ਤਾਜਾ ਖ਼ਬਰਾਂ


ਤਰਨ ਤਾਰਨ ਵਿਖੇ 3 ਵਿਅਕਤੀ ਅਸਲੇ ਸਮੇਤ ਗ੍ਰਿਫ਼ਤਾਰ
. . .  0 minutes ago
ਤਰਨ ਤਾਰਨ, 23 ਸਤੰਬਰ - ਤਰਨਤਾਰਨ ਜ਼ਿਲ੍ਹੇ ਦੇ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਬੀਤੀ ਰਾਤ ਤਿੰਨ ਲੋਕਾਂ ਨੂੰ ਭਾਰਤ-ਪਾਕਿਸਤਾਨ ਸਰਹੱਦ ਨੇੜੇ ਲੱਗਦੇ ਪਿੰਡ ਭਗਵਾਨ ਪੁਰਾ ਤੋਂ ਨਾਕੇ ਦੌਰਾਨ ਇਕ ਸਵਿਫ਼ਟ ਕਾਰ ਦੀ ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  15 minutes ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  20 minutes ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  47 minutes ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  29 minutes ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  about 1 hour ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  about 1 hour ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  about 1 hour ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  about 1 hour ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  about 1 hour ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 2 hours ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 2 hours ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 3 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 3 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 3 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 4 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 4 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 4 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  about 4 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 5 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 4 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 9 ਅਕਤੂਬਰ ਤੱਕ ਮੁਲਤਵੀ
. . .  about 5 hours ago
ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . .  about 5 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਪਹਿਲਾ ਸਫ਼ਾ

ਲਗਾਤਾਰ ਚੌਥੇ ਦਿਨ 4 ਲੱਖ ਤੋਂ ਵੱਧ ਮਾਮਲੇ-4092 ਮੌਤਾਂ

ਕੋਰੋਨਾ ਲਹਿਰਾਂ ਖ਼ਿਲਾਫ਼ ਢਾਲ ਦਾ ਕੰਮ ਕਰਨਗੇ ਨਿਯਮ ਤੇ ਟੀਕਾਕਰਨ-ਮਾਹਿਰ ਨਵੀਂ ਦਿੱਲੀ, 9 ਮਈ (ਜਗਤਾਰ ਸਿੰਘ)-ਦੇਸ਼ 'ਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ | ਲਗਾਤਾਰ ਚੌਥੇ ਦਿਨ 4 ਲੱਖ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 4 ਹਜ਼ਾਰ ਤੋਂ ...

ਪੂਰੀ ਖ਼ਬਰ »

ਮੋਦੀ ਵਲੋਂ ਪੰਜਾਬ ਸਮੇਤ ਚਾਰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ

ਕੈਪਟਨ ਵਲੋਂ ਆਕਸੀਜਨ ਦਾ ਕੋਟਾ 300 ਮੀਟਿ੍ਕ ਟਨ ਕਰਨ ਤੇ ਹੋਰ ਵੈਕਸੀਨ ਮੁਹੱਈਆ ਕਰਵਾਉਣ ਦੀ ਅਪੀਲ ਨਵੀਂ ਦਿੱਲੀ, 9 ਮਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕੋਰੋਨਾ ਦੇ ਹਾਲਾਤ ਜਾਣਨ ਲਈ ਪੰਜਾਬ, ਕਰਨਾਟਕ, ਬਿਹਾਰ ਤੇ ਉੱਤਰਾਖੰਡ ਦੇ ਮੁੱਖ ਮੰਤਰੀਆਂ ...

ਪੂਰੀ ਖ਼ਬਰ »

ਪੰਜਾਬ 'ਚ 18 ਤੋਂ 44 ਸਾਲ ਤੱਕ ਦੇ ਲੋਕਾਂ ਲਈ ਟੀਕਾਕਰਨ ਮੁਹਿੰਮ ਅੱਜ ਤੋਂ

ਚੰਡੀਗੜ੍ਹ, 9 ਮਈ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਅੱਜ ਸੋਮਵਾਰ ਤੋਂ ਸੂਬੇ ਭਰ 'ਚ 18 ਤੋਂ 44 ਸਾਲ ਉਮਰ ਵਰਗ ਦੇ ਲੋਕਾਂ ਨੂੰ ਕੋਰੋਨਾ ਰੋਕੂ ਟੀਕਾ ਲਗਾਇਆ ਜਾਵੇਗਾ ਤੇ ਇਸ 'ਚ ਉਸਾਰੀ ਕਾਮੇ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ | ਇਸ ਸਬੰਧੀ ਸਿਹਤ ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਨੂੰ 18 ਤੋਂ 44 ਉਮਰ ਵਰਗ ਦੇ ਟੀਕਾਕਰਨ ਲਈ ਕੋਵਿਡ-19 ਟੀਕੇ ਦੀਆਂ ਸਿਰਫ਼ 1 ਲੱਖ ਖ਼ੁਰਾਕਾਂ ਪ੍ਰਾਪਤ ਹੋਈਆਂ ਹਨ, ਇਸ ਲਈ ਪਹਿਲੇ ਪੜਾਅ 'ਚ ਉਸਾਰੀ ਕਾਮਿਆਂ ਨੂੰ ਟੀਕੇ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੀਰਮ ਇੰਸਟੀਚਿਊਟ ਨੂੰ 30 ਲੱਖ ਖ਼ੁਰਾਕਾਂ ਦਾ ਆਰਡਰ ਕਰ ਦਿੱਤਾ ਹੈ, ਇਸ ਤਹਿਤ ਮਈ 'ਚ 18-44 ਸਾਲ ਉਮਰ ਵਰਗ ਲਈ 4.29 ਲੱਖ ਖ਼ੁਰਾਕਾਂ ਦੀ ਵੰਡ ਕੀਤੀ ਜਾਵੇਗੀ | ਜ਼ਿਲਿ੍ਹਆਂ ਵਿਚ ਟੀਕਿਆਂ ਦੀ ਵੰਡ ਲਈ ਬਣਾਈ ਰਣਨੀਤੀ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਆਬਾਦੀ, ਮੌਤ ਦਰ ਤੇ ਘਣਤਾ ਦੇ ਆਧਾਰ 'ਤੇ 3 ਜ਼ੋਨਾਂ ਏ, ਬੀ ਤੇ ਸੀ 'ਚ ਵੰਡਿਆ ਗਿਆ ਹੈ, ਜਿਨ੍ਹਾਂ ਨੂੰ 50 ਫ਼ੀਸਦੀ, 30 ਫ਼ੀਸਦੀ ਤੇ 20 ਫ਼ੀਸਦੀ ਅਲਾਟਮੈਂਟ ਨਿਰਧਾਰਤ ਕੀਤੀ ਗਈ ਹੈ | ਮਾਹਿਰ ਕਮੇਟੀ ਦੀਆਂ ਸਿਫ਼ਾਰਸ਼ਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕੋਵੀਸ਼ੀਲਡ ਤੇ ਕੋਵਿਡ ਸਬੰਧੀ ਹੋਰ ਟੀਕੇ ਲਗਾਉਣ ਲਈ ਤੇ ਇਸ ਸਬੰਧੀ ਨਵੀਂ ਰਣਨੀਤੀ ਬਣਾਉਣ ਲਈ ਕੌਮੀ ਤੇ ਕੌਮਾਂਤਰੀ ਟੀਕਾ ਮਾਹਿਰਾਂ ਨਾਲ ਸਲਾਹ- ਮਸ਼ਵਰਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਰਾਜ ਸਰਕਾਰ ਤਰਜੀਹੀ ਸਮੂਹਾਂ, ਸਹਿ ਬਿਮਾਰੀਆਂ ਵਾਲੇ ਵਿਅਕਤੀਆਂ ਤੇ ਆਮ ਲੋਕਾਂ ਲਈ ਟੀਕੇ ਦੇ ਪ੍ਰਭਾਵ ਦਾ ਮੁਲਾਂਕਣ ਕਰਨ ਲਈ ਪਹਿਲਾਂ ਹੀ ਇਕ ਯੋਜਨਾ ਤਿਆਰ ਕਰ ਰਹੀ ਹੈ | ਇਹ ਬਿਮਾਰੀ 'ਤੇ ਕਾਬੂ ਪਾਉਣ ਸਬੰਧੀ ਹੋਰ ਯਤਨਾਂ ਨੂੰ ਤਿਆਰ ਕਰਨ 'ਚ ਮਹੱਤਵਪੂਰਨ ਸਾਬਿਤ ਹੋਵੇਗਾ |


ਖ਼ਬਰ ਸ਼ੇਅਰ ਕਰੋ

 

ਪੰਜਾਬ 'ਚ ਰਿਕਾਰਡ 191 ਮੌਤਾਂ

ਚੰਡੀਗੜ੍ਹ, 9 ਮਈ (ਅਜੀਤ ਬਿਊਰੋ)-ਸੂਬੇ 'ਚ ਕੋਰੋਨਾ ਕਾਰਨ ਅੱਜ 191 ਹੋਰ ਮੌਤਾਂ ਹੋਈਆਂ ਹਨ ਜਦਕਿ 5850 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ 'ਚ ਵੱਖ-ਵੱਖ ਥਾਵਾਂ ਤੋਂ 8531 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ 191 ਮੌਤਾਂ 'ਚੋਂ ਲੁਧਿਆਣਾ ਤੋਂ 22, ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਪ੍ਰਸ਼ਾਂਤ ਕਿਸ਼ੋਰ ਦੀ ਸਲਾਹਕਾਰ ਵਜੋਂ ਨਿਯੁਕਤੀ 'ਤੇ ਪੰਜਾਬ ਸਰਕਾਰ ਨੂੰ ਨੋਟਿਸ

ਨਵੀਂ ਦਿੱਲੀ, 9 ਮਈ (ਏਜੰਸੀ)-ਚੋਣ ਰਣਨੀਤੀਘਾੜੇ ਪ੍ਰਸ਼ਾਂਤ ਕਿਸ਼ੋਰ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਵਜੋਂ ਨਿਯੁਕਤੀ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਇਕ ਪਟੀਸ਼ਨ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਰੱਦ ਕੀਤੇ ਜਾਣ ਮਗਰੋਂ ...

ਪੂਰੀ ਖ਼ਬਰ »

ਚੀਨ ਦੇ ਬੇਕਾਬੂ ਰਾਕੇਟ 'ਲਾਂਗ ਮਾਰਚ' ਦਾ ਮਲਬਾ ਹਿੰਦ ਮਹਾਂਸਾਗਰ 'ਚ ਡਿਗਿਆ

ਬੀਜਿੰਗ, 9 ਮਈ (ਏਜੰਸੀ)-ਚੀਨ ਦੇ ਬੇਕਾਬੂ ਹੋਏ ਰਾਕੇਟ 'ਲਾਂਗ ਮਾਰਚ' ਦਾ ਮਲਬਾ ਐਤਵਾਰ ਨੂੰ ਧਰਤੀ ਦੇ ਵਾਯੂਮੰਡਲ 'ਚ ਦਾਖ਼ਲ ਹੋ ਗਿਆ ਤੇ ਇਸ ਦੇ ਮਾਲਦੀਵ ਦੇ ਨੇੜੇ ਹਿੰਦ ਮਹਾਂਸਾਗਰ 'ਚ ਡਿਗਣ ਦੀ ਖਬਰ ਹੈ | ਦੇਸ਼ ਦੀ ਪੁਲਾੜ ਏਜੰਸੀ ਨੇ ਇਸ ਦੀ ਜਾਣਕਾਰੀ ਦਿੰਦੇ ਹੋਏ ਲੋਕਾਂ ...

ਪੂਰੀ ਖ਼ਬਰ »

ਕੇਂਦਰ ਵਲੋਂ 25 ਸੂਬਿਆਂ 'ਚ ਪੰਚਾਇਤਾਂ ਲਈ 8923.8 ਕਰੋੜ ਰੁੁਪਏ ਜਾਰੀ

ਨਵੀਂ ਦਿੱਲੀ, 9 ਮਈ (ਯੂ. ਐਨ. ਆਈ.)-ਕੋਵਿਡ-19 ਮਹਾਂਮਾਰੀ ਨੂੰ ਧਿਆਨ 'ਚ ਰੱਖਦਿਆਂ ਵਿੱਤ ਮੰਤਰਾਲੇ ਦੇ ਖਰਚ ਵਿਭਾਗ ਨੇ ਦਿਹਾਤੀ ਸਥਾਨਕ ਸੰਸਥਾਵਾਂ ਨੂੰ ਸਮੇਂ ਤੋਂ ਪਹਿਲਾਂ ਗ੍ਰਾਂਟ ਮੁਹੱਈਆ ਕਰਵਾਉਂਦੇ ਹੋਏ 25 ਸੂਬਿਆਂ 'ਚ 8923.8 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ | ...

ਪੂਰੀ ਖ਼ਬਰ »

ਰੇਵਾੜੀ ਦੀ ਜੇਲ੍ਹ ਤੋੜ ਕੇ ਭੱਜੇ ਕੋਰੋਨਾ ਪੀੜਤ 13 ਕੈਦੀ

ਚੰਡੀਗੜ੍ਹ, 9 ਮਈ (ਏਜੰਸੀ)-ਹਰਿਆਣਾ ਦੇ ਜ਼ਿਲ੍ਹਾ ਰਿਵਾੜੀ 'ਚ ਬਣਾਈ ਗਈ ਕੋਰੋਨਾ ਜੇਲ੍ਹ 'ਚੋਂ ਸਨਿਚਰਵਾਰ ਰਾਤ 13 ਕੈਦੀ ਫ਼ਰਾਰ ਹੋ ਗਏ, ਜੋ ਕਿ ਕੋਰੋਨਾ ਵਾਇਰਸ ਤੋਂ ਪੀੜਤ ਹਨ | ਸੂਬੇ 'ਚ ਵਧਦੇ ਕੋਰੋਨਾ ਵਾਇਰਸ ਮਾਮਲਿਆਂ ਦੇ ਮੱਦੇਨਜ਼ਰ ਰੇਵਾੜੀ ਦੇ ਪਿੰਡ ਫਿਦੇੜੀ 'ਚ ਨਵੀਂ ...

ਪੂਰੀ ਖ਼ਬਰ »

ਸਾਲ 2020-21 ਦੌਰਾਨ 10 ਸਰਕਾਰੀ ਬੈਂਕਾਂ ਦੀਆਂ 2118 ਸ਼ਾਖਾਵਾਂ ਦਾ ਵਜੂਦ ਖ਼ਤਮ

ਇੰਦੌਰ (ਮੱਧ ਪ੍ਰਦੇਸ਼), 9 ਮਈ (ਏਜੰਸੀ)-ਭਾਰਤੀ ਰਿਜ਼ਰਵ ਬੈਂਕ ਨੇ ਸੂਚਨਾ ਦੇ ਅਧਿਕਾਰ ਤਹਿਤ ਦੱਸਿਆ ਕਿ ਵਿੱਤੀ ਸਾਲ 2020-21 ਵਿਚ 10 ਸਰਕਾਰੀ ਬੈਂਕਾਂ ਦੀਆਂ ਕੁੱਲ 2118 ਸ਼ਾਖਾਵਾਂ ਨੂੰ ਜਾਂ ਤਾਂ ਹਮੇਸ਼ਾਂ ਲਈ ਬੰਦ ਕਰ ਦਿੱਤਾ ਗਿਆ ਜਾਂ ਇਨ੍ਹਾਂ ਨੂੰ ਦੂਜੀਆਂ ਬੈਂਕਾਂ ਦੀਆਂ ...

ਪੂਰੀ ਖ਼ਬਰ »

ਚੰਡੀਗੜ੍ਹ ਨੇੜੇ ਕਰੋੜਾਂ ਦੀ ਜ਼ਮੀਨ ਦੇ ਰਿਕਾਰਡ ਵਿਚ ਹੇਰਾਫ਼ੇਰੀ

ਨਾਇਬ ਤਹਿਸੀਲਦਾਰ, ਜੁਆਇੰਟ ਸਬ-ਰਜਿਸਟਰਾਰ, 2 ਪਟਵਾਰੀਆਂ ਸਮੇਤ 11 ਖਿਲਾਫ਼ ਮਾਮਲਾ ਦਰਜ ਐੱਸ. ਏ. ਐੱਸ. ਨਗਰ, 9 ਮਈ (ਜਸਬੀਰ ਸਿੰਘ ਜੱਸੀ)-ਮੁਹਾਲੀ ਵਿਜੀਲੈਂਸ ਵਲੋਂ ਪਿੰਡ ਮਾਜਰੀਆਂ ਦੀ ਸ਼ਾਮਲਾਤ ਜ਼ਮੀਨ ਨੂੰ ਹੋਰਨਾਂ ਲੋਕਾਂ ਦੇ ਨਾਂਅ ਤਬਦੀਲ ਕਰਵਾਉਣ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਹੇਮੰਤ ਬਿਸਵਾ ਸ਼ਰਮਾ ਹੋਣਗੇ ਆਸਾਮ ਦੇ ਅਗਲੇ ਮੁੱਖ ਮੰਤਰੀ

ਗੁਹਾਟੀ, 9 ਮਈ (ਏਜੰਸੀ)-ਐਨ. ਡੀ. ਏ. ਅਤੇ ਭਾਜਪਾ ਦੇ ਵਿਧਾਇਕਾਂ ਵਲੋਂ ਐਤਵਾਰ ਨੂੰ ਉੱਤਰ ਪੂਰਬੀ ਲੋਤਤੰਤਰਿਕ ਗੱਠਜੋੜ (ਐਨ. ਈ. ਡੀ. ਏ.) ਦੇ ਕਨਵੀਨਰ ਹੇਮੰਤ ਬਿਸਵਾ ਸ਼ਰਮਾ ਨੂੰ ਸਰਬਸੰਮਤੀ ਨਾਲ ਆਪਣਾ ਨੇਤਾ ਚੁਣ ਲੈਣ ਬਾਅਦ ਉਨ੍ਹਾਂ ਦਾ ਆਸਾਮ ਦਾ ਅਗਲਾ ਮੁੱਖ ਮੰਤਰੀ ਬਣਨਾ ...

ਪੂਰੀ ਖ਼ਬਰ »

ਰਾਜਸਥਾਨ 'ਚ ਟਰੱਕ ਦੇ ਕੈਬਿਨ ਨੂੰ ਲੱਗੀ ਅੱਗ-4 ਬੱਚਿਆਂ ਦੀ ਮੌਤ

ਜੈਪੁਰ, 9 ਮਈ (ਏਜੰਸੀ)- ਰਾਜਸਥਾਨ ਦੇ ਅਲਵਰ ਜ਼ਿਲ੍ਹੇ 'ਚ ਇਕ ਟਰੱਕ ਦੇ ਕੈਬਿਨ ਨੂੰ ਅੱਗ ਲੱਗਣ ਨਾਲ ਉਸ 'ਚ ਖੇਡ ਰਹੇ 4 ਬੱਚਿਆਂ ਦੀ ਮੌਤ ਹੋ ਗਈ ਹੈ | ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਇਹ ਘਟਨਾ ਸ਼ਨਿਚਰਵਾਰ ਨੂੰ ਅਲਵਰ ਦੇ ਚੌਮਾ ਪਿੰਡ 'ਚ ਇਕ ਟਰੱਕ 'ਚ ਸ਼ਾਟ-ਸਰਕਟ ਹੋ ਜਾਣ ...

ਪੂਰੀ ਖ਼ਬਰ »

103 ਸਾਲਾ ਬਜ਼ੁਰਗ ਨੇ ਕੋਰੋਨਾ ਨੂੰ ਹਰਾਇਆ

ਪਾਲਘਰ (ਮਹਾਰਾਸ਼ਟਰ), 9 ਮਈ (ਏਜੰਸੀ)-ਮਹਾਰਾਸ਼ਟਰ 'ਚ ਪਾਲਘਰ ਤੋਂ 103 ਸਾਲਾ ਵਿਅਕਤੀ ਨੇ ਏਨੀ ਵਡੇਰੀ ਉਮਰ ਦੇ ਬਾਵਜੂਦ ਕੋਰੋਨਾ 'ਤੇ ਜਿੱਤ ਪਾ ਲਈ | ਇਥੋਂ ਦੇ ਵਰਿੰਦਰ ਨਗਰ ਦੇ ਵਾਸੀ ਸ਼ਾਮਰਾਓ ਇੰਗਲ ਨੂੰ ਕੋਰੋਨਾ ਪਾਜ਼ੀਟਿਵ ਹੋਣ ਬਾਅਦ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ...

ਪੂਰੀ ਖ਼ਬਰ »

ਦਿੱਲੀ ਦੇ ਬਾਰਡਰਾਂ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਵਲੋਂ ਟੀਕਾਕਰਨ ਦੀ ਮੰਗ

ਨਵੀਂ ਦਿੱਲੀ, 9 ਮਈ (ਏਜੰਸੀ)-ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦਾ ਘੇਰਾ ਘੱਤੀ ਬੈਠੇ ਅੰਦੋਲਨਕਾਰੀ ਕਿਸਾਨਾਂ ਦਾ ਦੋਸ਼ ਹੈ ਕਿ ਉਨ੍ਹਾਂ ਵਲੋਂ ਕਈ ਵਾਰ ਸਰਕਾਰਾਂ ਤੋਂ ਟੀਕਾਕਰਨ ਦੀ ਮੰਗ ਕੀਤੀ ਗਈ ਹੈ ਪਰ ਉਨ੍ਹਾਂ ਦੀ ਇਸ ਮੰਗ ...

ਪੂਰੀ ਖ਼ਬਰ »

ਕੇਂਦਰ ਵਲੋਂ ਕੋਰੋਨਾ ਮਰੀਜ਼ਾਂ 'ਚ ਬਲੈਕ ਫੰਗਸ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਨਵੀਂ ਦਿੱਲੀ, 9 ਮਈ (ਏਜੰਸੀ)-ਕੇਂਦਰ ਨੇ ਕਿਹਾ ਕਿ ਜ਼ਿਆਦਾ ਸ਼ੂਗਰ ਵਾਲੇ ਅਤੇ ਲੰਬੇ ਸਮੇਂ ਤੱਕ ਆਈ.ਸੀ. ਯੂ. 'ਚ ਰਹਿਣ ਵਾਲੇ ਕੋਰੋਨਾ ਮਰੀਜ਼ਾਂ 'ਚ ਮਿਊਕੋਰਮਾਈਕੋਸਿਸ ਜਾਂ ਬਲੈਕ ਫੰਗਸ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਅਤੇ ਜੇਕਰ ਇਸ ਨੂੰ ਜ਼ਿਆਦਾ ਸਮੇਂ ਤੱਕ ...

ਪੂਰੀ ਖ਼ਬਰ »

ਮਿਥੁਨ ਚੱਕਰਵਰਤੀ ਤੇ ਭਾਜਪਾ ਆਗੂ ਦਲੀਪ ਘੋਸ਼ ਖ਼ਿਲਾਫ਼ ਮਾਮਲਾ ਦਰਜ

ਕੋਲਕਾਤਾ, 9 ਮਈ (ਏਜੰਸੀ)- ਕੋਲਕਾਤਾ ਪੁਲਿਸ ਨੇ ਅਦਾਕਾਰ ਮਿûਨ ਚੱਕਰਵਰਤੀ ਤੇ ਪੱਛਮੀ ਬੰਗਾਲ ਦੇ ਭਾਜਪਾ ਪ੍ਰਧਾਨ ਦਲੀਪ ਘੋਸ਼ ਖ਼ਿਲਾਫ਼ ਹਿੰਸਾ ਭੜਕਾਉਣ ਦੇ ਦੋਸ਼ ਹੇਠ ਐਫ਼. ਆਈ. ਆਰ. ਦਰਜ ਕੀਤੀ ਹੈ | ਸੂਬਾ ਭਾਜਪਾ ਪ੍ਰਧਾਨ ਤੇ ਸਟਾਰ ਪ੍ਰਚਾਰਕ ਖਿਲਾਫ਼ ਮਾਨਿਕਤਲਾ ...

ਪੂਰੀ ਖ਼ਬਰ »

ਟਿਕਰੀ ਬਾਰਡਰ ਗਈ ਪੱਛਮੀ ਬੰਗਾਲ ਦੀ ਔਰਤ ਨਾਲ ਜਬਰ ਜਨਾਹ

ਝੱਜਰ, 9 ਮਈ (ਪੀ.ਟੀ.ਆਈ.)-ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਲਈ ਪੱਛਮੀ ਬੰਗਾਲ ਤੋਂ ਇਕ ਸੰਗਠਨ ਨਾਲ ਟਿਕਰੀ ਬਾਰਡਰ ਗਈ ਪੱਛਮੀ ਬੰਗਾਲ ਦੀ ਇਕ ਔਰਤ ਨਾਲ ਦੋ ਵਿਅਕਤੀਆਂ ਵਲੋਂ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਉਕਤ ਦੋਵੇਂ ਮੁਲਜ਼ਮ ਵੀ ਬੰਗਾਲ ਤੋਂ ਇਸ ...

ਪੂਰੀ ਖ਼ਬਰ »

ਸਾਊਦੀ ਅਰਬ ਵਲੋਂ ਕਸ਼ਮੀਰ ਮੁੱਦੇ 'ਤੇ ਭਾਰਤ-ਪਾਕਿਸਤਾਨ 'ਚ ਗੱਲਬਾਤ ਦਾ ਸੱਦਾ

ਇਸਲਾਮਾਬਾਦ, 9 ਮਈ (ਏਜੰਸੀ)-ਸਾਊਦੀ ਅਰਬ ਨੇ ਕਸ਼ਮੀਰ ਸਮੇਤ ਹੋਰ ਮਸਲਿਆਂ ਨੂੰ ਹੱਲ ਕਰਨ ਲਈ ਭਾਰਤ ਤੇ ਪਾਕਿਸਤਾਨ ਵਿਚਾਲੇ ਗੱਲਬਾਤ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਹੈ | ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਵਲੋਂ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਸਾਊਦੀ ਅਰਬ ਦੇ ...

ਪੂਰੀ ਖ਼ਬਰ »

ਮਸ਼ਹੂਰ ਮੈਡੀਕਲ ਮੈਗਜ਼ੀਨ 'ਦ ਲੈਂਸੇਟ' ਵਿਚ ਮੋਦੀ ਦੀ ਤਿੱਖੀ ਆਲੋਚਨਾ

ਵਾਸ਼ਿੰਗਟਨ, 9 ਮਈ (ਏਜੰਸੀ)-ਭਾਰਤ 'ਚ ਕਾਲ ਦਾ ਰੂਪ ਬਣ ਕੇ ਆਈ ਕੋਰੋਨਾ ਵਾਇਰਸ ਮਹਾਂਮਾਰੀ ਦੀ ਦੂਜੀ ਲਹਿਰ ਨੇ ਪੂਰੀ ਦੁਨੀਆ ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ | ਵਿਗਿਆਨ ਤੇ ਖੋਜਕਰਤਾ ਇਸ ਗੱਲ ਨੂੰ ਸਮਝਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਆਖਿਰ ਹਾਲਾਤ ਏਨੇ ਭਿਆਨਕ ...

ਪੂਰੀ ਖ਼ਬਰ »

ਗੁ. ਰਕਾਬਗੰਜ ਸਾਹਿਬ ਵਿਖੇ ਕੋਵਿਡ ਕੇਅਰ ਸੈਂਟਰ ਦੀ ਸ਼ੁਰੂਆਤ ਅੱਜ ਤੋਂ

ਨਵੀਂ ਦਿੱਲੀ, 9 ਮਈ (ਜਗਤਾਰ ਸਿੰਘ)-ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਸਥਾਪਿਤ ਕੀਤਾ ਗਿਆ ਗੁਰੂ ਤੇਗ ਬਹਾਦਰ ਕੋਰੋਨਾ ਕੇਅਰ ਸੈਂਟਰ ਸੋਮਵਾਰ 10 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ ਦੇਵੇਗਾ | ਇਹ ਐਲਾਨ ਦਿੱਲੀ ਸਿੱਖ ...

ਪੂਰੀ ਖ਼ਬਰ »

ਅਮਿਤਾਭ ਬਚਨ ਵਲੋਂ ਸਿੱਖਾਂ ਦੀ ਪ੍ਰਸੰਸਾ 2 ਕਰੋੜ ਦਾ ਦਿੱਤਾ ਯੋਗਦਾਨ

ਦੁਨੀਆ ਭਰ 'ਚ ਵਸਦੇ ਸਿੱਖ ਆਪਣੀ ਸੇਵਾ ਭਾਵਨਾ ਲਈ ਜਾਣੇ ਜਾਂਦੇ ਹਨ | ਅੱਜ ਬਾਲੀਵੁੱਡ ਦੇ ਦਿੱਗਜ ਅਦਾਕਾਰ ਅਮਿਤਾਭ ਬਚਨ ਨੇ ਕੋਰੋਨਾ ਕਾਰਨ ਬਣੇ ਔਖੇ ਹਾਲਾਤ 'ਚ ਸਿੱਖਾਂ ਦੀ ਸੇਵਾ ਭਾਵਨਾ ਨੂੰ ਸਲਾਮ ਕੀਤਾ ਹੈ | ਇਸ ਤੋਂ ਇਲਾਵਾ ਬਾਲੀਵੁੱਡ ਸੁਪਰ ਸਟਾਰ ਨੇ ਕਿਹਾ ਕਿ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਸਕੂਲ ਬੰਬ ਧਮਾਕੇ 'ਚ ਮੌਤਾਂ ਦੀ ਗਿਣਤੀ 63 ਹੋਈ

ਕਾਬੁਲ, 9 ਮਈ (ਏਜੰਸੀ)-ਅਫਗਾਨ ਗ੍ਰਹਿ ਮੰਤਰਾਲੇ ਦੇ ਬੁਲਾਰੇ ਤਾਰਿਕ ਆਰੀਅਨ ਨੇ ਐਤਵਾਰ ਨੂੰ ਦੱਸਿਆ ਕਿ ਕਾਬੁਲ ਦੇ ਪੱਛਮ 'ਚ ਲੜਕੀਆਂ ਦੇ ਸਕੂਲ ਬਾਹਰ ਸ਼ਨਿਚਰਵਾਰ ਨੂੰ ਹੋਏ 3 ਬੰਬ ਧਮਾਕਿਆਂ 'ਚ ਹੁਣ ਤੱਕ 11 ਤੋਂ 15 ਸਾਲ ਦੀਆਂ 63 ਵਿਦਿਆਰਥਣਾਂ ਦੀ ਮੌਤ ਹੋ ਚੁੱਕੀ ਹੈ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX