ਤਾਜਾ ਖ਼ਬਰਾਂ


ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  3 minutes ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  7 minutes ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  17 minutes ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  20 minutes ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  about 1 hour ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  about 1 hour ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  about 1 hour ago
ਪੁਰਾਣੀ ਸੰਸਦ ਦੀ ਇਮਾਰਤ ਵਿਚ ਇੰਨੀਆਂ ਸੀਟਾਂ ਨਹੀਂ ਹਨ, ਨਵੀਂ ਸੰਸਦ ਭਵਨ ਦੀ ਜ਼ਰੂਰਤ ਸੀ ਤੇ ਵਿਰੋਧੀ ਧਿਰ ਇਹ ਚੰਗੀ ਤਰ੍ਹਾਂ ਜਾਣਦੀ ਹੈ - ਅਰਜੁਨ ਰਾਮ ਮੇਘਵਾਲ
. . .  about 1 hour ago
ਬੀ.ਐਸ.ਐਫ਼. ਨੇ ਅਟਾਰੀ ਸਰਹੱਦ ਨੇੜੇ ਪਾਕਿ ਡਰੋਨ ਸੁਟਿਆ, ਹੈਰੋਇਨ ਦੀ ਖੇਖ ਅਤੇ ਇਕ ਸ਼ੱਕੀ ਕਾਬੂ
. . .  about 1 hour ago
ਅਟਾਰੀ, 28 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਪੁੱਲ ਮੋਰਾਂ ਕੰਜਰੀ ਧਨੋਏ ਖੁਰਦ ਦੇ ਖ਼ੇਤ ਵਿਚੋਂ ਬੀ.ਐਸ.ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਚਾਇਨਾ-ਮੇਡ ਕਵਾਡਕਾਪਟਰ ਡਰੋਨ ਬਰਾਮਦ ...
ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  about 1 hour ago
ਲੁਧਿਆਣਾ , 28 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ...
ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  about 3 hours ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  about 3 hours ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  about 4 hours ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  about 4 hours ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  about 4 hours ago
ਸਾਡਾ ਸੰਵਿਧਾਨ ਹੀ ਸਾਡਾ ਸੰਕਲਪ ਹੈ-ਪ੍ਰਧਾਨ ਮੰਤਰੀ
. . .  about 4 hours ago
ਸਮੇਂ ਦੀ ਮੰਗ ਸੀ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  about 4 hours ago
ਸਾਡਾ ਲੋਕਤੰਤਰ ਹੀ ਸਾਡੀ ਪ੍ਰੇਰਣਾ ਹੈ-ਪ੍ਰਧਾਨ ਮੰਤਰੀ
. . .  about 4 hours ago
ਨਵੇਂ ਟੀਚੇ ਤੈਅ ਕਰ ਰਿਹਾ ਹੈ ਨਵਾਂ ਭਾਰਤ-ਪ੍ਰਧਾਨ ਮੰਤਰੀ
. . .  about 4 hours ago
ਲੋਕਤੰਤਰ ਦਾ ਮੰਦਰ ਹੈ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  about 4 hours ago
ਜਦੋਂ ਭਾਰਤ ਅੱਗੇ ਵਧਦਾ ਹੈ ਤਾਂ ਦੁਨੀਆ ਅੱਗੇ ਵਧਦੀ ਹੈ-ਪ੍ਰਧਾਨ ਮੰਤਰੀ
. . .  about 4 hours ago
ਦੇਸ਼ ਦੀ ਵਿਕਾਸ ਯਾਤਰਾ 'ਚ ਅਮਰ ਹੋ ਜਾਂਦੇ ਹਨ ਕੁਝ ਪਲ-ਪ੍ਰਧਾਨ ਮੰਤਰੀ
. . .  about 4 hours ago
ਨਵਾਂ ਸੰਸਦ ਭਵਨ ਵਿਕਸਤ ਭਾਰਤ ਦੇ ਸੰਕਲਪ ਸਿੱਧ ਹੁੰਦੇ ਦੇਖੇਗਾ-ਪ੍ਰਧਾਨ ਮੰਤਰੀ
. . .  about 4 hours ago
28 ਮਈ ਦਾ ਦਿਨ ਦੇਸ਼ ਲਈ ਬਹੁਤ ਅਹਿਮ ਦਿਨ-ਪ੍ਰਧਾਨ ਮੰਤਰੀ
. . .  about 4 hours ago
ਪ੍ਰਧਾਨ ਮੰਤਰੀ ਵਲੋਂ 75 ਰੁਪਏ ਦਾ ਵਿਸ਼ੇਸ਼ ਸਿੱਕਾ ਜਾਰੀ
. . .  about 3 hours ago
ਨਵੀਂ ਦਿੱਲੀ, 28 ਮਈ-ਨਵੀਂ ਸੰਸਦ ਭਵਨ ਦੇ ਉਦਘਾਟਨ ਮੌਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 75 ਰੁਪਏ ਦਾ ਵਿਸ਼ੇਸ਼ ਸਿੱਕਾ ਜਾਰੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਦੇਸ਼ ਆਪਣੀ ਆਜ਼ਾਦੀ ਦਾ 75ਵਾਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553

ਫਰੀਦਕੋਟ

ਲੁਧਿਆਣਾ, ਬਠਿੰਡਾ, ਮੋਗਾ ਅਤੇ ਮਲੇਰਕੋਟਲੇ ਦੀਆਂ ਜੇਲ੍ਹਾਂ ਨੂੰ ਕੋਵਿਡ ਪਾਜ਼ੀਟਿਵ ਕੈਦੀਆਂ ਲਈ ਰਾਖਵਾਂ ਰੱਖਿਆ- ਸੁਖਜਿੰਦਰ ਸਿੰਘ ਰੰਧਾਵਾ

ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਕੋਵਿਡ ਮਹਾਂਮਾਰੀ ਦੀ ਆਈ ਦੂਜੀ ਖਤਰਨਾਕ ਲਹਿਰ ਦੇ ਮੱਦੇਨਜ਼ਰ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸੂਬੇ ਦੀਆਂ ਜੇਲ੍ਹਾਂ ਵਿਚ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਦਾ ਨਾਲ ਸਾਰੇ ਇਹਤਿਆਤ ਅਤੇ ਸੁਰੱਖਿਆ ...

ਪੂਰੀ ਖ਼ਬਰ »

ਨਰਿੰਦਰਪਾਲ ਸਿੰਘ ਨਿੰਦਾ ਨਗਰ ਕੌ ਾਸਲ ਫ਼ਰੀਦਕੋਟ ਦੇ ਪ੍ਰਧਾਨ ਬਣੇ

ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਅੱਜ ਨਗਰ ਕੌਂਸਲ ਫ਼ਰੀਦਕੋਟ ਦੇ ਨਵੇਂ ਚੁਣੇ ਗਏ ਕੌਂਸਲਰਾਂ ਵਲੋਂ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਫ਼ਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀ ਹਾਜ਼ਰੀ ਵਿਚ ਪ੍ਰਧਾਨ, ਸੀਨੀਅਰ ਉਪ ਪ੍ਰਧਾਨ ਅਤੇ ਉਪ ...

ਪੂਰੀ ਖ਼ਬਰ »

ਕਾਂਗਰਸੀ ਐੱਮ.ਸੀ. 'ਤੇ ਪਰਚਾ ਦਰਜ ਕਰਵਾਉਣ ਲਈ 'ਆਪ' ਦੇ ਮਹਿਲਾ ਵਿੰਗ ਨੇ ਲਗਾਇਆ ਧਰਨਾ

ਫ਼ਰੀਦਕੋਟ, 7 ਮਈ (ਸਰਬਜੀਤ ਸਿੰਘ)-ਆਮ ਆਦਮੀ ਪਾਰਟੀ ਦੀ ਸੂਬਾ ਆਗੂ ਗਗਨ ਅਨਮੋਲ 'ਤੇ ਕੀਤੀਆਂ ਗਈਆਂ ਇਤਰਾਜ਼ਯੋਗ ਟਿੱਪਣੀਆਂ ਦੇ ਕਥਿਤ ਦੋਸ਼ੀ ਇਥੋਂ ਦੇ ਇਕ ਐਮ.ਸੀ. ਵਿਰੁੱਧ ਕਾਰਵਾਈ ਨਾ ਕਰਨ ਖ਼ਿਲਾਫ਼ 'ਆਪ' ਦੀ ਮਹਿਲਾ ਵਿੰਗ ਵਲੋਂ ਅੱਜ ਇੱਥੇ ਜ਼ਿਲ੍ਹਾ ਪੁਲਿਸ ਮੁਖੀ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਪ੍ਰਧਾਨਗੀ ਚੋਣ 'ਤੇ ਬੋਲਿਆ ਅਕਾਲੀ ਦਲ

ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਅੱਜ ਫ਼ਰੀਦਕੋਟ ਵਿਖੇ ਨਗਰ ਕੌਂਸਲ ਦੀ ਪ੍ਰਧਾਨਗੀ ਚੋਣ 'ਤੇ ਆਪਣੀ ਪ੍ਰਤੀਕ੍ਰਮ ਦਿੰਦਿਆਂ ਸ੍ਰੋਮਣੀ ਅਕਾਲੀ ਦਲ ਵਲੋਂ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਦੋਸ਼ ਲਗਾਇਆ ਹੈ ਕਿ ਚੋਣ ਦੌਰਾਨ ਲੋਕਤੰਤਰ ਦਾ ਘਾਣ ਹੋਇਆ ਹੈ ਅਤੇ ਨਗਰ ਕੌਂਸਲ ਦੀ ਪ੍ਰਧਾਨਗੀ ਤੋਂ ਲੈ ਕੇ ਮੀਤ ਪ੍ਰਧਾਨ ਤੱਕ ਦਲਿਤ ਭਾਈਚਾਰੇ ਨੂੰ ਕੋਈ ਵੀ ਨੁਮਾਇੰਦਗੀ ਨਹੀਂ ਦਿੱਤੀ ਗਈ | ਉਨ੍ਹਾਂ ਇਹ ਵੀ ਕਿਹਾ ਕਿ ਚੋਣ ਦੌਰਾਨ ਕਾਂਗਰਸ ਦੀ ਫ਼ੁੱਟ ਸਾਹਮਣੇ ਆਈ | ਜੇਕਰ ਇਹ ਚੋਣ ਬੈਲਟ ਪੇਪਰ ਰਾਹੀਂ ਗੁਪਤ ਕਰਵਾਈ ਜਾਂਦੀ ਤਾਂ ਕਾਂਗਰਸ ਦਾ ਪ੍ਰਧਾਨ ਨਹੀਂ ਬਣ ਸਕਦਾ ਸੀ | ਅੱਜ ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਬੀਤੇ ਦਿਨੀਂ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ ਕੋਵਿਡ ਨੂੰ ਧਿਆਨ ਵਿਚ ਰੱਖਦਿਆਂ ਕੋਵਿਡ ਨਿਯਮਾਂ ਦੀ ਪਾਲਣਾ ਨੂੰ ਚੋਣਾਂ ਦੌਰਾਨ ਯਕੀਨੀ ਬਣਾਇਆ ਜਾਵੇ ਪ੍ਰੰਤੂ ਹੋਇਆ ਇਸਦੇ ਉਲਟ | ਕਿਸੇ ਵੀ ਨਗਰ ਕੌਂਸਲਰ ਅਤੇ ਚੋਣ ਅਮਲੇ ਨੇ ਕੋਵਿਡ ਨਿਯਮਾਂ ਦੀ ਪਾਲਣਾ ਨਹੀਂ ਕੀਤੀ | ਉਨ੍ਹਾਂ ਕਿਹਾ ਕਿ ਇਹ ਵੀ ਮੰਗ ਕੀਤੀ ਗਈ ਸੀ ਕਿ ਇਹ ਚੋਣ ਬੈਲਟ ਪੇਪਰ ਰਾਹੀਂ ਗੁਪਤ ਤੌਰ 'ਤੇ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਸਾਡੇ ਸਮਾਜ ਵਿਚ 35 ਫ਼ੀਸਦੀ ਵਰਗ ਦਲਿਤ ਅਤੇ ਪਿਛੜੇ ਵਰਗ ਦਾ ਹੈ ਪ੍ਰੰਤੂ ਅਫ਼ਸੋਸ ਦੀ ਗੱਲ ਹੈ ਕਿ ਨਗਰ ਕੌਂਸਲ ਦੇ ਕਿਸੇ ਵੀ ਪਦ 'ਤੇ ਇਸ ਭਾਈਚਾਰੇ ਨੂੰ ਨੁਮਾਇੰਦਗੀ ਨਹੀਂ ਦਿੱਤੀ ਗਈ ਜਦੋਂ ਕਿ ਕਾਂਗਰਸ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ 35 ਫ਼ੀਸਦੀ ਕਾਗਜ਼ ਦਲਿਤ ਭਾਈਚਾਰੇ ਦੀ ਭਲਾਈ ਲਈ ਕਾਲੇ ਕੀਤੇ ਸਨ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਪਿਛਲੇ ਮਹੀਨੇ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਮੌਕੇ ਜਲੰਧਰ ਵਿਖੇ ਐਲਾਨ ਕੀਤਾ ਸੀ ਕਿ ਜਦੋਂ ਪੰਜਾਬ ਅੰਦਰ ਅਕਾਲੀ ਦਲ ਦੀ ਸਰਕਾਰ ਬਣੇਗੀ ਤਾਂ ਰਾਜ ਦਾ ਉਪ ਮੁੱਖ ਮੰਤਰੀ ਦਲਿਤ ਵਰਗ ਵਿਚੋਂ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਦਾ ਕਹਿਣੀ ਅਤੇ ਕਰਨੀ ਵੀ ਜ਼ਮੀਨ ਆਸਮਾਨ ਦਾ ਅੰਤਰ ਹੈ | ਇਹੀ ਕਾਰਨ ਹੈ ਕਿ ਨਗਰ ਕੌਂਸਲ ਦੀ ਚੋਣ ਵਿਚ ਦਲਿਤ ਵਰਗ ਨੂੰ ਬੇਧਿਆਨ ਕੀਤਾ ਗਿਆ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤੀਸ਼ ਗਰੋਵਰ, ਨਗਰ ਕੌਂਸਲਰਾਂ ਵਿਚ ਵਿਜੈ ਛਾਬੜਾ, ਵਿਕਾਸ ਕੁਮਾਰ ਵਿੱਕੀ, ਬਲਜੀਤ ਤੋਂ ਇਲਾਵਾ ਰਿੰਕੂ ਸਮਾਧਾਂਵਾਲਾ, ਅਮਨ ਵੜਿੰਗ, ਗੁਰਪ੍ਰੀਤ ਸਿੰਘ ਸੰਧੂ, ਹਰਿੰਦਰ ਸਿੰਘ ਕਾਲਾ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸੁਰਜੀਤ ਸਿੰਘ ਬਾਬਾ ਦੇ ਪ੍ਰਧਾਨ ਤੇ ਜੀਤੂ ਬਾਂਸਲ ਆੜ੍ਹਤੀਆ ਦੇ ਮੀਤ ਪ੍ਰਧਾਨ ਬਣਨ 'ਤੇ ਕਾਂਗਰਸੀ ਵਰਕਰਾਂ ਵਲੋਂ ਸਵਾਗਤ

ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਤੇ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਨਜ਼ਦੀਕੀ ਜੈਤੋ ਦੇ ਕੌਂਸਲਰ ਸੁਰਜੀਤ ਸਿੰਘ ਬਾਬਾ ਨੂੰ ਨਗਰ ਕੌਂਸਲ ਜੈਤੋ ਦਾ ਪ੍ਰਧਾਨ ਅਤੇ ਜਤਿੰਦਰ ਕੁਮਾਰ ਜੀਤੂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਆਨਲਾਈਨ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨਾਲ ਆਨਲਾਈਨ ਮਾਧਿਅਮ ਰਾਹੀਂ ਮੀਟਿੰਗ ਕਰਕੇ ਕੋਰੋਨਾ ਵਾਇਰਸ ਦੇ ਹਾਲਾਤਾਂ ਦਾ ...

ਪੂਰੀ ਖ਼ਬਰ »

ਮਲੋਟ ਪੁਲਿਸ ਨੇ ਬਿਨਾਂ ਮਨਜ਼ੂਰੀ ਤੋਂ ਦੁਕਾਨਾਂ ਖੋਲ੍ਹਣ ਵਾਲਿਆਂ 'ਤੇ ਕੀਤੇ ਪਰਚੇ ਦਰਜ

ਮਲੋਟ, 7 ਮਈ (ਪਾਟਿਲ)-ਕੋਰੋਨਾ ਵਰਗੀ ਭਿਅੰਕਰ ਮਹਾਂਮਾਰੀ ਦੌਰਾਨ ਵੀ ਲੋਕ ਪ੍ਰਸ਼ਾਸਨ ਦਾ ਸਹਿਯੋਗ ਨਾ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਅਤੇ ਡੀ.ਸੀ. ਸ੍ਰੀ ਮੁਕਤਸਰ ਸਾਹਿਬ ਦੇ ਹੁਕਮਾਂ ਨੂੰ ਟਿੱਚ ਜਾਣਦੇ ਹਨ | ਅਜਿਹੇ ਹੀ ਮਾਮਲੇ ਤਹਿਤ ਮਲੋਟ ਪੁਲਿਸ ਨੇ ਜਿੱਥੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਕਾਰਨ 4 ਹੋਰ ਮੌਤਾਂ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 4 ਹੋਰ ਮਰੀਜ਼ਾਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕਾਂ ਵਿਚ 35 ਸਾਲ ਦਾ ਵਿਅਕਤੀ ਸ੍ਰੀ ਮੁਕਤਸਰ ਸਾਹਿਬ, 70 ਸਾਲ ਦਾ ਵਿਅਕਤੀ ਪਿੰਡ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਕੋਰੋਨਾ ਦੇ 148 ਨਵੇਂ ਮਾਮਲੇ ਆਏ, ਦੋ ਮਰੀਜ਼ਾਂ ਦੀ ਮੌਤ

ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 148 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ ਦੋ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ...

ਪੂਰੀ ਖ਼ਬਰ »

ਪਲਾਜ਼ਮਾ ਦਾਨ ਕਰਨਾ ਸਭ ਤੋਂ ਵੱਡਾ ਮਹਾਦਾਨ-ਸੰਧੂ

ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਯੂਥ ਅਕਾਲੀ ਦਲ ਦੇ ਸ਼੍ਰੋਮਣੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਦਿਸ਼ਾ ਨਿਰਦੇਸ਼ਾਂ ਨੂੰ ਅੱਗੇ ਤੋਰਦਿਆਂ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਗੁਰਕੰਵਲਜੀਤ ਸਿੰਘ ਸੰਧੂ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਕਿਸੇ ਵੀ ...

ਪੂਰੀ ਖ਼ਬਰ »

ਵਿਕਾਸ ਮਿਸ਼ਨ ਦੀਆਂ ਕੋਸ਼ਿਸ਼ਾਂ ਸਦਕਾ ਵਿਭਾਗ ਨੇ ਪਾਣੀ ਲਈ ਕੀਤੇ ਬਦਲਵੇਂ ਪ੍ਰਬੰਧ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਗਰਮੀ ਦੇ ਇਸ ਮੌਸਮ ਵਿਚ ਸ਼ਹਿਰ ਨਿਵਾਸੀ ਕਰੀਬ ਇਕ ਮਹੀਨੇ ਤੋਂ ਵਾਟਰ ਵਰਕਸ ਦੇ ਪਾਣੀ ਨੂੰ ਤਰਸ ਰਹੇ ਹਨ | ਨਹਿਰੀ ਬੰਦੀ ਦੌਰਾਨ ਸਥਾਨਕ ਜਨ ਸਿਹਤ ਵਿਭਾਗ ਕੋਲ ਕੋਈ ਬਦਲਵਾਂ ਪ੍ਰਬੰਧ ਨਾ ਹੋਣ ਕਰਕੇ ਲੋਕਾਂ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਆਕਸੀਜਨ ਪਲਾਂਟ ਨੂੰ ਮੁੜ ਚਾਲੂ ਕਰਵਾਉਣ ਵਾਲਿਆਂ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਰੀਨ ਗੈੱਸ ਪ੍ਰਾਈਵੇਟ ਲਿਮਟਿਡ ਪਿੰਡ ਲੁਬਾਣਿਆਂਵਾਲੀ ਦਾ ਬੰਦ ਪਿਆ ਆਕਸੀਜਨ ਪਲਾਂਟ ਨੂੰ ਮੁੜ ਵਰਤੋਂ ਯੋਗ ਬਣਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਅੱਜ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਬਰੀਵਾਲਾ ਦੀ ਅਨਾਜ ਮੰਡੀ ਵਿਚ ਲੱਗਾ ਕੋਰੋਨਾ ਜਾਂਚ ਕੈਂਪ-95 ਨਮੂਨੇ ਲਏ

ਮੰਡੀ ਬਰੀਵਾਲਾ, 7 ਮਈ (ਨਿਰਭੋਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿਚ ਬਰੀਵਾਲਾ ਪੁਲਿਸ ਅਤੇ ਸਿਹਤ ਵਿਭਾਗ ਦੀ ਟੀਮ ਨੇ ਬਰੀਵਾਲਾ ਦੀ ਦਾਣਾ ਮੰਡੀ ਵਿਚ ਕੋਰੋਨਾ ਜਾਂਚ ਕੈਂਪ ਲਾਇਆ ਗਿਆ ਅਤੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਮੁੱਖ ਮੰਤਰੀ ਦੇ ਹੁਕਮਾਂ ਦੇ ਵਿਰੁੱਧ ਸਟਾਫ਼ ਨੂੰ ਸਕੂਲਾਂ 'ਚ ਬੁਲਾਉਣ ਦੇ ਹੁਕਮਾਂ ਦੀ ਨਿਖੇਧੀ

ਮਲੋਟ, 7 ਮਈ (ਪਾਟਿਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਦੇ ਪ੍ਰਧਾਨ ਮਨੋਹਰ ਲਾਲ ਸ਼ਰਮਾ, ਜਨਰਲ ਸਕੱਤਰ ਮਨਜੀਤ ਸਿੰਘ ਥਾਂਦੇਵਾਲਾ, ਪ੍ਰੈੱਸ ਸਕੱਤਰ ਪਰਮਜੀਤ ਸਿੰਘ, ਸਰਪ੍ਰਸਤ ਕੁਲਵਿੰਦਰ ਸਿੰਘ ਨੇ ਸਿੱਖਿਆ ਵਿਭਾਗ ਵਲੋਂ ਸਕੂਲਾਂ ਵਿਚ 50 ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ 'ਚ ਆਉਣ ਵਾਲੇ ਸਾਰੇ ਵਿਅਕਤੀ ਜਲਦੀ ਸੈਂਪਲਿੰਗ ਕਰਵਾਉਣ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਤੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ ਅਤੇ ਡਿਪਟੀ ਕਮਿਸ਼ਨਰ ਤੇ ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ-19 ਤੋਂ ਬਚਾਉਣ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਡੀ.ਟੀ.ਐੱਫ਼. ਵਲੋਂ ਪ੍ਰੀ-ਪ੍ਰਾਇਮਰੀ ਜਮਾਤਾਂ ਨੂੰ ਸੈਕੰਡਰੀ ਸਕੂਲਾਂ 'ਚ ਸ਼ੁਰੂ ਕਰਕੇ ਪ੍ਰਾਇਮਰੀ ਸਿੱਖਿਆ ਤੰਤਰ ਦਾ ਉਜਾੜਾ ਕਰਨ ਦਾ ਸਖ਼ਤ ਵਿਰੋਧ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ਼.) ਪੰਜਾਬ ਨੇ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਦਾਖਲਾ ਸੈਕੰਡਰੀ ਸਕੂਲਾਂ ਵਿਚ ਕਰਨ ਦੀ ਪ੍ਰਕਿਰਿਆ ਸਬੰਧੀ ਸਿੱਖਿਆ ਵਿਭਾਗ ਵਲੋਂ ਕੀਤੇ ਜਾ ...

ਪੂਰੀ ਖ਼ਬਰ »

ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਮਾਡਰਨ ਜੇਲ੍ਹ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਕੋਵਿਡ ਮਹਾਂਮਾਰੀ ਦੀ ਆਈ ਦੂਜੀ ਖ਼ਤਰਨਾਕ ਲਹਿਰ ਦੇ ਮੱਦੇਨਜ਼ਰ ਪੰਜਾਬ ਦੇ ਜੇਲ੍ਹ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸੂਬੇ ਦੀਆਂ ਜੇਲ੍ਹਾਂ ਵਿਚ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਨਾਲ ਸਾਰੇ ਅਹਿਤਿਆਤ ...

ਪੂਰੀ ਖ਼ਬਰ »

ਰੂਰਲ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਸੌ ਾਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਰੂਰਲ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਅੱਜ ਆਪਣੀਆਂ ਮੰਗਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਬਿੰਦਰ ਸਿੰਘ ਸਰਾਓਾ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਉਪਰੰਤ ਜਾਣਕਾਰੀ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 7 ਮਈ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਮੋਟਰਸਾਇਕਲ ਚੋਰੀ ਕਰਨ ਦੇ ਦੋਸ਼ 'ਚ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਰਮੇਸ਼ ਕੁਮਾਰ ਡਾਬਲਾ ਵਾਸੀ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਅੱਜ ਬਿਜਲੀ ਸਪਲਾਈ ਬੰਦ ਰਹੇਗੀ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਵਧੀਕ ਨਿਗਰਾਨ ਇੰਜੀਨੀਅਰ ਪੀ.ਐੱਸ.ਪੀ.ਸੀ.ਐੱਲ. ਵੰਡ ਮੰਡਲ ਸ੍ਰੀ ਮੁਕਤਸਰ ਸਾਹਿਬ ਇੰਜੀ: ਪਰਮਪਾਲ ਸਿੰਘ ਬੁੱਟਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 132 ਕੇ.ਵੀ. ਸਬ ਸਟੇਸ਼ਨ ਸ੍ਰੀ ਮੁਕਤਸਰ ਸਾਹਿਬ ਦੇ 132/11 ਕੇ.ਵੀ. ...

ਪੂਰੀ ਖ਼ਬਰ »

9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 7 ਮਈ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਇਤਲਾਹ ਦਿੱਤੀ ...

ਪੂਰੀ ਖ਼ਬਰ »

2400 ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 7 ਮਈ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 2400 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਥਾਣੇਦਾਰ ਗੁਰਲਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਮੰਡੀ ਬਰੀਵਾਲਾ, 7 ਮਈ (ਨਿਰਭੋਲ ਸਿੰਘ)-ਬਰੀਵਾਲਾ-ਸਰਾਏਨਾਗਾ ਸੜਕ ਦੇ ਕਿਨਾਰੇ ਿਲੰਕ ਡਰੇਨ ਸਰਾਏਨਾਗਾ ਦੇ ਨਜ਼ਦੀਕ ਪਈ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਨੂੰ ਸੂਚਨਾ ਮਿਲਣ ਉਪਰੰਤ ਬਰੀਵਾਲਾ ਦੀ ਪੁਲਿਸ ਨੇ ਕਬਜ਼ੇ ਵਿਚ ਲੈ ਕੇ ਸ੍ਰੀ ਮੁਕਤਸਰ ਸਾਹਿਬ ਭੇਜ ਦਿੱਤਾ ਹੈ | ...

ਪੂਰੀ ਖ਼ਬਰ »

ਦਿਨ-ਰਾਤ ਦੀ ਪ੍ਰਵਾਹ ਕੀਤੇ ਬਿਨਾਂ ਸੇਵਾਵਾਂ ਨਿਭਾਅ ਰਹੇ ਹਨ ਸਿਹਤ ਕਾਮੇ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਅੱਜ ਦੇ ਹਾਲਾਤ ਵਿਚ ਸਿਹਤ ਵਿਭਾਗ ਫ਼ਰੰਟ ਲਾਈਨ 'ਤੇ ਕੰਮ ਕਰ ਰਿਹਾ ਹੈ | ਸਿਹਤ ਵਿਭਾਗ ਦੇ ਕਾਮੇ ਮੂਹਰਲੀ ਕਤਾਰ ਵਿਚ ਖੜ੍ਹ ਕੇ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ | ਕੋਰੋਨਾ ਸ਼ੱਕੀ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਦੀ ਟੀਮ ਵਲੋਂ ਕਰਵਾਇਆ ਗਿਆ ਟੀਕਾਕਰਨ

ਸ੍ਰੀ ਮੁਕਤਸਰ ਸਾਹਿਬ, 7 ਮਈ (ਹਰਮਹਿੰਦਰ ਪਾਲ)-ਨਹਿਰੂ ਯੁਵਾ ਕੇਂਦਰ ਦੇ ਕੋਆਰਡੀਨੇਟਰ ਕੋਮਲ ਨਿਗਮ ਦੀ ਅਗਵਾਈ ਹੇਠ ਮੁਕਤੀਸਰ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਨਹਿਰੂ ਯੁਵਾ ਕੇਂਦਰ ਦੇ ਸਟਾਫ਼ ਨੇ ਕੋਰੋਨਾ ਤੋਂ ਬਚਣ ਲਈ ਟੀਕਾਕਰਨ ਕਰਵਾਇਆ | ਇਸ ਮੌਕੇ ਮੁਕਤੀਸਰ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਕੋਰੋਨਾ ਦੇ 5400 ਟੀਕੇ ਲਵਾਏ

ਲੰਬੀ, 7 ਮਈ (ਸ਼ਿਵਰਾਜ ਸਿੰਘ ਬਰਾੜ)-ਕਮਿਊਨਿਟੀ ਹੈਲਥ ਸੈਂਟਰ ਲੰਬੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਹਲਕੇ ਭਰ ਵਿਚ ਕੋਰੋਨਾ ਦੇ ਟੀਕੇ ਲਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਸ਼ੁਰੂ ਕੀਤੀ ਗਈ ਹੈ | ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ...

ਪੂਰੀ ਖ਼ਬਰ »

ਕੋਰੋਨਾ ਨਾਲ ਪਤੀ-ਪਤਨੀ ਦੀ ਮੌਤ

ਲੰਬੀ, 7 ਮਈ (ਸ਼ਿਵਰਾਜ ਸਿੰਘ ਬਰਾੜ)-ਕੋਰੋਨਾ ਮਹਾਂਮਾਰੀ ਦਾ ਕਹਿਰ ਪਿੰਡ ਦਿਉਣਖੇੜਾ ਦੇ ਪਰਿਵਾਰ 'ਤੇ ਅਜਿਹਾ ਪਿਆ ਕਿ ਤਿੰਨ ਦਿਨਾਂ ਵਿਚ ਕੋਰੋਨਾ ਵਾਇਰਸ ਨਾਲ ਪਤੀ-ਪਤਨੀ ਦੀ ਮੌਤ ਹੋ ਗਈ ਹੈ | ਪਿੰਡ ਦਿਉਣਖੇੜਾ ਦੇ ਸਾਬਕਾ ਸਰਪੰਚ ਤੇਜਿੰਦਰ ਸਿੰਘ ਮਾਨ ਦੀ ਪਤਨੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੇ ਔਰਤ ਵਿੰਗ ਦੀ 30 ਮੈਂਬਰੀ ਕਮੇਟੀ ਦਾ ਗਠਨ

ਫ਼ਰੀਦਕੋਟ, 7 ਮਈ (ਸਰਬਜੀਤ ਸਿੰਘ)-ਅੱਜ ਪਿੰਡ ਦੀਪ ਸਿੰਘ ਵਾਲਾ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਔਰਤ ਵਿੰਗ ਦੀ 30 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ | ਚੁਣੀ ਹੋਈ ਕਮੇਟੀ ਨੇ 8 ਮਈ ਨੂੰ ਪੰਜਾਬ ਸਰਕਾਰ ਦਾ ਲਾਇਆ ਲਾਕਡਾਊਨ ਪਿੰਡ ਵਿਚ ਤੋੜਨ ਅਤੇ 12 ਮਈ ਨੂੰ ਦਿੱਲੀ ਦੇ ...

ਪੂਰੀ ਖ਼ਬਰ »

ਜਲਾਲੇਆਣਾ ਨਿਵਾਸੀਆਂ ਵਲੋਂ ਨਸ਼ਾ ਤਸਕਰੀ ਨੂੰ ਰੋਕਣ ਲਈ ਵਚਨਬੱਧਤਾ

ਕੋਟਕਪੂਰਾ, 7 ਮਈ (ਮੋਹਰ ਸਿੰਘ ਗਿੱਲ)-ਨਸ਼ੇ ਦੀ ਓਵਰਡੋਜ਼ ਕਾਰਨ ਸਦੀਵੀ ਵਿਛੋੜਾ ਦੇ ਗਏ ਪਿੰਡ ਜਲਾਲੇਆਣਾ ਦੇ ਨੌਜਵਾਨ ਅਮਰਿੰਦਰ ਸਿੰਘ ਬਰਾੜ ਪੁੱਤਰ ਜਸਪਾਲ ਸਿੰਘ ਫ਼ੌਜੀ ਦੀ ਅੰਤਿਮ ਅਰਦਾਸ ਮੌਕੇ ਪਿੰਡ ਵਾਸੀਆਂ ਨੇ ਪ੍ਰਣ ਕੀਤਾ ਕਿ ਉਹ ਆਪਣੇ ਪਿੰਡ ਦੇ ਨੌਜਵਾਨਾਂ ਤੇ ...

ਪੂਰੀ ਖ਼ਬਰ »

ਕੋਰੋਨਾ ਸੰਕਟ ਕਾਰਨ ਕਿਸਾਨੀ ਕਰਜ਼ਿਆਂ ਦੀ ਵਸੂਲੀ ਅਗਲੀ ਫ਼ਸਲ ਤੱਕ ਮੁਲਤਵੀ ਕੀਤੀ ਜਾਵੇ-ਵਿਧਾਇਕ ਸੰਧਵਾਂ

ਕੋਟਕਪੂਰਾ, 7 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਵਿਧਾਇਕ ਕੋਟਕਪੂਰਾ ਨੇ ਪੰਜਾਬ ਸਰਕਾਰ ਨੂੰ ਸਲਾਹ ਦਿੱਤੀ ਹੈ ਕਿ ਕੋਰੋਨਾ ਸੰਕਟ ਦੇ ਮੱਦੇਨਜ਼ਰ ਖੇਤੀ ਕਰਜ਼ਿਆਂ ਦੀ ਵਸੂਲੀ ਦਾ ਕੰਮ ਅਗਲੀ ...

ਪੂਰੀ ਖ਼ਬਰ »

ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀਜ਼ ਦੀ ਮੀਟਿੰਗ

ਕੋਟਕਪੂਰਾ, 7 ਮਈ (ਮੇਘਰਾਜ, ਮੋਹਰ ਗਿੱਲ)-ਪ੍ਰਧਾਨ ਓਾਕਾਰ ਗੋਇਲ ਦੀ ਪ੍ਰਧਾਨਗੀ ਹੇਠ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀਜ਼ ਕੋਟਕਪੂਰਾ ਦੇ ਸੀਨੀਅਰ ਮੈਂਬਰਾਂ ਦੀ ਮੀਟਿੰਗ ਹੋਈ | ਮੀਟਿੰਗ 'ਚ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਲੋਂ ਵਪਾਰੀ ਆਗੂਆਂ ਨਾਲ ਕੀਤੀ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਵਲੋਂ ਲਗਾਤਾਰ ਚੌਥੇ ਦਿਨ ਵੀ ਮੁਕੰਮਲ ਹੜਤਾਲ

ਬਾਜਾਖਾਨਾ, 7 ਮਈ (ਜੀਵਨ ਗਰਗ)-ਰੈਗੂਲਰ ਹੋਣ ਦੀ ਮੰਗ ਲਈ ਅੱਜ ਕੱਚੇ ਸਿਹਤ ਮੁਲਾਜ਼ਮਾਂ ਵਲੋਂ ਲਗਾਤਾਰ ਚੌਥੇ ਦਿਨ ਮੁਕੰਮਲ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਕੌਮੀ ਸਿਹਤ ਮਿਸ਼ਨ ਤਹਿਤ ਕੰਮ ਕਰਦੇ ਡਾਕਟਰਾਂ, ਸਟਾਫ਼ ਨਰਸਾਂ, ਏ. ਐਨ. ਐਮ., ਲੈਬ ...

ਪੂਰੀ ਖ਼ਬਰ »

ਥੈਲੇਸੀਮੀਆ ਪੀੜਤ ਬੱਚਿਆਂ ਨੂੰ ਦਵਾਈਆਂ ਨਾ ਮਿਲਣ ਕਾਰਨ ਮਾਪੇ ਪ੍ਰੇਸ਼ਾਨ

ਕੋਟਕਪੂਰਾ, 7 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਥੈਲੇਸੀਮੀਆ ਪੀੜ੍ਹਤ ਬੱਚਿਆਂ ਨੂੰ ਉਨ੍ਹਾਂ ਦੀ ਲੋੜ ਮੁਤਾਬਿਕ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ, ਜੋ ਪੂਰੇ ਪੰਜਾਬ ਭਰ ਵਿਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ...

ਪੂਰੀ ਖ਼ਬਰ »

ਕੋਰੋਨਾ ਕਾਲ ਦੀ ਔਖੀ ਘੜੀ 'ਚ ਪੰਜਾਬ ਨਾਲ ਕੇਂਦਰ ਸਰਕਾਰ ਦਾ ਮਤਰੇਆ ਸਲੂਕ ਮੰਦਭਾਗਾ-ਕੈਬਨਿਟ ਮੰਤਰੀ ਆਸ਼ੂ, ਕਿੱਕੀ ਢਿੱਲੋਂ

ਬਰਗਾੜੀ, 7 ਮਈ (ਲਖਵਿੰਦਰ ਸ਼ਰਮਾ)-ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਤੇ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਬਰਗਾੜੀ ਵਿਖੇ ਸੀਨੀਅਰ ਕਾਂਗਰਸੀ ਆਗੂ ਹਿਰਦੇਪਾਲ ਸਿੰਘ ਭਲੂਰੀਆ ਅਤੇ ਸਰਪੰਚ ...

ਪੂਰੀ ਖ਼ਬਰ »

ਸਮੂਹ ਕਿਸਾਨ ਜਥੇਬੰਦੀਆਂ ਵਲੋਂ ਦੁਕਾਨਦਾਰਾਂ ਨੂੰ ਤਾਲਾਬੰਦੀ ਦੌਰਾਨ ਦੁਕਾਨਾਂ ਖੋਲ੍ਹਣ ਦੀ ਅਪੀਲ

ਸਾਦਿਕ, 7 ਮਈ (ਆਰ.ਐਸ.ਧੁੰਨਾ)-ਪਿਛਲੇ ਲੰਮੇ ਸਮੇਂ ਤੋਂ ਕਿਸਾਨ ਮਾਰੂ ਬਿੱਲਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ ਦੁਕਾਨਦਾਰਾਂ ਦਾ ਸਾਥ ਦਿੰਦਿਆਂ ਸਰਕਾਰਾਂ ਵਲੋਂ ਕੀਤੀ ਗਈ ਤਾਲਾਬੰਦੀ ਦੇ ਵਿਰੋਧ 'ਚ 8 ...

ਪੂਰੀ ਖ਼ਬਰ »

ਨਗਰ ਕੌ ਾਸਲ ਜੈਤੋ ਦੇ ਪ੍ਰਧਾਨ ਦੀ ਚੋਣ ਮੌਕੇ ਖੁੱਲ੍ਹ ਕੇ ਕਾਂਗਰਸ ਦੀ ਫੁੱਟ ਆਈ ਸਾਹਮਣੇ

ਜੈਤੋ, 7 ਮਈ (ਗੁਰਚਰਨ ਸਿੰਘ ਗਾਬੜੀਆ)-ਜੈਤੋ ਵਿਖੇ ਕਾਂਗਰਸ ਦੀ ਆਪਸੀ ਫੁੱਟ ਉੱਭਰਕੇ ਸਾਹਮਣੇ ਆ ਗਈ ਜਦ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ 17 ਕੌਂਸਲਰਾਂ ਵਾਲੀ ਜੈਤੋ ਨਗਰ ਕੌਂਸਲ ਦੀ ਪ੍ਰਧਾਨਗੀ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਤੇ ...

ਪੂਰੀ ਖ਼ਬਰ »

ਕੋਰੋਨਾ ਹਦਾਇਤਾਂ ਦੀ ਉਲੰਘਣਾ 'ਤੇ ਨਿੱਜੀ ਹਸਪਤਾਲ 'ਚ ਛਾਪੇਮਾਰੀ

ਗਿੱਦੜਬਾਹਾ, 7 ਮਈ (ਪਰਮਜੀਤ ਸਿੰਘ ਥੇੜ੍ਹੀ)-ਕੋੋਰੋਨਾ ਮਹਾਂਮਾਰੀ ਦੀਆਂ ਹਦਾਇਤਾਂ ਦੀ ਉਲੰਘਣਾ ਨੂੰ ਲੈ ਕੇ ਗਿੱਦੜਬਾਹਾ ਦੇ ਐਸ.ਡੀ.ਐਮ. ਓਮ ਪ੍ਰਕਾਸ਼, ਗਿੱਦੜਬਾਹਾ ਦੇ ਐਸ. ਐਮ. ਓ. ਪਰਵਜੀਤ ਸਿੰਘ ਗੁਲਾਟੀ ਤੇ ਗਿੱਦੜਬਾਹਾ ਦੇ ਡੀ.ਐਸ.ਪੀ. ਨਰਿੰਦਰ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਸਾਰੇ ਬਾਜ਼ਾਰ 9 ਤੋਂ 3 ਵਜੇ ਤੱਕ ਖੁੱਲ੍ਹਣਗੇ-ਡੀ.ਸੀ.

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਵਪਾਰ ਮੰਡਲ ਨਾਲ ਮੀਟਿੰਗ ਕਰਨ ਮਗਰੋਂ 'ਅਜੀਤ' ਨਾਲ ਗੱਲਬਾਤ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਨੇ ਦੱਸਿਆ ਕਿ ਸੋਮਵਾਰ ਤੋਂ ਸ਼ੱੁਕਰਵਾਰ ਤੱਕ ਸਾਰੇ ਦੁਕਾਨਾਂ 9 ਤੋਂ 3 ...

ਪੂਰੀ ਖ਼ਬਰ »

ਤੇਜਿੰਦਰ ਸਿੰਘ ਭਾਰਤੀ ਕਿਸਾਨ ਯੂਨੀਅਨ (ਮਾਨਸਾ) ਲੰਬੀ ਬਲਾਕ ਦੇ ਪ੍ਰਧਾਨ ਨਿਯੁਕਤ

ਲੰਬੀ, 7 ਮਈ (ਸ਼ਿਵਰਾਜ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਦੀ ਅਗਵਾਈ ਵਿਚ ਲੰਬੀ ਵਿਖੇ ਹੋਈ ਮੀਟਿੰਗ ਵਿਚ ਤੇਜਿੰਦਰ ਸਿੰਘ (ਲੱਡੂ ਮਾਨ) ਨੂੰ ਬਲਾਕ ਲੰਬੀ ਦਾ ਸਰਬਸੰਮਤੀ ਨਾਲ ਪ੍ਰਧਾਨ ਬਣਾ ਦਿੱਤਾ ਗਿਆ ਹੈ | ਇਸ ਮੌਕੇ ...

ਪੂਰੀ ਖ਼ਬਰ »

ਘਰੇਲੂ ਔਰਤਾਂ ਨੇ ਵੀ ਤਾਲਾਬੰਦੀ ਦੇ ਵਿਰੋਧ 'ਚ ਆਵਾਜ਼ ਚੁੱਕੀ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਨੇ ਸੂਬੇ ਵਿਚ ਮਿੰਨੀ ਲਾਕਡਾਊਨ ਲਾਇਆ ਹੋਇਆ ਹੈ, ਪਰ ਜ਼ਿਆਦਾਤਰ ਪੰਜਾਬ ਵਾਸੀਆਂ ਨੂੰ ਇਸ ਬੇਤਰਤੀਬੇ ਲਾਕਡਾਊਨ ਨਾਲ ਨਾਰਾਜ਼ਗੀ ਹੈ | ਛੋਟੇ ਦੁਕਾਨਦਾਰ, ਕਾਰੋਬਾਰੀ ਅਤੇ ਰੇਹੜੀਆਂ ਵਾਲੇ ਬੜੀ ...

ਪੂਰੀ ਖ਼ਬਰ »

ਡਰਾਈ ਡੇਅ ਮੌਕੇ ਸਿਹਤ ਵਿਭਾਗ ਵਲੋਂ ਕੀਤੀਆਂ ਗਈਆਂ ਗਤੀਵਿਧੀਆਂ

ਸ੍ਰੀ ਮੁਕਤਸਰ ਸਾਹਿਬ, 7 ਮਈ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਤੇ ਡਾ: ਪ੍ਰਭਜੀਤ ਸਿੰਘ, ਡਾ: ਵਿਕਰਮ ਅਸੀਜਾ ਅਤੇ ਸੀਮਾ ਗੋਇਲ ਦੀ ਅਗਵਾਈ ਹੇਠ ਜ਼ਿਲ੍ਹਾ ਹੈਲਥ ਇੰਸਪੈਕਟਰ ਲਾਲ ਚੰਦ ਦੀ ਸੁਪਰਵਿਜ਼ਨ ਅਧੀਨ ਨੈਸ਼ਨਲ ਵੈਕਟਰ ...

ਪੂਰੀ ਖ਼ਬਰ »

ਰੁਕਮਣੀ ਦੇਵੀ ਦੇ ਬੁਢਾਪੇ ਦਾ ਸਹਾਰਾ ਕੋਈ ਨਹੀਂ

ਲੰਬੀ, 7 ਮਈ (ਸ਼ਿਵਰਾਜ ਸਿੰਘ ਬਰਾੜ)-ਹਲਕੇ ਦੇ ਪਿੰਡ ਤੱਪਾਖੇੜਾ ਵਿਚ 70 ਸਾਲਾ ਰੁਕਮਣੀ ਦੇਵੀ ਦਾ ਸਹਾਰਾ ਕੋਈ ਨਹੀਂ, ਜੋ ਬੁਢਾਪੇ ਦੀ ਡੰਗੋਰੀ ਬਣੇ | ਆਪਣੇ ਆਏ ਅਤੇ ਸਭ ਕੁੱਝ ਲੁੱਟ-ਪੁੱਟ ਕੇ ਇਕੱਲਿਆਂ ਬਿਨਾਂ ਛੱਤ ਤੋਂ ਛੱਡ ਗਏ | ਪਿੰਡ ਵਾਸੀਆਂ ਤਰਸ ਕੀਤਾ, ਆਸਰਾ ਦਿੱਤਾ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਨੇ ਸ਼ਹਿਰ ਦੇ ਗੰਦੇ ਨਾਲੇ ਦੀ ਥਾਂ ਜ਼ਮੀਨਦੋਜ਼ ਪਾਈਪਾਂ ਪਾਉਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਸ਼ਹਿਰ ਦੇ ਵਸਨੀਕਾਂ ਦੀ ਅੱਜ ਚਿਰੋਕਣੀ ਮੰਗ ਉਸ ਸਮੇਂ ਪੂਰੀ ਹੋ ਗਈ ਜਦੋਂ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਫ਼ਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਸ਼ਹਿਰ ਦੇ ਬਹੁਤ ਹੀ ਵੱਕਾਰੀ ...

ਪੂਰੀ ਖ਼ਬਰ »

ਗੁਰਮੇਲ ਸਿੰਘ ਦੇ ਨਮਿਤ ਅੰਤਿਮ ਅਰਦਾਸ ਕੱਲ੍ਹ

ਪੰਜਗਰਾਈਾ ਕਲਾਂ, 7 ਮਈ (ਕੁਲਦੀਪ ਸਿੰਘ ਗੋਂਦਾਰਾ)-ਛਹਿੰਬਰ ਸਿੰਘ ਪ੍ਰਧਾਨ ਭਗਤ ਸਿੰਘ ਕਲੱਬ ਔਲਖ ਦੇ ਸਤਿਕਾਰਤ ਪਿਤਾ ਗੁਰਮੇਲ ਸਿੰਘ ਉਰਫ਼ ਤੋਨੀ ਦੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਜਾਣ 'ਤੇ ਪਿੰਡ ਔਲਖ ਦੇ ਸਰਪੰਚ ਊਧਮ ਸਿੰਘ ਔਲਖ, ਹਰਚਰਨ ਸਿੰਘ ਚੰਨਾ ਉਪ ਚੇਅਰਮੈਨ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਲੰਬੀ ਦੇ ਮੁਲਾਜ਼ਮ ਮਨਪ੍ਰੀਤ ਸਿੰਘ ਦਿਹਾਂਤ

ਲੰਬੀ, 7 ਮਈ (ਮੇਵਾ ਸਿੰਘ)-ਖੇਤੀਬਾੜੀ ਵਿਭਾਗ ਲੰਬੀ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਨੌਜਵਾਨ ਮਨਪ੍ਰੀਤ ਸਿੰਘ ਵਾਸੀ ਪਿੰਡ ਮਾਨ ਦਾ ਅਚਾਨਕ ਹੀ ਦਿਹਾਂਤ ਹੋ ਗਿਆ ਹੈ | ਉਹ ਆਪਣੇ ਪਿੱਛੇ ਬਜ਼ੁਰਗ ਮਾਤਾ, ਧਰਮਪਤਨੀ ਅਤੇ 2 ਧੀਆਂ ਨੂੰ ਛੱਡ ਗਿਆ ਹੈ | ਇਸ ਵਕਤ ਉਸਦੀ ਡਿਊਟੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX