ਤਾਜਾ ਖ਼ਬਰਾਂ


ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  about 1 hour ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  about 1 hour ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  about 2 hours ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  about 2 hours ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  about 2 hours ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  about 3 hours ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  about 3 hours ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  about 4 hours ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  about 4 hours ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  about 4 hours ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  about 5 hours ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  about 5 hours ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  about 5 hours ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  about 6 hours ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  about 6 hours ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  about 6 hours ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਦਿੱਲੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 6 hours ago
ਨਵੀਂ ਦਿੱਲੀ , 21 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚ ਚੁੱਕੇ ...
ਭਾਰਤ ਸਰਹੱਦਾਂ 'ਤੇ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ - ਰਾਹੁਲ ਗਾਂਧੀ
. . .  about 6 hours ago
ਨਵੀਂ ਦਿੱਲੀ, 21 ਸਤੰਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਭਾਰਤ ਸਰਹੱਦ 'ਤੇ ਇਕ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ ਹੈ | ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਇਸ ਨੂੰ ਨਜ਼ਰ ਅੰਦਾਜ਼ ਕਰਨਾ ਸਹੀ ਨਹੀਂ ਹੈ...
ਹਾਦਸਾਗ੍ਰਸਤ ਹੋਏ ਜਹਾਜ਼ ਦੇ ਦੋ ਪਾਇਲਟ ਜ਼ਖ਼ਮੀ
. . .  about 7 hours ago
ਸ੍ਰੀਨਗਰ, 21 ਸਤੰਬਰ - ਭਾਰਤੀ ਫ਼ੌਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜੰਮੂ -ਕਸ਼ਮੀਰ ਦੇ ਪਟਨੀਟੌਪ ਦੇ ਕੋਲ ਆਰਮੀ ਏਵੀਏਸ਼ਨ ਹੈਲੀਕਾਪਟਰ ਨੂੰ ਐਮਰਜੈਂਸੀ ਹਾਲਾਤ ਵਿਚ ਜ਼ਮੀਨ 'ਤੇ ਉਤਰਿਆ ਗਿਆ...
ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਾਬੂ
. . .  about 7 hours ago
ਪੁਣੇ (ਮਹਾਰਾਸ਼ਟਰ) 21 ਸਤੰਬਰ - ਪੁਣੇ ਦੇ ਇਕ ਪਿੰਡ ਵਿਚ ਇਕ ਵਿਅਕਤੀ ਨੂੰ ਆਪਣੀ ਭਾਬੀ ਜਬਰ ਜਨਾਹ ਅਤੇ ਹੱਤਿਆ ਕਰਨ ਦੇ ਦੋਸ਼...
ਉਧਮਪੁਰ ਦੇ ਪਟਨੀਟੌਪ ਖੇਤਰ ਵਿਚ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ
. . .  about 7 hours ago
ਸ੍ਰੀਨਗਰ, 21 ਸਤੰਬਰ - ਜੰਮੂ -ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਨੇ ਉਧਮਪੁਰ ਦੇ ਪਟਨੀਟੌਪ ਖੇਤਰ ਦੇ ਕੋਲ ਇਕ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ...
9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 8 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਰਕਾਰ ਨੇ ਅੱਜ 9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ। ਜਾਰੀ ਕੀਤੇ ਗਏ...
ਦਿੱਲੀ ਲਈ ਰਵਾਨਾ ਹੋਏ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ
. . .  about 8 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਉਪ ਮੁੱਖ ਮੰਤਰੀ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਏ ਹਨ...
ਭਾਰੀ ਬਾਰਸ਼ ਨਾਲ ਝੋਨੇ ਦੀ ਕਟਾਈ ਪ੍ਰਭਾਵਿਤ
. . .  about 8 hours ago
ਹੁਸ਼ਅਿਾਰਪੁਰ,ਗੜ੍ਹਸ਼ੰਕਰ - 21 ਸਤੰਬਰ (ਨਰਿੰਦਰ ਸਿੰਘ ਬੱਡਲਾ,ਧਾਲੀਵਾਲ) - ਦੋਆਬਾ ਖੇਤਰ 'ਚ ਸਵੇਰ ਤੋਂ ਹੋ ਰਹੀ ਭਾਰੀ ਬਾਰਸ਼ ਨਾਲ ਗਰਮੀ ਦੇ ਮੌਸਮ ਤੋਂ ਰਾਹਤ ਮਿਲੀ ਹੈ। ਬਾਰਸ਼ ਨਾਲ ਪਿਛਲੇ ਕੁਝ ਦਿਨਾਂ ਤੋਂ ਸ਼ੁਰੂ ਹੋਈ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਪਹਿਲਾ ਸਫ਼ਾ

ਸਖ਼ਤ ਕਦਮ ਚੁੱਕੇ ਜਾਣ ਤਾਂ ਤੀਜੀ ਲਹਿਰ ਤੋਂ ਬਚਿਆ ਜਾ ਸਕਦਾ-ਕੇਂਦਰ

• ਲਗਾਤਾਰ ਦੂਜੇ ਦਿਨ 4 ਹਜ਼ਾਰ ਮੌਤਾਂ-4 ਲੱਖ 14 ਹਜ਼ਾਰ ਨਵੇਂ ਮਾਮਲੇ • ਹਰਿਆਣਾ, ਬਿਹਾਰ ਸਮੇਤ 9 ਰਾਜਾਂ 'ਚ ਵਧ ਰਹੇ ਹਨ ਮਾਮਲੇ-ਕੇਂਦਰੀ ਸਿਹਤ ਮੰਤਰਾਲਾ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 7 ਮਈ-ਦੇਸ਼ 'ਚ ਕੋਰੋਨਾ ਕਾਰਨ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ, ...

ਪੂਰੀ ਖ਼ਬਰ »

ਦਿੱਲੀ ਨੂੰ ਆਕਸੀਜਨ ਸਪਲਾਈ 'ਤੇ ਸੁਪਰੀਮ ਕੋਰਟ ਵਲੋਂ ਕੇਂਦਰ ਨੂੰ ਚਿਤਾਵਨੀ

ਸੁਪਰੀਮ ਕੋਰਟ ਨੇ ਦਿੱਲੀ 'ਚ ਆਕਸੀਜਨ ਦੀ ਕਿੱਲਤ ਦੇ ਮਾਮਲੇ 'ਚ ਕੇਂਦਰ ਸਰਕਾਰ ਨੂੰ ਸਖ਼ਤ ਲਫ਼ਜ਼ਾਂ 'ਚ ਕਿਹਾ ਕਿ ਅਗਲੇ ਆਦੇਸ਼ ਤੱਕ (ਕੇਂਦਰ ਵਲੋਂ) ਦਿੱਲੀ ਨੂੰ ਹਰ ਰੋਜ਼ 700 ਮੀਟਿ੍ਕ ਟਨ ਆਕਸੀਜਨ ਦੀ ਸਪਲਾਈ ਕਰਨੀ ਹੋਵੇਗੀ | ਅਜਿਹਾ ਨਾ ਕਰਨ 'ਤੇ ਸਬੰਧਿਤ ਅਧਿਕਾਰੀਆਂ ...

ਪੂਰੀ ਖ਼ਬਰ »

ਰੂਸ ਵਲੋਂ ਚੌਥੀ ਕੋਰੋਨਾ ਵੈਕਸੀਨ ਨੂੰ ਮਨਜ਼ੂਰੀ

ਏ.ਕੇ.-47 ਜਿੰਨੀ ਪ੍ਰਭਾਵਸ਼ਾਲੀ ਹੈ-ਪੁਤਿਨ ਮਾਸਕੋ, 7 ਮਈ (ਏਜੰਸੀ)-ਰੂਸ 'ਚ ਸਿੰਗਲ ਡੋਜ਼ ਸਪੂਤਨਿਕ ਲਾਈਟ ਕੋਵਿਡ ਵੈਕਸੀਨ ਦੀ ਵਰਤੋਂ ਲਈ ਮਨਜ਼ੂਰੀ ਮਿਲ ਗਈ ਹੈ | ਮਹਾਂਮਾਰੀ ਖ਼ਿਲਾਫ਼ ਦੇਸ਼ 'ਚ ਤਿਆਰ ਕੀਤੀ ਇਹ ਚੌਥੀ ਵੈਕਸੀਨ ਹੈ | ਰੂਸੀ ਸਿਹਤ ਮੰਤਰਾਲੇ ਨੇ ਇਕ ਬਿਆਨ 'ਚ ...

ਪੂਰੀ ਖ਼ਬਰ »

ਸਟਾਲਿਨ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਚੇਨਈ, 7 ਮਈ (ਏਜੰਸੀ)-ਡੀ.ਐਮ.ਕੇ. ਦੇ ਪ੍ਰਧਾਨ ਐਮ.ਕੇ. ਸਟਾਲਿਨ ਨੇ ਸ਼ੁੱਕਰਵਾਰ ਨੂੰ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ | ਰਾਜ ਭਵਨ ਵਿਖੇ ਸਾਦੇ ਸਮਾਗਮ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 68 ਸਾਲਾ ਸਟਾਲਿਨ ਨੂੰ ਅਹੁਦੇ ਦੀ ਸਹੁੰ ਚੁਕਾਈ | ...

ਪੂਰੀ ਖ਼ਬਰ »

ਬੇਅਦਬੀ ਮਾਮਲਿਆਂ 'ਚ ਬਾਦਲਾਂ ਪ੍ਰਤੀ ਨਰਮੀ ਵਿਰੁੱਧ ਕਾਂਗਰਸ 'ਚ ਉੱਠਿਆ ਰੋਸ

• ਨਾਖ਼ੁਸ਼ ਮੰਤਰੀਆਂ ਤੇ ਵਿਧਾਇਕਾਂ ਵਲੋਂ ਹਾਈਕਮਾਨ ਤੱਕ ਪਹੁੰਚ • ਕੈਪਟਨ ਵਲੋਂ ਦਰਵਾਜ਼ੇ ਬੰਦ ਕਰਨ ਤੋਂ ਬਾਅਦ ਸਿੱਧੂ ਨੂੰ ਪਾਰਟੀ 'ਚੋਂ ਮਿਲਿਆ ਸਮਰਥਨ ਹਰਕਵਲਜੀਤ ਸਿੰਘ ਚੰਡੀਗੜ੍ਹ, 7 ਮਈ -ਸੂਬੇ ਦੀ ਕਾਂਗਰਸ ਸਰਕਾਰ ਨੂੰ ਚਾਰ ਸਾਲ ਦਾ ਕਾਰਜਕਾਲ ਪੂਰਾ ਹੋਣ ...

ਪੂਰੀ ਖ਼ਬਰ »

2 ਕੈਬਨਿਟ ਮੰਤਰੀਆਂ ਤੇ ਹੋਰ ਵਿਧਾਇਕਾਂ ਦੀ ਸਿੱਧੂ ਨਾਲ ਮੁਲਾਕਾਤ

ਨਵਜੋਤ ਸਿੰਘ ਸਿੱਧੂ ਨਾਲ ਪੰਚਕੂਲਾ ਚਾਹ 'ਤੇ ਮੁਲਾਕਾਤ ਕਰਨ ਵਾਲੇ ਦੋ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਵਿਧਾਇਕਾਂ ਕੁਸ਼ਲਦੀਪ ਸਿੰਘ ਢਿੱਲੋਂ, ਫ਼ਤਹਿਜੰਗ ਸਿੰਘ ਬਾਜਵਾ, ਪਰਗਟ ਸਿੰਘ, ਬਲਵਿੰਦਰਮੀਤ ਸਿੰਘ ਪਾਹੜਾ ...

ਪੂਰੀ ਖ਼ਬਰ »

ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ 18-45 ਉਮਰ ਵਰਗ ਲਈ ਟੀਕਾਕਰਨ ਸੋਮਵਾਰ ਤੋਂ

ਮੁੱਖ ਮੰਤਰੀ ਨੇ ਇਕ ਲੱਖ ਖੁਰਾਕਾਂ ਛੇਤੀ ਪੁੱਜਣ ਦੇ ਚਲਦਿਆਂ ਤਿਆਰੀਆਂ ਦੇ ਦਿੱਤੇ ਆਦੇਸ਼ ਚੰਡੀਗੜ੍ਹ, 7 ਮਈ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਕੋਵਿਡ ਸਮੀਖਿਆ ਸਬੰਧੀ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸੀਰਮ ...

ਪੂਰੀ ਖ਼ਬਰ »

8367 ਨਵੇਂ ਮਾਮਲੇ, 165 ਮੌਤਾਂ

ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 165 ਹੋਰ ਮੌਤਾਂ ਹੋਈਆਂ, ਉਥੇ 4976 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ। ਦੂਜੇ ਪਾਸੇ ਸੂਬੇ 'ਚ ਵੱਖ-ਵੱਖ ਥਾਵਾਂ ਤੋਂ 8367 ਨਵੇਂ ਮਾਮਲੇ ਆਏ ਹਨ। ਅੱਜ ਹੋਈਆਂ ਮੌਤਾਂ 'ਚ ਅੰਮ੍ਰਿਤਸਰ ਤੋਂ 22, ਬਰਨਾਲਾ ਤੋਂ 3, ਬਠਿੰਡਾ ਤੋਂ 19, ...

ਪੂਰੀ ਖ਼ਬਰ »

ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਨਵੀਂ ਐਸ.ਆਈ.ਟੀ. ਦਾ ਗਠਨ

6 ਮਹੀਨੇ ਵਿਚ ਜਾਂਚ ਪੂਰੀ ਕਰਨ ਲਈ ਕਿਹਾ ਚੰਡੀਗੜ੍ਹ, 7 ਮਈ (ਹਰਕਵਲਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਪਾਰਟੀ ਅੰਦਰੋਂ ਕੋਟਕਪੂਰਾ ਗੋਲੀ ਕਾਂਡ ਲਈ ਨਵੀਂ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰਨ ਸਬੰਧੀ ਬਣਾਏ ਜਾ ਰਹੇ ਦਬਾਅ ਕਾਰਨ ਅੱਜ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦੇ ...

ਪੂਰੀ ਖ਼ਬਰ »

ਐਂਬੂਲੈਂਸ ਨੇ ਵਸੂਲੇ ਸਵਾ ਲੱਖ ਰੁਪਏ

ਗੁਰੂਗ੍ਰਾਮ, 7 ਮਈ (ਏਜੰਸੀ)-ਦੇਸ਼ 'ਚ ਕੋਰੋਨਾ ਸੰਕਟ ਦੇ ਚਲਦਿਆਂ ਪੀੜਤਾਂ ਦੀ ਮਜਬੂਰੀ ਦਾ ਫਾਇਦਾ ਉਠਾਉਂਦਿਆਂ ਕਈਆਂ ਨੇ ਬੇਸ਼ਰਮੀ ਦੀਆਂ ਹੱਦਾਂ ਵੀ ਪਾਰ ਕਰ ਦਿੱਤੀਆਂ ਹਨ | ਜਾਣਕਾਰੀ ਮੁਤਾਬਿਕ ਸਤਿੰਦਰ ਕੌਰ ਨਾਂਅ ਦੀ ਬਜ਼ੁਰਗ ਔਰਤ ਜਦੋਂ ਕੋਰੋਨਾ ਨਾਲ ਜ਼ਿੰਦਗੀ ਦੀ ...

ਪੂਰੀ ਖ਼ਬਰ »

ਯੂ. ਪੀ. 'ਚ ਸਾਬਕਾ ਸਿੱਖ ਫ਼ੌਜੀ ਨਾਲ ਕੁੱਟਮਾਰ ਦੇ ਮਾਮਲੇ 'ਚ ਦਿੱਲੀ ਕਮੇਟੀ ਵਲੋਂ ਸ਼ਿਕਾਇਤ ਦਰਜ

ਨਵੀਂ ਦਿੱਲੀ, 7 ਮਈ (ਜਗਤਾਰ ਸਿੰਘ)-ਇਕ ਸਾਬਕਾ ਸਿੱਖ ਫ਼ੌਜੀ ਅਧਿਕਾਰੀ ਦੀ ਪੁਲਿਸ ਹਿਰਾਸਤ ਵਿਚ ਕੁੱਟਮਾਰ ਤੇ ਧਰਮ ਦੇ ਅਪਮਾਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂ. ਪੀ. ਪੁਲਿਸ ਅਤੇ ਪੀਲੀਭੀਤ ਪ੍ਰਸ਼ਾਸਨ ਦੇ ਖ਼ਿਲਾਫ਼ ਫ਼ੌਜਦਾਰੀ ਸ਼ਿਕਾਇਤ ਦਰਜ ...

ਪੂਰੀ ਖ਼ਬਰ »

ਸਿਸਟਮ ਨਹੀਂ, ਮੋਦੀ ਸਰਕਾਰ ਨਾਕਾਮ ਸਾਬਤ ਹੋਈ-ਸੋਨੀਆ

• ਕੋਰੋਨਾ ਨਾਲ ਨਜਿੱਠਣ ਲਈ ਇਕਜੁੱਟਤਾ ਦੀ ਲੋੜ • ਸਰਬ ਪਾਰਟੀ ਮੀਟਿੰਗ ਬੁਲਾਈ ਜਾਵੇ • ਕਾਂਗਰਸ ਦੇ ਸੰਸਦ ਮੈਂਬਰਾਂ ਨਾਲ ਕੀਤੀ ਮੀਟਿੰਗ
ਨਵੀਂ ਦਿੱਲੀ, 7 ਮਈ (ਉਪਮਾ ਡਾਗਾ ਪਾਰਥ)-ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਦੇ ਮੋਦੀ ਸਰਕਾਰ ਦੇ ਢੰਗ-ਤਰੀਕਿਆਂ ਦੀ ਤਿੱਖੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਸਿਸਟਮ ਨਾਕਾਮ ਨਹੀਂ ਹੋਇਆ ਸਗੋਂ ਮੋਦੀ ਸਰਕਾਰ ਨਾਕਾਮ ਸਾਬਤ ਹੋਈ ਹੈ | ਸੋਨੀਆ ਗਾਂਧੀ ਨੇ ਕਾਂਗਰਸੀ ਸੰਸਦੀ ਪਾਰਟੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਕਤ ਵਿਚਾਰ ਪ੍ਰਗਟ ਕਰਦਿਆਂ ਸਰਕਾਰ ਨੂੰ ਛੇਤੀ ਤੋਂ ਛੇਤੀ ਕੋਰੋਨਾ ਹਾਲਾਤ 'ਤੇ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ | ਸੋਨੀਆ ਗਾਂਧੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਕਾਂਗਰਸ ਦੇ ਰਾਜ ਸਭਾ ਅਤੇ ਲੋਕ ਸਭਾ ਮੈਂਬਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਸਰਕਾਰ ਦੇ ਆਪਣੇ ਸ਼ਕਤੀਸ਼ਾਲੀ ਗਰੁੱਪਾਂ ਅਤੇ ਕੋਵਿਡ-19 ਖਤਰੇ ਬਣੀ 'ਰਾਸ਼ਟਰੀ ਟਾਸਕ ਫੋਰਸ' ਨੇ ਸਿਹਤ ਬਾਰੇ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਅਤੇ ਵਿਰੋਧੀ ਪਾਰਟੀਆਂ ਨੇ ਕੋਰੋਨਾ ਦੀ ਦੂਜੀ ਲਹਿਰ ਦੀ ਪੇਸ਼ੀਨਗੋਈ ਅਤੇ ਇਸ ਸਬੰਧੀ ਤਿਆਰੀਆਂ ਲਈ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ, ਪਰ ਮੋਦੀ ਸਰਕਾਰ ਨੇ ਸਾਰੇ ਮਾਹਿਰਾਂ ਦੀ ਚਿਤਾਵਨੀ ਨੂੰ ਅਣਗੋਲਦਿਆਂ, ਮੈਡੀਕਲ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਅਤੇ ਲੋੜੀਂਦੀ ਵੈਕਸੀਨ ਦੇ ਆਰਡਰ ਨਹੀਂ ਦਿੱਤੇ ਸਗੋਂ ਬੇਲੋੜੇ ਪ੍ਰਾਜੈਕਟਾਂ 'ਚ ਉਲਝੀ ਰਹੀ | ਸੋਨੀਆ ਗਾਂਧੀ ਨੇ ਬਿਨਾਂ ਨਾਂਅ ਲਏ ਸੈਂਟਰਲ ਵਿਸਟਾ ਪ੍ਰਾਜੈਕਟ ਨੂੰ ਵੀ ਅਸਿੱਧੇ ਤੌਰ 'ਤੇ ਨਿਸ਼ਾਨੇ 'ਤੇ ਲੈਣ ਦੇ ਨਾਲ ਇਹ ਵੀ ਕਿਹਾ ਕਿ ਦੇਸ਼ ਨੂੰ ਅਜਿਹੇ ਨੇਤਾ ਦੀ ਅਗਵਾਈ ਮਿਲੀ ਹੈ, ਜਿਸ ਨੂੰ ਜਨਤਾ ਨਾਲ ਕੋਈ ਹਮਦਰਦੀ ਨਹੀਂ ਹੈ | ਸੋਨੀਆ ਗਾਂਧੀ ਨੇ ਸਰਕਾਰ ਵਲੋਂ ਵੈਕਸੀਨ ਦੀਆਂ ਵੱਖ-ਵੱਖ ਕੀਮਤਾਂ ਨੂੰ ਲੈ ਕੇ ਵੀ ਨਿਸ਼ਾਨਾ ਬਣਾਉਂਦਿਆਂ ਕਿਹਾ ਇਸ ਨੀਤੀ ਨਾਲ ਦਲਿਤ ਆਦੀਵਾਸੀ, ਹੋਰ ਪਛੜੀਆਂ ਜਾਤਾਂ ਵਾਲੇ ਅਤੇ ਗ਼ਰੀਬ ਤਬਕਾ ਟੀਕਾ ਲਗਵਾਉਣ ਤੋਂ ਵਾਂਝਾ ਰਹਿ ਜਾਵੇਗਾ | ਉਨ੍ਹਾਂ ਕਿਹਾ ਕਿ ਬਜਟ 'ਚ ਟੀਕਾਕਰਨ ਲਈ 35 ਹਜ਼ਾਰ ਕਰੋੜ ਦਾ ਵੱਖਰਾ ਫੰਡ ਰੱਖਣ ਦੇ ਬਾਵਜੂਦ ਕੇਂਦਰ ਨੇ ਟੀਕਾ ਖਰੀਦਣ ਦਾ ਸਾਰਾ ਭਾਰ ਸੂਬਾ ਸਰਕਾਰਾਂ 'ਤੇ ਪਾ ਦਿੱਤਾ | ਕਾਂਗਰਸ ਪ੍ਰਧਾਨ ਨੇ ਕੋਰੋਨਾ ਲਈ ਇਕੱਠੇ ਹੋ ਕੇ ਲੜਾਈ ਲੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਸਰਕਾਰ ਬਨਾਮ ਸਾਡੀ ਲੜਾਈ ਨਹੀਂ ਸਗੋਂ ਸਾਡੇ ਬਨਾਮ ਕੋਰੋਨਾ ਦੀ ਸਾਂਝੀ ਜੰਗ ਹੈ, ਜਿਸ ਲਈ ਮੋਦੀ ਸਰਕਾਰ ਨੂੰ ਸਭ ਤੋਂ ਪਹਿਲਾਂ ਇਕ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਹੈ | ਸੋਨੀਆ ਗਾਂਧੀ ਨੇ ਸਟੈਂਡਿੰਗ ਕਮੇਟੀ ਦੀ ਮੀਟਿੰਗ ਬੁਲਾਉਣ ਦਾ ਸੱਦਾ ਦਿੱਤਾ ਤਾਂ ਜੋ ਮਹਾਂਮਾਰੀ ਨਾਲ ਨਜਿੱਠਣ ਲਈ ਸਾਂਝੇ ਕਦਮ ਅਤੇ ਜਵਾਬਦੇਹੀ ਯਕੀਨੀ ਕੀਤੀ ਜਾ ਸਕੇ | ਸੋਨੀਆ ਗਾਂਧੀ ਨੇ ਕਾਂਗਰਸ ਆਗੂਆਂ ਅਤੇ ਕਾਨੂੰਨਾਂ ਨੂੰ ਐਂਬੂਲੈਂਸ, ਆਰਜ਼ੀ ਬੈੱਡ, ਆਕਸੀਜਨ ਕੰਸਨਟ੍ਰੇਟਰ ਅਤੇ ਜ਼ਰੂਰੀ ਦਵਾਈਆਂ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ ਨਾਲ ਹੀ ਰਸੂਖਦਾਰ ਲੋਕਾਂ ਨੂੰ ਅੱਗੇ ਆ ਕੇ ਸੂਬਾਈ ਰਾਹਤ ਕੰਟਰੋਲ ਰਾਹੀਂ ਜਾਂ ਆਪਣੇ ਤੌਰ 'ਤੇ ਲੋਕਾਂ ਦੀ ਮਦਦ ਕਰਨ ਨੂੰ ਕਿਹਾ |
ਚੋਣਾਂ 'ਚ ਪਾਰਟੀ ਦਾ ਪ੍ਰਦਰਸ਼ਨ ਬਹੁਤ ਨਿਰਾਸ਼ਾਜਨਕ-ਸੋਨੀਆ
ਸੋਨੀਆ ਗਾਂਧੀ ਨੇ ਪਿਛਲੇ ਮਹੀਨੇ ਹੋਈਆਂ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੇ ਪ੍ਰਦਰਸ਼ਨ ਨੂੰ ਬਹੁਤ 'ਨਿਰਾਸ਼ਾਜਨਕ' ਅਤੇ 'ਅਸੰਭਾਵੀ' ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਛੇਤੀ ਹੀ ਚੋਣਾਂ ਦੇ ਨਤੀਜਿਆਂ ਦੀ ਸਮੀਖਿਆ ਲਈ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਕੀਤੀ ਜਾਵੇਗੀ | ਸੋਨੀਆ ਗਾਂਧੀ ਨੇ ਕਿਹਾ ਕਿ ਇਸ ਨਮੋਸ਼ੀਜਨਕ ਹਾਰ ਤੋਂ ਸਾਨੂੰ ਇਕ ਪਾਰਟੀ ਵਜੋਂ ਇਮਾਨਦਾਰੀ ਨਾਲ ਸਬਕ ਲੈਣੇ ਪੈਣਗੇ | ਜ਼ਿਕਰਯੋਗ ਹੈ ਕਿ 4 ਰਾਜਾਂ ਅਤੇ ਇਕ ਕੇਂਦਰੀ ਸ਼ਾਸਿਤ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ 'ਚ ਪਾਰਟੀ ਪੱਛਮੀ ਬੰਗਾਲ 'ਚ ਇਕ ਵੀ ਸੀਟ ਨਹੀਂ ਜਿੱਤ ਸਕੀ | ਕੇਰਲ, ਆਸਾਮ 'ਚ ਜਿਥੇ ਉਸਨੂੰ ਸਰਕਾਰ ਬਣਾਉਣ ਦੀ ਸੰਭਾਵਨਾ ਸੀ, ਉਥੇ ਵੀ ਉਹ ਸਫ਼ਲ ਨਹੀਂ ਹੋਈ | ਪੁਡੁਚੇਰੀ 'ਚ ਵੀ ਐਨ. ਡੀ. ਏ. ਦੀ ਸਰਕਾਰ ਬਣੀ | ਕਾਂਗਰਸ ਸਿਰਫ਼ ਤਾਮਿਲਨਾਡੂ 'ਚ ਡੀ. ਐਮ. ਕੇ. ਦੀ ਸਹਿਯੋਗੀ ਪਾਰਟੀ ਵਜੋਂ ਹੀ ਕਾਮਯਾਬੀ ਹਾਸਲ ਕਰ ਸਕੀ ਹੈ | ਸੋਨੀਆ ਗਾਂਧੀ ਨੇ ਚੋਣ ਨਤੀਜਿਆਂ 'ਤੇ ਪਾਰਟੀ ਦੀ ਕਾਰਗੁਜ਼ਾਰੀ 'ਤੇ ਟਿੱਪਣੀ ਕਰਨ ਦੇ ਨਾਲ ਮਮਤਾ ਬੈਨਰਜੀ, ਐਮ. ਕੇ. ਸਟਾਲਿਨ ਅਤੇ ਖੱਬੇ ਪੱਖੀ ਪਾਰਟੀਆਂ ਨੂੰ ਪੱਛਮੀ ਬੰਗਾਲ, ਤਾਮਿਲਨਾਡੂ ਅਤੇ ਕੇਰਲ 'ਚ ਸਰਕਾਰ ਬਣਾਉਣ ਲਈ ਵਧਾਈ ਦਿੱਤੀ |
ਰਾਹੁਲ ਨੇ ਲਿਖੀ ਮੋਦੀ ਨੂੰ ਚਿੱਠੀ
ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਭਾਰਤ 'ਚ ਬੇਕਾਬੂ ਹੋਏ ਕੋਰੋਨਾ ਦੇ ਹਾਲਾਤ 'ਤੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਡਰ ਹੈ ਕਿ ਜਿਸ ਡਬਲ ਮਿਊਟੈਂਟ ਅਤੇ ਟਿ੍ਪਲ ਮਿਊਟੈਂਟ ਨੂੰ ਅਸੀਂ ਵੇਖ ਰਹੇ ਹਾਂ, ਉਹ ਸਿਰਫ਼ ਸ਼ੁਰੂਆਤ ਹੀ ਹੋਵੇ | ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਛੇਤੀ ਤੋਂ ਛੇਤੀ ਸਾਰੇ ਨਾਗਰਿਕਾਂ ਨੂੰ ਟੀਕਾ ਲਗਵਾਉਣ, ਕੋਰੋਨਾ ਦੇ ਸਾਰੇ ਰੂਪਾਂ ਦੀ ਘੋਖ ਕਰਨ ਅਤੇ ਨਾਲ ਹੀ ਸਾਰੇ ਟੀਕਿਆਂ ਦੇ ਵੱਖ-ਵੱਖ ਮਿਊਟੈਂਟਾਂ 'ਤੇ ਪ੍ਰਭਾਵ ਦੀ ਸਮੀਖਿਆ ਕਰਨ ਦੀ ਅਪੀਲ ਕੀਤੀ | ਰਾਹੁਲ ਗਾਂਧੀ ਨੇ ਭਾਰਤ ਦੀ ਵੱਡੀ ਆਬਾਦੀ ਕਾਰਨ ਵਾਇਰਸ ਦੇ ਵੱਧ ਪ੍ਰਭਾਵੀ ਹੋਣ ਦਾ ਖਦਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਮਹਾਂਮਾਰੀ ਦੇ ਪਸਾਰ ਨੇ ਇਹ ਦਰਸਾ ਦਿੱਤਾ ਹੈ ਕਿ ਇਥੇ ਭਾਰਤ ਦੀ ਆਬਾਦੀ ਵੰਨਸੁਵੰਨਤਾ ਆਦਿ ਕਾਰਨਾਂ ਕਾਰਨ ਹੀ ਕੋਰੋਨਾ ਦਾ ਰੂਪ ਲਗਾਤਾਰ ਭਿਆਨਕ ਹੋ ਰਿਹਾ ਹੈ |

ਖ਼ਬਰ ਸ਼ੇਅਰ ਕਰੋ

 

ਇਟਾਵਾ 'ਚ ਸ਼ੇਰਨੀ ਕੋਰੋਨਾ ਪਾਜ਼ੀਟਿਵ

ਇਟਾਵਾ, 7 ਮਈ (ਏਜੰਸੀ)-ਇਕ ਸ਼ੇਰਨੀ ਦੇ ਕੋਰੋਨਾ ਪਾਜ਼ੀਟਿਵ ਹੋਣ ਤੋਂ ਬਾਅਦ ਇਟਾਵਾ ਲਾਇਨ ਸਫਾਰੀ ਦੇ ਪ੍ਰਬੰਧਕ ਚਿੰਤਾ 'ਚ ਡੁੱਬ ਗਏ ਹਨ | ਦੋ ਸ਼ੇਰਨੀਆਂ ਦੇ ਬਿਮਾਰ ਹੋਣ ਤੋਂ ਬਾਅਦ ਸਫਾਰੀ ਦੇ ਪ੍ਰਬੰਧਕਾਂ ਨੇ ਸਾਰੇ 14 ਜਾਨਵਰਾਂ ਦੇ ਸੈਂਪਲ ਆਈ. ਵੀ. ਆਰ. ਆਈ. ਬਰੇਲੀ ਭੇਜੇ ...

ਪੂਰੀ ਖ਼ਬਰ »

ਰੰਗਾਸਾਮੀ ਪੁਡੂਚੇਰੀ ਦੇ ਮੁੱਖ ਮੰਤਰੀ ਬਣੇ

ਪੁਡੂਚੇਰੀ, 7 ਮਈ (ਏਜੰਸੀ)-ਏ. ਆਈ. ਐਨ. ਆਰ. ਸੀ. ਨੇਤਾ ਐਨ. ਰੰਗਾਸਾਮੀ ਨੇ ਇਥੇ ਰਾਜ ਨਿਵਾਸ ਵਿਖੇ ਇਕ ਸੰਖੇਪ ਸਮਾਗਮ ਦੌਰਾਨ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ | ਉਪ ਰਾਜਪਾਲ ਤਾਮਿਲੀਸਾਏ ਸੌਂਦਰਾਜਨ ਨੇ ਰੰਗਾਸਾਮੀ ਜਿਹੜੇ ਚੌਥੀ ਵਾਰ ਮੁੱਖ ਮੰਤਰੀ ਬਣੇ ਹਨ, ਨੂੰ ਅਹੁਦੇ ...

ਪੂਰੀ ਖ਼ਬਰ »

ਛੋਟਾ ਰਾਜਨ ਦੀ ਕੋਰੋਨਾ ਕਾਰਨ ਮੌਤ ਦੀ ਖ਼ਬਰ ਦਾ ਏਮਜ਼ ਨੇ ਕੀਤਾ ਖੰਡਨ

ਨਵੀਂ ਦਿੱਲੀ, 7 ਮਈ (ਏਜੰਸੀ)-ਅੰਡਰਵਰਲਡ ਡਾਨ ਛੋਟਾ ਰਾਜਨ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋਣ ਦੀ ਖਬਰ ਗਲਤ ਨਿਕਲੀ ਹੈ | ਏਮਜ਼ ਦੇ ਇਕ ਅਧਿਕਾਰੀ ਨੇ ਉਸ ਦੇ ਜਿਊਾਦਾ ਹੋਣ ਦੀ ਪੁਸ਼ਟੀ ਕੀਤੀ ਹੈ | ਛੋਟਾ ਰਾਜਨ ਨੂੰ ਬੀਤੇ ਦਿਨੀਂ ਕੋਵਿਡ-19 ਨਾਲ ਪੀੜਤ ਹੋਣ ਤੋਂ ਬਾਅਦ ਇਲਾਜ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਤੋਂ 2 ਲੱਖ ਰੁਪਏ ਤੋਂ ਵੱਧ ਦੀ ਨਕਦ ਰਾਸ਼ੀ ਲੈ ਸਕਣਗੇ ਹਸਪਤਾਲ

ਨਵੀਂ ਦਿੱਲੀ, 7 ਮਈ (ਏਜੰਸੀ)- ਆਮਦਨ ਕਰ ਵਿਭਾਗ ਨੇ ਸ਼ੁੱਕਰਵਾਰ ਨੂੰ ਹਸਪਤਾਲਾਂ ਤੇ ਨਰਸਿੰਗ ਹੋਮਜ਼ ਨੂੰ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ 2 ਲੱਖ ਰੁਪਏ ਤੋਂ ਵੱਧ ਨਕਦ ਰਾਸ਼ੀ ਲੈਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ | ਵਿਭਾਗ ਲਈ ਨੀਤੀ ਤਿਆਰ ਕਰਨ ਵਾਲੇ ਸੀ.ਬੀ.ਡੀ.ਟੀ. ...

ਪੂਰੀ ਖ਼ਬਰ »

ਪੱਛਮੀ ਬੰਗਾਲ ਹਿੰਸਾ ਮਾਮਲੇ 'ਚ ਕੇਂਦਰੀ ਟੀਮ ਵਲੋਂ ਰਾਜਪਾਲ ਨਾਲ ਮੁਲਾਕਾਤ

ਕੋਲਕਾਤਾ, 7 ਮਈ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ 'ਚ ਹੋਈਆਂ ਹਿੰਸਕ ਘਟਨਾਵਾਂ ਦਾ ਪਤਾ ਲਗਾਉਣ ਲਈ ਵੀਰਵਾਰ ਨੂੰ ਇਥੇ ਪੁੱਜੀ ਕੇਂਦਰੀ ਗ੍ਰਹਿ ਮੰਤਰਾਲੇ ਦੀ ਚਾਰ ਮੈਂਬਰੀ ਟੀਮ ਭਾਜਪਾ ਆਗੂਆਂ ਨੂੰ ਮਿਲਣ ਤੋਂ ਬਾਅਦ ਅੱਜ ਰਾਜ ਭਵਨ ਪੁੱਜੀ ਅਤੇ ਰਾਜਪਾਲ ਜਗਦੀਪ ...

ਪੂਰੀ ਖ਼ਬਰ »

ਮਮਤਾ ਨੇ ਆਕਸੀਜਨ ਦੀ ਸਪਲਾਈ ਵਧਾਉਣ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸੂਬੇ 'ਚ ਕੋਰੋਨਾ ਪੀੜਤਾਂ ਦੇ ਇਲਾਜ ਲਈ ਆਕਸੀਜਨ ਸਪਲਾਈ ਵਧਾਉਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਸੂਬੇ 'ਚ ਆਕਸੀਜਨ ਦੀ ਰੋਜ਼ਾਨਾ ਖਪਤ ਪਿਛਲੇ 24 ਘੰਟਿਆਂ 'ਚ ਵਧ ਕੇ 470 ਐਮ.ਟੀ. ਹੋ ...

ਪੂਰੀ ਖ਼ਬਰ »

ਸਤੰਬਰ 'ਚ ਆ ਸਕਦੀ ਹੈ ਕੋਰੋਨਾ ਦੀ ਤੀਸਰੀ ਲਹਿਰ- ਕੈਪਟਨ

ਚੰਡੀਗੜ੍ਹ, 7 ਮਈ (ਅ.ਬ.)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ 'ਚ ਕੋਰੋਨਾ ਕਾਰਨ ਹਾਲਾਤ ਚਿੰਤਾਜਨਕ ਹਨ | ਵਾਇਰਸ ਤੇਜ਼ੀ ਨਾਲ ਪਿੰਡਾਂ ਤੱਕ ਫੈਲ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਬਚਣ ਲਈ ਆਪਣੀ ਸੁਰੱਖਿਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX