ਤਾਜਾ ਖ਼ਬਰਾਂ


ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  12 minutes ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  32 minutes ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  52 minutes ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  59 minutes ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 1 hour ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 1 hour ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 1 hour ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 2 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 2 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 3 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 2 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 4 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 5 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 5 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਫਾਜ਼ਿਲਕਾ / ਅਬੋਹਰ

ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਐ ੱਨ. ਆਰ. ਐੱਚ. ਐਮ. ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ

ਫ਼ਾਜ਼ਿਲਕਾ, 7 ਮਈ(ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਦੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਅਧੀਨ ਕੰਮ ਕਰਦੇ 9000 ਦੇ ਕਰੀਬ ਕਰਮਚਾਰੀ ਪੰਜਾਬ ਸਰਕਾਰ ਦੇ ਰਵੱਈਏ ਦੇ ਖ਼ਿਲਾਫ਼ ਅਤੇ ਨਿਗੂਣੀ ਤਨਖ਼ਾਹਾਂ 'ਤੇ ਵੀ ਕੋਰੋਨਾ ਕਾਲ ਦੌਰਾਨ ਠੇਕੇ ਤੇ ਕੰਮ ਕਰਦੇ ਬਲਾਕ ਖੂਈਖੇੜਾ ਦੇ ...

ਪੂਰੀ ਖ਼ਬਰ »

ਵਰਜਿਤ ਖੇਤਰਾਂ ਦੇ ਲੋਕ ਹਦਾਇਤਾਂ ਦੀ ਪਾਲਣਾ ਕਰਦਿਆਂ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾਉਣ-ਐਸ. ਡੀ. ਐਮ.

ਫਾਜ਼ਿਲਕਾ, 7 ਮਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੀਆਂ ਹਦਾਇਤਾਂ 'ਤੇ ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਕੇਸ਼ਵ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੱਧ ਪਾਜੀਟਿਵ ਕੇਸ ਆਉਣ ਵਾਲੇ ਖੇਤਰਾਂ ਨੂੰ ਵਰਜਿਤ ਖੇਤਰ ਐਲਾਨਿਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 408 ਕੋਰੋਨਾ ਮਰੀਜ਼ ਆਏ ਸਾਹਮ ਣੇ-5 ਮਰੀਜ਼ਾਂ ਦੀ ਮੌਤ

ਫ਼ਾਜ਼ਿਲਕਾ, 7 ਮਈ (ਦਵਿੰਦਰ ਪਾਲ ਸਿੰਘ): ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨੋਂ ਦਿਨ ਵਧਦਾ ਜਾ ਰਿਹਾ ਹੈ | ਅੱਜ ਵੀ ਜ਼ਿਲ੍ਹੇ ਵਿਚ ਕੋਰੋਨਾ ਰੋਗੀਆਂ ਦੀ ਗਿਣਤੀ ਵਿਚ ਰਿਕਾਰਡ ਤੋੜ ਵਾਧਾ ਹੋਇਆ ਹੈ | ਅੱਜ ਕੋਰੋਨਾ ਵਾਇਰਸ ਨਾਲ 408 ਵਿਅਕਤੀ ਪੀੜਤ ...

ਪੂਰੀ ਖ਼ਬਰ »

ਐਨ.ਐੱਚ.ਐਮ. ਯੂਨੀਅਨ ਨੇ ਹੱਕੀ ਮੰਗਾਂ ਲਈ ਕੀਤੀ ਹੜਤਾਲ

ਜਲਾਲਾਬਾਦ, 7 ਮਈ (ਜਤਿੰਦਰ ਪਾਲ ਸਿੰਘ)-ਸਥਾਨਕ ਸਿਵਲ ਹਸਪਤਾਲ ਵਿਖੇ ਐਨ.ਐੱਚ.ਐਮ ਯੂਨੀਅਨ ਵਲ਼ੋਂ ਆਪਣੀਆਂ ਹੱਕੀ ਮੰਗਾਂ ਦੇ ਲਈ ਕੀਤੀ ਹੜਤਾਲ ਜਾਰੀ ਹੈ | ਗੱਲਬਾਤ ਕਰਦੇ ਹੋਏ ਯੂਨੀਅਨ ਆਗੂਆਂ ਨੇ ਦੱਸਿਆ ਕਿ ਬੀਤੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਦੇ ਨਾਲ ਹੋਈ ਮੀਟਿੰਗ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 682 ਲੋਕਾਂ ਦੇ ਲਏ ਕੋਰੋਨਾ ਸੈਂਪਲ

ਅਬੋਹਰ, 7 ਮਈ (ਕੁਲਦੀਪ ਸਿੰਘ ਸੰਧੂ)-ਕੋਰੋਨਾ ਦੇ ਵਧਦੇ ਮਾਮਲਿਆਂ ਦੀ ਰੋਕਥਾਮ ਦੇ ਲਈ ਸਿਹਤ ਵਿਭਾਗ ਵਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੈਂਪਿਲੰਗ ਦਾ ਕੰਮ ਤੇਜ਼ ਕਰ ਦਿੱਤਾ ਗਿਆ ਹੈ | ਜਿਸ ਦੇ ਚੱਲਦੇ ਅੱਜ ਪੁਲਿਸ ਦੀ ਸਹਾਇਤਾ ਨਾਲ ਲੋਕਾਂ ਦੀ ਸੈਂਪਿਲੰਗ ਕੀਤੀ ਗਈ | ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਵਿਜੇ ਸਿੰਗਲਾ ਨੇ ਵੀਡੀਓ ਕਾਨਫਰੰਾਸਿੰਗ ਰਾਹੀਂ ਕਲਰਕਾਂ ਨੂੰ ਨਿਯੁਕਤੀ ਪੱਤਰ ਦਿੱਤੇ

ਫ਼ਾਜ਼ਿਲਕਾ, 7 ਮਈ(ਅਮਰਜੀਤ ਸ਼ਰਮਾ)-ਕੋਰੋਨਾ ਵਾਈਰਸ ਦੇ ਕਾਰਨ ਹਰ ਵਰਗ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨ ਪੈ ਰਿਹਾ ਹੈ, ਉੱਥੇ ਹੀ ਪੰਜਾਬ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕੋਵਿਡ ਮਿੰਨੀ ਲਾਕ ਡਾਊਨ ਦੌਰਾਨ ਵੀਡੀਓ ਕਾਨਫਰੰਾਸਿੰਗ ਰਾਹੀਂ ਨਿਯੁਕਤੀ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਾਜ਼ਿਲਕਾ ਦੇ ਪਟਵਾਰੀ ਛੁੱਟੀ 'ਤੇ ਰਹੇ

ਫ਼ਾਜ਼ਿਲਕਾ, 7 ਮਈ(ਦਵਿੰਦਰ ਪਾਲ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਆਦੇਸ਼ ਮੁਤਾਬਿਕ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਾਰੇ ਪਟਵਾਰੀ ਛੁੱਟੀ 'ਤੇ ਰਹੇ | ਜਲਾਲਾਬਾਦ, ਅਬੋਹਰ, ਖੂਹੀਆਂ ਸਰਵਰ, ਸੀਤੋ ਗੰੁਨੋ੍ਹ, ਫ਼ਾਜ਼ਿਲਕਾ ਅਤੇ ...

ਪੂਰੀ ਖ਼ਬਰ »

ਕਿਸਾਨਾਂ ਨੇ ਮੋਘੇ ਦੀ ਭੰਨਤੋੜ ਕਰਨ ਦਾ ਲਾਇਆ ਦੋਸ਼

ਮੰਡੀ ਅਰਨੀਵਾਲਾ, 7 ਮਈ (ਨਿਸ਼ਾਨ ਸਿੰਘ ਸੰਧੂ)-ਬਾਂਮ ਸਬ ਮਾਈਨਰ ਦੇ ਮੋਘੇ ਦੀ ਭੰਨਤੋੜ ਕਰਨ ਦਾ ਦੋਸ਼ ਲਾਉਂਦਿਆਂ ਪਿੰਡ ਬੰਨਾ ਵਾਲਾ ਦੇ ਕਿਸਾਨਾਂ ਨੇ ਨਹਿਰੀ ਵਿਭਾਗ ਤੋਂ ਪਿੰਡ ਪਾਕਾ ਦੇ ਉਨ੍ਹਾਂ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਜਿਨ੍ਹਾਂ ਵਲੋਂ ...

ਪੂਰੀ ਖ਼ਬਰ »

ਕੱੁਟਮਾਰ ਕਰਨ, ਨਕਦੀ ਤੇ ਸਰਟੀਫਿਕੇਟ ਖੋਹਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 7 ਮਈ(ਦਵਿੰਦਰ ਪਾਲ ਸਿੰਘ)-ਕੁੱਟਮਾਰ ਕਰਨ, ਹਜ਼ਾਰਾਂ ਰੁਪਏ ਦੀ ਨਗਦੀ ਅਤੇ ਅਸਲ ਸਰਟੀਫਿਕੇਟ ਖੋਹਣ ਦੇ ਦੋਸ਼ ਵਿਚ ਸਦਰ ਥਾਣਾ ਪੁਲਿਸ ਨੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਪਿੰਡ ਚੱਕ ਡੱਬ ਵਾਲਾ ਵਾਸੀ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਕਰਨ ' ਤੇ ਮੁਕੱਦਮਾ ਦਰਜ

ਜਲਾਲਾਬਾਦ, 7 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਜਲਾਲਾਬਾਦ ਨੇ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਤੇ ਇਕ ਨੌਜਵਾਨ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਥਾਣਾ ਸਿਟੀ ਦੇ ਸਬ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਪੀੜਤਾ ਉਮਰ ਸਾਢੇ 16 ਸਾਲ ਨੇ ਬਿਆਨ ...

ਪੂਰੀ ਖ਼ਬਰ »

ਲੜਕੀ ਨੂੰ ਵਿਆਹ ਦਾ ਝਾਂਸਾ ਦੇ ਵਰਗ਼ਲਾ ਕੇ ਲੈ ਜਾਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਖੂਈਆਂ ਸਰਵਰ, 7 ਮਈ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਇੱਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਜਾਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਖੂਈਆਂ ਦੀ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ...

ਪੂਰੀ ਖ਼ਬਰ »

ਵੈੱਲਫੇਅਰ ਸੁਸਾਇਟੀ ਨੇ ਵੰਡੇ ਮਾਸਕ, ਸੈਨੇਟਾਈਜ਼ਰ ਅਤੇ ਆਯੂਸ਼ ਦਾ ਕਾੜ੍ਹਾ

ਅਬੋਹਰ, 7 ਮਈ (ਕੁਲਦੀਪ ਸਿੰਘ ਸੰਧੂ)-ਦਿ ਅਬੋਹਰ ਵੈੱਲਫੇਅਰ ਸੁਸਾਇਟੀ ਦੇ ਮੈਂਬਰਾਂ ਵਲੋਂ ਲਗਾਤਾਰ ਜਾਗਰੂਕਤਾ ਮੁਹਿੰਮ ਚਲਾ ਕੇ ਸੁਸਾਇਟੀ ਦੇ ਪ੍ਰਧਾਨ ਡਾ: ਵਿਸ਼ਾਲ ਤਨੇਜਾ ਦੀ ਅਗਵਾਈ ਹੇਠ ਬੱਸ ਸਟੈਂਡ ਅਤੇ ਫਾਇਰ ਬਿ੍ਗੇਡ ਦੇ ਕਰਮਚਾਰੀਆਂ ਨੂੰ ਆਯੂਸ਼ ਦਾ ਕਾੜ੍ਹਾ, ...

ਪੂਰੀ ਖ਼ਬਰ »

ਦੀਪਕ ਹਿਲੋਰੀ ਹੋਣਗੇ ਫ਼ਾਜ਼ਿਲਕਾ ਦੇ ਨਵੇਂ ਜ਼ਿਲ੍ਹਾ ਪੁਲਿਸ ਮੁਖੀ

ਫ਼ਾਜ਼ਿਲਕਾ, 7 ਮਈ(ਦਵਿੰਦਰ ਪਾਲ ਸਿੰਘ): ਫ਼ਾਜ਼ਿਲਕਾ ਦੇ ਐੱਸ.ਐੱਸ.ਪੀ. ਹਰਜੀਤ ਸਿੰਘ ਦਾ ਪੰਜਾਬ ਸਰਕਾਰ ਨੇ ਤਬਾਦਲਾ ਕਰ ਦਿੱਤਾ ਹੈ | ਉਨ੍ਹਾਂ ਨੂੰ ਏ.ਆਈ.ਜੀ. ਇੰਟੈਲੀਜੈਂਸ ਪੰਜਾਬ ਚੰਡੀਗੜ੍ਹ ਲਗਾਇਆ ਗਿਆ ਹੈ ਤੇ ਉਨ੍ਹਾਂ ਦੀ ਥਾਂ 'ਤੇ ਸ਼੍ਰੀ ਦੀਪਕ ਹਿਲੋਰੀ ਆਈ.ਪੀ.ਐੱਸ. ...

ਪੂਰੀ ਖ਼ਬਰ »

ਪਰਿਵਾਰਿਕ ਵਿਵਾਦਾਂ ਦੇ ਨਿਪਟਾਰੇ ਲਈ ਵਿਸ਼ੇਸ਼ ਅਦਾਲਤ ਸਥਾਪਿਤ

ਅਬੋਹਰ, 7 ਮਈ (ਕੁਲਦੀਪ ਸਿੰਘ ਸੰਧੂ)-ਪੰਜਾਬ ਤੇ ਹਰਿਆਣਾ ਉੱਚ ਅਦਾਲਤ ਦੇ ਦਿਸ਼ਾ ਨਿਰਦੇਸ਼ਾਂ 'ਤੇ ਇੱਥੇ ਪਰਿਵਾਰਿਕ ਵਿਵਾਦਾਂ ਦੇ ਨਿਪਟਾਰੇ ਲਈ ਵਿਸ਼ੇਸ਼ ਅਦਾਲਤ ਸਥਾਪਿਤ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਕੀਲ ਰਵਿੰਦਰ ...

ਪੂਰੀ ਖ਼ਬਰ »

ਸੋਨੰੂ ਸੂਦ ਤੇ ਕਰਨ ਗਿਲਹੋਤਰਾ ਕੋਰੋਨਾ ਮਰੀਜ਼ਾਂ ਨੂੰ ਆਕਸੀਜਨ ਮੁਹੱਈਆ ਕਰਾਉਣ 'ਚ ਵੀ ਅੱਗੇ ਆਏ

ਫ਼ਾਜ਼ਿਲਕਾ, 7 ਮਈ (ਦਵਿੰਦਰ ਪਾਲ ਸਿੰਘ)-ਦੇਸ਼ ਵਿਚ ਕੋਰੋਨਾ ਦੀ ਦੂਸਰੀ ਲਹਿਰ ਵਿਚ ਆਕਸੀਜਨ ਦੀ ਕਮੀ ਨਾਲ ਲੜ ਰਹੇ ਪੀੜਤਾਂ ਲਈ ਇਕ ਵਾਰ ਫਿਰ ਬਾਲੀਵੁੱਡ ਅਭਿਨੇਤਾ ਸੋਨੰੂ ਸੂਦ ਅਤੇ ਉਦਯੋਗਪਤੀ ਕਰਨ ਗਿਲਹੋਤਰਾ ਮਸੀਹਾ ਬਣ ਕੇ ਸਾਹਮਣੇ ਆਏ ਹਨ | ਉਨ੍ਹਾਂ ਦੇਸ਼ ਦੇ ...

ਪੂਰੀ ਖ਼ਬਰ »

ਪਿ੍ਥੀ ਰਾਮ ਮੇਘਵਾਲ ਨੇ ਕੀਤਾ ਪਿੰਡਾਂ ਦਾ ਦੌਰਾ

ਅਬੋਹਰ, 7 ਮਈ (ਸੰਧੂ)-ਹਲਕਾ ਬੱਲੂਆਣਾ ਤੋਂ ਅਕਾਲੀ ਆਗੂ ਪਿ੍ਥੀ ਰਾਮ ਮੇਘਵਾਲ ਨੇ ਅੱਜ ਆਪਣੇ ਸਾਥੀਆਂ ਸਮੇਤ ਹਲਕੇ ਦੇ ਪਿੰਡ ਚੂਹੜੀਵਾਲਾ ਧੰਨਾ, ਰੁਹੇੜਿਆਵਾਲੀ, ਗੱਦਾਡੋਬ, ਬਿਸ਼ਨਪੁਰਾ ਆਦਿ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਸੰਪਰਕ ਸਾਧਿਆ | ਇਸ ਮੌਕੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਹੋਈ

ਅਬੋਹਰ, 7 ਮਈ (ਕੁਲਦੀਪ ਸਿੰਘ ਸੰਧੂ)-ਸੰਯੁਕਤ ਕਿਸਾਨ ਮੋਰਚਾ ਦੀ ਅਹਿਮ ਬੈਠਕ ਅੱਜ ਇੱਥੇ ਮਾਰਕੀਟ ਕਮੇਟੀ ਦੇ ਹਾਲ ਵਿਚ ਕੁਲਵੰਤ ਕੀਰਤੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੰਯੁਕਤ ਮੋਰਚਾ ਦਿੱਲੀ ਦੇ ਸੱਦੇ 'ਤੇ ਛੋਟੇ ਵਪਾਰੀਆਂ ਨੂੰ ਆਰਥਿਕ ਮੰਦੀ ਤੋਂ ਉਭਾਰਨ ਦੇ ਲਈ ...

ਪੂਰੀ ਖ਼ਬਰ »

ਪਰਿਵਾਰਿਕ ਵਿਵਾਦਾਂ ਦੇ ਨਿਪਟਾਰੇ ਲਈ ਵਿਸ਼ੇਸ਼ ਅਦਾਲਤ ਸਥਾਪਿਤ

ਅਬੋਹਰ, 7 ਮਈ (ਕੁਲਦੀਪ ਸਿੰਘ ਸੰਧੂ)-ਪੰਜਾਬ ਤੇ ਹਰਿਆਣਾ ਉੱਚ ਅਦਾਲਤ ਦੇ ਦਿਸ਼ਾ ਨਿਰਦੇਸ਼ਾਂ 'ਤੇ ਇੱਥੇ ਪਰਿਵਾਰਿਕ ਵਿਵਾਦਾਂ ਦੇ ਨਿਪਟਾਰੇ ਲਈ ਵਿਸ਼ੇਸ਼ ਅਦਾਲਤ ਸਥਾਪਿਤ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਕੀਲ ਰਵਿੰਦਰ ...

ਪੂਰੀ ਖ਼ਬਰ »

ਆਪ ਦੇ ਵਫਦ ਨੇ ਜ਼ਿਲ੍ਹਾ ਪ੍ਰਸ਼ਾਸਨ ਕੋਲ ਰੱਖੀਆਂ ਦੁਕਾਨਦਾਰਾਂ, ਵਪਾਰੀਆਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ

ਫ਼ਾਜ਼ਿਲਕਾ, 7 ਮਈ(ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਟਰੇਡ ਵਿੰਗ ਫ਼ਾਜ਼ਿਲਕਾ ਦੇ ਵਫ਼ਦ ਵਲੋਂ ਕੋਵਿਡ-19 ਦੌਰਾਨ ਦੁਕਾਨਦਾਰਾਂ, ਵਪਾਰੀਆਂ ਤੇ ਮਜ਼ਦੂਰਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਸਹਾਇਕ ਕਮਿਸ਼ਨਰ (ਜਨਰਲ) ਕੰਵਰਜੀਤ ਸਿੰਘ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਟੀਕਾਕਰਨ ਕੈਂਪ ਅੱਜ

ਮੰਡੀ ਘੁਬਾਇਆ, 7 ਮਈ (ਬਵੇਜਾ)-ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਪ੍ਰਸ਼ਾਸਨ ਦੀਆਂ ਹਿਦਾਇਤਾਂ ਅਨੁਸਾਰ ਰਾਧਾ ਸੁਆਮੀ ਸਤਿਸੰਗ ਘਰ ਘੁਬਾਇਆ ਵਿਖੇ 8 ਮਈ ਨੂੰ ਕੋਰੋਨਾ ਵੈਕਸੀਨ ਦਾ ਤੀਸਰਾ ਮੁਫਤ ਟੀਕਾਕਰਨ ਕੈਂਪ ਲਗਾਇਆ ਜਾ ਰਿਹਾ ਹੈ | ਜਿਸ 'ਚ 45 ਸਾਲ ਤੋਂ ਵੱਧ ਉਮਰ ਦੇ ...

ਪੂਰੀ ਖ਼ਬਰ »

ਮੰਡੀ ਲਾਧੂਕਾ ਤੋਂ ਪਿੰਡ ਹੌਜ਼ ਖ਼ਾਸ ਨੂੰ ਜਾਣ ਵਾਲੀ ਿਲੰਕ ਸੜਕ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ

ਮੰਡੀ ਲਾਧੂਕਾ, 7 ਮਈ (ਮਨਪ੍ਰੀਤ ਸਿੰਘ ਸੈਣੀ)-ਮੰਡੀ ਲਾਧੂਕਾ ਤੋਂ ਪਿੰਡ ਹੌਜ਼ ਖ਼ਾਸ ਨੂੰ ਜਾਂਦੀ ਿਲੰਕ ਸੜਕ ਦੀ ਚੌੜਾਈ ਘੱਟ ਹੋਣ ਦੇ ਕਾਰਨ ਮੰਡੀ ਲਾਧੂਕਾ ਵਾਸੀਆਂ ਅਤੇ ਕਈ ਹੋਰ ਪਿੰਡਾਂ ਦੇ ਲੋਕਾਂ ਨੂੰ ਸ਼੍ਰੀ ਮੁਕਤਸਰ ਸਾਹਿਬ ਜਾਣ ਲਈ ਪ੍ਰੇਸ਼ਾਨੀਆਂ ਦਾ ਸਾਹਮਣਾ ...

ਪੂਰੀ ਖ਼ਬਰ »

ਤਾਲਾਬੰਦੀ ਖ਼ਿਲਾਫ਼ ਵਪਾਰੀਆਂ ਦੇ ਹੱਕ ਵਿਚ ਭੁਗਤਣਗੇ ਕਿਸਾਨ- ਨੱਢਾ

ਮੰਡੀ ਲਾਧੂਕਾ, 7 ਮਈ (ਰਾਕੇਸ਼ ਛਾਬੜਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ 8 ਮਈ ਨੂੰ ਦੁਕਾਨਦਾਰਾਂ ਅਤੇ ਹੋਰ ਵਪਾਰਕ ਅਦਾਰਿਆਂ ਦੇ ਮਾਲਕਾਂ ਨੂੰ ਨਾਲ ਲੈ ਕੇ ਬਾਜ਼ਾਰ ਅਤੇ ਹੋਰ ਵਪਾਰਕ ਅਦਾਰੇ ਖੁੱਲ੍ਹਵਾਏ ਜਾਣਗੇ | ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਅਬੋਹਰ 'ਚ ਕੋਰੋਨਾ ਮਹਾਂਮਾਰੀ ਨਾਲ ਦੋ ਹੋਰ ਮੌਤਾਂ

ਅਬੋਹਰ, 7 ਮਈ (ਕੁਲਦੀਪ ਸਿੰਘ ਸੰਧੂ)-ਬੀਤੇ ਦਿਨੀਂ ਕੋਰੋਨਾ ਮਹਾਂਮਾਰੀ ਨਾਲ ਇਲਾਕੇ ਅੰਦਰ ਦੋ ਹੋਰ ਮੌਤਾਂ ਹੋਣ ਦਾ ਸਮਾਚਾਰ ਹੈ | ਜਿਨ੍ਹਾਂ ਦਾ ਸਿਹਤ ਵਿਭਾਗ ਦੀ ਟੀਮ ਨੇ ਸਮਾਜ ਸੇਵੀ ਸੰਸਥਾ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸਹਿਯੋਗ ਨਾਲ ਅੰਤਿਮ ਸੰਸਕਾਰ ਕਰ ਦਿੱਤਾ ...

ਪੂਰੀ ਖ਼ਬਰ »

ਮੁਫਤ ਕੋਰੋਨਾ ਵੈਕਸੀਨੇਸ਼ਨ ਕੈਂਪ ਅੱਜ

ਫ਼ਾਜ਼ਿਲਕਾ, 7 ਮਈ(ਦਵਿੰਦਰ ਪਾਲ ਸਿੰਘ)-ਸ਼੍ਰੀ ਅਗਰਵਾਲ ਸਭਾ ਵਲੋਂ ਕੋਰੋਨਾ ਦੇ ਖ਼ਿਲਾਫ਼ ਜਾਰੀ ਜੰਗ ਵਿਚ ਸਰਕਾਰ ਤੇ ਸਿਹਤ ਵਿਭਾਗ ਦਾ ਸਹਿਯੋਗ ਕਰਦਿਆਂ 8 ਮਈ ਨੂੰ ਮੁਫ਼ਤ ਕੋਰੋਨਾ ਵੈਕਸੀਨੇਸ਼ਨ ਕੈਂਪ ਦਾ ਆਯੋਜਨ ਕੀਤਾ ਜਾਵੇਗਾ | ਜਾਣਕਾਰੀ ਦਿੰਦਿਆਂ ਸਭਾ ਦੇ ...

ਪੂਰੀ ਖ਼ਬਰ »

ਰਾਮ ਪ੍ਰਕਾਸ਼ ਮਿੱਤਲ ਨੇ ਅਰੋੜਾ ਵਿਕਾਸ ਮੰਚ ਨੂੰ ਭੇਟ ਕੀਤੇ 8 ਨੈਬੋਲਾਈਜ਼ਰ

ਅਬੋਹਰ, 7 ਮਈ (ਸੰਧੂ)-ਕੋਵਿਡ ਮਰੀਜ਼ਾਂ ਦੀ ਮਦਦ ਲਈ ਸਮਾਜ ਸੇਵੀ ਰਾਮ ਪ੍ਰਕਾਸ਼ ਮਿੱਤਲ ਨੇ ਅਰੋੜਾ ਵਿਕਾਸ ਮੰਚ ਨੂੰ 8 ਨੈਬੋਲਾਈਜ਼ਰ ਸੰਸਥਾ ਦੇ ਸੰਚਾਲਕ ਗਗਨ ਚੁੱਘ ਨੂੰ ਭੇਟ ਕੀਤੇ ਗਏ ਤਾਂ ਕਿ ਸਮੇਂ 'ਤੇ ਮਰੀਜ਼ਾਂ ਨੂੰ ਇਸ ਦੀ ਸੁਵਿਧਾ ਦਿੱਤੀ ਜਾ ਸਕੇ | ਇਸ ਮੌਕੇ ਦੇ ...

ਪੂਰੀ ਖ਼ਬਰ »

ਬੱਚਾ ਗੋਦ ਲੈਣ ਤੋਂ ਪਹਿਲਾਂ ਕਾਨੂੰਨੀ ਪ੍ਰਕਿਰਿਆ ਪੂਰੀ ਕੀਤੀ ਜਾਵੇ- ਰਿਤੂ ਬਾਲਾ

ਫ਼ਾਜ਼ਿਲਕਾ, 7 ਮਈ(ਦਵਿੰਦਰ ਪਾਲ ਸਿੰਘ)- ਕੋਰੋਨਾ ਦੇ ਵਧਦੇ ਵਾਇਰਸ ਨੇ ਦੇਸ਼ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਅਤੇ ਹਰ ਰੋਜ਼ ਹਜ਼ਾਰਾਂ ਦੀ ਸੰਖਿਆ ਵਿਚ ਲੋਕ ਇਸ ਮਹਾਂਮਾਰੀ ਦਾ ਸ਼ਿਕਾਰ ਹੋ ਰਹੇ ਹਨ ਅਤੇ ਕਈ ਕੀਮਤੀ ਜਾਨਾਂ ਜਾ ਰਹੀਆਂ ਹਨ | ਜਿਸ ਕਾਰਨ ਕਈ ਇਹੋ ਜਿਹੇ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਫਾਜ਼ਿਲਕਾ, 7 ਮਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸੈਂਪਲਿੰਗ ਅਤੇ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਚੇਅਰਮੈਨ ਸੁਖਵੰਤ ਬਰਾੜ ਅਤੇ ਕਾਂਗਰਸ ਬਲਾਕ ਪ੍ਰਧਾਨ ਕੰਵਲ ਕਾਲੜਾ ਨੇ ਕੋਰੋਨਾ ਪ੍ਰਬੰਧਾਂ ਦਾ ਲਿਆ ਜਾਇਜ਼ਾ

ਫ਼ਾਜ਼ਿਲਕਾ, 7 ਮਈ(ਅਮਰਜੀਤ ਸ਼ਰਮਾ)-ਕੋਰੋਨਾ ਮਹਾਂਮਾਰੀ ਨੂੰ ਲੈ ਕੇ ਮੰਡੀ ਅਰਨੀਵਾਲਾ ਵਿਖੇ ਸਿਹਤ ਵਿਭਾਗ ਵਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਹਾਊਸਫੈੱਡ ਦੇ ਚੇਅਰਮੈਨ ਸੁਖਵੰਤ ਬਰਾੜ ਅਤੇ ਕਾਂਗਰਸ ਦੇ ਬਲਾਕ ਪ੍ਰਧਾਨ ਕੰਵਲ ਕਾਲੜਾ ਨਗਰ ...

ਪੂਰੀ ਖ਼ਬਰ »

ਮਿੰਨੀ ਲਾਕਡਾਊਨ ਦਾ ਪਾਲਣ ਨਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ-ਡੀ.ਐਸ.ਪੀ. ਅਵਤਾਰ ਸਿੰਘ

ਅਬੋਹਰ, 7 ਮਈ (ਕੁਲਦੀਪ ਸਿੰਘ ਸੰਧੂ)-ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਸਰਕਾਰ ਵਲੋਂ ਲਗਾਏ ਗਏ ਮਿੰਨੀ ਲਾਕ ਡਾਊਨ ਦਾ ਸ਼ਹਿਰ ਦੇ ਲੋਕਾਂ 'ਤੇ ਕੋਈ ਅਸਰ ਨਹੀਂ ਹੋ ਰਿਹਾ ਹੈ ਜਿਸ ਕਾਰਨ ਖੇਤਰ ਦੇ ਲੋਕ ਕੋਰੋਨਾ ਮਹਾਂਮਾਰੀ ਨੂੰ ਇਕ ਮਜ਼ਾਕ ਸਮਝ ਰਹੇ ਹਨ ਅਤੇ ਲੋਕ ਆਪਣੇ ...

ਪੂਰੀ ਖ਼ਬਰ »

ਇੱਟਾਂ ਚੋਰੀ ਕਰਨ ਦੇ ਦੋਸ਼ 'ਚ 4 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 7 ਮਈ(ਦਵਿੰਦਰ ਪਾਲ ਸਿੰਘ)-ਇੱਟਾਂ ਚੋਰੀ ਕਰਨ ਦੇ ਦੋਸ਼ ਵਿਚ ਸਦਰ ਥਾਣਾ ਪੁਲਿਸ ਨੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਆਸ਼ਾ ਰਾਣੀ ਪਤਨੀ ਹਰਦੀਪ ਸਿੰਘ ਵਾਸੀ ਗੰਜੂਆਣਾ ਹਸਤਾ ਨੇ ਦੱਸਿਆ ਕਿ 18 ਅਪ੍ਰੈਲ ਨੂੰ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਜਲਾਲਾਬਾਦ, 7 ਮਈ (ਜਤਿੰਦਰ ਪਾਲ ਸਿੰਘ)-ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੋਵਿਡ 19 ਦੇ ਬਚਾਅ ਲਈ ਟੀਕਾਕਰਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਕਰਨ ਲਈ ਐੱਸ ਡੀ ਐਮ ਜਲਾਲਾਬਾਦ ਸੂਬਾ ਸਿੰਘ, ਨਾਇਬ ਤਹਿਸੀਲਦਾਰ ਬਲਦੇਵ ਸਿੰਘ ਅਤੇ ...

ਪੂਰੀ ਖ਼ਬਰ »

ਵੈਕਸੀਨੇਸ਼ਨ ਪ੍ਰਬੰਧ ਸੁਚਾਰੂ ਬਣਾਉਣ ਲਈ ਕੀਤੀ ਮੀਟਿੰਗ

ਮੰਡੀ ਅਰਨੀਵਾਲਾ, 7 ਮਈ (ਨਿਸ਼ਾਨ ਸਿੰਘ ਸੰਧੂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਹਲਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਵਿਚ ਨਗਰ ਪੰਚਾਇਤ ਅਰਨੀਵਾਲਾ ਦੇ ਦਫ਼ਤਰ ਵਿਚ ਸੁਖਵੰਤ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ

ਖੂਈਆਂ ਸਰਵਰ, 7 ਮਈ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਰਾਜਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਪੰਜਾਬ-ਰਾਜਸਥਾਨ ਬਾਰਡਰ ਨਜ਼ਦੀਕ ਗਸ਼ਤ ਕਰ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਵਾਲਿਆਂ ਦੀ ਕੋਸ਼ਿਸ਼ ਕੀਤੀ ਨਾਕਾਮ

ਲੱਖੋ ਕੇ ਬਹਿਰਾਮ, 7 ਮਈ (ਰਾਜਿੰਦਰ ਸਿੰਘ ਹਾਂਡਾ)- ਨਜ਼ਦੀਕੀ ਪਿੰਡ ਕੜਮਾ ਦੀ ਕਰੀਬ 8 ਏਕੜ ਵਾਹੀਯੋਗ ਜ਼ਮੀਨ 'ਤੇ ਪਿੰਡ ਦੇ ਹੀ ਕੁਝ ਪਰਿਵਾਰਾਂ ਵਲੋਂ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਪੰਚਾਇਤ ਵਿਭਾਗ ਅਤੇ ...

ਪੂਰੀ ਖ਼ਬਰ »

ਬਲਾਕ ਗੁਰੂਹਰਸਹਾਏ ਵਿਖੇ ਤਿੰਨ ਕੋਰੋਨਾ ਮਰੀਜ਼ਾਂ ਦੀ ਮੌਤ

ਗੁਰੂਹਰਸਹਾਏ, 7 ਮਈ (ਕਪਿਲ ਕੰਧਾਰੀ)- ਅੱਜ ਗੁਰੂਹਰਸਹਾਏ ਬਲਾਕ ਵਿਚ ਕੋਰੋਨਾ ਦੇ ਨਾਲ 3 ਜਣਿਆਂ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਬਲਬੀਰ ਕੁਮਾਰ ਨੇ ਦੱਸਿਆ ਕਿ ਅੱਜ ਗੁਰੂਹਰਸਹਾਏ ਪਿੰਡ ਵਿਚ ਰਹਿੰਦੇ 32 ...

ਪੂਰੀ ਖ਼ਬਰ »

ਕੋਰੋਨਾ ਦੇ ਮੱਦੇਨਜ਼ਰ ਸਰਕਾਰ ਵਲੋਂ ਜਾਰੀ ਨਿਰਦੇਸ਼ ਗ਼ੈਰ ਜ਼ਰੂਰੀ ਵਸਤਾਂ ਦੇ ਕਾਰੋਬਾਰੀਆਂ ਤੇ ਦੁਕਾਨਦਾਰਾਂ ਲਈ ਘਾਤਕ-ਗੋਰਾ

ਫ਼ਿਰੋਜ਼ਪੁਰ, 7 ਮਈ (ਗੁਰਿੰਦਰ ਸਿੰਘ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਸਰਕਾਰ ਵਲੋਂ ਲਗਾਈਆਂ ਜਾ ਰਹੀਆਂ ਪਾਬੰਦੀਆਂ ਦਾ ਜਿੱਥੇ ਸਮੂਹ ਪੰਜਾਬੀ ਸਾਥ ਦੇ ਰਹੇ ਹਨ, ਉੱਥੇ ਲਾਕਡਾਊਨ ਦੌਰਾਨ ਸਰਕਾਰ ਵੱਲੋਂ ਸ਼ਰਾਬ ਦੇ ਠੇਕਿਆਂ ਸਮੇਤ ...

ਪੂਰੀ ਖ਼ਬਰ »

ਸਰਕਾਰ ਈ.ਟੀ.ਟੀ. ਟੈੱਟ ਪਾਸ ਨੂੰ ਨੌਕਰੀ ਦੇਣ ਦਾ ਵਾਅਦਾ ਤੁਰੰਤ ਪੂਰਾ ਕਰੇ- ਬਰਾੜ

ਫ਼ਿਰੋਜ਼ਪੁਰ, 7 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਬੇਰੁਜ਼ਗਾਰਾਂ ਨਾਲ ਕੁੱਟਮਾਰ, ਖਿੱਚ-ਧੂਹ ਤੋਂ ਸ਼ੁਰੂ ਹੋਈ ਰੋਜ਼ਗਾਰ ਮੁਹਿੰਮ ਹੁਣ ਬੇਰੁਜ਼ਗਾਰਾਂ ਦੀਆਂ ਕੀਮਤੀ ਜਾਨਾਂ ਲੈਣ ਤੱਕ ਪਹੁੰਚ ਗਈ ਹੈ, ਜਿਸ ਦੀ ਮਿਸਾਲ ਹੈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਡੀ. ਸੀ. ਦਫ਼ਤਰ ਦੇ ਕਾਮਿਆਂ ਵਲੋਂ ਹੜਤਾਲ 5ਵੇਂ ਦਿਨ ਵੀ ਜਾਰੀ

ਫ਼ਿਰੋਜ਼ਪੁਰ, 7 ਮਈ (ਤਪਿੰਦਰ ਸਿੰਘ)- ਪੰਜਾਬ ਰਾਜ ਡਿਪਟੀ ਕਮਿਸ਼ਨਰ ਦਫ਼ਤਰੀ ਕਾਮਿਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ 5ਵੇਂ ਦਿਨ ਵੀ ਜਾਰੀ ਰਹੀ ਅਤੇ ਹੜਤਾਲ ਕਾਰਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਸਥਿਤ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਸਬੰਧਿਤ ...

ਪੂਰੀ ਖ਼ਬਰ »

ਚੇਅਰਮੈਨ ਮਹਿੰਦਰਜੀਤ ਸਿੰਘ ਜ਼ੀਰਾ ਨੇ ਟੱਕ ਲਗਾ ਕੇ ਵਿਕਾਸ ਕਾਰਜ ਕਰਵਾਏ ਸ਼ੁਰੂ

ਜ਼ੀਰਾ, 7 ਮਈ (ਜੋਗਿੰਦਰ ਸਿੰਘ ਕੰਡਿਆਲ)- ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਤਰੱਕੀ ਦੀਆਂ ਲੀਹਾਂ ਵੱਲ ਵਧਦਾ ਜਾ ਰਿਹਾ ਹੈ ਅਤੇ ਸਰਕਾਰ ਵੱਲੋਂ ਜੰਗੀ ਪੱਧਰ 'ਤੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਕਾਰਨ ਸੂਬੇ ਦੇ ਹਰ ਹਲਕੇ ਅੰਦਰ ਵਿਕਾਸ ...

ਪੂਰੀ ਖ਼ਬਰ »

ਦੱੁਧ ਉਤਪਾਦਕਾਂ ਦੀ ਆਨਲਾਈਨ ਸਿਖਲਾਈ 17 ਤੋਂ

ਫ਼ਿਰੋਜ਼ਪੁਰ, 7 ਮਈ (ਤਪਿੰਦਰ ਸਿੰਘ)- ਡੇਅਰੀ ਵਿਕਾਸ ਵਿਭਾਗ ਵਲੋਂ ਤਿ੍ਪਤ ਰਜਿੰਦਰ ਸਿੰਘ ਬਾਜਵਾ ਕੈਬਨਿਟ ਮੰਤਰੀ ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 17 ਮਈ ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਘਰ ...

ਪੂਰੀ ਖ਼ਬਰ »

ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਵੀ ਕੋਵਿਡ ਵੈਕਸੀਨੇਸ਼ਨ ਕੈਂਪ ਲੱਗੇਗਾ- ਏਕਤਾ ਉ ੱਪਲ

ਫ਼ਿਰੋਜ਼ਪੁਰ, 7 ਮਈ (ਰਾਕੇਸ਼ ਚਾਵਲਾ)- ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ. ਏ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਕਿਸ਼ੋਰ ਕੁਮਾਰ ਦੇ ਹੁਕਮਾਂ ਅਨੁਸਾਰ ਸੀ.ਜੇ.ਐਮ. ਸਹਿਤ ਸਕੱਤਰ ...

ਪੂਰੀ ਖ਼ਬਰ »

ਭਾਈ ਮਰਦਾਨਾ ਯਾਦਗਾਰੀ ਸਮਾਗਮ 2022 ਲੋਕ ਗਾਇਕਾਂ ਦੇ ਨਾਮ ਹੋਵੇਗਾ - ਭੁੱਲਰ

ਫ਼ਿਰੋਜ਼ਪੁਰ, 7 ਮਈ (ਜਸਵਿੰਦਰ ਸਿੰਘ ਸੰਧੂ)- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਥੀ ਰਬਾਬੀ ਭਾਈ ਮਰਦਾਨਾ ਨੂੰ ਸਮਰਪਿਤ ਹਰ ਸਾਲ ਵਿਸ਼ਵ ਪੱਧਰੀ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਕਰਵਾਉਣ ਵਾਲੀ ਨਾਮੀ ਸੰਸਥਾ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੁੱਲਰ ਨੇ ਐਲਾਨ ਕੀਤਾ ਕਿ ਭਾਈ ਮਰਦਾਨਾ ਸਮਾਗਮ 2022 ਵਿਲੱਖਣ ਢੰਗ ਨਾਲ ਮਨਾਇਆ ਜਾਵੇਗਾ, ਜਿਸ ਵਿਚ ਰਬਾਬੀ ਗਾਇਕਾਂ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ | ਸਮਾਗਮਾਂ ਸਬੰਧੀ ਤਿਆਰੀਆਂ ਹੁਣੇ ਤੋਂ ਹੀ ਵਿੱਢ ਦਿੱਤੇ ਜਾਣ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਪ੍ਰਧਾਨ ਹਰਪਾਲ ਸਿੰਘ ਭੁੱਲਰ, ਮੀਤ ਪ੍ਰਧਾਨ ਸੋਹਣ ਸਿੰਘ, ਜਨਰਲ ਸਕੱਤਰ ਸਰਬਜੀਤ ਸਿੰਘ ਛਾਬੜਾ, ਜਤਿੰਦਰਪਾਲ ਸਿੰਘ, ਸਵਰਨ ਸਿੰਘ ਆਦਿ ਨੇ ਦੱਸਿਆ ਕਿ ਦਲੇਰ ਮਹਿੰਦੀ, ਹੰਸ ਰਾਜ ਹੰਸ, ਵਡਾਲੀ ਭਰਾ, ਨੂਰਾਂ ਸਿਸਟਰ, ਮੁਹੰਮਦ ਸਦੀਕ, ਮਾਸਟਰ ਸਲੀਮ ਆਦਿ ਲੋਕ ਗਾਇਕਾਂ ਨੂੰ ਬੁਲਾ ਕੇ ਸ਼ੋ੍ਰਮਣੀ ਸੰਗੀਤ ਸਮਾਰਟ ਰਬਾਬੀ ਭਾਈ ਮਰਦਾਨਾ ਦੀ ਯਾਦ 'ਚ 2022 ਸਮਾਗਮ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਸਮਾਗਮਾਂ 'ਚ ਪਾਕਿਸਤਾਨ ਤੋਂ ਸਾਈਾ ਮੀਆਂ ਮੀਰ ਦੇ ਗੱਦੀ ਨਸ਼ੀਨ ਸਾਈਾ ਚੰਨ ਪੀਰ ਕਾਦਰੀ, ਰਾਇ ਬੁਲਾਰ ਭੱਟੀ ਦੇ ਪਰਿਵਾਰ ਵਿਚੋਂ ਹਰੂਨ ਭੱਟੀ ਸ਼ਾਮਿਲ ਹੋਣਗੇ | ਇਸ ਸਮਾਗਮ ਵਿਚ ਹੋਰ ਵੀ ਗਾਇਕਾਂ ਨੂੰ ਸ਼ਾਮਿਲ ਹੋਣ ਲਈ ਸੱਦਾ ਪੱਤਰ ਭੇਜੇ ਜਾਣਗੇ | ਇਨ੍ਹਾਂ ਸਭ ਰਬਾਬੀ ਗਾਇਕ ਕਲਾਕਾਰਾਂ ਨਾਲ ਗੱਲਬਾਤ ਕਰਨ ਲਈ ਭਾਈ ਮਰਦਾਨਾ ਸੁਸਾਇਟੀ 3 ਮੈਂਬਰੀ ਇਕ ਟੀਮ ਬਣਾਈ ਗਈ ਹੈ | ਇਸ ਸਮਾਗਮ ਮੌਕੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਲਵੰਤ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਸਮਾਗਮ 'ਚ ਸ਼ਾਮਿਲ ਹੋਣ ਸਬੰਧੀ ਅਪੀਲ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਸਮੂਹ ਗਾਇਕ ਗੁਰਬਾਣੀ ਦਾ ਕੀਰਤਨ ਕਰਨਗੇ ਅਤੇ ਕੁਝ ਭਾਈ ਮਰਦਾਨਾ ਦੀ ਜੀਵਨੀ ਉੱਪਰ ਰੌਸ਼ਨੀ ਪਾਉਣਗੇ |

ਖ਼ਬਰ ਸ਼ੇਅਰ ਕਰੋ

 

ਰਾਸ਼ਟਰੀ ਸਿਹਤ ਮਿਸ਼ਨ ਕਾਮਿਆਂ ਨੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

ਜ਼ੀਰਾ, 7 ਮਈ (ਜੋਗਿੰਦਰ ਸਿੰਘ ਕੰੜਿਆਲ)-ਸਿਹਤ ਵਿਭਾਗ ਵਿਚ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਪਿਛਲੇ ਲੰਬੇ ਸਮੇਂ ਤੋਂ ਕੰਮ ਕਰੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਅੱਜ ਪੱਕੇ ਕਰਨ ਨੂੰ ਲੈ ਕੇ ਵਿੱਢੇ ਸੰਘਰਸ਼ ਤਹਿਤ ਚੌਥੇ ਦਿਨ ਸਰਕਾਰੀ ਹਸਪਤਾਲ ਜ਼ੀਰਾ ਦੇ ਸਮੂਹ ...

ਪੂਰੀ ਖ਼ਬਰ »

ਵਾਰਡ 3 ਅਤੇ 4 ਦੇ ਲੋਕ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ

ਗੁਰੂਹਰਸਹਾਏ, 7 ਮਈ (ਕਪਿਲ ਕੰਧਾਰੀ)- ਇਕ ਪਾਸੇ ਜਿੱਥੇ ਪੰਜਾਬ ਵਿਚ ਆਏ ਦਿਨ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਲੋਕਾਂ ਨੂੰ ਬਿਨਾਂ ਕਿਸੇ ਕੰਮ ਤੋਂ ਘਰ ਤੋਂ ਬਾਹਰ ਨਾ ਆਉਣ ਦੇ ਲਈ ਵੀ ਆਖਿਆ ਗਿਆ ਹੈ ਅਤੇ ਆਪਣੇ ਘਰ ਅਤੇ ਆਸ-ਪਾਸ ਸਫ਼ਾਈ ਰੱਖਣ ਦੀ ਵੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX