ਤਾਜਾ ਖ਼ਬਰਾਂ


ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  9 minutes ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  40 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  55 minutes ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  1 minute ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  1 day ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਫਾਜ਼ਿਲਕਾ / ਅਬੋਹਰ

ਵਿਧਾਇਕ ਰਮਿੰਦਰ ਸਿੰਘ ਆਵਲਾ ਨੇ ਨਿੱਜੀ ਤੌਰ 'ਤੇ ਮੈਡੀਕਲ ਸੇਵਾਵਾਂ ਲਈ ਭੇਟ ਕੀਤੀ ਐਂਬੂਲੈਂਸ

ਜਲਾਲਾਬਾਦ, 11 ਮਈ (ਕਰਨ ਚੁਚਰਾ)-ਵਿਧਾਇਕ ਰਮਿੰਦਰ ਆਵਲਾ ਸੰਕਟ ਦੀ ਘੜੀ 'ਚ ਹਲਕੇ ਦੇ ਲੋਕਾਂ ਦੇ ਨਾਲ ਹਮੇਸ਼ਾ ਹੀ ਖੜਦੇ ਰਹਿੰਦੇ ਹਨ ਉੱਥੇ ਹੀ ਵਿਧਾਇਕ ਰਮਿੰਦਰ ਆਵਲਾ ਨੇ ਇਕ ਬਹੁਤ ਹੀ ਵਧੀਆ ਅਤੇ ਸਹੂਲਤਾਂ ਨਾਲ ਭਰਪੂਰ ਐਂਬੂਲੈਂਸ ਅੱਜ ਇਲਾਕੇ ਦੇ ਲੋਕਾਂ ਨੂੰ ਸਮਰਪਿਤ ...

ਪੂਰੀ ਖ਼ਬਰ »

ਨਿਰਸੰਕੋਚ ਕਰਵਾਓ ਕੋਵਿਡ ਟੈੱਸਟ, ਬਿਮਾਰੀ ਦਾ ਜਲਦੀ ਪਤਾ ਲੱਗਣ 'ਤੇ ਬਚਦੀਆਂ ਹਨ ਜਾਨਾਂ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਦੇ ਲੱਛਣ ਵਿਖਾਈ ਦੇਣ 'ਤੇ ਇਸ ਦਾ ਟੈੱਸਟ ਜ਼ਰੂਰ ਕਰਵਾਉਣ | ਉਨ੍ਹਾਂ ਨੇ ਕਿਹਾ ਹੈ ਕਿ ਡਾਕਟਰੀ ਰਿਪੋਰਟਾਂ ਅਨੁਸਾਰ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ

ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ | ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ | ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ਨਵੇਂ ਕੇਸ ਸਾਹਮਣੇ ...

ਪੂਰੀ ਖ਼ਬਰ »

ਅਬੋਹਰ 'ਚ ਕੋਰੋਨਾ ਨਾਲ ਤਿੰਨ ਮੌਤਾਂ

ਅਬੋਹਰ, 11 ਮਈ (ਕੁਲਦੀਪ ਸਿੰਘ ਸੰਧੂ)-ਮੰਗਲਵਾਰ ਨੂੰ ਇਲਾਕੇ ਵਿਚ ਤਿੰਨ ਕੋਰੋਨਾ ਮਰੀਜ਼ਾਂ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਇਨ੍ਹਾਂ ਮਿ੍ਤਕਾਂ ਦਾ ਅੰਤਿਮ ਸੰਸਕਾਰ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਦੀ ਮੌਜੂਦਗੀ ਵਿਚ ਸਮਾਜ ...

ਪੂਰੀ ਖ਼ਬਰ »

11 ਬੋਤਲਾਂ ਨਾਜਾਇਜ਼ ਸ਼ਰਾਬ ਸਣੇ 1 ਕਾਬੂ

ਜਲਾਲਾਬਾਦ, 11 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਔਰਤ ਨੂੰ ਸਵਾ 11 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਭਜਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ...

ਪੂਰੀ ਖ਼ਬਰ »

ਪੇਂਡੂ ਇਲਾਕਿਆਂ 'ਚ ਵਧ ਰਹੇ ਕੋਵਿਡ ਕੇਸਾਂ ਕਰਕੇ ਹਰਕਤ 'ਚ ਆਈਆਂ ਪੰਚਾਇਤਾਂ

ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਪੇਂਡੂ ਇਲਾਕਿਆਂ 'ਚ ਕੋਵਿਡ ਦੇ ਵੱਧ ਦੇ ਮਾਮਲਿਆਂ ਕਰਕੇ ਪੰਚਾਇਤਾਂ ਖ਼ੁਦ ਅੱਗੇ ਆ ਕੇ ਸਿਹਤ ਵਿਭਾਗ ਦੇ ਨਾਲ ਮਿਲ ਕੇ ਕੰਮ ਕਰ ਰਹੀਆਂ ਹਨ ਤਾਂ ਜੋ ਮਹਾਂਮਾਰੀ ਤੋਂ ਪਿੰਡ ਵਾਸੀਆਂ ਨੂੰ ਬਚਾਇਆ ਜਾ ਸਕੇ | ਘੁੜਿਆਣਾ ਦੇ ਪਿਛਲੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ

ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ ਹੈ | ਇਹ ਹੁਕਮ 23 ਮਈ 2021 ਤੱਕ ਲਾਗੂ ਰਹਿਣਗੇ | ਹੁਕਮਾਂ ...

ਪੂਰੀ ਖ਼ਬਰ »

ਬਹਾਵਲਵਾਸੀ ਅੰਨ੍ਹੇ ਕਤਲ ਕਾਂਡ 'ਚ ਪੁਲਿਸ ਦੇ ਹੱਥ ਦੋਸ਼ੀਆਂ ਦੀ ਗਰਦਨ ਨੇੜੇ ਪੁੱਜੇ

ਅਬੋਹਰ, 11 ਮਈ (ਕੁਲਦੀਪ ਸਿੰਘ ਸੰਧੂ)-ਲਗਪਗ ਇਕ ਮਹੀਨੇ ਪਹਿਲਾਂ ਉਪ ਮੰਡਲ ਦੇ ਪਿੰਡ ਬਹਾਵਲਵਾਸੀ ਵਿਖੇ ਹੋਏ ਇਕ ਅੰਨ੍ਹੇ ਕਤਲ ਕਾਂਡ ਦੇ ਮਾਮਲੇ ਵਿਚ ਰੇਲਵੇ ਪੁਲਿਸ ਅਸਲ ਦੋਸ਼ੀਆਂ ਦੇ ਬਿਲਕੁਲ ਨੇੜੇ ਪੁੱਜ ਗਈ ਹੈ ਜਿਸ ਸਬੰਧੀ ਰੇਲਵੇ ਪੁਲਿਸ ਵਲ਼ੋਂ ਆਉਂਦੇ ਦਿਨਾਂ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ

ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ ਹੈ | ਇਹ ਹੁਕਮ 23 ਮਈ 2021 ਤੱਕ ਲਾਗੂ ਰਹਿਣਗੇ | ਹੁਕਮਾਂ ...

ਪੂਰੀ ਖ਼ਬਰ »

ਸੈਂਟਰ ਹੈੱਡ ਟੀਚਰਾਂ ਨੂੰ ਬੀ.ਪੀ.ਈ.ਓ. ਬਣਾਉਣ ਲਈ ਪੰਜਾਬ ਪੱਧਰ 'ਤੇ ਸੀਨੀਅਰਤਾ ਸੂਚੀ ਬਣਾਉਣ ਦਾ ਅਧਿਆਪਕ ਦਲ ਨੇ ਕੀਤਾ ਵਿਰੋਧ

ਅਬੋਹਰ, 11 ਮਈ (ਕੁਲਦੀਪ ਸਿੰਘ ਸੰਧੂ)-ਸਿੱਖਿਆ ਵਿਭਾਗ ਵਲੋਂ ਪਹਿਲਾਂ ਵਾਲੀ ਪਾਲਿਸੀ ਬਦਲ ਕੇ ਸੈਂਟਰ ਹੈੱਡ ਟੀਚਰਾਂ ਨੂੰ ਤਰੱਕੀ ਦੇ ਕੇ ਬੀ.ਪੀ.ਈ.ਓ. ਬਣਾਉਣ ਲਈ ਰਾਜ ਪੱਧਰੀ ਸੀਨੀਅਰਤਾ ਸੂਚੀ ਬਣਾਈ ਗਈ ਹੈ | ਜਿਸ ਨਾਲ ਹੁਣ ਜ਼ਿਲ੍ਹਾ ਪੱਧਰ 'ਤੇ ਸੈਂਟਰ ਹੈੱਡ ਟੀਚਰਾਂ ਨੂੰ ...

ਪੂਰੀ ਖ਼ਬਰ »

ਬਹਾਵਲਵਾਸੀ ਅੰਨ੍ਹੇ ਕਤਲ ਕਾਂਡ 'ਚ ਪੁਲਿਸ ਦੇ ਹੱਥ ਦੋਸ਼ੀਆਂ ਦੀ ਗਰਦਨ ਨੇੜੇ ਪੁੱਜੇ

ਅਬੋਹਰ, 11 ਮਈ (ਕੁਲਦੀਪ ਸਿੰਘ ਸੰਧੂ)-ਲਗਪਗ ਇਕ ਮਹੀਨੇ ਪਹਿਲਾਂ ਉਪ ਮੰਡਲ ਦੇ ਪਿੰਡ ਬਹਾਵਲਵਾਸੀ ਵਿਖੇ ਹੋਏ ਇਕ ਅੰਨ੍ਹੇ ਕਤਲ ਕਾਂਡ ਦੇ ਮਾਮਲੇ ਵਿਚ ਰੇਲਵੇ ਪੁਲਿਸ ਅਸਲ ਦੋਸ਼ੀਆਂ ਦੇ ਬਿਲਕੁਲ ਨੇੜੇ ਪੁੱਜ ਗਈ ਹੈ ਜਿਸ ਸਬੰਧੀ ਰੇਲਵੇ ਪੁਲਿਸ ਵਲ਼ੋਂ ਆਉਂਦੇ ਦਿਨਾਂ ਵਿਚ ...

ਪੂਰੀ ਖ਼ਬਰ »

ਪੀ.ਡਬਲਯੂ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰ ਯੂਨੀਅਨ ਨੇ ਮੰਗਾਂ ਸਬੰਧੀ ਵਿਧਾਇਕ ਨੂੰ ਸੌ ਾਪਿਆ ਮੰਗ-ਪੱਤਰ

ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਪੀ.ਡਬਲਯੂ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ ਦੀ ਬਰਾਂਚ ਨਗਰ ਕੌਂਸਲ ਨੇ ਪ੍ਰਧਾਨ ਕੁਲਬੀਰ ਸਿੰਘ ਢਾਬਾਂ, ਜਨਰਲ ਸਕੱਤਰ ਕੁਲਵੰਤ ਰਾਏ ਗਾਬਾ ਅਤੇ ਗੁਰਤੇਜ ਸਿੰਘ ਦੀ ਅਗਵਾਈ ਹੇਠ ਵਿਧਾਇਕ ਦਵਿੰਦਰ ਸਿੰਘ ਘੁਬਾਇਆ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ 'ਚ ਲੋਕਾਂ ਦਾ ਖ਼ਿਆਲ ਛੱਡ ਕੇ ਕਾਂਗਰਸੀ ਆਪਸੀ ਕਾਟੋ-ਕਲੇਸ਼ 'ਚ ਉਲਝੇ-ਮਸਾਫਿਰ

ਅਬੋਹਰ, 11 ਮਈ (ਕੁਲਦੀਪ ਸਿੰਘ ਸੰਧੂ)-ਕੋਰੋਨਾ ਮਹਾਂਮਾਰੀ 'ਚ ਲੋਕਾਂ ਦਾ ਫ਼ਿਕਰ ਛੱਡ ਕੇ ਕਾਂਗਰਸ ਦੇ ਮੰਤਰੀ ਤੇ ਵਿਧਾਇਕ ਆਪਸੀ ਕਾਟੋ-ਕਲੇਸ਼ ਵਿਚ ਉਲਝੇ ਪਏ ਹਨ | ਇਨ੍ਹਾਂ ਦਾ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬੱਲੂਆਣਾ ਦੇ ਆਮ ਆਦਮੀ ਪਾਰਟੀ ਦੇ ਆਗੂ ਅਮਨਦੀਪ ਸਿੰਘ ...

ਪੂਰੀ ਖ਼ਬਰ »

ਭਾਗ ਸਿੰਘ ਖ਼ਾਲਸਾ ਕਾਲਜ 'ਚ ਰਾਸ਼ਟਰੀ ਤਕਨੀਕੀ ਦਿਵਸ 'ਤੇ ਆਨਲਾਈਨ ਸੈਮੀਨਾਰ ਕਰਵਾਇਆ

ਅਬੋਹਰ, 11 ਮਈ (ਕੁਲਦੀਪ ਸਿੰਘ ਸੰਧੂ)-ਸਥਾਨਕ ਭਾਗ ਸਿੰਘ ਖ਼ਾਲਸਾ ਕਾਲਜ ਕਾਲਾ ਟਿੱਬਾ ਅਬੋਹਰ ਵਿਖੇ ਗਣਿਤ ਵਿਭਾਗ ਵਲ਼ੋਂ ਰਾਸ਼ਟਰੀ ਤਕਨੀਕੀ ਦਿਵਸ 'ਤੇ ਆਨਲਾਈਨ ਸਿੱਖਿਆ ਸਬੰਧੀ ਆਉਣ ਵਾਲੇ ਬਦਲਾਅ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਕੋਵਿਡ-19 ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ 'ਤੇ ਮੁਕੱਦਮਾ ਦਰਜ

ਜਲਾਲਾਬਾਦ, 11 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਨਾਮਾਲੂਮ ਵਿਅਕਤੀ 'ਤੇ ਨਾਬਾਲਗ ਲੜਕੀ ਨੰੂ ਵਰਗਲਾ ਕੇ ਲੈ ਜਾਣ 'ਤੇ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਪੀੜਤ ਦੀਪਕ ਕੁਮਾਰ ਵਾਸੀ ਜਲਾਲਾਬਾਦ ਨੇ ਥਾਣਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਸੂਬਾ ਪੱਧਰੀ ਰਾਏ ਸਿੱਖ ਕਮੇਟੀ ਤੋਂ ਫ਼ਾਜ਼ਿਲਕਾ ਦੇ 3 ਮੈਂਬਰਾਂ ਨੇ ਕੀਤਾ ਕਿਨਾਰਾ

ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲ਼ੋਂ ਰਾਏ ਸਿੱਖ ਭਾਈਚਾਰੇ ਨਾਲ ਸਬੰਧਿਤ ਕੁੱਝ ਲੋਕਾਂ ਦੀ ਸੂਬਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ ਕੋਆਰਡੀਨੇਟਰ ਅਤੇ ਸਤਿੰਦਰ ਜੀਤ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲ ਮੁਖੀਆਂ ਨਾਲ ਕੀਤੀ ਵਰਚੂਅਲ ਮੀਟਿੰਗ

ਫ਼ਾਜ਼ਿਲਕਾ, 11 ਮਈ(ਅਮਰਜੀਤ ਸ਼ਰਮਾ)-ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖ਼ਲਿਆਂ ਨੂੰ ਵਧਾਉਣ ਲਈ ਸ਼ੁਰੂ ਕੀਤੀ ਈਚ ਵਨ ਬਰਿੰਗ ਵਨ ਮੁਹਿੰਮ ਤਹਿਤ ਫ਼ਾਜ਼ਿਲਕਾ ਦੇ ਵੱਖ-ਵੱਖ ਸਕੂਲਾਂ ਵਲ਼ੋਂ ਪਿੰਡਾਂ ਵਿਚ ਜਾਗਰੂਕਤਾ ਦਾਖਲਾ ਅਭਿਆਨ ਚਲਾਇਆ ਜਾ ਰਿਹਾ ਹੈ | ਜਿਸ ...

ਪੂਰੀ ਖ਼ਬਰ »

ਪਿਛਲੇ ਸਾਲ ਮੁਕਾਬਲੇ ਅਬੋਹਰ ਇਲਾਕੇ ਦੀਆਂ ਮੰਡੀਆਂ 'ਚ ਕਣਕ ਦੀ ਆਮਦ ਘਟੀ

ਅਬੋਹਰ, 11 ਮਈ (ਕੁਲਦੀਪ ਸਿੰਘ ਸੰਧੂ)-ਅਬੋਹਰ ਇਲਾਕੇ ਦੀਆਂ ਮੰਡੀਆਂ ਵਿਚ ਐਤਕੀਂ ਕਣਕ ਦੀ ਆਮਦ ਪਿਛਲੇ ਸਾਲ ਮੁਕਾਬਲੇ ਕਾਫ਼ੀ ਘਟਣ ਦੀ ਉਮੀਦ ਹੈ | ਕੋਰੋਨਾ ਕਾਰਨ ਐਤਕੀਂ ਇਕਦਮ ਲੋਕਾਂ ਨੇ ਕਣਕ ਦੀ ਵਾਢੀ 'ਤੇ ਜ਼ੋਰ ਦਿੱਤਾ ਜਿਸ ਕਾਰਨ ਮੰਡੀਆਂ ਵਿਚ ਕਣਕ ਦੇ ਅੰਬਾਰ ਲੱਗੇ ...

ਪੂਰੀ ਖ਼ਬਰ »

ਪਿ੍ਥੀ ਰਾਮ ਮੇਘਵਾਲ ਨੇ ਵੱਖ-ਵੱਖ ਪਿੰਡਾਂ 'ਚ ਸ਼੍ਰੋਮਣੀ ਅਕਾਲੀ ਦੀਆਂ ਨੀਤੀਆਂ ਦਾ ਕੀਤਾ ਪ੍ਰਚਾਰ

ਅਬੋਹਰ, 11 ਮਈ (ਕੁਲਦੀਪ ਸਿੰਘ ਸੰਧੂ)-ਹਲਕਾ ਬੱਲੂਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਿ੍ਥੀ ਰਾਮ ਮੇਘਵਾਲ ਵਲੋਂ ਵੱਖ-ਵੱਖ ਪਿੰਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਦਾ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਪਿੰਡ ਰਾਜਾਂ ਵਾਲੀ, ਭਾਗੂ ਤੇ ...

ਪੂਰੀ ਖ਼ਬਰ »

ਪੀ.ਡਬਲਿਊ.ਡੀ ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮਹੀਨਾਵਾਰ ਹੋਈ ਮੀਟਿੰਗ

ਅਬੋਹਰ, 11 ਮਈ (ਕੁਲਦੀਪ ਸਿੰਘ ਸੰਧੂ)-ਪੀ. ਡਬਲਿਊ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਬੱਸ ਸਟੈਂਡ ਦੇ ਸਾਹਮਣੇ ਬਣੇ ਦਫ਼ਤਰ ਵਿਖੇ ਹੋਈ ਜਿਸ ਵਿਚ ਪੰਜਾਬ ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਪੰਜਾਬ ਦੀ ਕੈਪਟਨ ...

ਪੂਰੀ ਖ਼ਬਰ »

12 ਵਜੇ ਤੋਂ ਬਾਅਦ ਬਾਜ਼ਾਰ 'ਚ ਸੰਨਾਟਾ ਪੱਸਰਿਆ

ਮੰਡੀ ਅਰਨੀਵਾਲਾ, 11 ਮਈ (ਨਿਸ਼ਾਨ ਸਿੰਘ ਸੰਧੂ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਤਾਲਾਬੰਦੀ ਤਹਿਤ ਬਾਜ਼ਾਰ ਦੀਆਂ ਦੁਕਾਨਾਂ 12 ਵਜੇ ਤੱਕ ਹੀ ਖੁੱਲ੍ਹਣ ਦੀ ਆਗਿਆ ਦਿੱਤੀ ਗਈ ਹੈ | ਜਿਸ ਕਰਕੇ 12 ਵਜੇ ਤੋਂ ਬਾਦ ਦੁਕਾਨਾਂ ਬੰਦ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਸਬ-ਡਵੀਜ਼ਨ ਖੂਈਖੇੜਾ ਦੇ ਐੱਸ.ਡੀ.ਓ. ਨਿਯੁਕਤ

ਫ਼ਾਜ਼ਿਲਕਾ, 11 ਮਈ(ਦਵਿੰਦਰ ਪਾਲ ਸਿੰਘ)-ਪੰਜਾਬ ਸਟੇਟ ਪਾਵਰ ਕਾਮ ਵਲ਼ੋਂ ਕੀਤੀਆਂ ਗਈਆਂ ਬਦਲੀਆਂ ਤਹਿਤ ਇੰਜ. ਜੋਗਿੰਦਰ ਸਿੰਘ ਨੂੰ ਸਬ-ਡਵੀਜ਼ਨ ਖੂਈਖੇੜਾ ਵਿਖੇ ਬਤੌਰ ਐੱਸ.ਡੀ.ਓ. ਤਾਇਨਾਤ ਕੀਤਾ ਗਿਆ ਹੈ | ਉਹ ਹੁਸ਼ਿਆਰਪੁਰ ਤੋਂ ਬਦਲ ਕੇ ਆਏ ਹਨ | ਫ਼ਾਜ਼ਿਲਕਾ ਨੇੜੇ ...

ਪੂਰੀ ਖ਼ਬਰ »

ਵਿਪਨ ਵਾਟਸ ਨੇ ਬਿਜਲੀ ਬੋਰਡ ਦੇ ਐੱਸ.ਡੀ.ਓ. ਦਾ ਚਾਰਜ ਸੰਭਾਲਿਆ

ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਸਟੇਟ ਪਾਵਰ ਕਾਮ ਸਬ ਡਵੀਜ਼ਨ ਸ਼ਹਿਰੀ ਫ਼ਾਜ਼ਿਲਕਾ ਵਿਚ ਇੰਜ. ਵਿਪਨ ਕੁਮਾਰ ਵਾਟਸ ਨੇ ਬਤੌਰ ਐੱਸ.ਡੀ.ਓ. ਦਾ ਅਹੁਦਾ ਸੰਭਾਲ ਲਿਆ ਹੈ | ਉਹ ਸਬ ਡਵੀਜ਼ਨ ਲਾਧੂਕਾ ਤੋਂ ਤਬਦੀਲ ਹੋ ਕੇ ਆਏ ਹਨ | ਜਲਾਲਾਬਾਦ ਸ਼ਹਿਰ ਦੇ ਵਸਨੀਕ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਜਲਾਲਾਬਾਦ 'ਚ ਵੀ ਕੋਵਿਡ ਮਰੀਜ਼ਾਂ ਲਈ ਖਾਣੇ ਦੀ ਸੇਵਾ ਸ਼ੁਰੂ-ਅਨੇਜਾ

ਜਲਾਲਾਬਾਦ, 11 ਮਈ (ਜਤਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤੇ ਆਪਣਾ ਇਖ਼ਲਾਕੀ ਫ਼ਰਜ਼ ਸਮਝਦੇ ਹੋਏ ਜਲਾਲਾਬਾਦ ਵਿਚ ਵੀ ਕੋਵਿਡ ਦੇ ਬਿਮਾਰ ਮਰੀਜ਼ਾਂ ਲਈ ਘਰ ਘਰ ਲੰਗਰ ਸੇਵਾ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਨਰ ਸੇਵਾ ਨਰਾਇਣ ਸੇਵਾ ਸੰਮਤੀ ਵਲੋਂ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਲਗਾਇਆ ਸੈਨੇਟਾਈਜ਼ਰ ਦਾ ਲੰਗਰ

ਅਬੋਹਰ, 11 ਮਈ (ਕੁਲਦੀਪ ਸਿੰਘ ਸੰਧੂ)-ਸਮਾਜ ਸੇਵੀ ਸੰਸਥਾ ਨਰ ਸੇਵਾ ਨਰਾਇਣ ਸੇਵਾ ਸੰਮਤੀ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਕੋਰੋਨਾ ਪੀੜਤਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਯਤਨ ਕਰ ਰਹੀ ਹੈ | ਇਸ ਕੜੀ ਤਹਿਤ ਸੰਸਥਾ ਨੇ ਹਜ਼ਾਰਾਂ ਦੀ ਸੰਖਿਆ ਵਿਚ ਸੈਨੇਟਾਈਜ਼ਰ ...

ਪੂਰੀ ਖ਼ਬਰ »

ਹਾਰਨ ਵਜਾਉਣ ਤੋਂ ਰੋਕਣ 'ਤੇ ਦੋ ਨੌਜਵਾਨਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ

ਅਬੋਹਰ, 11 ਮਈ (ਕੁਲਦੀਪ ਸਿੰਘ ਸੰਧੂ)-ਬੀਤੀ ਸ਼ਾਮ ਧਰਮ ਨਗਰੀ ਗਲੀ ਨੰਬਰ 7 ਵਿਚ ਕੁੱਝ ਨੌਜਵਾਨ ਮੋਟਰਸਾਈਕਲ 'ਤੇ ਪੁਲਿਸ ਦਾ ਸਾਇਰਨ ਵਾਲਾ ਹਾਰਨ ਵਜਾ ਰਹੇ ਸਨ ਜਿਸ ਦੇ ਚੱਲਦੇ ਆਸ-ਪਾਸ ਦੇ ਲੋਕ ਪ੍ਰੇਸ਼ਾਨ ਹੋ ਰਹੇ ਸੀ | ਲੋਕਾਂ ਦੀ ਪ੍ਰੇਸ਼ਾਨੀ ਨੂੰ ਵੇਖਦੇ ਨੂੰ ਧਰਮ ਨਗਰੀ ...

ਪੂਰੀ ਖ਼ਬਰ »

ਜਬਰ-ਜਨਾਹ ਦੇ ਮਾਮਲੇ ਵਿਚ ਫਾਸਟ ਟਰੈਕ ਅਦਾਲਤ ਵਲੋਂ ਇਕ ਮੁਲਜ਼ਮ ਬਰੀ

ਫ਼ਿਰੋਜ਼ਪੁਰ, 11 ਮਈ (ਰਾਕੇਸ਼ ਚਾਵਲਾ)-ਵਿਧਵਾ ਔਰਤ ਨਾਲ ਹੋਏ ਜਬਰ-ਜਨਾਹ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਫਾਸਟ ਟਰੈਕ ਅਦਾਲਤ ਨੇ ਇਕ ਵਿਅਕਤੀ ਨੂੰ ਬਰੀ ਕਰਨ ਦਾ ਫ਼ੈਸਲਾ ਸੁਣਾਇਆ ਹੈ | ਪੁਲਿਸ ਨੂੰ ਪੀੜਤਾ ਨੇ ਦੱਸਿਆ ਸੀ ਕਿ 2-11-2019 ਨੂੰ ਉਹ ਖਾਈ ਅੱਡੇ 'ਤੇ ਖੜ੍ਹੀ ਬੱਸ ...

ਪੂਰੀ ਖ਼ਬਰ »

ਮਜ਼ਦੂਰ ਵੈੱਲਫੇਅਰ ਸਭਾ ਦੇ ਵਫ਼ਦ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੌਂਪਿਆ ਮੰਗ-ਪੱਤਰ

ਫ਼ਿਰੋਜ਼ਪੁਰ, 11 ਮਈ (ਤਪਿੰਦਰ ਸਿੰਘ)-ਮਜ਼ਦੂਰ ਵੈੱਲਫੇਅਰ ਸਭਾ ਦਾ ਇਕ ਵਫ਼ਦ ਮਗਨਰੇਗਾ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਜਥੇਬੰਦੀ ਦੇ ਪ੍ਰਧਾਨ ਬੱਗਾ ਦੀ ਅਗਵਾਈ 'ਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲੇ ਅਤੇ ਮੰਗ ਪੱਤਰ ਸੌਂਪਿਆ | ਜਥੇਬੰਦੀ ਨਾਲ ਸਬੰਧਿਤ ...

ਪੂਰੀ ਖ਼ਬਰ »

ਗੁਰੂਹਰਸਹਾਏ ਦੀ ਗਊਸ਼ਾਲਾ ਨੰੂ ਕੈਬਨਿਟ ਮੰਤਰੀ ਰਾਣਾ ਸੋਢੀ ਵਲੋਂ 2 ਲੱਖ ਦਾ ਚੈੱਕ ਭੇਟ

ਗੁਰੂਹਰਸਹਾਏ, 11 ਮਈ (ਹਰਚਰਨ ਸਿੰਘ ਸੰਧੂ)-ਲੋੜਵੰਦ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਸਹਾਇਤਾ ਕਰਨ 'ਚ ਮੋਹਰੀ ਰਹਿਣ ਵਾਲੇ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਮੰਤਰੀ ਨੇ ਗਊਸ਼ਾਲਾ ਨੂੰ ਆਪਣੇ ਕੋਲੋਂ 2 ਲੱਖ ਰੁਪਏ ਦਾ ...

ਪੂਰੀ ਖ਼ਬਰ »

ਸਰਹੱਦੀ ਸਕੂਲ ਕਾਕੜ 'ਚ ਪ੍ਰਾਈਵੇਟ ਸਕੂਲ ਦੇ ਬੱਚੇ ਹੋਏ ਦਾਖ਼ਲ

ਮਮਦੋਟ, 11 ਮਈ (ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਸਦਕਾ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਸਕੂਲ ਕਾਕੜ ਵਿਖੇ ਨਵੇਂ ਸੈਸ਼ਨ 'ਚ 25.65 ਪ੍ਰਤੀਸ਼ਤ ਵਿਦਿਆਰਥੀਆਂ ਦਾ ਵਾਧਾ ...

ਪੂਰੀ ਖ਼ਬਰ »

ਪੱਤਰਕਾਰ ਰਤਨ ਲਾਲ ਦੀ ਕੋਰੋਨਾ ਨਾਲ ਹੋਈ ਮੌਤ

ਫ਼ਿਰੋਜ਼ਪੁਰ, 11 ਮਈ (ਤਪਿੰਦਰ ਸਿੰਘ)-ਪਿਛਲੇ ਕਈ ਦਿਨਾਂ ਤੋਂ ਕੋਵਿਡ ਨਾਲ ਜੂਝਦੇ ਹੋਏ ਸਥਾਨਕ ਪੱਤਰਕਾਰ ਰਤਨ ਲਾਲ ਜੋ ਕਿ ਇਕ ਚੈਨਲ ਲਈ ਕੰਮ ਕਰਦੇ ਸਨ, ਦੀ ਅੱਜ ਸਵੇਰੇ ਫ਼ਰੀਦਕੋਟ ਮੈਡੀਕਲ ਕਾਲਜ 'ਚ ਮੌਤ ਹੋ ਗਈ | ਬੇਵਕਤੀ ਮੌਤ 'ਤੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਬੇਅਦਬੀ ਕਾਂਡ ਦੀ ਜਾਂਚ ਨੂੰ ਠੰਢੇ ਬਸਤੇ ਅਤੇ ਦੋਸ਼ੀਆਂ ਨੂੰ ਬਚਾਉਣ ਲਈ ਨਵੀਂ ਕਮੇਟੀ ਦਾ ਗਠਨ ਕਰਨਾ ਨਵੀਂ ਚਾਲ-'ਆਪ' ਆਗੂ ਅਨਜਾਨ

ਫ਼ਿਰੋਜ਼ਪੁਰ, 11 ਮਈ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹਲਕਾ ਦਿਹਾਤੀ ਤੋਂ ਸੀਨੀਅਰ ਯੂਥ ਆਗੂ ਮੋੜਾ ਸਿੰਘ ਅਨਜਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਵੀਂ ਜਾਂਚ ਕਮੇਟੀ ਦਾ ਗਠਨ ਕਰਕੇ ਬੇਅਦਬੀ ਕਾਂਡ ਨੂੰ ਠੰਢੇ ਬਸਤੇ ਅਤੇ ਦੋਸ਼ੀਆਂ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਬੇਅਦਬੀ ਕਾਂਡ ਦੀ ਜਾਂਚ ਨੂੰ ਠੰਢੇ ਬਸਤੇ ਅਤੇ ਦੋਸ਼ੀਆਂ ਨੂੰ ਬਚਾਉਣ ਲਈ ਨਵੀਂ ਕਮੇਟੀ ਦਾ ਗਠਨ ਕਰਨਾ ਨਵੀਂ ਚਾਲ-'ਆਪ' ਆਗੂ ਅਨਜਾਨ

ਫ਼ਿਰੋਜ਼ਪੁਰ, 11 ਮਈ (ਕੁਲਬੀਰ ਸਿੰਘ ਸੋਢੀ)-ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹਲਕਾ ਦਿਹਾਤੀ ਤੋਂ ਸੀਨੀਅਰ ਯੂਥ ਆਗੂ ਮੋੜਾ ਸਿੰਘ ਅਨਜਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਵੀਂ ਜਾਂਚ ਕਮੇਟੀ ਦਾ ਗਠਨ ਕਰਕੇ ਬੇਅਦਬੀ ਕਾਂਡ ਨੂੰ ਠੰਢੇ ਬਸਤੇ ਅਤੇ ਦੋਸ਼ੀਆਂ ...

ਪੂਰੀ ਖ਼ਬਰ »

ਅਕਾਲੀ ਆਗੂ ਕਾਕਾ ਬਰਾੜ ਦੀ ਪਤਨੀ ਦੇ ਸਿਰ ਪ੍ਰਧਾਨਗੀ ਦਾ ਤਾਜ ਸਜਣ 'ਤੇ ਅਕਾਲੀ ਸਫ਼ਾਂ 'ਚ ਖ਼ੁਸ਼ੀ ਦੀ ਲਹਿਰ

ਮੁੱਦਕੀ, 11 ਮਈ (ਭੁਪਿੰਦਰ ਸਿੰਘ)-ਨਗਰ ਪੰਚਾਇਤ ਮੁੱਦਕੀ ਦੀਆਂ ਚੋਣਾਂ ਲਈ ਟਿਕਟਾਂ ਮਿਲਣ ਤੋਂ ਲੈ ਕੇ ਪ੍ਰਧਾਨਗੀ ਦੀ ਚੋਣ ਹੋਣ ਤੱਕ ਜਿੱਥੇ ਕੁਝ ਛੋਟੀਆਂ-ਮੋਟੀਆਂ ਝੜਪਾਂ ਵੀ ਹੋਈਆਂ, ਉੱਥੇ ਪ੍ਰਧਾਨਗੀ ਦੀ ਚੋਣ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਦੋ ਵਾਰ ਚੋਣਾਂ ਮੁਲਤਵੀ ਕਰਕੇ ਤੀਜੀ ਵਾਰ ਪ੍ਰਧਾਨਗੀ ਦੀ ਚੋਣ ਨੇਪਰੇ ਚਾੜ੍ਹੀ ਗਈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵਲੋਂ ਪ੍ਰਧਾਨਗੀ ਦੀ ਚੋਣ ਵਿਚ ਵਿਘਨ ਪਾਉਣ ਨੂੰ ਲੈ ਕੇ ਸੱਤਾਧਾਰੀਆਂ 'ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਵੀ ਲਗਾਏ ਗਏ, ਉੱਥੇ ਹੁਣ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਅਤੇ ਮਾਰਕੀਟ ਕਮੇਟੀ ਤਲਵੰਡੀ ਭਾਈ ਦੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਕਾਕਾ ਬਰਾੜ ਦੀ ਪਤਨੀ ਗੁਰਜੀਤ ਕੌਰ ਦੇ ਪ੍ਰਧਾਨ ਅਤੇ ਸਹਾਇਕ ਥਾਣੇਦਾਰ ਉਪਕਾਰ ਸਿੰਘ ਦੀ ਪਤਨੀ ਨਰਿੰਦਰਪਾਲ ਕੌਰ ਦੇ ਮੀਤ ਪ੍ਰਧਾਨ ਬਣਨ ਨੂੰ ਲੈ ਕੇ ਅਕਾਲੀ ਸਫ਼ਾਂ ਵਿਚ ਖ਼ੁਸ਼ੀ ਦੀ ਲਹਿਰ ਫੈਲ ਗਈ | ਰਾਜ ਕਾਂਗਰਸ ਦਾ ਹੋਵੇ ਤੇ ਲੋਕ ਫ਼ਤਵਾ ਅਕਾਲੀ ਦਲ ਦੇ ਹੱਕ 'ਚ ਦੇਣ, ਇਹ ਵੀ ਕੋਈ ਛੋਟੀ ਗੱਲ੍ਹ ਨਹੀਂ, ਪ੍ਰੰਤੂ ਜਦੋਂ ਪ੍ਰਧਾਨਗੀ ਦਾ ਇਹ ਤਾਜ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਕਾਕਾ ਬਰਾੜ ਦੀ ਪਤਨੀ ਗੁਰਜੀਤ ਕੌਰ ਦੇ ਸਿਰ ਸਜਦਾ ਹੈ ਤਾਂ ਮੁੱਦਕੀ ਦੇ ਲੋਕ ਖ਼ੁਸ਼ੀ ਵਿਚ ਖੀਵੇ ਹੋ ਜਾਂਦੇ ਹਨ | ਪ੍ਰਧਾਨ ਗੁਰਜੀਤ ਕੌਰ ਨੇ ਦੱਸਿਆਂ ਕਿ ਮੁੱਦਕੀ ਦੇ ਵਿਕਾਸ ਕਾਰਜਾਂ ਨੂੰ ਬਿਨਾਂ ਕਿਸੇ ਭੇਦ-ਭਾਵ ਦੇ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ | ਸੁਖਵਿੰਦਰ ਸਿੰਘ ਕਾਕਾ ਬਰਾੜ ਨੇ ਪ੍ਰਸ਼ਾਸਨ ਅਤੇ ਬਾਕੀ ਨਗਰਪਾਲਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਰਾੜ ਪਰਿਵਾਰ ਸਭਨਾਂ ਦਾ ਅਭਾਰੀ ਹੈ, ਜਿਨ੍ਹਾਂ ਨੇ ਸਾਡੇ ਪਰਿਵਾਰ ਨੂੰ ਪ੍ਰਧਾਨਗੀ ਨਾਲ ਨਿਵਾਜ ਕੇ ਮਾਣ ਬਖ਼ਸ਼ਿਆ ਹੈ, ਉਹ ਸਦਾ ਉਨ੍ਹਾਂ ਦਾ ਰਿਣੀ ਰਹੇਗਾ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਨਮੇਜਾ ਸਿੰਘ ਸੇਖੋਂ ਅਤੇ ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਵਲੋਂ ਵਧਾਈ ਦੇ ਸੰਦੇਸ਼ ਭੇਜੇ ਗਏ | ਅਸੀਂ ਮੁੱਦਕੀ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਅਤੇ ਬਰਾੜ ਪਰਿਵਾਰ ਵੱਲੋਂ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ | ਇਸ ਮੌਕੇ ਗੁਰਮੀਤ ਸਿੰਘ ਬਰਾੜ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੁੱਦਕੀ, ਜਗਸੀਰ ਸਿੰਘ ਸੀ.ਈ.ਓ., ਬਲਦੇਵ ਸਿੰਘ ਚੰਦੜ੍ਹ, ਜਤਿੰਦਰ ਸਿੰਘ ਘਾਲੀ, ਮਹਿੰਦਰ ਸਿੰਘ ਸਿੱਧੂ, ਪਾਲ ਸਿੰਘ ਸਰਪੰਚ, ਮਹਾਂਬੀਰ ਸਿੰਘ ਐੱਸ.ਡੀ.ਓ., ਮੁਖ਼ਤਿਆਰ ਸਿੰਘ ਖੋਸਾ, ਜੋਗਿੰਦਰ ਸਿੰਘ ਕਲਸੀ, ਮਹਾਂਵੀਰ ਸਿੰਘ ਸਰਪੰਚ, ਕੁਲਦੀਪ ਸਿੰਘ ਬਰਾੜ, ਜੋਗਿੰਦਰ ਸਿੰਘ, ਉਪਕਾਰ ਸਿੰਘ, ਉਪਦੇਸ਼ ਸਿੰਘ, ਬਲਵਿੰਦਰ ਸਿੰਘ ਐੱਮ.ਸੀ., ਗੁਰਜੰਟ ਸਿੰਘ ਬਾਸੀ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਭਗਵਾਨ ਪਰਸ਼ੂ ਰਾਮ ਦੇ ਜਨਮ ਉਤਸਵ ਦੇ ਸਬੰਧ 'ਚ ਬ੍ਰਾਹਮਣਾਂ ਨੂੰ ਕੀਤਾ ਸਨਮਾਨਿਤ

ਫ਼ਿਰੋਜ਼ਪੁਰ, 11 ਮਈ (ਤਪਿੰਦਰ ਸਿੰਘ)-ਬ੍ਰਾਹਮਣ ਸਮਾਜ ਹਮੇਸ਼ਾ ਹੀ ਸਮਾਜ ਵਿਚ ਆਪਣਾ ਧਾਰਮਿਕ ਅਤੇ ਸਮਾਜਿਕ ਯੋਗਦਾਨ ਦਿੰਦੇ ਆ ਰਹੇ ਹਨ | ਇਸ ਮੁਹਿੰਮ ਦੇ ਚੱਲਦੇ ਇਕ ਕੋਸ਼ਿਸ਼ ਵੈੱਲਫੇਅਰ ਸੁਸਾਇਟੀ ਦੁਆਰਾ ਦੋ ਦਿਨਾਂ ਬ੍ਰਾਹਮਣ ਸਨਮਾਨਿਤ ਪੋ੍ਰਗਰਾਮ ਕਰਵਾਇਆ ਗਿਆ, ...

ਪੂਰੀ ਖ਼ਬਰ »

ਮੁੱਦਕੀ ਨਗਰ ਪੰਚਾਇਤ ਚੋਣਾਂ ਜਿਤਾਉਣ ਲਈ ਬਰਾੜ ਵਲੋਂ ਨਗਰ ਨਿਵਾਸੀਆਂ ਦਾ ਧੰਨਵਾਦ

ਫ਼ਿਰੋਜ਼ਪੁਰ, 11 ਮਈ (ਗੁਰਿੰਦਰ ਸਿੰਘ)-ਫਰਵਰੀ ਮਹੀਨੇ ਹੋਈਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੌਰਾਨ ਸੱਤਾਧਾਰੀਆਂ ਵਲੋਂ ਕੀਤੀ ਗੁੰਡਾਗਰਦੀ ਅਤੇ ਧੱਕੇਸ਼ਾਹੀ ਦੇ ਬਾਵਜੂਦ ਵੀ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ...

ਪੂਰੀ ਖ਼ਬਰ »

ਪੁਲਿਸ ਦੇ ਸਹਿਯੋਗ ਨਾਲ ਸਿਹਤ ਵਿਭਾਗ ਦੀ ਟੀਮ ਨੇ ਰਾਹਗੀਰਾਂ ਦੇ ਲਏ ਕੋਰੋਨਾ ਸੈਂਪਲ

ਆਰਿਫ਼ ਕੇ, 11 ਮਈ (ਬਲਬੀਰ ਸਿੰਘ ਜੋਸਨ)-ਐੱਸ.ਐੱਮ.ਓ. ਮਮਦੋਟ ਰਜੀਵ ਕੁਮਾਰ ਬੈਂਸ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਥਾਣਾ ਆਰਿਫ਼ ਕੇ ਦੇ ਸਹਿਯੋਗ ਨਾਲ ਸਿਹਤ ਮਹਿਕਮੇ ਦੀ ਟੀਮ ਵਲੋਂ ਰਾਹਗੀਰਾਂ ਦੇ 50 ਕੋਰੋਨਾ ਦੇ ਸੈਂਪਲ ਲਏ ਗਏ | ਸਿਹਤ ਮਹਿਕਮੇ ਦੀ ਟੀਮ ਵਲੋਂ ਜਸਵੀਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX