ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  54 minutes ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। ਮਹਾਤਮਾ ਗਾਂਧੀ

ਸੰਗਰੂਰ / ਬਰਨਾਲਾ

ਮਜ਼ਦੂਰ ਵਰਗ ਨੰੂ ਛੱਡ ਕੇ ਹੋਰ ਵਰਗਾਂ ਨੰੂ ਉਪਲਬਧ ਨਾ ਹੋਈ ਵੈਕਸੀਨ

ਸੰਗਰੂਰ, 10 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਸਰਕਾਰ ਵਲੋਂ ਅੱਜ 45 ਸਾਲ ਤੋਂ ਘੱਟ 18 ਸਾਲਾ ਤੱਕ ਕੋਰੋਨਾ ਵੈਕਸੀਨ ਦੇ ਲਗਾਏ ਜਾਣ ਦੇ ਦਾਅਵੇ ਅੱਜ ਉਸ ਵੇਲੇ ਫੋਕੇ ਹੀ ਸਾਬਤ ਹੋ ਕੇ ਰਹਿ ਗਏ ਜਦ ਇੱਕ ਵਿਸ਼ੇਸ਼ ਮਜ਼ਦੂਰ ਵਰਗ ਨੰੂ ਛੱਡ ਕੇ ਹੋਰ ਲੋਕ ਇਹ ...

ਪੂਰੀ ਖ਼ਬਰ »

ਪਿੰਡ ਤਕੀਪੁਰ 'ਚ ਕੋਰੋਨਾ ਮਾਮਲਿਆਂ ਨੂੰ ਲੈ ਕੇ ਮੁਸਤੈਦ ਹੋਇਆ ਸਿਹਤ ਵਿਭਾਗ

ਲੌਂਗੋਵਾਲ, 10 ਮਈ (ਵਿਨੋਦ, ਖੰਨਾ) - ਨੇੜਲੇ ਪਿੰਡ ਤਕੀਪੁਰ ਵਿਖੇ ਕੋਰੋਨਾ ਕਾਰਨ ਇਕ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਤੋਂ ਬਾਅਦ ਸਿਹਤ ਵਿਭਾਗ ਪੂਰੀ ਤਰ੍ਹਾਂ ਹਰਕਤ ਵਿਚ ਆ ਗਿਆ ਹੈ | ਸਿਹਤ ਵਿਭਾਗ ਵਲੋਂ ਪਿੰਡ ਤਕੀਪੁਰ ਵਿਖੇ ਡੇਰੇ ਲਾਏ ਹੋਏ ਹਨ ਅਤੇ ਗਰਾਮ ਪੰਚਾਇਤ ਦੇ ...

ਪੂਰੀ ਖ਼ਬਰ »

ਮੰਡੀਆਂ 'ਚ ਬਿਨ੍ਹਾਂ ਕੰਮ ਤੋਂ ਕਾਲੀਆਂ ਰਾਤਾਂ ਕੱਟਣ ਲਈ ਮਜ਼ਬੂਰ ਹੋਏ ਪ੍ਰਵਾਸੀ ਮਜ਼ਦੂਰ

ਧੂਰੀ, 10 ਮਈ (ਸੰਜੇ ਲਹਿਰੀ) - ਅਨਾਜ ਮੰਡੀ ਧੂਰੀ 'ਚ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਕਿਸਾਨਾਂ ਦੀ ਖਰੀਦੀ ਗਈ ਕਣਕ ਸੁਸਤ ਲਿਫ਼ਟਿੰਗ ਦੇ ਚੱਲਦਿਆਂ ਫੜਾਂ 'ਤੇ ਪਈ ਹੈ, ਜਿਸ ਕਾਰਨ ਆੜ੍ਹਤੀਆਂ ਅਤੇ ਮਜ਼ਦੂਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਅਨਾਜ ਮੰਡੀ ਧੂਰੀ ਦੇ ਕੁਝ ...

ਪੂਰੀ ਖ਼ਬਰ »

ਕੋਰੋਨਾ ਕਾਰਨ 17 ਹੋਰ ਮੌਤਾਂ, 203 ਨਵੇਂ ਕੇਸ

ਸੰਗਰੂਰ, 10 ਮਈ (ਸੁਖਵਿੰਦਰ ਸਿੰਘ ਫੁੱਲ) - ਜ਼ਿਲ੍ਹਾ ਸੰਗਰੂਰ 'ਚ ਹੁਣ ਤੱਕ ਕੋਰੋਨਾ ਦੇ ਆਏ 10,868 ਕੇਸਾਂ ਵਿਚੋਂ 8539 ਤੰਦਰੁਸਤ ਹੋ ਚੁੱਕੇ ਹਨ ਅਤੇ 1861 ਇਲਾਜ ਅਧੀਨ ਹਨ | ਸਰਕਾਰੀ ਬੁਲਾਰੇ ਅਨੁਸਾਰ ਅੱਜ ਕੋਰੋਨਾ ਦੇ 203 ਨਵੇਂ ਕੇਸ ਆਏ ਅਤੇ ਨਾਲ ਹੀ ਪੁਰਾਣੇ ਕੇਸਾਂ 'ਚੋਂ 197 ਠੀਕ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਤੇ ਚੋਰੀਆਂ ਕਰਨ ਵਾਲੇ 4 ਕਾਬੂ

ਭਵਾਨੀਗੜ੍ਹ, 10 ਮਈ (ਰਣਧੀਰ ਸਿੰਘ ਫੱਗੂਵਾਲਾ) - ਪੁਲਿਸ ਨੇ ਲੁੱਟ ਖੋਹ ਕਰਨ ਵਾਲੇ 4 ਵਿਅਕਤੀਆਂ ਨੂੰ ਕਾਬੂ ਕਰਦਿਆਂ 5 ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਸਹਾਇਕ ਸਬ ਇੰਸਪੈਕਟਰ ਹਰਵਿੰਦਰਪਾਲ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਸੁਨਾਮ ਅੰਦਰ ਲਾਕ ਡਾਊਨ ਨੂੰ ਲੈ ਕੇ 2 ਵਜੇ ਬਾਜ਼ਾਰ ਮੁਕੰਮਲ ਹੋਏ ਬੰਦ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਰੁਪਿੰਦਰ ਸਿੰਘ ਸੱਗੂ) - ਪੰਜਾਬ ਸਰਕਾਰ ਵਲੋਂ ਲਗਾਏ ਗਏ ਅੱਜ ਲਾਕ ਡਾਊਨ ਦਾ ਅਸਰ ਸੁਨਾਮ ਅੰਦਰ ਉਸ ਸਮੇਂ ਦੇਖਣ ਨੂੰ ਮਿਲਿਆ ਜੱਦੋ ਸਹੀ 2 ਵਜੇ ਸਾਰੇ ਬਾਜ਼ਾਰ ਮੁਕੰਮਲ ਤੌਰ ਤੇ ਬੰਦ ਹੋ ਗਏ | ਇਸ ਮੌਕੇ ਤੇ ਡੀ.ਐਸ.ਪੀ ਸੁਨਾਮ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਦੀ ਕਰੰਟ ਲੱਗਣ ਕਾਰਨ ਮੌਤ

ਸੰਦੌੜ, 10 ਮਈ (ਗੁਰਪ੍ਰੀਤ ਸਿੰਘ ਚੀਮਾ) - ਅੱਜ ਸਵੇਰੇ ਕਸਬਾ ਸੰਦੌੜ ਵਿਖੇ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਪਿੰਡ ਦੇ ਸਾਬਕਾ ਫ਼ੌਜੀ ਸ. ਦਰਸਨ ਸਿੰਘ (51) ਦੀ ਅਚਾਨਕ ਕਰੰਟ ਲੱਗਣ ਕਾਰਣ ਮੌਤ ਹੋ ਗਈ | ਜ਼ਿਲ੍ਹਾ ਪ੍ਰੀਸ਼ਦ ਮੈਂਬਰ ਡਾ. ਜਗਰੂਪ ਸਿੰਘ ਕਹਿਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੋਰੋਨਾ ਨਾਲ 2 ਔਰਤਾਂ ਸਮੇਤ 3 ਨਵਜੰਮਿਆਂ ਦੀ ਹੋਈ ਮੌਤ, ਇਲਾਕੇ 'ਚ ਸੋਗ ਦੀ ਲਹਿਰ

ਭਵਾਨੀਗੜ੍ਹ, ਨਦਾਮਪੁਰ 10 ਮਈ (ਫੱਗੂਵਾਲਾ, ਨਿਰਮਾਣ) - ਭਵਾਨੀਗੜ੍ਹ ਇਲਾਕੇ ਵਿਚ ਕੋਰੋਨਾ ਵਾਇਰਸ ਨਾਲ ਦੋ ਔਰਤਾਂ ਸਮੇਤ 3 ਨਵੇ ਜੰਮੇ ਬੱਚਿਆਂ ਦੀ ਮੌਤ ਹੋ ਜਾਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਗਈ | ਜਾਣਕਾਰੀ ਦਿੰਦਿਆਂ ਹਸਪਤਾਲ ਦੇ ਕਾਰਜਕਾਰੀ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਰੋਸ ਧਰਨੇ ਦੌਰਾਨ ਧਰਨਾਕਾਰੀ ਨੇ ਆਪਣੇ 'ਤੇ ਤੇਲ ਪਾ ਕੇ ਆਤਮਦਾਹ ਕਰਨ ਦੀ ਕੀਤੀ ਕੋਸ਼ਿਸ਼

ਭਵਾਨੀਗੜ੍ਹ, 10 ਮਈ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਐਸ.ਡੀ.ਐਮ ਦਫ਼ਤਰ ਵਿਖੇ ਉਸ ਸਮੇਂ ਭਗਦੜ ਮੱਚ ਗਈ ਜਦੋਂ ਤਨਖ਼ਾਹਾਂ ਨਾ ਮਿਲਣ ਤੋਂ ਪ੍ਰੇਸ਼ਾਨ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਦਫ਼ਤਰ ਅੱਗੇ ਰੋਸ ਧਰਨਾ ਦਿੰਦਿਆਂ ਇਕ ਕਰਮਚਾਰੀ ਨੇ ਆਪਣੇ 'ਤੇ ਤੇਲ ਪਾ ਕੇ ...

ਪੂਰੀ ਖ਼ਬਰ »

ਸੰਗਰੂਰ 'ਚ ਇੰਟਰਲਾਕ ਟਾਇਲਾਂ ਨਾਲ ਹੋ ਰਹੇ ਵਿਕਾਸ ਕਾਰਜਾਂ ਦੇ ਗੈਰ ਮਿਆਰੀ ਹੋਣ ਬਾਰੇ ਉਠ ਰਹੇ ਨੇ ਸਵਾਲ

ਸੰਗਰੂਰ, 10 ਮਈ (ਧੀਰਜ ਪਸ਼ੌਰੀਆ) - ਸੰਗਰੂਰ ਵਿਚ ਕਈ ਕਰੋੜ ਰੁਪਏ ਖ਼ਰਚ ਕੇ ਗਲੀਆਂ, ਸੜਕਾਂ ਗੱਲ ਕੀ ਥਾਂ ਲਾਈਆਂ ਜਾ ਰਹੀਆਂ ਇੰਟਰਲਾਕ ਟਾਇਲਾਂ ਦੇ ਨਿਰਮਾਣ ਕਾਰਜਾਂ ਬਾਰੇ ਵਾਰ ਵਾਰ ਸਵਾਲ ਉਠ ਰਹੇ ਹਨ | ਕਿਤੇ ਤਾਂ ਇਹ ਸਵਾਲ ਟਾਇਲਾਂ ਨਾਲ ਕਰਵਾਏ ਜਾ ਰਹੇ ਬੇਲੋੜੇ ...

ਪੂਰੀ ਖ਼ਬਰ »

ਪ੍ਰੀਤੀ ਮਹੰਤ ਨੇ ਗੁਰੂ ਘਰ ਦੀ ਇਮਾਰਤ ਲਈ ਕੀਤੀ ਵਿੱਤੀ ਸਹਾਇਤਾ

ਸੰਗਰੂਰ, 10 ਮਈ (ਦਮਨਜੀਤ ਸਿੰਘ) - ਸ਼ਹਿਰ ਦੀ ਉੱਘੀ ਸਮਾਜ ਸੇਵਿਕਾ ਪ੍ਰੀਤੀ ਮਹੰਤ ਵਲੋਂ ਜਿਥੇ ਇਲਾਕੇ ਦੇ ਲੋੜਵੰਦ ਲੋਕਾਂ ਦੀ ਵੱਧ ਚੜ੍ਹ ਕੇ ਮਦਦ ਕੀਤੀ ਜਾ ਰਹੀ ਹੈ ਉਥੇ ਹੀ ਅੱਜ ਉਨ੍ਹਾਂ ਵਲੋਂ ਸਥਾਨਕ ਹਰੇੜੀ ਰੋਡ ਪ੍ਰੀਤ ਨਗਰ ਵਿਖੇ ਸਥਿਤ ਗੁਰਦੁਆਰਾ ਗੁਰੂ ਰਵਿਦਾਸ ...

ਪੂਰੀ ਖ਼ਬਰ »

ਤਿੰਨੋਂ ਕਾਨੰੂਨ ਰੱਦ ਹੋਣ ਤੱਕ ਜਾਰੀ ਰਹੇਗਾ ਸੰਘਰਸ਼- ਕਿਸਾਨ

ਸੰਗਰੂਰ, 10 ਮਈ (ਅਮਨਦੀਪ ਸਿੰਘ ਬਿੱਟਾ) - ਕਿਸਾਨ ਸੰਘਰਸ਼ ਦਾ ਵੱਡਾ ਕੇਂਦਰ ਬਣੇ ਜ਼ਿਲ੍ਹਾ ਸੰਗਰੂਰ ਵਿਚ ਕਿਸਾਨਾਂ ਨੇ ਅੱਜ ਵੀ ਰੋਹਮਈ ਧਰਨੇ ਦਿੰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਆਪਣੀ ਭੜਾਸ ਕੱਢੀ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 1 ਅਕਤੂਬਰ ਤੋਂ ...

ਪੂਰੀ ਖ਼ਬਰ »

ਵਿਰਸਾ ਸੰਭਾਲ ਸਰਦਾਰੀ ਲਹਿਰ ਨੇ ਰੋਜ਼ਾ ਇਫਤਾਰੀ ਕਰਵਾਈ

ਸੰਦੌੜ, 10 ਮਈ (ਗੁਰਪ੍ਰੀਤ ਸਿੰਘ ਚੀਮਾ) - ਨਾਮਵਰ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਨਜ਼ਦੀਕੀ ਪਿੰਡ ਖ਼ੁਰਦ ਵਿਖੇ ਪਵਿੱਤਰ ਰਜਮਾਨ ਦੇ ਮਹੀਨੇ ਦੌਰਾਨ ਮੁਸਲਿਮ ਭਾਈਚਾਰੇ ਲਈ ਰੋਜ਼ਾ ਅਫਤਾਰੀ ਕਰਵਾਈ ਗਈ | ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸੰਸਥਾ ਵਲੋਂ ਮੁਸਲਿਮ ਭਾਈਚਾਰੇ ਦੇ ਲੋਕਾਂ ਦੇ ਰੋਜ਼ੇ ਖੁਲ੍ਹਵਾਏ ਗਏ | ਸੰਸਥਾ ਦੇ ਮੁੱਖ ਸੇਵਾਦਾਰ ਮਨਦੀਪ ਸਿੰਘ ਖ਼ੁਰਦ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਵਲੋਂ ਹਰ ਸਾਲ ਰੋਜ਼ਾ ਅਫਤਾਰੀ ਪ੍ਰੋਗਰਾਮ ਕਰਵਾਇਆ ਜਾਂਦਾ ਹੈ ਤਾਂ ਜੋ ਸਿੱਖ-ਮੁਸਲਿਮ ਏਕਤਾ ਦਾ ਸੁਨੇਹਾ ਦਿੱਤਾ ਜਾ ਸਕੇ | ਉਨ੍ਹਾਂ ਕਿਹਾ ਕਿ ਪਿੰਡ 'ਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਇਹ ਉਪਰਾਲਾ ਕੀਤਾ ਜਾਂਦਾ ਹੈ ਤਾਂ ਜੋ ਲੋਕ ਇਕ ਦੂਜੇ ਧਰਮ ਦੇ ਤਿਉਹਾਰ ਵਿਚ ਸ਼ਰੀਕ ਹੋ ਸਕਣ | ਉਨ੍ਹਾਂ ਕਿਹਾ ਕਿ ਪਿੰਡ ਵਿਚ ਹਮੇਸ਼ਾ ਹਰ ਧਰਮ ਦੇ ਲੋਕਾਂ ਵਲੋਂ ਇਕ ਦੂਜੇ ਦੇ ਤਿਉਹਾਰ ਰਲ ਮਿਲ ਕੇ ਮਨਾਏ ਜਾਂਦੇ ਹਨ | ਰੋਜ਼ਾ ਇਫਤਾਰੀ ਦੌਰਾਨ ਫ਼ਲ, ਫਰੂਟ ਸਮੋਸੇ, ਜੂਸ ਤੇ ਮਿੱਠੇ ਚੌਲਾਂ ਨਾਲ ਇਕ ਦੂਜੇ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਗਈ | ਇਸ ਮੌਕੇ ਗਾਮਾ ਖਾਂ, ਜਾਨੀ ਮੁਹੰਮਦ, ਸਿੱਧੂ ਖ਼ੁਰਦ, ਰਮਜ਼ਾਨ ਮੁਹੰਮਦ, ਗੁਰਦੀਪ ਸਿੰਘ, ਸੁੱਖੀ ਖ਼ੁਰਦ, ਠੇਕੇਦਾਰ ਹਾਕਮ ਸਿੰਘ, ਰਸੀਦ ਖਾਂ, ਹਸਨ ਮੁਹੰਮਦ, ਅਮੀਰ ਹਮਜ਼ਾ, ਸਾਧੂ ਖ਼ੁਰਦ, ਵਿੱਕੀ ਖਾਂ ਖ਼ੁਰਦ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਕੇਂਦਰ ਸਰਕਾਰ ਕਿਸਾਨਾਂ ਨਾਲ ਹਮਦਰਦੀ ਵਾਲ ਰਵੱਈਆ ਅਪਨਾ ਕੇ ਖੇਤੀ ਕਾਨੂੰਨ ਰੱਦ ਕਰੇ - ਗੁਪਤਾ

ਧੂਰੀ, 10 ਮਈ (ਸੰਜੇ ਲਹਿਰੀ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਸਾਬਕਾ ਚੇਅਰਮੈਨ ਕਾਂਗਰਸੀ ਆਗੂ ਹੰਸ ਰਾਜ ਗੁਪਤਾ ਨੇ ਕੇਂਦਰ ਸਰਕਾਰ ਵਲੋਂ ਖੇਤੀ ਵਿਰੋਧੀ ਬਣਾਏ ਕਾਨੂੰਨਾਂ ਦੇ ਵਿਰੋਧ 'ਚ ਅਤੇ ਕਿਸਾਨਾਂ ...

ਪੂਰੀ ਖ਼ਬਰ »

ਭੁੱਖ ਹੜਤਾਲ ਰੱਖਣ ਦੀ ਚਿਤਾਵਨੀ

ਜਖੇਪਲ, 10 ਮਈ (ਮੇਜਰ ਸਿੰਘ ਸਿੱਧੂ) - ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਪੰਜਾਬ ਦੇ ਸਾਥੀਆਂ ਵਲੋਂ ਨਿਯੁਕਤੀ ਪੱਤਰ ਜਾਰੀ ਨਾ ਕਰਨ ਦੇ ਰੋਸ ਵਜੋਂ 18 ਮਈ ਨੂੰ ਹੈੱਡ ਆਫ਼ਿਸ ਪਟਿਆਲਾ ਦੇ ਸਾਹਮਣੇ ਇਕ ਰੋਜਾ ਭੁੱਖ ਹੜਤਾਲ ਰੱਖਣ ਦੀ ਚੇਤਾਵਨੀ ਦਿੱਤੀ ਹੈ | ਬੇਰੁਜ਼ਗਾਰ ...

ਪੂਰੀ ਖ਼ਬਰ »

ਤਾਲਾਬੰਦੀ ਤੋਂ ਪਹਿਲੇ ਦਿਨ ਮਿਲੀ ਛੋਟ ਉਪਰੰਤ ਸੰਗਰੂਰ ਦੇ ਬਾਜ਼ਾਰਾਂ 'ਚ ਲੱਗੀ ਵੱਡੀ ਭੀੜ

ਸੰਗਰੂਰ, 10 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਤਾਲਾਬੰਦੀ ਤੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੀ ਛੋਟ ਦਾ ਸੰਗਰੂਰ ਵਿਚ ਅਸਰ ਇਹ ਦੇਖਣ ਨੰੂ ਮਿਲਿਆ ਕਿ ਭਾਵੇਂ ਦੁਕਾਨਾਂ ਵਿਚ ਗਾਹਕਾਂ ਦੀ ਆਮਦ ਘੱਟ ਨਜ਼ਰ ਪਈ ਪਰ ਬਾਜ਼ਾਰਾਂ ਵਿਚ ਲੱਗੀ ਭੀੜ ਨੇ ਇਹ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਨੇ ਜਥੇਬੰਦੀ ਦੇ ਮੈਂਬਰ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਦਾ ਕੋਰੋਨਾ ਇਲਾਜ ਮੁਫ਼ਤ ਕਰਵਾਉਣ ਦਾ ਲਿਆ ਫ਼ੈਸਲਾ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਧਾਲੀਵਾਲ, ਭੁੱਲਰ) - ਜ਼ਿਲ੍ਹਾ ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਜਿੰਦਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕੈਮਿਸਟਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਮੰਗਾਂ ਸਬੰਧੀ ...

ਪੂਰੀ ਖ਼ਬਰ »

ਚਾਓੁਬਾਸ ਦੇ ਛੱਪੜਾਂ ਦੀ ਸਫ਼ਾਈ ਕਰਨ ਦੀ ਮੰਗ

ਜਖੇਪਲ, 10 ਮਈ (ਮੇਜਰ ਸਿੰਘ ਸਿੱਧੂ) - ਇਕ ਪਾਸੇ ਤਾਂ ਪੰਜਾਬ ਸਰਕਾਰ ਵਲੋਂ ਛੱਪੜਾਂ ਵਿਚੋਂ ਗੰਦਾ ਪਾਣੀ, ਗਾਰ ਕੱਢਣ ਅਤੇ ਨਵੀਨੀਕਰਨ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਗਈ ਹੈ | ਪਰ ਪਿੰਡ ਚਾਓੁਬਾਸ ਦੇ ਛੱਪੜਾਂ ਵਿਚ ਗੰਦਾ ਪਾਣੀ ਜਿਉਂ ਦੀ ਤਿਉਂ ਖੜਾ ਹੈ ਜਿਸ ਨਾਲ ਨੇੜਲੇ ...

ਪੂਰੀ ਖ਼ਬਰ »

75 ਲੱਖ ਰੁਪਏ ਦੀ ਲਾਗਤ ਨਾਲ ਬਣੇ ਛੱਪੜ 'ਚ ਉਦਘਾਟਨ ਤੋਂ ਪਹਿਲਾਂ ਹੀ ਪਿਆ ਪਾੜ

ਲੌਂਗੋਵਾਲ, 10 ਮਈ (ਵਿਨੋਦ, ਖੰਨਾ) - ਬਰਸਾਤੀ ਪਾਣੀ ਦੇ ਸੁਯੋਗ ਸੰਭਾਲ ਅਤੇ ਨਿਕਾਸ ਦੇ ਮਕਸਦ ਨਾਲ ਲੱਖਾਂ ਰੁਪਏ ਦੀ ਲਾਗਤ ਨਾਲ ਪਿੰਡ ਸ਼ੇਰੋਂ ਵਿਖੇ ਛੱਪੜ ਦੇ ਨਵੀਨੀਕਰਨ ਪ੍ਰੋਜੈਕਟ 'ਚ ਵਰਤੀ ਗਈ ਘਟੀਆ ਨਿਰਮਾਣ ਸਮਗਰੀ 'ਤੇ ਪਿੰਡ ਵਾਸੀਆਂ ਨੇ ਰੋਸ ਪ੍ਰਗਟ ਕੀਤਾ ਹੈ | ...

ਪੂਰੀ ਖ਼ਬਰ »

ਸੇਵਾ ਮੁਕਤ ਥਾਣੇਦਾਰ ਬਲਕਾਰ ਸਿੰਘ ਅਕਾਲੀ ਦਲ 'ਚ ਹੋਏ ਸ਼ਾਮਿਲ

ਭਵਾਨੀਗੜ੍ਹ, 10 ਮਈ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਪੁਲਿਸ ਵਿਚੋਂ ਕਰੀਬ 36 ਸਾਲ ਦੀ ਸੇਵਾ ਨਿਭਾ ਕੇ ਸੇਵਾਮੁਕਤ ਹੋਏ ਸਹਾਇਕ ਸਬ ਇੰਸਪੈਕਟਰ ਬਲਕਾਰ ਸਿੰਘ ਨੇ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੁੰਦਿਆਂ ਦਲ ਦੀ ਸੇਵਾ ਕਰਨ ਦਾ ਤਹੱਈਆ ਕਰਨ 'ਤੇ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਸਬਮਰਸੀਬਲ ਮੋਟਰ ਦਾਨ ਕੀਤੀ

ਮਹਿਲਾਂ ਚੌਂਕ, 10 ਮਈ (ਸੁਖਵੀਰ ਸਿੰਘ ਢੀਂਡਸਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਲੋਂ ਪ੍ਰੋਗਰਾਮ ਅਫ਼ਸਰ ਪਰਮਿੰਦਰ ਕੁਮਾਰ ਲੌਂਗੋਵਾਲ ਦੀ ਅਗਵਾਈ 'ਚ ਵਿਸ਼ਵ ਰੈੱਡ ਕਰਾਸ ਦਿਵਸ ਨੂੰ ਸਮਰਪਿਤ ਸਾਦੇ ਸਮਾਗਮ ਦਾ ਆਯੋਜਨ ਕਰਕੇ ਹੈਨਰੀ ਡਿਆਨਾ ਅਤੇ ਭਾਈ ...

ਪੂਰੀ ਖ਼ਬਰ »

ਮੁੱਖ ਮੰਤਰੀ ਨੂੰ ਵਾਅਦਾ ਯਾਦ ਕਰਾਉਣ ਲਈ ਸਿੱਖਿਆ ਪੋ੍ਰਵਾਈਡਰ ਅਧਿਆਪਕਾਂ ਦੀ ਪਟਿਆਲਾ 'ਚ 14 ਨੂੰ ਰੋਸ ਰੈਲੀ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਭੁੱਲਰ, ਧਾਲੀਵਾਲ) - ਪਿਛਲੇ 12 ਸਾਲਾਂ ਤੋਂ ਨਿਗੂਣੀਆਂ ਜਿਹੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਸਿੱਖਿਆ ਪੋ੍ਰਵਾਈਡਰ ਅਧਿਆਪਕ ਨੇ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਨਾ ਕਰਨ ਦੇ ਰੋਸ ਵਜੋਂ ਪਟਿਆਲਾ ਵਿਖੇ ਰੋਸ ਰੈਲੀ ਕਰਨ ਦਾ ਫ਼ੈਸਲਾ ...

ਪੂਰੀ ਖ਼ਬਰ »

ਅਕਾਲ ਅਕੈਡਮੀ ਵਿਖੇ 'ਮਾਂ ਦਿਵਸ' ਮਨਾਇਆ

ਧਰਮਗੜ੍ਹ, 10 ਮਈ (ਗੁਰਜੀਤ ਸਿੰਘ ਚਹਿਲ) - ਸਥਾਨਕ ਕਸਬੇ ਨੇੜਲੇ ਪਿੰਡ ਫਤਹਿਗੜ ਵਿਖੇ ਸਥਿਤ ਅਕਾਲ ਅਕੈਡਮੀ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ 'ਮਾਂ ਦਿਵਸ' ਨੂੰ ਸਮਰਪਿਤ ਆਨਲਾਈਨ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਅਕੈਡਮੀ ਦੇ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ...

ਪੂਰੀ ਖ਼ਬਰ »

ਮਾਂ ਦਿਵਸ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਭੁੱਲਰ, ਧਾਲੀਵਾਲ) - ਜਗਤ ਜਨਣੀ ਮਾਂ ਦਿਵਸ ਮੌਕੇ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਦੇ ਸੈਲਫ-ਫਾਇਨਾਂਸਡ, ਐਨ.ਐਸ.ਐਸ ਤੇ ਆਈ ਕਿਉਂ ਏ.ਸੀ. ਵਿਭਾਗ ਵਲੋਂ ਪਿ੍ੰਸੀਪਲ ਤਰਸੇਮ ਚੰਦ ਦੀ ਅਗਵਾਈ ਵਿਚ ਵਿਦਿਆਰਥੀਆਂ ਦੇ ਹੁਨਰ ਨੂੰ ...

ਪੂਰੀ ਖ਼ਬਰ »

ਨਵਜੋਤ ਸਿੱਧੂ ਹੁਣ ਸਿਰਫ਼ ਸੱਤਾ ਦਾ ਅਨੰਦ ਮਾਣਨ ਲਈ ਪਾ ਰਿਹੈ ਰੌਲਾ - ਬਾਂਸਲ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਧਾਲੀਵਾਲ, ਭੁੱਲਰ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਸ਼ੰਕਰ ਬਾਂਸਲ ਨੇ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਨਾਲ ਮਿਲੇ ਹੋਣ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਮਹਿਲਾਵਾਂ ਦੀ ਇਕਾਈ ਦੀ ਕੀਤੀ ਚੋਣ

ਚੀਮਾ ਮੰਡੀ, 10 ਮਈ (ਦਲਜੀਤ ਸਿੰਘ ਮੱਕੜ) - ਨੇੜਲੇ ਪਿੰਡ ਤੋਲਾਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਪ੍ਰਧਾਨਗੀ ਹੇਠ ਬੀਬੀਆਂ ਦੀ ਜਥੇਬੰਦੀ ਦੀ ...

ਪੂਰੀ ਖ਼ਬਰ »

ਪਾਵਰਕਾਮ ਗਰਿੱਡ ਅਮਲੇ ਦੀ ਮੰਗਾਂ ਨੂੰ ਲੈ ਕੇ ਵਧੀਕ ਨਿਗਰਾਨ ਇੰਜੀਨੀਅਰ ਨਾਲ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਭੁੱਲਰ, ਧਾਲੀਵਾਲ) - ਸਬ ਡਵੀਜ਼ਨ ਸੁਨਾਮ ਅਤੇ ਸੰਗਰੂਰ ਦੇ ਸਮੂਹ ਪਾਵਰਕਾਮ ਗਰਿੱਡ ਅਮਲੇ ਵਲੋਂ ਵਧੀਕ ਨਿਗਰਾਨ ਇੰਜੀਨੀਅਰ ਪੀ.ਐਂਡ.ਐਮ. ਮੰਡਲ ਸੰਗਰੂਰ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਗਰਿੱਡ ਅਮਲੇ ਦੀ ਕਮੀ ਨੂੰ ਪੂਰਾ ਕਰਨ ਅਤੇ ਓਵਰ ...

ਪੂਰੀ ਖ਼ਬਰ »

ਕਾਲਜ ਦੇ ਚੇਅਰਮੈਨ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਤੇ 5 ਲੱਖ ਦੀ ਮੰਗ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਨਦਾਮਪੁਰ, ਚੰਨੋਂ, 10 ਮਈ (ਹਰਜੀਤ ਸਿੰਘ ਨਿਰਮਾਣ) - ਚੰਨੋਂ ਨੇੜਲੇ ਪਿੰਡ ਕਾਲਾਝਾੜ ਨੇੜੇ ਸਥਿਤ ਇਕ ਕਾਲਜ ਦੇ ਚੇਅਰਮੈਨ ਦੀ ਸ਼ਿਕਾਇਤ ਉਪਰ ਪੁਲਿਸ ਨੇ ਉਸ ਨੂੰ ਬਲੈਕਮੇਲ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕਰਨ ਦਾ ...

ਪੂਰੀ ਖ਼ਬਰ »

ਕੰਬੋਜ ਭਾਈਚਾਰੇ ਦੀ ਸੂਬਾ ਪੱਧਰੀ ਸਲਾਹਕਾਰ ਕਮੇਟੀ ਦੇ ਮੈਂਬਰ ਨਿਯੁਕਤ

ਸੁਨਾਮ ਊਧਮ ਸਿੰਘ ਵਾਲਾ, 10 ਮਈ (ਧਾਲੀਵਾਲ, ਭੁੱਲਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬੇ 'ਚ ਪਾਰਟੀ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਕੰਬੋਜ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਦਾ ਗਨਨ ਕੀਤਾ ਗਿਆ ਹੈ | ਜਿਸ ਵਿਚ ਸੁਨਾਮ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਦੁਕਾਨਦਾਰਾਂ ਨੂੰ ਸਰਕਾਰੀ ਹੁਕਮਾਂ ਦੀ ਪਾਲਣਾ ਕਰਨ ਲਈ ਕੀਤੀ ਅਪੀਲ

ਧਰਮਗੜ੍ਹ, 10 ਮਈ (ਗੁਰਜੀਤ ਸਿੰਘ ਚਹਿਲ) - ਪੰਜਾਬ ਸਰਕਾਰ ਵਲੋਂ ਦੁਕਾਨਦਾਰਾਂ ਲਈ ਨਵੀਆਂ ਜਾਰੀ ਕੀਤੀਆਂ ਹਦਾਇਤਾਂ ਸੰਬੰਧੀ ਥਾਣਾ ਮੁਖੀ ਧਰਮਗੜ੍ਹ ਬਲਜੀਤ ਸਿੰਘ ਘੁਮਾਣ ਨੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਜਿਥੇ ਥਾਣੇ ਅਧੀਨ ਪੈਂਦੇ ਵੱਖ-ਵੱਖ ...

ਪੂਰੀ ਖ਼ਬਰ »

ਸੁਖਵਿੰਦਰ ਕੁਮਾਰ ਨੇ ਨਾਇਬ ਤਹਿਸੀਲਦਾਰ ਦਾ ਅਹੁਦਾ ਸੰਭਾਲਿਆ

ਮਾਲੇਰਕੋਟਲਾ, 10 ਮਈ (ਮੁਹੰਮਦ ਹਨੀਫ਼ ਥਿੰਦ) - ਸਬ-ਡਵੀਜਨ ਦੂਧਨ ਸਾਧਾਂ ਤੋਂ ਬਦਲ ਕੇ ਆਏ ਨਾਇਬ ਤਹਿਸੀਲਦਾਰ ਸੁਖਵਿੰਦਰ ਕੁਮਾਰ ਨੇ ਬਾਅਦ ਦੁਪਹਿਰ ਅੱਜ ਨਾਇਬ ਤਹਿਸੀਲਦਾਰ ਮਾਲੇਰਕੋਟਲਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਗਿਆਨੀ ਹਰਫੂਲ ਸਿੰਘ ਜ਼ਿਲ੍ਹਾ ਪ੍ਰਧਾਨ ਨਿਯੁਕਤ

ਕੁੱਪ ਕਲਾਂ, 10 ਮਈ (ਮਨਜਿੰਦਰ ਸਿੰਘ ਸਰੌਦ) - ਅੰਬੇਡਕਰ ਟਾਇਗਰ ਫੋਰਸ ਪੰਜਾਬ ਦੀ ਉਪ ਪ੍ਰਧਾਨ ਪੰਜਾਬ ਸਤਵਿੰਦਰ ਕੌਰ ਗੀਗਾਮਾਜਰਾ ਵਲੋਂ ਗਿਆਨੀ ਹਰਫੂਲ ਸਿੰਘ ਸਰੌਦ ਨੂੰ ਸੰਗਰੂਰ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਗਰੂਰ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਅਤੇ ਡਾਕਟਰਾਂ ਨੂੰ ਫਲਾਂ ਦੀਆਂ ਕਿੱਟਾਂ ਦੇ ਕੇ ਕੀਤਾ ਸਨਮਾਨਿਤ

ਚੀਮਾਂ ਮੰਡੀ, 10 ਮਈ (ਜਗਰਾਜ ਮਾਨ) - ਕੋਰੋਨਾ ਮਹਾਂਮਾਰੀ ਕਾਰਨ ਦਿਨੋਂ-ਦਿਨ ਵੱਧ ਰਹੇ ਮਰੀਜ਼ਾਂ ਦੇ ਅੰਕੜੇ ਜਿਥੇ ਮਨੁੱਖਤਾ ਲਈ ਜਾਨ ਲੇਵਾ ਸਾਬਤ ਹੋ ਰਹੇ ਹਨ ਉਥੇ ਹੀ ਫ਼ਰੰਟ ਲਾਇਨ ਦੇ 'ਚ ਕੰਮ ਕਰ ਰਹੇ ਪੁਲਿਸ ਕਰਮਚਾਰੀ, ਡਾਕਟਰ, ਸਿਹਤ ਵਿਭਾਗ ਦਾ ਪੂਰਾ ਅਮਲਾ ਅਤੇ ਇਸੇ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਸਰਕਾਰੀ ਹਦਾਇਤਾਂ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਕੀਤੀ ਇਕੱਤਰਤਾ

ਅਮਰਗੜ੍ਹ, 10 ਮਈ (ਸੁਖਜਿੰਦਰ ਸਿੰਘ ਝੱਲ, ਜਤਿੰਦਰ ਮੰਨਵੀ) - ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਵਾਉਣ ਅਤੇ ਕੋਵਿਡ ਦੀ ਦੂਜੀ ਲਹਿਰ ਨੂੰ ਬੇਅਸਰ ਕਰਨ ਦੇ ਮੰਤਵ ਵਜੋਂ ਥਾਣਾ ਮੁਖੀ ਸੁਖਦੀਪ ਸਿੰਘ ਅਮਰਗੜ੍ਹ ਵਲੋਂ ਦੁਕਾਨਦਾਰ ਭਾਈਚਾਰੇ ਨਾਲ ਇਕੱਤਰਤਾ ਕਰਦਿਆਂ ...

ਪੂਰੀ ਖ਼ਬਰ »

ਸੰਗਰੂਰ ਦੀ ਖ਼ਲੀਫ਼ਾ ਗਲੀ ਦਾ ਕੰਮ ਇਕ ਮਹੀਨੇ ਤੋਂ ਲਟਕਿਆ, ਲੋਕ ਪ੍ਰੇਸ਼ਾਨ

ਸੰਗਰੂਰ, 10 ਮਈ (ਧੀਰਜ ਪਸ਼ੌਰੀਆ) - ਸੰਗਰੂਰ ਦੇ ਸਦਰ ਬਾਜ਼ਾਰ ਨਾਲ ਲੱਗਦੀ ਖ਼ਲੀਫ਼ਾ ਗਲੀ ਵਿਚ ਇੰਟਰਲਾਕ ਟਾਇਲਾਂ ਲੱਗਣ ਦਾ ਕੰਮ ਪਿਛਲੇ ਕਰੀਬ ਇਕ ਮਹੀਨੇ ਤੋਂ ਲਟਕਿਆ ਪਿਆ ਹੈ ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਗਲੀ 'ਚ ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਨੇ ਫੂਕੇ ਪੰਜਾਬ ਸਰਕਾਰ ਦੇ ਲਾਰੇ

ਸੰਗਰੂਰ, 10 ਮਈ (ਧੀਰਜ ਪਸ਼ੋਰੀਆ) - ਬੇਰੁਜ਼ਗਾਰ ਸਾਂਝਾ ਮੋਰਚਾ ਜਿਸ ਵਿਚ ਪੰਜ ਬੇਰੁਜ਼ਗਾਰ ਜਥੇਬੰਦੀਆਂ ਟੈਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ, ਆਲ ਪੰਜਾਬ 873 ਬੇਰੁਜ਼ਗਾਰ ਡੀ.ਪੀ.ਈ. ਅਧਿਆਪਕ ਯੂਨੀਅਨ, ਬੇਰੁਜ਼ਗਾਰ 646 ਪੀ.ਟੀਂ.ਆਈ. ਅਧਿਆਪਕ ਯੂਨੀਅਨ, ਆਰਟ ਐਂਡ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX