ਤਾਜਾ ਖ਼ਬਰਾਂ


ਕੈਪਟਨ ਅਮਰਿੰਦਰ ਸਿੰਘ ਰਾਸ਼ਟਰਵਾਦੀ - ਅਨਿਲ ਵਿਜ
. . .  9 minutes ago
ਚੰਡੀਗੜ੍ਹ, 23 ਸਤੰਬਰ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਦਸਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਰਾਜਨੀਤਕ ਤੌਰ 'ਤੇ ਮਾਰ ਦਿੱਤਾ ...
ਪ੍ਰਧਾਨ ਮੰਤਰੀ ਅੱਜ ਕਰਨਗੇ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ
. . .  33 minutes ago
ਵਾਸ਼ਿੰਗਟਨ,23 ਸਤੰਬਰ - ਅਮਰੀਕਾ ਦੌਰੇ 'ਤੇ ਗਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਨੂੰ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਸਮੇਤ ਅੱਠ ਮੀਟਿੰਗਾਂ ਕਰਨ ਵਾਲੇ ਹਨ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 23 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 282 ਲੋਕਾਂ ਦੀ ਮੌਤ ਹੋ ਗਈ ਹੈ...
ਭਾਰੀ ਮੀਂਹ ਕਾਰਨ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ, ਔਰਤ ਤੇ ਬੱਚਾ ਜ਼ਖ਼ਮੀ
. . .  about 2 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ/ਸਰਬਜੀਤ ਸਿੰਘ) - ਅੱਜ ਸਵੇਰੇ ਇੱਥੋਂ ਦੀ ਸਲੱਮ ਬਸਤੀ ਜੋਤ ਰਾਮ ਕਾਲੋਨੀ ਵਿਚ ਭਾਰੀ ਮੀਂਹ ਕਾਰਨ ਇਕ ਗਰੀਬ ਮਜ਼ਦੂਰ ਦੇ ਘਰ ਦੀ ਛੱਤ ਡਿੱਗਣ ਕਾਰਨ ਇਕ ਔਰਤ ਤੇ ਉਸ ਦਾ 7 ਸਾਲਾ ਬੱਚਾ ਜ਼ਖ਼ਮੀ ਹੋ...
ਮੁੱਠਭੇੜ ਵਿਚ ਇਕ ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 23 ਸਤੰਬਰ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਕੁਸ਼ਵਾ ਵਿਚ ਹੋਈ ਮੁੱਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਸਥਾਨਕ ਪੁਲਿਸ ਮੁਤਾਬਿਕ ਸੁਰੱਖਿਆ ਬਲਾਂ ਵਲੋਂ ਇਹ ਕਰਵਾਈ ਉਸ...
ਝੋਨੇ ਦੀ ਫ਼ਸਲ ਖਰਾਬ ਹੋਣ ਕਾਰਨ ਕਿਸਾਨ ਚਿੰਤਾ ਦੇ ਆਲਮ 'ਚ ਡੁੱਬੇ
. . .  about 2 hours ago
ਸੰਧਵਾਂ, 23 ਸਤੰਬਰ (ਪ੍ਰੇਮੀ/ਸੰਧਵਾਂ) - ਝੋਨੇ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਜਦ ਖੇਤਾਂ ਵਿਚ ਪੱਕ ਕੇ ਹੁਣ ਪੂਰੀ ਤਰ੍ਹਾਂ ਤਿਆਰ ਹੋ ਰਹੀ ਸੀ ਅਤੇ ਤੀਜੇ ਦਿਨ ਵੀ ਪੈ...
⭐ਮਾਣਕ - ਮੋਤੀ⭐
. . .  about 2 hours ago
ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। ਮਹਾਤਮਾ ਗਾਂਧੀ

ਪਟਿਆਲਾ

ਪੀ. ਏ. ਡੀ. ਬੀ. ਬੈਂਕ ਦੀ ਚੋਣ ਰੱਦ ਵਿਧਾਇਕ ਚੰਦੂਮਾਜਰਾ ਨੇ ਕੀਤੀ ਸੀ ਆਵਾਜ਼ ਬੁਲੰਦ

ਪਟਿਆਲਾ, 10 ਮਈ (ਧਰਮਿੰਦਰ ਸਿੰਘ ਸਿੱਧੂ)-ਚੰਦੂਮਾਜਰਾ ਪਰਿਵਾਰ ਪਿਛਲੇ 3 ਦਿਨਾਂ ਤੋਂ ਪਟਿਆਲਾ ਐਗਰੀਕਲਚਰਲ ਡਿਵੈੱਲਪਮੈਂਟ ਬੈਂਕ (ਪੀ.ਏ.ਡੀ.ਬੀ.) ਦੀ ਚੋਣ ਦਾ ਵਿਰੋਧ ਕਰ ਰਿਹਾ ਸੀ | ਕੋਰੋਨਾ ਹਦਾਇਤਾਂ ਨੂੰ ਛਿੱਕੇ ਟੰਗ ਕੇ ਕਰਵਾਈ ਜਾ ਰਹੀ ਬੈਂਕ ਦੀ ਚੋਣ ਰੱਖ ਕੇ ਕਸੂਤੀ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਆਕਸੀਜਨ ਦੀ ਨਿਰਵਿਘਨ ਸਪਲਾਈ ਲਈ ਲੱਗਣਗੇ 4 ਆਕਸੀਜਨ ਯੂਨਿਟ

ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਲੱਗਣ ਵਾਲੇ ਦੋ ਆਕਸੀਜਨ ਯੂਨਿਟਾਂ 'ਚੋਂ ਇਕ ਦਾ ਕੰਮ ਹੋਇਆ ਸ਼ੁਰੂ-ਡੀ. ਸੀ.
ਪਟਿਆਲਾ, 10 ਮਈ (ਗੁਰਵਿੰਦਰ ਸਿੰਘ ਔਲਖ)-ਕੋਵਿਡ ਦੌਰਾਨ ਜ਼ਿਲੇ੍ਹ 'ਚ ਆਕਸੀਜਨ ਦੀ ਨਿਰਵਿਘਨ ਸਪਲਾਈ ਬਣਾਈ ਰੱਖਣ ਲਈ ਆਕਸੀਜਨ ਦੇ 4 ਯੂਨਿਟ ਲਗਾਉਣ ਲਈ ਖ਼ਾਕਾ ਤਿਆਰ ਕਰ ਲਿਆ ਗਿਆ ਹੈ ਅਤੇ ਮਾਤਾ ਕੁਸ਼ੱਲਿਆ ਸਰਕਾਰੀ ਹਸਪਤਾਲ 'ਚ ਲੱਗਣ ਵਾਲੇ ਦੋ ਯੂਨਿਟਾਂ 'ਚੋਂ ਇਕ ਦਾ ਕੰਮ ਸ਼ੁਰੂ ਵੀ ਕਰ ਦਿੱਤਾ ਗਿਆ ਹੈ | ਅੱਜ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਵਲੋਂ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਲੱਗਣ ਵਾਲੇ ਆਕਸੀਜਨ ਯੂਨਿਟਾਂ ਵਾਲੇ ਸਥਾਨਾਂ ਦਾ ਦੌਰਾ ਕਰਕੇ ਅਧਿਕਾਰੀਆਂ ਨੂੰ ਇਸ ਕੰਮ ਨੂੰ ਤਰਜੀਹੀ ਆਧਾਰ 'ਤੇ ਮੁਕੰਮਲ ਕਰਨ ਦੇ ਆਦੇਸ਼ ਦਿੰਦਿਆਂ ਕੰਮ ਡੇਢ ਮਹੀਨੇ 'ਚ ਮੁਕੰਮਲ ਕਰਨ ਲਈ ਕਿਹਾ | ਇਸ ਮੌਕੇ ਉਨ੍ਹਾਂ ਦੱਸਿਆ ਕਿ ਡਿਫੈਂਸ ਰਿਸਰਚ ਅਤੇ ਡਿਵੈਲਪਮੈਂਟ ਆਰਗੇਨਾਈਜ਼ੇਸ਼ਨ (ਡੀ.ਆਰ.ਡੀ.ਓ.) ਅਤੇ ਨਾਭਾ ਪਾਵਰ ਵਲੋਂ ਇਕ-ਇਕ ਯੂਨਿਟ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਲਗਾਇਆ ਜਾ ਰਿਹਾ ਹੈ ਜਦਕਿ ਟੋਰੈਂਟ ਗੈਸ ਵਲੋਂ ਸੀ. ਐੱਚ. ਨਾਭਾ ਵਿਖੇ ਅਤੇ ਸਰਬੱਤ ਦਾ ਭਲਾ ਟਰੱਸਟ ਵਲੋਂ ਮਾਡਲ ਟਾਊਨ ਵਿਖੇ ਆਕਸੀਜਨ ਯੂਨਿਟ ਲਗਾਏ ਜਾ ਰਹੇ ਹਨ | ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਡਿਫੈਂਸ ਰਿਸਰਚ ਅਤੇ ਡਿਵੈਲਪਮੈਂਟ ਆਰਗੇਨਾਈਜ਼ੇਸ਼ਨ (ਡੀ.ਆਰ.ਡੀ.ਓ.) ਵਲੋਂ ਲਗਾਏ ਜਾ ਰਹੇ 10 ਹਜ਼ਾਰ ਲੀਟਰ ਪ੍ਰਤੀ ਦਿਨ ਦੀ ਸਮਰੱਥਾ ਵਾਲੇ ਮੈਡੀਕਲ ਆਕਸੀਜਨ ਯੂਨਿਟ ਦਾ ਕੰਮ ਸ਼ੁਰੂ ਹੋ ਚੁੱਕਾ ਹੈ, ਜਿਸ 'ਤੇ 10 ਕਰੋੜ ਰੁਪਏ ਖ਼ਰਚ ਆਉਣ ਦਾ ਅਨੁਮਾਨ ਹੈ | ਉਨਾਂ ਦੱਸਿਆ ਕਿ ਯੂਨਿਟ ਲਗਾਉਣ ਲਈ ਫਾੳਾੂਡੇਸ਼ਨ ਕਮ ਪਲੇਟਫ਼ਾਰਮ ਤਿਆਰ ਕੀਤਾ ਜਾ ਰਿਹਾ ਹੈ ਅਤੇ ਉਸ ਉਪਰੰਤ ਮਸ਼ੀਨਰੀ ਲਿਆ ਕੇ ਜਲਦੀ ਹੀ ਇਹ ਯੂਨਿਟ ਉਤਪਾਦਨ ਸ਼ੁਰੂ ਕਰ ਦੇਵੇਗਾ | ਇਸੇ ਤਰ੍ਹਾਂ ਨਾਭਾ ਪਾਵਰ ਲਿਮਟਿਡ ਦੇ ਸਹਿਯੋਗ ਨਾਲ ਲਗਾਏ ਜਾਣ ਵਾਲੇ ਪਲਾਂਟ ਲਈ ਜਗ੍ਹਾ ਦੀ ਚੋਣ ਕਰ ਲਈ ਗਈ ਹੈ ਅਤੇ ਰੋਜ਼ਾਨਾ 50 ਤੋਂ 60 ਸਿਲੰਡਰ ਭਰਨ ਵਾਲੇ ਇਸ ਛੋਟੇ ਯੂਨਿਟ ਦਾ ਕੰਮ ਵੀ ਜਲਦੀ ਸ਼ੁਰੂ ਹੋ ਜਾਵੇਗਾ | ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਏ. ਡੀ. ਸੀ. (ਡੀ) ਕਮ ਨੋਡਲ ਅਫ਼ਸਰ ਡਾ. ਪ੍ਰੀਤੀ ਯਾਦਵ, ਸਹਾਇਕ ਕਮਿਸ਼ਨਰ (ਯੂ.ਟੀ.) ਜਗਨੂਰ ਸਿੰਘ, ਜਸਲੀਨ ਕੌਰ ਭੁੱਲਰ, ਸਿਵਲ ਸਰਜਨ ਡਾ. ਸਤਿੰਦਰ ਸਿੰਘ, ਡਾ. ਆਰਤੀ ਪਾਂਡਵ, ਡਾ. ਸੁਮਿਤ ਸਿੰਘ, ਡਾ. ਭਵਨੀਤ ਕੌਰ, ਡਾ. ਦੀਪਇੰਦਰ ਸਿੰਘ ਬੋਪਾਰਾਏ, ਡਾ. ਸੁਦੇਸ਼ ਪ੍ਰਤਾਪ ਸਿੰਘ, ਐਕਸੀਅਨ ਪੀ. ਡਬਲਿਊ. ਡੀ. ਐੱਸ. ਐੱਲ. ਗਰਗ, ਪ੍ਰਭਲੀਨ ਸਿੰਘ ਸਮੇਤ ਵੱਖ-ਵੱਖ ਵਿਭਾਗ ਦੇ ਅਧਿਕਾਰੀ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਪਟਿਆਲਾ, 10 ਮਈ (ਧਰਮਿੰਦਰ ਸਿੰਘ ਸਿੱਧੂ)-ਬਿਕਰਮਜੀਤ ਸਿੰਘ ਵਾਸੀ ਗੁਰੂਸਰ ਮੋਢੀਆਂ ਨੇ ਥਾਣਾ ਸਦਰ ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਜੀਜਾ ਈਸ਼ਵਰ ਚੰਦ ਵਾਸੀ ਭੁੱਨਰਹੇੜੀ ਜੋ ਕਿਸੇ ਪੁਰੀ ਨਾਂਅ ਦੇ ਵਿਅਕਤੀ ਨਾਲ ਉਸ ਦੇ ਮੋਟਰਸਾਈਕਲ 'ਤੇ ਸਵਾਰ ਹੋ ਕੇ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਮੁਲਾਜ਼ਮਾਂ ਦੀ ਹੜਤਾਲ ਤੀਜੇ ਦਿਨ 'ਚ ਦਾਖਲ

ਪਟਿਆਲਾ, 10 ਮਈ (ਗੁਰਵਿੰਦਰ ਸਿੰਘ ਔਲਖ)-ਆਪਣੀਆਂ ਹੱਕੀ ਮੰਗਾਂ ਲਈ ਪੰਜਾਬ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਐੱਨ. ਐੱਚ. ਐੱਮ. ਮੁਲਾਜ਼ਮਾਂ ਦੀ ਹੜਤਾਲ ਅੱਜ ਤੀਜੇ ਦਿਨ 'ਚ ਦਾਖਲ ਹੋ ਗਈ ਹੈ | ਸੂਬਾ ਪ੍ਰਧਾਨ ਅਮਰਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 657 ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ, 14 ਮਰੀਜ਼ਾਂ ਦੀ ਮੌਤ

ਪਟਿਆਲਾ, 10 ਮਈ (ਗੁਰਵਿੰਦਰ ਸਿੰਘ ਔਲਖ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲੇ੍ਹ 'ਚ 657 ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ | ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲੇ੍ਹ 'ਚ ਪ੍ਰਾਪਤ 3356 ਦੇ ਕਰੀਬ ਰਿਪੋਰਟਾਂ 'ਚੋਂ 657 ਕੋਵਿਡ ਪਾਜ਼ੀਟਿਵ ...

ਪੂਰੀ ਖ਼ਬਰ »

ਕੋਵਿਡ ਹਦਾਇਤਾਂ ਦੀ ਉਲੰਘਣਾ ਕਰਦਾ ਪੁੱਛਾਂ ਦੇਣ ਵਾਲਾ ਬਾਬਾ ਕਾਬੂ

ਸ਼ੁਤਰਾਣਾ, 10 ਮਈ (ਬਲਦੇਵ ਸਿੰਘ ਮਹਿਰੋਕ)-ਦੇਸ਼ ਕੋਰੋਨਾ ਵਾਇਰਸ ਦੀ ਮਹਾਂਮਾਰੀ ਨਾਲ ਜੂਝ ਰਿਹਾ ਹੈ, ਜਿਸ ਕਰਕੇ ਸਰਕਾਰਾਂ ਨੇ ਲੋਕਾਂ ਦੀ ਹਿਫ਼ਾਜ਼ਤ ਲਈ ਤਾਲਾਬੰਦੀ ਲਾ ਕੇ ਲੋਕਾਂ ਨੂੰ ਘਰਾਂ 'ਚ ਰਹਿਣ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਪਰ ਇਸ ਦੌਰਾਨ ...

ਪੂਰੀ ਖ਼ਬਰ »

18 ਤੋਂ 44 ਸਾਲ ਦੇ ਉਸਾਰੀ ਵਰਕਰਾਂ ਦੇ ਕੋਵਿਡ ਟੀਕਾਕਰਨ ਦੀ ਹੋਈ ਸ਼ੁਰੂਆਤ

ਪਟਿਆਲਾ, 10 ਮਈ (ਗੁਰਵਿੰਦਰ ਸਿੰਘ ਔਲਖ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਪ੍ਰਕਿਰਿਆ ਤਹਿਤ 2423 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ, ਜਿਸ ਨਾਲ ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਦਾ ਅੰਕੜਾ 2,49,969 ਹੋ ਗਿਆ ਹੈ | ਅੱਜ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਲਿਆ ਫਾਹਾ, ਹਾਲਤ ਗੰਭੀਰ

ਸਮਾਣਾ, 10 ਮਈ (ਹਰਵਿੰਦਰ ਸਿੰਘ ਟੋਨੀ)-ਸਥਾਨਕ ਸ਼ਹਿਰ ਦੇ ਘੜਾਮੀ ਪੱਤੀ 'ਚ ਰਹਿਣ ਵਾਲੇ ਇਕ ਨੌਜਵਾਨ ਵਲੋਂ ਸਿਰ 'ਤੇ ਚੜ੍ਹੇ ਕਰਜ਼ੇ ਤੋਂ ਪੇ੍ਰਸ਼ਾਨ ਹੰੁਦਿਆਂ ਪੱਖੇ ਦੀ ਹੁੱਕ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਪਤਾ ਲੱਗਣ ...

ਪੂਰੀ ਖ਼ਬਰ »

ਨਾਭਾ ਸ਼ਹਿਰ 'ਚ ਘਟੀਆ ਸਮੱਗਰੀ ਨਾਲ ਬਣਾਈਆਂ ਜਾ ਰਹੀਆਂ ਨੇ ਸੜਕਾਂ ਤੇ ਗਲੀਆਂ-ਨਾਲੀਆਂ-ਦੇਵ ਮਾਨ

ਨਾਭਾ, 10 ਮਈ (ਕਰਮਜੀਤ ਸਿੰਘ)-ਲੰਮੇ ਸਮੇਂ ਤੋਂ ਵਿਕਾਸ ਲਈ ਤਰਸਦੇ ਨਾਭਾ ਸ਼ਹਿਰ 'ਚ ਘਟੀਆ ਸਮੱਗਰੀ ਨਾਲ ਤਿਆਰ ਕੀਤੀਆਂ ਸੜਕਾਂ, ਗਲੀਆਂ-ਨਾਲੀਆਂ ਦਾ ਕੰਮ ਵੀ ਭਿ੍ਸ਼ਟਾਚਾਰ ਦੀ ਭੇਟ ਚੜ੍ਹ ਗਿਆ ਹੈ | ਜੱਟਾਂ ਵਾਲਾ ਬਾਂਸ, ਗਲੀ ਨੰਬਰ-4, ਵਾਰਡ ਨੰਬਰ-13 ਦੇ ਸਥਾਨਕ ਨਿਵਾਸੀਆਂ ...

ਪੂਰੀ ਖ਼ਬਰ »

ਹਾਊਸਿੰਗ ਸਕੀਮ ਲਈ 11 ਕਰੋੜ ਰੁਪਏ ਜਾਰੀ ਕੀਤੇ ਗਏ-ਅਮਨਦੀਪ ਕੌਰ

ਗੂਹਲਾ-ਚੀਕਾ, 10 ਮਈ (ਓ.ਪੀ. ਸੈਣੀ)-ਪ੍ਰਧਾਨ ਮੰਤਰੀ ਆਵਾਸ ਯੋਜਨਾ 'ਚ 19 ਪਰਿਵਾਰਾਂ ਦੀ ਪਹਿਲੇ, 21 ਪਰਿਵਾਰਾਂ ਨੂੰ ਦੂਜੀ ਕਿਸ਼ਤ ਅਤੇ 67 ਪਰਿਵਾਰਾਂ ਦੀ ਆਖ਼ਰੀ ਕਿਸ਼ਤ ਜਾਰੀ ਕੀਤੀ ਗਈ ਹੈ | ਚੇਅਰਪਰਸਨ ਅਮਨਦੀਪ ਕੌਰ ਸ਼ਰਮਾ ਨੇ ਕਿਸ਼ਤ ਜਾਰੀ ਕਰਦਿਆਂ ਸਾਰੇ ਪਰਿਵਾਰ ਨੂੰ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਬਰਾਬਰ ਕੰਮ-ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਰੋਸ ਮੁਜ਼ਾਹਰਾ

ਸ਼ੁਤਰਾਣਾ, 10 ਮਈ (ਬਲਦੇਵ ਸਿੰਘ ਮਹਿਰੋਕ)-ਸਰਕਾਰੀ ਹਸਪਤਾਲਾਂ 'ਚ ਕੰਮ ਕਰ ਰਹੀਆਂ ਆਸ਼ਾ ਵਰਕਰਜ਼ ਤੇ ਆਸ਼ਾ ਫੈਸਿਲੀਟੇਟਰਜ਼ ਯੂਨੀਅਨ (ਸੀਟੂ) ਵਲੋਂ ਬਰਾਬਰ ਕੰਮ-ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਸੂਬੇ ਭਰ 'ਚ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ ਤੇ ਇਸੇ ਮੁਹਿੰਮ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸਿਹਤ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦਾ ਅਲਟੀਮੇਟਮ ਮੰਦਭਾਗਾ-ਡਾ. ਤੇਜਾ

ਪਟਿਆਲਾ, 10 ਮਈ (ਗੁਰਪ੍ਰੀਤ ਸਿੰਘ ਚੱਠਾ)-ਨੌਜਵਾਨ ਬਚਾਓ ਫਰੰਟ ਪੰਜਾਬ ਦੇ ਕਨਵੀਨਰ ਪਿ੍ੰਸੀਪਲ ਡਾ. ਹਰਦੀਪ ਸਿੰਘ ਤੇਜਾ ਨੇ ਸਿਹਤ ਮੁਲਾਜਮਾਂ ਨੂੰ ਨੌਕਰੀ ਤੇ ਰੈਗੂਲਰ ਕਰਨ ਦੀ ਜਗ੍ਹਾ ਉਨ੍ਹਾਂ ਨੂੰ ਨੌਕਰੀ ਤੋਂ ਕੱਢਣ ਦੇ ਅਲਟੀਮੇਟਮ ਦੀ ਪੁਰਜ਼ੋਰ ਨਿੰਦਾ ਕੀਤੀ ਹੈ | ...

ਪੂਰੀ ਖ਼ਬਰ »

5ਵੀਂ ਵਾਰ ਸਾਈਕਲ 'ਤੇ ਦਿੱਲੀ ਧਰਨੇ 'ਚ ਪਹੁੰਚੇ ਕਮਲਜੀਤ ਸਿੰਘ ਜੋਗੀਪੁਰ

ਘਨੌਰ, 10 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਕੇਂਦਰ ਸਰਕਾਰ ਵਲੋਂ ਬਣਾਏ ਗਏ 3 ਖੇਤੀ ਕਾਨੰੂਨਾਂ ਖ਼ਿਲਾਫ਼ ਕਿਸਾਨਾਂ ਦੇ ਸੰਘਰਸ਼ ਨੂੰ ਤਕਰੀਬਨ 6 ਮਹੀਨੇ ਦਾ ਸਮਾਂ ਹੋ ਗਿਆ ਹੈ | ਜਿੱਥੇ ਪੂਰੀ ਦੁਨੀਆਂ 'ਚੋਂ ਪੰਜਾਬੀ ਨੌਜਵਾਨ, ਬਜ਼ੁਰਗ ਅਤੇ ਬੀਬੀਆਂ ਹਿੱਸਾ ਲੈ ਰਹੇ ਹਨ, ...

ਪੂਰੀ ਖ਼ਬਰ »

ਦੁਕਾਨਦਾਰ ਖ਼ਿਲਾਫ਼ ਮਾਮਲਾ ਦਰਜ

ਰਾਜਪੁਰਾ, 10 ਮਈ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਕਰਫ਼ਿਊ ਦੌਰਾਨ ਦੁਕਾਨ ਖੋਲ੍ਹ ਕੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਇਕ ਦੁਕਾਨਦਾਰ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦਾ ਸਾਨੂੰ ਰਲ ਮਿਲ ਕੇ ਮੁਕਾਬਲਾ ਕਰਨਾ ਚਾਹੀਦੈ-ਵਿਧਾਇਕ ਰਾਜਿੰਦਰ ਸਿੰਘ

ਸਮਾਣਾ, 10 ਮਈ (ਪ੍ਰੀਤਮ ਸਿੰਘ ਨਾਗੀ)-ਪੂਰੇ ਸੰਸਾਰ 'ਚ ਫੈਲੀ ਭਿਆਨਕ ਮਹਾਂਮਾਰੀ ਕੋਰੋਨਾ ਖ਼ਿਲਾਫ਼ ਲੜਾਈ ਇਕੱਠੇ ਹੋ ਕੇ ਲੜੀ ਜਾ ਸਕਦੀ ਹੈ, ਇਸ ਲਈ ਇਸ ਮਹਾਂਮਾਰੀ ਦਾ ਸਾਨੂੰ ਰਲ ਮਿਲ ਕੇ ਮੁਕਾਬਲਾ ਕਰਨਾ ਚਾਹੀਦਾ ਹੈ | ਇਹ ਵਿਚਾਰ ਵਿਧਾਇਕ ਰਾਜਿੰਦਰ ਸਿੰਘ ਨੇ ਅੱਜ ਇੱਥੇ ...

ਪੂਰੀ ਖ਼ਬਰ »

ਧਰਮਸੋਤ ਵਲੋਂ ਪਟਿਆਲਾ ਜ਼ਿਲ੍ਹੇ 'ਚ ਕੋਰੋਨਾ ਮਹਾਂਮਾਰੀ ਤੇ ਇਲਾਜ ਪ੍ਰਬੰਧਾਂ ਦੀ ਸਮੀਖਿਆ

ਪਟਿਆਲਾ, 10 ਮਈ (ਗੁਰਵਿੰਦਰ ਸਿੰਘ ਔਲਖ)-ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਜ਼ਿਲ੍ਹਾ 'ਚ ਕੋਵਿਡ ਮਹਾਂਮਾਰੀ ਅਤੇ ਇਸ ਦੇ ਇਲਾਜ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ...

ਪੂਰੀ ਖ਼ਬਰ »

ਮੱਸਿਆ 'ਤੇ ਬਿਨਾਂ ਮੂਵਮੈਂਟ ਪਾਸ ਤੋਂ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ-ਐੱਸ. ਡੀ. ਐੱਮ.

ਪਿਹੋਵਾ, 10 ਮਈ (ਗੁਰਪ੍ਰੀਤ ਰਾਮਗੜ੍ਹੀਆ)-ਐੱਸ. ਡੀ. ਐੱਮ. ਸੋਨੰੂ ਰਾਮ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਸਰਸਵਤੀ ਘਾਟ 'ਤੇ ਮੱਸਿਆ ਵਾਲੇ ਦਿਨ ਸਿਰਫ਼ ਲੋਕ ਸਰਲ ਹਰਿਆਣਾ ਦੀ ਵੈੱਬਸਾਈਟ 'ਤੇ ਬਣੇ ਮੂਵਮੈਂਟ ਪਾਸ ਦੇ ਤਹਿਤ ਹੀ ਦਾਖਲ ਹੋਣਗੇ | ਇਹ ਫ਼ੈਸਲਾ ਕੋਵਿਡ-19 ...

ਪੂਰੀ ਖ਼ਬਰ »

ਐੱਸ. ਐੱਸ. ਪੀ. ਗਰਗ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਹੋਏ ਨਤਮਸਤਕ

ਪਟਿਆਲਾ 10 ਮਈ (ਗੁਰਪ੍ਰੀਤ ਸਿੰਘ ਚੱਠਾ)-ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਐੱਸ. ਐੱਸ. ਪੀ. ਪਟਿਆਲਾ ਸੰਦੀਪ ਕੁਮਾਰ ਗਰਗ ਗੁਰੂ ਘਰ ਵਿਖੇ ਨਤਮਸਤਕ ਹੋਏ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਐੱਸ. ਐੱਸ. ਪੀ. ਪਟਿਆਲਾ ਨੂੰ ਜੀ ਆਇਆਂ ...

ਪੂਰੀ ਖ਼ਬਰ »

ਸੂਬੇ ਦੇ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਤਾਲਾਬੰਦੀ ਜ਼ਰੂਰੀ-ਗੋਪਾਲ ਸ਼ਰਮਾ

ਸਮਾਣਾ, 10 ਮਈ (ਗੁਰਦੀਪ ਸ਼ਰਮਾ)-ਸੂਬੇ ਦੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਬਚਾਉਣ ਲਈ ਪੰਜਾਬ 'ਚ ਕਰੀਬ 15 ਦਿਨਾਂ ਦੀ ਪੂਰਨ ਤਾਲਾਬੰਦੀ ਜ਼ਰੂਰੀ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਅਕਾਲੀ ਆਗੂ ਗੋਪਾਲ ਸ਼ਰਮਾ ਨੇ ...

ਪੂਰੀ ਖ਼ਬਰ »

ਮੁੱਖ ਮੰਤਰੀ ਖੱਟਰ ਵਲੋਂ ਪੱਤਰਕਾਰਾਂ ਨੂੰ ਟੀਕਾ ਲਗਾਉਣ ਦੇ ਐਲਾਨ ਦਾ ਸਵਾਗਤ

ਗੂਹਲਾ ਚੀਕਾ, 10 ਮਈ (ਓ.ਪੀ. ਸੈਣੀ)-ਰਾਜ ਦੇ ਕੋਵਿਡ-19 ਮਹਾਂਮਾਰੀ ਦੇ ਭਿਆਨਕ ਹਮਲੇ ਦੇ ਮਾਹੌਲ 'ਚ ਫ਼ੀਲਡ ਵਿਚ ਕੰਮ ਕਰ ਰਹੇ ਪੱਤਰਕਾਰਾਂ ਨੂੰ ਟੀਕਾ ਲਗਵਾਉਣ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਐਲਾਨ ਦਾ ਸਵਾਗਤ ਕਰਦਿਆਂ ਹਰਿਆਣਾ ਸਰਕਾਰ ਪੈਨਸ਼ਨਰਜ਼ ...

ਪੂਰੀ ਖ਼ਬਰ »

ਮੋਹਣ ਲਾਲ ਸ਼ਰਮਾ ਨੇ ਗੁਰੂਕੁਲ ਸਕੂਲ 'ਚ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ

ਪਾਤੜਾਂ, 10 ਮਈ (ਜਗਦੀਸ਼ ਸਿੰਘ ਕੰਬੋਜ)-ਸਮਾਣਾ ਇਲਾਕੇ ਦੇ ਡੀ. ਏ. ਵੀ. ਸਕੂਲਾਂ 'ਚ ਬਤੌਰ ਪਿ੍ੰਸੀਪਲ ਅਤੇ ਪਾਤੜਾਂ ਦੇ ਸਕੂਲ ਮੈਨੇਜਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਮੋਹਣ ਲਾਲ ਸ਼ਰਮਾ ਨੇ ਪਾਤੜਾਂ ਦੇ ਗੁਰੂਕੁਲ ਗਲੋਬਲ ਕਰਿਐਂਜਾਂ ਸਕੂਲ ਵਿਚ ਪਿ੍ੰਸੀਪਲ ਅਤੇ ...

ਪੂਰੀ ਖ਼ਬਰ »

ਕੋਰੋਨਾ ਦੀ ਰੋਕਥਾਮ 'ਚ ਕੇਂਦਰ ਤੇ ਪ੍ਰਦੇਸ਼ ਸਰਕਾਰ ਫ਼ੇਲ੍ਹ ਸਾਬਿਤ ਹੋਈ-ਸੁਰਜੇਵਾਲਾ

ਪਿਹੋਵਾ, 10 ਮਈ (ਗੁਰਪ੍ਰੀਤ ਰਾਮਗੜ੍ਹੀਆ)-ਕਾਂਗਰਸ ਦੇ ਕੌਮੀ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ ਕਿ ਕੋਰੋਨਾ ਦੀ ਰੋਕਥਾਮ 'ਚ ਕੇਂਦਰ ਅਤੇ ਪ੍ਰਦੇਸ਼ ਸਰਕਾਰ ਫ਼ੇਲ੍ਹ ਸਾਬਿਤ ਹੋਈ ਹੈ | ਲੋਕਾਂ ਨੂੰ ਸਰਕਾਰ ਨੇ ਉਨ੍ਹਾਂ ਦੇ ਹਾਲਾਤ 'ਤੇ ਛੱਡ ਦਿੱਤਾ ਹੈ | ਅਜਿਹੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਕੀਤੀਆਂ ਕਈ ਅਹਿਮ ਨਿਯੁਕਤੀਆਂ

ਪਟਿਆਲਾ, 10 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਅੱਜ ਉੱਪ ਕੁਲਪਤੀ ਦੇ ਆਦੇਸ਼ਾਂ ਅਨੁਸਾਰ ਅਤੇ ਸਿੰਡੀਕੇਟ ਦੀ ਪ੍ਰਵਾਨਗੀ ਦੀ ਆਸ 'ਚ ਭੌਤਿਕ ਵਿਗਿਆਨ ਵਿਭਾਗ ਦੇ ਪ੍ਰੋਫੈਸਰ ਡਾ. ਬਲਬੀਰ ਸਿੰਘ ਸੰਧੂ ਨੂੰ ਇਕ ਸਾਲ ਦੇ ਸਮੇਂ ਲਈ ਡੀਨ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਿੱਖ ਸੰਸਥਾਵਾਂ ਵਲੋਂ ਕੀਤੇ ਜਾ ਰਹੇ ਉੱਦਮ ਸ਼ਲਾਘਾਯੋਗ-ਚੌਧਰੀ ਮਾਜਰਾ, ਖੋਖ

ਨਾਭਾ, 10 ਮਈ (ਕਰਮਜੀਤ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਦੇਸ਼ 'ਚ ਭਿਅੰਕਰ ਸਥਿਤੀ ਬਣੀ ਹੋਈ ਹੈ ਅਤੇ ਦੇਸ਼ ਦੇ ਹਰ ਸੂਬੇ 'ਚੋਂ ਵੱਡੀ ਗਿਣਤੀ 'ਚ ਹੋ ਰਹੀਆਂ ਮੌਤਾਂ ਦੀਆਂ ਦਿਲ ਦਹਿਲਾ ਦੇਣ ਵਾਲੀਆਂ ਖ਼ਬਰਾਂ ਆ ਰਹੀਆਂ ਹਨ, ਦੇਸ਼ ਦੇ ਹਸਪਤਾਲਾਂ 'ਚ ਕੋਰੋਨਾ ਵੈਕਸੀਨ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਬਣਾਈ 'ਸਿੱਟ' ਤੋਂ ਕੋਈ ਆਸ ਨਹੀਂ-ਸਹੋਲੀ

ਨਾਭਾ. 10 ਮਈ (ਕਰਮਜੀਤ ਸਿੰਘ)-ਅਕਾਲੀ ਦਲ ਸੁਤੰਤਰ ਦੀ ਇਕ ਵਿਸ਼ੇਸ਼ ਬੈਠਕ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਪ੍ਰਧਾਨਗੀ ਹੇਠ ਸਥਾਨਕ ਮੋਤੀ ਬਾਗ਼ ਵਿਖੇ ਹੋਈ | ਇਸ ਬੈਠਕ 'ਚ ਕੋਰੋਨਾ ਮਹਾਂਮਾਰੀ ਅਤੇ ਹੋਰ ਕਈ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ ...

ਪੂਰੀ ਖ਼ਬਰ »

ਕੋਰੋਨਾ ਪੀੜਤ ਮਰੀਜ਼ਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਸ਼ੈਂਟੀ

ਨਾਭਾ, 10 ਮਈ (ਕਰਮਜੀਤ ਸਿੰਘ)-ਸਥਾਨਕ ਅਗਰਵਾਲ ਸਭਾ ਦੇ ਸਰਪ੍ਰਸਤ ਜੀਵਨ ਲਾਲ ਗੁਪਤਾ (ਅਗੋਲ ਵਾਲੇ), ਜੀਵਨ ਪ੍ਰਕਾਸ਼ ਬਾਂਸਲ, ਭਗਵਾਨ ਦਾਸ ਜਿੰਦਲ ਅਤੇ ਸਕੱਤਰ ਰਵਨੀਸ਼ ਗੋਇਲ ਦੀ ਅਗਵਾਈ 'ਚ ਨਗਰ ਕੌਂਸਲ ਨਾਭਾ ਦੇ ਦੂਜੀ ਬਾਰ ਬਣੇ ਨਵ-ਨਿਯੁਕਤ ਪ੍ਰਧਾਨ ਰਜਨੀਸ਼ ਮਿੱਤਲ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਦੇ ਸੂਬਾ ਆਗੂਆਂ ਵਲੋਂ ਸਲਾਣਾ ਦੀ ਪ੍ਰਧਾਨਗੀ 'ਚ ਮੀਟਿੰਗ

ਪਟਿਆਲਾ, 10 ਮਈ (ਧਰਮਿੰਦਰ ਸਿੰਘ ਸਿੱਧੂ)-ਸਾਂਝੇ ਅਧਿਆਪਕ ਮੋਰਚੇ ਦੇ ਸੂਬਾ ਆਗੂਆਂ ਨੇ ਬਲਜੀਤ ਸਿੰਘ ਸਲਾਣਾ ਦੀ ਪ੍ਰਧਾਨਗੀ 'ਚ ਮੀਟਿੰਗ ਕਰਦਿਆਂ ਸਿੱਖਿਆ ਦਾ ਲਗਾਤਾਰ ਉਜਾੜਾ ਕਰਨ, ਸਿੱਖਿਆ ਮੰਤਰੀ ਵਲੋਂ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਅਤੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦਿੱਲੀ ਲਈ ਕਾਫ਼ਲਾ ਰਵਾਨਾ

ਘਨੌਰ, 10 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਬਣਾਏ ਤਿੰਨ ਕਾਨੰੂਨਾਂ ਦੇ ਵਿਰੋਧ 'ਚ ਦਿੱਲੀ ਵਿਖੇ ਤਕਰੀਬਨ 6 ਮਹੀਨੇ ਤੋਂ ਕਿਸਾਨਾਂ ਵਲੋਂ ਧਰਨਾ ਜਾਰੀ ਰੱਖਿਆ ਹੋਇਆ ਹੈ | ਪੰਜਾਬ ਭਰ 'ਚੋਂ ਵੱਧ ਚੜ੍ਹ ਕੇ ਕਿਸਾਨਾਂ ਨੇ ਧਰਨੇ 'ਚ ਹਾਜ਼ਰੀ ...

ਪੂਰੀ ਖ਼ਬਰ »

ਇਕ ਸਾਲ ਤੋਂ ਆਪਣੀਆਂ ਜਾਨਾਂ ਜੋਖ਼ਮ 'ਚ ਪਾ ਕੇ ਕੋਰੋਨਾ ਮਿਤ੍ਰਕਾਂ ਦੀਆਂ ਲਾਸ਼ਾਂ ਪਰਿਵਾਰਾਂ ਨੂੰ ਕਰ ਰਹੇ ਨੇ ਸਪੁਰਦ

ਪਟਿਆਲਾ, 10 ਮਈ (ਗੁਰਵਿੰਦਰ ਸਿੰਘ ਔਲਖ)-ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਵੱਧ ਜਾਣ ਨਾਲ ਸਿਰਫ਼ ਆਮ ਲੋਕ ਹੀ ਸਹਿਮ 'ਚ ਨਹੀਂ ਹਨ, ਸਗੋਂ ਕਈ ਡਾਕਟਰੀ ਪੇਸ਼ੇ ਨਾਲ ਜੁੜੇ ਇਨਸਾਨ ਵੀ ਆਪਣੇ ਪੈਰ ਪਿੱਛੇ ਖਿੱਚਣ ਲੱਗੇ ਹਨ ਪਰ ਇਸ ਖ਼ਤਰਨਾਕ ਦੌਰ 'ਚ ਚਾਰ ਅਜਿਹੇ ਸ਼ਖ਼ਸ ਵੀ ਹਨ ਜੋ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਸੰਕਟ 'ਚ ਕੋਰੋਨਾ ਮਰੀਜ਼ਾਂ ਨਾਲ ਅਕਾਲੀ ਦਲ ਡਟ ਕੇ ਖੜ੍ਹੇਗਾ-ਹਰਪਾਲ ਜੁਨੇਜਾ

ਪਟਿਆਲਾ, 10 ਮਈ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਵਲੋਂ ਪਿਛਲੇ ਕਈ ਦਿਨਾਂ ਤੋ ਖ਼ੁਦ ਲੰਗਰ ਬਣਾ ਕੇ ਕੋਰੋਨਾ ਪੀੜਤ ਮਰੀਜ਼ਾਂ ਲਈ ਭੇਜਿਆ ਜਾ ਰਿਹਾ ਹੈ, ਜਿਸ 'ਚ ਉਨ੍ਹਾਂ ਨੇ ਸੋਸ਼ਲ ਮੀਡੀਆ ਸਮੇਤ ਵੱਖ-ਵੱਖ ...

ਪੂਰੀ ਖ਼ਬਰ »

ਕਿਸਾਨਾਂ ਦੀ ਹੜਤਾਲ 147ਵੇਂ ਦਿਨ ਵੀ ਜਾਰੀ

ਗੂਹਲਾ ਚੀਕਾ, 10 ਮਈ (ਓ.ਪੀ. ਸੈਣੀ)-ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਰਿਲਾਇੰਸ ਪੈਟਰੋਲ ਪੰਪ ਚੀਕਾ 'ਤੇ ਕੀਤੀ ਗਈ ਹੜਤਾਲ ਅੱਜ 147ਵੇਂ ਦਿਨ 'ਚ ਦਾਖਲ ਹੋ ਗਈ ਹੈ | ਹੜਤਾਲ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ...

ਪੂਰੀ ਖ਼ਬਰ »

ਕੋਰੋਨਾ ਸੰਕਟ 'ਚ ਲੋੜਵੰਦ ਪਰਿਵਾਰਾਂ ਦੀ ਆਰਥਿਕ ਮਦਦ ਕਰਨਾ ਸਰਕਾਰ ਦਾ ਫ਼ਰਜ਼-ਬਸਪਾ ਆਗੂ

ਘਨੌਰ, 10 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਜਰਨਲ ਸਕੱਤਰ ਬਲਦੇਵ ਸਿੰਘ ਮਹਿਰਾ ਨੇ ਪ੍ਰੈੱਸ ਬਿਆਨ ਰਾਹੀਂ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਪ੍ਰਸ਼ਾਸਨ ਵਲੋਂ ਕੀਤੀ ਗਈ ਤਾਲਾਬੰਦੀ ਕਾਰਨ ਆਰਥਿਕ ਸੰਕਟ ...

ਪੂਰੀ ਖ਼ਬਰ »

ਸੰਦੀਪ ਰਾਣੀ ਦੇ ਕਾਵਿ ਸੰਗ੍ਰਹਿ 'ਇਕ ਕਦਮ ਮੰਜ਼ਿਲ ਵੱਲ' ਦੀ ਘੁੰਡ ਚੁਕਾਈ

ਪਟਿਆਲਾ, 10 ਮਈ (ਅ.ਬ.)- ਸੰਦੀਪ ਰਾਣੀ ਦਾ ਕਾਵਿ ਸੰਗ੍ਰਹਿ 'ਇਕ ਕਦਮ ਮੰਜ਼ਿਲ ਵੱਲ' ਦੀ ਘੁੰਡ ਚੁਕਾਈ ਪੰਜਾਬ ਭਵਨ 'ਕੈਨੇਡਾ' ਸਰੀ 'ਚ ਪੰਜਾਬ ਭਵਨ ਦੇ ਸੰਸਥਾਪਕ ਸੁੱਖੀ ਬਾਠ ਦੀ ਅਗਵਾਈ 'ਚ ਕੀਤੀ ਗਈ | ਬਾਠ ਨੇ ਕਿਹਾ ਕਿ ਸੰਦੀਪ ਰਾਣੀ ਪ੍ਰਤਿਭਾਸ਼ੀਲ ਲੇਖਿਕਾ ਦੇ ਨਾਲ-ਨਾਲ ਇਕ ...

ਪੂਰੀ ਖ਼ਬਰ »

ਧਰਮਸੋਤ ਵਲੋਂ ਪਿੰਡ ਸਾਹੀਵਾਲ ਵਿਖੇ ਜਿੰਮ ਦਾ ਉਦਘਾਟਨ

ਭਾਦਸੋਂ, 10 ਮਈ (ਪ੍ਰਦੀਪ ਦੰਦਰਾਲਾ)-ਬਲਾਕ ਭਾਦਸੋਂ ਦੇ ਪਿੰਡ ਸਾਹੀਵਾਲ ਵਿਖੇ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਨੌਜਵਾਨਾਂ ਲਈ ਜਿੰਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਹਲਕੇ ਦੇ ਹਰ ਪਿੰਡ ਦੇ ਨੌਜਵਾਨਾਂ ਦੀ ਸਿਹਤ ਨੂੰ ...

ਪੂਰੀ ਖ਼ਬਰ »

ਸ਼ਹਿਰ 'ਚ ਸਾਰੇ ਬਾਜ਼ਾਰ ਖੁੱਲ੍ਹਣ ਕਾਰਨ ਦੁਕਾਨਦਾਰਾਂ ਦੇ ਚਿਹਰੇ ਚਮਕੇ

ਰਾਜਪੁਰਾ, 10 ਮਈ (ਰਣਜੀਤ ਸਿੰਘ)-ਬੀਤੇ ਕਈ ਦਿਨਾਂ ਤੋਂ ਸ਼ਹਿਰ 'ਚ ਕੋਰੋਨਾ ਮਹਾਂਮਾਰੀ ਨੂੰ ਨਕੇਲ ਪਾਉਣ ਲਈ ਮਿੰਨੀ ਲਾਕਡਾਊਨ ਲੱਗਣ ਕਾਰਨ ਜ਼ਰੂਰਤ ਦੀਆਂ ਥੋੜੀਆਂ ਦੁਕਾਨਾਂ ਨੂੰ ਖੁੱਲ੍ਹਣ ਦੇ ਹੁਕਮ ਸਨ ਪਰ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀਆਂ ਹੀ ਦੁਕਾਨਾਂ ...

ਪੂਰੀ ਖ਼ਬਰ »

ਆਜ਼ਾਦੀ ਦੀ ਵਰ੍ਹੇਗੰਢ ਨੂੰ ਸਮਰਪਿਤ ਭਾਸ਼ਨ ਮੁਕਾਬਲੇ ਕਰਵਾਏ

ਪਟਿਆਲਾ, 10 ਮਈ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਦੀ 12ਵੀਂ ਜਮਾਤ ਦੀ ਵਿਦਿਆਰਥਣ ਤਨੂਜਾ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸਬੰਧੀ ਕਰਵਾਏ ਗਏ ਆਨਲਾਈਨ ਭਾਸ਼ਣ ਮੁਕਾਬਲੇ 'ਚ ਆਪਣੇ ਸ਼ਾਨਦਾਰ ਭਾਸ਼ਣ ...

ਪੂਰੀ ਖ਼ਬਰ »

ਨਿਗਮ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸੜਕਾਂ 'ਤੇ ਵਧਣ ਲੱਗੀ ਆਵਾਜਾਈ ਸਮੱਸਿਆ

ਪਟਿਆਲਾ, 10 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਸਥਾਨਕ ਸਰਕਾਰਾਂ ਵਿਭਾਗ 'ਚ ਤੈਅਸ਼ੁਦਾ ਨਕਸ਼ੇ ਮੁਤਾਬਿਕ ਇਮਾਰਤਾਂ ਬਣਾਉਣ ਲਈ ਵਿਭਾਗ ਤੇ ਇਨ੍ਹਾਂ 'ਚ ਕਈ ਪੱਧਰ ਦੇ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਜਾਂਦੀ ਹੈ, ਜਿਨ੍ਹਾਂ ਦਾ ਮਕਸਦ ਕਾਨੂੰਨ ਦੇ ਉਲਟ ਹੋ ਰਹੀਆਂ ...

ਪੂਰੀ ਖ਼ਬਰ »

ਕੀ ਸੂਬਾ ਸਰਕਾਰ ਸਰਕਾਰੀ ਵਿਭਾਗਾਂ ਰਾਹੀਂ ਜਨਤਾ ਦੀ ਜੇਬ ਤਰਾਸ਼ੇਗੀ...

ਪਟਿਆਲਾ, 10 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਪਾਵਰਕਾਮ ਵਲੋਂ ਨਵੇਂ ਆਦੇਸ਼ਾਂ ਮੁਤਾਬਿਕ ਉਹ ਸਰਕਾਰੀ ਵਿਭਾਗਾਂ ਨੂੰ ਬਿਜਲੀ ਮਹਿੰਗੇ ਭਾਅ 'ਤੇ ਵੇਚੇਗੀ | ਸਰਕਾਰੀ ਵਿਭਾਗ ਉਹ ਹਨ, ਜਿਨ੍ਹਾਂ ਵੱਲ ਪਾਵਰਕਾਮ ਦਾ ਕਈ ਕਰੋੜ ਰੁਪਿਆ ਪਹਿਲਾਂ ਹੀ ਬਕਾਇਆ ਖੜ੍ਹਾ ਹੈ | ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸੌ ਫ਼ੀਸਦੀ ਸਰਕਾਰੀ ਸਕੂਲਾਂ ਦੇ ਅਧਿਆਪਕ ਲਗਾ ਰਹੇ ਨੇ ਆਨਲਾਈਨ ਕਲਾਸਾਂ

ਪਟਿਆਲਾ, 10 ਮਈ (ਧਰਮਿੰਦਰ ਸਿੰਘ ਸਿੱਧੂ)-ਕੋਰੋਨਾ ਮਹਾਂਮਾਰੀ ਕਰਕੇ ਪੰਜਾਬ ਦੀਆਂ ਵਿੱਦਿਅਕ ਸੰਸਥਾਵਾਂ ਦੇ ਬੰਦ ਹੋਣ ਦੇ ਬਾਵਜੂਦ ਵੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸਰਪ੍ਰਸਤੀ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਅਗਵਾਈ 'ਚ ਸਰਕਾਰੀ ਸਕੂਲਾਂ ਦੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਨੇ ਸੌਂਪਿਆ ਪੀੜਤ ਕਿਸਾਨ ਦੇ ਪਰਿਵਾਰ ਨੂੰ ਇਕ ਲੱਖ ਰੁਪਏ ਦਾ ਚੈੱਕ

ਪਟਿਆਲਾ, 10 ਮਈ (ਗੁਰਪ੍ਰੀਤ ਸਿੰਘ ਚੱਠਾ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਸੰਘਰਸ਼ ਕਰ ਰਹੇ ਕਿਸਾਨ ਭਰਾਵਾਂ ਦੀ ਸ਼ੋ੍ਰਮਣੀ ਕਮੇਟੀ ਹਰ ਸੰਭਵ ਸਹਾਇਤਾ ਕਰ ਰਹੀ ਹੈ | ਇਹ ਪ੍ਰਗਟਾਵਾ ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ...

ਪੂਰੀ ਖ਼ਬਰ »

ਧਰੇੜੀ ਜੱਟਾਂ ਟੋਲ ਪਲਾਜ਼ਾ ਤੋਂ ਸਿੰਘੂ ਬਾਰਡਰ ਲਈ ਕਾਰਾਂ ਦਾ ਜਥਾ ਰਵਾਨਾ

ਬਹਾਦਰਗੜ੍ਹ, 10 ਮਈ (ਕੁਲਵੀਰ ਸਿੰਘ ਧਾਲੀਵਾਲ)-ਪਟਿਆਲਾ ਜ਼ੀਰਕਪੁਰ ਹਾਈਵੇ 'ਤੇ ਪਿੰਡ ਧਰੇੜੀ ਜੱਟਾਂ ਵਿਖੇ ਸਥਿਤ ਟੋਲ ਪਲਾਜ਼ਾ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਪਟਿਆਲਾ ਗਿਆਨ ਸਿੰਘ ਰਾਏਪੁਰ ਮੰਡਲਾਂ ਦੀ ਅਗਵਾਈ 'ਚ ਇਕ ਕਾਰਾਂ ਦਾ ...

ਪੂਰੀ ਖ਼ਬਰ »

ਮੁਸਲਮਾਨ ਭਾਈਚਾਰੇ ਵਲੋਂ ਗੁਰੂ ਘਰ 'ਚ ਹੀ ਕੀਤੀ ਗਈ ਨਮਾਜ਼ ਅਦਾ

ਨਾਭਾ, 10 ਮਈ (ਕਰਮਜੀਤ ਸਿੰਘ)-ਹਲਕਾ ਨਾਭਾ 'ਚ ਪਿਛਲੇ ਲੰਬੇ ਸਮੇਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਗਰੀਬ ਦਾ ਮੁੱਖ ਗੁਰੂ ਦੀ ਗੋਲਕ 'ਤੇ ਪਹਿਰਾ ਦਿੰਦਿਆਂ ਬਿਨਾਂ ਕਿਸੇ ਵਿਤਕਰੇ ਤੋਂ ਮਨੁੱਖਤਾ ਦੀ ਸੇਵਾ ਕਰਦੀ ਆ ਰਹੀ ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX