ਤਾਜਾ ਖ਼ਬਰਾਂ


ਪੰਜਾਬ ਪੁਲਿਸ ਦੀ ਲਿਖਤੀ ਪ੍ਰੀਖਿਆ ਲਈ ਜੰਡਿਆਲਾ ਦੇ 2 ਪ੍ਰੀਖਿਆ ਕੇਂਦਰਾਂ 'ਚ ਲੱਗੀਆਂ ਲੰਬੀਆਂ ਲਾਈਨਾਂ
. . .  6 minutes ago
ਜੰਡਿਆਲਾ ਮੰਜਕੀ,25ਸਤੰਬਰ (ਸੁਰਜੀਤ ਸਿੰਘ ਜੰਡਿਆਲਾ) ਪੰਜਾਬ ਪੁਲਿਸ ਦੀ ਲਿਖਤ ਪ੍ਰੀਖਿਆ ਲਈ ਸਥਾਨਕ ਕਸਬੇ ਦੇ ਬਣਾਏ ਗਏ ਦੋ ਕੇਂਦਰਾਂ ਵਿਚ ਸਵੇਰ ਤੋਂ ਹੀ ਪ੍ਰੀਖਿਆਰਥੀਆਂ ਦੀਆਂ ਲੰਬੀਆਂ ....
ਰੱਖਿਆ ਮੰਤਰਾਲੇ ਨੇ ਵੀ.ਐੱਸ. ਪਠਾਨੀਆ ਨੂੰ ਕੋਸਟ ਗਾਰਡ ਏ.ਡੀ.ਜੀ. ਨਿਯੁਕਤ ਕੀਤਾ
. . .  11 minutes ago
ਨਵੀਂ ਦਿੱਲੀ,25 ਸਤੰਬਰ - ਰੱਖਿਆ ਮੰਤਰਾਲੇ ਨੇ ਵੀ.ਐੱਸ. ਪਠਾਨੀਆ ਨੂੰ ਕੋਸਟ ਗਾਰਡ ਏ.ਡੀ.ਜੀ. ਨਿਯੁਕਤ...
ਤੇਜ ਰਫ਼ਤਾਰ ਨੇ ਲਈ ਜਾਨ
. . .  27 minutes ago
ਡਮਟਾਲ, 25 ਸਤੰਬਰ (ਰਾਕੇਸ਼ ਕੁਮਾਰ) : ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਲ੍ਹਿੇ ਵਿਚ ਤੇਜ ਰਫ਼ਤਾਰ ਨੇ ਇਕ ਹੋਰ ਜਾਨ ਲੈ ਲਈ। ਦਰਦਨਾਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ...
5 ਆਈ.ਏ.ਐਸ. ਅਤੇ 5 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  36 minutes ago
ਚੰਡੀਗੜ੍ਹ, 25 ਸਤੰਬਰ - 5 ਆਈ.ਏ.ਐੱਸ. ਅਤੇ 5 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਨਵੀਂ ਕੈਬਨਿਟ ਦੀ ਸੂਚੀ ਲੈ ਕੇ ਚੰਨੀ 12:30 ਵਜੇ ਪਹੁੰਚਣਗੇ ਗਵਰਨਰ ਹਾਊਸ
. . .  52 minutes ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ 12.30 ਵਜੇ ਗਵਰਨਰ ਹਾਊਸ ਪਹੁੰਚਣਗੇ | ਜ਼ਿਕਰਯੋਗ ਹੈ ਕਿ ਨਵੀਂ ਕੈਬਨਿਟ ਦੀ ਸੂਚੀ ਲੈ ਕੇ ਚੰਨੀ ਗਵਰਨਰ ਹਾਊਸ ...
ਅਮਰੀਕਾ ਦੇ ਨਿਆਂ ਵਿਭਾਗ ਵਲੋਂ ਇਮੀਗ੍ਰੇਸ਼ਨ ਅਦਾਲਤਾਂ ਦੇ ਡੇਵਿਡ ਨੀਲ ਡਾਇਰੈਕਟਰ ਨਿਯੁਕਤ
. . .  about 1 hour ago
ਸੈਕਰਾਮੈਂਟੋ, 25 ਸਤੰਬਰ (ਹੁਸਨ ਲੜੋਆ ਬੰਗਾ) - ਅਮਰੀਕਾ ਦੇ ਨਿਆਂ ਵਿਭਾਗ ਨੇ ਡੇਵਿਡ ਨੀਲ ਨੂੰ ਦੇਸ਼ ਦੀਆਂ ਇਮੀਗ੍ਰੇਸ਼ਨ ਅਦਾਲਤਾਂ ਦਾ ਡਾਇਰੈਕਟਰ ਨਿਯੁਕਤ ਹੈ। ਇਨ੍ਹਾਂ ਅਦਾਲਤਾਂ ਦੀ ਭਾਰਤੀਆਂ ਸਮੇਤ ਹੋਰ ਦੇਸ਼ਾਂ ਦੇ ਪ੍ਰਵਾਸੀਆਂ ਲਈ ...
ਬੀਬੀ ਜਾਗੀਰ ਕੌਰ ਪਹੁੰਚੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਹਾਲ ਜਾਣਨ
. . .  about 1 hour ago
ਜਲੰਧਰ, 25 ਸਤੰਬਰ (ਮੁਨੀਸ਼) - ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੋ ਕਿ ਕੁਝ ਦਿਨ ਪਹਿਲਾਂ ਸਿਹਤ ਠੀਕ ਨਾ ਹੋਣ ਕਰ ਕੇ ਜਲੰਧਰ ਵਿਖੇ ਆਕਸਫੋਰਡ...
ਕੋਵਿਡ -19 ਟੀਕਿਆਂ ਦਾ ਨਿਰਯਾਤ ਅਕਤੂਬਰ ਤੋਂ ਦੁਬਾਰਾ ਸ਼ੁਰੂ ਕਰੇਗਾ ਭਾਰਤ
. . .  about 1 hour ago
ਵਾਸ਼ਿੰਗਟਨ, 25 ਸਤੰਬਰ - ਕੁਆਡ ਦੇਸ਼ਾਂ ਸੰਯੁਕਤ ਰਾਜ, ਭਾਰਤ, ਜਾਪਾਨ ਅਤੇ ਆਸਟਰੇਲੀਆ ਨੇ ਕੋਵੈਕਸ ਸਮੇਤ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਕੋਵਿਡ -19 ਟੀਕਿਆਂ ਦੀ ਬਰਾਮਦ ਨੂੰ ...
ਗੈਂਗਵਾਰ ਦੀ ਘਟਨਾ ਤੋਂ ਬਾਅਦ ਹਾਈ ਕੋਰਟ ਵਿਚ ਦਾਇਰ ਹੋਈ ਪਟੀਸ਼ਨ,ਸੁਰੱਖਿਆ ਯਕੀਨੀ ਬਣਾਉਣ ਦੀ ਮੰਗ
. . .  about 1 hour ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੇ ਕੱਲ੍ਹ ਰੋਹਿਣੀ ਅਦਾਲਤ ਵਿਚ ਹੋਏ ਗੋਲੀਕਾਂਡ ਦੇ ਮੱਦੇਨਜ਼ਰ ਦਿੱਲੀ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿਚ ਸੰਬੰਧਿਤ...
ਦਿੱਲੀ ਵਿਚ ਮੀਟਿੰਗ ਕਰਨ ਤੋਂ ਬਾਅਦ ਚੰਡੀਗੜ੍ਹ ਪਹੁੰਚੇ ਚਰਨਜੀਤ ਸਿੰਘ ਚੰਨੀ
. . .  about 2 hours ago
ਚੰਡੀਗੜ੍ਹ, 25 ਸਤੰਬਰ - ਦਿੱਲੀ ਵਿਚ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...
ਪਿਛਲੇ 24 ਘੰਟਿਆਂ ਵਿਚ 29,616 ਨਵੇਂ ਕੋਰੋਨਾ ਮਾਮਲੇ
. . .  about 2 hours ago
ਨਵੀਂ ਦਿੱਲੀ, 25 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 29,616 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 28,046 ਮਰੀਜ਼ ਠੀਕ ਹੋਣ ਦੇ ਨਾਲ - ਨਾਲ...
ਨਵਜੋਤ ਸਿੰਘ ਸਿੱਧੂ ਦੀ ਰਾਜਾ ਵੜਿੰਗ ਨਾਲ ਮੁਲਾਕਾਤ
. . .  about 2 hours ago
ਚੰਡੀਗੜ੍ਹ , 25 ਸਤੰਬਰ - ਨਵਜੋਤ ਸਿੰਘ ਸਿੱਧੂ ਵਲੋਂ ਰਾਜਾ ਵੜਿੰਗ ਨਾਲ ...
ਕਾਰਾਂ 'ਚ ਹੋਈ ਭਿਆਨਕ ਟੱਕਰ, 3 ਜ਼ਖ਼ਮੀ
. . .  about 2 hours ago
ਤਪਾ ਮੰਡੀ, 25 ਸਤੰਬਰ (ਪ੍ਰਵੀਨ ਗਰਗ) - ਬਰਨਾਲਾ ਬਠਿੰਡਾ ਮੁੱਖ ਮਾਰਗ 'ਤੇ ਡੇਰਾ ਬਾਬਾ ਇੰਦਰ ਦਾਸ ਨਜ਼ਦੀਕ ਦੋ ਕਾਰਾਂ 'ਚ ਹੋਈ ਆਪਸੀ ਟੱਕਰ ਦੌਰਾਨ 3 ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਭੁੱਲਾਰਾਈ ਵਿਖੇ ਵਿਹੜੇ 'ਚ ਸੁੱਤੇ ਪਏ ਵਿਅਕਤੀ ਦਾ ਅੱਧੀ ਰਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  about 2 hours ago
ਖਲਵਾੜਾ, 25 ਸਤੰਬਰ (ਮਨਦੀਪ ਸਿੰਘ ਸੰਧੂ) - ਪਿੰਡ ਭੁੱਲਾਰਾਈ ਵਿਖੇ ਬੀਤੀ ਰਾਤ ਵਿਹੜੇ 'ਚ ਸੁੱਤੇ ਪਏ ਵਿਅਕਤੀ ਦਾ ਅਣਪਛਾਤੇ ਵਿਅਕਤੀਆਂ ਵਲੋਂ ਅੱਧੀ ਰਾਤ ਨੂੰ ਤੇਜ਼ਧਾਰ ਹਥਿਆਰਾਂ ਨਾਲ ...
ਦਿੱਲੀ ਦੀਆਂ ਸਾਰੀਆਂ ਜੇਲ੍ਹਾਂ ਅਲਰਟ 'ਤੇ, ਕੱਲ੍ਹ ਰੋਹਿਣੀ ਅਦਾਲਤ 'ਚ ਹੋਇਆ ਸੀ ਗੈਂਗਵਾਰ
. . .  about 2 hours ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੇ ਕੱਲ੍ਹ ਰੋਹਿਣੀ ਅਦਾਲਤ ਵਿਚ ਹੋਏ ਗੋਲੀਕਾਂਡ ਦੇ ਮੱਦੇਨਜ਼ਰ ਗੈਂਗਵਾਰ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਜਿਸ ਦੇ ...
ਸੁਖਜਿੰਦਰ ਰੰਧਾਵਾ ਅਤੇ ਓ.ਪੀ .ਸੋਨੀ ਰਸਮੀ ਤੌਰ 'ਤੇ ਬਣੇ ਉਪ ਮੁੱਖ ਮੰਤਰੀ
. . .  about 3 hours ago
ਚੰਡੀਗੜ੍ਹ, 25 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਅਤੇ ਓਮ ਪ੍ਰਕਾਸ਼ ਸੋਨੀ ਰਸਮੀ ਤੌਰ 'ਤੇ ਉਪ ਮੁੱਖ ਮੰਤਰੀ ਬਣਾਉਣ ਦੇ ਕੱਲ੍ਹ ਦੇਰ ਰਾਤ ਲਿਖਤੀ ਆਦੇਸ਼ ਜਾਰੀ ਕੀਤੇ ਗਏ ਹਨ ...
ਕੁਆਡ ਫੈਲੋਸ਼ਿਪ ਦੀ ਸ਼ੁਰੂਆਤ
. . .  about 4 hours ago
ਵਾਸ਼ਿੰਗਟਨ, 25 ਸਤੰਬਰ - ਕੁਆਡ ਸੰਮੇਲਨ ਵਿਚ ਕੁਆਡ ਲੀਡਰ ਵਲੋਂ ਦੱਸਿਆ ਗਿਆ ਕਿ ਕਵਾਡ ਫੈਲੋਸ਼ਿਪ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਵਿਚ ਹਰ ਸਾਲ 100 ਵਿਦਿਆਰਥੀਆਂ ਨੂੰ ਸਪਾਂਸਰ ਕੀਤਾ ਜਾਵੇਗਾ...
ਮਾਣਕ ਮੋਤੀ
. . .  about 4 hours ago
ਮਾਣਕ ਮੋਤੀ
ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। ਮਹਾਤਮਾ ਗਾਂਧੀ

ਪਟਿਆਲਾ

ਪੀ. ਏ. ਡੀ. ਬੀ. ਬੈਂਕ ਦੀ ਚੋਣ ਰੱਦ ਵਿਧਾਇਕ ਚੰਦੂਮਾਜਰਾ ਨੇ ਕੀਤੀ ਸੀ ਆਵਾਜ਼ ਬੁਲੰਦ

ਪਟਿਆਲਾ, 10 ਮਈ (ਧਰਮਿੰਦਰ ਸਿੰਘ ਸਿੱਧੂ)-ਚੰਦੂਮਾਜਰਾ ਪਰਿਵਾਰ ਪਿਛਲੇ 3 ਦਿਨਾਂ ਤੋਂ ਪਟਿਆਲਾ ਐਗਰੀਕਲਚਰਲ ਡਿਵੈੱਲਪਮੈਂਟ ਬੈਂਕ (ਪੀ.ਏ.ਡੀ.ਬੀ.) ਦੀ ਚੋਣ ਦਾ ਵਿਰੋਧ ਕਰ ਰਿਹਾ ਸੀ | ਕੋਰੋਨਾ ਹਦਾਇਤਾਂ ਨੂੰ ਛਿੱਕੇ ਟੰਗ ਕੇ ਕਰਵਾਈ ਜਾ ਰਹੀ ਬੈਂਕ ਦੀ ਚੋਣ ਰੱਖ ਕੇ ਕਸੂਤੀ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਆਕਸੀਜਨ ਦੀ ਨਿਰਵਿਘਨ ਸਪਲਾਈ ਲਈ ਲੱਗਣਗੇ 4 ਆਕਸੀਜਨ ਯੂਨਿਟ

ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਲੱਗਣ ਵਾਲੇ ਦੋ ਆਕਸੀਜਨ ਯੂਨਿਟਾਂ 'ਚੋਂ ਇਕ ਦਾ ਕੰਮ ਹੋਇਆ ਸ਼ੁਰੂ-ਡੀ. ਸੀ. ਪਟਿਆਲਾ, 10 ਮਈ (ਗੁਰਵਿੰਦਰ ਸਿੰਘ ਔਲਖ)-ਕੋਵਿਡ ਦੌਰਾਨ ਜ਼ਿਲੇ੍ਹ 'ਚ ਆਕਸੀਜਨ ਦੀ ਨਿਰਵਿਘਨ ਸਪਲਾਈ ਬਣਾਈ ਰੱਖਣ ਲਈ ਆਕਸੀਜਨ ਦੇ 4 ਯੂਨਿਟ ਲਗਾਉਣ ਲਈ ਖ਼ਾਕਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਪਟਿਆਲਾ, 10 ਮਈ (ਧਰਮਿੰਦਰ ਸਿੰਘ ਸਿੱਧੂ)-ਬਿਕਰਮਜੀਤ ਸਿੰਘ ਵਾਸੀ ਗੁਰੂਸਰ ਮੋਢੀਆਂ ਨੇ ਥਾਣਾ ਸਦਰ ਦੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਜੀਜਾ ਈਸ਼ਵਰ ਚੰਦ ਵਾਸੀ ਭੁੱਨਰਹੇੜੀ ਜੋ ਕਿਸੇ ਪੁਰੀ ਨਾਂਅ ਦੇ ਵਿਅਕਤੀ ਨਾਲ ਉਸ ਦੇ ਮੋਟਰਸਾਈਕਲ 'ਤੇ ਸਵਾਰ ਹੋ ਕੇ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਮੁਲਾਜ਼ਮਾਂ ਦੀ ਹੜਤਾਲ ਤੀਜੇ ਦਿਨ 'ਚ ਦਾਖਲ

ਪਟਿਆਲਾ, 10 ਮਈ (ਗੁਰਵਿੰਦਰ ਸਿੰਘ ਔਲਖ)-ਆਪਣੀਆਂ ਹੱਕੀ ਮੰਗਾਂ ਲਈ ਪੰਜਾਬ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਐੱਨ. ਐੱਚ. ਐੱਮ. ਮੁਲਾਜ਼ਮਾਂ ਦੀ ਹੜਤਾਲ ਅੱਜ ਤੀਜੇ ਦਿਨ 'ਚ ਦਾਖਲ ਹੋ ਗਈ ਹੈ | ਸੂਬਾ ਪ੍ਰਧਾਨ ਅਮਰਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 657 ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ, 14 ਮਰੀਜ਼ਾਂ ਦੀ ਮੌਤ

ਪਟਿਆਲਾ, 10 ਮਈ (ਗੁਰਵਿੰਦਰ ਸਿੰਘ ਔਲਖ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਅੱਜ ਜ਼ਿਲੇ੍ਹ 'ਚ 657 ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ | ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲੇ੍ਹ 'ਚ ਪ੍ਰਾਪਤ 3356 ਦੇ ਕਰੀਬ ਰਿਪੋਰਟਾਂ 'ਚੋਂ 657 ਕੋਵਿਡ ਪਾਜ਼ੀਟਿਵ ...

ਪੂਰੀ ਖ਼ਬਰ »

ਕੋਵਿਡ ਹਦਾਇਤਾਂ ਦੀ ਉਲੰਘਣਾ ਕਰਦਾ ਪੁੱਛਾਂ ਦੇਣ ਵਾਲਾ ਬਾਬਾ ਕਾਬੂ

ਸ਼ੁਤਰਾਣਾ, 10 ਮਈ (ਬਲਦੇਵ ਸਿੰਘ ਮਹਿਰੋਕ)-ਦੇਸ਼ ਕੋਰੋਨਾ ਵਾਇਰਸ ਦੀ ਮਹਾਂਮਾਰੀ ਨਾਲ ਜੂਝ ਰਿਹਾ ਹੈ, ਜਿਸ ਕਰਕੇ ਸਰਕਾਰਾਂ ਨੇ ਲੋਕਾਂ ਦੀ ਹਿਫ਼ਾਜ਼ਤ ਲਈ ਤਾਲਾਬੰਦੀ ਲਾ ਕੇ ਲੋਕਾਂ ਨੂੰ ਘਰਾਂ 'ਚ ਰਹਿਣ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ ਪਰ ਇਸ ਦੌਰਾਨ ...

ਪੂਰੀ ਖ਼ਬਰ »

18 ਤੋਂ 44 ਸਾਲ ਦੇ ਉਸਾਰੀ ਵਰਕਰਾਂ ਦੇ ਕੋਵਿਡ ਟੀਕਾਕਰਨ ਦੀ ਹੋਈ ਸ਼ੁਰੂਆਤ

ਪਟਿਆਲਾ, 10 ਮਈ (ਗੁਰਵਿੰਦਰ ਸਿੰਘ ਔਲਖ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਪ੍ਰਕਿਰਿਆ ਤਹਿਤ 2423 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ, ਜਿਸ ਨਾਲ ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਦਾ ਅੰਕੜਾ 2,49,969 ਹੋ ਗਿਆ ਹੈ | ਅੱਜ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਲਿਆ ਫਾਹਾ, ਹਾਲਤ ਗੰਭੀਰ

ਸਮਾਣਾ, 10 ਮਈ (ਹਰਵਿੰਦਰ ਸਿੰਘ ਟੋਨੀ)-ਸਥਾਨਕ ਸ਼ਹਿਰ ਦੇ ਘੜਾਮੀ ਪੱਤੀ 'ਚ ਰਹਿਣ ਵਾਲੇ ਇਕ ਨੌਜਵਾਨ ਵਲੋਂ ਸਿਰ 'ਤੇ ਚੜ੍ਹੇ ਕਰਜ਼ੇ ਤੋਂ ਪੇ੍ਰਸ਼ਾਨ ਹੰੁਦਿਆਂ ਪੱਖੇ ਦੀ ਹੁੱਕ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਪਤਾ ਲੱਗਣ ...

ਪੂਰੀ ਖ਼ਬਰ »

ਨਾਭਾ ਸ਼ਹਿਰ 'ਚ ਘਟੀਆ ਸਮੱਗਰੀ ਨਾਲ ਬਣਾਈਆਂ ਜਾ ਰਹੀਆਂ ਨੇ ਸੜਕਾਂ ਤੇ ਗਲੀਆਂ-ਨਾਲੀਆਂ-ਦੇਵ ਮਾਨ

ਨਾਭਾ, 10 ਮਈ (ਕਰਮਜੀਤ ਸਿੰਘ)-ਲੰਮੇ ਸਮੇਂ ਤੋਂ ਵਿਕਾਸ ਲਈ ਤਰਸਦੇ ਨਾਭਾ ਸ਼ਹਿਰ 'ਚ ਘਟੀਆ ਸਮੱਗਰੀ ਨਾਲ ਤਿਆਰ ਕੀਤੀਆਂ ਸੜਕਾਂ, ਗਲੀਆਂ-ਨਾਲੀਆਂ ਦਾ ਕੰਮ ਵੀ ਭਿ੍ਸ਼ਟਾਚਾਰ ਦੀ ਭੇਟ ਚੜ੍ਹ ਗਿਆ ਹੈ | ਜੱਟਾਂ ਵਾਲਾ ਬਾਂਸ, ਗਲੀ ਨੰਬਰ-4, ਵਾਰਡ ਨੰਬਰ-13 ਦੇ ਸਥਾਨਕ ਨਿਵਾਸੀਆਂ ...

ਪੂਰੀ ਖ਼ਬਰ »

ਹਾਊਸਿੰਗ ਸਕੀਮ ਲਈ 11 ਕਰੋੜ ਰੁਪਏ ਜਾਰੀ ਕੀਤੇ ਗਏ-ਅਮਨਦੀਪ ਕੌਰ

ਗੂਹਲਾ-ਚੀਕਾ, 10 ਮਈ (ਓ.ਪੀ. ਸੈਣੀ)-ਪ੍ਰਧਾਨ ਮੰਤਰੀ ਆਵਾਸ ਯੋਜਨਾ 'ਚ 19 ਪਰਿਵਾਰਾਂ ਦੀ ਪਹਿਲੇ, 21 ਪਰਿਵਾਰਾਂ ਨੂੰ ਦੂਜੀ ਕਿਸ਼ਤ ਅਤੇ 67 ਪਰਿਵਾਰਾਂ ਦੀ ਆਖ਼ਰੀ ਕਿਸ਼ਤ ਜਾਰੀ ਕੀਤੀ ਗਈ ਹੈ | ਚੇਅਰਪਰਸਨ ਅਮਨਦੀਪ ਕੌਰ ਸ਼ਰਮਾ ਨੇ ਕਿਸ਼ਤ ਜਾਰੀ ਕਰਦਿਆਂ ਸਾਰੇ ਪਰਿਵਾਰ ਨੂੰ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਬਰਾਬਰ ਕੰਮ-ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਰੋਸ ਮੁਜ਼ਾਹਰਾ

ਸ਼ੁਤਰਾਣਾ, 10 ਮਈ (ਬਲਦੇਵ ਸਿੰਘ ਮਹਿਰੋਕ)-ਸਰਕਾਰੀ ਹਸਪਤਾਲਾਂ 'ਚ ਕੰਮ ਕਰ ਰਹੀਆਂ ਆਸ਼ਾ ਵਰਕਰਜ਼ ਤੇ ਆਸ਼ਾ ਫੈਸਿਲੀਟੇਟਰਜ਼ ਯੂਨੀਅਨ (ਸੀਟੂ) ਵਲੋਂ ਬਰਾਬਰ ਕੰਮ-ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਸੂਬੇ ਭਰ 'ਚ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ ਤੇ ਇਸੇ ਮੁਹਿੰਮ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸਿਹਤ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦਾ ਅਲਟੀਮੇਟਮ ਮੰਦਭਾਗਾ-ਡਾ. ਤੇਜਾ

ਪਟਿਆਲਾ, 10 ਮਈ (ਗੁਰਪ੍ਰੀਤ ਸਿੰਘ ਚੱਠਾ)-ਨੌਜਵਾਨ ਬਚਾਓ ਫਰੰਟ ਪੰਜਾਬ ਦੇ ਕਨਵੀਨਰ ਪਿ੍ੰਸੀਪਲ ਡਾ. ਹਰਦੀਪ ਸਿੰਘ ਤੇਜਾ ਨੇ ਸਿਹਤ ਮੁਲਾਜਮਾਂ ਨੂੰ ਨੌਕਰੀ ਤੇ ਰੈਗੂਲਰ ਕਰਨ ਦੀ ਜਗ੍ਹਾ ਉਨ੍ਹਾਂ ਨੂੰ ਨੌਕਰੀ ਤੋਂ ਕੱਢਣ ਦੇ ਅਲਟੀਮੇਟਮ ਦੀ ਪੁਰਜ਼ੋਰ ਨਿੰਦਾ ਕੀਤੀ ਹੈ | ...

ਪੂਰੀ ਖ਼ਬਰ »

5ਵੀਂ ਵਾਰ ਸਾਈਕਲ 'ਤੇ ਦਿੱਲੀ ਧਰਨੇ 'ਚ ਪਹੁੰਚੇ ਕਮਲਜੀਤ ਸਿੰਘ ਜੋਗੀਪੁਰ

ਘਨੌਰ, 10 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਕੇਂਦਰ ਸਰਕਾਰ ਵਲੋਂ ਬਣਾਏ ਗਏ 3 ਖੇਤੀ ਕਾਨੰੂਨਾਂ ਖ਼ਿਲਾਫ਼ ਕਿਸਾਨਾਂ ਦੇ ਸੰਘਰਸ਼ ਨੂੰ ਤਕਰੀਬਨ 6 ਮਹੀਨੇ ਦਾ ਸਮਾਂ ਹੋ ਗਿਆ ਹੈ | ਜਿੱਥੇ ਪੂਰੀ ਦੁਨੀਆਂ 'ਚੋਂ ਪੰਜਾਬੀ ਨੌਜਵਾਨ, ਬਜ਼ੁਰਗ ਅਤੇ ਬੀਬੀਆਂ ਹਿੱਸਾ ਲੈ ਰਹੇ ਹਨ, ...

ਪੂਰੀ ਖ਼ਬਰ »

ਦੁਕਾਨਦਾਰ ਖ਼ਿਲਾਫ਼ ਮਾਮਲਾ ਦਰਜ

ਰਾਜਪੁਰਾ, 10 ਮਈ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਕਰਫ਼ਿਊ ਦੌਰਾਨ ਦੁਕਾਨ ਖੋਲ੍ਹ ਕੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਇਕ ਦੁਕਾਨਦਾਰ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦਾ ਸਾਨੂੰ ਰਲ ਮਿਲ ਕੇ ਮੁਕਾਬਲਾ ਕਰਨਾ ਚਾਹੀਦੈ-ਵਿਧਾਇਕ ਰਾਜਿੰਦਰ ਸਿੰਘ

ਸਮਾਣਾ, 10 ਮਈ (ਪ੍ਰੀਤਮ ਸਿੰਘ ਨਾਗੀ)-ਪੂਰੇ ਸੰਸਾਰ 'ਚ ਫੈਲੀ ਭਿਆਨਕ ਮਹਾਂਮਾਰੀ ਕੋਰੋਨਾ ਖ਼ਿਲਾਫ਼ ਲੜਾਈ ਇਕੱਠੇ ਹੋ ਕੇ ਲੜੀ ਜਾ ਸਕਦੀ ਹੈ, ਇਸ ਲਈ ਇਸ ਮਹਾਂਮਾਰੀ ਦਾ ਸਾਨੂੰ ਰਲ ਮਿਲ ਕੇ ਮੁਕਾਬਲਾ ਕਰਨਾ ਚਾਹੀਦਾ ਹੈ | ਇਹ ਵਿਚਾਰ ਵਿਧਾਇਕ ਰਾਜਿੰਦਰ ਸਿੰਘ ਨੇ ਅੱਜ ਇੱਥੇ ...

ਪੂਰੀ ਖ਼ਬਰ »

ਧਰਮਸੋਤ ਵਲੋਂ ਪਟਿਆਲਾ ਜ਼ਿਲ੍ਹੇ 'ਚ ਕੋਰੋਨਾ ਮਹਾਂਮਾਰੀ ਤੇ ਇਲਾਜ ਪ੍ਰਬੰਧਾਂ ਦੀ ਸਮੀਖਿਆ

ਪਟਿਆਲਾ, 10 ਮਈ (ਗੁਰਵਿੰਦਰ ਸਿੰਘ ਔਲਖ)-ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਜ਼ਿਲ੍ਹਾ 'ਚ ਕੋਵਿਡ ਮਹਾਂਮਾਰੀ ਅਤੇ ਇਸ ਦੇ ਇਲਾਜ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲੋਂ 24 ਘੰਟੇ ਨਿਰੰਤਰ ਕੀਤੇ ਜਾ ਰਹੇ ਕੰਮ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਧਰਮਸੋਤ ਨੇ ਕੋਰੋਨਾ ਮਹਾਂਮਾਰੀ ਦੀ ਲਾਗ ਨੂੰ ਹੋਰ ਅੱਗੇ ਫੈਲਣ ਤੋਂ ਰੋਕਣ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੋਰ ਚੌਕਸ ਕੀਤਾ, ਉੱਥੇ ਹੀ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਸਖ਼ਤੀ ਨਾਲ ਕਰਨ | ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਬੈਠਕ 'ਚ ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਨੂੰ ਕੋਵਿਡ ਮਰੀਜ਼ਾਂ ਦੀ ਸੰਭਾਲ ਲਈ ਲੋੜੀਂਦੀ ਆਕਸੀਜਨ ਤੇ ਦਵਾਈਆਂ ਦੀ ਪੂਰਤੀ ਕਰਨ ਲਈ ਹਰ ਹੀਲਾ ਵਰਤਿਆ ਜਾ ਰਿਹਾ ਹੈ | ਜੰਗਲਾਤ ਮੰਤਰੀ ਨੇ ਅਪੀਲ ਕੀਤੀ ਕਿ ਕੋਰੋਨਾ ਦੀ ਭਿਆਨਕਤਾ ਦੇ ਮੱਦੇਨਜ਼ਰ ਪਿੰਡਾਂ ਦੇ ਪੰਚ-ਸਰਪੰਚ, ਸ਼ਹਿਰਾਂ ਦੇ ਕੌਂਸਲਰ ਅਤੇ ਹੋਰ ਮੁਹਤਬਰ ਵਿਅਕਤੀ ਆਪਣੇ ਇਲਾਕਿਆਂ 'ਚ ਲੋਕਾਂ ਨੂੰ ਸਮਝਾ ਕੇ ਕਿਸੇ ਵੀ ਤਰ੍ਹਾਂ ਦੇ ਇਕੱਠਾਂ ਤੋਂ ਬਚਣ ਲਈ ਪ੍ਰੇਰਿਤ ਕਰਨ | ਇਸ ਦੌਰਾਨ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਜ਼ਿਲ੍ਹੇ 'ਚ ਕੋਵਿਡ ਸੈਂਪਲਿੰਗ ਦੀ ਸਮਰੱਥਾ ਵਧਾ ਕੇ 5000 ਰੋਜ਼ਾਨਾ ਕੀਤੀ ਹੈ | ਉਨ੍ਹਾਂ ਦੱਸਿਆ ਜ਼ਿਲ੍ਹੇ 'ਚ ਆਕਸੀਜਨ ਦੇ ਪ੍ਰਬੰਧ ਕਰਨ ਲਈ ਬੋਕਾਰੋ, ਬਰੋਟੀ ਵਾਲਾ, ਰੁੜਕੀ, ਪਾਣੀਪਤ ਆਦਿ ਤੋਂ ਤਰਲ ਮੈਡੀਕਲ ਆਕਸੀਜਨ ਮੰਗਵਾਈ ਜਾ ਰਹੀ ਹੈ | ਏ.ਡੀ.ਸੀ. (ਡੀ) ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ 'ਚ ਘਰੇਲੂ ਇਕਾਂਤਵਾਸ 'ਚ 4100 ਤੋਂ ਵਧੇਰੇ ਪਾਜ਼ੀਟਿਵ ਮਰੀਜ਼ ਹਨ ਤੇ ਉਨ੍ਹਾਂ ਦੇ ਸੰਪਰਕਾਂ ਦੀ ਮਦਦ ਲਈ ਆਸ਼ਾ ਵਰਕਰਾਂ, ਆਂਗਣਵਾੜੀ ਤੇ ਪੁਲਿਸ ਦੀ ਮਦਦ ਲਈ ਜਾਂਦੀ ਹੈ | ਰਾਜਿੰਦਰਾ ਹਸਪਤਾਲ ਦੀ ਕੋਵਿਡ ਕੇਅਰ ਇੰਚਾਰਜ ਸੁਰਭੀ ਮਲਿਕ ਨੇ ਦਸਿਆ ਕਿ ਲੈਵਲ-3 ਦੇ ਪਿਛਲੇ ਸਾਲ ਦੇ 90 ਬੈੱਡਾਂ ਤੋਂ ਵਧਾ ਕੇ 280 ਬੈੱਡ ਕਰ ਦਿੱਤੇ ਗਏ ਹਨ ਅਤੇ ਇਸ 'ਚ 25 ਫ਼ੀਸਦੀ ਹੋਰ ਵਾਧਾ ਕੀਤਾ ਜਾ ਰਿਹਾ ਹੈ ਜਦਕਿ ਭਾਰਤੀ ਫ਼ੌਜ ਵਲੋਂ ਲੈਵਲ-2 ਦੇ ਮਰੀਜ਼ਾਂ ਦੇ ਇਲਾਜ ਲਈ 100 ਬੈੱਡ ਸੁਪਰਸਪੈਸ਼ਲਿਟੀ ਬਲਾਕ 'ਚ ਆਪਣੇ ਅਧੀਨ ਕੀਤੇ ਹਨ ਤਾਂ ਕਿ ਰਾਜਿੰਦਰਾ ਹਸਪਤਾਲ ਦੇ ਡਾਕਟਰਾਂ ਨੂੰ ਲੈਵਲ-3 ਦੇ ਮਰੀਜ਼ ਸੰਭਾਲਣ ਲਈ ਹੋਰ ਵਧੇਰੇ ਸਮਾਂ ਮਿਲ ਸਕੇ | ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਨੇ ਟੈਸਟਿੰਗ ਤੇ ਵੈਕਸੀਨੇਸ਼ਨ ਬਾਰੇ ਜਾਣਕਾਰੀ ਦਿੱਤੀ | ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ ਨੇ ਪਾਜ਼ੀਟਿਵ ਮਾਮਲਿਆਂ ਦੇ ਸੰਪਰਕਾਂ ਦੀ ਜਾਂਚ, ਸਹਾਇਕ ਕਮਿਸ਼ਨਰ ਸਿਖਲਾਈ ਅਧੀਨ ਜਗਨੂਰ ਸਿੰਘ ਨੇ ਕੋਵਾ ਐਪ, ਬੈੱਡਾਂ ਦੀ ਉਪਲਬਧਤਾ ਤੇ ਕੰਟਰੋਲ ਰੂਮ ਦੀ ਕਾਰਜ ਪ੍ਰਣਾਲੀ ਬਾਰੇ ਦੱਸਿਆ | ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਮੰਤਰੀ ਨੂੰ ਸਿਹਤ ਵਿਭਾਗ ਵਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣੂ ਕਰਵਾਇਆ |

ਖ਼ਬਰ ਸ਼ੇਅਰ ਕਰੋ

 

ਮੱਸਿਆ 'ਤੇ ਬਿਨਾਂ ਮੂਵਮੈਂਟ ਪਾਸ ਤੋਂ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ-ਐੱਸ. ਡੀ. ਐੱਮ.

ਪਿਹੋਵਾ, 10 ਮਈ (ਗੁਰਪ੍ਰੀਤ ਰਾਮਗੜ੍ਹੀਆ)-ਐੱਸ. ਡੀ. ਐੱਮ. ਸੋਨੰੂ ਰਾਮ ਨੇ ਇਕ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਸਰਸਵਤੀ ਘਾਟ 'ਤੇ ਮੱਸਿਆ ਵਾਲੇ ਦਿਨ ਸਿਰਫ਼ ਲੋਕ ਸਰਲ ਹਰਿਆਣਾ ਦੀ ਵੈੱਬਸਾਈਟ 'ਤੇ ਬਣੇ ਮੂਵਮੈਂਟ ਪਾਸ ਦੇ ਤਹਿਤ ਹੀ ਦਾਖਲ ਹੋਣਗੇ | ਇਹ ਫ਼ੈਸਲਾ ਕੋਵਿਡ-19 ...

ਪੂਰੀ ਖ਼ਬਰ »

ਐੱਸ. ਐੱਸ. ਪੀ. ਗਰਗ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਹੋਏ ਨਤਮਸਤਕ

ਪਟਿਆਲਾ 10 ਮਈ (ਗੁਰਪ੍ਰੀਤ ਸਿੰਘ ਚੱਠਾ)-ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਐੱਸ. ਐੱਸ. ਪੀ. ਪਟਿਆਲਾ ਸੰਦੀਪ ਕੁਮਾਰ ਗਰਗ ਗੁਰੂ ਘਰ ਵਿਖੇ ਨਤਮਸਤਕ ਹੋਏ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਐੱਸ. ਐੱਸ. ਪੀ. ਪਟਿਆਲਾ ਨੂੰ ਜੀ ਆਇਆਂ ...

ਪੂਰੀ ਖ਼ਬਰ »

ਸੂਬੇ ਦੇ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਤਾਲਾਬੰਦੀ ਜ਼ਰੂਰੀ-ਗੋਪਾਲ ਸ਼ਰਮਾ

ਸਮਾਣਾ, 10 ਮਈ (ਗੁਰਦੀਪ ਸ਼ਰਮਾ)-ਸੂਬੇ ਦੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਬਚਾਉਣ ਲਈ ਪੰਜਾਬ 'ਚ ਕਰੀਬ 15 ਦਿਨਾਂ ਦੀ ਪੂਰਨ ਤਾਲਾਬੰਦੀ ਜ਼ਰੂਰੀ ਹੈ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਅਕਾਲੀ ਆਗੂ ਗੋਪਾਲ ਸ਼ਰਮਾ ਨੇ ...

ਪੂਰੀ ਖ਼ਬਰ »

ਮੁੱਖ ਮੰਤਰੀ ਖੱਟਰ ਵਲੋਂ ਪੱਤਰਕਾਰਾਂ ਨੂੰ ਟੀਕਾ ਲਗਾਉਣ ਦੇ ਐਲਾਨ ਦਾ ਸਵਾਗਤ

ਗੂਹਲਾ ਚੀਕਾ, 10 ਮਈ (ਓ.ਪੀ. ਸੈਣੀ)-ਰਾਜ ਦੇ ਕੋਵਿਡ-19 ਮਹਾਂਮਾਰੀ ਦੇ ਭਿਆਨਕ ਹਮਲੇ ਦੇ ਮਾਹੌਲ 'ਚ ਫ਼ੀਲਡ ਵਿਚ ਕੰਮ ਕਰ ਰਹੇ ਪੱਤਰਕਾਰਾਂ ਨੂੰ ਟੀਕਾ ਲਗਵਾਉਣ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਐਲਾਨ ਦਾ ਸਵਾਗਤ ਕਰਦਿਆਂ ਹਰਿਆਣਾ ਸਰਕਾਰ ਪੈਨਸ਼ਨਰਜ਼ ...

ਪੂਰੀ ਖ਼ਬਰ »

ਮੋਹਣ ਲਾਲ ਸ਼ਰਮਾ ਨੇ ਗੁਰੂਕੁਲ ਸਕੂਲ 'ਚ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ

ਪਾਤੜਾਂ, 10 ਮਈ (ਜਗਦੀਸ਼ ਸਿੰਘ ਕੰਬੋਜ)-ਸਮਾਣਾ ਇਲਾਕੇ ਦੇ ਡੀ. ਏ. ਵੀ. ਸਕੂਲਾਂ 'ਚ ਬਤੌਰ ਪਿ੍ੰਸੀਪਲ ਅਤੇ ਪਾਤੜਾਂ ਦੇ ਸਕੂਲ ਮੈਨੇਜਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਮੋਹਣ ਲਾਲ ਸ਼ਰਮਾ ਨੇ ਪਾਤੜਾਂ ਦੇ ਗੁਰੂਕੁਲ ਗਲੋਬਲ ਕਰਿਐਂਜਾਂ ਸਕੂਲ ਵਿਚ ਪਿ੍ੰਸੀਪਲ ਅਤੇ ...

ਪੂਰੀ ਖ਼ਬਰ »

ਕੋਰੋਨਾ ਦੀ ਰੋਕਥਾਮ 'ਚ ਕੇਂਦਰ ਤੇ ਪ੍ਰਦੇਸ਼ ਸਰਕਾਰ ਫ਼ੇਲ੍ਹ ਸਾਬਿਤ ਹੋਈ-ਸੁਰਜੇਵਾਲਾ

ਪਿਹੋਵਾ, 10 ਮਈ (ਗੁਰਪ੍ਰੀਤ ਰਾਮਗੜ੍ਹੀਆ)-ਕਾਂਗਰਸ ਦੇ ਕੌਮੀ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ ਕਿ ਕੋਰੋਨਾ ਦੀ ਰੋਕਥਾਮ 'ਚ ਕੇਂਦਰ ਅਤੇ ਪ੍ਰਦੇਸ਼ ਸਰਕਾਰ ਫ਼ੇਲ੍ਹ ਸਾਬਿਤ ਹੋਈ ਹੈ | ਲੋਕਾਂ ਨੂੰ ਸਰਕਾਰ ਨੇ ਉਨ੍ਹਾਂ ਦੇ ਹਾਲਾਤ 'ਤੇ ਛੱਡ ਦਿੱਤਾ ਹੈ | ਅਜਿਹੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਕੀਤੀਆਂ ਕਈ ਅਹਿਮ ਨਿਯੁਕਤੀਆਂ

ਪਟਿਆਲਾ, 10 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਅੱਜ ਉੱਪ ਕੁਲਪਤੀ ਦੇ ਆਦੇਸ਼ਾਂ ਅਨੁਸਾਰ ਅਤੇ ਸਿੰਡੀਕੇਟ ਦੀ ਪ੍ਰਵਾਨਗੀ ਦੀ ਆਸ 'ਚ ਭੌਤਿਕ ਵਿਗਿਆਨ ਵਿਭਾਗ ਦੇ ਪ੍ਰੋਫੈਸਰ ਡਾ. ਬਲਬੀਰ ਸਿੰਘ ਸੰਧੂ ਨੂੰ ਇਕ ਸਾਲ ਦੇ ਸਮੇਂ ਲਈ ਡੀਨ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਿੱਖ ਸੰਸਥਾਵਾਂ ਵਲੋਂ ਕੀਤੇ ਜਾ ਰਹੇ ਉੱਦਮ ਸ਼ਲਾਘਾਯੋਗ-ਚੌਧਰੀ ਮਾਜਰਾ, ਖੋਖ

ਨਾਭਾ, 10 ਮਈ (ਕਰਮਜੀਤ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਦੇਸ਼ 'ਚ ਭਿਅੰਕਰ ਸਥਿਤੀ ਬਣੀ ਹੋਈ ਹੈ ਅਤੇ ਦੇਸ਼ ਦੇ ਹਰ ਸੂਬੇ 'ਚੋਂ ਵੱਡੀ ਗਿਣਤੀ 'ਚ ਹੋ ਰਹੀਆਂ ਮੌਤਾਂ ਦੀਆਂ ਦਿਲ ਦਹਿਲਾ ਦੇਣ ਵਾਲੀਆਂ ਖ਼ਬਰਾਂ ਆ ਰਹੀਆਂ ਹਨ, ਦੇਸ਼ ਦੇ ਹਸਪਤਾਲਾਂ 'ਚ ਕੋਰੋਨਾ ਵੈਕਸੀਨ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਬਣਾਈ 'ਸਿੱਟ' ਤੋਂ ਕੋਈ ਆਸ ਨਹੀਂ-ਸਹੋਲੀ

ਨਾਭਾ. 10 ਮਈ (ਕਰਮਜੀਤ ਸਿੰਘ)-ਅਕਾਲੀ ਦਲ ਸੁਤੰਤਰ ਦੀ ਇਕ ਵਿਸ਼ੇਸ਼ ਬੈਠਕ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਦੀ ਪ੍ਰਧਾਨਗੀ ਹੇਠ ਸਥਾਨਕ ਮੋਤੀ ਬਾਗ਼ ਵਿਖੇ ਹੋਈ | ਇਸ ਬੈਠਕ 'ਚ ਕੋਰੋਨਾ ਮਹਾਂਮਾਰੀ ਅਤੇ ਹੋਰ ਕਈ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ ...

ਪੂਰੀ ਖ਼ਬਰ »

ਕੋਰੋਨਾ ਪੀੜਤ ਮਰੀਜ਼ਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਸ਼ੈਂਟੀ

ਨਾਭਾ, 10 ਮਈ (ਕਰਮਜੀਤ ਸਿੰਘ)-ਸਥਾਨਕ ਅਗਰਵਾਲ ਸਭਾ ਦੇ ਸਰਪ੍ਰਸਤ ਜੀਵਨ ਲਾਲ ਗੁਪਤਾ (ਅਗੋਲ ਵਾਲੇ), ਜੀਵਨ ਪ੍ਰਕਾਸ਼ ਬਾਂਸਲ, ਭਗਵਾਨ ਦਾਸ ਜਿੰਦਲ ਅਤੇ ਸਕੱਤਰ ਰਵਨੀਸ਼ ਗੋਇਲ ਦੀ ਅਗਵਾਈ 'ਚ ਨਗਰ ਕੌਂਸਲ ਨਾਭਾ ਦੇ ਦੂਜੀ ਬਾਰ ਬਣੇ ਨਵ-ਨਿਯੁਕਤ ਪ੍ਰਧਾਨ ਰਜਨੀਸ਼ ਮਿੱਤਲ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਦੇ ਸੂਬਾ ਆਗੂਆਂ ਵਲੋਂ ਸਲਾਣਾ ਦੀ ਪ੍ਰਧਾਨਗੀ 'ਚ ਮੀਟਿੰਗ

ਪਟਿਆਲਾ, 10 ਮਈ (ਧਰਮਿੰਦਰ ਸਿੰਘ ਸਿੱਧੂ)-ਸਾਂਝੇ ਅਧਿਆਪਕ ਮੋਰਚੇ ਦੇ ਸੂਬਾ ਆਗੂਆਂ ਨੇ ਬਲਜੀਤ ਸਿੰਘ ਸਲਾਣਾ ਦੀ ਪ੍ਰਧਾਨਗੀ 'ਚ ਮੀਟਿੰਗ ਕਰਦਿਆਂ ਸਿੱਖਿਆ ਦਾ ਲਗਾਤਾਰ ਉਜਾੜਾ ਕਰਨ, ਸਿੱਖਿਆ ਮੰਤਰੀ ਵਲੋਂ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਅਤੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦਿੱਲੀ ਲਈ ਕਾਫ਼ਲਾ ਰਵਾਨਾ

ਘਨੌਰ, 10 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਬਣਾਏ ਤਿੰਨ ਕਾਨੰੂਨਾਂ ਦੇ ਵਿਰੋਧ 'ਚ ਦਿੱਲੀ ਵਿਖੇ ਤਕਰੀਬਨ 6 ਮਹੀਨੇ ਤੋਂ ਕਿਸਾਨਾਂ ਵਲੋਂ ਧਰਨਾ ਜਾਰੀ ਰੱਖਿਆ ਹੋਇਆ ਹੈ | ਪੰਜਾਬ ਭਰ 'ਚੋਂ ਵੱਧ ਚੜ੍ਹ ਕੇ ਕਿਸਾਨਾਂ ਨੇ ਧਰਨੇ 'ਚ ਹਾਜ਼ਰੀ ...

ਪੂਰੀ ਖ਼ਬਰ »

ਇਕ ਸਾਲ ਤੋਂ ਆਪਣੀਆਂ ਜਾਨਾਂ ਜੋਖ਼ਮ 'ਚ ਪਾ ਕੇ ਕੋਰੋਨਾ ਮਿਤ੍ਰਕਾਂ ਦੀਆਂ ਲਾਸ਼ਾਂ ਪਰਿਵਾਰਾਂ ਨੂੰ ਕਰ ਰਹੇ ਨੇ ਸਪੁਰਦ

ਪਟਿਆਲਾ, 10 ਮਈ (ਗੁਰਵਿੰਦਰ ਸਿੰਘ ਔਲਖ)-ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਵੱਧ ਜਾਣ ਨਾਲ ਸਿਰਫ਼ ਆਮ ਲੋਕ ਹੀ ਸਹਿਮ 'ਚ ਨਹੀਂ ਹਨ, ਸਗੋਂ ਕਈ ਡਾਕਟਰੀ ਪੇਸ਼ੇ ਨਾਲ ਜੁੜੇ ਇਨਸਾਨ ਵੀ ਆਪਣੇ ਪੈਰ ਪਿੱਛੇ ਖਿੱਚਣ ਲੱਗੇ ਹਨ ਪਰ ਇਸ ਖ਼ਤਰਨਾਕ ਦੌਰ 'ਚ ਚਾਰ ਅਜਿਹੇ ਸ਼ਖ਼ਸ ਵੀ ਹਨ ਜੋ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਸੰਕਟ 'ਚ ਕੋਰੋਨਾ ਮਰੀਜ਼ਾਂ ਨਾਲ ਅਕਾਲੀ ਦਲ ਡਟ ਕੇ ਖੜ੍ਹੇਗਾ-ਹਰਪਾਲ ਜੁਨੇਜਾ

ਪਟਿਆਲਾ, 10 ਮਈ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਵਲੋਂ ਪਿਛਲੇ ਕਈ ਦਿਨਾਂ ਤੋ ਖ਼ੁਦ ਲੰਗਰ ਬਣਾ ਕੇ ਕੋਰੋਨਾ ਪੀੜਤ ਮਰੀਜ਼ਾਂ ਲਈ ਭੇਜਿਆ ਜਾ ਰਿਹਾ ਹੈ, ਜਿਸ 'ਚ ਉਨ੍ਹਾਂ ਨੇ ਸੋਸ਼ਲ ਮੀਡੀਆ ਸਮੇਤ ਵੱਖ-ਵੱਖ ...

ਪੂਰੀ ਖ਼ਬਰ »

ਕਿਸਾਨਾਂ ਦੀ ਹੜਤਾਲ 147ਵੇਂ ਦਿਨ ਵੀ ਜਾਰੀ

ਗੂਹਲਾ ਚੀਕਾ, 10 ਮਈ (ਓ.ਪੀ. ਸੈਣੀ)-ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਰਿਲਾਇੰਸ ਪੈਟਰੋਲ ਪੰਪ ਚੀਕਾ 'ਤੇ ਕੀਤੀ ਗਈ ਹੜਤਾਲ ਅੱਜ 147ਵੇਂ ਦਿਨ 'ਚ ਦਾਖਲ ਹੋ ਗਈ ਹੈ | ਹੜਤਾਲ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ...

ਪੂਰੀ ਖ਼ਬਰ »

ਕੋਰੋਨਾ ਸੰਕਟ 'ਚ ਲੋੜਵੰਦ ਪਰਿਵਾਰਾਂ ਦੀ ਆਰਥਿਕ ਮਦਦ ਕਰਨਾ ਸਰਕਾਰ ਦਾ ਫ਼ਰਜ਼-ਬਸਪਾ ਆਗੂ

ਘਨੌਰ, 10 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਜਰਨਲ ਸਕੱਤਰ ਬਲਦੇਵ ਸਿੰਘ ਮਹਿਰਾ ਨੇ ਪ੍ਰੈੱਸ ਬਿਆਨ ਰਾਹੀਂ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਪ੍ਰਸ਼ਾਸਨ ਵਲੋਂ ਕੀਤੀ ਗਈ ਤਾਲਾਬੰਦੀ ਕਾਰਨ ਆਰਥਿਕ ਸੰਕਟ ...

ਪੂਰੀ ਖ਼ਬਰ »

ਸੰਦੀਪ ਰਾਣੀ ਦੇ ਕਾਵਿ ਸੰਗ੍ਰਹਿ 'ਇਕ ਕਦਮ ਮੰਜ਼ਿਲ ਵੱਲ' ਦੀ ਘੁੰਡ ਚੁਕਾਈ

ਪਟਿਆਲਾ, 10 ਮਈ (ਅ.ਬ.)- ਸੰਦੀਪ ਰਾਣੀ ਦਾ ਕਾਵਿ ਸੰਗ੍ਰਹਿ 'ਇਕ ਕਦਮ ਮੰਜ਼ਿਲ ਵੱਲ' ਦੀ ਘੁੰਡ ਚੁਕਾਈ ਪੰਜਾਬ ਭਵਨ 'ਕੈਨੇਡਾ' ਸਰੀ 'ਚ ਪੰਜਾਬ ਭਵਨ ਦੇ ਸੰਸਥਾਪਕ ਸੁੱਖੀ ਬਾਠ ਦੀ ਅਗਵਾਈ 'ਚ ਕੀਤੀ ਗਈ | ਬਾਠ ਨੇ ਕਿਹਾ ਕਿ ਸੰਦੀਪ ਰਾਣੀ ਪ੍ਰਤਿਭਾਸ਼ੀਲ ਲੇਖਿਕਾ ਦੇ ਨਾਲ-ਨਾਲ ਇਕ ...

ਪੂਰੀ ਖ਼ਬਰ »

ਧਰਮਸੋਤ ਵਲੋਂ ਪਿੰਡ ਸਾਹੀਵਾਲ ਵਿਖੇ ਜਿੰਮ ਦਾ ਉਦਘਾਟਨ

ਭਾਦਸੋਂ, 10 ਮਈ (ਪ੍ਰਦੀਪ ਦੰਦਰਾਲਾ)-ਬਲਾਕ ਭਾਦਸੋਂ ਦੇ ਪਿੰਡ ਸਾਹੀਵਾਲ ਵਿਖੇ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਨੌਜਵਾਨਾਂ ਲਈ ਜਿੰਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਹਲਕੇ ਦੇ ਹਰ ਪਿੰਡ ਦੇ ਨੌਜਵਾਨਾਂ ਦੀ ਸਿਹਤ ਨੂੰ ...

ਪੂਰੀ ਖ਼ਬਰ »

ਸ਼ਹਿਰ 'ਚ ਸਾਰੇ ਬਾਜ਼ਾਰ ਖੁੱਲ੍ਹਣ ਕਾਰਨ ਦੁਕਾਨਦਾਰਾਂ ਦੇ ਚਿਹਰੇ ਚਮਕੇ

ਰਾਜਪੁਰਾ, 10 ਮਈ (ਰਣਜੀਤ ਸਿੰਘ)-ਬੀਤੇ ਕਈ ਦਿਨਾਂ ਤੋਂ ਸ਼ਹਿਰ 'ਚ ਕੋਰੋਨਾ ਮਹਾਂਮਾਰੀ ਨੂੰ ਨਕੇਲ ਪਾਉਣ ਲਈ ਮਿੰਨੀ ਲਾਕਡਾਊਨ ਲੱਗਣ ਕਾਰਨ ਜ਼ਰੂਰਤ ਦੀਆਂ ਥੋੜੀਆਂ ਦੁਕਾਨਾਂ ਨੂੰ ਖੁੱਲ੍ਹਣ ਦੇ ਹੁਕਮ ਸਨ ਪਰ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੀਆਂ ਹੀ ਦੁਕਾਨਾਂ ...

ਪੂਰੀ ਖ਼ਬਰ »

ਆਜ਼ਾਦੀ ਦੀ ਵਰ੍ਹੇਗੰਢ ਨੂੰ ਸਮਰਪਿਤ ਭਾਸ਼ਨ ਮੁਕਾਬਲੇ ਕਰਵਾਏ

ਪਟਿਆਲਾ, 10 ਮਈ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਦੀ 12ਵੀਂ ਜਮਾਤ ਦੀ ਵਿਦਿਆਰਥਣ ਤਨੂਜਾ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸਬੰਧੀ ਕਰਵਾਏ ਗਏ ਆਨਲਾਈਨ ਭਾਸ਼ਣ ਮੁਕਾਬਲੇ 'ਚ ਆਪਣੇ ਸ਼ਾਨਦਾਰ ਭਾਸ਼ਣ ...

ਪੂਰੀ ਖ਼ਬਰ »

ਨਿਗਮ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸੜਕਾਂ 'ਤੇ ਵਧਣ ਲੱਗੀ ਆਵਾਜਾਈ ਸਮੱਸਿਆ

ਪਟਿਆਲਾ, 10 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਸਥਾਨਕ ਸਰਕਾਰਾਂ ਵਿਭਾਗ 'ਚ ਤੈਅਸ਼ੁਦਾ ਨਕਸ਼ੇ ਮੁਤਾਬਿਕ ਇਮਾਰਤਾਂ ਬਣਾਉਣ ਲਈ ਵਿਭਾਗ ਤੇ ਇਨ੍ਹਾਂ 'ਚ ਕਈ ਪੱਧਰ ਦੇ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਜਾਂਦੀ ਹੈ, ਜਿਨ੍ਹਾਂ ਦਾ ਮਕਸਦ ਕਾਨੂੰਨ ਦੇ ਉਲਟ ਹੋ ਰਹੀਆਂ ...

ਪੂਰੀ ਖ਼ਬਰ »

ਕੀ ਸੂਬਾ ਸਰਕਾਰ ਸਰਕਾਰੀ ਵਿਭਾਗਾਂ ਰਾਹੀਂ ਜਨਤਾ ਦੀ ਜੇਬ ਤਰਾਸ਼ੇਗੀ...

ਪਟਿਆਲਾ, 10 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਪਾਵਰਕਾਮ ਵਲੋਂ ਨਵੇਂ ਆਦੇਸ਼ਾਂ ਮੁਤਾਬਿਕ ਉਹ ਸਰਕਾਰੀ ਵਿਭਾਗਾਂ ਨੂੰ ਬਿਜਲੀ ਮਹਿੰਗੇ ਭਾਅ 'ਤੇ ਵੇਚੇਗੀ | ਸਰਕਾਰੀ ਵਿਭਾਗ ਉਹ ਹਨ, ਜਿਨ੍ਹਾਂ ਵੱਲ ਪਾਵਰਕਾਮ ਦਾ ਕਈ ਕਰੋੜ ਰੁਪਿਆ ਪਹਿਲਾਂ ਹੀ ਬਕਾਇਆ ਖੜ੍ਹਾ ਹੈ | ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸੌ ਫ਼ੀਸਦੀ ਸਰਕਾਰੀ ਸਕੂਲਾਂ ਦੇ ਅਧਿਆਪਕ ਲਗਾ ਰਹੇ ਨੇ ਆਨਲਾਈਨ ਕਲਾਸਾਂ

ਪਟਿਆਲਾ, 10 ਮਈ (ਧਰਮਿੰਦਰ ਸਿੰਘ ਸਿੱਧੂ)-ਕੋਰੋਨਾ ਮਹਾਂਮਾਰੀ ਕਰਕੇ ਪੰਜਾਬ ਦੀਆਂ ਵਿੱਦਿਅਕ ਸੰਸਥਾਵਾਂ ਦੇ ਬੰਦ ਹੋਣ ਦੇ ਬਾਵਜੂਦ ਵੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸਰਪ੍ਰਸਤੀ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਅਗਵਾਈ 'ਚ ਸਰਕਾਰੀ ਸਕੂਲਾਂ ਦੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਨੇ ਸੌਂਪਿਆ ਪੀੜਤ ਕਿਸਾਨ ਦੇ ਪਰਿਵਾਰ ਨੂੰ ਇਕ ਲੱਖ ਰੁਪਏ ਦਾ ਚੈੱਕ

ਪਟਿਆਲਾ, 10 ਮਈ (ਗੁਰਪ੍ਰੀਤ ਸਿੰਘ ਚੱਠਾ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਸੰਘਰਸ਼ ਕਰ ਰਹੇ ਕਿਸਾਨ ਭਰਾਵਾਂ ਦੀ ਸ਼ੋ੍ਰਮਣੀ ਕਮੇਟੀ ਹਰ ਸੰਭਵ ਸਹਾਇਤਾ ਕਰ ਰਹੀ ਹੈ | ਇਹ ਪ੍ਰਗਟਾਵਾ ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ...

ਪੂਰੀ ਖ਼ਬਰ »

ਧਰੇੜੀ ਜੱਟਾਂ ਟੋਲ ਪਲਾਜ਼ਾ ਤੋਂ ਸਿੰਘੂ ਬਾਰਡਰ ਲਈ ਕਾਰਾਂ ਦਾ ਜਥਾ ਰਵਾਨਾ

ਬਹਾਦਰਗੜ੍ਹ, 10 ਮਈ (ਕੁਲਵੀਰ ਸਿੰਘ ਧਾਲੀਵਾਲ)-ਪਟਿਆਲਾ ਜ਼ੀਰਕਪੁਰ ਹਾਈਵੇ 'ਤੇ ਪਿੰਡ ਧਰੇੜੀ ਜੱਟਾਂ ਵਿਖੇ ਸਥਿਤ ਟੋਲ ਪਲਾਜ਼ਾ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਪ੍ਰਧਾਨ ਪਟਿਆਲਾ ਗਿਆਨ ਸਿੰਘ ਰਾਏਪੁਰ ਮੰਡਲਾਂ ਦੀ ਅਗਵਾਈ 'ਚ ਇਕ ਕਾਰਾਂ ਦਾ ...

ਪੂਰੀ ਖ਼ਬਰ »

ਮੁਸਲਮਾਨ ਭਾਈਚਾਰੇ ਵਲੋਂ ਗੁਰੂ ਘਰ 'ਚ ਹੀ ਕੀਤੀ ਗਈ ਨਮਾਜ਼ ਅਦਾ

ਨਾਭਾ, 10 ਮਈ (ਕਰਮਜੀਤ ਸਿੰਘ)-ਹਲਕਾ ਨਾਭਾ 'ਚ ਪਿਛਲੇ ਲੰਬੇ ਸਮੇਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਗਰੀਬ ਦਾ ਮੁੱਖ ਗੁਰੂ ਦੀ ਗੋਲਕ 'ਤੇ ਪਹਿਰਾ ਦਿੰਦਿਆਂ ਬਿਨਾਂ ਕਿਸੇ ਵਿਤਕਰੇ ਤੋਂ ਮਨੁੱਖਤਾ ਦੀ ਸੇਵਾ ਕਰਦੀ ਆ ਰਹੀ ਸ਼ਹੀਦ ਬਾਬਾ ਦੀਪ ਸਿੰਘ ਵੈੱਲਫੇਅਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX