ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 1 hour ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 1 hour ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 1 hour ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  58 minutes ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 2 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 2 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 2 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 3 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 3 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 3 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 3 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 4 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 4 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 5 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 5 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 5 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 5 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 5 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 6 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਸੰਪਾਦਕੀ

ਕੇਂਦਰ ਸਰਕਾਰ ਲਈ ਇਮਤਿਹਾਨ ਦੀ ਘੜੀ

ਕੋਰੋਨਾ ਦੇ ਦੂਸਰੇ ਹਮਲੇ ਨੇ ਇਕ ਵਾਰ ਤਾਂ ਸਮੁੱਚੇ ਦੇਸ਼ ਨੂੰ ਪੂਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ। ਇਸ ਦੇ ਪਹਿਲੇ ਹਮਲੇ ਤੋਂ ਬਾਅਦ ਸਰਕਾਰ ਅਤੇ ਲੋਕਾਂ ਨੇ ਵੱਡੀ ਰਾਹਤ ਮਹਿਸੂਸ ਕੀਤੀ ਸੀ। ਇਹ ਪ੍ਰਭਾਵ ਵੀ ਬਣਿਆ ਨਜ਼ਰ ਆਉਂਦਾ ਸੀ ਕਿ ਹੁਣ ਇਹ ਮਹਾਂਮਾਰੀ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ ਦੀਆਂ ਪੰਚਾਇਤ ਚੋਣਾਂ ਦੇ ਸੰਕੇਤ ਕੀ ਹਨ ?

ਬੰਗਾਲ ਦੀ ਆਪਣੀ ਹਾਰ ਨੂੰ ਵੀ ਭਾਜਪਾ ਜਿੱਤ ਦੱਸ ਸਕਦੀ ਹੈ, ਕਿਉਂਕਿ ਉਸ ਨੇ ਆਪਣਾ ਅੰਕੜਾ 3 ਤੋਂ ਵਧਾ ਕੇ 77 ਕਰ ਲਿਆ ਹੈ। ਪਰ ਉੱਤਰ ਪ੍ਰਦੇਸ਼ ਦੀਆਂ ਪੰਚਾਇਤੀ ਚੋਣਾਂ ਵਿਚ ਭਾਜਪਾ ਆਪਣੀ ਹਾਰ ਦਾ ਵਿਸ਼ਲੇਸ਼ਣ ਕਿਵੇਂ ਕਰੇਗੀ? ਉੱਥੇ ਗ੍ਰਾਮ ਪੰਚਾਇਤਾਂ ਦੇ ਪ੍ਰਧਾਨਾਂ ਅਤੇ ...

ਪੂਰੀ ਖ਼ਬਰ »

ਮਾਨਵਤਾ ਦੀ ਨਿਸ਼ਕਾਮ ਸੇਵਾ ਕਰਦਾ ਹੈ ਰੈੱਡ ਕਰਾਸ

ਅੱਜ ਲਈ ਵਿਸ਼ੇਸ਼
ਹਰ ਸਾਲ 8 ਮਈ ਦਾ ਦਿਹਾੜਾ ਵਿਸ਼ਵ ਭਰ ਵਿਚ ਰੈੱਡ ਕਰਾਸ ਲਹਿਰ ਦੇ ਬਾਨੀ ਸਰ ਜੀਨ ਹੈਨਰੀ ਡਿਊਨਾ ਦੇ ਜਨਮ ਦਿਨ ਦੀ ਯਾਦ ਵਿਚ 'ਵਰਲਡ ਰੈੱਡ ਕਰਾਸ-ਰੈੱਡ ਕਰੀਸੈਂਟ ਡੇਅ' ਵਜੋਂ ਮਨਾਇਆ ਜਾਂਦਾ ਹੈ। ਇਸ ਸਾਲ ਕਿਉਂਕਿ ਅਸੀਂ ਕੋਵਿਡ-19 ਮਹਾਂਮਾਰੀ ਦੇ ਵਿਚਕਾਰ ਹਾਂ ਅਤੇ ਬੀਤੇ ਸਾਲਾਂ ਵਾਂਗ ਇਸ ਦਿਵਸ ਨੂੰ ਖੁਸ਼ੀ ਅਤੇ ਉਤਸ਼ਾਹ ਨਾਲ ਨਹੀਂ ਮਨਾ ਰਹੇ ਪ੍ਰੰਤੂ ਮਾਨਵਤਾ ਨੂੰ ਇਸ ਪ੍ਰਕੋਪ ਤੋਂ ਬਚਾਉਣ ਲਈ ਵਿਸ਼ਵ ਭਰ ਵਿਚ ਰੈੱਡ ਕਰਾਸ ਸੁਸਾਇਟੀਜ਼ ਨਾਲ ਜੁੜੇ ਸਵੈਸੇਵਕ ਦਿਨ-ਰਾਤ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਫਰੰਟ ਲਾਈਨ 'ਤੇ ਕੰਮ ਕਰ ਰਹੇ ਇਨ੍ਹਾਂ ਵਾਲੰਟੀਅਰਾਂ, ਸਟਾਫ ਅਤੇ ਕੋਵਿਡ-19 ਨੂੰ ਜਵਾਬ ਦੇਣ ਵਾਲੇ ਹਰ ਵਿਅਕਤੀ ਦਾ ਧੰਨਵਾਦ ਅਤੇ ਹੌਸਲਾ ਅਫ਼ਜ਼ਾਈ ਕਰਨ ਲਈ ਥੀਮ 'ਤਾੜੀਆਂ ਮਾਰਦੇ ਰਹੋ' ਚੁਣਿਆ ਗਿਆ ਹੈ।
ਸਾਡੇ ਦੇਸ਼ ਭਾਰਤ ਦੀ ਗੱਲ ਕਰੀਏ ਤਾਂ ਕੋਵਿਡ-19 ਤੋਂ ਮਾਨਵਜਾਤੀ ਨੂੰ ਬਚਾਉਣ ਵਿਚ ਜਿੱਥੇ ਕੇਂਦਰ/ਰਾਜ ਸਰਕਾਰਾਂ ਅਤੇ ਸਿਹਤ ਮੰਤਰਾਲਾ ਉਪਰਾਲੇ ਕਰ ਰਿਹਾ ਹੈ, ਉੱਥੇ ਰੈੱਡ ਕਰਾਸ ਸੁਸਾਇਟੀਜ਼ ਵੀ ਆਪਣੇ ਨੈੱਟਵਰਕ ਰਾਹੀਂ ਸਰਕਾਰਾਂ ਦਾ ਸਹਿਯੋਗ ਕਰ ਰਹੀਆਂ ਹਨ। ਭਾਰਤੀ ਰੈੱਡ ਕਰਾਸ ਸੁਸਾਇਟੀ ਦੇ ਦੇਸ਼ ਭਰ ਵਿਚ ਕੋਈ 40000 ਦੇ ਕਰੀਬ ਵਾਲੰਟੀਅਰਜ਼ 550 ਤੋਂ ਵੱਧ ਜ਼ਿਲ੍ਹਿਆਂ ਵਿਚ ਸਹਾਇਤਾ ਸੇਵਾਵਾਂ ਦੇ ਰਹੇ ਹਨ।
ਅੱਜ ਇਸ ਦਿਵਸ 'ਤੇ ਰੈੱਡ ਕਰਾਸ ਸੰਸਥਾ ਦੇ ਬਾਨੀ ਹੈਨਰੀ ਡਿਊਨਾ ਨੂੰ ਸ਼ਰਧਾਪੂਰਬਕ ਯਾਦ ਕੀਤਾ ਜਾਂਦਾ ਹੈ ਕਿਉਂਕਿ ਇਸ ਕਲਿਆਣਕਾਰੀ ਸੰਸਥਾ ਦਾ ਮੁੱਢ ਹੈਨਰੀ ਡਿਊਨਾ ਦੇ ਯਤਨਾਂ ਸਦਕਾ ਹੀ ਬੱਝਿਆ। ਇਸ ਇਨਸਾਨ ਨੇ ਭਾਵੇਂ ਜੀਵਨ ਭਰ ਮੁਸ਼ਕਿਲ ਹਾਲਾਤ ਨਾਲ ਜੱਦੋ-ਜਹਿਦ ਕੀਤੀ ਪ੍ਰੰਤੂ ਮਨੁੱਖਤਾ ਦੀ ਸੇਵਾ ਹਰ ਪਲ ਉਸ ਦੇ ਸਾਹਮਣੇ ਰਹੀ। ਦੁਨੀਆ ਦੀ ਇਸ ਮਹਾਨ ਪਰਉਪਕਾਰੀ ਸੰਸਥਾ ਦਾ ਜਨਮ ਸਾਲਫਰੀਨੋ ਦੀ ਜੰਗ ਦੇ ਮੈਦਾਨ ਵਿਚ ਫੱਟੜ ਹੋਏ ਸੈਨਿਕਾਂ ਦੀ ਤਰਸਯੋਗ ਹਾਲਤ ਵੇਖ ਕੇ ਸਵਿਟਜ਼ਰਲੈਂਡ ਦੇ ਇਸ ਕੋਮਲ ਚਿੱਤ ਇਨਸਾਨ ਹੈਨਰੀ ਡਿਊਨਾ ਦੇ ਯਤਨਾਂ ਸਦਕਾ ਹੀ ਹੋਇਆ ਸੀ। ਸਵੈ-ਸੇਵਾ ਦਾ ਬੀਜ ਰੈੱਡ ਕਰਾਸ ਦੇ ਬਾਨੀ ਹੈਨਰੀ ਡਿਊਨਾ ਨੇ ਸਾਲਫਰੀਨੋ ਦੀ ਜੰਗ ਵਿਚ ਉਦੋਂ ਬੀਜਿਆ ਜਦੋਂ 24 ਜੂਨ, 1859 ਨੂੰ ਇਟਲੀ ਦੇ ਉੱਤਰੀ ਹਿੱਸੇ ਦੇ ਇਕ ਕਸਬੇ ਸਾਲਫਰੀਨੋ ਵਿਚ ਯੂਰਪ ਦੀ ਇਕ ਭਿਆਨਕ ਲੜਾਈ ਲੜੀ ਗਈ। ਜੰਗ ਦੇ ਮੈਦਾਨ ਵਿਚ ਇਕ ਦਰਦਨਾਕ ਨਜ਼ਾਰਾ ਸੀ। ਹਰ ਪਾਸੇ ਫੱਟੜ ਸੈਨਿਕ ਤੜਪ ਰਹੇ ਸਨ। ਲਾਸ਼ਾਂ ਦੇ ਢੇਰ ਲੱਗ ਗਏ। ਚਾਰੇ ਪਾਸੇ ਖੂਨ ਨਾਲ ਲੱਥਪੱਥ ਮੈਦਾਨ ਸੀ। 40000 ਸੈਨਿਕ ਯੁੱਧ ਖੇਤਰ ਵਿਚ ਮੋਏ ਜਾਂ ਅਧਮੋਏ ਪਏ ਸਨ। ਪਾਣੀ ਦੀ ਇਕ-ਇਕ ਬੂੰਦ ਲਈ ਜ਼ਖ਼ਮੀ ਸੈਨਿਕ ਕਰਾਹ ਰਹੇ ਸਨ। ਸੈਨਿਕਾਂ ਦੀ ਮੱਲ੍ਹਮ ਪੱਟੀ ਕਰਨ ਵਾਲਾ ਜਾਂ ਉਨ੍ਹਾਂ ਨੂੰ ਪਾਣੀ ਦਾ ਘੁੱਟ ਪਿਆਉਣ ਵਾਲਾ ਕੋਈ ਸਵੈ-ਸੇਵਕ ਨਹੀਂ ਸੀ। ਹੈਨਰੀ ਡਿਊਨਾ ਨੇ ਆਪਣੇ ਜੀਵਨ ਵਿਚ ਕਦੇ ਲੜਾਈ ਨਹੀਂ ਸੀ ਵੇਖੀ। ਇਹ ਸਭ ਕੁਝ ਵੇਖ ਕੇ ਉਸ ਦਾ ਦਿਲ ਹਿੱਲ ਗਿਆ। ਉਹ ਭਾਵੇਂ ਇਕੱਲਾ ਸੀ ਪ੍ਰੰਤੂ ਇਨ੍ਹਾਂ ਤੜਪ ਰਹੇ ਸੈਨਿਕਾਂ ਦੀ ਜਾਨ ਬਚਾਉਣ ਹਿਤ ਸਹਾਇਤਾ ਲਈ ਮੈਦਾਨ ਵਿਚ ਨਿੱਤਰ ਪਿਆ। ਉਸ ਨੇ ਇਟਲੀ ਵਿਚਲੇ ਕਸਬੇ ਕਾਸਟੀਲੀਅਨ ਦੇ ਪੁਰਸ਼, ਇਸਤਰੀਆਂ ਅਤੇ ਜਵਾਨ ਲੜਕੇ-ਲੜਕੀਆਂ ਇਕੱਠੇ ਕੀਤੇ ਅਤੇ ਉਨ੍ਹਾਂ ਨੂੰ ਜ਼ਖ਼ਮੀਆਂ ਦੀ ਸੇਵਾ ਲਈ ਪ੍ਰੇਰਿਤ ਕੀਤਾ। ਇਨ੍ਹਾਂ ਸਵੈ-ਸੇਵਕਾਂ ਪਾਸੋਂ ਡਿਊਨਾ ਨੇ ਇਹ ਪ੍ਰਣ ਲਿਆ ਕਿ ਉਹ ਫੱਟੜਾਂ ਦੀ ਸੇਵਾ ਕਰਦੇ ਸਮੇਂ ਕੌਮਾਂ ਦਾ ਭਿੰਨ-ਭੇਦ ਨਹੀਂ ਕਰਨਗੇ, ਉਨ੍ਹਾਂ ਨੂੰ ਮਨੁੱਖ ਸਮਝ ਕੇ ਉਨ੍ਹਾਂ ਦੀ ਸੇਵਾ ਕਰਨਗੇ। ਉਸ ਨੇ ਇਟਲੀ ਦੇ ਵਸਨੀਕਾਂ ਦੀ ਸਹਾਇਤਾ ਨਾਲ ਜ਼ਖ਼ਮੀਆਂ ਦੀ ਬਿਨਾਂ ਕਿਸੇ ਭੇਦ-ਭਾਵ ਦੇ ਦਿਨ-ਰਾਤ ਸੇਵਾ ਸੰਭਾਲ ਕੀਤੀ ਤੇ ਮਾਨਵ ਜਾਤੀ ਦੀ ਸੇਵਾ ਲਈ ਨਵੇਂ ਦੌਰ ਦਾ ਆਰੰਭ ਹੋਇਆ, ਜਿਸ ਦਾ ਮੂਲ ਆਧਾਰ ਨਿਸ਼ਕਾਮ ਸੇਵਾ ਸੀ।
ਭਾਰਤ ਵਿਚ ਰੈੱਡ ਕਰਾਸ ਸੰਸਥਾ ਭਾਰਤ ਸਰਕਾਰ ਦੇ ਐਕਟ 15 ਅਧੀਨ 1920 ਵਿਚ ਬਣੀ। ਅੱਜ ਸੰਸਾਰ ਦੇ ਲਗਪਗ ਹਰ ਮੁਲਕ ਵਿਚ ਰੈੱਡ ਕਰਾਸ ਸੰਸਥਾਵਾਂ ਮਨੁੱਖਤਾ ਦੀ ਭਲਾਈ ਹਿਤ ਕੰਮ ਕਰ ਰਹੀਆਂ ਹਨ। ਭਾਰਤੀ ਰੈੱਡ ਕਰਾਸ ਸੁਸਾਇਟੀ ਆਪਣੇ 100 ਸਾਲਾਂ ਦੇ ਮਾਨਵਤਾਵਾਦੀ ਕਾਰਜਾਂ ਦੇ ਸਫ਼ਰ ਨੂੰ ਪੂਰਾ ਕਰ ਚੁੱਕੀ ਹੈ ਅਤੇ ਮਾਨਵਤਾਵਾਦੀ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੇ ਹੋਏ ਆਪਣੀ ਯਾਤਰਾ ਨੂੰ ਜਾਰੀ ਰੱਖਿਆ ਹੋਇਆ ਹੈ। ਰੈੱਡ ਕਰਾਸ ਸੰਸਥਾਵਾਂ ਦਾ ਮੁੱਖ ਉੱਦੇਸ਼ ਜਿੱਥੇ ਜੰਗ ਸਮੇਂ ਫੱਟੜ ਹੋਏ ਸੈਨਿਕਾਂ ਦੀ ਸੇਵਾ-ਸੰਭਾਲ ਕਰਨਾ ਹੈ, ਉੱਥੇ ਆਫਤਾਂ, ਹੜ੍ਹਾਂ, ਸੋਕੇ, ਭੁਚਾਲ ਅਤੇ ਬਿਮਾਰੀਆਂ ਆਦਿ ਤੋਂ ਪੀੜਤ ਲੋਕਾਂ ਦੀ ਅੱਗੇ ਹੋ ਕੇ ਸੇਵਾ ਕਰਨਾ ਵੀ ਇਸ ਸੰਸਥਾ ਦਾ ਮੁੱਖ ਮੰਤਵ ਹੈ।
ਰੈੱਡ ਕਰਾਸ ਦੇ ਬਾਨੀ ਹੈਨਰੀ ਡਿਊਨਾ ਨੇ ਮਾਨਵ ਸੇਵਾ ਦੀ ਜੋ ਲੀਹ ਸੰਨ 1859 ਵਿਚ ਸਾਲਫਰੀਨੋ ਦੀ ਲੜਾਈ ਦੇ ਮੈਦਾਨ ਵਿਚ ਕੰਮ ਕਰਕੇ ਪਾਈ, ਉਸੇ ਸੋਚ ਅਤੇ ਭਾਵਨਾ ਦੀ ਜੋਤ ਨੂੰ ਭਾਈ ਘਨੱਈਆ ਜੀ ਨੇ ਵੀ ਪੰਜਾਬ ਦੀ ਪਵਿੱਤਰ ਨਗਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਨਾ ਕੋ ਬੈਰੀ ਨਾ ਹੀ ਬਿਗਾਨਾ ਦੇ ਸਿਧਾਂਤ 'ਤੇ ਚਲਦਿਆਂ ਜ਼ਖ਼ਮੀਆਂ ਨੂੰ ਪਾਣੀ ਪਿਲਾ ਅਤੇ ਮਰਹਮ ਪੱਟੀਆਂ ਕਰਕੇ ਰੌਸ਼ਨ ਕੀਤਾ ਸੀ। ਇਸ ਤਰ੍ਹਾਂ ਪੰਜਾਬ ਵਿਚ ਭਾਈ ਘਨੱਈਆ ਜੀ ਨੇ ਰੈੱਡ ਕਰਾਸ ਦੀ ਵਿਚਾਰਧਾਰਾ ਨੂੰ ਢੇਰ ਚਿਰ ਪਹਿਲਾਂ ਹੀ ਜਨਮ ਦਿੱਤਾ ਅਤੇ ਮਨੁੱਖਤਾ ਦੀ ਪੁੱਜ ਕੇ ਸੇਵਾ ਕੀਤੀ। ਇਸ ਲਈ ਪੰਜਾਬ ਵਿਚ ਭਾਈ ਘਨੱਈਆ ਜੀ ਨੂੰ ਵੀ ਰੈੱਡ ਕਰਾਸ ਦੇ ਪਹਿਲੇ ਪਰਿਵਰਤਕ ਦੇ ਤੌਰ 'ਤੇ ਯਾਦ ਕੀਤਾ ਜਾਂਦਾ ਹੈ। ਅੱਜ ਹੈਨਰੀ ਡਿਊਨਾ ਅਤੇ ਭਾਈ ਘਨੱਈਆ ਜੀ ਦੇ ਆਦਰਸ਼ਾਂ ਨੇ ਦੁਨੀਆ ਭਰ ਦੇ ਕਰੋੜਾਂ ਸਵੈ-ਸੇਵਕਾਂ ਨੂੰ ਰੈੱਡ ਕਰਾਸ ਸੰਸਥਾਵਾਂ ਜ਼ਰੀਏ ਏਕਤਾ ਅਤੇ ਸੇਵਾ ਦੇ ਧਾਗੇ ਵਿਚ ਬੰਨ੍ਹ ਰੱਖਿਆ ਹੈ। ਅੱਜ ਲੋੜ ਹੈ ਅਸੀਂ ਵਿਸ਼ਵਵਿਆਪੀ ਮਹਾਂਮਾਰੀ ਦੇ ਇਸ ਦੌਰ ਵਿਚ ਪੀੜਤ ਮਾਨਵਤਾ ਦੀ ਭਲਾਈ ਲਈ ਆਪਣੇ ਅੰਦਰ ਦੇ ਸਵੈ-ਸੇਵਕ ਨੂੰ ਪਛਾਣੀਏ, ਅਜਿਹੀਆਂ ਮਾਨਵਤਾਵਾਦੀ ਸੰਸਥਾਵਾਂ ਨਾਲ ਜੁੜੀਏ ਅਤੇ ਸਮਾਜ ਸੇਵਾ ਦੇ ਇਸ ਦਾਇਰੇ ਨੂੰ ਹੋਰ ਵਿਸ਼ਾਲ ਕਰੀਏ ਤਾਂ ਜੋ ਦੁਖੀ ਮਾਨਵਤਾ ਦੀ ਸੇਵਾ ਦਾ ਸੰਦੇਸ਼ ਘਰ-ਘਰ ਪਹੁੰਚਾਇਆ ਜਾ ਸਕੇ। ਕੋਵਿਡ-19 ਦੇ ਇਸ ਸੰਕਟ ਦੌਰਾਨ ਜੋ ਰੈੱਡ ਕਰਾਸ ਸਟਾਫ ਮੈਂਬਰਜ਼ ਅਤੇ ਵਾਲੰਟੀਅਰ ਫਰੰਟ ਲਾਈਨ ਯੋਧਿਆਂ ਦੇ ਤੌਰ 'ਤੇ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਦਿਲੋਂ ਪ੍ਰਣਾਮ।

-ਮਕਾਨ ਨੰ: 22583, ਗਲੀ ਨੰ.17, ਭਾਗੂ ਰੋਡ, ਬਠਿੰਡਾ।
ਮੋ: 98557-00157

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX