਨਫ਼ਰਤ ਅਪਰਾਧ ਮੰਨ ਕੇ ਜਾਂਚ ਕਰਨ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਮੈਕਸੀਕੋ ਸਿਟੀ 'ਚ ਮੈਟਰੋ ਦਾ ਪੁਲ ਡਿਗਣ ਨਾਲ 23 ਲੋਕਾਂ ਦੀ ਮੌਤ

ਮੈਕਸਿਕੋ ਸਿਟੀ, 4 ਮਈ (ਏ.ਪੀ.)—ਅਧਿਕਾਰੀਆਂ ਨੇ ਦੱਸਿਆ ਕਿ ਮੈਕਸਿਕੋ ਸਿਟੀ 'ਚ ਸੋਮਵਾਰ ਰਾਤ ਮੈਟਰੋ ਦੇ ਪੁਲ ਦਾ ਖੰਭਾ ਢਹਿ ਜਾਣ ਨਾਲ ਮਲ੍ਹਬੇ 'ਚ ਦੱਬ ਕੇ 23 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 70 ਲੋਕ ਜ਼ਖ਼ਮੀ ਹੋ ਗਏ | ਘਟਨਾ ਸਥਾਨ 'ਤੇ ਇਕ ਕਰੇਨ ਦੀ ਮਦਦ ਨਾਲ ਮਲ੍ਹਬੇ ਨੂੰ ...

ਪੂਰੀ ਖ਼ਬਰ »

ਬੀ.ਐੱਫ਼.ਆਈ. ਦੇ ਕਾਰਜਕਾਰੀ ਨਿਰਦੇਸ਼ਕ ਆਰ.ਕੇ. ਸਚੇਟੀ ਦਾ ਕੋਰੋਨਾ ਨਾਲ ਦਿਹਾਂਤ

ਨਵੀਂ ਦਿੱਲੀ, 4 ਮਈ (ਏਜੰਸੀ)—ਭਾਰਤੀ ਮੁੱਕੇਬਾਜ਼ੀ ਫੈਡਰੇਸ਼ਨ (ਬੀ.ਐੱਫ਼.ਆਈ.) ਦੇ ਕਾਰਜਕਾਰੀ ਨਿਰਦੇਸ਼ਕ ਆਰ. ਕੇ. ਸਚੇਟੀ ਦਾ ਕੋਵਿਡ-19 ਨਾਲ ਜੂਝਣ ਤੋਂ ਬਾਅਦ ਮੰਗਲਵਾਰ ਨੂੰ ਦਿਹਾਂਤ ਹੋ ਗਿਆ | ਉਹ 56 ਸਾਲਾ ਦੇ ਸਨ | ਇਹ ਕੁਸ਼ਲ ਖੇਡ ਪ੍ਰਸ਼ਾਸਕ ਇਸ ਖ਼ਤਰਨਾਕ ਵਾਇਰਸ ਨਾਲ ...

ਪੂਰੀ ਖ਼ਬਰ »

ਬਿਲ ਗੇਟਸ ਦੇ ਤਿੰਨਾਂ ਬੱਚਿਆਂ ਨੂੰ ਮਿਲਣਗੇ ਸਿਰਫ਼ ਇਕ-ਇਕ ਕਰੋੜ ਡਾਲਰ

ਵਾਸ਼ਿੰਗਟਨ, 4 ਮਈ (ਏਜੰਸੀ)-ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਤੇ ਉਨ੍ਹਾਂ ਦੀ ਪਤਨੀ ਮੇਲਿੰਡਾ ਗੇਟਸ ਵੱਖ ਹੋਣ ਜਾ ਰਹੇ ਹਨ | ਦੋਵਾਂ ਨੇ ਵਿਆਹ ਦੇ 27 ਸਾਲ ਬਾਅਦ ਤਲਾਕ ਲੈਣ ਦਾ ਐਲਾਨ ਕੀਤਾ ਹੈ | ਬਿਲ ਗੇਟਸ ਤੇ ਮੇਲਿੰਡਾ ਗੇਟਸ ਇਕ ਬੇਟਾ ਤੇ ਦੋ ਬੇਟੀਆਂ ਦੇ ...

ਪੂਰੀ ਖ਼ਬਰ »

ਸੀਰਮ ਇੰਸਟੀਚਿਊਟ ਯੂ.ਕੇ. ਵਿਚ 2500 ਕਰੋੜ ਦਾ ਕਰੇਗਾ ਨਿਵੇਸ਼

ਲੰਡਨ, 4 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਤੇ ਬਰਤਾਨੀਆ ਦਰਮਿਆਨ ਦੁਵੱਲੇ ਸਿਖਰ ਸੰਮੇਲਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਭਾਰਤੀ ਕੰਪਨੀਆਂ ਵਲੋਂ 100 ਕਰੋੜ ਪੌਂਡ ਨਿਵੇਸ਼ ਕਰਨ ਦੇ ਸੌਦੇ ਦਾ ਐਲਾਨ ਕੀਤਾ ਹੈ, ਜਿਸ ਨਾਲ ਬਰਤਾਨੀਆ 'ਚ 6,500 ਲੋਕਾਂ ...

ਪੂਰੀ ਖ਼ਬਰ »

ਦੀਪਿਕਾ ਪਾਦੂਕੋਣ ਨੂੰ ਵੀ ਕੋਰੋਨਾ

ਮੁੰਬਈ, 4 ਮਈ (ਏਜੰਸੀ)-ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਣ ਦਾ ਕੋਵਿਡ-19 ਟੈਸਟ ਪਾਜ਼ੀਟਿਵ ਆਇਆ ਹੈ | ਫ਼ਿਲਹਾਲ, ਉਹ ਪਰਿਵਾਰ ਦੇ ਨਾਲ ਬੈਂਗਲੁਰੂ 'ਚ ਹੈ | ਇਸ ਤੋਂ ਪਹਿਲਾਂ ਖ਼ਬਰ ਆਈ ਸੀ ਕਿ ਉਨ੍ਹਾਂ ਦੇ ਪਿਤਾ ਪ੍ਰਕਾਸ਼ ਪਾਦੂਕੋਣ, ਮਾਂ ਉਜਾਲਾ ਪਾਦੂਕੋਣ ਤੇ ਭੈਣ ...

ਪੂਰੀ ਖ਼ਬਰ »

ਕੈਨੇਡਾ 'ਚ ਔਰਤ 'ਤੇ ਹਮਲਾ ਕਰਨ ਦੇ ਦੋਸ਼ 'ਚ ਪੰਜਾਬੀ ਗਿ੍ਫ਼ਤਾਰ

ਐਬਟਸਫੋਰਡ, 4 ਮਈ (ਗੁਰਦੀਪ ਸਿੰਘ ਗਰੇਵਾਲ)-ਰਾਇਲ ਕੈਨੇਡੀਅਨ ਮਾਊਾਟਿਡ ਪੁਲਿਸ ਨੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਬਰਨਬੀ ਨਿਵਾਸੀ ਪੰਜਾਬੀ 43 ਸਾਲਾ ਵਰਿੰਦਰ ਸਿੰਘ ਦਿਓ ਨੂੰ ਸਰੀ ਨਿਵਾਸੀ 25 ਸਾਲਾ ਔਰਤ 'ਤੇ ਹਮਲਾ ਕਰਨ ਦੇ ਦੋਸ਼ 'ਚ ਗਿ੍ਫ਼ਤਾਰ ਕੀਤਾ ਹੈ | ਪੁਲਿਸ ...

ਪੂਰੀ ਖ਼ਬਰ »

ਟਵਿੱਟਰ ਵਲੋਂ ਕੰਗਨਾ ਰਣੌਤ ਦਾ ਅਕਾਊਾਟ ਪੱਕੇ ਤੌਰ 'ਤੇ ਬੰਦ

ਨਵੀਂ ਦਿੱਲੀ, 4 ਮਈ (ਏਜੰਸੀ)-ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦਾ ਟਵਿੱਟਰ ਅਕਾਊਾਟ ਲਗਾਤਾਰ ਕੀਤੇ ਜਾ ਰਹੇ ਵਿਵਾਦਤ ਟਵੀਟਾਂ ਕਾਰਨ ਬੰਦ ਕਰ ਦਿੱਤਾ ਗਿਆ ਹੈ | ਇਸ ਸਬੰਧੀ ਟਵਿਟਰ ਦੇ ਬੁਲਾਰੇ ਨੇ ਕਿਹਾ ਕਿ ਟਵਿਟਰ ਨੇ ਵਾਰ-ਵਾਰ ਨਿਯਮਾਂ ਦੀਆਂ ਧੱਜੀਆਂ ਉਡਾਉਣ ਕਾਰਨ ...

ਪੂਰੀ ਖ਼ਬਰ »

ਕੈਨੇਡਾ 'ਚੋਂ ਸਸਕੈਚਵਨ ਸਰਕਾਰ ਭਾਰਤ ਭੇਜੇਗੀ 100 ਵੈਂਟੀਲੇਟਰ

ਕੈਲਗਰੀ, 4 ਮਈ (ਜਸਜੀਤ ਸਿੰਘ ਧਾਮੀ)-ਕੈਨੇਡਾ ਦੀ ਸੈਸਕੈਚਵਨ ਸਰਕਾਰ ਵਲੋਂ ਭਾਰਤ ਅੰਦਰ ਆਕਸੀਜਨ ਦੀ ਆਈ ਕਮੀ ਕਰਕੇ ਭਾਰਤ ਸਰਕਾਰ ਦੀ ਮਦਦ ਕਰਨ ਦਾ ਉਪਰਾਲਾ ਕਰਦਿਆਂ 100 ਵੈਂਟੀਲੇਟਰ ਭੇਜਣ ਦਾ ਫ਼ੈਸਲਾ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਵਿਧਾਇਕ ਮੁਹੰਮਦ ਫਿਰਾਜ਼ ਨੇ ...

ਪੂਰੀ ਖ਼ਬਰ »

ਸੰਸਾਰ ਨੂੰ ਗੁਰੂ ਤੇਗ ਬਹਾਦਰ ਜੀ ਦੀਆਂ ਸਿਖਿਆਵਾਂ 'ਤੇ ਚੱਲਣ ਦੀ ਲੋੜ-ਗਿਆਨੀ ਹਰਪ੍ਰੀਤ ਸਿੰਘ

ਸਿਆਟਲ, 4 ਮਈ (ਹਰਮਨਪ੍ਰੀਤ ਸਿੰਘ)-ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸਮਾਗਮ ਨਿਊਯਾਰਕ ਦੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਨ੍ਹਾਂ ਸਮਾਗਮਾਂ 'ਚ ਵਿਸ਼ੇਸ਼ ...

ਪੂਰੀ ਖ਼ਬਰ »

ਇਜ਼ਰਾਈਲ 'ਚ ਭਾਜੜ ਦੌਰਾਨ ਮਾਰੇ ਗਏ ਲੋਕਾਂ 'ਚ ਬਰਤਾਨਵੀ ਨਾਗਰਿਕ ਵੀ ਸ਼ਾਮਿਲ

ਲੈਸਟਰ (ਇੰਗਲੈਂਡ), 4 ਮਈ (ਸੁਖਜਿੰਦਰ ਸਿੰਘ ਢੱਡੇ)-ਬੀਤੇ ਦਿਨੀਂ ਇਜ਼ਰਾਇਲ 'ਚ ਮਚੀ ਭਾਜੜ ਦੌਰਾਨ ਮਾਰੇ ਗਏ 45 ਵਿਅਕਤੀਆਂ 'ਚ ਇਕ ਬਰਤਾਨਵੀ ਨਾਗਰਿਕ ਮਾਨਚੈਸਟਰ ਦਾ ਮੇਸ਼ੇ ਬੇਰਗਮੈਨ ਵੀ ਸ਼ਾਮਿਲ ਸੀ | ਉਹ ਇਜ਼ਰਾਈਲ 'ਚ ਪੜ੍ਹ ਰਿਹਾ ਸੀ ਅਤੇ ਉਹ ਆਪਣੀ ਪਤਨੀ ਨਾਲ 18 ਮਹੀਨਿਆਂ ...

ਪੂਰੀ ਖ਼ਬਰ »

ਥਿਨ-ਸੂ-ਵਾਈ ਦੀ ਸੰਗਤ ਵਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਛਬੀਲ ਲਗਾਈ

ਹਾਂਗਕਾਂਗ, 4 ਮਈ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੇ ਥਿਨ-ਸੂ-ਵਾਈ ਇਲਾਕੇ ਦੀ ਸੰਗਤ ਵਲੋਂ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਰਾ ਦਿਨ ਛਬੀਲ ਦੀ ਸੇਵਾ ਕੀਤੀ ਗਈ | ਇਸ ਸੇਵਾ ਵਿਚ ਬਜ਼ੁਰਗਾਂ ਅਤੇ ...

ਪੂਰੀ ਖ਼ਬਰ »

ਬਰਤਾਨੀਆ 'ਚ ਥੇਮਜ਼ ਨਦੀ ਦੇ ਟਾਪੂ 'ਤੇ ਉਦਯੋਗਿਕ ਇਕਾਈ ਨੂੰ ਅੱਗ

ਲੈਸਟਰ (ਇੰਗਲੈਂਡ), 4 ਮਈ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ 'ਚ ਥੇਮਜ਼ ਨਦੀ ਦੇ ਟਾਪੂ 'ਤੇ ਹੈਂਪਟਨ ਦੇ ਪਲਾਟ ਈਯੇਟ ਵਿਚ ਇਕ ਉਦਯੋਗਿਕ ਇਕਾਈ ਨੂੰ ਲੱਗੀ ਅੱਗ ਨਾਲ ਕਾਫੀ ਨੁਕਸਾਨ ਹੋ ਗਿਆ | ਇਸ ਦੌਰਾਨ ਹਵਾ ਦੀ ਦਿਸ਼ਾ ਨੇ ਰਿਹਾਇਸ਼ੀ ਇਮਾਰਤ ਨੂੰ ਅੱਗ ਦੀਆਂ ਲਪਟਾਂ ਨਾਲ ...

ਪੂਰੀ ਖ਼ਬਰ »

ਯੂ. ਕੇ. ਵਿਚ ਵਿਆਹ ਸਰਟੀਫਿਕੇਟਾਂ 'ਤੇ ਜੋੜੇ ਦੀਆਂ ਮਾਵਾਂ ਦਾ ਨਾਂਅ ਵੀ ਲਿਖਿਆ ਜਾਇਆ ਕਰੇਗਾ

ਲੰਡਨ, 4 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਗਲੈਂਡ ਅਤੇ ਵੇਲਜ਼ 'ਚ ਵਿਆਹ ਕਰਵਾਉਣ ਵਾਲੇ ਜੋੜੇ ਦੀਆਂ ਮਾਵਾਂ ਦੇ ਨਾਂਅ ਵੀ ਵਿਆਹ ਸਰਟੀਫਿਕੇਟ 'ਤੇ ਲਿਖਿਆ ਜਾਇਆ ਕਰੇਗਾ | ਇਹ ਪਹਿਲੀ ਵਾਰ ਹੈ ਜਦੋਂ ਲਾੜੀ ਅਤੇ ਲਾੜੇ ਦੋਵਾਂ ਦੀਆਂ ਮਾਵਾਂ ਦੇ ਨਾਂਅ ਵਿਆਹ ਦੇ ਸਰਟੀਫਿਕੇਟ 'ਚ ਲਿਖੇ ਜਾਣਗੇ | ਹੁਣ ਤੱਕ ਵਿਆਹ ਦੇ ਇਸ ਦਸਤਾਵੇਜ਼ ਵਿਚ ਸਿਰਫ਼ ਜੋੜੇ ਦੇ ਪਿਤਾ ਦਾ ਨਾਂਅ ਹੀ ਲਿਖਿਆ ਜਾਂਦਾ ਸੀ ਪਰ ਮੈਰਿਜ ਐਕਟ ਵਿਚ ਤਬਦੀਲੀ ਨਾਲ ਦੋਵੇਂ ਮਾਪਿਆਂ ਦਾ ਨਾਂਅ ਸਰਟੀਫਿਕੇਟ ਵਿਚ ਸ਼ਾਮਿਲ ਕੀਤਾ ਜਾਵੇਗਾ | ਇਸ ਸਬੰਧੀ ਗ੍ਰਹਿ ਦਫ਼ਤਰ ਨੇ ਕਿਹਾ ਕਿ ਇਹ ਕਦਮ ਇਕ ਇਤਿਹਾਸਕ ਗ਼ਲਤੀ ਨੂੰ ਦਰੁਸਤ ਕਰੇਗਾ | ਇਸ ਦੇ ਇਲਾਵਾ ਵਿਆਹ ਹੁਣ ਇਲੈੱਕਟ੍ਰਾਨਿਕ ਤੌਰ 'ਤੇ ਰਜਿਸਟਰ ਕੀਤੇ ਜਾਣਗੇ, ਜਿਸ ਨਾਲ ਤਕਰੀਬਨ 1837 ਤੋਂ ਰਜਿਸਟਰੀ ਦੀ ਕਿਤਾਬ ਵਿਚ ਵਿਆਹ ਵੇਰਵੇ ਲਿਖਣ ਦੀ ਪ੍ਰਕਿਰਿਆ ਵਿਚ ਤਬਦੀਲੀ ਆਵੇਗੀ | ਸਰਕਾਰ ਨੇ ਕਿਹਾ ਕਿ ਇਸ ਲਈ ਇਕ ਸਿੰਗਲ ਇਲੈੱਕਟ੍ਰਾਨਿਕ ਰਜਿਸਟਰ, ਜੋ ਕਿ ਮੰਗਲਵਾਰ ਨੂੰ ਲਾਈਵ ਜਾਰੀ ਹੋਵੇਗਾ ਦੇ ਨਾਲ ਰਜਿਸਟ੍ਰੇਸ਼ਨ ਪ੍ਰਕਿਰਿਆ ਵਿਚ ਤੇਜ਼ੀ ਆਵੇਗੀ ਅਤੇ ਹਾਰਡ ਕਾਪੀਆਂ ਵਿਚੋਂ ਕਿਸੇ ਵੀ ਵੇਰਵੇ ਦੀ ਜ਼ਰੂਰਤ ਦੂਰ ਹੋ ਜਾਵੇਗੀ | ਇਸ ਤੋਂ ਪਹਿਲਾਂ ਵਿਆਹ ਇਕ ਰਜਿਸਟਰ 'ਤੇ ਦਸਤਖ਼ਤ ਕਰਨ ਨਾਲ ਦਰਜ ਕੀਤੇ ਜਾਂਦੇ ਸਨ ਅਤੇ ਹੁਣ ਮੈਰਿਜ ਐਕਟ 'ਚ ਬਦਲਾਅ ਚਰਚ ਆਫ਼ ਇੰਗਲੈਂਡ ਦੀ ਸਲਾਹ ਨਾਲ ਕੀਤੇ ਗਏ ਹਨ | ਜ਼ਿਕਰਯੋਗ ਹੈ ਕਿ ਸਕਾਟਲੈਂਡ ਤੇ ਉੱਤਰੀ ਆਇਰਲੈਂਡ 'ਚ ਪਹਿਲਾਂ ਤੋਂ ਹੀ ਜੋੜਿਆਂ ਨੂੰ ਵਿਆਹ ਦੇ ਦਸਤਾਵੇਜ਼ਾਂ 'ਤੇ ਦੋਵਾਂ ਮਾਪਿਆਂ ਦੇ ਨਾਂਅ ਲਿਖਣ ਦੀ ਨੀਤੀ ਹੈ |

ਖ਼ਬਰ ਸ਼ੇਅਰ ਕਰੋ

 

ਗੁਰਦੁਆਰੇ ਦੇ ਮੁੱਖ ਸੇਵਾਦਾਰ ਅਮਰ ਸਿੰਘ ਗਿੱਲ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਸਿਆਟਲ, 4 ਮਈ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਵਿੰਡਸਰ ਨਿਊਜਰਸੀ ਦੇ ਮੱੁਖ ਸੇਵਾਦਾਰ ਤੇ ਉੱਘੇ ਸਮਾਜ ਸੇਵੀ ਅਮਰ ਸਿੰਘ ਗਿੱਲ (81) ਦੇ ਅਚਾਨਕ ਅਕਾਲ ਚਲਾਣਾ ਕਰ ਜਾਣ 'ਤੇ ਨਾਰਥ ਅਮਰੀਕਾ ਦੇ ਪੰਜਾਬੀ ਭਾਈਚਾਰੇ ਨੇ ਦੁੱਖ ਦਾ ਪ੍ਰਗਟਾਵਾ ਕੀਤਾ | ਅਮਰ ਸਿੰਘ ਗਿੱਲ ਨੂੰ ...

ਪੂਰੀ ਖ਼ਬਰ »

ਐੱਫ.ਡੀ.ਏ. ਨੂੰ ਨਬਾਲਗਾਂ ਲਈ ਫਾਈਜ਼ਰ ਟੀਕੇ ਨੂੰ ਪ੍ਰਵਾਨਗੀ ਮਿਲਣ ਦੀ ਆਸ

ਸਾਨ ਫਰਾਂਸਿਸਕੋ, 4 ਮਈ (ਐੱਸ.ਅਸ਼ੋਕ ਭੌਰਾ)-ਅਮਰੀਕਾ ਦੇ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐੱਫ.ਡੀ.ਏ.) ਏਜੰਸੀ ਨੇ ਅਗਲੇ ਹਫ਼ਤੇ ਤੱਕ 12 ਤੋਂ 15 ਸਾਲ ਦੀ ਉਮਰ ਦੇ ਬੱਚਿਆਂ ਲਈ ਫਾਈਜ਼ਰ ਦੇ ਕੋਵਿਡ-19 ਟੀਕੇ ਨੂੰ ਪ੍ਰਵਾਨਗੀ ਦਿੱਤੇ ਜਾਣ ਦੀ ਆਸ ਪ੍ਰਗਟਾਈ ਹੈ | ਅਧਿਕਾਰੀਆਂ ਨੇ ...

ਪੂਰੀ ਖ਼ਬਰ »

ਅਮਰੀਕਾ 'ਚ ਜ਼ਬਰਦਸਤ ਤੂਫ਼ਾਨ ਕਾਰਨ ਹਜ਼ਾਰਾਂ ਘਰਾਂ ਦੀ ਬਿਜਲੀ ਗੁੱਲ

ਸੈਕਰਾਮੈਂਟੋ, 4 ਮਈ (ਹੁਸਨ ਲੜੋਆ ਬੰਗਾ)-ਐਟਲਾਂਟਾ ਖੇਤਰ 'ਚ ਵਿਗੜੇ ਮੌਸਮ ਦੇ ਨਾਲ ਆਏ ਜ਼ਬਰਦਸਤ ਤੂਫ਼ਾਨ ਕਾਰਨ ਲੋਕਾਂ ਨੂੰ ਬਹੁਤ ਹੀ ਮੁਸ਼ਕਿਲਾਂ ਵਾਲੇ ਹਾਲਾਤ 'ਚੋਂ ਗੁਜ਼ਰਨਾ ਪੈ ਰਿਹਾ ਹੈ | ਟੈਕਸਾਸ, ਜਾਰਜੀਆ ਤੇ ਫਲੋਰੀਡਾ 'ਚ ਹਜ਼ਾਰਾਂ ਲੋਕਾਂ ਦੇ ਘਰਾਂ ਦੀ ਬਿਜਲੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX