ਤਾਜਾ ਖ਼ਬਰਾਂ


ਮੋਟਰਸਾਈਕਲ ਧਮਾਕਾ ਅਤੇ ਟਿਫ਼ਨ ਬੰਬ ਮਿਲਣ ਦੇ ਸਬੰਧ ਵਿਚ ਨਾਮਜ਼ਦ ਦੋਸ਼ੀ ਰਾਜਸਥਾਨ ਤੋਂ ਮਿਲਿਆ
. . .  7 minutes ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) - ਬੀਤੀ ਦਿਨੀਂ ਜਲਾਲਾਬਾਦ 'ਚ ਮੋਟਰਸਾਈਕਲ ਧਮਾਕਾ ਅਤੇ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਵਿਚੋਂ ਟਿਫ਼ਨ ਬੰਬ ਮਿਲਣ ਦੇ ਸੰਬੰਧ ਵਿਚ ਨਾਮਜ਼ਦ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਨੂੰ ਰਾਜਸਥਾਨ ਦੇ ਲੋਕਾਂ ਨੇ ਫੜਿਆ ਹੈ। ਇਸ ਸਬੰਧ ਵਿਚ ਸੋਸ਼ਲ ਮੀਡੀਆ ਤੇ ਉਸ...
ਕੈਪਟਨ ਨੇ ਸੋਨੀਆ ਨੂੰ ਲਿਖੀ ਚਿੱਠੀ, ਕਿਹਾ ਸਿਆਸੀ ਘਟਨਾਕ੍ਰਮ ਪੰਜਾਬ ਦੀਆਂ ਚਿੰਤਾਵਾਂ 'ਤੇ ਆਧਾਰਿਤ ਨਹੀਂ
. . .  16 minutes ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਪਹਿਲਾ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖਿਆ ਤੇ ਪਿਛਲੇ 5 ਮਹੀਨਿਆਂ ਤੋਂ ਚੱਲ ਰਹੇ ਸਿਆਸੀ ਘਮਸਾਣ ਤੋਂ ਦੁਖੀ ਹੋਣ ਬਾਰੇ ਲਿਖਿਆ। ਉਨ੍ਹਾਂ ਨੇ ਪੱਤਰ ਵਿਚ ਲਿਖਿਆ ਕਿ ਘਟਨਾਕ੍ਰਮ...
ਸ਼ੁਤਰਾਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ
. . .  47 minutes ago
ਸ਼ੁਤਰਾਣਾ, 19 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹਾ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਗੁਟਕਾ ਸਾਹਿਬ ਨਾਲੀ ਵਿਚ ਸੁੱਟ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ...
ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਸਿੱਖ ਹੋਵੇ - ਅੰਬਿਕਾ ਸੋਨੀ
. . .  about 1 hour ago
ਨਵੀਂ ਦਿੱਲੀ, 19 ਸਤੰਬਰ - ਕਾਂਗਰਸੀ ਆਗੂ ਅੰਬਿਕਾ ਸੋਨੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਸੂਬੇ ਦਾ ਮੁੱਖ ਮੰਤਰੀ ਸਿੱਖ ਹੀ ਹੋਣਾ ਚਾਹੀਦਾ ਹੈ...
ਪੰਜਾਬ ਵਿਚ ਬਣਾਏ ਜਾ ਸਕਦੇ ਹਨ ਦੋ ਉਪ ਮੁੱਖ ਮੰਤਰੀ
. . .  about 1 hour ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਵਿਚ ਨਵਾਂ ਮੁੱਖ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਪਾਰਟੀ ਦਾ ਅੰਦਰੂਨੀ ਵਿਵਾਦ ਖ਼ਤਮ ਕਰਨ ਲਈ 2 ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਚਰਚਾ ਚੱਲ ਰਹੀ ਹੈ...
ਕਾਂਗਰਸੀ ਆਗੂ ਸੁਨੀਲ ਜਾਖੜ ਦੇ ਘਰ ਕਾਂਗਰਸੀ ਆਗੂਆਂ ਦਾ ਲੱਗਿਆ ਤਾਂਤਾ
. . .  about 1 hour ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਗ੍ਰਹਿ ਵਿਖੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਦਾ ਤਾਂਤਾ ਲੱਗਿਆ...
ਕੁਝ ਘੰਟਿਆਂ ਅੰਦਰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਹੋਵੇਗਾ ਐਲਾਨ - ਰੰਧਾਵਾ
. . .  about 2 hours ago
ਚੰਡੀਗੜ੍ਹ, 19 ਸਤੰਬਰ - ਕਾਂਗਰਸ ਵਿਧਾਇਕ ਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਦਾ ਕੁਝ ਘੰਟਿਆਂ ਅੰਦਰ ਐਲਾਨ ਹੋ ਜਾਵੇਗਾ...
ਸਿੱਧੂ ਨੇ ਕਿਹਾ ਮੈਨੂੰ ਬਣਾਓ ਮੁੱਖ ਮੰਤਰੀ ?
. . .  about 2 hours ago
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਨੂੰ ਲੈ ਕੇ ਅਜੇ ਵੀ ਪੇਚ ਫਸਿਆ ਹੋਇਆ ਚੰਡੀਗੜ੍ਹ 'ਚ ਸੁਨੀਲ ਜਾਖੜ, ਹਰੀਸ਼ ਰਾਵਤ, ਹਰੀਸ਼ ਚੌਧਰੀ ਸਮੇਤ ਹੋਰ ਆਗੂਆਂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ...
ਕੈਪਟਨ ਕਾਂਗਰਸ ਦੇ ਸਨਮਾਨਜਨਕ ਆਗੂ, ਪਾਰਟੀ ਨੂੰ ਨਹੀਂ ਪਹੁੰਚਾਉਣਗੇ ਨੁਕਸਾਨ - ਅਸ਼ੋਕ ਗਹਿਲੋਤ
. . .  about 2 hours ago
ਜੈਪੁਰ, 19 ਸਤੰਬਰ - ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਕੇ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਦੇ ਸਨਮਾਨਜਨਕ ਸੀਨੀਅਰ ਲੀਡਰ ਹਨ ਅਤੇ ਉਹ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਲਈ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਣਗੇ ਤੇ ਉਹ ਹਮੇਸ਼ਾ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਰਹਿਣਗੇ...
ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  about 2 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  about 3 hours ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਦੀ ਨਹੀਂ ਹੈ ਲੋੜ - ਪਰਗਟ ਸਿੰਘ
. . .  about 2 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਵਿਧਾਇਕ
. . .  about 2 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 3 hours ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  about 3 hours ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  1 minute ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 5 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 6 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਪਟਿਆਲਾ

-ਮਾਮਲਾ ਸਰਕਾਰੀ ਸਕੂਲ 'ਚ ਪਿੱਪਲ ਅਤੇ ਬਰੋਟੇ ਦੇ 35-40 ਸਾਲ ਪੁਰਾਣੇ ਦਰੱਖ਼ਤ ਵੱਢਣ ਦਾ- ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ ਨੇ ਕੀਤੀ ਵਿਰੋਧਤਾ

ਪਟਿਆਲਾ, 7 ਮਈ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਹਾਈ ਸਕੂਲ ਫ਼ੈਕਟਰੀ ਏਰੀਆ ਪਟਿਆਲਾ ਵਿਚ ਪਿੱਪਲ ਅਤੇ ਬਰੋਟੇ ਦੇ ਦਰਖ਼ਤ ਵੱਢਣ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਆਵਾਜ਼ ਬੁਲੰਦ ਕੀਤੀ ਅਤੇ ਮੌਕੇ 'ਤੇ ਸਕੂਲ ...

ਪੂਰੀ ਖ਼ਬਰ »

ਅਨਾਜ ਮੰਡੀ 'ਚ ਕਛੂਆ ਚਾਲ ਚੁਕਾਈ ਕਾਰਨ ਲੱਗੇ ਕਣਕ ਦੀਆਂ ਬੋਰੀਆਂ ਦੇ ਅੰਬਾਰ

ਰਾਜਪੁਰਾ, 7 ਮਈ (ਰਣਜੀਤ ਸਿੰਘ)-ਇੱਥੋਂ ਦੀ ਅਨਾਜ ਮੰਡੀ 'ਚ ਕਣਕ ਦੀ ਕਛੂਆ ਚਾਲ ਚੁਕਾਈ ਕਾਰਨ ਬੋਰੀਆਂ ਦੇ ਅੰਬਾਰ ਲੱਗੇ ਪਏ ਹਨ | ਬੀਤੀ ਰਾਤ ਆਈ ਤੇਜ਼ ਬਾਰਸ਼ ਨੇ ਸਰਕਾਰੀ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਅਤੇ ਮੰਡੀ ਦੇ ਫੜ 'ਤੇ ਪਈ ਹਜ਼ਾਰਾਂ ਕਵਿੰਟਲ ਕਣਕ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਪਾਤੜਾਂ 'ਚ ਕੋਰੋਨਾ ਵੈਕਸੀਨ ਲਵਾਉਣ ਲਈ ਲੋਕਾਂ 'ਚ ਧੱਕਾ-ਮੁੱਕੀ

ਪਾਤੜਾਂ, 7 ਮਈ (ਗੁਰਇਕਬਾਲ ਸਿੰਘ ਖ਼ਾਲਸਾ)-ਕੋਰੋਨਾ ਦੇ ਵਧ ਰਹੇ ਖ਼ਤਰੇ ਨੂੰ ਦੇਖਦਿਆਂ ਪਾਤੜਾਂ ਇਲਾਕੇ 'ਚ ਲੋਕ ਭਾਰੀ ਗਿਣਤੀ 'ਚ ਕੋਰੋਨਾ ਵੈਕਸੀਨ ਲਵਾਉਣ ਲਈ ਹਸਪਤਾਲ 'ਚ ਪਹੁੰਚ ਰਹੇ ਹਨ | ਪਰ ਬੀਤੇ ਦਿਨੀਂ ਇਹ ਵੈਕਸੀਨ ਘੱਟ ਆਉਣ ਕਾਰਣ ਮੁੜ ਕੇ ਜਾਂਦੇ ਰਹੇ ਲੋਕਾਂ ਨੂੰ ...

ਪੂਰੀ ਖ਼ਬਰ »

ਦੋ ਨਾਬਾਲਗ ਲੜਕੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਹਿਰਾਸਤ 'ਚ ਰੱਖਣ 'ਤੇ ਮਾਮਲਾ ਦਰਜ

ਰਾਜਪੁਰਾ, 7 ਮਈ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਦੀਆਂ ਦੋ ਨਾਬਾਲਗ ਲੜਕੀਆਂ ਨੂੰ ਗੈਰ ਕਾਨੂੰਨੀ ਢੰਗ ਨਾਲ ਆਪਣੀ ਹਿਰਾਸਤ ਰੱਖਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਐੱਸ.ਟੀ.ਐਫ. ਦੀ ਟੀਮ ਵਲੋਂ 1 ਲੱਖ 80 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸਮਾਣਾ, 7 ਮਈ (ਹਰਵਿੰਦਰ ਸਿੰਘ ਟੋਨੀ)-ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਟੀਮ ਵਲੋਂ ਇਕ ਕਾਰ ਚਾਲਕ ਨੂੰ ਇਕ 1 ਲੱਖ 80 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਮੁਤਾਬਿਕ ਮੋਹਾਲੀ ਦੀ ਪੁਲਿਸ ਟੀਮ ਵਲੋਂ ਸੂਚਨਾ ਦੇ ਆਧਾਰ 'ਤੇ ਇਕ ਕਾਰ ਦਾ ...

ਪੂਰੀ ਖ਼ਬਰ »

ਐਮ.ਪੀ. ਫੰਡਾਂ ਦੀ ਵਰਤੋਂ ਕਰਕੇ ਰਾਜ 'ਚ ਆਕਸੀਜਨ ਪਲਾਂਟ ਸਥਾਪਤ ਕਰਨ ਦਾ ਦਾਅਵਾ ਝੂਠਾ-ਪ੍ਰੋ. ਸੁਮੇਰ ਸਿੰਘ

ਪਟਿਆਲਾ, 7 ਮਈ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਪ੍ਰੋ. ਸੁਮਰਿੰਦਰ ਸਿੰਘ ਸੁਮੇਰ ਨੇ ਕਿਹਾ ਕਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜ ਦੇ ਕਾਂਗਰਸੀ ਸੰਸਦ ਮੈਂਬਰਾਂ ਨੂੰ ਆਕਸੀਜਨ, ਟੈਂਕਰਾਂ, ਟੀਕਿਆਂ ਅਤੇ ਜ਼ਰੂਰੀ ਦਵਾਈਆਂ ਦੀ ਸਪਲਾਈ ...

ਪੂਰੀ ਖ਼ਬਰ »

5079 ਨੇ ਲਗਵਾਈ ਕੋਵਿਡ ਵੈਕਸੀਨ-ਡਾ. ਸਤਿੰਦਰ ਸਿੰਘ ਜ਼ਿਲੇ੍ਹ 'ਚ 680 ਕੋਵਿਡ ਕੇਸਾਂ ਦੀ ਪੁਸ਼ਟੀ, 13 ਮਰੀਜ਼ਾਂ ਦੀ ਹੋਈ ਮੌਤ

ਪਟਿਆਲਾ, 7 ਮਈ (ਗੁਰਵਿੰਦਰ ਸਿੰਘ ਔਲਖ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਪ੍ਰਕਿਰਿਆ ਤਹਿਤ 5079 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ | ਜਿਸ ਨਾਲ ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਦਾ ਅੰਕੜਾ 2,35,127 ਹੋ ਗਿਆ ਹੈ | ...

ਪੂਰੀ ਖ਼ਬਰ »

ਜ਼ਿਲੇ੍ਹ 'ਚ 680 ਕੋਵਿਡ ਕੇਸਾਂ ਦੀ ਪੁਸ਼ਟੀ, 13 ਮਰੀਜ਼ਾਂ ਦੀ ਹੋਈ ਮੌਤ

ਪਟਿਆਲਾ, 7 ਮਈ (ਗੁਰਵਿੰਦਰ ਸਿੰਘ ਔਲਖ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਪ੍ਰਕਿਰਿਆ ਤਹਿਤ 5079 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ | ਜਿਸ ਨਾਲ ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਦਾ ਅੰਕੜਾ 2,35,127 ਹੋ ਗਿਆ ਹੈ | ...

ਪੂਰੀ ਖ਼ਬਰ »

-ਅਵਾਰਾ ਕੁੱਤਿਆਂ ਦੀ ਦਹਿਸ਼ਤ- ਭੇਡਾਂ ਦੇ ਵਾੜੇ ਨੂੰ ਬਣਾਇਆ ਨਿਸ਼ਾਨਾ, 27 ਭੇਡਾਂ ਦੀ ਮੌਤ

ਘਨੌਰ, 7 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਕਸਬਾ ਘਨੌਰ ਸਮੇਤ ਨੇੜਲੇ ਇਲਾਕੇ 'ਚ ਆਵਾਰਾ ਕੁੱਤਿਆਂ ਦਾ ਆਤੰਕ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ | ਇਸ ਦੀ ਤਾਜ਼ਾ ਮਿਸਾਲ ਹਲਕਾ ਘਨੌਰ ਦੇ ਪਿੰਡ ਸੌਂਟਾ ਵਿਖੇ ਦੇਖਣ ਨੂੰ ਮਿਲੀ ਹੈ | ਜਿੱਥੋਂ ਦੇ ਕਿ੍ਸ਼ਨ ਕੁਮਾਰ ਭੇਡਾਂ ...

ਪੂਰੀ ਖ਼ਬਰ »

ਪੰਚਾਇਤ ਵਲੋਂ ਮਨਾਹੀ ਦੇ ਬਾਵਜੂਦ ਛੱਪੜ 'ਚੋਂ ਧੱਕੇ ਨਾਲ ਪੁੱਟੀ ਜਾ ਰਹੀ ਮਿੱਟੀ

ਸ਼ੁਤਰਾਣਾ, 7 ਮਈ (ਬਲਦੇਵ ਸਿੰਘ ਮਹਿਰੋਕ)-ਸਰਕਾਰ ਵਲੋਂ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਪਰ ਕਸਬਾ ਸ਼ੁਤਰਾਣਾ ਵਿਖੇ ਪੰਚਾਇਤ ਵਲੋਂ ਮਨ੍ਹਾ ਕਰਨ ਦੇ ਬਾਵਜੂਦ ਇਕ ਠੇਕੇਦਾਰ ਵਲੋਂ ਛੱਪੜ 'ਚੋਂ ਲਗਾਤਾਰ ਮਿੱਟੀ ਪੁੱਟਣ ਦਾ ...

ਪੂਰੀ ਖ਼ਬਰ »

ਦੇਵੀਗੜ੍ਹ ਦੇ ਦੁਕਾਨਦਾਰਾਂ ਨੇ ਦਿੱਤਾ ਤਹਿਸੀਲਦਾਰ ਨੂੰ ਮੰਗ ਪੱਤਰ

ਦੇਵੀਗੜ੍ਹ, 7 ਮਈ (ਰਾਜਿੰਦਰ ਸਿੰਘ ਮੌਜੀ)-ਕੋਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਰੋਜ਼ਾਨਾ ਹੀ ਨਵੀਆਂ-ਨਵੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਇਸ ਬਿਮਾਰੀ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ | ਸਰਕਾਰ ਵਲੋਂ ਦੁਕਾਨਾਂ ਬੰਦ ...

ਪੂਰੀ ਖ਼ਬਰ »

ਹਰਸ਼ਰਨ ਕੌਰ ਤ੍ਰੇਹਨ ਬਣੀ ਪੀਐਸਪੀਸੀਐਲ ਦੀ ਪਹਿਲੀ ਮਹਿਲਾ ਇੰਜੀਨੀਅਰ-ਇਨ-ਚੀਫ਼

ਪਟਿਆਲਾ, 7 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਹਰਸ਼ਰਨ ਕੌਰ ਤ੍ਰੇਹਨ ਨੂੰ ਇੰਜੀਨੀਅਰ-ਇਨ-ਚੀਫ਼, ਪਦਾਰਥ ਪ੍ਰਬੰਧਨ ਵਜੋਂ ਤਰੱਕੀ ਦੇ ਕੇ ਇੱਕ ਹੋਰ ਪ੍ਰੇਰਣਾਦਾਇਕ ਮਿਸਾਲ ਕਾਇਮ ਕੀਤੀ ਹੈ | ਹਰਸ਼ਰਨ ਕੌਰ ਤ੍ਰੇਹਨ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿਗਣ ਕਾਰਨ ਇਕ ਦੀ ਮੌਤ

ਸਮਾਣਾ, 7 ਮਈ (ਹਰਵਿੰਦਰ ਸਿੰਘ ਟੋਨੀ)-ਬੀਤੀ ਰਾਤ ਪਿੰਡ ਦਾਨੀਪੁਰ ਨੇੜੇ ਅਸਮਾਨੀ ਬਿਜਲੀ ਡਿੱਗਣ ਕਾਰਨ ਇਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਪਿੰਡ ਖੇੜੀ ਦਾ ਰਹਿਣ ਵਾਲਾ ਪ੍ਰਗਟ ਸਿੰਘ ਨਾਮੀ ਵਿਅਕਤੀ ਮਾਰਕਫੈੱਡ ਦੇ ਗੁਦਾਮ 'ਚੋਂ ਮਜ਼ਦੂਰੀ ਕਰਨ ...

ਪੂਰੀ ਖ਼ਬਰ »

ਨਾ ਮਾਲੂਮ ਵਿਅਕਤੀਆਂ ਵਲੋਂ ਕਾਰ ਚੋਰੀ, ਮਾਮਲਾ ਦਰਜ

ਪਟਿਆਲਾ, 7 ਮਈ (ਧਰਮਿੰਦਰ ਸਿੰਘ ਸਿੱਧੂ)-ਥਾਣਾ ਅਨਾਜ ਮੰਡੀ ਪੁਲਿਸ ਨੂੰ ਚਮਨ ਲਾਲ ਵਾਸੀ ਆਨੰਦ ਨਗਰ ਤਿ੍ਪੜੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ ਸਹੁਰਾ ਜਸਵਿੰਦਰ ਸਿੰਘ ਵਾਸੀ ਅਮਨ ਨਗਰ ਵਿਖੇ ਰਹਿੰਦਾ ਹੈ ਅਤੇ ਉਸ ਨੇ ਆਪਣੀ ਆਲਟੋ ਗੱਡੀ ਨੂੰ ਆਪਣੇ ਘਰ ਦੇ ਅੱਗੇ ...

ਪੂਰੀ ਖ਼ਬਰ »

ਸਰਪੰਚ ਅਤੇ ਪੰਚਾਇਤਾਂ ਕੋਵਿਡ ਖ਼ਿਲਾਫ਼ ਲੜਾਈ 'ਚ ਸਾਥ ਦੇਣ ਲਈ ਆਪਣੇ ਪਿੰਡਾਂ ਦੀ ਪਹਿਰੇਦਾਰੀ ਕਰਨ-ਪੂਜਾ ਸਿਆਲ ਗਰੇਵਾਲ

ਪਟਿਆਲਾ, 7 ਮਈ (ਗੁਰਵਿੰਦਰ ਸਿੰਘ ਔਲਖ)-ਪ੍ਰਸ਼ਾਸਨ ਨੇ ਕੋਵਿਡ ਦੇ ਲਗਾਤਾਰ ਵਧਦੇ ਕੇਸਾਂ ਨੂੰ ਠੱਲ੍ਹ ਪਾਉਣ ਦੇ ਯਤਨਾਂ 'ਚ ਸਰਪੰਚਾਂ ਅਤੇ ਪੰਚਾਇਤਾਂ ਨੂੰ ਸਾਥ ਦੇਣ ਦੀ ਅਪੀਲ ਕਰਦਿਆਂ, ਆਪਣੇ ਪਿੰਡਾਂ ਦੀ ਪਹਿਰੇਦਾਰੀ ਕਰਨ ਦੀ ਆਖਿਆ ਹੈ | ਵਧੀਕ ਡਿਪਟੀ ਕਮਿਸ਼ਨਰ (ਜ) ...

ਪੂਰੀ ਖ਼ਬਰ »

ਸਵ. ਭੁਪਿੰਦਰ ਸਿੰਘ ਚਹਿਲ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਭਾਦਸੋਂ, 7 ਮਈ (ਗੁਰਬਖ਼ਸ਼ ਸਿੰਘ ਵੜੈਚ)-ਸਮਾਜ ਸੇਵਾ ਦੇ ਖੇਤਰ 'ਚ ਮੋਹਰੀ ਸੇਵਾਵਾਂ ਨਿਭਾਉਣ ਵਾਲੇ ਸੇਵਾ ਮੁਕਤ ਐੱਸ.ਡੀ.ਓ ਸਵ. ਭੁਪਿੰਦਰ ਸਿੰਘ ਚਹਿਲ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਕਰਤਾਰਸਰ ਸਾਹਿਬ ਵਿਖੇ ਹੋਈ | ਸਮਾਗਮ 'ਚ ਰਾਗੀ ਜਥੇ ਵਲੋਂ ਵੈਰਾਗਮਈ ਕਥਾ ਕੀਰਤਨ ਕਰਦਿਆਂ ਭੁਪਿੰਦਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ | ਸਮਾਗਮ 'ਚ ਕੋਵਿਡ-19 ਦੇ ਚੱਲਦਿਆਂ ਨਿਯਮਾਂ ਦੀ ਪਾਲਣਾ ਕਰਦਿਆਂ ਇਕੱਠ ਨਹੀਂ ਹੋਣ ਦਿੱਤਾ ਗਿਆ | ਸਵ. ਭੁਪਿੰਦਰ ਸਿੰਘ ਨੂੰ ਸ਼ਰਧਾ ਫੁੱਲ ਭੇਟ ਕਰਦੇ ਹੋਏ ਕਾਂਗਰਸ ਦੇ ਸੂਬਾ ਜਰਨਲ ਸਕੱਤਰ ਮਹੰਤ ਹਰਵਿੰਦਰ ਸਿੰਘ ਖਨੌੜਾ, ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਇੰਦਰਜੀਤ ਸਿੰਘ ਨੇ ਪਰਿਵਾਰ ਵਲੋਂ ਧੰਨਵਾਦ ਕਰਦਿਆਂ ਕਿਹਾ ਕਿ ਸਵ. ਭੁਪਿੰਦਰ ਸਿੰਘ ਚਹਿਲ ਨੇ ਆਪਣੀ ਡਿਊਟੀ ਨਿਭਾਉਣ ਦੇ ਨਾਲ-ਨਾਲ ਸਮਾਜ ਸੇਵਾ ਦੇ ਖੇਤਰ 'ਚ ਵੀ ਮੋਹਰੀ ਭੁਮਿਕਾ ਨਿਭਾਇਆ | ਉਨ੍ਹਾਂ ਦੇ ਜਾਣ ਨਾਲ ਜਿੱਥੇ ਪਰਿਵਾਰ ਨੂੰ ਘਾਟਾ ਪਿਆ ਹੈ ਉੱਥੇ ਇਲਾਕੇ ਭਰ 'ਚ ਸਮਾਜ ਸੇਵੀ ਦੀ ਕਮੀ ਹਮੇਸ਼ਾ ਰੜਕਦੀ ਰਹੇਗੀ | ਸਮਾਗਮ ਤੋਂ ਪਹਿਲਾਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਹਰੀ ਸਿੰਘ ਨਾਭਾ ਐਮ.ਡੀ. ਪ੍ਰੀਤ ਕੰਬਾਈਨ, ਸ਼ੋ੍ਰਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਮਨਦੀਪ ਸਿੰਘ ਸਿੱਧੂ ਐੱਸ.ਐੱਸ.ਪੀ. ਵਿਜੀਲੈਂਸ ਪਟਿਆਲਾ, ਐਡਵੋਕੇਟ ਸਤਬੀਰ ਸਿੰਘ ਖੱਟੜਾ, ਸਿਮਰਨ ਖੰਗੂੜਾ ਪਤਨੀ ਵਿਧਾਇਕ ਦਲਵੀਰ ਸਿੰਘ ਖੰਗੂੜਾ, ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ, ਲਖਵੀਰ ਸਿੰਘ ਲੌਟ ਸਾਬਕਾ ਚੇਅਰਮੈਨ, ਐਡਵੋਕੇਟ ਕੋਮਲ ਬਦੇਸ਼ਾ, ਜਥੇਦਾਰ ਰਣਧੀਰ ਸਿੰਘ ਢੀਂਡਸਾ, ਭੁਪਿੰਦਰ ਸਿੰਘ ਭਲਵਾਨ ਮੈਂਬਰ ਐਗਜ਼ੈਕਟਿਵ ਕਮੇਟੀ, ਸਰਬਜੀਤ ਸਿੰਘ ਅਕਾਲ, ਡੀ.ਐੱਸ.ਪੀ ਰਾਜੇਸ਼ ਛਿੱਬੜ, ਗਮਦੂਰ ਸਿੰਘ ਡੀ.ਐੱਸ.ਪੀ ਮੋਗਾ, ਜਗਮੇਲ ਸਿੰਘ ਐੱਸ.ਐੱਚ.ਓ. ਧੂਰੀ, ਸੰਤ ਹਾਕਮ ਸਿੰਘ ਗੰਢੇਵਾਲ, ਸਤਿੰਦਰ ਸਿੰਘ ਚੱਠਾ, ਅਮਨਦੀਪ ਸਿੰਘ ਭੰਵਰਾ, ਕਿਰਪਾਲ ਸਿੰਘ, ਹਰਪਾਲ ਸਿੰਘ ਪੇਧਨੀ ਬੀ.ਕੇ ਯੂ (ਉਗਰਾਹਾਂ), ਨਿਰਭੈ ਸਿੰਘ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਸਮਾਗਮ 'ਚ ਮਨਪ੍ਰੀਤ ਸਿੰਘ ਲੋਟੇ ਕਰਤਾਰ ਕੰਬਾਈਨ, ਚੁੰਨੀ ਲਾਲ ਪ੍ਰਧਾਨ ਨਗਰ ਪੰਚਾਇਤ ਭਾਦਸੋਂ, ਪਰਮਜੀਤ ਸਿੰਘ ਖੱਟੜਾ ਚੇਅਰਮੈਨ ਮਾਰਕੀਟ ਕਮੇਟੀ ਭਾਦਸੋਂ, ਭਗਵੰਤ ਸਿੰਘ ਮਣਕੂ, ਸੂਬਾ ਸਿੰਘ ਜਾਤੀਵਾਲ, ਹੈਪੀ ਗੋਬਿੰਦਪੁਰਾ ਪ੍ਰਧਾਨ ਰਾਜਪੂਤ ਮਹਾਂ ਸੰਘ, ਅਬਜਿੰਦਰ ਸਿੰਘ ਜੋਗੀ ਗਰੇਵਾਲ, ਸ਼ਕਤੀ ਕੁਮਾਰ, ਜਸਵਿੰਦਰ ਸਿੰਘ ਜੱਜੀ, ਗੁਰਮੀਤ ਸਿੰਘ ਮਿੱਠੂ ਸਰਪੰਚ ਸੁਧੇਵਾਲ, ਅਮਰੀਕ ਸਿੰਘ ਭੰਗੂ, ਪ੍ਰਗਟ ਸਿੰਘ, ਜਸਪਾਲ ਸਿੰਘ ਚਹਿਲ, ਰਣਧੀਰ ਸਿੰਘ ਟਿਵਾਣਾ, ਗੁਰਪਿੰਦਰ ਸਿੰਘ ਕਾਕਾ ਸੈਕਟਰੀ, ਸੁਖਚੈਨ ਸਿੰਘ ਭੋਡੇ, ਨੇਤਰ ਸਿੰਘ ਸਰਪੰਚ ਘੁੰਡਰ, ਹਰਬੰਸ ਸਿੰਘ ਰੈਸਲ ਸਰਪੰਚ, ਸੁਰਿੰਦਰ ਸਿੰਘ ਟਿਵਾਣਾ ਜਿੰਦਲਪੁਰ, ਅਮਿੱਤ ਕੋਹਲੀ, ਐਡਵੋਕੇਟ ਤਰੁਣ ਸ਼ਰਮਾ, ਗੁਰਭੇਜ ਸਿੰਘ ਗੇਜੀ, ਦੀਪਕ ਸਿੰਗਲਾ, ਰਵਿੰਦਰ ਸਿੰਘ ਖਨੌੜਾ, ਤੇਜਪਾਲ ਸਿੰਘ ਗੋਗੀ ਟਿਵਾਣਾ, ਗੁਰਮੀਤ ਸਿੰਘ, ਹਰਦੀਪ ਸਿੰਘ ਘੁੱਲਾ, ਅਮਰਜੀਤ ਸਿੰਘ ਲੱਖੀ, ਜੈ ਸਿੰਘ, ਜੋਗੀ ਸਿੰਘ ਅੜਕ, ਗੁਰਧਿਆਨ ਸਿੰਘ, ਗੁਰਜੰਟ ਸਿੰਘ ਸਹੌਲੀ, ਅੰ੍ਰਮਿਤਪਾਲ ਸਿੰਘ ਹੈਪੀ, ਗੁਰਦੀਪ ਸਿੰਘ ਹਲੋਤਾਲੀ, ਸੁਖਵੀਰ ਸਿੰਘ ਪੰਧੇਰ, ਸੰਜੀਵ ਸੂਦ, ਜੱਤੀ ਅਭੈਪੁਰ ਪ੍ਰਧਾਨ ਆੜ੍ਹਤੀਆਂ ਐਸੋਸੀਏਸ਼ਨ, ਰੋਮੀ ਸਿੰਬੜੋ, ਕਰਮਜੀਤ ਸਿੰਘ ਫਰੀਦਪੁਰ, ਗੁਰਪ੍ਰੀਤ ਸਿੰਘ ਸਰਪੰਚ ਜਾਤੀਵਾਲ, ਸੁਖਦੇਵ ਸਿੰਘ ਪੰਧੇਰ, ਲਖਵਿੰਦਰ ਸਿੰਘ ਟਿਵਾਣਾ, ਮਹਿੰਦਰਪਾਲ ਬੱਬੀ, ਭਜਨ ਸਿੰਘ ਸਿੰਬੜੋ, ਨਿਰਪਾਲ ਸਿੰਘ ਲਾਲੀ ਟਿਵਾਣਾ, ਬਲਕਾਰ ਸਿੰਘ ਏ.ਐੱਸ.ਆਈ, ਸਬ-ਇੰਸਪੈਕਟਰ ਲਖਵੀਰ ਸਿੰਘ, ਅਮਨਦੀਪ ਸਿੰਘ, ਗੁਰਦੀਪ ਸਿੰਘ ਮਾਨ, ਹਰਜੋਤ ਸਿੰਘ, ਹਨੀ ਖਰੌੜ, ਬਲਵੀਰ ਸਿੰਘ ਖੱਟੜਾ, ਅਮਨਦੀਪ ਸਿੰਘ ਚਾਸਵਾਲ, ਕੁਲਦੀਪ ਸਿੰਘ ਨੋਨੀ, ਮੱਖਣ ਸਿੰਘ ਸਹੌਲੀ, ਮੇਜਰ ਸਿੰਘ ਭੜੀ, ਹੰਸ ਰਾਜ ਮਸਤਾਨਾ, ਚੇਤਨ ਸ਼ਰਮਾ, ਹਰਕੀਰਤ ਸਿੰਘ ਮਾਹਲ ਆਦਿ ਨੇ ਸਵ: ਭੁਪਿੰਦਰ ਸਿੰਘ ਦੀ ਸੁਪਤਨੀ ਸਰਦਾਰਨੀ ਪਰਮਿੰਦਰ ਕੌਰ, ਪੁੱਤਰ ਅੰਮਿ੍ਤਵੀਰ ਸਿੰਘ ਚਹਿਲ ਥਾਣਾ ਮੁਖੀ ਭਾਦਸੋਂ, ਪੁੱਤਰ ਅੰਮਿ੍ਤ ਸ਼ਿਵਰਾਜ ਸਿੰਘ ਚਹਿਲ ਐੱਸ.ਡੀ.ਓ., ਭਰਾ ਬਲਦੇਵ ਸਿੰਘ ਰਿਟਾ ਲੈਕਚਰਾਰ, ਸੁਖਦੇਵ ਸਿੰਘ, ਬਲਵੰਤ ਸਿੰਘ ਤੇ ਮਾਸਟਰ ਕੁਲਵੰਤ ਸਿੰਘ ਚਹਿਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ |

ਖ਼ਬਰ ਸ਼ੇਅਰ ਕਰੋ

 

ਕੋਰੋਨਾ ਕਾਰਨ ਪੀ.ਏ.ਡੀ.ਬੀ .ਪਟਿਆਲਾ ਦੀਆਂ ਚੋਣਾਂ ਕੀਤੀਆਂ ਜਾਣ ਰੱਦ-ਇੰਦਰਜੀਤ ਸਿੰਘ ਸੰਧੂ

ਬਹਾਦਰਗੜ੍ਹ, 7 ਮਈ (ਕੁਲਵੀਰ ਸਿੰਘ ਧਾਲੀਵਾਲ)-ਕੋਰੋਨਾ ਵਾਇਰਸ ਕਾਰਨ ਸਰਕਾਰ ਵਲੋਂ ਕਈ ਪ੍ਰਕਾਰ ਦੀਆਂ ਸਖ਼ਤ ਹਦਾਇਤਾਂ ਹੋਣ ਕਰਕੇ ਸਾਰੀਆਂ ਦੁਕਾਨਾਂ ਅਤੇ ਕਾਰੋਬਾਰ ਬੰਦ ਹਨ, ਸਰਕਾਰੀ ਦਫ਼ਤਰਾਂ 'ਚ ਲੋਕਾਂ ਦੇ ਕੰਮ ਲਟਕ ਰਹੇ ਹਨ, ਅਦਾਲਤਾਂ 'ਚ ਇਨਸਾਫ਼ ਦੀ ਉਡੀਕ ਹੋਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਪੰਜਾਬ ਸਰਕਾਰ ਚੁੱਕੇ ਠੋਸ ਕਦਮ-ਲਾਲਕਾ

ਨਾਭਾ, 7 ਮਈ (ਕਰਮਜੀਤ ਸਿੰਘ)-ਅੱਜ ਨਾਭਾ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੱਖਣ ਸਿੰਘ ਲਾਲਕਾ ਸਾਬਕਾ ਹਲਕਾ ਇੰਚਾਰਜ ਨਾਭਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਅਣਗਹਿਲੀ ਕਾਰਨ ਪੰਜਾਬ 'ਚ ਮੌਤ ਦਰ ਵੱਧ ਰਹੀ ਹੈ ਸਰਕਾਰ ਵਲੋਂ ਕੋਰੋਨਾ ...

ਪੂਰੀ ਖ਼ਬਰ »

ਕੋਰੋਨਾ ਦਾ ਮੁਕਾਬਲਾ ਸਾਨੂੰ ਇੱਕਜੁੱਟਤਾ ਨਾਲ ਕਰਨਾ ਚਾਹੀਦਾ-ਸੰਦੀਪ ਸਿੰਘ

ਨਾਭਾ, 7 ਮਈ (ਕਰਮਜੀਤ ਸਿੰਘ)-ਪੂਰੇ ਵਿਸ਼ਵ 'ਚ ਫੈਲੀ ਭਿਆਨਕ ਕੋਰੋਨਾ ਮਹਾਂਮਾਰੀ ਦਾ ਸਾਨੂੰ ਸਭ ਨੂੰ ਇੱਕਜੁੱਟਤਾ ਨਾਲ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਇਸ ਭਿਆਨਕ ਬਿਮਾਰੀ ਤੋਂ ਬੱਚ ਸਕੀਏ | ਇਹ ਗੱਲ ਹਲਕਾ ਨਾਭਾ ਦੇ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸੰਦੀਪ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ

ਪਟਿਆਲਾ, 7 ਮਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਜਾਣ ਵਾਲੇ ਮੁਕਾਬਲਿਆਂ ਦੀ ਲੜੀ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਮੋਦੀ ਕਾਲਜ ਵਿਖੇ ਭਾਰਤੀ ਸੁਤੰਤਰਤਾ ਸੰਗਰਾਮ ਬਾਰੇ ਵੈਬੀਨਾਰ

ਪਟਿਆਲਾ, 7 ਮਈ (ਗੁਰਵਿੰਦਰ ਸਿੰਘ ਔਲਖ)-ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ ਯੁਵਕ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਐਨ.ਐਸ.ਐਸ. ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸਹਿਯੋਗ ਨਾਲ, ਭਾਰਤੀ ਸੁਤੰਤਰਤਾ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਧਾਰਮਿਕ ਸਮਾਗਮ

ਨਾਭਾ, 7 ਮਈ (ਕਰਮਜੀਤ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਕਿਰਸਾਨੀ ਸੰਘਰਸ਼ ਦੀ ਚੜ੍ਹਦੀਕਲਾ ਲਈ ਗੁਰਦੁਆਰਾ ਸਾਹਿਬ ਦੇ ਸਟਾਫ਼ ਅਤੇ ਸਮੂਹ ਸੰਗਤਾਂ ਦੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਕੋਰੋਨਾ ਦੀ ਆੜ 'ਚ ਕਰ ਰਿਹਾ ਬੇਨਿਯਮੀਆਂ-ਧੂਰੀ, ਭੁਪਿੰਦਰ ਸਿੰਘ

ਦੇਵੀਗੜ੍ਹ, 7 ਮਈ (ਰਾਜਿੰਦਰ ਸਿੰਘ ਮੌਜੀ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਅਤੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਨੇ ਸਾਂਝੇ ਬਿਆਨ 'ਚ ਇਸ ਪ੍ਰਤੀਨਿਧ ਨਾਲ ਗੱਲਬਾਤ ਕਿਹਾ ਹੈ ਕਿ ਪਿਛਲੇ ਵਿੱਦਿਅਕ ...

ਪੂਰੀ ਖ਼ਬਰ »

20 ਤੋਲੇ ਸੋਨਾ 40 ਹਜ਼ਾਰ ਨਕਦੀ ਅਤੇ ਇਕ ਐਕਟਿਵਾ ਸਕੂਟਰ ਲੈ ਕੇ ਚੋਰ ਹੋਏ ਫ਼ਰਾਰ

ਨਾਭਾ, 7 ਮਈ (ਅਮਨਦੀਪ ਸਿੰਘ ਲਵਲੀ)-ਸਮੁੱਚੇ ਦੇਸ਼ ਦੀ ਜਨਤਾ ਜਿੱਥੇ ਕੋਰੋਨਾ ਵਰਗੀ ਭੈੜੀ ਮਹਾਂਮਾਰੀ ਕਾਰਨ ਹੱਦੋਂ ਵੱਧ ਦੁਖੀ ਹੈ ਉੱਥੇ ਹੀ ਕੁੱਝ ਅਜਿਹੇ ਵਿਅਕਤੀ ਵੀ ਹਨ ਜੋ ਲਾਕਡਾਊਨ ਦਾ ਫ਼ਾਇਦਾ ਚੁੱਕ ਵੱਡੀਆਂ ਚੋਰੀ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਨੇ | ...

ਪੂਰੀ ਖ਼ਬਰ »

ਪੀ.ਆਈ.ਐਮ.ਟੀ. 'ਚ 'ਫਾਈਨੈਂਸ਼ੀਅਲ ਇਨਵੈਸਟਮੈਂਟ' ਤੇ ਵੈਬੀਨਾਰ ਕਰਵਾਇਆ

ਮੰਡੀ ਗੋਬਿੰਦਗੜ੍ਹ, 7 ਮਈ (ਮੁਕੇਸ਼ ਘਈ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਲੋਂ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਲਈ 'ਫਾਇਨੈਨਸ਼ੀਅਲ ਇਨਵੈਸਟਮੈਂਟ' 'ਤੇ ਇਕ ਵੈਬੀਨਾਰ ਕਰਵਾਇਆ ਗਿਆ | ਇਹ ਵੈਬੀਨਾਰ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ...

ਪੂਰੀ ਖ਼ਬਰ »

ਬਲਾਕ ਮੈਂਟਰ ਨੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੰੂ ਕੀਤਾ ਪ੍ਰੇਰਿਤ

ਫ਼ਤਹਿਗੜ੍ਹ ਸਾਹਿਬ, 7 ਮਈ (ਰਾਜਿੰਦਰ ਸਿੰਘ)-ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ. ਪ੍ਰਭਸਿਮਰਨ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਸਕੂਲਾਂ ਵਿਚ ਆਨਲਾਈਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਸੀ ਪਠਾਣਾਂ ਦੇ ਵਿਦਿਆਰਥੀਆਂ ਦੇ ਆਨਲਾਈਨ ਲੇਖ ਮੁਕਾਬਲੇ ਕਰਵਾਏ

ਬਸੀ ਪਠਾਣਾਂ, 7 ਮਈ (ਰਵਿੰਦਰ ਮੌਦਗਿਲ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਆਨ ਲਾਈਨ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ, ਇਹ ਉਪਰਾਲਾ ਨÏਜਵਾਨ ਪੀੜ੍ਹੀ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਲਾਹੇਵੰਦ ਸਾਬਤ ...

ਪੂਰੀ ਖ਼ਬਰ »

ਸੰਦੀਪ ਕੁਮਾਰ ਗਰਗ ਬਣੇ ਪਟਿਆਲਾ ਦੇ ਨਵੇਂ ਐੱਸ.ਐੱਸ.ਪੀ.

ਪਟਿਆਲਾ, 7 ਮਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਪੁਲਿਸ ਵਿਭਾਗ 'ਚ ਕੀਤੀਆਂ ਗਈਆਂ ੳੱੁਚ ਪੱਧਰੀ ਬਦਲੀਆਂ ਵਿਚ ਪਟਿਆਲਾ ਵਿਖੇ ਬਤੌਰ ਸੇਵਾਵਾਂ ਨਿਭਾ ਰਹੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਨੂੰ ਤਰੱਕੀ ਦੇ ਕੇ ਪਟਿਆਲਾ ਦਾ ਹੀ ਡੀ.ਆਈ.ਜੀ. ਲਗਾ ਦਿੱਤਾ ਗਿਆ ...

ਪੂਰੀ ਖ਼ਬਰ »

ਵਿਧਾਇਕ ਚੰਦੂਮਾਜਰਾ ਨੇ ਪੀ.ਏ.ਡੀ.ਬੀ ਚੋਣਾਂ ਰੱਦ ਕਰਨ ਦੀ ਕੀਤੀ ਮੰਗ

ਪਟਿਆਲਾ, 7 ਮਈ (ਧਰਮਿੰਦਰ ਸਿੰਘ ਸਿੱਧੂ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇੱਕ ਪਾਸੇ ਪਟਿਆਲਾ 'ਚ ਕੋਰੋਨਾ ਨੇ ਕਹਿਰ ਮਚਾਇਆ ਹੋਇਆ ਹੈ ਅਤੇ ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਲੋਕਾਂ ਦੀ ਜਾਨ ਤੋਂ ਜ਼ਿਆਦਾ ...

ਪੂਰੀ ਖ਼ਬਰ »

ਸੰਦੀਪ ਕੁਮਾਰ ਗਰਗ ਬਣੇ ਪਟਿਆਲਾ ਦੇ ਨਵੇਂ ਐੱਸ.ਐੱਸ.ਪੀ.

ਪਟਿਆਲਾ, 7 ਮਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਪੁਲਿਸ ਵਿਭਾਗ 'ਚ ਕੀਤੀਆਂ ਗਈਆਂ ੳੱੁਚ ਪੱਧਰੀ ਬਦਲੀਆਂ ਵਿਚ ਪਟਿਆਲਾ ਵਿਖੇ ਬਤੌਰ ਸੇਵਾਵਾਂ ਨਿਭਾ ਰਹੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਨੂੰ ਤਰੱਕੀ ਦੇ ਕੇ ਪਟਿਆਲਾ ਦਾ ਹੀ ਡੀ.ਆਈ.ਜੀ. ਲਗਾ ਦਿੱਤਾ ਗਿਆ ...

ਪੂਰੀ ਖ਼ਬਰ »

ਚੋਰੀ ਕਰਨ ਆਏ ਚੋਰ ਕਾਰ ਛੱਡ ਭੱਜੇ, ਮਾਮਲਾ ਦਰਜ

ਪਟਿਆਲਾ, 7 ਮਈ (ਧਰਮਿੰਦਰ ਸਿੰਘ ਸਿੱਧੂ)-ਥਾਣਾ ਤਿ੍ਪੜੀ ਦੀ ਪੁਲਿਸ ਕੋਲ ਹਰਪ੍ਰੀਤ ਸਿੰਘ ਵਾਸੀ ਮੇਹਰ ਸਿੰਘ ਕਲੋਨੀ ਨੇ ਦੱਸਿਆ ਕਿ ਉਸ ਦੀ ਸੱਸ ਸੁਰਿੰਦਰ ਕੌਰ ਵਾਸੀ ਤਿ੍ਪੜੀ ਪਿਛਲੇ ਦੋ ਮਹੀਨਿਆਂ ਤੋਂ ਬਿਮਾਰ ਹੋਣ ਕਾਰਨ ਆਪਣੀ ਲੜਕੀ ਕੋਲ ਰਹਿ ਰਹੀ ਹੈ | ਹਰਪ੍ਰੀਤ ਨੇ ...

ਪੂਰੀ ਖ਼ਬਰ »

ਕੋਵਿਡ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰੀ ਕਮੇਟੀ 'ਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਵੀ ਸ਼ਾਮਿਲ

ਪਟਿਆਲਾ, 7 ਮਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਰਿੱਟ ਪਟੀਸ਼ਨ ਨੰਬਰ 101, ਸੀ.ਆਰ.ਡਬਲਿਊ.ਪੀ.-242-2021 ਰਿਸ਼ੀ ਬਨਾਮ ਸਟੇਟ ਆਫ਼ ਹਰਿਆਣਾ ਐਂਡ ਅਦਰਜ਼ 'ਚ ਪੰਜਾਬ ਸਰਕਾਰ ਨੂੰ ਦਿੱਤੇ ਆਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ, ਪਟਿਆਲਾ ਵਲੋਂ ਸੈਸ਼ਨ 2021-22 ਲਈ ਪ੍ਰੋਫੈਸ਼ਨਲ ਕੋਰਸਾਂ ਦਾ ਪ੍ਰਾਸਪੈਕਟਸ ਜਾਰੀ

ਪਟਿਆਲਾ, 7 ਮਈ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਪਟਿਆਲਾ ਦੇ ਆਨਰੇਰੀ ਸਕੱਤਰ ਸੁਰਜੀਤ ਸਿੰਘ ਰੱਖੜਾ ਵਲੋਂ ਸੈਸ਼ਨ 2021-22 ਦੇ ਦਾਖ਼ਲੇ ਲਈ ਪ੍ਰੋਫੈਸ਼ਨਲ ਕੋਰਸਾਂ ਦਾ ਪ੍ਰਾਸਪੈਕਟਸ ਜਾਰੀ ਕੀਤਾ ਗਿਆ | ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਕਾਲਜ ਪਿ੍ੰਸੀਪਲ ਅਤੇ ...

ਪੂਰੀ ਖ਼ਬਰ »

ਜਨਤਕ ਹਿਤਾਂ ਨੂੰ ਦੇਖਦੇ ਹੋਏ ਕਰਫ਼ਿਊ ਸਮੇਂ 'ਚ ਤਬਦੀਲੀ ਕੀਤੀ ਜਾਵੇ-ਭੜੀ

ਭੜੀ, 7 ਮਈ (ਭਰਪੂਰ ਸਿੰਘ ਹਵਾਰਾ)-ਜਨਤਕ ਹਿਤਾਂ ਨੂੰ ਵੇਖਦੇ ਹੋਏ ਕਰਫ਼ਿਊ ਸਮੇਂ 'ਚ ਤਬਦੀਲੀ ਕੀਤੀ ਜਾਣੀ ਚਾਹੀਦੀ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਕੀਤ ਸਿੰਘ ਭੜੀ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਹਰਕੀਤ ਸਿੰਘ ਭੜੀ ਨੇ ਕਰਦਿਆਂ ਕਿਹਾ ਕਿ ਕਰਫ਼ਿਊ ਦੇ ...

ਪੂਰੀ ਖ਼ਬਰ »

ਹੁਣ ਵਪਾਰੀ ਤੇ ਕਿਸਾਨ ਇਕਜੁੱਟ ਹੋ ਆਉਣਗੇ ਸਰਕਾਰ ਸਾਹਮਣੇ

ਪਟਿਆਲਾ, 7 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਕੋਰੋਨਾ ਤੋਂ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਰੱਖਣ ਲਈ ਹੀ ਤਾਲਾਬੰਦੀ ਤੇ ਕਰਫ਼ਿਊ ਦਾ ਰਸਤਾ ਚੁੱਕੀ ਸਰਕਾਰ ਦੇ ਅੱਗੇ ਵਪਾਰੀਆਂ ਦੇ ਨਾਲ ਕਿਸਾਨਾਂ ਦਾ ਵਿਰੋਧ ਵੱਡੀ ਸਮੱਸਿਆ ਦੇ ਰੂਪ 'ਚ ਸਾਹਮਣੇ ਆਣ ਲੱਗ ਪਿਆ ਹੈ | ...

ਪੂਰੀ ਖ਼ਬਰ »

ਅੱਜ 3 ਫੀਡਰਾਂ ਦੇ ਖੇਤਰ ਦੀ ਬਿਜਲੀ ਬੰਦ ਰਹੇਗੀ

ਰਾਜਪੁਰਾ, 7 ਮਈ (ਜੀ.ਪੀ. ਸਿੰਘ)-ਬਿਜਲੀ ਨਿਗਮ ਦੇ ਸਥਾਨਕ ਉੱਪ ਮੰਡਲ ਅਫ਼ਸਰ (ਤਕਨੀਕੀ) ਰੋਹਿਤ ਕੁਮਾਰ ਨੇ ਦੱਸਿਆ ਕਿ 66 ਕੇ.ਵੀ. ਪੁਰਾਣਾ ਰਾਜਪੁਰਾ ਤੋਂ ਚੱਲਦੇ 11 ਕੇ.ਵੀ. ਵਾਟਰ ਵਰਕਸ, 11 ਕੇ.ਵੀ. ਅਨਾਜ ਮੰਡੀ, 11 ਕੇ.ਵੀ. ਪਟਿਆਲਾ ਰੋਡ ਫੀਡਰ ਦੀ ਸਪਲਾਈ ਜ਼ਰੂਰੀ ਮੁਰੰਮਤ ਕਾਰਨ 8 ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਜੁਆਇੰਟ ਐਕਸ਼ਨ ਕਮੇਟੀ ਵਲੋਂ ਅੱਜ ਫਿਰ ਦਿੱਤਾ ਗਿਆ ਧਰਨਾ

ਪਟਿਆਲਾ, 7 ਮਈ (ਕੁਲਵੀਰ ਸਿੰਘ ਧਾਲੀਵਾਲ)-ਜੁਆਇੰਟ ਐਕਸ਼ਨ ਕਮੇਟੀ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਦਫ਼ਤਰ ਦੇ ਸਾਹਮਣੇ ਅੱਜ ਫਿਰ ਤਨਖ਼ਾਹਾਂ, ਪੈਨਸ਼ਨਾਂ ਦੀ ਸਮੇਂ ਸਿਰ ਅਦਾਇਗੀ, ਪੰਜਾਬੀ ਯੂਨੀਵਰਸਿਟੀ ਨੂੰ ਗਰਾਂਟ ਅਤੇ ਯੂਨੀਵਰਸਿਟੀ ਦੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਜੁਆਇੰਟ ਐਕਸ਼ਨ ਕਮੇਟੀ ਵਲੋਂ ਅੱਜ ਫਿਰ ਦਿੱਤਾ ਗਿਆ ਧਰਨਾ

ਪਟਿਆਲਾ, 7 ਮਈ (ਕੁਲਵੀਰ ਸਿੰਘ ਧਾਲੀਵਾਲ)-ਜੁਆਇੰਟ ਐਕਸ਼ਨ ਕਮੇਟੀ ਵਲੋਂ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਦਫ਼ਤਰ ਦੇ ਸਾਹਮਣੇ ਅੱਜ ਫਿਰ ਤਨਖ਼ਾਹਾਂ, ਪੈਨਸ਼ਨਾਂ ਦੀ ਸਮੇਂ ਸਿਰ ਅਦਾਇਗੀ, ਪੰਜਾਬੀ ਯੂਨੀਵਰਸਿਟੀ ਨੂੰ ਗਰਾਂਟ ਅਤੇ ਯੂਨੀਵਰਸਿਟੀ ਦੀ ...

ਪੂਰੀ ਖ਼ਬਰ »

ਸਰਕਾਰ ਦੇ ਨਿਯਮਾਂ ਤੋਂ ਉਲਟ ਦੁਕਾਨਾਂ ਖੋਲ੍ਹਣ 'ਤੇ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ-ਸਾਹਿਬ ਸਿੰਘ ਵਿਰਕ

ਸਮਾਣਾ, 7 ਮਈ (ਹਰਵਿੰਦਰ ਸਿੰਘ ਟੋਨੀ)-ਸਥਾਨਕ ਸ਼ਹਿਰ 'ਚ ਅੱਜ ਕਿਸਾਨ ਆਗੂਆਂ ਵਲੋਂ ਸਨਿੱਚਰਵਾਰ ਤੇ ਐਤਵਾਰ ਨੂੰ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਮੁਨਾਦੀ ਕੀਤੀ ਜਾਣ ਸਬੰਧੀ ਗੱਲਬਾਤ ਕਰਦਿਆਂ ਥਾਣਾ ਸ਼ਹਿਰੀ ਦੇ ਮੁਖ ਅਫ਼ਸਰ ਇੰਸ: ਸਾਹਿਬ ਸਿੰਘ ਵਿਰਕ ਨੇ ਆਖਿਆ ਕਿ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਨੇ ਸਥਾਨਕ ਸ਼ਹਿਰ 'ਚ ਕੱਢਿਆ ਝੰਡਾ ਮਾਰਚ

ਸਮਾਣਾ, 7 ਮਾਈ (ਗੁਰਦੀਪ ਸ਼ਰਮਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ 8 ਮਈ ਨੂੰ ਸਮੁੱਚੇ ਪੰਜਾਬ ਦੀਆਂ ਸਾਰੀਆਂ ਦੁਕਾਨਾਂ ਖੋਲ੍ਹ ਕੇ ਲੌਕਡਾਊਨ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ, ਇਸ ਫ਼ੈਸਲੇ ਨੂੰ ਲਾਗੂ ਕਰਨ ਅਤੇ ਸ਼ਹਿਰ 'ਚ ਦੁਕਾਨਦਾਰਾਂ ਨੂੰ ...

ਪੂਰੀ ਖ਼ਬਰ »

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਕੋਵਿਡ-19 ਤੋਂ ਬਚਾਅ ਲਈ ਪੰਜਵਾਂ ਟੀਕਾਕਰਨ ਕੈਂਪ-ਆਰ.ਪੀ. ਪਾਂਡਵ

ਪਟਿਆਲਾ, 7 ਮਈ, (ਅਮਰਬੀਰ ਸਿੰਘ ਆਹਲੂਵਾਲੀਆ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀ.ਐਮ.ਡੀ ਏ. ਵੈਨੂੰ ਪ੍ਰਸਾਦ ਦੇ ਦਿਸ਼ਾਂ ਨਿਰਦੇਸ਼ਾਂ ਤੇ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਵਿਖੇ ਪੰਜਵਾ ਕੋਵਿਡ-19 ਤੋਂ ਬਚਾਓ ਲਈ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆਂ ਗਿਆ | ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਕਿਸਾਨ ਪਰਿਵਾਰ ਨੂੰ ਸੌਂਪਿਆ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ

ਭਾਦਸੋਂ, 7 ਮਈ (ਗੁਰਬਖ਼ਸ਼ ਸਿੰਘ ਵੜੈਚ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਿੰਡ ਸਿੰਬੜੋ ਦੇ ਕਿਸਾਨ ਜਸਵੰਤ ਸਿੰਘ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵਲੋਂ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ...

ਪੂਰੀ ਖ਼ਬਰ »

ਬੰਗਾਲ ਚੋਣਾਂ 'ਚ ਭਾਜਪਾ ਦੀ ਹਾਰ ਦਾ ਕਾਰਨ ਬਣਿਆ ਕਿਸਾਨੀ ਸੰਘਰਸ਼-ਵਿੱਕੀ ਬਾਛਲ

ਘਨੌਰ, 7 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਰੋਸ ਪੱਛਮੀ ਬੰਗਾਲ 'ਚ ਭਾਜਪਾ ਦੀ ਹਾਰ ਦਾ ਵੱਡਾ ਕਾਰਨ ਬਣਿਆ ਹੈ | ਪੱਛਮੀ ਬੰਗਾਲ ਦੀਆਂ ਚੋਣਾਂ 'ਚ ਪੰਜਾਬ ਦੇ ਕਿਸਾਨ ਆਗੂਆਂ ਨੇ ਭਰਵੀਆਂ ਰੈਲੀਆਂ ...

ਪੂਰੀ ਖ਼ਬਰ »

ਸਤਪਾਲ ਪੂਨੀਆ ਪੰਜੋਲਾ ਨੂੰ ਸਦਮਾ, ਪਿਤਾ ਸਵਰਗਵਾਸ

ਡਕਾਲਾ, 7 ਮਈ (ਪਰਗਟ ਸਿੰਘ ਬਲਬੇੜ੍ਹਾ)-ਹਲਕਾ ਸਨੌਰ ਦੇ ਸੀਨੀਅਰ ਅਕਾਲੀ ਆਗੂ ਅਤੇ ਮੈਂਬਰ ਬਲਾਕ ਸੰਮਤੀ ਸਤਪਾਲ ਸਿੰਘ ਪੂਨੀਆ ਪੰਜੋਲਾ ਨੂੰ ਉਸ ਸਮੇਂ ਗਹਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਉਜਾਗਰ ਸਿੰਘ ਪੂਨੀਆ ਦੋ ਦਿਨ ਬਿਮਾਰ ਰਹਿਣ ਉਪਰੰਤ ਅਚਾਨਕ ਸਦੀਵੀ ...

ਪੂਰੀ ਖ਼ਬਰ »

ਬੰਗਾਲ ਚੋਣਾਂ 'ਚ ਭਾਜਪਾ ਦੀ ਹਾਰ ਦਾ ਕਾਰਨ ਬਣਿਆ ਕਿਸਾਨੀ ਸੰਘਰਸ਼-ਵਿੱਕੀ ਬਾਛਲ

ਘਨੌਰ, 7 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਰੋਸ ਪੱਛਮੀ ਬੰਗਾਲ 'ਚ ਭਾਜਪਾ ਦੀ ਹਾਰ ਦਾ ਵੱਡਾ ਕਾਰਨ ਬਣਿਆ ਹੈ | ਪੱਛਮੀ ਬੰਗਾਲ ਦੀਆਂ ਚੋਣਾਂ 'ਚ ਪੰਜਾਬ ਦੇ ਕਿਸਾਨ ਆਗੂਆਂ ਨੇ ਭਰਵੀਆਂ ਰੈਲੀਆਂ ...

ਪੂਰੀ ਖ਼ਬਰ »

ਕਾਂਗਰਸ ਦੀ ਜ਼ਿਲ੍ਹਾ ਪੱਧਰੀ ਕੋਰੋਨਾ ਕੰਟਰੋਲ ਕਮੇਟੀ ਨੇ ਕੀਤੀ ਕੈਮਿਸਟ ਐਸੋਸੀਏਸ਼ਨ ਨਾਲ ਮੀਟਿੰਗ

ਪਟਿਆਲਾ, 7 ਮਈ (ਗੁਰਪ੍ਰੀਤ ਸਿੰਘ ਚੱਠਾ)-ਕੋਰੋਨਾ ਕੰਟਰੋਲ ਕਮੇਟੀ ਦੇ ਮੈਂਬਰਾਂ ਨੇ ਦਵਾਈਆਂ ਅਤੇ ਆਕਸੀਜਨ ਸਿਲੰਡਰਾਂ ਦੀ ਕਾਲਾਬਾਜ਼ਾਰੀ ਰੋਕਣ ਲਈ ਹੋਲਸੇਲ ਅਤੇ ਰਿਟੇਲ ਕੈਮਿਸਟ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ | ਕਮੇਟੀ ਦੇ ਮੈਂਬਰ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ...

ਪੂਰੀ ਖ਼ਬਰ »

ਰਾਜਪੁਰਾ 'ਚ ਮੋਬਾਈਲ ਤੇ ਇਲੈਕਟ੍ਰਾਨਿਕਸ ਐਸੋਸੀਏਸ਼ਨ ਵਲੋਂ ਦੁਕਾਨਾਂ ਨਾ ਖੋਲ੍ਹਣ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ

ਰਾਜਪੁਰਾ, 7 ਮਈ (ਜੀ.ਪੀ. ਸਿੰਘ)-ਅੱਜ ਰਾਜਪੁਰਾ ਦੀ ਮੋਬਾਇਲ ਐਸੋਸੀਏਸ਼ਨ ਅਤੇ ਇਲੈਕਟਿ੍ਕ ਐਸੋਸੀਏਸ਼ਨ ਦੇ ਚੇਅਰਮੈਨ ਵਰੁਨ ਕੁਮਾਰ, ਪ੍ਰਧਾਨ ਮਨੋਜ ਕੁਮਾਰ, ਸੰਜੀਵ ਧੰਮੀ, ਯੋਗੇਸ਼ ਕੱਕੜ ਦੀ ਸਾਂਝੀ ਅਗਵਾਈ ਹੇਠ ਦੁਕਾਨ ਮਾਲਕਾਂ ਨੇ ਪੰਜਾਬ ਸਰਕਾਰ ਵਲੋਂ ਕੋਰੋਨਾ ਕਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX