ਮੋਗਾ, 8 ਮਈ (ਗੁਰਤੇਜ ਸਿੰਘ)-ਪੰਜਾਬ ਵਿਚ ਲਗਾਤਾਰ ਕਾਨੂੰਨ ਵਿਵਸਥਾ 'ਤੇ ਵਿਰੋਧੀਆਂ ਵਲੋਂ ਸਵਾਲ ਚੁੱਕੇ ਜਾ ਰਹੇ ਹਨ | ਮੋਗਾ ਦੇ ਕਸਬਾ ਧਰਮਕੋਟ ਅਧੀਨ ਆਉਂਦੇ ਪਿੰਡ ਖੰਭੇ ਵਿਖੇ ਸੱਤਾ ਦੇ ਨਸ਼ੇ ਵਿਚ ਚੂਰ ਪਿੰਡ ਖੰਭੇ ਦੇ ਕਾਂਗਰਸੀ ਸਰਪੰਚ ਮਹਿਲ ਸਿੰਘ ਅਤੇ ਜਰਨੈਲ ਸਿੰਘ ...
ਧਰਮਕੋਟ, 8 ਮਈ (ਪਰਮਜੀਤ ਸਿੰਘ)-ਸ਼ਹਿਰ ਦੀ ਕਰਤਾਰ ਕਲੋਨੀ ਵਿਚ ਸ਼ੁੱਕਰਵਾਰ ਦੀ ਸ਼ਾਮ ਇਕ ਬਜ਼ੁਰਗ ਔਰਤ ਦਾ ਦਰਦਨਾਕ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਔਰਤ ਬਲਵਿੰਦਰ ਕੌਰ ਪਤਨੀ ਬਲਕਾਰ ਸਿੰਘ ਉਮਰ ਕਰੀਬ 60 ਦੇ ਦੋ ...
ਨਿਹਾਲ ਸਿੰਘ ਵਾਲਾ, 8 ਮਈ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਪੰਜਾਬ ਸਰਕਾਰ ਦੁਆਰਾ ਦੁਕਾਨਾਂ ਨੂੰ ਜਬਰੀ ਬੰਦ ਕਰਵਾਉਣ ਅਤੇ ਦਿੱਲੀ ਮੋਰਚੇ ਨੂੰ ਫ਼ੇਲ੍ਹ ਕਰਨ ਲਈ ਲਗਾਏ ਜਾ ਰਹੇ ਲਾਕ ਡਾਊਨ ਖ਼ਿਲਾਫ਼ ਪੰਜਾਬ ਭਰ 'ਚ ...
ਮੋਗਾ, 8 ਮਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਕੋੋਵਿਡ-19 ਦੌਰਾਨ ਵਿਦਿਆਰਥੀਆਂ ਨੂੰ ਘਰਾਂ ਵਿਚ ਬੈਠਿਆਂ ਹੀ ਆਨਲਾਈਨ ...
ਮੋਗਾ, 8 ਮਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿਚ 7 ਮਈ ਦੀ ਸ਼ਾਮ ਤੱਕ ਕੁੱਲ 74,55,801 ਕੁਇੰਟਲ ਕਣਕ ਪੁੱਜੀ | ਆਮਦ ਹੋਈ ਕਣਕ ਵਿਚੋਂ 74,53,132 ਕੁਇੰਟਲ ਕਣਕ ਦੀ ਖ਼ਰੀਦ ...
ਫ਼ਤਿਹਗੜ੍ਹ ਪੰਜਤੂਰ, 8 ਮਈ (ਜਸਵਿੰਦਰ ਸਿੰਘ ਪੋਪਲੀ)-ਕੇਂਦਰ ਸਰਕਾਰ ਦੇ ਬਣਾਏ ਹੋਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਸੰਯੁਕਤ ਮੋਰਚਾ ਦਿੱਲੀ ਵਿਖੇ ਚੱਲ ਰਿਹਾ ਹੈ ਤੇ ਕੇਂਦਰ ਸਰਕਾਰ ਨੇ ਅਜੇ ਤੱਕ ਕੋਈ ਮੰਗ ਨਹੀਂ ਮੰਨੀ | ਦੇਸ਼ ਦੇ ਕੋਨੇ-ਕੋਨੇ ਤੋਂ ਕਿਸਾਨ ...
ਸਮਾਲਸਰ, 8 ਮਈ (ਕਿਰਨਦੀਪ ਸਿੰਘ ਬੰਬੀਹਾ)-ਬੀਤੀ ਸ਼ਾਮ ਪਿੰਡ ਸਮਾਲਸਰ (ਮੋਗਾ) ਦੇ ਦਲਿਤ ਪਰਿਵਾਰ ਨਾਲ ਸਬੰਧਿਤ ਦੋ ਖੇਤ ਮਜ਼ਦੂਰਾਂ ਦੀ ਖੇਤ ਵਿਚ ਕੰਮ ਕਰਦੇ ਸਮੇਂ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...
ਸਮਾਲਸਰ, 8 ਮਈ (ਕਿਰਨਦੀਪ ਸਿੰਘ ਬੰਬੀਹਾ)-ਸੰਯੁਕਤ ਕਿਸਾਨ ਮੋਰਚੇ ਦੀਆਂ 32 ਕਿਸਾਨ ਜਥੇਬੰਦੀਆਂ ਵਲੋਂ ਦੁਕਾਨਾਂ ਖੋਲ੍ਹਣ ਦੇ ਸੱਦੇ ਉੱਪਰ ਭਾਵੇਂ ਸਮਾਲਸਰ ਵਿਚ ਜ਼ਬਰਦਸਤੀ ਦੁਕਾਨਾਂ ਖੁਲ੍ਹਵਾਉਣ ਦੀ ਕੋਸ਼ਿਸ਼ ਕੀਤੀ ਅਤੇ ਮੇਨ ਸੜਕ 'ਤੇ ਜਲੂਸ ਦੀ ਸ਼ਕਲ 'ਚ ਸਪੀਕਰ ਨਾਲ ...
ਮੋਗਾ, 8 ਮਈ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਦੀ ਮੰਨੀ-ਪ੍ਰਮੰਨੀ ਸੰਸਥਾ ਜੋ ਕਿ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ | ਵਿਦੇਸ਼ਾਂ ਵਿਚ ਬੈਠੇ ਵਿਦਿਆਰਥੀ ਵੀ ਕਰੀਅਰ ਜੋਨ ਨਾਲ ਜੁੜੇ ਹੋਏ ਹਨ ਅਤੇ ਆਨਲਾਈਨ ਕੋਚਿੰਗ ਲੈ ਕੇ ਵਧੀਆ ...
ਮੋਗਾ, 8 ਮਈ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਅੱਜ ਕੋਰੋਨਾ ਸੰਬੰਧੀ ਮਿਲੀਆਂ ਰਿਪੋਰਟਾਂ ਮੁਤਾਬਿਕ ਮੋਗਾ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੇ 154 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਨਾਲ ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 6289 ਹੋ ਗਈ ਹੈ ...
ਮੋਗਾ, 8 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਕੋਰੋਨਾ ਮਹਾਂਮਾਰੀ ਦੀ ਆੜ ਵਿਚ ਲਾਏ ਜਾ ਰਹੇ ਲਾਕਡਾਊਨਾਂ ਦਾ ਵਿਰੋਧ ਕਰਦਿਆਂ ਆਵਾਜ਼ ਬੁਲੰਦ ਕਰਨ ਲਈ ਨੇਚਰ ਪਾਰਕ ਵਿਖੇ ਰੈਲੀ ਕੀਤੀ ਗਈ | ਇਸ ਰੈਲੀ ਵਿਚ ਲੋਕ ਸੰਗਰਾਮ ਮੋਰਚਾ ਅਤੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਵੀ ਸ਼ਮੂਲੀਅਤ ਕੀਤੀ | ਰੈਲੀ ਨੂੰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਬਲਾਕ ਆਗੂ ਪਰਮਿੰਦਰ ਸਿੰਘ ਬਰਾੜ, ਸੂਬਾ ਸਿੰਘ ਡਗਰੂ, ਰਣਜੀਤ ਸਿੰਘ ਨਿਧਾਂਵਾਲਾ, ਸਾਬਕਾ ਸਰਪੰਚ ਨਿਰਮਲ ਸਿੰਘ, ਔਰਤ ਵਿੰਗ ਦੀ ਆਗੂ ਜਸਵਿੰਦਰ ਕੈਸ਼ੀਅਰ, ਕੁਲਦੀਪ ਸਿੰਘ ਮੁਨਾਰਾ, ਲੋਕ ਸੰਗਰਾਮ ਮੋਰਚਾ ਦੇ ਸੂਬਾ ਪ੍ਰਧਾਨ ਤਾਰਾ ਸਿੰਘ ਮੋਗਾ, ਹੀਰਾ ਸਿੰਘ ਨੇ ਸੰਬੋਧਨ ਕੀਤਾ | ਆਗੂਆਂ ਨੇ ਕਿਹਾ ਕੋਰੋਨਾ ਇਕ ਬਿਮਾਰੀ ਹੈ | ਲੋਕਾਂ ਨੂੰ ਇਸ ਤੋਂ ਬਚਣ ਲਈ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਪਰ ਇਹ ਮਹਾਂਮਾਰੀ ਨਹੀਂ | ਹਸਪਤਾਲ ਵਿਚ ਹਰ ਮਰਨ ਵਾਲੇ ਨੂੰ ਕੋਰੋਨਾ ਨਾਲ ਹੋਈਆਂ ਮੌਤਾਂ ਦੇ ਖਾਤਿਆਂ ਵਿਚ ਪਾ ਕੇ ਡਰ ਤੇ ਦਹਿਸ਼ਤ ਪਾਈ ਜਾ ਰਹੀ ਹੈ | ਲਾਕਡਾਊਨ ਕੋਈ ਹੱਲ ਨਹੀਂ | ਲਾਕਡਾਊਨ ਨਾਲ ਦੁਕਾਨਦਾਰ, ਦਿਹਾੜੀਦਾਰ, ਰੇਹੜੀ ਫੜੀ ਵਾਲੇ ਅਤੇ ਰੋਜ਼ ਕਮਾ ਕੇ ਗੁਜ਼ਾਰਾ ਕਰਨ ਵਾਲੇ ਆਰਥਿਕ ਤੌਰ 'ਤੇ ਮਧੋਲ਼ੇ ਜਾਂਦੇ ਹਨ, ਸਰਕਾਰ ਵੀ ਉਨ੍ਹਾਂ ਦੀ ਕੋਈ ਮਦਦ ਨਹੀਂ ਕਰਦੀ | ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਹਸਪਤਾਲਾਂ ਦਾ ਸੁਧਾਰ ਕਰਨ | ਹਸਪਤਾਲਾਂ ਵਿਚ ਸਟਾਫ਼ ਭਰਤੀ ਕਰਨ, ਆਕਸੀਜਨ, ਦਵਾਈਆਂ, ਬੈੱਡਾਂ ਅਤੇ ਵੈਕਸੀਨ ਦਾ ਪ੍ਰਬੰਧ ਕਰਨ | ਜੇਕਰ ਸਰਕਾਰ ਇਸ ਬਿਮਾਰੀ ਨੂੰ ਬਹੁਤ ਹੀ ਖ਼ਤਰਨਾਕ ਸਮਝਦੀ ਹੈ ਤਾਂ ਦੁਕਾਨਦਾਰਾਂ, ਦੁਕਾਨਾਂ 'ਤੇ ਲੱਗੇ ਨੌਕਰਾਂ ਅਤੇ ਕਿਰਤੀ ਲੋਕਾਂ ਦੇ ਖਾਤਿਆਂ ਵਿਚ ਗੁਜ਼ਾਰੇ ਲਈ ਘੱਟੋ-ਘੱਟ ਦਸ ਹਜ਼ਾਰ ਰੁਪਏ ਪਾਵੇ | ਪਰ ਪਿਛਲਾ ਤਜਰਬਾ ਦੱਸਦਾ ਹੈ ਕਿ ਸਰਕਾਰ ਮਦਦ ਕਰਨ ਵਿਚ ਫ਼ੇਲ੍ਹ ਹੋਈ ਹੈ | ਆਗੂਆਂ ਨੇ ਕਿਹਾ ਕਿ ਕਿਸਾਨ ਮੋਰਚਾ ਸਰਕਾਰ 'ਤੇ ਸ਼ੱਕ ਕਰਦਾ ਹੈ ਕਿ ਕਿਸਾਨ ਅੰਦੋਲਨ 'ਤੇ ਹਮਲਾ ਕਰਨ ਲਈ ਲਾਕਡਾਊਨਾਂ ਦੀ ਸਿਰਜਨਾ ਕੀਤੀ ਜਾ ਰਹੀ ਹੈ | ਰੈਲੀ ਕਰਨ ਪਿੱਛੋਂ ਸ਼ਹਿਰ ਵਿਚ ਰੋਸ ਮਾਰਚ ਕਰ ਕੇ ਦੁਕਾਨਦਾਰਾਂ ਨੂੰ ਹੋਕਾ ਦਿੱਤਾ ਕਿ ਲਾਕਡਾਊਨਾਂ ਦਾ ਡਟ ਕੇ ਵਿਰੋਧ ਕਰਨ, ਸੰਯੁਕਤ ਕਿਸਾਨ ਮੋਰਚਾ ਉਨ੍ਹਾਂ ਦੇ ਨਾਲ ਖੜ੍ਹਾ ਹੈ |
ਮੋਗਾ, 8 ਮਈ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਸਵਰਨਜੀਤ ਸਿੰਘ ਦੀ ਅਗਵਾਈ ਅਧੀਨ ਰੈੱਡਕਰਾਸ, ਰੈੱਡ ਰਿਬਨ ਅਤੇ ਕੋਵਿਡ 19 ਅਵੇਰਨੈਸ ਕਲੱਬਾਂ ਵਲੋਂ ਸਾਂਝੇ ਤੌਰ 'ਤੇ ਵਿਸ਼ਵ ਰੈੱਡਕਰਾਸ ਦਿਹਾੜੇ ਨੂੰ ਸਮਰਪਿਤ ਸਲੋਗਨ ...
ਧਰਮਕੋਟ, 8 ਮਈ (ਪਰਮਜੀਤ ਸਿੰਘ)-ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਮੋਗਾ ਰੋਡ ਧਰਮਕੋਟ ਵਿਖੇ ਆਨਲਾਈਨ ਮਾਂ ਦਿਵਸ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ | ਇਸ ਮਾਂ ਦਿਵਸ 'ਤੇ ਸਾਰੀਆਂ ਕਲਾਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਵਿਦਿਆਰਥੀਆ ਨੇ ਮਾਂ ਦਿਵਸ 'ਤੇ ...
ਮੋਗਾ, 8 ਮਈ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੇ ਸਿੱਖਿਆ ਅਫ਼ਸਰ ਸੁਸ਼ੀਲ ਨਾਥ ਨੇ ਸਮੂਹ ਸਕੂਲ ਮੁਖੀਆਂ ਨੂੰ ਅਪੀਲ ਕਰਦਿਆਂ ਆਖਿਆ ਕਿ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਆਰੰਭ ਹੋ ਚੁੱਕੇ ਹਨ ਅਤੇ ਪ੍ਰਾਇਮਰੀ, ਮਿਡਲ ਅਤੇ ...
ਮੋਗਾ, 8 ਮਈ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ | ਸੰਸਥਾ ਨੇ ਇਕ ਮਹੀਨੇ ਵਿਚ 90 ਤੋਂ ਜ਼ਿਆਦਾ ਕੈਨੇਡਾ ਦੇ ਸਟੂਡੈਂਟ ...
ਮੋਗਾ, 8 ਮਈ (ਗੁਰਤੇਜ ਸਿੰਘ)-ਥਾਣਾ ਫ਼ਤਿਹਗੜ੍ਹ ਪੰਜਤੂਰ ਦੇ ਸਹਾਇਕ ਥਾਣੇਦਾਰ ਦਿਲਬਾਗ ਸਿੰਘ ਪੁਲਿਸ ਪਾਰਟੀ ਨਾਲ ਜਦ ਕੋਵਿਡ ਮਹਾਂਮਾਰੀ ਦੇ ਚੱਲਦਿਆਂ ਲਗਾਏ ਗਏ ਲਾਕਡਾਊਨ ਦੌਰਾਨ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਦੇਖਿਆ ਕਿ ਇਕ ਵਿਅਕਤੀ ਲਾਕਡਾਊਨ ਦੀ ਉਲੰਘਣਾ ਕਰ ਕੇ ...
ਬਾਘਾ ਪੁਰਾਣਾ, 8 ਮਈ (ਬਲਰਾਜ ਸਿੰਗਲਾ)-ਸੰਯੁਕਤ ਮੋਰਚੇ ਦੇ ਸੱਦੇ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਾਕਡਾਊਨ ਦੇ ਵਿਰੁੱਧ ਸਥਾਨਕ ਬਾਜ਼ਾਰਾਂ ਵਿਚ ਰੋਸ ਮਾਰਚ ਕੀਤਾ ਗਿਆ ਤੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਲਈ ਪ੍ਰੇਰਿਤ ਕੀਤਾ | ਇਸ ...
ਪਰਮਿੰਦਰ ਸਿੰਘ ਗਿੱਲ 98764-45966 ਕਿਸ਼ਨਪੁਰ ਕਲਾਂ-ਪਿੰਡ ਦਾਇਆ ਕਲਾਂ ਮੋਗਾ-ਲੁਧਿਆਣਾ ਜ਼ਿਲੇ੍ਹ ਦੀ ਹੱਦ 'ਤੇ ਵਸਿਆ ਹੋਇਆ ਇਕ ਅਜਿਹਾ ਪਿੰਡ ਹੈ ਜਿਸ ਨੂੰ ਬਹੁਤ ਸਾਰੇ ਸੰਤਾਂ-ਮਹਾਂਪੁਰਸ਼ਾਂ ਦੀ ਚਰਨ ਛੋਹ ਪ੍ਰਾਪਤ ਹੈ | ਬਜ਼ੁਰਗਾਂ ਦੇ ਦੱਸਣ ਅਨੁਸਾਰ ਸਿੱਖ ਕੌਮ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX