ਤਾਜਾ ਖ਼ਬਰਾਂ


ਭਾਰਤ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਪ੍ਰਮੁੱਖ ਅਰਥਵਿਵਸਥਾ- ਪ੍ਰਧਾਨ ਮੰਤਰੀ
. . .  12 minutes ago
ਨਵੀਂ ਦਿੱਲੀ, 29 ਮਾਰਚ- ਅੱਜ ਇੱਥੇ ਹੋਏ ਲੋਕਤੰਤਰ ਲਈ ਸੰਮੇਲਨ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਲੋਕਤੰਤਰ ਸਿਰਫ਼ ਇਕ ਢਾਂਚਾ ਨਹੀਂ ਹੈ। ਇਹ ਆਤਮਾ ਵੀ ਹੈ। ਇਹ ਇਸ ਵਿਸ਼ਵਾਸ ’ਤੇ ਅਧਾਰਤ ਹੈ ਕਿ ਹਰੇਕ ਮਨੁੱਖ ਦੀਆਂ ਲੋੜਾਂ ਅਤੇ ਇੱਛਾਵਾਂ ਬਰਾਬਰ ਮਹੱਤਵਪੂਰਨ ਹਨ। ਇਸ ਲਈ ਭਾਰਤ ਵਿਚ ਸਾਡਾ....
ਹਿਰਾਸਤ ਵਿਚ ਲਏ ਜ਼ਿਆਦਾਤਰ ਨੌਜਵਾਨ ਹੋਏ ਰਿਹਾਅ- ਪੰਜਾਬ ਸਰਕਾਰ
. . .  25 minutes ago
ਅੰਮ੍ਰਿਤਸਰ, 29 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਨੇ 360 ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਸੀ, ਜਿੰਨ੍ਹਾ ਵਿਚੋਂ ਸਰਕਾਰ ਨੇ 348 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਰਹਿੰਦੇ 12 ਨੂੰ ਜਲਦ ਰਿਹਾਅ ਕਰ ਦਿੱਤਾ ਜਾਵੇਗਾ। ਸ੍ਰੀ ਅਕਾਲ....
ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਣ ਦੀਆਂ ਕਨਸੋਆਂ ’ਤੇ ਪੁਲਿਸ ਹੋਈ ਅਲਰਟ
. . .  56 minutes ago
ਸ੍ਰੀ ਅਨੰਦਪੁਰ ਸਾਹਿਬ, 29 ਮਾਰਚ (ਜੇ.ਐਸ.ਨਿੱਕੂਵਾਲ/ਕਰਨੈਲ ਸਿੰਘ)- ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦੀਆਂ ਕਨਸੌਆਂ ਤੋਂ ਬਾਅਦ ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਗਏ ਹਨ। ਪੁਲਿਸ.....
ਬੀ. ਐਸ. ਐਫ਼. ਨੇ ਬਰਾਮਦ ਕੀਤੀ ਦੋ ਪੈਕਟ ਹੈਰੋਇਨ
. . .  about 1 hour ago
ਅਟਾਰੀ, 29 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਭਰੋਭਾਲ ਦੇ ਇਲਾਕੇ ਵਿਚੋ ਦੋ ਕੰਟੇਨਰ ਬਰਾਮਦ ਕੀਤੇ। ਕੰਟੇਨਰਾਂ ਨੂੰ ਖੋਲ੍ਹਣ ’ਤੇ ਉਨ੍ਹਾਂ ਵਿਚੋਂ ਦੋ ਪੈਕਟ ਹੈਰੋਇਨ ਦੇ ਬਰਾਮਦ ਹੋਏ, ਜਿਨ੍ਹਾਂ....
ਅੰਮ੍ਰਿਤਪਾਲ ਦੇ ਤਿੰਨ ਸਾਥੀਆਂ ਨੂੰ ਭੇਜਿਆ ਗਿਆ ਨਿਆਂਇਕ ਹਿਰਾਸਤ ’ਚ
. . .  1 minute ago
ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਤਿੰਨ ਸਾਥੀਆਂ ਈਸ਼ਵਰ ਸਿੰਘ, ਸੁਖਪ੍ਰੀਤ ਸਿੰਘ ਅਤੇ ਕੁਲਵੰਤ ਸਿੰਘ ਨੂੰ ਅੱਜ ਇੱਥੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਤਿੰਨਾਂ ਨੂੰ ਨਿਆਂਇਕ ਹਿਰਾਸਤ ਲਈ ਜੇਲ੍ਹ....
ਨਹੀਂ ਬੈਨ ਹੋਇਆ ਗਿਆਨੀ ਹਰਪ੍ਰੀਤ ਸਿੰਘ ਦਾ ਟਵਿਟਰ ਅਕਾਊਂਟ
. . .  about 1 hour ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੀਤੇ ਦਿਨੀਂ 27 ਮਾਰਚ ਨੂੰ ਸਿੱਖ ਜਥੇਬੰਦੀਆਂ ਦੀ ਬੁਲਾਈ ਗਈ ਵਿਸ਼ੇਸ਼ ਇਕੱਤਰਤਾ ਕਰਨ ਸੰਬੰਧੀ ਟਵਿੱਟਰ ਖ਼ਾਤੇ ’ਤੇ ਅਪਲੋਡ ਕੀਤਾ ਗਿਆ ਪੋਸਟਰ ਭਾਰਤ ਵਿਚ ਹੁਣ ਟਵਿੱਟਰ ’ਤੇ ਦਿਖਾਈ ਨਹੀਂ ਦੇਵੇਗਾ। ਪ੍ਰਾਪਤ ਜਾਣਕਾਰੀ....
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 3 ਅਪ੍ਰੈਲ ਸਵੇਰੇ 11 ਵਜੇ ਤੱਕ ਲਈ ਮੁਲਤਵੀ
. . .  about 2 hours ago
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 3 ਅਪ੍ਰੈਲ ਸਵੇਰੇ 11 ਵਜੇ ਤੱਕ ਲਈ ਮੁਲਤਵੀ
ਅੰਮ੍ਰਿਤਪਾਲ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਉਣ ਦੀ ਚਰਚਾ ਦੇ ਚਲਦਿਆਂ ਪੁਲਿਸ ਵਲੋਂ ਸ੍ਰੀ ਦਰਬਾਰ ਸਹਿਬ ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ
. . .  about 2 hours ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ, ਜਿਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੁਲਿਸ ਕਈ ਦਿਨਾਂ ਤੋਂ ਉਸ ਦੀ ਭਾਲ ਕਰ ਰਹੀ ਹੈ, ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆ ਕੇ ਆਤਮ ਸਮਰਪਣ ਕਰਨ ਦੀ ਚੱਲ ਰਹੀ ਚਰਚਾ ਦੌਰਾਨ ਪੁਲਿਸ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਆਲੇ....
ਅੰਮ੍ਰਿਤਪਾਲ ਸਿੰਘ ਦੇ ਦਮਦਮਾ ਸਾਹਿਬ ਪੁੱਜਣ ਦੀਆਂ ਅਫ਼ਵਾਹਾਂ ਦੌਰਾਨ ਵੱਡੀ ਗਿਣਤੀ ਪੁੱਜੀ ਫ਼ੋਰਸ
. . .  about 3 hours ago
ਤਲਵੰਡੀ ਸਾਬੋ, 29 ਮਾਰਚ (ਰਣਜੀਤ ਸਿੰਘ ਰਾਜੂ)- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਹੁਣ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜਣ ਦੀ ਅਫ਼ਵਾਹ ਉਪਰੰਤ ਅਚਾਨਕ ਤਲਵੰਡੀ ਸਾਬੋ ’ਚ ਵੱਡੀ ਗਿਣਤੀ ’ਚ ਪੁਲਿਸ ਫ਼ੋਰਸ ਨਜ਼ਰ ਆਉਣ ਲੱਗ ਗਈ ਹੈ। ਨਗਰ ਦੇ ਨਿਸ਼ਾਨ-ਏ-ਖ਼ਾਲਸਾ ਚੌਂਕ ਤੋਂ ਲੈ....
ਲੁਧਿਆਣਾ ਵਿਚ ਹਾਈ ਅਲਰਟ
. . .  about 3 hours ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਅੱਜ ਬਾਅਦ ਦੁਪਹਿਰ ਅਚਾਨਕ ਸ਼ਹਿਰ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸ਼ਹਿਰ ਵਿਚ ਪੁਲਿਸ ਵਲੋਂ ਸਖ਼ਤ ਨਾਕੇਬੰਦੀ ਕੀਤੀ ਗਈ ਹੈ ਅਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਸ਼ਹਿਰ ਵਿਚ ਆਉਣ ਵਾਲੇ....
ਰਾਹੁਲ ਗਾਂਧੀ ਮੀਟਿੰਗ ਲਈ ਪਹੁੰਚੇ ਸੀ.ਪੀ.ਪੀ. ਦਫ਼ਤਰ
. . .  about 3 hours ago
ਨਵੀਂ ਦਿੱਲੀ, 29 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਸੀ.ਪੀ.ਪੀ. ਦਫ਼ਤਰ ਵਿਚ ਲੋਕ ਸਭਾ ਅਤੇ ਰਾਜ ਸਭਾ ਦੇ ਕਾਂਗਰਸੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ.....
ਡੀ.ਐਸ.ਪੀ. ਪੱਧਰ ਦੇ 24 ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 3 hours ago
ਚੰਡੀਗੜ੍ਹ, 29 ਮਾਰਚ- ਪੰਜਾਬ ਪੁਲਿਸ ਦੇ ਡੀ.ਜੀ.ਪੀ. ਵਲੋਂ ਪੱਤਰ ਜਾਰੀ ਕਰਕੇ ਡੀ.ਐਸ. ਪੀ. ਪੱਧਰ ਦੇ 24 ਅਧਿਕਾਰੀਆਂ.....
ਸਾਬਕਾ ਵਿਧਾਇਕ ਵੈਦ ਮੁੜ ਵਿਜੀਲੈਂਸ ਦਫ਼ਤਰ ਪੁੱਜੇ
. . .  about 3 hours ago
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਸ਼ੁਰੂ ਕੀਤੀ ਗਈ ਜਾਂਚ ਵਿਚ ਸ਼ਾਮਿਲ ਹੋਣ ਲਈ ਅੱਜ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵਿਜੀਲੈਂਸ ਦਫ਼ਤਰ ਪੁੱਜੇ ਹਨ, ਇਹ ਉਨ੍ਹਾਂ ਦੀ ਦੂਜੀ ਪੇਸ਼ੀ ਹੈ। ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਵੀ...
ਰਾਮਨੌਵੀਂ ਦੀ ਛੁੱਟੀ ਦੌਰਾਨ ਵੀ ਹੋਵੇਗਾ ਰਜਿਸਟਰੀਆਂ ਦਾ ਕੰਮ
. . .  about 3 hours ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਰਾਮਨੌਵੀਂ ਦੀ ਛੁੱਟੀ ਦੌਰਾਨ ਵੀ ਸੂਬੇ ਭਰ ਵਿਚ ਜਾਇਦਾਦ ਦੀਆਂ ਰਜਿਸਟਰੀਆਂ ਦਾ ਕੰਮਕਾਜ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸੰਬੰਧੀ ਸਮੂਹ ਸਬ ਰਜਿਸਟਰਾਰਾਂ ਨੂੰ ਇਨ੍ਹਾਂ ਹੁਕਮਾਂ....
ਪੰਜਾਬ ਪੁਲਿਸ ਵਿਚ ਆਈ.ਪੀ.ਐਸ. ਅਤੇ ਪੀ.ਪੀ.ਐਸ.ਅਧਿਕਾਰੀਆਂ ਦੇ ਹੋਏ ਤਬਾਦਲੇ
. . .  about 4 hours ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 1 ਆਈ.ਪੀ. ਐਸ. ਅਤੇ 8 ਪੀ.ਪੀ.ਐਸ.ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ...
ਜਲੰਧਰ ਵਿਚ 10 ਮਈ ਨੂੰ ਹੋਣਗੀਆਂ ਉਪ- ਚੋਣਾਂ- ਭਾਰਤੀ ਚੋਣ ਕਮਿਸ਼ਨ
. . .  about 4 hours ago
ਨਵੀਂ ਦਿੱਲੀ, 29 ਮਾਰਚ- ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਵਲੋਂ ਪ੍ਰੈਸ ਕਾਨਫ਼ਰੰਸ ਦੌਰਾਨ ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜ ਲੰਧਰ ਵਿਚ 10 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਇਨ੍ਹਾਂ ਦੀ ਗਿਣਤੀ 13 ਮਈ ਨੂੰ ਕੀਤੀ ਜਾਵੇਗੀ। ਦੱਸ...
ਕਰਨਾਟਕ : 10 ਮਈ ਨੂੰ ਹੋਣਗੀਆਂ ਚੋਣਾਂ
. . .  about 4 hours ago
ਨਵੀਂ ਦਿੱਲੀ, 29 ਮਾਰਚ- ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਨੇ ਇਕ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੰਦਿਆ ਦੱਸਿਆ ਕਿ ਕਰਨਾਟਕ ਵਿਧਾਨ ਸਭਾ ਚੋਣਾਂ 10 ਮਈ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ ਨੂੰ ਕੀਤੀਆਂ...
ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਵਾਲੇ ਚੌਂਕੀ ਇੰਚਾਰਜ ਖ਼ਿਲਾਫ਼ ਕੇਸ ਦਰਜ
. . .  about 4 hours ago
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)- ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਵਾਲੇ ਚੌਂਕੀ ਇੰਚਾਰਜ ਖ਼ਿਲਾਫ਼ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਪਰਮੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਬੀਤੀ ਸ਼ਾਮ ਇਕ ਨਸ਼ਾ ਤਸਕਰ....
ਪੰਜਾਬ ਸਰਕਾਰ ਵਲੋਂ 13 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 4 hours ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 13 ਪੀ.ਸੀ.ਐ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ ਦਿੱਤਾ...
ਇਨੋਵਾ ਛੱਡ ਕੇ ਭੱਜੇ ਨੌਜਵਾਨਾਂ ਦੀ ਭਾਲ ’ਚ ਪੁਲਿਸ ਵਲੋਂ ਦਰਜਨਾਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ
. . .  about 4 hours ago
ਹੁਸ਼ਿਆਰਪੁਰ, 29 ਮਾਰਚ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਫਗਵਾੜਾ ਰੋਡ ’ਤੇ ਪੈਂਦੇ ਪਿੰਡ ਮਰਨਾਈਆਂ ’ਚ ਬੀਤੀ ਰਾਤ ਇਨੋਵਾ ਸਵਾਰ 2 ਨੌਜਵਾਨਾਂ ਦਾ ਪਿੱਛਾ ਕਰ ਰਹੀ ਪੁਲਿਸ ਨੂੰ ਵੇਖ ਕੇ ਗੱਡੀ ਛੱਡ ਕੇ ਭੱਜੇ ਸ਼ੱਕੀ ਵਿਅਕਤੀਆਂ ਦਾ ਪਤਾ ਲਗਾਉਣ ਲਈ ਬੀਤੀ ਰਾਤ ਤੋਂ ਲੈ ਕੇ ਹੁਣ ਤੱਕ ਇਲਾਕੇ ਦੇ ਪਿੰਡਾਂ ’ਚ ਪੁਲਿਸ ਵਲੋਂ ਤਲਾਸ਼ੀ....
ਹੋਟਲ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ
. . .  about 4 hours ago
ਕਪੂਰਥਲਾ, 29 ਮਾਰਚ (ਅਮਨਜੋਤ ਸਿੰਘ ਵਾਲੀਆ)- ਕਾਲਾ ਸੰਘਿਆਂ ਫ਼ਾਟਕ ਨੇੜੇ ਫੂਡ ਵਿਲਾ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ ਕਰਨ ਦਾ ਸਮਾਚਾਰ ਹੈ, ਜਿਸ ਵਿਚ ਤਿੰਨੋ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਓਮ ਪ੍ਰਕਾਸ਼....
ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਹੋਈ ਸ਼ੁਰੂ
. . .  about 4 hours ago
ਨਵੀਂ ਦਿੱਲੀ, 29 ਮਾਰਚ- ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਅੱਜ ਇੱਥੇ ਚੱਲ ਰਹੀ ਹੈ। ਇਸ ਬੈਠਕ ਲਈ ਮੈਂਬਰ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਪਹੁੰਚੇ ਹਨ। ਮੀਟਿੰਗ ਤੋਂ ਪਹਿਲਾਂ ਆਪਣੀ ਟਿੱਪਣੀ ਵਿਚ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਕਿਹਾ ਕਿ.....
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
. . .  about 5 hours ago
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 5 hours ago
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ
. . .  about 5 hours ago
ਨਵੀਂ ਦਿੱਲੀ, 29 ਮਾਰਚ-ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ ਦਰਜ ਕੀਤੇ ਗਏ ਹਨ। 1,222 ਠੀਕ ਹੋਏ ਹਨ ਤੇ ਸਰਗਰਮ ਮਾਮਲਿਆਂ ਦੀ ਗਿਣਤੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 27 ਵੈਸਾਖ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਕਿਸਾਨ, ਮਜ਼ਦੂਰ ਤੇ ਹੋਰ ਜਥੇਬੰਦੀਆਂ ਵਲੋਂ ਲਾਕਡਾਊਨ ਖ਼ਿਲਾਫ਼ ਸ਼ਹਿਰ ਵਿਚ ਰੋਸ ਮਾਰਚ-ਦੁਕਾਨਾਂ ਖੋਲ੍ਹਣ ਦੀ ਕੀਤੀ ਮੰਗ

ਸ੍ਰੀ ਮੁਕਤਸਰ ਸਾਹਿਬ, 8 ਮਈ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਦੀ ਆੜ ਹੇਠ ਕੇਂਦਰ 'ਤੇ ਪੰਜਾਬ ਸਰਕਾਰ ਵਲੋਂ ਲਾਕਡਾਊਨ ਰਾਹੀਂ ਆਮ ਦੁਕਾਨਦਾਰਾਂ, ਸਕੂਲਾਂ, ਕਾਲਜਾਂ ਅਤੇ ਰੇਹੜੀ ਵਾਲਿਆਂ ਦੇ ਕਾਰੋਬਾਰ ਠੱਪ ਕਰਕੇ ਉਨ੍ਹਾਂ ਨੂੰ ਭੁੱਖਮਰੀ ਵੱਲ ਧੱਕਣ ਦੇ ਨਾਦਰਸ਼ਾਹੀ ...

ਪੂਰੀ ਖ਼ਬਰ »

ਕਿਸਾਨ ਅਤੇ ਖੇਤ ਮਜ਼ਦੂਰ ਯੂਨੀਅਨ ਵਲੋਂ ਦੁਕਾਨਦਾਰਾਂ ਅਤੇ ਵਪਾਰੀਆਂ ਦੇ ਹੱਕ ਵਿਚ ਰੋਸ ਮਾਰਚ ਅਤੇ ਧਰਨਾ

ਲੰਬੀ, 8 ਮਈ (ਸ਼ਿਵਰਾਜ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਖੇਤ ਮਜ਼ਦੂਰ ਯੂਨੀਅਨ ਵਲੋਂ ਲੰਬੀ ਵਿਖੇ ਦੁਕਾਨਦਾਰਾਂ ਅਤੇ ਵਪਾਰੀਆਂ ਦੇ ਹੱਕ ਵਿਚ ਧਰਨਾ ਦਿੱਤਾ ਅਤੇ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਤੇ ਮਾਤਾ ਸੰਤੋਸ਼ੀ ਹਸਪਤਾਲ ਦੇ ਸੰਚਾਲਕ ਡਾ:ਐਚ.ਐਨ. ਸਿੰਘ 'ਤੇ ਮਾਮਲਾ ਦਰਜ

ਗਿੱਦੜਬਾਹਾ, 8 ਮਈ (ਪਰਮਜੀਤ ਸਿੰਘ ਥੇੜ੍ਹੀ)-ਕੋੋਰੋਨਾ ਮਹਾਂਮਾਰੀ ਦੀਆਂ ਹਦਾਇਤਾਂ ਦੀ ਉਲੰਘਣਾ ਨੂੰ ਲੈ ਕੇ ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਮਾਤਾ ਸੰਤੋਸ਼ੀ ਹਸਪਤਾਲ ਦੇ ਸੰਚਾਲਕ ਡਾ: ਐਚ.ਐਨ. ਸਿੰਘ 'ਤੇ ਮਾਮਲਾ ਦਰਜ ਕੀਤਾ ਹੈ ਜਦੋਂਕਿ ਹਾਲੇ ਡਾਕਟਰ ਦੀ ਗਿ੍ਫ਼ਤਾਰੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਨਵੇਂ ਆਦੇਸ਼

ਸ੍ਰੀ ਮੁਕਤਸਰ ਸਾਹਿਬ, 8 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਐਮ. ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਕੋਰੋਨਾ ਵਾਇਰਸ ਦੇ ਚੱਲਦਿਆਂ ਜ਼ਿਲ੍ਹੇ ਵਿਚ ਨਵੀਆਂ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਨ੍ਹਾਂ ਹੁਕਮਾਂ ਅਨੁਸਾਰ ...

ਪੂਰੀ ਖ਼ਬਰ »

ਦੋਦਾ ਖ਼ਰੀਦ ਕੇਂਦਰ 'ਚ ਲਿਫ਼ਟਿੰਗ ਨਾ ਹੋਣ ਕਰਕੇ ਬੋਰੀਆਂ ਦੇ ਲੱਗੇ ਅੰਬਾਰ

ਦੋਦਾ, 8 ਮਈ (ਰਵੀਪਾਲ)-ਕੋਰੋਨਾ ਮਹਾਂਮਾਰੀ ਦੇ ਭਿਆਨਕ ਪ੍ਰਕੋਪ ਦੇ ਬਾਵਜੂਦ ਪ੍ਰਸ਼ਾਸਨ ਵਲੋਂ ਅਨਾਜ ਮੰਡੀਆਂ 'ਚ ਕਣਕ ਦੀ ਫ਼ਸਲ ਦੀ ਚੁਕਾਈ ਆਦਿ ਨਾ ਹੋਣ ਕਾਰਨ ਮਜ਼ਦੂਰ ਕੋਰੋਨਾ ਮਹਾਂਮਾਰੀ ਦਾ ਸ਼ਿਕਾਰ ਹੋ ਸਕਦੇ ਹਨ ਅਤੇ ਮਜ਼ਦੂਰਾਂ ਨੂੰ ਟਰੱਕਾਂ ਦੀ ਘਾਟ ਕਰਕੇ ਭਾਰੀ ...

ਪੂਰੀ ਖ਼ਬਰ »

ਅੰਤਰਰਾਜੀ ਪੁਲਿਸ ਨਾਕਿਆਂ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਕੋਵਿਡ-19 ਸਬੰਧੀ ਚੈਕਿੰਗ ਦੀ ਜਾਣਕਾਰੀ ਦਿੱਤੀ

ਲੰਬੀ, 8 ਮਈ (ਮੇਵਾ ਸਿੰਘ)-ਪੰਜਾਬ ਦੀ ਹੱਦ ਦੇ ਬਿਲਕੁਲ ਨਾਲ ਖਹਿੰਦੇ ਹਰਿਆਣਾ ਤੇ ਰਾਜਸਥਾਨ ਦੇ ਸੂਬਿਆਂ ਤੋਂ ਪੰਜਾਬ ਅੰਦਰ ਦਾਖਲ ਕਰਨ ਵਾਲੇ ਛੋਟੇ ਤੇ ਵੱਡੇ ਵਾਹਨਾਂ 'ਤੇ ਸਵਾਰ ਵਿਅਕਤੀਆਂ ਦੀ ਕੋਵਿਡ-19 ਸਬੰਧੀ ਜਾਂਚ ਪੜਤਾਲ ਕਰਨ ਲਈ ਤਿੰਨ ਸੂਬਿਆਂ ਖ਼ਾਸਕਰ ਪੰਜਾਬ ਦੀ ਹੱਦ ਉਪਰ ਡਿਊਟੀ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਕੋਵਿਡ-19 ਸਬੰਧੀ ਚੈਕਿੰਗ ਦੀ ਜਾਣਕਾਰੀ ਦਿੱਤੀ ਗਈ | ਜਾਣਕਾਰੀ ਦਿੰਦਿਆਂ ਮਾਲਵਿੰਦਰ ਤਿਉਣਾ ਬੀ.ਈ.ਈ. ਨੇ ਦੱਸਿਆ ਕਿ ਉਪ ਮੰਡਲ ਮੈਜਿਸਟਰੇਟ ਮਲੋਟ ਦੇ ਲਿਖ਼ਤੀ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਡਾ: ਡਾਕਟਰ ਜਗਦੀਪ ਚਾਵਲਾ ਸੀਨੀਅਰ ਮੈਡੀਕਲ ਅਫ਼ਸਰ ਲੰਬੀ ਵਲੋਂ ਇੱਕ 8 ਮੈਂਬਰੀ ਟੀਮ ਦਾ ਗਠਨ ਕੀਤਾ ਗਿਆ | ਪੁਲਿਸ ਮੁਲਾਜ਼ਮਾਂ ਨੂੰ ਅੱਠ ਪੁਲਿਸ ਨਾਕਿਆਂ ਉਪਰ ਪਹੁੰਚ ਕੇ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵਲੋਂ ਡਿਊਟੀ ਉਪਰ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਕੋਵਿਡ ਟੈੱਸਟਾਂ ਨੂੰ ਪੜ੍ਹਨ ਅਤੇ ਵੈਕਸੀਏਸ਼ਨ ਦਾ ਸਰਟੀਫਿਕੇਟ ਚੈਕ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ | ਸ੍ਰੀ ਤਿਉਣਾ ਨੇ ਅੱਗੇ ਦੱਸਿਆ ਕਿ ਲੰਬੀ ਸਿਹਤ ਬਲਾਕ ਵਿਚ ਆਉਂਦੇ ਫੱਤਾ ਕੇਰਾ ਤੋਂ ਲੋਹਗੜ੍ਹ ਨਾਕਾ,ਪਿੰਡ ਵੜਿੰਗ ਖੇੜਾ ਤੋਂ ਸਖ਼ਤਾ ਖੇੜਾ ਨਾਕਾ, ਪਿੰਡ ਵੜਿੰਗ ਖੇੜਾ ਤੋਂ ਲੋਹਗੜ੍ਹ ਨਾਕਾ, ਫੱਤਾ ਕੇਰਾ ਤੋਂ ਸ਼ੇਰਗੜ੍ਹ ਨਾਕੇ ਉਪਰ ਮਾਲਵਿੰਦਰ ਤਿਉਣਾ ਬੀ.ਈ.ਈ.,ਸਵਰਨ ਸਿੰਘ,ਪਵਨ ਕੁਮਾਰ, ਮਲਟੀਪਰਪਜ਼ ਹੈਲਥ ਵਰਕਰ ਮੇਲ ਵਲੋਂ ਪਹੁੰਚ ਕੇ ਪੁਲਿਸ ਮੁਲਾਜ਼ਮਾਂ ਨੂੰ ਜਾਣਕਾਰੀ ਦਿੱਤੀ ਗਈ | ਇਸੇ ਤਰ੍ਹਾਂ ਹੀ ਪਿੰਡ ਕਿੱਲਿਆਵਾਲੀ ਤੋਂ ਮੰਡੀ ਕਿੱਲਿਆਂਵਾਲੀ ਰੋਡ ਵਾਲਾ ਨਾਕਾ, ਪਿੰਡ ਕਿੱਲਿਆਂਵਾਲੀ ਨੇੜੇ ਗੁਰਦੁਆਰਾ ਸਾਹਿਬ ਵਾਲਾ ਨਾਕਾ, ਐਸ.ਆਈ.ਪਿ੍ਤਪਾਲ ਸਿੰਘ ਤੂਰ ਅਤੇ ਮਲਟੀਪਰਪਜ਼ ਹੈਲਥ ਵਰਕਰ ਮਨਪ੍ਰੀਤ ਸਿੰਘ ਵੱਲੋਂ ਕਵਰ ਕੀਤੇ ਗਏ | ਪਿੰਡ ਕੰਦੂਖੇੜਾ ਤੋਂ ਹਰੀਪੁਰਾ ਵਾਲਾ ਨਾਕਾ ਸੀ.ਐਚ.ਓ. ਸੁਨੀਲ ਕੁਮਾਰ ਅਤੇ ਪਵਨ ਕੁਮਾਰ ਵਲੋਂ ਕਵਰ ਕੀਤੇ ਗਏ | ਇਸੇ ਤਰ੍ਹਾਂ ਹੀ ਸੀਤੋ ਡਿਫੈਂਸ ਰੋਡ ਪਿੰਡ ਬਲੋਚ ਕੇਰਾ ਵਾਲੇ ਨਾਕੇ ਉਪਰ ਪਹੁੰਚ ਕੇ ਐਸ.ਆਈ.ਜਗਦੀਪ ਸਿੰਘ ਬਰਾੜ ਅਤੇ ਪਲਵਿੰਦਰ ਸਿੰਘ ਮਲਟੀਪਰਪਜ਼ ਹੈਲਥ ਵਰਕਰ ਮੇਲ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਰਿਪੋਰਟਾਂ ਅਤੇ ਟੀਕਾਕਰਨ ਦੀਆਂ ਰਿਪੋਰਟਾਂ ਸਬੰਧੀ ਜਾਣਕਾਰੀ ਦਿੱਤੀ ਗਈ |

ਖ਼ਬਰ ਸ਼ੇਅਰ ਕਰੋ

 

ਕੋਰੋਨਾ ਸਬੰਧੀ ਚੈਕਅਪ ਕੈਂਪ ਲਾਇਆ-56 ਵਿਅਕਤੀਆਂ ਦੇ ਲਏ ਕੋਰੋਨਾ ਸੈਂਪਲ, ਦੋ ਆਏ ਪਾਜ਼ੀਟਿਵ

ਸ੍ਰੀ ਮੁਕਤਸਰ ਸਾਹਿਬ, 8 ਮਈ (ਹਰਮਹਿੰਦਰ ਪਾਲ)-ਸ਼ਹਿਰ ਦੀ ਬਾਵਾ ਕਾਲੋਨੀ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਇਸਨੂੰ ਮਾਈਕ੍ਰੋਕੰਟੇਨਮਿੰਟ ਜ਼ੋਨ ਐਲਾਨਣ ਤੋਂ ਬਾਅਦ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਦੇ ਹੁਕਮਾਂ ਅਤੇ ਐਸ.ਡੀ.ਐਮ. ...

ਪੂਰੀ ਖ਼ਬਰ »

ਕੋਰੋਨਾ ਨਮੂਨਿਆਂ ਦੀ ਰਿਪੋਰਟ 'ਚ ਦੇਰੀ ਨੇ ਮਰੀਜ਼ਾਂ ਦੀ ਮਾਨਸਿਕ ਪ੍ਰੇਸ਼ਾਨੀ ਹੋਰ ਵਧਾਈ

ਮਲੋਟ, 8 ਮਈ (ਅਜਮੇਰ ਸਿੰਘ ਬਰਾੜ)-ਇਕ ਪਾਸੇ ਕੋਰੋਨਾ ਦੇ ਲਗਾਤਾਰ ਵਧ ਰਹੇ ਕਹਿਰ ਕਾਰਨ ਸੂਬੇ 'ਚ ਹਾਹਾਕਾਰ ਮਚੀ ਹੋਈ ਹੈ ਅਤੇ ਪੰਜਾਬ ਸਰਕਾਰ ਵਲੋਂ ਇਹ ਹਦਾਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ ਕਿ ਮੁੱਢਲੇ ਲੱਛਣ ਆਉਣ 'ਤੇ ਆਪਣਾ ਕੋਰੋਨਾ ਟੈੱਸਟ ਜ਼ਰੂਰ ਕਰਵਾਓ | ਪਰ ਹਾਲਾਤ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ 416 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ-17 ਹੋਰ ਮੌਤਾਂ

ਸ੍ਰੀ ਮੁਕਤਸਰ ਸਾਹਿਬ, 8 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਅੱਜ ਇਕੋ ਦਿਨ 17 ਮੌਤਾਂ ਹੋਣ ਨਾਲ ਦਹਿਸ਼ਤ ਦਾ ਮਾਹੌਲ ਹੈ ਜਦਕਿ 416 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਮਿ੍ਤਕਾਂ ਵਿਚ ਸ੍ਰੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਉਡਾਨ ਪ੍ਰੋਜੈਕਟ 10 ਅਤੇ 12 ਨੂੰ

ਸ੍ਰੀ ਮੁਕਤਸਰ ਸਾਹਿਬ, 8 ਮਈ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਗੁਣਾਤਮਿਕ ਬਣਾਉਣ ਲਈ ਹਰ ਸਮੇਂ ਯਤਨਸ਼ੀਲ ਹੈ | ਇਸੇ ਲੜੀ ਤਹਿਤ ਵਿਭਾਗ ਵਲੋਂ ਪਿਛਲੇ ਸਮੇਂ ਦੌਰਾਨ ਵਿਦਿਆਰਥੀਆਂ ਲਈ ਉਡਾਨ ਪ੍ਰੋਜੈਕਟ ਅਤੇ ਵਰਡ ਆਫ ਦਾ ਡੇਅ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਰੱਦ

ਸ੍ਰੀ ਮੁਕਤਸਰ ਸਾਹਿਬ, 8 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ 10 ਮਈ ਨੂੰ ਕੀਤੀ ਜਾਣ ਵਾਲੀ ਮੀਟਿੰਗ ਰੱਦ ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪ੍ਰਸਤ ਬਖਸੀਸ ਸਿੰਘ ਲਹੌਰੀਆ, ਪ੍ਰਧਾਨ ਮੇਜਰ ਸਿੰਘ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਲੇਖ ਮੁਕਾਬਲੇ ਸ਼ੁਰੂ

ਫ਼ਰੀਦਕੋਟ, 8 ਮਈ (ਜਸਵੰਤ ਸਿੰਘ ਪੁਰਬਾ)-ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲੇ ਜ਼ਿਲ੍ਹਾ ਫ਼ਰੀਦਕੋਟ ਵਿਖੇ ਸ਼ੁਰੂ ਹੋ ਗਏ ਹਨ | ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਪਾਲ ਅਤੇ ਉਪ ਜ਼ਿਲ੍ਹਾ ...

ਪੂਰੀ ਖ਼ਬਰ »

ਨੰਬਰਦਾਰ ਬਲਵਿੰਦਰ ਸਿੰਘ ਤਰਖਾਣਵਾਲਾ ਨਹੀਂ ਰਹੇ

ਸ੍ਰੀ ਮੁਕਤਸਰ ਸਾਹਿਬ, 8 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਕਿਸਾਨ ਬਲਵਿੰਦਰ ਸਿੰਘ ਨੰਬਰਦਾਰ (75 ਸਾਲ) ਵਾਸੀ ਪਿੰਡ ਤਰਖਾਣਵਾਲਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ | ਕੋਰੋਨਾ ਮਹਾਂਮਾਰੀ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ...

ਪੂਰੀ ਖ਼ਬਰ »

ਡੇਰਾ ਪ੍ਰੇਮੀਆਂ ਨੇ ਵੰਡੀਆਂ 100 ਫ਼ਲਾਂ ਦੀਆਂ ਟੋਕਰੀਆਂ

ਕੋਟਕਪੂਰਾ, 8 ਮਈ (ਮੋਹਰ ਗਿੱਲ, ਮੇਘਰਾਜ)-ਡੇਰਾ ਸਿਰਸਾ ਬਲਾਕ ਕੋਟਕਪੂਰਾ ਦੀ ਸੰਗਤ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਫ਼ਰੰਟ ਲਾਈਨ 'ਤੇ ਕੰਮ ਕਰਨ ਵਾਲਿਆਂ ਨੂੰ ਇੱਥੋਂ ਦੇ ਬੱਤੀਆਂ ਵਾਲੇ ਚੌਂਕ, ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ, ਸੀ.ਐਚ.ਸੀ ਡਿਸਪੈਂਸਰੀ ...

ਪੂਰੀ ਖ਼ਬਰ »

ਸਾਬਕਾ ਸਰਪੰਚ ਮੱਖਣ ਸਿੰਘ ਬਰਾੜ ਦੇ ਦੇਹਾਂਤ 'ਤੇ ਦੁੱਖ ਪ੍ਰਗਟ

ਬਰਗਾੜੀ, 8 ਮਈ (ਸੁਖਰਾਜ ਸਿੰਘ ਗੋਂਦਾਰਾ)-ਟਕਸਾਲੀ ਅਕਾਲੀ ਆਗੂ ਅਤੇ ਪਿੰਡ ਬੁਰਜ ਹਰੀਕਾ ਦੇ ਸਾਬਕਾ ਸਰਪੰਚ ਮੱਖਣ ਸਿੰਘ ਬਰਾੜ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ | ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਜੈਤੋ ਹਲਕੇ ਦੇ ਮੁੱਖ ਸੇਵਾਦਾਰ ਸੂਬਾ ਸਿੰਘ ਬਾਦਲ, ਗੁਰਚੇਤ ...

ਪੂਰੀ ਖ਼ਬਰ »

ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਫ਼ਰੀਦਕੋਟ ਜ਼ਿਲ੍ਹੇ ਦੀ ਵਰਕਿੰਗ ਕਮੇਟੀ ਦਾ ਐਲਾਨ

ਫ਼ਰੀਦਕੋਟ, 8 ਮਈ (ਜਸਵੰਤ ਸਿੰਘ ਪੁਰਬਾ)-ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸਨ ਵਲੋਂ ਫ਼ਰੀਦਕੋਟ ਵਿਖੇ ਆਪਣੀ 43 ਮੈਂਬਰੀ ਵਰਕਿੰਗ ਕਮੇਟੀ ਬਣਾਉਣ ਦਾ ਐਲਾਨ ਕੀਤਾ ਗਿਆ | ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸਨ ਦੇ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ ਨੇ ਕਿਹਾ ਕਿ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਠੇਕਾ ਅਧਾਰਿਤ ਕਰਮਚਾਰੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਦਿੱਤਾ ਧਰਨਾ

ਕੋਟਕਪੂਰਾ, 8 ਮਈ (ਮੇਘਰਾਜ, ਮੋਹਰ ਗਿੱਲ)-ਅੱਜ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ ਦੇ ਐਨ.ਐਚ.ਐਮ ਦੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਸਰਕਾਰ ਵਲੋਂ ਪੂਰੀਆਂ ਨਾ ਕਰਨ ਕਾਰਨ ਹੜਤਾਲ ਕੀਤੀ ਅਤੇ ਹਸਪਤਾਲ 'ਚ ਧਰਨਾ ਦਿੱਤਾ | ਇਸ ਸਬੰਧੀ ਡਾ. ਦਿਨੇਸ਼ ਸੇਠੀ ...

ਪੂਰੀ ਖ਼ਬਰ »

ਵਿਸ਼ਵ ਰੈੱਡ ਕਰਾਸ ਤੇ ਥੈਲੇਸੀਮੀਆਂ ਦਿਵਸ ਮੌਕੇ ਲਗਾਏ ਕੈਂਪ 'ਚ 51 ਵਿਅਕਤੀਆਂ ਦਾਨ ਕੀਤਾ ਖ਼ੂਨ

ਕੋਟਕਪੂਰਾ, 8 ਮਈ (ਮੇਘਰਾਜ, ਮੋਹਰ ਗਿੱਲ)-ਪੀ.ਬੀ.ਜੀ ਵੈਲਫੇਅਰ ਕਲੱਬ ਵਲੋਂ ਪ੍ਰਧਾਨ ਰਾਜੀਵ ਮਲਿਕ ਅਤੇ ਦਿਹਾਤੀ ਇੰਚਾਰਜ ਨੰਬਰਦਾਰ ਸੁਖਵਿੰਦਰ ਸਿੰਘ ਪੱਪੂ ਦੀ ਅਗਵਾਈ ਹੇਠ ਸਥਾਨਕ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਿਖੇ ਵਿਸ਼ਵ ਰੈੱਡ ਕਰਾਸ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX