ਤਾਜਾ ਖ਼ਬਰਾਂ


ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  12 minutes ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  18 minutes ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  21 minutes ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  38 minutes ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  34 minutes ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 1 hour ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 1 hour ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 2 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 2 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 2 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 3 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 3 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 3 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  about 3 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 4 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 3 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 9 ਅਕਤੂਬਰ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . .  about 4 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ...
ਭਿਆਨਕ ਸੜਕੀ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ
. . .  1 minute ago
ਭੋਗਪੁਰ, 23 ਸਤੰਬਰ - ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪਚਰੰਗਾ ਨੇੜੇ ਸਵੇਰੇ ਸਕੂਟਰੀ ਅਤੇ ਫਾਰਚੂਨਰ ਦੀ ਹੋਈ ਟੱਕਰ ਵਿਚ ਦੋ ਛੋਟੇ ਬੱਚਿਆਂ ਸਮੇਤ ਤਿੰਨ ਦੀ ਮੌਤ ਹੋ ਗਈ...
ਪੈਗਾਸਸ ਮਾਮਲਾ - ਜਾਂਚ ਲਈ ਕਮੇਟੀ ਦਾ ਹੋਵੇਗਾ ਗਠਨ
. . .  about 5 hours ago
ਨਵੀਂ ਦਿੱਲੀ, 23 ਸਤੰਬਰ - ਸੀ.ਜੇ.ਆਈ. ਐਨ.ਵੀ. ਰਮੰਨਾ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਕਥਿਤ ਪੈਗਾਸਸ ਜਾਸੂਸੀ ਵਿਵਾਦ ਦੀ ਜਾਂਚ ਲਈ ਇਕ ਤਕਨੀਕੀ ਮਾਹਰ ਕਮੇਟੀ ਦਾ ਗਠਨ ...
ਅਨਿਰੁੱਧ ਤਿਵਾੜੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਵਿਨੀ ਮਹਾਜਨ ਨੂੰ ਹਟਾਇਆ ਗਿਆ
. . .  about 3 hours ago
ਚੰਡੀਗੜ੍ਹ, 23 ਸਤੰਬਰ (ਸੁਰਿੰਦਰ) - ਪੰਜਾਬ ਨੂੰ ਹੁਣ ਨਵਾਂ ਮੁੱਖ ਸਕੱਤਰ ਮਿਲ ਗਿਆ ਹੈ | ਅਨਿਰੁੱਧ ਤਿਵਾੜੀ ਹੁਣ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ | ਵਿਨੀ ਮਹਾਜਨ ਨੂੰ ਇਸ ਅਹੁਦੇ ਤੋਂ ਹਟਾ ...
ਸ਼੍ਰੋਮਣੀ ਕਮੇਟੀ ਵਲੋਂ ਬਾਬਾ ਸ਼ੇਖ਼ ਫਰੀਦ ਜੀ ਦਾ ਆਗਮਨ ਦਿਵਸ ਉਤਸ਼ਾਹ ਨਾਲ ਮਨਾਇਆ
. . .  about 5 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਾਹਿਬ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ...
ਕੈਪਟਨ ਅਮਰਿੰਦਰ ਸਿੰਘ ਰਾਸ਼ਟਰਵਾਦੀ - ਅਨਿਲ ਵਿਜ
. . .  about 6 hours ago
ਚੰਡੀਗੜ੍ਹ, 23 ਸਤੰਬਰ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਦਸਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਰਾਜਨੀਤਕ ਤੌਰ 'ਤੇ ਮਾਰ ਦਿੱਤਾ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਪਹਿਲਾ ਸਫ਼ਾ

ਸਖ਼ਤ ਕਦਮ ਚੁੱਕੇ ਜਾਣ ਤਾਂ ਤੀਜੀ ਲਹਿਰ ਤੋਂ ਬਚਿਆ ਜਾ ਸਕਦਾ-ਕੇਂਦਰ

• ਲਗਾਤਾਰ ਦੂਜੇ ਦਿਨ 4 ਹਜ਼ਾਰ ਮੌਤਾਂ-4 ਲੱਖ 14 ਹਜ਼ਾਰ ਨਵੇਂ ਮਾਮਲੇ • ਹਰਿਆਣਾ, ਬਿਹਾਰ ਸਮੇਤ 9 ਰਾਜਾਂ 'ਚ ਵਧ ਰਹੇ ਹਨ ਮਾਮਲੇ-ਕੇਂਦਰੀ ਸਿਹਤ ਮੰਤਰਾਲਾ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 7 ਮਈ-ਦੇਸ਼ 'ਚ ਕੋਰੋਨਾ ਕਾਰਨ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ, ...

ਪੂਰੀ ਖ਼ਬਰ »

ਦਿੱਲੀ ਨੂੰ ਆਕਸੀਜਨ ਸਪਲਾਈ 'ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਚਿਤਾਵਨੀ

ਸੁਪਰੀਮ ਕੋਰਟ ਨੇ ਦਿੱਲੀ 'ਚ ਆਕਸੀਜਨ ਦੀ ਕਿੱਲਤ ਦੇ ਮਾਮਲੇ 'ਚ ਕੇਂਦਰ ਸਰਕਾਰ ਨੂੰ ਸਖ਼ਤ ਲਫ਼ਜ਼ਾਂ 'ਚ ਕਿਹਾ ਕਿ ਅਗਲੇ ਆਦੇਸ਼ ਤੱਕ (ਕੇਂਦਰ ਵਲੋਂ) ਦਿੱਲੀ ਨੂੰ ਹਰ ਰੋਜ਼ 700 ਮੀਟਿ੍ਕ ਟਨ ਆਕਸੀਜਨ ਦੀ ਸਪਲਾਈ ਕਰਨੀ ਹੋਵੇਗੀ | ਅਜਿਹਾ ਨਾ ਕਰਨ 'ਤੇ ਸਬੰਧਿਤ ਅਧਿਕਾਰੀਆਂ ਖ਼ਿਲਾਫ਼ ਆਦੇਸ਼ ਜਾਰੀ ਕੀਤੇ ਜਾਣਗੇ | ਜਸਟਿਸ ਡੀ. ਵਾਈ. ਚੰਦਰਚੂੜ ਅਤੇ ਐਮ. ਆਰ. ਸ਼ਾਹ ਦੀ ਬੈਂਚ ਨੇ ਕੇਂਦਰ ਨੂੰ ਤਲਖ਼ ਲਹਿਜ਼ੇ 'ਚ ਕਿਹਾ ਕਿ ਅਦਾਲਤ ਨੂੰ ਉਸ ਸਥਿਤੀ 'ਚ ਆਉਣ 'ਤੇ ਮਜਬੂਰ ਨਾ ਕੀਤਾ ਜਾਵੇ ਕਿ ਉਸ ਨੂੰ ਸਖ਼ਤ ਹੋਣਾ ਪਵੇ | ਬੈਂਚ ਨੇ ਇਸ ਦੇ ਕਾਲ ਵਿਚ ਆਕਸੀਜਨ ਦੀ ਸਪਲਾਈ ਲਗਾਤਾਰ ਬਣਾਈ ਰੱਖਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਕਿ ਇਕ ਦਿਨ ਸਪਲਾਈ ਕਰਨ ਤੋਂ ਬਾਅਦ ਟੈਂਕਰ ਨਹੀਂ ਹਨ ਜਾਂ ਆਵਾਜਾਈ 'ਚ ਦਿੱਕਤਾਂ ਜਿਹੀਆਂ ਪਟੀਸ਼ਨਾਂ ਦਾਇਰ ਕੀਤੀਆਂ ਜਾਣ |
ਕਰਨਾਟਕ ਨੂੰ ਆਕਸੀਜਨ ਸਪਲਾਈ ਕਰਨ ਦਾ ਹਾਈਕੋਰਟ ਦਾ ਆਦੇਸ਼ ਸਹੀ-ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਕਰਨਾਟਕ ਨੂੰ ਆਕਸੀਜਨ ਸਪਲਾਈ ਵਧਾਉਣ ਦੇ ਮਾਮਲੇ 'ਚ ਵੀ ਕੇਂਦਰ ਨੂੰ ਝਟਕਾ ਦਿੰਦਿਆਂ ਕਰਨਾਟਕ ਹਾਈਕੋਰਟ ਦੇ ਫ਼ੈਸਲੇ 'ਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ | ਕਰਨਾਟਕ ਹਾਈਕੋਰਟ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਸੂਬੇ ਦੀ ਆਕਸੀਜਨ ਸਪਲਾਈ ਹਰ ਰੋਜ਼ 965 ਮੀਟਿ੍ਕ ਟਨ ਤੇ ਵਧਾ ਕੇ 1200 ਮੀਟਿ੍ਕ ਟਨ ਕਰਨ ਦਾ ਆਦੇਸ਼ ਦਿੱਤਾ ਸੀ | ਕੇਂਦਰ ਸਰਕਾਰ ਨੇ ਹਾਈਕੋਰਟ ਦੇ ਇਸ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਸੀ |

ਖ਼ਬਰ ਸ਼ੇਅਰ ਕਰੋ

 

ਰੂਸ ਵਲੋਂ ਚੌਥੀ ਕੋਰੋਨਾ ਵੈਕਸੀਨ ਨੂੰ ਮਨਜ਼ੂਰੀ

ਏ.ਕੇ.-47 ਜਿੰਨੀ ਪ੍ਰਭਾਵਸ਼ਾਲੀ ਹੈ-ਪੁਤਿਨ ਮਾਸਕੋ, 7 ਮਈ (ਏਜੰਸੀ)-ਰੂਸ 'ਚ ਸਿੰਗਲ ਡੋਜ਼ ਸਪੂਤਨਿਕ ਲਾਈਟ ਕੋਵਿਡ ਵੈਕਸੀਨ ਦੀ ਵਰਤੋਂ ਲਈ ਮਨਜ਼ੂਰੀ ਮਿਲ ਗਈ ਹੈ | ਮਹਾਂਮਾਰੀ ਖ਼ਿਲਾਫ਼ ਦੇਸ਼ 'ਚ ਤਿਆਰ ਕੀਤੀ ਇਹ ਚੌਥੀ ਵੈਕਸੀਨ ਹੈ | ਰੂਸੀ ਸਿਹਤ ਮੰਤਰਾਲੇ ਨੇ ਇਕ ਬਿਆਨ 'ਚ ...

ਪੂਰੀ ਖ਼ਬਰ »

ਸਟਾਲਿਨ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਚੇਨਈ, 7 ਮਈ (ਏਜੰਸੀ)-ਡੀ.ਐਮ.ਕੇ. ਦੇ ਪ੍ਰਧਾਨ ਐਮ.ਕੇ. ਸਟਾਲਿਨ ਨੇ ਸ਼ੁੱਕਰਵਾਰ ਨੂੰ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ | ਰਾਜ ਭਵਨ ਵਿਖੇ ਸਾਦੇ ਸਮਾਗਮ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 68 ਸਾਲਾ ਸਟਾਲਿਨ ਨੂੰ ਅਹੁਦੇ ਦੀ ਸਹੁੰ ਚੁਕਾਈ | ...

ਪੂਰੀ ਖ਼ਬਰ »

ਬੇਅਦਬੀ ਮਾਮਲਿਆਂ 'ਚ ਬਾਦਲਾਂ ਪ੍ਰਤੀ ਨਰਮੀ ਵਿਰੁੱਧ ਕਾਂਗਰਸ 'ਚ ਉੱਠਿਆ ਰੋਸ

• ਨਾਖ਼ੁਸ਼ ਮੰਤਰੀਆਂ ਤੇ ਵਿਧਾਇਕਾਂ ਵਲੋਂ ਹਾਈਕਮਾਨ ਤੱਕ ਪਹੁੰਚ • ਕੈਪਟਨ ਵਲੋਂ ਦਰਵਾਜ਼ੇ ਬੰਦ ਕਰਨ ਤੋਂ ਬਾਅਦ ਸਿੱਧੂ ਨੂੰ ਪਾਰਟੀ 'ਚੋਂ ਮਿਲਿਆ ਸਮਰਥਨ ਹਰਕਵਲਜੀਤ ਸਿੰਘ ਚੰਡੀਗੜ੍ਹ, 7 ਮਈ -ਸੂਬੇ ਦੀ ਕਾਂਗਰਸ ਸਰਕਾਰ ਨੂੰ ਚਾਰ ਸਾਲ ਦਾ ਕਾਰਜਕਾਲ ਪੂਰਾ ਹੋਣ ...

ਪੂਰੀ ਖ਼ਬਰ »

2 ਕੈਬਨਿਟ ਮੰਤਰੀਆਂ ਤੇ ਹੋਰ ਵਿਧਾਇਕਾਂ ਦੀ ਸਿੱਧੂ ਨਾਲ ਮੁਲਾਕਾਤ

ਨਵਜੋਤ ਸਿੰਘ ਸਿੱਧੂ ਨਾਲ ਪੰਚਕੂਲਾ ਚਾਹ 'ਤੇ ਮੁਲਾਕਾਤ ਕਰਨ ਵਾਲੇ ਦੋ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਵਿਧਾਇਕਾਂ ਕੁਸ਼ਲਦੀਪ ਸਿੰਘ ਢਿੱਲੋਂ, ਫ਼ਤਹਿਜੰਗ ਸਿੰਘ ਬਾਜਵਾ, ਪਰਗਟ ਸਿੰਘ, ਬਲਵਿੰਦਰਮੀਤ ਸਿੰਘ ਪਾਹੜਾ ...

ਪੂਰੀ ਖ਼ਬਰ »

ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ 18-45 ਉਮਰ ਵਰਗ ਲਈ ਟੀਕਾਕਰਨ ਸੋਮਵਾਰ ਤੋਂ

ਮੁੱਖ ਮੰਤਰੀ ਨੇ ਇਕ ਲੱਖ ਖੁਰਾਕਾਂ ਛੇਤੀ ਪੁੱਜਣ ਦੇ ਚਲਦਿਆਂ ਤਿਆਰੀਆਂ ਦੇ ਦਿੱਤੇ ਆਦੇਸ਼ ਚੰਡੀਗੜ੍ਹ, 7 ਮਈ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਕੋਵਿਡ ਸਮੀਖਿਆ ਸਬੰਧੀ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸੀਰਮ ...

ਪੂਰੀ ਖ਼ਬਰ »

8367 ਨਵੇਂ ਮਾਮਲੇ, 165 ਮੌਤਾਂ

ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 165 ਹੋਰ ਮੌਤਾਂ ਹੋਈਆਂ, ਉਥੇ 4976 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ। ਦੂਜੇ ਪਾਸੇ ਸੂਬੇ 'ਚ ਵੱਖ-ਵੱਖ ਥਾਵਾਂ ਤੋਂ 8367 ਨਵੇਂ ਮਾਮਲੇ ਆਏ ਹਨ। ਅੱਜ ਹੋਈਆਂ ਮੌਤਾਂ 'ਚ ਅੰਮ੍ਰਿਤਸਰ ਤੋਂ 22, ਬਰਨਾਲਾ ਤੋਂ 3, ਬਠਿੰਡਾ ਤੋਂ 19, ...

ਪੂਰੀ ਖ਼ਬਰ »

ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਨਵੀਂ ਐਸ.ਆਈ.ਟੀ. ਦਾ ਗਠਨ

6 ਮਹੀਨੇ ਵਿਚ ਜਾਂਚ ਪੂਰੀ ਕਰਨ ਲਈ ਕਿਹਾ ਚੰਡੀਗੜ੍ਹ, 7 ਮਈ (ਹਰਕਵਲਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਪਾਰਟੀ ਅੰਦਰੋਂ ਕੋਟਕਪੂਰਾ ਗੋਲੀ ਕਾਂਡ ਲਈ ਨਵੀਂ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰਨ ਸਬੰਧੀ ਬਣਾਏ ਜਾ ਰਹੇ ਦਬਾਅ ਕਾਰਨ ਅੱਜ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦੇ ...

ਪੂਰੀ ਖ਼ਬਰ »

ਐਂਬੂਲੈਂਸ ਨੇ ਵਸੂਲੇ ਸਵਾ ਲੱਖ ਰੁਪਏ

ਗੁਰੂਗ੍ਰਾਮ, 7 ਮਈ (ਏਜੰਸੀ)-ਦੇਸ਼ 'ਚ ਕੋਰੋਨਾ ਸੰਕਟ ਦੇ ਚਲਦਿਆਂ ਪੀੜਤਾਂ ਦੀ ਮਜਬੂਰੀ ਦਾ ਫਾਇਦਾ ਉਠਾਉਂਦਿਆਂ ਕਈਆਂ ਨੇ ਬੇਸ਼ਰਮੀ ਦੀਆਂ ਹੱਦਾਂ ਵੀ ਪਾਰ ਕਰ ਦਿੱਤੀਆਂ ਹਨ | ਜਾਣਕਾਰੀ ਮੁਤਾਬਿਕ ਸਤਿੰਦਰ ਕੌਰ ਨਾਂਅ ਦੀ ਬਜ਼ੁਰਗ ਔਰਤ ਜਦੋਂ ਕੋਰੋਨਾ ਨਾਲ ਜ਼ਿੰਦਗੀ ਦੀ ...

ਪੂਰੀ ਖ਼ਬਰ »

ਯੂ. ਪੀ. 'ਚ ਸਾਬਕਾ ਸਿੱਖ ਫ਼ੌਜੀ ਨਾਲ ਕੁੱਟਮਾਰ ਦੇ ਮਾਮਲੇ 'ਚ ਦਿੱਲੀ ਕਮੇਟੀ ਵਲੋਂ ਸ਼ਿਕਾਇਤ ਦਰਜ

ਨਵੀਂ ਦਿੱਲੀ, 7 ਮਈ (ਜਗਤਾਰ ਸਿੰਘ)-ਇਕ ਸਾਬਕਾ ਸਿੱਖ ਫ਼ੌਜੀ ਅਧਿਕਾਰੀ ਦੀ ਪੁਲਿਸ ਹਿਰਾਸਤ ਵਿਚ ਕੁੱਟਮਾਰ ਤੇ ਧਰਮ ਦੇ ਅਪਮਾਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂ. ਪੀ. ਪੁਲਿਸ ਅਤੇ ਪੀਲੀਭੀਤ ਪ੍ਰਸ਼ਾਸਨ ਦੇ ਖ਼ਿਲਾਫ਼ ਫ਼ੌਜਦਾਰੀ ਸ਼ਿਕਾਇਤ ਦਰਜ ...

ਪੂਰੀ ਖ਼ਬਰ »

ਸਿਸਟਮ ਨਹੀਂ, ਮੋਦੀ ਸਰਕਾਰ ਨਾਕਾਮ ਸਾਬਤ ਹੋਈ-ਸੋਨੀਆ

• ਕੋਰੋਨਾ ਨਾਲ ਨਜਿੱਠਣ ਲਈ ਇਕਜੁੱਟਤਾ ਦੀ ਲੋੜ • ਸਰਬ ਪਾਰਟੀ ਮੀਟਿੰਗ ਬੁਲਾਈ ਜਾਵੇ • ਕਾਂਗਰਸ ਦੇ ਸੰਸਦ ਮੈਂਬਰਾਂ ਨਾਲ ਕੀਤੀ ਮੀਟਿੰਗ ਨਵੀਂ ਦਿੱਲੀ, 7 ਮਈ (ਉਪਮਾ ਡਾਗਾ ਪਾਰਥ)-ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕੋਰੋਨਾ ਮਹਾਂਮਾਰੀ ਨਾਲ ...

ਪੂਰੀ ਖ਼ਬਰ »

ਇਟਾਵਾ 'ਚ ਸ਼ੇਰਨੀ ਕੋਰੋਨਾ ਪਾਜ਼ੀਟਿਵ

ਇਟਾਵਾ, 7 ਮਈ (ਏਜੰਸੀ)-ਇਕ ਸ਼ੇਰਨੀ ਦੇ ਕੋਰੋਨਾ ਪਾਜ਼ੀਟਿਵ ਹੋਣ ਤੋਂ ਬਾਅਦ ਇਟਾਵਾ ਲਾਇਨ ਸਫਾਰੀ ਦੇ ਪ੍ਰਬੰਧਕ ਚਿੰਤਾ 'ਚ ਡੁੱਬ ਗਏ ਹਨ | ਦੋ ਸ਼ੇਰਨੀਆਂ ਦੇ ਬਿਮਾਰ ਹੋਣ ਤੋਂ ਬਾਅਦ ਸਫਾਰੀ ਦੇ ਪ੍ਰਬੰਧਕਾਂ ਨੇ ਸਾਰੇ 14 ਜਾਨਵਰਾਂ ਦੇ ਸੈਂਪਲ ਆਈ. ਵੀ. ਆਰ. ਆਈ. ਬਰੇਲੀ ਭੇਜੇ ...

ਪੂਰੀ ਖ਼ਬਰ »

ਰੰਗਾਸਾਮੀ ਪੁਡੂਚੇਰੀ ਦੇ ਮੁੱਖ ਮੰਤਰੀ ਬਣੇ

ਪੁਡੂਚੇਰੀ, 7 ਮਈ (ਏਜੰਸੀ)-ਏ. ਆਈ. ਐਨ. ਆਰ. ਸੀ. ਨੇਤਾ ਐਨ. ਰੰਗਾਸਾਮੀ ਨੇ ਇਥੇ ਰਾਜ ਨਿਵਾਸ ਵਿਖੇ ਇਕ ਸੰਖੇਪ ਸਮਾਗਮ ਦੌਰਾਨ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ | ਉਪ ਰਾਜਪਾਲ ਤਾਮਿਲੀਸਾਏ ਸੌਂਦਰਾਜਨ ਨੇ ਰੰਗਾਸਾਮੀ ਜਿਹੜੇ ਚੌਥੀ ਵਾਰ ਮੁੱਖ ਮੰਤਰੀ ਬਣੇ ਹਨ, ਨੂੰ ਅਹੁਦੇ ...

ਪੂਰੀ ਖ਼ਬਰ »

ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਦੀ ਖ਼ਬਰ ਦਾ ਏਮਜ਼ ਨੇ ਕੀਤਾ ਖੰਡਨ

ਨਵੀਂ ਦਿੱਲੀ, 7 ਮਈ (ਏਜੰਸੀ)-ਅੰਡਰਵਰਲਡ ਡਾਨ ਛੋਟਾ ਰਾਜਨ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋਣ ਦੀ ਖਬਰ ਗਲਤ ਨਿਕਲੀ ਹੈ | ਏਮਜ਼ ਦੇ ਇਕ ਅਧਿਕਾਰੀ ਨੇ ਉਸ ਦੇ ਜਿਊਾਦਾ ਹੋਣ ਦੀ ਪੁਸ਼ਟੀ ਕੀਤੀ ਹੈ | ਛੋਟਾ ਰਾਜਨ ਨੂੰ ਬੀਤੇ ਦਿਨੀਂ ਕੋਵਿਡ-19 ਨਾਲ ਪੀੜਤ ਹੋਣ ਤੋਂ ਬਾਅਦ ਇਲਾਜ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਤੋਂ 2 ਲੱਖ ਰੁਪਏ ਤੋਂ ਵੱਧ ਦੀ ਨਕਦ ਰਾਸ਼ੀ ਲੈ ਸਕਣਗੇ ਹਸਪਤਾਲ

ਨਵੀਂ ਦਿੱਲੀ, 7 ਮਈ (ਏਜੰਸੀ)- ਆਮਦਨ ਕਰ ਵਿਭਾਗ ਨੇ ਸ਼ੁੱਕਰਵਾਰ ਨੂੰ ਹਸਪਤਾਲਾਂ ਤੇ ਨਰਸਿੰਗ ਹੋਮਜ਼ ਨੂੰ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ 2 ਲੱਖ ਰੁਪਏ ਤੋਂ ਵੱਧ ਨਕਦ ਰਾਸ਼ੀ ਲੈਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ | ਵਿਭਾਗ ਲਈ ਨੀਤੀ ਤਿਆਰ ਕਰਨ ਵਾਲੇ ਸੀ.ਬੀ.ਡੀ.ਟੀ. ...

ਪੂਰੀ ਖ਼ਬਰ »

ਪੱਛਮੀ ਬੰਗਾਲ ਹਿੰਸਾ ਮਾਮਲੇ 'ਚ ਕੇਂਦਰੀ ਟੀਮ ਵਲੋਂ ਰਾਜਪਾਲ ਨਾਲ ਮੁਲਾਕਾਤ

ਕੋਲਕਾਤਾ, 7 ਮਈ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ 'ਚ ਹੋਈਆਂ ਹਿੰਸਕ ਘਟਨਾਵਾਂ ਦਾ ਪਤਾ ਲਗਾਉਣ ਲਈ ਵੀਰਵਾਰ ਨੂੰ ਇਥੇ ਪੁੱਜੀ ਕੇਂਦਰੀ ਗ੍ਰਹਿ ਮੰਤਰਾਲੇ ਦੀ ਚਾਰ ਮੈਂਬਰੀ ਟੀਮ ਭਾਜਪਾ ਆਗੂਆਂ ਨੂੰ ਮਿਲਣ ਤੋਂ ਬਾਅਦ ਅੱਜ ਰਾਜ ਭਵਨ ਪੁੱਜੀ ਅਤੇ ਰਾਜਪਾਲ ਜਗਦੀਪ ...

ਪੂਰੀ ਖ਼ਬਰ »

ਮਮਤਾ ਨੇ ਆਕਸੀਜਨ ਦੀ ਸਪਲਾਈ ਵਧਾਉਣ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸੂਬੇ 'ਚ ਕੋਰੋਨਾ ਪੀੜਤਾਂ ਦੇ ਇਲਾਜ ਲਈ ਆਕਸੀਜਨ ਸਪਲਾਈ ਵਧਾਉਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਸੂਬੇ 'ਚ ਆਕਸੀਜਨ ਦੀ ਰੋਜ਼ਾਨਾ ਖਪਤ ਪਿਛਲੇ 24 ਘੰਟਿਆਂ 'ਚ ਵਧ ਕੇ 470 ਐਮ.ਟੀ. ਹੋ ...

ਪੂਰੀ ਖ਼ਬਰ »

ਸਤੰਬਰ 'ਚ ਆ ਸਕਦੀ ਹੈ ਕੋਰੋਨਾ ਦੀ ਤੀਸਰੀ ਲਹਿਰ- ਕੈਪਟਨ

ਚੰਡੀਗੜ੍ਹ, 7 ਮਈ (ਅ.ਬ.)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ 'ਚ ਕੋਰੋਨਾ ਕਾਰਨ ਹਾਲਾਤ ਚਿੰਤਾਜਨਕ ਹਨ | ਵਾਇਰਸ ਤੇਜ਼ੀ ਨਾਲ ਪਿੰਡਾਂ ਤੱਕ ਫੈਲ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਬਚਣ ਲਈ ਆਪਣੀ ਸੁਰੱਖਿਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX