ਤਾਜਾ ਖ਼ਬਰਾਂ


ਯੂ.ਐਨ.ਜੀ.ਏ. ਮੁਖੀ ਕਸਾਬਾ ਕੋਰੋਸੀ ਦੀ ਭਾਰਤ ਦੀ ਪਹਿਲੀ ਫੇਰੀ 'ਤੇ ਸਵਾਗਤ ਕਰਕੇ ਹੋਈ ਖੁਸ਼ੀ-ਪ੍ਰਧਾਨ ਮੰਤਰੀ ਮੋਦੀ
. . .  17 minutes ago
ਨਵੀਂ ਦਿੱਲੀ, 30 ਜਨਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, "ਸੰਯੁਕਤ ਰਾਸ਼ਟਰ ਦੀ ਜਨਰਲ ਅਸੈਂਬਲੀ (ਯੂ.ਐਨ.ਜੀ.ਏ.) ਮੁਖੀ ਕਸਾਬਾ ਕੋਰੋਸੀ ਦੀ ਭਾਰਤ ਦੀ ਪਹਿਲੀ ਫੇਰੀ 'ਤੇ ਸਵਾਗਤ ਕਰਕੇ ਖੁਸ਼ੀ ਹੋਈ। ਸੰਯੁਕਤ ਰਾਸ਼ਟਰ ਸਮੇਤ ਬਹੁ-ਪੱਖੀਵਾਦ ਪ੍ਰਤੀ ਭਾਰਤ...
ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਆਸਾਰਾਮ ਬਾਪੂ ਨੂੰ ਸੈਸ਼ਨ ਕੋਰਟ ਨੇ ਠਹਿਰਾਇਆ ਦੋਸ਼ੀ
. . .  34 minutes ago
ਗਾਂਧੀਨਗਰ (ਗੁਜਰਾਤ), 30 ਜਨਵਰੀ-ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਆਸਾਰਾਮ ਬਾਪੂ ਨੂੰ ਦੋਸ਼ੀ ਠਹਿਰਾਇਆ ਹੈ। ਆਸਾਰਾਮ ਬਾਪੂ 'ਤੇ ਸੂਰਤ ਦੀ ਇਕ ਔਰਤ ਨੇ 10 ਸਾਲ ਪਹਿਲਾਂ ਅਹਿਮਦਾਬਾਦ...
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੂੰ ਲੈ ਕੇ ਜਾ ਰਹੀ ਇਕ ਵਿਸ਼ੇਸ਼ ਉਡਾਣ ਦੀ ਐਮਰਜੈਂਸੀ ਲੈਂਡਿੰਗ
. . .  39 minutes ago
ਵਿਜੇਵਾੜਾ, 30 ਜਨਵਰੀ-ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੂੰ ਲੈ ਕੇ ਜਾ ਰਹੀ ਇਕ ਵਿਸ਼ੇਸ਼ ਉਡਾਣ ਨੇ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਤਕਨੀਕੀ ਖਰਾਬੀ ਕਾਰਨ ਗੰਨਾਵਰਮ ਹਵਾਈ ਅੱਡੇ...
ਪਿਸ਼ਾਵਰ ਮਸਜਿਦ ਆਤਮਘਾਤੀ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 32
. . .  59 minutes ago
ਪਿਸ਼ਾਵਰ, 30 ਜਨਵਰੀ-ਪਾਕਿਸਤਾਨ ਦੇ ਜੀਓ ਨਿਊਜ਼ ਨੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਪਿਸ਼ਾਵਰ ਮਸਜਿਦ ਆਤਮਘਾਤੀ ਧਮਾਕੇ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 32 ਹੋ ਗਈ...
ਅਡਾਨੀ ਸਮੂਹ ਨਾਲ ਪੰਜਾਬ ਨੈਸ਼ਨਲ ਬੈਂਂਕ ਦਾ ਐਕਸਪੋਜ਼ਰ ਚਿੰਤਾ ਦਾ ਵਿਸ਼ਾ ਨਹੀਂ-ਪੰਜਾਬ ਨੈਸ਼ਨਲ ਬੈਂਕ ਮੁਖੀ
. . .  about 1 hour ago
ਨਵੀਂ ਦਿੱਲੀ 30 ਜਨਵਰੀ- ਪੰਜਾਬ ਨੈਸ਼ਨਲ ਬੈਂਕ ਦੇ ਐਮ.ਡੀ. ਅਤੇ ਸੀ.ਈ.ਓ. ਅਤੁਲ ਕੁਮਾਰ ਗੋਇਲ ਨੇ ਕਿਹਾ ਕਿ ਸਰਕਾਰੀ ਬੈਂਕ ਦਾ ਅਡਾਨੀ ਗਰੁੱਪ ਦੀਆਂ ਕੰਪਨੀਆਂ 'ਚ ਕਰੀਬ 7,000 ਕਰੋੜ ਰੁਪਏ ਦਾ ਐਕਸਪੋਜ਼ਰ ਹੈ। "ਪੰਜਾਬ ਨੈਸ਼ਨਲ ਭੈਂਕ ਕੋਲ ਅਡਾਨੀ ਸਮੂਹ ਦੀਆਂ 8-9 ਕੰਪਨੀਆਂ...
ਚੋਣ ਕਮਿਸ਼ਨ ਨੇ ਰੋਕੀ ਲਕਸ਼ਦੀਪ ਵਿਚ ਇਕ ਸੰਸਦੀ ਹਲਕੇ ਲਈ ਜ਼ਿਮਨੀ ਚੋਣ
. . .  about 1 hour ago
ਨਵੀਂ ਦਿੱਲੀ, 30 ਜਨਵਰੀ-ਕੇਰਲਾ ਹਾਈ ਕੋਰਟ ਨੇ 25 ਜਨਵਰੀ, 2023 ਨੂੰ ਲਕਸ਼ਦੀਪ ਦੇ ਸਾਬਕਾ ਸੰਸਦ ਮੈਂਬਰ ਮੁਹੰਮਦ ਫੈਜ਼ਲ ਪੀ.ਪੀ. ਨੂੰ ਦੋਸ਼ੀ ਠਹਿਰਾਉਣ ਅਤੇ ਸਜ਼ਾ ਨੂੰ ਮੁਅੱਤਲ ਕਰਨ ਦਾ ਹੁਕਮ ਦੇਣ ਤੋਂ ਬਾਅਦ...
25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਬੀ.ਡੀ.ਪੀ.ਓ. ਰੰਗੇ ਹੱਥੀ ਕਾਬੂ
. . .  about 1 hour ago
ਗੁਰੂਸਰ ਸੁਧਾਰ, (ਲੁਧਿਆਣਾ) 30 ਜਨਵਰੀ, (ਬਲਵਿੰਦਰ ਸਿੰਘ ਧਾਲੀਵਾਲ/ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਤੋਂ ਆਈ ਡੀ.ਐਸ.ਪੀ. ਵਿਜੀਲੈਂਸ ਨਿਰਮਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ...
25 ਕਰੋੜ ਦੀ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ 2 ਦਿਨ ਦੇ ਪੁਲਿਸ ਰਿਮਾਂਡ 'ਤੇ
. . .  about 1 hour ago
ਅਜਨਾਲਾ, 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕਾਊਂਟਰ ਇੰਟੈਲੀਜੈਂਸ ਦੀ ਟੀਮ ਵਲੋਂ 5 ਕਿਲੋ ਹੈਰੋਇਨ ਅਤੇ 1215 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਰਸ਼ਪਾਲ ਸਿੰਘ ਵਾਸੀ ਪਿੰਡ ਕੱਕੜ...
ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਵਲੋਂ ਅਸਤੀਫ਼ਾ
. . .  about 2 hours ago
ਭੁਵਨੇਸ਼ਵਰ, 30 ਜਨਵਰੀ-ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਨੇ ਵਿਸ਼ਵ ਕੱਪ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ...
ਵਿਜੀਲੈਂਸ ਵਲੋਂ ਸਾਬਕਾ ਉੱਪ ਮੁੱਖ ਮੰਤਰੀ ਓ.ਪੀ.ਸੋਨੀ. ਦੇ ਘਰ ਛਾਪੇਮਾਰੀ
. . .  about 2 hours ago
ਅੰਮ੍ਰਿਤਸਰ, 30 ਜਨਵਰੀ (ਰੇਸ਼ਮ ਸਿੰਘ)-ਵਿਜੀਲੈਂਸ ਬਿਊਰੋ ਵਲੋਂ ਸਾਬਕਾ ਉੱਪ ਮੁੱਖ ਮੰਤਰੀ ਓ.ਪੀ.ਸੋਨੀ. ਦੇ ਘਰ ਛਾਪੇਮਾਰੀ ਕੀਤੀ ਗਈ। ਓ.ਪੀ. ਸੋਨੀ ਦੇ ਆਮਦਨ ਸੰਬੰਧੀ ਸਰੋਤਾਂ ਦੀ ਵਿਜੀਲੈਂਸ...
ਕਰੋੜਾਂ ਦੇ ਟੈਕਸ ਘੁਟਾਲੇ ਵਿਚ ਜੀ.ਐਸ.ਟੀ. ਵਿਭਾਗ ਵਲੋਂ ਚਾਰ ਗ੍ਰਿਫ਼ਤਾਰ
. . .  about 2 hours ago
ਜਲੰਧਰ, 30 ਜਨਵਰੀ (ਸ਼ਿਵ)-ਕਰੋੜਾਂ ਦੇ ਟੈਕਸ ਘੁਟਾਲੇ ਵਿਚ ਜੀ.ਐਸ.ਟੀ. ਵਿਭਾਗ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਵਿਅਕਤੀ ਜਾਲੀ ਬਿੱਲਾਂ ਨਾਲਘੁਟਾਲਾ ਕਰਦੇ...
ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ
. . .  about 3 hours ago
ਨਵੀਂ ਦਿੱਲੀ, 30 ਜਨਵਰੀ- ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਵਲੋਂ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਇੰਚਾਰਜ ਕੀਤਾ ਨਿਯੁਕਤ
. . .  about 3 hours ago
ਅਜਨਾਲਾ 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਅਹਿਮ ਐਲਾਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ ਸੌਂਪਦਿਆਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ਉਪਰੰਤ ‘ਅਜੀਤ’ ਨਾਲ...
ਡੇਰਾ ਭਨਿਆਰਾ ਦੇ ਮੁਖੀ ਬਾਬਾ ਸਤਨਾਮ ਸਿੰਘ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  about 3 hours ago
ਨੂਰਪੁਰ ਬੇਦੀ, 30 ਜਨਵਰੀ (ਹਰਦੀਪ ਸਿੰਘ ਢੀਂਡਸਾ,ਰਾਜੇਸ਼ ਚੌਧਰੀ)-ਰੂਪਨਗਰ ਜ਼ਿਲ੍ਹੇ ਦੇ ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਡੇਰਾ ਧਰਮ ਕਲਾਂ ਭਨਿਆਰਾਵਾਲਾ ਧਮਾਣਾ ਦੇ ਮੌਜੂਦਾ ਮੁਖੀ ਬਾਬਾ ਸਤਨਾਮ ਸਿੰਘ ਨੂੰ ਬੀਤੇ ਐਤਵਾਰ ਨੂੰ ਇਕ ਵਿਦੇਸ਼ੀ ਨੰਬਰ ਤੋਂ ਜਾਨੋ ਮਾਰਨ...
‘ਆਪ’ ਵਿਧਾਇਕ ਅਮੋਲਕ ਸਿੰਘ ਦੇ ਉਦਘਾਟਨ ਕਰਨ ਤੋਂ ਪਹਿਲਾ ਪੁੱਟਿਆ ਨੀਂਹ ਪੱਥਰ
. . .  about 3 hours ago
ਜੈਤੋ, 30 ਜਨਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਜੈਤੋ ਤੋਂ ‘ਆਪ’ ਵਿਧਾਇਕ ਅਮੋਲਕ ਸਿੰਘ ਨੇ ਪਿੰਡ ਰਾਮੇਆਣਾ ਦੇ ਬੱਸ ਸੈਂਟਡ ’ਚ ਬੈਠਣ ਲਈ ਰੱਖੇ ਨੀਂਹ ਪੱਥਰ ਦਾ ਉਦਘਾਟਨ ਕਰਨਾ ਸੀ...
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
. . .  about 3 hours ago
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
ਨਿਪਾਲ ਵਿਚ ਰਾਸ਼ਟਰਪਤੀ ਚੋਣਾਂ 9 ਮਾਰਚ ਨੂੰ
. . .  about 4 hours ago
ਨਿਪਾਲ, 30 ਜਨਵਰੀ- ਨਿਪਾਲ ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਨਿਪਾਲ ਵਿਚ ਰਾਸ਼ਟਰਪਤੀ ਲਈ ਚੋਣ 9 ਮਾਰਚ ਨੂੰ ਅਤੇ ਉਪ ਰਾਸ਼ਟਰਪਤੀ ਚੋਣ 17 ਮਾਰਚ ਨੂੰ ਹੋਵੇਗੀ।
ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ’ਚ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਵਿਜੀਲੈਂਸ ਵਿਭਾਗ ਦੇ ਦਫ਼ਤਰ ’ਚ ਕੀਤਾ ਤਲਬ
. . .  about 4 hours ago
ਫ਼ਰੀਦਕੋਟ, 30 ਜਨਵਰੀ (ਜਸਵੰਤ ਸਿੰਘ ਪੁਰਬਾ)- ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ਨੂੰ ਲੈਕੇ ਅੱਜ ਵਿਜੀਲੈਂਸ ਵਿਭਾਗ ਫ਼ਰੀਦਕੋਟ ਵਲੋਂ ਕਾਂਗਰਸ ਦੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਇੱਥੋਂ ਦੇ ਵਿਭਾਗ ਦੇ ਦਫ਼ਤਰ ਬੁਲਾਇਆ ਗਿਆ, ਜਿੱਥੇ ਕਰੀਬ ਇਕ ਘੰਟਾ ਉਨ੍ਹਾਂ ਤੋਂ ਸਵਾਲ ਜਵਾਬ ਕੀਤੇ ਗਏ। ਵਿਧਾਇਕ ਕਿੱਕੀ ਢਿੱਲੋਂ ਆਪਣੇ ...
ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ- ਹਰਸਿਮਰਤ ਕੌਰ ਬਾਦਲ
. . .  about 4 hours ago
ਨਵੀਂ ਦਿੱਲੀ, 30 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਰਬ ਪਾਰਟੀ ਮੀਟਿੰਗ ਵਿਚ ਕਿਹਾ ਕਿ ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਦਾ ਪਾਣੀ ਦੂਜੇ ਰਾਜਾਂ ਨੂੰ ਜਾਣਾ ਹੈ ਕਿਉਂਕਿ ਉਨ੍ਹਾਂ ਨੇ ਦੂਜੇ ਰਾਜਾਂ ਤੋਂ ਚੋਣ ਲੜਨੀ ਹੈ। ਉਨ੍ਹਾਂ ...
ਪਿਸ਼ਾਵਰ ਬੰਬ ਧਮਾਕਾ: ਘੱਟੋ ਘੱਟ 50 ਲੋਕ ਜ਼ਖ਼ਮੀ
. . .  about 4 hours ago
ਇਸਲਾਮਾਬਾਦ, 30 ਜਨਵਰੀ- ਪਿਸ਼ਾਵਰ ਦੇ ਪੁਲਿਸ ਲਾਈਨਜ਼ ਖ਼ੇਤਰ ਵਿਚ ਸਥਿਤ ਇਕ ਮਸਜਿਦ ਵਿਚ ਨਮਾਜ਼ ਦੇ ਦੌਰਾਨ ਇਕ ਆਤਮਘਾਤੀ ਹਮਲਾਵਰ ਨੇ ਆਪਣੇ ਆਪ ਨੂੰ ਬੰਬ ਨਾਲ ਉਡਾ ਲਿਆ। ਇਸ ਹਾਦਸੇ ਵਿਚ ਘੱਟੋ ਘੱਟ 50 ਲੋਕਾਂ ਦੇ ਜ਼ਖ਼ਮੀ ਹੋਣ...
ਪਿਸ਼ਾਵਰ ਵਿਚ ਹੋਇਆ ਧਮਾਕਾ
. . .  about 4 hours ago
ਇਸਲਾਮਾਬਾਦ, 30 ਜਨਵਰੀ- ਪਿਸ਼ਾਵਰ ਦੇ ਪੁਲਿਸ ਲਾਈਨ ਇਲਾਕੇ ’ਚ ਧਮਾਕਾ ਹੋਣ ਦੀ ਸੂਚਨਾ ਹੈ। ਇਹ ਧਮਾਕਾ ਮਸਜਿਦ ਨੇੜੇ ਹੋਇਆ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ...
ਭਾਜਪਾ ਦਾ ਕੋਈ ਆਗੂ ਇਸ ਤਰ੍ਹਾਂ ਪੈਦਲ ਨਹੀਂ ਚੱਲ ਸਕਦਾ, ਕਿਉਂਕਿ ਉਹ ਡਰਦੇ ਹਨ- ਰਾਹੁਲ ਗਾਂਧੀ
. . .  about 4 hours ago
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ਵਿਚ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਰੋਹ ਦੌਰਾਨ ਬੋਲਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਜੀ, ਅਮਿਤ ਸ਼ਾਹ ਜੀ ਤੇ ਆਰ.ਐਸ.ਐਸ. ਵਾਲਿਆਂ ਨੇ ਹਿੰਸਾ ਨਹੀਂ ਦੇਖੀ। ਉਹ ਡਰਦੇ ਹਨ। ਭਾਜਪਾ ਦਾ ਕੋਈ ਵੀ ਆਗੂ ਇੱਥੇ ਇੰਝ ਪੈਦਲ ਨਹੀਂ ਤੁਰ ਸਕਦਾ ਇਸ ਲਈ ਨਹੀਂ ਕਿ ਜੰਮੂ-...
ਲਸ਼ਕਰ ਦੇ 4 ਅੱਤਵਾਦੀ ਕੀਤੇ ਗਿ੍ਫ਼ਤਾਰ
. . .  about 4 hours ago
ਸ੍ਰੀਨਗਰ, 30 ਜਨਵਰੀ- ਕਸ਼ਮੀਰ ਪੁਲਿਸ ਨੇ ਦੱਸਿਆ ਕਿ ਪੁਲਿਸ ਨੇ ਸੁਰੱਖਿਆ ਬਲਾਂ ਨਾਲ ਮਿਲ ਕੇ ਅਵੰਤੀਪੋਰਾ ਦੇ ਹਾਫ਼ੂ ਨਗੇਨਪੋਰਾ ਜੰਗਲਾਂ ਵਿਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਲਸ਼ਕਰ ਦੇ 4 ਅੱਤਵਾਦੀ ਗ੍ਰਿਫ਼ਤਾਰ ਉਨ੍ਹਾਂ ਕੋਲੋਂ ਅਪਰਾਧਕ ਸਮੱਗਰੀ ਅਤੇ ਹੋਰ ਵਸਤੂਆਂ ਬਰਾਮਦ ਕੀਤੀਆਂ ...
ਟੀ.ਐਮ.ਸੀ. ਨੇ ਚੁੱਕਿਆ ਬੀ.ਬੀ.ਸੀ. ਦਸਤਾਵੇਜ਼ੀ ’ਤੇ ਪਾਬੰਦੀ ਲਾਉਣ ਦਾ ਮੁੱਦਾ
. . .  about 5 hours ago
ਨਵੀਂ ਦਿੱਲੀ, 30 ਜਨਵਰੀ- ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਅੱਜ ਸਰਕਾਰ ਵਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿਚ ਆਰ.ਜੇ.ਡੀ. ਨੇ ਅਡਾਨੀ ਦਾ ਮੁੱਦਾ ਚੁੱਕਿਆ ਅਤੇ ਟੀ.ਐਮ.ਸੀ. ਨੇ ਪ੍ਰਧਾਨ ਮੰਤਰੀ ਮੋਦੀ ਉੱਤੇ ਬੀ.ਬੀ.ਸੀ. ਦਸਤਾਵੇਜ਼ੀ ’ਤੇ ਪਾਬੰਦੀ ਲਾਉਣ ਦਾ ਮੁੱਦਾ...
ਟਰਾਂਸਪੋਰਟ ਤੇ ਸੈਰ-ਸਪਾਟਾ ਬਾਰੇ ਸੰਸਦੀ ਸਥਾਈ ਕਮੇਟੀ ਅੱਜ ਹਵਾਬਾਜ਼ੀ ਮੰਤਰਾਲੇ ਸਾਹਮਣੇ ਉਡਾਣਾਂ ਵਿਚ ਮੁਸਾਫ਼ਰਾਂ ਦੇ ਗ਼ਲਤ ਵਤੀਰੇ ਦਾ ਮੁੱਦਾ ਚੁੱਕੇਗੀ
. . .  about 5 hours ago
ਨਵੀਂ ਦਿੱਲੀ, 30 ਜਨਵਰੀ- ਟਰਾਂਸਪੋਰਟ, ਸੈਰ-ਸਪਾਟਾ ਅਤੇ ਸੱਭਿਆਚਾਰ ਬਾਰੇ ਸੰਸਦੀ ਸਥਾਈ ਕਮੇਟੀ ਅੱਜ ਹਵਾਬਾਜ਼ੀ ਮੰਤਰਾਲੇ ਸਾਹਮਣੇ ਉਡਾਣਾਂ ਵਿਚ ਮੁਸਾਫ਼ਰਾਂ ਦੇ ਗ਼ਲਤ ਵਤੀਰੇ ਦਾ ਮੁੱਦਾ ਉਠਾਏਗੀ ਅਤੇ ਇਸ ਸੰਬੰਧ ਵਿਚ ਏਅਰਲਾਈਨਾਂ ਨੂੰ ਕੀ ਕਰਨ ਦੀ ਲੋੜ ਹੈ। ਇਸ ਵਿਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਕਈ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553

ਮੋਗਾ

ਜ਼ਿਲ੍ਹਾ ਪ੍ਰਸ਼ਾਸਨ ਨੇ ਕੋਵਿਡ ਸਹਾਇਤਾ ਨੰਬਰ ਕੀਤੇ ਜਾਰੀ

ਮੋਗਾ, 7 ਮਾਰਚ (ਅਜੀਤ ਬਿਊਰੋ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਕੋਰੋਨਾ ਨੇ ਫਿਰ ਤੋਂ ਪੈਰ ਪਸਾਰਨੇ ਸ਼ੁਰੂ ਕਰਨ ਦਿੱਤੇ ਹਨ, ਜਿਸ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਇਸ ਨਾਲ ਲੜਨ ਲਈ ਹਰ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ 'ਚ ਅੱਜ ਆਏ 81 ਹੋਰ ਨਵੇ ਮਾਮਲੇ

ਮੋਗਾ, 7 ਮਈ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਜੋ ਅੱਜ ਕੋਰੋਨਾ ਸੰਬੰਧੀ ਰਿਪੋਰਟਾਂ ਮਿਲੀਆਂ ਹਨ ਉਨ੍ਹਾਂ ਮੁਤਾਬਿਕ ਮੋਗਾ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੇ 81 ਹੋਰ ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 6135 ਹੋ ਗਈ ਹੈ, ਜਦ ਕਿ 1441 ...

ਪੂਰੀ ਖ਼ਬਰ »

ਸੇਵਕ ਰਾਮ ਫ਼ੌਜੀ ਮਿਊਾਸੀਪਲ ਇੰਪਲਾਈਜ਼ ਫੈਡਰੇਸ਼ਨ ਨਗਰ ਨਿਗਮ ਮੋਗਾ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ

ਮੋਗਾ, 7 ਮਈ (ਜਸਪਾਲ ਸਿੰਘ ਬੱਬੀ)-ਨਗਰ ਨਿਗਮ ਮੋਗਾ ਵਿਖੇ ਮਿਊਾਸੀਪਲ ਇੰਪਲਾਈਜ਼ ਫੈਡਰੇਸ਼ਨ ਦੀ ਚੋਣ ਕਰਨ ਲਈ ਮੀਟਿੰਗ ਫੈਡਰੇਸ਼ਨ ਦੇ ਸਰਪ੍ਰਸਤ ਸਤਪਾਲ ਅੰਨਜਾਨ ਅਤੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਸਤਪਾਲ ਚਾਂਵਰੀਆ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਸਫ਼ਾਈ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਲੋਕਾਂ ਨੂੰ ਜ਼ਲੀਲ ਕਰਨ ਲਈ ਸਰਕਾਰ ਤੇ ਪ੍ਰਸ਼ਾਸਨ ਦੀ ਨਿਖੇਧੀ

ਮੋਗਾ, 7 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕੋਰੋਨਾ ਬਹਾਨੇ ਲੋਕਾਂ ਨੂੰ ਜ਼ਲੀਲ ਅਤੇ ਪ੍ਰੇਸ਼ਾਨ ਕਰਨ ਲਈ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ | ਅੱਜ ਇੱਥੇ ਨੇਚਰ ਪਾਰਕ ਵਿਖੇ ਪ੍ਰਗਟ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਮਨਦੀਪ ਪੰਨੂ ਦੀ ਅਗਵਾਈ 'ਚ ਮੋਗਾ ਕੋਰਟ 'ਚ ਹੋਈ ਕੋਰੋਨਾ ਦੀ ਵੈਕਸੀਨੇਸ਼ਨ

ਮੋਗਾ, 7 ਮਈ (ਗੁਰਤੇਜ ਸਿੰਘ)-ਅੱਜ ਮੋਗਾ ਜੁਡੀਸ਼ੀਅਲ ਕੋਰਟ ਕੰਪਲੈਕਸ ਵਿਚ ਜ਼ਿਲ੍ਹਾ ਸੈਸ਼ਨ ਜੱਜ ਸ਼੍ਰੀਮਤੀ ਮਨਦੀਪ ਪੰਨੰੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਦੀ ਅਗਵਾਈ ਹੇਠ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਦਾ ਕੈਂਪ ਲਗਾਇਆ ...

ਪੂਰੀ ਖ਼ਬਰ »

ਪੁਲਿਸ ਜਾਣਬੁੱਝ ਕੇ ਝੂਠੇ ਪਰਚੇ ਦਰਜ ਕਰ ਕੇ ਦੁਕਾਨਦਾਰਾਂ ਅੰਦਰ ਖ਼ੌਫ਼ ਪੈਦਾ ਕਰਨਾ ਚਾਹੁੰਦੀ-ਟੈਂਟ ਯੂਨੀਅਨ ਆਗੂ

ਨਿਹਾਲ ਸਿੰਘ ਵਾਲਾ, 7 ਮਈ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਸਰਕਾਰ ਵਲੋਂ ਜਿੱਥੇ ਇਕ ਪਾਸੇ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਲੈ ਕੇ ਮਿੰਨੀ ਤਾਲਾਬੰਦੀ ਲਗਾਉਣ ਸਬੰਧੀ ਰੋਜ਼ਾਨਾ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਉੱਥੇ ...

ਪੂਰੀ ਖ਼ਬਰ »

ਤਾਲਾਬੰਦੀ ਦੀ ਉਲੰਘਣਾ ਕਰਨ ਵਾਲੇ ਅੱਠ ਖ਼ਿਲਾਫ਼ ਮਾਮਲਾ ਦਰਜ

ਮੋਗਾ, 7 ਮਈ (ਗੁਰਤੇਜ ਸਿੰਘ)-ਕੋਵਿਡ-19 ਦੇ ਚੱਲਦਿਆਂ ਤਾਲਾਬੰਦੀ ਦੀ ਉਲੰਘਣਾ ਕਰਕੇ ਬਿਨਾ ਮਾਸਕ ਘੁੰਮਣ ਅਤੇ ਦੁਕਾਨਾਂ ਖੋਲ੍ਹਣ ਵਾਲੇ ਅੱਠ ਜਾਣਿਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਕੀਤਾ ਗਿਆ ਹੈ | ਥਾਣਾ ਸਿਟੀ ਮੋਗਾ ਦੇ ਸਹਾਇਕ ਥਾਣੇਦਾਰ ਜਗਮੋਹਨ ਸਿੰਘ ਨੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਨਾ ਕਰਨ ਦੀ ਡੀ.ਟੀ.ਐਫ. ਵਲੋਂ ਨਿਖੇਧੀ

ਮੋਗਾ, 7 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਪ੍ਰਾਇਮਰੀ ਕਾਡਰ ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਅਜੇ ਤੱਕ ਇਹ ਹੁਕਮ ਲਾਗੂ ਨਹੀਂ ਕੀਤੇ ਗਏ | ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ...

ਪੂਰੀ ਖ਼ਬਰ »

ਭੁਲੇਖੇ ਨਾਲ ਜ਼ਹਿਰੀਲੀ ਦਵਾਈ ਪੀਣ 'ਤੇ ਨੌਜਵਾਨ ਦੀ ਮੌਤ

ਮੋਗਾ, 7 ਮਈ (ਗੁਰਤੇਜ ਸਿੰਘ)-ਭੁਲੇਖੇ ਨਾਲ ਕੋਈ ਜ਼ਹਿਰੀਲੀ ਦਵਾਈ ਪੀ ਲੈਣ 'ਤੇ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਅਜੀਤਵਾਲ ਦੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ...

ਪੂਰੀ ਖ਼ਬਰ »

ਸੱਤਿਆ ਸਾੲੀਂ ਮੁਰਲੀਧਰ ਕਾਲਜ ਨੇ ਕੋਰੋਨਾ ਵੈਕਸੀਨ ਕੈਂਪ ਲਗਾਇਆ

ਮੋਗਾ, 7 ਮਈ (ਅਸ਼ੋਕ ਬਾਂਸਲ)-ਸੱਤਿਆ ਸਾਂਈ ਮੁਰਲੀ ਮੁਰਲੀਧਰ ਆਯੁਰਵੈਦਿਕ ਕਾਲਜ ਮੋਗਾ ਵਲੋਂ ਕਾਲਜ ਵਿਚ ਕੋਰੋਨਾ ਤੋਂ ਬਚਾਓ ਲਈ ਟੀਕਾਕਰਨ ਕੈਂਪ ਲਗਾਇਆ ਗਿਆ | ਜਿਸ ਵਿਚ ਮੋਗਾ ਦੇ ਵਿਧਾਇਕ ਹਰਜੋਤ ਕਮਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਕੈਂਪ ਦਾ ਉਦਘਾਟਨ ਕੀਤਾ | ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਲੋਕਾਂ ਦੀ ਲਟਕਦੀ ਮੰਗ ਪੂਰੀ ਕੀਤੀ-ਸੁਖਾਨੰਦ

ਠੱਠੀ ਭਾਈ, 7 ਮਈ (ਜਗਰੂਪ ਸਿੰਘ ਮਠਾੜੂ)-ਸ਼ਿਕਾਇਤ ਨਿਵਾਰਨ ਕਮੇਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਵਿਚ ਪਹੁੰਚੇ ਪੰਜਾਬ ਸਰਕਾਰ ਦੇ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਕੋਲ ਸਮਾਲਸਰ ਵਿਖੇ ਫ਼ਰਦ ਕੇਂਦਰ ਖੋਲ੍ਹਣ ਦੀ ਮੰਗ ਰੱਖਣ ਵਾਲੇ ਜ਼ਿਲ੍ਹਾ ਸ਼ਿਕਾਇਤ ...

ਪੂਰੀ ਖ਼ਬਰ »

ਸਰਕਾਰ ਧੱਕੇ ਨਾਲ ਨਹੀਂ ਸਹਿਮਤੀ ਨਾਲ ਤਾਲਾਬੰਦੀ ਤੇ ਕਰਫ਼ਿਊ ਦੀ ਪ੍ਰਕਿਰਿਆ ਲਾਗੂ ਕਰੇ-ਐਡਵੋਕੇਟ ਕੇ.ਪੀ. ਬਾਵਾ

ਮੋਗਾ, 7 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੋਰੋਨਾ ਦਾ ਕਹਿਰ ਸਾਰੀ ਦੁਨੀਆ ਲਈ ਇਕ ਚੈਲੰਜ ਬਣ ਚੁੱਕਿਆ ਹੈ | ਸਰਕਾਰ ਅਤੇ ਪ੍ਰਸ਼ਾਸਨ ਲੋਕਾਂ ਦੇ ਭਲੇ ਲਈ ਹੀ ਲਾਕ ਡਾਊਨ ਅਤੇ ਕਰਫ਼ਿਊ ਵਰਗੇ ਫ਼ੈਸਲੇ ਲੈ ਰਿਹਾ ਹੈ ਤੇ ਇਸ ਸਬੰਧੀ ਲੋਕ ਸੇਵਾ ਸੰਗਠਨ ਪੰਜਾਬ (ਰਜਿ:) ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕਰੇ-ਆਗੂ
ਪੈਨਸ਼ਨਰ ਐਸੋ. ਪਾਵਰਕਾਮ ਦੀ ਹੋਈ ਮੀਟਿੰਗ

ਮੋਗਾ, 7 ਮਈ (ਸੁਰਿੰਦਰਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਪਾਵਰਕਾਮ ਦੀ ਮੀਟਿੰਗ ਬੰਤ ਸਿੰਘ ਬੱਧਨੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਜੰਗੀਰ ਸਿੰਘ ਖੋਖਰ ਸਕੱਤਰ ਨੇ ਚਲਾਈ | ਮੀਟਿੰਗ ਦੌਰਾਨ ਜੋਗਿੰਦਰ ਸਿੰਘ ਬੱਧਨੀ, ਭਜਨ ਸਿੰਘ ਬੱਧਨੀ, ...

ਪੂਰੀ ਖ਼ਬਰ »

ਪੈਨਸ਼ਨਰ ਐਸੋ. ਪਾਵਰਕਾਮ ਦੀ ਹੋਈ ਮੀਟਿੰਗ

ਮੋਗਾ, 7 ਮਈ (ਸੁਰਿੰਦਰਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਪਾਵਰਕਾਮ ਦੀ ਮੀਟਿੰਗ ਬੰਤ ਸਿੰਘ ਬੱਧਨੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਜੰਗੀਰ ਸਿੰਘ ਖੋਖਰ ਸਕੱਤਰ ਨੇ ਚਲਾਈ | ਮੀਟਿੰਗ ਦੌਰਾਨ ਜੋਗਿੰਦਰ ਸਿੰਘ ਬੱਧਨੀ, ਭਜਨ ਸਿੰਘ ਬੱਧਨੀ, ...

ਪੂਰੀ ਖ਼ਬਰ »

ਐੱਸ. ਐੱਮ. ਓ. ਨੇ ਲਗਵਾਇਆ ਕੋਰੋਨਾ ਦਾ ਟੀਕਾ

ਕੋਟ ਈਸੇ ਖਾਂ, 7 ਮਈ (ਨਿਰਮਲ ਸਿੰਘ ਕਾਲੜਾ)-ਕਮਿਊਨਿਟੀ ਹੈਲਥ ਸੈਂਟਰ ਕੋਟ ਈਸੇ ਖਾਂ 'ਚ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਕੇਸ਼ ਕੁਮਾਰ ਬਾਲੀ ਵਲੋਂ ਕੋਰੋਨਾ ਦਾ ਟੀਕਾ ਲਗਵਾਇਆ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਕੇਸ਼ ਕੁਮਾਰ ਬਾਲੀ ਨੇ ਕਿਹਾ ਕਿ ਕੋਰੋਨਾ ...

ਪੂਰੀ ਖ਼ਬਰ »

ਸਮਾਜ ਸੇਵੀ ਤਖ਼ਤੂਪੁਰਾ ਪਰਿਵਾਰ ਕੋਰੋਨਾ ਪੀੜਤ ਮਰੀਜ਼ਾਂ ਨੂੰ ਘਰ-ਘਰ ਜਾ ਕੇ ਵੰਡ ਰਿਹੈ ਫ਼ਤਹਿ ਕਿੱਟਾਂ

ਮੋਗਾ, 7 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਕੋਰੋਨਾ ਦੇ ਮਹਾਂ ਦੌਰ ਦੀ ਲਪੇਟ ਵਿਚ ਪੂਰਾ ਦੇਸ਼ ਹੀ ਆਇਆ ਹੋਇਆ ਹੈ, ਜਿੱਥੇ ਸਮਾਜ ਦੇ ਹੋਰ ਜ਼ਿੰਮੇਵਾਰ ਲੋਕ ਆਪਣਾ ਨੈਤਿਕ ਫ਼ਰਜ਼ ਸਮਝ ਕੇ ਇਸ ਕੋਰੋਨਾ ਕਾਲ ਵਿਚ ਲੋਕਾਂ ਦੀ ਮਦਦ ਕਰ ਰਹੇ ਹਨ, ਉੱਥੇ ਹੁਣ ਮੋਗਾ ਦਾ ...

ਪੂਰੀ ਖ਼ਬਰ »

ਹਰ ਵਿਅਕਤੀ ਬੂਟੇ ਲਗਾਵੇ ਤਾਂ ਕਿ ਅਸੀਂ ਕੁਦਰਤੀ ਕਰੋਪੀ ਤੋਂ ਬਚ ਸਕੀਏ-ਇੰਜ: ਸੁਖਦਰਸ਼ਨ ਸਿੰਘ ਦੌਧਰ

ਅਜੀਤਵਾਲ, 7 ਮਈ (ਸ਼ਮਸ਼ੇਰ ਸਿੰਘ ਗਾਲਿਬ)-ਹਰ ਦੇਸ਼ ਵਾਸੀ ਆਪਣੇ ਖੇਤਾਂ, ਘਰ, ਸਾਂਝੀਆਂ ਜਗਾ 'ਤੇ ਵੱਧ ਤੋਂ ਵੱਧ ਦਰੱਖਤ ਲਗਾਵੇ ਤਾਂ ਕਿ ਅਸੀ ਕੁਦਰਤੀ ਕਰੋਪੀ ਤੋਂ ਬਚ ਸਕੀਏ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਇੰਜੀਨੀਅਰ ...

ਪੂਰੀ ਖ਼ਬਰ »

ਬੂਟਾ ਸਿੰਘ ਸਹਿਕਾਰੀ ਸਭਾ ਮਾੜੀ ਮੁਸਤਫ਼ਾ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ

ਠੱਠੀ ਭਾਈ, 7 ਮਈ (ਜਗਰੂਪ ਸਿੰਘ ਮਠਾੜੂ)-ਪਿੰਡ ਮਾੜੀ ਮੁਸਤਫ਼ਾ ਅਤੇ ਜੀਤਾ ਸਿੰਘ ਵਾਲਾ ਦੋਹਾਂ ਪਿੰਡਾਂ ਦੀ ਸਾਂਝੀ ਸਹਿਕਾਰੀ ਸਭਾ ਮਾੜੀ ਮੁਸਤਫ਼ਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਜੋ ਕਿ ਪਿੰਡ ਮਾੜੀ ਮੁਸਤਫ਼ਾ ਦੇ ਸਰਪੰਚ ਗੁਰਤੇਜ ਸਿੰਘ ਗਿੱਲ ਦੀ ਹਾਜ਼ਰੀ ਅਤੇ ਸੂਝਬੂਝ ...

ਪੂਰੀ ਖ਼ਬਰ »

ਕਿਸਾਨਾਂ ਮਜ਼ਦੂਰਾਂ ਅਤੇ ਦੁਕਾਨਦਾਰਾਂ ਵਲੋਂ ਤਾਲਾਬੰਦੀ ਵਿਰੁੱਧ ਅੱਜ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

ਬਾਘਾ ਪੁਰਾਣਾ, 7 ਮਈ (ਬਲਰਾਜ ਸਿੰਗਲਾ)-ਅੱਜ ਕਿਰਤੀ ਕਿਸਾਨ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਰਿਲਾਇੰਸ ਪੰਜ ਰਾਜੇਆਣਾ ਵਿਖੇ ਲਗਾਏ ਪੱਕੇ ਮੋਰਚੇ 'ਤੇ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੰਯੁਕਤ ਮੋਰਚੇ ਦੇ ਸੱਦੇ 'ਤੇ 8 ਮਈ ਨੂੰ ਕਿਸਾਨ, ...

ਪੂਰੀ ਖ਼ਬਰ »

ਅੱਜ ਤਾਲਾਬੰਦੀ ਦਾ ਕੀਤਾ ਜਾਵੇਗਾ ਵਿਰੋਧ-ਵੈਰੋਕੇ

ਬਾਘਾ ਪੁਰਾਣਾ, 7 ਮਈ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਵੈਰੋਕੇ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 8 ਮਈ ਨੂੰ ਕੋਰੋਨਾ ਬਿਮਾਰੀ ਦੀ ਆੜ ਵਿਚ ਲਾਏ ਜਾ ਰਹੇ ...

ਪੂਰੀ ਖ਼ਬਰ »

ਤਾਲਾਬੰਦੀ ਲੱਗਣ ਨਾਲ ਲੋਕਾਂ ਦੀਆਂ ਮੁਸ਼ਕਲਾਂ ਵਿਚ ਵਾਧਾ ਹੋਇਆ-ਐਡਵੋਕੇਟ ਵਿਜੇ ਧੀਰ

ਮੋਗਾ, 7 ਮਈ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਇੰਟਕ ਪ੍ਰਧਾਨ ਐਡਵੋਕੇਟ ਵਿਜੇ ਧੀਰ ਨੇ ਸੂਬਾ ਸਰਕਾਰ ਕੋਲੋਂ ਮੰਗ ਕੀਤੀ ਕਿ ਪੰਜਾਬ ਵਿਚ ਮਿੰਨੀ ਲਾਕਡਾਊਨ ਨਾਲ ਕੋਰੋਨਾ ਵਾਇਰਸ 'ਤੇ ਮੁਕੰਮਲ ਰੂਪ ਵਿਚ ਕਾਬੂ ਨਹੀਂ ਪਾਇਆ ਜਾ ਸਕਦਾ | ਲਾਕਡਾਊਨ ਲੱਗਣ ਨਾਲ ਲੋਕਾਂ ਦੀਆਂ ...

ਪੂਰੀ ਖ਼ਬਰ »

ਜੇ.ਐਮ.ਐਸ. ਨੇ ਲਗਵਾਇਆ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 7 ਮਈ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਨਹਿਰੂ ਮੰਡੀ ਵਿਚ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਜੇ.ਐਮ.ਐਸ. ਇਮੀਗ੍ਰੇਸ਼ਨ ਲਗਾਤਾਰ ਵੀਜ਼ੇ ਲਗਵਾ ਕੇ ਵਿਦਿਆਰਥੀਆਂ ਦੇ ਵਿਦੇਸ਼ ਜਾ ਕੇ ਪੜਾਈ ਕਰਨ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ | ਇਸ ਵਾਰ ਸੰਸਥਾ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਮੁੱਖ ਮੰਤਰੀ ਦੇ ਹੁਕਮਾਂ ਦੇ ਵਿਰੁੱਧ ਸਟਾਫ਼ ਨੂੰ ਸਕੂਲਾਂ ਵਿਚ ਬੁਲਾਉਣ ਦੇ ਹੁਕਮਾਂ ਦੀ ਨਿਖੇਧੀ

ਮੋਗਾ, 7 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਇਕਾਈ ਮੋਗਾ ਅਤੇ ਬੀ.ਐਡ. ਅਧਿਆਪਕ ਫ਼ਰੰਟ ਪੰਜਾਬ ਦੇ ਆਗੂਆਂ ਪ੍ਰਗਟਜੀਤ ਕਿਸ਼ਨਪੁਰਾ, ਗੁਰਪ੍ਰੀਤ ਅਮੀਵਾਲ, ਜੱਜਪਾਲ ਬਾਜੇ ਕੇ, ਕੁਲਦੀਪ ਸਿੰਘ ਨੇ ਸਿੱਖਿਆ ਵਿਭਾਗ ਵਲੋਂ ਮੁੱਖ ਮੰਤਰੀ ਪੰਜਾਬ, ਕੈਬਨਿਟ ਦੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਵਿਚ 50 ਫ਼ੀਸਦੀ ਸਟਾਫ਼ ਦੇ ਹਾਜ਼ਰ ਹੋਣ ਦੇ ਹੁਕਮਾਂ ਦੇ ਵਿਰੁੱਧ ਸਿੱਖਿਆ ਵਿਭਾਗ ਵਲੋਂ 10 ਤੋਂ ਘੱਟ ਗਿਣਤੀ ਵਾਲੇ ਸਕੂਲਾਂ ਵਿਚ ਸਾਰਾ ਸਟਾਫ਼ ਹਾਜ਼ਰ ਹੋਣ ਦੇ ਹੁਕਮਾਂ ਦੀ ਨਿਖੇਧੀ ਕਰਦਿਆਂ ਦੱਸਿਆ ਕਿ ਰਾਜ ਵਿਚ ਫੈਲ ਰਹੀ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਹਰ ਰੋਜ਼ ਕੈਬਨਿਟ ਨਾਲ ਮੀਟਿੰਗਾਂ ਕਰਕੇ ਪੰਜਾਬ ਦੀ ਜਨਤਾ ਦੀਆਂ ਜਾਨਾਂ ਬਚਾਉਣ ਲਈ ਹਦਾਇਤਾਂ ਜਾਰੀ ਕਰ ਰਹੇ ਹਨ ਤਾਂ ਜੋ ਇਸ ਮਹਾਂਮਾਰੀ 'ਤੇ ਕਾਬੂ ਪਾਇਆ ਜਾ ਸਕੇ ਪਰ ਲੱਗਦਾ ਹੈ ਪੰਜਾਬ ਦਾ ਸਿੱਖਿਆ ਵਿਭਾਗ ਸ਼ਾਇਦ ਭਾਰਤ ਤੇ ਪੰਜਾਬ ਸਰਕਾਰ ਦੀ ਥਾਂ ਪਾਕਿਸਤਾਨ ਦੇ ਪੰਜਾਬ ਦੀਆਂ ਸਰਕਾਰਾਂ ਦੇ ਹੁਕਮਾਂ ਨੂੰ ਮੰਨਦਾ ਹੈ ਤਾਂ ਹੀ ਮੁੱਖ ਮੰਤਰੀ ਦੀਆਂ ਇਨ੍ਹਾਂ ਕੋਸ਼ਿਸ਼ਾਂ ਨੂੰ ਸ਼ਾਇਦ ਹੀ ਕਾਮਯਾਬ ਹੋਣ ਦੇਵੇ | ਪਹਿਲਾਂ ਜਦੋਂ ਮੁੱਖ ਮੰਤਰੀ ਵਲੋਂ ਲੋਕਾਂ ਨੂੰ ਆਪਣੇ ਘਰਾਂ ਵਿਚ ਰਹਿਣ ਅਤੇ ਬਿਨਾਂ ਕੰਮ ਤੋਂ ਬਾਹਰ ਨਾ ਨਿਕਲਣ ਦੇ ਹੁਕਮ ਦਿੱਤੇ ਗਏ ਸਨ ਉਸ ਸਮੇਂ ਸਿੱਖਿਆ ਵਿਭਾਗ ਵਲੋਂ ਲਗਾਤਾਰ ਆਪਣੇ ਅਧਿਆਪਕਾਂ ਨੂੰ ਡੋਰ ਟੂ ਡੋਰ ਦਾਖਲਾ ਮੁਹਿੰਮ ਚਲਾ ਕੇ ਮੌਤ ਦੇ ਮੂੰਹ ਵਿਚ ਧੱਕਿਆ ਗਿਆ | ਜਿਸ ਕਾਰਨ ਪੰਜਾਬ ਵਿਚ ਕਈ ਅਧਿਆਪਕਾਂ ਨੇ ਕੋਰੋਨਾ ਕਾਰਨ ਆਪਣੀ ਜਾਨ ਗਵਾਈ ਅਤੇ ਸੈਂਕੜੇ ਅਧਿਆਪਕ ਕੋਰੋਨਾ ਪਾਜ਼ੀਟਿਵ ਆ ਗਏ ਸਨ | ਹੁਣ ਜਦੋਂ ਪੰਜਾਬ ਦੀ ਸਮੂਹ ਕੈਬਨਿਟ ਨੇ ਫ਼ੈਸਲਾ ਕਰਕੇ ਸਕੂਲਾਂ ਵਿਚ ਅੱਧੇ ਅਧਿਆਪਕਾਂ ਨੂੰ ਹਾਜ਼ਰ ਹੋਣ ਅਤੇ ਅੱਧੇ ਸਟਾਫ਼ ਨੂੰ ਘਰ ਤੋਂ ਆਨ ਲਾਈਨ ਪੜ੍ਹਾਈ ਕਰਵਾਉਣ ਦੇ ਹੁਕਮ ਜਾਰੀ ਕੀਤੇ ਸਨ ਪਰ ਮੁੱਖ ਮੰਤਰੀ ਦੇ ਹੁਕਮ ਜਾਰੀ ਕਰਨ ਤੋਂ 48 ਘੰਟਿਆਂ ਬਾਅਦ ਅੱਜ ਵਿਭਾਗ ਨੇ ਮੁੱਖ ਮੰਤਰੀ ਦੇ ਹੁਕਮਾਂ ਨੂੰ ਟਿੱਚ ਜਾਣਦਿਆਂ ਨਵਾਂ ਫ਼ਰਮਾਨ ਜਾਰੀ ਕਰ ਦਿੱਤਾ ਕਿ 10 ਤੋਂ ਵੱਧ ਅਧਿਆਪਕਾਂ 'ਤੇ ਹੀ ਮੁੱਖ ਮੰਤਰੀ ਦੇ ਹੁਕਮ ਲਾਗੂ ਹੋਣਗੇ ਬਾਕੀ ਸਕੂਲਾਂ ਵਿਚ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦੇ 50 ਫ਼ੀਸਦੀ ਸਟਾਫ਼ ਨਾਲ ਕੰਮ ਕਰਨ ਦੇ ਹੁਕਮ ਲਾਗੂ ਨਹੀਂ ਹੋਣਗੇ | ਅਧਿਆਪਕਾਂ ਵਿਚ ਚਰਚਾ ਹੈ ਕਿ ਅਧਿਆਪਕਾਂ ਦੀਆਂ ਬਦਲੀਆਂ ਨੂੰ ਰੋਕਣ ਲਈ ਰਾਤ ਨੂੰ 10 ਵਜੇ ਦਫ਼ਤਰ ਤੋਂ ਹੁਕਮ ਜਾਰੀ ਕਰਨ ਵਾਲਾ ਵਿਭਾਗ ਮੁੱਖ ਮੰਤਰੀ ਦੇ ਹੁਕਮ ਦਾ ਪੱਤਰ 48 ਘੰਟਿਆਂ ਤੱਕ ਇਸੇ ਲਈ ਰੋਕ ਕੇ ਰੱਖਿਆ ਗਿਆ ਕਿ ਇਨ੍ਹਾਂ ਹੁਕਮਾਂ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ | ਕਾਬਲੇ ਜ਼ਿਕਰ ਹੈ ਕਿ ਪੰਜਾਬ ਦੇ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਵਿਚ 90 ਫ਼ੀਸਦੀ ਤੋਂ ਵੱਧ ਸਕੂਲਾਂ ਵਿਚ ਅਧਿਆਪਕਾਂ ਦੀ ਗਿਣਤੀ 10 ਤੋਂ ਘੱਟ ਹੈ, ਇਸ ਦਾ ਮਤਲਬ ਹੁਣ ਪ੍ਰਾਇਮਰੀ ਅਤੇ ਮਿਡਲ ਸਕੂਲ ਦਾ ਸਾਰਾ ਸਟਾਫ਼ ਹਾਜ਼ਰ ਰਹੇਗਾ | ਜਥੇਬੰਦੀ ਨੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਦੀ ਨਿਖੇਧੀ ਕੀਤੀ ਅਤੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਸਿੱਖਿਆ ਵਿਭਾਗ ਨੂੰ ਵੀ ਪੰਜਾਬ ਸਰਕਾਰ ਦਾ ਹਿੱਸਾ ਮੰਨਿਆ ਜਾਵੇ | ਇੱਥੇ ਵੀ ਜ਼ਿਕਰਯੋਗ ਹੈ ਕਿ ਜਿੱਥੇ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਕੋਵਿਡ-19 ਸਬੰਧੀ ਹਦਾਇਤਾਂ ਜਾਰੀ ਕਰਦੇ ਹੋਏ ਸਪਸ਼ਟ ਆਦੇਸ਼ ਦਿੱਤੇ ਸਨ ਕਿ ਜੇਕਰ ਪੰਜਾਬ ਸਰਕਾਰ ਦੇ ਕਿਸੇ ਕਰਮਚਾਰੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆ ਜਾਂਦੀ ਹੈ ਜਾਂ ਉਸ ਦਾ ਰਿਹਾਇਸ਼ ਏਰੀਆ ਕੰਟੇਨਮੈਂਟ ਜ਼ੋਨ ਵਿਚ ਆ ਜਾਂਦਾ ਹੈ ਤਾਂ ਉਸ ਕਰਮਚਾਰੀ ਨੂੰ 30 ਦਿਨਾਂ ਦੀ ਕੁਆਰਨਟਾਇਨ ਲੀਵ ਦਿੱਤੀ ਜਾਵੇ ਪਰ ਇੰਜ ਜਾਪਦਾ ਹੈ ਕਿ ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਦੇ ਹੁਕਮ ਵੀ ਲਾਗੂ ਨਹੀਂ ਹੁੰਦੇ ਅਤੇ ਸਿੱਖਿਆ ਵਿਭਾਗ ਨੇ ਕੋਰੋਨਾ ਪਾਜ਼ੀਟਿਵ ਆਉਣ ਵਾਲੇ ਅਧਿਆਪਕਾਂ ਨੂੰ ਕੁਆਰਨਟਾਇਨ ਲੀਵ ਦੇਣੀ ਬੰਦ ਕਰ ਦਿੱਤੀ ਹੈ ਤੇ ਅਧਿਆਪਕਾਂ ਨੂੰ ਮੈਡੀਕਲ ਜਾ ਕਮਾਈ ਛੁੱਟੀ ਲੈਣ ਲਈ ਮਜਬੂਰ ਕੀਤਾ ਜਾ ਰਿਹਾ ਹੈ | ਦਾਖ਼ਲਾ ਮੁਹਿੰਮ ਦੌਰਾਨ ਡੋਰ ਟੂ ਡੋਰ ਜਾਣ ਕਾਰਨ ਕੋਰੋਨਾ ਪਾਜ਼ੀਟਿਵ ਆਏ ਵਲੰਟੀਅਰ ਨੂੰ ਬਿਨਾਂ ਤਨਖ਼ਾਹ ਛੁੱਟੀ 'ਤੇ ਭੇਜਿਆ ਜਾ ਰਿਹਾ ਹੈ | ਪੰਜਾਬ ਦੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੂੰ ਇੰਜ ਜਾਪਦਾ ਹੈ ਕਿ ਸ਼ਾਇਦ ਇਹ ਵਿਭਾਗ ਪੰਜਾਬ ਸਰਕਾਰ ਦੀ ਥਾਂ ਪਾਕਿਸਤਾਨ ਦੀ ਸਰਕਾਰ ਦੇ ਅਧੀਨ ਆਉਂਦਾ ਹੈ ਕਿਉਂਕਿ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਨੂੰ ਹਮੇਸ਼ਾ ਹੀ ਆਪਣੀ ਮਨਮਰਜ਼ੀ ਨਾਲ ਤੋੜ ਮਰੋੜ ਕੇ ਲਾਗੂ ਕੀਤਾ ਜਾਂਦਾ ਹੈ | ਇਸ ਸਮੇਂ ਗੁਰਮੀਤ ਸਿੰਘ, ਚਮਕੌਰ ਸਿੰਘ, ਸਰਬਜੀਤ ਸਿੰਘ, ਕੁਲਦੀਪ ਸਿੰਘ, ਪਿ੍ਤਪਾਲ ਸਿੰਘ, ਕੇਵਲ ਸਿੰਘ, ਪ੍ਰਦੀਪ ਰੱਖੜਾ, ਸੁਖਜਿੰਦਰ ਜੋਸ਼ਨ, ਗੁਰਵਿੰਦਰ ਮਹਿਲ, ਦਿਲਬਾਗ ਸਿੰਘ, ਦਵਿੰਦਰ ਹਰਾਜਾ, ਸਪਨਾ ਗੋਇਲ, ਰਿਚਾ ਚਾਵਲਾ, ਮਨਦੀਪ ਕੌਰ, ਆਦਰਸ਼ ਕੁਮਾਰ, ਲਖਵੀਰ ਸ਼ਰਮਾ, ਜਥੇਬੰਦੀ ਦੇ ਸਰਪ੍ਰਸਤ ਕੇਵਲ ਸਿੰਘ ਤੇ ਸਰਬਜੀਤ ਦੌਧਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਅੱਜ ਦੁਕਾਨਦਾਰਾਂ, ਕਾਰੋਬਾਰੀਆਂ ਦੀਆਂ ਬੰਦ ਪਈਆਂ ਦੁਕਾਨਾਂ ਖੁੱਲ੍ਹਵਾਈਆਂ ਤੇ ਰੇਹੜੀਆਂ ਲਗਵਾਈਆਂ ਜਾਣਗੀਆਂ-ਸੰਯੁਕਤ ਕਿਸਾਨ ਮੋਰਚਾ

ਨਿਹਾਲ ਸਿੰਘ ਵਾਲਾ, 7 ਮਈ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖ਼ਾਲਸਾ)-ਸੰਯੁਕਤ ਕਿਸਾਨ ਮੋਰਚੇ ਦੀ ਅੱਜ ਨਿਹਾਲ ਸਿੰਘ ਵਾਲਾ ਵਿਖੇ ਮੀਟਿੰਗ ਕੀਤੀ ਗਈ | ਮੋਰਚੇ ਵਲੋਂ ਪੰਜਾਬ ਭਰ ਵਿਚ ਲਾਕਡਾਊਨ ਕਾਰਨ ਸਰਕਾਰ ਵਲੋਂ ਬੰਦ ਕਰਵਾਈਆਂ ਦੁਕਾਨਾਂ ਨੂੰ ਖੁਲ੍ਹਵਾਉਣ ਦਾ ...

ਪੂਰੀ ਖ਼ਬਰ »

ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੋਰ ਗਰੋਹ ਦੇ ਦੋ ਮੈਂਬਰ ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਕਾਬੂ

ਮੋਗਾ/ਬਾਘਾ ਪੁਰਾਣਾ, 7 ਮਈ (ਗੁਰਤੇਜ ਸਿੰਘ, ਬਲਰਾਜ ਸਿੰਗਲਾ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਚੋਰ ਗਰੋਹਾਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਬਾਘਾ ਪੁਰਾਣਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਡੀ.ਐਸ.ਪੀ. ਬਾਘਾ ਪੁਰਾਣਾ ਜਸਵਿੰਦਰ ਸਿੰਘ ਖਹਿਰਾ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ ਵਿਚ 74,30,116 ਕੁਇੰਟਲ ਕਣਕ ਦੀ ਖ਼ਰੀਦ-ਡਿਪਟੀ ਕਮਿਸ਼ਨਰ

ਮੋਗਾ, 7 ਮਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿਚ 6 ਮਈ ਸ਼ਾਮ ਤੱਕ ਕੁੱਲ 74, 33, 985.5 ਕੁਇੰਟਲ ਕਣਕ ਦੀ ਆਮਦ ਹੋਈ ਸੀ ਤੇ ਇਸ ਵਿਚੋਂ 74, 30, 116 ਕੁਇੰਟਲ ਕਣਕ ਦੀ ਖ਼ਰੀਦ ...

ਪੂਰੀ ਖ਼ਬਰ »

ਕੋਵੀਸ਼ੀਲਡ ਦੇ ਹੁਣ ਤੱਕ ਲੱਗ ਚੁੱਕੇ ਹਨ 1850 ਟੀਕੇ-ਐੱਸ.ਐੱਮ.ਓ. ਡਾ. ਗਗਨਦੀਪ ਸਿੰਘ

ਬੱਧਨੀ ਕਲਾਂ, 7 ਮਈ (ਸੰਜੀਵ ਕੋਛੜ)-ਵਿਸ਼ਵ ਭਰ 'ਚ ਫੈਲ ਚੁੱਕੀ ਕੋਵਿਡ-19 ਨਾਂਅ ਦੀ ਭਿਆਨਕ ਬਿਮਾਰੀ ਨੇ ਜਿੱਥੇ ਲੱਖਾਂ ਲੋਕਾਂ ਨੂੰ ਆਪਣੀ ਚਪੇਟ 'ਚ ਲੈ ਲਿਆ ਹੈ | ਹੁਣ ਉੱਥੇ ਹੀ ਸਿਹਤ ਵਿਭਾਗ ਦੇ ਉੱਦਮ ਸਦਕਾ ਭਾਰਤ ਸਰਕਾਰ ਵਲੋਂ ਕੱਢੀ ਗਈ ਵੈਕਸੀਨੇਸ਼ਨ ਲਗਵਾਉਣ ਲਈ ...

ਪੂਰੀ ਖ਼ਬਰ »

ਗੁਰਦੁਆਰਾ ਕਲਗ਼ੀਧਰ ਸਾਹਿਬ ਕੋਟ ਈਸੇ ਖਾਂ ਦੇ ਲੰਗਰ ਹਾਲ ਦਾ ਲੈਂਟਰ ਪਾਇਆ

ਕੋਟ ਈਸੇ ਖਾਂ, 7 ਮਈ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਜੋ ਸਮੂਹ ਸੰਗਤਾਂ ਵਲੋਂ ਮਿਲ ਕੇ ਕਾਰਜ ਅਰੰਭੇ ਜਾਂਦੇ ਹਨ ਉਹ ਹਮੇਸ਼ਾ ਹੀ ਸਫਲ ਹੁੰਦੇ ਹਨ | ਉਕਤ ਵਿਚਾਰ ਬਾਬਾ ਸਾਧਾ ਸਿੰਘ ਮੁੱਖ ਸੇਵਾਦਾਰ ਨੇ ਕੋਟ ...

ਪੂਰੀ ਖ਼ਬਰ »

ਕਤਲ ਕੇਸ ਦੀ ਸਜ਼ਾ ਭੁਗਤ ਰਹੇ ਕੈਦੀ ਦੀ ਕੋਰੋਨਾ ਨਾਲ ਹੋਈ ਮੌਤ

ਮੋਗਾ, 7 ਮਈ (ਗੁਰਤੇਜ ਸਿੰਘ)-ਪਠਾਨਕੋਟ ਵਿਖੇ ਕਤਲ ਕੇਸ ਦੇ ਮਾਮਲੇ ਵਿਚ 20 ਸਾਲਾ ਸਜ਼ਾ ਭੁਗਤ ਰਹੇ ਇਕ ਕੈਦੀ ਦੀ ਮੋਗਾ ਵਿਖੇ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਬਲਦੇਵ ਸਿੰਘ ਉਮਰ 52 ਸਾਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਨੂੰ ਵੀ ਬੋਨਸ ਦੇਵੇ-ਐਡਵੋਕੇਟ ਗਿੱਲ

ਮੋਗਾ, 7 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਜਿੱਥੇ ਸੂਬਾ ਸਰਕਾਰ ਨੇ ਮੁਲਾਜ਼ਮਾਂ ਦੀ ਚਿਰੋਕਣੀ ਮੰਗ 'ਤੇ ਸਾਲ 2016 ਤੋਂ ਡੀ.ਏ. ਦੇਣ ਦਾ ਵਾਅਦਾ ਕੀਤਾ ਹੈ, ਉਸ ਦਾ ਸਵਾਗਤ ਕਰਨਾ ਬਣਾ ਹੈ | ਪਰ ਦੂਸਰੇ ਪਾਸੇ ਅੱਜ ਪੰਜਾਬ ਦਾ ਅੰਨਦਾਤਾ ਖੇਤੀ ਕਾਨੰੂਨਾਂ ਨੂੰ ਲੈ ਕੇ ...

ਪੂਰੀ ਖ਼ਬਰ »

ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ਵੈਕਸੀਨ ਦੇ ਟੀਕੇ ਲਗਾਏ

ਕਿਸ਼ਨਪੁਰਾ ਕਲਾਂ, 7 ਮਈ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਡਾ. ਅਮਰਪ੍ਰੀਤ ਕੌਰ ਬਾਜਵਾ ਸਿਵਲ ਸਰਜਨ ਮੋਗਾ ਦੇ ਨਿਰਦੇਸ਼ਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫ਼ਸਰ ਕੋਟ ਈਸੇ ਖਾਂ ਡਾ. ਰਾਕੇਸ਼ ਬਾਲੀ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਡੀ.ਐੱਸ.ਪੀ. ਪਰਸਨ ਸਿੰਘ ਅਤੇ ਡੀ.ਐੱਸ.ਪੀ. ਇੰਦਰਪਾਲ ਸਿੰਘ ਨੇ ਵਪਾਰੀਆਂ ਨਾਲ ਕੀਤੀ ਮੀਟਿੰਗ

ਬੱਧਨੀ ਕਲਾਂ, 7 ਮਈ (ਸੰਜੀਵ ਕੋਛੜ)-ਹਲਕਾ ਨਿਹਾਲ ਸਿੰਘ ਵਾਲਾ ਦੇ ਡੀ.ਐਸ.ਪੀ. ਪਰਸਨ ਸਿੰਘ, ਸਪੈਸ਼ਲ ਬਰਾਂਚ ਮੋਗਾ ਦੇ ਡੀ.ਐਸ.ਪੀ. ਇੰਦਰਪਾਲ ਸਿੰਘ ਅਤੇ ਥਾਣਾ ਮੁਖੀ ਸੰਦੀਪ ਸਿੰਘ ਨੇ ਪੁਲਿਸ ਸਟੇਸ਼ਨ ਬੱਧਨੀ ਕਲਾਂ ਵਿਖੇ ਕਸਬੇ ਦੇ ਵਪਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਮੱਝ ਅਤੇ ਕੱਟੀਆਂ ਸੜੀਆਂ

ਠੱਠੀ ਭਾਈ, 7 ਮਈ (ਜਗਰੂਪ ਸਿੰਘ ਮਠਾੜੂ)-ਇੱਥੋਂ ਨੇੜਲੇ ਪਿੰਡ ਲਧਾਈਕੇ ਵਿਖੇ ਅਮੋਲਕ ਸਿੰਘ ਪੁੱਤਰ ਸੇਵਾ ਸਿੰਘ ਦੇ ਖੇਤਾਂ ਵਿਚ ਕਣਕ ਦੀ ਰਹਿੰਦ-ਖੂੰਹਦ ਨੂੰ ਲਾਈ ਗਈ ਅੱਗ ਨਾਲ ਖੇਤ ਨਾਲ ਲੱਗਦੇ ਇਕ ਘਰ ਵਿਚ ਬੰਨੀਆਂ ਗਈਆਂ ਦੋ ਕੱਟੀਆਂ ਅਤੇ ਇਕ ਸੂਣ ਵਾਲੀ ਮੱਝ ਬੁਰੀ ...

ਪੂਰੀ ਖ਼ਬਰ »

ਪਿੰਡ ਧੱਲੇਕੇ ਵਿਖੇ ਸ਼ੋ੍ਰਮਣੀ ਅਕਾਲੀ ਦਲ (ਕਿਰਤੀ) ਦੀ 11 ਮੈਂਬਰੀ ਕਮੇਟੀ ਬਣਾਈ-ਜਥੇ. ਬੂਟਾ ਸਿੰਘ ਰਣਸੀਂਹ

ਮੋਗਾ, 7 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਕਿਰਤੀ) ਨੂੰ ਪਿੰਡ ਪੱਧਰ ਤੱਕ ਜਥੇਬੰਦਕ ਕਰਨ ਲਈ ਮੋਗਾ ਸਰਕਲ ਦੇ ਪਿੰਡ ਧੱਲੇਕੇ ਵਿਖੇ ਜਥੇਦਾਰ ਬੂਟਾ ਸਿੰਘ ਰਣਸੀਂਹ ਕਨਵੀਨਰ ਸ਼ੋ੍ਰ. ਅਕਾਲੀ ਦਲ (ਕਿਰਤੀ) ਦੀ ਪ੍ਰਧਾਨਗੀ ਹੇਠ ਮੀਟਿੰਗ ਜਥੇ. ...

ਪੂਰੀ ਖ਼ਬਰ »

ਇਕਬਾਲ ਸਿੰਘ ਢੋਲੇਵਾਲਾ ਆਗੂ ਸਹਿਕਾਰੀ ਸਭਾਵਾਂ ਨਾਲ ਜਥੇਬੰਦੀਆਂ ਨੇ ਦੁੱਖ ਪ੍ਰਗਟਾਇਆ

ਕੋਟ ਈਸੇ ਖਾਂ, 7 ਮਈ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਇਕਬਾਲ ਸਿੰਘ ਢੋਲੇਵਾਲ ਦੇ ਭਰਾ ਅਤੇ ਸ੍ਰ. ਦਰਸ਼ਨ ਸਿੰਘ ਨੰਬਰਦਾਰ ਦੇ ਛੋਟੇ ਬੇਟੇ ਸ਼ੇਰ ਸਿੰਘ ਖਹਿਰਾ (44 ਸਾਲ) ਦੇ ਬੇਵਕਤੀ ਵਿਛੋੜੇ ਨੇ ਸਮੁੱਚੇ ਖਹਿਰਾ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ | ਇਸ ...

ਪੂਰੀ ਖ਼ਬਰ »

ਸੋਨੂੰ ਸੂਦ ਨੇ ਮੋਗਾ ਦੇ ਕੋਰੋਨਾ ਮਰੀਜ਼ ਦੇ ਇਲਾਜ ਲਈ ਭੇਜੀ ਰਾਸ਼ੀ

ਮੋਗਾ, 7 ਮਈ (ਜਸਪਾਲ ਸਿੰਘ ਬੱਬੀ)-ਮੋਗਾ ਨਿਵਾਸੀ ਫ਼ਿਲਮੀ ਦੁਨੀਆ ਵਿਚ ਨਾਮਣਾ ਖੱਟਣ ਵਾਲੇ ਕਲਾਕਾਰ ਸੋਨੂੰ ਸੂਦ ਜੋ ਸਮਾਜ ਸੇਵੀ ਕੰਮਾਂ ਲਈ ਪੂਰੇ ਦੇਸ਼ ਵਿਚ ਜਾਣੇ ਜਾਂਦੇ ਹਨ | ਮੋਗਾ ਦੀ ਇਕ ਵਰਕਸ਼ਾਪ ਵਿਚ ਕੰਮ ਕਰਦੇ ਵੈਲਡਰ ਨੇ ਸੋਨੂੰ ਸੂਦ ਨੂੰ ਈ ਮੇਲ ਕਰ ਕੇ ਦੱਸਿਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX