ਤਾਜਾ ਖ਼ਬਰਾਂ


ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  3 minutes ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  26 minutes ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  29 minutes ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  34 minutes ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  35 minutes ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਕਸਬਾ ਪੋਜੇਵਾਲ ਵਿਖੇ ਦੁਕਾਨਦਾਰਾਂ ਨੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ
. . .  41 minutes ago
ਪੋਜੇਵਾਲ ਸਰਾਂ, 27 ਸਤੰਬਰ (ਨਵਾਂਗਰਾਈਂ) - ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਮਰਥਨ ਦਿੰਦਿਆਂ ਕਸਬਾ ਪੋਜੇਵਾਲ ਦੇ ਸਮੂਹ ਦੁਕਾਨਦਾਰਾਂ ਨੇ ਆਪਣੀਆਂ ...
ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਕਿਸਾਨ ਜਥੇਬੰਦੀਆਂ ਵਲੋਂ ਧਰਨਾ
. . .  44 minutes ago
ਜੋਧਾਂ, 27 ਸਤੰਬਰ (ਗੁਰਵਿੰਦਰ ਸਿੰਘ ਹੈਪੀ) - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਤਹਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਵੇਰ ਤੋਂ ਹੀ ਮਾਛੀਵਾੜਾ ਤੇ ਆਸ-ਪਾਸ ਦਾ ਇਲਾਕਾ ਬੰਦ
. . .  49 minutes ago
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਮੋਗਾ ਬਲਾਕ 1 ਵਲੋਂ ਬੁੱਟਰ ਕਲਾਂ ਵਿਖੇ ਨੈਸ਼ਨਲ ਹਾਈਵੇਅ ਜਾਮ
. . .  51 minutes ago
ਬੱਧਨੀ ਕਲਾਂ, 27 ਸਤੰਬਰ (ਸੰਜੀਵ ਕੋਛੜ) - ਸੰਯੁਕਤ ਮੋਰਚੇ ਵਲੋਂ ਦਿੱਤੀ ਗਈ ਭਾਰਤ ਬੰਦ ਦੀ ਕਾਲ ਤਹਿਤ ਮੋਗਾ ਬਰਨਾਲਾ ਨੈਸ਼ਨਲ ਹਾਈਵੇਅ ਪਿੰਡ ਬੁੱਟਰ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ 1 ਦੇ ਪ੍ਰਧਾਨ ਗੁਰਭਿੰਦਰ ਸਿੰਘ ਕੋਕਰੀ ਦੀ ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕੀਤਾ ਮੋਦੀ ਸਰਕਾਰ ਦਾ ਸਿਆਪਾ
. . .  55 minutes ago
ਨਿਹਾਲ ਸਿੰਘ ਵਾਲਾ ਦੇ ਮੁੱਖ ਚੌਕ ਵਿਚ ਕਿਸਾਨਾਂ ਲਾਇਆ ਰੋਸ ਧਰਨਾ
. . .  57 minutes ago
ਨਿਹਾਲ ਸਿੰਘ ਵਾਲਾ (ਮੋਗਾ), 27 ਸਤੰਬਰ (ਸੁਖਦੇਵ ਸਿੰਘ ਖ਼ਾਲਸਾ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤ ਬੰਦ ਨੂੰ ਲੈਕੇ ਨਿਹਾਲ ਸਿੰਘ ਵਾਲਾ ਸ਼ਾਂਤੀਪੂਰਵਕ ਬੰਦ ਰਿਹਾ | ਉਥੇ ਹੀ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ...
ਭਾਰਤ ਬੰਦ ਦੇ ਸੱਦੇ ਨੂੰ ਗੁਰੂਸਰ ਸੁਧਾਰ ਵਿਖੇ ਪੂਰਨ ਹੁੰਗਾਰਾ
. . .  about 1 hour ago
ਗੁਰੂਸਰ ਸੁਧਾਰ (ਲੁਧਿਆਣਾ), 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਕਸਬਾ ਗੁਰੂਸਰ ਸੁਧਾਰ ਅੰਦਰ ਪੂਰਨ ਤੇ ਭਰਵਾਂ ਹੁੰਗਾਰਾ ਮਿਲਿਆ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 28 ਨੂੰ ਪੁੱਜਣਗੇ ਖਟਕੜ ਕਲਾਂ
. . .  about 1 hour ago
ਬੰਗਾ, 27 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ 'ਤੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ ਵਿਖੇ ਵੱਖ - ਵੱਖ ਖੇਡ ਕਲੱਬਾਂ ਨੂੰ ਖੇਡ ਕਿੱਟਾਂ ਦਿੱਤੀਆਂ ...
ਮੁੱਖ ਮੰਤਰੀ ਦੀ ਆਪਣੇ ਨਵੇਂ ਮੰਤਰੀ ਮੰਡਲ ਨਾਲ ਹੋਈ ਪਹਿਲੀ ਮੀਟਿੰਗ, ਕਿਸਾਨੀ ਦੇ ਮੁੱਦੇ ਹੀ ਵਿਚਾਰੇ ਗਏ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਨਵੇਂ ਮੰਤਰੀ ਮੰਡਲ ਦੀ ਬੈਠਕ ਹੋਈ। ਜਿਸ ਵਿਚ ਕਿਸਾਨਾਂ ਨਾਲ ਇੱਕਜੁੱਟਤਾ ਪ੍ਰਗਟ ਕੀਤੀ ਗਈ। ਇਸ ਮੀਟਿੰਗ ਵਿਚ ਸਿਰਫ਼ ਕਿਸਾਨੀ ਮੁੱਦਿਆਂ ਬਾਰੇ ਚਰਚਾ ਕੀਤਾ ਗਈ। ਬਾਕੀ ਦੇ ਸਾਰੇ ਏਜੰਡੇ ਅਗਲੀ...
ਕਿਸਾਨਾਂ ਦੁਆਰਾ ਮੁੱਖ ਮਾਰਗ 'ਤੇ ਧਰਨਾ ਜਾਰੀ
. . .  about 1 hour ago
ਸੰਘੋਲ, (ਫਤਹਿਗੜ੍ਹ ਸਾਹਿਬ) 27 ਸਤੰਬਰ (ਗੁਰਨਾਮ ਸਿੰਘ ਚੀਨਾ) - ਸੰਯੁਕਤ ਕਿਸਾਨ ਮੋਰਚੇ ਦੁਆਰਾ ਦਿੱਤੇ ਗਏ ਬੰਦ ਦੇ ਸੱਦੇ ਨੂੰ ਮੁੱਖ ਰੱਖਦਿਆਂ ਹੋਇਆਂ ਪਿੰਡ ਪੋਹਲੋ ਮਾਜਰਾ ਵਿਖੇ ਕਿਸਾਨਾਂ ਦੁਆਰਾ ਮੁੱਖ ਮਾਰਗ 'ਤੇ ਧਰਨਾ ਲਗਾ ਕੇ ...
ਅੰਮ੍ਰਿਤਸਰ ਵਿਚ ਕਿਸਾਨਾਂ ਨੇ ਆਰ.ਐੱਸ. ਟਾਵਰ ਹਾਲ ਬਾਜ਼ਾਰ ਵਿਚ ਖੁੱਲ੍ਹੇ ਦਫ਼ਤਰ ਬੰਦ ਕਰਵਾਏ
. . .  about 1 hour ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਦਿੱਤੇ ਗਏ ਅੱਜ ਦੇ ਭਾਰਤ ਬੰਦ ਦੇ ਸੱਦੇ ਦੌਰਾਨ ਜਿੱਥੇ ਅੱਜ ਸਮੁੱਚਾ ਅੰਮ੍ਰਿਤਸਰ ਸ਼ਹਿਰ ਬੰਦ ਰਿਹਾ, ਉੱਥੇ ਹੀ ਸ਼ਹਿਰ ਦੇ ਪ੍ਰਮੁੱਖ...
ਪ੍ਰਧਾਨ ਮੰਤਰੀ ਖ਼ੁਦ ਕਿਸਾਨਾਂ ਨਾਲ ਗੱਲਬਾਤ ਕਰਨ - ਲਕਸ਼ਮੀ ਕਾਂਤਾ ਚਾਵਲਾ
. . .  about 1 hour ago
ਅੰਮ੍ਰਿਤਸਰ, 27 ਸਤੰਬਰ ( ਹਰਮਿੰਦਰ ਸਿੰਘ ) - ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਇਕ ਵਾਰ ਫਿਰ ਆਪਣੀ ਹੀ ਪਾਰਟੀ ਦੀ ਸਰਕਾਰ ਨੂੰ ਘੇਰਦੇ ...
ਸਰਪੰਚਾਂ ਤੇ ਮਿਊਂਸੀਪਲ ਕੌਂਸਲਰਾਂ ਦੀ ਸਹੂਲਤ ਲਈ ਜਾਰੀ ਹੋਣਗੇ ਐਂਟਰੀ ਕਾਰਡ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਚੁਣੇ ਹੋਏ ਨੁਮਾਇੰਦੇ ਜਿਵੇਂ ਸਰਪੰਚ, ਮਿਊਂਸੀਪਲ ਕੌਂਸਲਰ ਤੇ ਹੋਰਾਂ ਨੂੰ ਡੀ.ਸੀ./ਐਸ.ਡੀ.ਐਮ. ਦਫਤਰਾਂ ਤੋਂ ਦਾਖਲਾ ਪਹਿਚਾਣ ਪੱਤਰ (ਐਂਟਰੀ ਕਾਰਡ) ਜਾਰੀ ਹੋਵੇਗਾ। ਜਿਸ ਦਾ ਸਵਰੂਪ (ਫਾਰਮੈਟ) ਸਰਕਾਰ ਵਲੋਂ ਡੀ.ਸੀ./ਐਸ.ਡੀ.ਐਮ. ਦਫ਼ਤਰਾਂ ਨਾਲ ਸਾਂਝਾ...
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਭਾਰਤ ਬੰਦ ਵਿਚ ਭਰਵੀਂ ਸ਼ਮੂਲੀਅਤ
. . .  about 1 hour ago
ਪਠਾਨਕੋਟ, 27 ਸਤੰਬਰ (ਸੰਧੂ ) - ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਉੱਪਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਨੇ ਪੰਜਾਬ ਦੇ ਵੱਖ - ਵੱਖ ਸ਼ਹਿਰਾਂ ਵਿਚ ਕੀਤੇ ਜਾ ਰਹੇ ਮੁਜ਼ਾਹਰਿਆਂ ਉੱਪਰ ਭਰਵੀਂ ਸ਼ਮੂਲੀਅਤ ਕੀਤੀ...
ਕਿਸਾਨਾਂ ਵਲੋਂ ਪਟਿਆਲਾ ਨੂੰ ਆਉਂਦੀਆਂ ਸਾਰੀਆਂ ਸੜਕਾਂ 'ਤੇ ਧਰਨੇ, ਰੇਲ ਵੀ ਰੋਕੀ ਗਈ
. . .  about 1 hour ago
ਪਟਿਆਲਾ, 27 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ ਨੂੰ ਦੇਖਦਿਆਂ ਜਿੱਥੇ ਸ਼ਹਿਰ ਵਾਸੀਆਂ ਵਲੋਂ ਬੰਦ ਨੂੰ ਪੂਰਨ ਸਮਰਥਨ ਦਿੱਤਾ ਗਿਆ । ਉੱਥੇ ਹੀ ਹੁਣ ਪਟਿਆਲਾ ਨੂੰ ਆਉਣ ਵਾਲੀਆਂ ਸਾਰੀਆਂ ਮੁੱਖ ਸੜਕਾਂ ...
ਭਾਰਤ ਬੰਦ ਨੂੰ ਭਰਵਾਂ ਹੁੰਗਾਰਾ
. . .  about 1 hour ago
ਬੀਣੇਵਾਲ, 27 ਸਤੰਬਰ (ਬੈਜ ਚੌਧਰੀ) - ਤਹਿਸੀਲ ਗੜਸ਼ੰਕਰ ਵਿਚ ਪੈਂਦੇ ਬੀਤ ਇਲਾਕੇ ਵਿਚ ਅੱਜ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ...
ਜੰਡਿਆਲਾ ਮੰਜਕੀ ਵਿਚ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ
. . .  about 1 hour ago
ਚੰਡੀਗੜ੍ਹ - ਮੁੱਲਾਂਪੁਰ ਬਾਰਡਰ ਬੰਦ
. . .  about 1 hour ago
ਚੰਡੀਗੜ੍ਹ, 27 ਸਤੰਬਰ - ਚੰਡੀਗੜ੍ਹ - ਮੁੱਲਾਂਪੁਰ ਬਾਰਡਰ ...
ਬੰਦ ਦਾ ਪੂਰਾ ਅਸਰ, ਸਾਰਾ ਇਲਾਕਾ ਪੂਰੀ ਤਰ੍ਹਾਂ ਬੰਦ
. . .  about 1 hour ago
ਭਿੱਖੀਵਿੰਡ,ਹਰਿਆਣਾ,ਮਹਿਲ ਕਲਾਂ - 27 ਸਤੰਬਰ (ਬੌਬੀ, ਹਰਮੇਲ ਸਿੰਘ ਖੱਖ,ਅਵਤਾਰ ਸਿੰਘ ਅਣਖੀ) - ਸੰਯੁਕਤ ਕਿਸਾਨ ਮੋਰਚੇ ਦੇ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਨੂੰ ਭਿੱਖੀਵਿੰਡ ਵਿਖੇ ਪੂਰਾ ਹੁੰਗਾਰਾ ਮਿਲਿਆ ਹੈ ਅਤੇ ਭਿੱਖੀਵਿੰਡ ਇਲਾਕੇ ਵਿਚ ਸਾਰੇ ਵਿੱਦਿਅਕ ਅਤੇ ਵਪਾਰਕ ਅਦਾਰੇ ਪੂਰੀ ਤਰ੍ਹਾਂ ਬੰਦ ਹਨ | ਦੂਜੇ ਪਾਸੇ ਕਸਬਾ ਹਰਿਆਣਾ ਵਿਖੇ ਲੱਗੇ ਧਰਨੇ ਵਿਚ ਇਲਾਕੇ ਦੇ ਲੋਕਾਂ ਦਾ ਭਰਵਾਂ ਸਮਰਥਨ ਮਿਲਿਆ ਹੈ | ਕਿਸਾਨ ਯੂਨੀਅਨ ਦੇ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਜਾਰੀ
. . .  about 1 hour ago
ਚੰਡੀਗੜ੍ਹ, 27 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਜਾਰੀ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਫਾਜ਼ਿਲਕਾ / ਅਬੋਹਰ

ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਨਿੱਜੀ ਤੌਰ 'ਤੇ ਮੈਡੀਕਲ ਸੇਵਾਵਾਂ ਲਈ ਭੇਟ ਕੀਤੀ ਐਂਬੂਲੈਂਸ

ਜਲਾਲਾਬਾਦ, 11 ਮਈ (ਕਰਨ ਚੁਚਰਾ)-ਵਿਧਾਇਕ ਰਮਿੰਦਰ ਆਵਲਾ ਸੰਕਟ ਦੀ ਘੜੀ 'ਚ ਹਲਕੇ ਦੇ ਲੋਕਾਂ ਦੇ ਨਾਲ ਹਮੇਸ਼ਾ ਹੀ ਖੜਦੇ ਰਹਿੰਦੇ ਹਨ ਉੱਥੇ ਹੀ ਵਿਧਾਇਕ ਰਮਿੰਦਰ ਆਵਲਾ ਨੇ ਇਕ ਬਹੁਤ ਹੀ ਵਧੀਆ ਅਤੇ ਸਹੂਲਤਾਂ ਨਾਲ ਭਰਪੂਰ ਐਂਬੂਲੈਂਸ ਅੱਜ ਇਲਾਕੇ ਦੇ ਲੋਕਾਂ ਨੂੰ ਸਮਰਪਿਤ ...

ਪੂਰੀ ਖ਼ਬਰ »

ਨਿਰਸੰਕੋਚ ਕਰਵਾਓ ਕੋਵਿਡ ਟੈੱਸਟ, ਬਿਮਾਰੀ ਦਾ ਜਲਦੀ ਪਤਾ ਲੱਗਣ 'ਤੇ ਬਚਦੀਆਂ ਹਨ ਜਾਨਾਂ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਦੇ ਲੱਛਣ ਵਿਖਾਈ ਦੇਣ 'ਤੇ ਇਸ ਦਾ ਟੈੱਸਟ ਜ਼ਰੂਰ ਕਰਵਾਉਣ | ਉਨ੍ਹਾਂ ਨੇ ਕਿਹਾ ਹੈ ਕਿ ਡਾਕਟਰੀ ਰਿਪੋਰਟਾਂ ਅਨੁਸਾਰ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ

ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ | ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ | ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ਨਵੇਂ ਕੇਸ ਸਾਹਮਣੇ ...

ਪੂਰੀ ਖ਼ਬਰ »

ਅਬੋਹਰ 'ਚ ਕੋਰੋਨਾ ਨਾਲ ਤਿੰਨ ਮੌਤਾਂ

ਅਬੋਹਰ, 11 ਮਈ (ਕੁਲਦੀਪ ਸਿੰਘ ਸੰਧੂ)-ਮੰਗਲਵਾਰ ਨੂੰ ਇਲਾਕੇ ਵਿਚ ਤਿੰਨ ਕੋਰੋਨਾ ਮਰੀਜ਼ਾਂ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਇਨ੍ਹਾਂ ਮਿ੍ਤਕਾਂ ਦਾ ਅੰਤਿਮ ਸੰਸਕਾਰ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਦੀ ਮੌਜੂਦਗੀ ਵਿਚ ਸਮਾਜ ...

ਪੂਰੀ ਖ਼ਬਰ »

11 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 1 ਕਾਬੂ

ਜਲਾਲਾਬਾਦ, 11 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਔਰਤ ਨੂੰ ਸਵਾ 11 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਭਜਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ...

ਪੂਰੀ ਖ਼ਬਰ »

ਪੇਂਡੂ ਇਲਾਕਿਆਂ 'ਚ ਵਧ ਰਹੇ ਕੋਵਿਡ ਕੇਸਾਂ ਕਰਕੇ ਹਰਕਤ 'ਚ ਆਈਆਂ ਪੰਚਾਇਤਾਂ

ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਪੇਂਡੂ ਇਲਾਕਿਆਂ 'ਚ ਕੋਵਿਡ ਦੇ ਵੱਧ ਦੇ ਮਾਮਲਿਆਂ ਕਰਕੇ ਪੰਚਾਇਤਾਂ ਖ਼ੁਦ ਅੱਗੇ ਆ ਕੇ ਸਿਹਤ ਵਿਭਾਗ ਦੇ ਨਾਲ ਮਿਲ ਕੇ ਕੰਮ ਕਰ ਰਹੀਆਂ ਹਨ ਤਾਂ ਜੋ ਮਹਾਂਮਾਰੀ ਤੋਂ ਪਿੰਡ ਵਾਸੀਆਂ ਨੂੰ ਬਚਾਇਆ ਜਾ ਸਕੇ | ਘੁੜਿਆਣਾ ਦੇ ਪਿਛਲੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ

ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ ਹੈ | ਇਹ ਹੁਕਮ 23 ਮਈ 2021 ਤੱਕ ਲਾਗੂ ਰਹਿਣਗੇ | ਹੁਕਮਾਂ ...

ਪੂਰੀ ਖ਼ਬਰ »

ਬਹਾਵਲਵਾਸੀ ਅੰਨ੍ਹੇ ਕਤਲ ਕਾਂਡ 'ਚ ਪੁਲਿਸ ਦੇ ਹੱਥ ਦੋਸ਼ੀਆਂ ਦੀ ਗਰਦਨ ਨੇੜੇ ਪੁੱਜੇ

ਅਬੋਹਰ, 11 ਮਈ (ਕੁਲਦੀਪ ਸਿੰਘ ਸੰਧੂ)-ਲਗਪਗ ਇਕ ਮਹੀਨੇ ਪਹਿਲਾਂ ਉਪ ਮੰਡਲ ਦੇ ਪਿੰਡ ਬਹਾਵਲਵਾਸੀ ਵਿਖੇ ਹੋਏ ਇਕ ਅੰਨ੍ਹੇ ਕਤਲ ਕਾਂਡ ਦੇ ਮਾਮਲੇ ਵਿਚ ਰੇਲਵੇ ਪੁਲਿਸ ਅਸਲ ਦੋਸ਼ੀਆਂ ਦੇ ਬਿਲਕੁਲ ਨੇੜੇ ਪੁੱਜ ਗਈ ਹੈ ਜਿਸ ਸਬੰਧੀ ਰੇਲਵੇ ਪੁਲਿਸ ਵਲ਼ੋਂ ਆਉਂਦੇ ਦਿਨਾਂ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ

ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ ਹੈ | ਇਹ ਹੁਕਮ 23 ਮਈ 2021 ਤੱਕ ਲਾਗੂ ਰਹਿਣਗੇ | ਹੁਕਮਾਂ ...

ਪੂਰੀ ਖ਼ਬਰ »

ਸੈਂਟਰ ਹੈੱਡ ਟੀਚਰਾਂ ਨੂੰ ਬੀ.ਪੀ.ਈ.ਓ. ਬਣਾਉਣ ਲਈ ਪੰਜਾਬ ਪੱਧਰ 'ਤੇ ਸੀਨੀਅਰਤਾ ਸੂਚੀ ਬਣਾਉਣ ਦਾ ਅਧਿਆਪਕ ਦਲ ਨੇ ਕੀਤਾ ਵਿਰੋਧ

ਅਬੋਹਰ, 11 ਮਈ (ਕੁਲਦੀਪ ਸਿੰਘ ਸੰਧੂ)-ਸਿੱਖਿਆ ਵਿਭਾਗ ਵਲੋਂ ਪਹਿਲਾਂ ਵਾਲੀ ਪਾਲਿਸੀ ਬਦਲ ਕੇ ਸੈਂਟਰ ਹੈੱਡ ਟੀਚਰਾਂ ਨੂੰ ਤਰੱਕੀ ਦੇ ਕੇ ਬੀ.ਪੀ.ਈ.ਓ. ਬਣਾਉਣ ਲਈ ਰਾਜ ਪੱਧਰੀ ਸੀਨੀਅਰਤਾ ਸੂਚੀ ਬਣਾਈ ਗਈ ਹੈ | ਜਿਸ ਨਾਲ ਹੁਣ ਜ਼ਿਲ੍ਹਾ ਪੱਧਰ 'ਤੇ ਸੈਂਟਰ ਹੈੱਡ ਟੀਚਰਾਂ ਨੂੰ ...

ਪੂਰੀ ਖ਼ਬਰ »

ਬਹਾਵਲਵਾਸੀ ਅੰਨ੍ਹੇ ਕਤਲ ਕਾਂਡ 'ਚ ਪੁਲਿਸ ਦੇ ਹੱਥ ਦੋਸ਼ੀਆਂ ਦੀ ਗਰਦਨ ਨੇੜੇ ਪੁੱਜੇ

ਅਬੋਹਰ, 11 ਮਈ (ਕੁਲਦੀਪ ਸਿੰਘ ਸੰਧੂ)-ਲਗਪਗ ਇਕ ਮਹੀਨੇ ਪਹਿਲਾਂ ਉਪ ਮੰਡਲ ਦੇ ਪਿੰਡ ਬਹਾਵਲਵਾਸੀ ਵਿਖੇ ਹੋਏ ਇਕ ਅੰਨ੍ਹੇ ਕਤਲ ਕਾਂਡ ਦੇ ਮਾਮਲੇ ਵਿਚ ਰੇਲਵੇ ਪੁਲਿਸ ਅਸਲ ਦੋਸ਼ੀਆਂ ਦੇ ਬਿਲਕੁਲ ਨੇੜੇ ਪੁੱਜ ਗਈ ਹੈ ਜਿਸ ਸਬੰਧੀ ਰੇਲਵੇ ਪੁਲਿਸ ਵਲ਼ੋਂ ਆਉਂਦੇ ਦਿਨਾਂ ਵਿਚ ...

ਪੂਰੀ ਖ਼ਬਰ »

ਪੀ.ਡਬਲਯੂ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰ ਯੂਨੀਅਨ ਨੇ ਮੰਗਾਂ ਸਬੰਧੀ ਵਿਧਾਇਕ ਨੂੰ ਸੌ ਾਪਿਆ ਮੰਗ-ਪੱਤਰ

ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਪੀ.ਡਬਲਯੂ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ ਦੀ ਬਰਾਂਚ ਨਗਰ ਕੌਂਸਲ ਨੇ ਪ੍ਰਧਾਨ ਕੁਲਬੀਰ ਸਿੰਘ ਢਾਬਾਂ, ਜਨਰਲ ਸਕੱਤਰ ਕੁਲਵੰਤ ਰਾਏ ਗਾਬਾ ਅਤੇ ਗੁਰਤੇਜ ਸਿੰਘ ਦੀ ਅਗਵਾਈ ਹੇਠ ਵਿਧਾਇਕ ਦਵਿੰਦਰ ਸਿੰਘ ਘੁਬਾਇਆ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ 'ਚ ਲੋਕਾਂ ਦਾ ਖ਼ਿਆਲ ਛੱਡ ਕੇ ਕਾਂਗਰਸੀ ਆਪਸੀ ਕਾਟੋ-ਕਲੇਸ਼ 'ਚ ਉਲਝੇ-ਮਸਾਫਿਰ

ਅਬੋਹਰ, 11 ਮਈ (ਕੁਲਦੀਪ ਸਿੰਘ ਸੰਧੂ)-ਕੋਰੋਨਾ ਮਹਾਂਮਾਰੀ 'ਚ ਲੋਕਾਂ ਦਾ ਫ਼ਿਕਰ ਛੱਡ ਕੇ ਕਾਂਗਰਸ ਦੇ ਮੰਤਰੀ ਤੇ ਵਿਧਾਇਕ ਆਪਸੀ ਕਾਟੋ-ਕਲੇਸ਼ ਵਿਚ ਉਲਝੇ ਪਏ ਹਨ | ਇਨ੍ਹਾਂ ਦਾ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬੱਲੂਆਣਾ ਦੇ ਆਮ ਆਦਮੀ ਪਾਰਟੀ ਦੇ ਆਗੂ ਅਮਨਦੀਪ ਸਿੰਘ ...

ਪੂਰੀ ਖ਼ਬਰ »

ਭਾਗ ਸਿੰਘ ਖ਼ਾਲਸਾ ਕਾਲਜ 'ਚ ਰਾਸ਼ਟਰੀ ਤਕਨੀਕੀ ਦਿਵਸ 'ਤੇ ਆਨਲਾਈਨ ਸੈਮੀਨਾਰ ਕਰਵਾਇਆ

ਅਬੋਹਰ, 11 ਮਈ (ਕੁਲਦੀਪ ਸਿੰਘ ਸੰਧੂ)-ਸਥਾਨਕ ਭਾਗ ਸਿੰਘ ਖ਼ਾਲਸਾ ਕਾਲਜ ਕਾਲਾ ਟਿੱਬਾ ਅਬੋਹਰ ਵਿਖੇ ਗਣਿਤ ਵਿਭਾਗ ਵਲ਼ੋਂ ਰਾਸ਼ਟਰੀ ਤਕਨੀਕੀ ਦਿਵਸ 'ਤੇ ਆਨਲਾਈਨ ਸਿੱਖਿਆ ਸਬੰਧੀ ਆਉਣ ਵਾਲੇ ਬਦਲਾਅ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਕੋਵਿਡ-19 ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ 'ਤੇ ਮੁਕੱਦਮਾ ਦਰਜ

ਜਲਾਲਾਬਾਦ, 11 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਨਾਮਾਲੂਮ ਵਿਅਕਤੀ 'ਤੇ ਨਾਬਾਲਗ ਲੜਕੀ ਨੰੂ ਵਰਗਲਾ ਕੇ ਲੈ ਜਾਣ 'ਤੇ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਪੀੜਤ ਦੀਪਕ ਕੁਮਾਰ ਵਾਸੀ ਜਲਾਲਾਬਾਦ ਨੇ ਥਾਣਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਸੂਬਾ ਪੱਧਰੀ ਰਾਏ ਸਿੱਖ ਕਮੇਟੀ ਤੋਂ ਫ਼ਾਜ਼ਿਲਕਾ ਦੇ 3 ਮੈਂਬਰਾਂ ਨੇ ਕੀਤਾ ਕਿਨਾਰਾ

ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲ਼ੋਂ ਰਾਏ ਸਿੱਖ ਭਾਈਚਾਰੇ ਨਾਲ ਸਬੰਧਿਤ ਕੁੱਝ ਲੋਕਾਂ ਦੀ ਸੂਬਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ ਕੋਆਰਡੀਨੇਟਰ ਅਤੇ ਸਤਿੰਦਰ ਜੀਤ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲ ਮੁਖੀਆਂ ਨਾਲ ਕੀਤੀ ਵਰਚੂਅਲ ਮੀਟਿੰਗ

ਫ਼ਾਜ਼ਿਲਕਾ, 11 ਮਈ(ਅਮਰਜੀਤ ਸ਼ਰਮਾ)-ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖ਼ਲਿਆਂ ਨੂੰ ਵਧਾਉਣ ਲਈ ਸ਼ੁਰੂ ਕੀਤੀ ਈਚ ਵਨ ਬਰਿੰਗ ਵਨ ਮੁਹਿੰਮ ਤਹਿਤ ਫ਼ਾਜ਼ਿਲਕਾ ਦੇ ਵੱਖ-ਵੱਖ ਸਕੂਲਾਂ ਵਲ਼ੋਂ ਪਿੰਡਾਂ ਵਿਚ ਜਾਗਰੂਕਤਾ ਦਾਖਲਾ ਅਭਿਆਨ ਚਲਾਇਆ ਜਾ ਰਿਹਾ ਹੈ | ਜਿਸ ...

ਪੂਰੀ ਖ਼ਬਰ »

ਪਿਛਲੇ ਸਾਲ ਮੁਕਾਬਲੇ ਅਬੋਹਰ ਇਲਾਕੇ ਦੀਆਂ ਮੰਡੀਆਂ 'ਚ ਕਣਕ ਦੀ ਆਮਦ ਘਟੀ

ਅਬੋਹਰ, 11 ਮਈ (ਕੁਲਦੀਪ ਸਿੰਘ ਸੰਧੂ)-ਅਬੋਹਰ ਇਲਾਕੇ ਦੀਆਂ ਮੰਡੀਆਂ ਵਿਚ ਐਤਕੀਂ ਕਣਕ ਦੀ ਆਮਦ ਪਿਛਲੇ ਸਾਲ ਮੁਕਾਬਲੇ ਕਾਫ਼ੀ ਘਟਣ ਦੀ ਉਮੀਦ ਹੈ | ਕੋਰੋਨਾ ਕਾਰਨ ਐਤਕੀਂ ਇਕਦਮ ਲੋਕਾਂ ਨੇ ਕਣਕ ਦੀ ਵਾਢੀ 'ਤੇ ਜ਼ੋਰ ਦਿੱਤਾ ਜਿਸ ਕਾਰਨ ਮੰਡੀਆਂ ਵਿਚ ਕਣਕ ਦੇ ਅੰਬਾਰ ਲੱਗੇ ...

ਪੂਰੀ ਖ਼ਬਰ »

ਪਿ੍ਥੀ ਰਾਮ ਮੇਘਵਾਲ ਨੇ ਵੱਖ-ਵੱਖ ਪਿੰਡਾਂ 'ਚ ਸ਼੍ਰੋਮਣੀ ਅਕਾਲੀ ਦੀਆਂ ਨੀਤੀਆਂ ਦਾ ਕੀਤਾ ਪ੍ਰਚਾਰ

ਅਬੋਹਰ, 11 ਮਈ (ਕੁਲਦੀਪ ਸਿੰਘ ਸੰਧੂ)-ਹਲਕਾ ਬੱਲੂਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਿ੍ਥੀ ਰਾਮ ਮੇਘਵਾਲ ਵਲੋਂ ਵੱਖ-ਵੱਖ ਪਿੰਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਦਾ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਪਿੰਡ ਰਾਜਾਂ ਵਾਲੀ, ਭਾਗੂ ਤੇ ਭਾਗਸਰ ਵਿਚ ਵਰਕਰਾਂ ਨਾਲ ਤਾਲਮੇਲ ਕੀਤਾ ਤੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਲਈ ਪ੍ਰੇਰਿਆ | ਉਨ੍ਹਾਂ ਕਿਹਾ ਕਿ ਹਰ ਵਰਗ ਦੇ ਭਲੇ ਬਾਰੇ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਨੇ ਹੀ ਸੋਚਿਆ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਤੋਂ ਹਰ ਵਰਗ ਦੇ ਲੋਕ ਦੁਖੀ ਹੋਏ ਪਏ ਹਨ ਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣਗੇ | ਉਨ੍ਹਾਂ ਸਰਕਾਰ ਤੋਂ ਇਹੀ ਮੰਗ ਕੀਤੀ ਕਿ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੀ ਸਾਰ ਲਈ ਜਾਵੇ | ਇਸ ਮੌਕੇ ਓਮ ਪ੍ਰਕਾਸ਼ ਸਾਬਕਾ ਸਰਪੰਚ, ਕਾਸ਼ੀ ਰਾਮ ਮੇਘਵਾਲ, ਇੰਦਰ ਸੈਨ ਆਦਿ ਵੀ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਪੀ.ਡਬਲਿਊ.ਡੀ ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮਹੀਨਾਵਾਰ ਹੋਈ ਮੀਟਿੰਗ

ਅਬੋਹਰ, 11 ਮਈ (ਕੁਲਦੀਪ ਸਿੰਘ ਸੰਧੂ)-ਪੀ. ਡਬਲਿਊ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਬੱਸ ਸਟੈਂਡ ਦੇ ਸਾਹਮਣੇ ਬਣੇ ਦਫ਼ਤਰ ਵਿਖੇ ਹੋਈ ਜਿਸ ਵਿਚ ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਪੰਜਾਬ ਦੀ ਕੈਪਟਨ ...

ਪੂਰੀ ਖ਼ਬਰ »

12 ਵਜੇ ਤੋਂ ਬਾਅਦ ਬਾਜ਼ਾਰ 'ਚ ਸੰਨਾਟਾ ਪੱਸਰਿਆ

ਮੰਡੀ ਅਰਨੀਵਾਲਾ, 11 ਮਈ (ਨਿਸ਼ਾਨ ਸਿੰਘ ਸੰਧੂ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਤਾਲਾਬੰਦੀ ਤਹਿਤ ਬਾਜ਼ਾਰ ਦੀਆਂ ਦੁਕਾਨਾਂ 12 ਵਜੇ ਤੱਕ ਹੀ ਖੁੱਲ੍ਹਣ ਦੀ ਆਗਿਆ ਦਿੱਤੀ ਗਈ ਹੈ | ਜਿਸ ਕਰਕੇ 12 ਵਜੇ ਤੋਂ ਬਾਦ ਦੁਕਾਨਾਂ ਬੰਦ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਸਬ-ਡਵੀਜ਼ਨ ਖੂਈਖੇੜਾ ਦੇ ਐੱਸ.ਡੀ.ਓ. ਨਿਯੁਕਤ

ਫ਼ਾਜ਼ਿਲਕਾ, 11 ਮਈ(ਦਵਿੰਦਰ ਪਾਲ ਸਿੰਘ)-ਪੰਜਾਬ ਸਟੇਟ ਪਾਵਰ ਕਾਮ ਵਲ਼ੋਂ ਕੀਤੀਆਂ ਗਈਆਂ ਬਦਲੀਆਂ ਤਹਿਤ ਇੰਜ. ਜੋਗਿੰਦਰ ਸਿੰਘ ਨੂੰ ਸਬ-ਡਵੀਜ਼ਨ ਖੂਈਖੇੜਾ ਵਿਖੇ ਬਤੌਰ ਐੱਸ.ਡੀ.ਓ. ਤਾਇਨਾਤ ਕੀਤਾ ਗਿਆ ਹੈ | ਉਹ ਹੁਸ਼ਿਆਰਪੁਰ ਤੋਂ ਬਦਲ ਕੇ ਆਏ ਹਨ | ਫ਼ਾਜ਼ਿਲਕਾ ਨੇੜੇ ...

ਪੂਰੀ ਖ਼ਬਰ »

ਵਿਪਨ ਵਾਟਸ ਨੇ ਬਿਜਲੀ ਬੋਰਡ ਦੇ ਐੱਸ.ਡੀ.ਓ. ਦਾ ਚਾਰਜ ਸੰਭਾਲਿਆ

ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਸਟੇਟ ਪਾਵਰ ਕਾਮ ਸਬ ਡਵੀਜ਼ਨ ਸ਼ਹਿਰੀ ਫ਼ਾਜ਼ਿਲਕਾ ਵਿਚ ਇੰਜ. ਵਿਪਨ ਕੁਮਾਰ ਵਾਟਸ ਨੇ ਬਤੌਰ ਐੱਸ.ਡੀ.ਓ. ਦਾ ਅਹੁਦਾ ਸੰਭਾਲ ਲਿਆ ਹੈ | ਉਹ ਸਬ ਡਵੀਜ਼ਨ ਲਾਧੂਕਾ ਤੋਂ ਤਬਦੀਲ ਹੋ ਕੇ ਆਏ ਹਨ | ਜਲਾਲਾਬਾਦ ਸ਼ਹਿਰ ਦੇ ਵਸਨੀਕ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਜਲਾਲਾਬਾਦ 'ਚ ਵੀ ਕੋਵਿਡ ਮਰੀਜ਼ਾਂ ਲਈ ਖਾਣੇ ਦੀ ਸੇਵਾ ਸ਼ੁਰੂ-ਅਨੇਜਾ

ਜਲਾਲਾਬਾਦ, 11 ਮਈ (ਜਤਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤੇ ਆਪਣਾ ਇਖ਼ਲਾਕੀ ਫ਼ਰਜ਼ ਸਮਝਦੇ ਹੋਏ ਜਲਾਲਾਬਾਦ ਵਿਚ ਵੀ ਕੋਵਿਡ ਦੇ ਬਿਮਾਰ ਮਰੀਜ਼ਾਂ ਲਈ ਘਰ ਘਰ ਲੰਗਰ ਸੇਵਾ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਨਰ ਸੇਵਾ ਨਰਾਇਣ ਸੇਵਾ ਸੰਮਤੀ ਵਲੋਂ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਲਗਾਇਆ ਸੈਨੇਟਾਈਜ਼ਰ ਦਾ ਲੰਗਰ

ਅਬੋਹਰ, 11 ਮਈ (ਕੁਲਦੀਪ ਸਿੰਘ ਸੰਧੂ)-ਸਮਾਜ ਸੇਵੀ ਸੰਸਥਾ ਨਰ ਸੇਵਾ ਨਰਾਇਣ ਸੇਵਾ ਸੰਮਤੀ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਕੋਰੋਨਾ ਪੀੜਤਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਯਤਨ ਕਰ ਰਹੀ ਹੈ | ਇਸ ਕੜੀ ਤਹਿਤ ਸੰਸਥਾ ਨੇ ਹਜ਼ਾਰਾਂ ਦੀ ਸੰਖਿਆ ਵਿਚ ਸੈਨੇਟਾਈਜ਼ਰ ...

ਪੂਰੀ ਖ਼ਬਰ »

ਹਾਰਨ ਵਜਾਉਣ ਤੋਂ ਰੋਕਣ 'ਤੇ ਦੋ ਨੌਜਵਾਨਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ

ਅਬੋਹਰ, 11 ਮਈ (ਕੁਲਦੀਪ ਸਿੰਘ ਸੰਧੂ)-ਬੀਤੀ ਸ਼ਾਮ ਧਰਮ ਨਗਰੀ ਗਲੀ ਨੰਬਰ 7 ਵਿਚ ਕੁੱਝ ਨੌਜਵਾਨ ਮੋਟਰਸਾਈਕਲ 'ਤੇ ਪੁਲਿਸ ਦਾ ਸਾਇਰਨ ਵਾਲਾ ਹਾਰਨ ਵਜਾ ਰਹੇ ਸਨ ਜਿਸ ਦੇ ਚੱਲਦੇ ਆਸ-ਪਾਸ ਦੇ ਲੋਕ ਪ੍ਰੇਸ਼ਾਨ ਹੋ ਰਹੇ ਸੀ | ਲੋਕਾਂ ਦੀ ਪ੍ਰੇਸ਼ਾਨੀ ਨੂੰ ਵੇਖਦੇ ਨੂੰ ਧਰਮ ਨਗਰੀ ...

ਪੂਰੀ ਖ਼ਬਰ »

ਜਬਰ-ਜਨਾਹ ਦੇ ਮਾਮਲੇ ਵਿਚ ਫਾਸਟ ਟਰੈਕ ਅਦਾਲਤ ਵਲੋਂ ਇਕ ਮੁਲਜ਼ਮ ਬਰੀ

ਫ਼ਿਰੋਜ਼ਪੁਰ, 11 ਮਈ (ਰਾਕੇਸ਼ ਚਾਵਲਾ)-ਵਿਧਵਾ ਔਰਤ ਨਾਲ ਹੋਏ ਜਬਰ-ਜਨਾਹ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਫਾਸਟ ਟਰੈਕ ਅਦਾਲਤ ਨੇ ਇਕ ਵਿਅਕਤੀ ਨੂੰ ਬਰੀ ਕਰਨ ਦਾ ਫ਼ੈਸਲਾ ਸੁਣਾਇਆ ਹੈ | ਪੁਲਿਸ ਨੂੰ ਪੀੜਤਾ ਨੇ ਦੱਸਿਆ ਸੀ ਕਿ 2-11-2019 ਨੂੰ ਉਹ ਖਾਈ ਅੱਡੇ 'ਤੇ ਖੜ੍ਹੀ ਬੱਸ ...

ਪੂਰੀ ਖ਼ਬਰ »

ਮਜ਼ਦੂਰ ਵੈੱਲਫੇਅਰ ਸਭਾ ਦੇ ਵਫ਼ਦ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੌਂਪਿਆ ਮੰਗ-ਪੱਤਰ

ਫ਼ਿਰੋਜ਼ਪੁਰ, 11 ਮਈ (ਤਪਿੰਦਰ ਸਿੰਘ)-ਮਜ਼ਦੂਰ ਵੈੱਲਫੇਅਰ ਸਭਾ ਦਾ ਇਕ ਵਫ਼ਦ ਮਗਨਰੇਗਾ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਜਥੇਬੰਦੀ ਦੇ ਪ੍ਰਧਾਨ ਬੱਗਾ ਦੀ ਅਗਵਾਈ 'ਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲੇ ਅਤੇ ਮੰਗ ਪੱਤਰ ਸੌਂਪਿਆ | ਜਥੇਬੰਦੀ ਨਾਲ ਸਬੰਧਿਤ ...

ਪੂਰੀ ਖ਼ਬਰ »

ਗੁਰੂਹਰਸਹਾਏ ਦੀ ਗਊਸ਼ਾਲਾ ਨੰੂ ਕੈਬਨਿਟ ਮੰਤਰੀ ਰਾਣਾ ਸੋਢੀ ਵਲੋਂ 2 ਲੱਖ ਦਾ ਚੈੱਕ ਭੇਟ

ਗੁਰੂਹਰਸਹਾਏ, 11 ਮਈ (ਹਰਚਰਨ ਸਿੰਘ ਸੰਧੂ)-ਲੋੜਵੰਦ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਸਹਾਇਤਾ ਕਰਨ 'ਚ ਮੋਹਰੀ ਰਹਿਣ ਵਾਲੇ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਮੰਤਰੀ ਨੇ ਗਊਸ਼ਾਲਾ ਨੂੰ ਆਪਣੇ ਕੋਲੋਂ 2 ਲੱਖ ਰੁਪਏ ਦਾ ...

ਪੂਰੀ ਖ਼ਬਰ »

ਸਰਹੱਦੀ ਸਕੂਲ ਕਾਕੜ 'ਚ ਪ੍ਰਾਈਵੇਟ ਸਕੂਲ ਦੇ ਬੱਚੇ ਹੋਏ ਦਾਖ਼ਲ

ਮਮਦੋਟ, 11 ਮਈ (ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਸਦਕਾ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਸਕੂਲ ਕਾਕੜ ਵਿਖੇ ਨਵੇਂ ਸੈਸ਼ਨ 'ਚ 25.65 ਪ੍ਰਤੀਸ਼ਤ ਵਿਦਿਆਰਥੀਆਂ ਦਾ ਵਾਧਾ ...

ਪੂਰੀ ਖ਼ਬਰ »

ਪੱਤਰਕਾਰ ਰਤਨ ਲਾਲ ਦੀ ਕੋਰੋਨਾ ਨਾਲ ਹੋਈ ਮੌਤ

ਫ਼ਿਰੋਜ਼ਪੁਰ, 11 ਮਈ (ਤਪਿੰਦਰ ਸਿੰਘ)-ਪਿਛਲੇ ਕਈ ਦਿਨਾਂ ਤੋਂ ਕੋਵਿਡ ਨਾਲ ਜੂਝਦੇ ਹੋਏ ਸਥਾਨਕ ਪੱਤਰਕਾਰ ਰਤਨ ਲਾਲ ਜੋ ਕਿ ਇਕ ਚੈਨਲ ਲਈ ਕੰਮ ਕਰਦੇ ਸਨ, ਦੀ ਅੱਜ ਸਵੇਰੇ ਫ਼ਰੀਦਕੋਟ ਮੈਡੀਕਲ ਕਾਲਜ 'ਚ ਮੌਤ ਹੋ ਗਈ | ਬੇਵਕਤੀ ਮੌਤ 'ਤੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਬੇਅਦਬੀ ਕਾਂਡ ਦੀ ਜਾਂਚ ਨੂੰ ਠੰਢੇ ਬਸਤੇ ਅਤੇ ਦੋਸ਼ੀਆਂ ਨੂੰ ਬਚਾਉਣ ਲਈ ਨਵੀਂ ਕਮੇਟੀ ਦਾ ਗਠਨ ਕਰਨਾ ਨਵੀਂ ਚਾਲ-'ਆਪ' ਆਗੂ ਅਨਜਾਨ

ਫ਼ਿਰੋਜ਼ਪੁਰ, 11 ਮਈ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹਲਕਾ ਦਿਹਾਤੀ ਤੋਂ ਸੀਨੀਅਰ ਯੂਥ ਆਗੂ ਮੋੜਾ ਸਿੰਘ ਅਨਜਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਵੀਂ ਜਾਂਚ ਕਮੇਟੀ ਦਾ ਗਠਨ ਕਰਕੇ ਬੇਅਦਬੀ ਕਾਂਡ ਨੂੰ ਠੰਢੇ ਬਸਤੇ ਅਤੇ ਦੋਸ਼ੀਆਂ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਬੇਅਦਬੀ ਕਾਂਡ ਦੀ ਜਾਂਚ ਨੂੰ ਠੰਢੇ ਬਸਤੇ ਅਤੇ ਦੋਸ਼ੀਆਂ ਨੂੰ ਬਚਾਉਣ ਲਈ ਨਵੀਂ ਕਮੇਟੀ ਦਾ ਗਠਨ ਕਰਨਾ ਨਵੀਂ ਚਾਲ-'ਆਪ' ਆਗੂ ਅਨਜਾਨ

ਫ਼ਿਰੋਜ਼ਪੁਰ, 11 ਮਈ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹਲਕਾ ਦਿਹਾਤੀ ਤੋਂ ਸੀਨੀਅਰ ਯੂਥ ਆਗੂ ਮੋੜਾ ਸਿੰਘ ਅਨਜਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਵੀਂ ਜਾਂਚ ਕਮੇਟੀ ਦਾ ਗਠਨ ਕਰਕੇ ਬੇਅਦਬੀ ਕਾਂਡ ਨੂੰ ਠੰਢੇ ਬਸਤੇ ਅਤੇ ਦੋਸ਼ੀਆਂ ...

ਪੂਰੀ ਖ਼ਬਰ »

ਅਕਾਲੀ ਆਗੂ ਕਾਕਾ ਬਰਾੜ ਦੀ ਪਤਨੀ ਦੇ ਸਿਰ ਪ੍ਰਧਾਨਗੀ ਦਾ ਤਾਜ ਸਜਣ 'ਤੇ ਅਕਾਲੀ ਸਫ਼ਾਂ 'ਚ ਖ਼ੁਸ਼ੀ ਦੀ ਲਹਿਰ

ਮੁੱਦਕੀ, 11 ਮਈ (ਭੁਪਿੰਦਰ ਸਿੰਘ)-ਨਗਰ ਪੰਚਾਇਤ ਮੁੱਦਕੀ ਦੀਆਂ ਚੋਣਾਂ ਲਈ ਟਿਕਟਾਂ ਮਿਲਣ ਤੋਂ ਲੈ ਕੇ ਪ੍ਰਧਾਨਗੀ ਦੀ ਚੋਣ ਹੋਣ ਤੱਕ ਜਿੱਥੇ ਕੁਝ ਛੋਟੀਆਂ-ਮੋਟੀਆਂ ਝੜਪਾਂ ਵੀ ਹੋਈਆਂ, ਉੱਥੇ ਪ੍ਰਧਾਨਗੀ ਦੀ ਚੋਣ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਦੋ ਵਾਰ ਚੋਣਾਂ ਮੁਲਤਵੀ ...

ਪੂਰੀ ਖ਼ਬਰ »

ਭਗਵਾਨ ਪਰਸ਼ੂ ਰਾਮ ਦੇ ਜਨਮ ਉਤਸਵ ਦੇ ਸਬੰਧ 'ਚ ਬ੍ਰਾਹਮਣਾਂ ਨੂੰ ਕੀਤਾ ਸਨਮਾਨਿਤ

ਫ਼ਿਰੋਜ਼ਪੁਰ, 11 ਮਈ (ਤਪਿੰਦਰ ਸਿੰਘ)-ਬ੍ਰਾਹਮਣ ਸਮਾਜ ਹਮੇਸ਼ਾ ਹੀ ਸਮਾਜ ਵਿਚ ਆਪਣਾ ਧਾਰਮਿਕ ਅਤੇ ਸਮਾਜਿਕ ਯੋਗਦਾਨ ਦਿੰਦੇ ਆ ਰਹੇ ਹਨ | ਇਸ ਮੁਹਿੰਮ ਦੇ ਚੱਲਦੇ ਇਕ ਕੋਸ਼ਿਸ਼ ਵੈੱਲਫੇਅਰ ਸੁਸਾਇਟੀ ਦੁਆਰਾ ਦੋ ਦਿਨਾਂ ਬ੍ਰਾਹਮਣ ਸਨਮਾਨਿਤ ਪੋ੍ਰਗਰਾਮ ਕਰਵਾਇਆ ਗਿਆ, ...

ਪੂਰੀ ਖ਼ਬਰ »

ਮੁੱਦਕੀ ਨਗਰ ਪੰਚਾਇਤ ਚੋਣਾਂ ਜਿਤਾਉਣ ਲਈ ਬਰਾੜ ਵਲੋਂ ਨਗਰ ਨਿਵਾਸੀਆਂ ਦਾ ਧੰਨਵਾਦ

ਫ਼ਿਰੋਜ਼ਪੁਰ, 11 ਮਈ (ਗੁਰਿੰਦਰ ਸਿੰਘ)-ਫਰਵਰੀ ਮਹੀਨੇ ਹੋਈਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੌਰਾਨ ਸੱਤਾਧਾਰੀਆਂ ਵਲੋਂ ਕੀਤੀ ਗੁੰਡਾਗਰਦੀ ਅਤੇ ਧੱਕੇਸ਼ਾਹੀ ਦੇ ਬਾਵਜੂਦ ਵੀ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ...

ਪੂਰੀ ਖ਼ਬਰ »

ਪੁਲਿਸ ਦੇ ਸਹਿਯੋਗ ਨਾਲ ਸਿਹਤ ਵਿਭਾਗ ਦੀ ਟੀਮ ਨੇ ਰਾਹਗੀਰਾਂ ਦੇ ਲਏ ਕੋਰੋਨਾ ਸੈਂਪਲ

ਆਰਿਫ਼ ਕੇ, 11 ਮਈ (ਬਲਬੀਰ ਸਿੰਘ ਜੋਸਨ)-ਐੱਸ.ਐੱਮ.ਓ. ਮਮਦੋਟ ਰਜੀਵ ਕੁਮਾਰ ਬੈਂਸ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਥਾਣਾ ਆਰਿਫ਼ ਕੇ ਦੇ ਸਹਿਯੋਗ ਨਾਲ ਸਿਹਤ ਮਹਿਕਮੇ ਦੀ ਟੀਮ ਵਲੋਂ ਰਾਹਗੀਰਾਂ ਦੇ 50 ਕੋਰੋਨਾ ਦੇ ਸੈਂਪਲ ਲਏ ਗਏ | ਸਿਹਤ ਮਹਿਕਮੇ ਦੀ ਟੀਮ ਵਲੋਂ ਜਸਵੀਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX