ਤਾਜਾ ਖ਼ਬਰਾਂ


ਮੰਡੀ ਅਰਨੀਵਾਲਾ 'ਚ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ
. . .  1 minute ago
ਭਾਰਤ ਬੰਦ ਦੌਰਾਨ ਕਿਸਾਨਾਂ ਬਠਿੰਡਾ-ਚੰਡੀਗੜ੍ਹ ਮੁੱਖ ਸੜਕ 'ਤੇ ਟੈਂਟ ਲਗਾ ਕੇ ਕੀਤੀ ਸੜਕ ਜਾਮ
. . .  9 minutes ago
ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਕੀਤਾ ਚੱਕਾ ਜਾਮ
. . .  10 minutes ago
ਸ੍ਰੀ ਮੁਕਤਸਰ ਸਾਹਿਬ 'ਚ ਦੁਕਾਨਾਂ ਮੁਕੰਮਲ ਬੰਦ -ਸੜਕੀ ਆਵਾਜਾਈ ਠੱਪ
. . .  11 minutes ago
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ ) - 3 ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ , ਸਵੇਰ ਤੋਂ ਹੀ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਹਨ।
ਭੂੰਗਾ ਵਿਖੇ ਕਿਸਾਨ ਯੂਨੀਅਨ ਵਲੋਂ ਕੀਤੀ ਸੜਕ ਜਾਮ
. . .  21 minutes ago
ਲੋਹੀਆਂ ਵਿਖੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਜਾਮ
. . .  16 minutes ago
ਫ਼ਿਰੋਜ਼ਪੁਰ-ਜ਼ੀਰਾ ਮਾਰਗ ਕੁੱਲਗੜ੍ਹੀ ਅੱਡੇ 'ਤੇ ਕਿਸਾਨਾਂ ਵਲੋਂ ਕੀਤਾ ਗਿਆ ਠੱਪ
. . .  28 minutes ago
ਕੁੱਲਗੜ੍ਹੀ, 27 ਸਤੰਬਰ (ਸੁਖਜਿੰਦਰ ਸਿੰਘ ਸੰਧੂ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਫ਼ਿਰੋਜ਼ਪੁਰ-ਜ਼ੀਰਾ ਮਾਰਗ ਕੁੱਲਗੜ੍ਹੀ ਅੱਡੇ 'ਤੇ ਠੱਪ...
ਪਟਿਆਲਾ ਵਿਚ ਬੰਦ ਦਾ ਅਸਰ
. . .  24 minutes ago
ਪਟਿਆਲਾ, 27 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਪਟਿਆਲਾ ਵਿਚ ਵੀ ਠੱਪ ਕਰ ਦਿੱਤਾ ਗਿਆ...
ਜੰਡਿਆਲਾ ਗੁਰੂ ਨਜਦੀਕ ਟੋਲ ਪਲਾਜਾ ਨਿੱਝਰਪੁਰਾ ਵਿਖੇ ਵੀ ਕਿਸਾਨਾਂ ਵੱਲੋਂ ਜਾਮ ਲਾ ਕੇ ਨੈਸ਼ਨਲ ਹਾਈਵੇ ਤੇ ਆਵਾਜਾਈ ਕੀਤੀ ਠੱਪ
. . .  36 minutes ago
ਜੰਡਿਆਲਾ ਗੁਰੂ, 27 ਸਤੰਬਰ (ਰਣਜੀਤ ਸਿੰਘ ਜੋਸਨ) - ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੇ ਸੱਦੇ ਤਹਿਤ ਅੱਜ...
ਬੰਦ ਦਾ ਲੁਧਿਆਣਾ 'ਚ ਭਰਵਾਂ ਹੁੰਗਾਰਾ
. . .  39 minutes ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ, ਰੁਪੇਸ਼ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਦਿੱਤੀ ਗਈ ਭਾਰਤ ਬੰਦ ਦੇ ਕੌਲ ਦੇ ਤਹਿਤ ਅੱਜ ਜਿੱਥੇ ਪੂਰਾ ਭਾਰਤ ਬੰਦ ਹੈ। ਉੱਥੇ ਇਸ ਬੰਦ ਦਾ ਅਸਰ ਲੁਧਿਆਣਾ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ...
ਕਿਸਾਨਾਂ ਵਲੋਂ 'ਭਾਰਤ ਬੰਦ' ਦੇ ਸੱਦੇ 'ਤੇ ਮੰਡਿਆਲਾਂ ਵਿਖੇ ਹੁਸ਼ਿਆਰਪੁਰ-ਜਲੰਧਰ ਰੋਡ ਜਾਮ
. . .  42 minutes ago
ਕਸਬਾ ਹਰੀਕੇ ਪੱਤਣ ਵਿਖੇ ਬਾਜ਼ਾਰ ਮੁਕੰਮਲ ਬੰਦ
. . .  43 minutes ago
ਕਿਸਾਨਾਂ ਆਰਿਫ਼ਕੇ 'ਚ ਮਾਝਾ ਮਾਲਵਾ ਫਿਰੋਜ਼ਪੁਰ ਮੱਖੂ, ਅੰਮ੍ਰਿਤਸਰ ਕੀਤਾ ਜਾਮ
. . .  45 minutes ago
ਆਰਿਫ਼ ਕੇ (ਫਿਰੋਜ਼ਪੁਰ) 27 ਸਤੰਬਰ (ਬਲਬੀਰ ਸਿੰਘ ਜੋਸਨ) - ਕਸਬਾ ਆਰਿਫ਼ ਕੇ ਦੇ ਮੇਨ ਚੌਕ ਤੇ ਫਿਰੋਜ਼ਪੁਰ ਮੱਖੂ ਰੋਡ ਤੇ ਮਾਝਾ...
ਬੰਦ ਦੇ ਸੱਦੇ ਤਹਿਤ ਕਿਸਾਨਾਂ ਵੱਲੋਂ ਪਟਿਆਲਾ- ਕੈਥਲ ਸਟੇਟ ਹਾਈਵੇ ਜਾਮ
. . .  47 minutes ago
ਮੰਡੀ ਲਾਧੂਕਾ ਦਾ ਜੀ.ਟੀ. ਰੋਡ ਜਾਮ
. . .  48 minutes ago
ਭਾਰਤ ਬੰਦ ਨੂੰ ਮਲੌਦ 'ਚ ਮਿਲਿਆ ਭਰਵਾਂ ਹੁੰਗਾਰਾ
. . .  50 minutes ago
ਭਾਰਤ ਬੰਦ ਸੱਦੇ 'ਤੇ ਸਥਾਨਕ ਲੋਕਾਂ, ਦੁਕਾਨਦਾਰਾਂ ਨੇ ਮਿਲ ਕੇ ਜਲੰਧਰ ਪਠਾਨਕੋਟ ਜੰਮੂ ਕੌਮੀ ਸ਼ਾਹ ਮਾਰਗ ਨੂੰ ਕੀਤਾ ਬੰਦ
. . .  51 minutes ago
ਪਠਾਨਕੋਟ 27 ਸਤੰਬਰ (ਸੰਧੂ) - ਜਾਮ ਵਿਚ ਫਸੇ ਲੋਕਾਂ ਨੂੰ ਬਰੈੱਡ ਅਤੇ ਚਾਹ ਦਾ ਲੰਗਰ ਵਰਤਾ ਰਹੇ ਹਨ ਪ੍ਰਦਰਸ਼ਨ ਵਿਚ ਸ਼ਾਮਲ ਲੋਕ...
ਗੁਰੂ ਹਰਸਹਾਏ, ਹੰਡਿਆਇਆ, ਕੁਹਾੜਾ 'ਚ ਬੰਦ ਨੂੰ ਭਰਵਾਂ ਸਮਰਥਨ
. . .  56 minutes ago
ਗੁਰੂ ਹਰਸਹਾਏ/ਹੰਡਿਆਇਆ/ਕੁਹਾੜਾ, 27 ਸਤੰਬਰ (ਹਰਚਰਨ ਸਿੰਘ ਸੰਧੂ/ਗੁਰਜੀਤ ਸਿੰਘ ਖੁੱਡੀ/ਸੰਦੀਪ ਸਿੰਘ ਕੁਹਾੜਾ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਬੰਦ ਨੂੰ ਸਫਲ ਬਣਾਇਆ ਜਾ ਰਿਹਾ ਹੈ। ਜਿਸ...
ਜ਼ਿਲ੍ਹਾ ਬਰਨਾਲਾ ਵਿਚ ਭਾਰਤ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ, ਸੜਕਾਂ ਤੇ ਰੇਲਵੇ ਟਰੈਕ ਜਾਮ
. . .  about 1 hour ago
ਬਰਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਜ਼ਿਲ੍ਹਾ ਬਰਨਾਲਾ ਵਿਚ ਪੂਰਨ ਸਮਰਥਨ ਮਿਲਿਆ ਹੈ। ਜ਼ਿਲ੍ਹਾ ਬਰਨਾਲਾ ਨੂੰ ਆਉਣ ਵਾਲੀਆਂ ਸਾਰੀਆਂ ਮੁੱਖ ਸੜਕਾਂ ਅਤੇ ਰੇਲਵੇ ਟਰੈਕ ਕਿਸਾਨਾਂ ਵਲੋਂ ਜਾਮ ਕਰ ਦਿੱਤੇ ਗਏ ਹਨ ਅਤੇ ਸ਼ਹਿਰਾਂ ਵਿਚ ਬਾਜ਼ਾਰ ਪੂਰਨ ਤੌਰ 'ਤੇ ਬੰਦ ਹਨ...
ਭਾਰਤ ਬੰਦ ਦੇ ਸੱਦੇ 'ਤੇ ਫਗਵਾੜਾ ਤੇ ਸੁਲਤਾਨਪੁਰ ਲੋਧੀ 'ਚ ਮੁਕੰਮਲ ਬੰਦ
. . .  about 1 hour ago
ਫਗਵਾੜਾ/ਸੁਲਤਾਨਪੁਰ ਲੋਧੀ, 27 ਸਤੰਬਰ (ਹਰਜੋਤ ਸਿੰਘ ਚਾਨਾ/ਥਿੰਦ, ਹੈਪੀ, ਲਾਡੀ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਬੰਦ ਨੂੰ ਸਫਲ ਬਣਾਇਆ ਜਾ ਰਿਹਾ ਹੈ। ਜਿਸ ਤਹਿਤ ਫਗਵਾੜਾ ਵਿਖੇ ਸ਼ੂਗਰ ਮਿਲ...
ਸੰਯੁਕਤ ਕਿਸਾਨ ਮੋਰਚਾ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਵੱਡਾ ਹੁੰਗਾਰਾ
. . .  about 1 hour ago
ਖੰਨਾ, 27 ਸਤੰਬਰ (ਹਰਜਿੰਦਰ ਸਿੰਘ ਲਾਲ) - ਸੰਯੁਕਤ ਕਿਸਾਨ ਮੋਰਚਾ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਵੱਡਾ ਹੁੰਗਾਰਾ ਮਿਲ ਰਿਹਾ ਹੈ। ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ ਏਕਤਾ ਬੰਦ ਨੂੰ ਸਫ਼ਲ ਬਣਾਇਆ ਜਾ ਰਿਹਾ ਹੈ...
ਮਲੋਟ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕਿਸਾਨ ਔਰਤਾਂ ਵਲੋਂ ਧਰਨੇ ਦੀ ਸ਼ੁਰੂਆਤ, ਤਪਾ ਮੰਡੀ ਵੀ ਬੰਦ, ਯਾਤਰੀਆਂ ਨੂੰ ਦਿੱਕਤਾਂ
. . .  about 1 hour ago
ਮਲੋਟ/ਤਪਾ ਮੰਡੀ, 27 ਸਤੰਬਰ (ਪਾਟਿਲ/ਪ੍ਰਵੀਨ ਗਰਗ, ਵਿਜੇ ਸ਼ਰਮਾ) - ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਮਲੋਟ ਵਿਖੇ ਸੰਯੁਕਤ ਕਿਸਾਨ ਮੋਰਚੇ ਦੀਆਂ ਔਰਤਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਆਰੰਭ ਕਰਕੇ ਧਰਨੇ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਉੱਤੇ ਹੀ, ਤਪਾ ਮੰਡੀ ਵਿਚ ਬੰਦ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ...
ਅੰਮ੍ਰਿਤਸਰ ਵਿਚ ਬੰਦ ਕਾਰਨ ਬੱਸਾਂ ਬੰਦ
. . .  about 1 hour ago
ਅੰਮ੍ਰਿਤਸਰ, 27 ਸਤੰਬਰ (ਸੁਰਿੰਦਰ ਕੋਛੜ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਬੰਦ ਨੂੰ ਸਫਲ ਬਣਾਇਆ ਜਾ ਰਿਹਾ ਹੈ। ਅੰਮ੍ਰਿਤਸਰ ਵਿਚ ਬੱਸਾਂ ਬੰਦ ਹਨ ਤੇ ਬੱਸਾਂ ਬੱਸ ਅੱਡੇ ਅੰਦਰ ਖੜੀਆਂ ਹੋਈਆਂ ਹਨ। ਇਸ ਦੇ ਨਾਲ ਹੀ ਮੁੱਖ ਰਸਤਿਆਂ ਨੂੰ ਬਦਲਿਆ ਗਿਆ ਹੈ...
ਟਾਂਡਾ ਤੇ ਦੋਰਾਹਾ 'ਚ ਭਾਰਤ ਬੰਦ ਨੂੰ ਭਰਪੂਰ ਸਮਰਥਨ
. . .  about 1 hour ago
ਟਾਂਡਾ/ਦੋਰਾਹਾ, 27 ਸਤੰਬਰ (ਭਗਵਾਨ ਸਿੰਘ ਸੈਣੀ/ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਟਾਂਡਾ ਵਿਖੇ ਦੋਆਬਾ ਕਿਸਾਨ ਕਮੇਟੀ ਨੇ ਚੱਕਾ ਜਾਮ ਕਰ ਦਿੱਤਾ ਅਤੇ ਦੋਰਾਹਾ ਵਿਖੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਠੱਪ ਕਰ ਦਿੱਤਾ ਗਿਆ...
ਭਾਰਤ ਬੰਦ ਨੂੰ ਅਜਨਾਲਾ 'ਚ ਮਿਲਿਆ ਪੂਰਾ ਸਮਰਥਨ
. . .  about 1 hour ago
ਅਜਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਅਜਨਾਲਾ ਖੇਤਰ 'ਚ ਪੂਰਾ ਸਮਰਥਨ ਮਿਲਿਆ ਹੈ। ਸਾਰੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਹਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਫ਼ਤਹਿਗੜ੍ਹ ਸਾਹਿਬ

ਬਿਹਾਰ ਜਾਣ ਵਾਲੀ ਬੱਸ 'ਤੇ ਪੁਲਿਸ ਵਲੋਂ ਕਾਰਵਾਈ ਨਾ ਕੀਤੇ ਜਾਣ ਕਾਰਨ ਲੋਕਾਂ 'ਚ ਰੋਸ

ਅਮਲੋਹ, 11 ਮਈ (ਰਿਸ਼ੂ ਗੋਇਲ)-ਇਕ ਪਾਸੇ ਕੋਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਾਹਨਾਂ 'ਚ 50 ਫ਼ੀਸਦੀ ਤੱਕ ਸਫ਼ਰ ਕਰਨ ਦੀ ਹਦਾਇਤ ਕੀਤੀ ਗਈ ਹੈ ਪਰ ਦੂਜੇ ਪਾਸੇ ਕੁਝ ਲੋਕ ਆਪਣੇ ਸੁਆਰਥਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਦੀਆਂ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਕਰਮਚਾਰੀਆਂ ਦੀ ਹੜਤਾਲ ਖ਼ਤਮ

ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਹੜਤਾਲੀ ਐੱਨ. ਐੱਚ. ਐੱਮ. ਕਰਮਚਾਰੀਆਂ ਨੂੰ ਡਿਊਟੀ 'ਤੇ ਨਾ ਪਰਤਣ 'ਤੇ ਉਨ੍ਹਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੀ ਦਿੱਤੀ ਚਿਤਾਵਨੀ ਤੋਂ ਬਾਅਦ ਲਗਪਗ ਸਾਰੇ ਕਰਮਚਾਰੀ ਡਿਊਟੀ ਉੱਪਰ ਵਾਪਸ ਪਰਤ ਆਏ ਹਨ | ...

ਪੂਰੀ ਖ਼ਬਰ »

ਪਿੰਡ ਖਰ੍ਹੇ ਤੇ ਰਜਿੰਦਰਗੜ੍ਹ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨੇ

ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਅੰਮਿ੍ਤ ਕੌਰ ਗਿੱਲ ਨੇ ਪ੍ਰਾਇਮਰੀ ਹੈਲਥ ਸੈਂਟਰ ਚਨਾਰਥਲ ਕਲਾਂ ਅਧੀਨ ਆਉਂਦੇ ਪਿੰਡ ਖਰ੍ਹੇ ਅਤੇ ਪ੍ਰਾਇਮਰੀ ਹੈਲਥ ਸੈਂਟਰ ਨੰਦਪੁਰ ਕਲੌੜ ਅਧੀਨ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਿਖੇ ਸਾਲਿਡ ਵੇਸਟ ਮੈਨੇਜਮੈਂਟ 'ਤੇ ਗੈੱਸਟ ਲੈਕਚਰ

ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਬਾਇਓਟੈਕਨਾਲੌਜੀ ਵਿਭਾਗ ਵਲੋਂ ਸਾਲਿਡ ਵੇਸਟ ਮੈਨੇਜਮੈਂਟ ਲਈ ਟੈਕਨਾਲੌਜੀ ਦੇ ਵਿਸ਼ੇ 'ਤੇ ਗੈੱਸਟ ਲੈਕਚਰ ਕਰਵਾਇਆ ਗਿਆ, ਜਿਸ ਦੌਰਾਨ ਡਾ. ਅਨੀਤਾ ਰਾਜੋਰ ਸਹਾਇਕ ਪ੍ਰੋਫੈਸਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 4 ਕੋਰੋਨਾ ਮਰੀਜ਼ਾਂ ਦੀ ਮੌਤ, 100 ਨਵੇਂ ਮਾਮਲੇ

ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਕੋਰੋਨਾ ਦੇ ਕਹਿਰ ਦਾ ਪ੍ਰਭਾਵ ਲਗਾਤਾਰ ਵੱਧ ਰਿਹਾ ਹੈ, ਜਿਸ ਦੇ ਚੱਲਦਿਆਂ ਜਿੱਥੇ ਰੋਜ਼ਾਨਾ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ ਉੱਥੇ ਹੀ ਕੋਰੋਨਾ ਮਿ੍ਤਕਾਂ ਦੀ ਗਿਣਤੀ ਦਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਸ਼ਿਕਾਇਤ

ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਆਗਾਮੀ ਵਿਧਾਨ ਸਭਾ ਚੋਣਾਂ 'ਚ ਆਪਣੀ ਕਰਾਰੀ ਹਾਰ ਨੂੰ ਭਾਂਪਦੇ ਹੋਏ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਅਹੁਦੇਦਾਰਾਂ 'ਤੇ ਝੂਠੇ ਮੁਕੱਦਮੇ ਦਰਜ ਕਰਨ ਦੀ ਕੋਝੀ ਰਾਜਨੀਤੀ 'ਤੇ ਉਤਰ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿੱਗਣ ਕਾਰਨ ਬਿਜਲੀ ਉਪਕਰਨਾਂ ਦਾ ਨੁਕਸਾਨ

ਫ਼ਤਹਿਗੜ੍ਹ ਸਾਹਿਬ, 11 ਮਈ (ਮਨਪ੍ਰੀਤ ਸਿੰਘ)-ਇਤਿਹਾਸਕ ਗੁਰਦੁਆਰਾ ਸਾਹਿਬ ਬਾਬਾ ਮੋਤੀ ਰਾਮ ਮਹਿਰਾ ਵਿਖੇ ਅਸਮਾਨੀ ਬਿਜਲੀ ਡਿੱਗਣ ਸਦਕਾ, ਬਿਜਲੀ ਉਪਕਰਨਾਂ ਦਾ ਨੁਕਸਾਨ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ ਜਦਕਿ ਜਾਨੀ ਨੁਕਸਾਨ ਹੋਣ ਬਚਾਓ ਹੋ ਗਿਆ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ

ਖਮਾਣੋਂ, 11 ਮਈ (ਜੋਗਿੰਦਰ ਪਾਲ)-ਘੱਟ ਗਿਣਤੀ ਤੇ ਦਲਿਤ ਦਲ ਦੇ ਮੁੱਖ ਦਫ਼ਤਰ ਵਲੋਂ ਦਫ਼ਤਰ ਸਕੱਤਰ ਹਰਬੰਸ ਸਿੰਘ ਵਲੋਂ ਜਾਰੀ ਕੀਤੇ ਪੈੱ੍ਰਸ ਨੋਟ ਰਾਹੀਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦੌਰਾਨ ਮੂਹਰਲੀ ਕਤਾਰ 'ਚ ਲੜਨ ਵਾਲੇ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਅਧੀਨ ਸਿਹਤ ਮੁਲਾਜ਼ਮਾਂ ਨੂੰ ਨੌਕਰੀਓਾ ਫ਼ਾਰਗ ਕਰਨ ਦੀ ਨਿਖੇਧੀ

ਖਮਾਣੋਂ, 11 ਮਈ (ਜੋਗਿੰਦਰ ਪਾਲ)-ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ. ਡਬਲਿਊ. ਡੀ. ਭਵਨ ਤੇ ਮਾਰਗ, ਸਿੰਚਾਈ, ਡਰੇਨਜ਼ ਤੇ ਸੀਵਰੇਜ ਬੋਰਡ ਦੇ ਫ਼ੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਚੰਡੀਗੜ੍ਹ-ਪਟਿਆਲਾ ਜ਼ੋਨ ਦੇ ਪ੍ਰਧਾਨ ਮਲਾਗਰ ...

ਪੂਰੀ ਖ਼ਬਰ »

ਰਾਜ ਮਿਸਤਰੀ ਤੇ ਮਜ਼ਦੂਰਾਂ ਦੇ ਲੱਗੇਗੀ ਕੋਵਿਡ ਵੈਕਸੀਨ-ਪਿ੍ੰਸ

ਮੰਡੀ ਗੋਬਿੰਦਗੜ੍ਹ, 11 ਮਈ (ਬਲਜਿੰਦਰ ਸਿੰਘ)-ਨਗਰ ਕੌਂਸਲ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਅਤੇ ਉੱਪ ਪ੍ਰਧਾਨ ਅਸ਼ੋਕ ਕੁਮਾਰ ਸ਼ਰਮਾ ਨੇ ਅੱਜ ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਪ੍ਰਭਾਵ ਨੂੰ ਠੱਲ੍ਹ ਪਾਉਣ ਲਈ ਰਾਜ ਮਿਸਤਰੀ ਅਤੇ ਮਜ਼ਦੂਰਾਂ ਦੇ ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ ਨੇ ਕਰਵਾਇਆ ਡੈਜ਼ਰਟ ਮੇਕਿੰਗ ਮੁਕਾਬਲਾ

ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਰਿਮਟ ਯੂਨੀਵਰਸਿਟੀ ਵਲੋਂ ਸਕੂਲ ਆਫ਼ ਹੋਸਪਿਟੈਲਿਟੀ ਮੈਨੇਜਮੈਂਟ ਰਾਹੀਂ ਵਰਚੂਅਲ ਡੈਜ਼ਰਟ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਦਾ ਉਦਘਾਟਨ ਡਾ. ਮਨਦੀਪ ਸਿੰਘ ਬਿੰਦਰਾ, ਡਾਇਰੈਕਟਰ ਅਕਾਦਮਿਕ ਨੇ ਕੀਤਾ | ਇਸ ਵਰਚੂਅਲ ...

ਪੂਰੀ ਖ਼ਬਰ »

ਭਾਜਪਾ ਸਰਕਾਰ ਦੀਆਂ ਨੀਤੀਆਂ ਸਦਕਾ ਦੇਸ਼ ਆਰਥਿਕ ਪੱਖੋਂ ਬੁਰੀ ਤਰ੍ਹਾਂ ਪੱਛੜਿਆ-ਭੱਟਮਾਜਰਾ, ਭਿੰਦਾ

ਫ਼ਤਹਿਗੜ੍ਹ ਸਾਹਿਬ, 11 ਮਈ (ਮਨਪ੍ਰੀਤ ਸਿੰਘ)-ਦੇਸ਼ ਦੇ ਵਿਕਾਸ ਦੀਆਂ ਗੱਲਾਂ ਕਰਨ ਵਾਲੀ ਭਾਜਪਾ ਸਰਕਾਰ ਦੇਸ਼ ਨੂੰ ਵਿਨਾਸ਼ ਵੱਲ ਲਿਜਾ ਰਹੀ ਹੈ, ਜਿਸ ਸਦਕਾ ਪੰਜਾਬ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ ਤੇ ਆੜ੍ਹਤੀ ਐਸੋਸੀਏਸ਼ਨ ...

ਪੂਰੀ ਖ਼ਬਰ »

ਮਿਲ ਕੇ ਤਿਉਹਾਰ ਮਨਾਉਣ ਨਾਲ ਸਮਾਜਿਕ ਰਿਸ਼ਤੇ ਮਜ਼ਬੂਤ ਹੁੰਦੇ ਹਨ-ਜੀ. ਪੀ.

ਬਸੀ ਪਠਾਣਾਂ, 11 ਮਈ (ਗੁਰਬਚਨ ਸਿੰਘ ਰੁਪਾਲ)-ਬੀਤੀ ਸ਼ਾਮ ਇੱਥੇ ਕੋਰੋਨਾ ਪਾਬੰਦੀਆਂ ਦਾ ਧਿਆਨ ਰੱਖਦੇ ਹੋਏ ਪ੍ਰੀਤ ਨਗਰ ਵਿਖੇ ਬਾਬਾ ਫ਼ਰੀਦ ਸਰਬ ਧਰਮ ਸੇਵਾ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਵਲੋਂ ਰਮਜ਼ਾਨ ਦੇ ਮਹੀਨੇ 27ਵੇਂ ਰੋਜ਼ੇ ਦੇ ਮੌਕੇ ਇਕ ਸੰਖੇਪ ਰਸਮੀ ਸਮਾਗਮ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਸਦਕਾ ਪਿੰਡ ਜੱਲ੍ਹਾ ਦੀ ਨੁਹਾਰ ਬਦਲੀ-ਦਵਿੰਦਰ ਜੱਲ੍ਹਾ

ਫ਼ਤਹਿਗੜ੍ਹ ਸਾਹਿਬ, 11 ਮਈ (ਮਨਪ੍ਰੀਤ ਸਿੰਘ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਸ਼ਹਿਰਾਂ ਦੇ ਨਾਲ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾ ਕੇ ਪਿੰਡਾਂ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਲੋਂ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਪੁਲਿਸ ਨੇ ਕੋਵਿਡ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਾਹਨ ਚਾਲਕਾਂ ਦੇ ਕੱਟੇ ਚਲਾਨ

ਫ਼ਤਹਿਗੜ੍ਹ ਸਾਹਿਬ, 11 ਮਈ (ਮਨਪ੍ਰੀਤ ਸਿੰਘ)-ਥਾਣਾ ਫ਼ਤਹਿਗੜ੍ਹ ਸਾਹਿਬ ਤੇ ਸਰਹਿੰਦ ਚੌਕੀ ਪੁਲਿਸ ਦੁਆਰਾ ਚਾਰ ਨੰਬਰ ਚੁੰਗੀ 'ਤੇ ਨਾਕਾਬੰਦੀ ਕਰ ਕੋਰੋਨਾ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੱਟੇ ਗਏ ਤੇ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ...

ਪੂਰੀ ਖ਼ਬਰ »

ਕੋਰੋਨਾ ਤੇ ਹੈਲਪ ਲਾਈਨ 104 'ਤੇ ਆਉਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਉੱਚ ਪੱਧਰੀ ਕਮੇਟੀ ਦਾ ਗਠਨ

ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਕੋਵਿਡ-19 ਸਬੰਧੀ ਸ਼ਿਕਾਇਤਾਂ ਅਤੇ ਹੈਲਪ ਲਾਈਨ ਨੰ: 104 'ਤੇ ਆਉਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਦੀ ਪ੍ਰਧਾਨਗੀ ਹੇਠ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਬਸੀ ਪਠਾਣਾਂ ਦੇ ਦੁਕਾਨਦਾਰ ਖੱਬੇ-ਸੱਜੇ ਦੁਕਾਨਾਂ ਖੋਲ੍ਹਣ ਦੀ ਛੋਟ ਤੋਂ ਹੁਣ ਵੀ ਕਿਉਂ ਹਨ ਨਾਖ਼ੁਸ਼...?

ਬਸੀ ਪਠਾਣਾਂ, 11 ਮਈ (ਗੁਰਬਚਨ ਸਿੰਘ ਰੁਪਾਲ)-ਕੋਰੋਨਾ ਕਾਰਨ ਸਖ਼ਤ ਹੋਈ ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਮਿੰਨੀ ਤਾਲਾਬੰਦੀ ਦੌਰਾਨ ਦੁਕਾਨਾਂ ਖੋਲ੍ਹਣ ਸਬੰਧੀ ਨਵੀਆਂ ਪਾਬੰਦੀਆਂ ਤੋਂ ਸ਼ੁਰੂ-ਸ਼ੁਰੂ ਵਿਚ ਦੁਕਾਨਦਾਰਾਂ ਵਿਚਾਲੇ ਗੈਰ-ਜ਼ਰੂਰੀ ਅਤੇ ਕਥਿਤ ਜ਼ਰੂਰੀ ਸੇਵਾਵਾਂ ਦੀਆਂ ਦੁਕਾਨਾਂ ਜਿਵੇਂ ਮੈਡੀਕਲ ਸਟੋਰ, ਹਸਪਤਾਲ, ਖੇਤੀ ਨਾਲ ਸਬੰਧਿਤ ਕਾਰੋਬਾਰ, ਡੇਅਰੀਆਂ, ਸਬਜ਼ੀ ਅਤੇ ਫ਼ਲਾਂ ਆਦਿ ਦੀਆਂ ਦੁਕਾਨਾਂ ਨੂੰ ਦਿੱਤੀ ਗਈ ਛੋਟ ਨੂੰ ਵਿਤਕਰੇ ਭਰਿਆ ਦੱਸ ਕੇ ਨਾਰਾਜ਼ਗੀ ਜਤਾਈ ਜਾ ਰਹੀ ਸੀ, ਜਿਸ ਨੂੰ ਵੇਖਦੇ ਹੋਏ ਵਿਧਾਇਕ ਜੀ. ਪੀ. ਦੀ ਬੇਨਤੀ 'ਤੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਸਬ ਡਵੀਜ਼ਨਲ ਅਧਿਕਾਰੀਆਂ ਪਾਸੋਂ ਰਿਪੋਰਟ ਮੰਗ ਲਈ ਗਈ ਸੀ | ਇਸ ਮਾਮਲੇ ਬਾਰੇ ਅਧਿਕਾਰੀਆਂ ਵਲੋਂ ਦੁਕਾਨਦਾਰਾਂ ਪਾਸੋਂ ਮਿਲੇ ਵੱਖ-ਵੱਖ ਸੁਝਾਵਾਂ ਦੇ ਆਧਾਰ 'ਤੇ ਪੇਸ਼ ਰਿਪੋਰਟ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਦੀ ਗੱਲ ਮੰਨਦੇ ਹੋਏ ਬਾਜ਼ਾਰ ਨੂੰ ਸੱਜੇ ਅਤੇ ਖੱਬੇ ਦੋ ਹਿੱਸਿਆਂ 'ਚ ਵੰਡ ਕੇ ਇਕ ਪਾਸਾ ਇਕ ਦਿਨ ਅਤੇ ਦੂਜਾ ਪਾਸਾ ਦੂਜੇ ਦਿਨ ਵਾਲਾ ਸਿਧਾਂਤ ਲਾਗੂ ਕਰਕੇ ਸੋਚਿਆ ਸੀ ਕਿ ਹੁਣ ਵਪਾਰੀ ਵਰਗ ਸੰਤੁਸ਼ਟ ਹੋ ਜਾਵੇਗਾ | ਇਸੇ ਉਮੀਦ ਨਾਲ ਪੁਲਿਸ ਵਲੋਂ ਬਾਜ਼ਾਰ ਨੂੰ ਸੱਜੇ ਅਤੇ ਖੱਬੇ ਦੋ ਭਾਗਾਂ ਵਿਚ ਵੰਡ ਕੇ ਕੰਧਾਂ ਉੱਤੇ ਲਿਖਵਾ ਵੀ ਦਿੱਤਾ ਗਿਆ ਸੀ ਪਰ ਹੁਣ ਵੇਖਣ ਵਿਚ ਆਇਆ ਹੈ ਕਿ ਦੁਕਾਨਦਾਰ ਇਸ ਪ੍ਰਣਾਲੀ ਤੋਂ ਵੀ ਉਪਰਾਮ ਹਨ | ਇਸੇ ਸਬੰਧ 'ਚ ਬੀਤੀ ਸ਼ਾਮ ਪ੍ਰੀਤ ਨਗਰ ਵਿਖੇ ਵਪਾਰ ਮੰਡਲ ਦੇ ਪ੍ਰਧਾਨ ਨਿਰੰਜਨ ਕੁਮਾਰ ਦੀ ਅਗਵਾਈ ਵਿਚ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨਾਲ ਮੁਲਾਕਾਤ ਕੀਤੀ | ਦੁਕਾਨਦਾਰਾਂ ਨੇ ਗਿਲ੍ਹਾ ਕੀਤਾ ਕਿ ਕੁਝ ਹੁਸ਼ਿਆਰ ਕਿਸਮ ਦੇ ਦੁਕਾਨਦਾਰਾਂ ਜਿਨ੍ਹਾਂ ਦੀਆਂ ਬਾਜ਼ਾਰ ਵਿਚ ਦੋਵੇਂ ਪਾਸੇ ਦੁਕਾਨਾਂ ਹਨ, ਉਹ ਰੋਜ਼ ਦੁਕਾਨਾਂ ਖੁੱਲ੍ਹੀਆਂ ਰੱਖ ਰਹੇ ਹਨ | ਇਸ ਤੋਂ ਇਲਾਵਾ ਕੁਝ ਦੁਕਾਨਦਾਰਾਂ ਵਲੋਂ ਹਮੇਸ਼ਾ ਦੁਕਾਨ ਖੁੱਲ੍ਹੀ ਰੱਖਣ ਲਈ ਆਪਣੇ ਕਾਰੋਬਾਰ 'ਚ ਜ਼ਰੂਰੀ ਸੇਵਾਵਾਂ ਵਾਲੀਆਂ ਆਈਟਮਾਂ ਰੱਖ ਲਈਆਂ ਹਨ ਤੇ ਸਰਕਾਰ ਦੇ ਆਦੇਸ਼ਾਂ ਨੂੰ ਚੁਣੌਤੀ ਦੇ ਰਹੇ ਹਨ | ਦੁਕਾਨਦਾਰਾਂ ਨੇ ਮੰਗ ਕੀਤੀ ਕਿ ਪ੍ਰਸ਼ਾਸਨ ਸਾਰੀਆਂ ਦੁਕਾਨਾਂ ਲੁਧਿਆਣਾ ਪੈਟਰਨ 'ਤੇ ਸਵੇਰੇ 7 ਤੋਂ ਦੁਪਹਿਰ ਬਾਅਦ 1 ਵਜੇ ਤੱਕ ਖੁੱਲ੍ਹੀਆਂ ਰੱਖਣ ਦੀ ਛੋਟ ਦੇਵੇ | ਹਲਕਾ ਵਿਧਾਇਕ ਜੀ.ਪੀ. ਅਤੇ ਵਪਾਰ ਮੰਡਲ ਪ੍ਰਧਾਨ ਨਿਰੰਜਣ ਕੁਮਾਰ ਨੇ ਦੁਕਾਨਦਾਰਾਂ ਨੂੰ ਦੱਸਿਆ ਕਿ ਇਸ ਵੇਲੇ ਮੁਲਕ ਕੋਰੋਨਾ ਦੇ ਕਹਿਰ ਨਾਲ ਜ਼ਿੰਦਗੀ ਮੌਤ ਦੀ ਲੜਾਈ ਲੜ ਰਿਹਾ ਹੈ | ਇਸ ਵੇਲੇ ਜ਼ਰੂਰਤ ਕਾਰੋਬਾਰ ਤੋਂ ਵੱਧ ਆਪਣਿਆਂ ਤੇ ਦੂਜਿਆਂ ਦੀਆਂ ਕੀਮਤੀ ਜਾਨਾਂ ਬਚਾਉਣ ਦੀ ਹੈ | ਜੀ. ਪੀ. ਨੇ ਦੁਕਾਨਦਾਰਾਂ ਨੂੰ ਕਿਹਾ ਕਿ ਉਹ ਤਿਆਗ ਦਾ ਸਬੂਤ ਦਿੰਦੇ ਹੋਏ ਕੀਮਤੀ ਜਾਨਾਂ ਬਚਾਉਣ ਲਈ ਸਰਕਾਰ ਨੂੰ ਸਹਿਯੋਗ ਦੇਣ ਅਤੇ ਮੌਜੂਦਾ ਸਮੇਂ ਅਤੇ ਸਿਸਟਮ ਅਨੁਸਾਰ ਆਪਣਾ ਕਾਰੋਬਾਰ ਜਾਰੀ ਰੱਖਣ ਤਾਂ ਜੋ ਕੋਰੋਨਾ ਦੇ ਕਹਿਰ ਤੋਂ ਬਚਿਆ ਜਾ ਸਕੇ | ਇੱਥੇ ਨਗਰ ਕੌਂਸਲ ਦੇ ਪ੍ਰਧਾਨ ਰਵਿੰਦਰ ਕੁਮਾਰ ਰਿੰਕੂ, ਕਿਸ਼ੋਰੀ ਲਾਲ ਚੁੱਘ ਤੇ ਹਰਭਜਨ ਸਿੰਘ ਨਾਮਧਾਰੀ ਅਤੇ ਕੌਂਸਲਰ ਗੁਰਪ੍ਰੀਤ ਕੌਰ ਨਾਮਧਾਰੀ ਵੀ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਸਰਕਾਰ ਦੀ ਬੇਰੁਖ਼ੀ ਦਾ ਸ਼ਿਕਾਰ ਮਾਲੋਵਾਲ ਦਾ ਰੈੱਡ ਕਰਾਸ ਹਸਪਤਾਲ

ਅਮਲੋਹ, 11 ਮਈ (ਰਿਸ਼ੂ ਗੋਇਲ)-ਪੰਜਾਬ ਸਰਕਾਰ ਵਲੋਂ ਸੂਬੇ 'ਚ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਵੱਡੇ-ਵੱਡੇ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਜੋ ਹਲਕਾ ਅਮਲੋਹ ਦੇ ਅਧੀਨ ਆਉਂਦੇ ਪਿੰਡ ਮਾਲੋਵਾਲ ਦੇ ਰੈੱਡ ਕਰਾਸ ਹਸਪਤਾਲ ਦੇ ਪ੍ਰਬੰਧਾਂ ਅੱਗੇ ਬੌਣੇ ਸਾਬਿਤ ...

ਪੂਰੀ ਖ਼ਬਰ »

ਸਾਬਕਾ ਮੰਤਰੀ ਰੱਖੜਾ ਵਲੋਂ ਕੋਰੋਨਾ ਮਰੀਜ਼ਾਂ ਲਈ ਵੈਂਟੀਲੇਟਰ, ਕੋਰੋਨਾ ਕਿੱਟਾਂ ਤੇ ਮਾਹਿਰ ਡਾਕਟਰਾਂ ਦੀ ਟੀਮ ਭੇਜਣ ਦਾ ਐਲਾਨ

ਸਮਾਣਾ, 11 ਮਈ (ਗੁਰਦੀਪ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਹਲਕਾ ਸਮਾਣਾ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਵੱਧ ਰਹੀ ਗਿਣਤੀ 'ਤੇ ਆਉਣ ਵਾਲੇ ਸਮੇਂ 'ਚ ਇਸ ਬਿਮਾਰੀ ਕਾਰਨ ਪੈਣ ਵਾਲੇ ਬੁਰੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਰੱਖੜਾ ਵਲੋਂ ਕੋਰੋਨਾ ਮਰੀਜ਼ਾਂ ਲਈ ਵੈਂਟੀਲੇਟਰ, ਕੋਰੋਨਾ ਕਿੱਟਾਂ ਤੇ ਮਾਹਿਰ ਡਾਕਟਰਾਂ ਦੀ ਟੀਮ ਭੇਜਣ ਦਾ ਐਲਾਨ

ਸਮਾਣਾ, 11 ਮਈ (ਗੁਰਦੀਪ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਹਲਕਾ ਸਮਾਣਾ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਵੱਧ ਰਹੀ ਗਿਣਤੀ 'ਤੇ ਆਉਣ ਵਾਲੇ ਸਮੇਂ 'ਚ ਇਸ ਬਿਮਾਰੀ ਕਾਰਨ ਪੈਣ ਵਾਲੇ ਬੁਰੇ ...

ਪੂਰੀ ਖ਼ਬਰ »

ਡਾ. ਮੀਨਾ ਮਹਿਤਾ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਸਮਾਣਾ, 11 ਮਈ (ਗੁਰਦੀਪ ਸ਼ਰਮਾ)-ਡੀ. ਏ. ਵੀ. ਸਕੂਲ ਸਮਾਣਾ 'ਚ ਨਵੇਂ ਆਈ ਪਿ੍ੰਸੀਪਲ ਡਾ. ਮੀਨਾ ਮਹਿਤਾ ਨੇ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਵੈਦਿਕ ਰਸਮਾਂ ਅਨੁਸਾਰ ਹਵਨ ਯੱਗ ਕੀਤਾ ਗਿਆ ਅਤੇ ਸਕੂਲ ਦੇ ਸਮੁੱਚੇ ਸਟਾਫ਼ ਨੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਅਤੇ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਕੋਵਿਡ-19 ਨਿਯਮਾਂ ਤੇ ਵੈਕਸੀਨੇਸ਼ਨ ਲਈ ਚਲਾਈ ਜਾਵੇਗੀ ਜਾਗਰੂਕਤਾ ਲਹਿਰ-ਸ਼ੈਂਟੀ

ਨਾਭਾ, 11 ਮਈ (ਕਰਮਜੀਤ ਸਿੰਘ)-ਨਗਰ ਕੌਂਸਲ ਨਾਭਾ ਨੇ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਇਲਾਕਾ ਨਿਵਾਸੀਆਂ ਨੂੰ ਬਚਾਉਣ ਲਈ ਤਿਆਰ ਕਰ ਲਈ ਹੈ, ਜਿਸ ਦੀ ਸ਼ੁਰੂਆਤ ਕਰਦੇ ਹੋਏ ਕੌਂਸਲ ਦੇ ਹਰ ਵਿਭਾਗ 'ਚ ਇੰਟਰਕਾਮ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਦੇ ਨਾਲ ਜ਼ਿਆਦਾ ...

ਪੂਰੀ ਖ਼ਬਰ »

ਰਾਜਪੁਰਾ ਦਾ ਸਿਵਲ ਹਸਪਤਾਲ ਕੋਰੋਨਾ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹੈ

ਰਾਜਪੁਰਾ, 11 ਮਈ (ਜੀ.ਪੀ. ਸਿੰਘ)-ਸਥਾਨਕ ਏ. ਪੀ. ਜੈਨ ਸਿਵਲ ਹਸਪਤਾਲ ਕੋਰੋਨਾ ਮਰੀਜ਼ਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ ਜਿੱਥੇ 24 ਘੰਟੇ ਕੋਰੋਨਾ ਮਹਾਂਮਾਰੀ ਨਾਲ ਪੀੜਤ ਮਰੀਜ਼ਾਂ ਦੀ ਸਿਹਤ ਕਰਮੀਂ ਸੇਵਾ ਕਰ ਰਹੇ ਹਨ ਤੇ ਮਰੀਜ਼ ਇਲਾਜ ਕਰਵਾ ਕੇ ਠੀਕ ਹੋ ਕੇ ਘਰ ਵਾਪਸ ਜਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਵੈੱਬਸਾਈਟ ਡਿਜ਼ਾਈਨਿੰਗ ਐਂਡ ਪ੍ਰਾਜੈਕਟ ਡਿਵੈੱਲਪਮੈਂਟ ਵਿਸ਼ੇ 'ਤੇ ਵੈਬੀਨਾਰ

ਪਟਿਆਲਾ, 11 ਮਈ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਦੇ ਕੰਪਿਊਟੌਨਿਕਸ ਕਲੱਬ ਵਲੋਂ ਵੈੱਬਸਾਈਟ ਐਂਡ ਪ੍ਰਾਜੈਕਟ ਡਿਵੈੱਲਪਮੈਂਟ ਵਿਸ਼ੇ 'ਤੇ ਇਕ ਰੋਜ਼ਾ ਵੈਬੀਨਾਰ ਕਰਵਾਇਆ ਗਿਆ | ਇਸ ਦੌਰਾਨ ਕੰਪਿਊਟਰ ਵਿਭਾਗ ਦੇ ...

ਪੂਰੀ ਖ਼ਬਰ »

52ਵੇਂ ਦਿਨ ਵੀ ਟਾਵਰ 'ਤੇ ਡਟੇ ਰਹੇ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ

ਪਟਿਆਲਾ, 11 ਮਈ (ਧਰਮਿੰਦਰ ਸਿੰਘ ਸਿੱਧੂ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਦੋਵੇਂ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕਾਂ ਸੁਰਿੰਦਰਪਾਲ ਗੁਰਦਾਸਪੁਰ ਤੇ ਹਰਜੀਤ ਮਾਨਸਾ ਨੂੰ ਲੀਲ੍ਹਾ ਭਵਨ 'ਚ ਸਥਿਤ ਬੀ. ਐੱਸ. ਐੱਨ. ਐੱਲ. ਟਾਵਰ 'ਤੇ ਬੈਠਿਆਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX