ਤਾਜਾ ਖ਼ਬਰਾਂ


ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਬਣੇਗੀ ਘੱਟ ਗਿਣਤੀ ਸਰਕਾਰ
. . .  16 minutes ago
ਟੋਰਾਂਟੋ, 21 ਸਤੰਬਰ (ਸਤਪਾਲ ਸਿੰਘ ਜੌਹਲ) - ਕੈਨੇਡਾ 'ਚ ਜਸਟਿਨ ਟਰੂਡੋ ਦੀ ਦੁਬਾਰਾ ਘੱਟ ਗਿਣਤੀ ਸਰਕਾਰ ਬਣੇਗੀ...
ਜਸਟਿਨ ਟਰੂਡੋ ਨੂੰ ਮਿਲੀ ਜਿੱਤ
. . .  11 minutes ago
ਟੋਰਾਂਟੋ, 21 ਸਤੰਬਰ - ਜਸਟਿਨ ਟਰੂਡੋ ਨੇ ਜਿੱਤ ਹਾਸਲ ਕੀਤੀ ...
ਕੈਲਗਰੀ ਸਕਾਈਵਿਊ ਤੋਂ ਜਾਰਜ ਚਾਹਲ ਜੇਤੂ
. . .  56 minutes ago
ਕੈਲਗਰੀ 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਸਕਾਈਵਿਊ ਤੋਂ ਲਿਬਰਲ ਉਮੀਦਵਾਰ ਜਾਰਜ ਚਾਹਲ ਨੇ...
ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ
. . .  about 1 hour ago
ਮੁੰਬਈ, 21 ਸਤੰਬਰ - ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਫ਼ਰਾਰ ਮੁਲਜ਼ਮਾਂ ਦੇ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ ਕੀਤਾ ...
ਆਈ.ਈ.ਡੀ. ਰਿਕਵਰੀ ਨਾਲ ਜੁੜੇ ਮਾਮਲੇ ਵਿਚ ਸੱਤ ਥਾਵਾਂ 'ਤੇ ਤਲਾਸ਼ੀ ਅਭਿਆਨ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਆਈ.ਈ.ਡੀ. ਰਿਕਵਰੀ ਨਾਲ ਜੁੜੇ 27 ਜੂਨ ਦੇ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ ਵਲੋਂ ਅਨੰਤਨਾਗ, ਬਾਰਾਮੂਲਾ, ਸ੍ਰੀਨਗਰ, ਡੋਡਾ, ਕਿਸ਼ਤਵਾੜ ਸਮੇਤ ਸੱਤ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 26,115 ਨਵੇਂ ਮਾਮਲੇ ਸਾਹਮਣੇ ਆਏ ਹਨ...
ਹਰੀਸ਼ ਰਾਵਤ ਨੇ ਟਵੀਟ ਕਰਕੇ ਭਾਜਪਾ ਨੂੰ ਮੋਦੀ-ਨਵਾਜ ਦੀ ਗਲਵੱਕੜੀ ਤੇ ਬਿਰਿਆਨੀ ਯਾਦ ਕਰਵਾਈ
. . .  about 1 hour ago
ਨਵੀਂ ਦਿੱਲੀ, 21 ਸਤੰਬਰ - ਭਾਜਪਾ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਦੋਸਤੀ ਕਰਕੇ ਘੇਰਨ ਦੇ ਮੁੱਦੇ 'ਤੇ ਹਰੀਸ਼ ਰਾਵਤ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਸਿੱਧੂ ਭਾਜਪਾ ਵਿਚ ਸਨ ਤਾਂ ਉਸ ਵੇਲੇ ਵੀ ਉਨ੍ਹਾਂ ਦਾ ਦੋਸਤੀ ਇਮਰਾਨ ਖਾਨ ਨਾਲ ਸੀ...
ਡਿਪਟੀ ਕਮਿਸ਼ਨਰ ਲੁਧਿਆਣਾ 5 ਮਿੰਟ ਪਹਿਲਾ ਦਫ਼ਤਰ ਪੁੱਜੇ
. . .  about 2 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ) - ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਆਪਣੇ ਦਫ਼ਤਰਾਂ 'ਚ ਸਵੇਰੇ 9 ਵਜੇ ਪੁੱਜਣ ਦੀ ਹਦਾਇਤ ਕੀਤੀ ਗਈ ਹੈ। ਜਿਸ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ 9 ਵੱਜਣ ਤੋਂ ਪੰਜ ਮਿੰਟ ਪਹਿਲਾਂ ਹੀ...
ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  about 3 hours ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  about 3 hours ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  about 3 hours ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 11 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਫਰੀਦਕੋਟ

ਜਨਵਰੀ ਤੋਂ ਅਪ੍ਰੈਲ 2021 ਤੱਕ ਕੋਵਿਡ ਨਿਯਮਾਂ/ਲਾਕਡਾਊਨ ਦੀ ਉਲੰਘਣਾ 'ਤੇ 2261 ਲੋਕਾਂ ਦੇ ਕੀਤੇ ਗਏ ਚਲਾਨ

ਫ਼ਰੀਦਕੋਟ, 11 ਮਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪੁਲਿਸ ਫ਼ਰੀਦਕੋਟ ਵਲੋਂ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਜਿੱਥੇ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ, ਮਾਸਕ ਵੰਡਣ, ਲੋਕਾਂ ਦੀ ਸਿਹਤ ਤੇ ...

ਪੂਰੀ ਖ਼ਬਰ »

ਪੌਣੇ ਦੋ ਲੱਖ ਦਾ ਸੋਨਾ ਲੈ ਕੇ ਔਹ ਗਈਆਂ... ਸ਼ਾਤਰ ਕਿਸਮ ਦੀਆਂ ਔਰਤਾਂ ਦਾ ਅਜੀਬ ਕਾਰਨਾਮਾ

ਕੋਟਕਪੁੂਰਾ, 11 ਮਈ (ਮੋਹਰ ਸਿੰਘ ਗਿੱਲ)-ਸ਼ਾਤਰ ਕਿਸਮ ਦੇ ਵਿਅਕਤੀਆਂ ਦੀ ਚਾਲ ਦਾ ਸਥਾਨਕ ਸ਼ਹਿਰ ਦੀ ਇਕ ਔਰਤ ਸ਼ਿਕਾਰ ਹੋ ਗਈ ਅਤੇ ਪੌਦੇ ਦੋ ਲੱਖ ਦੇ ਕਰੀਬ ਸੋਨੇ ਦੀਆਂ ਚੂੜੀਆਂ ਗੁਆ ਬੈਠੀ | ਹੋਇਆ ਇੰਝ ਕਿ ਸਥਾਨਕ ਹਰੀਨੌਂ ਫ਼ਾਟਕ ਨਜ਼ਦੀਕ ਸੰਤੋਸ਼ੀ ਮਾਤਾ ਦੇ ਮੰਦਰ ਕੋਲ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਕਿਰਤੀ) ਜ਼ਿਲ੍ਹਾ ਫ਼ਰੀਦਕੋਟ 'ਚ 11 ਮੈਂਬਰੀ ਕਮੇਟੀ ਬਣਾਈ ਗਈ-ਜਥੇਦਾਰ ਰਣਸੀਂਹ

ਫ਼ਰੀਦਕੋਟ, 11 ਮਈ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ (ਕਿਰਤੀ) ਦੇ ਕਨਵੀਨਰ ਜਥੇਦਾਰ ਬੂਟਾ ਸਿੰਘ ਰਣਸੀਂਹ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰ ਜ਼ਿਲ੍ਹੇ ਵਿਚ 11 ਮੈਂਬਰੀ ਕਮੇਟੀ ਬਣਾਈ ਜਾ ਰਹੀ ਹੈ, ਜਿਸ ਤਹਿਤ ਅੱਜ ਸ਼ਹਿਰ ਫ਼ਰੀਦਕੋਟ ਵਿਖੇ 11 ਮੈਂਬਰੀ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦਾ ਕਹਿਰ ਜਾਰੀ-13 ਹੋਰ ਮੌਤਾਂ

ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ 'ਤੇ ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾਂ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ਅੱਜ 13 ਹੋਰ ਕੋਰੋਨਾ ...

ਪੂਰੀ ਖ਼ਬਰ »

ਔਰਤ ਨਾਲ ਗਾਲੀ-ਗਲੋਚ ਕਰਨ 'ਤੇ ਮਾਮਲਾ ਦਰਜ

ਗਿੱਦੜਬਾਹਾ, 11 ਮਈ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਔਰਤ ਨਾਲ ਗਾਲੀ-ਗਲੋਚ ਕਰਨ 'ਤੇ ਤਿੰਨ ਨੌਜਵਾਨਾਂ ਤੇ ਮਾਮਲਾ ਦਰਜ ਕੀਤਾ ਹੈ | ਥਾਣਾ ਗਿੱਦੜਬਾਹਾ ਦੀ ਪੁਲਿਸ ਨੂੰ ਨਿਰਲੇਖ ਕੌਰ ਪਤਨੀ ਜਸਵੀਰ ਸਿੰਘ ਵਾਸੀ ਪਿੰਡ ਭਾਰੂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਗੰਭਰ ਜ਼ਖ਼ਮੀ

ਗਿੱਦੜਬਾਹਾ, 11 ਮਈ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ-ਬਠਿੰਡਾ ਰੋਡ ਸਥਿਤ ਪਿੰਡ ਦੌਲਾ ਦੇ ਕੋਲ ਬੇਸਹਾਰਾ ਪਸ਼ੂ ਅਚਾਨਕ ਸਾਹਮਣੇ ਆਉਣ ਕਾਰਨ ਇਕ ਨੌਜਵਾਨ ਮੋਟਰਸਾਈਕਲ ਸਵਾਰ ਸੜਕ 'ਤੇ ਡਿੱਗ ਕੇ ਗੰਭੀਰ ਜਖ਼ਮੀ ਹੋ ਗਿਆ | ਹੈ | ਅੰਗਰੇਜ਼ ਸਿੰਘ ਵਾਸੀ ਪਿੰਡ ਦੌਲਾ ...

ਪੂਰੀ ਖ਼ਬਰ »

ਚੋਰੀ ਦੀ ਕਾਰ ਸਣੇ ਤਿੰਨ ਕਾਬੂ-ਇਕ ਦੀ ਗਿ੍ਫ਼ਤਾਰੀ ਬਾਕੀ

ਮਲੋਟ, 11 ਮਈ (ਅਜਮੇਰ ਸਿੰਘ ਬਰਾੜ, ਰਣਜੀਤ ਸਿੰਘ ਪਾਟਿਲ)-ਥਾਣਾ ਸਿਟੀ ਮਲੋਟ ਪੁਲਿਸ ਨੇ ਚੋਰੀ ਦੀ ਜਿੰਨ ਕਾਰ ਸਣੇ ਚੋਰ ਗਿੋਰਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ, ਜਦਕਿ ਇਕ ਵਿਅਕਤੀ ਪੁਲਿਸ ਦੀ ਗਿ੍ਫ਼ਤ 'ਚੋਂ ਬਾਹਰ ਹੈ | ਐਸ.ਐਚ.ਓ ਸ: ...

ਪੂਰੀ ਖ਼ਬਰ »

ਲਾਈਨਜ਼ ਕਲੱਬ ਜੈਤੋ ਦੇ ਬਾਹਰੋਂ ਮੋਟਰਸਾਈਕਲ ਚੋਰੀ

ਜੈਤੋ, 11 ਮਈ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਲਾਈਨਜ਼ ਕਲੱਬ (ਬਿਸ਼ਨੰਦੀ ਰੋਡ) ਜੈਤੋ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋਣ ਦਾ ਪਤਾ ਲੱਗਿਆ ਹੈ | ਗੁਰਮੀਤ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਬਾਬਾ ਫ਼ਰੀਦ ਨਗਰ ਬਠਿੰਡਾ ਰੋਡ ਜੈਤੋ ਨੇ ਸਥਾਨਕ ਪੁਲਿਸ ਨੂੰ ਕੋਲ ਸ਼ਿਕਾਇਤ ...

ਪੂਰੀ ਖ਼ਬਰ »

18 ਤੋਂ 45 ਸਾਲ ਦੇ ਲੋਕਾਂ ਦੇ ਕੋਰੋਨਾ ਵੈਕਸੀਨ ਨਾ ਲੱਗਣ ਕਾਰਨ ਲੋਕ ਹੋ ਰਹੇ ਹਨ ਪ੍ਰੇਸ਼ਾਨ

ਬਾਜਾਖਾਨਾ 11 ਮਈ (ਜੀਵਨ ਗਰਗ)-ਪੰਜਾਬ ਸਰਕਾਰ ਵਲੋਂ 18 ਤੋਂ 45 ਸਾਲ ਤੱਕ ਲਈ ਕੋਰੋਨਾ ਵੈਕਸੀਨ ਸਰਕਾਰੀ ਹਸਪਤਾਲਾਂ ਵਿਚ ਭੇਜਣ ਦਾ ਐਲਾਨ ਕੀਤਾ ਜਾ ਚੁੱਕਿਆ ਹੈ ਪ੍ਰੰਤੂ ਸਰਕਾਰੀ ਹਸਪਤਾਲਾਂ ਵਿਚ ਇਹ ਪੋਰਟਲ ਆਨ-ਲਾਈਨ ਖੋਲਦੇ ਹਨ ਤਾਂ ਇਹ 45 ਸਾਲ ਦੀ ਉਮਰ ਤੋਂ ਉਪਰ ਵਾਲਾ ਹੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਟੀਕਾਕਰਨ, ਟੈਸਟਿੰਗ ਮੁਹਿੰਮ ਹੋਰ ਤੇਜ਼ ਕਰਨ ਦੇ ਆਦੇਸ਼

18-45 ਉਮਰ ਵਰਗ ਦੇ ਲੋਕਾਂ ਦਾ ਟੀਕਾਕਰਨ, ਰਜਿਸਟ੍ਰੇਸ਼ਨ ਸ਼ੁਰੂ ਫ਼ਰੀਦਕੋਟ, 11 ਮਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਵਿਚ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਵੱਧ ਤੋਂ ਵੱਧ ਟੈਸਟਿੰਗ, ਟੀਕਾਕਰਨ ਕਰਵਾਉਣ ਲਈ ਲਗਾਤਾਰ ਜਾਗਰੂਕ/ਪ੍ਰੇਰਿਤ ਕੀਤਾ ਜਾ ਰਿਹਾ ਹੈ, ਤਾਂ ਜੋ ...

ਪੂਰੀ ਖ਼ਬਰ »

ਸੀ.ਐਚ.ਸੀ. ਆਲਮਵਾਲਾ ਦੀ ਅਣਗਹਿਲੀ ਆਈ ਸਾਹਮਣੇ

ਮਲੋਟ, 11 ਮਈ (ਅਜਮੇਰ ਸਿੰਘ ਬਰਾੜ)-ਇਕ ਪਾਸੇ ਜਿੱਥੇ ਕੋਰੋਨਾ ਦੇ ਵਧਦੇ ਪ੍ਰਕੋਪ ਕਾਰਨ ਦੇਸ਼ ਭਰ 'ਚ ਹਾਹਾਕਾਰ ਮਚੀ ਹੋਈ ਹੈ, ਉੱਥੇ ਹੀ ਸਿਹਤ ਵਿਭਾਗ ਦੀਆਂ ਅਣਗਹਿਲੀਆਂ ਕਾਰਨ ਕੋਰੋਨਾ ਨਮੂਨਿਆਂ ਦੀ ਰਿਪੋਰਟ 'ਚ ਦੇਰੀ ਹੋ ਰਹੀ ਹੈ | ਰਿਪੋਰਟ ਦੀ ਦੇਰੀ ਕਾਰਨ ਕੋਰੋਨਾ ਪੀੜਤ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜੀ ਸਕੂਲ ਨੇ ਆਨਲਾਈਨ ਮਾਂ ਦਿਵਸ ਮਨਾਇਆ

ਫ਼ਰੀਦਕੋਟ, 11 ਮਈ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਵਲੋਂ ਆਨਲਾਈਨ ਮਾਂ ਦਿਵਸ ਮਨਾਇਆ ਗਿਆ | ਵਿਦਿਆਰਥੀਆਂ ਦੇ ਆਨਲਾਈਨ ਮੁਕਾਬਲੇ ਵੀ ਕਰਵਾਏ ਗਏ | ਵਿਦਿਆਰਥੀਆਂ ਵਲੋਂ ਆਪਣੀਆਂ ਮਾਵਾਂ ਲਈ ਗ੍ਰੀਟਿੰਗ ਕਾਰਡ, ਪੋਸਟਰ, ਫ਼ੋਟੋ ਫਰੇਮ ਆਦਿ ਬਣਾਏ ਗਏ ਅਤੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ 'ਤੇ ਕਾਬੂ ਪਾਉਣ ਲਈ ਸਰਕਾਰ ਦਾ ਸਾਥ ਦੇਣ ਦੀ ਲੋੜ-ਗੁਰਦਾਸ ਗਿਰਧਰ

ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਵਿਚ ਕੋਰੋਨਾ ਵਾਇਰਸ ਤੇਜੀ ਨਾਲ ਫੈਲ ਰਿਹਾ ਹੈ, ਜਿਸਨੂੰ ਕਾਬੂ ਕਰਨ ਲਈ ਪੰਜਾਬ ਸਰਕਾਰ ਵੱਡੇ ਤੇ ਸਾਰਥਿਕ ਕਦਮ ਚੁੱਕ ਰਹੀ ਹੈ, ਤਾਂ ਜੋ ਪੰਜਾਬ ਵਿਚੋਂ ਕੋਰੋਨਾ ਮਹਾਂਮਾਰੀ ਨੂੰ ਖਤਮ ਕੀਤਾ ਜਾ ਸਕੇ | ਇਹ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਪੰਜਾਬ ਲਈ 205 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕਰਨਾ ਸ਼ਲਾਘਾਯੋਗ ਫ਼ੈਸਲਾ-ਭੰਗੇਵਾਲਾ

ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 25 ਸੂਬਿਆਂ ਦੇ ਪਿੰਡਾਂ ਲਈ ਤਕਰੀਬਨ 90 ਹਜ਼ਾਰ ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕਰਕੇ ਲੋਕ ਹਿੱਤ ਵਿਚ ਇਹ ਫੈਸਲਾ ਲਿਆ ਹੈ, ਤਾਂ ਜੋ ਇਸ ਮਹਾਂਮਾਰੀ ਤੋਂ ਆਮ ਜਨਤਾ ਨੂੰ ਬਚਾਇਆ ਜਾ ਸਕੇ | ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੂਬਾ ਬੁਲਾਰੇ ਕੁਲਦੀਪ ਸਿੰਘ ਭੰਗੇਵਾਲਾ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਆਖਿਆ ਕਿ ਇਸ ਰਾਸ਼ੀ ਵਿਚੋਂ ਪੰਜਾਬ ਦੇ ਲਗਪਗ 20 ਹਜ਼ਾਰ ਪਿੰਡਾਂ ਲਈ 205 ਕਰੋੜ ਰੁਪਏ ਦੀ ਗ੍ਰਾਂਟ ਕੇਂਦਰ ਸਰਕਾਰ ਨੇ ਪੰਜਾਬ ਸੂਬੇ ਨੂੰ ਭੇਜੀ ਹੈ ਅਤੇ ਇਹ ਇਕ ਸ਼ਲਾਘਾਯੋਗ ਕਾਰਜ ਹੈ ਅਤੇ ਇਸ ਪੈਸੇ ਨਾਲ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਪਿੰਡਾਂ ਦੀ ਜਨਤਾਂ ਲਈ ਦਵਾਈਆਂ, ਸੈਨੇਟਾਈਜ਼ਰ, ਕੋਰੋਨਾ ਰੋਕਥਾਮ ਕਿੱਟਾਂ ਦੀ ਖ਼ਰੀਦ ਕੀਤੀ ਜਾਵੇਗੀ | ਉਨ੍ਹਾਂ ਆਖਿਆ ਕਿ ਜਿਥੇ ਇਸ ਸਮੇਂ ਪੰਜਾਬ ਸਰਕਾਰ ਪੌਣੇ ਤਿੰਨ ਲੱਖ ਕਰੋੜ ਰੁਪਏ ਦੇ ਕਰਜ਼ੇ ਹੇਠ ਹੈ, ਉਸ ਸਮੇਂ ਕੇਂਦਰ ਸਰਕਾਰ ਵਲੋਂ ਭੇਜੀ ਗਈ ਇਹ ਗ੍ਰਾਂਟ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਕਰਨ ਲਈ ਰਾਮਬਾਣ ਸਾਬਤ ਹੋਵੇਗੀ | ਸ: ਭੰਗੇਵਾਲਾ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਵਲੋਂ ਭੇਜੀ ਗ੍ਰਾਂਟ ਨੂੰ ਪਾਰਦਰਸ਼ੀ ਤਰੀਕੇ ਨਾਲ ਆਮ ਲੋਕਾਂ ਦੀ ਜਾਨ ਬਚਾਉਣ ਲਈ ਸਹੀ ਅਤੇ ਸੁਚੱਜੇ ਢੰਗ ਨਾਲ ਵਰਤਿਆ ਜਾਵੇ | ਉਨ੍ਹਾਂ ਕਿਹਾ ਕਿ ਇਸ ਰਾਸ਼ੀ ਦੀ ਵਰਤੋਂ ਲਈ ਸਰਕਾਰੀ ਅਧਿਕਾਰੀਆਂ ਦੇ ਨਾਲ ਆਮ ਲੋਕਾਂ ਦੀ ਇੱਕ ਕਮੇਟੀ ਵੀ ਬਣਾਈ ਜਾਵੇ ਅਤੇ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਵਰਤੇ ਜਾਣ ਵਾਲੀ ਮਾਸਕ ਸੈਨੇਟਾਈਜ਼ਰ ਅਤੇ ਹੋਰ ਸਾਮਾਨ ਦੀ ਪਾਰਦਰਸ਼ਤਾ ਨਾਲ ਖੁੱਲ੍ਹੀ ਬੋਲੀ ਰਾਹੀਂ ਖਰੀਦ ਕੀਤੀ ਜਾਵੇ ਤਾਂ ਜੋ ਇਸ ਪੈਸੇ ਦੀ ਸਹੀ ਅਤੇ ਸੁਚੱਜੀ ਵਰਤੋਂ ਨਾਲ ਪੰਜਾਬ ਦੇ ਲੋਕਾਂ ਦੀ ਰੱਖਿਆ ਅਤੇ ਜਾਨ ਬਚਾਈ ਜਾ ਸਕੇ |

ਖ਼ਬਰ ਸ਼ੇਅਰ ਕਰੋ

 

ਸਿਵਲ ਹਸਪਤਾਲ ਵਿਖੇ ਮਰੀਜ਼ਾਂ ਲਈ ਚਾਹ ਤੇ ਬਰੈੱਡ ਦੇ ਲੰਗਰ ਦੀ ਸੇਵਾ ਸ਼ੁਰੂ

ਗਿੱਦੜਬਾਹਾ, 11 ਮਈ (ਪਰਮਜੀਤ ਸਿੰਘ ਥੇੜ੍ਹੀ)-ਕੋਰੋਨਾ ਮਹਾਂਮਾਰੀ ਦੇ ਚੱਲਦੇ ਹੋਏ ਵੀ 'ਗੁੱਡ ਸੇਵਾ ਸੁਸਾਇਟੀ' ਗਿੱਦੜਬਾਹਾ ਵਲੋਂ ਸਿਵਲ ਹਸਪਤਾਲ ਵਿਖੇ ਚਾਹ ਤੇ ਬਰੈੱਡ ਦੇ ਲੰਗਰ ਦੀ ਸੇਵਾ ਅੱਜ ਚਾਲੂ ਕੀਤੀ ਗਈ ਹੈ | ਪ੍ਰਧਾਨ ਸੋਮ ਪਾਲ ਅਹੂਜਾ ਅਤੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਆਉਣ 'ਤੇ ਪਿੰਡ-ਪਿੰਡ ਖੇਡ ਗਰਾਊਾਡ ਬਣਾਏ ਜਾਣਗੇ-ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਬਰੀਵਾਲਾ ਦੀ ਪੰਚਾਇਤੀ ਜ਼ਮੀਨ ਵਿਚ ਖੇਡ ਗਰਾਊਾਡ ਬਣਾਉਣ ਦੀ ਮੰਗ ਨੂੰ ਲੈ ਕੇ ਨੌਜਵਾਨਾਂ ਵਲੋਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦੇ ਨਾਂਅ ਮੰਗ ਪੱਤਰ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਸੂਬਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਬਾਡੀ ਦੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਰੇਵਤ ਸਿੰਘ ਰਾਵਤ ਦੀ ਪ੍ਰਧਾਨਗੀ ਹੇਠ ਸਥਾਨਕ ਕੈਨਾਲ ਕਾਲੋਨੀ ਵਿਖੇ ਹੋਈ | ਉਪਰੰਤ ਰਾਜਸਥਾਨ ...

ਪੂਰੀ ਖ਼ਬਰ »

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਵਾਪਿਸ ਲਵੇ ਸਰਕਾਰ-ਕਿਸਾਨ ਆਗੂ

ਮੰਡੀ ਬਰੀਵਾਲਾ, 11 ਮਈ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ, ਗੁਰਮੀਤ ਸਿੰਘ ਮਰਾੜ੍ਹ ਕਲਾਂ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ, ਵੀਰਪਾਲ ਸਿੰਘ ਧਨੋਆ ਇਕਾਈ ਪ੍ਰਧਾਨ ਸਰਾਏਨਾਗਾ, ਹਰਮੇਲ ਸਿੰਘ ...

ਪੂਰੀ ਖ਼ਬਰ »

ਸਿਵਲ ਜੱਜ (ਸੀਨੀਅਰ ਡਵੀਜ਼ਨ) ਵਲੋਂ ਬਿਰਧ ਆਸ਼ਰਮ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮੈਡਮ ਅਮਨ ਸ਼ਰਮਾ ਸਿਵਲ ਜੱਜ (ਸੀਨੀਅਰ ਡਵੀਜਨ)/ਸੀ.ਜੇ.ਐਮ.-ਸਾਹਿਤ- ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਜ਼ੇਲ੍ਹ ਸ੍ਰੀ ਮੁਕਤਸਰ ਸਾਹਿਬ ਦਾ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ ਕਿਸਾਨਾਂ ਦਾ ਰੋਸ ਧਰਨਾ 223ਵੇਂ ਦਿਨ ਵੀ ਜਾਰੀ

ਗਿੱਦੜਬਾਹਾ, 11 ਮਈ (ਪਰਮਜੀਤ ਸਿੰਘ ਥੇੜ੍ਹੀ)-ਤਾਲਮੇਲਵਾਂ ਸੰਘਰਸ਼ ਕਮੇਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਬਲਾਕ ਪ੍ਰੈਸ ਸਕੱਤਰ ਬਲਜਿੰਦਰ ਸਿੰਘ ਖ਼ਾਲਸਾ ਗੁਰੂਸਰ ਦੀ ਅਗਵਾਈ 'ਚ ਪਿਉਰੀ ਫਾਟਕ ਗਿੱਦੜਬਾਹਾ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਨੂੰ ਪਲਾਜ਼ਮਾ, ਆਕਸੀਜਨ ਆਦਿ ਹਰ ਸੰਭਵ ਮੱਦਦ ਕਰਾਂਗੇ-ਅਭੈ ਢਿੱਲੋਂ
ਯੂਥ ਅਕਾਲੀ ਦਲ ਗਿੱਦੜਬਾਹਾ ਵਲੋਂ ਪਲਾਜ਼ਮਾ ਦੇਣ ਦੀ ਸੇਵਾ ਸ਼ੁਰੂ

ਗਿੱਦੜਬਾਹਾ, 11 ਮਈ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੇ ਕੋਰੋਨਾ ਮਰੀਜਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਲਈ ਯੂਥ ਅਕਾਲੀ ਦਲ ਹਰ ਸਮੇਂ ਤਿਆਰ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਯੂਥ ਅਕਾਲੀ ਆਗੂ ਅਭੈ ਢਿੱਲੋਂ ਨੇ ਬਠਿੰਡਾ ਵਿਖੇ ਪਲਾਜਮਾਂ ਦਾਨ ਕਰਨ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਗਿੱਦੜਬਾਹਾ ਵਲੋਂ ਪਲਾਜ਼ਮਾ ਦੇਣ ਦੀ ਸੇਵਾ ਸ਼ੁਰੂ

ਗਿੱਦੜਬਾਹਾ, 11 ਮਈ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੇ ਕੋਰੋਨਾ ਮਰੀਜਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਲਈ ਯੂਥ ਅਕਾਲੀ ਦਲ ਹਰ ਸਮੇਂ ਤਿਆਰ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਯੂਥ ਅਕਾਲੀ ਆਗੂ ਅਭੈ ਢਿੱਲੋਂ ਨੇ ਬਠਿੰਡਾ ਵਿਖੇ ਪਲਾਜਮਾਂ ਦਾਨ ਕਰਨ ...

ਪੂਰੀ ਖ਼ਬਰ »

ਮੈਜਿਸਟ੍ਰੇਟ ਪਰਸਾ ਸਿੰਘ ਨੇ ਦੁਕਾਨਦਾਰਾਂ ਨੂੰ ਕੋਰੋਨਾ ਤੋਂ ਬਚਾਅ ਲਈ ਜਾਗਰੂਕ ਕੀਤਾ

ਰੁਪਾਣਾ, 11 ਮਈ (ਜਗਜੀਤ ਸਿੰਘ)-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਲੋਂ ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਵੇਖਦਿਆਂ ਲੋਕਾਂ ਦੀ ਸਿਹਤ ਦੇ ਮੱਦੇਨਜ਼ਰ ਹਰ ਰੋਜ਼ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ | ਇਸ ਤਹਿਤ ਸਬ ਡਵੀਜ਼ਨ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਪਿੰਡ ਸੰਗਤਪੁਰਾ ਵਿਖੇ ਖੇਤਾਂ 'ਚ ਰਹਿੰਦ ਖੂੰਹਦ ਨੂੰ ਲੱਗੀ ਅੱਗ ਪਿੰਡ 'ਚ ਵੜੀ

ਸਾਦਿਕ, 11 ਮਈ (ਆਰ. ਐਸ. ਧੁੰਨਾ)-ਪਿੰਡ ਸੰਗਤਪੁਰਾ ਵਿਖੇ ਖੇਤਾਂ 'ਚ ਰਹਿੰਦ ਖੂੰਹਦ ਨੂੰ ਲੱਗੀ ਅੱਗ ਪਿੰਡ 'ਚ ਵੜਨ ਕਾਰਨ ਇਕ ਘਰ 'ਚ ਪਈ ਤੂੜੀ ਅਤੇ ਫ਼ਿਰਨੀ 'ਤੇ ਪਈਆਂ ਪਾਥੀਆਂ ਸੜਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਦੁਪਹਿਰ ਸਮੇਂ ਹਨ੍ਹੇਰੀ ਚੱਲਣ ...

ਪੂਰੀ ਖ਼ਬਰ »

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਸਰਕਾਰ ਵਲੋਂ ਪਿੰਡ ਬਲਖੰਡੀ ਦੀ ਸਰਪੰਚ ਮੁਅੱਤਲ

ਮੋਗਾ, 11 ਮਈ (ਗੁਰਤੇਜ ਸਿੰਘ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਸਰਕਾਰ ਵਲੋਂ ਬਲਾਕ ਕੋਟ ਈਸੇ ਖਾਂ ਅਧੀਨ ਪੈਂਦੇ ਪਿੰਡ ਬਲਖੰਡੀ ਦੀ ਮਹਿਲਾ ਸਰਪੰਚ ਮਨਦੀਪ ਕੌਰ ਨੂੰ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਗਏ ਹਨ | ਜਾਣਕਾਰੀ ਮੁਤਾਬਿਕ ਸਰਪੰਚ ਮਨਦੀਪ ਕੌਰ 'ਤੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਨੂੰ ਕੋਰੋਨਾ ਤੋਂ ਬਚਾਉਣ ਲਈ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਐਡਵਾਈਜ਼ਰੀ ਜਾਰੀ

ਮੋਗਾ, 11 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਿਸ਼ਵ ਭਰ ਵਿਚ ਫੈਲੀ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਸੀਨੀਅਰ ਸਿਟੀਜ਼ਨ ਲੋਕਾਂ ਨੂੰ ਬਚਾਉਣ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਇਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ | ਏਮਜ਼ ...

ਪੂਰੀ ਖ਼ਬਰ »

ਈ. ਟੀ. ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਸਿੱਖਿਆ ਵਿਭਾਗ ਵਲੋਂ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਨਾ ਕਰਨ ਦੀ ਸਖ਼ਤ ਨਿਖੇਧੀ

ਮੋਗਾ, 11 ਮਈ (ਅਸ਼ੋਕ ਬਾਂਸਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਪ੍ਰਾਇਮਰੀ ਕਾਡਰ ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਦੇ ਹੁਕਮ ਜਾਰੀ ਕੀਤੇ ਗਏ ਸਨ | ਪਰ ਅਜੇ ਤੱਕ ਇਹ ਹੁਕਮ ਲਾਗੂ ਨਹੀਂ ਕੀਤੇ ਗਏ | ਈ. ਟੀ. ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ (6505) ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਸ੍ਰੀ ਹੇਮੰਤ ਕੁਮਾਰ ਸ਼ਰਮਾ ਡੀ.ਐਸ.ਪੀ. (ਐਚ) ਵਧੀਆ ਸੇਵਾਵਾਂ ਬਦਲੇ ਐਵਾਰਡ ਨਾਲ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਸ਼ਰਦ ਸਤਿਆ ਚੌਹਾਨ ਆਈ.ਪੀ.ਐਸ. ਵਧੀਕ ਡਇਰੈਕਟਰ ਜਨਰਲ ਟ੍ਰੈਫਿਕ ਪੁਲਿਸ ਪੰਜਾਬ ਚੰਡੀਗੜ੍ਹ ਵਲੋਂ ਸ੍ਰੀ ਹੇਮੰਤ ਕੁਮਾਰ ਸ਼ਰਮਾ ਡੀ.ਐਸ.ਪੀ (ਐਚ) ਨੂੰ ਪੂਰੇ ਸੂਬੇ ਵਿਚੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਸੈਂਟਰ ਹੈੱਡ ਟੀਚਰਾਂ ਨੂੰ ਬੰਨਣ ਵਾਲਾ ਪੱਤਰ ਵਾਪਸ ਲਿਆ ਜਾਵੇ-ਪ੍ਰਗਟ ਸਿੰਘ ਜੰਬਰ

ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਗੌਰਮਿੰਟ ਟੀਚਰ ਯੂਨੀਅਨ ਵਿਗਿਆਨਿਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਜੰਬਰ, ਗੁਰਪ੍ਰੀਤ ਸਿੰਘ ਸੰਧੂ, ਨਵਦੀਪ ਸੁੱਖੀ, ਸਤਿਨਾਮ ਸਿੰਘ, ਜਸਵਿੰਦਰ ਸਿੰਘ, ਸੁਮੇਸ਼ ਕੁਮਾਰ, ...

ਪੂਰੀ ਖ਼ਬਰ »

ਖ਼ਰੀਦ ਕੇਂਦਰਾਂ 'ਤੇ ਲਿਫਟਿੰਗ ਨਾ ਹੋਣ ਕਾਰਨ ਲੱਗੇ ਕਣਕ ਦੇ ਅੰਬਾਰ

ਮੰਡੀ ਬਰੀਵਾਲਾ, 11 ਮਈ (ਨਿਰਭੋਲ ਸਿੰਘ)-ਖ਼ਰੀਦ ਕੇਂਦਰਾਂ 'ਤੇ ਲਿਫਟਿੰਗ ਨਾ ਹੋਣ ਕਾਰਨ ਕਣਕਾਂ ਦੇ ਅੰਬਾਰ ਲੱਗੇ ਹੋਏ ਹਨ | ਭਾਵੇਂ ਕਣਕ ਦੀ ਖ਼ਰੀਦ ਹੋ ਚੁੱਕੀ ਹੈ, ਪਰ ਅਜੇ ਤੱਕ ਵੀ ਲਿਫਟਿੰਗ ਨਹੀਂ ਹੋ ਰਹੀ | ਅਚਾਨਕ ਹੀ ਹੋ ਰਹੀ ਬਾਰਿਸ਼ ਕਾਰਣ ਖ਼ਰੀਦ ਕੇਦਰਾਂ ਤੇ ਕਣਕ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਮਲੋਟ 'ਚ ਨਾਨ-ਟੀਚਿੰਗ ਲਈ ਈ-ਵਰਕਸ਼ਾਪ ਲਾਈ

ਮਲੋਟ, 11 ਮਈ (ਰਣਜੀਤ ਸਿੰਘ ਪਾਟਿਲ, ਅਜਮੇਰ ਸਿੰਘ ਬਰਾੜ)-ਪਿ੍ੰਸੀਪਲ ਡਾ: ਏਕਤਾ ਖੋਸਲਾ ਦੀ ਅਗਵਾਈ ਹੇਠ ਡੀ.ਏ.ਵੀ. ਕਾਲਜ ਮਲੋਟ ਦੇ ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ ਨੇ ਨੇੜਲੇ ਖੇਤਰਾਂ ਦੇ ਕਾਲਜਾਂ ਅਤੇ ਸਕੂਲਾਂ ਵਿਚ ਕੰਮ ਕਰਦੇ ਨਾਨ-ਟੀਚਿੰਗ ਸਟਾਫ਼ ਦੇ ਹੁਨਰ ਨੂੰ ...

ਪੂਰੀ ਖ਼ਬਰ »

ਸਹੁਰਾ ਪਰਿਵਾਰ ਤੋਂ ਦੁਖੀ ਨੌਜਵਾਨ ਨੇ ਕੀਤੀ ਖੁਦਕੁਸ਼ੀ , ਸਹੁਰਾ ਪਰਿਵਾਰ 'ਤੇ ਮਾਮਲਾ ਦਰਜ

ਗਿੱਦੜਬਾਹਾ, 11 ਮਈ (ਪਰਮਜੀਤ ਸਿੰਘ ਥੇੜ੍ਹੀ)-ਸਹੁਰਾ ਪਰਿਵਾਰ ਤੋਂ ਦੁਖੀ ਇਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ | ਲਾਲ ਚੰਦ ਪੁੱਤਰ ਵੇਦ ਪ੍ਰਕਾਸ਼ ਵਾਸੀ ਪਿੰਡ ਮਧੀਰ ਨੇ ਥਾਣਾ ਕੋਟਭਾਈ ਦੀ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਬੀਤੇ ਦਿਨ ਉਸਦਾ ਲੜਕਾ ...

ਪੂਰੀ ਖ਼ਬਰ »

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਦਾ ਦੌਰਾ ਕੀਤਾ

ਫ਼ਰੀਦਕੋਟ, 11 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਦੀਪਕ ਕੁਮਾਰ ਵਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਖਲਚੀ ਜਦੀਦ ਵਿਚ ਬੀਤੇ ਦਿਨੀਂ ਇਕ ਲੜਾਈ ਵਿਚ ਜ਼ਖ਼ਮੀ ਹੋਏ ਅਨੁਸੂਚਿਤ ਜਾਤੀ ਦੇ ਪਰਿਵਾਰ ਦੇ ਮੈਂਬਰ ਜੋ ਕਿ ਇੱਥੋਂ ਦੇ ...

ਪੂਰੀ ਖ਼ਬਰ »

ਕੰਪਿਊਟਰ ਐਸੋਸੀਏਸ਼ਨ ਜੈਤੋ ਨੇ ਮੰਗਾਂ ਦੇ ਸਬੰਧ 'ਚ ਐਸ.ਡੀ.ਐਮ. ਜੈਤੋ ਨੂੰ ਦਿੱਤਾ ਮੰਗ-ਪੱਤਰ

ਜੈਤੋ, 11 ਮਈ (ਗੁਰਚਰਨ ਸਿੰਘ ਗਾਬੜੀਆ)-ਕੰਪਿਊਟਰ ਐਸੋਸੀਏਸ਼ਨ ਜੈਤੋ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਨਾਂਅ 'ਤੇ ਇਕ ਮੰਗ-ਪੱਤਰ ਜੈਤੋ ਦੇ ਐਸ.ਡੀ.ਐਮ. ਡਾ: ਮਨਦੀਪ ਕੌਰ ਨੂੰ ਦਿੱਤਾ ਗਿਆ | ਕੰਪਿਊਟਰ ਐਸੋਸੀਏਸ਼ਨ ਜੈਤੋ 'ਚ ਹਰਸ਼ ਕੰਪਿਊਟਰ ਸੈਂਟਰ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਨੇ ਡੀ.ਐਸ.ਪੀ ਨੂੰ ਦਿੱਤਾ ਮੰਗ-ਪੱਤਰ

ਕੋਟਕਪੂਰਾ, 11 ਮਈ (ਮੋਹਰ ਗਿੱਲ, ਮੇਘਰਾਜ)-ਇਕ ਕਿਸਾਨ ਜਥੇਬੰਦੀ ਨੇ ਕੋਟਕਪੂਰਾ ਦੇ ਡੀ.ਐਸ.ਪੀ ਬਲਕਾਰ ਸਿੰਘ ਸੰਧੂ ਨੂੰ ਸ਼ਿਕਾਇਤ ਕਰਕੇ ਇਨਸਾਫ਼ ਦੀ ਮੰਗ ਕੀਤੀ ਹੈ | ਲਿਖਤੀ ਸ਼ਿਕਾਇਤ ਸੌਂਪਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਅਮਨਦੀਪ ਸਿੰਘ, ...

ਪੂਰੀ ਖ਼ਬਰ »

ਪਿੰਡ ਡੋਡ ਵਿਖੇ ਸੋਹਨ ਸਿੰਘ ਨੂੰ ਅਧਿਕਾਰਤ ਪੰਚ ਚੁਣਿਆ

ਬਾਜਾਖਾਨਾ, 11 ਮਈ (ਜਗਦੀਪ ਸਿੰਘ ਗਿੱਲ)-ਬਾਜਾਖਾਨਾ ਦੇ ਨੇੜਲੇ ਪਿੰਡ ਡੋਡ ਵਿਖੇ ਸਮੂਹ ਪੰਚਾਇਤ ਮੈਂਬਰਾਂ ਦੀ ਸਹਿਮਤੀ ਨਾਲ ਸੋਹਨ ਸਿੰਘ ਪੰਚ ਨੂੰ ਅਧਿਕਾਰਤ ਪੰਚ ਚੁਣਿਆ ਗਿਆ ¢ ਸਰਪੰਚ ਸਵ: ਮਾ: ਸੁਰਜੀਤ ਸਿੰਘ ਡੋਡ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਿਛਲੇ ਦਿਨੀਂ ...

ਪੂਰੀ ਖ਼ਬਰ »

ਕੇਂਦਰੀ ਮਾਡਰਨ ਜੇਲ੍ਹ 'ਚੋਂ ਲਾਵਾਰਸ ਹਾਲਤ 'ਚ 9 ਮੋਬਾਈਲ ਬਰਾਮਦ

ਫ਼ਰੀਦਕੋਟ, 11 ਮਈ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਅਚਾਨਕ ਕੀਤੀ ਗਈ ਤਲਾਸ਼ੀ ਦੌਰਾਨ ਜੇਲ੍ਹ ਅਧਿਕਾਰੀਆਂ ਵਲੋਂ 9 ਮੋਬਾਈਲ ਫ਼ੋਨ ਸਮੇਤ ਸਿੰਮ ਦੇ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

8000 ਨਸ਼ੀਲੀਆਂ ਗੋਲੀਆਂ ਸਮੇਤ ਦੋ ਔਰਤਾਂ ਕਾਬੂ

ਬਾਜਾਖਾਨਾ/ ਜੈਤੋ, 11 ਮਈ (ਜੀਵਨ ਗਰਗ, ਗੁਰਚਰਨ ਸਿੰਘ ਗਾਬੜੀਆ)-ਡੀ.ਐਸ.ਪੀ ਪਰਮਿੰਦਰ ਸਿੰਘ ਜੈਤੋ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ.ਆਈ.ਏ ਜੈਤੋ ਦੇ ਇੰਚਾਰਜ ਦਲਵੀਰ ਸਿੰਘ, ਐਸ.ਐਚ.ਓ ਬਾਜਾਖਾਨਾ ਇਕਬਾਲ ਹੂਸੈਨ ਸਮੇਤ ਟੀਮ ਐਸ.ਆਈ ਬਲਵਿੰਦਰ ਸਿੰਘ, ਏ.ਐਸ. ਆਈ ਦਰਸ਼ਨ ...

ਪੂਰੀ ਖ਼ਬਰ »

ਨੰਬਰਦਾਰ ਜਗਜੀਤ ਸਿੰਘ ਮਾਹੂਆਣਾ ਨਹੀਂ ਰਹੇ

ਲੰਬੀ, 11 ਮਈ (ਮੇਵਾ ਸਿੰਘ) -ਬਲਾਕ ਲੰਬੀ ਦੇ ਪਿੰਡ ਮਾਹੁੂਆਣਾ ਵਾਸੀ ਜਗਜੀਤ ਸਿੰਘ ਨੰਬਰਦਾਰ ਦਾ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ | ਉਹ ਲਗਪਗ 77 ਸਾਲਾਂ ਦੇ ਸਨ ਤੇ ਕਰੀਬ ਪਿਛਲੇ 42-43 ਸਾਲਾਂ ਤੋਂ ਪਿੰਡ ਦੇ ਨੰਬਰਦਾਰ ਚੱਲੇ ਆ ਰਹੇ ਸਨ | ਪਿੰਡ ਵਾਸੀਆਂ ਦੇ ਨਾਲ ਹਰ ...

ਪੂਰੀ ਖ਼ਬਰ »

ਨੰਬਰਦਾਰ ਗਮਦੂਰ ਸਿੰਘ ਤਰਖਾਣਵਾਲਾ ਨੂੰ ਸਦਮਾ-ਭਰਾ ਸਵਰਗਵਾਸ

ਮਲੋਟ, 11 ਮਈ (ਅਜਮੇਰ ਸਿੰਘ ਬਰਾੜ)-ਨਾਮਵਰ ਆਗੂ ਸ: ਗਮਦੂਰ ਸਿੰਘ ਨੰਬਰਦਾਰ ਪਿੰਡ ਤਰਖਾਣਵਾਲਾ ਦੇ ਛੋਟੇ ਭਰਾ ਅਤੇ ਬਲਤੇਜ ਸਿੰਘ ਤਰਖਾਣਵਾਲਾ ਦੇ ਪਿਤਾ ਨੰਬਰਦਾਰ ਬਲਵਿੰਦਰ ਸਿੰਘ ਤਰਖਾਣਵਾਲਾ ਦਾ ਦਿਹਾਂਤ ਹੋ ਗਿਆ ਹੈ | ਭਾਈ ਨਰਿੰਦਰ ਸਿੰਘ ਦੇ ਕੁੜਮ ਤੇ ਸ਼ਮਿੰਦਰਪਾਲ ...

ਪੂਰੀ ਖ਼ਬਰ »

ਵਾਰਡ ਨੰਬਰ: 10 ਦੀਆਂ ਗਲੀਆਂ ਨੂੰ ਇੰਟਰਲਾਕ ਟਾਇਲਾਂ ਨਾਲ ਪੱਕਾ ਕਰਨ ਦਾ ਕੰਮ ਸ਼ੁਰੂ

ਕੋਟਕਪੂਰਾ, 11 ਮਈ (ਮੇਘਰਾਜ)-ਕਾਂਗਰਸੀ ਪਾਰਟੀ ਹਲਕਾ ਕੋਟਕਪੂਰਾ ਦੇ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਵਲੋਂ ਸ਼ਹਿਰ ਦੇ ਸਰਵਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਰਹਿੰਦੇ ਵਿਕਾਸ 'ਚ ਤੇਜ਼ੀ ਲਿਆਉਣ ਲਈ ਟੈਂਡਰ ਲਗਵਾਏ ਜਾ ਰਹੇ ਹਨ | ਅੱਜ ਵਾਰਡ ਨੰਬਰ: 10 ਦੀਆਂ ...

ਪੂਰੀ ਖ਼ਬਰ »

ਕੋਰੋਨਾ ਦੀ ਦੂਜੀ ਲਹਿਰ ਨੂੰ ਰੋਕਣ 'ਚ ਕੇਂਦਰ ਸਰਕਾਰ ਨਾਕਾਮ ਸਿੱਧ ਹੋਈ-ਢਿਲਵਾਂ

ਕੋਟਕਪੂਰਾ, 11 ਮਈ (ਮੋਹਰ ਸਿੰਘ ਗਿੱਲ)-ਦੇਸ਼ ਭਰ 'ਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਹਮਲਾ ਜਾਰੀ ਹੈ ਅਤੇ ਲੋਕਾਂ ਵਿਚ ਹਫ਼ੜਾ-ਦਫ਼ੜੀ ਮੱਚੀ ਹੋਈ ਹੈ | ਕੇਂਦਰ ਸਰਕਾਰ ਦੇ ਪ੍ਰਬੰਧਾਂ ਦੀ ਫ਼ੂਕ ਪੂਰੀ ਤਰ੍ਹਾਂ ਨਿੱਕਲ ਚੁੱਕੀ ਹੈ, ਹਰ ਰੋਜ਼ ਮਰੀਜ਼ਾਂ ਦੀ ਗਿਣਤੀ ਵਧ ...

ਪੂਰੀ ਖ਼ਬਰ »

ਲਵਪ੍ਰੀਤ ਕੌਰ ਨੇ ਤਹਿਸੀਲਦਾਰ ਜੈਤੋ ਦਾ ਅਹੁਦਾ ਸੰਭਾਲਿਆ

ਜੈਤੋ, 11 ਮਈ (ਗੁਰਚਰਨ ਸਿੰਘ ਗਾਬੜੀਆ)-ਸ੍ਰੀਮਤੀ ਲਵਪ੍ਰੀਤ ਕੌਰ ਨੇ ਟੀ.ਓ.ਐਸ.ਡੀ. ਫ਼ਿਰੋਜ਼ਪੁੁਰ ਤੋਂ ਬਦਲ ਕੇ ਹੁਣ ਤਹਿਸੀਲਦਾਰ ਜੈਤੋ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ 'ਤੇ ਨੰਬਰਦਾਰ ਯੂਨੀਅਨ ਦੇ ਸੂਬਾਈ ਆਗੂ ਕੁੁਲਦੀਪ ਸਿੰਘ ਘਣੀਆਂ ਦੀ ਅਗਵਾਈ 'ਚ ...

ਪੂਰੀ ਖ਼ਬਰ »

50 ਫ਼ੀਸਦੀ ਸਟਾਫ਼ ਦੀ ਹਾਜ਼ਰੀ ਸਬੰਧੀ ਹੁਕਮ ਹੋਰ ਸਕੂਲਾਂ 'ਤੇ ਵੀ ਲਾਗੂ ਕਰਨ ਦੀ ਮੰਗ

ਫ਼ਰੀਦਕੋਟ, 11 ਮਈ (ਸਰਬਜੀਤ ਸਿੰਘ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਕਾਰਨ ਪੰਜਾਬ ਸਰਕਾਰ ਵਲੋਂ ਸੂਬੇ ਦੇ ਵੱਖ-ਵੱਖ ਵਿਭਾਗਾਂ ਦੇ ਦਫ਼ਤਰਾਂ, ਸਕੂਲਾਂ ਤੇ ਹੋਰ ਅਦਾਰਿਆਂ ਨੂੰ 50 ਫ਼ੀਸਦੀ ਸਟਾਫ਼ ਨਾਲ ਹਾਜ਼ਰ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਸਿੱਖਿਆ ...

ਪੂਰੀ ਖ਼ਬਰ »

ਸਹਿਤ ਸਭਾ ਕੋਟਕਪੂਰਾ ਨੇ ਬਿਮਾਰ ਪਏ ਗੁਰਮੇਲ ਮੂਰਤੀਕਾਰ ਦੀ ਕੀਤੀ ਆਰਥਿਕ ਸਹਾਇਤਾ

ਕੋਟਕਪੂਰਾ, 11 ਮਈ (ਮੇਘਰਾਜ)-ਸਹਿਤ ਸਭਾ ਕੋਟਕਪੂਰਾ ਦੇ ਕਰੀਬ 40 ਸਾਲ ਤੋਂ ਮੈਂਬਰ ਚੱਲੇ ਆ ਰਹੇ ਪ੍ਰਸਿੱਧ ਮੂਰਤੀਕਾਰ ਅਤੇ ਗੀਤਕਾਰ ਅਤੇ ਗੁਰਮੇਲ ਸਿੰਘ ਬੀਤੇ ਕਈ ਦਿਨਾਂ ਤੋਂ ਗੰਭੀਰ ਬਿਮਾਰੀ ਕਾਰਨ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਖੇ ਜ਼ੇਰੇ ਇਲਾਜ ਹਨ | ਇਲਾਜ ...

ਪੂਰੀ ਖ਼ਬਰ »

ਅਧਿਆਪਕ ਆਗੂ ਗੁਰਵਿੰਦਰ ਸਿੰਘ ਨੂੰ ਸਦਮਾ, ਪਿਤਾ ਦਾ ਵਿਛੋੜਾ

ਕੋਟਕਪੂਰਾ, 11 ਮਈ (ਮੋਹਰ ਸਿੰਘ ਗਿੱਲ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਵਿੱਤ ਸਕੱਤਰ ਗੁਰਵਿੰਦਰ ਸਿੰਘ ਦੁਆਰੇਆਣਾ ਗਣਿਤ ਅਧਿਆਪਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਕੋਟਕਪੂਰਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ...

ਪੂਰੀ ਖ਼ਬਰ »

ਕੁਲਬੀਰ ਸਿੰਘ ਮੱਤਾ ਨੂੰ ਸਦਮਾ, ਫ਼ੁੱਫ਼ੜ ਦਾ ਦੇਹਾਂਤ

ਫ਼ਰੀਦਕੋਟ, 11 ਮਈ (ਜਸਵੰਤ ਸਿੰਘ ਪੁਰਬਾ)-ਕੁਲਬੀਰ ਸਿੰਘ ਮੱਤਾ ਜ਼ਿਲ੍ਹਾ ਮੰਡੀ ਅਧਿਕਾਰੀ ਫ਼ਿਰੋਜ਼ਪੁਰ ਡਵੀਜ਼ਨ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਫ਼ੁੱਫ਼ੜ ਜੀ ਬਲਵਿੰਦਰ ਸਿੰਘ ਨੰਬਰਦਾਰ (75 ਸਾਲ) ਪਿੰਡ ਤਰਖਾਣ ਵਾਲਾ ਦਾ ਦੇਹਾਂਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX