ਤਾਜਾ ਖ਼ਬਰਾਂ


ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  3 minutes ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  9 minutes ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  12 minutes ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  29 minutes ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  25 minutes ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 1 hour ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 1 hour ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 1 hour ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 2 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 2 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 2 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 3 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 3 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  about 3 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 4 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 3 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 9 ਅਕਤੂਬਰ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . .  about 4 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ...
ਭਿਆਨਕ ਸੜਕੀ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ
. . .  about 4 hours ago
ਭੋਗਪੁਰ, 23 ਸਤੰਬਰ - ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪਚਰੰਗਾ ਨੇੜੇ ਸਵੇਰੇ ਸਕੂਟਰੀ ਅਤੇ ਫਾਰਚੂਨਰ ਦੀ ਹੋਈ ਟੱਕਰ ਵਿਚ ਦੋ ਛੋਟੇ ਬੱਚਿਆਂ ਸਮੇਤ ਤਿੰਨ ਦੀ ਮੌਤ ਹੋ ਗਈ...
ਪੈਗਾਸਸ ਮਾਮਲਾ - ਜਾਂਚ ਲਈ ਕਮੇਟੀ ਦਾ ਹੋਵੇਗਾ ਗਠਨ
. . .  about 5 hours ago
ਨਵੀਂ ਦਿੱਲੀ, 23 ਸਤੰਬਰ - ਸੀ.ਜੇ.ਆਈ. ਐਨ.ਵੀ. ਰਮੰਨਾ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਕਥਿਤ ਪੈਗਾਸਸ ਜਾਸੂਸੀ ਵਿਵਾਦ ਦੀ ਜਾਂਚ ਲਈ ਇਕ ਤਕਨੀਕੀ ਮਾਹਰ ਕਮੇਟੀ ਦਾ ਗਠਨ ...
ਅਨਿਰੁੱਧ ਤਿਵਾੜੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਵਿਨੀ ਮਹਾਜਨ ਨੂੰ ਹਟਾਇਆ ਗਿਆ
. . .  about 3 hours ago
ਚੰਡੀਗੜ੍ਹ, 23 ਸਤੰਬਰ (ਸੁਰਿੰਦਰ) - ਪੰਜਾਬ ਨੂੰ ਹੁਣ ਨਵਾਂ ਮੁੱਖ ਸਕੱਤਰ ਮਿਲ ਗਿਆ ਹੈ | ਅਨਿਰੁੱਧ ਤਿਵਾੜੀ ਹੁਣ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ | ਵਿਨੀ ਮਹਾਜਨ ਨੂੰ ਇਸ ਅਹੁਦੇ ਤੋਂ ਹਟਾ ...
ਸ਼੍ਰੋਮਣੀ ਕਮੇਟੀ ਵਲੋਂ ਬਾਬਾ ਸ਼ੇਖ਼ ਫਰੀਦ ਜੀ ਦਾ ਆਗਮਨ ਦਿਵਸ ਉਤਸ਼ਾਹ ਨਾਲ ਮਨਾਇਆ
. . .  about 5 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਾਹਿਬ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ...
ਕੈਪਟਨ ਅਮਰਿੰਦਰ ਸਿੰਘ ਰਾਸ਼ਟਰਵਾਦੀ - ਅਨਿਲ ਵਿਜ
. . .  about 6 hours ago
ਚੰਡੀਗੜ੍ਹ, 23 ਸਤੰਬਰ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਦਸਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਰਾਜਨੀਤਕ ਤੌਰ 'ਤੇ ਮਾਰ ਦਿੱਤਾ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਮਾਨਸਾ

ਕੋਰੋਨਾ ਨਾਲ ਨਜਿੱਠਣ ਲਈ ਹਰ ਨਾਗਰਿਕ ਦਾ ਸਹਿਯੋਗ ਜ਼ਰੂਰੀ-ਵਿਧਾਇਕ ਮਾਨਸ਼ਾਹੀਆ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਕੋਰੋਨਾ ਨਾਲ ਨਜਿੱਠਣ ਲਈ ਹਰ ਨਾਗਰਿਕ ਦਾ ਸਹਿਯੋਗ ਜ਼ਰੂਰੀ ਹੈ | ਵਾਇਰਸ ਤੋਂ ਬਚਾਅ ਲਈ ਸਭਨਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਪੰਜਾਬ ਸਰਕਾਰ ਵਲੋਂ ਕੋਵਿਡ-19 ਤੋਂ ਬਚਣ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ | ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਆਏ ਡੀ. ਏ. ਵੀ. ਸਕੂਲ ਬਠਿੰਡਾ ਦੇ ਪਿ੍ੰਸੀਪਲ ਪ੍ਰਮੋਦ ਖੁਸਰੀਜਾ ਦੀ ਮੌਤ

ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡੀ.ਏ.ਵੀ. ਸਕੂਲ ਬਠਿੰਡਾ ਦੇ ਪਿ੍ੰਸੀਪਲ ਪ੍ਰਮੋਦ ਖੁਸਰੀਜਾ ਦੀ ਅੱਜ ਮੌਤ ਹੋ ਗਈ ਹੈ | ਉਹ 10 ਕੁ ਦਿਨ ਪਹਿਲਾਂ ਹੀ ਕੋਰੋਨਾ ਪਾਜ਼ੀਟਿਵ ਆਏ ਸਨ | ਸਾਹ ਲੈਣ 'ਚ ਮੁਸ਼ਕਿਲ ਹੋਣ ਦੇ ਚੱਲਦਿਆਂ ਉਨ੍ਹਾਂ ਨੂੰ ਬਠਿੰਡਾ ਦੇ ਦਿੱਲੀ ਹਾਰਟ ...

ਪੂਰੀ ਖ਼ਬਰ »

ਐਸ. ਐਸ. ਪੀ. ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਕੀਤੀ ਇਕੱਤਰਤਾ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਇਕੱਤਰਤਾ ਕਰ ਕੇ ਸਹਿਯੋਗ ਮੰਗਿਆ ਕਿ ਉਹ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਆਪੋ ਆਪਣਾ ਯੋਗਦਾਨ ਪਾਉਣ | ਪੁਲਿਸ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਕਰਮਚਾਰੀਆਂ ਵਲੋਂ ਕੰਮਕਾਜ ਠੱਪ

ਬੁਢਲਾਡਾ, 7 ਮਈ (ਸੁਨੀਲ ਮਨਚੰਦਾ)- ਸਥਾਨਕ ਹਸਪਤਾਲ ਵਿਖੇ ਐਨ.ਐਚ.ਐਮ. ਕਰਮਚਾਰੀਆਂ ਵਲੋਂ ਰੈਗੂਲਰ ਕਰਨ ਅਤੇ ਹੱਕੀ ਮੰਗਾਂ ਲਈ ਸ਼ੁਰੂ ਕੀਤੇ ਗਏ ਸੰਘਰਸ਼ ਦੇ ਅੱਜ ਚੌਥੇ ਦਿਨ ਕਰਮਚਾਰੀਆਂ ਵਲੋਂ ਧਰਨਾ ਦੇ ਕੇ ਜਿੱਥੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ...

ਪੂਰੀ ਖ਼ਬਰ »

ਬਖਸ਼ੀਵਾਲਾ ਵਿਖੇ ਗੜੇਮਾਰੀ ਤੇ ਬਾਰਿਸ਼ ਨੇ ਸਬਜ਼ੀਆਂ ਦਾ ਕੀਤਾ ਨੁਕਸਾਨ

ਬਰੇਟਾ, 7 ਮਈ Ð(ਜੀਵਨ ਸ਼ਰਮਾ)- ਪਿਛਲੇ ਦਿਨੀਂ ਹੋਈ ਬਾਰਸ਼ ਅਤੇ ਗੜ੍ਹੇਮਾਰੀ ਕਾਰਨ ਨੇੜਲੇ ਪਿੰਡ ਬਖਸ਼ੀਵਾਲ਼ਾ ਵਿਖੇ ਸਬਜ਼ੀਆਂ, ਹਰੇ-ਚਾਰੇ ਦਾ ਵੱਡਾ ਨੁਕਸਾਨ ਹੋਣ ਦੀ ਖ਼ਬਰ ਹੈ | ਕਿਸਾਨ ਕੁਲਵੰਤ ਸਿੰਘ, ਨਾਜਰ ਸਿੰਘ, ਤੇਜਾ ਸਿੰਘ ਨੇ ਦੱਸਿਆ ਕਿ ਬਾਅਦ ਦੁਪਹਿਰ ਆਈ ...

ਪੂਰੀ ਖ਼ਬਰ »

ਹੱਡਾ ਰੋੜੀ ਦੀ ਘਾਟ ਕਾਰਨ ਮੁਰਦਾ ਪਸ਼ੂਆਂ ਨੂੰ ਨਾ ਚੁੱਕਣ ਦੀ ਸਮੱਸਿਆ ਤੋਂ ਤਣਾਅ ਦਾ ਮਾਹੌਲ

ਬੋਹਾ, 7 ਮਈ (ਰਮੇਸ਼ ਤਾਂਗੜੀ)- ਕਸਬਾ ਬੋਹਾ ਤੇ ਇਸ ਨਾਲ ਸਬੰਧਤ 2 ਕੁ ਦਰਜਨ ਪਿੰਡਾਂ ਵਿਚ ਹੱਡਾ ਰੋੜੀਆਂ ਨਾ ਹੋਣ ਕਾਰਨ ਮੁਰਦਾ ਪਸ਼ੂਆਂ ਦੇ ਨਾ ਚੁੱਕੇ ਜਾਣ ਕਰ ਕੇ ਲੋਕਾਂ ਵਿਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ | ਆਵਾਰਾ ਪਸ਼ੂਆਂ ਦੇ ਅਚਨਚੇਤ ਮਰ ਜਾਣ 'ਤੇ ਲੋਕਾਂ ਵਿਚ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਤੇ ਦੁਕਾਨਦਾਰਾਂ ਵਲੋਂ ਦੁਕਾਨਾਂ ਬੰਦ ਕਰਨ ਦਾ ਵਿਰੋਧ

ਜੋਗਾ, 7 ਮਈ (ਹਰਜਿੰਦਰ ਸਿੰਘ ਚਹਿਲ)- ਪੰਜਾਬ ਕਿਸਾਨ ਯੂਨੀਅਨ ਤੇ ਦੁਕਾਨਦਾਰਾਂ ਦੀ ਮੀਟਿੰਗ ਸਥਾਨਕ ਬਣਾਂਵਾਲੀ ਧਰਮਸ਼ਾਲਾ 'ਚ ਹੋਈ | ਕਿਸਾਨ ਆਗੂ ਬੀਰਬਲ ਸਿੰਘ ਰੱਲਾ ਤੇ ਜਗਜੀਤ ਸਿੰਘ ਜੋਗਾ ਨੇ ਕਿਹਾ ਕਿ ਸੰਯੁਕਤ ਮੋਰਚੇ ਵਲੋਂ ਪਹਿਲਾਂ ਵਾਂਗ ਕਿਸਾਨ ਮੋਰਚੇ ਨੂੰ ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਨਾਲ 4 ਮੌਤਾਂ, 316 ਨਵੇਂ ਮਾਮਲੇ ਸਾਹਮਣੇ ਆਏ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਨਿੱਤ ਰੋਜ਼ ਵਧ ਰਿਹਾ ਹੈ | ਇਸ ਵਾਇਰਸ ਨੇ ਅੱਜ ਜਿੱਥੇ 4 ਵਿਅਕਤੀਆਂ ਦੀ ਜਾਨ ਲੈ ਲਈ ਹੈ ਉੱਥੇ 316 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ 221 ਪੀੜਤ ਸਿਹਤਯਾਬ ਵੀ ਹੋਏ ਹਨ | ਜਾਰੀ ਮੀਡੀਆ ਬੁਲੇਟਿਨ ਅਨੁਸਾਰ ਮਿ੍ਤਕਾਂ 'ਚ 64 ਤੇ 65 ਵਰਿ੍ਹਆਂ ਦੀਆਂ 2 ਔਰਤਾਂ ਖਿਆਲਾ ਕਲਾਂ ਬਲਾਕ ਨਾਲ ਸਬੰਧਤ ਹਨ ਜਦਕਿ 62 ਸਾਲਾ ਵਿਅਕਤੀ ਬੁਢਲਾਡਾ ਬਲਾਕ ਦੇ ਪਿੰਡ ਦਾ ਹੈ | ਇਹ ਤਿੰਨੇ ਜਣੇ ਪਿਛਲੇ ਦਿਨਾਂ ਤੋਂ ਜੇਰੇ ਇਲਾਜ ਸਨ | ਇਸੇ ਦੌਰਾਨ ਮਾਨਸਾ ਨੇੜਲੇ ਪਿੰਡ ਜਵਾਹਰਕੇ ਦੀ ਸੇਵਾ ਮੁਕਤ ਅਧਿਆਪਕਾ ਸ਼ਿੰਦਰ ਕੌਰ (62) ਨੇ ਵੀ ਅੱਜ ਦਮ ਤੋੜ ਦਿੱਤਾ ਹੈ | ਉਹ ਕਈ ਦਿਨਾਂ ਤੋਂ ਬਠਿੰਡਾ ਦੇ ਇਕ ਹਸਪਤਾਲ 'ਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੀ ਸੀ | ਉੱਧਰ ਜਾਣਕਾਰੀ ਅਨੁਸਾਰ ਸਿਹਤ ਵਿਭਾਗ ਵਲੋਂ ਹੁਣ ਤੱਕ 1 ਲੱਖ 57 ਹਜ਼ਾਰ, 547 ਕੋਰੋਨਾ ਦੇ ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 8505 ਪਾਜ਼ੀਟਿਵ ਆਏ ਸਨ | ਇਸ ਵਕਤ 2819 ਐਕਟਿਵ ਕੇਸ ਹਨ ਜਦਕਿ 93 ਜਣਿਆਂ ਦੀ ਮੌਤ ਹੋ ਚੁੱਕੀ ਹੈ |
ਜ਼ਿਲੇ੍ਹ ਦੇ ਪਿੰਡ ਦੂਲੋਵਾਲ ਦੇ ਵਾਸੀ ਲਾਭ ਸਿੰਘ ਤੇ ਉਸ ਦੀ ਪਤਨੀ ਬਲਵੀਰ ਕੌਰ ਦੀ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਅੱਗੜ ਪਿਛੜ 1 ਹਫ਼ਤੇ 'ਚ ਹੋਈਆਂ ਮੌਤਾਂ ਤੋਂ ਬਾਅਦ ਅੱਜ ਇਸ ਜੋੜੇ ਦੇ 37 ਵਰਿ੍ਹਆਂ ਦੇ ਪੁੱਤਰ ਨੂੰ ਵੀ ਚੰਦਰੀ ਬਿਮਾਰੀ ਨੇ ਨਿਗਲ ਲਿਆ ਹੈ | ਇਹ ਨੌਜਵਾਨ ਪਿਛਲੇ ਦਿਨਾਂ ਤੋਂ ਇਲਾਜ ਅਧੀਨ ਸੀ | ਉਸ ਦਾ ਸਰਕਾਰੀ ਕਰਮਚਾਰੀਆਂ ਵਲੋਂ ਪਿੰਡ 'ਚ ਸਸਕਾਰ ਕਰ ਦਿੱਤਾ ਗਿਆ ਹੈ | ਇਸ ਪਰਿਵਾਰ ਦੀ ਲੜਕੀ ਵੀ ਵਾਇਰਸ ਤੋਂ ਪੀੜਤ ਦੱਸੀ ਜਾਂਦੀ ਹੈ | ਦੂਲੋਵਾਲ ਦੇ ਲੋਕਾਂ 'ਚ ਸਹਿਮ ਹੈ | ਸਿਹਤ ਵਿਭਾਗ ਦੀ ਟੀਮ ਪਿੰਡ 'ਚ ਟੀਕਾਕਰਨ ਗਈ ਸੀ ਪਰ ਲੋਕਾਂ ਵਲੋਂ ਹੁੰਗਾਰਾ ਨਹੀਂ ਦਿੱਤਾ ਗਿਆ | ਇਸੇ ਦੌਰਾਨ ਮਾਨਸਾ ਨੇੜਲੇ ਪਿੰਡ ਨੰਗਲ ਕਲਾਂ 'ਚ ਵੀ ਵਾਇਰਸ ਨੇ ਕਈ ਜਾਨਾਂ ਲੈ ਲਈਆਂ ਹਨ | ਲੋਕਾਂ ਦੀ ਪ੍ਰਸ਼ਾਸਨ ਤੋਂ ਮੰਗ ਹੈ ਕਿ ਪਿੰਡਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ |

ਖ਼ਬਰ ਸ਼ੇਅਰ ਕਰੋ

 

ਕੈਪਟਨ ਸਰਕਾਰ ਜੁਮਲੇਬਾਜ਼ੀ ਬੰਦ ਕਰ ਕੇ ਗ਼ਰੀਬਾਂ ਦੀ ਸਾਰ ਲਵੇ-ਵਿਧਾਇਕ ਬੁੱਧ ਰਾਮ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਦੇ ਕੋਰ ਕਮੇਟੀ ਚੇਅਰਮੈਨ ਤੇ ਬੁਢਲਾਡਾ ਹਲਕੇ ਦੇ ਵਿਧਾਇਕ ਬੁੱਧ ਰਾਮ ਨੇ ਪੰਜਾਬ ਸਰਕਾਰ ਨੂੰ ਹਰ ਫ਼ਰੰਟ 'ਤੇ ਫ਼ੇਲ੍ਹ ਦੱਸਦਿਆਂ ਕਿਹਾ ਕਿ ਕੋਰੋਨਾ ਸੰਕਟ ਦੇ ਚੱਲਦਿਆਂ ਇਸ ਵੇਲੇ ਲੋੜ ਹੈ ਕਿ ਕੈਪਟਨ ਸਰਕਾਰ ...

ਪੂਰੀ ਖ਼ਬਰ »

ਕੈਂਸਰ ਤੇ ਖੇਤੀ ਹਾਦਸਾ ਪੀੜਤ ਪਰਿਵਾਰਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ

ਬੁਢਲਾਡਾ, 7 ਮਈ (ਸੁਨੀਲ ਮਨਚੰਦਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੁੱਚੀ ਮਾਨਵਤਾ ਦੇ ਭਲੇ ਲਈ ਕੋਰੋਨਾ ਵਾਰਡ ਤਿਆਰ ਕੀਤੇ ਜਾ ਰਹੇ ਹਨ | ਕਮੇਟੀ ਦੇ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਨੇ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਬਰ੍ਹੇ ਵਿਖੇ ਕੈਂਸਰ ...

ਪੂਰੀ ਖ਼ਬਰ »

ਨਿਰਧਾਰਿਤ ਰੇਟਾਂ ਤੋਂ ਵੱਧ ਕਿਰਾਇਆ ਵਸੂਲਣ ਵਾਲੇ ਐਂਬੂਲੈਂਸ ਮਾਲਕਾਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਵਿੱਤੀ ਸੋਸ਼ਣ ਕਰਨ ਵਾਲੇ ਲੋਕਾਂ ਪ੍ਰਤੀ ਜ਼ਿਲ੍ਹਾ ਪ੍ਰਸ਼ਾਸਨ ਸਖ਼ਤ ਹੋ ਗਿਆ ਹੈ | ਮਹਿੰਦਰਪਾਲ ਡਿਪਟੀ ਕਮਿਸ਼ਨਰ ਤੇ ਸੁਰੇਂਦਰ ਲਾਂਬਾ ਐਸ.ਐਸ.ਪੀ. ਮਾਨਸਾ ਨੇ ਸਪੱਸ਼ਟ ਹਦਾਇਤਾਂ ਜਾਰੀ ...

ਪੂਰੀ ਖ਼ਬਰ »

ਸਰਹਿੰਦ ਚੋਅ ਤੇ ਹੋਰ ਸੇਮ ਨਾਲਿਆਂ ਦੀ ਖਸਤਾ ਹਾਲਤ ਹੋਣ ਕਾਰਨ ਲੋਕ ਪ੍ਰੇਸ਼ਾਨ

ਬੋਹਾ, 7 ਮਈ (ਰਮੇਸ਼ ਤਾਂਗੜੀ)- ਬੋਹਾ ਖੇਤਰ 'ਚ ਪੰਜਾਬ ਰਾਜ ਤੋਂ ਹਰਿਆਣਾ 'ਚ ਪ੍ਰਵੇਸ਼ ਕਰਦੇ ਸਰਹਿੰਦ ਚੋਅ ਅਤੇ ਹੋਰ ਕਈ ਸੇਮ ਨਾਲਿਆਂ ਦੀ ਹਾਲਤ ਕਾਫ਼ੀ ਖਸਤਾ ਹੋਣ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ ਹੈ | ਪਿੰਡ ਬਰੇ੍ਹ ਦੇ ਸਾਬਕਾ ਸਰਪੰਚ ਚੂਹੜ ਸਿੰਘ, ਪਰਮਜੀਤ ਸਿੰਘ ...

ਪੂਰੀ ਖ਼ਬਰ »

ਸਕੂਲਾਂ 'ਚ ਫ਼ੀਸਾਂ ਦੇ ਵਾਧੇ ਖ਼ਿਲਾਫ਼ ਮਾਪਿਆਂ ਵਲੋਂ ਰੋਸ ਪ੍ਰਦਰਸ਼ਨ

ਮਾਨਸਾ, 7 ਮਈ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਸੇਂਟ ਜੇਵੀਅਰ ਸਕੂਲ ਦੇ ਅੱਗੇ ਮਾਪਿਆਂ ਵਲੋਂ ਫ਼ੀਸਾਂ ਵਧਾਉਣ ਦੇ ਰੋਸ 'ਚ ਨਾਅਰੇਬਾਜ਼ੀ ਕੀਤੀ ਗਈ | ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਹਰ ਵਿਅਕਤੀ ਦਾ ਕੰਮ ਠੱਪ ਹੋ ਗਿਆ ਹੈ ਉੱਥੇ ਨਿੱਜੀ ਸਕੂਲਾਂ ਵਲੋਂ ...

ਪੂਰੀ ਖ਼ਬਰ »

ਕੰਟਰੈਕਟ ਵਰਕਰ ਯੂਨੀਅਨ ਨੇ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੂੰ ਮੰਗ ਪੱਤਰ ਦਿੱਤਾ

ਰਾਮਾਂ ਮੰਡੀ, 7 ਮਈ (ਅਮਰਜੀਤ ਸਿੰਘ ਲਹਿਰੀ)- ਪਾਵਰਕਾਮ ਐਂਡ ਟਰਾਸਕੋ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਬਿਜਲੀ ਨਿਗਮ ਵਿੱਚ ਕੰਟਰੈਕਟ 'ਤੇ ਕੰਮ ਕਰ ਰਹੇ ਕਾਮਿਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਤੇ ਹਲਕਾ ...

ਪੂਰੀ ਖ਼ਬਰ »

ਭਾਕਿਯੂ (ਏਕਤਾ ਉਗਰਾਹਾਂ) ਵਲੋਂ ਅੱਜ ਮੌੜ ਮੰਡੀ 'ਚ ਸਰਕਾਰੀ ਆਦੇਸ਼ਾਂ ਉਲਟ

ਮੌੜ ਮੰਡੀ, 7 ਮਈ (ਲਖਵਿੰਦਰ ਸਿੰਘ ਮੌੜ)- ਭਾਕਿਯੂ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਦੀ ਪ੍ਰਧਾਨਗੀ ਹੇਠ ਹੋਈ ਮੌੜ ਮੰਡੀ ਬਲਾਕ ਦੀ ਬੈਠਕ ਵਿਚ ਕਿਸਾਨ ਆਗੂ ਨੇ ਦੱਸਿਆ ਕਿ ਮੌਜੂਦਾ ਹਾਕਮ ਜਮਾਤਾਂ ਕੋਰੋਨਾ ਦੀ ਆੜ ਹੇਠ ਤਾਲਾਬੰਦੀ ਕਰਕੇ ਆਮ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਵਲੋਂ ਲਗਾਤਾਰ ਚੌਥੇ ਦਿਨ ਵੀ ਮੁਕੰਮਲ ਹੜਤਾਲ

ਬਠਿੰਡਾ, 7 ਮਈ (ਅਵਤਾਰ ਸਿੰਘ)- ਰੈਗੂਲਰ ਹੋਣ ਦੀ ਮੰਗ ਲਈ ਅੱਜ ਕੱਚੇ ਸਿਹਤ ਮੁਲਾਜ਼ਮਾਂ ਵਲੋਂ ਲਗਾਤਾਰ ਚੌਥੇ ਦਿਨ ਮੁਕੰਮਲ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਕੌਮੀ ਸਿਹਤ ਮਿਸ਼ਨ ਤਹਿਤ ਕੰਮ ਕਰਦੇ ਜ਼ਿਲ੍ਹਾ ਬਠਿੰਡਾ ਦੇ ਮੁਲਾਜ਼ਮਾਂ ਨੇ ਕਿਹਾ ...

ਪੂਰੀ ਖ਼ਬਰ »

'ਆਪ' ਵਲੋਂ ਦੁਕਾਨਦਾਰਾਂ ਦੇ ਬਿਜਲੀ ਬਿੱਲ ਤੇ ਵਿਆਜ ਮੁਆਫ਼ ਕਰਵਾਉਣ ਲਈ ਡੀ. ਸੀ. ਨੂੰ ਮੰਗ ਪੱਤਰ

ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ ਦੇ ਟਰੇਡ ਅਤੇ ਇੰਡਸਟਰੀ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਅਨਿਲ ਠਾਕੁਰ ਦੀ ਅਗਵਾਈ ਵਿਚ ਅੱਜ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਦੁਕਾਨਦਾਰਾਂ ਦੇ ਬਿਜਲੀ ਬਿੱਲ ਅਤੇ ਕਰਜ਼ੇ ...

ਪੂਰੀ ਖ਼ਬਰ »

ਕਮਲਾ ਨਹਿਰੂ ਕਾਲੋਨੀ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ

ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਸਥਾਨਕ ਗੁਰੂ ਨਾਨਕ ਸਕੂਲ ਵਾਲੀ ਗਲੀ ਕਮਲਾ ਨਹਿਰੂ ਕਾਲੋਨੀ ਦੇ ਹਾਊਸ ...

ਪੂਰੀ ਖ਼ਬਰ »

ਕੋਵਿਡ-19 ਤੋਂ ਬਚਾਅ ਲਈ ਟੀਕਾਕਰਨ ਕੈਂਪ ਲਗਾਇਆ

ਬੁਢਲਾਡਾ, 7 ਮਈ (ਪ. ਪ.)- ਕੋਵਿਡ-19 ਦੇ ਟੀਕੇ ਲਗਾਉਣ ਦਾ ਕੈਂਪ ਸਥਾਨਕ ਵਾਰਡ ਨੰਬਰ 15 ਵਿਖੇ ਕੈਂਪ ਮੌਕੇ 50 ਵਿਅਕਤੀਆਂ ਵਲੋਂ ਟੀਕੇ ਲਗਵਾਏ ਗਏ | ਸਿਵਲ ਹਸਪਤਾਲ ਵਲੋਂ ਗੁਰਪ੍ਰੀਤ ਸਿੰਘ, ਜਗਸੀਰ ਸਿੰਘ ਨੇ ਕਿਹਾ ਕਿ ਸਾਨੂੰ ਇਸ ਮਹਾਂਮਾਰੀ ਤੋ ਬਚਣ ਲਈ ਆਪਣੇ ਘਰਾਂ ਵਿਚ ਰਹਿਣਾ ...

ਪੂਰੀ ਖ਼ਬਰ »

ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵਲੋਂ ਸਿਵਲ ਹਸਪਤਾਲ ਮਾਨਸਾ ਦਾ ਦੌਰਾ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਹਲਕਾ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕੀਤਾ | ਉਨ੍ਹਾਂ ਸਿਹਤ ਅਧਿਕਾਰੀਆਂ ਤੋਂ ਕੋਰੋਨਾ ਪੀੜਤਾਂ ਤੇ ਉਨ੍ਹਾਂ ਨੂੰ ਮਿਲ ਰਹੀਆਂ ਡਾਕਟਰੀ ਸਹੂਲਤਾਂ ਬਾਰੇ ਜਾਣਕਾਰੀ ਹਾਸਲ ...

ਪੂਰੀ ਖ਼ਬਰ »

ਪ੍ਰਾਈਵੇਟ ਹਸਪਤਾਲਾਂ ਨੂੰ ਆਇਸੋਲੇਸ਼ਨ ਸਹੂਲਤਾਂ 'ਚ ਵਾਧਾ ਕਰਨ ਦੇ ਆਦੇਸ਼ ਜਾਰੀ-ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਜ਼ਿਲੇ੍ਹ ਦੇ 39 ਪ੍ਰਮੁੱਖ ਹਸਪਤਾਲਾਂ ਨੂੰ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਇਸੋਲੇਸ਼ਨ ਸਹੂਲਤ 'ਚ ਵਾਧਾ ਕਰਨ ਦੇ ਹੁਕਮ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਤਲਵੰਡੀ ਸਾਬੋ ਇਲਾਕੇ ਦੇ 46 ਵਿਅਕਤੀ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ, 7 ਮਈ (ਰਣਜੀਤ ਸਿੰਘ ਰਾਜੂ)- ਇਲਾਕੇ ਅੰਦਰ ਅੱਜ ਕੋਰੋਨਾ ਦੀ ਤੇਜ਼ ਰਫ਼ਤਾਰ ਦੇਖਣ ਨੂੰ ਮਿਲੀ ਹੈ | ਸਿਹਤ ਵਿਭਾਗ ਦੀਆਂ ਵੱਖ ਵੱਖ ਰਿਪੋਰਟਾਂ ਦੀ ਮੰਨੀਏ ਤਾਂ ਜਿੱਥੇ ਸਮੁੱਚੇ ਵਿਧਾਨ ਸਭਾ ਹਲਕੇ ਵਿਚ ਕਰੀਬ ਸਵਾ ਸੌ ਵਿਅਕਤੀ ਕੋਰੋਨਾ ਪਾਜ਼ੀਟਿਵ ਮਿਲੇ ਹਨ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ 220ਵੇਂ ਦਿਨ ਵੀ ਧਰਨਿਆਂ 'ਚ ਡਟੇ ਰਹੇ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਤਿੰਨ ਖੇਤੀ ਵਿਰੋਧੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ ਕਿਸਾਨ 220ਵੇਂ ਦਿਨ ਵੀ ਧਰਨਿਆਂ 'ਚ ਡਟੇ ਰਹੇ | ਬੁਲਾਰਿਆਂ ਨੇ ਅਹਿਦ ਕੀਤਾ ਕਿ ਕਾਲੇ ਕਾਨੂੰਨ ਰੱਦ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX