ਤਾਜਾ ਖ਼ਬਰਾਂ


ਹਥਿਆਰਬੰਦ ਲੁਟੇਰੇ ਠੇਕੇ ਤੋਂ 50 ਹਜ਼ਾਰ ਦੀ ਨਕਦੀ ਤੇ ਸਾਮਾਨ ਲੁੱਟ ਕੇ ਹੋਏ ਫਰਾਰ
. . .  1 day ago
ਲੁਧਿਆਣਾ ,29 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਐਤਵਾਰ ਦੇਰ ਰਾਤ ਬੁਲੇਟ ਸਵਾਰ ਲੁਟੇਰਿਆਂ ਨੇ ਬੰਦੂਕ ਦੀ ਨੋਕ ’ਤੇ ਸ਼ਰਾਬ ਦੇ ਠੇਕੇ ਨੂੰ ਲੁੱਟ ਲਿਆ । ਲੁਟੇਰੇ ਸ਼ਰਾਬ ਦੀ ਬੋਤਲ ਅਤੇ ਕਰੀਬ 50 ਹਜ਼ਾਰ ਰੁਪਏ ਦੀ ਨਕਦੀ ਲੁੱਟ ...
ਦੂਜੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ
. . .  1 day ago
ਲੱਦਾਖ : ਕਾਰਗਿਲ ਜ਼ਿਲੇ ਦੇ ਤੰਗੋਲੇ ਵਿਖੇ ਬਰਫ ਦੇ ਤੋਦੇ ਹੇਠਾਂ ਦੱਬੀਆਂ ਦੋ ਲੜਕੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਦੂਜੇ ਟੀ-20 ’ਚ ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 100 ਦੌੜਾਂ ਦਾ ਟੀਚਾ
. . .  1 day ago
ਉੜੀਸ਼ਾ ਦੇ ਸਿਹਤ ਮੰਤਰੀ ਨੈਬ ਕਿਸ਼ੋਰ ਦਾਸ ਦੀ ਮੌਤ, ਏ.ਐਸ.ਆਈ. ਨੇ ਮਾਰੀ ਗੋਲੀ
. . .  1 day ago
ਭਾਰਤ ਨੇ ਇਤਿਹਾਸ ਰਚਿਆ, ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ ਜਿੱਤਿਆ, ਫਾਈਨਲ 'ਚ ਇੰਗਲੈਂਡ ਨੂੰ ਹਰਾਇਆ
. . .  1 day ago
ਬਠਿੰਡਾ ਦੀ ਲਾਲ ਸਿੰਘ ਬਸਤੀ ਵਿਖੇ ਬਣ ਰਹੇ ਮੰਦਰ ਦਾ ਲੈਂਟਰ ਡਿੱਗਣ ਕਾਰਨ ਕਾਫੀ ਵਿਅਕਤੀ ਥੱਲੇ ਆਏ
. . .  1 day ago
ਭਾਰਤ ਜੋੜੋ ਯਾਤਰਾ ਨੂੰ ਦੇਸ਼ ਵਿਚ ਭਰਵਾਂ ਹੁੰਗਾਰਾ ਮਿਲਿਆ, ਅਸੀਂ ਲੋਕਾਂ ਦੀ ਤਾਕਤ ਦੇਖੀ - ਸ੍ਰੀਨਗਰ ’ਚ ਰਾਹੁਲ ਗਾਂਧੀ
. . .  1 day ago
ਮਹਿਲਾ ਅੰਡਰ-19 ਵਿਸ਼ਵ ਕੱਪ : ਫਾਈਨਲ 'ਚ ਭਾਰਤ ਨੇ ਇੰਗਲੈਂਡ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
6 ਪੰਚਾਇਤਾਂ ਵਾਲੇ ਵੱਡੇ ਪਿੰਡ 'ਚ ਨਹੀਂ ਖੋਲ੍ਹਣ ਦੇਵਾਂਗੇ ਮੁਹੱਲਾ ਕਲੀਨਿਕ --ਹਲਕਾ ਇੰਚਾਰਜ ਰਾਹੀ
. . .  1 day ago
ਤਪਾ ਮੰਡੀ, 29 ਜਨਵਰੀ (ਵਿਜੇ ਸ਼ਰਮਾ ) -ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ 'ਚ ਖੋਲੇ ਜਾ ਰਹੇ ਮੁਹੱਲਾ ਕਲੀਨਿਕਾਂ ਨੂੰ ਲੈ ਕੇ ਪਿੰਡ ਵਾਸੀਆ 'ਚ ਕਾਫ਼ੀ ਗੁਸਾ ...
ਮਹਿੰਗਾਈ ਤੋਂ ਪ੍ਰੇਸ਼ਾਨ ਪਾਕਿਸਤਾਨ ਦੇ ਆਮ ਲੋਕਾਂ ਨੂੰ ਵੱਡਾ ਝਟਕਾ , ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਵਾਧਾ
. . .  1 day ago
ਇਸਲਾਮਾਬਾਦ, 29 ਜਨਵਰੀ - ਪੂਰੀ ਦੁਨੀਆ ਪਾਕਿਸਤਾਨ ਦੀ ਆਰਥਿਕ ਦੁਰਦਸ਼ਾ ਤੋਂ ਜਾਣੂ ਹੈ । ਇਸ ਦੌਰਾਨ ਪਹਿਲਾਂ ਹੀ ਮਹਿੰਗਾਈ ਤੋਂ ਪ੍ਰੇਸ਼ਾਨ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ । ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ...
ਖ਼ਰਾਬ ਮੌਸਮ ਦੇ ਚੱਲਦਿਆਂ ਅਮਿਤ ਸ਼ਾਹ ਦੀ ਜਨਸਭਾ ਰੱਦ
. . .  1 day ago
ਨਵੀਂ ਦਿੱਲੀ, 29 ਜਨਵਰੀ-ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਨਸਭਾ ਰੱਦ ਕਰ ਦਿੱਤੀ ਗਈ ਹੈ, ਕਿਉਂਕਿ ਖ਼ਰਾਬ ਮੌਸਮ ਦੇ ਕਾਰਨ ਉਨ੍ਹਾਂ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਅਤੇ ਉਤਰਨ ਦੀ ਇਜਾਜ਼ਤ ਨਹੀਂ ਮਿਲੀ।
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 23 ਸਾਲਾ ਨੌਜਵਾਨ ਦੀ ਮੌਤ
. . .  1 day ago
ਮਜੀਠਾ, 29 ਜਨਵਰੀ (ਜਗਤਾਰ ਸਿੰਘ ਸਹਿਮੀ)- ਹਲਕਾ ਮਜੀਠਾ ਦੇ ਪੁਲਿਸ ਥਾਣਾ ਮਜੀਠਾ ਅਧੀਨ ਪੈਂਦੇ ਪਿੰਡ ਵੀਰਮ ਦੇ ਇਕ ਭੈਣ ਦੇ ਇਕਲੌਤੇ ਭਰਾ ਦੀ ਨਸ਼ੇ ਦੇ ਟੀਕੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੇ ਚਚੇਰੇ ਭਰਾ...
ਲਖਨਊ: ਏਅਰ ਇੰਡੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
. . .  1 day ago
ਨਵੀਂ ਦਿੱਲੀ, 29 ਜਨਵਰੀ-ਏਅਰ ਏਸ਼ੀਆ ਲਖਨਊ-ਕੋਲਕਾਤਾ ਫਲਾਈਟ ਨੇ ਪੰਛੀਆਂ ਨਾਲ ਟਕਰਾਉਣ ਤੋਂ ਬਾਅਦ ਲਖਨਊ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ
. . .  1 day ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ 'ਤੇ ਰੇਲ ਗੱਡੀ ਨੂੰ ਰੋਕਿਆ ਗਿਆ। ਇਸ ਦੌਰਾਨ ਰੇਲਗੱਡੀ ਦੇ ਮੁਸਾਫ਼ਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਸਰਵਣ ਸਿੰਘ ਪੰਧੇਰ
. . .  1 day ago
ਜੰਡਿਆਲਾ ਗੁਰੂ, 29 ਜਨਵਰੀ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ ਵਿਚ 13 ਥਾਵਾਂ ਤੇ ਰੇਲ ਮਾਰਗ ਜਾਮ ਕਰਕੇ 3 ਘੰਟੇ ਦੇ ਸੰਕੇਤਕ...
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਤੀਬਰਤਾ 6.3 ਮਾਪੀ ਗਈ
. . .  1 day ago
ਇਸਲਾਮਾਬਾਦ, 29 ਜਨਵਰੀ- ਪਾਕਿਸਤਾਨ ਦੇ ਇਸਲਾਮਾਬਾਦ 'ਚ ਅੱਜ ਦੁਪਹਿਰ 1: 24 ਵਜੇ ਰਿਕਟਰ ਪੈਮਾਨੇ 'ਤੇ 4.1 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਇਸਲਾਮਾਬਾਦ ਤੋਂ 37 ਕਿਮੀ ਪੱਛਮ 'ਚ ਸੀ ਅਤੇ ਇਸ ਦੀ ਡੂੰਘਾਈ ਜ਼ਮੀਨ ਤੋਂ 10 ਕਿਮੀ ਹੇਠਾਂ ਸੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਟਰੈਕ 'ਤੇ ਲਗਾਇਆ ਧਰਨਾ
. . .  1 day ago
ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਸਟੇਸ਼ਨ ਦੇ ਸਾਹਮਣੇ ਰੇਲ ਮਾਰਗ ਰੋਕ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਅੰਦੋਲਨ ਕਾਰਨ ਰੇਲ ਆਵਾਜਾਈ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ
. . .  1 day ago
ਅੰਮ੍ਰਿਤਸਰ, 29 ਜਨਵਰੀ (ਗਗਨਦੀਪ ਸ਼ਰਮਾ)-ਕਿਸਾਨ ਅੰਦੋਲਨ ਕਾਰਨ 13 ਪੈਸੇਂਜਰ ਰੇਲ ਗੱਡੀਆਂ ਰੱਦ ਕਰ ਦਿੱਤੀਆਂ ਹਨ ਜਦਕਿ ਕਈ ਗੱਡੀਆਂ ਸਟੇਸ਼ਨ 'ਤੇ ਹੀ ਰੋਕ ਦਿੱਤੀਆਂ ਗਈਆਂ। ਅਜਿਹੇ ਵਿਚ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ 'ਤੇ ਚੱਲੀ ਗੋਲੀ, ਹੋਏ ਜ਼ਖ਼ਮੀ
. . .  1 day ago
ਨਵੀਂ ਦਿੱਲੀ, 29 ਜਨਵਰੀ-ਓਡੀਸ਼ਾ ਦੇ ਸਿਹਤ ਮੰਤਰੀ ਨਬਾ ਦਾਸ ਕੁਮਾਰ 'ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਿਕ ਉਨ੍ਹਾਂ 'ਤੇ ਗੋਲੀ ਚੱਲੀ ਹੈ, ਜਿਸ 'ਚ ਉਹ ਜ਼ਖ਼ਮੀ ਹੋ ਗਏ ਹਨ। ਫ਼ਿਲਹਾਲ ਉਨ੍ਹਾਂ ਨੂੰ ਹਸਪਤਾਲ 'ਚ...
ਗੁਰੂ ਹਰਸਹਾਏ ਵਿਖੇ ਕਿਸਾਨਾਂ ਨੇ ਰੇਲਵੇ ਟਰੈਕ ਕੀਤਾ ਜਾਮ
. . .  1 day ago
ਗੁਰੂ ਹਰਸਹਾਏ, 29 ਜਨਵਰੀ (ਕਪਿਲ ਕੰਧਾਰੀ,ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ 11 ਜ਼ਿਲ੍ਹਿਆਂ 'ਚ 13 ਥਾਵਾਂ 'ਤੇ ਰੇਲ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ
. . .  1 day ago
ਟਾਂਡਾ ਉੜਮੁੜ, 29 ਜਨਵਰੀ (ਭਗਵਾਨ ਸਿੰਘ ਸੈਣੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਿਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸਵਿੰਦਰ ਸਿੰਘ...
ਸਿਹਤ ਸਹੂਲਤਾਂ ਦੇਣ ਦੀ ਥਾਂ ਡਿਸਪੈਂਸਰੀ ਬੰਦ ਕਰਨ ਖ਼ਿਲਾਫ਼ ਲਹਿਰਾ ਖਾਨਾ ਵਾਸੀਆਂ ਵਲੋਂ ਸੰਘਰਸ਼ ਦੀ ਚਿਤਾਵਨੀ
. . .  1 day ago
ਲਹਿਰਾ ਮੁਹੱਬਤ, 29 ਜਨਵਰੀ (ਸੁਖਪਾਲ ਸਿੰਘ ਸੁੱਖੀ)- 'ਆਪ' ਸਰਕਾਰ ਵਲੋਂ ਲਹਿਰਾ ਖਾਨਾ ਦੀ ਡਿਸਪੈਂਸਰੀ ਬੰਦ ਕਰਕੇ ਸਿਹਤ ਸਹੂਲਤਾਂ ਖੋਹਣ ਖ਼ਿਲਾਫ਼ ਸੰਘਰਸ਼ ਦੀ ਚਿਤਾਵਨੀ ਦਿੰਦਿਆਂ ਆਮ ਆਦਮੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਸਦਮਾ, ਪਤਨੀ ਦਾ ਦਿਹਾਂਤ
. . .  1 day ago
ਹਰੀਕੇ ਪੱਤਣ, 29 ਜਨਵਰੀ (ਸੰਜੀਵ ਕੁੰਦਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮ ਪਤਨੀ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਰੇਲ ਮਾਰਗ ਠੱਪ
. . .  1 day ago
ਜੰਡਿਆਲਾ ਗੁਰੂ, 29 ਜਨਵਰੀ-(ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਅੱਜ ਪੰਜਾਬ ਪੱਧਰੀ ਐਲਾਨ ਅਨੁਸਾਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553

ਬਰਨਾਲਾ

ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ 'ਚ ਭਾਰਤ ਦੀ ਧਰਤੀ ਤੋਂ ਹੋਵੇਗਾ ਭਾਜਪਾ ਦਾ ਆਪ੍ਰੇਸ਼ਨ ਕਲੀਨ-ਮਨਜੀਤ ਧਨੇਰ

ਮਹਿਲ ਕਲਾਂ, 10 ਮਈ (ਅਵਤਾਰ ਸਿੰਘ ਅਣਖੀ)- ਦਿੱਲੀ ਦੀਆਂ ਹੱਦਾਂ 'ਤੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡਟੇ ਕਿਸਾਨਾਂ ਦਾ ਆਪ੍ਰੇਸ਼ਨ ਕਲੀਨ ਕਰਵਾਉਣ ਵਾਲੀ ਭਾਰਤੀ ਜਨਤਾ ਪਾਰਟੀ ਦਾ ਹੁਣ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ 'ਚ ਭਾਰਤ ਦੀ ਧਰਤੀ ਤੋਂ ...

ਪੂਰੀ ਖ਼ਬਰ »

ਸਿਹਤ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੀਤਾ ਰੋਸ ਮੁਜ਼ਾਹਰਾ

ਬਰਨਾਲਾ, 10 ਮਈ (ਅਸ਼ੋਕ ਭਾਰਤੀ) - ਕੱਚੇ ਸਿਹਤ ਮੁਲਾਜ਼ਮਾਂ ਨੇ ਸਿਵਲ ਹਸਪਤਾਲ ਬਰਨਾਲਾ ਵਿਖੇ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਕੌਮੀ ਸਿਹਤ ਮਿਸ਼ਨ ਤਹਿਤ ਕੰਮ ਕਰਦੇ ਡਾਕਟਰਾਂ, ਸੀ.ਐਚ.ਓ, ਸਟਾਫ਼ ਨਰਸਾਂ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਮਹਿਲ ਕਲਾਂ, 10 ਮਈ (ਅਵਤਾਰ ਸਿੰਘ ਅਣਖੀ) - ਪਿੰਡ ਚੁਹਾਣਕੇ ਕਲਾਂ ਨਾਲ ਸਬੰਧਿਤ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ | ਪ੍ਰਾਪਤ ਵੇਰਵਿਆਂ ਅਨੁਸਾਰ 23 ਸਾਲਾ ਜਗਦੀਪ ਕੁਮਾਰ ਪੁੱਤਰ ਜਸਵੀਰ ਕੁਮਾਰ ਵਾਸੀ ਚੁਹਾਣਕੇ ਕਲਾਂ (ਬਰਨਾਲਾ) ਬੀਤੀ ਰਾਤ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸੱਤ ਕਾਬੂ

ਬਰਨਾਲਾ, 10 ਮਈ (ਰਾਜ ਪਨੇਸਰ)-ਥਾਣਾ ਸਿਟੀ-1 ਅਤੇ 2 ਪੁਲਿਸ ਵਲੋਂ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸੱਤ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕੁਲਦੀਪ ਸਿੰਘ, ਸਹਾਇਕ ਥਾਣੇਦਾਰ ਨਾਇਬ ਸਿੰਘ, ਸਹਾਇਕ ...

ਪੂਰੀ ਖ਼ਬਰ »

ਆਈਸੋਲੇਸ਼ਨ ਸੈਂਟਰ ਵਿਖੇ ਤੈਨਾਤ ਨਿੱਜੀ ਸਕਿਉਰਿਟੀ ਗਾਰਡ ਨਾਲ ਹੱਥੋਪਾਈ ਦੇ ਮਾਮਲੇ 'ਚ ਦੋ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 10 ਮਈ (ਰਾਜ ਪਨੇਸਰ)- ਕੋਰੋਨਾ ਪੀੜਤ ਮਰੀਜ਼ਾਂ ਲਈ ਬਣਾਏ ਗਏ ਆਈਸੋਲੇਸ਼ਨ ਸੈਂਟਰ ਸੋਹਲ ਪੱਤੀ ਵਿਖੇ ਤੈਨਾਤ ਪ੍ਰਾਈਵੇਟ ਸਿਕਿਉਰਿਟੀ ਗਾਰਡ ਨਾਲ ਹੱਥੋ ਪਾਈ ਦੇ ਮਾਮਲੇ 'ਚ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਕੇਂਦਰ ਵਿਖੇ ਤਾਇਨਾਤ ਪ੍ਰਾਈਵੇਟ ...

ਪੂਰੀ ਖ਼ਬਰ »

ਜਿੰਮ ਅਤੇ ਸੈਲੂਨ ਖੋਲ੍ਹਣ ਸਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 10 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ 'ਚ ਜਿੰਮ, ਸਲੂਨ ਅਤੇ ਹੇਅਰ ਡ੍ਰੈਸਰ ਦੀਆਂ ਦੁਕਾਨਾਂ ਖੋਲ੍ਹਣ ਸਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਮਾਜ ਸੇਵੀ ਸ: ਦਵਿੰਦਰ ਸਿੰਘ ਬੀਹਲਾ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਨੂੰ ...

ਪੂਰੀ ਖ਼ਬਰ »

ਬਰਨਾਲਾ 'ਚ ਸਿਰਫ਼ 10 ਉਸਾਰੀ ਕਾਮਿਆਂ ਦੇ ਹੀ ਲੱਗ ਸਕੀ ਕੋਰੋਨਾ ਵੈਕਸੀਨ

ਬਰਨਾਲਾ, 10 ਮਈ (ਰਾਜ ਪਨੇਸਰ)- ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਅੱਜ 18 ਤੋਂ 44 ਸਾਲ ਉਮਰ ਵਾਲਿਆਂ ਉਸਾਰੀ ਕਾਮਿਆਂ ਦੇ ਕੋਰੋਨਾ ਟੀਕਾ ਲਗਵਾਉਣ ਦੀ ਸ਼ੁਰੂਆਤ ਕੀਤੀ ਗਈ, ਪਰ ਬਰਨਾਲਾ ਵਿਚ ਕਿਰਤ ਵਿਭਾਗ ਵਲੋਂ ਜਾਰੀ ਲਿਸਟ ਵਿਚੋਂ ਸਿਰਫ਼ 10 ਉਸਾਰੀ ਕਾਮਿਆਂ ਨੇ ਹੀ ...

ਪੂਰੀ ਖ਼ਬਰ »

ਬਰਨਾਲਾ ਵਿਖੇ ਟਰਾਈਡੈਂਟ ਪਲਸ ਆਕਸੀਮੀਟਰ ਬੈਂਕ ਸਥਾਪਿਤ

ਬਰਨਾਲਾ, 10 ਮਈ (ਗੁਰਪ੍ਰੀਤ ਸਿੰਘ ਲਾਡੀ) - ਰਾਮਬਾਗ ਬਰਨਾਲਾ ਵਿਖੇ ਪੁਲਿਸ ਪ੍ਰਸ਼ਾਸਨ ਵਲੋਂ ਕੋਵਿਡ ਮਹਾਂਮਾਰੀ ਦੌਰਾਨ ਐਸ.ਐਸ.ਪੀ. ਬਰਨਾਲਾ ਸੰਦੀਪ ਗੋਇਲ ਦੀ ਅਗਵਾਈ ਹੇਠ ਲੋਕਾਂ ਦੀ ਸਹੂਲਤ ਲਈ ਟਰਾਈਡੈਂਟ ਪਲਸ ਆਕਸੀਮੀਟਰ ਬੈਂਕ ਸਥਾਪਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮਜ਼ਦੂਰਾਂ ਨੇ ਬੀ.ਡੀ.ਪੀ.ਓ. ਦਫ਼ਤਰ ਸ਼ਹਿਣਾ ਦਾ ਕੀਤਾ ਘਿਰਾਓ

ਸ਼ਹਿਣਾ, 10 ਮਈ (ਸੁਰੇਸ਼ ਗੋਗੀ) - ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਵਲੋਂ ਬੀ.ਡੀ.ਪੀ.ਓ. ਸ਼ਹਿਣਾ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਪਿੰਡ ਮੌੜ ਨਾਭਾ ਵਿਚ ਨਰੇਗਾ ਮਜ਼ਦੂਰਾਂ ਨੂੰ ਤੁਰੰਤ ਕੰਮ ਦਿੱਤਾ ਜਾਵੇ ਅਤੇ ਨਰੇਗਾ ਮਜ਼ਦੂਰਾਂ ਦੇ ਮੁਤਾਬਿਕ ਕੰਮ ...

ਪੂਰੀ ਖ਼ਬਰ »

ਜ਼ਿਲ੍ਹਾ 'ਚ ਕੋਰੋਨਾ ਕਾਰਨ ਦੋ ਦੀ ਮੌਤ, 23 ਨਵੇਂ ਮਾਮਲੇ

ਬਰਨਾਲਾ, 10 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਵਾਇਰਸ ਦੇ ਅੱਜ 23 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ ਹੈ ਜਦਕਿ 66 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦਾ ਆਗਾਜ਼

ਭਦÏੜ, 10 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮਾਂ ਦਾ ਆਗਾਜ਼ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਸ਼ਰਧਾ ਪੂਰਵਕ ਕੀਤਾ ਗਿਆ | ...

ਪੂਰੀ ਖ਼ਬਰ »

ਹੈੱਡ ਗ੍ਰੰਥੀ ਰੂਪ ਸਿੰਘ ਦੀ ਕੋਰੋਨਾ ਨਾਲ ਮੌਤ

ਜਖੇਪਲ, 10 ਮਈ (ਮੇਜਰ ਸਿੰਘ ਸਿੱਧੂ) - ਪਿੰਡ ਚਾਓੁਬਾਸ ਦੇ ਸ੍ਰੀ ਗੁਰਦੁਆਰਾ ਸਾਹਿਬ ਧਰਮਾਪੱਤੀ ਦੇ ਹੈੱਡ ਗ੍ਰੰਥੀ ਭਾਈ ਰੂਪ ਸਿੰਘ ਦੀ ਕੋਰੋਨਾ ਨਾਲ ਮੌਤ ਹੋ ਗਈ ਉਨ੍ਹਾਂ ਨੂੰ 7 ਮਈ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਭਰਤੀ ਕਰਵਾਇਆ ਸੀ ਜਿਨ੍ਹਾਂ ਦੀ 10 ਮਈ ਨੂੰ ...

ਪੂਰੀ ਖ਼ਬਰ »

ਪ੍ਰੀਤੀ ਮਹੰਤ ਨੇ ਗੁਰੂ ਘਰ ਦੀ ਇਮਾਰਤ ਲਈ ਕੀਤੀ ਵਿੱਤੀ ਸਹਾਇਤਾ

ਸੰਗਰੂਰ, 10 ਮਈ (ਦਮਨਜੀਤ ਸਿੰਘ) - ਸ਼ਹਿਰ ਦੀ ਉੱਘੀ ਸਮਾਜ ਸੇਵਿਕਾ ਪ੍ਰੀਤੀ ਮਹੰਤ ਵਲੋਂ ਜਿਥੇ ਇਲਾਕੇ ਦੇ ਲੋੜਵੰਦ ਲੋਕਾਂ ਦੀ ਵੱਧ ਚੜ੍ਹ ਕੇ ਮਦਦ ਕੀਤੀ ਜਾ ਰਹੀ ਹੈ ਉਥੇ ਹੀ ਅੱਜ ਉਨ੍ਹਾਂ ਵਲੋਂ ਸਥਾਨਕ ਹਰੇੜੀ ਰੋਡ ਪ੍ਰੀਤ ਨਗਰ ਵਿਖੇ ਸਥਿਤ ਗੁਰਦੁਆਰਾ ਗੁਰੂ ਰਵਿਦਾਸ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਨਾਲ ਹਮਦਰਦੀ ਵਾਲਾ ਰਵੱਈਆ ਅਪਨਾ ਕੇ ਖੇਤੀ ਕਾਨੂੰਨ ਰੱਦ ਕਰੇ - ਗੁਪਤਾ

ਧੂਰੀ, 10 ਮਈ (ਸੰਜੇ ਲਹਿਰੀ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਸਾਬਕਾ ਚੇਅਰਮੈਨ ਕਾਂਗਰਸੀ ਆਗੂ ਹੰਸ ਰਾਜ ਗੁਪਤਾ ਨੇ ਕੇਂਦਰ ਸਰਕਾਰ ਵਲੋਂ ਖੇਤੀ ਵਿਰੋਧੀ ਬਣਾਏ ਕਾਨੂੰਨਾਂ ਦੇ ਵਿਰੋਧ 'ਚ ਅਤੇ ਕਿਸਾਨਾਂ ...

ਪੂਰੀ ਖ਼ਬਰ »

ਤਪਾ ਦੇ ਸਰਕਾਰੀ ਹਸਪਤਾਲ 'ਚ ਨਹੀਂ ਲੱਗੀ 18 ਤੋਂ ਲੈ ਕੇ 44 ਸਾਲ ਦੇ ਵਿਅਕਤੀਆਂ ਦੇ ਵੈਕਸੀਨ

ਤਪਾ ਮੰਡੀ, 10 ਮਈ (ਵਿਜੇ ਸ਼ਰਮਾ)- ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ 18 ਸਾਲ ਤੋਂ ਲੈ ਕੇ 44 ਸਾਲ ਦੇ ਵਿਅਕਤੀਆਂ ਦੇ ਸਰਕਾਰੀ ਹਸਪਤਾਲਾਂ ਵਿਖੇ ਵੈਕਸੀਨ ਲਗਾਏ ਜਾਣ ਦੇ ਹੁਕਮ ਚਾੜ੍ਹੇ ਗਏ ਸਨ, ਪਰ ਤਪਾ ਦੇ ਸਰਕਾਰੀ ਹਸਪਤਾਲ 'ਚ 18 ਸਾਲ ਤੋਂ ਲੈ ਕੇ 44 ਸਾਲ ਦੇ ਵਿਅਕਤੀਆਂ ਦੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਬਲਾਕ ਮਹਿਲ ਕਲਾਂ ਦੇ ਆਗੂਆਂ ਵਲੋਂ ਵਿਚਾਰਾਂ

ਮਹਿਲ ਕਲਾਂ, 10 ਮਈ (ਤਰਸੇਮ ਸਿੰਘ ਗਹਿਲ) - ਪੰਜਾਬ ਨੰਬਰਦਾਰ ਯੂਨੀਅਨ ਇਕਾਈ ਬਲਾਕ ਮਹਿਲ ਕਲਾਂ ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਯੂਨੀਅਨ ਦੇ ਬਲਾਕ ਪ੍ਰਧਾਨ ਨੰਬਰਦਾਰ ਬਲਦੇਵ ਸਿੰਘ ਸਹੌਰ ਦੀ ਅਗਵਾਈ ਹੇਠ ਹੋਈ | ਇਸ ਸਮੇਂ ਨੰਬਰਦਾਰ ਬਲਦੇਵ ...

ਪੂਰੀ ਖ਼ਬਰ »

ਕੋਰੋਨਾ ਕਾਲ ਦੌਰਾਨ ਸਰਕਾਰ ਲੋਕਾਂ ਦੀ ਆਰਥਿਕ ਮਦਦ ਕਰੇ - ਖੁੱਡੀ

ਹੰਡਿਆਇਆ, 10 ਮਈ (ਗੁਰਜੀਤ ਸਿੰਘ ਖੁੱਡੀ) - ਪਿੰਡ ਖੁੱਡੀ ਕਲਾਂ ਵਿਖੇ ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਬਰਨਾਲਾ ਦੇ ਸੀਨੀਅਰ ਆਗੂ ਕਰਮਜੀਤ ਸਿੰਘ ਖੁੱਡੀ ਦੀ ਅਗਵਾਈ 'ਚ ਮੀਟਿੰਗ ਹੋਈ | ਮੀਟਿੰਗ ਦੌਰਾਨ ਕਰਮਜੀਤ ਸਿੰਘ ਖੁੱਡੀ ਨੇ ਕਿਹਾ ਕਿ ਕੋਰੋਨਾ ਕਾਲ ਦੌਰਾਨ ਪ੍ਰਸ਼ਾਸਨ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ 8 ਖ਼ਿਲਾਫ਼ ਪਰਚਾ ਦਰਜ

ਬਰਨਾਲਾ, 10 ਮਈ (ਰਾਜ ਪਨੇਸਰ)- ਥਾਣਾ ਸਿਟੀ-1 ਪੁਲਿਸ ਵਲੋਂ ਇਕ ਨੰਬਰ ਦੀਆਂ ਦੋ ਗੱਡੀਆਂ ਵਿਚ ਫੀਡ ਦੀ ਹੇਰਾਫੇਰੀ ਕਰਨ ਵਾਲੇ 8 ਜਾਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਦੇਵ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਕਿ ਕੁਝ ਵਿਅਕਤੀਆਂ ਨੇ ਫ਼ਰਮ ਬਣਾਈ ਹੋਈ ਹੈ ਜੋ ਫੀਡ ਲਿਆ ਕੇ ਦਿੰਦੇ ਹਨ, ਪਰ ਉਨ੍ਹਾਂ ਨੇ ਇਕ ਨੰਬਰ ਦੀਆਂ ਦੋ ਗੱਡੀਆਂ ਰੱਖੀਆਂ ਹਨ ਜੋ ਮਾਲ ਵੇਚਣ ਲਈ ਹੇਰਾ ਫੇਰੀ ਕਰਦੇ ਹਨ ਤਾਂ ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਵਿੱਕੀ ਰਾਮ ਪੁੱਤਰ ਕਾਲਾ ਰਾਮ, ਸਤਨਾਮ ਸਿੰਘ ਪੁੱਤਰ ਅਜੈਬ ਸਿੰਘ, ਗੁਰਮੀਤ ਸਿੰਘ ਪੁੱਤਰ ਸ਼ਿੰਗਾਰਾ ਸਿੰਘ, ਮਲਕੀਤ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਨਕਟੇ (ਸੰਗਰੂਰ), ਅਜੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਘਰਾਚੋਂ, ਕਰਮਜੀਤ ਸਿੰਘ ਪੁੱਤਰ ਗੁਰਚਰਨ ਸਿੰਘ, ਰਾਕੇਸ਼ ਕੁਮਾਰ ਪੁੱਤਰ ਅਮਰ ਚੰਦ ਵਾਸੀ ਬਾਲੇਵਾਲ, ਕੁਲਦੀਪ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਅਲਾਦਪੁਰ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ ਹੈ | ਮੁਲਜ਼ਮ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ |

ਖ਼ਬਰ ਸ਼ੇਅਰ ਕਰੋ

 

ਹਲਕੇ 'ਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਯਤਨਸ਼ੀਲ ਰਹਾਂਗਾ- ਧਾਲੀਵਾਲ

ਸ਼ਹਿਣਾ, 10 ਮਈ (ਸੁਰੇਸ਼ ਗੋਗੀ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਸੰਕਟ ਵਿਚ ਹਰ ਗ਼ਰੀਬ ਲੋੜਵੰਦ ਪਰਿਵਾਰ ਦੀ ਮਦਦ ਦੇ ਕੀਤੇ ਗਏ ਐਲਾਨ ਸ਼ਲਾਘਾਯੋਗ ਹਨ | ਇਹ ਸ਼ਬਦ ਕਾਂਗਰਸੀ ਆਗੂ ਸੁਖਵਿੰਦਰ ...

ਪੂਰੀ ਖ਼ਬਰ »

ਬੀਹਲਾ-ਗਹਿਲਾਂ ਸੜਕ ਲੋਕਾਂ ਲਈ ਬਣੀ ਨਾਸੂਰ, ਵਾਪਰ ਚੁੱਕੇ ਹਨ ਦਰਜਨ ਦੇ ਕਰੀਬ ਹਾਦਸੇ

ਟੱਲੇਵਾਲ, 10 ਮਈ (ਸੋਨੀ ਚੀਮਾ) - ਮੋਗਾ-ਬਰਨਾਲਾ ਨੈਸ਼ਨਲ ਹਾਈਵੇ ਤੋਂ ਨਿੱਕਲਦੀ ਬੀਹਲਾ-ਗਹਿਲਾਂ ਸੜਕ ਲੰਘਣ ਵਾਲੇ ਲੋਕਾਂ ਲਈ ਨਾਸੂਰ ਬਣ ਗਈ | ਜ਼ਿਕਰਯੋਗ ਹੈ ਕਿ ਟੱਲੇਵਾਲ ਪੁਲ ਤੋਂ ਲੈ ਕੇ ਸਰਕਾਰੀ ਹਾਈ ਸਕੂਲ ਬੀਹਲਾ ਤੱਕ ਸੜਕ ਪ੍ਰਧਾਨ ਮੰਤਰੀ ਗ੍ਰਾਮ ਯੋਜਨਾ ਅਧੀਨ ਹੈ ...

ਪੂਰੀ ਖ਼ਬਰ »

ਸਰਕਾਰਾਂ ਵਲੋਂ ਲਾਈ ਤਾਲਾਬੰਦੀ ਕਾਰਨ 23 ਕਰੋੜ ਤੋਂ ਜ਼ਿਆਦਾ ਲੋਕ ਬੇਰੁਜ਼ਗਾਰ ਹੋਏ-ਕਾ. ਸੇਖੋਂ

ਬਰਨਾਲਾ, 10 ਮਈ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਿਸਾਨ ਸਭਾ ਦੇ ਸੂਬਾ ਸਕੱਤਰ ਅਤੇ ਉੱਘੇ ਕਮਿਊਨਿਸਟ ਆਗੂ ਕਾਮਰੇਡ ਗੁਰਦੇਵ ਸਿੰਘ ਦਰਦੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਨ ਪਹੁੰਚੇ ਸੀ.ਪੀ.ਐਮ. ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਵਿਖੇ 'ਮਾਂ' ਦਿਵਸ ਮਨਾਇਆ

ਬਰਨਾਲਾ, 10 ਮਈ (ਅਸ਼ੋਕ ਭਾਰਤੀ)- ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਆਨਲਾਈਨ ਮਾਂ ਦਿਵਸ ਮਨਾਇਆ ਗਿਆ | ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਆਨਲਾਈਨ ਕਾਰਡ ਬਣਾਉਣ ਦੀ ਟਰੇਨਿੰਗ ਦਿੱਤੀ | ਇਸ ਤਰ੍ਹਾਂ ਨਰਸਰੀ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੇ ਖ਼ੁਦ ...

ਪੂਰੀ ਖ਼ਬਰ »

ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਪੱਕਾ ਮੋਰਚਾ 222ਵੇਂ ਦਿਨ 'ਚ ਸ਼ਾਮਿਲ

ਬਰਨਾਲਾ, 10 ਮਈ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਪੱਕਾ ਮੋਰਚਾ 222ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਮੋਰਚੇ 'ਚ ਮਿ੍ਤਕ ਕਿਸਾਨਾਂ ਸੁਖਵਿੰਦਰ ਸਿੰਘ ਕੁਤਬਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX