ਤਾਜਾ ਖ਼ਬਰਾਂ


ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  29 minutes ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  32 minutes ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  about 1 hour ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  1 minute ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  about 2 hours ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  about 2 hours ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  about 3 hours ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  about 4 hours ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  about 4 hours ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  about 4 hours ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  about 5 hours ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  about 5 hours ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  about 5 hours ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  about 5 hours ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਦਿੱਲੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 5 hours ago
ਨਵੀਂ ਦਿੱਲੀ , 21 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚ ਚੁੱਕੇ ...
ਭਾਰਤ ਸਰਹੱਦਾਂ 'ਤੇ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ - ਰਾਹੁਲ ਗਾਂਧੀ
. . .  about 6 hours ago
ਨਵੀਂ ਦਿੱਲੀ, 21 ਸਤੰਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਭਾਰਤ ਸਰਹੱਦ 'ਤੇ ਇਕ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ ਹੈ | ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਇਸ ਨੂੰ ਨਜ਼ਰ ਅੰਦਾਜ਼ ਕਰਨਾ ਸਹੀ ਨਹੀਂ ਹੈ...
ਹਾਦਸਾਗ੍ਰਸਤ ਹੋਏ ਜਹਾਜ਼ ਦੇ ਦੋ ਪਾਇਲਟ ਜ਼ਖ਼ਮੀ
. . .  about 6 hours ago
ਸ੍ਰੀਨਗਰ, 21 ਸਤੰਬਰ - ਭਾਰਤੀ ਫ਼ੌਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜੰਮੂ -ਕਸ਼ਮੀਰ ਦੇ ਪਟਨੀਟੌਪ ਦੇ ਕੋਲ ਆਰਮੀ ਏਵੀਏਸ਼ਨ ਹੈਲੀਕਾਪਟਰ ਨੂੰ ਐਮਰਜੈਂਸੀ ਹਾਲਾਤ ਵਿਚ ਜ਼ਮੀਨ 'ਤੇ ਉਤਰਿਆ ਗਿਆ...
ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਾਬੂ
. . .  about 6 hours ago
ਪੁਣੇ (ਮਹਾਰਾਸ਼ਟਰ) 21 ਸਤੰਬਰ - ਪੁਣੇ ਦੇ ਇਕ ਪਿੰਡ ਵਿਚ ਇਕ ਵਿਅਕਤੀ ਨੂੰ ਆਪਣੀ ਭਾਬੀ ਜਬਰ ਜਨਾਹ ਅਤੇ ਹੱਤਿਆ ਕਰਨ ਦੇ ਦੋਸ਼...
ਉਧਮਪੁਰ ਦੇ ਪਟਨੀਟੌਪ ਖੇਤਰ ਵਿਚ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ
. . .  about 7 hours ago
ਸ੍ਰੀਨਗਰ, 21 ਸਤੰਬਰ - ਜੰਮੂ -ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਨੇ ਉਧਮਪੁਰ ਦੇ ਪਟਨੀਟੌਪ ਖੇਤਰ ਦੇ ਕੋਲ ਇਕ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ...
9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 7 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਰਕਾਰ ਨੇ ਅੱਜ 9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ। ਜਾਰੀ ਕੀਤੇ ਗਏ...
ਦਿੱਲੀ ਲਈ ਰਵਾਨਾ ਹੋਏ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ
. . .  about 7 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਉਪ ਮੁੱਖ ਮੰਤਰੀ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਏ ਹਨ...
ਭਾਰੀ ਬਾਰਸ਼ ਨਾਲ ਝੋਨੇ ਦੀ ਕਟਾਈ ਪ੍ਰਭਾਵਿਤ
. . .  about 7 hours ago
ਹੁਸ਼ਅਿਾਰਪੁਰ,ਗੜ੍ਹਸ਼ੰਕਰ - 21 ਸਤੰਬਰ (ਨਰਿੰਦਰ ਸਿੰਘ ਬੱਡਲਾ,ਧਾਲੀਵਾਲ) - ਦੋਆਬਾ ਖੇਤਰ 'ਚ ਸਵੇਰ ਤੋਂ ਹੋ ਰਹੀ ਭਾਰੀ ਬਾਰਸ਼ ਨਾਲ ਗਰਮੀ ਦੇ ਮੌਸਮ ਤੋਂ ਰਾਹਤ ਮਿਲੀ ਹੈ। ਬਾਰਸ਼ ਨਾਲ ਪਿਛਲੇ ਕੁਝ ਦਿਨਾਂ ਤੋਂ ਸ਼ੁਰੂ ਹੋਈ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 26 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ \'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ ਚ

ਮਾਨਸਾ

ਕੋਰੋਨਾ ਨਾਲ ਨਜਿੱਠਣ ਲਈ ਹਰ ਨਾਗਰਿਕ ਦਾ ਸਹਿਯੋਗ ਜ਼ਰੂਰੀ-ਵਿਧਾਇਕ ਮਾਨਸ਼ਾਹੀਆ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਕੋਰੋਨਾ ਨਾਲ ਨਜਿੱਠਣ ਲਈ ਹਰ ਨਾਗਰਿਕ ਦਾ ਸਹਿਯੋਗ ਜ਼ਰੂਰੀ ਹੈ | ਵਾਇਰਸ ਤੋਂ ਬਚਾਅ ਲਈ ਸਭਨਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਪੰਜਾਬ ਸਰਕਾਰ ਵਲੋਂ ਕੋਵਿਡ-19 ਤੋਂ ਬਚਣ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ | ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਆਏ ਡੀ. ਏ. ਵੀ. ਸਕੂਲ ਬਠਿੰਡਾ ਦੇ ਪਿ੍ੰਸੀਪਲ ਪ੍ਰਮੋਦ ਖੁਸਰੀਜਾ ਦੀ ਮੌਤ

ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡੀ.ਏ.ਵੀ. ਸਕੂਲ ਬਠਿੰਡਾ ਦੇ ਪਿ੍ੰਸੀਪਲ ਪ੍ਰਮੋਦ ਖੁਸਰੀਜਾ ਦੀ ਅੱਜ ਮੌਤ ਹੋ ਗਈ ਹੈ | ਉਹ 10 ਕੁ ਦਿਨ ਪਹਿਲਾਂ ਹੀ ਕੋਰੋਨਾ ਪਾਜ਼ੀਟਿਵ ਆਏ ਸਨ | ਸਾਹ ਲੈਣ 'ਚ ਮੁਸ਼ਕਿਲ ਹੋਣ ਦੇ ਚੱਲਦਿਆਂ ਉਨ੍ਹਾਂ ਨੂੰ ਬਠਿੰਡਾ ਦੇ ਦਿੱਲੀ ਹਾਰਟ ...

ਪੂਰੀ ਖ਼ਬਰ »

ਐਸ. ਐਸ. ਪੀ. ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਕੀਤੀ ਇਕੱਤਰਤਾ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਇਕੱਤਰਤਾ ਕਰ ਕੇ ਸਹਿਯੋਗ ਮੰਗਿਆ ਕਿ ਉਹ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਆਪੋ ਆਪਣਾ ਯੋਗਦਾਨ ਪਾਉਣ | ਪੁਲਿਸ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਕਰਮਚਾਰੀਆਂ ਵਲੋਂ ਕੰਮਕਾਜ ਠੱਪ

ਬੁਢਲਾਡਾ, 7 ਮਈ (ਸੁਨੀਲ ਮਨਚੰਦਾ)- ਸਥਾਨਕ ਹਸਪਤਾਲ ਵਿਖੇ ਐਨ.ਐਚ.ਐਮ. ਕਰਮਚਾਰੀਆਂ ਵਲੋਂ ਰੈਗੂਲਰ ਕਰਨ ਅਤੇ ਹੱਕੀ ਮੰਗਾਂ ਲਈ ਸ਼ੁਰੂ ਕੀਤੇ ਗਏ ਸੰਘਰਸ਼ ਦੇ ਅੱਜ ਚੌਥੇ ਦਿਨ ਕਰਮਚਾਰੀਆਂ ਵਲੋਂ ਧਰਨਾ ਦੇ ਕੇ ਜਿੱਥੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ...

ਪੂਰੀ ਖ਼ਬਰ »

ਬਖਸ਼ੀਵਾਲਾ ਵਿਖੇ ਗੜੇਮਾਰੀ ਤੇ ਬਾਰਿਸ਼ ਨੇ ਸਬਜ਼ੀਆਂ ਦਾ ਕੀਤਾ ਨੁਕਸਾਨ

ਬਰੇਟਾ, 7 ਮਈ Ð(ਜੀਵਨ ਸ਼ਰਮਾ)- ਪਿਛਲੇ ਦਿਨੀਂ ਹੋਈ ਬਾਰਸ਼ ਅਤੇ ਗੜ੍ਹੇਮਾਰੀ ਕਾਰਨ ਨੇੜਲੇ ਪਿੰਡ ਬਖਸ਼ੀਵਾਲ਼ਾ ਵਿਖੇ ਸਬਜ਼ੀਆਂ, ਹਰੇ-ਚਾਰੇ ਦਾ ਵੱਡਾ ਨੁਕਸਾਨ ਹੋਣ ਦੀ ਖ਼ਬਰ ਹੈ | ਕਿਸਾਨ ਕੁਲਵੰਤ ਸਿੰਘ, ਨਾਜਰ ਸਿੰਘ, ਤੇਜਾ ਸਿੰਘ ਨੇ ਦੱਸਿਆ ਕਿ ਬਾਅਦ ਦੁਪਹਿਰ ਆਈ ...

ਪੂਰੀ ਖ਼ਬਰ »

ਹੱਡਾ ਰੋੜੀ ਦੀ ਘਾਟ ਕਾਰਨ ਮੁਰਦਾ ਪਸ਼ੂਆਂ ਨੂੰ ਨਾ ਚੁੱਕਣ ਦੀ ਸਮੱਸਿਆ ਤੋਂ ਤਣਾਅ ਦਾ ਮਾਹੌਲ

ਬੋਹਾ, 7 ਮਈ (ਰਮੇਸ਼ ਤਾਂਗੜੀ)- ਕਸਬਾ ਬੋਹਾ ਤੇ ਇਸ ਨਾਲ ਸਬੰਧਤ 2 ਕੁ ਦਰਜਨ ਪਿੰਡਾਂ ਵਿਚ ਹੱਡਾ ਰੋੜੀਆਂ ਨਾ ਹੋਣ ਕਾਰਨ ਮੁਰਦਾ ਪਸ਼ੂਆਂ ਦੇ ਨਾ ਚੁੱਕੇ ਜਾਣ ਕਰ ਕੇ ਲੋਕਾਂ ਵਿਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ | ਆਵਾਰਾ ਪਸ਼ੂਆਂ ਦੇ ਅਚਨਚੇਤ ਮਰ ਜਾਣ 'ਤੇ ਲੋਕਾਂ ਵਿਚ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਤੇ ਦੁਕਾਨਦਾਰਾਂ ਵਲੋਂ ਦੁਕਾਨਾਂ ਬੰਦ ਕਰਨ ਦਾ ਵਿਰੋਧ

ਜੋਗਾ, 7 ਮਈ (ਹਰਜਿੰਦਰ ਸਿੰਘ ਚਹਿਲ)- ਪੰਜਾਬ ਕਿਸਾਨ ਯੂਨੀਅਨ ਤੇ ਦੁਕਾਨਦਾਰਾਂ ਦੀ ਮੀਟਿੰਗ ਸਥਾਨਕ ਬਣਾਂਵਾਲੀ ਧਰਮਸ਼ਾਲਾ 'ਚ ਹੋਈ | ਕਿਸਾਨ ਆਗੂ ਬੀਰਬਲ ਸਿੰਘ ਰੱਲਾ ਤੇ ਜਗਜੀਤ ਸਿੰਘ ਜੋਗਾ ਨੇ ਕਿਹਾ ਕਿ ਸੰਯੁਕਤ ਮੋਰਚੇ ਵਲੋਂ ਪਹਿਲਾਂ ਵਾਂਗ ਕਿਸਾਨ ਮੋਰਚੇ ਨੂੰ ...

ਪੂਰੀ ਖ਼ਬਰ »

ਮਾਨਸਾ 'ਚ ਕੋਰੋਨਾ ਨਾਲ 4 ਮੌਤਾਂ, 316 ਨਵੇਂ ਮਾਮਲੇ ਸਾਹਮਣੇ ਆਏ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਨਿੱਤ ਰੋਜ਼ ਵਧ ਰਿਹਾ ਹੈ | ਇਸ ਵਾਇਰਸ ਨੇ ਅੱਜ ਜਿੱਥੇ 4 ਵਿਅਕਤੀਆਂ ਦੀ ਜਾਨ ਲੈ ਲਈ ਹੈ ਉੱਥੇ 316 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ 221 ਪੀੜਤ ਸਿਹਤਯਾਬ ਵੀ ਹੋਏ ਹਨ | ਜਾਰੀ ਮੀਡੀਆ ...

ਪੂਰੀ ਖ਼ਬਰ »

ਕੈਪਟਨ ਸਰਕਾਰ ਜੁਮਲੇਬਾਜ਼ੀ ਬੰਦ ਕਰ ਕੇ ਗ਼ਰੀਬਾਂ ਦੀ ਸਾਰ ਲਵੇ-ਵਿਧਾਇਕ ਬੁੱਧ ਰਾਮ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਦੇ ਕੋਰ ਕਮੇਟੀ ਚੇਅਰਮੈਨ ਤੇ ਬੁਢਲਾਡਾ ਹਲਕੇ ਦੇ ਵਿਧਾਇਕ ਬੁੱਧ ਰਾਮ ਨੇ ਪੰਜਾਬ ਸਰਕਾਰ ਨੂੰ ਹਰ ਫ਼ਰੰਟ 'ਤੇ ਫ਼ੇਲ੍ਹ ਦੱਸਦਿਆਂ ਕਿਹਾ ਕਿ ਕੋਰੋਨਾ ਸੰਕਟ ਦੇ ਚੱਲਦਿਆਂ ਇਸ ਵੇਲੇ ਲੋੜ ਹੈ ਕਿ ਕੈਪਟਨ ਸਰਕਾਰ ...

ਪੂਰੀ ਖ਼ਬਰ »

ਕੈਂਸਰ ਤੇ ਖੇਤੀ ਹਾਦਸਾ ਪੀੜਤ ਪਰਿਵਾਰਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ

ਬੁਢਲਾਡਾ, 7 ਮਈ (ਸੁਨੀਲ ਮਨਚੰਦਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੁੱਚੀ ਮਾਨਵਤਾ ਦੇ ਭਲੇ ਲਈ ਕੋਰੋਨਾ ਵਾਰਡ ਤਿਆਰ ਕੀਤੇ ਜਾ ਰਹੇ ਹਨ | ਕਮੇਟੀ ਦੇ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਨੇ ਗੁਰਦੁਆਰਾ ਸਾਹਿਬ ਨੌਵੀਂ ਪਾਤਸ਼ਾਹੀ ਬਰ੍ਹੇ ਵਿਖੇ ਕੈਂਸਰ ...

ਪੂਰੀ ਖ਼ਬਰ »

ਨਿਰਧਾਰਿਤ ਰੇਟਾਂ ਤੋਂ ਵੱਧ ਕਿਰਾਇਆ ਵਸੂਲਣ ਵਾਲੇ ਐਂਬੂਲੈਂਸ ਮਾਲਕਾਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਵਿੱਤੀ ਸੋਸ਼ਣ ਕਰਨ ਵਾਲੇ ਲੋਕਾਂ ਪ੍ਰਤੀ ਜ਼ਿਲ੍ਹਾ ਪ੍ਰਸ਼ਾਸਨ ਸਖ਼ਤ ਹੋ ਗਿਆ ਹੈ | ਮਹਿੰਦਰਪਾਲ ਡਿਪਟੀ ਕਮਿਸ਼ਨਰ ਤੇ ਸੁਰੇਂਦਰ ਲਾਂਬਾ ਐਸ.ਐਸ.ਪੀ. ਮਾਨਸਾ ਨੇ ਸਪੱਸ਼ਟ ਹਦਾਇਤਾਂ ਜਾਰੀ ...

ਪੂਰੀ ਖ਼ਬਰ »

ਸਰਹਿੰਦ ਚੋਅ ਤੇ ਹੋਰ ਸੇਮ ਨਾਲਿਆਂ ਦੀ ਖਸਤਾ ਹਾਲਤ ਹੋਣ ਕਾਰਨ ਲੋਕ ਪ੍ਰੇਸ਼ਾਨ

ਬੋਹਾ, 7 ਮਈ (ਰਮੇਸ਼ ਤਾਂਗੜੀ)- ਬੋਹਾ ਖੇਤਰ 'ਚ ਪੰਜਾਬ ਰਾਜ ਤੋਂ ਹਰਿਆਣਾ 'ਚ ਪ੍ਰਵੇਸ਼ ਕਰਦੇ ਸਰਹਿੰਦ ਚੋਅ ਅਤੇ ਹੋਰ ਕਈ ਸੇਮ ਨਾਲਿਆਂ ਦੀ ਹਾਲਤ ਕਾਫ਼ੀ ਖਸਤਾ ਹੋਣ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ ਹੈ | ਪਿੰਡ ਬਰੇ੍ਹ ਦੇ ਸਾਬਕਾ ਸਰਪੰਚ ਚੂਹੜ ਸਿੰਘ, ਪਰਮਜੀਤ ਸਿੰਘ ਖ਼ਾਲਸਾ, ਸਾਬਕਾ ਸਰਪੰਚ ਬਲਵਿੰਦਰ ਸਿੰਘ ਮੰਢਾਲੀ ਅਤੇ ਕਿਸਾਨ ਆਗੂ ਹਰਬੰਸ ਸਿੰਘ ਨੰਦਗੜ੍ਹ ਸਮੇਤ ਪਿੰਡਾਂ ਦੇ ਕਲੱਬਾਂ ਨੇ ਦੱਸਿਆ ਕਿ ਆਜ਼ਾਦੀ ਤੋਂ ਬਾਅਦ ਇਸ ਖੇਤਰ 'ਚ ਨਹਿਰਾਂ, ਨਾਲੇ, ਸੂਏ, ਕੱਸੀਆਂ ਕੱਢੀਆਂ ਗਈਆਂ ਤਾਂ ਉਦੋਂ ਦੇ ਪੁਲ ਨਿਰਮਾਣ ਵਿਭਾਗ ਦੇ ਇੰਜੀਨੀਅਰਾਂ ਵਲੋਂ ਲੋਕਾਂ ਦੀ ਮਿਲੀਭੁਗਤ ਨਾਲ ਇਨ੍ਹਾਂ ਨਾਲਿਆਂ ਦੇ ਪੁਲ ਜਿੱਥੇ 10-12 ਫੁੱਟ ਚੌੜੇ ਰੱਖੇ ਗਏ ਉੱਥੇ ਇਹ ਦੋਵੇਂ ਪਾਸਿਆਂ ਤੋਂ ਨੀਵੇਂ ਰੱਖੇ ਗਏ | ਉਨ੍ਹਾਂ ਦੱਸਿਆ ਕਿ ਉਦੋਂ ਨਹਿਰੀ ਪਾਣੀ ਦੀ ਘਾਟ ਕਾਰਨ ਮੀਂਹ ਦੇ ਮੌਸਮ ਵੇਲੇ ਪੁਲਾਂ ਕੋਲੋਂ ਨਾਲਿਆਂ ਦਾ ਪਾਣੀ ਉੱਛਲ ਜਾਂਦਾ ਸੀ ਅਤੇ ਲੋਕਾਂ ਦੀਆਂ ਫ਼ਸਲਾਂ 'ਚ ਸ਼ਾਮਿਲ ਹੋ ਕੇ ਦੂਰ ਦੂਰ ਤੱਕ ਫੈਲ ਜਾਂਦਾ ਸੀ | ਬਾਅਦ 'ਚ ਲੋਕਾਂ ਨੇ ਨਵੀਂ ਤਕਨੀਕ ਨਾਲ ਆਪਣੇ ਖੇਤਾਂ 'ਚ ਡੂੰਘੇ ਟਿਊਬਵੈੱਲ ਲਗਾ ਲਏ | ਹੁਣ ਜਦੋਂ ਮੀਂਹ ਦਾ ਪਾਣੀ ਪੁਲਾਂ ਤੋਂ ਉੱਛਲਦਾ ਹੈ ਤਾਂ ਫ਼ਸਲਾਂ 'ਚ ਖੜ੍ਹੇ ਬੋਰਾਂ ਤੇ ਹੋਰ ਮਸ਼ੀਨਰੀ ਤੇ ਮਹਿੰਗੇ ਬੀਜਾਂ ਵਾਲੀਆਂ ਫ਼ਸਲਾਂ 'ਚ ਦਾਖਲ ਹੋ ਕੇ ਲੋਕਾਂ ਦਾ ਭਾਰੀ ਨੁਕਸਾਨ ਕਰਦਾ ਹੈ | ਉਨ੍ਹਾਂ ਦੱਸਿਆ ਕਿ ਚੋਆਂ ਦਾ ਅੰਦਰਲਾ ਪਾਣੀ ਤਾਂ ਭਾਵੇਂ ਲੋਕ ਸੰਭਾਲ ਲੈਂਦੇ ਹਨ ਪਰ ਬਾਹਰਲੇ ਪਾਣੀ ਨੂੰ ਸੰਭਾਲਣਾ ਕਾਫ਼ੀ ਔਖਾ ਹੁੰਦਾ ਹੈ | ਲੋਕਾਂ ਦਾ ਕਹਿਣਾ ਹੈ ਕਿ ਭਾਵੇਂ ਸਰਕਾਰ ਨੇ ਖੇਤਾਂ ਤੋਂ ਖੇਤ ਪਿੰਡਾਂ ਤੋਂ ਅਗਲੇ ਪਿੰਡਾਂ ਵਿਚਲੀਆਂ ਫ਼ਸਲਾਂ ਦੀ ਸੰਭਾਲ ਕਰਨ ਲਈ ਇਹ ਪੁਲ ਬਣਾਏ ਗਏ ਸਨ ਪਰ ਮੌਜੂਦਾ ਸਥਿਤੀ 'ਚ ਇਹ ਲੋਕਾਂ ਦੇ ਕਿਸੇ ਕੰਮ ਨਹੀਂ ਹਨ | ਕਿਸਾਨਾਂ ਨੇ ਦੱਸਿਆ ਕਿ ਇਨ੍ਹਾਂ ਪੁਲਾਂ ਉੱਪਰੋਂ ਜਿਣਸ ਦੀ ਭਾਰੀ ਟਰਾਲੀ, ਤੂੜੀ-ਤੱਪਾ ਤੇ ਟਰੱਕਾਂ ਆਦਿ ਦਾ ਲੰਘਣਾ ਔਖਾ ਹੈ | ਸੋਮਾ ਕੰਪਨੀ ਨੇ ਤਾਂ ਪਿੰਡਾਂ ਪਿੱਪਲੀਆਂ ਦਾ ਪੁਲ ਟੁੱਟਣ ਕਿਨਾਰੇ ਕੀਤਾ ਹੋਇਆ ਹੈ | ਲੋਕਾਂ ਦੀ ਮੰਗ ਹੈ ਕਿ ਸੇਮ ਨਾਲਿਆਂ ਦੀ ਮੁਰੰਮਤ ਕਰ ਕੇ ਤੁਰੰਤ ਨਵੇਂ ਪੁਲ ਬਣਾਏ ਜਾਣ | ਲੋਕਾਂ ਨੇ ਸਰਕਾਰ ਅਤੇ ਸੋਮਾ ਸਟੋਰ ਕੰਪਨੀ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਪ੍ਰੋਗਰਾਮ ਉਲੀਕਿਆ ਹੈ |

ਖ਼ਬਰ ਸ਼ੇਅਰ ਕਰੋ

 

ਸਕੂਲਾਂ 'ਚ ਫ਼ੀਸਾਂ ਦੇ ਵਾਧੇ ਖ਼ਿਲਾਫ਼ ਮਾਪਿਆਂ ਵਲੋਂ ਰੋਸ ਪ੍ਰਦਰਸ਼ਨ

ਮਾਨਸਾ, 7 ਮਈ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਸੇਂਟ ਜੇਵੀਅਰ ਸਕੂਲ ਦੇ ਅੱਗੇ ਮਾਪਿਆਂ ਵਲੋਂ ਫ਼ੀਸਾਂ ਵਧਾਉਣ ਦੇ ਰੋਸ 'ਚ ਨਾਅਰੇਬਾਜ਼ੀ ਕੀਤੀ ਗਈ | ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਹਰ ਵਿਅਕਤੀ ਦਾ ਕੰਮ ਠੱਪ ਹੋ ਗਿਆ ਹੈ ਉੱਥੇ ਨਿੱਜੀ ਸਕੂਲਾਂ ਵਲੋਂ ...

ਪੂਰੀ ਖ਼ਬਰ »

ਕੰਟਰੈਕਟ ਵਰਕਰ ਯੂਨੀਅਨ ਨੇ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੂੰ ਮੰਗ ਪੱਤਰ ਦਿੱਤਾ

ਰਾਮਾਂ ਮੰਡੀ, 7 ਮਈ (ਅਮਰਜੀਤ ਸਿੰਘ ਲਹਿਰੀ)- ਪਾਵਰਕਾਮ ਐਂਡ ਟਰਾਸਕੋ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਬਿਜਲੀ ਨਿਗਮ ਵਿੱਚ ਕੰਟਰੈਕਟ 'ਤੇ ਕੰਮ ਕਰ ਰਹੇ ਕਾਮਿਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਤੇ ਹਲਕਾ ...

ਪੂਰੀ ਖ਼ਬਰ »

ਭਾਕਿਯੂ (ਏਕਤਾ ਉਗਰਾਹਾਂ) ਵਲੋਂ ਅੱਜ ਮੌੜ ਮੰਡੀ 'ਚ ਸਰਕਾਰੀ ਆਦੇਸ਼ਾਂ ਉਲਟ

ਮੌੜ ਮੰਡੀ, 7 ਮਈ (ਲਖਵਿੰਦਰ ਸਿੰਘ ਮੌੜ)- ਭਾਕਿਯੂ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਦੀ ਪ੍ਰਧਾਨਗੀ ਹੇਠ ਹੋਈ ਮੌੜ ਮੰਡੀ ਬਲਾਕ ਦੀ ਬੈਠਕ ਵਿਚ ਕਿਸਾਨ ਆਗੂ ਨੇ ਦੱਸਿਆ ਕਿ ਮੌਜੂਦਾ ਹਾਕਮ ਜਮਾਤਾਂ ਕੋਰੋਨਾ ਦੀ ਆੜ ਹੇਠ ਤਾਲਾਬੰਦੀ ਕਰਕੇ ਆਮ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਵਲੋਂ ਲਗਾਤਾਰ ਚੌਥੇ ਦਿਨ ਵੀ ਮੁਕੰਮਲ ਹੜਤਾਲ

ਬਠਿੰਡਾ, 7 ਮਈ (ਅਵਤਾਰ ਸਿੰਘ)- ਰੈਗੂਲਰ ਹੋਣ ਦੀ ਮੰਗ ਲਈ ਅੱਜ ਕੱਚੇ ਸਿਹਤ ਮੁਲਾਜ਼ਮਾਂ ਵਲੋਂ ਲਗਾਤਾਰ ਚੌਥੇ ਦਿਨ ਮੁਕੰਮਲ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਕੌਮੀ ਸਿਹਤ ਮਿਸ਼ਨ ਤਹਿਤ ਕੰਮ ਕਰਦੇ ਜ਼ਿਲ੍ਹਾ ਬਠਿੰਡਾ ਦੇ ਮੁਲਾਜ਼ਮਾਂ ਨੇ ਕਿਹਾ ...

ਪੂਰੀ ਖ਼ਬਰ »

'ਆਪ' ਵਲੋਂ ਦੁਕਾਨਦਾਰਾਂ ਦੇ ਬਿਜਲੀ ਬਿੱਲ ਤੇ ਵਿਆਜ ਮੁਆਫ਼ ਕਰਵਾਉਣ ਲਈ ਡੀ. ਸੀ. ਨੂੰ ਮੰਗ ਪੱਤਰ

ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ ਦੇ ਟਰੇਡ ਅਤੇ ਇੰਡਸਟਰੀ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਅਨਿਲ ਠਾਕੁਰ ਦੀ ਅਗਵਾਈ ਵਿਚ ਅੱਜ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਦੁਕਾਨਦਾਰਾਂ ਦੇ ਬਿਜਲੀ ਬਿੱਲ ਅਤੇ ਕਰਜ਼ੇ ...

ਪੂਰੀ ਖ਼ਬਰ »

ਕਮਲਾ ਨਹਿਰੂ ਕਾਲੋਨੀ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ

ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਸਥਾਨਕ ਗੁਰੂ ਨਾਨਕ ਸਕੂਲ ਵਾਲੀ ਗਲੀ ਕਮਲਾ ਨਹਿਰੂ ਕਾਲੋਨੀ ਦੇ ਹਾਊਸ ...

ਪੂਰੀ ਖ਼ਬਰ »

ਕੋਵਿਡ-19 ਤੋਂ ਬਚਾਅ ਲਈ ਟੀਕਾਕਰਨ ਕੈਂਪ ਲਗਾਇਆ

ਬੁਢਲਾਡਾ, 7 ਮਈ (ਪ. ਪ.)- ਕੋਵਿਡ-19 ਦੇ ਟੀਕੇ ਲਗਾਉਣ ਦਾ ਕੈਂਪ ਸਥਾਨਕ ਵਾਰਡ ਨੰਬਰ 15 ਵਿਖੇ ਕੈਂਪ ਮੌਕੇ 50 ਵਿਅਕਤੀਆਂ ਵਲੋਂ ਟੀਕੇ ਲਗਵਾਏ ਗਏ | ਸਿਵਲ ਹਸਪਤਾਲ ਵਲੋਂ ਗੁਰਪ੍ਰੀਤ ਸਿੰਘ, ਜਗਸੀਰ ਸਿੰਘ ਨੇ ਕਿਹਾ ਕਿ ਸਾਨੂੰ ਇਸ ਮਹਾਂਮਾਰੀ ਤੋ ਬਚਣ ਲਈ ਆਪਣੇ ਘਰਾਂ ਵਿਚ ਰਹਿਣਾ ...

ਪੂਰੀ ਖ਼ਬਰ »

ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵਲੋਂ ਸਿਵਲ ਹਸਪਤਾਲ ਮਾਨਸਾ ਦਾ ਦੌਰਾ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਹਲਕਾ ਮਾਨਸਾ ਦੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕੀਤਾ | ਉਨ੍ਹਾਂ ਸਿਹਤ ਅਧਿਕਾਰੀਆਂ ਤੋਂ ਕੋਰੋਨਾ ਪੀੜਤਾਂ ਤੇ ਉਨ੍ਹਾਂ ਨੂੰ ਮਿਲ ਰਹੀਆਂ ਡਾਕਟਰੀ ਸਹੂਲਤਾਂ ਬਾਰੇ ਜਾਣਕਾਰੀ ਹਾਸਲ ...

ਪੂਰੀ ਖ਼ਬਰ »

ਪ੍ਰਾਈਵੇਟ ਹਸਪਤਾਲਾਂ ਨੂੰ ਆਇਸੋਲੇਸ਼ਨ ਸਹੂਲਤਾਂ 'ਚ ਵਾਧਾ ਕਰਨ ਦੇ ਆਦੇਸ਼ ਜਾਰੀ-ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 7 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਜ਼ਿਲੇ੍ਹ ਦੇ 39 ਪ੍ਰਮੁੱਖ ਹਸਪਤਾਲਾਂ ਨੂੰ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਇਸੋਲੇਸ਼ਨ ਸਹੂਲਤ 'ਚ ਵਾਧਾ ਕਰਨ ਦੇ ਹੁਕਮ ਜਾਰੀ ਕੀਤੇ ਹਨ | ...

ਪੂਰੀ ਖ਼ਬਰ »

ਤਲਵੰਡੀ ਸਾਬੋ ਇਲਾਕੇ ਦੇ 46 ਵਿਅਕਤੀ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ, 7 ਮਈ (ਰਣਜੀਤ ਸਿੰਘ ਰਾਜੂ)- ਇਲਾਕੇ ਅੰਦਰ ਅੱਜ ਕੋਰੋਨਾ ਦੀ ਤੇਜ਼ ਰਫ਼ਤਾਰ ਦੇਖਣ ਨੂੰ ਮਿਲੀ ਹੈ | ਸਿਹਤ ਵਿਭਾਗ ਦੀਆਂ ਵੱਖ ਵੱਖ ਰਿਪੋਰਟਾਂ ਦੀ ਮੰਨੀਏ ਤਾਂ ਜਿੱਥੇ ਸਮੁੱਚੇ ਵਿਧਾਨ ਸਭਾ ਹਲਕੇ ਵਿਚ ਕਰੀਬ ਸਵਾ ਸੌ ਵਿਅਕਤੀ ਕੋਰੋਨਾ ਪਾਜ਼ੀਟਿਵ ਮਿਲੇ ਹਨ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ 220ਵੇਂ ਦਿਨ ਵੀ ਧਰਨਿਆਂ 'ਚ ਡਟੇ ਰਹੇ

ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਤਿੰਨ ਖੇਤੀ ਵਿਰੋਧੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਵੱਖ ਵੱਖ ਥਾਵਾਂ 'ਤੇ ਕਿਸਾਨ 220ਵੇਂ ਦਿਨ ਵੀ ਧਰਨਿਆਂ 'ਚ ਡਟੇ ਰਹੇ | ਬੁਲਾਰਿਆਂ ਨੇ ਅਹਿਦ ਕੀਤਾ ਕਿ ਕਾਲੇ ਕਾਨੂੰਨ ਰੱਦ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX