ਤਾਜਾ ਖ਼ਬਰਾਂ


ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  6 minutes ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  12 minutes ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  15 minutes ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  32 minutes ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  28 minutes ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 1 hour ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 1 hour ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 minute ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 2 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 2 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 minute ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 3 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 3 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  about 3 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 4 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 3 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 9 ਅਕਤੂਬਰ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . .  about 4 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ...
ਭਿਆਨਕ ਸੜਕੀ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ
. . .  about 4 hours ago
ਭੋਗਪੁਰ, 23 ਸਤੰਬਰ - ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪਚਰੰਗਾ ਨੇੜੇ ਸਵੇਰੇ ਸਕੂਟਰੀ ਅਤੇ ਫਾਰਚੂਨਰ ਦੀ ਹੋਈ ਟੱਕਰ ਵਿਚ ਦੋ ਛੋਟੇ ਬੱਚਿਆਂ ਸਮੇਤ ਤਿੰਨ ਦੀ ਮੌਤ ਹੋ ਗਈ...
ਪੈਗਾਸਸ ਮਾਮਲਾ - ਜਾਂਚ ਲਈ ਕਮੇਟੀ ਦਾ ਹੋਵੇਗਾ ਗਠਨ
. . .  about 5 hours ago
ਨਵੀਂ ਦਿੱਲੀ, 23 ਸਤੰਬਰ - ਸੀ.ਜੇ.ਆਈ. ਐਨ.ਵੀ. ਰਮੰਨਾ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਕਥਿਤ ਪੈਗਾਸਸ ਜਾਸੂਸੀ ਵਿਵਾਦ ਦੀ ਜਾਂਚ ਲਈ ਇਕ ਤਕਨੀਕੀ ਮਾਹਰ ਕਮੇਟੀ ਦਾ ਗਠਨ ...
ਅਨਿਰੁੱਧ ਤਿਵਾੜੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਵਿਨੀ ਮਹਾਜਨ ਨੂੰ ਹਟਾਇਆ ਗਿਆ
. . .  about 3 hours ago
ਚੰਡੀਗੜ੍ਹ, 23 ਸਤੰਬਰ (ਸੁਰਿੰਦਰ) - ਪੰਜਾਬ ਨੂੰ ਹੁਣ ਨਵਾਂ ਮੁੱਖ ਸਕੱਤਰ ਮਿਲ ਗਿਆ ਹੈ | ਅਨਿਰੁੱਧ ਤਿਵਾੜੀ ਹੁਣ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ | ਵਿਨੀ ਮਹਾਜਨ ਨੂੰ ਇਸ ਅਹੁਦੇ ਤੋਂ ਹਟਾ ...
ਸ਼੍ਰੋਮਣੀ ਕਮੇਟੀ ਵਲੋਂ ਬਾਬਾ ਸ਼ੇਖ਼ ਫਰੀਦ ਜੀ ਦਾ ਆਗਮਨ ਦਿਵਸ ਉਤਸ਼ਾਹ ਨਾਲ ਮਨਾਇਆ
. . .  about 5 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਾਹਿਬ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ...
ਕੈਪਟਨ ਅਮਰਿੰਦਰ ਸਿੰਘ ਰਾਸ਼ਟਰਵਾਦੀ - ਅਨਿਲ ਵਿਜ
. . .  about 6 hours ago
ਚੰਡੀਗੜ੍ਹ, 23 ਸਤੰਬਰ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਦਸਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਰਾਜਨੀਤਕ ਤੌਰ 'ਤੇ ਮਾਰ ਦਿੱਤਾ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਰਾਸ਼ਟਰੀ-ਅੰਤਰਰਾਸ਼ਟਰੀ

ਭਾਰਤ ਨੂੰ ਇਕ ਮਹੀਨੇ ਲਈ ਤਾਲਾਬੰਦੀ ਕਰਨਾ ਬਹੁਤ ਜ਼ਰੂਰੀ- ਡਾ: ਫੌਸੀ

ਸਿਆਟਲ, 7 ਮਈ (ਹਰਮਨਪ੍ਰੀਤ ਸਿੰਘ)-ਅਮਰੀਕਾ ਦੇ ਚੋਟੀ ਦੇ ਜਨਤਕ ਸਿਹਤ ਮਾਹਿਰ ਅਤੇ ਰਾਸ਼ਟਰਪਤੀ ਜੋ ਬਾਈਡਨ ਪ੍ਰਸ਼ਾਸਨ ਦੀ ਸਿਹਤ ਟੀਮ ਦੇ ਅਹਿਮ ਡਾ. ਐਂਥਨੀ ਫੌਸੀ ਨੇ ਅੱਜ ਕਿਹਾ ਕਿ ਮੌਜੂਦਾ ਕੋਵਿਡ-19 ਸਥਿਤੀ ਨੂੰ ਦੇਖਦਿਆਂ ਭਾਰਤ ਸਰਕਾਰ ਨੂੰ 3 ਤੋਂ 4 ਹਫ਼ਤਿਆਂ ਲਈ ...

ਪੂਰੀ ਖ਼ਬਰ »

ਕੋਰੋਨਾ ਨਾਲ ਲੜਨ ਲਈ ਅਮਰੀਕੀ ਟਾਸਕ ਫੋਰਸ 'ਚ 3 ਭਾਰਤੀ ਸੀ.ਈ.ਓ. ਸ਼ਾਮਿਲ

ਸਿਆਟਲ, (ਹਰਮਨਪ੍ਰੀਤ ਸਿੰਘ)-ਕੋਰੋਨਾ ਦੀ ਦੂਜੀ ਲਹਿਰ ਨਾਲ ਲੜਾਈ 'ਚ ਅਮਰੀਕੀ ਕੰਪਨੀਆਂ ਦੀ ਵਿਸ਼ਵ ਵਿਆਪੀ ਅਮਰੀਕੀ ਟਾਸਕ ਕਮੇਟੀ 'ਚ ਗੂਗਲ ਦੇ ਸੀ.ਈ.ਓ. ਸੁੰਦਰ ਪਿਚਾਈ, ਡੀਲੋਇਟ ਦੇ ਪੁਨੀਤ ਰੰਜਨ ਅਤੇ ਅਡੋਬ ਦੇ ਸ਼ਾਤਨੂ ਨਰਾਇਣ ਦੇ ਨਾਂਅ ਸ਼ਾਮਿਲ ਹੋ ਗਏ ਹਨ ਅਤੇ ਇਹ ...

ਪੂਰੀ ਖ਼ਬਰ »

ਮਾਰਚ 2011 'ਚ ਮਾਰੇ ਗਏ ਦੋ ਸਿੱਖਾਂ ਦੀ ਯਾਦ 'ਚ ਪਾਰਕ ਦਾ ਉਦਘਾਟਨ

ਸੈਕਰਾਮੈਂਟੋ, 7 ਮਈ (ਹੁਸਨ ਲੜੋਆ ਬੰਗਾ)-4 ਮਾਰਚ 2011 ਨੂੰ ਗੋਲੀ ਮਾਰ ਕੇ ਮਾਰ ਦਿੱਤੇ ਗਏ ਦੋ ਸਿੱਖਾਂ ਦੀ ਯਾਦ 'ਚ ਐਲਕ ਗਰੋਵ, ਕੈਲੀਫੋਰਨੀਆ 'ਚ ਇਕ ਪਾਰਕ ਦਾ ਉਦਘਾਟਨ ਕੀਤਾ ਗਿਆ | ਗੁਰਮੇਜ ਸਿੰਘ ਅਟਵਾਲ ਤੇ ਸੁਰਿੰਦਰ ਸਿੰਘ ਦੀਆਂ ਹੱਤਿਆਵਾਂ ਦੇ ਮਾਮਲੇ ਦੀ ਜਾਂਚ ਪੁਲਿਸ ਨੇ ...

ਪੂਰੀ ਖ਼ਬਰ »

ਕੈਨੇਡਾ 'ਚ ਫ਼ਿਰੌਤੀ ਵਸੂਲਣ ਦੇ ਦੋਸ਼ 'ਚ 3 ਪੰਜਾਬੀ ਗਿ੍ਫ਼ਤਾਰ

ਟੋਰਾਂਟੋ, 7 ਮਈ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਟੋਰਾਂਟੋ ਨੇੜੇ 80 ਕੁ ਸਾਲ ਦੀ ਬਜ਼ੁਰਗ ਔਰਤ ਨੂੰ ਕੈਨੇਡਾ ਦੇ ਟੈਕਸ ਵਿਭਾਗ ਦੇ ਅਫ਼ਸਰਾਂ ਵਜੋਂ ਫ਼ੋਨ ਕਰਕੇ ਠੱਗਣ ਦੀ ਕੋਸ਼ਿਸ਼ 'ਚ ਯੌਰਕ ਪੁਲਿਸ ਨੇ ਰੰਗੇ ਹੱਥੀਂ 19 ਤੋਂ 21 ਸਾਲਾ ਦੇ 3 ਪੰਜਾਬੀ ਮੁੰਡੇ ਗਿ੍ਫ਼ਤਾਰ ਕਰਨ ...

ਪੂਰੀ ਖ਼ਬਰ »

ਕੈਨੇਡਾ ਦੀ ਪੱਕੀ ਇਮੀਗ੍ਰੇਸ਼ਨ ਖੁੱਲ੍ਹਣ ਦੇ ਪਹਿਲੇ ਦਿਨ 40 ਹਜ਼ਾਰ ਵਿਦਿਆਰਥੀਆਂ ਨੇ ਕੀਤਾ ਅਪਲਾਈ

ਟੋਰਾਂਟੋ, 7 ਮਈ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ 90 ਹਜ਼ਾਰ ਵਿਦੇਸ਼ੀ ਪੱਕੇ ਕਰਨ ਲਈ ਇਮੀਗ੍ਰੇਸ਼ਨ ਵਿਭਾਗ ਵਲੋਂ ਅਰਜ਼ੀਆਂ ਬੀਤੇ ਕੱਲ੍ਹ ਖੋਲ੍ਹੀਆਂ ਗਈਆਂ ਸਨ ਅਤੇ ਪਹਿਲਾਂ ਲਗਾਏ ਜਾ ਰਹੇ ਅੰਦਾਜ਼ਿਆਂ ਮੁਤਾਬਿਕ ਕੈਨੇਡਾ 'ਚ 2017 ਤੋਂ ਬਾਅਦ ਆਪਣੀ ਪੜ੍ਹਾਈ ਪੂਰੀ ਕਰਨ ...

ਪੂਰੀ ਖ਼ਬਰ »

15 ਤੋਂ ਆਸਟ੍ਰੇਲੀਆ-ਭਾਰਤ ਦਰਮਿਆਨ ਚੱਲਣਗੀਆਂ ਉਡਾਣਾਂ

ਸਿਡਨੀ, 7 ਮਈ (ਹਰਕੀਰਤ ਸਿੰਘ ਸੰਧਰ)-ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਘੋਸ਼ਣਾ ਕੀਤੀ ਹੈ ਕਿ ਭਾਰਤ ਤੋਂ ਵਤਨ ਵਾਪਸੀ ਦੀਆਂ ਉਡਾਨਾਂ 15 ਮਈ ਨੂੰ ਦੁਬਾਰਾ ਸ਼ੁਰੂ ਹੋਣਗੀਆਂ | ਮਈ ਦੇ ਅੱਧ ਤੋਂ ਸ਼ੁਰੂ ਹੋਣ ਨਾਲ ਕਈ ਆਸਟ੍ਰੇਲੀਆਈ ਨਾਗਰਿਕ ਆਪਣੇ ਘਰ ਵਾਪਸ ਆ ਸਕਣਗੇ | ਇਥੇ ...

ਪੂਰੀ ਖ਼ਬਰ »

ਪਿਤਾ ਦੇਬੂ ਚੌਧਰੀ ਤੋਂ ਬਾਅਦ ਸਿਤਾਰਵਾਦਕ ਪ੍ਰਤੀਕ ਚੌਧਰੀ ਦਾ ਕੋਰੋਨਾ ਨਾਲ ਦਿਹਾਂਤ

ਨਵੀਂ ਦਿੱਲੀ, 7 ਮਈ (ਏਜੰਸੀ)-ਪ੍ਰਸਿੱਧ ਸਿਤਾਰਵਾਦਕ ਪ੍ਰਤੀਕ ਚੌਧਰੀ ਦਾ ਕੋਵਿਡ-19 ਕਾਰਨ ਦਿਹਾਂਤ ਹੋ ਗਿਆ | ਇਕ ਹਫ਼ਤਾ ਪਹਿਲਾਂ ਉਨ੍ਹਾਂ ਦੇ ਪਿਤਾ ਤੇ ਸੰਗੀਤਕਾਰ ਪੰਡਿਤ ਦੇਵਬ੍ਰਸਤ ਚੌਧਰੀ (ਦੇਬੂ ਚੌਧਰੀ) ਦਾ ਵਾਇਰਸ ਨਾਲ ਦਿਹਾਂਤ ਹੋ ਗਿਆ ਸੀ | ਸੰਗੀਤ ਇਤਿਹਾਸਕਾਰ ਪਾਵਜ ਝਾਅ ਅਨੁਸਾਰ ਪ੍ਰਤੀਕ ਚੌਧਰੀ (49) ਨੂੰ ਦਿੱਲੀ 'ਚ ਗੁਰੂ ਤੇਗ ਬਹਾਦਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ ਅਤੇ ਵੀਰਵਾਰ ਨੂੰ ਉਨ੍ਹਾਂ ਨੇ ਆਖ਼ਰੀ ਸਾਹ ਲਿਆ | ਝਾਅ ਨੇ ਟਵਿੱਟਰ 'ਤੇ ਲਿਖਿਆ ਕਿ ਪ੍ਰਤੀਕ ਚੌਧਰੀ ਪ੍ਰਸਿੱਧ ਸੰਗੀਤਕਾਰ ਦੇਬੂ ਚੌਧਰੀ ਦੇ ਪੁੱਤਰ ਤੇ ਇਕ ਹੁਨਰਵਾਨ ਕਲਾਕਾਰ ਸਨ |

ਖ਼ਬਰ ਸ਼ੇਅਰ ਕਰੋ

 

ਨਹੀਂ ਰਹੇ ਦਿੱਗਜ ਸੰਗੀਤਕਾਰ ਵਨਰਾਜ ਭਾਟੀਆ

ਮੁੰਬਈ, 7 ਮਈ (ਏਜੰਸੀ)- ਬਾਲੀਵੁੱਡ ਦੀਆਂ ਕਈ ਮਸ਼ਹੂਰ ਫ਼ਿਲਮਾਂ, ਟੀ.ਵੀ. ਲੜੀਵਾਰਾਂ ਤੇ ਵਿਗਿਆਪਨਾਂ 'ਚ ਸੰਗੀਤ ਦੇ ਚੁੱਕੇ ਕੌਮੀ ਪੁਰਸਕਾਰ ਜੇਤੂ ਸੰਗੀਤਕਾਰ ਨਿਰਦੇਸ਼ਕ ਵਨਰਾਜ ਭਾਟੀਆ ਦਾ ਸ਼ੁੱਕਰਵਾਰ ਨੂੰ ਮੁੰਬਈ 'ਚ ਦਿਹਾਂਤ ਹੋ ਗਿਆ | ਵਨਰਾਜ 93 ਸਾਲ ਦੇ ਸਨ ਤੇ ...

ਪੂਰੀ ਖ਼ਬਰ »

ਅਨੁਸ਼ਕਾ ਤੇ ਵਿਰਾਟ ਨੇ ਕੋਰੋਨਾ ਪੀੜਤਾਂ ਲਈ ਦਾਨ ਕੀਤੇ 2 ਕਰੋੜ

ਮੁੰਬਈ, 7 ਮਈ (ਏਜੰਸੀ)—ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਤੇ ਉਨ੍ਹਾਂ ਦੇ ਪਤੀ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਕੋਰੋਨਾ ਦੀ ਦੂਜੀ ਲਹਿਰ ਖ਼ਿਲਾਫ਼ ਜੰਗ 'ਚ ਮਦਦ ਲਈ ਹੱਥ ਵਧਾਇਆ ਹੈ | ਦੋਵਾਂ ਨੇ ਅੱਜ ਕੋਰੋਨਾ ਰਾਹਤ ਲਈ ਫ਼ੰਡ 'ਚ 2 ਕਰੋੜ ਰੁਪਏ ਦਾਨ ...

ਪੂਰੀ ਖ਼ਬਰ »

ਅਲਬਰਟਾ ਦੇ ਪ੍ਰੀਮੀਅਰ ਤੇ ਸਿਹਤ ਵਿਭਾਗ ਦੀ ਮੁਖੀ ਨੂੰ ਮਿਲੀ ਧਮਕੀ

ਕੈਲਗਰੀ, 7 ਮਈ (ਜਸਜੀਤ ਸਿੰਘ ਧਾਮੀ)-ਅਲਬਰਟਾ ਸੂਬੇ ਦੇ ਪ੍ਰੀਮੀਅਰ ਜੇਸਨ ਕੈਨੀ ਤੇ ਸਿਹਤ ਵਿਭਾਗ ਦੀ ਮੁਖੀ ਡਾ. ਡੀਨਾ ਹਿੰਸਾ ਨੂੰ ਕੁਝ ਸ਼ਰਾਰਤੀ ਲੋਕਾਂ ਵਲੋਂ ਜਾਨੋਂ ਮਾਰ ਦੇਣ ਦੀ ਧਮਕੀ ਮਿਲੀ ਹੈ | ਇਹ ਧਮਕੀ ਉਨ੍ਹਾਂ ਸ਼ਰਾਰਤੀ ਲੋਕਾਂ ਵਲੋਂ ਪ੍ਰੀਮੀਅਰ ਤੇ ਸਿਹਤ ...

ਪੂਰੀ ਖ਼ਬਰ »

ਬੀ.ਸੀ. ਅਪੀਲ ਕੋਰਟ ਵਲੋਂ ਖ਼ਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਦੇ ਹੱਕ 'ਚ ਫ਼ੈਸਲਾ

ਐਬਟਸਫੋਰਡ, 7 ਮਈ (ਗੁਰਦੀਪ ਸਿੰਘ ਗਰੇਵਾਲ)-ਬੀ.ਸੀ. ਕੋਰਟ ਆਫ਼ ਅਪੀਲ ਨੇ ਖ਼ਾਲਸਾ ਦੀਵਾਨ ਸੁਸਾਇਟੀ ਐਬਟਸਫੋਰਡ ਵਲੋਂ ਆਪਣੇ 11 ਮੈਂਬਰਾਂ ਨੂੰ ਹਟਾਉਣ ਤੇ 1 ਮੈਂਬਰ ਨੂੰ ਮੁਅੱਤਲ ਕਰਨ ਬਾਰੇ ਕਾਰਜਕਾਰਨੀ ਦੀ ਕਾਰਵਾਈ ਨੂੰ ਉਚਿੱਤ ਠਹਿਰਾਉਂਦਿਆਂ ਲੋਅਰ ਕੋਰਟ ਦੇ ਪਹਿਲੇ ...

ਪੂਰੀ ਖ਼ਬਰ »

ਹਾਂਗਕਾਂਗ ਦੀਆਂ ਸੰਗਤਾਂ ਵਲੋਂ 25 ਆਕਸੀਜਨ ਕੰਸਨਟ੍ਰੇਟਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਜੇ

ਹਾਂਗਕਾਂਗ, 7 ਮਈ (ਜੰਗ ਬਹਾਦਰ ਸਿੰਘ)-ਭਾਰਤ ਵਿਚ ਕੋਵਿਡ-19 ਦੀ ਮਹਾਂਮਾਰੀ ਦੇ ਪ੍ਰਕੋਪ ਦੇ ਚਲਦਿਆਂ ਹਾਂਗਕਾਂਗ ਦੀਆਂ ਸੰਗਤਾਂ ਵਲੋਂ ਗੁਰਦੁਆਰਾ ਖ਼ਾਲਸਾ ਦੀਵਾਨ ਦੀ ਅਗਵਾਈ ਵਿਚ 25 ਆਕਸੀਜਨ ਕੰਸਨਟ੍ਰੇਟਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਜੇ ਗਏ ਹਨ | ...

ਪੂਰੀ ਖ਼ਬਰ »

ਸਿੰਗਾਪੁਰ 'ਚ ਮਾਸਕ ਨਾ ਪਾਉਣ 'ਤੇ ਪੰਜਾਬਣ ਨੂੰ ਕੈਦ

ਸਿੰਗਾਪੁਰ, 7 ਮਈ (ਏਜੰਸੀ)-ਸਿੰਗਾਪੁਰ 'ਚ 41 ਸਾਲਾ ਇਕ ਪੰਜਾਬਣ ਨੂੰ ਸ਼ੁੱਕਰਵਾਰ ਨੂੰ ਦੋ ਹਫ਼ਤੇ ਦੀ ਜੇਲ੍ਹ ਤੇ ਘਰ ਤੋਂ ਬਾਹਰ ਮਾਸਕ ਨਾ ਪਾਉਣ ਲਈ 2 ਹਜ਼ਾਰ ਡਾਲਰ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ | 'ਦੀ ਸਟਰੇਟਸ ਟਾਈਮਜ਼' ਦੀ ਰਿਪੋਰਟ ਮੁਤਾਬਿਕ ਪਰਮਜੀਤ ਕੌਰ 'ਤੇ ਆਪਣੇ ...

ਪੂਰੀ ਖ਼ਬਰ »

ਯੂ.ਕੇ. 'ਚ ਚੋਣ ਨਤੀਜੇ ਆਉਣੇ ਸ਼ੁਰੂ-ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੇ ਜਿੱਤੀ ਜ਼ਿਮਨੀ ਚੋਣ

ਕੌਂਸਲ ਚੋਣਾਂ 'ਚ ਟੋਰੀ ਅੱਗੇ ਲੰਡਨ, 7 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. 'ਚ ਹੋਈਆਂ ਕੌਂਸਲ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਹਾਰਟਲਪੂਲ ਦੀ ਜ਼ਿਮਨੀ ਚੋਣ 'ਚ ਸੱਤਾਧਾਰੀ ਕੰਜ਼ਰਵੇਟਿਵ ਦੀ ਉਮੀਦਵਾਰ ਜਿਲ ਮੋਰਟਿਮਰ ਨੂੰ ਜੇਤੂ ਐਲਾਨਿਆ ਗਿਆ ਹੈ। ਜੋ ਇਕ ...

ਪੂਰੀ ਖ਼ਬਰ »

40 ਤੋਂ ਘੱਟ ਉਮਰ ਦੇ ਲੋਕਾਂ ਨੂੰ ਕੋਰੋਨਾ ਵੈਕਸੀਨ ਨਹੀਂ ਲਗਾਏਗਾ ਬਰਤਾਨੀਆ

* ਯੂ.ਕੇ. 'ਚ ਭਾਰਤੀ ਕੋਰੋਨਾ ਰੂਪ ਮਾਮਲੇ ਮਿਲਣ ਤੋਂ ਸਰਕਾਰ ਚਿੰਤਤ ਲੰਡਨ, 7 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ 40 ਸਾਲਾਂ ਤੋਂ ਘੱਟ ਉਮਰ ਦੇ ਲੋਕਾਂ ਦੇ ਆਕਸਫੋਰਡ-ਐਸਟਰਾਜ਼ੇਨੇਕਾ ਕੋਰੋਨਾ ਵਾਇਰਸ ਟੀਕਾ ਨਹੀਂ ਲਗਾਏਗਾ। ਇਹ ਫ਼ੈਸਲਾ ਖ਼ੂਨ ਦੇ ਥੱਕੇ ਜੰਮਣ ਦੇ ...

ਪੂਰੀ ਖ਼ਬਰ »

ਯੂ.ਕੇ. 'ਚ ਕੱਲ੍ਹ ਸਾੜੀਆਂ ਜਾਣਗੀਆਂ ਹਾਈਕੋਰਟ ਦੇ ਫ਼ੈਸਲੇ ਦੀਆਂ ਕਾਪੀਆਂ

ਲੰਡਨ, 7 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੀਆਂ ਕੇਂਦਰੀ ਤੇ ਸੂਬਾਈ ਸਰਕਾਰਾਂ, ਅਫ਼ਸਰਸ਼ਾਹੀ ਤੇ ਨਿਆਇਕ ਪ੍ਰਣਾਲੀ ਪੂਰੀ ਤਰ੍ਹਾਂ ਪੱਖਪਾਤੀ ਅਤੇ ਇਕਪਾਸੜ ਹੈ। ਇਹੀ ਕਾਰਨ ਹੈ 1947 ਤੋਂ ਬਾਅਦ ਸਿੱਖ ਕੌਮ ਨੂੰ ਕਦੇ ਇਨਸਾਫ਼ ਨਹੀਂ ਮਿਲਿਆ। ਸਾਹਿਬ ਸ੍ਰੀ ਗੁਰੂ ਗ੍ਰੰਥ ...

ਪੂਰੀ ਖ਼ਬਰ »

ਕੌਮੀ ਚੌਕਸੀ ਵਧਣ ਦੇ ਬਾਵਜੂਦ ਏਸ਼ਿਆਈ ਲੋਕਾਂ ਵਿਰੁੱਧ ਹਿੰਸਾ ਦੇ ਮਾਮਲੇ ਵਧੇ

ਸੈਕਰਾਮੈਂਟੋ, 7 ਮਈ (ਹੁਸਨ ਲੜੋਆ ਬੰਗਾ)-ਏਸ਼ਿਆਈ ਲੋਕਾਂ ਵਿਰੁੱਧ ਨਫ਼ਰਤੀ ਅਪਰਾਧਾਂ ਨੂੰ ਰੋਕਣ ਲਈ ਰਾਜਸੀ ਤੌਰ 'ਤੇ ਕੌਮੀ ਚੌਕਸੀ ਵਧਣ ਤੇ ਇਸ ਸਬੰਧੀ ਕਾਰਵਾਈ ਕਰਨ ਦੇ ਬਾਵਜੂਦ ਏਸ਼ਿਆਈ ਮੂਲ ਦੇ ਅਮਰੀਕੀਆਂ ਤੇ ਏਸ਼ਿਆਈ ਲੋਕਾਂ ਵਿਰੁੱਧ ਹਿੰਸਾ ਦੇ ਮਾਮਲੇ ਘਟਣ ਦੀ ਬਜਾਏ ...

ਪੂਰੀ ਖ਼ਬਰ »

ਕੋਰੋਨਾ ਖ਼ਿਲਾਫ਼ ਭਾਰਤ ਦੀ ਮਦਦ ਲਈ 3 ਅਮਰੀਕੀ ਸੈਨੇਟਰਾਂ ਨੇ ਬਲਿੰਕਨ ਨੂੰ ਲਿਖਿਆ ਸਾਂਝਾ ਪੱਤਰ

r ਭਾਰਤੀ-ਅਮਰੀਕੀ ਡਾਕਟਰਾਂ ਵਲੋਂ ਕੈਨੇਡਾ ਸਰਕਾਰ ਨੂੰ 5000 ਵੈਂਟੀਲੇਟਰ ਤੁਰੰਤ ਭੇਜਣ ਦੀ ਅਪੀਲ ਸਾਨ ਫਰਾਂਸਿਸਕੋ, 7 ਮਈ (ਐੱਸ.ਅਸ਼ੋਕ ਭੌਰਾ)-ਅਮਰੀਕਾ ਦੇ ਤਿੰਨ ਸੈਨੇਟਰਾਂ ਮਾਰਕ ਵਾਰਨਰ, ਜੌਨ ਕਰੌਨਿਨ ਅਤੇ ਰੌਬ ਪੋਰਟਮੈਨ ਨੇ ਵਿਦੇਸ਼ ਸਕੱਤਰ ਟੋਨੀ ਬਲਿੰਕਨ ਨੂੰ ਇਕ ...

ਪੂਰੀ ਖ਼ਬਰ »

ਸੰਤ ਦਲਜੀਤ ਸਿੰਘ ਸ਼ਿਕਾਗੋ ਵਾਲਿਆਂ ਨੇ ਲਗਵਾਈ ਕੋਵਿਡ ਵੈਕਸੀਨ

ਸਾਨ ਫਰਾਂਸਿਸਕੋ, 7 ਮਈ (ਐੱਸ.ਅਸ਼ੋਕ ਭੌਰਾ)-ਸੰਤ ਦਲਜੀਤ ਸਿੰਘ ਸ਼ਿਕਾਗੋ ਵਾਲਿਆਂ ਨੇ ਸਥਾਨਕ ਅਮਰੀਕਾ ਦੇ ਲੋਕਾਂ ਨੂੰ ਕੋਵਿਡ-19 ਰੋਕੂ ਵੈਕਸੀਨ ਲੈਣ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਇਹ ਵੈਕਸੀਨ ਸਭ ਅਮਰੀਕੀ ਨਾਗਰਿਕਾਂ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ...

ਪੂਰੀ ਖ਼ਬਰ »

ਖ਼ਰਾਬ ਮੌਸਮ ਦੇ ਬਾਵਜੂਦ ਸਕਾਟਿਸ਼ ਪਾਰਲੀਮੈਂਟ ਚੋਣਾਂ 'ਚ ਇਸ ਵਾਰ ਵੱਧ ਮਤਦਾਨ

ਗਲਾਸਗੋ, 7 ਮਈ (ਹਰਜੀਤ ਸਿੰਘ ਦੁਸਾਂਝ)-ਛੇਵੀਂ ਸਕਾਟਿਸ਼ ਪਾਰਲੀਮੈਂਟ ਚੁਣਨ ਲਈ 6 ਮਈ ਨੂੰ ਸਵੇਰੇ 7 ਵਜੇ ਤੋਂ ਰਾਤ 10 ਵਜੇ ਤੱਕ ਲੋਕਾਂ ਨੇ ਖ਼ਰਾਬ ਮੀਂਹ ਹਨੇਰੀ ਦਾ ਮੌਸਮ ਹੋਣ ਦੇ ਬਾਵਜੂਦ ਵੱਧ-ਚੜ੍ਹ ਕੇ ਵੋਟਾਂ ਪਾਈਆਂ। ਸਕਾਟਲੈਂਡ ਦੀ ਪਹਿਲੀ ਮੰਤਰੀ ਤੇ ਸਕਾਟਿਸ਼ ਨੈਸ਼ਨਲ ...

ਪੂਰੀ ਖ਼ਬਰ »

ਪੱਤਰਕਾਰ ਹਰਦੀਪ ਸਿੰਘ ਕੰਗ ਨੂੰ ਸਦਮਾ, ਪਿਤਾ ਦਾ ਦਿਹਾਂਤ

ਜਲੰਧਰ, 7 ਮਈ (ਅਜੀਤ ਬਿਉਰੋ)-ਵੀਨਸ (ਇਟਲੀ) ਤੋਂ 'ਅਜੀਤ' ਦੇ ਪੱਤਰਕਾਰ ਹਰਦੀਪ ਸਿੰਘ ਕੰਗ ਨੂੰ ਉਦੋ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਪਿਤਾ ਸ: ਬਲਵਿੰਦਰ ਸਿੰਘ ਕੰਗ (ਰਿਟਾਇਰਡ ਪਨਸਪ ਇੰਸਪੈਕਟਰ) ਬੀਤੇ ਦਿਨ ਅਕਾਲ ਚਲਾਣਾ ਕਰ ਗਏ। ਉਹ 63 ਵਰ੍ਹਿਆ ਦੇ ਸਨ ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX