ਤਾਜਾ ਖ਼ਬਰਾਂ


ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  13 minutes ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  26 minutes ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  40 minutes ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  46 minutes ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  about 1 hour ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  about 1 hour ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  about 1 hour ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  about 2 hours ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  about 2 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  about 2 hours ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  about 2 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  about 3 hours ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  about 3 hours ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  about 3 hours ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  about 3 hours ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  about 3 hours ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਗੁਰਪ੍ਰੀਤ ਕਾਂਗੜ,ਬਲਬੀਰ ਸਿੱਧੂ ਅਤੇ ਪਰਨੀਤ ਕੌਰ ਵੀ ਮੁੱਖ ਮੰਤਰੀ ਨਿਵਾਸ 'ਤੇ ਹਾਜ਼ਰ
. . .  about 4 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) ਗੁਰਪ੍ਰੀਤ ਕਾਂਗੜ ਬਲਬੀਰ ਸਿੱਧੂ ਅਤੇ ਪਰਨੀਤ ਕੌਰ ....
ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ ਮੁਕਤ ਹੋਣ ਦਾ ਸਮਾਂ ਹੈ - ਸਿੱਧੂ ਦੇ ਸਲਾਹਕਾਰ ਮੁਸਤਫ਼ਾ
. . .  about 4 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਟਵੀਟ ਕਰ ਕੇ ਕਿਹਾ ਹੈ ਕਿ ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਦਿੱਲੀ / ਹਰਿਆਣਾ

ਕਾਰਜਕਾਰੀ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੇ ਬੈਠਕ ਕਰ ਕੇ ਕੋਵਿਡ-19 ਦੀ ਰੋਕਥਾਮ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਫ਼ਤਿਹਾਬਾਦ, 4 ਮਈ (ਹਰਬੰਸ ਸਿੰਘ ਮੰਡੇਰ) - ਕਾਰਜਕਾਰੀ ਜ਼ਿਲ੍ਹਾ ਡਿਪਟੀ ਕਮਿਸ਼ਨਰ ਡਾ: ਮੁਨੀਸ਼ ਨਾਗਪਾਲ ਨੇ ਮਿੰਨੀ ਸਕੱਤਰੇਤ ਦੇ ਆਡੀਟੋਰੀਅਮ 'ਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲੇ੍ਹ 'ਚ ਕੋਵਿਡ-19 ਦੀ ਰੋਕਥਾਮ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ...

ਪੂਰੀ ਖ਼ਬਰ »

ਵਿਆਹੁਤਾ ਨੂੰ ਤਿੰਨ ਨੌਜਵਾਨਾਂ ਵਲੋਂ ਅਗਵਾ ਕਰਕੇ ਜਬਰ ਜਨਾਹ ਕਰਨ ਦਾ ਦੋਸ਼

ਪਿਹੋਵਾ, 4 ਮਈ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)- ਪਿੰਡ ਅਰੁਣਾਏ ਦੀ ਇਕ ਵਿਆਹੁਤਾ ਔਰਤ ਨੇ ਤਿੰਨ ਲੋਕਾਂ 'ਤੇ ਉਸ ਨੂੰ ਜਬਰੀ ਅਗਵਾ ਕਰਕੇ ਜਬਰ ਜਨਾਹ ਕਰਨ ਦਾ ਦੋਸ਼ ਲਗਾਇਆ ਹੈ, ਔਰਤ ਚਾਰ ਬੱਚਿਆਂ ਦੀ ਮਾਂ ਹੈ | ਉਸ ਦੀ ਸ਼ਿਕਾਇਤ 'ਤੇ ਪੁਲਿਸ ਨੇ ਤਿੰਨਾਂ ਨੌਜਵਾਨਾਂ ਖ਼ਿਲਾਫ਼ ...

ਪੂਰੀ ਖ਼ਬਰ »

ਤਕਨੀਕੀ ਖ਼ਰਾਬੀ ਕਾਰਨ 16 ਤੋਂ 26 ਅਪ੍ਰੈਲ ਦੇ ਕਰੀਬ 1.40 ਲੱਖ ਉਪਭੋਗਤਾਵਾਂ ਨੂੰ ਗ਼ਲਤ ਬਕਾਏ ਸਮੇਤ ਬਿੱਲ ਜਾਰੀ

ਯਮੁਨਾਨਗਰ, 4 ਮਈ (ਗੁਰਦਿਆਲ ਸਿੰਘ ਨਿਮਰ) - ਹਰਿਆਣਾ ਬਿਜਲੀ ਵੰਡ ਕਾਰਪੋਰੇਸ਼ਨ ਦੇ ਬਿਲਿੰਗ ਸਾਫਟਵੇਅਰ 'ਚ ਤਕਨੀਕੀ ਖ਼ਰਾਬੀ ਆਉਣ ਕਾਰਨ 16 ਅਪ੍ਰੈਲ 2021 ਤੋਂ 26 ਅਪ੍ਰੈਲ 2021 ਦੇ ਅਰਸੇ ਦੌਰਾਨ ਤਕਰੀਬਨ 1.40 ਲੱਖ ਉਪਭੋਗਤਾਵਾਂ ਨੂੰ ਗ਼ਲਤ ਬਕਾਏ ਸਮੇਤ ਸਪਾਟ ਬਿੱਲ ਜਾਰੀ ਕੀਤੇ ...

ਪੂਰੀ ਖ਼ਬਰ »

ਜ਼ਿਲ੍ਹਾ ਯਮੁਨਾਨਗਰ ਦੇ ਨੋਡਲ ਅਫ਼ਸਰ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ

ਯਮੁਨਾਨਗਰ, 4 ਮਈ (ਗੁਰਦਿਆਲ ਸਿੰਘ ਨਿਮਰ)-ਕੋਰੋਨਾ ਮਹਾਂਮਾਰੀ ਦੇ ਪਸਾਰ ਨੂੰ ਰੋਕਣ ਲਈ ਸਰਕਾਰ ਵਲੋਂ ਹਰੇਕ ਜ਼ਿਲ੍ਹੇ 'ਚ ਸੀਨੀਅਰ ਆਈ. ਏ. ਐਸ. ਅਧਿਕਾਰੀ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਯਮੁਨਾਨਗਰ ਵਿਖੇ ਇਹ ਜ਼ਿੰਮੇਵਾਰੀ ਅੰਬਾਲਾ ਸਰਕਲ ਦੀ ਕਮਿਸ਼ਨਰ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਕਮੀ ਨੂੰ ਲੈ ਕੇ ਮੰਡੀ ਮਜ਼ਦੂਰਾਂ ਨੇ ਕੀਤਾ ਰੋਸ ਮੁਜ਼ਾਹਰਾ

ਕਾਲਾਂਵਾਲੀ, 4 ਮਈ (ਅ.ਬ.)- ਮਾਰਕੀਟ ਕਮੇਟੀ ਵਲੋਂ ਅਨਾਜ ਮੰਡੀ 'ਚ ਬਣਾਏ ਗਏ ਪਿਆਊ ਉਤੇ ਪਿਛਲੇ ਦੋ-ਤਿੰਨ ਦਿਨਾਂ ਤੋਂ ਪੀਣ ਦਾ ਪਾਣੀ ਨਾ ਹੋਣ 'ਤੇ ਅੱਜ ਮੰਡੀ ਮਜ਼ਦੂਰਾਂ ਨੇ ਇਕੱਠੇ ਹੋ ਕੇ ਕਮੇਟੀ ਪ੍ਰਸ਼ਾਸਨ ਦੇ ਖਿਲਾਫ਼ ਰੋਸ਼ ਮੁਜਾਹਰਾ ਕਰਕੇ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ | ਮੰਡੀ ਮਜ਼ਦੂਰ ਹਰੀਸ਼ ਕੁਮਾਰ, ਗੁਰਸੇਵਕ ਸਿੰਘ, ਅਵਤਾਰ ਸਿੰਘ, ਮਾਧੋ ਦੇਵੀ, ਰਾਣੀ ਦੇਵੀ, ਕਾਲੂ ਰਾਮ ਤੇ ਭੋਲ਼ਾ ਰਾਮ ਆਦਿ ਨੇ ਦੱਸਿਆ ਕਿ ਕਣਕ ਦੇ ਸੀਜਨ ਕਾਰਨ ਅਨਾਜ ਮੰਡੀ 'ਚ ਵੱਡੀ ਗਿਣਤੀ ਵਿਚ ਮਜ਼ਦੂਰ ਕੰਮ ਕਰ ਰਹੇ ਹਨ ਅਤੇ ਗਰਮੀ ਦੇ ਮੌਸਮ 'ਚ ਪੀਣ ਦੀ ਪਾਣੀ ਦੀ ਜ਼ਰੂਰਤ ਪੈਂਦੀ ਹੈ ਪਰ ਕਮੇਟੀ ਦੇ ਅਧਿਕਾਰੀਆਂ ਦੀ ਲਾਪ੍ਰਵਾਹੀ ਦੇ ਕਾਰਨ ਦੁਕਾਨ ਨੰਬਰ 140 ਦੇ ਸਾਹਮਣੇ ਸਥਿਤ ਪਿਆਊ ਵਿੱਚ ਪਿਛਲੇ ਦੋ ਤਿੰਨ ਦਿਨਾਂ ਤੋਂ ਪਾਣੀ ਖ਼ਤਮ ਹੋਣ ਦੇ ਕਾਰਨ ਮਜਦੂਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਤੋਂ ਇਲਾਵਾ ਅਨਾਜ ਮੰਡੀ ਵਿੱਚ ਸਥਿਤ ਇੱਕ ਹੋਰ ਪਿਆਊ 'ਤੇ ਵੀ ਪਾਣੀ ਖ਼ਤਮ ਹੋਣ ਕਾਰਨ ਮਜ਼ਦੂਰਾਂ ਨੂੰ ਕਾਫ਼ੀ ਦੂਰੋਂ ਪਾਣੀ ਲੈ ਕੇ ਆਉਣਾ ਪੈ ਰਿਹਾ ਹੈ, ਜਿਸ ਨਾਲ ਉਨ੍ਹਾਂ ਦਾ ਸਮਾਂ ਬਰਬਾਦ ਹੁੰਦਾ ਹੈ ਅਤੇ ਕੰਮ ਵੀ ਪ੍ਰਭਾਵਿਤ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਪਾਣੀ ਦੀ ਸਮੱਸਿਆ ਦੇ ਕਾਰਨ ਮਜ਼ਦੂਰ ਹੀ ਨਹੀਂ ਕਿਸਾਨ ਵਰਗ ਵੀ ਦੁਖੀ ਹੁੰਦਾ ਹੈ | ਸਰਕਾਰ ਵੱਲੋਂ ਸੀਜਨ ਵਿੱਚ ਪੀਣ ਦੇ ਪਾਣੀ ਦੀ ਸਹੂਲਤ ਲਈ ਵਿਸ਼ੇਸ਼ ਤੌਰ ਉੱਤੇ ਟੈਂਡਰ ਲਾਏ ਜਾਂਦੇ ਹਨ ਪਰ ਇਸਦੇ ਬਾਵਜੂਦ ਕਿਸਾਨ ਅਤੇ ਮਜ਼ਦੂਰ ਵਰਗ ਪੀਣ ਦੇ ਪਾਣੀ ਲਈ ਭਟਕ ਰਿਹਾ ਹੈ | ਇਸ ਸਬੰਧ ਵਿੱਚ ਕਮੇਟੀ ਦੇ ਸਕੱਤਰ ਮੇਜਰ ਸਿੰਘ ਸਿੱਧੂ ਨੇ ਦੱਸਿਆ ਕਿ ਉਕਤ ਸਮੱਸਿਆ ਨੂੰ ਲੈ ਕੇ ਮਜ਼ਦੂਰਾਂ ਨੇ ਉਨ੍ਹਾਂ ਕੋਲ ਕੋਈ ਸ਼ਿਕਾਇਤ ਨਹੀਂ ਕੀਤੀ, ਜੇਕਰ ਉਕਤ ਸਮੱਸਿਆ ਹੈ ਤਾਂ ਉਹ ਛੇਤੀ ਹੀ ਸਮੱਸਿਆ ਦਾ ਹੱਲ ਕਰਵਾ ਦੇਣਗੇ |

ਖ਼ਬਰ ਸ਼ੇਅਰ ਕਰੋ

 

ਸਿਰਸਾ ਜ਼ਿਲ੍ਹੇ 'ਚ ਕੋਰੋਨਾ ਕਾਰਨ 11 ਹੋਰ ਮੌਤਾਂ, ਰਿਕਾਰਡ 858 ਨਵੇਂ ਮਾਮਲੇ

ਸਿਰਸਾ, 4 ਮਈ (ਅ.ਬ.)- ਸਿਰਸਾ ਜਿਲ੍ਹੇ ਵਿਚ ਕੋਰੋਨਾ ਵਾਇਰਸ ਦੀ ਮਾਰ ਦਿਨੋਂ ਦਿਨ ਵੱਧ ਰਹੀ ਹੈ | ਕੋਰੋਨਾ ਵਾਇਰਸ ਨਾਲ ਅੱਜ ਜ਼ਿਲ੍ਹੇ 'ਚ 3 ਮਹਿਲਾਵਾਂ ਅਤੇ ਇਕ 15 ਸਾਲਾ ਬੱਚੇ ਸਮੇਤ ਕੁੱਲ 11 ਜਣਿਆਂ ਦੀ ਮੌਤ ਹੋ ਗਈ ਹੈ | ਇਸ ਨਾਲ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵਧਕੇ 194 ...

ਪੂਰੀ ਖ਼ਬਰ »

ਲਾਕਡਾੳੇੂਨ ਦਾ ਸ਼ਹਿਰ 'ਚ ਪੂਰਾ ਅਸਰ, ਸਾਰੀਆਂ ਦੁਕਾਨਾਂ ਬੰਦ

ਰਤੀਆ, 4 ਮਈ (ਬੇਅੰਤ ਕੌਰ ਮੰਡੇਰ) - ਕੋਰੋਨਾ ਮਹਾਂਮਾਰੀ ਤੋਂ ਬਚਣ ਦੇ ਲਈ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਲਗਾਏ ਗਏ ਲਾਕਡਾਊਨ ਦਾ ਸ਼ਹਿਰ ਵਿਚ ਪੂਰਾ ਅਸਰ ਦੇਖਣ ਨੂੰ ਮਿਲ ਰਿਹਾ ਹੈ | ਸ਼ਹਿਰ ਵਿੱਚ ਮੈਡੀਕਲ ਸਟੋਰਾਂ ਨੂੰ ਛੱਡ ਕੇ ਲਗਪਗ ਸਾਰੀਆਂ ਦੁਕਾਨਾਂ ਬੰਦ ਹੋਣ ਕਰ ਕੇ ...

ਪੂਰੀ ਖ਼ਬਰ »

ਨਿਰੰਕਾਰੀ ਕੋਵਿਡ ਸੈਂਟਰ ਹੋਇਆ ਸ਼ੁਰੂ

ਨਵੀਂ ਦਿੱਲੀ, 4 ਮਈ (ਬਲਵਿੰਦਰ ਸਿੰਘ ਸੋਢੀ)-ਨਿਰੰਕਾਰੀ ਕੋਵਿਡ ਸੈਂਟਰ ਸ਼ੁਰੂ ਹੋ ਗਿਆ ਹੈ, ਜਿਸ ਵਿਚ 700 ਬੈੱਡ ਲੱਗੇ ਹੋਏ ਹਨ, ਜਿਨ੍ਹਾਂ ਬੈੱਡਾਂ ਨੂੰ ਆਕਸੀਜਨ ਕੰਸਨਟੇ੍ਰਟਰ ਨਾਲ ਲੈਸ ਕਰ ਦਿੱਤਾ ਗਿਆ ਹੈ ਅਤੇ ਮਰੀਜ਼ ਵੀ ਦਾਖ਼ਲ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਹਰ ...

ਪੂਰੀ ਖ਼ਬਰ »

ਕਾਂਗਰਸ ਨੇ ਜਾਰੀ ਕੀਤੇ ਹੈਲਪ ਲਾਈਨ ਨੰਬਰ, ਕੱਲ੍ਹ ਤੋਂ ਸਵੱਛਤਾ ਮੁਹਿੰਮ ਸ਼ੁਰੂ ਕਰੇਗੀ

ਫ਼ਤਿਹਾਬਾਦ, 4 ਮਈ (ਹਰਬੰਸ ਸਿੰਘ ਮੰਡੇਰ)- ਪਾਰਟੀ ਦੀ ਸੂਬਾ ਪ੍ਰਧਾਨ ਕੁਮਾਰੀ ਸੈਲਜਾ, ਜ਼ਿਲ੍ਹਾ ਕੋਆਰਡੀਨੇਟਰ ਅਤੇ ਸੀਨੀਅਰ ਨੇਤਾ ਅਰਵਿੰਦ ਸਰਮਾ ਦੇ ਦਿਸਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਕੋਰੋਨਾ ਮਹਾਂਮਾਰੀ ਵਿਚ ਲੋਕਾਂ ਦੀ ਸਹਾਇਤਾ ਲਈ ਹੈਲਪ ...

ਪੂਰੀ ਖ਼ਬਰ »

ਕੁਲਦੀਪ ਸਿੰਘ ਚਾਨਣਾ ਦਾ ਦਿਹਾਂਤ

ਨਵੀਂ ਦਿੱਲੀ, 4 ਮਈ (ਬਲਵਿੰਦਰ ਸਿੰਘ ਸੋਢੀ)-ਜਾਣੇ-ਪਹਿਚਾਣੇ ਸਮਾਜ ਸੇਵੀ ਅਤੇ ਪੰਜਾਬੀ ਬਾਗ ਸ਼ਮਸ਼ਾਨਘਾਟ ਦੇ ਚੇਅਰਮੈਨ ਕੁਲਦੀਪ ਸਿੰਘ ਚਾਨਣਾ (70) ਨਹੀਂ ਰਹੇ | ਉਹ ਲੰਮੇਂ ਸਮੇਂ ਤੋਂ ਪੰਜਾਬੀ ਬਾਗ ਦੇ ਸ਼ਮਸ਼ਾਨਘਾਟ ਦੀ ਸੇਵਾ ਵਿਚ ਲੱਗੇ ਹੋਏ ਸਨ ਅਤੇ ਸ਼ਮਸ਼ਾਨਘਾਟ ...

ਪੂਰੀ ਖ਼ਬਰ »

ਦਿੱਲੀ ਦੇ ਸ਼ਮਸ਼ਾਨਘਾਟਾਂ ਦੀ ਵਿਵਸਥਾ ਪੂਰੀ ਤਰ੍ਹਾਂ ਲੜਖੜਾਈ

ਨਵੀਂ ਦਿੱਲੀ, 4 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕੋਰੋਨਾ ਦਾ ਕਹਿਰ ਵਧਣ ਤੇ ਉਮੀਦ ਤੋਂ ਵੀ ਜ਼ਿਆਦਾ ਮੌਤਾਂ ਲਗਾਤਾਰ ਹੋ ਰਹੀਆਂ ਹਨ, ਜਿਸ ਨੂੰ ਵੇਖ ਕੇ ਲੋਕਾਂ ਦਾ ਹੌਸਲਾ ਟੁੱਟਦਾ ਜਾ ਰਿਹਾ ਹੈ ਪਰ ਲੋਕ ਪੂਰੀ ਤਰ੍ਹਾਂ ਬੇਵੱਸ ਹਨ | ਜ਼ਿਆਦਾ ਮੌਤਾਂ ਦੇ ਸਾਰੇ ...

ਪੂਰੀ ਖ਼ਬਰ »

ਲਾਸ਼ਾਂ ਦੇ ਸਸਕਾਰ ਲਈ ਗਾਜ਼ੀਪੁਰ ਸ਼ਮਸ਼ਾਨਘਾਟ ਦਾ ਪ੍ਰਸ਼ਾਸਨ ਹੋਇਆ ਬੇਵਸ

ਨਵੀਂ ਦਿੱਲੀ, 4 ਮਈ (ਬਲਵਿੰਦਰ ਸਿੰਘ ਸੋਢੀ)-ਗਾਜ਼ੀਪੁਰ ਸ਼ਮਸ਼ਾਨਘਾਟ 'ਤੇ ਲਾਸ਼ਾਂ ਦੇ ਸਸਕਾਰ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਬੇਸ਼ੱਕ ਬੇਵਸ ਹੈ ਅਤੇ ਅਤੇ ਜਿੱਥੇ ਵੀ ਥਾਂ ਮਿਲਦੀ ਹੈ, ਉੱਥੇ ਹੀ ਲਾਸ਼ਾਂ ਦਾ ਸਸਕਾਰ ਕੀਤਾ ਜਾ ਰਿਹਾ ਹੈ, ਜਿਸ ਪ੍ਰਤੀ ਲੋਕ ਵੀ ਕੁਝ ...

ਪੂਰੀ ਖ਼ਬਰ »

40 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ 'ਚ ਵੈਕਸੀਨ ਲਗਵਾਉਣ ਦਾ ਵਧਿਆ ਉਤਸ਼ਾਹ

ਨਵੀਂ ਦਿੱਲੀ, 4 ਮਈ (ਬਲਵਿੰਦਰ ਸਿੰਘ ਸੋਢੀ)-ਕੋਰੋਨਾ ਮਹਾਂਮਾਰੀ 'ਚ ਇਸ ਦੇ ਬਚਾਓ ਲਈ ਲੋਕਾਂ ਦੇ ਵੈਕਸੀਨ ਲਗਾਈ ਜਾ ਰਹੀ ਹੈ ਅਤੇ ਜਿਨ੍ਹਾਂ ਲੋਕਾਂ ਦੇ ਵੈਕਸੀਨ ਲੱਗੀ ਹੈ ਉਨ੍ਹਾਂ ਨੂੰ ਤਕਰੀਬਨ ਅੱਧਾ ਘੰਟਾ ਵੈਕਸੀਨ ਲੱਗਣ ਤੋਂ ਬਾਅਦ ਆਪਣੀ ਦੇਖ-ਰੇਖ ਵਿਚ ਬਿਠਾਇਆ ...

ਪੂਰੀ ਖ਼ਬਰ »

ਆਕਸੀਜਨ ਸਿਲੰਡਰ ਲਈ ਹੋ ਰਹੀ ਹੈ ਮਾਰੋ-ਮਾਰੀ

ਨਵੀਂ ਦਿੱਲੀ, 4 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਆਕਸੀਜਨ ਸਿਲੰਡਰ ਪ੍ਰਤੀ ਪੂਰੀ ਤਰ੍ਹਾਂ ਨਾਲ ਮਾਰੋ-ਮਾਰੀ ਪਈ ਹੋਈ ਹੈ ਅਤੇ ਲੋਕ ਆਕਸੀਜਨ ਦੇ ਸਿਲੰਡਰ ਲੈਣ ਲਈ ਆਕਸੀਜਨ ਭਰਨ ਵਾਲੇ ਕੇਂਦਰਾਂ 'ਤੇ ਭਟਕ ਰਹੇ ਹਨ | ਕਈ ਲੋਕਾਂ ਕੋਲ ਸਿਲੰਡਰ ਹਨ ਪਰ ਆਕਸੀਜਨ ਖ਼ਤਮ ਹੋਣ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪੰਜਾਬ ਪੁਲਿਸ ਵਲੋਂ ਰੋਕੇ ਜਾਣ ਦੀ ਨਿਖੇਧੀ

ਨਵੀਂ ਦਿੱਲੀ, 4 ਮਈ (ਬਲਵਿੰਦਰ ਸਿੰਘ ਸੋਢੀ)-ਸਿੰਘੂ ਬਾਰਡਰ 'ਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਇਕ ਬੈਠਕ ਹੋਈ, ਜਿਸ ਵਿਚ ਪੰਜਾਬ ਤੇ ਹਰਿਆਣਾ ਸਰਕਾਰ ਤੋਂ ਕੋਰੋਨਾ ਦੀ ਬਿਮਾਰੀ ਨੂੰ ਲੈ ਕੇ ਦੋਵਾਂ ਸੂਬਿਆਂ ਵਿਚ ਤਾਲਾਬੰਦੀ ਅਤੇ ਹੋਰ ਕੁਝ ਪਾਬੰਦੀਆਂ ਲਗਾਉਣ ਦੀ ...

ਪੂਰੀ ਖ਼ਬਰ »

ਵੈਕਸੀਨ ਲਗਵਾਉਣ ਲਈ ਟੀਕਾਕਰਨ ਕੇਂਦਰਾਂ 'ਤੇ ਲੱਗੀ ਭੀੜ

ਨਵੀਂ ਦਿੱਲੀ, 4 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਵੱਖ-ਵੱਖ ਕੇਂਦਰਾਂ ਤੇ ਕੋਵਿਡ ਵੈਕਸੀਨ ਲਗਵਾਉਣ ਲਈ ਲੋਕਾਂ ਦੀ ਭੀੜ ਲੱਗੀ ਹੋਈ ਹੈ ਕਿਉਂਕਿ ਪਿਛਲੇ ਦਿਨਾਂ 'ਚ ਜਿਸ ਤਰ੍ਹਾਂ ਵੈਕਸੀਨ ਖ਼ਤਮ ਹੋ ਗਈ ਸੀ ਉਸ ਸਮੱਸਿਆ ਨੂੰ ਵੇਖਦੇ ਹੋਏ ਲੋਕ ਜਲਦੀ ਵੈਕਸੀਨ ਲਗਵਾਉਣ ...

ਪੂਰੀ ਖ਼ਬਰ »

ਦੀਨ-ਦਿਆਲ ਕਾਲਜ 'ਚ ਨਵੇਂ 25 ਬੈੱਡ ਲਗਾਏ

ਨਵੀਂ ਦਿੱਲੀ, 4 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਦੁਆਰਕਾ ਇਲਾਕੇ 'ਚ ਸਥਿਤ ਦੀਨ-ਦਿਆਲ ਉਪਾਧਿਆ ਕਾਲਜ 'ਚ 25 ਨਵੇਂ ਬੈੱਡ ਆਕਸੀਜਨ ਕੰਸਨਟੇ੍ਰਟਰ ਮਸ਼ੀਨਾਂ ਲਗਾ ਕੇ ਸ਼ੁਰੂ ਕਰ ਦਿੱਤੇ ਹਨ, ਜਿਸ ਪ੍ਰਤੀ ਭਾਜਪਾ ਦੇ ਸੰਸਦ ਮੈਂਬਰ ਪ੍ਰਵੇਸ਼ ਵਰਮਾ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਦਿੱਲੀ ਭਾਜਪਾ ਵਲੋਂ ਬੰਗਾਲ ਭਵਨ ਮੂਹਰੇ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 4 ਮਈ (ਜਗਤਾਰ ਸਿੰਘ)-ਪੱਛਮੀ ਬੰਗਾਲ 'ਚ ਭਾਜਪਾ ਵਰਕਰਾਂ ਨਾਲ ਹੋ ਰਹੀਆਂ ਵਧੀਕੀਆਂ ਦੇ ਵਿਰੁੱਧ ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਦੀ ਅਗਵਾਈ 'ਚ ਪਾਰਟੀ ਦੇ ਸੀਨੀਅਰ ਆਗੂਆਂ ਨੇ ਦਿੱਲੀ ਵਿਖੇ ਸਥਿਤ ਬੰਗਾਲ ਭਵਨ ਦੇ ਮੂਹਰੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਨਿੱਜੀ ਹਸਪਤਾਲਾਂ ਦਾ ਲਿਆ ਜਾਇਜ਼ਾ

ਸਿਰਸਾ, 4 ਮਈ (ਅ. ਬ.)- ਡਿਪਟੀ ਕਮਿਸ਼ਨਰ ਸਿਰਸਾ ਦੇ ਨਿਰਦੇਸ਼ 'ਤੇ ਐਸ.ਡੀ.ਐਮ. ਕਾਲਾਂਵਾਲੀ ਵਿਜੈ ਸਿੰਘ ਨੇ ਬੀਤੀ ਰਾਤ ਨੂੰ ਸਿਰਸਾ ਸ਼ਹਿਰ ਦੇ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ ਦਾ ਨਿਰੀਖਣ ਕੀਤਾ | ਇਸ ਦੌਰਾਨ ਕਈ ਹਸਪਤਾਲਾਂ ਵਿੱਚ ਕੋਵਿਡ-19 ਨੇਮਾਂ ਦੀ ਪਾਲਨਾ ਨਹੀਂ ਕੀਤੀ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 534 ਨਵੇਂ ਮਾਮਲੇ, 12 ਦੀ ਮੌਤ

ਐੱਸ. ਏ. ਐੱਸ. ਨਗਰ, 4 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 534 ਨਵੇਂ ਮਰੀਜ਼ ਸਾਹਮਣੇ ਆਏ ਹਨ ਜਦ ਕਿ ਕੋਰੋਨਾ ਤੋਂ ਪੀੜਤ 12 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਤੇ 1042 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਦੇ 250 ਨਵੇਂ ਮਾਮਲੇ

ਪੰਚਕੂਲਾ, 4 ਮਈ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 250 ਨਵੇਂ ਮਰੀਜ਼ ਸਾਹਮਣੇ ਆਏ ਹਨ | ਇਸ ਸਬੰਧੀ ਪੰਚਕੂਲਾ ਦੀ ਸਿਵਲ ਸਰਜਨ ਡਾ: ਜਸਜੀਤ ਕੌਰ ਨੇ ਦੱਸਿਆ ਕਿ ਪੰਚਕੂਲਾ ਅੰਦਰ ਹੁਣ ਤੱਕ ਕੋਰੋਨਾ ਵਾਇਰਸ ਦੇ ਕੁੱਲ 30,282 ਮਰੀਜ਼ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ ...

ਪੂਰੀ ਖ਼ਬਰ »

ਜ਼ੀਰਕਪੁਰ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਮੁਸਤੈਦ

ਜ਼ੀਰਕਪੁਰ, 4 ਮਈ (ਹੈਪੀ ਪੰਡਵਾਲਾ)-ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਤੇ ਉਨ੍ਹਾਂ ਨੂੰ ਜਾਗਰੂਕ ਕਰਨ ਲਈ ਜ਼ੀਰਕਪੁਰ ਪੁਲਿਸ ਪ੍ਰਸ਼ਾਸਨ ਤਨਦੇਹੀ ਨਾਲ ਕੰਮ ਕਰ ਰਿਹਾ ਹੈ | ਇਸ ਸਬੰਧ 'ਚ ਡੀ. ਐੱਸ. ਪੀ. ਅਮਰੋਜ ਸਿੰਘ ਵਲੋਂ ਥਾਣਾ ਮੁਖੀ ਇੰਸਪੈਕਟਰ ਓਾਕਾਰ ਸਿੰਘ ...

ਪੂਰੀ ਖ਼ਬਰ »

53 ਸਾਲਾ ਵਿਅਕਤੀ ਦੀ ਭੇਦਭਰੀ ਹਾਲਤ 'ਚ ਮੌਤ

ਜ਼ੀਰਕਪੁਰ, 4 ਮਈ (ਹੈਪੀ ਪੰਡਵਾਲਾ)-ਪਰਿਵਾਰ ਤੋਂ ਇਕੱਲਾ ਰਹਿ ਰਹੇ ਇਕ ਵਿਅਕਤੀ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ | ਮਿ੍ਤਕ ਦੀ ਪਛਾਣ ਸੁਰੇਸ਼ ਕੁਮਾਰ (53) ਮੂਲ ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ਜਰਨੈਲ ਇਨਕਲੇਵ-2 ਜ਼ੀਰਕਪੁਰ ਵਜੋਂ ਹੋਈ | ਮਾਮਲੇ ਬਾਬਤ ਜਾਂਚ ਅਧਿਕਾਰੀ ਏ. ...

ਪੂਰੀ ਖ਼ਬਰ »

ਬੀ.ਐਸ.ਐਫ. ਵਲੋਂ ਪਾਕਿ ਘੁਸਪੈਠੀਆ ਹਲਾਕ

ਖਾਲੜਾ, 4 ਮਈ (ਜੱਜਪਾਲ ਸਿੰਘ)-ਖਾਲੜਾ ਸੈਕਟਰ ਅਧੀਨ ਆਉਂਦੇ ਖ਼ੇਤਰ 'ਚ ਭਾਰਤ-ਪਾਕਿ ਸਰਹੱਦ 'ਤੇ ਬੀ.ਐਸ.ਐਫ. ਦੇ ਜਵਾਨਾਂ ਵਲੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰਨ ਦੀ ਖ਼ਬਰ ਹੈ | ਇਕੱਤਰ ਵੇਰਵਿਆਂ ਅਨੁਸਾਰ 2-3 ਮਈ ਦੀ ਦਰਮਿਆਨੀ ਰਾਤ ਨੂੰ ਖਾਲੜਾ ਬੈਰੀਅਰ ਵਿਖੇ ਤਾਇਨਾਤ ...

ਪੂਰੀ ਖ਼ਬਰ »

ਭਾਰਤ 'ਚ ਤਨਜ਼ਾਨੀਆ ਹਾਈ ਕਮਿਸ਼ਨ ਦੇ ਰੱਖਿਆ ਸਲਾਹਕਾਰ ਦੀ ਕੋਰੋਨਾ ਕਾਰਨ ਮੌਤ

ਨਵੀਂ ਦਿੱਲੀ, 4 ਮਈ (ਪੀ.ਟੀ.ਆਈ.)-ਦਿੱਲੀ ਦੇ ਇਕ ਹਸਪਤਾਲ 'ਚ ਤਨਜ਼ਾਨੀਆ ਹਾਈ ਕਮਿਸ਼ਨ ਦੇ ਰੱਖਿਆ ਸਲਾਹਕਾਰ ਦੀ ਕੋਰੋਨਾ ਨਾਲ ਮੌਤ ਹੋ ਗਈ | ਦੇਸ਼ 'ਚ ਵਿਦੇਸ਼ੀ ਮਿਸ਼ਨ ਦੇ ਕਿਸੇ ਅਧਿਕਾਰੀ ਦੀ ਕੋਰੋਨਾ ਕਾਰਨ ਮੌਤ ਹੋਣ ਦਾ ਸ਼ਾਇਦ ਇਹ ਪਹਿਲਾ ਮਾਮਲਾ ਹੈ | ਘਟਨਾਕ੍ਰਮ ਤੋਂ ...

ਪੂਰੀ ਖ਼ਬਰ »

ਸਵੀਡਨ ਵਲੋਂ ਭਾਰਤ ਨੂੰ 10 ਲੱਖ ਐਸਟ੍ਰਾਜੈਨੇਕਾ ਵੈਕਸੀਨ ਦੇਣ ਦੀ ਯੋਜਨਾ

ਸਟਾਕਹੋਮ, 4 ਮਈ (ਏਜੰਸੀ)- ਭਾਰਤ 'ਚ ਕੋਰੋਨਾ ਮਹਾਂਮਾਰੀ ਦੇ ਕਹਿਰ ਨੂੰ ਵੇਖਦੇ ਹੋਏ ਸਵੀਡਨ ਨੇ ਭਾਰਤ ਨੂੰ 10 ਲੱਖ ਐਸਟ੍ਰਾਜੈਨੇਕਾ ਵੈਕਸੀਨ ਦੇਣ ਦੀ ਯੋਜਨਾ ਬਣਾਈ ਹੈ | ਭਾਰਤ ਨੂੰ ਇਹ ਮਦਦ ਸੰਯੁਕਤ ਰਾਸ਼ਟਰ ਦੀ ਕੋਵੈਕਸ ਯੋਜਨਾ ਤਹਿਤ ਦਿੱਤੀ ਜਾਵੇਗੀ | ਇਸ ਯੋਜਨਾ ਤਹਿਤ ...

ਪੂਰੀ ਖ਼ਬਰ »

ਪਾਕਿ 'ਚ ਈ.ਟੀ.ਪੀ.ਬੀ. ਨੂੰ ਸੌ ਾਪੇ ਗਏ ਕਟਾਸਰਾਜ ਮੰਦਰ ਦੇ ਪ੍ਰਬੰਧ

ਅੰਮਿ੍ਤਸਰ, 4 ਮਈ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਹਿੰਦੂਆਂ ਦੇ ਪ੍ਰਸਿੱਧ ਅਤੇ ਪ੍ਰਾਚੀਨ ਤੀਰਥ ਸ੍ਰੀ ਕਟਾਸਰਾਜ ਦੇ ਪ੍ਰਬੰਧਕੀ ਅਧਿਕਾਰ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ. ਪੀ. ਬੀ.) ਨੂੰ ਸੌਂਪ ਦਿੱਤੇ ਗਏ ਹਨ | ਇਹ ਅਦਾਰਾ ਪਾਕਿ ਦੇ ਸਾਰੇ ਘੱਟ ਗਿਣਤੀ ...

ਪੂਰੀ ਖ਼ਬਰ »

ਭਾਜਪਾ ਪ੍ਰਧਾਨ ਜੇ.ਪੀ. ਨੱਢਾ 2 ਦਿਨਾ ਬੰਗਾਲ ਦੌਰੇ 'ਤੇ

ਕੋਲਕਾਤਾ, 4 ਮਈ (ਏਜੰਸੀ)- ਭਾਜਪਾ ਨੇ ਸੋਮਵਾਰ ਨੂੰ ਕਿਹਾ ਕਿ ਪਾਰਟੀ ਪ੍ਰਧਾਨ ਜੇ.ਪੀ. ਨੱਢਾ ਸੂਬੇ 'ਚ ਚੋਣ ਨਤੀਜਿਆਂ ਤੋਂ ਬਾਅਦ ਹੋਈ ਹਿੰਸਾ ਨੂੰ ਲੈ ਕੇ ਦੋ ਦਿਨਾ ਪੱਛਮੀ ਬੰਗਾਲ ਦੇ ਦੌਰੇ 'ਤੇ ਜਾਣਗੇ | ਉਨ੍ਹਾਂ ਕਿਹਾ ਕਿ ਦੌਰੇ ਦੌਰਾਨ ਉਹ ਹਿੰਸਾ ਤੋਂ ਪੀੜਤ ਪਰਿਵਾਰਾਂ ...

ਪੂਰੀ ਖ਼ਬਰ »

ਪੰਜਾਬ ਸਮੇਤ ਕੁਝ ਰਾਜਾਂ 'ਚ ਕੋਰੋਨਾ ਦੇ ਰੋਜ਼ਾਨਾ ਮਾਮਲਿਆਂ 'ਚ ਸਥਿਰਤਾ ਦੇ ਸ਼ੁਰੂਆਤੀ ਸੰਕੇਤ-ਸਰਕਾਰ

ਨਵੀਂ ਦਿੱਲੀ, 4 ਮਈ (ਏਜੰਸੀ)-ਕੇਂਦਰ ਸਰਕਾਰ ਨੇ ਸੋਮਵਾਰ ਨੂੰ ਕਿਹਾ ਕਿ ਕੁਝ ਰਾਜਾਂ ਵਿਚ ਕੋਰੋਨਾ ਦੇ ਰੋਜ਼ਾਨਾ ਮਾਮਲਿਆਂ ਵਿਚ ਸਥਿਰਤਾ ਦੇ ਸ਼ੁਰੂਆਤੀ ਸੰਕੇਤ ਮਿਲ ਰਹੇ ਹਨ ਜਦੋਂ ਕਿ ਕੁਝ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ | ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ...

ਪੂਰੀ ਖ਼ਬਰ »

ਦਿੱਲੀ ਸਰਕਾਰ ਨੇ ਮੰਗੀ ਫ਼ੌਜ ਦੀ ਮਦਦ, ਸਿਸੋਦੀਆ ਨੇ ਲਿਖੀ ਰਾਜਨਾਥ ਨੂੰ ਚਿੱਠੀ

ਨਵੀਂ ਦਿੱਲੀ, 4 ਮਈ (ਜਗਤਾਰ ਸਿੰਘ)-ਦਿੱਲੀ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਰਹਿਣ ਦੇ ਚਲਦਿਆਂ ਦਿੱਲੀ ਸਰਕਾਰ ਨੇ ਫ਼ੌਜ ਦੀ ਮਦਦ ਮੰਗੀ ਹੈ | ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖ ਕੇ ਭਾਰਤੀ ਫ਼ੌਜ ਪਾਸੋਂ ...

ਪੂਰੀ ਖ਼ਬਰ »

ਰੁਜ਼ਗਾਰ ਲਈ ਪੁੱਤਰ ਟਾਵਰਾਂ 'ਤੇ ਚੜ੍ਹੇ ਤੇ ਵਿਯੋਗ 'ਚ ਮਾਪੇ ਹੰਝੂਆਂ ਦੇ ਨੀਰ 'ਚ ਹੜੇ੍ਹ

ਪੁਰਾਣਾ ਸ਼ਾਲਾ, 4 ਮਈ (ਗੁਰਵਿੰਦਰ ਸਿੰਘ ਗੋਰਾਇਆ)-ਸੱਤਾ ਹਾਸਲ ਕਰਨ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਦੀ ਜਨਤਾ ਨਾਲ ਕੀਤੇ ਵੱਡੇ ਵਾਅਦਿਆਂ 'ਚ ਘਰ-ਘਰ ਨੌਕਰੀ ਦੇਣ ਦਾ ਦਾਅਵਾ ਵੀ ਮੁੱਖ ਤੌਰ 'ਤੇ ਸ਼ਾਮਿਲ ਸੀ ਪਰ ਕੈਪਟਨ ਸਰਕਾਰ ਦੇ ...

ਪੂਰੀ ਖ਼ਬਰ »

ਸ੍ਰੀਨਗਰ ਵਿਖੇ ਟਰੱਕ ਖੱਡ 'ਚ ਡਿਗਿਆ-2 ਪੰਜਾਬੀ ਨੌਜਵਾਨ ਲਾਪਤਾ

ਜੈਂਤੀਪੁਰ, 4 ਮਈ (ਭੁਪਿੰਦਰ ਸਿੰਘ ਗਿੱਲ)-ਸਥਾਨਕ ਕਸਬੇ ਨਾਲ ਸਬੰਧਿਤ 2 ਨੌਜਵਾਨਾਂ ਦੇ ਟਰੱਕ ਡੂੰਘੀ ਖੱਡ ਵਿਚ ਡਿੱਗ ਜਾਣ ਕਾਰਨ ਲਾਪਤਾ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਪਿੰਡ ਚਾਚੋਵਾਲੀ ਦੇ ਵਸਨੀਕ ਟਰੱਕ ਡਰਾਈਵਰ ਸਿਕੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਭਾਰਤ ਯਾਤਰਾ ਪਾਬੰਦੀ ਨੂੰ ਲੈ ਕੇ ਆਸਟ੍ਰੇਲੀਆ ਸਰਕਾਰ 'ਤੇ ਲੱਗਾ ਨਸਲਵਾਦ ਦਾ ਦੋਸ਼

ਮੈਲਬੌਰਨ, 4 ਮਈ (ਏਜੰਸੀ)-ਭਾਰਤ 'ਚ ਕੋਰੋਨਾ ਵਾਇਰਸ ਦੇ ਕਹਿਰ ਨੂੰ ਦੇਖਦੇ ਹੋਏ ਕਈ ਦੇਸ਼ਾਂ ਨੇ ਯਾਤਰਾ ਪਾਬੰਦੀਆਂ ਲਗਾਈਆਂ ਹਨ | ਇਸੇ ਕੜੀ 'ਚ ਆਸਟ੍ਰੇਲੀਆ ਨੇ ਵੀ ਅੱਜ (3 ਮਈ) ਤੋਂ 14 ਮਈ ਤੱਕ ਭਾਰਤ ਤੋਂ ਆਉਣ ਵਾਲੇ ਯਾਤਰੀਆਂ 'ਤੇ ਅਸਥਾਈ ਪਾਬੰਦੀ ਲਗਾ ਦਿੱਤੀ ਹੈ | ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX