ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  10 minutes ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  about 1 hour ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  about 2 hours ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  about 2 hours ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  about 3 hours ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 minute ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  about 4 hours ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  about 4 hours ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  about 4 hours ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  about 4 hours ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  about 4 hours ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  about 4 hours ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 5 hours ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 5 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 5 hours ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 5 hours ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 5 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 5 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 5 hours ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 5 hours ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 5 hours ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 6 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 6 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 6 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਬਰਨਾਲਾ

ਸਾਂਝਾ ਕਿਸਾਨ ਮੋਰਚਾ, ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਵੱਖ-ਵੱਖ ਥਾਵਾਂ 'ਤੇ ਧਰਨੇ ਜਾਰੀ

ਬਰਨਾਲਾ: 9 ਮਈ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਗਾਏ ਧਰਨੇ ਦਾ ਰੋਹ ਤੇ ਉਤਸ਼ਾਹ ਅੱਜ 221ਵੇਂ ਦਿਨ ਵੀ ਬਰਕਰਾਰ ਰਿਹਾ | ਧਰਨੇ ਨੂੰ ਕਰਨੈਲ ਸਿੰਘ ਗਾਂਧੀ, ਦਰਸ਼ਨ ਸਿੰਘ ਉਗੋਕੇ, ਗੁਰਨਾਮ ਸਿੰਘ ਠੀਕਰੀਵਾਲਾ, ਮੇਲਾ ਸਿੰਘ ਕੱਟੂ, ਮਨਜੀਤ ਰਾਜ, ਹਰਚਰਨ ਸਿੰਘ ਚੰਨਾ, ਬਾਬੂ ਸਿੰਘ ਖੁੱਡੀ ਕਲਾਂ, ਬਲਵੀਰ ਕੌਰ ਕਰਮਗੜ੍ਹ, ਜਸਪਾਲ ਕੌਰ, ਅਮਰਜੀਤ ਕੌਰ, ਸਰਪੰਚ ਗੁਰਚਰਨ ਸਿੰਘ ਸੁਰਜੀਤਪੁਰਾ, ਕੁਲਵੰਤ ਸਿੰਘ ਮਾਨ ਤੇ ਗੁਰਦਰਸ਼ਨ ਸਿੰਘ ਦਿਉਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰਾਂ ਕੋਰੋਨਾ ਦੀ ਸਮੱਸਿਆ ਨੂੰ ਵਿਗਿਆਨਕ ਢੰਗ ਨਾਲ ਨਜਿੱਠਣ ਵਿਚ ਬੁਰੀ ਤਰ੍ਹਾਂ ਫੇਲ ਹੋਈਆਂ ਹਨ | ਕੋਰੋਨਾ ਨੂੰ ਸਿਆਸੀ ਮੰਤਵਾਂ ਲਈ ਵਰਤਣ ਦੇ ਚੱਕਰ ਵਿਚ ਸਮੱਸਿਆ ਨੂੰ ਗੰਭੀਰ ਸਥਿਤੀ ਵਿਚ ਪਹੁੰਚਾ ਦਿੱਤਾ ਹੈ | ਸਰਕਾਰਾਂ ਆਕਸੀਜਨ, ਵੈਕਸੀਨ, ਵੈਂਟੀਲੇਟਰ, ਦਵਾਈਆਂ, ਮੈਡੀਕਲ ਸਟਾਫ਼ ਤੇ ਹੋਰ ਸਬੰਧਤ ਸਹੂਲਤਾਂ ਦੀ ਪੂਰਤੀ ਪੱਖੋਂ ਹੀ ਨਾਕਾਮ ਨਹੀਂ ਹੋਈ ਸਗੋਂ ਬਿਮਾਰੀ ਦੀ ਸਹੀ ਜਾਣਕਾਰੀ ਦੇਣ ਪੱਖੋਂ ਵੀ ਫੇਲ੍ਹ ਹੋਈਆਂ ਹਨ | ਲੋਕਾਂ ਨੂੰ ਬਿਮਾਰੀ ਸਬੰਧੀ ਵਿਗਿਆਨਕ ਜਾਣਕਾਰੀ ਮੁਹੱਈਆ ਨਹੀਂ ਕਰਵਾਈ ਗਈ | ਸਰਕਾਰਾਂ ਦਾ ਪੂਰਾ ਜ਼ੋਰ ਸਿਰਫ਼ ਲਾਕਡਾਊਨ ਲਾ ਕੇ ਲੋਕਾਂ ਨੂੰ ਘਰਾਂ ਅੰਦਰ ਬੰਦ ਕਰਨ 'ਤੇ ਲੱਗਿਆ ਹੋਇਆ ਹੈ, ਉਨ੍ਹਾਂ ਦੀ ਰੋਜ਼ੀ ਰੋਟੀ ਖ਼ਤਮ ਹੋਣ ਦੀ ਕੋਈ ਫ਼ਿਕਰ ਨਹੀਂ ਕੀਤੀ ਜਾ ਰਹੀ | ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ 10 ਤੇ 12 ਮਈ ਨੂੰ ਵੱਡੀ ਗਿਣਤੀ ਵਿਚ ਦਿੱਲੀ ਮੋਰਚਿਆਂ ਵੱਲ ਵਹੀਰਾਂ ਘੱਤਣਗੇ | ਇਸ ਮੌਕੇ ਦਰਸ਼ਨ ਸਿੰਘ, ਬਲਦੇਵ ਸਿੰਘ, ਜਗਤਾਰ ਸਿੰਘ, ਗੁਰਮੀਤ ਸਿੰਘ, ਜਸਵਿੰਦਰ ਸਿੰਘ, ਜੱਗਾ ਸਿੰਘ, ਰਣਧੀਰ ਸਿੰਘ ਸੇਖਾ, ਬਲੌਰ ਸਿੰਘ ਆੜ੍ਹਤੀਆ ਸੇਖਾ, ਅੱਛਰਾ ਸਿੰਘ ਸੰਧੂ, ਰੁਲਦੂ ਸਿੰਘ, ਜਸਪਾਲ ਕੌਰ, ਗੁਰਮੀਤ ਕੌਰ, ਭਜਨ ਕੌਰ, ਬਲਦੇਵ ਕੌਰ ਆਦਿ ਹਾਜ਼ਰ ਸਨ | ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਭਾਜਪਾ ਦੀ ਸੂਬਾ ਆਗੂ ਅਰਚਨਾ ਦੱਤ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਅਤੇ ਬਰਨਾਲਾ-ਰਾਏਕੋਟ ਰੋਡ 'ਤੇ ਪਿੰਡ ਸੰਘੇੜਾ-ਭੱਦਲਵਡ ਵਿਚਕਾਰ ਰਿਲਾਇੰਸ ਪੈਟਰੋਲ ਪੰਪ 'ਤੇ ਲਗਾਤਾਰ ਧਰਨੇ ਜਾਰੀ ਹਨ | ਇਸ ਮੌਕੇ ਸੂਬਾ ਆਗੂ ਹਰਦੀਪ ਸਿੰਘ ਟੱਲੇਵਾਲ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਕ੍ਰਿਸ਼ਨ ਸਿੰਘ ਛੰਨਾ, ਬਲੌਰ ਸਿੰਘ ਛੰਨਾ, ਦਰਸ਼ਨ ਸਿੰਘ, ਬਲਵਿੰਦਰ ਸਿੰਘ ਕਾਲਾਬੂਲਾ, ਮੇਵਾ ਸਿੰਘ ਠੁੱਲੀਵਾਲ, ਬਲਜੀਤ ਸਿੰਘ ਵਜੀਦਕੇ, ਕਰਨੈਲ ਸਿੰਘ ਗੁੰਮਟੀ, ਰਾਜਪਾਲ ਸਿੰਘ ਪੰਡੋਰੀ, ਜਥੇ: ਊਦੇ ਸਿੰਘ ਹਮੀਦੀ, ਸੁਖਦੇਵ ਸਿੰਘ ਮੱਲੀ ਆਦਿ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਤੇ ਦਿੱਲੀ ਵਿਖੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ | ਪਰ ਕੇਂਦਰ ਸਰਕਾਰ ਕੋਰੋਨਾ ਮਹਾਂਮਾਰੀ ਦੀ ਆੜ ਹੇਠ ਕਿਸਾਨ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਕੋਝੀਆਂ ਚੱਲ ਰਹੀ ਹੈ | ਕਿਸਾਨ ਕਾਨੂੰਨ ਰੱਦ ਕਰਵਾਏ ਬਿਨਾਂ ਘਰਾਂ ਨੂੰ ਵਾਪਸ ਨਹੀਂ ਆਉਣਗੇ | ਇਸ ਮੌਕੇ ਸੰਦੀਪ ਸਿੰਘ, ਪਰਮਜੀਤ ਸਿੰਘ, ਗੁਰਮੇਲ ਸਿੰਘ, ਸੁਖਵਿੰਦਰ ਸਿੰਘ, ਰਣਜੀਤ ਸਿੰਘ, ਨਸੀਬ ਕੌਰ, ਕੁਲਵਿੰਦਰ ਕੌਰ, ਜਸਵਿੰਦਰ ਕੌਰ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

—-ਮਾਮਲਾ ਕਾਰ ਵਿਚ ਤੇਲ ਘੱਟ ਪਾਉਣ ਦਾ—

ਬਾਬਾ ਵਿਸ਼ਵਕਰਮਾ ਕਾਰ ਰਿਪੇਅਰ ਯੂਨੀਅਨ ਤੇ ਕਿਸਾਨਾਂ ਨੇ ਪੈਟਰੋਲ ਪੰਪ ਅੱਗੇ ਲਾਇਆ ਧਰਨਾ

ਬਰਨਾਲਾ, 9 ਮਈ (ਰਾਜ ਪਨੇਸਰ)-ਸ੍ਰੀ ਗੁਰੂ ਰਵਿਦਾਸ ਚੌਕ ਬਰਨਾਲਾ ਨਜ਼ਦੀਕ ਕਾਂਸ਼ੀ ਰਾਮ ਪੈਟਰੋਲ ਪੰਪ ਦੁਆਰਾ ਇੱਕ ਕਾਰ ਚਾਲਕ ਨੂੰ ਘੱਟ ਤੇਲ ਪਾਉਣ ਦੇ ਦੋਸ਼ ਲੱਗਣ 'ਤੇ ਬਾਬਾ ਵਿਸ਼ਵਕਰਮਾ ਕਾਰ ਰਿਪੇਅਰ ਯੂਨੀਅਨ ਅਤੇ ਕਿਸਾਨ ਯੂਨੀਅਨ ਵਲੋਂ ਪੰਪ ਉੱਪਰ ਧਰਨਾ ਲਗਾ ਕੇ ...

ਪੂਰੀ ਖ਼ਬਰ »

ਟਰਾਂਸਫ਼ਾਰਮਰ 'ਚੋਂ ਤੇਲ ਤੇ ਤਾਂਬਾ ਚੋਰੀ

ਬਰਨਾਲਾ, 9 ਮਈ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਵਲੋਂ ਖੇਤ ਵਿਚ ਲੱਗੇ ਟਰਾਂਸਫ਼ਾਰਮਰ ਵਿਚੋਂ ਤੇਲ ਤੇ ਤਾਂਬਾ ਚੋਰੀ ਕਰਨ ਦੇ ਮਾਮਲੇ ਵਿਚ ਨਾਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਸਹਿਕਾਰੀ ਸੁਸਾਇਟੀਆਂ ਵਿਚ ਖਾਦ ਦੀ ਘਾਟ ਹੋਣ ਕਾਰਨ ਕਿਸਾਨ ਬਾਜ਼ਾਰ ਵਿਚੋਂ ਖ਼ਰੀਦਣ ਲਈ ਮਜਬੂਰ

ਹੰਡਿਆਇਆ, 9 ਮਈ (ਗੁਰਜੀਤ ਸਿੰਘ ਖੁੱਡੀ)-ਕੋਆਪ੍ਰੇਟਿਵ ਸੁਸਾਇਟੀਆਂ ਵਿਚ ਯੂਰੀਆ ਖਾਦ ਦੀ ਘਾਟ ਹੋਣ ਕਾਰਨ ਕਿਸਾਨਾਂ ਨੂੰ ਬਾਜ਼ਾਰ ਵਿਚੋਂ ਨਗਦ ਖਾਦ ਖ਼ਰੀਦਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਕਸਬਾ ਹੰਡਿਆਇਆ, ਖੁੱਡੀ ਕਲਾਂ ਅਤੇ ਖੁੱਡੀ ਖ਼ੁਰਦ ਸਹਿਕਾਰੀ ਸੁਸਾਇਟੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 86 ਨਵੇਂ ਕੇਸ, ਤਿੰਨ ਮੌਤਾਂ

ਬਰਨਾਲਾ, 9 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 86 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਤਿੰਨ ਹੋਰ ਮਰੀਜ਼ਾਂ ਦੀ ਮੌਤ ਹੋਈ ਹੈ ਜਦਕਿ 35 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ ...

ਪੂਰੀ ਖ਼ਬਰ »

ਗੁਰਦੁਆਰਾ ਰਾਮਸਰ ਸਾਹਿਬ ਪਿੰਡ ਉੱਪਲੀ ਨੂੰ ਲੰਗਰ ਹਾਲ ਲਈ ਇਕ ਲੱਖ ਰੁਪਏ ਦਾ ਚੈੱਕ ਭੇਟ

ਧਨੌਲਾ, 9 ਮਈ (ਚੰਗਾਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਅੱਜ ਆਪਣੇ ਕੋਟੇ ਵਿਚੋਂ ਗੁਰਦੁਆਰਾ ਰਾਮਸਰ ਸਾਹਿਬ ਪਿੰਡ ਉੱਪਲੀ ਦੇ ਲੰਗਰ ਹਾਲ ਲਈ ਇਕ ਲੱਖ ਰੁਪਏ ਦਾ ਚੱੈਕ ਗੁਰਦੁਆਰਾ ਕਮੇਟੀ ਨੂੰ ਭੇਟ ...

ਪੂਰੀ ਖ਼ਬਰ »

ਠੁੱਲੀਵਾਲ ਤੋਂ ਭਾਕਿਯੂ ਉਗਰਾਹਾਂ ਦਾ 32ਵਾਂ ਕਿਸਾਨ ਜੱਥਾ ਦਿੱਲੀ ਸੰਘਰਸ਼ ਲਈ ਹੋਇਆ ਰਵਾਨਾ

ਮਹਿਲ ਕਲਾਂ, 9 ਮਈ (ਤਰਸੇਮ ਸਿੰਘ ਗਹਿਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੰੂਨਾਂ ਨੰੂ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਖੇ ਲੜੇ ਜਾ ਰਹੇ ਸੰਘਰਸ਼ ਵਿਚ ਕਿਸਾਨਾਂ ਦੀ ਭਰਵੀਂ ਸ਼ਮੂਲੀਅਤ ਬਣਾਈ ਰੱਖਣ ਲਈ ਪਿੰਡ ਠੁੱਲੀਵਾਲ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਹੰਡਿਆਇਆ, 9 ਮਈ (ਗੁਰਜੀਤ ਸਿੰਘ ਖੁੱਡੀ)-ਡਿਪਟੀ ਕਮਿਸ਼ਨਰ ਬਰਨਾਲਾ ਦੇ ਕੀਤੇ ਕੋਰੋਨਾ ਸਬੰਧੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਤਿੰਨ ਵਿਅਕਤੀਆਂ ਉੱਪਰ ਥਾਣਾ ਸਦਰ ਬਰਨਾਲਾ ਵਿਖੇ ਮਾਮਲਾ ਦਰਜ ਕੀਤਾ | ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਐਸ.ਆਈ. ਬਲਦੇਵ ਸਿੰਘ ਮਾਨ ਨੇ ...

ਪੂਰੀ ਖ਼ਬਰ »

ਨਾਨਕਸਰ ਮਹਿਲ ਕਲਾਂ ਵਿਖੇ ਬਰਸੀ ਸਮਾਗਮ 14 ਨੂੰ

ਮਹਿਲ ਕਲਾਂ, 9 ਮਈ (ਅਵਤਾਰ ਸਿੰਘ ਅਣਖੀ)-ਨਾਨਕਸਰ ਸੰਪਰਦਾਇ ਦੇ ਤੇਰ੍ਹਵੇਂ ਠਾਠ ਨਾਨਕਸਰ ਮਹਿਲ ਕਲਾਂ ਵਿਖੇ ਸੱਚਖੰਡ ਵਾਸੀ ਸੰਤ ਹਰਨਾਮ ਸਿੰਘ, ਬਾਬਾ ਜੰਗ ਸਿੰਘ, ਬਾਬਾ ਬਿੱਕਰ ਸਿੰਘ ਅਤੇ ਹਜ਼ੂਰੀ ਰਾਗੀ ਭਾਈ ਹਰੀ ਸਿੰਘ ਦੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ 14 ਮਈ ਨੂੰ ...

ਪੂਰੀ ਖ਼ਬਰ »

ਦੀਵਾਨਾ ਪੰਚਾਇਤ ਨੇ ਵਾਟਰ ਵਰਕਸ ਦੀ ਨਵੀਂ ਮੋਟਰ ਪਾ ਕੇ ਪਾਣੀ ਦੀ ਸਮੱਸਿਆ ਕੀਤੀ ਦੂਰ

ਟੱਲੇਵਾਲ, 9 ਮਈ (ਸੋਨੀ ਚੀਮਾ)-ਪਿੰਡ ਦੀਵਾਨਾ ਦੀ ਪੰਚਾਇਤ ਵਲੋਂ ਸਰਪੰਚ ਰਣਧੀਰ ਸਿੰਘ ਦੀਵਾਨਾ ਦੀ ਅਗਵਾਈ ਵਿਚ ਪਿੰਡ ਦੇ ਵਿਕਾਸ ਦੇ ਕਾਰਜ ਨਿਰੰਤਰ ਜਾਰੀ ਹਨ | ਜਿਸ ਦੇ ਚੱਲਦਿਆਂ ਪਿੰਡ ਦੇ ਵਾਟਰ ਵਰਕਸ ਦੀ ਮੋਟਰ ਜਿਸ ਦਾ ਚਾਰਜ ਦੀਵਾਨਾ ਪੰਚਾਇਤ ਕੋਲ ਹੈ, ਦੀ ਨਵੀਂ ਮੋਟਰ ...

ਪੂਰੀ ਖ਼ਬਰ »

ਸ਼ਹਿਣਾ ਪੰਚਾਇਤ ਨੇ ਵਾਰਡ ਨੰ: 8 ਵਿਚ ਇੰਟਰਲਾਕ ਟਾਇਲ ਲਾਏ ਜਾਣ ਦੀ ਕੀਤੀ ਸ਼ੁਰੂਆਤ

ਸ਼ਹਿਣਾ, 9 ਮਈ (ਸੁਰੇਸ਼ ਗੋਗੀ)-ਸ਼ਹਿਣਾ ਦੇ ਸਮੁੱਚੇ ਵਾਰਡਾਂ ਵਿਚ ਪੁਰਾਣੀਆਂ ਗਲੀਆਂ ਨੂੰ ਪੱੁਟ ਕੇ ਇੰਟਰਲਾਕ ਟਾਇਲ ਲਗਾਏ ਜਾਣ ਦਾ ਕੰਮ ਜ਼ੋਰਾਂ ਨਾਲ ਚੱਲ ਰਿਹਾ ਹੈ | ਇਹ ਸ਼ਬਦ ਸਰਪੰਚ ਮਲਕੀਤ ਕੌਰ ਕਲਕੱਤਾ ਦੇ ਸਪੱੁਤਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਕਲਕੱਤਾ ਨੇ ...

ਪੂਰੀ ਖ਼ਬਰ »

ਨੂੰ ਹ ਤੇ ਸੱਸ ਸਮੇਤ ਕੋਰੋਨਾ ਕਾਰਨ ਤਿੰਨ ਮੌਤਾਂ

ਅਮਰਗੜ੍ਹ, 9 ਮਈ (ਸੁਖਜਿੰਦਰ ਸਿੰਘ ਝੱਲ) - ਨੂੰ ਹ-ਸੱਸ ਸਮੇਤ ਕੋਰੋਨਾ ਕਾਰਨ ਤਿੰਨ ਮੌਤਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਿਹਤ ਵਿਭਾਗ ਵਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਬੀਰ ਸਿੰਘ ਢੰਡੇ ਨੇ ਦੱਸਿਆ ਕਿ ਪਿੰਡ ਉਪੋਕੀ ਤੋਂ ਬਲਦੇਵ ਕੌਰ ਪਤਨੀ ਤਾਰਾ ਸਿੰਘ (70) ...

ਪੂਰੀ ਖ਼ਬਰ »

ਬਲਵੰਤ ਸਿੰਘ ਰਾਜੋਮਾਜਰਾ ਸੂਬਾ ਜੱਥੇਬੰਦਕ ਸਕੱਤਰ ਨਿਯੁਕਤ

ਸੰਗਰੂਰ, 9 ਮਈ (ਸੁਖਵਿੰਦਰ ਸਿੰਘ ਫੁੱਲ) - ਅਧਿਆਪਕ ਦਲ ਪੰਜਾਬ ਦੇ ਸੂਬਾ ਪ੍ਰਧਾਨ ਸ. ਗੁਰਜੰਟ ਸਿੰਘ ਵਾਲੀਆ ਅਤੇ ਸੂਬਾ ਸਕੱਤਰ ਜਨਰਲ ਪਿ੍ੰਸੀਪਲ ਦਰਸ਼ਨ ਸਿੰਘ ਵਲੋਂ ਅਧਿਆਪਕ ਦਲ ਪੰਜਾਬ ਦੇ ਸੀਨੀਅਰ ਆਗੂ ਸ. ਬਲਵੰਤ ਸਿੰਘ ਰਾਜੋਮਾਜਰਾ ਨੂੰ ਉਨ੍ਹਾਂ ਵਲੋਂ ਜੱਥੇਬੰਦੀ ...

ਪੂਰੀ ਖ਼ਬਰ »

ਪਨਬੱਸ ਤੇ ਪੀ. ਆਰ. ਟੀ. ਸੀ. ਬਰਨਾਲਾ ਡੀਪੂ ਅਹੁਦੇਦਾਰਾਂ ਦੀ ਚੋਣ

ਬਰਨਾਲਾ, 9 ਮਈ (ਰਾਜ ਪਨੇਸਰ)-ਪੀ.ਆਰ.ਟੀ.ਸੀ. ਅਤੇ ਪਨਬੱਸ ਬਰਨਾਲਾ ਡੀਪੂ ਦੀ ਚੋਣ ਸਰਬਸੰਮਤੀ ਨਾਲ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗਗਨਦੀਪ ਸਿੰਘ, ਅਮਨਦੀਪ ਸਿੰਘ, ਸੁਖਵਿੰਦਰ ਸਿੰਘ, ਜਤਿੰਦਰ ਸਿੰਘ, ਪਰਮਿੰਦਰ ਸਿੰਘ, ਹਰਕੇਸ਼ ਵਿੱਕੀ, ਹਰਪ੍ਰੀਤ ਸਿੰਘ ਸੋਢੀ ਨੇ ...

ਪੂਰੀ ਖ਼ਬਰ »

ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਖ਼ੂਨਦਾਨ ਕੈਂਪ ਲਾਇਆ

ਬਰਨਾਲਾ, 9 ਮਈ (ਅਸ਼ੋਕ ਭਾਰਤੀ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੀ ਅਗਵਾਈ ਵਿਚ ਵਿਸ਼ਵ ਰੈਡ ਕਰਾਸ ਦਿਵਸ ਮੌਕੇ ਕੋਰੋਨਾ ਦੇ ਮਰੀਜਾਂ ਲਈ ਖੂਨ ਦੀ ਘਾਟ ਨੂੰ ਦੇਖਦੇ ਹੋਏ ਖ਼ੂਨਦਾਨ ਕੈਂਪ ਲਾਇਆ ਗਿਆ | ...

ਪੂਰੀ ਖ਼ਬਰ »

ਨਗਰ ਕੌਂਸਲ ਭਦੌੜ ਦੀ ਸਾਬਕਾ ਪ੍ਰਧਾਨ ਚਰਨਜੀਤ ਕੌਰ ਦਾ ਦਿਹਾਂਤ

ਭਦੌੜ, 9 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਨਗਰ ਕੌਂਸਲ ਭਦੌੜ ਦੀ ਸਾਬਕਾ ਪ੍ਰਧਾਨ ਚਰਨਜੀਤ ਕੌਰ ਔਲਖ ਦੀ ਕੋਰੋਨਾ ਨਾਲ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਮੌਤ ਹੋ ਗਈ | ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਉਨ੍ਹਾਂ ਦਾ ਸਸਕਾਰ ਕਰਨ ਉਪਰੰਤ ਦੱਸਿਆ ਕਿ ਥੋੜੇ ਦਿਨਾਂ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ ਸਹਿਣਾ ਚੂੰਘਾਂ ਰਸਤਾ ਚੌੜਾ ਕਰਨ ਦਾ ਬੀੜਾ ਚੁੱਕਿਆ-ਖਹਿਰਾ

ਸ਼ਹਿਣਾ, 9 ਮਈ (ਸੁਰੇਸ਼ ਗੋਗੀ)-ਸ਼ਹਿਣਾ ਅਨਾਜ ਮੰਡੀ ਤੋਂ ਚੂੰਘਾਂ ਨੂੰ ਜਾਂਦੇ ਲਿੰਕ ਰੋਡ ਨੂੰ ਸਾਰੇ ਹੀ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਚੌੜਾ ਕਰਨ ਦਾ ਬੀੜਾ ਚੁੱਕ ਕੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਤਿੰਦਰ ਸਿੰਘ ਖਹਿਰਾ ਇਕਾਈ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਆਉਣ 'ਤੇ ਦਿੱਲੀ ਵਾਲੀਆਂ ਸਹੂਲਤਾਂ ਪੰਜਾਬ ਵਿਚ ਦੇਵਾਂਗੇ-ਮੀਤ ਹੇਅਰ

ਹੰਡਿਆਇਆ, 9 ਮਈ (ਗੁਰਜੀਤ ਸਿੰਘ ਖੁੱਡੀ)-ਪੰਜਾਬ ਵਿਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਹੋਂਦ ਨੂੰ ਲਗਾਤਾਰ ਖੋਰਾ ਲੱਗ ਰਿਹਾ ਹੈ | ਇਨ੍ਹਾਂ ਪਾਰਟੀਆਂ ਨੇ ਸੂਬੇ ਵਿਚ ਲੰਮਾ ਸਮਾਂ ਰਾਜ ਕਰ ਕੇ ਸੂਬੇ ਦੀ ਤਰੱਕੀ ਲਈ ਕੁਝ ਵੀ ਨਹੀਂ ਕੀਤਾ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸਿੱਖ ਕੌਮ ਸਮੁੱਚੀ ਮਾਨਵਤਾ ਦੇ ਭਲੇ ਲਈ ਫ਼ਰਜ਼ ਨਿਭਾਅ ਰਹੀ ਹੈ-ਆਗੂ

ਸ਼ਹਿਣਾ, 9 ਮਈ (ਸੁਰੇਸ਼ ਗੋਗੀ)-ਸਿੱਖ ਕੌਮ ਸਮੁੱਚੀ ਮਾਨਵਤਾ ਦੇ ਭਲੇ ਲਈ ਆਪਣਾ ਫ਼ਰਜ਼ ਨਿਭਾਅ ਰਹੀ ਹੈ ਅਤੇ ਕੁਝ ਜਥੇਬੰਦੀਆਂ ਭੜਕਾਉ ਪ੍ਰਚਾਰ ਕਰ ਕੇ ਸਿੱਖ ਕੌਮ ਨੂੰ ਡਰਾਉਣ ਦੀਆਂ ਧਮਕੀਆਂ ਦੇ ਰਹੀਆਂ ਹਨ | ਜਦੋਂ ਕਿ ਸਿੱਖ ਕੌਮ ਡਰਨ ਵਾਲੀ ਨਹੀਂ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਕਿਸਾਨਾਂ ਦੇ ਸ਼ਾਂਤਮਈ ਤੇ ਏਕੇ ਦੇ ਸੰਘਰਸ਼ ਅੱਗੇ ਜਲਦ ਗੋਡੇ ਟੇਕੇਗੀ ਕੇਂਦਰ ਸਰਕਾਰ-ਮਨਜੀਤ ਸਿੰਘ ਧਨੇਰ

ਟੱਲੇਵਾਲ, 9 ਮਈ (ਸੋਨੀ ਚੀਮਾ)-ਪਿਛਲੇ 6 ਮਹੀਨੇ ਦੇ ਕਰੀਬ ਤੋਂ ਦਿੱਲੀ ਦੀਆਂ ਬਰੰੂਹਾਂ 'ਤੇ ਬੈਠੇ ਕਿਸਾਨਾਂ ਦੇ ਹੌਸਲੇ ਬੁਲੰਦ ਹਨ | ਇਹ ਸ਼ਬਦ ਮਨਜੀਤ ਸਿੰਘ ਧਨੇਰ ਸੂਬਾ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਪ੍ਰੈਸ ਬਿਆਨ ਰਾਹੀਂ ਆਖੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਠੇਕੇ ਦੀ ਤਾਕੀ ਖੋਲ੍ਹ ਕੇ ਸ਼ਰਾਬ ਵੇਚ ਰਹੇ ਕਰਿੰਦੇ ਖ਼ਿਲਾਫ਼ ਮੁਕੱਦਮਾ ਦਰਜ

ਮਹਿਲ ਕਲਾਂ, 9 ਮਈ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਠੁੱਲੀਵਾਲ ਵਲੋਂ ਹਦੂਦ ਅਧੀਨ ਆਉਂਦੇ ਪਿੰਡ ਮਨਾਲ ਵਿਖੇ ਲਾਕਡਾਊਨ ਦੌਰਾਨ ਸ਼ਰਾਬ ਦੇ ਠੇਕੇ ਦੀ ਤਾਕੀ ਖੋਲ੍ਹ ਕੇ ਸ਼ਰਾਬ ਵੇਚ ਰਹੇ ਠੇਕੇ ਦੇ ਕਰਿੰਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਥਾਣਾ ਠੁੱਲੀਵਾਲ ...

ਪੂਰੀ ਖ਼ਬਰ »

ਪਿੰਡ ਚੀਮਾ ਦੇ ਨੰਬਰਦਾਰ ਪਰਿਵਾਰ ਨੂੰ ਸਦਮਾ, ਮਾਤਾ ਦਾ ਦਿਹਾਂਤ

ਟੱਲੇਵਾਲ 9 ਮਈ (ਸੋਨੀ ਚੀਮਾ)-ਪਿੰਡ ਚੀਮਾ ਦੇ ਉੱਘੇ ਸਮਾਜ ਸੇਵੀ ਸਵ: ਅਵਤਾਰ ਸਿੰਘ ਨੰਬਰਦਾਰ ਦੇ ਧਰਮ ਪਤਨੀ ਸਰਦਾਰਨੀ ਅਮਰਜੀਤ ਕੌਰ ਜੋ ਕਿ ਸ: ਕੇਵਲ ਸਿੰਘ ਢਿੱਲੋਂ ਮੀਤ ਪ੍ਰਧਾਨ ਕਾਂਗਰਸ ਦੇ ਕਰੀਬੀ ਰਿਸ਼ਤੇ ਵਿਚੋਂ ਮਾਮੀ ਜੀ ਲੱਗਦੇ ਸਨ, ਦਾ ਬਿਮਾਰੀ ਕਾਰਨ ਦਿਹਾਂਤ ...

ਪੂਰੀ ਖ਼ਬਰ »

ਨਗਰ ਕੌਂਸਲ ਧਨੌਲਾ ਨੇ ਸਵੱਛ ਭਾਰਤ ਤਹਿਤ ਆਈ ਗਰਾਂਟ ਵਿਚੋਂ ਸਵਰਾਜ ਟਰੈਕਟਰ ਦੀ ਕੀਤੀ ਖ਼ਰੀਦ

ਧਨੌਲਾ, 9 ਮਈ (ਚੰਗਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਸਵੱਛ ਭਾਰਤ ਤਹਿਤ ਆਈ ਗਰਾਂਟ ਵਿਚੋਂ ਨਗਰ ਕੌਂਸਲ ਧਨੌਲਾ ਦੇ ਪ੍ਰਧਾਨ ਰਣਜੀਤ ਕੌਰ ਸੋਢੀ ਤੇ ਮੀਤ ਪ੍ਰਧਾਨ ਰਜਨੀਸ਼ ਕੁਮਾਰ ...

ਪੂਰੀ ਖ਼ਬਰ »

ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ ਪੱਤਰ ਸਾੜ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਬਰਨਾਲਾ, 9 ਮਈ (ਅਸ਼ੋਕ ਭਾਰਤੀ)-ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾ ਕੇ ਬੈਠੇ ਪੰਜ ਬੇਰੁਜ਼ਗਾਰ ਜਥੇਬੰਦੀਆਂ (ਟੈੱਟ ਪਾਸ ਬੇਰੁਜ਼ਗਾਰ ਬੀ.ਐਡ. ਅਧਿਆਪਕ ਯੂਨੀਅਨ, ਆਲ ਪੰਜਾਬ 873 ਬੇਰੁਜ਼ਗਾਰ ਡੀ.ਪੀ.ਈ. ਅਧਿਆਪਕ ਯੂਨੀਅਨ, ਬੇਰੁਜ਼ਗਾਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ 'ਚ ਆਕਸੀਜਨ ਦੀ ਕਮੀ ਨੂੰ ਵੇਖਦਿਆਂ ਸ਼ਹਿਰ ਦੇ ਦਾਨਵੀਰ ਸੱਜਣ ਆਏ ਅੱਗੇ

ਤਪਾ ਮੰਡੀ, 9 ਮਈ (ਵਿਜੇ ਸ਼ਰਮਾ)-ਸੂਬੇ ਅੰਦਰ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਵਧਦਾ ਹੀ ਜਾ ਰਿਹਾ ਹੈ ਜਿਸ ਕਾਰਨ ਮੌਤਾਂ ਦੀ ਗਿਣਤੀ 'ਚ ਅਥਾਹ ਵਾਧਾ ਹੋ ਰਿਹਾ ਹੈ ਅਤੇ ਕੋਰੋਨਾ ਦੇ ਮਰੀਜ਼ਾਂ ਨੂੰ ਆਕਸੀਜਨ ਨਹੀਂ ਮਿਲ ਰਹੀ ਹੈ | ਆਕਸੀਜਨ ਦੀ ਕਮੀ ਨੂੰ ਦੂਰ ਕਰਨ ਲਈ ਸਿੱਖ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਸਬੰਧੀ ਨਵੇਂ ਦਿਸ਼ਾ ਨਿਰਦੇਸ਼ ਜਾਰੀ

ਬਰਨਾਲਾ, 9 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ: ਤੇਜ ਪ੍ਰਤਾਪ ਸਿੰਘ ਫੂਲਕਾ ਵਲੋਂ ਵੱਖ-ਵੱਖ ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਅਤੇ ਸੇਵਾਵਾਂ ਸਬੰਧੀ 10 ਮਈ ਤੋਂ ਅਗਲੇ ਹੁਕਮਾਂ ਤੱਕ ਦਿਨ ਅਤੇ ਸਮਾਂ ਨਿਰਧਾਰਿਤ ਕੀਤਾ ਗਿਆ ਹੈ | ਇਨ੍ਹਾਂ ...

ਪੂਰੀ ਖ਼ਬਰ »

ਟੱਲੇਵਾਲ ਸੈਕੰਡਰੀ ਸਕੂਲ ਵਿਖੇ ਨਵੇਂ ਸਮਾਰਟ ਕਲਾਸ ਰੂਮ ਦੀ ਨੀਂਹ ਰੱਖੀ

ਟੱਲੇਵਾਲ, 9 ਮਈ (ਸੋਨੀ ਚੀਮਾ)-ਸ਼ਹੀਦ ਅਰਜਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਟੱਲੇਵਾਲ ਵਿਖੇ ਨਵੇਂ ਬਣਾਏ ਜਾ ਰਹੇ ਸਮਾਰਟ ਕਲਾਸ ਰੂਮ ਦੀ ਨੀਂਹ ਸਰਪੰਚ ਹਰਸ਼ਰਨ ਸਿੰਘ ਧਾਲੀਵਾਲ, ਚੇਅਰਮੈਨ ਮਲਕੀਤ ਸਿੰਘ ਤੁੰਗ ਅਤੇ ਪੰਚਾਇਤੀ ਆਗੂਆਂ ਨੇ ਸਾਂਝੇ ਤੌਰ 'ਤੇ ਰੱਖੀ | ਇਸ ...

ਪੂਰੀ ਖ਼ਬਰ »

ਲੋੜਵੰਦ ਦੀ ਮਦਦ ਕਰਨੀ ਮਨੁੱਖਤਾ ਦਾ ਸਭ ਤੋਂ ਪਹਿਲਾ ਕੰਮ-ਗੀਤਕਾਰ ਮੱਟ ਸ਼ੇਰੋਂ

ਟੱਲੇਵਾਲ, 9 ਮਈ (ਸੋਨੀ ਚੀਮਾ)-ਕਿਸੇ ਵੀ ਲੋੜਵੰਦ ਵਿਅਕਤੀ ਦੀ ਮਦਦ ਕਰਨਾ, ਹਰ ਮਨੁੱਖ ਦਾ ਪਹਿਲਾ ਕਾਰਜ ਹੈ | ਇਹ ਸ਼ਬਦ ਪ੍ਰਸਿੱਧ ਗੀਤਕਾਰ ਮੱਟ ਸਰੋਂ੍ਹ ਨੇ ਪਿੰਡ ਚੀਮਾ ਵਿਖੇ ਸਵ: ਦਰਸ਼ਨ ਸਿੰਘ ਫ਼ੌਜੀ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਆਖੇਂ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਕਾਮਰੇਡ ਦਰਦੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਬਰਨਾਲਾ, 9 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਕਿਸਾਨ ਸਭਾ ਦੇ ਸੂਬਾ ਸਕੱਤਰ ਅਤੇ ਉੱਘੇ ਕਮਿਊਨਿਸਟ ਆਗੂ ਕਾਮਰੇਡ ਗੁਰਦੇਵ ਸਿੰਘ ਦਰਦੀ ਦੇ ਦਿਹਾਂਤ 'ਤੇ ਸਾਬਕਾ ਐਮ.ਪੀ. ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ, ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਕੇਵਲ ...

ਪੂਰੀ ਖ਼ਬਰ »

ਮਹਾਰਾਣਾ ਪ੍ਰਤਾਪ ਦੀ ਜੈਅੰਤੀ ਮਨਾਈ

ਬਰਨਾਲਾ, 9 ਮਈ (ਅਸ਼ੋਕ ਭਾਰਤੀ)-ਸੂਰਿਆਵੰਸ਼ੀ ਖੱਤਰੀ ਸਭਾ ਬਰਨਾਲਾ ਵਲੋਂ ਸਭਾ ਦੇ ਦਫ਼ਤਰ ਵਿਖੇ ਮਹਾਰਾਣਾ ਪ੍ਰਤਾਪ ਦੀ 481ਵੀਂ ਜੈਅੰਤੀ ਮਨਾਈ ਗਈ | ਇਸ ਮੌਕੇ ਮਹਾਰਾਣਾ ਪ੍ਰਤਾਪ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸਭਾ ਦੀ ਮੁੱਖ ਸਰਪ੍ਰਸਤ ਨੀਰਜ ਬਾਲਾ ਦਾਨੀਆ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX