ਤਾਜਾ ਖ਼ਬਰਾਂ


ਭਾਰਤ ਸਰਕਾਰ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਦੀ ਫ਼ੈਲੋਸ਼ਿਪ ਮੁੜ ਚਾਲੂ ਕਰੇ- ਐਡਵੋਕੇਟ ਧਾਮੀ
. . .  12 minutes ago
ਅੰਮ੍ਰਿਤਸਰ, 4 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਨੇ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਭਾਰਤ ਸਰਕਾਰ ਵਲੋਂ ਦਿੱਤੀ ਜਾਂਦੀ ਸਕਾਲਰਸ਼ਿਪ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ। ਇਸ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ....
ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ
. . .  20 minutes ago
ਚੋਗਾਵਾਂ, 4 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਚੂਚਕਵਾਲ ਵਿਖੇ ਦੁਕਾਨਦਾਰ ਤੇ ਗਾਹਕ ਵਿਚਾਲੇ ਹੋਈ ਤਕਰਾਰ ’ਚ ਚੱਲੀ ਗੋਲੀ ’ਚ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਚੂਚਕਵਾਲ ਹੀਰਾ ਸਿੰਘ ਹਾਰਡਵੇਅਰ ਦੀ ਦੁਕਾਨ ’ਤੇ ਗਏ ਸਨ, ਜਿੱਥੇ...
ਮੋਟਰਸਾਈਕਲ ਤੇ ਘੋੜੇ ਦੀ ਟੱਕਰ ਵਿਚ ਦੋ ਨੌਜਵਾਨਾਂ ਸਮੇਤ ਘੋੜੇ ਦੀ ਵੀ ਮੌਤ
. . .  22 minutes ago
ਕਪੂਰਥਲਾ/ਬੇਗੋਵਾਲ, 4 ਫਰਵਰੀ (ਅਮਨਜੋਤ ਸਿੰਘ ਵਾਲੀਆ, ਸੁਖਜਿੰਦਰ ਸਿੰਘ)-ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ਵਿਖੇ ਇਕ ਮੋਟਰਸਾਈਕਲ ਦੀ ਟੱਕਰ ਘੋੜੇ ਨਾਲ ਹੋਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਦੋਵਾਂ ਮਿ੍ਰਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ....
ਮੁੰਬਈ: ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ
. . .  57 minutes ago
ਮਹਾਰਾਸ਼ਟਰ, 4 ਫਰਵਰੀ- ਮੁੰਬਈ ’ਚ ਮਹਿਲਾ ਫ਼ਾਇਰ ਬ੍ਰਿਗੇਡ ਦੀ ਭਰਤੀ ਲਈ ਪਹੁੰਚੀਆਂ ਔਰਤਾਂ ਦੀ ਪੁਲਿਸ ਨਾਲ ਝੜਪ ਹੋ ਗਈ। ਫ਼ਾਇਰ ਬਿ੍ਰਗੇਡ ਦੇ ਮੁੱਖ ਅਧਿਕਾਰਨੀ ਨੇ ਕਿਹਾ ਕਿ ਉਚਾਈ ਦੇ ਮਾਪਦੰਡਾਂ ਅਨੁਸਾਰ ਯੋਗਤਾ ਪੂਰੀ ਕਰਨ ਵਾਲੀਆਂ 3318 ਮਹਿਲਾਂ ਉਮੀਦਵਾਰਾਂ ਨੂੰ ਅਗਲੀ ਚੋਣ ਪ੍ਰਕਿਰਿਆ ਲਈ ਚੁਣਿਆ ਗਿਆ। ਪ੍ਰਦਰਸ਼ਨਕਾਰੀ...
ਤਾਮਿਲਨਾਡੂ: ਮਸ਼ਹੂਰ ਪਲੇਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ
. . .  about 1 hour ago
ਚੇਨੱਈ, 4 ਫਰਵਰੀ- ਦੱਖਣੀ ਭਾਰਤ ਦੀ ਮਸ਼ਹੂਰ ਪਲੇਅਬੈਕ ਗਾਇਕਾ ਵਾਣੀ ਜੈਰਾਮ ਦਾ ਦਿਹਾਂਤ ਹੋ ਗਿਆ ਹੈ। ਪੁਲਿਸ ਅਨੁਸਾਰ ਉਹ ਚੇਨਈ ਸਥਿਤ ਆਪਣੇ ਘਰ ’ਚ ਮ੍ਰਿਤਕ ਪਾਈ ਗਈ ਸੀ। ਉਨ੍ਹਾਂ ਨੂੰ ਹਾਲ ਹੀ ਵਿਚ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ...
ਤੇਲ ’ਤੇ ਵੈਟ ਦਰ ਵਧਾਉਣ ਕਰਕੇ ਭਗਵੰਤ ਮਾਨ ਦਾ ਫੂਕਿਆ ਪੁਤਲਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 4 ਫਰਵਰੀ (ਰਣਜੀਤ ਸਿੰਘ ਢਿੱਲੋਂ)- ਭਗਵੰਤ ਮਾਨ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ ’ਤੇ ਵੈਟ ਵਧਾਉਣ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੁਰਾ ਰੋਡ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਜਗਜੀਤ ਸਿੰਘ ਹਨੀ ਫੱਤਣਵਾਲਾ ਦੀ ਅਗਵਾਈ ਵਿਚ...
ਪਿਸਤੌਲ ਦੀ ਨੋਕ ’ਤੇ ਲੁਟੇਰੇ ਨੇ ਵੈਸਟਰਨ ਯੂਨੀਅਨ ਦੇ ਕਰਿੰਦੇ ਤੋਂ ਲੁੱਟੇ ਲੱਖਾਂ ਰੁਪਏ
. . .  about 1 hour ago
ਬੇਗੋਵਾਲ, 4 ਫਰਵਰੀ (ਸੁਖਜਿੰਦਰ ਸਿੰਘ)- ਬੀਤੀ ਦੇਰ ਸ਼ਾਮ ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ ’ਚ ਟਾਂਡਾ ਬੇਗੋਵਾਲ ਰੋਡ ’ਤੇ ਪਿੰਡ ਅਕਬਰਪੁਰ ਨਜ਼ਦੀਕ ਬੇਗੋਵਾਲ ’ਚ ਵੈਸਟਰਨ ਯੂਨੀਅਨ ’ਤੇ ਕੰਮ ਕਰਦੇ ਇਕ ਵਿਅਕਤੀ, ਜੋ ਆਪਣੀ ਐਕਟਿਵਾ ’ਤੇ ਸਵਾਰ ਹੋ ਕਿ ਆਪਣੇ ਪਿੰਡ ਜਾ ਰਿਹਾ ਸੀ, ਤਾਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ...
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਰਾਜਪਾਲ ਨੂੰ ਸ਼ਿਕਾਇਤ
. . .  about 1 hour ago
ਚੰਡੀਗੜ੍ਹ, 4 ਜਨਵਰੀ-ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਏ.ਟੀ.ਐਫ.ਆਈ. ਮੁਖੀ ਵੀਰੇਸ਼ ਸ਼ਾਡਲਿਆ ਵਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਸ਼ਿਕਾਇਤ...
ਸਰਵੇਖਣ 'ਚ ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ ਵਜੋਂ ਉਭਰੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 4 ਫਰਵਰੀ -ਅਮਰੀਕਾ ਸਥਿਤ ਸਲਾਹਕਾਰ ਫਰਮ 'ਮੌਰਨਿੰਗ ਕੰਸਲਟ' ਵਲੋਂ ਕੀਤੇ ਗਏ ਸਰਵੇਖਣ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 78 ਫ਼ੀਸਦੀ ਦੀ ਪ੍ਰਵਾਨਗੀ ਰੇਟਿੰਗ ਦੇ ਨਾਲ ਦੁਨੀਆ ਦੇ ਸਭ ਤੋਂ ਹਰਮਨਪਿਆਰੇ ਨੇਤਾ ਵਜੋਂ ਪੇਸ਼ ਕੀਤਾ ਗਿਆ ਹੈ। ਰੇਟਿੰਗ ਦੇ ਮੁਤਾਬਕ...
ਜਦੋਂ ਤੋਂ ਭਾਜਪਾ ਸਰਕਾਰ ਆਈ ਉਦੋਂ ਤੋਂ ਬੇਇਨਸਾਫ਼ੀ ਵਧੀ ਹੈ- ਅਖਿਲੇਸ਼ ਯਾਦਵ
. . .  about 2 hours ago
ਲਖਨਊ, 4 ਫਰਵਰੀ- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਮੁਰਾਦਾਬਾਦ ਵਿਚ ਬੋਲਦਿਆਂ ਕਿਹਾ ਕਿ ਜਦੋਂ ਤੋਂ ਭਾਜਪਾ ਦੀ ਸਰਕਾਰ ਆਈ ਹੈ ਉਦੋਂ ਤੋਂ ਬੇਇਨਸਾਫ਼ੀ ਲਗਾਤਾਰ ਵਧ ਰਹੀ ਹੈ। ਪ੍ਰਸ਼ਾਸਨ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਹੈ ਅਤੇ ਕਈ ਥਾਵਾਂ ’ਤੇ ਇਹ ਭਾਜਪਾ ਦੇ ਵਰਕਰ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ...
ਯੋਗੀ ਆਦਿੱਤਿਆਨਾਥ ਨੇ ਕੀਤੀ ਭਾਰਤੀ ਜਨਤਾ ਯੁਵਾ ਮੋਰਚਾ ਨਾਲ ਮੁਲਾਕਾਤ
. . .  about 2 hours ago
ਲਖਨਊ, 4 ਫਰਵਰੀ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਭਾਰਤੀ ਜਨਤਾ ਯੁਵਾ ਮੋਰਚਾ (ਬੀ.ਜੇ.ਵਾਈ.ਐਮ.) ਨਾਲ ਮੁਲਾਕਾਤ ਕੀਤੀ।
6 ਫਰਵਰੀ ਨੂੰ ਪ੍ਰਧਾਨ ਮੰਤਰੀ ਹੈਲੀਕਾਪਟਰ ਫ਼ੈਕਟਰੀ ਰਾਸ਼ਟਰ ਨੂੰ ਕਰਨਗੇ ਸਮਰਪਿਤ
. . .  about 2 hours ago
ਨਵੀਂ ਦਿੱਲੀ, 4 ਫਰਵਰੀ- ਰੱਖਿਆ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਫਰਵਰੀ ਨੂੰ ਕਰਨਾਟਕ ਦੇ ਤੁਮਾਕੁਰੂ ਵਿਖੇ ਐਚ.ਏ.ਐਲ ਦੀ ਹੈਲੀਕਾਪਟਰ ਫ਼ੈਕਟਰੀ ਰਾਸ਼ਟਰ ਨੂੰ ਸਮਰਪਿਤ ਕਰਨਗੇ। 615 ਏਕੜ ਜ਼ਮੀਨ ਵਿਚ ਫ਼ੈਲੀ ਗ੍ਰੀਨਫ਼ੀਲਡ ਹੈਲੀਕਾਪਟਰ ਫੈਕਟਰੀ ਦੇਸ਼ ਦੀਆਂ ਸਾਰੀਆਂ...
ਜੰਮੂ-ਕਸ਼ਮੀਰ: ਗੁਲਮਰਗ ਵਿਚ ਆਇਆ ਬਰਫ਼ੀਲਾ ਤੂਫ਼ਾਨ
. . .  about 3 hours ago
ਸ੍ਰੀਨਗਰ, 4 ਫਰਵਰੀ- ਅੱਜ ਸਵੇਰੇ ਗੁਲਮਰਗ ਦੇ ਅਫ਼ਰਾਵਾਤ ਇਲਾਕੇ ’ਚ ਬਰਫ਼ ਦਾ ਤੂਫਾਨ ਆ ਗਿਆ। ਇਸ ਵਿਚ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਬਾਰਾਮੁਲਾ ਪੁਲਿਸ ਨੇ ਦੱਸਿਆ ਕਿ ਨੋਟੀਫ਼ਾਈ ਖ਼ੇਤਰ ਨੂੰ ਰੈੱਡ ਜ਼ੋਨ ਘੋਸ਼ਿਤ ਕੀਤਾ ਗਿਆ ਹੈ ਅਤੇ ਖ਼ੇਤਰ ਵਿਚ ਕਿਸੇ...
ਜੋਸ਼ੀਮੱਠ ਦੀ ਤਰ੍ਹਾਂ ਜੰਮੂ ਦੇ ਡੋਡਾ ਵਿਚ ਘਰਾਂ ’ਚ ਪਈਆਂ ਤਰੇੜਾਂ
. . .  about 3 hours ago
ਸ੍ਰੀਨਗਰ, 4 ਫਰਵਰੀ- ਭਾਰਤੀ ਭੂ-ਵਿਗਿਆਨ ਸਰਵੇਖਣ ਦੇ ਵਿਗਿਆਨੀਆਂ ਦੀ ਟੀਮ ਨੇ ਜੋਸ਼ੀਮਠ ਵਰਗੀ ਸਥਿਤੀ ਦਾ ਵਿਸ਼ਲੇਸ਼ਣ ਕਰਨ ਲਈ ਡੋਡਾ ਦਾ ਦੌਰਾ ਕੀਤਾ ਜਿੱਥੇ ਕੁਝ ਘਰਾਂ ਵਿੱਚ ਤਰੇੜਾਂ ਆ ਗਈਆਂ ਹਨ। ਡਿਪਟੀ ਕਮਿਸ਼ਨਰ ਪਾਲ ਮਹਾਜਨ ਨੇ ਦੱਸਿਆ ਕਿ ਕੁੱਲ 19 ਘਰਾਂ ਵਿਚ ਤਰੇੜਾਂ ਆ ਗਈਆਂ ਹਨ। ਭਾਰਤੀ ਭੂ-ਵਿਗਿਆਨ...
ਅੱਜ ਵਿਸ਼ਵ ਕੈਂਸਰ ਦਿਵਸ
. . .  about 3 hours ago
ਅੱਜ ਵਿਸ਼ਵ ਕੈਂਸਰ ਦਿਵਸ
ਤ੍ਰਿਪੁਰਾ ਚੋਣਾਂ: ਮੁੱਖ ਮੰਤਰੀ ਮਾਨਿਕ ਸਾਹਾ ਵਲੋਂ ਘਰ-ਘਰ ਪ੍ਰਚਾਰ ਸ਼ੁਰੂ
. . .  about 4 hours ago
ਅਗਰਤਲਾ, 4 ਫਰਵਰੀ- ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੇ ਆਗਾਮੀ ਚੋਣਾਂ ਤੋਂ ਪਹਿਲਾਂ ਅੱਜ ਅਗਰਤਲਾ ਦੇ ਮਟ੍ਰਿਪੱਲੀ ਅਤੇ ਕਾਲੀ ਟਿੱਲਾ ਖ਼ੇਤਰਾਂ ਵਿਚ ਘਰ-ਘਰ ਪ੍ਰਚਾਰ ਅਭਿਆਨ ਸ਼ੁਰੂ...
ਕਾਂਗਰਸ ਆਗੂ ਦਿਗਵਿਜੇ ਸਿੰਘ ਮਾਣਹਾਨੀ ਕੇਸ ਵਿਚ ਜ਼ਿਲ੍ਹਾ ਅਦਾਲਤ ’ਚ ਹੋਏ ਪੇਸ਼
. . .  about 4 hours ago
ਭੋਪਾਲ, 4 ਫਰਵਰੀ- ਕਾਂਗਰਸ ਆਗੂ ਦਿਗਵਿਜੇ ਸਿੰਘ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਵੀ.ਡੀ. ਸ਼ਰਮਾ ਵਲੋਂ ਦਾਇਰ ਮਾਣਹਾਨੀ ਦੇ ਕੇਸ ਦੇ ਸੰਬੰਧ ਵਿਚ ਭੋਪਾਲ ਦੀ ਇਕ ਜ਼ਿਲ੍ਹਾ...
ਮਾਨ ਸਰਕਾਰ ਨੇ ਅੰਗਰੇਜ਼ੀ ਵਿਚ ਚਿੱਠੀ ਲਿੱਖ ਪੰਜਾਬੀ ਭਾਸ਼ਾ ਲਾਗੂ ਕਰਨ ਦਾ ਦਿੱਤਾ ਫ਼ਰਮਾਨ
. . .  about 5 hours ago
ਚੰਡੀਗੜ੍ਹ, 4 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਨੇ ਅੰਤਰ ਰਾਸ਼ਟਰੀ ਭਾਸ਼ਾ ਦਿਵਸ ਦੇ ਮੱਦੇ ਨਜ਼ਰ ਅੰਗਰੇਜ਼ੀ ਵਿਚ ਪੱਤਰ ਲਿਖ ਕੇ ਬੜੇ ਸਖ਼ਤ ਆਦੇਸ਼ ਦਿੱਤੇ ਹਨ ਕਿ ਪੰਜਾਬ ਭਰ ਵਿਚ ਸਰਕਾਰੀ ਅਤੇ ਪ੍ਰਾਈਵੇਟ ਇਮਾਰਤਾਂ ਉੱਪਰ ਬੋਰਡ ਪੰਜਾਬੀ ਵਿਚ ਲਿਖਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ੍ਹਾਂ ਇਸ ਲਈ ਸਾਰਿਆਂ ਤੋਂ ਸਹਿਯੋਗ ਦੀ ਮੰਗ...
ਆਈ.ਬੀ ਨਿਰਦੇਸ਼ਕ ਦੀ ਰਿਹਾਇਸ਼ ’ਤੇ ਤਾਇਨਾਤ ਏ.ਐਸ.ਆਈ ਨੇ ਖ਼ੁਦ ਨੂੰ ਮਾਰੀ ਗੋਲੀ
. . .  about 5 hours ago
ਨਵੀਂ ਦਿੱਲੀ, 4 ਫਰਵਰੀ- ਦਿੱਲੀ ਵਿਚ ਆਈ.ਬੀ. ਡਾਇਰੈਕਟਰ ਦੀ ਰਿਹਾਇਸ਼ ’ਤੇ ਤਾਇਨਾਤ ਸੀ.ਆਰ.ਪੀ.ਐਫ਼ ਦੇ ਏ.ਐਸ.ਆਈ. ਰਾਜੇਸ਼ ਕੁਮਾਰ ਨੇ ਕੱਲ੍ਹ ਸ਼ਾਮ ਕਥਿਤ ਤੌਰ ’ਤੇ ਆਪਣੀ ਸਰਵਿਸ ਗਨ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਮੌਕੇ ਤੋਂ ਕੋਈ ਸੁਸਾਈਡ ਨੋਟ...
ਸੰਤ ਸਮਾਜ ਦੇ ਸੀਨੀਅਰ ਆਗੂ ਸੰਤ ਬਾਬਾ ਮੱਖਣ ਸਿੰਘ ਦਾ ਦਿਹਾਂਤ
. . .  about 5 hours ago
ਅੰਮ੍ਰਿਤਸਰ, 4 ਫਰਵਰੀ (ਜਸਵੰਤ ਸਿੰਘ ਜੱਸ)- ਸੰਤ ਸਮਾਜ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਸੰਪ੍ਰਦਾਇ ਟਕਸਾਲ ਸ਼ਹੀਦ ਭਾਈ ਮਨੀ ਸਿੰਘ ਜੀ ਡੇਰਾ ਸੰਤ ਅਮੀਰ ਸਿੰਘ, ਕਟੜਾ ਕਰਮ ਸਿੰਘ ਦੇ ਮੁਖੀ ਸੰਤ ਬਾਬਾ ਮੱਖਣ ਸਿੰਘ ਦੇ ਸਦੀਵੀ ਵਿਛੋੜਾ ਦੇ ਜਾਣ ਦੀ ਸੂਚਨਾ ਮਿਲੀ ਹੈ। ਡੇਰੇ ਦੇ ਜਥੇਦਾਰ ਭਾਈ ਹਰਵਿੰਦਰ ਸਿੰਘ ਗੋਲਡੀ ਨੇ ਦੱਸਿਆ...
ਕਰਨਾਟਕ ਚੋਣਾਂ 2023: ਤਾਮਿਲਨਾਡੂ ਭਾਜਪਾ ਦੇ ਪ੍ਰਧਾਨ ਕੇ ਅੰਨਾਮਲਾਈ ਨੂੰ ਨਿਯੁਕਤ ਕੀਤਾ ਸਹਿ-ਇੰਚਾਰਜ
. . .  about 6 hours ago
ਨਵੀਂ ਦਿੱਲੀ, 4 ਫਰਵਰੀ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਆਉਣ ਵਾਲੀਆਂ ਕਰਨਾਟਕ ਚੋਣਾਂ 2023 ਲਈ ਭਾਜਪਾ ਦਾ ਇੰਚਾਰਜ ਅਤੇ ਤਾਮਿਲਨਾਡੂ ਭਾਜਪਾ ਦੇ ਪ੍ਰਧਾਨ ਕੇ ਅੰਨਾਮਲਾਈ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਬਾਲ ਵਿਆਹ ਮਾਮਲੇ 'ਚ 2,170 ਵਿਅਕਤੀ ਗ੍ਰਿਫ਼ਤਾਰ
. . .  about 7 hours ago
ਅਸਾਮ, 4 ਫਰਵਰੀ - ਅਸਾਮ ਪੁਲਿਸ ਨੇ ਅੱਜ ਸਵੇਰ ਤੱਕ ਬਾਲ ਵਿਆਹ ਨਾਲ ਸੰਬੰਧਿਤ ਮਾਮਲਿਆਂ 'ਚ ਸ਼ਾਮਿਲ 2,170 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਆਈ.ਜੀ.ਪੀ. ਲਾਅ ਐਂਡ ਆਰਡਰ ਅਤੇ ਅਸਾਮ ਪੁਲਿਸ ਦੇ ਬੁਲਾਰੇ...
ਨਕੋਦਰ ਗੋਲੀ ਕਾਂਡ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ
. . .  about 7 hours ago
ਅੰਮ੍ਰਿਤਸਰ, 4 ਫਰਵਰੀ (ਜਸਵੰਤ ਸਿੰਘ ਜੱਸ)- 4 ਫਰਵਰੀ 1986 ਨੂੰ ਹੋਏ ਨਕੋਦਰ ਗੋਲੀ ਕਾਂਡ ਦੇ 4 ਸ਼ਹੀਦਾਂ ਦੀ ਯਾਦ ਵਿਚ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸੰਬੰਧਿਤ ਪਰਿਵਾਰਾਂ ਵਲੋਂ ਸ੍ਰੀ ਅਖੰਡ ਪਾਠ...
ਭਾਜਪਾ ਪੂਰੇ ਭਾਰਤ ’ਚ 4 ਅਤੇ 5 ਫਰਵਰੀ ਨੂੰ ਇਕ ਮੇਗਾ ਬਜਟ ਕਰੇਗੀ ਲਾਂਚ
. . .  about 7 hours ago
ਭਾਜਪਾ ਪੂਰੇ ਭਾਰਤ ’ਚ 4 ਅਤੇ 5 ਫਰਵਰੀ ਨੂੰ ਇਕ ਮੇਗਾ ਬਜਟ ਕਰੇਗੀ ਲਾਂਚ
ਤੰਜਾਵੁਰ ਜ਼ਿਲ੍ਹੇ 'ਚ ਭਾਰੀ ਮੀਂਹ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਕੂਲ ਅਤੇ ਕਾਲਜ ਬੰਦ
. . .  about 8 hours ago
ਤਾਮਿਲਨਾਡੂ, 4 ਫਰਵਰੀ-ਜ਼ਿਲ੍ਹਾ ਕੁਲੈਕਟਰ, ਤਾਮਿਲਨਾਡੂ ਦੇ ਤੰਜਾਵੁਰ ਜ਼ਿਲ੍ਹੇ 'ਚ ਭਾਰੀ ਮੀਂਹ ਦੇ ਮੱਦੇਨਜ਼ਰ, ਜ਼ਿਲ੍ਹੇ 'ਚ ਸਕੂਲ ਅਤੇ ਕਾਲਜ ਸ਼ਨੀਵਾਰ ਨੂੰ ਬੰਦ ਰਹਿਣਗੇ।
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553

ਪੰਜਾਬ / ਜਨਰਲ

ਉਸਾਰੀ ਕਾਮਿਆਂ ਨੂੰ ਟੀਕਾ ਲਗਾਉਣ ਨਾਲ ਕੋਵਿਡ-19 ਟੀਕਾਕਰਨ ਦਾ ਤੀਜਾ ਪੜਾਅ ਸ਼ੁਰੂ

ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਕੋਵਿਡ 19 ਮਹਾਂਮਾਰੀ ਨਾਲ ਨਜਿੱਠਣ ਲਈ ਸੂਬੇ ਭਰ 'ਚ 18 ਤੋਂ 44 ਸਾਲ ਉਮਰ ਸਮੂਹ ਵਾਲੇ ਰਜਿਸਟਰਡ ਉਸਾਰੀ ਕਾਮਿਆਂ ਨੂੰ ਟੀਕਾ ਲਗਾਉਣ ਦੀ ਪ੍ਰਕਿਰਿਆ ਆਰੰਭ ਹੋਣ ਨਾਲ ਟੀਕਾਕਰਨ ਮੁਹਿੰਮ ਤੀਜੇ ਪੜਾਅ 'ਚ ਦਾਖਲ ਹੋ ਗਈ | ਸਿਹਤ ਮੰਤਰੀ ...

ਪੂਰੀ ਖ਼ਬਰ »

ਤਿੰਨ ਕੈਬਨਿਟ ਮੰਤਰੀਆਂ ਵਲੋਂ ਸਿੱਧੂ ਖ਼ਿਲਾਫ਼ ਕਾਰਵਾਈ ਲਈ ਕਾਂਗਰਸ ਹਾਈਕਮਾਨ ਨੂੰ ਅਪੀਲ

ਚੰਡੀਗੜ੍ਹ, 10 ਮਈ (ਅਜੀਤ ਬਿਊਰੋ)-ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਨਵਜੋਤ ਸਿੰਘ ਸਿੱਧੂ ਵਲੋਂ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਦੇ ਵਿਰੋਧ 'ਚ ਖੁੱਲ੍ਹ ਕੇ ਨਿੱਤਰਦੇ ਹੋਏ ਕਈ ਕੈਬਨਿਟ ਮੰਤਰੀਆਂ ਨੇ ਸੋਮਵਾਰ ਨੂੰ ਕਾਂਗਰਸ ਹਾਈਕਮਾਨ ਨੂੰ ਅਪੀਲ ...

ਪੂਰੀ ਖ਼ਬਰ »

ਜਵਾਨ ਅੰਮਿ੍ਤਪਾਲ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਸੰਗਰੂਰ, 10 ਮਈ (ਚੌਧਰੀ ਨੰਦ ਲਾਲ ਗਾਂਧੀ)-ਅਰੁਣਾਚਲ ਪ੍ਰਦੇਸ਼ ਦੇ ਪਿੰਡ ਮਨੀਗੌਂਗ ਦੇ ਨੇੜੇ ਸਿਯੋਮ ਨਦੀ 'ਚ ਡਿੱਗਣ ਕਾਰਨ ਸ਼ਹੀਦ ਹੋਣ ਵਾਲੇ ਭਾਰਤੀ ਫ਼ੌਜ ਦੀ 31 ਫ਼ੀਲਡ ਯੂਨਿਟ ਰੈਜੀਮੈਂਟ ਦੇ ਜਾਂਬਾਜ਼ ਹੌਲਦਾਰ ਅੰਮਿ੍ਤਪਾਲ ਸਿੰਘ ਦੀ ਮਿ੍ਤਕ ਦੇਹ ਅੱਜ ਉਨ੍ਹਾਂ ਦੇ ...

ਪੂਰੀ ਖ਼ਬਰ »

ਮੰਤਰੀ ਮੰਡਲ ਦੀ ਬੈਠਕ 13 ਨੂੰ

ਚੰਡੀਗੜ੍ਹ, 10 ਮਈ (ਬਿਊਰੋ ਚੀਫ਼)-ਪੰਜਾਬ ਮੰਤਰੀ ਮੰਡਲ ਦੀ ਇਕ ਬੈਠਕ 13 ਮਈ ਨੂੰ ਬਾਅਦ ਦੁਪਹਿਰ 2:30 ਵਜੇ ਸੱਦੀ ਗਈ ਹੈ | ਮੁੱਖ ਮੰਤਰੀ ਵਲੋਂ ਸੱਦੀ ਇਹ ਬੈਠਕ ਵਰਚੂਅਲ ਅਰਥਾਤ ਨਿੱਜੀ ਹਾਜ਼ਰੀ ਤੋਂ ਬਿਨਾਂ ਆਨ-ਲਾਈਨ ਹੋਵੇਗੀ | ਪਹਿਲਾਂ ਇਹ ਮੀਟਿੰਗ 12 ਮਈ ਨੂੰ ਸੱਦੀ ਗਈ ਸੀ ਪਰ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਤੋਂ ਪਰਤੇ ਕਿਸਾਨ ਦੀ ਮੌਤ

ਦੋਰਾਂਗਲਾ, 10 ਮਈ (ਚੱਕਰਾਜਾ)-ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਤੋਂ ਦੋ ਦਿਨ ਹੀ ਪਹਿਲਾਂ ਪਿੰਡ ਪਰਤੇ ਪਿੰਡ ਕਾਲਾ ਨੰਗਲ ਦੇ ਕਿਸਾਨ ਕਸ਼ਮੀਰ ਸਿੰਘ ਜਿਸ ਦੀ ਮਾਮੂਲੀ ਬਿਮਾਰੀ ਪਿੱਛੋਂ ਮੌਤ ਹੋ ਗਈ | ਜਿਨ੍ਹਾਂ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਕਾਲਾਨੰਗਲ ਵਿਖੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ 'ਚ ਅਹਿਮ ਯੋਗਦਾਨ ਪਾਉਣ ਵਾਲੇ ਦੋ ਕਿਸਾਨਾਂ ਦੀ ਮੌਤ

ਮਹਿਲ ਕਲਾਂ, 10 ਮਈ (ਅਵਤਾਰ ਸਿੰਘ ਅਣਖੀ)-ਤਿੰਨ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਅਹਿਮ ਯੋਗਦਾਨ ਦੇਣ ਵਾਲੇ ਮਹਿਲ ਕਲਾਂ ਇਲਾਕੇ ਨਾਲ ਸਬੰਧਿਤ ਦੋ ਕਿਸਾਨਾਂ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ | ...

ਪੂਰੀ ਖ਼ਬਰ »

ਹੜਤਾਲ 'ਤੇ ਚੱਲ ਰਹੇ ਐਨ.ਐਚ.ਐਮ. ਵਰਕਰਾਂ ਨੂੰ ਸਰਕਾਰ ਵਲੋਂ ਮੁਅੱਤਲੀ ਦੇ ਹੁਕਮ

ਗੁਰਦਾਸਪੁਰ, 10 ਮਈ (ਆਰਿਫ਼)-ਪਿਛਲੇ ਕਈ ਸਾਲਾਂ ਤੋਂ ਐਨ.ਐਚ.ਐਮ. ਅਧੀਨ ਕੰਮ ਕਰਨ ਵਾਲੇ ਡਾਕਟਰ, ਸਟਾਫ਼ ਨਰਸਾਂ, ਫਾਰਮਾਸਿਸਟ ਅਤੇ ਹੋਰ ਮੁਲਾਜ਼ਮਾਂ ਵਲੋਂ ਸਮੇਂ-ਸਮੇਂ ਦੀਆਂ ਸਰਕਾਰਾਂ ਕੋਲੋਂ ਪੱਕਿਆਂ ਕੀਤੇ ਜਾਣ ਜਾਂ ਬਰਾਬਰ ਤਨਖ਼ਾਹ ਦਿੱਤੇ ਜਾਣ ਦੀ ਮੰਗ ਕੀਤੀ ਜਾ ...

ਪੂਰੀ ਖ਼ਬਰ »

ਫਾਈਜ਼ਰ ਵੈਕਸੀਨ ਮੰਗਵਾਉਣ ਦੀ ਪ੍ਰਵਾਨਗੀ ਲਈ ਪ੍ਰਧਾਨ ਮੰਤਰੀ ਅਤੇ ਸਿਹਤ ਮੰਤਰੀ ਨੂੰ ਲਿਖਿਆ ਪੱਤਰ

ਅੰਮਿ੍ਤਸਰ, 10 ਮਈ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੋਰੋਨਾ ਤੋਂ ਬਚਾਓ ਹਿਤ ਅਮਰੀਕਾ ਤੋਂ ਫਾਈਜ਼ਰ ਕੰਪਨੀ ਦੀ ਵੈਕਸੀਨ ਵੱਡੀ ਮਾਤਰਾ ਵਿਚ ਮੰਗਵਾਉਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਸਿਹਤ ਮੰਤਰੀ ਹਰਸ਼ ...

ਪੂਰੀ ਖ਼ਬਰ »

ਪਾਵਰਕਾਮ ਨੂੰ ਕੰਮ ਚਲਾਉਣ ਲਈ 37,653 ਕਰੋੜ ਦੀ ਲੋੜ-ਆਮਦਨ ਦੇ ਸ੍ਰੋਤ 34,304 ਕਰੋੜ ਦੇ ਕਰੀਬ

ਰਾਮਪਰਾ ਫੂਲ, 10 ਮਈ (ਨਰਪਿੰਦਰ ਸਿੰਘ ਧਾਲੀਵਾਲ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਨੂੰ ਆਪਣੇ ਕੰਮ ਕਾਜ ਨੂੰ ਚਲਾਉਣ ਲਈ 37,653 ਕਰੋੜ ਦੀ ਲੋੜ ਹੈ ਜਦਕਿ ਪਾਵਰਕਾਮ ਕੋਲ 34,304 ਕਰੋੜ ਦੇ ਕਰੀਬ ਆਮਦਨ ਦੇ ਸ੍ਰੋਤ ਹਨ | ਪਾਵਰਕਾਮ ਦਾ ਆਮਦਨ ਅਤੇ ਸ੍ਰੋਤ ਦਾ ਪਾੜਾ 9807 ਕਰੋੜ ਰੁਪਏ 'ਤੇ ...

ਪੂਰੀ ਖ਼ਬਰ »

ਦਿੱਲੀ ਸੰਘਰਸ਼ ਤੋਂ ਪਰਤੇ ਬਜ਼ੁਰਗ ਕਿਸਾਨ ਦੀ ਮੌਤ

ਜੈਤੋ, 10 ਮਈ (ਗੁਰਚਰਨ ਸਿੰਘ ਗਾਬੜੀਆ)-ਪਿੰਡ ਮੜ੍ਹਾਕ ਦੇ ਬਜ਼ੁਰਗ ਕਿਸਾਨ ਕਾਲਾ ਸਿੰਘ ਪੁੱਤਰ ਕਰਨੈਲ ਸਿੰਘ ਦੀ ਦਿੱਲੀ ਸੰਘਰਸ਼ ਤੋਂ ਵਾਪਸ ਆਉਣ ਉਪਰੰਤ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ | ਪਿੰਡ ਦੇ ਸਾਬਕਾ ਸਰਪੰਚ ਅਤੇ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਸਿਕੰਦਰ ...

ਪੂਰੀ ਖ਼ਬਰ »

ਦਿਨ ਦਿਹਾੜੇ ਔਰਤ ਦਾ ਕਤਲ ਕਰ ਕੇ ਲੁਟੇਰੇ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ

ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੈਨ ਇਨਕਲੇਵ ਵਿਚ ਅੱਜ ਦਿਨ ਦਿਹਾੜੇ ਲੁਟੇਰਿਆਂ ਵਲੋਂ ਔਰਤ ਦਾ ਕਤਲ ਕਰਨ ਉਪਰੰਤ ਲੱਖਾਂ ਦੀ ਨਕਦੀ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ...

ਪੂਰੀ ਖ਼ਬਰ »

ਟਿਕਰੀ ਬਾਰਡਰ ਤੋਂ ਪਰਤੇ 2 ਕਿਸਾਨਾਂ ਦੀ ਮੌਤ

ਸਾਦਿਕ, 10 ਮਈ (ਗੁਰਭੇਜ ਸਿੰਘ ਚੌਹਾਨ, ਆਰ. ਐਸ. ਧੁੰਨਾ)-ਲੰਮਾਂ ਸਮਾਂ ਟਿਕਰੀ ਬਾਰਡਰ 'ਤੇ ਕਿਸਾਨ ਅੰਦੋਲਨ ਵਿਚ ਹਿੱਸਾ ਲੈ ਕੇ ਪਰਤੇ ਪਿੰਡ ਸਾਧੂਵਾਲਾ ਨੇੜੇ ਸਾਦਿਕ ਜ਼ਿਲ੍ਹਾ ਫ਼ਰੀਦਕੋਟ ਦੇ ਕਿਸਾਨ ਆਗੂ ਗਿਆਨੀ ਨਛੱਤਰ ਸਿੰਘ ਪੁੱਤਰ ਕਰਤਾਰ ਸਿੰਘ ਦੀ ਅੱਜ ਗੁਰੂ ...

ਪੂਰੀ ਖ਼ਬਰ »

ਪ੍ਰੇਸ਼ਾਨ ਸਰਕਾਰੀ ਅਧਿਆਪਕ ਵਲੋਂ ਖ਼ੁਦਕੁਸ਼ੀ

ਅਬੋਹਰ, 10 ਮਈ (ਕੁਲਦੀਪ ਸਿੰਘ ਸੰਧੂ)-ਆਰੀਆ ਨਗਰ ਨਿਵਾਸੀ ਇਕ ਸਰਕਾਰੀ ਅਧਿਆਪਕ ਨੇ ਕੋਈ ਜ਼ਹਿਰੀਲੀ ਵਸਤੂ ਦਾ ਸੇਵਨ ਕਰਕੇ ਖ਼ੁਦਕੁਸ਼ੀ ਕਰ ਲਈ ਹੈ | ਉਸ ਦੀ ਜੇਬ 'ਚੋਂ ਮਿਲੇ ਖ਼ੁਦਕੁਸ਼ੀ ਨੋਟ ਵਿਚ ਉਸ ਨੇ ਇਕ ਨੌਜਵਾਨ 'ਤੇ ਪੈਸੇ ਲਈ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਸ਼ੋ੍ਰਮਣੀ ਕਮੇਟੀ ਦੇ ਦੋਹਰੇ ਮਾਪਦੰਡ

ਇਕ ਪਾਸੇ ਕੋਰੋਨਾ ਮਰੀਜ਼ਾਂ ਨੂੰ 'ਮੁਫ਼ਤ ਇਲਾਜ' ਸਹੂਲਤਾਂ ਤੇ ਦੂਜੇ ਪਾਸੇ ਕੋਵਿਡ ਟੈਸਟ ਲਈ ਮਰੀਜ਼ਾਂ ਤੋਂ ਵਸੂਲੀ ਜਾ ਰਹੀ ਹੈ ਮੋਟੀ 'ਫੀਸ'

ਅੰਮਿ੍ਤਸਰ, 10 ਮਈ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਕ ਪਾਸੇ ਕੋਰੋਨਾ ਮਹਾਂਮਾਰੀ ਦੌਰਾਨ ਕੋਵਿਡ 19 ਤੋਂ ਪੀੜਤ ਮਰੀਜ਼ਾਂ ਲਈ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਮੁਫ਼ਤ ਕੋਵਿਡ ਇਲਾਜ ਕੇਂਦਰ ਅਰੰਭ ਕੀਤੇ ਜਾ ਰਹੇ ਹਨ, ਗੰਭੀਰ ...

ਪੂਰੀ ਖ਼ਬਰ »

ਸੁਖਬੀਰ ਵਲੋਂ ਮੰਝਪੁਰ ਦਾ ਸਨਮਾਨ

ਜਲੰਧਰ, 10 ਮਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਬਾਦਲ ਵਿਖੇ ਨਵ-ਨਿਯੁਕਤ ਸ਼੍ਰੋ.ਅ.ਦਲ ਦੇ ਮੁਲਾਜ਼ਮ ਵਿੰਗ ਦੇ ਪ੍ਰਧਾਨ ਈਸ਼ਰ ਸਿੰਘ ਮੰਝਪੁਰ ਨੂੰ ਪੂਰਨ ਭਰੋਸ ਦਿੱਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪਹਿਲੀ ...

ਪੂਰੀ ਖ਼ਬਰ »

ਸੂਬੇ ਦੇ ਮੈਡੀਕਲਾਂ ਕਾਲਜਾਂ 'ਚ 540 ਦੇ ਕਰੀਬ ਨਰਸਾਂ ਦੀ ਭਰਤੀ ਸ਼ੁਰੂ-ਸੋਨੀ

ਅੰਮਿ੍ਤਸਰ, 10 ਮਈ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਸਰਕਾਰੀ ਹਸਪਤਾਲਾਂ 'ਚ ਸਿਹਤ ਸਟਾਫ ਦੀ ਕਮੀ ਨੂੰ ਪੂਰਿਆਂ ਕਰਨ ਲਈ ਸੂਬੇ ਦੇ ਤਿੰਨੋਂ ਮੈਡੀਕਲ ਕਾਲਜਾਂ ਵਿਚ 540 ਦੇ ਕਰੀਬ ਨਰਸਾਂ ਦੀ ਭਰਤੀ ਕੀਤੀ ਜਾ ਰਹੀ ਹੈ ਅਤੇ ਇਸ ਦੇ ਨਾਲ-ਨਾਲ ਡਾਕਟਰ ਵੀ ਭਰਤੀ ਕੀਤੇ ਜਾ ...

ਪੂਰੀ ਖ਼ਬਰ »

ਦਰਿਆ ਤੋਂ ਪਾਰ ਤੇ ਤਾਰਾਂ ਤੋਂ ਅੱਗੇ ਕਿਸਾਨਾਂ ਨੂੰ ਖ਼ਤਰਿਆਂ ਨਾਲ ਖੇਡ ਕੇ ਕਰਨੀ ਪੈਂਦੀ ਹੈ ਖੇਤੀ

ਗੱਗੋਮਾਹਲ, 10 ਮਈ (ਬਲਵਿੰਦਰ ਸਿੰਘ ਸੰਧੂ)-ਦਰਿਆ ਰਾਵੀ ਤੋਂ ਪਾਰ ਤੇ ਸਰਹੱਦੀ ਵਾੜ ਤੋਂ ਅੱਗੇ ਕਿਸਾਨਾਂ ਦੇ ਫ਼ਸਲ ਬੀਜਣ ਤੋਂ ਪੱਕਣ ਤੱਕ ਟੁੱਟਦਾ ਹੈ ਮੁਸੀਬਤਾਂ ਦਾ ਪਹਾੜ | ਦਰਿਆ 'ਤੇ ਪੁਲ ਨਾ ਹੋਣ ਕਾਰਨ ਬੇੜੀਆਂ ਰਾਹੀਂ ਜਾ ਫਿਰ ਖੇਤੀ ਸੰਦਾਂ ਨਾਲ ਛੂਕਦੇ ਪਾਣੀ 'ਚ ਜਾਨ ...

ਪੂਰੀ ਖ਼ਬਰ »

ਐਸ.ਆਈ.ਟੀ. ਵਲੋਂ ਕੋਟਕਪੂਰਾ ਮਾਮਲੇ ਦੀ ਜਾਂਚ 'ਚ ਹੋਰ ਸਬੂਤ ਜੁਟਾਉਣ ਲਈ ਈਮੇਲ ਤੇ ਵੱਟਸਐਪ ਨੰਬਰ ਜਾਰੀ

ਚੰਡੀਗੜ੍ਹ, 10 ਮਈ (ਅਜੀਤ ਬਿਊਰੋ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ 'ਤੇ ਪੰਜਾਬ ਸਰਕਾਰ ਵਲੋਂ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਵਿਜੀਲੈਂਸ ਭਵਨ, ਐਸ.ਏ.ਐਸ. ਨਗਰ ਵਿਖੇ ਪਲੇਠੀ ਮੀਟਿੰਗ ਕੀਤੀ, ਜਿਸ ਵਿਚ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਮੁਸਲਿਮ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ਐਲਾਨ

ਚੰਡੀਗੜ੍ਹ, 10 ਮਈ (ਅਜੀਤ ਬਿਊਰੋ)-ਪਾਰਟੀ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਸ. ਸੁਖਬੀਰ ਸਿੰਘ ਬਾਦਲ ਵਲੋਂ ਮੁਸਲਿਮ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਗਿਆ ਹੈ | ਅੱਜ ਮੁੱਖ ਦਫ਼ਤਰ ਤੋਂ ਜਾਰੀ ਪੈ੍ਰੱਸ ਬਿਆਨ ਵਿਚ ਸ. ਚਰਨਜੀਤ ਸਿੰਘ ਬਰਾੜ ਨੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖ਼ਲੇ ਵਧਣ ਕਾਰਨ ਵਾਧੂ ਫ਼ੰਡਾਂ ਦੀ ਲੋੜ

ਚੰਡੀਗੜ੍ਹ, 10 ਮਈ (ਅਜੀਤ ਬਿਊਰੋ)- ਪੰਜਾਬ ਸਰਕਾਰ ਵਲੋਂ ਮਿਡ ਡੇਅ ਮੀਲ ਸਕੀਮ ਤਹਿਤ ਸੂਬੇ ਦੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਖਾਣਾ ਦੇਣ ਲਈ ਕੇਂਦਰ ਤੋਂ ਵਾਧੂ ਫ਼ੰਡਾਂ ਦੀ ਮੰਗ ਕੀਤੀ ਜਾਵੇਗੀ | ਮੌਜੂਦਾ ਵਿੱਦਿਅਕ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਸਥਾਨ (ਭਾਗ-27)

ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਧਮਧਾਨ ਸਾਹਿਬ

ਗੁਰਇਕਬਾਲ ਸਿੰਘ ਖ਼ਾਲਸਾ
ਪਾਤੜਾਂ-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਧਮਧਾਨ ਸਾਹਿਬ ਹਰਿਆਣਾ ਰਾਜ ਦੇ ਜ਼ਿਲ੍ਹਾ ਜੀਂਦ, ਤਹਿਸੀਲ ਨਰਵਾਣਾ ਵਿਚ ਪੈਂਦਾ ਹੈ ਅਤੇ ਗੁਰਦੁਆਰਾ ਸਾਹਿਬ, ਧਮਧਾਨ ਸਟੇਸ਼ਨ ਤੋਂ ਨਜ਼ਦੀਕ ਹੀ ਦੱਖਣ-ਪੱਛਮ ਦਿਸ਼ਾ ਵੱਲ ਸੁਸ਼ੋਭਿਤ ਹੈ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜੋਗਿੰਦਰ ਸਿੰਘ ਤੇ ਮੈਨੇਜਰ ਜਗਪਾਲ ਸਿੰਘ ਨੇ ਗੁਰੂਘਰ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਇਤਿਹਾਸਕ ਸਰੋਤਾਂ ਅਨੁਸਾਰ ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪਹਿਲੀ ਵਾਰ ਪੂਰਬ ਦੇਸ਼ ਦੀ ਯਾਤਰਾ ਦੌਰਾਨ ਪਰਿਵਾਰ ਸਮੇਤ ਮਾਤਾ ਨਾਨਕੀ ਜੀ, ਮਾਤਾ ਗੁਜਰੀ ਜੀ ਅਤੇ ਸਿੱਖ ਸੰਗਤਾਂ ਸਮੇਤ ਸੰਮਤ 1722 (ਅਪ੍ਰੈਲ 1665 ਈ.) ਵਿਚ ਇੱਥੇ ਪਹੁੰਚੇ ਸਨ | ਇਸ ਫੇਰੀ ਤੋਂ ਬਾਅਦ ਧਮਧਾਨ ਸਾਹਿਬ ਦੀ ਸੰਗਤ ਦੇ ਸੱਦੇ ਨੂੰ ਪ੍ਰਵਾਨ ਕਰਦਿਆਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਇਸ ਅਸਥਾਨ ਉੱਪਰ ਸੰਮਤ 1722 (ਸਤੰਬਰ 1665 ਈਸਵੀ) ਨੂੰ ਅਨੰਦਪੁਰ ਸਾਹਿਬ, ਬਨੂੜ, ਰਾਜਪੁਰਾ, ਤਲਵੰਡੀ ਸਾਬੋ, ਗਾਗਾ, ਗੁਰਨੇ ਅਤੇ ਮਕਰੋੜ ਆਦਿ ਸਥਾਨਾਂ ਤੋਂ ਹੁੰਦੇ ਹੋਏ ਦੂਸਰੀ ਵਾਰ ਧਮਧਾਨ ਸਾਹਿਬ ਵਿਖੇ ਪਹੁੰਚੇ | ਉਨ੍ਹਾਂ ਦੱਸਿਆ ਕਿ ਇਕ ਪੋਥੀ ਅਨੁਸਾਰ ਸੰਮਤ 1722 ਦੀ ਦੀਵਾਲੀ ਸਮਾਗਮ ਦੌਰਾਨ ਗੁਰੂ ਸਾਹਿਬ ਦਾ ਟਿਕਾਣਾ ਧਮਧਾਨ ਸਾਹਿਬ ਸੀ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ, ਇੱਥੇ ਉਨ੍ਹਾਂ ਸੰਗਤਾਂ ਨੂੰ ਨਾਮ ਬਾਣੀ ਦਾ ਉਪਦੇਸ਼ ਦਿੱਤਾ | ਕੁੱਝ ਸਰੋਤਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਇਕ ਗਿ੍ਫ਼ਤਾਰੀ ਧਮਧਾਨ ਸਾਹਿਬ ਤੋਂ ਹੋਣ ਬਾਰੇ ਵੀ ਪ੍ਰਮਾਣ ਮਿਲਦੇ ਹਨ | ਉਨ੍ਹਾਂ ਦੱਸਿਆ ਕਿ ਮੰਨਿਆ ਜਾਂਦਾ ਹੈ ਕਿ ਗੁਰੂ ਸਾਹਿਬ ਸੰਮਤ 1732 (1675 ਈਸਵੀ) ਸਮੇਂ ਵੀ ਤੀਜੀ ਵਾਰ ਧਮਧਾਨ ਸਾਹਿਬ ਵਿਖੇ ਪਹੁੰਚੇ ਸਨ | ਧਮਧਾਨ ਸਾਹਿਬ ਵਿਖੇ ਜਿਸ ਅਸਥਾਨ 'ਤੇ ਗੁਰੂ ਜੀ ਬਿਰਾਜਮਾਨ ਹੋਏ ਸਨ ਉਸ ਯਾਦ ਵਿਚ ਉੱਥੇ ਗੁਰਦੁਆਰਾ ਸਾਹਿਬ ਦੀ ਸੁੰਦਰ ਇਮਾਰਤ ਸੁਸ਼ੋਭਿਤ ਹੈ ਜਿੱਥੇ ਪਾਲਕੀ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੈ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਮੌਜੂਦਾ ਇਮਾਰਤ ਸੰਨ 1985-86 ਵਿਚ ਤਿਆਰ ਕੀਤੀ ਗਈ ਹੈ ਪਰ ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਸੇਵਾ ਰਾਜਾ ਕਰਮ ਸਿੰਘ ਪਟਿਆਲਾ ਦੁਆਰਾ ਕਰਵਾਈ ਗਈ ਸੀ ਅਤੇ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਲਈ 3200 ਰੁਪਏ ਸਾਲਾਨਾ ਜਗੀਰ ਤੋਂ ਇਲਾਵਾ 2200 ਵਿੱਘੇ ਜ਼ਮੀਨ ਵੀ ਗੁਰਦੁਆਰਾ ਸਾਹਿਬ ਦੇ ਨਾਮ ਸੇਵਾ ਕਰਵਾਈ ਸੀ | ਰਾਜਾ ਕਰਮ ਸਿੰਘ ਦੁਆਰਾ ਬਣਵਾਈ ਗਈ ਪੁਰਾਤਨ ਡਿਉੜੀ ਗੁਰਦੁਆਰਾ ਸਾਹਿਬ ਵਿਚ ਅੱਜ ਵੀ ਮੌਜੂਦ ਹੈ | ਉਨ੍ਹਾਂ ਦੱਸਿਆ ਕਿ ਇਸ ਪਵਿੱਤਰ ਅਸਥਾਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 'ਸ੍ਰੀ ਸਾਹਿਬ' ਸਿੱਖਾਂ ਦੇ ਪੁਰਾਤਨ ਇਤਿਹਾਸਕ ਸ਼ਸਤਰ ਜਿਨ੍ਹਾਂ ਵਿਚ ਤਲਵਾਰਾਂ, ਸ੍ਰੀ ਸਾਹਿਬ, ਕਟਾਰ, ਬੰਦੂਕਾਂ, ਦੋ ਢਾਲਾਂ, ਗੋਲੀ ਸਿੱਕਾ, ਕਰੀਬਨ 35 ਹੱਥ ਲਿਖਤ/ਕੁੱਝ ਪੱਥਰ ਛਾਪਾਂ, ਗੁਰਬਾਣੀ ਸੰਗ੍ਰਹਿ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਧਾਰਮਿਕ ਪੋਥੀਆਂ ਸੰਗਤਾਂ ਦੇ ਦਰਸ਼ਨਾਂ ਲਈ ਮੌਜੂਦ ਹਨ | ਉਨ੍ਹਾਂ ਦੱਸਿਆ ਕਿ ਇਸ ਅਸਥਾਨ ਵਿਖੇ ਮੱਸਿਆ ਦੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰੀ ਲਗਾਉਂਦੀਆਂ ਹਨ | ਇਸ ਤੋਂ ਇਲਾਵਾ ਹੋਲਾ ਮਹੱਲਾ, ਦੁਸਹਿਰਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਵੱਡੀ ਪੱਧਰ 'ਤੇ ਮਨਾਇਆ ਜਾਂਦਾ ਹੈ |

ਖ਼ਬਰ ਸ਼ੇਅਰ ਕਰੋ

 

ਐਡਵੋਕੇਟ ਜਨਰਲ ਅਤੁੱਲ ਨੰਦਾ ਨੂੰ ਅਹੁਦੇ ਤੋਂ ਹਟਾਇਆ ਜਾਵੇ-ਬਾਜਵਾ

ਚੰਡੀਗੜ੍ਹ, 10 ਮਈ (ਅਜੀਤ ਬਿਊਰੋ)-ਕਾਂਗਰਸ ਦੇ ਸੰਸਦ ਮੈਂਬਰ ਸ. ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੈਂ ਲਗਾਤਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਐਡਵੋਕੇਟ ਜਨਰਲ ਅਤੁੱਲ ਨੰਦਾ ਦੀ ਅਯੋਗਤਾ ਦਾ ਮੁੱਦਾ ਉਠਾਉਂਦਾ ਰਿਹਾ ਹਾਂ | ਉਨ੍ਹਾਂ ਕਿਹਾ ਕਿ ਸੂਬੇ ਦੇ ...

ਪੂਰੀ ਖ਼ਬਰ »

ਕੱਚੇ ਮੁਲਾਜ਼ਮਾਂ ਦੀ ਸਰਕਾਰ ਨੂੰ ਦੋ ਟੁੱਕ- ਪੱਕੇ ਕਰੋ ਨਹੀਂ ਤਾਂ ਛੱਡਾਂਗੇ ਪੂਰੇ ਪੰਜਾਬ ਦਾ ਕੰਮ

ਚੰਡੀਗੜ੍ਹ, 10 ਮਈ (ਵਿਕਰਮਜੀਤ ਸਿੰਘ ਮਾਨ)-ਬੀਤੇ ਕੱਲ੍ਹ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਐਨ.ਐਚ.ਐਮ. ਮੁਲਾਜ਼ਮਾਂ ਨੂੰ ਨੌਕਰੀਓਾ ਕੱਢਣ ਦੀ ਗੱਲ ਕਰਨ ਦੀ ਕੱਚੇ ਮੁਲਾਜ਼ਮਾਂ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਸਖ਼ਤ ਸਟੈਂਡ ਲੈਣ ਦਾ ਐਲਾਨ ਕਰ ...

ਪੂਰੀ ਖ਼ਬਰ »

ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ 'ਚ ਕੈਪਟਨ ਤੇ ਸਿੱਧੂ ਦੋਵੇਂ ਨਾਕਾਮ- ਅਕਾਲੀ ਦਲ

ਚੰਡੀਗੜ੍ਹ, 10 ਮਈ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਦੋਸ਼ੀਆਂ ਨੂੰ ਫੜਨ ਅਤੇ ਸਜ਼ਾਵਾਂ ਦੁਆਉਣ ਵਿਚ ਜਿੰਨਾ ਮੁੱਖ ਮੰਤਰੀ ਫੇਲ੍ਹ ਹੋਏ ਹਨ, ਓਨੇ ਹੀ ਦੋਸ਼ੀ ਸਾਬਕਾ ਮੰਤਰੀ ...

ਪੂਰੀ ਖ਼ਬਰ »

ਅਸਫਲ ਰਹੀ 18 ਸਾਲ ਤੋਂ ਉੱਪਰ ਦੇ ਲੋਕਾਂ ਦੀ ਕੋਰੋਨਾ ਟੀਕਾਕਰਨ ਮੁਹਿੰਮ

ਜਲੰਧਰ, 10 ਮਈ (ਜਸਪਾਲ ਸਿੰਘ)-ਸੂਬਾ ਸਰਕਾਰ ਵਲੋਂ 18 ਤੋਂ 44 ਸਾਲ ਤੱਕ ਦੇ ਨੌਜਵਾਨਾਂ ਦੇ ਕੋਵਿਡ-19 ਤੋਂ ਬਚਾਅ ਸਬੰਧੀ ਅੱਜ ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਪਹਿਲੇ ਦਿਨ ਹੀ ਅਸਫ਼ਲ ਰਹੀ ਤੇ ਕੇਵਲ ਕੁਝ ਕੁ ਭਰ ਕਾਮਿਆਂ ਤੋਂ ਇਲਾਵਾ ਹੋਰਨਾਂ ਨੌਜਵਾਨਾਂ ਦੇ ਕੋਰੋਨਾ ...

ਪੂਰੀ ਖ਼ਬਰ »

ਰੱਖ-ਰਖਾਅ ਦੀ ਕਮੀ ਦੇ ਚੱਲਦਿਆਂ ਤਬਾਹ ਹੋ ਰਿਹੈ ਸ਼ੇਰ-ਏ-ਪੰਜਾਬ ਦੇ ਸਹੁਰਿਆਂ ਦਾ ਮਹਿਲ

ਅੰਮਿ੍ਤਸਰ, 10 ਮਈ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸਹੁਰਾ ਕਰਮ ਸਿੰਘ ਗਿੱਲ ਦਾ ਅੰਮਿ੍ਤਸਰ ਦੇ ਨਜ਼ਦੀਕੀ ਪਿੰਡ ਛੀਨਾ (ਛੀਨਾ ਕਰਮ ਸਿੰਘ ਨਾਲ ਪ੍ਰਸਿੱਧ) ਵਿਚਲਾ ਹਵੇਲੀਨੁਮਾ ਮਹਿਲ ਰੱਖ-ਰਖਾਅ ਦੀ ਕਮੀ ਦੇ ਚਲਦਿਆਂ ਖ਼ਤਮ ਹੁੰਦਾ ਜਾ ਰਿਹਾ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਹਰਮਨਦੀਪ ਸਿੰਘ ਸੇਖੋਂ

ਫੁੱਲਾਂਵਾਲ-ਹਰਮਨਦੀਪ ਸਿੰਘ ਸੇਖੋਂ ਦਾ ਜਨਮ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ (ਪੱਖੋਵਾਲ ਸੜਕ) ਸਥਿਤ ਪਿੰਡ ਫੁੱਲਾਂਵਾਲ ਵਿਖੇ ਪਿਤਾ ਜਗਦੀਪ ਸਿੰਘ ਸੇਖੋਂ ਦੇ ਘਰ ਮਾਤਾ ਜਸਵਿੰਦਰ ਕੌਰ ਦੀ ਕੁੱਖੋਂ 17 ਸਤੰਬਰ 1995 ਨੂੰ ਹੋਇਆ | ਆਪ ਨੇ ਆਪਣੀ ਮੁੱਢਲੀ ਪੜ੍ਹਾਈ ਗੁਰੂ ...

ਪੂਰੀ ਖ਼ਬਰ »

ਘੁਟਾਲੇ 'ਚ ਗਿ੍ਫ਼ਤਾਰ ਦੋਸ਼ੀਆਂ ਦੀ ਕੈਪਟਨ ਸਰਕਾਰ ਦੇ ਮੰਤਰੀ ਨਾਲ ਨੇੜਤਾ ਦੀ ਹੋਵੇ ਜਾਂਚ- ਚੀਮਾ

ਚੰਡੀਗੜ੍ਹ, 10 ਮਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਪਿੰਡ ਮਾਜਰੀਆ ਦੀ ਅਰਬਾਂ ਰੁਪਏ ਦੀ ਸ਼ਾਮਲਾਤ ਜ਼ਮੀਨ 'ਚ ਹੋਏ ਘੁਟਾਲੇ ...

ਪੂਰੀ ਖ਼ਬਰ »

ਲੜਕੀ ਵਲੋਂ ਵਿਆਹ ਤੋਂ ਇਨਕਾਰ ਕਰਨ 'ਤੇ ਲੜਕੇ ਨੇ ਖ਼ੁਦ ਨੂੰ ਮਾਰੀ ਗੋਲੀ

ਭਿੱਖੀਵਿੰਡ, 10 ਮਈ (ਬੌਬੀ)-ਭਿੱਖੀਵਿੰਡ ਦੇ ਵਸਨੀਕ ਨੌਜਵਾਨ ਨੇ ਪਿਛਲੇ ਕਰੀਬ ਦੋ ਤਿੰਨ ਸਾਲ ਤੋਂ ਚਲਦੇ ਪ੍ਰੇਮ ਸਬੰਧਾਂ ਤੋਂ ਬਾਅਦ ਲੜਕੀ ਵਲੋਂ ਵਿਆਹ ਤੋਂ ਇਨਕਾਰ ਕਰਨ ਤੇ ਆਪਣੇ ਆਪ ਨੂੰ ਗੋਲੀ ਮਾਰ ਲਈ, ਜਿਸ ਨੂੰ ਉਸ ਦੇ ਦੋਸਤਾਂ ਭਿੱਖੀਵਿੰਡ ਦੇ ਇਕ ਨਿੱਜੀ ਹਸਪਤਾਲ ...

ਪੂਰੀ ਖ਼ਬਰ »

ਦਵਾਈਆਂ ਦੀ ਜਮ੍ਹਾਂਖ਼ੋਰੀ ਕਰਨ ਵਾਲਿਆਂ ਵਿਰੁੱਧ ਪੰਜਾਬ ਕੈਮਿਸਟ ਐਸੋਸੀਏਸ਼ਨ ਕਰੇਗੀ ਕਾਰਵਾਈ-ਦੁੱਗਲ

ਅੰਮਿ੍ਤਸਰ, 10 ਮਈ (ਸੁਰਿੰਦਰ ਕੋਛੜ)-ਸੂਬੇ ਦੇ ਸਭ ਜ਼ਿਲ੍ਹਾ ਪ੍ਰਧਾਨਾਂ ਅਤੇ ਸਕੱਤਰਾਂ ਨਾਲ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਦੀ ਹੋਈ ਆਨਲਾਈਨ ਹੰਗਾਮੀ ਬੈਠਕ 'ਚ ਉਨ੍ਹਾਂ ਨੇ ਕੈਮਿਸਟਾਂ ਅਤੇ ਹੋਰਨਾਂ ਨੂੰ ਚਿਤਾਵਨੀ ਦਿੱਤੀ ਕਿ ਕੋਰੋਨਾ ...

ਪੂਰੀ ਖ਼ਬਰ »

- ਕੋਟਕਪੂਰਾ ਗੋਲੀ ਕਾਂਡ -

ਨਵੀਂ ਸਿੱਟ ਨੂੰ ਲੈ ਕੇ ਨਿਰਾਸ਼ਾ ਦੇ ਆਲਮ 'ਚ ਹਨ ਪੀੜ੍ਹਤ ਪਰਿਵਾਰ

ਫ਼ਰੀਦਕੋਟ, 10 ਮਈ (ਜਸਵੰਤ ਸਿੰਘ ਪੁਰਬਾ)-ਕੋਟਕਪੂਰਾ ਗੋਲੀਕਾਂਡ ਦੀ ਪੰਜਾਬ ਸਰਕਾਰ ਨੇ ਭਾਵੇਂ ਨਵੀਂ ਸਿੱਟ ਗਠਿਤ ਕਰ ਦਿੱਤੀ ਹੈ | ਇਸ ਨਵੀਂ ਜਾਂਚ ਟੀਮ ਸਾਹਮਣੇ ਕਈ ਕਠਿਨਾਈਆਂ ਹਨ | ਇਸ ਤੋਂ ਪਹਿਲਾਂ ਪੰਥਕ ਜਥੇਬੰਦੀਆਂ ਨੇ ਪਿਛਲੀ ਸਿੱਟ ਵਲੋਂ ਇਸ ਮਾਮਲੇ ਦੀ ਕੀਤੀ ਗਈ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇਦਾਰਾਂ ਵਲੋਂ ਲਾਇਸੰਸ ਫ਼ੀਸ ਮੁਆਫ਼ ਕਰਨ ਜਾਂ ਠੇਕੇ ਪੱਕੇ ਬੰਦ ਕਰਨ ਦੀ ਮੰਗ

ਲੁਧਿਆਣਾ, 10 ਮਈ (ਪੁਨੀਤ ਬਾਵਾ)-ਪੰਜਾਬ ਵਿਚ ਕੋਰੋਨਾ ਮਹਾਂਮਾਰੀ ਕਰਕੇ ਤਾਲਾਬੰਦੀ ਦੇ ਚੱਲਦਿਆਂ ਸ਼ਰਾਬ ਦੀ ਵਿਕਰੀ ਨਾ ਹੋਣ ਤੇ ਵਿਭਾਗ ਵਲੋਂ ਪੂਰੀ ਲਾਇਸੰਸ ਫ਼ੀਸ ਲੈਣ ਤੋਂ ਦੁਖੀ ਸ਼ਰਾਬ ਦੇ ਠੇਕੇਦਾਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਪੰਜਾਬ ਦੇ ਸ਼ਰਾਬ ...

ਪੂਰੀ ਖ਼ਬਰ »

ਰਾਸ਼ਟਰੀ ਸਿਹਤ ਮਿਸ਼ਨ ਦੇ ਮੁਲਾਜ਼ਮਾਂ ਵਲੋਂ ਹੜਤਾਲ ਵਾਪਸ

ਸੰਗਰੂਰ, 10 ਮਈ (ਸੁਖਵਿੰਦਰ ਸਿੰਘ ਫੁੱਲ)-ਰਾਸ਼ਟਰੀ ਸਿਹਤ ਮਿਸ਼ਨ ਦੇ ਮੁਲਾਜ਼ਮਾਂ ਨੇ ਸਰਕਾਰ ਨੰੂ ਆਪਣੀਆਂ ਮੰਗਾਂ ਪ੍ਰਤੀ 15 ਦਿਨ ਦਾ ਨੋਟਿਸ ਦਿੰਦਿਆਂ ਆਪਣੀ ਹੜਤਾਲ ਫਿਲਹਾਲ ਵਾਪਸ ਲੈ ਲਈ ਹੈ | ਐਨ.ਆਰ.ਐਮ.ਐਚ. ਇੰਪਲਾਈਜ਼ ਐਸੋ: ਦੇ ਸੂਬਾ ਪ੍ਰਧਾਨ ਡਾ. ਇੰਦਰਜੀਤ ਸਿੰਘ ...

ਪੂਰੀ ਖ਼ਬਰ »

ਧੀ ਦਾ ਕਤਲ ਕਰਨ ਦੇ ਮਾਮਲੇ 'ਚ ਪਿਓ 'ਤੇ ਮੁਕੱਦਮਾ ਦਰਜ

ਮਾਨਸਾ, 10 ਮਈ (ਬਲਵਿੰਦਰ ਸਿੰਘ ਧਾਲੀਵਾਲ)- ਥਾਣਾ ਸਦਰ ਮਾਨਸਾ ਪੁਲਿਸ ਨੇ ਧੀ ਨੂੰ ਕਤਲ ਕਰਨ ਦੇ ਦੋਸ਼ 'ਚ ਪਿਤਾ 'ਤੇ ਮੁਕੱਦਮਾ ਦਰਜ ਕੀਤਾ ਹੈ | ਹਾਸਲ ਜਾਣਕਾਰੀ ਅਨੁਸਾਰ ਖੁਸ਼ਪ੍ਰੀਤ ਕੌਰ ਵਾਸੀ ਧਿੰਗੜ ਪਿਛਲੇ ਦਿਨੀਂ ਆਪਣੇ ਪ੍ਰੇਮੀ ਇੰਦਰਜੀਤ ਸਿੰਘ ਨਾਲ ਘਰੋਂ ਫ਼ਰਾਰ ...

ਪੂਰੀ ਖ਼ਬਰ »

23 ਵਰਿ੍ਹਆਂ ਦੀ ਉਡੀਕ ਤੋਂ ਬਾਅਦ ਬਡਰੁੱਖਾਂ 'ਚ ਸਥਾਪਿਤ ਹੋਵੇਗਾ ਸ਼ੇਰ-ਏ-ਪੰਜਾਬ ਦਾ ਘੋੜ ਸਵਾਰ ਬੁੱਤ

ਸੰਗਰੂਰ, 10 ਮਈ (ਧੀਰਜ ਪਸ਼ੌਰੀਆ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਸਥਾਨ ਅਤੇ ਨਾਨਕਾ ਪਿੰਡ ਬਡਰੁੱਖਾਂ ਵਿਖੇ ਆਖ਼ਰ 23 ਵਰਿ੍ਹਆਂ ਦੀ ਉਡੀਕ ਤੋਂ ਪਿੱਛੋਂ ਮਹਾਰਾਜਾ ਰਣਜੀਤ ਸਿੰਘ ਦਾ ਘੋੜ ਸਵਾਰ ਬੁੱਤ ਸਥਾਪਿਤ ਕੀਤਾ ਜਾ ਰਿਹਾ ਹੈ ਜਿਸ ਨੰੂ ਲੈ ਕੇ ਪਿੰਡ ...

ਪੂਰੀ ਖ਼ਬਰ »

ਕੋਰੋਨਾ ਨਾਲ ਹੁਣ ਤੱਕ ਸੀ.ਆਰ.ਪੀ.ਐਫ਼. ਦੇ 108 ਜਵਾਨਾਂ ਦੀ ਮੌਤ

ਨਵੀਂ ਦਿੱਲੀ, 10 ਮਈ (ਏਜੰਸੀ)-ਦੇਸ਼ 'ਚ ਕੋਰੋਨਾ ਦੇ ਖ਼ਾਤਮੇ ਲਈ ਸੁਰੱਖਿਆ ਬਲਾਂ ਦੇ ਜਵਾਨ ਵੀ ਲਗਾਤਾਰ ਕੋਸ਼ਿਸ਼ਾਂ 'ਚ ਲੱਗੇ ਹੋਏ ਹਨ | ਇਸ ਦੌਰਾਨ ਕੋਰੋਨਾ ਨਾਲ ਹੁਣ ਤੱਕ ਸੀ. ਆਰ. ਪੀ. ਐਫ. ਦੇ 108 ਜਵਾਨਾਂ ਦੀ ਮੌਤ ਹੋ ਚੁੱਕੀ ਹੈ | ਕੇਂਦਰੀ ਗ੍ਰਹਿ ਮੰਤਰੀ ਵਲੋਂ ਜਾਰੀ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਦੇ ਸ਼ਹਿਰ ਮਜ਼ਾਰ-ਏ-ਸ਼ਰੀਫ 'ਚ ਤਾਇਨਾਤ ਭਾਰਤ ਦੇ ਕੌ ਾਸਲ ਜਨਰਲ ਦਾ ਦਿਹਾਂਤ

ਨਵੀਂ ਦਿੱਲੀ, 10 ਮਈ (ਏਜੰਸੀ)- ਅਫਗਾਨਿਸਤਾਨ ਦੇ ਸ਼ਹਿਰ ਮਜ਼ਾਰ-ਏ-ਸ਼ਰੀਫ 'ਚ ਤਾਇਨਾਤ ਭਾਰਤ ਦੇ ਕੌਂਸਲ ਜਨਰਲ ਵਿਨੇਸ਼ ਕਾਲਰਾ ਦਾ ਸੋਮਵਾਰ ਨੂੰ ਕਾਬੁਲ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ, ਕੋਵਿਡ-19 ਤੋਂ ਪੀੜਤ ਕਾਲਰਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ | ...

ਪੂਰੀ ਖ਼ਬਰ »

ਸੈਂਟਰਲ ਵਿਸਟਾ ਪ੍ਰਾਜੈਕਟ ਸਬੰਧੀ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ

ਨਵੀਂ ਦਿੱਲੀ, 10 ਮਈ (ਏਜੰਸੀ)-ਦੇਸ਼ 'ਚ ਬੇਕਾਬੂ ਹੋ ਰਹੀ ਕੋਰੋਨਾ ਦੀ ਦੂਸਰੀ ਲਹਿਰ ਦਰਮਿਆਨ ਕੇਂਦਰ ਸਰਕਾਰ ਦੇ ਸੈਂਟਰਲ ਵਿਸਟਾ ਪ੍ਰਾਜੈਕਟ 'ਤੇ ਰੋਕ ਲਗਾਉਣ ਸਬੰਧੀ ਮੰਗ ਤੇਜ਼ ਹੋ ਗਈ ਹੈ | ਦਿੱਲੀ ਹਾਈ ਕੋਰਟ ਵਲੋਂ ਇਸ ਪ੍ਰਾਜੈਕਟ 'ਤੇ ਰੋਕ ਲਗਾਉਣ ਦੀ ਮੰਗ ਸਬੰਧੀ ...

ਪੂਰੀ ਖ਼ਬਰ »

ਟਿਕਰੀ ਬਾਰਡਰ 'ਤੇ ਪੱਛਮੀ ਬੰਗਾਲ ਤੋਂ ਆਈ ਔਰਤ ਨਾਲ ਹੋਏ ਜਬਰ ਜਨਾਹ ਦਾ ਮਾਮਲਾ ਭਖਿਆ

ਨਵੀਂ ਦਿੱਲੀ, 10 ਮਈ (ਉਪਮਾ ਡਾਗਾ ਪਾਰਥ)-ਟਿਕਰੀ ਬਾਰਡਰ 'ਤੇ ਪੱਛਮੀ ਬੰਗਾਲ ਤੋਂ ਆਈ ਔਰਤ ਨਾਲ ਜਬਰ ਜਨਾਹ ਦੇ ਮਾਮਲੇ 'ਤੇ ਵਿਵਾਦਿਤ ਸੁਰਖੀਆਂ 'ਚ ਆਏ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਪੀੜਤਾ ਨਾਲ ਖੜ੍ਹੇ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਇਹ ਮੋਰਚੇ ਲਈ ਵੀ ...

ਪੂਰੀ ਖ਼ਬਰ »

ਕੋਰੋਨਾ ਕਾਰਨ ਅਨਾਥ ਹੋਏ ਬੱਚਿਆਂ ਦੀ ਰੱਖਿਆ ਲਈ ਪਟੀਸ਼ਨਾਂ ਦਾਇਰ

ਨਵੀਂ ਦਿੱਲੀ, 10 ਮਈ (ਏਜੰਸੀ)-ਦਿੱਲੀ ਹਾਈ ਕੋਰਟ ਵਿਚ ਦੋ ਜਨਹਿੱਤ ਪਟੀਸ਼ਨਾਂ ਦਾਇਰ ਕਰਕੇ ਅਪੀਲ ਕੀਤੀ ਗਈ ਹੈ ਕਿ ਕੋਵਿਡ-19 ਕਾਰਨ ਅਨਾਥ ਹੋਏ ਬੱਚਿਆਂ ਦੀ ਰੱਖਿਆ ਕੀਤੀ ਜਾਣੀ ਚਾਹੀਦੀ ਹੈ ਅਤੇ ਜਦੋਂ ਤੱਕ ਉਨ੍ਹਾਂ ਨੂੰ ਕਾਨੂੰਨੀ ਤੌਰ 'ਤੇ ਗੋਦ ਨਹੀਂ ਲੈ ਲਿਆ ਜਾਂਦਾ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX