ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਅੰਮ੍ਰਿਤਸਰ / ਦਿਹਾਤੀ

ਬਾਰਸ਼ ਕਾਰਨ ਮੰਡੀਆਂ ਵਿਚ ਖੁੱਲ੍ਹੇ ਅਸਮਾਨ ਹੇਠਾਂ ਪਈ ਲੱਖਾਂ ਕੁਇੰਟਲ ਕਣਕ ਭਿੱਜੀ

ਅਜਨਾਲਾ, 9 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਅੱਜ ਦੁਪਹਿਰ ਤੋਂ ਬਾਅਦ ਹੋਈ ਭਰਵੀਂ ਬਾਰਸ਼ ਅਤੇ ਗੜੇ੍ਹਮਾਰੀ ਕਾਰਨ ਜਿੱਥੇ ਆਮ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਉੱਥੇ ਹੀ ਮੰਡੀਆਂ ਵਿਚ ਖੁੱਲ੍ਹੇ ਅਸਮਾਨ ਹੇਠਾਂ ਪਈ ਲੱਖਾਂ ਕੁਇੰਟਲ ਭਿੱਜ ਜਾਣ ਕਾਰਨ ਕਿਸਾਨਾਂ ਤੇ ਆੜ੍ਹਤੀਆਂ ਦੇ ਚਿਹਰਿਆਂ 'ਤੇ ਚਿੰਤਾ ਸਾਫ ਦਿਖਾਈ ਦਿੱਤੀ | ਦਾਣਾ ਮੰਡੀ ਅਜਨਾਲਾ 'ਚ ਲੱਖਾਂ ਕੁਇੰਟਲ ਵਿਕੀ ਅਤੇ ਅਣਵਿਕੀ ਕਣਕ ਭਿੱਜ ਜਾਣ ਕਾਰਨ ਆੜ੍ਹਤੀ ਪ੍ਰੇਸ਼ਾਨ ਨਜ਼ਰ ਆਏ | ਆੜ੍ਹਤੀ ਯੂਨੀਅਨ ਅਜਨਾਲਾ ਦੇ ਪ੍ਰਧਾਨ ਗੁਰਦੇਵ ਸਿੰਘ ਨਿੱਝਰ ਅਤੇ ਆੜ੍ਹਤੀ ਮਨਜੀਤ ਸਿੰਘ ਬਾਠ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਵਾਰ ਪਹਿਲਾਂ ਹੋਈ ਬੇਮੌਸਮੀ ਬਾਰਿਸ਼ ਕਾਰਨ ਇਕਦਮ ਕਣਕ ਮੰਡੀਆਂ ਵਿਚ ਆ ਗਈ ਸੀ ਪਰ ਕਣਕ ਦੀ ਖ਼ਰੀਦ ਢਿੱਲੀ ਰਫ਼ਤਾਰ ਨਾਲ ਹੋਣ ਕਾਰਨ ਕਾਫੀ ਕਣਕ ਮੰਡੀ ਵਿਚ ਪਈ ਹੈ ਅਤੇ ਜੋ ਕਣਕ ਸਰਕਾਰ ਵਲੋਂ ਖਰੀਦੀ ਵੀ ਗਈ ਹੈ ਉਸ ਦੀ ਸਹੀ ਢੰਗ ਨਾਲ ਲਿਫ਼ਟਿੰਗ ਨਾ ਹੋਣ ਕਾਰਨ ਬੋਰੀਆਂ ਮੰਡੀ ਵਿਚ ਹੀ ਪਈਆਂ ਹਨ ਜਿਸਨੂੰ ਉਹ ਤਰਪਾਲਾਂ ਨਾਲ ਢੱਕ ਕੇ ਸੰਭਾਲ ਰਹੇ ਹਨ | ਉਨ੍ਹਾਂ ਸਰਕਾਰ ਅਤੇ ਖ਼ਰੀਦ ਏਜੰਸੀਆਂ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਅਜਨਾਲਾ ਮੰਡੀ ਵਿਚ ਆਈ ਕਣਕ ਦੀ ਖ਼ਰੀਦ ਸਹੀ ਢੰਗ ਨਾਲ ਕਰਕੇ ਮੰਡੀ ਵਿਚ ਖਰੀਦੀ ਕਣਕ ਦੀ ਲਿਫ਼ਟਿੰਗ ਤੁਰੰਤ ਕਰਵਾਈ ਜਾਵੇ | ਉਧਰ ਕੁੱਝ ਆੜ੍ਹਤੀਆਂ ਨੇ ਨਾਮ ਨਾ ਛਾਪਣ ਦੀ ਸ਼ਰਤ 'ਤੇ ਦੱਸਿਆ ਕਿ ਅਸੀਂ ਆਪਣੇ ਪੱਧਰ 'ਤੇ ਸੰਦਾਂ ਦਾ ਪ੍ਰਬੰਧ ਕਰਕੇ ਕਣਕ ਢੋਅ ਰਹੇ ਹਾਂ ਅਤੇ ਜੇਕਰ ਟਰੱਕ ਤੇ ਕਣਕ ਭੇਜਦੇ ਹਾਂ ਤਾਂ 2 ਰੁਪਏ ਪ੍ਰਤੀ ਤੋੜੇ ਦੇ ਹਿਸਾਬ ਨਾਲ ਪੈਸੇ ਦੇਣੇ ਪੈਂਦੇ ਹਨ |
ਅਜਨਾਲਾ ਮੰਡੀ ਵਿਚ ਹੁਣ ਤੱਕ 294295 ਕੁਇੰਟਲ ਕਣਕ ਦੀ ਹੋਈ ਖਰੀਦ¸ਸਕੱਤਰ ਭੁੱਲਰ
ਮਾਰਕੀਟ ਕਮੇਟੀ ਅਜਨਾਲਾ ਦੇ ਸਕੱਤਰ ਹਰਪ੍ਰੀਤ ਸਿੰਘ ਭੁੱਲਰ ਅਤੇ ਮੰਡੀ ਸੁਪਰਵਾਈਜ਼ਰ ਕਾਬਲ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਾਣਾ ਮੰਡੀ ਅਜਨਾਲਾ ਵਿਚ ਹੁਣ ਤੱਕ ਖ਼ਰੀਦ ਏਜੰਸੀ ਵੇਅਰ ਹਾਊਸ ਵਲੋਂ 79300 ਕੁਇੰਟਲ, ਪਨਸਪ ਵਲੋਂ 82367.50 ਕੁਇੰਟਲ, ਮਾਰਕਫੈੱਡ ਵਲੋਂ 75676 ਕੁਇੰਟਲ ਅਤੇ ਐਫ. ਸੀ. ਆਈ. ਵਲੋਂ 56952.50 ਕੁਇੰਟਲ ਕੁੱਲ 294295 ਕੁਇੰਟਲ ਕਣਕ ਦੀ ਖ਼ਰੀਦ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਮੰਡੀ ਵਿਚ ਆਈ ਕਣਕ ਦੀ ਸੰਭਾਲ ਦਾ ਪ੍ਰਬੰਧ ਸਬੰਧਤ ਆੜ੍ਹਤੀ ਵਲੋਂ ਕਰਨਾ ਹੁੰਦਾ ਹੈ ਇਸ ਲਈ ਸਾਰੇ ਆੜ੍ਹਤੀਆਂ ਨੂੰ ਹਦਾਇਤ ਕੀਤੀ ਗਈ ਹੈ ਬਾਰਸ਼ ਨਾਲ ਕਣਕ ਦੇ ਹੋਣ ਵਾਲੇ ਨੁਕਸਾਨ ਦੇ ਬਚਾਅ ਲਈ ਤਰਪਾਲਾਂ ਦਾ ਪ੍ਰਬੰਧ ਕਰਕੇ ਵਿਕੀ ਅਤੇ ਅਣਵਿਕੀ ਕਣਕ ਨੂੰ ਢੱਕਿਆ ਜਾਵੇ |

ਖ਼ਬਰ ਸ਼ੇਅਰ ਕਰੋ

 

ਪੁਲਿਸ ਵਲੋਂ ਦੁਕਾਨਦਾਰਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਨਾ ਕੀਤਾ ਤਾਂ ਜਥੇਬੰਦੀ ਸੰਘਰਸ਼ ਲਈ ਮਜ਼ਬੂਰ ਹੋਵੇਗੀ- ਆਗੂ

ਗੱਗੋਮਾਹਲ, 9 ਮਈ (ਬਲਵਿੰਦਰ ਸਿੰਘ ਸੰਧੂ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਛੋਟੇ ਦੁਕਾਨਦਾਰਾਂ ਖਿਲਾਫ ਲਗਾਈਆ ਬੇਲੋੜੀਆ ਪਾਬੰਦੀਆ ਦੇ ਵਿਰੋਧ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਇਕਾਈ ਅਵਾਣ ਦੇ ਪ੍ਰਧਾਨ ਚਰਨਜੀਤ ਸਿੰਘ ਦੀ ਅਗਵਾਈ ਹੇਠ ਦੁਕਾਨਦਾਰਾਂ, ...

ਪੂਰੀ ਖ਼ਬਰ »

ਡੀ. ਐਸ. ਪੀ. ਬਾਬਾ ਬਕਾਲਾ ਵਲੋਂ ਦੁਕਾਨਦਾਰਾਂ ਨੂੰ ਦੁਕਾਨਾਂ ਵਾਰੀ ਅਨੁਸਾਰ ਖੋਲ੍ਹਣ ਦੇ ਨਿਰਦੇਸ਼

ਸਠਿਆਲਾ, 9 ਮਈ (ਸਫਰੀ)-ਡੀ. ਐਸ. ਪੀ. ਬਾਬਾ ਬਕਾਲਾ ਵਲੋਂ ਦੁਕਾਨਦਾਰਾਂ ਨੂੰ ਵਾਰੀ ਅਨੁਸਾਰ ਦੁਕਾਨਾਂ ਖੋਲ੍ਹਣ ਦੇ ਨਿਰਦੇਸ਼ ਦਿੱਤੇ ਗਏ ਹਨ | ਇਸ ਬਾਰੇ ਪੁਲਿਸ ਚੌਕੀ ਸਠਿਆਲਾ ਦੇ ਇੰਚਾਰਜ ਹਰਦੀਪ ਸਿੰਘ ਨੇ ਦੁਕਾਨਦਾਰਾਂ ਨਾਲ ਮੀਟਿੰਗ ਕਰਨ ਉਪਰੰਤ ਦੱਸਿਆ ਕਿ ਡੀ. ਐਸ. ਪੀ. ...

ਪੂਰੀ ਖ਼ਬਰ »

ਸਮਾਜ ਭਲਾਈ ਸੰਸਥਾ ਪੰਜਾਬ ਨੇ ਰੁੱਖ ਲਗਾਓ, ਵਾਤਾਵਰਨ ਬਚਾਓ ਮੁਹਿੰਮ ਦੀ ਕੀਤੀ ਸ਼ੁਰੂਆਤ

ਮਜੀਠਾ, 9 ਮਈ (ਸਹਿਮੀ)- ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ ਨੌਜਵਾਨ ਸ਼ਕਤੀ, ਲੋਕ ਅਤੇ ਸਮਾਜ ਭਲਾਈ ਸੰਸਥਾਂ ਪੰਜਾਬ ਵਲੋ ਸ਼ੁਰੂ ਕੀਤੀ ਗਈ ਮੁਹਿੰਮ 'ਰੁੱਖ ਲਗਾਓ ਵਾਤਾਵਰਨ ਬਚਾਓ' ਤਹਿਤ ਅੱਜ ਕਸਬਾ ਮਜੀਠਾ ਵਿਖੇ 200 ਰੁੱਖ ਲਗਾਏ ਗਏ | ਇਸ ਮੁਹਿੰਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਕਿਸਾਨ ਨਾਲ ਕੰਮ ਕਰਦੇ ਵਿਅਕਤੀ ਦੀ ਮੌਤ

ਅਜਨਾਲਾ, 9 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਪਿੰਡ ਡੱਲਾ ਰਾਜਪੂਤਾਂ ਵਿਖੇ ਇਕ ਕਿਸਾਨ ਨਾਲ ਕੰਮ ਕਰਦੇ ਗੂੰਗੇ ਬੋਲੇ ਵਿਅਕਤੀ ਦੀ ਮੌਤ ਹੋ ਜਾਣ ਤੋਂ ਬਾਅਦ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਉਸ ਦੀ ਮਿ੍ਤਕ ਦੇਹ ਨੂੰ ਪਹਿਚਾਣ ਲਈ ਸਿਵਲ ਹਸਪਤਾਲ ਅਜਨਾਲਾ ਦੇ ਪੋਸਟ ...

ਪੂਰੀ ਖ਼ਬਰ »

ਅਗਾਮੀ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਨੂੰ ਬੁਰੀ ਤਰ੍ਹਾਂ ਹਾਰ ਦਾ ਮੂੰਹ ਵੇਖਣਾ ਪਵੇਗਾ- ਰੰਧਾਵਾ

ਰਮਦਾਸ, 9 ਮਈ (ਜਸਵੰਤ ਸਿੰਘ ਵਾਹਲਾ)-ਪੰਜਾਬ ਦੇ ਲੋਕ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਇੰਨੇ ਤੰਗ ਆ ਚੁੱਕੇ ਹਨ ਕਿ 2022 ਵਿਚ ਹੋਣ ਜਾ ਰਹੀਆਂ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਮੂੰਹ ਦੀ ਖਾਣੀ ਪਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਅਜਨਾਲਾ 'ਚ ਅੱਜ ਤੋਂ ਸੱਜਾ-ਖੱਬਾ ਫਾਰਮੂਲੇ ਤਹਿਤ ਖੁੱਲ੍ਹਣਗੀਆਂ ਦੁਕਾਨਾਂ

ਅਜਨਾਲਾ, 9 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦੇ ਚੱਲ ਰਹੇ ਪ੍ਰਕੋਪ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਕੀਤੀ ਸਖ਼ਤੀ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਹੁਕਮਾ ਤਹਿਤ 10 ਮਈ ਤੋਂ ਅਜਨਾਲਾ ਦੀਆਂ ਦੁਕਾਨਾਂ ਸੱਜਾ-ਖੱਬਾ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਬੱਲ ਦੀ ਮੌਤ 'ਤੇ ਕੀਤਾ ਦੁੱਖ ਪ੍ਰਗਟ

ਸਠਿਆਲਾ, 9 ਮਈ (ਸਫਰੀ)-ਕਸਬਾ ਸਠਿਆਲਾ ਦੇ ਪ੍ਰੋ: ਬਲਜਿੰਦਰ ਸਿੰਘ ਬੱਲ ਤੇ ਇਕਬਾਲ ਸਿੰਘ ਬੱਲ ਦੇ ਸਤਿਕਾਰਯੋਗ ਪਿਤਾ ਸੇਵਾ ਮੁਕਤ ਖੇਡ ਅਫਸਰ ਤੇ ਸੂਬੇਦਾਰ ਜੋਗਿੰਦਰ ਸਿੰਘ ਬੱਲ ਦੀ ਬੇਵਕਤੀ ਮੌਤ 'ਤੇ ਹਿਊਨਮੈਨਟੀ ਪ੍ਰੈਸ ਆਰਗੇਨਾਈਜੇਸ਼ਨ ਦੇ ਸੰਸਥਾਪਕ ਡਾ: ਕੇ. ਐਸ. ...

ਪੂਰੀ ਖ਼ਬਰ »

ਪੱਛੜੀਆਂ ਸ਼੍ਰੇਣੀਆਂ ਭਾਈਚਾਰੇ ਦੀ ਕੌਮੀ ਪੱਧਰੀ ਵਰਚੂਅਲ ਮੀਟਿੰਗ 'ਚ ਅਹਿਮ ਵਿਚਾਰਾਂ ਹੋਈਆਂ-ਡਾ: ਗੁਰਮੇਜ ਸਿੰਘ ਮਠਾੜੂ

ਅਜਨਾਲਾ, 9 ਮਈ (ਐਸ. ਪ੍ਰਸ਼ੋਤਮ)-ਪੱਛੜੀਆਂ ਸ਼੍ਰੇਣੀਆਂ ਭਾਈਚਾਰੇ ਦੀ ਹੋਈ ਕੌਮੀ ਵਰਚੂਅਲ ਮੀਟਿੰਗ ਉਪਰੰਤ ਇਥੇ ਜਾਣਕਾਰੀ ਦਿੰਦਿਆਂ ਪੱਛੜੀਆਂ ਸ਼੍ਰੇਣੀਆਂ ਤੇ ਭਿ੍ਸ਼ਟਾਚਾਰ ਮੁਕਤ ਭਾਰਤ ਅਭਿਆਨ ਦੇ ਕੌਮੀ ਪ੍ਰਮੁੱਖ ਬੁਲਾਰੇ ਡਾ: ਗੁਰਮੇਜ ਸਿੰਘ ਮਠਾੜੂ ਨੇ ਦੱਸਿਆ ...

ਪੂਰੀ ਖ਼ਬਰ »

ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਕਾਰਵਾਈ- ਏ.ਐਸ.ਆਈ. ਤਰਸੇਮ

ਜੇਠੂਵਾਲ, 9 ਮਈ (ਮਿੱਤਰਪਾਲ ਸਿੰਘ ਰੰਧਾਵਾ)- ਸੂਬੇ 'ਚ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਲਈ ਸਰਕਾਰ ਵਲੋਂ ਲਾਏ ਗਏ ਲਾਕਡਾਊਨ ਦੌਰਾਨ ਕੁਝ ਕਿਸਾਨ ਜਥੇਬੰਦੀਆਂ ਵਲੋਂ ਦੁਕਾਨਾਂ ਨੂੰ ਖੁਲਵਾਉਣ ਦਾ ਜਿਹੜਾ ਐਲਾਨ ਕੀਤਾ ਹੈ, ਉਸ ਦਾ ਪ੍ਰਸ਼ਾਸਨ ਨੇ ...

ਪੂਰੀ ਖ਼ਬਰ »

ਸਮੂਹ ਦੁਕਾਨਦਾਰ ਨਵੇਂ ਹੁਕਮਾਂ ਮੁਤਾਬਕ ਹੀ ਦੁਕਾਨਾਂ ਖੋਲ੍ਹਣ-ਡੀ. ਐਸ. ਪੀ.

ਬਾਬਾ ਬਕਾਲਾ ਸਾਹਿਬ, 9 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਮੌਜੂਦਾ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਰਕਾਰ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਆਂ ਹਦਾਇਤਾਂ ਆਈਆਂ ਹਨ, ਜਿਸ ਮੁਤਾਬਕ ਡੀ. ਸੀ. ਅੰਮਿ੍ਤਸਰ ਵਲੋਂ ਦਿੱਤੇ ਗਏ ਨਵੇਂ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਸ਼ਹੀਦ ਬਿਕਰਮਦੀਪ ਸਿੰਘ ਰੰਧਾਵਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ

ਬਿਆਸ, 9 ਮਈ (ਪਰਮਜੀਤ ਸਿੰਘ ਰੱਖੜਾ)-ਬਿਆਸ ਦੇ ਜੰਮਪਲ ਅਤੇ ਕੈਨੇਡਾ ਪੁਲਿਸ ਵਿਚ ਸੇਵਾਵਾਂ ਨਿਭਾਅ ਰਹੇ ਪੰਜਾਬ ਦੇ ਨੌਜਵਾਨ ਬਿਕਰਮਦੀਪ ਸਿੰਘ ਰੰਧਾਵਾ ਨੂੰ ਕੁਝ ਦਿਨ ਪਹਿਲਾਂ ਕੈਨੇਡਾ ਵਿਚ ਅਣਪਛਾਤੇ ਵਿਅਕਤੀ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ | ਅੱਜ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਦੁਕਾਨਦਾਰਾਂ ਨੂੰ ਰੋਜ਼ਾਨਾ ਦੁਕਾਨਾ ਖੋਲ੍ਹਣ ਦੀ ਅਪੀਲ

ਸਠਿਆਲਾ, 9 ਮਈ (ਸਫਰੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ ਦੇ ਨਿਰਦੇਸ਼ਾਂ 'ਤੇ ਦੁਕਾਨਦਾਰਾਂ ਨੂੰ ਰੋਜ਼ਾਨਾ ਦੁਕਾਨਾ ਖੋਲ੍ਹਣ ਦੀ ਅਪੀਲ ਕੀਤੀ ਗਈ ਹੈ | ਇਸ ਬਾਰੇ ਕਿਸਾਨ ਆਗੂ ਪਰਮਜੀਤ ...

ਪੂਰੀ ਖ਼ਬਰ »

ਵਿਧਵਾ ਔਰਤ ਦੇ ਘਰ 'ਤੇ ਗੁਆਂਢੀਆਂ ਨੇ ਕੀਤਾ ਹਮਲਾ, ਚਲਾਈਆਂ ਗੋਲੀਆਂ

ਰਾਮ ਤੀਰਥ, 9 ਮਈ (ਧਰਵਿੰਦਰ ਸਿੰਘ ਔਲਖ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕੋਹਾਲੀ ਵਿਖੇ ਗੁਆਂਢੀਆਂ ਨੇ ਇੱਕ ਵਿਧਵਾ ਗਰੀਬ ਔਰਤ ਦੇ ਘਰ 'ਤੇ ਹਮਲਾ ਕਰਕੇ ਨੂੰ ਹ-ਸੱਸ ਦੀ ਖਿੱਚ ਧੂਹ ਕੀਤੀ ਤੇ ਉਨ੍ਹਾਂ ਦੇ ਕੱਪੜੇ ਵੀ ਪਾੜ ਦਿੱਤੇ | ਵਿਧਵਾ ਔਰਤ ਜਸਬੀਰ ਕੌਰ ਨੇ ...

ਪੂਰੀ ਖ਼ਬਰ »

ਪੱਲੇਦਾਰ ਮਜਦੂਰਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਕੀਤਾ ਜਾਗਰੂਕ

ਅਜਨਾਲਾ, 9 ਮਈ (ਐਸ. ਪ੍ਰਸ਼ੋਤਮ)-ਤਹਿਸੀਲ ਅਜਨਾਲਾ ਦੀ ਸਥਾਨਕ ਪ੍ਰਮੁੱਖ ਦਾਣਾ ਮੰਡੀ ਵਿਖੇ ਕਿਸਾਨਾਂ ਤੇ ਆੜ੍ਹਤੀਆਂ ਅਤੇ ਖਾਸ ਕਰਕੇ ਮੰਡੀਆਂ 'ਚ ਕੰਮ ਕਰਦੇ ਪੱਲੇਦਾਰ ਮਜਦੂਰਾਂ ਨੂੰ ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਦੇ ਕਹਿਰ ਤੋਂ ਬਚਾਓ ਲਈ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਚੋਰਾਂ ਨੇ ਮੀਟਰ ਬਕਸਿਆਂ ਨੂੰ ਬਣਾਇਆ ਨਿਸ਼ਾਨਾ

ਸੁਲਤਾਨਵਿੰਡ, 9 ਮਈ (ਗੁਰਨਾਮ ਸਿੰਘ ਬੁੱਟਰ) - ਹਲਕਾ ਦੱਖਣੀ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਕੋਟ ਮਿੱਤ ਸਿੰਘ, ਨਿਊ ਕੋਟ ਮਿੱਤ ਸਿੰਘ, ਮਾਤਾ ਗੰਗਾ ਜੀ ਨਗਰ, ਨਿਊ ਕੋਟ ਮਿੱਤ ਸਿੰਘ ਅਤੇ ਭਾਈ ਮੰਝ ਰੋਡ ਦੇ ਵੱਖ-ਵੱਖ ਇਲਾਕਿਆਂ ਅੰਦਰ ਲੱਗੇ ਬਿਜਲੀ ਬੋਰਡ ਦੇ ਮੀਟਰ ...

ਪੂਰੀ ਖ਼ਬਰ »

ਮਾਮੂਲੀ ਤਕਰਾਰ ਤੋਂ ਬਾਅਦ ਵਿਅਕਤੀ ਨੇ ਕੀਤੇ ਹਵਾਈ ਫਾਇਰ-ਮਾਮਲਾ ਦਰਜ

ਅਜਨਾਲਾ, 9 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸ਼ਹਿਰ ਦੇ ਡੇਰਾ ਬਾਬਾ ਨਾਨਕ ਰੋਡ 'ਤੇ ਰਾਧਾ ਸੁਆਮੀ ਸਤਸੰਗ ਭਵਨ ਦੇ ਸਾਹਮਣੇ ਦੇਰ ਸ਼ਾਮ ਦੋ ਧਿਰਾਂ ਵਿਚਾਲੇ ਹੋਏ ਮਾਮੂਲੀ ਤਕਰਾਰ ਤੋਂ ਬਾਅਦ ਇੱਕ ਵਿਅਕਤੀ ਵੱਲੋਂ ਹਵਾਈ ਫਾਇਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ |ਇਸ ਸੰਬੰਧੀ ...

ਪੂਰੀ ਖ਼ਬਰ »

ਹਲਕਾ ਅਟਾਰੀ ਦੇ ਵੱਡੀ ਗਿਣਤੀ 'ਚ ਲੋਕ 'ਆਪ' 'ਚ ਸ਼ਾਮਿਲ

ਅਟਾਰੀ, 9 ਮਈ (ਸੁਖਵਿੰਦਰਜੀਤ ਸਿੰਘ ਘਰਿੰਡਾ)- ਵਿਧਾਨ ਸਭਾ ਹਲਕਾ ਅਟਾਰੀ ਵਿਚ ਕਾਂਗਰਸ ਨੂੰ ਉਸ ਵੇਲੇ ਜਬਰਦਸਤ ਝਟਕਾ ਲੱਗਾ ਜਦੋਂ ਪਿੰਡ ਰੋੜਾਂਵਾਲ ਕਲਾਂ ਤੋਂ ਦੋ ਸਾਬਕਾ ਸਰਪੰਚ ਅਮਰੀਕ ਸਿੰਘ ਅਤੇ ਮੰਗਲ ਸਿੰਘ ਤੇ ਪਿੰਡ ਰੋੜਾਂਵਾਲਾ ਖੁਰਦ ਦੇ ਮੌਜੂਦਾ ਮੈਂਬਰ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਸਬਜ਼ੀ ਉਤਪਾਦਕ ਕਿਸਾਨ ਸੰਗਠਨ ਵਲੋਂ ਦੁਕਾਨਦਾਰਾਂ ਦੇ ਹੱਕ 'ਚ ਰੋਡ ਮਾਰਚ

ਨਵਾਂ ਪਿੰਡ, 9 ਮਈ (ਜਸਪਾਲ ਸਿੰਘ) - ਕੋਰੋਨਾ ਮਹਾਮਾਰੀ ਕਾਰਨ ਪੰਜਾਬ 'ਚ ਛੋਟੀ ਤਾਲਾਬੰਦੀ ਦੇ ਚੱਲਦਿਆਂ ਵੱਖ-ਵੱਖ ਅੱਡਿਆਂ, ਕਸਬਿਆਂ 'ਚ ਬੰਦ ਦੁਕਾਨਾਂ ਨੂੰ ਖੁੱਲਵਾਉਣ ਦੇ ਲਈ ਸੰਯੁਕਤ ਕਿਸਾਨ ਮੋਰਚਾ ਵਲੋਂ ਦਿੱਤੇ ਗਏ ਸੱਦੇ 'ਤੇ ਕੁੱਲ ਹਿੰਦ ਕਿਸਾਨ ਸਭਾ ਅਤੇ ਸਬਜ਼ੀ ...

ਪੂਰੀ ਖ਼ਬਰ »

ਹਲਕੇ ਦੇ ਵੋਟਰਾਂ ਦਾ ਆਪ ਮੁਹਾਰੇ ਆਮ ਆਦਮੀ ਪਾਰਟੀ ਨਾਲ ਜੁੜਨਾ ਅਕਾਲੀ ਦਲ ਤੇ ਕਾਂਗਰਸ ਲਈ ਅਸ਼ੁੱਭ ਸੰਕੇਤ

ਪੱਟੀ, 9 ਮਈ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਵਿਧਾਨ ਸਭਾ ਹਲਕਾ ਪੱਟੀ ਜੋ ਲੰਬੇ ਸਮੇਂ ਤੋਂ ਟਕਸਾਲੀ ਅਕਾਲੀ ਹਲਕੇ ਵਜੋਂ ਜਾਣਿਆ ਜਾਂਦਾ ਰਿਹਾ ਹੈ, ਜਿਸ ਦੀ ਬਦੌਲਤ ਇਕ ਸਧਾਰਨ ਜੱਟ ਪਰਿਵਾਰ ਨਾਲ ਸਬੰਧਿਤ ਨਰੰਜਨ ਸਿੰਘ ਦੋ ਵਾਰ ਵਿਧਾਇਕ ਬਣੇ ਤੇ ਨਾਮਵਰ ਸਿਆਸੀ ...

ਪੂਰੀ ਖ਼ਬਰ »

ਸਰਕਾਰ ਤੇ ਸ਼੍ਰੋਮਣੀ ਕਮੇਟੀ ਜ਼ਿਲ੍ਹੇ 'ਚ ਪੈਂਦੇ 9ਵੇਂ ਗੁਰੂ ਜੀ ਦੇ ਹੋਰ ਅਸਥਾਨਾਂ ਵੱਲ ਵੀ ਧਿਆਨ ਦੇਵੇ- ਬਾਬਾ ਬੁੱਢਾ ਵੰਸ਼ਜ

ਛੇਹਰਟਾ, 9 ਮਈ (ਸੁਰਿੰਦਰ ਸਿੰਘ ਵਿਰਦੀ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਾਰਾ ਸਾਲ ਮਨਾਏ ਜਾ ਰਹੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ 9ਵੇਂ ਪਾਤਸ਼ਾਹ ਜੀ ਦੇ ਅੰਮਿ੍ਤਸਰ ਜ਼ਿਲ੍ਹੇ 'ਚ ਪੈਂਦੇ ਇਤਿਹਾਸਕ ਗੁਰਦੁਆਰਿਆਂ ਵੱਲ ਪੰਜਾਬ ਸਰਕਾਰ ...

ਪੂਰੀ ਖ਼ਬਰ »

ਜੀ. ਐੱਸ. ਕੇ. ਪ੍ਰੋਡਕਸ਼ਨ ਵਲੋਂ ਲਘੂ ਫਿਲਮ 'ਦਾ ਸੀਡ' ਰਿਲੀਜ਼

ਅੰਮਿ੍ਤਸਰ, 9 ਮਈ (ਹਰਮਿੰਦਰ ਸਿੰਘ)-ਜੀਐੱਸਕੇ ਪ੍ਰੋਡੈਕਸ਼ਨ ਦੇ ਬੈਨਰ ਹੇਠ ਤਿਆਰ ਹੋਈ ਲਘੂ ਫਿਲਮ 'ਦਾ ਸੀਡ' ਪ੍ਰੋਡਕਸ਼ਨ ਦੇ ਰਾਣੀ ਕਾ ਬਾਗ ਸਥਿਤ ਦਫਤਰ ਵਿਖੇ ਰਿਲੀਜ਼ ਕੀਤੀ ਗਈ | ਫਿਲਮ ਨੂੰ ਰਿਲੀਜ਼ ਕਰਨ ਮੌਕੇ ਫਿਲਮ ਵਿਚ ਕੰਮ ਕਰਨ ਵਾਲੇ ਸਮੂਹ ਕਲਾਕਾਰਾਂ ਤੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX