ਤਾਜਾ ਖ਼ਬਰਾਂ


ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  48 minutes ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  about 1 hour ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  about 1 hour ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  about 2 hours ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  about 2 hours ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  about 3 hours ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  about 4 hours ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  about 4 hours ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  about 4 hours ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  about 4 hours ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  about 5 hours ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  about 5 hours ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਦਿੱਲੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 5 hours ago
ਨਵੀਂ ਦਿੱਲੀ , 21 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚ ਚੁੱਕੇ ...
ਭਾਰਤ ਸਰਹੱਦਾਂ 'ਤੇ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ - ਰਾਹੁਲ ਗਾਂਧੀ
. . .  about 5 hours ago
ਨਵੀਂ ਦਿੱਲੀ, 21 ਸਤੰਬਰ - ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਭਾਰਤ ਸਰਹੱਦ 'ਤੇ ਇਕ ਨਵੇਂ ਯੁੱਧ ਨਮੂਨੇ ਦਾ ਸਾਹਮਣਾ ਕਰ ਰਿਹਾ ਹੈ | ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਇਸ ਨੂੰ ਨਜ਼ਰ ਅੰਦਾਜ਼ ਕਰਨਾ ਸਹੀ ਨਹੀਂ ਹੈ...
ਹਾਦਸਾਗ੍ਰਸਤ ਹੋਏ ਜਹਾਜ਼ ਦੇ ਦੋ ਪਾਇਲਟ ਜ਼ਖ਼ਮੀ
. . .  about 5 hours ago
ਸ੍ਰੀਨਗਰ, 21 ਸਤੰਬਰ - ਭਾਰਤੀ ਫ਼ੌਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਜੰਮੂ -ਕਸ਼ਮੀਰ ਦੇ ਪਟਨੀਟੌਪ ਦੇ ਕੋਲ ਆਰਮੀ ਏਵੀਏਸ਼ਨ ਹੈਲੀਕਾਪਟਰ ਨੂੰ ਐਮਰਜੈਂਸੀ ਹਾਲਾਤ ਵਿਚ ਜ਼ਮੀਨ 'ਤੇ ਉਤਰਿਆ ਗਿਆ...
ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਾਬੂ
. . .  about 6 hours ago
ਪੁਣੇ (ਮਹਾਰਾਸ਼ਟਰ) 21 ਸਤੰਬਰ - ਪੁਣੇ ਦੇ ਇਕ ਪਿੰਡ ਵਿਚ ਇਕ ਵਿਅਕਤੀ ਨੂੰ ਆਪਣੀ ਭਾਬੀ ਜਬਰ ਜਨਾਹ ਅਤੇ ਹੱਤਿਆ ਕਰਨ ਦੇ ਦੋਸ਼...
ਉਧਮਪੁਰ ਦੇ ਪਟਨੀਟੌਪ ਖੇਤਰ ਵਿਚ ਹੈਲੀਕਾਪਟਰ ਹੋਇਆ ਹਾਦਸਾਗ੍ਰਸਤ
. . .  about 6 hours ago
ਸ੍ਰੀਨਗਰ, 21 ਸਤੰਬਰ - ਜੰਮੂ -ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸਥਾਨਕ ਲੋਕਾਂ ਨੇ ਉਧਮਪੁਰ ਦੇ ਪਟਨੀਟੌਪ ਖੇਤਰ ਦੇ ਕੋਲ ਇਕ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ...
9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 6 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਰਕਾਰ ਨੇ ਅੱਜ 9 ਆਈ. ਏ. ਐੱਸ. ਤੇ 2 ਪੀ. ਸੀ. ਐੱਸ. ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ। ਜਾਰੀ ਕੀਤੇ ਗਏ...
ਦਿੱਲੀ ਲਈ ਰਵਾਨਾ ਹੋਏ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ
. . .  about 6 hours ago
ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਉਪ ਮੁੱਖ ਮੰਤਰੀ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਏ ਹਨ...
ਭਾਰੀ ਬਾਰਸ਼ ਨਾਲ ਝੋਨੇ ਦੀ ਕਟਾਈ ਪ੍ਰਭਾਵਿਤ
. . .  about 7 hours ago
ਹੁਸ਼ਅਿਾਰਪੁਰ,ਗੜ੍ਹਸ਼ੰਕਰ - 21 ਸਤੰਬਰ (ਨਰਿੰਦਰ ਸਿੰਘ ਬੱਡਲਾ,ਧਾਲੀਵਾਲ) - ਦੋਆਬਾ ਖੇਤਰ 'ਚ ਸਵੇਰ ਤੋਂ ਹੋ ਰਹੀ ਭਾਰੀ ਬਾਰਸ਼ ਨਾਲ ਗਰਮੀ ਦੇ ਮੌਸਮ ਤੋਂ ਰਾਹਤ ਮਿਲੀ ਹੈ। ਬਾਰਸ਼ ਨਾਲ ਪਿਛਲੇ ਕੁਝ ਦਿਨਾਂ ਤੋਂ ਸ਼ੁਰੂ ਹੋਈ ...
ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਦੀ ਕੀਤੀ ਕੋਸ਼ਿਸ਼ - ਰਾਜੇਵਾਲ
. . .  about 7 hours ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਭਾਰਤੀ ਕਿਸਾਨ ਯੂਨੀਅਨ ਦੇ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਅਕਾਲੀ ਦਲ ਨੇ ਪ੍ਰੈੱਸ ਕਾਨਫ਼ਰੰਸ ਕਰ ਕੇ ਕਿਸਾਨੀ ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ ...
ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਬਣੇਗੀ ਘੱਟ ਗਿਣਤੀ ਸਰਕਾਰ
. . .  about 7 hours ago
ਟੋਰਾਂਟੋ, 21 ਸਤੰਬਰ (ਸਤਪਾਲ ਸਿੰਘ ਜੌਹਲ) - ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਘੱਟ ਗਿਣਤੀ ਸਰਕਾਰ ਬਣੇਗੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਅੰਮ੍ਰਿਤਸਰ / ਦਿਹਾਤੀ

ਮੋਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਰਕੇ ਦੇਸ਼ ਹੋ ਰਿਹਾ ਆਰਥਿਕ ਪੱਖੋਂ ਕਮਜ਼ੋਰ-ਹਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਅਗਾਂਹ ਵਧਣ ਦੀ ਬਜਾਏ ਆਰਥਿਕ ਪੱਖੋਂ ਤਬਾਹ ਹੋ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ: ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਜਾਗਰੂਕਤਾ ਕੈਂਪ

ਲੋਪੋਕੇ, 11 ਮਈ (ਗੁਰਵਿੰਦਰ ਸਿੰਘ ਕਲਸੀ)-ਪੰਜਾਬ 'ਚ ਕੋਰੋਨਾ ਮਹਾਂਮਾਰੀ ਦੀ ਚੱਲ ਰਹੀ ਦੂਸਰੀ ਲਹਿਰ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਆਮ ਆਦਮੀ ਪਾਰਟੀ ਹਲਕਾ ਰਾਜਾਸਾਂਸੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਿਆਦੀਆਂ ਦੀ ਅਗਵਾਈ ਹੇਠ ਪਿੰਡ ਸੌੜੀਆਂ ਵਿਖੇ ਮੈਡੀਕਲ ਤੇ ...

ਪੂਰੀ ਖ਼ਬਰ »

ਪਿੰਡਾਂ 'ਚ ਸਾਫ਼ ਪਾਣੀ ਦੇਣ ਦਾ ਪੰਜਾਬ ਸਰਕਾਰ ਵਲੋਂ ਕੀਤਾ ਵਾਅਦਾ ਪੂਰਾ ਕੀਤਾ ਜਾ ਰਿਹੈ-ਅਜਨਾਲਾ

ਗੱਗੋਮਾਹਲ, 11 ਮਈ (ਬਲਵਿੰਦਰ ਸਿੰਘ ਸੰਧੂ)-ਸਬ ਡਵੀਜਨ ਅਜਨਾਲਾ ਦੇ 50 ਤੋਂ ਵੱਧ ਪਿੰਡਾਂ 'ਚ ਪੀਣ ਵਾਲੇ ਪਾਣੀ 'ਚ ਲੋਹਾ ਤੇ ਸੈਖੀਆ ਵਰਗੀਆਂ ਧਾਤਾਂ ਜੋ ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਫੈਲਾਅ ਰਹੀਆਂ ਹਨ ਨੂੰ , ਰੋਕਣ ਵਾਸਤੇ ਆਇਰਨ ਤੇ ਆਰਸੈਨਿਕ ਰਮਿਊਡ ਫਿਲਟਰ ਦਿੱਤੇ ...

ਪੂਰੀ ਖ਼ਬਰ »

ਕਿਸਾਨਾਂ ਲਈ ਲੰਗਰਾਂ ਦੀ ਸੇਵਾ ਨਿਭਾਅ ਰਹੇ ਸੇਵਾਦਾਰ ਸਨਮਾਨਿਤ

ਅਜਨਾਲਾ, 11 ਮਈ (ਐਸ. ਪ੍ਰਸ਼ੋਤਮ)-ਦਿੱਲੀ ਸਿੰਘੂ ਸਰਹੱਦ 'ਤੇ ਕਿਸਾਨ ਮਾਰੂ 3 ਖੇਤੀ ਕਾਲੇ ਕਾਨੂੰਨਾਂ ਤੇ ਹੋਰ ਹੱਕੀ ਕਿਸਾਨੀ ਮੰਗਾਂ ਦੀ ਪੂਰਤੀ ਲਈ ਪਿਛਲੇ ਕਰੀਬ 5 ਮਹੀਨਿਆਂ ਤੋਂ ਵੱਧ ਲੰਬੇ ਸਮੇਂ ਤੋਂ ਸੰਯੁਕਤ ਕਿਸਾਨ ਮੋਰਚਾ ਵਲੋਂ ਕੀਤੇ ਜਾ ਰਹੇ ਦਿਨੇ ਰਾਤ ਦੇ ...

ਪੂਰੀ ਖ਼ਬਰ »

ਦੀਪਕ ਅਰੋੜਾ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਕਾਂਗਰਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਅਜਨਾਲਾ ਸ਼ਹਿਰ ਦੀਆਂ 15 ਵਾਰਡਾਂ 'ਚ ਬਿਨ੍ਹਾਂ ਕਿਸੇ ਪੱਖਪਾਤ ...

ਪੂਰੀ ਖ਼ਬਰ »

ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ

ਬਾਬਾ ਬਕਾਲਾ ਸਾਹਿਬ, 11 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਕੋਰੋਨਾ ਉੱਪਰ ਆਸਥਾ ਭਾਰੀ ਰਹੀ | ਹਜ਼ਾਰਾਂ ਹੀ ਸੰਗਤਾਂ ਨੇ ਇਤਿਹਾਸਿਕ ਨਗਰ ਬਾਬਾ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਤਹਿਤ ਕੰਮ ਕਰ ਰਹੇ ਕਾਮਿਆਂ ਨੂੰ ਡਿਊਟੀ ਤੋਂ ਫਾਰਗ ਕਰਨ ਦੀ ਨਿਖੇਧੀ

ਰਾਜਾਸਾਂਸੀ, 11 ਮਈ (ਹਰਦੀਪ ਸਿੰਘ ਖੀਵਾ)-ਨੈਸ਼ਨਲ ਹੈਲਥ ਮਿਸ਼ਨ ਤੇ ਪਰਿਵਾਰ ਭਲਾਈ ਪੰਜਾਬ ਵਲੋਂ ਨੈਸ਼ਨਲ ਹੈਲਥ ਮਿਸ਼ਨ ਤਹਿਤ ਕੰਮ ਕਰ ਰਹੇ ਕਾਮਿਆਂ ਨੂੰ ਡਿਊਟੀ ਤੋਂ ਫਾਰਗ ਕਰਨ ਦੇ ਹੁਕਮ ਦੀ ਪੰਜਾਬ ਪੈਨਸਨ ਫ਼ਰੰਟ ਵਲੋਂ ਨਿਖੇਧੀ ਕੀਤੀ ਹੈ | ਵਰਚੁਆਲ ਮੀਟਿੰਗ ਤੋਂ ...

ਪੂਰੀ ਖ਼ਬਰ »

ਕਸਬਾ ਲੋਪੋਕੇ 'ਚ ਦੁਕਾਨਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਮੀਟਿੰਗ

ਲੋਪੋਕੇ, 11 ਮਈ (ਗੁਰਵਿੰਦਰ ਸਿੰਘ ਕਲਸੀ)-ਸਥਾਨਕ ਕਸਬਾ ਲੋਪੋਕੇ ਵਿਖੇ ਸਮੂਹ ਦੁਕਾਨਦਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਅਹਿਮ ਮੀਟਿੰਗ ਗੁਰਦੁਆਰਾ ਭਾਈ ਲਾਲੋ ਜੀ ਵਿਖੇ ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸਰਕਾਰੀਆ ਦੇ ਪੀ. ਏ. ਰਵੀ ਕੁਮਾਰ ਦੀ ਅਗਵਾਈ ...

ਪੂਰੀ ਖ਼ਬਰ »

ਉਪਕਾਰ ਸਿੰਘ ਨਬੀਪੁਰ ਕੰਬੋਜ ਭਾਈਚਾਰੇ ਦੀ ਸੂਬਾ ਕਮੇਟੀ 'ਚ ਸਲਾਹਕਾਰ ਨਿਯੁਕਤ

ਵੇਰਕਾ, 11 ਮਈ (ਪਰਮਜੀਤ ਸਿੰਘ ਬੱਗਾ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੁਆਰਾ ਕੰਬੋਜ ਭਾਈਚਾਰੇ ਦੀ ਨਵੀਂ ਗਠਿਤ ਕੀਤੀ ਗਈ ਸੂਬਾ ਸਲਾਹਕਾਰ ਕਮੇਟੀ 'ਚ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨਿਭਾਉਂਦੇ ਆ ਰਹੇ ਹਲਕਾ ਅਟਾਰੀ ਦੇ ਸਰਗਰਮ ਨੌਜਵਾਨ ...

ਪੂਰੀ ਖ਼ਬਰ »

ਸਮੂਹ ਵਰਗਾਂ ਦੀ ਭਾਈਚਾਰਕ ਏਕਤਾ ਦਾ ਪ੍ਰਤੀਕ ਹੈ ਪਿੰਡ 'ਹਰੜ ਕਲਾਂ'

ਐਸ. ਪ੍ਰਸ਼ੋਤਮ 98152 71246 ਅਜਨਾਲਾ¸ਅੰਤਰ ਜ਼ਿਲ੍ਹਾ ਕਿਰਨ ਨਾਲਾ (ਸੱਕੀ ਨਾਲਾ) ਦੇ ਐਨ ਕੰਢੇ ਮਹਾਰਾਜਾ ਰਣਜੀਤ ਸਿੰਘ ਕਾਲ ਦੌਰਾਨ ਬਾਬਾ ਦਿਆ ਸਿੰਘ ਖੱਤਰੀ ਵਲੋਂ ਵਸਾਇਆ ਗਿਆ ਪਿੰਡ ਹਰੜ ਕਲਾਂ 'ਚ ਘੁੱਗ ਵਸਦੀਆਂ ਸਮੂਹ ਜਾਤੀ, ਵਰਗਾਂ ਵਲੋਂ ਆਪਸੀ ਸਾਂਝ ਤੇ ਫਿਰਕੂ ...

ਪੂਰੀ ਖ਼ਬਰ »

ਡਿੰਪਾ ਵਲੋਂ ਜੋਗਿੰਦਰ ਸਿੰਘ ਸਠਿਆਲਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਸਠਿਆਲਾ, 11 ਮਈ (ਸਫਰੀ)-ਕਸਬਾ ਸਠਿਆਲਾ ਦੇ ਸੇਵਾ ਮੁਕਤ ਖੇਡ ਅਫ਼ਸਰ ਤੇ ਸੂਬੇਦਾਰ ਜੋਗਿੰਦਰ ਸਿੰਘ ਬੱਲ ਬੀਤੇ ਦਿਨੀਂ ਆਪਣੇ ਸਵਾਸਾਂ ਦੀ ਪੂੰਜੀ ਪੂਰੀ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ | ਉਨ੍ਹਾਂ ਦੇ ਗ੍ਰਹਿ ਵਿਖੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ...

ਪੂਰੀ ਖ਼ਬਰ »

ਪੀ. ਐਚ. ਸੀ. ਕੱਥੂਨੰਗਲ 'ਚ ਸਟਾਫ ਨਰਸ ਦੀ ਕਟਿੰਗਾਂ ਵਾਲੀ ਹਾਜ਼ਰੀ ਬਣੀ ਚਰਚਾ ਦਾ ਵਿਸ਼ਾ

ਕੱਥੂਨੰਗਲ, 11 ਮਈ (ਦਲਵਿੰਦਰ ਸਿੰਘ ਰੰਧਾਵਾ)-ਅੱਜ ਜਦ ਕਿ ਸਾਰਾ ਹੀ ਭਾਰਤ ਕੋਰੋਨਾ ਮਹਾਮਾਂਰੀ ਦੀ ਲਪੇਟ ਵਿਚ ਬੁਰੀ ਤਰ੍ਹਾਂ ਆਇਆ ਹੋਇਆ ਹੈ ਜਿਸ ਦੇ ਸਬੰਧ ਵਿਚ ਸਰਕਾਰ ਵਲੋਂ ਮੈਡੀਕਲ ਸਟਾਫ ਨੂੰ ਸਖਤ ਹਦਾਇਤਾਂ ਕੀਤੀਆਂ ਹੋਈਆਂ ਹਨ ਕਿ ਡਿਊਟੀ ਦੀ ਲਾਪ੍ਰਵਾਹੀ ਨਹੀਂ ...

ਪੂਰੀ ਖ਼ਬਰ »

ਨੌਜਵਾਨ ਨੂੰ ਗੋਲੀ ਮਾਰ ਕੇ ਮੋਟਰਸਾਈਕਲ ਖੋਹਣ ਤੇ ਪੈਟਰੋਲ ਪੰਪ ਤੋਂ ਨਗਦੀ ਖੋਹਣ ਦੇ ਮਾਮਲੇ 'ਚ 3 ਨਾਮਜ਼ਦ

ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੀ 6 ਅਪ੍ਰੈਲ ਨੂੰ ਅਜਨਾਲਾ ਦੇ ਇਕ ਨਿੱਜੀ ਹਸਪਤਾਲ ਤੋਂ ਡਿਊਟੀ ਖ਼ਤਮ ਕਰਕੇ ਜਾ ਰਹੇ ਇਕ ਨੌਜਵਾਨ ਨੂੰ ਗੁਜਰਪੁਰਾ ਪੈਟਰੋਲ ਪੰਪ 'ਤੇ ਗੋਲੀ ਮਾਰ ਕੇ ਮੋਟਰਸਾਈਕਲ ਖੋਹਣ ਤੇ ਇਕ ਪੈਟਰੋਲ ਪੰਪ ਤੋਂ ਨਗਦੀ ਖੋਹਣ ਦੇ ਮਾਮਲੇ 'ਚ ...

ਪੂਰੀ ਖ਼ਬਰ »

ਰਾਏ ਸਿੱਖ ਭਾਈਚਾਰਾ ਸਲਾਹਕਾਰ ਕਮੇਟੀ ਦੇ ਨਵ ਨਿਯੁਕਤ ਮੈਂਬਰਾਂ ਦੇ ਸਨਮਾਨ 'ਚ ਸਮਾਗਮ

ਅਜਨਾਲਾ, 11 ਮਈ (ਐਸ. ਪ੍ਰਸ਼ੋਤਮ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਅਜਨਾਲਾ 'ਚ ਰਾਏ ਸਿੱਖ ਭਾਈਚਾਰੇ ਦੀ ਅਕਾਲੀ ਦਲ ਦੀ ਮਜਬੂਤੀ ਲਈ ਨਿਭਾਏ ਜਾ ਰਹੇ ਮਹੱਤਵਪੂਰਨ ਰੋਲ ਦੇ ਮੱਦੇਨਜ਼ਰ ਪਾਰਟੀ ਵਲੋਂ ਰਾਏ ਸਿੱਖ ਭਾਈਚਾਰੇ ਦੀ ਨਵ ਗਠਿਤ ਕੌਮੀ ...

ਪੂਰੀ ਖ਼ਬਰ »

ਮੱਸਿਆ ਮੌਕੇ ਗੁਰਮਤਿ ਸਮਾਗਮ

ਚੋਗਾਵਾਂ, 11 ਮਈ (ਗੁਰਬਿੰਦਰ ਸਿੰਘ ਬਾਗੀ)–ਪਿੰਡ ਵਣੀਏਕੇ ਦੀ ਸੰਗਤ ਵਲੋਂ ਮੱਸਿਆ ਦੇ ਸ਼ੁੱਭ ਦਿਹਾੜੇ ਤੇ ਸ੍ਰੀ ਗੁਰੂੁ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਗੁਰੂਸਰ ਬਰਾੜ ਵਿਖੇ ਇਕ ਦਿਨਾ ਧਾਰਮਿਕ ਸਮਾਗਮ ਸ਼ਰਧਾ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਵਲੋਂ 12, 13 ਨੂੰ ਸਮੂਹਿਕ ਛੁੱਟੀ ਲੈ ਕੇ ਕੰਮ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ

ਬਾਬਾ ਬਕਾਲਾ ਸਾਹਿਬ, 11 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਮੀਟਿੰਗ ਰਛਪਾਲ ਸਿੰਘ ਜਲਾਲ ਉਸਮਾਂ ਦੀ ਪ੍ਰਧਾਨਗੀ ਹੇੇਠ ਹੋਈ, ਜਿਸ 'ਚ ਸਮੂਹ ਪਟਵਾਰੀ ਤੇ ਕਾਨੂੰਗੋ ਸ਼ਾਮਿਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਨਿਰਮਲ ਸਿੰਘ ਢਿੱਲੋਂ ਦੀ ਮੌਤ 'ਤੇ ਵਿਧਾਇਕ ਭਲਾਈਪੁਰ, ਕੰਗ, ਮੰਨਾ, ਜਲਾਲ ਉਸਮਾਂ ਸਮੇਤ ਆਗੂਆਂ ਨੇ ਦੁੱਖ ਪ੍ਰਗਟਾਇਆ

ਬਾਬਾ ਬਕਾਲਾ ਸਾਹਿਬ, 11 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ, ਦਲਬੀਰ ਸਿੰਘ ਢਿੱਲੋਂ (ਸਾਬਕਾ ਸਰਪੰਚ ਜੱਲੂਵਾਲ) ਦੇ ਸਪੁੱਤਰ, ਰਘਬੀਰ ਸਿੰਘ ਢਿੱਲੋਂ ਤੇ ਹਰੀ ਸਿੰਘ ਸਪੇਨ ਦੇ ਭਤੀਜੇ, ਸਾਬਕਾ ਸਰਪੰਚ ਮਨਜੀਤ ਸਿੰਘ ਲੱਡੂ ...

ਪੂਰੀ ਖ਼ਬਰ »

ਮੋਬਾਈਲਾਂ ਦੀ ਦੁਕਾਨ 'ਤੇ ਚੋਰੀ ਕਰਨ ਵਾਲੇ 8 ਨਾਮਜ਼ਦ

ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ)-6-7 ਜਨਵਰੀ ਦੀ ਦਰਮਿਆਨੀ ਰਾਤ ਨੂੰ ਸਿਵਲ ਹਸਪਤਾਲ ਅਜਨਾਲਾ ਦੇ ਸਾਹਮਣੇ ਸਥਿਤ ਇਕ ਮੋਬਾਈਲਾਂ ਦੀ ਦੁਕਾਨ 'ਚੋਂ ਲੱਖਾਂ ਰੁਪਏ ਦੇ ਮੋਬਾਈਲ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਥਾਣਾ ਅਜਨਾਲਾ ਦੀ ਪੁਲਿਸ ਵਲੋਂ 8 ਵਿਅਕਤੀਆਂ ਨੂੰ ਨਾਮਜ਼ਦ ਕਰਕੇ ਮੋਬਾਈਲ ਖਰੀਦਣ ਵਾਲੇ ਦੋ ਦੁਕਾਨਦਾਰਾਂ ਨੂੰ 13 ਮੋਬਾਈਲ ਤੇ ਹੋਰ ਕੀਮਤੀ ਸਾਮਾਨ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐਸ. ਐਚ. ਓ. ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਜਤਿੰਦਰ ਕੁਮਾਰ ਉਰਫ਼ ਲੱਕੀ ਪੁੱਤਰ ਵਿਜੇ ਕੁਮਾਰ ਵਾਸੀ ਵਾਰਡ ਨੰਬਰ 3 ਨੇੜੇ ਰਿਖੀ ਰਾਮ ਮੰਦਰ ਅਜਨਾਲਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਸੀ ਕਿ 6-7 ਜਨਵਰੀ ਦੀ ਦਰਮਿਆਨੀ ਰਾਤ ਨੂੰ ਉਸ ਦੀ ਦੁਕਾਨ ਤੋੜ ਕੇ ਅਣਪਛਾਤੇ ਵਿਅਕਤੀ 200 ਦੇ ਕਰੀਬ ਮੋਬਾਈਲ ਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਏ ਸਨ, ਜਿਸ ਸਬੰਧੀ ਥਾਣਾ ਅਜਨਾਲਾ ਵਿਖੇ ਮੁਕੱਦਮਾ ਦਰਜ ਕਰਕੇ ਪੁਲਿਸ ਚੌਕੀ ਅਜਨਾਲਾ ਦੇ ਇੰਚਾਰਜ ਇੰਸਪੈਕਟਰ ਗਗਨਦੀਪ ਸਿੰਘ ਵਲੋਂ ਇਸ ਮਾਮਲੇ ਵਿਚ ਮਨੀ ਪੁੱਤਰ ਪ੍ਰੀਤਮ ਸਿੰਘ ਵਾਸੀ ਡੱਲਾ ਰਾਜਪੂਤਾਂ, ਲੱਖਾ ਪੁੱਤਰ ਧਰਮਾ ਸਿੰਘ, ਮਨਜੀਤ ਸਿੰਘ ਪੁੱਤਰ ਧਰਮਾ ਸਿੰਘ, ਸੁਰਜੀਤ ਸਿੰਘ ਪੁੱਤਰ ਧਰਮਾ ਸਿੰਘ, ਬਾਹਮਣ ਸਿੰਘ ਪੁੱਤਰ ਧਰਮਾ ਸਿੰਘ ਤੇ ਗੋਪੀ ਸਿੰਘ ਪੁੱਤਰ ਬਲਦੇਵ ਸਿੰਘ ਸਾਰੇ ਵਾਸੀ ਭਿੰਡੀਸੈਦਾਂ ਅਤੇ ਮੋਬਾਈਲ ਖਰੀਦਣ ਵਾਲੇ ਦੋ ਦੁਕਾਨਦਾਰ ਰਛਪਾਲ ਮਸੀਹ ਪੁੱਤਰ ਮਨਜ਼ੂਰ ਮਸੀਹ ਵਾਸੀ ਪਿੰਡ ਭਿੰਡੀ ਔਲਖ ਕਲਾਂ ਤੇ ਅਜੇਪਾਲ ਸਿੰਘ ਉਰਫ ਅਜੇ ਪੁੱਤਰ ਹਰਦਿਆਲ ਸਿੰਘ ਵਾਸੀ ਭੀਲੋਵਾਲ ਕੱਚਾ ਨੂੰ ਨਾਮਜ਼ਦ ਕਰਕੇ ਦੁਕਾਨਦਾਰ ਰਛਪਾਲ ਮਸੀਹ ਅਤੇ ਅਜੇਪਾਲ ਸਿੰਘ ਅਜੇ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਕੋਲੋਂ ਇਸ ਦੁਕਾਨ 'ਚੋਂ ਚੋਰੀ ਕੀਤੇ 13 ਮੋਬਾਈਲ ਤੇ ਮੋਬਾਈਲਾਂ ਨਾਲ ਸਬੰਧਤ ਹੋਰ ਸਾਮਾਨ ਜੋ ਇਨ੍ਹਾਂ ਵਲੋਂ ਖਰੀਦਿਆ ਗਿਆ ਸੀ, ਨੂੰ ਬਰਾਮਦ ਕਰਕੇ ਦੋਵ੍ਹਾਂ ਨੂੰ ਸਬ ਇੰਸਪੈਕਟਰ ਗਗਨਦੀਪ ਸਿੰਘ ਵਲੋਂ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਕੋਰੋਨਾ ਜਾਗਰੂਕਤਾ ਮੁਹਿੰਮ ਦੇ ਆਗਾਜ਼ ਲਈ ਕੌਂਸਲਰ ਭੱਖਾ ਦੀ ਪ੍ਰਧਾਨਗੀ ਹੇਠ ਕਾਂਗਰਸ ਵਰਕਰਾਂ ਤੇ ਸਮਾਜ ਸੇਵੀਆਂ ਦੀ ਮੀਟਿੰਗ

ਅਜਨਾਲਾ, 11 ਮਈ (ਐਸ. ਪ੍ਰਸ਼ੋਤਮ)-ਅੱਜ ਇਥੇ ਵਾਰਡ ਨੰ: 10 ਵਿਖੇ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਸਰਪ੍ਰਸਤੀ ਹੇਠ ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਦੇ ਕਹਿਰ ਤੋਂ ਬਚਾਅ ਲਈ ਸ਼ਹਿਰੀ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਮਾਤਾ ਗੁਰਮੀਤ ਕੌਰ ਸੇਖਭੱਟੀ

ਅਜਨਾਲਾ-ਬਹੁਤ ਹੀ ਮਿਲਾਪੜੇ ਸੁਭਾਅ ਦੀ ਮਾਲਕ ਗੁਰਮੀਤ ਕੌਰ ਸਿੱਧੂ ਦਾ ਜਨਮ ਸੰਨ 1955 ਨੂੰ ਪਿਤਾ ਸੋਹਣ ਸਿੰਘ ਰੰਧਾਵਾ ਦੇ ਘਰ ਮਾਤਾ ਸਵਰਨ ਕੌਰ ਦੀ ਕੁੱਖੋਂ ਅੰਮਿ੍ਤਸਰ ਦੇ ਪਿੰਡ ਚੱਬਾ ਵਿਖੇ ਹੋਇਆ | ਆਪ ਦੀ ਮੁੱਢਲੀ ਪੜ੍ਹਾਈ ਪਿੰਡ ਚੱਬਾ ਦੇ ਸਰਕਾਰੀ ਹਾਈ ਸਕੂਲ 'ਚ ਹੋਈ | ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX