ਤਾਜਾ ਖ਼ਬਰਾਂ


ਹਾਦਸਾਗ੍ਰਸਤ ਹੋਏ ਜਹਾਜ਼ ਦੇ ਦੋ ਪਾਇਲਟ ਜ਼ਖ਼ਮੀ
. . .  12 minutes ago
ਸ੍ਰੀਨਗਰ, 21 ਸਤੰਬਰ - ਭਾਰਤੀ ਫ਼ੌਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜੰਮੂ -ਕਸ਼ਮੀਰ ਦੇ ਪਟਨੀਟੌਪ ਦੇ ਕੋਲ ਆਰਮੀ ਏਵੀਏਸ਼ਨ ਹੈਲੀਕਾਪਟਰ ਨੂੰ ਐਮਰਜੈਂਸੀ ਹਾਲਾਤ ਵਿਚ ਜ਼ਮੀਨ 'ਤੇ ਉਤਰਿਆ ਗਿਆ...
ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਾਬੂ
. . .  29 minutes ago
ਪੁਣੇ (ਮਹਾਰਾਸ਼ਟਰ) 21 ਸਤੰਬਰ - ਪੁਣੇ ਦੇ ਇਕ ਪਿੰਡ ਵਿਚ ਇਕ ਵਿਅਕਤੀ ਨੂੰ ਆਪਣੀ ਭਾਬੀ ਜਬਰ ਜਨਾਹ ਅਤੇ ਹੱਤਿਆ ਕਰਨ ਦੇ ਦੋਸ਼...
ਉਧਮਪੁਰ ਦੇ ਪਟਨੀਟੌਪ ਖੇਤਰ ਵਿਚ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ
. . .  42 minutes ago
ਸ੍ਰੀਨਗਰ, 21 ਸਤੰਬਰ - ਜੰਮੂ -ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਨੇ ਉਧਮਪੁਰ ਦੇ ਪਟਨੀਟੌਪ ਖੇਤਰ ਦੇ ਕੋਲ ਇਕ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ...
9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਰਕਾਰ ਨੇ ਅੱਜ 9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ। ਜਾਰੀ ਕੀਤੇ ਗਏ...
ਦਿੱਲੀ ਲਈ ਰਵਾਨਾ ਹੋਏ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ
. . .  1 minute ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਉਪ ਮੁੱਖ ਮੰਤਰੀ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਏ ਹਨ...
ਭਾਰੀ ਬਾਰਸ਼ ਨਾਲ ਝੋਨੇ ਦੀ ਕਟਾਈ ਪ੍ਰਭਾਵਿਤ
. . .  about 1 hour ago
ਹੁਸ਼ਅਿਾਰਪੁਰ,ਗੜ੍ਹਸ਼ੰਕਰ - 21 ਸਤੰਬਰ (ਨਰਿੰਦਰ ਸਿੰਘ ਬੱਡਲਾ,ਧਾਲੀਵਾਲ) - ਦੋਆਬਾ ਖੇਤਰ 'ਚ ਸਵੇਰ ਤੋਂ ਹੋ ਰਹੀ ਭਾਰੀ ਬਾਰਸ਼ ਨਾਲ ਗਰਮੀ ਦੇ ਮੌਸਮ ਤੋਂ ਰਾਹਤ ਮਿਲੀ ਹੈ। ਬਾਰਸ਼ ਨਾਲ ਪਿਛਲੇ ਕੁਝ ਦਿਨਾਂ ਤੋਂ ਸ਼ੁਰੂ ਹੋਈ ...
ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਦੀ ਕੀਤੀ ਕੋਸ਼ਿਸ਼ - ਰਾਜੇਵਾਲ
. . .  about 1 hour ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਭਾਰਤੀ ਕਿਸਾਨ ਯੂਨੀਅਨ ਦੇ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ ...
ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਬਣੇਗੀ ਘੱਟ ਗਿਣਤੀ ਸਰਕਾਰ
. . .  about 1 hour ago
ਟੋਰਾਂਟੋ, 21 ਸਤੰਬਰ (ਸਤਪਾਲ ਸਿੰਘ ਜੌਹਲ) - ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਘੱਟ ਗਿਣਤੀ ਸਰਕਾਰ ਬਣੇਗੀ...
ਜਸਟਿਨ ਟਰੂਡੋ ਨੂੰ ਮਿਲੀ ਜਿੱਤ
. . .  about 1 hour ago
ਟੋਰਾਂਟੋ, 21 ਸਤੰਬਰ - ਜਸਟਿਨ ਟਰੂਡੋ ਨੇ ਜਿੱਤ ਹਾਸਲ ਕੀਤੀ ...
ਕੈਲਗਰੀ ਸਕਾਈਵਿਊ ਤੋਂ ਜਾਰਜ ਚਾਹਲ ਜੇਤੂ
. . .  about 2 hours ago
ਕੈਲਗਰੀ 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਸਕਾਈਵਿਊ ਤੋਂ ਲਿਬਰਲ ਉਮੀਦਵਾਰ ਜਾਰਜ ਚਾਹਲ ਨੇ...
ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ
. . .  about 2 hours ago
ਮੁੰਬਈ, 21 ਸਤੰਬਰ - ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ ਕੀਤਾ ...
ਆਈ.ਈ.ਡੀ. ਰਿਕਵਰੀ ਨਾਲ ਜੁੜੇ ਮਾਮਲੇ ਵਿਚ ਸੱਤ ਥਾਵਾਂ 'ਤੇ ਤਲਾਸ਼ੀ ਅਭਿਆਨ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਆਈ.ਈ.ਡੀ. ਰਿਕਵਰੀ ਨਾਲ ਜੁੜੇ 27 ਜੂਨ ਦੇ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ ਵਲੋਂ ਅਨੰਤਨਾਗ, ਬਾਰਾਮੂਲਾ, ਸ੍ਰੀਨਗਰ, ਡੋਡਾ, ਕਿਸ਼ਤਵਾੜ ਸਮੇਤ ਸੱਤ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਸਾਹਮਣੇ ਆਏ ਹਨ...
ਹਰੀਸ਼ ਰਾਵਤ ਨੇ ਟਵੀਟ ਕਰਕੇ ਭਾਜਪਾ ਨੂੰ ਮੋਦੀ-ਨਵਾਜ ਦੀ ਗਲਵੱਕੜੀ ਤੇ ਬਿਰਿਆਨੀ ਯਾਦ ਕਰਵਾਈ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਭਾਜਪਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਦੋਸਤੀ ਕਰਕੇ ਘੇਰਨ ਦੇ ਮੁੱਦੇ 'ਤੇ ਹਰੀਸ਼ ਰਾਵਤ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਸਿੱਧੂ ਭਾਜਪਾ ਵਿਚ ਸਨ ਤਾਂ ਉਸ ਵੇਲੇ ਵੀ ਉਨ੍ਹਾਂ ਦਾ ਦੋਸਤੀ ਇਮਰਾਨ ਖਾਨ ਨਾਲ ਸੀ...
ਡਿਪਟੀ ਕਮਿਸ਼ਨਰ ਲੁਧਿਆਣਾ 5 ਮਿੰਟ ਪਹਿਲਾ ਦਫ਼ਤਰ ਪੁੱਜੇ
. . .  about 4 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ) - ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ 'ਚ ਸਵੇਰੇ 9 ਵਜੇ ਪੁੱਜਣ ਦੀ ਹਦਾਇਤ ਕੀਤੀ ਗਈ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ 9 ਵੱਜਣ ਤੋਂ ਪੰਜ ਮਿੰਟ ਪਹਿਲਾਂ ਹੀ...
ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  about 4 hours ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  about 4 hours ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  about 4 hours ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 13 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ 10 ਕੋਰੋਨਾ ਮਰੀਜ਼ਾਂ ਦੀ ਮੌਤ, 895 ਨਵੇਂ ਮਾਮਲੇ

ਚੰਡੀਗੜ੍ਹ, 9 ਮਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਪੀੜਤ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਦ ਕਿ 895 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਸਿਹਤ ਵਿਭਾਗ ਅਨੁਸਾਰ ਸੈਕਟਰ-38 ਦੀ ਵਸਨੀਕ 55 ਸਾਲਾ ਔਰਤ, ਧਨਾਸ ਦੇ ਵਸਨੀਕ 30 ਸਾਲਾ ਵਿਅਕਤੀ, ਸੈਕਟਰ-27 ਦੇ ਵਸਨੀਕ 67 ...

ਪੂਰੀ ਖ਼ਬਰ »

'ਸਫਰ-ਏ-ਸ਼ਹਾਦਤ' ਮਾਰਗ ਦੁਨੀਆ ਭਰ ਦੇ ਸ਼ਰਧਾਲੂਆਂ ਨੂੰ ਸ੍ਰੀ ਚਮਕੌਰ ਸਾਹਿਬ ਵੱਲ ਕਰੇਗਾ ਆਕਰਸ਼ਿਤ-ਚੰਨੀ

ਸ੍ਰੀ ਚਮਕੌਰ ਸਾਹਿਬ, 9 ਮਈ (ਜਗਮੋਹਣ ਸਿੰਘ ਨਾਰੰਗ)-ਸੈਰ ਸਪਾਟਾ ਵਿਭਾਗ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਚੱਲ ਰਹੇ ਸੁੰਦਰੀਕਰਨ ਪ੍ਰੋਜੈਕਟ ਦਾ ਨਿਰੀਖਣ ਕਰਦਿਆਂ ਵਿਭਾਗ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰੋਜੈਕਟ 'ਤੇ ਕੰਮ ਕਰ ਰਹੀ ਨਿਰਮਾਣ ਕੰਪਨੀ ਤੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ 'ਤੇ ਤਾਲਾਬੰਦੀ ਦਾ ਕੀਤਾ ਵਿਰੋਧ

ਢੇਰ, 9 ਮਈ (ਸ਼ਿਵ ਕੁਮਾਰ ਕਾਲੀਆ)-ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ 'ਤੇ ਇਥੇ ਕੁੱਲ ਹਿੰਦ ਕਿਸਾਨ ਸਭਾ ਵਲੋਂ ਸਥਾਨਕ ਬੱਸ ਅੱਡੇ 'ਤੇ ਕਿਸਾਨਾਂ ਤੇ ਦੁਕਾਨਦਾਰਾਂ ਦਾ ਇਕੱਠ ਕੀਤਾ ਗਿਆ | ਅਨੰਦਪੁਰ ਸਾਹਿਬ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤਾ ਸਨ | ਇਸ ...

ਪੂਰੀ ਖ਼ਬਰ »

ਪੀ. ਜੀ. ਆਈ. 'ਚ 215ਵਾਂ ਖ਼ੂਨਦਾਨ ਕੈਂਪ ਲਗਾਇਆ

ਚੰਡੀਗੜ੍ਹ, 9 ਮਈ (ਮਨਜੋਤ ਸਿੰਘ ਜੋਤ)-ਕੌਮਾਂਤਰੀ ਥੈਲੇਸੀਮੀਆ ਦਿਵਸ ਮੌਕੇ ਥੈਲੇਸਮਿਕ ਚੈਰੀਟੇਬਲ ਟਰੱਸਟ ਵਲੋਂ 215ਵਾਂ ਖ਼ੂਨਦਾਨ ਕੈਂਪ ਪੀ. ਜੀ. ਆਈ. ਦੇ ਖ਼ੂਨਦਾਨ ਕੇਂਦਰ ਵਿਖੇ ਲਗਾਇਆ ਗਿਆ | ਕੋਵਿਡ-19 ਸਬੰਧੀ ਹਦਾਇਤਾਂ ਤੇ ਪਾਬੰਦੀਆਂ ਦੀ ਪਾਲਣਾ ਕਰਦਿਆਂ ਲਗਾਏ ਕੈਂਪ ...

ਪੂਰੀ ਖ਼ਬਰ »

ਡੱਡੂ ਮਾਜਰਾ ਕਾਲੋਨੀ 'ਚ ਦੋ ਗੁੱਟ ਭਿੜੇ

ਚੰਡੀਗੜ੍ਹ, 9 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਡੱਡੂ ਮਾਜਰਾ ਕਾਲੋਨੀ 'ਚ ਦੋ ਗੁੱਟਾਂ 'ਚ ਝੜਪ ਹੋ ਗਈ, ਜਿਸ ਦੌਰਾਨ ਡੰਡਿਆਂ ਤੇ ਇੱਟਾਂ ਨਾਲ ਦੋਵੇਂ ਗੁੱਟਾਂ ਨੇ ਇਕ ਦੂਜੇ 'ਤੇ ਹਮਲਾ ਕਰ ਦਿੱਤਾ | ਸ਼ਿਕਾਇਤ 'ਤੇ ਪੁਲਿਸ ਨੇ ਦੋਵੇਂ ਗੁੱਟਾਂ ਖ਼ਿਲਾਫ਼ ਮਾਮਲੇ ਦਰਜ ਕਰਕੇ ...

ਪੂਰੀ ਖ਼ਬਰ »

ਧੋਖੇ ਨਾਲ ਇਕ ਲੱਖ ਰੁਪਏ ਟਰਾਂਸਫ਼ਰ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ, 9 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਇਕ ਲੱਖ ਦੀ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ-42 ਦੇ ਰਹਿਣ ਵਾਲੇ ਸ਼ੁਭਮ ਠਾਕੁਰ ਨੇ ਪੁਲਿਸ ਨੂੰ ਦਿੱਤੀ ਹੈ | ...

ਪੂਰੀ ਖ਼ਬਰ »

ਪੀ. ਜੀ. ਆਈ. ਨੂੰ 62-ਬੀ ਟਾਈਪ ਦੇ ਆਕਸੀਜਨ ਸਿਲੰਡਰ ਮਿਲੇ

ਚੰਡੀਗੜ੍ਹ, 9 ਮਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਪ੍ਰਸ਼ਾਸਨ ਨੇ ਆਪਣੇ ਆਕਸੀਜਨ ਕੋਟੇ ਤੋਂ ਪੀ. ਜੀ. ਆਈ. ਨੂੰ 62ਬੀ ਟਾਈਪ ਦੇ ਆਕਸੀਜਨ ਸਿਲੰਡਰ ਉਪਲਬਧ ਕਰਵਾਏ ਗਏ ਹਨ | ਜ਼ਿਕਰਯੋਗ ਹੈ ਕਿ ਕੋਰੋਨਾ ਮਰੀਜ਼ਾਂ ਦੀ ਸੰਖਿਆ 'ਚ ਵਾਧਾ ਹੋਣ ਕਰਕੇ ਹਸਪਤਾਲਾਂ 'ਚ ਆਕਸੀਜਨ ਦੀ ...

ਪੂਰੀ ਖ਼ਬਰ »

ਤਾਲਾਬੰਦੀ ਕਰ ਕੇ ਬੱਸ 'ਚ ਹੀ ਕੀਤਾ ਵਿਆਹ

ਪੰਚਕੂਲਾ, 9 ਮਈ (ਕਪਿਲ)-ਪੰਚਕੂਲਾ ਜ਼ਿਲੇ੍ਹ 'ਚ ਤਾਲਾਬੰਦੀ ਕਰ ਕੇ ਬੱਸ 'ਚ ਵਿਆਹ ਕਰਾਉਣ ਦਾ ਮਾਮਲਾ ਕਾਫੀ ਚਰਚਾ ਵਿਚ ਹੈ | ਜ਼ਿਕਰਯੋਗ ਹੈ ਕਿ ਪੰਜਾਬ ਦੇ ਰੋਪੜ 'ਚ ਪੈਂਦੇ ਪਿੰਡ ਪੁਰਖਾਲੀ ਵਿਚ ਇਕ ਪਰਿਵਾਰ ਨੇ ਕੋਰੋਨਾ ਨਿਯਮਾਂ ਦੀ ਪਾਲਣਾ ਕੀਤੀ ਤੇ ਇਕ ਬੱਸ 'ਚ ਵਿਆਹ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਦੇ 601 ਨਵੇਂ ਮਾਮਲੇ

ਪੰਚਕੂਲਾ, 9 ਮਈ (ਕਪਿਲ)-ਪੰਚਕੂਲਾ 'ਚ ਕੋਰੋਨਾ ਵਾਇਰਸ ਦੇ 601 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 477 ਮਰੀਜ਼ ਪੰਚਕੂਲਾ ਦੇ ਵਾਸੀ ਹਨ ਤੇ 124 ਮਰੀਜ਼ ਪੰਚਕੂਲਾ ਤੋਂ ਬਾਹਰ ਦੇ ਹਨ | ਇਸ ਬਾਰੇ ਪੰਚਕੂਲਾ ਦੀ ਸਿਵਲ ਸਰਜਨ ਡਾ: ਜਸਜੀਤ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਕਾਦਮੀ 'ਚ ਮੇਰੇ ਤਜ਼ਰਬੇ ਵਿਸ਼ੇ 'ਤੇ ਵੈਬੀਨਾਰ ਕਰਵਾਇਆ

ਚੰਡੀਗੜ੍ਹ, 9 ਮਈ (ਮਨਜੋਤ ਸਿੰਘ ਜੋਤ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਦੇ ਭੌਤਿਕ ਵਿਗਿਆਨ ਦੇ ਪੋਸਟ ਗ੍ਰੈਜੂਏਟ ਵਿਭਾਗ ਵਲੋਂ 'ਇਮੀਗ੍ਰੇਸ਼ਨ ਵਜੋਂ ਅਕਾਦਮੀ ਵਿਚ ਮੇਰੇ ਤਜ਼ਰਬੇ' ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ | ਡਾ: ਹਰਮਨਜੀਤ ਸੰਧੂ ਪ੍ਰੋਫੈਸਰ, ਭੌਤਿਕ ...

ਪੂਰੀ ਖ਼ਬਰ »

ਕੰਟੈਂਪਟ ਆਫ਼ ਕੋਰਟ ਮਾਮਲੇ 'ਚ ਡੀ. ਸੀ. ਨੂੰ ਹਾਈਕੋਰਟ ਨੇ ਪੁੱਛਿਆ ਤੁਹਾਡੇ ਖ਼ਿਲਾਫ਼ ਕਾਰਵਾਈ ਕਿਉਂ ਨਾ ਕੀਤੀ ਜਾਵੇ

ਚੰਡੀਗੜ੍ਹ, 9 ਮਈ (ਬਿ੍ਜੇਂਦਰ ਗੌੜ)-ਹਰਿਆਣਾ 'ਚ ਪੰਚਾਇਤੀ ਰਾਜ ਚੋਣਾਂ ਨਾਲ ਜੁੜੇ ਕੰਟੈਂਪਟ ਆਫ਼ ਕੋਰਟ ਦੇ ਇਕ ਮਾਮਲੇ 'ਚ ਸੁਣਵਾਈ ਕਰਦੇ ਹੋਏ ਪੰਜਾਬ ਤੇ ਹਰਿਆਣਾ ਹਾਈਕੋਰਟ ਜਸਟਿਸ ਬੀ. ਐਸ. ਵਾਲੀਆ ਨੇ ਹਰਿਆਣਾ ਦੇ ਨੂੰ ਹ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਧੀਰੇਂਦਰ ...

ਪੂਰੀ ਖ਼ਬਰ »

ਹਰਿਆਣਾ ਰੈੱਡਕਰਾਸ ਸੁਸਾਇਟੀ ਕੋਰੋਨਾ 'ਚ ਲੋਕਾਂ ਦੀ ਹਰ ਸੰਭਵ ਮਦਦ ਲਈ ਤਿਆਰ-ਰਾਜਪਾਲ

ਚੰਡੀਗੜ੍ਹ, 9 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਰੈੱਡਕਰਾਸ ਸੁਸਾਇਟੀ ਕੋਰੋਨਾ ਮਹਾਂਮਾਰੀ ਦੇ ਸੰਕਟ ਦੇ ਇਸ ਸਮੇਂ 'ਚ ਸੂਬੇ ਦੇ ਲੋਕਾਂ ਦੀ ਹਰ ਸੰਭਵ ਮਦਦ ਲਈ ਪੂਰੀ ਤਰ੍ਹਾਂ ਤਿਆਰ ਹਨ | ਇਹ ਗੱਲ ਹਰਿਆਣਾ ਦੇ ਰਾਜਪਾਲ ਸਤਿਆਦੇਵ ਨਰਾਇਣ ਆਰਿਆ, ਜੋ ਹਰਿਆਣਾ ਰੈੱਡਕਰਾਸ ...

ਪੂਰੀ ਖ਼ਬਰ »

ਕੋਰੋਨਾ ਮਾਮਲਿਆਂ ਨਾਲ ਨਜਿੱਠਣ ਲਈ ਸਰਕਾਰ ਵਿਆਪਕ ਪੱਧਰ 'ਤੇ ਤਿਆਰ-ਸੰਦੀਪ ਸਿੰਘ

ਚੰਡੀਗੜ੍ਹ, 9 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਖੇਡ ਤੇ ਯੁਵਾ ਮਾਮਲੇ ਰਾਜ ਮੰਤਰੀ ਸੰਦੀਪ ਸਿੰਘ ਨੇ ਕਿਹਾ ਹੈ ਕਿ ਕੋਰੋਨਾ ਦੇ ਮਾਮਲਿਆਂ ਨਾਲ ਨਜਿੱਠਣ ਲਈ ਸਰਕਾਰ ਵਿਆਪਕ ਪੱਧਰ 'ਤੇ ਤਿਆਰ ਹੈ | ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਹੇਠ ਸਾਰੇ ਵਿਧਾਇਕ, ਮੰਤਰੀ ਤੇ ...

ਪੂਰੀ ਖ਼ਬਰ »

ਕਾਲਾਬਾਜ਼ਾਰੀ ਤੇ ਮੁਨਾਫ਼ਾਖ਼ੋਰੀ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਣ ਲਈ ਕੰਟਰੋਲ ਰੂਮ ਸਥਾਪਤ

ਚੰਡੀਗੜ੍ਹ, 9 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ 'ਚ ਐਂਬੂਲੈਂਸ ਸੰਚਾਲਕਾਂ ਵਲੋਂ ਮਨਮਾਨੇ ਦਾਮ ਵਸੂਲੇ ਜਾਣ ਅਤੇ ਦਵਾਈਆਂ ਦੀ ਕਾਲਾਬਾਜ਼ਾਰੀ ਤੇ ਮੁਨਾਫ਼ਾਖ਼ੋਰੀ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਣ ਲਈ ਇਕ ਕੰਟਰੋਲ ...

ਪੂਰੀ ਖ਼ਬਰ »

ਪਿੰਡਾਂ 'ਚ ਧਰਮਸ਼ਾਲਾਵਾਂ, ਸਰਕਾਰੀ ਸਕੂਲਾਂ ਜਾਂ ਆਯੂਸ਼ ਕੇਂਦਰਾਂ ਨੂੰ ਆਈਸੋਲੇਸ਼ਨ ਸੈਂਟਰ 'ਚ ਤਬਦੀਲ ਕੀਤਾ ਜਾਵੇ-ਮਨੋਹਰ ਲਾਲ

ਚੰਡੀਗੜ੍ਹ, 9 ਮਈ (ਐਨ. ਐਸ. ਪਰਵਾਨਾ)-ਵਿਸ਼ਵ ਕੋਰੋਨਾ ਮਹਾਂਮਾਰੀ ਦੇ ਸ਼ਹਿਰਾਂ ਦੇ ਬਾਅਦ ਹੁਣ ਗ੍ਰਾਮੀਣ ਖੇਤਰਾਂ 'ਚ ਵੱਧ ਰਹੇ ਪ੍ਰਸਾਰ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਪਿੰਡਾਂ 'ਚ ਟੈਸਟ, ਟਰੈਕ ਐਂਡ ਟ੍ਰੀਟ ਰਣਨੀਤੀ ਨੂੰ ਅਪਣਾਉਂਦੇ ਹੋਏ 8000 ਮਲਟੀਡਿਸਪਲਨੇਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਲੋਂ ਵੈਬੀਨਾਰ

ਚੰਡੀਗੜ੍ਹ, 9 ਮਈ (ਮਨਜੋਤ ਸਿੰਘ ਜੋਤ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਚੰਡੀਗੜ੍ਹ ਵਿਖੇ 'ਐਕਸਪ੍ਰੈਸ਼ਨਜ ਕਲੱਬ' ਪੀ. ਜੀ. ਕਾਮਰਸ ਵਿਭਾਗ ਵਲੋਂ 'ਗਾਈਡ ਟੂ ਸੈਲਫ ਮੈਨੇਜਮੈਂਟ' ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ | ਇਸ ਸੈਸ਼ਨ ਦਾ ਉਦੇਸ਼ ਭਾਵਨਾਤਮਕ ਬੁੱਧੀ ਨਾਲ ਆਪਣੇ ...

ਪੂਰੀ ਖ਼ਬਰ »

ਚੰਡੀਗੜ੍ਹ ਵਾਸੀਆਂ ਨੂੰ ਬਿਜਲੀ, ਪਾਣੀ ਬਿੱਲਾਂ ਤੇ ਸਕੂਲ ਦੀਆਂ ਫ਼ੀਸਾਂ 'ਚ ਰਾਹਤ ਦੇਣ ਦੀ ਮੰਗ

ਚੰਡੀਗੜ੍ਹ, 9 ਮਈ (ਅਜੀਤ ਬਿਊਰੋ)-ਨਗਰ ਨਿਗਮ ਦੇ ਸਾਬਕਾ ਕੌਂਸਲਰ ਸੌਰਭ ਜੋਸ਼ੀ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਤੇ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਤੋਂ ਮੰਗ ਕੀਤੀ ਹੈ ਕਿ ਚੰਡੀਗੜ੍ਹ ਵਾਸੀਆਂ ਨੂੰ ਬਿਜਲੀ, ਪਾਣੀ ਦੇ ਬਿੱਲਾਂ 'ਚ 50 ਫ਼ੀਸਦੀ ਛੋਟ ਦਿੱਤੀ ਜਾਵੇ ...

ਪੂਰੀ ਖ਼ਬਰ »

ਐਮ. ਸੀ. ਐਮ. ਡੀ. ਏ. ਵੀ. ਕਾਲਜ ਵਲੋਂ ਆਨਲਾਈਨ ਮੁਕਾਬਲਾ ਕਰਵਾਇਆ

ਚੰਡੀਗੜ੍ਹ, 9 ਮਈ (ਮਨਜੋਤ ਸਿੰਘ ਜੋਤ)-ਐਮ. ਸੀ. ਐਮ. ਡੀ. ਏ. ਵੀ. ਕਾਲਜ ਫਾਰ ਵੂਮੈਨ ਸੈਕਟਰ-36ਏ ਵਲੋਂ 'ਮਾਂ ਦਿਵਸ' ਮੌਕੇ ਵੱਖ-ਵੱਖ ਆਨਲਾਈਨ ਮੁਕਾਬਲੇ ਕਰਵਾਏ ਗਏ | ਕਾਲਜ ਦੇ ਪਰਸਨੈਲਿਟੀ ਡਿਵੈਲਪਮੈਂਟ ਕਲੱਬ ਨੇ ਗਰੀਟਿੰਗ ਕਾਰਡ ਤੇ ਹੈਾਡ ਮੇਡ ਗਿਫ਼ਟ ਮੇਕਿੰਗ ਮੁਕਾਬਲਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੀ ਨਕਾਮੀ 'ਤੇ ਲਗਾਈ ਮੋਹਰ-ਭਗਵੰਤ ਮਾਨ

ਚੰਡੀਗੜ੍ਹ, 9 ਮਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਸਬੰਧੀ ਕੇਸਾਂ ਦੀ ਸੁਣਵਾਈ ਕਰਦਿਆਂ ਦੇਸ਼ ਦੀ ਸਰਵ ਉੱਚ ਅਦਾਲਤ (ਸੁਪਰੀਮ ਕੋਰਟ) ਨੇ ਕੇਂਦਰ ਦੀ ਭਾਜਪਾ ਸਰਕਾਰ ਦੀ ਨਾਕਾਮੀ 'ਤੇ ...

ਪੂਰੀ ਖ਼ਬਰ »

ਖਿਜਰਾਬਾਦ ਛਿੰਝ ਕਮੇਟੀ ਦੇ ਅਹੁਦੇਦਾਰਾਂ ਸਰਬਸੰਮਤੀ ਦੀ ਚੋਣ

ਮਾਜਰੀ, 9 ਮਈ (ਕੁਲਵੰਤ ਸਿੰਘ ਧੀਮਾਨ)-ਇਤਿਹਾਸਕ ਪਿੰਡ ਖਿਜ਼ਰਾਬਾਦ ਵਿਖੇ ਮਾਰਕੀਟ ਕਮੇਟੀ ਕੁਰਾਲੀ ਚੇਅਰਮੈਨ ਕਿਰਪਾਲ ਸਿੰਘ, ਸਰਪੰਚ ਗੁਰਿੰਦਰ ਸਿੰਘ, ਸਾਬਕਾ ਸਰਪੰਚ ਹਰਦੀਪ ਸਿੰਘ ਤੇ ਮੁਹਤਵਰ ਵਿਅਕਤੀਆਂ ਦੀ ਪ੍ਰਧਾਨਗੀ 'ਚ ਕੀਤੀ ਮੀਟਿੰਗ ਦੌਰਾਨ ਇਤਿਹਾਸਕ ਛਿੰਝ ...

ਪੂਰੀ ਖ਼ਬਰ »

ਸ਼ਹਿਰ ਦੀ ਵਾਰਡ ਨੰ. 16 ਦੇ ਵਿਕਾਸ ਕੰਮ ਜਲਦੀ ਪੂਰੇ ਕਰਵਾਏ ਜਾਣਗੇ-ਕਰਮ ਸਿੰਘ ਕਬੂਲਪੁਰੀ

ਖਰੜ, 9 ਮਈ (ਗੁਰਮੁੱਖ ਸਿੰਘ ਮਾਨ)-ਨਗਰ ਕੌਂਸਲ ਖਰੜ ਤਹਿਤ ਪੈਂਦੇ ਵਾਰਡ ਨੰ. 16 'ਚ ਜੋ ਵਿਕਾਸ ਦੇ ਕੰਮ ਅਧੂਰੇ ਹਨ ਉਹ ਜਲਦੀ ਹੀ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਦੀ ਰਹਿਨੁਮਾਈ 'ਚ ਪੂਰੇ ਕਰਵਾਏ ਜਾਣਗੇ | ਇਹ ਪ੍ਰਗਟਾਵਾ ਸਮਾਜ ਸੇਵੀ ਆਗੂ ਕਰਮ ਸਿੰਘ ਕਬੂਲਪੁਰੀ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਤੇ ਆਜ਼ਾਦੀ ਦੇ 75 ਸਾਲਾ ਜਸ਼ਨਾਂ ਨੂੰ ਸਮਰਪਿਤ ਮੁਕਾਬਲਿਆਂ ਦੀ ਸਫਲਤਾ ਲਈ ਸਕੂਲਾਂ ਨੂੰ ਹਦਾਇਤਾਂ ਜਾਰੀ

ਐੱਸ. ਏ. ਐੱਸ. ਨਗਰ, 9 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਤੇ ਆਜ਼ਾਦੀ ਦੇ 75 ਸਾਲਾ ਸਮਾਗਮਾਂ 'ਚ ਸਕੂਲੀ ਵਿਦਿਆਰਥੀਆਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਗਤੀਵਿਧੀਆਂ ਦਾ ਕੈਲੰਡਰ ਜਾਰੀ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਖ਼ਾਲਸਾ ਏਡ ਨੇ ਪੰਜਾਬ ਸਰਕਾਰ ਨੂੰ 100 ਆਕਸੀਜਨ ਕੰਨਸਨਟਰੇਟਰ ਕੀਤੇ ਦਾਨ

ਐੱਸ. ਏ. ਐੱਸ. ਨਗਰ, 9 ਮਈ (ਤਰਵਿੰਦਰ ਸਿੰਘ ਬੈਨੀਪਾਲ)-ਕੋਵਿਡ-19 ਵਿਰੁੱਧ ਪੰਜਾਬ ਸਰਕਾਰ ਦੀ ਜੰਗ 'ਚ ਖ਼ਾਲਸਾ ਏਡ, ਐਨ. ਜੀ. ਓ. ਨੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਨੂੰ 100 ਆਕਸੀਜਨ ਕੰਨਸਨਟਰੇਟਰ ਦਾਨ ਕੀਤੇ ਹਨ | ਇਹ ਕੰਨਸਨਟਰੇਟਰ ਨੈਸ਼ਨਲ ਹੈਲਥ ਮਿਸ਼ਨ ਤਹਿਤ ਸਥਾਨਕ ਸੈਕਟਰ-65 ...

ਪੂਰੀ ਖ਼ਬਰ »

ਨਾਜਾਇਜ਼ ਰੇਹੜੀਆਂ ਫੜੀ ਵਾਲੇ ਨਹੀਂ ਮੰਨਦੇ ਸਰਕਾਰ ਦੀਆਂ ਹਦਾਇਤਾਂ

ਐੱਸ. ਏ. ਐੱਸ. ਨਗਰ, 9 ਮਈ (ਜਸਬੀਰ ਸਿੰਘ ਜੱਸੀ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਜਿਥੇ ਪੰਜਾਬ 'ਚ ਹਫ਼ਤਾਵਾਰੀ ਤਾਲਾਬੰਦੀ ਲਗਾਈ ਗਈ ਹੈ, ਉਥੇ ਕੁਝ ਲੋਕ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਜੇ ਵੀ ਮੰਨਣ ਨੂੰ ਤਿਆਰ ਨਹੀਂ | ਇਸ ਦੌਰਾਨ ਪਿੰਡ ਮੁਹਾਲੀ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਮੁੱਖ ਮੰਤਰੀ ਦੇ ਨਾਂਅ ਲਿਖਿਆ ਪੱਤਰ

ਮੁੱਲਾਂਪੁਰ ਗਰੀਬਦਾਸ/ਮਾਜਰੀ, 9 ਮਈ (ਦਿਲਬਰ ਸਿੰਘ ਖੈਰਪੁਰ, ਕੁਲਵੰਤ ਸਿੰਘ ੋਧੀਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਨਾਂਅ ਲਿਖੇ ਪੱਤਰ 'ਚ ਸਥਾਨਕ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਨੇ ਦੱਸਿਆ ਕਿ ਛੋਟੇ ਤੇ ਮਧਿਅਮ ਵਰਗ ...

ਪੂਰੀ ਖ਼ਬਰ »

ਰਿਹਾਇਸ਼ੀ ਮਕਾਨਾਂ ਦੇ ਗੰਦੇ ਪਾਣੀ ਦਾ ਕੋਈ ਨਿਕਾਸ ਨਾ ਹੋਣ ਲੋਕ ਪ੍ਰੇਸ਼ਾਨ

ਖਰੜ, 9 ਮਈ (ਗੁਰਮੁੱਖ ਸਿੰਘ ਮਾਨ)-ਕੁਰਾਲੀ-ਖਰੜ ਸੜਕ 'ਤੇ ਖਾਨਪੁਰ ਨੇੜੇ ਰਵੀਦਾਸ ਭਵਨ ਦੇ ਨਜ਼ਦੀਕ 15-20 ਰਿਹਾਇਸ਼ੀ ਘਰਾਂ ਦੇ ਆਉਣ ਵਾਲੇ ਦਿਨਾਂ ਵਿਚ ਰਹਿਣਾ ਮੁਸ਼ਕਿਲ ਹੋ ਜਾਵੇਗਾ ਕਿਉਂਕਿ ਇਨ੍ਹਾਂ ਦੇ ਘਰਾਂ ਦਾ ਗੰਦਾ, ਬਰਸਾਤੀ ਪਾਣੀ ਦਾ ਕੋਈ ਨਿਕਾਸ ਨਹੀਂ ਰਿਹਾ, ਜਿਸ ...

ਪੂਰੀ ਖ਼ਬਰ »

ਬਿਨਾਂ ਮਾਸਕ ਵਾਲਿਆਂ ਦੇ ਪੁਲਿਸ ਟੀਮਾਂ ਨੇ ਕੱਟੇ ਚਲਾਨ

ਖਰੜ, 9 ਮਈ (ਗੁਰਮੁੱਖ ਸਿੰਘ ਮਾਨ)-ਸਰਕਾਰ ਵਲੋਂ ਕੋਵਿਡ-19 ਤਹਿਤ ਜਾਰੀ ਕੀਤੀਆਂ ਹਦਾਇਤਾਂ ਦੀ ਉਲੰਘਣਾ ਕਰਨ 'ਤੇ ਥਾਣਾ ਸਿਟੀ ਤੇ ਥਾਣਾ ਸਦਰ ਖਰੜ ਵਲੋਂ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਬਿਨ੍ਹਾਂ ਮਾਸਕ ਤੋਂ ਵਾਹਨ ਚਲਾਉਣ ਤੇ ਬਿਨ੍ਹਾਂ ਮਾਸਕ ਤੋਂ ਘੁੰਮਣ ਫਿਰਨ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਐਤਵਾਰ ਨੂੰ ਕੋਰੋਨਾ ਦੇ 918 ਨਵੇਂ ਮਾਮਲੇ, 17 ਦੀ ਮੌਤ

ਐੱਸ. ਏ. ਐੱਸ. ਨਗਰ, 9 ਮਈ (ਕੇ. ਐੱਸ. ਰਾਣਾ)-ਜ਼ਿਲ੍ਹੇ 'ਚ ਹੁਣ ਤੱਕ ਕੋਵਿਡ-19 ਦੇ ਪਾਜ਼ੀਟਿਵ ਕੁਲ ਕੇਸ 54758 ਮਿਲੇ ਹਨ, ਜਿਨ੍ਹਾਂ 'ਚੋਂ 43373 ਮਰੀਜ਼ ਠੀਕ ਹੋ ਗਏ ਤੇ 10693 ਕੇਸ ਐਕਟਿਵ ਹਨ ਜਦ ਕਿ 692 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ | ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ...

ਪੂਰੀ ਖ਼ਬਰ »

ਵਿਜੀਲੈਂਸ ਇੰਸਪੈਕਟਰ ਦੇ ਘਰ ਜਬਰਦਸਤੀ ਦਾਖ਼ਲ ਹੋਣ ਵਾਲਾ ਪਿ੍ੰਸੀਪਲ ਦਾ ਪਤੀ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 9 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-11 ਦੀ ਪੁਲਿਸ ਨੇ ਵਿਜੀਲੈਂਸ ਦੇ ਇਕ ਇੰਸਪੈਕਟਰ ਦੇ ਘਰ ਜ਼ਬਰਦਸਤੀ ਦਾਖਲ ਤੇ ਉਸ ਦੀ ਪਤਨੀ ਕੋਲੋਂ ਇੰਸਪੈਕਟਰ ਪਤੀ ਬਾਰੇ ਪੁੱਛਗਿੱਛ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫਤਾਰ ਕੀਤਾ ਹੈ | ਉਕਤ ਵਿਅਕਤੀ ਦੀ ਪਛਾਣ ...

ਪੂਰੀ ਖ਼ਬਰ »

ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਵਲੋਂ ਸਾਂਝਾ ਫਰੰਟ ਦੇ ਸੱਦੇ 'ਤੇ ਕੀਤੀ ਜਾ ਰਹੀ ਕਲਮ ਛੋੜ ਨੂੰ ਹਮਾਇਤ

ਐੱਸ. ਏ. ਐੱਸ. ਨਗਰ, 9 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ 'ਤੇ 20 ਤੇ 21 ਮਈ ਨੂੰ ਸਰਕਾਰੀ ਦਫ਼ਤਰਾਂ 'ਚ ਕੀਤੀ ਜਾ ਰਹੀ ਕਲਮ ਛੋੜ ਨੂੰ ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਤੇ ਰਣਬੀਰ ...

ਪੂਰੀ ਖ਼ਬਰ »

ਲਾਪਤਾ ਹੋਈ ਬੱਚੀ ਨੂੰ ਸਦਰ ਪੁਲਿਸ ਨੇ ਬਰਾਮਦ ਕਰ ਕੇ ਕੀਤਾ ਮਾਪਿਆਂ ਦੇ ਹਵਾਲੇ

ਖਰੜ, 9 ਮਈ (ਗੁਰਮੁੱਖ ਸਿੰਘ ਮਾਨ)-ਥਾਣਾ ਸਦਰ ਖਰੜ ਤਹਿਤ ਪੈਂਦੇ ਪਿੰਡ ਖੂਨੀਮਾਜਰਾ ਸਥਿਤ ਅੰਬਿਕਾ ਇਨਕਲੇਵ 'ਚੋਂ ਲਾਪਤਾ ਹੋਈ 8 ਸਾਲਾ ਬੱਚੀ ਆਸ਼ੂ ਨੂੰ ਪੁਲਿਸ ਵਲੋਂ ਲੱਭ ਦੇ ਮਾਪਿਆਂ ਦੇ ਹਵਾਲੇ ਕਰ ਦਿੱਤਾ | ਥਾਣਾ ਸਦਰ ਖਰੜ ਦੇ ਐਸ. ਐਚ. ਓ. ਇੰਸਪੈਕਟਰ ਅਜੀਤਪਾਲ ਸਿੰਘ ...

ਪੂਰੀ ਖ਼ਬਰ »

ਬਿਨਾਂ ਮਾਸਕ ਤੋਂ ਆਉਣ ਜਾਣ ਵਾਲਿਆਂ ਦੇ ਪੁਲਿਸ ਨੇ ਕੱਟੇ ਚਲਾਨ

ਖਰੜ, 9 ਮਈ (ਗੁਰਮੁੱਖ ਸਿੰਘ ਮਾਨ)-ਥਾਣਾ ਸਿਟੀ ਖਰੜ ਵਲੋਂ ਸਰਕਾਰ ਦੀਆਂ ਕੋਵਿਡ ਸਬੰਧੀ ਜਾਰੀ ਹਦਾਇਤਾਂ ਨੂੰ ਲਾਗੂ ਕਰਨ ਲਈ ਪੁਰਾਣੀ ਮੋਰਿੰਡਾ ਸੜਕ 'ਤੇ ਸ਼ਾਮੀ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ | ਸਬ-ਇੰਸਪੈਕਟਰ ਬਲਜੀਤ ਕੌਰ, ਏ. ਐਸ. ਆਈ. ਸੁਰਿੰਦਰ ਸਿੰਘ, ਏ. ...

ਪੂਰੀ ਖ਼ਬਰ »

ਦੇਸ਼ ਵੰਡ ਵੇਲੇ ਉਜੜ ਕੇ ਮੁੜ ਵਸਿਆ ਪਿੰਡ ਮਾਣਕਪੁਰ ਸਰੀਫ਼

ਦਿਲਬਰ ਸਿੰਘ ਖੈਰਪੁਰ 99880-09142 ਪਿਛੋਕੜ-ਵਿਧਾਨ ਸਭਾ ਹਲਕਾ ਖਰੜ ਦਾ ਪਿੰਡ ਮਾਣਕਪੁਰ ਸਰੀਫ਼ ਬਲਾਕ ਮਾਜਰੀ ਤੇ ਥਾਣਾ ਮਾਜਰੀ ਅਧੀਨ 1584 ਏਕੜ ਰਕਬੇ ਦਾ ਮਾਲਕ ਹੈ, ਜਿਸ ਨੰੂ ਦਰਜਨ ਦੇ ਕਰੀਬ ਪਿੰਡਾਂ ਦਾ ਹੱਦ ਬੰਨਾਂ ਲੱਗਦਾ ਹੈ | ਪਿੰਡ ਦਾ ਕਾਫੀ ਰਕਬਾ ਵਕਫ ਬੋਰਡ ਦੇ ...

ਪੂਰੀ ਖ਼ਬਰ »

ਸ਼ੰਭੂ ਬੈਰੀਅਰ ਤੋਂ ਅੱਜ ਵੱਡਾ ਕਾਫਲਾ ਦਿੱਲੀ ਲਈ ਰਵਾਨਾ ਹੋਵਗਾ-ਕੁਲਵੰਤ ਸਿੰਘ ਤਿਰਪੜੀ

ਖਰੜ, 9 ਮਈ (ਗੁਰਮੁੱਖ ਸਿੰਘ ਮਾਨ)-ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਕਿਸਾਨਾਂ ਦਾ ਵੱਡਾ ਕਾਫਲਾ ਟਰੈਕਟਰ-ਟਰਾਲੀਆਂ ਤੇ ਹੋਰ ਵਾਹਨਾਂ ਲਈ 10 ਮਈ ਨੂੰ ਸੰਭੂ ਬਾਰਡਰ ਤੋਂ ਦਿੱਲੀ ਮੋਰਚੇ ਲਈ ਰਵਾਨਾ ਹੋਵੇਗਾ | ਇਹ ਜਾਣਕਾਰੀ ਕਿਸਾਨ ਆਗੂ ਕੁਲਵੰਤ ਸਿੰਘ ਤਿ੍ਪੜੀ ਨੇ ...

ਪੂਰੀ ਖ਼ਬਰ »

ਡੇਰਾਬੱਸੀ ਦੇ ਵਾਰਡ ਨੰ. 14 ਵਿਖੇ ਫੌਗਿੰਗ

ਡੇਰਾਬੱਸੀ, 9 ਮਈ (ਗੁਰਮੀਤ ਸਿੰਘ)-ਨਗਰ ਕੌਂਸਲ ਡੇਰਾਬੱਸੀ ਵਲੋਂ ਸ਼ਹਿਰ ਦੀ ਸਫ਼ਾਈ ਲਈ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ | ਕੋਰੋਨਾ ਮਹਾਂਮਾਰੀ ਨੂੰ ਧਿਆਨ 'ਚ ਰੱਖਦੇ ਹੋਏ ਸਫ਼ਾਈ ਕਰਮਚਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਤੇ ਜੇਕਰ ਸ਼ਹਿਰ ...

ਪੂਰੀ ਖ਼ਬਰ »

107 ਸਾਲਾ ਬਜ਼ੁਰਗ ਬੰਤ ਸਿੰਘ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ

ਮੁੱਲਾਂਪੁਰ ਗਰੀਬਦਾਸ, 9 ਮਈ (ਖੈਰਪੁਰ)-ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਬਣਾਏ ਗਏ ਕਾਲੇ ਖੇਤੀ ਕਾਨੂੰਨਾਂ ਦਾ ਹਰ ਘਰ 'ਚ ਬੱਚੇ ਤੋਂ ਲੈ ਕੇ ਬਜ਼ੁਰਗ ਤੱਕ ਵਿਰੋਧ ਹੋਣ ਲੱਗਾ ਹੈ | ਇਸੇ ਲੜੀ ਤਹਿਤ ਪਿੰਡ ਮਾਣਕਪੁਰ ...

ਪੂਰੀ ਖ਼ਬਰ »

ਅਦਾਲਤੀ ਫ਼ੈਸਲੇ ਤੋਂ ਬਗੈਰ ਕੈਪਟਨ ਸਰਕਾਰ ਮੁੱਲਾਂਪੁਰ ਦੀ ਸ਼ਾਮਲਾਤ ਜ਼ਮੀਨ ਹੜੱਪਣ ਦੇ ਰਾਹ ਤੁਰੀ

ਮੁੱਲਾਂਪੁਰ ਗਰੀਬਦਾਸ, 9 ਮਈ (ਦਿਲਬਰ ਸਿੰਘ ਖੈਰਪੁਰ)-ਪੰਜਾਬ ਵਿਚਲੀ ਕੈਪਟਨ ਸਰਕਾਰ ਕਿਸਾਨ ਹਿਤੈਸ਼ੀ ਨਹੀਂ ਹੈ | ਇਹ ਪ੍ਰਗਟਾਵਾ ਕਰਦਿਆਂ ਕਿਸਾਨ ਆਗੂ ਨਾਇਬ ਸਿੰਘ ਧਾਲੀਵਾਲ, ਸ਼ੇਰ ਸਿੰਘ ਮੱਲ, ਸਤਵੀਰ ਸਿੰਘ ਸੱਤੀ ਤੇ ਹੋਰਨਾਂ ਨੇ ਕਿਹਾ ਕਿ ਸੂਬਾ ਸਰਕਾਰ ਨਿਊ ...

ਪੂਰੀ ਖ਼ਬਰ »

ਪੰਜਾਬ ਦੇ ਕਿਸਾਨ ਅੱਜ ਹਰਿਆਣਾ ਦੇ ਮੁੱਖ ਮੰਤਰੀ ਦਾ ਹੰਕਾਰ ਤੋੜ ਦੇਣਗੇ-ਕਿਸਾਨ ਆਗੂ

ਖਰੜ, 9 ਮਈ (ਗੁਰਮੁੱਖ ਸਿੰਘ ਮਾਨ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਖਰੜ ਖੇਤਰ ਦੇ ਕਿਸਾਨਾਂ ਵਲੋਂ ਭਾਗੋਮਾਜਰਾ ਟੋਲ ਪਲਾਜ਼ਾ 'ਤੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਕਿਸਾਨ ਆਗੂ ਮੇਹਰ ਸਿੰਘ ਥੇੜੀ ਨੇ ਕਿਹਾ ਕਿ 10 ਮਈ ਨੂੰ ਸ਼ੰਭੂ ਬੈਰੀਅਰ ਤੋਂ ਮੁਹਾਲੀ, ਸ੍ਰੀ ...

ਪੂਰੀ ਖ਼ਬਰ »

ਫੇਜ਼-9 ਵਿਖੇ ਸੀਵਰੇਜ ਦੀ ਨਿਕਾਸੀ ਦਾ ਕੰਮ ਸ਼ੁਰੂ ਕਰਵਾਇਆ

ਐੱਸ. ਏ. ਐੱਸ. ਨਗਰ, 9 ਮਈ (ਕੇ. ਐੱਸ. ਰਾਣਾ)-ਸਥਾਨਕ ਵਾ. ਨੰ. 14 ਤੋਂ ਕੌਂਸਲਰ ਕਮਲਪ੍ਰੀਤ ਸਿੰਘ ਬੰਨੀ ਵਲੋਂ ਫੇਜ਼-9 ਵਿਖੇ ਸੀਵਰੇਜ ਦੀ ਨਿਕਾਸੀ ਦਾ ਕੰਮ ਆਰੰਭ ਕਰਵਾਇਆ ਗਿਆ | ਇਸ ਮੌਕੇ ਉਨ੍ਹਾਂ ਨਾਲ ਕਾਂਗਰਸੀ ਆਗੂ ਅਨਿਲ ਆਨੰਦ ਤੇ ਅੰਮਿ੍ਤਪਾਲ ਵੀ ਹਾਜ਼ਰ ਸਨ | ਇਸ ਮੌਕੇ ...

ਪੂਰੀ ਖ਼ਬਰ »

ਵਪਾਰ ਮੰਡਲ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਤੇ ਡੀ. ਐਸ. ਪੀ. ਦਾ ਸਨਮਾਨ

ਐੱਸ. ਏ. ਐੱਸ. ਨਗਰ, 9 ਮਈ (ਕੇ. ਐੱਸ. ਰਾਣਾ)-ਵਪਾਰ ਮੰਡਲ ਮੁਹਾਲੀ ਦੇ ਵਫ਼ਦ ਵਲੋਂ ਪ੍ਰਧਾਨ ਵਿਨੀਤ ਵਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਤੇ ਡੀ. ਐਸ. ਪੀ. ਸਿਟੀ-1 ਗੁਰਸ਼ੇਰ ਸਿੰਘ ਨਾਲ ਮੁਲਾਕਾਤ ਕਰਦਿਆਂ ਵਪਾਰੀਆਂ ਦੇ ਹੱਕ ਵਿਚ ਕੀਤੀ ਗਈ ਚਾਰਾਜ਼ੋਈ ...

ਪੂਰੀ ਖ਼ਬਰ »

ਖਾਨਪੁਰ ਦੇ ਨੌਜਵਾਨਾਂ ਦੇ ਜਜ਼ਬੇ ਨੂੰ ਸਲਾਮ ਕਰਦਾ-ਕੁਲਵੀਰ ਸਿੰਘ ਮੁਸ਼ਕਾਬਾਦ

ਖਰੜ, 9 ਮਈ (ਮਾਨ)-ਮੈਂ ਉਨ੍ਹਾਂ ਸਾਰੇ ਨੌਜਵਾਨਾਂ ਦੇ ਜਜ਼ਬੇ ਤੇ ਕਿਰਤ ਨੂੰ ਸਲਾਮ ਕਰਦਾ ਹਾਂ ਜੋ ਕਿ ਹਰ ਸਨਿਚਰਵਾਰ ਨੂੰ ਭਾਗੋਮਾਜਰਾ ਦੇ ਟੋਲ ਪਲਾਜ਼ਾ 'ਤੇ ਹਰ ਆਉਣ-ਜਾਣ ਵਾਲੇ ਵਾਹਨ 'ਤੇ ਕਿਸਾਨੀ ਸੰਘਰਸ਼ ਦੇ ਸਟਿੱਕਰ ਲਗਾ ਕੇ ਲੋਕਾਂ ਨੂੰ ਕਿਸਾਨੀ ਸੰਘਰਸ਼ ਲਈ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਸਹਿਯੋਗ ਨਾਲ ਪੰਚਾਇਤ ਨੇ ਪਿੰਡ ਭੜੌਜੀਆਂ ਨੂੰ ਸੈਨੀਟਾਈਜ਼ ਕਰਵਾਇਆ

ਮੁੱਲਾਂਪੁਰ ਗਰੀਬਦਾਸ, 9 ਮਈ (ਖੈਰਪੁਰ)-ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ ਪਿੰਡ ਪੱਧਰ 'ਤੇ ਸਿਹਤ ਵਿਭਾਗ ਹਰਕਤ 'ਚ ਆ ਗਿਆ ਹੈ | ਸਰਕਾਰੀ ਹਸਪਤਾਲ ਬੂਥਗੜ੍ਹ ਦੇ ਐਸ. ਐਮ. ਓ. ਡਾ: ਜਸਕਿਰਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਭੜੌਜੀਆਂ ਵਿਖੇ ਸਰਪੰਚ ਰਜਿੰਦਰ ਸਿੰਘ ਤੇ ਪੰਚਾਇਤ ਮੈਂਬਰਾਂ ਵਲੋਂ ਸਮੁੱਚੇ ਗਲੀਆਂ-ਮੁਹੱਲਿਆਂ ਨੂੰ ਸੈਨੀਟਾਈਜ਼ ਕਰਵਾਇਆ ਗਿਆ | ਇਸ ਮੌਕੇ ਸਿਹਤ ਵਿਭਾਗ ਦੀ ਟੀਮ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਕੋਰੋਨਾ ਸਬੰਧੀ ਸਰਕਾਰ ਵਲੋਂ ਜਾਰੀ ਸਾਵਧਾਨੀਆਂ ਦਾ ਧਿਆਨ ਰੱਖ ਕੇ ਅਸੀਂ ਆਪਣਾ ਤੇ ਪਰਿਵਾਰ ਦਾ ਇਸ ਭਿਆਨਕ ਲਾਗ ਤੋਂ ਬਚਾਅ ਕਰ ਸਕਦੇ ਹਾਂ | ਉਨ੍ਹਾਂ ਕਿਹਾ ਕਿ ਕੋਵਿਡ ਵੈਕਸੀਨ ਵੀ ਇਸ ਮਹਾਂਮਾਰੀ ਤੋਂ ਬਚਾਅ 'ਚ ਕਾਰਗਰ ਸਾਬਿਤ ਹੋ ਰਹੀ ਹੈ, ਇਸ ਲਈ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ | ਇਸ ਮੌਕੇ ਪੈਰਾ ਮੈਡੀਕਲ ਸਟਾਫ਼ ਸਮੇਤ ਹੈਲਥ ਸੁਪਰਵਾਈਜ਼ਰ ਭੁਪਿੰਦਰ ਸਿੰਘ, ਜਤਿੰਦਰ ਸਿੰਘ, ਪੰਚ ਸੁਖਜਿੰਦਰ ਕੌਰ, ਰਾਜ ਰਾਣੀ, ਭੁਪਿੰਦਰ ਸਿੰਘ, ਗੁਰਵਿੰਦਰ ਕੌਰ ਤੇ ਗਗਨਦੀਪ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸਾਬਕਾ ਮੰਤਰੀ ਕੰਗ ਨੇ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਕੰਮ ਸ਼ੁਰੂ ਕਰਵਾਇਆ

ਮੁੱਲਾਂਪੁਰ ਗਰੀਬਦਾਸ, 9 ਮਈ (ਖੈਰਪੁਰ)-ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਪਿੰਡ ਫ਼ਤਿਹਪੁਰ ਸਿਆਲਬਾ ਵਿਖੇ ਪੀਣ ਵਾਲੇ ਪਾਣੀ ਦੇ ਨਵੇਂ ਲੱਗਣ ਵਾਲੇ ਟਿਊਬਵੈੱਲ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਸਾਬਕਾ ਮੰਤਰੀ ਕੰਗ ਨੇ ਕਿਹਾ ਕਿ ਪਿੰਡ 'ਚ ਪੀਣ ...

ਪੂਰੀ ਖ਼ਬਰ »

ਉਸਾਰੀ ਕਿਰਤੀਆਂ ਦੇ ਕੋਵਿਡ ਟੀਕਾਕਰਨ ਲਈ ਸਹਾਇਕ ਕਿਰਤ ਕਮਿਸ਼ਨਰ ਨੂੰ ਨੋਡਲ ਅਫ਼ਸਰ ਲਗਾਇਆ

ਐੱਸ. ਏ. ਐੱਸ. ਨਗਰ, 9 ਮਈ (ਕੇ. ਐੱਸ. ਰਾਣਾ)-ਕੋਰੋਨਾ ਮਹਾਂਮਾਰੀ ਦੇ ਕੇਸਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਜ਼ਿਲ੍ਹਾ ਮੁਹਾਲੀ ਦੀ ਹਦੂਦ ਅੰਦਰ ਉਦਯੋਗਾਂ ਤੇ ਪ੍ਰਾਜੈਕਟਾਂ 'ਚ ਕੰਮ ਕਰ ਰਹੇ ਉਸਾਰੀ ਕਿਰਤੀਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਕੋਵਿਡ-19 ਦਾ ...

ਪੂਰੀ ਖ਼ਬਰ »

ਚੋਲਟਾਂ ਕਲਾਂ 'ਚ ਮਨਾਇਆ ਮਹਾਰਾਣਾ ਪ੍ਰਤਾਪ ਦਾ ਜਨਮ ਦਿਹਾੜਾ

ਖਰੜ, 9 ਮਈ (ਗੁਰਮੁੱਖ ਸਿੰਘ ਮਾਨ)-ਪਿੰਡ ਚੋਲਟਾਂ ਕਲਾਂ ਦੇ ਵਸਨੀਕਾਂ ਵਲੋਂ ਮਹਾਰਾਣਾ ਪ੍ਰਤਾਪ ਦਾ ਜਨਮ ਦਿਹਾੜਾ ਮਨਾਇਆ ਤੇ ਮਹਾਰਾਣਾ ਪ੍ਰਤਾਪ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਟ ਕਰ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਸਮਾਜ ਸੇਵੀ ਆਗੂ ਨਰਿੰਦਰ ਰਾਣਾ ...

ਪੂਰੀ ਖ਼ਬਰ »

ਹਰਿਆਣਾ 'ਚ ਡੋਰ-ਟੂ-ਡੋਰ ਆਕਸੀਜਨ ਸਿਲੰਡਰ ਰੀਫਿਲ ਦੀ ਮਿਲੇਗੀ ਸਹੂਲਤ

ਚੰਡੀਗੜ੍ਹ, 9 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ 'ਚ ਲੋਕਾਂ ਨੂੰ ਡੋਰ-ਟੂ-ਡੋਰ ਆਕਸੀਜਨ ਸਿਲੰਡਰ ਰੀਫਿਲ ਦੀ ਸਹੂਲਤ ਮਹੁੱਈਆ ਕਰਵਾਈ ਜਾਵੇਗੀ | ਇਸ ਲਈ ਮਰੀਜ਼ ਜਾਂ ਉਸ ਦੇ ਪਰਿਵਾਰਕ ਮੈਂਬਰ ਨੂੰ ਆਨਲਾਈਨ ਬਿਨੈ ਕਰਨਾ ਹੋਵੇਗਾ | ਮੁੱਖ ਮੰਤਰੀ ਮਨੋਹਰ ਲਾਲ ਦੇ ਵਧੀਕ ...

ਪੂਰੀ ਖ਼ਬਰ »

ਕਿਸਾਨ ਘਬਰਾਉਣ ਨਹੀਂ, ਕਣਕ ਖਰੀਦਾਂਗੇ-ਚੌਟਾਲਾ

ਚੰਡੀਗੜ੍ਹ, 9 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਿਯੰਤ ਚੌਟਾਲਾ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਘਬਰਾਉਣ ਦੀ ਲੋਂੜ ਨਹੀਂ ਹੈ, ਤਾਂਲਬੰਦੀ ਤੋਂ ਬਾਅਦ ਉਨ੍ਹਾਂ ਦੀ ਬਕਾਇਆ ਕਣਕ ਦੀ ਖਰੀਦ ਕੀਤੀ ਜਾਵੇਗੀ | ਡਿਪਟੀ ਮੁੱਖ ਮੰਤਰੀ ਇਹ ...

ਪੂਰੀ ਖ਼ਬਰ »

ਬਿਆਨਬਾਜ਼ੀ ਛੱਡ ਕੇ ਸਖ਼ਤ ਫ਼ੈਸਲਾ ਲੈਣ ਕਾਂਗਰਸੀ ਆਗੂ-ਸੰਧਵਾਂ

ਚੰਡੀਗੜ੍ਹ, 9 ਮਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਤੇ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਦੋ ਸਿੱਖਾਂ ਦੇ ਕਤਲ ਦੇ ਮਾਮਲੇ 'ਚ ਪੰਜਾਬ ਦੇ ਕਾਂਗਰਸੀ ਆਗੂ ਕੇਵਲ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਰਾਸ਼ਨ ਦੇ ਬੈਗ ਵੰਡਣੇ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ-ਗਾਂਧੀ

ਖਰੜ, 9 ਮਈ (ਗੁਰਮੁੱਖ ਸਿੰਘ ਮਾਨ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ 1 ਕਰੋੜ 41 ਲੱਖ ਲੋਕਾਂ ਨੂੰ ਰਾਸ਼ਨ ਬੈਗ ਵੰਡੇ ਜਾ ਰਹੇ ਹਨ, ਜੋ ਕਿ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ | ਇਹ ਪ੍ਰਗਟਾਵਾ ਕਰਦਿਆਂ ਪਿੰਡ ਘੜੂੰਆਂ ਦੇ ...

ਪੂਰੀ ਖ਼ਬਰ »

ਦੀ ਘੜੂੰਆਂ ਖੇਤੀਬਾੜੀ ਸਹਿਕਾਰੀ ਸਭਾ ਦੇ ਸਕੱਤਰ ਮਨਜੀਤ ਸਿੰਘ ਸੇਵਾ-ਮੁਕਤ

ਖਰੜ, 9 ਮਈ (ਗੁਰਮੁੱਖ ਸਿੰਘ ਮਾਨ)-ਦੀ ਘੜੂੰਆਂ ਖੇਤੀਬਾੜੀ ਸਹਿਕਾਰੀ ਸਭਾ ਦੇ ਸਕੱਤਰ ਮਨਜੀਤ ਸਿੰਘ 35 ਸਾਲਾਂ ਦੀ ਸੇਵਾ ਉਪਰੰਤ ਸੇਵਾ-ਮੁਕਤ ਹੋ ਗਏ | ਇਸ ਮੌਕੇ ਮਾਰਕਫੈੱਡ ਦੇ ਡਾਇਰੈਕਟਰ ਸਰਬਜੀਤ ਸਿੰਘ ਗੋਲਾ ਤੇ ਮਿਲਕ ਪਲਾਂਟ ਮੁਹਾਲੀ ਦੇ ਸਾਬਕਾ ਡਾਇਰੈਕਟਰ ਮਲਕੀਅਤ ...

ਪੂਰੀ ਖ਼ਬਰ »

ਕੈਂਪ ਦੌਰਾਨ ਲੋਕਾਂ ਨੇ ਕੋਰੋਨਾ ਮਹਾਂਮਾਰੀ ਤੋਂ ਬਚਾਓ ਹਿੱਤ ਲਗਵਾਏ ਟੀਕੇ

ਖਰੜ, 9 ਮਈ (ਜੰਡਪੁਰੀ)-ਗੁਰਦੁਆਰਾ ਦਸਮੇਸ਼ ਨਗਰ ਖਰੜ ਵਿਖੇ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ | ਇਸ ਮੌਕੇ ਲੋਕਾਂ ਵਲੋਂ ਕੈਂਪ ਦਾ ਪ੍ਰਬੰਧ ਕਰਨ ਬਦਲੇ ਵਾ. ਨੰ. 5 ਦੀ ਕੌਂਸਲਰ ਬੀਬੀ ਪਰਮਜੀਤ ਕੌਰ ਘੜੂੰਆਂ ਦੀ ਸ਼ਲਾਘਾ ਵੀ ਕੀਤੀ ਗਈ | ਇਸ ਮੌਕੇ ਵਾ. ਨੰ. 5 ਦੀ ਪਾਲਮ ਇਨਕਲੇਵ ...

ਪੂਰੀ ਖ਼ਬਰ »

ਜ਼ੀਰਕਪੁਰ 'ਚ ਲੱਗੇ ਕੋਰੋਨਾ ਵੈਕਸੀਨੇਸ਼ਨ ਕੈਂਪ

ਜ਼ੀਰਕਪੁਰ, 9 ਮਈ (ਹੈਪੀ ਪੰਡਵਾਲਾ)-ਬੀਤੇ ਕਈ ਦਿਨਾਂ ਤੋਂ ਸਿਹਤ ਵਿਭਾਗ ਵਲੋਂ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਕੋਰੋਨਾ ਵੈਕਸੀਨੇਸ਼ਨ ਕੈਂਪ ਲਾਏ ਜਾ ਰਹੇ ਹਨ | ਵਿਭਾਗ ਵਲੋਂ ਢਕੌਲੀ, ਪੀਰਮੁਛੱਲਾ, ਬਲਟਾਣਾ ਆਦਿ ਸਮੇਤ ਹੋਰ ਕਈ ਸੁਸਾਇਟੀਆਂ 'ਚ ਲੋਕਾਂ ਨੂੰ ਵੈਕਸੀਨੇਸ਼ਨ ...

ਪੂਰੀ ਖ਼ਬਰ »

ਟੀ. ਐਮ. ਸੀ. ਨੇ ਜਗਦੀਪ ਸਿੰਘ ਨੂੰ ਲਗਾਇਆ ਹਲਕਾ ਬਸੀ ਪਠਾਣਾਂ ਦੇ ਇੰਚਾਰਜ

ਖਰੜ, 9 ਮਈ (ਜੰਡਪੁਰੀ)-ਤਿ੍ਣਾਮੂਲ ਕਾਂਗਰਸ ਕਮੇਟੀ ਵਲੋਂ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਜਗਦੀਪ ਸਿੰਘ ਨੂੰ ਹਲਕਾ ਬੱਸੀ ਪਠਾਣਾਂ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਇਸ ਸਬੰਧੀ ਸੂਬਾ ਪ੍ਰਧਾਨ ਮਨਜੀਤ ਸਿੰਘ ਮੋਹਾਲੀ ਨੇ ਦੱਸਿਆ ਕਿ ਹੋਰ ਵੀ ਰਹਿੰਦੀਆਂ ਟੀ. ਐਮ. ...

ਪੂਰੀ ਖ਼ਬਰ »

ਮਮਤਾ ਬੈਨਰਜੀ ਜੂਨ ਮਹੀਨੇ 'ਚ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਆਉਣਗੇ-ਸੂਬਾ ਪ੍ਰਧਾਨ

ਖਰੜ, 9 ਮਈ (ਜੰਡਪੁਰੀ)-ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੂਨ ਮਹੀਨੇ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣਗੇ | ਇਸ ਸਬੰਧੀ ਤਿ੍ਣਮੂਲ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਮੁਹਾਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ 'ਚ ਮਾਂ ਦਿਵਸ ਮਨਾਇਆ

ਲਾਲੜੂ, 9 ਮਈ (ਰਾਜਬੀਰ ਸਿੰਘ)-ਮਾਂ ਦੁਨੀਆ ਦੀ ਸਭ ਤੋਂ ਵੱਡੀ ਹਸਤੀ ਹੁੰਦੀ ਹੈ ਤੇ ਮਾਂ ਨੂੰ ਪ੍ਰਣਾਮ ਕਰਦਿਆਂ ਅੱਜ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਵਲੋਂ ਆਨਲਾਈਨ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਚਾਰਟ ਮੇਕਿੰਗ ਤੇ ...

ਪੂਰੀ ਖ਼ਬਰ »

ਖੇੜਾ 'ਚ ਕਿਸਾਨ ਯੂਨੀਅਨ ਕਾਦੀਆ ਆਗੂਆਂ ਦੀ ਮੀਟਿੰਗ

ਮਾਜਰੀ, 9 ਮਈ (ਕੁਲਵੰਤ ਸਿੰਘ ਧੀਮਾਨ)-ਪਿੰਡ ਖੇੜਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਨੇ ਕਿਸਾਨਾਂ ਨਾਲ ਕੀਤੀ ਮੀਟਿੰਗ ਦੌਰਾਨ ਪਿਛਲੇ 6 ਮਹੀਨਿਆਂ ਤੋਂ ਲਗਾਤਾਰ ਚੱਲ ਰਹੇ ਕਿਸਾਨੀ ਅੰਦੋਲਨ ਸਬੰਧੀ ਵਿਚਾਰ ਵਿਟਾਦਰਾਂ ਕੀਤਾ ਗਿਆ ਤੇ ਬੜੌਦੀ ਟੋਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX