ਤਾਜਾ ਖ਼ਬਰਾਂ


ਬਠਿੰਡਾ 'ਚ ਯੂਨੀਅਨ ਬੈਂਕ ਦੀ ਬਰਾਂਚ ਵਿਚ ਲੱਗੀ ਅੱਗ
. . .  0 minutes ago
ਬਠਿੰਡਾ, 24 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਯੂਨੀਅਨ ਬੈਂਕ ਦੀ ਇਕ ਬਰਾਂਚ ਵਿਚ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਬੈਂਕ ਵਿਚਲਾ ਸਾਮਾਨ ਅਤੇ ਕਾਗ਼ਜ਼ਾਤ ਅੱਗ ਨਾਲ...
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ 'ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
. . .  13 minutes ago
ਚੰਡੀਗੜ੍ਹ, 24 ਸਤੰਬਰ - ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ...
ਅਦਾਕਾਰ ਗੌਰਵ ਦੀਕਸ਼ਿਤ ਨੂੰ ਜ਼ਮਾਨਤ, ਬਿਨਾਂ ਇਜਾਜ਼ਤ ਸ਼ਹਿਰ ਤੋਂ ਨਹੀਂ ਜਾ ਸਕਦੇ ਬਾਹਰ
. . .  29 minutes ago
ਮੁੰਬਈ, 24 ਸਤੰਬਰ - ਟੈਲੀਵਿਜ਼ਨ ਅਦਾਕਾਰ ਗੌਰਵ ਦੀਕਸ਼ਿਤ, ਜੋ ਡਰੱਗਜ਼ ਮਾਮਲੇ ਵਿਚ ਫਸੇ ਹੋਏ ਹਨ, ਨੂੰ ਮੁੰਬਈ ਦੀ ਅਦਾਲਤ ਨੇ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ ਦਿੱਤੀ ਹੈ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  58 minutes ago
ਨਵੀਂ ਦਿੱਲੀ, 24 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 31,382 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 32,542 ਮਰੀਜ ਠੀਕ ਹੋਣ ਦੇ ਨਾਲ - ਨਾਲ 318...
ਮਹਿਲ ਕਲਾਂ : ਤੇਜ਼ ਰਫ਼ਤਾਰ ਵਹੀਕਲ ਵਲੋਂ ਫੇਟ ਮਾਰਨ ਕਾਰਨ ਸਾਈਕਲ ਸਵਾਰ ਦੀ ਮੌਤ
. . .  about 1 hour ago
ਮਹਿਲ ਕਲਾਂ, 24 ਸਤੰਬਰ (ਅਵਤਾਰ ਸਿੰਘ ਅਣਖੀ) - ਸਥਾਨਕ ਕਸਬੇ ਅੰਦਰ ਗੁਰਪ੍ਰੀਤ ਹੋਲੀ ਹਾਰਟ ਸਕੂਲ ਨਜ਼ਦੀਕ ਲੁਧਿਆਣ-ਬਠਿੰਡਾ ਮੁੱਖ ਮਾਰਗ 'ਤੇ ਇਕ ਤੇਜ਼ ਰਫ਼ਤਾਰ ਵਹੀਕਲ ਵਲੋਂ ਲਪੇਟ 'ਚ ਲੈਣ ਕਾਰਨ ਸਾਈਕਲ ਸਵਾਰ ਦੀ...
ਅਮਰੀਕਾ 'ਚ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 2 hours ago
ਵਾਸ਼ਿੰਗਟਨ, 24 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ 'ਚ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ...
ਬੀ.ਐਸ.ਐਫ ਵਲੋਂ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ
. . .  about 2 hours ago
ਖਾਲੜਾ, 24 ਸਤੰਬਰ (ਜੱਜ ਪਾਲ ਸਿੰਘ ਜੱਜ) - ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਇਲਾਕੇ ਅੰਦਰ ਅੱਜ ਤੜਕੇ ਕਰੀਬ ਸਾਢੇ 3:35 ਵਜੇ ਬੀ.ਐਸ.ਐਫ ਜਵਾਨਾਂ ਵਲੋਂ ਅੰਤਰਰਾਸ਼ਟਰੀ ਸਰਹੱਦ ਬੁਰਜੀ ਨੰਬਰ 137/20 ਦੇ ਸਾਹਮਣੇ ਪਾਕਿਸਤਾਨੀ ਡਰੋਨ...
ਕੁੱਟਮਾਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ, 13 ਖ਼ਿਲਾਫ਼ ਕਤਲ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ
. . .  about 2 hours ago
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਪਿੰਡ ਗੰਢਵਾ ਵਿਖੇ ਮੋਟਰਸਾਈਕਲ 'ਤੇ ਜਾ ਰਹੇ ਦੋ ਵਿਅਕਤੀਆਂ ਦੀ ਘੇਰ ਕੇ ਕੁੱਟਮਾਰ ਕਰਨ ਮਗਰੋਂ ਜ਼ਖਮੀ ਹੋਏ ਇਕ ਵਿਅਕਤੀ ਦੀ ਦੇਰ ਰਾਤ ਮੌਤ ਹੋ ਗਈ। ਐੱਸ.ਐੱਚ.ਓ ਸਤਨਾਮਪੁਰਾ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁੱਟਮਾਰ ਕਰਨ ਵਾਲੀ...
⭐ਮਾਣਕ - ਮੋਤੀ⭐
. . .  about 3 hours ago
ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਫ਼ਤਹਿਗੜ੍ਹ ਸਾਹਿਬ

ਫ਼ਤਹਿਗੜ੍ਹ ਸਾਹਿਬ 'ਚੋਂ ਰੋਜ਼ਾਨਾ 21 ਜ਼ਿਲਿ੍ਹਆਂ ਨੂੰ 2930 ਆਕਸੀਜਨ ਸਿਲੰਡਰਾਂ ਦੀ ਸਪਲਾਈ ਕੀਤੀ ਜਾਂਦੀ ਹੈ-ਡੀ.ਸੀ.

ਫ਼ਤਹਿਗੜ੍ਹ ਸਾਹਿਬ, 7 ਮਈ (ਬਲਜਿੰਦਰ ਸਿੰਘ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਂਸਦ ਮੈਂਬਰ ਡਾ. ਅਮਰ ਸਿੰਘ ਨੇ ਅੱਜ ਜ਼ਿਲੇ੍ਹ ਦੇ ਵਿਧਾਇਕਾਂ ਰਣਦੀਪ ਸਿੰਘ ਨਾਭਾ, ਕੁਲਜੀਤ ਸਿੰਘ ਨਾਗਰਾ ਅਤੇ ਗੁਰਪ੍ਰੀਤ ਸਿੰਘ ਜੀ.ਪੀ. ਨਾਲ ਆਨਲਾਈਨ ਮੀਟਿੰਗ ਦੌਰਾਨ ਜ਼ਿਲ੍ਹੇ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਹਸਪਤਾਲ ਨੂੰ ਮਿਲਣਗੇ 3 ਵੈਂਟੀਲੇਟਰ

ਫ਼ਤਹਿਗੜ੍ਹ ਸਾਹਿਬ, 7 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਸਿਵਲ ਹਸਪਤਾਲ ਵਿਚ ਵੈਂਟੀਲੇਟਰ ਦੀ ਸਹੂਲਤ ਨਾ ਹੋਣ ਕਾਰਨ ਕੋਰੋਨਾ ਮਰੀਜ਼ਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਐਡਵੋਕੇਟ ਨਵਜੋਤ ਸਿੰਘ ਸਿੱਧੂ ਵਲੋਂ ਮਾਨਯੋਗ ...

ਪੂਰੀ ਖ਼ਬਰ »

ਬੱਸ ਚਾਲਕ ਗੈਰ-ਇਰਾਦਤਨ ਹੱਤਿਆ ਦੇ ਦੋਸ਼ ਤੋਂ ਬਰੀ

ਬਸੀ ਪਠਾਣਾਂ, 7 ਮਈ (ਰਵਿੰਦਰ ਮੌਦਗਿਲ)-ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਗੈਰ-ਇਰਾਦਤਨ ਹੱਤਿਆ ਦੇ ਦੋਸ਼ ਦਾ ਸਾਹਮਣਾ ਕਰ ਰਹੇ ਬੱਸ ਚਾਲਕ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਇਸ ਮਾਮਲੇ 'ਚ ਬਸੀ ਪਠਾਣਾਂ ਪੁਲਿਸ ਨੇ 21 ਅਕਤੂਬਰ 2020 ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਸਬ ਖ਼ਰੀਦ ਕੇਂਦਰਾਂ 'ਚੋਂ ਖ਼ਰੀਦ ਕੀਤੀ ਬੰਦ

ਸੰਘੋਲ, 7 ਮਈ (ਹਰਜੀਤ ਸਿੰਘ ਮਾਵੀ)-ਪੰਜਾਬ ਸਰਕਾਰ ਨੇ ਪੰਜਾਬ ਦੀਆਂ ਸਾਰੀਆਂ ਸਬ ਮੰਡੀਆਂ ਵਿਚੋਂ ਕਣਕ ਦੀ ਖ਼ਰੀਦ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ | ਮੰਡੀਕਰਨ ਬੋਰਡ ਦੇ ਜੁਆਇੰਟ ਸਕੱਤਰ ਐਚ.ਐਸ. ਬਰਾੜ ਵਲੋਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਿਕ ਇਹ ਫ਼ੈਸਲਾ ਕੋਰੋਨਾ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਨੇ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਜਨਤਕ ਕਰਨ ਦੀ ਕੀਤੀ ਮੰਗ

ਫ਼ਤਹਿਗੜ੍ਹ ਸਾਹਿਬ, 7 ਮਈ (ਬਲਜਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੇ 6ਵੇਂ ਤਨਖ਼ਾਹ ਕਮਿਸ਼ਨ ਵਲੋਂ ਮੁੱਖ ਮੰਤਰੀ ਨੂੰ ਪੇਸ਼ ਕੀਤੀ ਰਿਪੋਰਟ ਵਿਚ ਪੈਨਸ਼ਨ/ਤਨਖ਼ਾਹ ਸੋਧ ਸਬੰਧੀ ਸਿਫ਼ਾਰਸ਼ਾਂ ਦਾ ਵੇਰਵਾ ਸੰਖੇਪ ...

ਪੂਰੀ ਖ਼ਬਰ »

ਕੋਵਿਡ-19 ਦੌਰਾਨ ਵਪਾਰੀਆਂ, ਛੋਟੇ ਦੁਕਾਨਦਾਰਾਂ ਨੂੰ ਬਿਜਲੀ ਬਿੱਲ, ਟੈਕਸਾਂ ਅਤੇ ਕਰਜ਼ਿਆਂ 'ਤੇ ਵਿਆਜ ਮੁਆਫ਼ ਕਰਕੇ ਰਾਹਤ ਦਿੱਤੀ ਜਾਵੇ

ਫ਼ਤਹਿਗੜ੍ਹ ਸਾਹਿਬ, 7 ਮਈ (ਬਲਜਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਟਰੇਡ ਅਤੇ ਇੰਡਸਟਰੀ ਵਿੰਗ ਵਲੋਂ ਬਿਜਲੀ ਬਿੱਲ ਉੱਪਰ ਵਿਆਜ ਮੁਆਫ਼ ਕਰਨ ਅਤੇ ਮਜ਼ਦੂਰਾਂ ਦੀ ਵਿੱਤੀ ਸਹਾਇਤਾ ਕਰਨ ਸਬੰਧੀ ਮੁੱਖ ਮੰਤਰੀ ਪੰਜਾਬ ਦੇ ਨਾਂਅ ਸਹਾਇਕ ਕਮਿਸ਼ਨਰ (ਜ) ਫ਼ਤਹਿਗੜ੍ਹ ਸਾਹਿਬ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਹਸਪਤਾਲ ਨੂੰ ਮਿਲਣਗੇ 3 ਵੈਂਟੀਲੇਟਰ

ਫ਼ਤਹਿਗੜ੍ਹ ਸਾਹਿਬ, 7 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਸਿਵਲ ਹਸਪਤਾਲ ਵਿਚ ਵੈਂਟੀਲੇਟਰ ਦੀ ਸਹੂਲਤ ਨਾ ਹੋਣ ਕਾਰਨ ਕੋਰੋਨਾ ਮਰੀਜ਼ਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਐਡਵੋਕੇਟ ਨਵਜੋਤ ਸਿੰਘ ਸਿੱਧੂ ਵਲੋਂ ਮਾਨਯੋਗ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਮੁੜ ਪਿੰਡਾਂ 'ਚੋਂ ਕਿਸਾਨਾਂ ਦੀ ਦਿੱਲੀ ਮੋਰਚੇ ਲਈ ਲਾਮਬੰਦੀ ਮੁਹਿੰਮ ਸ਼ੁਰੂ

ਖਮਾਣੋਂ, 7 ਮਈ (ਮਨਮੋਹਣ ਸਿੰਘ ਕਲੇਰ)-ਬਲਾਕ ਖਮਾਣੋਂ ਦੇ ਸੰਯੁਕਤ ਮੋਰਚੇ ਨਾਲ ਸਬੰਧਿਤ ਵੱਖ-ਵੱਖ ਕਿਸਾਨ ਆਗੂਆਂ ਵਲੋਂ ਮੁੜ ਦਿੱਲੀ ਬਾਰਡਰ ਜਾਣ ਲਈ ਵੱਖ-ਵੱਖ ਪਿੰਡਾਂ 'ਚ ਕਿਸਾਨਾਂ ਨੂੰ ਲਾਮਬੰਦ ਕਰਨ ਸਬੰਧੀ ਇਕ ਮੁਹਿੰਮ ਸ਼ੁਰੂ ਕੀਤੀ ਗਈ ਹੈ | ਕਿਸਾਨ ਆਗੂ ਗੁਰਦੀਪ ...

ਪੂਰੀ ਖ਼ਬਰ »

ਬੇ-ਮੌਸਮੀ ਬਰਸਾਤ ਕਾਰਨ ਨੁਕਸਾਨੀ ਫ਼ਸਲ ਦੇ ਮੁਆਵਜ਼ੇ ਦੀ ਕੀਤੀ ਮੰਗ

ਅਮਲੋਹ, 7 ਮਈ (ਰਿਸ਼ੂ ਗੋਇਲ)-ਹਲਕਾ ਅਮਲੋਹ ਦੇ ਕਈ ਪਿੰਡਾਂ ਵਿਚ ਬੀਤੀ ਸ਼ਾਮ ਹੋਈ ਬੇ-ਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਮੱਕੀ ਅਤੇ ਸੂਰਜਮੁਖੀ ਦੀਆਂ ਫ਼ਸਲਾਂ ਦਾ ਕਾਫੀ ਨੁਕਸਾਨ ਹੋ ਗਿਆ ਹੈ, ਜਿਸ ਕਾਰਨ 'ਆਪ' ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸ਼ੰਭੂ ਬਾਰਡਰ ਵਿਖੇ 10 ਨੂੰ ਇਕੱਠੇ ਹੋ ਕੇ ਦਿੱਲੀ ਚੱਲੋ-ਡਡਿਆਣਾ, ਭਟੇੜੀ, ਕਲੌੜ

ਨੰਦਪੁਰ ਕਲੌੜ, 7 ਮਈ (ਜਰਨੈਲ ਸਿੰਘ ਧੁੰਦਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 10 ਮਈ ਨੂੰ ਦੁਪਹਿਰ 1 ਵਜੇ ਸ਼ੰਭੂ ਬਾਰਡਰ 'ਤੇ ਇਕੱਠੇ ਹੋ ਕੇ ਦਿੱਲੀ ਚੱਲੋ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ (ਕਿਸਾਨ ਵਿੰਗ) ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ ਡਡਿਆਣਾ, ਭਾਰਤੀ ...

ਪੂਰੀ ਖ਼ਬਰ »

ਪ੍ਰਸ਼ਾਸਕੀ ਪਾਬੰਦੀਆਂ ਦੇ ਚੱਲਦਿਆਂ ਦੁਕਾਨਦਾਰਾਂ 'ਚ ਮੰਦੇ ਕਾਰਨ ਬੇਚੈਨੀ ਦਾ ਮਾਹੌਲ

ਬਸੀ ਪਠਾਣਾਂ, 7 ਮਈ (ਗੁਰਬਚਨ ਸਿੰਘ ਰੁਪਾਲ)-ਬੀਤੀ 2 ਤੋਂ 15 ਮਈ ਤੱਕ ਪੰਜਾਬ ਸਰਕਾਰ ਲਾਗੂ ਮਿੰਨੀ ਤਾਲਾਬੰਦੀ ਦੇ ਨਵੇਂ ਹੁਕਮਾਂ ਨੂੰ ਅਮਲੀ ਰੂਪ ਦੇਣ ਲਈ ਪ੍ਰਸ਼ਾਸਨ ਅਤੇ ਪੁਲਿਸ ਲਈ ਦਿਨੋਂ ਦਿਨ ਮੁਸ਼ਕਿਲ ਬਣਦਾ ਜਾ ਰਿਹਾ ਹੈ | ਡੇਅਰੀ, ਬੈੱ੍ਰਡ, ਸਬਜ਼ੀਆਂ, ਫਲਾਂ, ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀ ਹੜਤਾਲ ਜਾਰੀ

ਸੰਘੋਲ, 7 ਮਈ (ਗੁਰਨਾਮ ਸਿੰਘ ਚੀਨਾ)-4 ਮਈ ਤੋਂ ਚੱਲ ਰਹੀ ਸਿਹਤ ਵਿਭਾਗ ਦੇ ਐੱਨ.ਐੱਚ.ਐਮ. ਮੁਲਾਜ਼ਮਾਂ ਦੀ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ | ਇਸ ਮੌਕੇ ਮੁਲਾਜ਼ਮਾਂ ਨੇ ਦੱਸਿਆ ਕਿ ਸਰਕਾਰ ਨੇ 6 ਮਈ 2021 ਨੂੰ ਜੋ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ ਕਿ ਐਨ.ਐਚ.ਐੱਮ. ...

ਪੂਰੀ ਖ਼ਬਰ »

ਪ੍ਰਸ਼ਾਸਕੀ ਪਾਬੰਦੀਆਂ ਦੇ ਚੱਲਦਿਆਂ ਦੁਕਾਨਦਾਰਾਂ 'ਚ ਮੰਦੇ ਕਾਰਨ ਬੇਚੈਨੀ ਦਾ ਮਾਹੌਲ

ਬਸੀ ਪਠਾਣਾਂ, 7 ਮਈ (ਗੁਰਬਚਨ ਸਿੰਘ ਰੁਪਾਲ)-ਬੀਤੀ 2 ਤੋਂ 15 ਮਈ ਤੱਕ ਪੰਜਾਬ ਸਰਕਾਰ ਲਾਗੂ ਮਿੰਨੀ ਤਾਲਾਬੰਦੀ ਦੇ ਨਵੇਂ ਹੁਕਮਾਂ ਨੂੰ ਅਮਲੀ ਰੂਪ ਦੇਣ ਲਈ ਪ੍ਰਸ਼ਾਸਨ ਅਤੇ ਪੁਲਿਸ ਲਈ ਦਿਨੋਂ ਦਿਨ ਮੁਸ਼ਕਿਲ ਬਣਦਾ ਜਾ ਰਿਹਾ ਹੈ | ਡੇਅਰੀ, ਬੈੱ੍ਰਡ, ਸਬਜ਼ੀਆਂ, ਫਲਾਂ, ...

ਪੂਰੀ ਖ਼ਬਰ »

ਸਹਿਕਾਰੀ ਕਰਮਚਾਰੀਆਂ ਨੂੰ ਕੋਰੋਨਾ ਯੋਧਿਆਂ ਦੀ ਸੂਚੀ 'ਚ ਸ਼ਾਮਿਲ ਕੀਤਾ ਜਾਵੇ-ਤਾਰੀ

ਸੰਘੋਲ, 7 ਮਈ (ਹਰਜੀਤ ਸਿੰਘ ਮਾਵੀ)-ਪੰਜਾਬ ਦੀਆਂ ਸਮੂਹ ਸਹਿਕਾਰੀ ਖੇਤੀਬਾੜੀ ਸਭਾਵਾਂ ਵਿਚ ਅੱਗੇ ਹੋ ਕੇ ਕੰਮ ਕਰਦੇ ਸਮੂਹ ਕਰਮਚਾਰੀਆਂ ਨੂੰ ਕੋਰੋਨਾ ਯੋਧਿਆਂ ਦੀ ਸੂਚੀ 'ਚ ਸ਼ਾਮਿਲ ਕਰਨਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲਾਕ ਖਮਾਣੋਂ ਦੇ ਸਹਿਕਾਰੀ ...

ਪੂਰੀ ਖ਼ਬਰ »

ਲੈਕਚਰਾਰ ਨੇ 11ਵੀਂ ਤੇ 12ਵੀਂ ਦੀਆਂ ਵਿਦਿਆਰਥਣਾਂ ਦੀ ਫ਼ੀਸ ਭਰਨ ਦਾ ਚੁੱਕਿਆ ਬੀੜਾ

ਅਮਲੋਹ, 7 ਮਈ (ਰਿਸ਼ੂ ਗੋਇਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਲਾਣਾ ਦੇ ਲੈਕਚਰਾਰ ਹਿਤੇਸ਼ ਚਾਂਦੀ ਵਲੋਂ ਪਿਛਲੇ 5 ਸਾਲਾਂ ਤੋਂ 'ਏਕ ਉਡਾਨ ਪੋ੍ਰਜੈਕਟ' ਅਧੀਨ ਸਕੂਲ ਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਜਿਸ ਕਾਰਨ ...

ਪੂਰੀ ਖ਼ਬਰ »

ਕੋਵਿਡ-19 ਦੌਰਾਨ 'ਫ਼ਰਜ਼ ਮਨੁੱਖਤਾ ਲਈ' ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਪਲੇਠੀ ਮੀਟਿੰਗ ਹੋਈ

ਫ਼ਤਹਿਗੜ੍ਹ ਸਾਹਿਬ, 7 ਮਈ (ਬਲਜਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਕੋਰੋਨਾ ਪੀੜਤਾਂ ਦੀ ਸਹਾਇਤਾ ਤਹਿਤ ''ਫ਼ਰਜ਼ ਮਨੁੱਖਤਾ ਲਈ ਗਠਿਤ ਕੀਤੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਕਮੇਟੀ ਦੀ ਪਲੇਠੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ...

ਪੂਰੀ ਖ਼ਬਰ »

ਜਨਤਕ ਹਿਤਾਂ ਨੂੰ ਦੇਖਦੇ ਹੋਏ ਕਰਫ਼ਿਊ ਸਮੇਂ 'ਚ ਤਬਦੀਲੀ ਕੀਤੀ ਜਾਵੇ-ਭੜੀ

ਭੜੀ, 7 ਮਈ (ਭਰਪੂਰ ਸਿੰਘ ਹਵਾਰਾ)-ਜਨਤਕ ਹਿਤਾਂ ਨੂੰ ਵੇਖਦੇ ਹੋਏ ਕਰਫ਼ਿਊ ਸਮੇਂ 'ਚ ਤਬਦੀਲੀ ਕੀਤੀ ਜਾਣੀ ਚਾਹੀਦੀ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਕੀਤ ਸਿੰਘ ਭੜੀ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਹਰਕੀਤ ਸਿੰਘ ਭੜੀ ਨੇ ਕਰਦਿਆਂ ਕਿਹਾ ਕਿ ਕਰਫ਼ਿਊ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚੋਂ 10 ਮਈ ਨੂੰ ਕਿਸਾਨ ਵੱਡੇ ਕਾਫ਼ਲਿਆਂ ਦੇ ਰੂਪ 'ਚ ਦਿੱਲੀ ਨੂੰ ਰਵਾਨਾ ਹੋਣਗੇ-ਬੱਬਲ, ਘੇਲ

ਫ਼ਤਹਿਗੜ੍ਹ ਸਾਹਿਬ, 7 ਮਈ (ਬਲਜਿੰਦਰ ਸਿੰਘ)-ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਮੁੜ ਤੋਂ ਭਖਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਖੇੜਾ ਦੇ ਪ੍ਰਧਾਨ ਪ੍ਰਕਾਸ਼ ਸਿੰਘ ਬੱਬਲ ਤੇ ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਘੇਲ ਦੀ ਅਗਵਾਈ ਹੇਠ ਦਰਜਨਾਂ ਪਿੰਡਾਂ 'ਚ ਮੀਟਿੰਗਾਂ ਕਰਕੇ ਲੋਕਾਂ ਨੂੰ 10 ਮਈ ਨੂੰ ਦਿੱਲੀ ਵੱਲ ਵਤੀਰਾ ਘੱਤਣ ਦਾ ਸੱਦਾ ਦਿੱਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਉਕਤ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ 'ਤੇ ਜਬਰੀ ਥੋਪੇ ਜਾ ਰਹੇ ਲੋਕ ਮਾਰੂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ 'ਤੇ ਪਿਛਲੇ 5 ਮਹੀਨਿਆਂ ਤੋਂ ਸੰਘਰਸ਼ ਚੱਲ ਰਿਹਾ ਹੈ ਜਿਸ ਦੌਰਾਨ 400 ਦੇ ਕਰੀਬ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ | ਇਸ ਦੇ ਬਾਵਜੂਦ ਸਰਕਾਰ ਟੱਸ ਤੋਂ ਮੱਸ ਨਹੀਂ ਹੋਈ ਸਗੋਂ ਵਲੋਂ ਆਪਣੇ ਸੋਸ਼ਲ ਮੀਡੀਆ ਰਾਹੀਂ ਕੋਰੋਨਾ ਦੀ ਆੜ ਹੇਠ ਕਿਸਾਨਾਂ ਨੂੰ ਦਿੱਲੀ ਧਰਨਿਆਂ ਤੋਂ ਉਠਾਉਣ ਲਈ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਪਰ ਕਿਸਾਨ ਇਨ੍ਹਾਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ | ਕੇਂਦਰ ਸਰਕਾਰ ਦੀਆਂ ਇਨ੍ਹਾਂ ਅਫ਼ਵਾਹਾਂ ਦਾ ਜਵਾਬ ਦੇਣ ਲਈ 10 ਮਈ ਨੂੰ ਸਰਹਿੰਦ ਤੋਂ ਟਰੈਕਟਰ-ਟਰਾਲੀਆਂ ਅਤੇ ਹੋਰ ਵਾਹਨਾਂ ਰਾਹੀਂ ਵੱਡੇ ਕਾਫ਼ਲਿਆਂ ਦੇ ਰੂਪ ਵਿਚ ਕਿਸਾਨ ਦਿੱਲੀ ਨੂੰ ਰਵਾਨਾ ਹੋਣਗੇ | ਇਸੇ ਸੰਦਰਭ 'ਚ ਅੱਜ ਬਲਾਕ ਖੇੜਾ ਦੇ ਪਿੰਡ ਖਾਨਪੁਰ ਬੀੜ, ਸਰਕਪੜਾ, ਬਹਿਲਾਂ, ਨਡਿਆਲੀ, ਰਾਮਪੁਰ, ਬਰਾਸ,ਤਿੰਬਰਪੁਰ, ਚੋਲਟੀ ਖੇੜੀ, ਸਿੰਧੜਾ, ਸਲੇਮਪੁਰ, ਹਰਨਾ, ਹਰੀਪੁਰ, ਲੋਹਾਖੇੜੀ, ਦਾਦੂਮਾਜਰਾ, ਭਗੜਾਣਾ, ਝਾਂਮਪੁਰ, ਭੂਆ ਖੇੜੀ, ਮਹਿਤਾਬਗੜ੍ਹ, ਪੱਤੋਂ, ਨਰੈਣਾ 'ਚ ਭਰਵੀਆਂ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਦਿੱਲੀ ਜਾਣ ਲਈ ਲਾਮਬੰਦ ਕੀਤਾ ਗਿਆ | ਇਨ੍ਹਾਂ ਮੀਟਿੰਗਾਂ 'ਚ ਕੁਲਵਿੰਦਰਜੀਤ ਸਿੰਘ ਜੋਲੀ, ਰਾਮ ਸਰਨ ਸਿੰਘ, ਜਗੀਰ ਸਿੰਘ, ਕਰਨੈਲ ਸਿੰਘ, ਹਰਨੇਕ ਸਿੰਘ, ਰਾਮ ਸਿੰਘ, ਪਾਲ ਸਿੰਘ, ਨਛੱਤਰ ਸਿੰਘ, ਦਾਰਾ ਸਿੰਘ, ਗੁਰਵਿੰਦਰ ਸਿੰਘ ਤਿੰਬਰਪੁਰ ਵੀ ਸ਼ਾਮਿਲ ਸਨ |

ਖ਼ਬਰ ਸ਼ੇਅਰ ਕਰੋ

 

ਘੱਟ ਗਿਣਤੀ ਤੇ ਦਲਿਤ ਦਲ ਨੇ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਕਾਰਨ ਮੀਟਿੰਗ ਮੁਲਤਵੀ ਕੀਤੀ

ਬਸੀ ਪਠਾਣਾਂ, 7 ਮਈ (ਰਵਿੰਦਰ ਮੌਦਗਿਲ)-ਘੱਟ ਗਿਣਤੀ ਤੇ ਦਲਿਤ ਦਲ ਪੰਜਾਬ ਦੀ ਬਸੀ ਪਠਾਣਾਂ ਸਥਿਤ ਮੁੱਖ ਦਫ਼ਤਰ ਵਿਖੇ ਹਰ ਮਹੀਨੇ ਦੇ ਦੂਜੇ ਸ਼ਨੀਵਾਰ ਨੂੰ ਹੋਣ ਵਾਲੀ ਮੀਟਿੰਗ ਨੂੰ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਦੇਖਦੇ ਹੋਏ ਮੁਲਤਵੀ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਗੋਪਾਲੋਂ ਦੁੱਧ ਉਤਪਾਦਕ ਸਹਿਕਾਰੀ ਸਭਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਹੋਈ

ਨੰਦਪੁਰ ਕਲੌੜ, 7 ਮਈ (ਜਰਨੈਲ ਸਿੰਘ ਧੁੰਦਾ)-ਦੀ ਗੋਪਾਲੋਂ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮ. ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ 'ਚ ਸੁਖਵਿੰਦਰ ਸਿੰਘ ਨੂੰ ਪ੍ਰਧਾਨ ਤੇ ਬਿਕਰਮ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ | ਇਸ ਤੋਂ ਇਲਾਵਾ ਗੁਰਜੀਤ ...

ਪੂਰੀ ਖ਼ਬਰ »

ਗੋਪਾਲੋਂ ਦੁੱਧ ਉਤਪਾਦਕ ਸਹਿਕਾਰੀ ਸਭਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਹੋਈ

ਨੰਦਪੁਰ ਕਲੌੜ, 7 ਮਈ (ਜਰਨੈਲ ਸਿੰਘ ਧੁੰਦਾ)-ਦੀ ਗੋਪਾਲੋਂ ਦੁੱਧ ਉਤਪਾਦਕ ਸਹਿਕਾਰੀ ਸਭਾ ਲਿਮ. ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ 'ਚ ਸੁਖਵਿੰਦਰ ਸਿੰਘ ਨੂੰ ਪ੍ਰਧਾਨ ਤੇ ਬਿਕਰਮ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ | ਇਸ ਤੋਂ ਇਲਾਵਾ ਗੁਰਜੀਤ ...

ਪੂਰੀ ਖ਼ਬਰ »

ਡਰਾਈ ਡੇਅ ਮੁਹਿੰਮ ਤਹਿਤ ਡੇਂਗੂ, ਚਿਕਨਗੁਣੀਆ, ਮਲੇਰੀਆ ਵਿਰੁੱਧ ਲੋਕਾਂ ਨੂੰ ਕੀਤਾ ਜਾਗਰੂਕ

ਮੰਡੀ ਗੋਬਿੰਦਗੜ੍ਹ, 7 ਮਈ (ਬਲਜਿੰਦਰ ਸਿੰਘ)-ਨਗਰ ਕੌਂਸਲ ਗੋਬਿੰਦਗੜ੍ਹ ਅਤੇ ਸਿਹਤ ਵਿਭਾਗ ਫ਼ਤਹਿਗੜ੍ਹ ਸਾਹਿਬ ਵਲੋਂ ਸਾਂਝੇ ਤੌਰ 'ਤੇ ਮੰਡੀ ਗੋਬਿੰਦਗੜ੍ਹ ਵਿਚ ਡੇਂਗੂ, ਚਿਕਨਗੁਣੀਆ, ਮਲੇਰੀਆ ਅਤੇ ਮੌਸਮੀ ਬਿਮਾਰੀਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ...

ਪੂਰੀ ਖ਼ਬਰ »

ਬੰਦਾ ਸਿੰਘ ਬਹਾਦਰ ਇੰਜੀ: ਕਾਲਜ 'ਚ 'ਪਾਵਰ ਜਨਰੇਸ਼ਨ ਟੈਕਨਾਲੋਜੀ' 'ਤੇ ਈ-ਕੁਇਜ਼ ਕਰਵਾਇਆ

ਫ਼ਤਹਿਗੜ੍ਹ ਸਾਹਿਬ, 7 ਮਈ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ ਵਲੋਂ 'ਪਾਵਰ ਜਨਰੇਸ਼ਨ ਟੈਕਨਾਲੋਜੀ' 'ਤੇ ਇਕ ਈ-ਕੁਇਜ਼ ਕਰਵਾਇਆ ਗਿਆ | ਜਿਸ ਵਿਚ ਲਗਪਗ 200 ਪ੍ਰਤੀਭਾਗੀਆਂ ਨੇ ...

ਪੂਰੀ ਖ਼ਬਰ »

ਰਾਸ਼ਟਰੀ ਲੋਕ ਦਲ ਦੇ ਮੁਖੀ ਅਜੀਤ ਸਿੰਘ ਦੇ ਅਕਾਲ ਚਲਾਣੇ 'ਤੇ ਮਾਨ ਵਲੋਂ ਦੁੱਖ ਦਾ ਪ੍ਰਗਟਾਵਾ

ਬਸੀ ਪਠਾਣਾਂ, 7 ਮਈ (ਗੁਰਬਚਨ ਸਿੰਘ ਰੁਪਾਲ)-ਸਾਬਕਾ ਵਜ਼ੀਰ-ਏ-ਆਜ਼ਮ ਚੌ: ਚਰਨ ਸਿੰਘ ਦੇ ਸਪੁੱਤਰ ਅਤੇ ਰਾਸ਼ਟਰੀ ਲੋਕ ਦਲ ਦੇ ਮੁਖੀ ਅਜੀਤ ਸਿੰਘ ਸਾਬਕਾ ਵਜ਼ੀਰ ਦੇ ਅਕਾਲ ਚਲਾਣੇ ਉੱਤੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪਰਿਵਾਰ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਟੀ ਨੇ ਕਾਨੂੰਨ ਦੇ ਵਿਦਿਆਰਥੀਆਂ ਲਈ ਕਰਵਾਇਆ ਵੈਬੀਨਾਰ

ਫ਼ਤਹਿਗੜ੍ਹ ਸਾਹਿਬ, 7 ਮਈ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਵਿਦਿਆਰਥੀ ਲਈ ਅੱਜ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਅਤੇ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਤਹਿਗੜ੍ਹ ਸਾਹਿਬ ਨਿਰਭਓ ਸਿੰਘ ਗਿੱਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ 2 ਕੋਰੋਨਾ ਪੀੜਤਾਂ ਦੀ ਮੌਤ, 136 ਨਵੇਂ ਕੋਰੋਨਾ ਪੀੜਤਾਂ ਦੀ ਹੋਈ ਪਛਾਣ

ਫ਼ਤਹਿਗੜ੍ਹ ਸਾਹਿਬ, 7 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ 2 ਕੋਰੋਨਾ ਪੀੜਤਾਂ ਦੀ ਮੌਤ ਹੋਣ ਨਾਲ ਜ਼ਿਲ੍ਹੇ 'ਚ ਕੋਰੋਨਾ ਮਿ੍ਤਕਾਂ ਦੀ ਗਿਣਤੀ 158 ਹੋ ਗਈ ਹੈ ਇਸ ਤੋਂ ਇਲਾਵਾ ਅੱਜ 136 ਨਵੇਂ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ...

ਪੂਰੀ ਖ਼ਬਰ »

ਜਥੇਦਾਰ ਪੰਜੋਲੀ ਨੇ ਆਰਜ਼ੀ ਕੋਰੋਨਾ ਸੈਂਟਰ ਖੋਲ੍ਹਣ ਦਾ ਕੀਤਾ ਐਲਾਨ

ਜਖਵਾਲੀ, 7 ਮਈ (ਨਿਰਭੈ ਸਿੰਘ)-ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਆਰਜ਼ੀ ਕੋਰੋਨਾ ਕੇਅਰ ਸੈਂਟਰ ਚਾਲੂ ਕਰਨ ਦਾ ਐਲਾਨ ਕੀਤਾ ਹੈ | ਇਸ ਸਬੰਧੀ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਸ੍ਰੀ ਗੁਰਦੁਆਰਾ ਖ਼ਾਲਸਾ ਦਰਬਾਰ ਪੰਜੋਲੀ ਕਲਾਂ ...

ਪੂਰੀ ਖ਼ਬਰ »

ਬਲਾਕ ਮੈਂਟਰ ਨੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੰੂ ਕੀਤਾ ਪ੍ਰੇਰਿਤ

ਫ਼ਤਹਿਗੜ੍ਹ ਸਾਹਿਬ, 7 ਮਈ (ਰਾਜਿੰਦਰ ਸਿੰਘ)-ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ. ਪ੍ਰਭਸਿਮਰਨ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਸਕੂਲਾਂ ਵਿਚ ਆਨਲਾਈਨ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਰੱਖਣ ਦੀ ਲੋੜ-ਸੀਨੀਅਰ ਮੈਡੀਕਲ ਅਫ਼ਸਰ

ਚੁੰਨ੍ਹੀ, 7 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਕਮਿਊਨਿਟੀ ਹੈਲਥ ਸੈਂਟਰ ਖੇੜਾ ਵਿਖੇ 19 ਵਿਅਕਤੀਆਂ ਨੂੰ ਕੋਰੋਨਾ ਵਿਰੋਧੀ ਤੇ ਹਿਫ਼ਾਜ਼ਤੀ ਵੈਕਸੀਨੇਸ਼ਨ ਲਗਾਈ ਗਈ | ਸੀਨੀਅਰ ਮੈਡੀਕਲ ਅਫ਼ਸਰ ਡਾ. ਰਕੇਸ਼ ਬਾਲੀ ਨੇ ਦੱਸਿਆ ਕਿ ਕੋਰੋਨਾ ਤੋਂ ਬਚਾਅ ਲਈ 45 ਸਾਲਾਂ ਤੋਂ ਉੱਪਰ ...

ਪੂਰੀ ਖ਼ਬਰ »

ਪੀ.ਆਈ.ਐਮ.ਟੀ. 'ਚ 'ਫਾਈਨੈਂਸ਼ੀਅਲ ਇਨਵੈਸਟਮੈਂਟ' ਤੇ ਵੈਬੀਨਾਰ ਕਰਵਾਇਆ

ਮੰਡੀ ਗੋਬਿੰਦਗੜ੍ਹ, 7 ਮਈ (ਮੁਕੇਸ਼ ਘਈ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਲੋਂ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਲਈ 'ਫਾਇਨੈਨਸ਼ੀਅਲ ਇਨਵੈਸਟਮੈਂਟ' 'ਤੇ ਇਕ ਵੈਬੀਨਾਰ ਕਰਵਾਇਆ ਗਿਆ | ਇਹ ਵੈਬੀਨਾਰ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਸੀ ਪਠਾਣਾਂ ਦੇ ਵਿਦਿਆਰਥੀਆਂ ਦੇ ਆਨਲਾਈਨ ਲੇਖ ਮੁਕਾਬਲੇ ਕਰਵਾਏ

ਬਸੀ ਪਠਾਣਾਂ, 7 ਮਈ (ਰਵਿੰਦਰ ਮੌਦਗਿਲ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਆਨ ਲਾਈਨ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ, ਇਹ ਉਪਰਾਲਾ ਨÏਜਵਾਨ ਪੀੜ੍ਹੀ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਲਾਹੇਵੰਦ ਸਾਬਤ ...

ਪੂਰੀ ਖ਼ਬਰ »

ਉਮਾ ਰਾਣਾ ਸਕੂਲ ਵਲੋਂ ਕਰਵਾਏ ਗਏ ਆਨਲਾਈਨ ਕਲਾ ਤੇ ਸ਼ਿਲਪ ਮੁਕਾਬਲੇ

ਸੰਘੋਲ, 7 ਮਈ (ਹਰਜੀਤ ਸਿੰਘ ਮਾਵੀ)-ਸਥਾਨਕ ਉਮਾ ਰਾਣਾ ਪਬਲਿਕ ਸਕੂਲ ਦੇ ਬੱਚਿਆਂ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਆਨਲਾਇਨ ਕਲਾ ਤੇ ਸ਼ਿਲਪ (ਆਰਟ ਐਂਡ ਕਰਾਫ਼ਟ) ਪ੍ਰਤੀਯੋਗਤਾ ਕਰਵਾਈ ਗਈ | ਜਿਸ 'ਚ ਸਕੂਲ ਦੇ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਬੱਚਿਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX