ਤਾਜਾ ਖ਼ਬਰਾਂ


ਪੀ.ਐਮ.ਦਾ ਅਮਰੀਕਾ ਦੌਰਾ, ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
. . .  3 minutes ago
ਨਵੀਂ ਦਿੱਲੀ, 22 ਸਤੰਬਰ - ਅਮਰੀਕਾ ਰਵਾਨਾ ਹੋਣ ਤੋਂ ਪਹਿਲਾਂ ਪੀ.ਐਮ. ਮੋਦੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਅਮਰੀਕਾ ਯਾਤਰਾ ਅਮਰੀਕਾ ਦੇ ਨਾਲ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ...
26,964 ਨਵੇਂ ਕੋਰੋਨਾ ਦੇ ਮਾਮਲੇ, 383 ਮੌਤਾਂ
. . .  14 minutes ago
ਨਵੀਂ ਦਿੱਲੀ, 22 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 26,964 ਨਵੇਂ ਕੋਰੋਨਾ ਮਾਮਲੇ ਸਾਹਮਣੇ...
ਹੁੱਡਾ ਨੇ ਚੰਡੀਗੜ੍ਹ ਵਿਚ ਬੁਲਾਈ ਸੀ.ਐਲ.ਪੀ. ਦੀ ਮੀਟਿੰਗ
. . .  21 minutes ago
ਚੰਡੀਗੜ੍ਹ, 22 ਸਤੰਬਰ - ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਜ ਕਾਂਗਰਸ ਦੇ ਵਿਧਾਇਕ ਦਲ (ਸੀ.ਐਲ.ਪੀ.) ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਅੱਜ ਚੰਡੀਗੜ੍ਹ ਵਿਚ ਸੀ.ਐਲ.ਪੀ....
ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ ਤਾਲਿਬਾਨ
. . .  30 minutes ago
ਸੰਯੁਕਤ ਰਾਸ਼ਟਰ, 22 ਸਤੰਬਰ - ਤਾਲਿਬਾਨ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ | ਮੀਡੀਆ ਰਿਪੋਰਟਾਂ ਅਨੁਸਾਰ ਤਾਲਿਬਾਨ ਨੇ ਇਸ ਹਫ਼ਤੇ ਨਿਊ ਯਾਰਕ ਵਿਚ...
ਅੱਜ ਪੁੱਜਣਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਟਕੜ ਕਲਾਂ
. . .  49 minutes ago
ਬੰਗਾ, 22 ਸਤੰਬਰ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਦੇ ਮੁੱਖ ਮੰਤਰੀ ਬਣਨ ਉਪਰੰਤ ਚਰਨਜੀਤ ਸਿੰਘ ਚੰਨੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ 'ਤੇ ਸਿਜਦਾ ਕਰਨ ਲਈ ਦੋ ਵਜੇ...
ਚਾਹ ਦੀ ਚੁਸਕੀ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕੀਤੀ ਸ਼ੇਅਰੋ-ਸ਼ਾਇਰੀ
. . .  about 1 hour ago
ਅੰਮ੍ਰਿਤਸਰ, 22 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਸਰ 'ਚ ਇਕ ਦੁਕਾਨ 'ਤੇ ਜਿੱਥੇ ਚਾਹ ਪੀਤੀ ਤੇ ਇਸ ਦੌਰਾਨ ਸ਼ੇਅਰੋ-ਸ਼ਾਇਰੀ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ...
ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਰਗਿਆਨਾ ਮੰਦਰ ਵਿਖੇ ਵੀ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ
. . .  about 1 hour ago
ਕਿਸ਼ਨਗੜ੍ਹ (ਜਲੰਧਰ), 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਅੱਜ ਗਿਆਰਾਂ ਤੋਂ ਬਾਰਾਂ ਵਜੇ ਦੇ ਵਿਚਕਾਰ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ਤੇ...
ਨਵ ਨਿਯੁਕਤ ਮੁੱਖ ਮੰਤਰੀ ਜਲ੍ਹਿਆਂਵਾਲਾ ਬਾਗ ਤੇ ਰਾਮ ਤੀਰਥ ਸਥਲ ਵਿਖੇ ਵੀ ਪੁੱਜੇ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਚੰਨੀ ਤੇ ਸਿੱਧੂ ਨੇ ਪੱਤਰਕਾਰਾਂ ਨਾਲ ਕੀਤੀ ਗੱਲ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਰਾਜਨੀਤੀ ਮੁੱਦਿਆਂ ਤੋਂ ਭਟਕੀ ਪਰ ਸਾਡੇ ਮੁੱਖ ਮੰਤਰੀ ਚੰਨੀ ਨੇ...
ਨਵ ਨਿਯੁਕਤ ਮੁੱਖ ਮੰਤਰੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਦੇਖੋ ਤਸਵੀਰਾਂ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ...
⭐ਮਾਣਕ - ਮੋਤੀ⭐
. . .  about 2 hours ago
ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  1 day ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  1 day ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 23 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸੇ ਵੀ ਲੋਕਤੰਤਰੀ ਰਾਜ ਦੀ ਸਭ ਤੋਂ ਮਹੱਤਵਪੂਰਨ ਪਛਾਣ ਉਸ ਦੀ ਅਰਥ-ਵਿਵਸਥਾ ਤੋਂ ਹੁੰਦੀ ਹੈ। -ਥਾਮਸ ਜੈਫਰਸਨ

ਕਪੂਰਥਲਾ / ਫਗਵਾੜਾ

ਕੋਰੋਨਾ ਤੋਂ ਬਚਣ ਲਈ ਲੋਕ ਹੋਮ ਡਲਿਵਰੀ ਨੂੰ ਤਰਜੀਹ ਦੇਣ-ਡੀ. ਸੀ. ਦੀਪਤੀ ਉੱਪਲ

ਕਪੂਰਥਲਾ, 4 ਅਪ੍ਰੈਲ (ਅਮਰਜੀਤ ਕੋਮਲ)-ਕੋਰੋਨਾ ਦੇ ਵਧ ਰਹੇ ਪਾਸਾਰ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਸਬਜ਼ੀ ਮੰਡੀਆਂ ਵਿਚ ਵਿਸ਼ੇਸ਼ ਕੈਂਪ ਲਗਾ ਕੇ ਦੁਕਾਨਦਾਰਾਂ, ਰੇਹੜੀ ਵਾਲਿਆਂ ਦੇ ਕੋਰੋਨਾ ਦੀ ਜਾਂਚ ਲਈ ਸੈਂਪਲ ਲਏ ਜਾ ਰਹੇ ਹਨ | ਇਸੇ ਤਹਿਤ ਹੀ ...

ਪੂਰੀ ਖ਼ਬਰ »

ਕੋਰੋਨਾ ਦੀ ਰੋਕਥਾਮ ਤੇ ਪੀੜਤਾਂ ਲਈ ਹਰ ਸੰਭਵ ਸਹਾਇਤਾ ਦਾ ਪ੍ਰਬੰਧ ਕੀਤਾ ਜਾਵੇਗਾ-ਮਾਨ

ਫਗਵਾੜਾ, 4 ਮਈ (ਤਰਨਜੀਤ ਸਿੰਘ ਕਿੰਨੜਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਕਪੂਰਥਲਾ ਦੇ ਕੋਵਿਡ-19 ਕੋਰੋਨਾ ਪੀੜਤਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪਹੁੰਚਾਉਣ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਸ ਵਿਖਾਵਾ

ਕਪੂਰਥਲਾ, 4 ਮਈ (ਸਡਾਨਾ)-ਨੈਸ਼ਨਲ ਹੈਲਥ ਮਿਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਅਣਮਿੱਥੇ ਸਮੇਂ ਲਈ ਹੜ੍ਹਤਾਲ ਸ਼ੁਰੂ ਕਰ ਦਿੱਤੀ ਗਈ | ਐਨ.ਐਚ.ਐਮ. ਦੇ ਕਰਮਚਾਰੀ ਬੀਤੇ ਲੰਮੇ ਸਮੇਂ ਤੋਂ ਮੰਗ ਕਰ ਰਹੇ ਸਨ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਕਰਦੇ ਹੋਏ ...

ਪੂਰੀ ਖ਼ਬਰ »

ਡੀ. ਸੀ. ਤੇ ਐਸ. ਐਸ. ਪੀ. ਵਲੋਂ ਫਗਵਾੜਾ ਸਬਜ਼ੀ ਮੰਡੀ ਦਾ ਦੌਰਾ

ਫਗਵਾੜਾ, 4 ਮਈ (ਤਰਨਜੀਤ ਸਿੰਘ ਕਿੰਨੜਾ, ਅਸ਼ੋਕ ਕੁਮਾਰ ਵਾਲੀਆ)-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਤੇ ਐਸ.ਐਸ.ਪੀ. ਕਪੂਰਥਲਾ ਕੰਵਰਦੀਪ ਕੌਰ ਵਲੋਂ ਅੱਜ ਇੱਥੇ ਸਬਜ਼ੀ ਮੰਡੀ ਦਾ ਦੌਰਾ ਕਰਕੇ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕੋਵਿਡ ਨਿਯਮਾਂ ਦੀ ...

ਪੂਰੀ ਖ਼ਬਰ »

ਹਨੇਰੀ ਤੇ ਮੀਂਹ ਨੇ ਦਿਖਾਏ ਤਿੱਖੇ ਤੇਵਰ

ਕਾਲਾ ਸੰਘਿਆਂ, 4 ਮਈ (ਬਲਜੀਤ ਸਿੰਘ ਸੰਘਾ)–ਅੱਜ ਸ਼ਾਮ ਕੁੱਝ ਕੁ ਸਮਾਂ ਆਏ ਹਨੇਰੀ ਤੇ ਮੀਂਹ ਨੇ ਜਿੱਥੇ ਪੁਲਿਸ ਨਾਕਿਆਂ ਦੇ ਬੇਰੀਕੇਡ, ਦੁਕਾਨਾਂ ਦੇ ਫਲੈਕਸ ਬੋਰਡ ਤੇ ਰੁੱਖਾਂ ਦੇ ਟਾਹਣੇ ਤੋੜੇ, ਉੱਥੇ ਹੀ ਕਾਲਾ ਸੰਘਿਆਂ ਦੇ ਮੇਨ ਬਾਜ਼ਾਰ ਨੂੰ ਜਾਂਦੇ ਰਸਤੇ ਨੇ ਛੱਪੜ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਜਬਰ ਜਨਾਹ ਪੀੜਤਾ ਦੇ ਪਿਤਾ ਨੂੰ ਦਿੱਤੀ 2 ਲੱਖ ਦੀ ਵਿੱਤੀ ਸਹਾਇਤਾ

ਕਪੂਰਥਲਾ, 4 ਅਪ੍ਰੈਲ (ਅਮਰਜੀਤ ਕੋਮਲ)-7 ਸਾਲ ਦੀ ਇਕ ਬੱਚੀ ਨਾਲ ਜਬਰ ਜਨਾਹ ਸਬੰਧੀ ਮੀਡੀਆ ਰਿਪੋਰਟਾਂ 'ਤੇ 'ਸੂ ਮੋਟੋ' ਲੈਂਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਵਲੋਂ ਪੀੜ੍ਹਤਾ ਦੇ ਪਿਤਾ ਓਕੀਲ ਮੰਡਲ ਨੂੰ 3 ਦਿਨਾਂ 'ਚ 2 ਲੱਖ ਰੁਪਏ ਦੀ ਵਿੱਤੀ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 4 ਮਈ (ਸਡਾਨਾ)-ਮਾਡਰਨ ਜੇਲ੍ਹ ਵਿਚ ਬੰਦ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਜਸਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਾਮੂਲੀ ਤਕਰਾਰ ਨੂੰ ਲੈ ਕੇ ਹੋਏ ਝਗੜੇ ਦੌਰਾਨ ਚੱਲੇ ਇੱਟਾਂ ਰੋੜੇ-ਇਕ ਔਰਤ ਦੀ ਮੌਤ

ਕਪੂਰਥਲਾ, 4 ਮਈ (ਸਡਾਨਾ)-ਪਿੰਡ ਬਿਸ਼ਨਪੁਰ ਅਰਾਈਆਂ ਵਿਖੇ ਬੀਤੀ 2 ਮਈ ਨੂੰ ਹੋਏ ਝਗੜੇ ਦੇ ਮਾਮਲੇ ਸਬੰਧੀ ਇਕ ਔਰਤ ਦੀ ਮੌਤ ਹੋ ਜਾਣ ਦੀ ਘਟਨਾ ਨੂੰ ਲੈ ਕੇ ਥਾਣਾ ਕੋਤਵਾਲੀ ਪੁਲਿਸ ਨੇ 7 ਵਿਅਕਤੀਆਂ ਵਿਰੁੱਧ ਗੈਰਇਰਾਦਾਤਨ ਹੱਤਿਆ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ...

ਪੂਰੀ ਖ਼ਬਰ »

ਸਰਕਾਰ ਵਲੋਂ ਲਾਈਆਂ ਪਾਬੰਦੀਆਂ ਦੀਆਂ ਲੋਕ ਉਡਾ ਰਹੇ ਨੇ ਧੱਜੀਆਂ

ਨਡਾਲਾ, 4 ਮਈ (ਮਾਨ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਲਗਾਈਆਂ ਪਾਬੰਦੀਆਂ ਦੀਆਂ ਲੋਕ ਖ਼ੂਬ ਧੱਜੀਆਂ ਉਡਾ ਰਹੇ ਹਨ | ਲੋਕ ਇਨ੍ਹਾਂ ਪਾਬੰਦੀਆਂ ਨੂੰ ਮੰਨਣ ਲਈ ਤਿਆਰ ਨਹੀਂ ਜਾਪਦੇ | ਕਸਬਾ ਨਡਾਲਾ ਵਿਚ ਇਸ ਅੱਧੇ ਲਾਕਡਾਊਨ ਦਾ ਕੋਈ ...

ਪੂਰੀ ਖ਼ਬਰ »

ਅਦਾਲਤ ਵਲੋਂ ਭਗੌੜੇ ਐਲਾਨੇ ਗਏ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ

ਕਪੂਰਥਲਾ, 4 ਮਈ (ਸਡਾਨਾ)-ਥਾਣਾ ਸਦਰ ਮੁਖੀ ਇੰਸਪੈਕਟਰ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਮਾਨਯੋਗ ਅਦਾਲਤ ਵੱਲੋਂ ਭਗੌੜੇ ਐਲਾਨੇ ਗਏ ਵਿਅਕਤੀਆਂ ਨੂੰ ਕਾਬੂ ਕਰਨ ਲਈ ਕੀਤੀ ਗਈ ਛਾਪੇਮਾਰੀ ਉਪਰੰਤ ਸਦਰ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਵੱਖ-ਵੱਖ ਕੇਸ ਦਰਜ ਕੀਤੇ ਹਨ | ...

ਪੂਰੀ ਖ਼ਬਰ »

ਲੋਕ ਕੋਰੋਨਾ ਨਾਲ ਮਰ ਰਹੇ ਹਨ ਤੇ ਕੈਪਟਨ ਸਰਕਾਰ ਤਮਾਸ਼ਾ ਦੇਖ ਰਹੀ ਹੈ-ਅਰੁਣ ਖੋਸਲਾ

ਫਗਵਾੜਾ, 4 ਮਈ (ਤਰਨਜੀਤ ਸਿੰਘ ਕਿੰਨੜਾ)-ਨਗਰ ਨਿਗਮ ਫਗਵਾੜਾ ਦੇ ਸਾਬਕਾ ਮੇਅਰ ਤੇ ਸੀਨੀਅਰ ਭਾਜਪਾ ਆਗੂ ਅਰੁਣ ਖੋਸਲਾ ਨੇ ਪੰਜਾਬ ਵਿਚ ਵਧਦੇ ਕੋਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਸੂਬੇ ਦੀ ਕੈਪਟਨ ਸਰਕਾਰ ਵਲੋਂ ਰੋਕਥਾਮ ਦੇ ਪੁਖ਼ਤਾ ਪ੍ਰਬੰਧ ਨਾ ਕਰਨ ਦਾ ਦੋਸ਼ ...

ਪੂਰੀ ਖ਼ਬਰ »

ਸੈਕਟਰੀ ਜਸਬੀਰ ਸਿੰਘ ਪੀਟੀ ਨੂੰ ਸਦਮਾ, ਸੱਸ ਤੇ ਸਹੁਰੇ ਦਾ ਦਿਹਾਂਤ

ਨਡਾਲਾ, 4 ਮਈ (ਮਾਨ)-ਉੱਘੇ ਸਮਾਜ ਸੇਵਕ ਤੇ ਏਕ ਨੂਰ ਸੁਸਾਇਟੀ ਨਡਾਲਾ ਦੇ ਸੈਕਟਰੀ ਜਸਬੀਰ ਸਿੰਘ ਪੀਟੀ (ਨਿਊ ਫੈਂਸੀ ਜ਼ਿਊਲਰ ਵਾਲੇ) ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦ ਉਨ੍ਹਾਂ ਦੀ ਸੱਸ ਜਸਵੰਤ ਕੌਰ ਤੇ ਸਹੁਰੇ ਮੁਖ਼ਤਿਆਰ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ | ਏਕ ਨੂਰ ...

ਪੂਰੀ ਖ਼ਬਰ »

ਪਾਵਨ ਨਗਰੀ ਵਿਖੇ ਕਾਰ ਸੇਵਾ ਦੇ ਕਾਰਜ ਨਿਰੰਤਰ ਜਾਰੀ-ਜਥੇ: ਡੋਗਰਾਂਵਾਲ

ਸੁਲਤਾਨਪੁਰ ਲੋਧੀ, 4 ਮਈ (ਨਰੇਸ਼ ਹੈਪੀ, ਥਿੰਦ)-ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪਾਵਨ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਹੱਟ ਸਾਹਿਬ ਵਿਖੇ ਕਾਰ ...

ਪੂਰੀ ਖ਼ਬਰ »

ਕਣਕ ਚੋਰੀ ਦੇ ਮਾਮਲੇ 'ਚ ਕੇਸ ਦਰਜ

ਕਪੂਰਥਲਾ, 4 ਮਈ (ਸਡਾਨਾ)-ਮੰਡੀ ਵਿਚੋਂ ਕਣਕ ਚੋਰੀ ਹੋਣ ਦੇ ਮਾਮਲੇ ਸਬੰਧੀ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਜਤਿੰਦਰ ਗੁਪਤਾ ਵਾਸੀ ਯੂ.ਪੀ. ਹਾਲ ਵਾਸੀ ਨਵੀਂ ਦਾਣਾ ਮੰਡੀ ਨੇ ਦੱਸਿਆ ਕਿ ਮੰਡੀ ਵਿਖੇ ਸਤਪਾਲ ਰਕੇਸ਼ ਕੁਮਾਰ ...

ਪੂਰੀ ਖ਼ਬਰ »

ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਦੋਸ਼ ਹੇਠ ਜਰਨੈਲ ਨੰਗਲ ਤੇ ਸਾਥੀਆਂ ਵਿਰੁੱਧ ਕੇਸ ਦਰਜ

ਫਗਵਾੜਾ, 4 ਮਈ (ਹਰੀਪਾਲ ਸਿੰਘ)-ਪੁਲਿਸ ਨੇ ਸਰਕਾਰੀ ਕੰਮ ਵਿਚ ਵਿਘਨ ਪਾਉਣ ਤੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ 'ਤੇ ਲੋਕ ਇਨਸਾਫ਼ ਪਾਰਟੀ ਦੇ ਆਗੂ ਜਰਨੈਲ ਨੰਗਲ ਸਮੇਤ ਇਕ ਦਰਜਨ ਤੋਂ ਵੱਧ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਮਿਲੀ ਜਾਣਕਾਰੀ ਦੇ ਅਨੁਸਾਰ ਨਗਰ ਨਿਗਮ ...

ਪੂਰੀ ਖ਼ਬਰ »

'ਏਅਰਟੈੱਲ ਕੀ ਲਾਡਲੀ' ਪ੍ਰੋਗਰਾਮ ਤਹਿਤ ਬੇਬੀ ਕਿੰਜਲਪ੍ਰੀਤ ਕੌਰ ਸੰਧੂ ਨੂੰ ਕੀਤਾ ਟੈਬਲੇਟ ਭੇਟ

ਖਲਵਾੜਾ, 4 ਮਈ (ਪ. ਪ.)- ਦੇਸ਼ ਦੀ ਨੰਬਰ ਵੰਨ ਟੈਲੀਕਾਮ ਕੰਪਨੀ ਏਅਰਟੈੱਲ ਵਲੋਂ ਅਨਮੋਲ ਰਤਨਾ ਲਈ ਸ਼ੁਰੂ ਕੀਤੇ ਗਏ ਪ੍ਰੋਗਰਾਮ 'ਏਅਰਟੈੱਲ ਕੀ ਲਾਡਲੀ' ਦੇਸ਼ ਕੀ ਬੇਟੀ ਤਹਿਤ ਪਿੰਡ ਭੁੱੱਲਾਰਾਈ ਵਿਖੇ ਬੇਬੀ ਕਿੰਜਲਪ੍ਰੀਤ ਕੌਰ ਸੰਧੂ ਨੂੰ ਟੈਬਲੇਟ ਭੇਟ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਆਰ. ਸੀ. ਐਫ. ਵਿਖੇ ਕੁਝ ਦੁਕਾਨਾਂ ਖੁੱਲ੍ਹਣ ਕਰਕੇ ਬੰਦ ਦੁਕਾਨਾਂ ਵਾਲਿਆਂ ਨੇ ਕੀਤਾ ਰੋਸ ਪ੍ਰਗਟ

ਹੁਸੈਨਪੁਰ, 4 ਮਈ (ਸੋਢੀ)-ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਪਾਬੰਦੀਆਂ ਅਧੀਨ ਕੁੱਝ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀਆਂ ਨੂੰ 15 ਮਈ ਤੱਕ ਬੰਦ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਪਰ ਸਰਕਾਰ ਦੀਆਂ ਇਨ੍ਹਾਂ ...

ਪੂਰੀ ਖ਼ਬਰ »

ਮਿੱਠੜਾ ਕਾਲਜ ਵਲੋਂ ਕਰਵਾਇਆ ਆਨਲਾਈਨ ਪੋਸਟਰ ਮੁਕਾਬਲਾ

ਕਪੂਰਥਲਾ, 4 ਅਪ੍ਰੈਲ (ਵਿ. ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਆਨਲਾਈਨ ਪੋਸਟਰ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਕੋਰੋਨਾ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ 24 ਵਿਦਿਆਰਥੀਆਂ ਨੇ ਭਾਗ ਲਿਆ | ਪੋਸਟਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ • ਪੱਛਮੀ ਬੰਗਾਲ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਜਿੱਤ ਹੋਈ-ਕਰਮ ਸਿੰਘ

ਨਡਾਲਾ, 4 ਮਈ (ਮਾਨ)-ਭਾਰਤੀ ਕਿਸਾਨ ਯੂਨੀਅਨ ਕਪੂਰਥਲਾ ਦੀ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਢਿਲਵਾਂ ਦੀ ਅਗਵਾਈ ਹੇਠ ਹੋਈ ਜਿਸ ਵਿਚ ਕਿਸਾਨੀ ਸੰਘਰਸ਼ ਨੂੰ ਕਾਮਯਾਬ ਕਰਨ ਤੇ ਅਗੇਤੀ ਫ਼ਸਲ ਸਬੰਧੀ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

500 ਗਰਾਮ ਹੈਰੋਇਨ ਬਰਾਮਦ, ਦੋਸ਼ੀ ਫਰਾਰ

ਢਿਲਵਾਂ, 4 ਮਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ 500 ਗਰਾਮ ਹੈਰੋਇਨ ਬਰਾਮਦ ਕਰਕੇ ਇਕ ਵਿਅਕਤੀ 'ਤੇ ਕੇਸ ਦਰਜ ਕੀਤਾ ਹੈ, ਜਦਕਿ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕੋਰੋਨਾ ਦੀ ਰੋਕਥਾਮ ਲਈ ਲੋਕ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ-ਅਜੈ ਗਾਂਧੀ

ਭੁਲੱਥ, 4 ਮਈ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਕੋਰੋਨਾ ਦੇ ਵਧ ਰਹੇ ਪਾਸਾਰ ਨੂੰ ਰੋਕਣ ਲਈ ਲੋਕ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਈ. ਪੀ. ਐਸ. ਏ.ਐਸ.ਪੀ. ਭੁਲੱਥ ਅਜੈ ਗਾਂਧੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਜ਼ਖਮੀ ਹੋਏ ਵਿਅਕਤੀ ਨੇ ਦਮ ਤੋੜਿਆ

ਪਾਂਸ਼ਟਾ, 4 ਮਈ (ਸਤਵੰਤ ਸਿੰਘ)-ਬੀਤੀ ਸ਼ਾਮ ਪੀਰ ਮੰਗੂ ਸ਼ਾਹ ਮੋੜ, ਪਿੰਡ ਸਾਹਨੀ ਨਜ਼ਦੀਕ ਹੋਏ ਕਾਰ-ਬਾਈਕ ਹਾਦਸੇ ਵਿਚ ਗੰਭੀਰ ਜ਼ਖਮੀ ਹੋਏ ਵਿਅਕਤੀ ਨੇ ਬੀਤੀ ਰਾਤ ਡੀ.ਐਮ.ਸੀ. ਲੁਧਿਆਣਾ 'ਚ ਦਮ ਤੋੜ ਦਿੱਤਾ | ਪ੍ਰਾਪਤ ਜਾਣਕਾਰੀ ਅਨੁਸਾਰ ਬਾਈਕ ਚਲਾ ਰਹੇ ਆਪਣੇ ਚਚੇਰੇ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ 101 ਮਾਮਲੇ ਆਏ ਸਾਹਮਣੇ-4 ਵਿਅਕਤੀਆਂ ਦੀ ਮੌਤ

ਕਪੂਰਥਲਾ, 4 ਮਈ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 101 ਮਾਮਲੇ ਸਾਹਮਣੇ ਆਏ ਹਨ ਜਦਕਿ 4 ਵਿਅਕਤੀਆਂ ਦੀ ਕੋਰੋਨਾ ਪਾਜ਼ੀਟਿਵ ਆਉਣ ਉਪਰੰਤ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਦੌਰਾਨ ਮੌਤ ਹੋ ਗਈ, ਜਿਨ੍ਹਾਂ ਵਿਚ 40 ਸਾਲਾ ਵਿਅਕਤੀ ਵਾਸੀ ਪਿੰਡ ਭਵਾਨੀਪੁਰ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਤਨਖਾਹਾਂ ਨਾ ਮਿਲਣ 'ਤੇ ਡੈਮੋਕ੍ਰੇਟਿਕ ਟੀਚਰ ਫਰੰਟ ਵਲੋਂ ਰੋਸ ਵਿਖਾਵਾ

ਸੁਲਤਾਨਪੁਰ ਲੋਧੀ, 4 ਮਈ (ਪ. ਪ੍ਰ.)-ਡੈਮੋਕ੍ਰੇਟਿਕ ਟੀਚਰ ਫ਼ਰੰਟ ਦੀ ਹੰਗਾਮੀ ਮੀਟਿੰਗ ਹਦੀਰਾ (ਨੇੜੇ ਗੁਰਦੁਆਰਾ ਸ੍ਰੀ ਬੇਰ ਸਾਹਿਬ) ਵਿਖੇ ਬਲਾਕ ਪ੍ਰਧਾਨ ਅਜੇ ਸ਼ਰਮਾ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਮਸੀਤਾਂ ਬਲਾਕ ਨਾਲ ਸਬੰਧਿਤ ਅਧਿਆਪਕਾਂ ਦੀਆਂ ਬਿਨਾਂ ਵਜ੍ਹਾ ...

ਪੂਰੀ ਖ਼ਬਰ »

ਸਿਟੀ ਪੁਲਿਸ ਨੇ ਗੈਰ ਜ਼ਰੂਰੀ ਸਾਮਾਨ ਦੀਆਂ ਖੁੱਲ੍ਹੀਆਂ ਦੁਕਾਨਾਂ ਬੰਦ ਕਰਵਾਈਆਂ

ਕਪੂਰਥਲਾ, 3 ਮਈ (ਸਡਾਨਾ)-ਬੀਤੇ ਦਿਨੀਂ ਤਾਲਾਬੰਦੀ ਦੌਰਾਨ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਖੋਲ੍ਹਣ ਨੂੰ ਲੈ ਕੇ ਜੋ ਆਦੇਸ਼ ਜਾਰੀ ਕੀਤੇ ਗਏ ਸਨ, ਦੀ ਆੜ ਵਿਚ ਹੋਰ ਵੀ ਬਹੁਤੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਖੋਲ੍ਹੀਆਂ ਗਈਆਂ ਤੇ ਸਬਜ਼ੀ ਮੰਡੀ ਤੋਂ ਇਲਾਵਾ ...

ਪੂਰੀ ਖ਼ਬਰ »

ਡੀ. ਡੀ. ਪੰਜਾਬੀ ਤੋਂ ਸਕੂਲੀ ਵਿਦਿਆਰਥੀਆਂ ਲਈ ਆਨਲਾਈਨ ਜਮਾਤਾਂ ਦੀ ਸ਼ੁਰੂਆਤ ਅੱਜ ਤੋਂ

ਸੁਲਤਾਨਪੁਰ ਲੋਧੀ, 4 ਮਈ (ਥਿੰਦ, ਹੈਪੀ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਵਿਦਿਆਰਥੀਆਂ 'ਤੇ ਸਕੂਲ ਆਉਣ ਦੀਆਂ ਲੱਗੀਆਂ ਪਾਬੰਦੀਆਂ ਦਰਮਿਆਨ ਸਿੱਖਿਆ ਵਿਭਾਗ ਵਲੋਂ ਡੀ.ਡੀ. ਪੰਜਾਬੀ ਤੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਨਲਾਈਨ ਜਮਾਤਾਂ ਲਗਾਉਣ ਦੀ ਸ਼ੁਰੂਆਤ 5 ਮਈ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ 'ਚ ਕੇਸ ਦਰਜ

ਕਪੂਰਥਲਾ, 4 ਮਈ (ਸਡਾਨਾ)-ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਥਾਣਾ ਕੋਤਵਾਲੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਚੌਂਕੀ ਬਾਦਸ਼ਾਹਪੁਰ ਦੇ ਏ.ਐਸ.ਆਈ. ਦਲਜੀਤ ਸਿੰਘ ਨੇ ਰੂਪਨਪੁਰ ਮੋੜ ਨੇੜੇ ਗਸ਼ਤ ਦੌਰਾਨ ਮਲਕੀਤ ਸਿੰਘ ...

ਪੂਰੀ ਖ਼ਬਰ »

ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਕੈਦੀ ਵਿਰੁੱਧ ਕੇਸ ਦਰਜ

ਕਪੂਰਥਲਾ, 4 ਮਈ (ਸਡਾਨਾ)-ਮਾਡਰਨ ਜੇਲ੍ਹ ਵਿਚ ਬੰਦ ਕੈਦੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਬਲਦੇਵ ਸਿੰਘ ਨੇ ਦੱਸਿਆ ਕਿ ਕੈਦੀ ਚੜ੍ਹਤ ...

ਪੂਰੀ ਖ਼ਬਰ »

ਡੀ. ਸੀ. ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਕੇਸ ਦਰਜ

ਢਿਲਵਾਂ, 4 ਮਈ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਇਕ ਵਿਅਕਤੀ 'ਤੇ ਕੇਸ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਮਨਦੀਪ ਨਾਹਰ, ਏ.ਐਸ.ਆਈ. ...

ਪੂਰੀ ਖ਼ਬਰ »

ਕੋਰੋਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੁਲਿਸ ਨੇ ਕੱਢਿਆ ਫਲੈਗ ਮਾਰਚ

ਭੁਲੱਥ, 4 ਮਈ (ਰਤਨ, ਮੁਲਤਾਨੀ)-ਕੋਰੋਨਾ ਦੇ ਵੱਧ ਰਹੇ ਪਸਾਰ ਨੂੰ ਰੋਕਣ ਲਈ ਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਲਈ ਭੁਲੱਥ ਵਿਖੇ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ | ਫਲੈਗ ਮਾਰਚ ਡੀ.ਐਸ.ਪੀ. ਦਫ਼ਤਰ ਭੁਲੱਥ ਤੋਂ ਸ਼ੁਰੂ ਹੋਇਆ ਤੇ ਵੱਖ-ਵੱਖ ਬਾਜ਼ਾਰਾਂ ਵਿਚੋਂ ...

ਪੂਰੀ ਖ਼ਬਰ »

ਪੈਰੋਲ ਛੁੱਟੀ 'ਤੇ ਆਇਆ ਕੈਦੀ ਨਹੀਂ ਗਿਆ ਵਾਪਸ-ਕੇਸ ਦਰਜ

ਕਪੂਰਥਲਾ, 4 ਮਈ (ਸਡਾਨਾ)-ਪੈਰੋਲ 'ਤੇ ਆਏ ਕੈਦੀ ਵਲੋਂ ਵਾਪਸ ਜੇਲ੍ਹ ਨਾ ਜਾਣ ਤੇ ਥਾਣਾ ਸਿਟੀ ਪੁਲਿਸ ਨੇ ਕੈਦੀ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨੇ ਦੱਸਿਆ ਕਿ ਕੈਦੀ ਸੰਨੀ ਲੰੂਬਾ ਵਾਸੀ ਸੰਤਪੁਰਾ ਨਸ਼ਾ ਤਸਕਰੀ ਦੇ ...

ਪੂਰੀ ਖ਼ਬਰ »

ਕੇਰਲਾ ਤੇ ਪੱਛਮੀ ਬੰਗਾਲ ਦੇ ਸਮਝਦਾਰ ਲੋਕਾਂ ਨੇ ਮੋਦੀ ਸਰਕਾਰ ਨੂੰ ਮਨ ਕੀ ਬਾਤ ਸੁਣਾਈ-ਮੋਮੀ

ਸੁਲਤਾਨਪੁਰ ਲੋਧੀ, 4 ਮਈ (ਥਿੰਦ)-ਪੱਛਮੀ ਬੰਗਾਲ ਅਤੇ ਕੇਰਲਾ ਦੇ ਸਮਝਦਾਰ ਵੋਟਰਾਂ ਨੇ ਭਾਜਪਾ ਦੀਆਂ ਲੋਕ ਵਿਰੋਧੀ ਤੇ ਫ਼ਿਰਕਾਪ੍ਰਸਤ ਨੀਤੀਆਂ ਦਾ ਵਿਰੋਧ ਕਰਦਿਆਂ ਮੋਦੀ ਸਰਕਾਰ ਨੂੰ ਆਪਣੇ ਮਨ ਦੀ ਬਾਤ ਸੁਣਾ ਦਿੱਤੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਾਰ ...

ਪੂਰੀ ਖ਼ਬਰ »

ਪੱਤਰਕਾਰ ਪਰਵਿੰਦਰਜੀਤ ਸਿੰਘ ਨੂੰ ਸਦਮਾ, ਪਿਤਾ ਦਾ ਦਿਹਾਂਤ

ਫਗਵਾੜਾ, 4 ਮਈ (ਤਰਨਜੀਤ ਸਿੰਘ ਕਿੰਨੜਾ)–ਪ੍ਰਸਿੱਧ ਪੱਤਰਕਾਰ ਤੇ ਕਾਲਮਨਵੀਸ, ਸਕੇਪ ਸਾਹਿਤਕ ਸੰਸਥਾ ਦੇ ਜਨਰਲ ਸਕੱਤਰ ਤੇ ਈ-ਪੇਪਰ ਦੇ ਸੰਪਾਦਕ ਪਰਵਿੰਦਰਜੀਤ ਸਿੰਘ ਦੇ ਪਿਤਾ ਵਰਿੰਦਰਜੀਤ ਸਿੰਘ (68 ਸਾਲ) ਕੱਲ੍ਹ ਰਾਤ ਸਦੀਵੀ ਵਿਛੋੜਾ ਦੇ ਗਏ, ਦਾ ਅੰਤਿਮ ਸੰਸਕਾਰ ਅੱਜ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਮਾਨ ਨੇ ਕੀਤਾ ਮੁਫ਼ਤ ਡਿਸਪੈਂਸਰੀ ਦਾ ਉਦਘਾਟਨ

ਫਗਵਾੜਾ, 4 ਮਈ (ਤਰਨਜੀਤ ਸਿੰਘ ਕਿੰਨੜਾ)-ਸਬਡਵੀਜ਼ਨ ਫਗਵਾੜਾ ਦੇ ਪਿੰਡ ਸੰਗਤਪੁਰ ਵਿਖੇ ਭਾਈ ਵੀਰ ਸਿੰਘ ਯਾਦਗਾਰੀ ਮੁਫ਼ਤ ਡਿਸਪੈਂਸਰੀ ਦਾ ਉਦਘਾਟਨ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਤੇ ਦੀ ਕੋਆਪ੍ਰੇਟਿਵ ...

ਪੂਰੀ ਖ਼ਬਰ »

ਖੇਤੀ ਸਬੰਧੀ ਕਾਲੇ ਕਾਨੰੂਨ ਰੱਦ ਕਰਵਾਉਣ ਲਈ ਕਿਸਾਨਾਂ ਨੂੰ ਦਿੱਲੀ ਪਹੁੰਚਣਾ ਚਾਹੀਦਾ-ਮੱਲ੍ਹੀ, ਵੰਝ

ਹੁਸੈਨਪੁਰ, 4 ਮਈ (ਸੋਢੀ)-ਮੋਦੀ ਸਰਕਾਰ ਵਲੋਂ ਖੇਤੀ ਸਬੰਧੀ ਬਣਾਏ ਗਏ ਤਿੰਨ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਦਿੱਲੀ ਵਿਖੇ ਕੀਤੇ ਜਾ ਰਹੇ ਸੰਘਰਸ਼ ਵਿਚ ਪੂਰੇ ਦੇਸ਼ ਵਿਚੋਂ ਕਿਸਾਨ ਵੱਡੀ ਗਿਣਤੀ ਵਿਚ ਪੂਰੇ ਉਤਸ਼ਾਹ ਨਾਲ ਪਹੁੰਚ ਰਹੇ ਹਨ ਅਤੇ ਕਿਸਾਨ ...

ਪੂਰੀ ਖ਼ਬਰ »

ਸਰਪੰਚ ਬਖ਼ਸ਼ੀਸ਼ ਸਿੰਘ ਨੇ ਮਮਤਾ ਬੈਨਰਜੀ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਤਲਵੰਡੀ ਚੌਧਰੀਆਂ 4 ਮਈ (ਪਰਸਨ ਲਾਲ ਭੋਲਾ)-ਹਾਲ ਹੀ ਵਿਚ ਪੱਛਮੀ ਬੰਗਾਲ ਵਿਚ ਮੋਦੀ ਦੀ ਹੋਈ ਕਰਾਰੀ ਹਾਰ ਤੇ ਮਮਤਾ ਦੀ ਹੋਈ ਜਿੱਤ ਦੀ ਜਿੱਥੇ ਦਿੱਲੀ ਦੇ ਬਾਰਡਰਾਂ 'ਤੇ ਸੰਯੁਕਤ ਕਿਸਾਨ ਮੋਰਚਾ ਵਲੋਂ ਖ਼ੁਸ਼ੀ ਵਿਚ ਲੱਡੂ ਵੰਡੇ ਗਏ ਉੱਥੇ ਸਮੁੱਚੇ ਦੇਸ਼ ਦੇ ਇਮਾਨਦਾਰ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਵੈਕਸੀਨ ਨਾ ਹੋਣ ਕਾਰਨ ਟੀਕਾਕਰਨ ਦਾ ਕੰਮ ਦੋ ਦਿਨਾਂ ਤੋਂ ਬੰਦ

ਕਪੂਰਥਲਾ, 4 ਮਈ (ਸਡਾਨਾ)-ਇਕ ਪਾਸੇ ਜਿੱਥੇ ਸਰਕਾਰ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਦਾਅਵੇ ਕਰ ਰਹੀ ਹੈ ਤੇ ਬਾਹਰਲੇ ਸੂਬਿਆਂ ਤੋਂ ਆ ਕੇ ਕੋਰੋਨਾ ਦਾ ਇਲਾਜ ਪੰਜਾਬ ਵਿਚ ਕਰਵਾਉਣ ਵਾਲਿਆਂ ਨੂੰ ਵੀ ਸਹੂਲਤਾਂ ਦੇਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ, ...

ਪੂਰੀ ਖ਼ਬਰ »

ਦਾਜ ਦੀ ਖਾਤਰ ਵਿਆਹੁਤਾ ਨੂੰ ਮਾਰਨ ਵਾਲੇ ਸਹੁਰਾ ਪਰਿਵਾਰ ਖਿਲਾਫ਼ ਕੇਸ ਦਰਜ

ਤਰਨ ਤਾਰਨ, 4 ਮਈ (ਹਰਿੰਦਰ ਸਿੰਘ)- ਦਾਜ ਦੀ ਖਾਤਰ ਵਿਆਹੁਤਾ ਨੂੰ ਮਾਰਨ ਵਾਲੇ ਸਹੁਰਾ ਪਰਿਵਾਰ ਦੇ 5 ਮੈਂਬਰਾਂ ਖਿਲਾਫ਼ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਕੇਸ ਦਰਜ ਕੀਤਾ ਹੈ | ਥਾਣਾ ਭਿੱਖੀਵਿੰਡ ਵਿਖੇ ਪ੍ਰੇਮਪਾਲ ਪਤਨੀ ਰਾਜਪਾਲ ਵਾਸੀ ਮੁਹੱਲਾ ਨਿਰੰਕਾਰੀ ਭਵਨ ਬਲੇਰ ...

ਪੂਰੀ ਖ਼ਬਰ »

ਗੁਰਦੁਆਰਾ ਭਾਈ ਮਹਾਂ ਸਿੰਘ ਵਿਖੇ ਚਾਲੀ ਮੁਕਤਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ

ਸੁਰ ਸਿੰਘ, 4 ਮਈ (ਧਰਮਜੀਤ ਸਿੰਘ) - ਸਥਾਨਕ ਇਤਿਹਾਸਕ ਗੁਰਦੁਆਰਾ ਸ਼ਹੀਦ ਭਾਈ ਮਹਾਂ ਸਿੰਘ, ਜਿਸ ਦੀ ਕਾਰ ਸੇਵਾ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ' ਵਲੋਂ ਬਾਬਾ ਬਿਧੀ ਚੰਦ ਦੇ ਵਰਤਮਾਨ 12ਵੇਂ ਜਾਨਸ਼ੀਨ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦੀ ਅਗਵਾਈ ਵਿਚ ਨਿਰੰਤਰ ...

ਪੂਰੀ ਖ਼ਬਰ »

'ਆਪ' 'ਚ ਸ਼ਾਮਿਲ ਹੋਏ ਮੁਹਤਬਰਾਂ ਦਾ ਡਾ. ਸੋਹਲ ਵਲੋਂ ਸਵਾਗਤ

ਤਰਨ ਤਾਰਨ, 4 ਮਈ (ਲਾਲੀ ਕੈਰੋਂ)- ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਮੱਲੀਆ ਕਲਾਂ ਵਿਖੇ ਕਾਂਗਰਸ ਦੇ ਸਾਬਕਾ ਮੈਂਬਰ ਪੰਚਾਇਤ ਪਿਆਰਾ ਸਿੰਘ ਆਪਣੇ ਦਰਜਨਾਂ ਸਾਥੀਆਂ ਸਮੇਤ ਅਮਰੀਕ ਸਿੰਘ ਮਲੀਆ ਅਤੇ ਕੁਲਦੀਪ ਸਿੰਘ ਮਲੀਆ ਦੀ ਪ੍ਰੇਰਨਾ ਸਦਕਾ ਡਾ. ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸਾਧਾ ਵਾਲਾ ਵਿਖੇ ਸਾਲਾਨਾ ਸਮਾਗਮ ਕਰਵਾਇਆ

ਤਰਨ ਤਾਰਨ, 4 ਮਈ (ਲਾਲੀ ਕੈਰੋਂ) - ਤਰਨ ਤਾਰਨ ਦੇ ਨਜ਼ਦੀਕੀ ਗੁਰਦੁਆਰਾ ਬਾਬਾ ਸਾਧਾ ਵਾਲਾ ਠਰੂ ਵਿਖੇ ਸਾਲਾਨਾ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਗ੍ਰੰਥੀ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਬਾਬਾ ਮਨਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੀ ਤਹਿਸੀਲ ਪੱਧਰੀ ਮੀਟਿੰਗ

ਤਰਨ ਤਾਰਨ, 4 ਮਈ (ਹਰਿੰਦਰ ਸਿੰਘ)¸ ਪੰਜਾਬ ਨੰਬਰਦਾਰ ਯੂਨੀਅਨ ਦੀ ਮਹੀਨਾਵਾਰ ਤਹਿਸੀਲ ਕੰਪਲੈਕਸ ਤਰਨ ਤਾਰਨ ਤਹਿਸੀਲ ਪ੍ਰਧਾਨ ਨੰਬਰਦਾਰ ਗੁਰਵੇਲ ਸਿੰਘ ਭੂਰੇ ਗਿੱਲ ਦੀ ਹਾਜ਼ਰੀ ਵਿਚ ਮੀਟਿੰਗ ਹੋਈ, ਜਿਸ ਵਿਚ ਵੱਖ-ਵੱਖ ਪਿੰਡਾਂ ਤੋਂ ਨੰਬਰਦਾਰ ਹਾਜ਼ਰ ਹੋਏ | ਆਪਣੀਆਂ ...

ਪੂਰੀ ਖ਼ਬਰ »

ਨਾਰਾਜ਼ਗੀ ਦਾ ਖਮਿਆਜ਼ਾ ਭਾਜਪਾ ਨੂੰ ਝੱਲਣਾ ਪਿਆ, ਕੈਪਟਨ ਇਸ ਤੋਂ ਸਬਕ ਸਿੱਖਣ- ਕਾ: ਪੱਟੀ

ਪੱਟੀ, 4 ਮਈ (ਬੋਨੀ ਕਾਲੇਕੇ, ਖਹਿਰਾ)- ਪੰਜਾਬ ਸਰਕਾਰ ਵਲੋਂ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ 30 ਅਪ੍ਰੈਲ ਨੂੰ ਜਾਰੀ ਕਰਨ ਦੀ ਥਾਂ ਤਨਖ਼ਾਹ ਕਮਿਸ਼ਨ ਦੇ ਕਾਰਜਕਾਲ 'ਚ 31 ਮਈ ਤੱਕ ਵਧਾਉਣ ਕਾਰਨ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪੱਲੇ ਨਿਰਾਸ਼ਾ ਪਈ ਹੈ ਅਤੇ ...

ਪੂਰੀ ਖ਼ਬਰ »

ਮੈਜਿਸਟ੍ਰੇਟ ਦੇ ਹੁਕਮਾ ਦੀ ਉਲੰਘਣਾ ਕਰਨ 'ਤੇ ਤਿੰਨ ਖਿਲਾਫ਼ ਕੇਸ ਦਰਜ

ਤਰਨ ਤਾਰਨ, 4 ਮਈ (ਹਰਿੰਦਰ ਸਿੰਘ)-ਕੋਰੋਨਾ ਵਾਇਰਸ ਦੇ ਚੱਲਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਲਗਾਈਆਂ ਗਈਆਂ ਪਬੰਦੀਆਂ ਦੇ ਬਾਵਯੂਦ ਦੁਕਾਨਾਂ ਖੋਲ੍ਹ ਕੇ ਹੁਕਮਾ ਦੀ ਉਲੰਘਣਾ ਕਰਨ 'ਤੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਤਿੰਨ ਦੁਕਾਨਦਾਰਾਂ ਖਿਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੂੰ ਦੇਖਦਿਆਂ ਮੁੱਖ ਮੰਤਰੀ, ਮੰਤਰੀ ਅਤੇ ਵਿਧਾਇਕ ਆਪਣੀਆਂ ਤਨਖ਼ਾਹਾਂ 'ਚ ਕਟੌਤੀ ਕਰਨ-ਜੋਧਬੀਰ ਸਿੰਘ

ਤਰਨ ਤਾਰਨ, 4 ਮਈ (ਹਰਿੰਦਰ ਸਿੰਘ)¸ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਵਿਚ ਸਰਕਾਰ ਵਲੋਂ ਲਾਕਡਾਊਨ ਦੇ ਨਾਂਅ 'ਤੇ ਵੱਡੀਆਂ ਪਾਬੰਦੀਆਂ ਲਗਾ ਕੇ ਆਮ ਲੋਕਾਂ ਤੋਂ ਰੁਜ਼ਗਾਰ ਖੋਹਿਆ ਜਾ ਰਿਹਾ ਹੈ, ਜਦਕਿ ਵੱਡੀਆਂ ਫੈਕਟਰੀਆਂ ਵਾਲੇ ਅਤੇ ਅਮੀਰ ਲੋਕਾਂ ਦਾ ਕਾਰੋਬਾਰ ਚੱਲ ...

ਪੂਰੀ ਖ਼ਬਰ »

ਪੁਲਿਸ ਨੇ ਲਾਕਡਾਊਨ ਨੂੰ ਸਖ਼ਤੀ ਨਾਲ ਕਰਵਾਇਆ ਲਾਗੂ

ਤਰਨ ਤਾਰਨ, 4 ਮਈ (ਹਰਿੰਦਰ ਸਿੰਘ)¸ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਲਾਕਡਾਊਨ ਦੇ ਨਾਂਅ 'ਤੇ ਲਾਈਆਂ ਗਈਆਂ ਪਾਬੰਦੀਆਂ ਨੂੰ ਥਾਣਾ ਸਿਟੀ ਦੇ ਐਸ.ਐਚ.ਓ. ਗੁਰਚਰਨ ਸਿੰਘ ਅਤੇ ਉਨ੍ਹਾਂ ਦੀ ਟੀਮ ਵਲੋਂ ਸਖ਼ਤੀ ਨਾਲ ਲਾਗੂ ਕਰਵਾਇਆ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਨੇ ਨਵੀਆਂ ਪਾਬੰਦੀਆਂ ਸਬੰਧੀ ਕੀਤਾ ਸਪੱਸ਼ਟ

ਤਰਨ ਤਾਰਨ, 4 ਮਈ (ਹਰਿੰਦਰ ਸਿੰਘ)¸ਕੋਵਿਡ-19 ਦੇ ਦਿਨੋਂ-ਦਿਨ ਵੱਧ ਰਹੇ ਪ੍ਰਭਾਵ ਨੂੰ ਮੱਦੇਨਜ਼ਰ ਰੱਖਦੇ ਹੋਏ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ-4 ਸ਼ਾਖਾ), ਪੰਜਾਬ ਸਰਕਾਰ ਵਲੋਂ 15 ਮਈ 2021 ਤੱਕ ਪਾਬੰਦੀਆਂ ਲਗਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ | ਇਨ੍ਹਾਂ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਰੋਹਿਤ ਗੁਪਤਾ ਨੇ ਬਾਜ਼ਾਰ ਦਾ ਲਿਆ ਜਾਇਜ਼ਾ-ਅੱਧੇ ਸ਼ਟਰ ਖੋਲ੍ਹਣ ਵਾਲਿਆਂ ਨੂੰ ਦਿੱਤੀ ਚਿਤਾਵਨੀ

ਖਡੂਰ ਸਾਹਿਬ, 4 ਮਈ (ਰਸ਼ਪਾਲ ਸਿੰਘ ਕੁਲਾਰ)- ਕੋਰੋਨਾ ਮਹਾਂਮਾਰੀ ਦੌਰਾਨ ਕੈਪਟਨ ਸਰਕਾਰ ਵਲੋਂ ਦਿੱਤੀਆਂ ਸਖਤੀ ਦੀਆਂ ਹਦਾਇਤਾਂ ਨੂੰ ਲਾਗੂ ਕਰਨ ਲਈ ਐੱਸ.ਡੀ.ਐੱਮ. ਖਡੂਰ ਸਾਹਿਬ ਰੋਹਿਤ ਗੁਪਤਾ ਨੇ ਸਿਹਤ ਵਿਭਾਗ ਦੀ ਟੀਮ ਨਾਲ ਸ਼ਹਿਰ ਦੇ ਮੇਨ ਬਜ਼ਾਰ ਦਾ ਦੌਰਾ ਕੀਤਾ | ਇਸ ...

ਪੂਰੀ ਖ਼ਬਰ »

ਵੀਡੀਓ ਸ਼ੂਟ ਕਰਨ ਵਾਲੇ 34 ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਭਿੱਖੀਵਿੰਡ, 4 ਮਈ (ਬੌਬੀ)¸ਕੋਰੋਨਾ ਮਹਾਂਮਾਰੀ ਕਾਰਨ ਲੱਗੇ ਲਾਕਡਾਊਨ ਵਿਚ ਵੀਡੀਓ ਸ਼ੂਟ ਕਰਨ ਨੂੰ ਲੈ ਕੇ ਭਿੱਖੀਵਿੰਡ ਪੁਲਸ ਨੇ ਕਰੀਬ 34 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਕੱਤਰ ਜਾਣਕਾਰੀ ਅਨੁਸਾਰ ਸਹਾਇਕ ਸਬ-ਇੰਸਪੈਕਟਰ ਸਵਿੰਦਰ ਸਿੰਘ ਪੁਲਿਸ ਪਾਰਟੀ ...

ਪੂਰੀ ਖ਼ਬਰ »

ਅੰਗਹੀਣ ਅਤੇ ਬਲਾਈਾਡ ਯੂਨੀਅਨ ਵਲੋਂ ਧਰਨਾ ਕੀਤਾ ਮੁਲਤਵੀ

ਤਰਨ ਤਾਰਨ, 4 ਮਈ (ਪਰਮਜੀਤ ਜੋਸ਼ੀ)¸ਹੱਕੀ ਮੰਗਾਂ ਲਈ ਅੰਗਹੀਣ ਅਤੇ ਬਲਾਈਾਡ ਯੂਨੀਅਨ ਪੰਜਾਬ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਬਿਆਸ ਦਰਿਆ ਦੇ ਪੁੱਲ ਰਈਆ ਜ਼ਿਲ੍ਹਾ ਅੰਮਿ੍ਤਸਰ ਵਿਖੇ ਪੰਜਾਬ ਪੱਧਰ 'ਤੇ ਗੁਪਤ ਰੂਪ ਵਿਚ ਧਰਨਾ ਲਗਾਉਣ ਦਾ ਪ੍ਰੋਗਰਾਮ ...

ਪੂਰੀ ਖ਼ਬਰ »

ਸ਼ਹਿਰੀ ਉੱਪ ਮੰਡਲ ਵਿਖੇ ਤਾਇਨਾਤ ਨਵ-ਨਿਯੁਕਤ ਜੇ. ਈ. ਸੁਖਚੈਨ ਸਿੰਘ ਦਾ ਕੀਤਾ ਸਨਮਾਨ

ਤਰਨ ਤਾਰਨ, 4 ਮਈ (ਹਰਿੰਦਰ ਸਿੰਘ)¸ਤਰਨ ਤਾਰਨ ਵਿਚ ਵਧੀਆ ਸੇਵਾਵਾਂ ਦੇ ਰਹੇ ਪਾਵਰਕਾਮ ਦੇ ਇੰਜੀ. ਸੁਖਚੈਨ ਸਿੰਘ ਜੂਨੀਅਰ ਇੰਜੀਨੀਅਰ ਵਜੋਂ ਪਦਉਨਤ ਹੋਣ ਤੋਂ ਬਾਅਦ ਉਨ੍ਹਾਂ ਨੂੰ ਸ਼ਹਿਰੀ ਉੱਪ ਮੰਡਲ ਤਰਨ ਤਾਰਨ ਵਿਖੇ ਤਾਇਨਾਤ ਕੀਤਾ ਗਿਆ ਹੈ | ਇਸ ਸਬੰਧੀ ਵਧੀਕ ਨਿਗਰਾਨ ਇੰਜੀਨੀਅਰ ਸ਼ਹਿਰ ਮੰਡਲ ਤਰਨ ਤਾਰਨ ਤਰਸੇਮ ਕੁਮਾਰ, ਵਧੀਕ ਨਿਗਰਾਨ ਇੰਜੀਨੀਅਰ ਹਰਪ੍ਰੀਤ ਸਿੰਘ ਸਬ ਅਰਬਨ ਮੰਡਲ ਤਰਨ ਤਾਰਨ ਅਤੇ ਇੰਜੀ. ਨਰਿੰਦਰ ਸਿੰਘ ਉਪ ਮੰਡਲ ਅਫ਼ਸਰ ਤਰਨ ਤਾਰਨ ਦੀ ਹਾਜ਼ਰੀ ਵਿਚ ਸੁਖਚੈਨ ਸਿੰਘ ਨੇ ਜੇ.ਈ. ਵਜੋਂ ਆਪਣਾ ਅਹੁਦਾ ਸੰਭਾਲ ਲਿਆ | ਇਸ ਮੌਕੇ ਜੇ.ਈ. ਸੁਖਚੈਨ ਸਿੰਘ ਨੇ ਕਿਹਾ ਕਿ ਉਹ ਆਪਣੀ ਨਿਯੁਕਤੀ 'ਤੇ ਪਾਵਰਕਾਮ ਦੇ ਉਚ ਅਧਿਕਾਰੀਆਂ ਦੇ ਧੰਨਵਾਦੀ ਹਨ ਅਤੇ ਤਰਨ ਤਾਰਨ ਨਿਵਾਸੀਆਂ ਨੂੰ ਇਹ ਯਕੀਨ ਦਿਵਾਉਂਦੇ ਹਨ ਕਿ ਉਹ ਸ਼ਹਿਰ ਵਿਚ ਵਧੀਆ ਬਿਜਲੀ ਸਹੂਲਤਾਂ ਪ੍ਰਦਾਨ ਕਰਨ ਲਈ ਜੀ ਤੋੜ ਮਿਹਨਤ ਕਰਨਗੇ | ਇਸ ਮੌਕੇ ਉਨ੍ਹਾਂ ਨਾਲ ਜਤਿੰਦਰ ਸਿੰਘ ਐਚ.ਡੀ.ਐਮ., ਦਿਲਬਾਗ ਸਿੰਘ ਰੰਧਾਵਾ ਸੁਪਰਡੈਂਟ ਸ਼ਹਿਰੀ ਤਰਨ ਤਾਰਨ, ਅਮਰੀਕ ਸਿੰਘ ਕਲਸੀ, ਜੇ.ਈ. ਗੁਰਭੇਜ ਸਿੰਘ ਢਿੱਲੋਂ, ਹਰਭੇਜ ਸਿੰਘ ਪੰਨੂੰ, ਜਗਜੀਤ ਸਿੰਘ ਸਹਾਇਕ, ਮੇਜਰ ਸਿੰਘ ਮਲ੍ਹੀਆ, ਜਗਦੇਵ ਸਿੰਘ, ਗੁਰਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਰਜੀਆ ਸੁਲਤਾਨ ਅਤੇ ਸੱਤੀ ਥਿੰਦ ਦਾ ਗੀਤ 'ਸਲੂਟ' 8 ਨੂੰ ਹੋਵੇਗਾ ਰੀਲੀਜ਼

ਕਾਲਾ ਸੰਘਿਆਂ, 3 ਮਈ (ਸੰਘਾ)-ਅਫ਼ਸਾਨਾ ਖ਼ਾਨ ਦੀ ਛੋਟੀ ਭੈਣ ਅਤੇ ਸੁਰੀਲੀ ਆਵਾਜ਼ ਦੀ ਮਲਿਕਾ ਰਜੀਆ ਸੁਲਤਾਨ ਅਤੇ ਸੱਤੀ ਥਿੰਦ ਦਾ ਗੀਤ 'ਸਲੂਟ' 8 ਅਪ੍ਰੈਲ ਨੂੰ ਵਰਲਡ ਵਾਈਡ ਰੀਲੀਜ਼ ਕੀਤਾ ਜਾ ਰਿਹਾ ਹੈ | ਪ੍ਰਮੋਟਰ ਵਿੱਕੀ ਨਾਗਰਾ ਨੇ ਇਸ ਸਬੰਧੀ ਜਾਣਕਾਰੀ ਸਾਂਝੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX